📰 10/03/2026
ਪੰਜਾਬ📍 ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਬਾਬਾ ਲੱਖਾ ਸਿੰਘ ਨੇ ਭੁੱਲ ਮੰਨਿਆ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪੇਸ਼ ਹੋਣ ਮੌਕੇ ਬਾਬਾ ਲੱਖਾ ਸਿੰਘ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਨਿੱਜੀ ਤੌਰ ’ਤੇ ਮਿਲਣ ਦੇ ਵਿਵਾਦ ਚੱਲ ਰਹੇ ਵਿਵਾਦ ਦੇ ਸਾਰੇ ਮਾਮਲੇ ’ਤੇ ਬਾਰੇ ਬਾਬਾ ਲੱਖਾ ਸਿੰਘ ਨੇ ਆਪਣਾ ਪੱਖ ਅਤੇ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਬਾਬਾ ਲੱਖਾ ਸਿੰਘ ਨੇ ਭੁੱਲ ਮੰਨਿਆ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪੇਸ਼ ਹੋਣ ਮੌਕੇ ਬਾਬਾ ਲੱਖਾ ਸਿੰਘ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਨਿੱਜੀ ਤੌਰ ’ਤੇ ਮਿਲਣ ਦੇ ਵਿਵਾਦ ਚੱਲ ਰਹੇ ਵਿਵਾਦ ਦੇ ਸਾਰੇ ਮਾਮਲੇ ’ਤੇ ਬਾਰੇ ਬਾਬਾ ਲੱਖਾ ਸਿੰਘ ਨੇ ਆਪਣਾ ਪੱਖ ਅਤੇ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਗਟਾਏ ਇਤਰਾਜ਼ਾਂ ਤੇ ਚੱਲ ਰਹੇ ਮਾਮਲੇ ਦੇ ਬਾਵਜੂਦ ਉਸ ਨੂੰ ਸਲਾਹੁਣ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਨਿੱਜੀ ਰੂਪ ਵਿੱਚ ਮਿਲਣ ਦੇ ਮਾਮਲੇ ਵਿੱਚ ਨਾਨਕਸਰ ਕਲੇਰਾਂ ਜਗਰਾਉਂ ਲੁਧਿਆਣਾ ਤੋਂ ਬਾਬਾ ਲੱਖਾ ਸਿੰਘ ਨੂੰ ਪੱਤਰ ਜਾਰੀ ਕੀਤਾ ਗਿਆ ਸੀ।

ਬਾਬਾ ਲੱਖਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬੇਅਦਬੀ ਸਬੰਧੀ ਕਾਨੂੰਨ ਦੀ ਉਨ੍ਹਾਂ ਸ਼ਲਾਘਾ ਨਹੀਂ ਕੀਤੀ ਸਗੋਂ ਸਰਕਾਰ ਨੇ ਆਪਣੇ ਪੱਧਰ ਉੱਤੇ ਉਨ੍ਹਾਂ ਦੇ ਹਵਾਲੇ ਨਾਲ ਬਿਆਨ ਜਾਰੀ ਕੀਤਾ।

ਦੱਸਣ ਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਇਸ ਸੰਬੰਧ ਵਿੱਚ ਬਾਬਾ ਲੱਖਾ ਸਿੰਘ ਅਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਦੋ ਮੈਂਬਰਾਂ ਮਿੱਠੂ ਸਿੰਘ ਕਹਨੇਕੇ ਅਤੇ ਜਸਵੰਤ ਸਿੰਘ ਪੁੜੈਨ ਨੂੰ ਪੱਤਰ ਜਾਰੀ ਕੀਤੇ ਗਏ ਸਨ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਮਾਮਲੇ ਵਿੱਚ 10 ਦਿਨਾਂ ਵਿੱਚ ਆਪਣਾ ਸਪਸ਼ਟੀਕਰਨ ਸੌਂਪਣ ਦੇ ਆਦੇਸ਼ ਦਿੱਤੇ ਸਨ।

ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਅੱਜ ਸੌਂਪੇ ਆਪਣੇ ਸਪਸ਼ਟੀਕਰਨ ਵਿੱਚ ਬਾਬਾ ਲੱਖਾ ਸਿੰਘ ਨੇ ਮੰਨਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਸ ਨਾਲ ਨਹੀਂ ਮਿਲਣਾ ਚਾਹੀਦਾ ਸੀ ਅਤੇ ਇਹ ਉਨ੍ਹਾਂ ਦੀ ਭੁੱਲ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦਾ ਕਾਰਨ ਨਾਨਕਸਰ ਸੰਪਰਦਾ ਵੱਲੋਂ ਚਲਾਏ ਜਾ ਰਹੇ ਹਸਪਤਾਲ ਦੇ ਪ੍ਰਬੰਧਾਂ ਸਬੰਧੀ ਕਾਰਜ ਸਨ, ਜਿਨ੍ਹਾਂ ਨੂੰ ਕਰਨ ਬਾਰੇ ਸਰਕਾਰੀ ਅਫ਼ਸਰਾਂ ਨੇ ਅਸਮਰੱਥਾ ਦਰਸਾਉਂਦਿਆਂ ਮੁੱਖ ਮੰਤਰੀ ਪਾਸੋਂ ਆਦੇਸ਼ ਕਰਵਾਉਣ ਬਾਰੇ ਕਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣਾ ਪਿਆ।

ਬਾਬਾ ਲੱਖਾ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਤਖ਼ਤ ਸਾਹਿਬ ਤੋਂ ਆਏ ਆਦੇਸ਼ ਨੂੰ ਸਿਰ ਝੁਕਾਉਂਦੇ ਹੋਏ ਸਿਰ ਮੱਥੇ ਮੰਨਦੇ ਹਨ। ਬਾਬਾ ਲੱਖਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਬੇਅਦਬੀ ਕਾਨੂੰਨ ਦੀ ਸ਼ਲਾਘਾ ਨਹੀਂ ਕੀਤੀ। ਇਸ ਸਬੰਧੀ ਜੋ ਖ਼ਬਰਾਂ ਮੀਡੀਆ ਵਿੱਚ ਛਪੀਆਂ ਹਨ ਉਨ੍ਹਾਂ ਵੱਲੋਂ ਅਜਿਹਾ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਇਹ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ਉੱਤੇ ਹੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਬਾਬਾ ਲੱਖਾ ਸਿੰਘ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਤੇ ਖਿਮਾ ਜਾਚਨਾ ਜਥੇਦਾਰ ਵੱਲੋਂ ਪ੍ਰਾਪਤ ਕਰ ਲਿਆ ਗਿਆ ਹੈ ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਗਰਾਓਂ ਚ ਆਸਟ੍ਰੇਲੀਆ ਭੇਜਣ ਦੇ ਨਾਂ ਤੇ ਮਾਰੀ 22 ਲੱਖ ਦੀ ਠੱਗੀ, ਏਜੰਟ ਨੇ ਦਿੱਤਾ ਜਾਅਲੀ ਵੀਜ਼ਾ; 3 ਖਿਲਾਫ਼ ਮਾਮਲਾ ਦਰਜਪੜ੍ਹੋ →
ਪੰਜਾਬ ਦਾ ਅਧੂਰਾ ਏਜੰਡਾਪੜ੍ਹੋ →
ਤੜਕਸਾਰ ਹੀ ਐਕਸ਼ਨ ‘ਚ ਅੰਮ੍ਰਿਤਸਰ ਪੁਲਿਸ, ਆਪਰੇਸ਼ਨ ਤਹਿਤ ਕੀਤੀ ਗਈ ਛਾਪੇਮਾਰੀ; 6 ਹਿਰਾਸਤ ‘ਚ ਲਏਪੜ੍ਹੋ →
ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਲਈ ਜਥੇਦਾਰ ਝੀਂਡਾ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪਿਆ ਮੰਗ ਪੱਤਰਪੜ੍ਹੋ →
ਏਸ਼ੀਆਈ ਖੇਡਾਂ ਦੇ ਮੈਡਲਿਸਟ ਗੁਰਿੰਦਰਵੀਰ ਸਿੰਘ ਦਾ ਪਿੰਡ ਪੱਤੀਆਲ ਪਹੁੰਚਣ ਤੇ ਭਰਵਾਂ ਸਵਾਗਤ, ਪੰਚਾਇਤ ਨੇ ਕੀਤਾ ਵਿਸ਼ੇਸ਼ ਸਨਮਾਨਪੜ੍ਹੋ →
ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤੱਕ ਹੋਈ 70 ਹਜਾਰ ਮੀਟਰਿਕ ਟਨ ਝੋਨੇ ਦੀ ਖ਼ਰੀਦ - ਕਟਾਰੂਚੱਕਪੜ੍ਹੋ →