ਪੰਜਾਬ ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦੀ ਨਹੀਂ ਕੋਈ ਸੰਭਾਵਨਾ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਦਿਨ ਵੇਲੇ ਜਿੱਥੇ ਗਰਮੀ ਰਹਿੰਦੀ ਹੈ, ਉੱਥੇ ਹੀ ਰਾਤ ਨੂੰ ਠੰਡ ਮਹਿਸੂਸ ਹੁੁੰਦੀ ਹੈ। ਆਓ ਜਾਣਦੇ ਹਾਂ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਲਗਾਤਾਰ ਖੁਸ਼ਕ ਬਣਿਆ ਹੋਇਆ ਹੈ। ਉੱਤਰ-ਪੱਛਮੀ ਹਵਾਵਾਂ ਨਮੀਂ ਨੂੰ ਘਟਾ ਰਹੀਆਂ ਹਨ, ਜਿਸ ਕਾਰਨ ਬਾਰਿਸ਼ ਦੀ ਸੰਭਾਵਨਾ ਘੱਟ ਹੋ ਰਹੀ ਹੈ। ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਵਧਿਆ ਹੈ। ਹਾਲਾਂਕਿ, ਇਹ ਆਮ ਦੇ ਨੇੜੇ ਹੈ। ਬਠਿੰਡਾ ਸ਼ੁੱਕਰਵਾਰ ਨੂੰ 35.1 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਸਭ ਤੋਂ ਗਰਮ ਰਿਹਾ।
ਪੰਜਾਬ ਅਤੇ ਚੰਡੀਗੜ੍ਹ ਤੋਂ ਮਾਨਸੂਨ ਦੀ ਵਾਪਸੀ ਲਾਈਨ ਹੁਣ ਗੁਰਦਾਸਪੁਰ ਅਤੇ ਚੰਡੀਗੜ੍ਹ ਵਿੱਚੋਂ ਲੰਘ ਰਹੀ ਹੈ। ਆਈਐਮਡੀ ਦੇ ਅਨੁਸਾਰ, ਇਹ ਲਾਈਨ ਉੱਤਰ-ਪੱਛਮੀ ਭਾਰਤ ਤੋਂ ਮਾਨਸੂਨ ਦੀ ਵਾਪਸੀ ਦਾ ਸੰਕੇਤ ਦੇ ਰਹੀ ਹੈ। ਇਸ ਕਰਕੇ ਪੰਜਾਬ ਵਿੱਚ ਬਾਰਿਸ਼ ਦੀ ਗਤੀਵਿਧੀ ਵਿੱਚ ਕਾਫ਼ੀ ਕਮੀਂ ਆਈ ਹੈ।
ਸਾਫ਼ ਮੌਸਮ ਅਤੇ ਉੱਤਰ-ਪੱਛਮੀ ਹਵਾਵਾਂ ਕਾਰਨ ਦਿਨ ਦੇ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਵਿੱਚ, ਪੰਜਾਬ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਇਸ ਨਾਲ ਦਿਨ ਵਿੱਚ ਗਰਮੀ ਮਹਿਸੂਸ ਹੋਵੇਗੀ। ਇਸ ਦੇ ਨਾਲ ਹੀ ਸਵੇਰੇ ਅਤੇ ਰਾਤ ਨੂੰ ਥੋੜ੍ਹੀ ਜਿਹੀ ਠੰਢ ਹੋਵੇਗੀ।
ਮੌਸਮ ਵਿਭਾਗ ਨੇ 3 ਤੋਂ 9 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਲਈ ਕੋਈ ਮੌਸਮ ਨੂੰ ਲੈਕੇ ਅਲਰਟ ਜਾਰੀ ਨਹੀਂ ਕੀਤਾ ਹੈ। ਫਿਲਹਾਲ ਮੌਸਮ ਜ਼ਿਆਦਾਤਰ ਡ੍ਰਾਈ ਰਹਿਣ ਦੀ ਉਮੀਦ ਹੈ।
ਇੱਕ ਮੌਸਮ ਪ੍ਰਣਾਲੀ 7 ਅਤੇ 8 ਅਕਤੂਬਰ ਦੇ ਆਸਪਾਸ ਮੀਂਹ ਦੀ ਸੰਭਾਵਨਾ ਲਿਆ ਸਕਦੀ ਹੈ, ਪਰ ਇਸਨੂੰ ਅਜੇ ਇੱਕ ਪੁਸ਼ਟੀ ਕੀਤੀ ਮੀਂਹ ਦੀ ਭਵਿੱਖਬਾਣੀ ਨਹੀਂ ਮੰਨਿਆ ਜਾ ਸਕਦਾ।
