ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਮਹਿੰਗੇ ਕਿਰਾਏ, ਸੜਕਾਂ ’ਤੇ ਲੋਕ—ਸਪੇਨ ’ਚ ਸਮੇਂ ਤੋਂ ਪਹਿਲਾਂ ਚੋਣਾਂ! ਸਪੇਨ ਦੇ ਪ੍ਰਧਾਨ ਮੰਤਰੀ ਪੇਦਰੋ ਸਾਂਚੇਣ ਦਾ ਵੱਡਾ ਸਿਆਸੀ ਦਾਅ
ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਤੇ ਸਿੱਖਾਂ ਨੇ ਦਿੱਤੀਆਂ ਹਨ, ਪਰ ਅੱਜ ਉਸੇ ਕੌਮ ਨੂੰ ਦੇਸ਼ ਦੀ ਸੁਰੱਖਿਆ ਦੇ ਨਾਮ ’ਤੇ ਸ਼ੱਕ ਦੇ ਘੇਰੇ ਵਿੱਚ ਖੜ੍ਹਾ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੂੰ ਮਿਲ ਕੇ ਇੱਕ ਅਹਿਮ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਦੋ ਮੁੱਖ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ ਗਈਆਂ:
1. ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਕਥਿਤ ਸੁਰੱਖਿਆ ਖਤਰਿਆਂ ਦਾ ਬਹਾਨਾ ਬਣਾ ਕੇ ਕੀਤੀ ਜਾ ਰਹੀ ਬੇਲੋੜੀ ਦੇਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨਿਰਪੱਖ ਢੰਗ ਨਾਲ ਮੁਕੰਮਲ ਕੀਤੀ ਜਾਵੇ।
2. ਪੰਜਾਬ ਵਿੱਚ ਸਰਕਾਰੀ ਕੋਠੀਆਂ ਅਤੇ ਅਸਾਸਿਆਂ ’ਤੇ ਬਾਹਰਲੇ ਸੂਬਿਆਂ ਤੋਂ ਆਏ ਲੋਕਾਂ ਵੱਲੋਂ ਕੀਤੇ ਜਾ ਰਹੇ ਕਬਜ਼ਿਆਂ ’ਤੇ ਤੁਰੰਤ ਕਾਨੂੰਨੀ ਕਾਰਵਾਈ ਕਰਕੇ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ।
ਅਸੀਂ ਆਸ ਕਰਦੇ ਹਾਂ ਕਿ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀ ਇਨ੍ਹਾਂ ਗੰਭੀਰ ਮੁੱਦਿਆਂ ਵੱਲ ਤੁਰੰਤ ਧਿਆਨ ਦੇਣਗੇ ਅਤੇ ਨਿਆਂਪਾਲਿਕਾ ਤੇ ਸੰਵਿਧਾਨਕ ਦਾਇਰੇ ਵਿੱਚ ਰਹਿੰਦਿਆਂ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।-
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਰਤ ਦੇ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ। ਮਨਪ੍ਰੀਤ ਸਿੰਘ ਇਆਲੀ ਅਤੇ ਐੱਮ.ਪੀ. ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ।
ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮੁਲਾਕਾਤ ਮਗਰੋਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਦੇ ਹਵਾਲੇ ਨਾਲ ਉਨ੍ਹਾਂ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਰੋਕੀ ਗਈ ਹੈ, ਜੋ ਸਰਾਸਰ ਧੱਕਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਸਮੇਤ ਬਾਕੀ ਪਾਰਟੀਆਂ ਚੋਣ ਮੈਦਾਨ ਵਿੱਚ ‘ਵਾਰਿਸ ਪੰਜਾਬ ਦੇ’ ਪਾਰਟੀ ਤੋਂ ਆਪਣੇ ਆਪ ਨੂੰ ਖ਼ਤਰਾ ਸਮਝਦੀਆਂ ਹਨ, ਜਿਸ ਕਰਕੇ ਇਹਨਾਂ ਧਿਰਾਂ ਦਾ ਪਾਰਟੀ ਦੀ ਰਜਿਸਟ੍ਰੇਸ਼ਨ ਰੁਕਵਾਉਣ ਪਿੱਛੇ ਹੱਥ ਹੈ।
