📰 09/29/2026
ਪੰਜਾਬ📍 ਪੰਜਾਬ

645 ਕਰੋੜ ਦੇ ਆਈ.ਡੀ.ਐੱਫ.ਸੀ. ਫਸਟ ਬੈਂਕ ਘੁਟਾਲਾ ਮਾਮਲੇ ’ਚ ਈ.ਡੀ. ਦੀ ਵੱਡੀ ਕਾਰਵਾਈ

ਚੰਡੀਗੜ੍ਹ, 29 ਸਤੰਬਰ (ਕਪਿਲ ਵਧਵਾ)- 645 ਕਰੋੜ ਰੁਪਏ ਦੇ ਆਈ.ਡੀ.ਐੱਫ.ਸੀ. ਫਸਟ ਬੈਂਕ ਨਾਲ ਸਬੰਧਤ ਘੁਟਾਲੇ ਦੇ ਮਾਮਲੇ ’ਚ ਇੰਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ’ਚ 14 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਚੰਡੀਗੜ੍ਹ, 29 ਸਤੰਬਰ (ਕਪਿਲ ਵਧਵਾ)- 645 ਕਰੋੜ ਰੁਪਏ ਦੇ ਆਈ.ਡੀ.ਐੱਫ.ਸੀ. ਫਸਟ ਬੈਂਕ ਨਾਲ ਸਬੰਧਤ ਘੁਟਾਲੇ ਦੇ ਮਾਮਲੇ ’ਚ ਇੰਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ’ਚ 14 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਸਰਕਾਰੀ ਖਾਤਿਆਂ ਦੇ ਬਕਾਇਆ ’ਚ ਕਥਿਤ ਗੜਬੜ ਨਾਲ ਜੁੜੇ ਮਾਮਲੇ ਦੀ ਜਾਂਚ ਤਹਿਤ ਕੀਤੀ ਜਾ ਰਹੀ ਹੈ।

ਈ.ਡੀ. ਦੀਆਂ ਟੀਮਾਂ ਵਲੋਂ ਜਿਨ੍ਹਾਂ ਟਿਕਾਣਿਆਂ ’ਤੇ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ’ਚ ਚੰਡੀਗੜ੍ਹ ਦੇ ਸੈਕਟਰ-8 ਸਥਿਤ ਮਲਿਕ ਜਵੈਲਰਜ਼ ਅਤੇ ਸੈਕਟਰ-35 ਸਥਿਤ ਭਾਰਤ ਡਿਸਟ੍ਰੀਬਿਊਟਰ ਸਮੇਤ ਹੋਰ ਟਿਕਾਣੇ ਵੀ ਸ਼ਾਮਲ ਹਨ। ਇਨ੍ਹਾਂ ਥਾਵਾਂ ’ਤੇ ਈ.ਡੀ. ਦੇ ਅਧਿਕਾਰੀ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ.) ਦੀ ਸੁਰੱਖਿਆ ਹੇਠ ਜਾਂਚ ਕਰ ਰਹੇ ਹਨ। ਜਾਣਕਾਰੀ ਅਨੁਸਾਰ ਜਾਂਚ ਦੌਰਾਨ ਈ.ਡੀ. ਦੀਆਂ ਟੀਮਾਂ ਵਲੋਂ ਸਬੰਧਤ ਦਸਤਾਵੇਜ਼ਾਂ ਅਤੇ ਵਿੱਤੀ ਲੈਣ-ਦੇਣ ਨਾਲ ਜੁੜੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਹਾਲਾਂਕਿ ਛਾਪੇਮਾਰੀ ਦੌਰਾਨ ਹੁਣ ਤੱਕ ਕੀ ਕੁਝ ਬਰਾਮਦ ਹੋਇਆ ਹੈ, ਇਸ ਸਬੰਧੀ ਜਾਂਚ ਏਜੰਸੀ ਵਲੋਂ ਕੋਈ ਵਿਸਥਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ। ਮਾਮਲੇ ’ਚ ਅਗਲੇਰੀ ਜਾਂਚ ਜਾਰੀ ਹੈ ਅਤੇ ਈ.ਡੀ. ਵਲੋਂ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕਾਰਵਾਈ ਨਾਲ ਸਬੰਧਤ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਗੁਰਦੁਆਰਾ ਸੁਧਾਰ ਲਹਿਰ ਭਾਗ ਦੂਜੇ ਦਾ ਐਲਾਨ, ‘ਪੁਨਰ ਸੁਰਜੀਤ’ ਨੇ ਲਗਾਏ ਗੰਭੀਰ ਇਲਜ਼ਾਮਪੜ੍ਹੋ →
ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ਪੜ੍ਹੋ →
ਅੱਧੀ ਰਾਤ ਨੂੰ ਗੁਰਦੁਆਰੇ 'ਚ ਵੜ੍ਹ ਕੇ ਮਾਰੀਆਂ ਲਾਂਗਰੀ ਦੇ ਗੋਲੀਆਂਪੜ੍ਹੋ →
ਆਰ.ਐਸ.ਐਸ. ਦੇ ਸੀਨੀਅਰ ਪ੍ਰਚਾਰਕ ਐਮ.ਏ ਕ੍ਰਿਸ਼ਨਨ ਦੀ ਅੱਜ ਹਸਪਤਾਲ ‘ਚ ਹੋਈ ਮੌਤਪੜ੍ਹੋ →
ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਭਲਕੇ ਹੋਣਗੇ ਸੇਵਾਮੁਕਤਪੜ੍ਹੋ →
ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂਪੜ੍ਹੋ →