📰 10/05/2026
ਪੰਜਾਬ📍 ਪੰਜਾਬ

ਹਰ ਮਾਂ-ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ- ਸੀਐਮ ਭਗਵੰਤ ਮਾਨ

'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਲਾਭਪਾਤਰੀ ਗੁਰਮੇਲ ਕੌਰ, ਉਰਫ਼ ਮੇਲੋ, ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਲਾਭਪਾਤਰੀ ਗੁਰਮੇਲ ਕੌਰ, ਉਰਫ਼ ਮੇਲੋ, ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪਹੁੰਚੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੂੰ ਦੇਖ ਕੇ ਉਸ ਨੇ ਉਨ੍ਹਾਂ ਨੂੰ ਗਲਵੱਕੜੀ ਪਾਈ ਅਤੇ ਅਸੀਸ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਆਰ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਤੋਹਫ਼ੇ ਭੇਟ ਕੀਤੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਦੱਸਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦੀ ਪਹਿਲੀ ਸਮਾਜਿਕ ਕ੍ਰਾਂਤੀ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਆਤਮ-ਨਿਰਭਰਤਾ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 75 ਲੱਖ ਤੋਂ ਵੱਧ ਔਰਤਾਂ ਦੇ ਪਹਿਲਾਂ ਹੀ ਰਜਿਸਟਰਡ ਹੋਣ ਅਤੇ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣ ਨਾਲ ਇਹ ਯੋਜਨਾ ਪੂਰੇ ਪੰਜਾਬ ਵਿੱਚ ਔਰਤਾਂ ਦੇ ਸਨਮਾਨ ਅਤੇ ਵਿੱਤੀ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੀ ਹੈ।

ਇਹ ਮੌਕਾ ਉਸ ਸਮੇਂ ਭਾਵੁਕ ਹੋ ਗਿਆ, ਜਦੋਂ ਇਸ ਯੋਜਨਾ ਦੀ ਲਾਭਪਾਤਰੀ ਗੁਰਮੇਲ ਕੌਰ ਉਰਫ਼ ਮੇਲੋ ਮੁੱਖ ਮੰਤਰੀ ਨਿਵਾਸ ਪਹੁੰਚੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੀ। ਮੁੱਖ ਮੰਤਰੀ ਨੂੰ ਦੇਖਦਿਆਂ ਹੀ ਉਨ੍ਹਾਂ ਨੇ ਉਨ੍ਹਾਂ ਨੂੰ ਗਲੇ ਲਾ ਲਿਆ ਅਤੇ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਆਰ ਅਤੇ ਸਨਮਾਨ ਦੇ ਪ੍ਰਤੀਕ ਵਜੋਂ ਉਨ੍ਹਾਂ ਨੂੰ ਤੋਹਫ਼ੇ ਭੇਟ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਨੂੰ ਮਿਲ ਕੇ ਉਨ੍ਹਾਂ ਦੀ ਆਤਮਾ ਨੂੰ ਸਕੂਨ ਮਿਲਿਆ ਹੈ ਅਤੇ ਉਨ੍ਹਾਂ ਅਰਦਾਸ ਕੀਤੀ ਕਿ ਵਾਹਿਗੁਰੂ ਬੀਬੀ ਗੁਰਮੇਲ ਕੌਰ ਦੇ ਚਿਹਰੇ 'ਤੇ ਹਮੇਸ਼ਾ ਮੁਸਕਾਨ ਬਣਾਈ ਰੱਖਣ।

ਇਸ ਭਾਵੁਕ ਵੀਡੀਓ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, 'ਪੂਜਨੀਕ ਮਾਤਾ ਜੀ, ਅੱਜ ਤੁਹਾਨੂੰ ਮਿਲ ਕੇ ਮੇਰੀ ਆਤਮਾ ਨੂੰ ਸੱਚਾ ਸਕੂਨ ਮਿਲਿਆ ਹੈ। ਵਾਹਿਗੁਰੂ ਤੁਹਾਡੇ ਚਿਹਰੇ 'ਤੇ ਇਹ ਮੁਸਕਾਨ ਹਮੇਸ਼ਾ ਬਣਾਈ ਰੱਖਣ। ਤੁਹਾਡਾ ਪੁੱਤਰ ਹਮੇਸ਼ਾ ਪੰਜਾਬ ਦੀ ਸੇਵਾ ਵਿੱਚ ਡਟਿਆ ਰਹੇਗਾ। ਪੰਜਾਬ ਦੀਆਂ ਉਨ੍ਹਾਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਤਿਲੋਂ-ਦਿਲੋਂ ਧੰਨਵਾਦ, ਜਿਨ੍ਹਾਂ ਨੇ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਇਆ।'

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, 'ਪੰਜਾਬ ਦੀ ਹਰ ਮਾਂ ਅਤੇ ਭੈਣ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਹੈ। ਇਹ ਯੋਜਨਾ ਇੱਕ ਸਮਾਜਿਕ ਕ੍ਰਾਂਤੀ ਹੈ, ਜੋ ਸਾਡੀਆਂ ਮਾਵਾਂ ਅਤੇ ਧੀਆਂ ਦਾ ਆਤਮ-ਵਿਸ਼ਵਾਸ ਅਤੇ ਆਤਮ-ਸਨਮਾਨ ਵਧਾਏਗੀ।'

ਮੁੱਖ ਮੰਤਰੀ ਨੇ ਪਿੰਡ ਆਦਮਪੁਰਾ ਦੀ ਬੀਬੀ ਗੁਰਮੇਲ ਕੌਰ (ਮੇਲੋ) ਦਾ ਸਨਮਾਨ ਕੀਤਾ, ਜੋ ਇਸ ਯੋਜਨਾ ਦੀ ਸ਼ੁਰੂਆਤ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ ਵਿੱਚ ਰਹੀ ਸੀ।

ਉਨ੍ਹਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਬੀ ਗੁਰਮੇਲ ਕੌਰ ਨੂੰ ਮਿਲ ਕੇ ਉਨ੍ਹਾਂ ਦੀ ਆਤਮਾ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ, 'ਆਪ ਨੂੰ ਮਿਲ ਕੇ ਮੇਰੀ ਆਤਮਾ ਨੂੰ ਸਕੂਨ ਮਿਲਿਆ ਹੈ। ਮੈਂ ਅਰਦਾਸ ਕਰਦਾ ਹਾਂ ਕਿ ਵਾਹਿਗੁਰੂ ਤੁਹਾਡੇ ਚਿਹਰੇ 'ਤੇ ਹਮੇਸ਼ਾ ਮੁਸਕਾਨ ਬਣਾਈ ਰੱਖਣ। ਤੁਹਾਡਾ ਪੁੱਤਰ ਪੰਜਾਬ ਦੀ ਸੇਵਾ ਲਈ ਵਚਨਬੱਧ ਹੈ ਅਤੇ ਉਹ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।'

ਇਸ ਯੋਜਨਾ ਨੂੰ ਵੱਡੀ ਸਫ਼ਲਤਾ ਬਣਾਉਣ ਲਈ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਦਾ ਤਿਲੋਂ-ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, 'ਮੈਂ ਪੰਜਾਬ ਦੀਆਂ ਉਨ੍ਹਾਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਬਹੁਤ ਵੱਡੀ ਸਫ਼ਲਤਾ ਦਵਾਈ ਹੈ। ਹੁਣ ਤੱਕ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਇਹ ਔਰਤਾਂ ਦੀ ਵਿੱਤੀ ਆਜ਼ਾਦੀ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪੰਜਾਬ ਦੀਆਂ ਲਗਭਗ 97 ਪ੍ਰਤੀਸ਼ਤ ਔਰਤਾਂ ਇਸ ਯੋਜਨਾ ਦਾ ਲאਭ ਲੈਣ ਲਈ ਪਾਤਰ ਹਨ। ਸਾਡਾ ਟੀਚਾ ਇੱਕ ਕਰੋੜ ਔਰਤਾਂ ਤੱਕ ਸਨਮਾਨ ਰਾਸ਼ੀ ਦਾ ਲਾਭ ਪਹੁੰਚਾਉਣਾ ਹੈ।'

ਉਨ੍ਹਾਂ ਕਿਹਾ, 'ਦੇਸ਼ ਵਿੱਚ ਇਹ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਸਾਰੇ ਪਾਤਰ ਲਾਭਪਾਤਰੀ ਔਰਤਾਂ ਨੂੰ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਔਰਤਾਂ ਦੇ ਸਨਮਾਨ ਨੂੰ ਕੇਂਦਰ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ।'

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, 'ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਨਿਰਧਾਰਤ ਵਿੱਤੀ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਮੈਂ ਬਾਕੀ ਸਾਰੀਆਂ ਪਾਤਰ ਔਰਤਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਇਸ ਯੋਜਨਾ ਦਾ ਲਾਭ ਉਠਾਉਣ। 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹੁਣ 1,000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦੇ ਸਬੰਧ ਵਿੱਚ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਸੁਨੇਹਾ ਪ੍ਰਾਪਤ ਹੋ ਰਹੇ ਹਨ।'

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, 'ਪੰਜਾਬ ਦੀਆਂ ਲਗਭਗ 97 ਪ੍ਰਤੀਸ਼ਤ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਰਾਜ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਇਹ ਰਾਸ਼ੀ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ।'

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, 'ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਆਤਮ-ਸਨਮਾਨ ਜ਼ਰੂਰ ਦੇਵੇਗੀ। ਔਰਤਾਂ ਸਨਮਾਨ ਦੀ ਹੱਕਦਾਰ ਹਨ, ਕਿਉਂਕਿ ਉਹ ਖੁਦ ਜੀਵਨ ਦਾ ਸਰੋਤ ਹਨ। ਸਾਡੀਆਂ ਮਾਵਾਂ ਅਤੇ ਭੈਣਾਂ ਦਾ ਆਸ਼ੀਰਵਾਦ ਸਾਨੂੰ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦਾ ਹੈ।'

ਉਨ੍ਹਾਂ ਕਿਹਾ, 'ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਅਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਆਤਮ-ਨਿਰਭਰਤਾ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।'

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਰੂਪ ਵਿੱਚ ਕਿਹਾ ਕਿ ਕੋਈ ਵੀ ਪਾਤਰ ਲਾਭਪਾਤਰੀ ਔਰਤ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਹੀਂ ਰਹੇਗੀ। ਉਨ੍ਹਾਂ ਕਿਹਾ, 'ਜਦੋਂ ਤੱਕ ਮੈਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਿਹਾ ਹਾਂ, ਕੋਈ ਵੀ ਪਾਤਰ ਲਾਭਪਾਤਰੀ ਔਰਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਭ ਤੋਂ ਵਾਂਝੀ ਨਹੀਂ ਰਹੇਗੀ।'

ਇਸ ਅੰਕ ਦੀਆਂ ਹੋਰ ਖ਼ਬਰਾਂ

ਕਰੋੜਾਂ ਰੁਪਏ ਦੇ ਮੈਗਾ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ, 167 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ ਦਾ ਸ਼ੁੱਧ ਪੀਣਯੋਗਪੜ੍ਹੋ →
ਜੇਨਸ ਦੇਵਤਾ ਤੋਂ ਜਨਵਰੀ, ਜੂਲੀਅਸ ਸੀਜ਼ਰ ਤੋਂ ਜੁਲਾਈ ਕੈਲੰਡਰ ਦੇ ਮਹੀਨਿਆਂ ਨੂੰ ਕਿਵੇਂ ਮਿਲੇ ਨਾਮ?ਪੜ੍ਹੋ →
ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ- ਸ਼੍ਰੋਮਣੀ ਕਮੇਟੀ ਅਹੁਦੇਦਾਰ/ਮੈਂਬਰਪੜ੍ਹੋ →
ਅਮਨ ਅਰੋੜਾ ਨੇ ਸੁਨਾਮ ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂਪੜ੍ਹੋ →
ਜਲਾਲਾਬਾਦ ’ਚ ਪੰਜਾਬ ਤੋਂ ਬਾਹਰ ਦੀ ਝੋਨੇ ਨਾਲ ਭਰੀ ਟਰਾਲੀ ਕਾਬੂਪੜ੍ਹੋ →
ਨਸ਼ਿਆਂ ਦੇ ਕੋੜ੍ਹ ਨੂੰ ਜੜ੍ਹੋਂ ਖ਼ਤਮ ਕਰਨ ਲਈ ਦਿਨ-ਰਾਤ ਲੜ ਰਹੀ ਹੈ ਲੜਾਈ : ਅਮਨ ਅਰੋੜਾਮਾਨ ਸਰਕਾਰ ਨਸ਼ਿਆਂ ਦੇ ਕੋੜ੍ਹ ਨੂੰ ਜੜ੍ਹੋਂ ਖ਼ਤਮ ਕਰਨ ਲਈ ਦਿਨ-ਰਾਤ ਲੜ ਰਹੀ ਹੈ ਲੜਾਈ : ਅਮਨਪੜ੍ਹੋ →