📰 10/01/2026
ਪੰਜਾਬ📍 ਪੰਜਾਬ

ਔਰਤਾਂ ਦੇ ਖਾਤੇ ਵਿਚ ਪੈਸੇ ਭੇਜਣ ਤੋਂ ਬਾਅਦ ਸੀਐਮ ਮਾਨ ਦਾ ਵੱਡਾ ਐਲਾਨ

ਪੈਸੇ ਭੇਜਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 36 ਲੱਖ ਤੋਂ ਵੱਧ ਔਰਤਾਂ ਨੂੰ ਵਿੱਤੀ ਸਹਾਇਤਾ ਦੀ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1260 ਕਰੋੜ ਰੁਪਏ ਤੋਂ ਵੱਧ ਦੀ ਰਕਮ ਟਰਾਂਸਫਰ ਹੋਵੇਗੀ।
ਔਰਤਾਂ ਦੇ ਖਾਤੇ ਵਿਚ ਪੈਸੇ ਭੇਜਣ ਤੋਂ ਬਾਅਦ ਸੀਐਮ ਮਾਨ ਦਾ ਵੱਡਾ ਐਲਾਨ

ਪੈਸੇ ਭੇਜਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 36 ਲੱਖ ਤੋਂ ਵੱਧ ਔਰਤਾਂ ਨੂੰ ਵਿੱਤੀ ਸਹਾਇਤਾ ਦੀ ਦੂਜੀ ਕਿਸ਼ਤ ਜਾਰੀ ਕਰ ਦਿੱਤੀ ਹੈ, ਜਿਸ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1260 ਕਰੋੜ ਰੁਪਏ ਤੋਂ ਵੱਧ ਦੀ ਰਕਮ ਟਰਾਂਸਫਰ ਹੋਵੇਗੀ।

ਗੋਇੰਦਵਾਲ ਸਾਹਿਬ ਵਿਖੇ ਅੱਜ ਇੱਕ ਰਾਜ ਪੱਧਰੀ ਸਮਾਗਮ ਵਿਚ ਮਾਨ ਨੇ ਆਪਣੀ ਸਰਕਾਰ ਦੀ ਪ੍ਰਮੁੱਖ 'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 36,87,677 ਔਰਤਾਂ ਨੂੰ ਤਿੰਨ ਮਹੀਨਿਆਂ ਦੀ ਵਿੱਤੀ ਸਹਾਇਤਾ ਰਾਸ਼ੀ ਜਾਰੀ ਕੀਤਾ। ਜਨਰਲ ਵਰਗ ਨਾਲ ਸਬੰਧਤ ਔਰਤਾਂ ਨੂੰ 3000 ਰੁਪਏ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ ਹਰੇਕ ਨੂੰ 4500 ਰੁਪਏ ਮਿਲਣਗੇ।

ਇਸ ਭੁਗਤਾਨ ਦੇ ਨਾਲ ਰਾਜ ਸਰਕਾਰ ਇਸ ਯੋਜਨਾ ਤਹਿਤ ਰਜਿਸਟਰਡ 73.99 ਲੱਖ ਔਰਤਾਂ ਦੇ ਖਾਤਿਆਂ ਵਿੱਚ ਕੁੱਲ 2562.33 ਕਰੋੜ ਰੁਪਏ ਤਬਦੀਲ ਕਰ ਚੁੱਕੀ ਹੋਵੇਗੀ। ਇਸ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਟਰਾਂਸਫਰ ਕੀਤੀ ਜਾ ਚੁੱਕੀ ਹੈ, ਜਿਸ ਤੋਂ ਬਾਅਦ ਸਰਕਾਰ ਨੇ ਯੋਗ ਮਹਿਲਾਵਾਂ ਨੂੰ ਲਾਭਪਾਤਰੀ ਡੇਟਾਬੇਸ ਵਿਚ ਜੋੜਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ।

ਇਹ ਰਾਸ਼ੀ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਇਹ ਯੋਜਨਾ ਸੂਬੇ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ। ਹੁਣ ਤੱਕ, ਮਾਨ ਸਰਕਾਰ ਇਸ ਯੋਜਨਾ ਤਹਿਤ ਕੁੱਲ 7,399,000 ਔਰਤਾਂ ਨੂੰ ਲਾਭ ਪਹੁੰਚਾ ਚੁੱਕੀ ਹੈ। ਉਨ੍ਹਾਂ ਦੇ ਖਾਤਿਆਂ ਵਿੱਚ ਪਹਿਲਾਂ ਹੀ ਕੁੱਲ 2,562.33 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ; ਇਹ ਰਾਸ਼ੀ ਦੋ ਕਿਸ਼ਤਾਂ ਵਿੱਚ ਵੰਡੀ ਗਈ ਸੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਭਾਜਪਾ ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲਪੜ੍ਹੋ →
ਸੀਐਮ ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤਪੜ੍ਹੋ →
ਯੂਥ ਆਗੂ ਦੀ ਅਗਵਾਈ ਵਿੱਚ ਸੈਂਕੜੇ ਨੌਜਵਾਨ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲਪੜ੍ਹੋ →
ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸਪੜ੍ਹੋ →
ਬਜ਼ੁਰਗਾਂ ਲਈ ਬਿਹਤਰ ਨੀਤੀਆਂ ਦੀ ਲੋੜਪੜ੍ਹੋ →
ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫ਼ਤਾਰਪੜ੍ਹੋ →