ਦੀ ਵਿਦਿਆਰਥਣ ਨੇ ਚੁੱਕਿਆ ਖੌਫਨਾਕ ਕਦਮ , ਪਿਤਾ ਬੋਲੇ- ਕੁਝ ਮੁੰਡੇ ਕਰਦੇ ਸਨ ਪਰੇਸ਼ਾਨ

ਫਰੀਦਕੋਟ ਵਿੱਚ ਫਾਈਨਲ ਈਅਰ ਦੀ 22 ਸਾਲਾ ਵਿਦਿਆਰਥਣ ਨੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਦਿਤੀ ਵਜੋਂ ਹੋਈ ਹੈ, ਜੋ ਸਰਕਾਰੀ ਬਲਜਿੰਦਰਾ ਕਾਲਜ ਵਿੱਚ ਪੜ੍ਹਦੀ
ਮ੍ਰਿਤਕਾ ਦੇ ਪਿਤਾ ਅਨਿਲ ਜੈਨ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਨ੍ਹਾਂ ਦੀ ਛੋਟੀ ਧੀ ਅਦਿਤੀ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਚੱਲ ਰਹੀ ਸੀ। ਉਸ ਨੇ ਪਰਿਵਾਰ ਨੂੰ ਦੱਸਿਆ ਸੀ ਕਿ ਕੁਝ ਮੁੰਡੇ ਉਸ ਨੂੰ ਤੰਗ-ਪਰੇਸ਼ਾਨ ਕਰਦੇ ਹਨ।
ਜਾਣਕਾਰੀ ਮੁਤਾਬਕ ਸੋਮਵਾਰ ਦੁਪਹਿਰ ਕਰੀਬ 1 ਵਜੇ ਅਦਿਤੀ ਕਾਲਜ ਤੋਂ ਘਰ ਵਾਪਸ ਆਈ ਅਤੇ ਸਿੱਧੀ ਆਪਣੇ ਕਮਰੇ ਵਿੱਚ ਚਲੀ ਗਈ। ਕੁਝ ਸਮੇਂ ਬਾਅਦ ਜਦੋਂ ਪਰਿਵਾਰ ਨੇ ਉਸ ਨੂੰ ਆਵਾਜ਼ ਮਾਰੀ ਤਾਂ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਪਰਿਵਾਰਕ ਮੈਂਬਰਾਂ ਨੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਅਦਿਤੀ ਬੇਹੋਸ਼ ਹਾਲਤ ਵਿੱਚ ਮਿਲੀ। ਉਸ ਨੂੰ ਹੇਠਾਂ ਉਤਾਰਿਆ ਗਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਅਧਿਕਾਰੀ ਗੁਰਦਿੱਤ ਸਿੰਘ ਮੁਤਾਬਕ, ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀ ਧਾਰਾ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
