📰 09/29/2026
ਪੰਜਾਬ📍 ਪੰਜਾਬ

ਪੰਜਾਬ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਤੇਜ਼ ਤਰਾਰ ਆਗੂ ਬੀਬੀ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਅਕਾਲੀ ਦਲ ਦੀ ਇਸ ਕਾਰਵਾਈ ਨੇ ਰਾਜਨੀਤਿਕ ਅਤੇ ਸੰਪਰਦਾਇਕ ਹਲਕਿਆਂ ਵਿੱਚ ਵੀ ਚਰਚਾ ਛੇੜ ਦਿੱਤੀ ਹੈ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਰੂਪ ਕੌਰ ਸੰਧੂ ਬਹਿਰੀਨ ਤੋਂ ਪੰਜਾਬ ਪਹੁੰਚੀ ਇੱਕ ਔਰਤ ਦੇ ਮਾਮਲੇ ਬਾਰੇ ਖੁੱਲ੍ਹ ਕੇ ਬੋਲ ਰਹੀ ਹੈ, ਜਿਸ ਨੇ ਸੀਨੀਅਰ ਅਕਾਲੀ ਦਲ ਆਗੂ ਅਤੇ ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਗੰਭੀਰ ਦੋਸ਼ ਲਗਾਏ ਹਨ।
ਪੰਜਾਬ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਤੇਜ਼ ਤਰਾਰ ਆਗੂ ਬੀਬੀ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।

ਅਕਾਲੀ ਦਲ ਦੀ ਇਸ ਕਾਰਵਾਈ ਨੇ ਰਾਜਨੀਤਿਕ ਅਤੇ ਸੰਪਰਦਾਇਕ ਹਲਕਿਆਂ ਵਿੱਚ ਵੀ ਚਰਚਾ ਛੇੜ ਦਿੱਤੀ ਹੈ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਰੂਪ ਕੌਰ ਸੰਧੂ ਬਹਿਰੀਨ ਤੋਂ ਪੰਜਾਬ ਪਹੁੰਚੀ ਇੱਕ ਔਰਤ ਦੇ ਮਾਮਲੇ ਬਾਰੇ ਖੁੱਲ੍ਹ ਕੇ ਬੋਲ ਰਹੀ ਹੈ, ਜਿਸ ਨੇ ਸੀਨੀਅਰ ਅਕਾਲੀ ਦਲ ਆਗੂ ਅਤੇ ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਗੰਭੀਰ ਦੋਸ਼ ਲਗਾਏ ਹਨ।

ਡਾ. ਰੂਪ ਕੌਰ ਸੰਧੂ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਸ਼ਿਕਾਇਤਕਰਤਾ ਨੂੰ ਇੱਕ ਜਨਤਕ ਪਲੇਟਫਾਰਮ ਪ੍ਰਦਾਨ ਕੀਤਾ। ਔਰਤ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਆਪਣੀ ਹੱਡਬੀਤੀ ਦੱਸੀ ਅਤੇ ਇਨਸਾਫ਼ ਦੀ ਮੰਗ ਕੀਤੀ। ਬਾਅਦ ਵਿੱਚ ਇਹ ਮਾਮਲਾ ਸੋਸ਼ਲ ਮੀਡੀਆ ਤੋਂ ਪੰਜਾਬ ਦੇ ਰਾਜਨੀਤਿਕ ਅਤੇ ਧਾਰਮਿਕ ਸੰਸਥਾਵਾਂ ਤੱਕ ਫੈਲ ਗਿਆ।

ਇਸ ਅੰਕ ਦੀਆਂ ਹੋਰ ਖ਼ਬਰਾਂ

ਗੁਰਦੁਆਰਾ ਸੁਧਾਰ ਲਹਿਰ ਭਾਗ ਦੂਜੇ ਦਾ ਐਲਾਨ, ‘ਪੁਨਰ ਸੁਰਜੀਤ’ ਨੇ ਲਗਾਏ ਗੰਭੀਰ ਇਲਜ਼ਾਮਪੜ੍ਹੋ →
ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ਪੜ੍ਹੋ →
ਅੱਧੀ ਰਾਤ ਨੂੰ ਗੁਰਦੁਆਰੇ 'ਚ ਵੜ੍ਹ ਕੇ ਮਾਰੀਆਂ ਲਾਂਗਰੀ ਦੇ ਗੋਲੀਆਂਪੜ੍ਹੋ →
ਆਰ.ਐਸ.ਐਸ. ਦੇ ਸੀਨੀਅਰ ਪ੍ਰਚਾਰਕ ਐਮ.ਏ ਕ੍ਰਿਸ਼ਨਨ ਦੀ ਅੱਜ ਹਸਪਤਾਲ ‘ਚ ਹੋਈ ਮੌਤਪੜ੍ਹੋ →
ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਭਲਕੇ ਹੋਣਗੇ ਸੇਵਾਮੁਕਤਪੜ੍ਹੋ →
ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂਪੜ੍ਹੋ →