📰 09/29/2026
ਪੰਜਾਬ📍 ਪੰਜਾਬ

ਚੁੱਪਕੀ ਦੀ ਸੜਕ ਨਾ ਬਣਨ ’ਤੇ ਕਕਰਾਲਾ ਅੱਡਾ ਜਾਮ

ਪਿੰਡ ਚੁੱਪਕੀ ਦੀ ਸੜਕ ਨਵੀਂ ਨਾ ਬਣਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪਿੰਡ ਵਾਸੀਆਂ ਵੱਲੋਂ ਸਮਾਣਾ-ਪਾਤੜਾਂ ਰੋਡ ’ਤੇ ਕਕਰਾਲਾ ਅੱਡਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸੜਕ ਜਾਮ ਕੀਤੀ ਗਈ।
ਚੁੱਪਕੀ ਦੀ ਸੜਕ ਨਾ ਬਣਨ ’ਤੇ ਕਕਰਾਲਾ ਅੱਡਾ ਜਾਮ

ਪਿੰਡ ਚੁੱਪਕੀ ਦੀ ਸੜਕ ਨਵੀਂ ਨਾ ਬਣਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪਿੰਡ ਵਾਸੀਆਂ ਵੱਲੋਂ ਸਮਾਣਾ-ਪਾਤੜਾਂ ਰੋਡ ’ਤੇ ਕਕਰਾਲਾ ਅੱਡਾ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸੜਕ ਜਾਮ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੇ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਜ਼ਾਹਰ ਕਰਦਿਆਂ ਸਰਕਾਰ ਤੇ ਸਬੰਧਤ ਵਿਭਾਗ ਤੋਂ ਸੜਕ ਦਾ ਨਿਰਮਾਣ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ। ਧਰਨੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਠਲ, ਸੂਬਾ ਆਗੂ ਰਣਜੀਤ ਸਿੰਘ ਸਵਾਜਪੁਰ ਤੇ ਯਾਦਵਿੰਦਰ ਸਿੰਘ ਕੂਕਾ, ਚੁੱਪਕੀ ਅਕਾਈ ਦੇ ਪ੍ਰਧਾਨ ਬਖ਼ਸ਼ੀਸ਼ ਸਿੰਘ ਆਗੂਆਂ ਨੇ ਕਿਹਾ ਕਿ ਪਿੰਡ ਚੁੱਪਕੀ ਦੇ ਵਸਨੀਕ ਲੰਮੇ ਸਮੇਂ ਤੋਂ ਸੜਕ ਦੀ ਮਾੜੀ ਹਾਲਤ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਸੜਕ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਕਈ ਵਾਰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾ ਚੁੱਕਾ ਹੈ, ਪਰ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਲੋਕਾਂ ਵਿਚ ਰੋਸ ਵਧ ਰਿਹਾ ਹੈ। ਇਸ ਦੌਰਾਨ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਤੇ ਮੰਡੀਕਰਨ ਬੋਰਡ ਦੇ ਐੱਸਡੀਓ ਪੰਕਜ ਮਹਿਰਾ ਮੌਕੇ ’ਤੇ ਪਹੁੰਚੇ ਤੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ 2 ਅਕਤੂਬਰ ਨੂੰ ਮਾਮਲਾ ਚੇਅਰਮੈਨ ਸਾਹਿਬ ਦੇ ਧਿਆਨ ਵਿਚ ਲਿਆ ਕੇ ਪਿੰਡ ਚੁੱਪਕੀ ਨੂੰ ਜਾਣ ਵਾਲੀ 18 ਫੁੱਟ ਚੌੜੀ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਵੱਲੋਂ ਧਰਨਾ ਚੁੱਕ ਲਿਆ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਦਿੱਤੇ ਗਏ ਭਰੋਸੇ ਅਨੁਸਾਰ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਉਹ ਮੁੜ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਧਰਨੇ ਦੌਰਾਨ ਇਲਾਕੇ ਅਤੇ ਪਿੰਡ ਦੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਗੁਰਦੁਆਰਾ ਸੁਧਾਰ ਲਹਿਰ ਭਾਗ ਦੂਜੇ ਦਾ ਐਲਾਨ, ‘ਪੁਨਰ ਸੁਰਜੀਤ’ ਨੇ ਲਗਾਏ ਗੰਭੀਰ ਇਲਜ਼ਾਮਪੜ੍ਹੋ →
ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ਪੜ੍ਹੋ →
ਅੱਧੀ ਰਾਤ ਨੂੰ ਗੁਰਦੁਆਰੇ 'ਚ ਵੜ੍ਹ ਕੇ ਮਾਰੀਆਂ ਲਾਂਗਰੀ ਦੇ ਗੋਲੀਆਂਪੜ੍ਹੋ →
ਆਰ.ਐਸ.ਐਸ. ਦੇ ਸੀਨੀਅਰ ਪ੍ਰਚਾਰਕ ਐਮ.ਏ ਕ੍ਰਿਸ਼ਨਨ ਦੀ ਅੱਜ ਹਸਪਤਾਲ ‘ਚ ਹੋਈ ਮੌਤਪੜ੍ਹੋ →
ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਭਲਕੇ ਹੋਣਗੇ ਸੇਵਾਮੁਕਤਪੜ੍ਹੋ →
ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂਪੜ੍ਹੋ →