📰 10/05/2026
ਵਿਦੇਸ਼📍 ਪੰਜਾਬ

ਬਹਿਬਲ ਕਲਾਂ ਗੋਲੀਕਾਂਡ ਦੌਰਾਨ ਜਾਨ ਗਵਾਉਣ ਵਾਲੇ ਗੁਰਜੀਤ ਸਿੰਘ ਦਾ ਪਰਿਵਾਰ ‘ਵਾਰਿਸ ਪੰਜਾਬ ਦੇ’ ‘ਚ ਸ਼ਾਮਲ

ਸਰਾਵਾਂ ਪਿੰਡ ਦੇ ਵਸਨੀਕ ਅਤੇ 2015 ਵਿੱਚ ਬਹਿਬਲ ਕਲਾਂ ਵਿੱਚ ਪੁਲੀਸ ਗੋਲੀਕਾਂਡ ਵਿੱਚ ਮਾਰੇ ਗਏ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਰਸਮੀ ਤੌਰ ‘ਤੇ ਫਰੀਦਕੋਟ ਵਿੱਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ।
ਬਹਿਬਲ ਕਲਾਂ ਗੋਲੀਕਾਂਡ ਦੌਰਾਨ ਜਾਨ ਗਵਾਉਣ ਵਾਲੇ ਗੁਰਜੀਤ ਸਿੰਘ ਦਾ ਪਰਿਵਾਰ ‘ਵਾਰਿਸ ਪੰਜਾਬ ਦੇ’ ‘ਚ ਸ਼ਾਮਲ

ਸਰਾਵਾਂ ਪਿੰਡ ਦੇ ਵਸਨੀਕ ਅਤੇ 2015 ਵਿੱਚ ਬਹਿਬਲ ਕਲਾਂ ਵਿੱਚ ਪੁਲੀਸ ਗੋਲੀਕਾਂਡ ਵਿੱਚ ਮਾਰੇ ਗਏ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਰਸਮੀ ਤੌਰ ‘ਤੇ ਫਰੀਦਕੋਟ ਵਿੱਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।

ਇਲਾਕੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਪੁਲੀਸ ਗੋਲੀਬਾਰੀ ਵਿੱਚ ਕ੍ਰਿਸ਼ਨ ਭਗਵਾਨ ਸਿੰਘ ਦੇ ਨਾਲ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।

ਉਨ੍ਹਾਂ ਦੀ ਮੌਤ ਤੋਂ ਬਾਅਦ, ਦੋਵਾਂ ਮ੍ਰਿਤਕਾਂ- ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ- ਦੇ ਪਰਿਵਾਰ ਸਿਆਸੀ ਸੁਰਖੀਆਂ ਦਾ ਕੇਂਦਰ ਰਹੇ ਹਨ। ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਲਗਾਤਾਰ ਇਨ੍ਹਾਂ ਪਰਿਵਾਰਾਂ ਕੋਲ ਆਉਂਦੇ ਰਹੇ ਹਨ, ਕਿਉਂਕਿ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਅਤੇ ਬੇਅਦਬੀ ਦਾ ਮੁੱਦਾ ਪੰਜਾਬ ਵਿੱਚ ਇੱਕ ਵੱਡਾ ਸਿਆਸੀ ਅਤੇ ਧਾਰਮਿਕ ਮੁੱਦਾ ਬਣ ਚੁੱਕਾ ਹੈ। ਸਿਆਸੀ ਪਾਰਟੀਆਂ ਨੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਅਕਸਰ ਇਸ ਧਾਰਮਿਕ ਅਤੇ ਸਿਆਸੀ ਮੁੱਦੇ ਦਾ ਸਹਾਰਾ ਲਿਆ ਹੈ।

ਉੱਥੇ ਹੀ ਇਸ ਮੌਕੇ ਬੋਲਦਿਆਂ ਤਰਸੇਮ ਸਿੰਘ ਨੇ ਸਾਧੂ ਸਿੰਘ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਬੇਅਦਬੀ ਦੇ ਪੀੜਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਇਨਸਾਫ਼ ਲਈ ਲੜਨ ਦੀ ਆਪਣੀ ਜਥੇਬੰਦੀ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਅੰਕ ਦੀਆਂ ਹੋਰ ਖ਼ਬਰਾਂ

ਕਰੋੜਾਂ ਰੁਪਏ ਦੇ ਮੈਗਾ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ, 167 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ ਦਾ ਸ਼ੁੱਧ ਪੀਣਯੋਗਪੜ੍ਹੋ →
ਜੇਨਸ ਦੇਵਤਾ ਤੋਂ ਜਨਵਰੀ, ਜੂਲੀਅਸ ਸੀਜ਼ਰ ਤੋਂ ਜੁਲਾਈ ਕੈਲੰਡਰ ਦੇ ਮਹੀਨਿਆਂ ਨੂੰ ਕਿਵੇਂ ਮਿਲੇ ਨਾਮ?ਪੜ੍ਹੋ →
ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ- ਸ਼੍ਰੋਮਣੀ ਕਮੇਟੀ ਅਹੁਦੇਦਾਰ/ਮੈਂਬਰਪੜ੍ਹੋ →
ਅਮਨ ਅਰੋੜਾ ਨੇ ਸੁਨਾਮ ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂਪੜ੍ਹੋ →
ਜਲਾਲਾਬਾਦ ’ਚ ਪੰਜਾਬ ਤੋਂ ਬਾਹਰ ਦੀ ਝੋਨੇ ਨਾਲ ਭਰੀ ਟਰਾਲੀ ਕਾਬੂਪੜ੍ਹੋ →
ਨਸ਼ਿਆਂ ਦੇ ਕੋੜ੍ਹ ਨੂੰ ਜੜ੍ਹੋਂ ਖ਼ਤਮ ਕਰਨ ਲਈ ਦਿਨ-ਰਾਤ ਲੜ ਰਹੀ ਹੈ ਲੜਾਈ : ਅਮਨ ਅਰੋੜਾਮਾਨ ਸਰਕਾਰ ਨਸ਼ਿਆਂ ਦੇ ਕੋੜ੍ਹ ਨੂੰ ਜੜ੍ਹੋਂ ਖ਼ਤਮ ਕਰਨ ਲਈ ਦਿਨ-ਰਾਤ ਲੜ ਰਹੀ ਹੈ ਲੜਾਈ : ਅਮਨਪੜ੍ਹੋ →