📰 09/29/2026
ਪੰਜਾਬ📍 ਪੰਜਾਬ

ਬੰਦੀ ਸਿੰਘ ਰਿਹਾਈ ਮਾਰਚ: ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬੀਆਂ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਮਾਰਚ 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ 3 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ।
ਬੰਦੀ ਸਿੰਘ ਰਿਹਾਈ ਮਾਰਚ: ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬੀਆਂ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ

ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਮਾਰਚ 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ 3 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ।

ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੇ ਸਿੰਘ ਆਪਣੀ ਸਜ਼ਾ ਤੋਂ ਦੁੱਗਣਾ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਲਈ ਸਮੂਹ ਪੰਜਾਬੀਆਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਨੂੰ ਜ਼ੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸਰਕਾਰਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਵੱਧ ਤੋਂ ਵੱਧ ਲੋਕਾਂ ਦਾ ਮਾਰਚ ਵਿੱਚ ਸ਼ਾਮਲ ਹੋਣਾ ਜ਼ਰੂਰੀ ਹੈ।

ਜਾਣਕਾਰੀ ਮੁਤਾਬਕ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦੀ ਸਿੰਘ ਰਿਹਾਈ ਮਾਰਚ ਦੀ ਕਾਲ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੀ ਗਈ ਹੈ। ਇਹ ਮਾਰਚ 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ 3 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਰਚ ਦਾ ਮੁੱਖ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਆਮ ਲੋਕਾਂ ਤੱਕ ਲੈ ਕੇ ਜਾਣਾ ਅਤੇ ਤਖਤ ਸਾਹਿਬ ਵਿਖੇ ਪਹੁੰਚ ਕੇ ਗੁਰੂ ਪਾਤਸ਼ਾਹ ਅੱਗੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸਰਕਾਰਾਂ ਦਾ ਵਤੀਰਾ ਬਹੁਤ ਹੀ ਅੜੀਅਲ ਬਣ ਚੁੱਕਿਆ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਚ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ।

ਉਨ੍ਹਾਂ ਕਿਹਾ ਕਿ ਮਨੁੱਖੀ ਹੱਕਾਂ ਦੀ ਲੜਾਈ ਲੜਨਾ ਪੰਜਾਬੀਆਂ ਦੇ ਇਤਿਹਾਸ ਦਾ ਹਿੱਸਾ ਰਿਹਾ ਹੈ। ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਵੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਗੁਰਦੁਆਰਾ ਸੁਧਾਰ ਲਹਿਰ ਭਾਗ ਦੂਜੇ ਦਾ ਐਲਾਨ, ‘ਪੁਨਰ ਸੁਰਜੀਤ’ ਨੇ ਲਗਾਏ ਗੰਭੀਰ ਇਲਜ਼ਾਮਪੜ੍ਹੋ →
ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ਮਾਨ ਦੇ ਮੁਨਾਫ਼ੇ’ ਦਾ ਹੋਕਾ, ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼ਪੜ੍ਹੋ →
ਅੱਧੀ ਰਾਤ ਨੂੰ ਗੁਰਦੁਆਰੇ 'ਚ ਵੜ੍ਹ ਕੇ ਮਾਰੀਆਂ ਲਾਂਗਰੀ ਦੇ ਗੋਲੀਆਂਪੜ੍ਹੋ →
ਆਰ.ਐਸ.ਐਸ. ਦੇ ਸੀਨੀਅਰ ਪ੍ਰਚਾਰਕ ਐਮ.ਏ ਕ੍ਰਿਸ਼ਨਨ ਦੀ ਅੱਜ ਹਸਪਤਾਲ ‘ਚ ਹੋਈ ਮੌਤਪੜ੍ਹੋ →
ਸੀਨੀਅਰ ਆਈ.ਏ.ਐਸ. ਅਧਿਕਾਰੀ ਅਰੁਣ ਕੁਮਾਰ ਗੁਪਤਾ ਭਲਕੇ ਹੋਣਗੇ ਸੇਵਾਮੁਕਤਪੜ੍ਹੋ →
ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂਪੜ੍ਹੋ →