📰 10/06/2026
ਪੰਜਾਬ📍 ਪੰਜਾਬ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 6 ਅਕਤੂਬਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅੰਮ੍ਰਿਤਸਰ, 6 ਅਕਤੂਬਰ: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ. ਜੈਇੰਦਰ ਸਿੰਘ, ਡੀਸੀਪੀ ਸ. ਰਵਿੰਦਰਪਾਲ ਸਿੰਘ, ਏਡੀਸੀਪੀ ਬੀਬੀ ਅਮਨਦੀਪ ਕੌਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿਚ ਸਾਫ਼ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ 2026 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰ ਸਾਲ ਵਾਂਗ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਈ ਇਸ ਇਤਿਹਾਸਕ ਨਗਰੀ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

ਇਸ ਦੌਰਾਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ ਤੇ ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਹਾਈਕੋਰਟ ਦਾ ਵੱਡਾ ਫ਼ੈਸਲਾ: ਸੀਐਮ ਮਾਨ ਦੇ ਓਐਸਡੀ ਖ਼ਿਲਾਫ਼ ਐਫਆਈਆਰ ਦੇ ਹੁਕਮ, ਜਾਂਚ ਸੀਬੀਆਈ ਨੂੰਪੜ੍ਹੋ →
ਜਲੰਧਰ ਸ਼ਹਿਰ ਦੇ ਤਿੰਨ ਵੱਡੇ ਹੋਟਲਾਂ ‘ਤੇ ਆਬਕਾਰੀ ਵਿਭਾਗ ਦੀ ਟੀਮ ਨੇ ਮਾਰਿਆ ਛਾਪਾਪੜ੍ਹੋ →
ਡੀ.ਏ. ਮਾਮਲੇ ’ਚ ਹਾਈਕੋਰਟ ਸਖ਼ਤਪੜ੍ਹੋ →
ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਵਫ਼ਦ, ਪਾਰਟੀ ਰਜਿਸਟ੍ਰੇਸ਼ਨ ਦਾ ਚੁੱਕਿਆ ਮੁੱਦਾਪੜ੍ਹੋ →
ਡੀਏ ਬਕਾਏ ਮਾਮਲੇ 'ਚ ਮੁੱਖ ਸਕੱਤਰ ਨੂੰ ਦਾ ਨੋਟਿਸ, 9 ਅਕਤੂਬਰ ਨੂੰ ਨਿੱਜੀ ਪੇਸ਼ੀ ਦੇ ਹੁਕਮਪੜ੍ਹੋ →
ਅਸਾਮ ‘ਚ ਤੇਜ਼ ਰਫ਼ਤਾਰ ਕਾਰ ਰੇਲਿੰਗ ਨਾਲ ਟਕਰਾਉਣ ਨਾਲ ਤਿੰਨ ਲੋਕਾਂ ਦੀ ਹੋਈ ਮੌਤਪੜ੍ਹੋ →