ਪੰਜਾਬ📍 ਪੰਜਾਬ
ਹਾਈਕੋਰਟ ਦਾ ਵੱਡਾ ਫ਼ੈਸਲਾ: ਸੀਐਮ ਮਾਨ ਦੇ ਓਐਸਡੀ ਖ਼ਿਲਾਫ਼ ਐਫਆਈਆਰ ਦੇ ਹੁਕਮ, ਜਾਂਚ ਸੀਬੀਆਈ ਨੂੰ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਦਿਆਂ ਦੋ ਮਹੀਨਿਆਂ 'ਚ ਰਿਪੋਰਟ ਮੰਗੀ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਇਹ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਦਿਆਂ ਦੋ ਮਹੀਨਿਆਂ 'ਚ ਰਿਪੋਰਟ ਮੰਗੀ ਹੈ। ਇਹ ਫ਼ੈਸਲਾ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੀਆਂ ਚਿੱਠੀਆਂ 'ਚ ਲਗਾਏ ਗਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ 'ਤੇ ਦਾਇਰ ਜਨਹਿੱਤ ਪਟੀਸ਼ਨ 'ਤੇ ਆਇਆ ਹੈ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਸਾਰਾ ਸੱਚ ਸਾਹਮਣੇ ਆਵੇਗਾ।
