📰 09/29/2026
ਪੰਜਾਬ📍 ਪੰਜਾਬ

ਜੀ ਸਦਕੇ ਪੰਜਾਬ ਆਉਣ ਅਮਿਤ ਸ਼ਾਹ- ਬਲਤੇਜ ਪੰਨੂ

29 ਸਤੰਬਰ (ਅਜਾਇਬ ਸਿੰਘ ਔਜਲਾ) - ਬਹਿਰੀਨ ਵਾਲੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਆਪ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਵਾਲਾਂ ਵਿਚ ਘੇਰਦਿਆਂ ਕਿਹਾ ਕਿ ਇਹ ਵੱਡੀ ਜਾਂਚ ਦਾ ਵਿਸ਼ਾ ਹੈ ਕਿ ਬਹਿਰੀਨ ਵਾਲੀ ਬੀਬੀ ਨੂੰ ਕੌਣ ਲੈ ਕੇ ਆਇਆ, ਕਿਸ ਨੇ ਇਸ ਨੂੰ ਪੈਸੇ ਦਿੱਤੇ ਅਤੇ ਉਸ ਨੂੰ ਕਿਸ ਦੇ ਖਿਲਾਫ਼ ਵਰਤਣਾ ਸੀ।

29 ਸਤੰਬਰ (ਅਜਾਇਬ ਸਿੰਘ ਔਜਲਾ) - ਬਹਿਰੀਨ ਵਾਲੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਆਪ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਵਾਲਾਂ ਵਿਚ ਘੇਰਦਿਆਂ ਕਿਹਾ ਕਿ ਇਹ ਵੱਡੀ ਜਾਂਚ ਦਾ ਵਿਸ਼ਾ ਹੈ ਕਿ ਬਹਿਰੀਨ ਵਾਲੀ ਬੀਬੀ ਨੂੰ ਕੌਣ ਲੈ ਕੇ ਆਇਆ, ਕਿਸ ਨੇ ਇਸ ਨੂੰ ਪੈਸੇ ਦਿੱਤੇ ਅਤੇ ਉਸ ਨੂੰ ਕਿਸ ਦੇ ਖਿਲਾਫ਼ ਵਰਤਣਾ ਸੀ। ਦੂਜੇ ਪਾਸੇ ਬਲਤੇਜ ਪੰਨੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਵੀ ਸਵਾਲ ਉਠਾਇਆ ਕਿ ਉਨ੍ਹਾਂ ਨੇ ਇਕ ਜੂਨੀਅਰ ਮੈਂਬਰਾਂ ਨੂੰ ਲੈ ਕੇ ਇਸ ਦੀ ਜਾਂਚ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ ਤੇ ਇਸ ’ਤੇ ਉਹ ਜੂਨੀਅਰ ਵਿਅਕਤੀ ਆਪਣੇ ਸੀਨੀਅਰ ਤੋਂ ਕਿਸ ਤਰ੍ਹਾਂ ਸਵਾਲ ਪੁੱਛਣਗੇ।

ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਬਲਤੇਜ ਪੰਨੂ ਨੇ ਯਾਤਰਾ ’ਤੇ ਕਿਹਾ ਕਿ ਬੀ.ਜੇ.ਪੀ. ਨੂੰ ਪੰਜਾਬ ਦੇ ਲੋਕਾਂ ਦਾ ਹੁੰਗਾਰਾ ਨਹੀਂ ਮਿਲ ਰਿਹਾ, ਸਿਰਫ ਆਗੂ ਰੱਥ ਵਿਚ ਬੈਠ ਕੇ ਹੱਥ ਹਿਲਾ ਕੇ ਤੁਰਦੇ ਬਣ ਰਹੇ ਹਨ। ਉਨ੍ਹਾਂ ਨੇ ਸੁਨੀਲ ਜਾਖੜ ਨੂੰ ਸਵਾਲ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਉਹ ਸੂਬਾ ਹੈ, ਜਿੱਥੇ ਕਿ ਵੱਖ-ਵੱਖ ਸੂਬਿਆਂ ਤੋਂ ਵਿਦਿਆਰਥੀ ਪੜਨ ਦੇ ਲਈ ਆਉਂਦੇ ਹਨ, ਕਿਉਂਕਿ ਪੰਜਾਬ ਸੁਰੱਖਿਤ ਹੈ।

ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ’ਤੇ ਬਲਤੇਜ ਪੰਨੂ ਨੇ ਕਿਹਾ ਕਿ ਉਹ ਜੀ ਸਦਕੇ ਪੰਜਾਬ ਵਿਚ ਆਉਣ ਕਿਉਂਕਿ ਉਹ ਸਾਡੇ ਸਾਰਿਆਂ ਦੇ ਗ੍ਰਹਿ ਮੰਤਰੀ ਹਨ। ਬਲਤੇਜ ਪੰਨੂ ਨੇ ਪੰਜਾਬ ਪੁਲਿਸ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਇਕ ਪ੍ਰੋਫੈਸ਼ਨਲ ਪੁਲਿਸ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਗੁਰਦੁਆਰਾ ਸੁਧਾਰ ਲਹਿਰ ਭਾਗ ਦੂਜੇ ਦਾ ਐਲਾਨ, ‘ਪੁਨਰ ਸੁਰਜੀਤ’ ਨੇ ਲਗਾਏ ਗੰਭੀਰ ਇਲਜ਼ਾਮਪੜ੍ਹੋ →
ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ਪੜ੍ਹੋ →
ਅੱਧੀ ਰਾਤ ਨੂੰ ਗੁਰਦੁਆਰੇ 'ਚ ਵੜ੍ਹ ਕੇ ਮਾਰੀਆਂ ਲਾਂਗਰੀ ਦੇ ਗੋਲੀਆਂਪੜ੍ਹੋ →
ਆਰ.ਐਸ.ਐਸ. ਦੇ ਸੀਨੀਅਰ ਪ੍ਰਚਾਰਕ ਐਮ.ਏ ਕ੍ਰਿਸ਼ਨਨ ਦੀ ਅੱਜ ਹਸਪਤਾਲ ‘ਚ ਹੋਈ ਮੌਤਪੜ੍ਹੋ →
ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਭਲਕੇ ਹੋਣਗੇ ਸੇਵਾਮੁਕਤਪੜ੍ਹੋ →
ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂਪੜ੍ਹੋ →