📰 10/03/2026
ਪੰਜਾਬ📍 ਪੰਜਾਬ

ਏਸ਼ੀਆਈ ਖੇਡਾਂ ਦੇ ਮੈਡਲਿਸਟ ਗੁਰਿੰਦਰਵੀਰ ਸਿੰਘ ਦਾ ਪਿੰਡ ਪੱਤੀਆਲ ਪਹੁੰਚਣ ਤੇ ਭਰਵਾਂ ਸਵਾਗਤ, ਪੰਚਾਇਤ ਨੇ ਕੀਤਾ ਵਿਸ਼ੇਸ਼ ਸਨਮਾਨ

ਏਸ਼ੀਆਈ ਖੇਡਾਂ ਦੇ ਮਿਕਸਡ ਰਿਲੇਅ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਅੰਤਰਰਾਸ਼ਟਰੀ ਅਥਲੀਟ ਗੁਰਿੰਦਰਵੀਰ ਸਿੰਘ ਦਾ ਆਪਣੇ ਜੱਦੀ ਪਿੰਡ ਪੱਤੀਆਲ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਬੇਹੱਦ ਨਿੱਘਾ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।

ਗੁਰਿੰਦਰਵੀਰ ਸਿੰਘ ਦੀ ਇਸ ਵੱਡੀ ਪ੍ਰਾਪਤੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਚਿਹਰੇ ਖ਼ੁਸ਼ੀ ਨਾਲ ਖਿੜੇ ਹੋਏ ਸਨ। ਅਥਲੀਟ ਦੇ ਪਿਤਾ ਕਮਲਜੀਤ ਸਿੰਘ, ਜੋ ਕਿ ਪੰਜਾਬ ਪੁਲਿਸ ਵਿੱਚੋਂ ਸੇਵਾਮੁਕਤ ਥਾਣੇਦਾਰ ਹਨ, ਅਤੇ ਮਾਤਾ ਰੁਪਿੰਦਰ ਕੌਰ ਨੇ ਬੇਟੇ ਦੀ ਸਫ਼ਲਤਾ ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਗੁਰਿੰਦਰਵੀਰ ਨੇ ਦਿਨ-ਰਾਤ ਸਖ਼ਤ ਮਿਹਨਤ ਕਰਕੇ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬੇਟੇ ਦੀ ਲਗਨ ਅਤੇ ਜਿੱਤ ਨੇ ਪਰਿਵਾਰ ਦੇ ਨਾਲ-ਨਾਲ ਪੂਰੇ ਪਿੰਡ ਅਤੇ ਪੰਜਾਬ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ ਹੈ। 100 ਮੀਟਰ ਦੌੜ ਵਿੱਚ ਕਾਇਮ ਕਰ ਚੁੱਕੇ ਹਨ ਨਵਾਂ ਕੌਮੀ ਰਿਕਾਰਡ

ਜ਼ਿਕਰਯੋਗ ਹੈ ਕਿ ਏਸ਼ੀਆਈ ਖੇਡਾਂ ਵਿੱਚ ਤਗ਼ਮਾ ਜਿੱਤਣ ਤੋਂ ਪਹਿਲਾਂ ਵੀ ਗੁਰਿੰਦਰਵੀਰ ਸਿੰਘ ਨੇ ਰਾਸ਼ਟਰੀ ਪੱਧਰ ਤੇ ਆਪਣੀ ਬੇਮਿਸਾਲ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਨੇ ਮਈ 2026 ਦੌਰਾਨ ਰਾਂਚੀ ਵਿਖੇ ਆਯੋਜਿਤ ਹੋਏ ‘ਫੈਡਰੇਸ਼ਨ ਕੱਪ’ ਦੌਰਾਨ 100 ਮੀਟਰ ਦੌੜ ਦੇ ਮੁਕਾਬਲੇ ਵਿੱਚ ਮਹਿਜ਼ 10.09 ਸੈਕਿੰਡ ਦਾ ਸ਼ਾਨਦਾਰ ਸਮਾਂ ਕੱਢ ਕੇ ਨਵਾਂ ਰਾਸ਼ਟਰੀ ਰਿਕਾਰਡ ਆਪਣੇ ਨਾਂ ਦਰਜ ਕਰਵਾਇਆ ਸੀ। ਖੇਡ ਮਾਹਿਰਾਂ ਅਤੇ ਪਿੰਡ ਵਾਸੀਆਂ ਨੇ ਉਮੀਦ ਪ੍ਰਗਟਾਈ ਕਿ ਗੁਰਿੰਦਰਵੀਰ ਆਉਣ ਵਾਲੇ ਸਮੇਂ ਵਿੱਚ ਉਲੰਪਿਕ ਵਰਗੇ ਵਿਸ਼ਵ ਪੱਧਰੀ ਮੰਚਾਂ ਤੇ ਵੀ ਦੇਸ਼ ਦਾ ਤਿਰੰਗਾ ਲਹਿਰਾਉਣਗੇ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਗਰਾਓਂ ਚ ਆਸਟ੍ਰੇਲੀਆ ਭੇਜਣ ਦੇ ਨਾਂ ਤੇ ਮਾਰੀ 22 ਲੱਖ ਦੀ ਠੱਗੀ, ਏਜੰਟ ਨੇ ਦਿੱਤਾ ਜਾਅਲੀ ਵੀਜ਼ਾ; 3 ਖਿਲਾਫ਼ ਮਾਮਲਾ ਦਰਜਪੜ੍ਹੋ →
ਪੰਜਾਬ ਦਾ ਅਧੂਰਾ ਏਜੰਡਾਪੜ੍ਹੋ →
ਤੜਕਸਾਰ ਹੀ ਐਕਸ਼ਨ ‘ਚ ਅੰਮ੍ਰਿਤਸਰ ਪੁਲਿਸ, ਆਪਰੇਸ਼ਨ ਤਹਿਤ ਕੀਤੀ ਗਈ ਛਾਪੇਮਾਰੀ; 6 ਹਿਰਾਸਤ ‘ਚ ਲਏਪੜ੍ਹੋ →
ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਲਈ ਜਥੇਦਾਰ ਝੀਂਡਾ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਮੰਗ ਪੱਤਰਪੜ੍ਹੋ →
ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਹੋਈ 70 ਹਜਾਰ ਮੀਟਰਿਕ ਟਨ ਝੋਨੇ ਦੀ ਖ਼ਰੀਦ - ਕਟਾਰੂਚੱਕਪੜ੍ਹੋ →
ਥਾਣਾ ਸਦਰ ਫਰੀਦਕੋਟ ਪੁਲਿਸ ਨੂੰ ਮਿਲੀ ਕਰੀਬ 5-6 ਸਾਲ ਦੇ ਇਕ ਅਣਪਛਾਤੇ ਬੱਚੇ ਦੀ ਲਾਸ਼ਪੜ੍ਹੋ →