📰 10/04/2026
ਖੇਤੀਬਾੜੀ📍 ਪੰਜਾਬ

ਹਾੜੀ ਦੀਆਂ ਫ਼ਸਲਾਂ ਦੇ ਭਾਅ ਵਿੱਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਉਗਰਾਹਾਂ

ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ। ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਮਾਮੂਲੀ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਨਾਲ ‘ਕੋਝਾ ਮਜ਼ਾਕ’ ਕਰਾਰ ਦਿੱਤਾ ਹੈ।
ਹਾੜੀ ਦੀਆਂ ਫ਼ਸਲਾਂ ਦੇ ਭਾਅ ਵਿੱਚ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਉਗਰਾਹਾਂ

ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ ਅਤੇ ਸ਼ਿੰਗਾਰਾ ਸਿੰਘ ਮਾਨ।

ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ ਮਾਮੂਲੀ ਵਾਧੇ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਨਾਲ ‘ਕੋਝਾ ਮਜ਼ਾਕ’ ਕਰਾਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਣਕ ਦੇ ਭਾਅ ਵਿੱਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਇੱਕ ਫ਼ੀਸਦੀ ਤੋਂ ਵੀ ਘੱਟ ਬਣਦਾ ਹੈ, ਜਦੋਂ ਕਿ ਖੇਤੀ ਲਾਗਤਾਂ ਅਤੇ ਰੋਜ਼ਮਰ੍ਹਾ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਹੋਰ ਖੇਤੀ ਸਾਮਾਨ ਤੋਂ ਇਲਾਵਾ ਘਰੇਲੂ ਵਰਤੋਂ ਦੀਆਂ ਵਸਤਾਂ ਮਹਿੰਗੀਆਂ ਹੋਣ ਕਾਰਨ ਕਿਸਾਨ, ਮਜ਼ਦੂਰ ਅਤੇ ਹੋਰ ਗ਼ਰੀਬ ਤਬਕੇ ਆਰਥਿਕ ਤੰਗੀ ਅਤੇ ਕਰਜ਼ੇ ਦੀ ਮਾਰ ਝੱਲ ਰਹੇ ਹਨ। ਅਜਿਹੇ ਹਾਲਾਤ ਵਿੱਚ ਕਣਕ ਦੇ ਭਾਅ ਵਿੱਚ ਕੀਤਾ ਇਹ ਨਿਗੂਣਾ ਵਾਧਾ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਕਰੇਗਾ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਨੂੰ ਖੇਤੀ ਵਿੱਚੋਂ ਬਾਹਰ ਕਰਨ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਰਾਹੀਂ ਅਮਰੀਕੀ ਅਨਾਜ ਲਈ ਭਾਰਤੀ ਮੰਡੀਆਂ ਖੋਲ੍ਹਣ ਵੱਲ ਕੇਂਦਰਿਤ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਮੰਡੀਆਂ ਅਤੇ ਜਨਤਕ ਖ਼ਰੀਦ ਪ੍ਰਬੰਧ ਨੂੰ ਵੀ ਖ਼ਤਰਾ ਪੈਦਾ ਹੋਵੇਗਾ।

ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੰਜਾਬ ਦੌਰਿਆਂ ਦੌਰਾਨ ਪੰਜਾਬ ਅਤੇ ਕਿਸਾਨਾਂ ਲਈ ਕੋਈ ਆਰਥਿਕ ਪੈਕੇਜ ਨਾ ਦੇਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਦੋਵੇਂ ਮੰਤਰੀ ਪੰਜਾਬ ਦੇ ਬੁਨਿਆਦੀ ਮੁੱਦਿਆਂ ਨੂੰ ਛੂਹੇ ਬਿਨਾਂ ਪਰਤ ਗਏ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੀ2+50 ਫ਼ੀਸਦੀ ਮੁਨਾਫ਼ੇ ਦੇ ਆਧਾਰ ’ਤੇ ਕਣਕ ਦਾ ਭਾਅ ਤੈਅ ਕਰਕੇ ਸਰਕਾਰੀ ਖ਼ਰੀਦ ਦੀ ਗਾਰੰਟੀ ਦਿੱਤੀ ਜਾਵੇ। ਇਸ ਦੇ ਨਾਲ ਹੀ ਗ਼ਰੀਬ ਲੋਕਾਂ ਨੂੰ ਮੁਫ਼ਤ ਜਾਂ ਸਸਤਾ ਅਨਾਜ ਮੁਹੱਈਆ ਕਰਵਾਉਣ ਲਈ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਦਿਆਂ ਕਣਕ ਦੇ ਵਿਸ਼ੇਸ਼ ਭੰਡਾਰ ਬਣਾਉਣ ਦੀ ਮੰਗ ਕੀਤੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ 'ਚ ਮਸ਼ਹੂਰ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲਪੜ੍ਹੋ →
ਬਿਹਾਰ ‘ਚ 11.246 ਕਿਲੋਗ੍ਰਾਮ ਚਰਸ ਸਮੇਤ ਇੱਕ ਵਿਅਕਤੀ ਕਾਬੂਪੜ੍ਹੋ →
ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਪਛਾਣ ਹੋਈ ਸਪੱਸ਼ਟ; ਜਲਦੀ ਨਤੀਜੇ ਹੋਣਗੇ ਸਭ ਦੇ ਸਾਹਮਣੇਪੜ੍ਹੋ →
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸ਼ਿਵ ਸੈਨਾ (ਯੂ.ਬੀ.ਟੀ.) ਅਤੇ ਐਮ.ਐਨ.ਐਸ. ਵਲੋਂ ਸਾਂਝਾ ਰੋਸ ਮਾਰਚਪੜ੍ਹੋ →
ਗੁਰਦਾਸਪੁਰ ‘ਚ ਮੰਦਰ ‘ਚੋਂ 15 ਕਿਲੋ ਵਜ਼ਨ ਵਾਲੀ ਪਿੱਤਲ ਦੀ ਘੰਟੀ ਚੋਰ ਕਰ ਚੋਰ ਹੋਏ ਫਰਾਰਪੜ੍ਹੋ →
ਮੈਡ ਸੰਧੂ ਦੀ ਮੌਤ ਤੋਂ ਬਾਅਦ ਕੁੱਲ੍ਹੜ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਦੱਸਿਆ ਕਿਉਂ ਛੱਡਿਆ ਪੰਜਾਬਪੜ੍ਹੋ →