📰 09/29/2026
ਪੰਜਾਬ📍 ਪੰਜਾਬ

ਸੀਵਰੇਜ ਬੋਰਡ ਦੇ ਆਊਟਸੋਰਸਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

29 ਸਤੰਬਰ- ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗੁਰਬਿੰਦਰ ਸਿੰਘ ਲਹਿਰਾ ਆਦਿ ਆਗੂਆਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੀਟਿੰਗ ਕੀਤੀ ਗਈ।

29 ਸਤੰਬਰ- ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗੁਰਬਿੰਦਰ ਸਿੰਘ ਲਹਿਰਾ ਆਦਿ ਆਗੂਆਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੀਟਿੰਗ ਕੀਤੀ ਗਈ। ਜਿਸ ਵਿਚ ਸੀਵਰੇਜ ਬੋਰਡ ਦੇ ਇੰਜੀਨੀਅਰ ਇਨ ਚੀਫ ਕਮ ਟੈਕਨੀਕਲ ਐਡਵਾਈਜਰ ਅਸ਼ਵਨੀ ਕੁਮਾਰ, ਇੰਜ, ਸਰਬਜੀਤ ਸਿੰਘ ਚੀਫ਼ ਇੰਜੀਨੀਅਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਆਗੂਆਂ ਵਲੋਂ ਪਿਛਲੀਆਂ ਮੀਟਿੰਗਾਂ ਦੌਰਾਨ ਜਿਵੇਂ ਕਿ ਨਗਰ ਕੌਂਸਲਾਂ, ਪਾਵਰ ਕਾਮ ਐਂਡ ਟਰਾਂਸਕੋ ਦੇ ਵਲੋ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਰਾਹੀਂ ਆਊਟਸੋਰਸ ਦੇ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿਚ ਲਿਆ ਗਿਆ ਹੈ ਉਸ ਤਰਾਂ ਹੀ ਸੀਵਰੇਜ ਬੋਰਡ ਵਲੋਂ ਸਾਡੇ 2500 ਦੇ ਕਰੀਬ ਫੀਲਡ ਅਤੇ ਦਫਤਰੀ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅਧਿਕਾਰੀਆ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜਿੰਨ੍ਹੇ ਵੀ ਸਥਾਨਕ ਸਰਕਾਰਾਂ ਵਿਭਾਗ ਦੇ ਅੰਦਰ ਸੀਵਰੇਜ ਬੋਰਡ ਵਿਚ ਆਊਟ ਸੋਰਸ ਮੁਲਾਜ਼ਮ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਦੀ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿਚ ਪਾਸ ਕਰਕੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਪਾਵਰਕਾਮ ਐਂਡ ਟਰਾਂਸਕੋ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਯਾਦਵਿੰਦਰ ਸਿੰਘ ਯਾਦੀ, ਪਰਦੀਪ ਸਿੰਘ ਭੀਖੀ ਆਦਿ ਆਗੂ ਹਾਜ਼ਰ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਗੁਰਦੁਆਰਾ ਸੁਧਾਰ ਲਹਿਰ ਭਾਗ ਦੂਜੇ ਦਾ ਐਲਾਨ, ‘ਪੁਨਰ ਸੁਰਜੀਤ’ ਨੇ ਲਗਾਏ ਗੰਭੀਰ ਇਲਜ਼ਾਮਪੜ੍ਹੋ →
ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ਪੜ੍ਹੋ →
ਅੱਧੀ ਰਾਤ ਨੂੰ ਗੁਰਦੁਆਰੇ 'ਚ ਵੜ੍ਹ ਕੇ ਮਾਰੀਆਂ ਲਾਂਗਰੀ ਦੇ ਗੋਲੀਆਂਪੜ੍ਹੋ →
ਆਰ.ਐਸ.ਐਸ. ਦੇ ਸੀਨੀਅਰ ਪ੍ਰਚਾਰਕ ਐਮ.ਏ ਕ੍ਰਿਸ਼ਨਨ ਦੀ ਅੱਜ ਹਸਪਤਾਲ ‘ਚ ਹੋਈ ਮੌਤਪੜ੍ਹੋ →
ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਭਲਕੇ ਹੋਣਗੇ ਸੇਵਾਮੁਕਤਪੜ੍ਹੋ →
ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂਪੜ੍ਹੋ →