📰 10/01/2026
ਪੰਜਾਬ📍 ਪੰਜਾਬ

ਕੁੜੀ ਨੇ ਆਪਣੇ ਹੀ ਬੁਆਏਫ੍ਰੈਂਡ ਦੀ ਦਿੱਤੀ ਸੁਪਾਰੀ, ਫੜੇ ਜਾਣ 'ਤੇ ਬੋਲੀ- ਮੈਂ ਤਾਂ ਹੱਥ-ਪੈਰ ਤੋੜਨ ਦੇ ਦਿੱਤੇ ਸਨ ਪੈਸੇ

ਗੁਰਦਾਸਪੁਰ ਵਿੱਚ ਇੱਕ ਨਾਬਾਲਿਗ ਲੜਕੀ ਵੱਲੋਂ ਆਪਣੇ ਹੀ ਪ੍ਰੇਮੀ ਨੂੰ ਹੋਰ ਨੌਜਵਾਨਾਂ ਤੋਂ ਕੁੱਟਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਮ੍ਰਿਤਕ ਦੀ ਪਛਾਣ ਖੋਖਰਾ ਪਿੰਡ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਵਜੋਂ ਹੋਈ ਹੈ।

ਗੁਰਦਾਸਪੁਰ ਵਿੱਚ ਇੱਕ ਨਾਬਾਲਿਗ ਲੜਕੀ ਵੱਲੋਂ ਆਪਣੇ ਹੀ ਪ੍ਰੇਮੀ ਨੂੰ ਹੋਰ ਨੌਜਵਾਨਾਂ ਤੋਂ ਕੁੱਟਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ

ਮ੍ਰਿਤਕ ਦੀ ਪਛਾਣ ਖੋਖਰਾ ਪਿੰਡ ਦੇ ਰਹਿਣ ਵਾਲੇ ਤੇਜਿੰਦਰ ਸਿੰਘ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਤੇਜਿੰਦਰ ਦਾ ਕਰੀਬ 3 ਸਾਲ ਤੋਂ ਇੱਕ ਲੜਕੀ ਨਾਲ ਰਿਸ਼ਤਾ ਸੀ। ਕੁਝ ਸਮਾਂ ਪਹਿਲਾਂ ਉਸ ਨੂੰ ਪਤਾ ਲੱਗਾ ਕਿ ਲੜਕੀ ਹੋਰ ਨੌਜਵਾਨਾਂ ਨਾਲ ਵੀ ਸੰਪਰਕ ਵਿੱਚ ਹੈ। ਇਸ ਤੋਂ ਬਾਅਦ ਤੇਜਿੰਦਰ ਨੇ ਉਸ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ।

ਪਰਿਵਾਰ ਦਾ ਆਰੋਪ ਹੈ ਕਿ ਇਸ ਗੱਲ ਤੋਂ ਨਾਰਾਜ਼ ਹੋ ਕੇ ਲੜਕੀ ਨੇ ਤੇਜਿੰਦਰ ਨੂੰ ਮਿਲਣ ਲਈ ਬੁਲਾਇਆ ਅਤੇ ਕਥਿਤ ਤੌਰ 'ਤੇ ਕੁਝ ਨੌਜਵਾਨਾਂ ਨੂੰ ਵੀ ਉੱਥੇ ਬੁਲਾ ਲਿਆ। 18 ਸਤੰਬਰ ਨੂੰ ਭੂਸਾ ਪਿੰਡ ਵਿੱਚ ਤੇਜਿੰਦਰ 'ਤੇ ਹਮਲਾ ਕੀਤਾ ਗਿਆ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ 29 ਸਤੰਬਰ ਨੂੰ ਵੈਂਟੀਲੇਟਰ 'ਤੇ ਉਸ ਦੀ ਮੌਤ ਹੋ ਗਈ।

ਪਰਿਵਾਰ ਮੁਤਾਬਕ ਪੁਲਿਸ ਹਿਰਾਸਤ ਵਿੱਚ ਲੜਕੀ ਨੇ ਕਥਿਤ ਤੌਰ 'ਤੇ ਕਿਹਾ ਕਿ ਉਸ ਨੇ ਨੌਜਵਾਨਾਂ ਨੂੰ ਸਿਰਫ਼ ਤੇਜਿੰਦਰ ਦੇ ਹੱਥ-ਪੈਰ ਤੋੜਨ ਲਈ ਪੈਸੇ ਦਿੱਤੇ ਸਨ, ਉਸ ਨੂੰ ਮਾਰਨ ਲਈ ਨਹੀਂ। ਮ੍ਰਿਤਕ ਦੀ ਭੈਣ ਨੇ ਆਰੋਪ ਲਾਇਆ ਕਿ ਹਮਲੇ ਵਿੱਚ 9 ਨੌਜਵਾਨ ਸ਼ਾਮਲ ਸਨ। ਪਰਿਵਾਰ ਨੇ ਮੰਗ ਕੀਤੀ ਹੈ ਕਿ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

ਗੁਰਦਾਸਪੁਰ ਦੇ ਮਨੋਜ ਠਾਕੁਰ ਮੁਤਾਬਕ 20 ਸਤੰਬਰ ਨੂੰ ਤੇਜਿੰਦਰ ਦੇ ਪਿਤਾ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕੀਤੀ ਗਈ ਸੀ। ਪਰਿਵਾਰ ਦੀ ਮੰਗ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ 3 ਮੈਂਬਰੀ ਬਣਾਈ ਗਈ ਹੈ। ਨਾਮਜ਼ਦ 16 ਸਾਲਾ ਲੜਕੀ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਭਾਜਪਾ ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲਪੜ੍ਹੋ →
ਸੀਐਮ ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤਪੜ੍ਹੋ →
ਯੂਥ ਆਗੂ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲਪੜ੍ਹੋ →
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸਪੜ੍ਹੋ →
ਬਜ਼ੁਰਗਾਂ ਲਈ ਬਿਹਤਰ ਨੀਤੀਆਂ ਦੀ ਲੋੜਪੜ੍ਹੋ →
ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰਪੜ੍ਹੋ →