📰 10/07/2026
ਦੇਸ਼📍 ਪੰਜਾਬ

ਗਿਆਨੇਸ਼ ਕੁਮਾਰ ਨੇ ਇੱਕ ਹੋਰ ਦੌਰਾ ਕੀਤਾ ਮੁਲਤਵੀ, ਐਸਆਈਆਰ ਵਿਵਾਦ ਵਿਚਕਾਰ ਟਾਲੀ ਛੱਤੀਸਗੜ੍ਹ ਦੀ ਯਾਤਰਾ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਛੱਤੀਸਗੜ੍ਹ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ, ਉਹ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਹੋਏ ਹਨ।
ਗਿਆਨੇਸ਼ ਕੁਮਾਰ ਨੇ ਇੱਕ ਹੋਰ ਦੌਰਾ ਕੀਤਾ ਮੁਲਤਵੀ, ਐਸਆਈਆਰ ਵਿਵਾਦ ਵਿਚਕਾਰ ਟਾਲੀ ਛੱਤੀਸਗੜ੍ਹ ਦੀ ਯਾਤਰਾ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਛੱਤੀਸਗੜ੍ਹ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ, ਉਹ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਹੋਏ ਹਨ।

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਚੋਣ ਕਮਿਸ਼ਨ ਦੇ ਹੋਰ ਸੀਨੀਅਰ ਅਧਿਕਾਰੀਆਂ ਦਾ ਦੋ ਦਿਨਾਂ ਦਾ ਛੱਤੀਸਗੜ੍ਹ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਦੌਰਾ 7 ਅਤੇ 8 ਅਕਤੂਬਰ ਨੂੰ ਪ੍ਰਸਤਾਵਿਤ ਸੀ ਤੇ ਚੋਣ ਕਮਿਸ਼ਨ ਨੇ ਦੌਰਾ ਮੁਲਤਵੀ ਕਰਨ ਦਾ ਕਾਰਨ ਅਟੱਲ ਕਾਰਨ ਦੱਸਿਆ ਹੈ। ਛੱਤੀਸਗੜ੍ਹ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਜਾਰੀ ਪੱਤਰ ਮੁਤਾਬਕ, ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਦੌਰੇ ਦੀ ਮਿਆਦ ਲਈ ਸੂਬੇ ਦਾ ਮਹਿਮਾਨ ਐਲਾਨਿਆ ਗਿਆ ਸੀ।

ਇਹ ਦੌਰਾ ਅਜਿਹੇ ਸਮੇਂ ‘ਤੇ ਮੁਲਤਵੀ ਕੀਤਾ ਗਿਆ ਹੈ ਜਦੋਂ ਚੋਣ ਕਮਿਸ਼ਨ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ੁਦ ਇੱਕ ਵੱਡੇ ਪ੍ਰਸ਼ਾਸਨਿਕ ਅਤੇ ਕਾਨੂੰਨੀ ਵਿਵਾਦ ਦੇ ਕੇਂਦਰ ‘ਚ ਹਨ। ਉਨ੍ਹਾਂ ਨੂੰ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਨੂੰ ਲੈ ਕੇ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਛੱਤੀਸਗੜ੍ਹ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਜਾਰੀ ਪੱਤਰ ‘ਚ ਕਿਹਾ ਗਿਆ ਹੈ, ਇਹ ਸੂਚਿਤ ਕੀਤਾ ਜਾਂਦਾ ਹੈ ਕਿ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੇ ਕਮਿਸ਼ਨ ਦੇ ਹੋਰ ਸੀਨੀਅਰ ਅਧਿਕਾਰੀਆਂ ਦੇ ਛੱਤੀਸਗੜ੍ਹ ਦੌਰੇ ਦਾ ਪ੍ਰੋਗਰਾਮ ਅਟੱਲ ਕਾਰਨਾਂ ਕਰਕੇ ਮੁਲਤਵੀ ਕਰ ਦਿੱਤਾ ਹੈ। ਦੌਰੇ ਦੀ ਸੋਧੀ ਹੋਈ ਤਾਰੀਖ ਕਮਿਸ਼ਨ ਤੋਂ ਮਿਲਣ ‘ਤੇ ਵੱਖਰੇ ਤੌਰ ‘ਤੇ ਸੂਚਿਤ ਕੀਤੀ ਜਾਵੇਗੀ।

ਪੱਤਰ ‘ਚ ਇਹ ਵੀ ਦੱਸਿਆ ਗਿਆ ਕਿ 7 ਅਤੇ 8 ਅਕਤੂਬਰ ਨੂੰ ਛੱਤੀਸਗੜ੍ਹ ਦੀ ਯਾਤਰਾ ਦੌਰਾਨ ਮੁੱਖ ਚੋਣ ਕਮਿਸ਼ਨਰ ਨੂੰ ਸਟੇਟ ਗੈਸਟ ਦਾ ਦਰਜਾ ਦਿੱਤਾ ਗਿਆ ਸੀ ਤੇ ਉਨ੍ਹਾਂ ਲਈ ਜ਼ਰੂਰੀ ਪ੍ਰੋਟੋਕੋਲ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ। ਇਸ ਤੋਂ ਪਹਿਲਾਂ ਸਤੰਬਰ ‘ਚ ਉਨ੍ਹਾਂ ਦਾ ਮੇਰਠ ਤੇ ਵਾਰਾਣਸੀ ਦੌਰਾ ਵੀ ਮੁਲਤਵੀ ਕਰ ਦਿੱਤਾ ਗਿਆ ਸੀ।

ਦਰਅਸਲ, ਗਿਆਨੇਸ਼ ਕੁਮਾਰ ਤੇ ਚੋਣ ਕਮਿਸ਼ਨ ਦੇ ਕੰਮਕਾਜ ਖ਼ਿਲਾਫ਼ ਵਿਰੋਧੀ ਧਿਰ ਲਗਾਤਾਰ ਹਮਲਾਵਰ ਹੈ। ਬੀਤੇ ਦਿਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਮੇਤ ਇੰਡੀਆ ਬਲਾਕ ਦੇ ਸੰਸਦ ਮੈਂਬਰਾਂ ਨੇ ਜ਼ੋਰਦਾਰ ਵਿਰੋਧ ਕੀਤਾ। ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਆਕਾਸ਼ਵਾਣੀ ਭਵਨ ਕੰਪਲੈਕਸ ‘ਚ 8 ਘੰਟਿਆਂ ਤੋਂ ਵੱਧ ਸਮੇਂ ਤੱਕ ਧਰਨਾ ਦਿੱਤਾ।

ਵਿਰੋਧੀ ਧਿਰ ਦੇ ਆਗੂ ਵੋਟ ਚੋਰੀ ਦੇ ਇਲਜ਼ਾਮਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ, ਚੋਣ ਕਮਿਸ਼ਨ ਦੇ ਅੰਦਰ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਤੇ ਹੋਰ ਮੁੱਦਿਆਂ ‘ਤੇ ਮਤਭੇਦਾਂ ਸਬੰਧੀ ਮੀਡੀਆ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

BJP ਕੇਂਦਰੀ ਏਜੰਸੀਆਂ ਰਾਹੀਂ AAP ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾਪੜ੍ਹੋ →
ਮਜੀਠੀਆ-ਖਹਿਰਾ ਨੇ ਕੀਤਾ ਹਾਈਕੋਰਟ ਦਾ ਰੁਖ, ਐਕਸ-ਪਾਰਟੀ ਅੰਤਰਿਮ ਰੋਕ ਹਟਾਉਣ ਦੀ ਮੰਗ, 23 ਅਕਤੂਬਰ ਨੂੰ ਅਗਲੀ ਸੁਣਵਾਈਪੜ੍ਹੋ →
ਗਮਾਡਾ ਨੇ ਜਤਾਇਆ ਇਤਰਾਜ਼, ਇਲੈਕਟ੍ਰਾਨਿਕ ਡਿਵਾਈਸਾਂ ਦਾ ਡਾਟਾ ਕਾਪੀ ਕਰਨ ‘ਤੇ ਸਵਾਲਪੜ੍ਹੋ →
ਪੱਲੇ ਰਹਿ ਗਈਆਂ ਨੇ ਯਾਦਾਂਪੜ੍ਹੋ →
ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਵਕੀਲ ਨੇ ਦਿੱਤੀ ਅਦਾਲਤੀ ਕਾਰਵਾਈ ਦੀ ਜਾਣਕਾਰੀਪੜ੍ਹੋ →
ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਦੇ ਦਿੱਤੇ ਗਏ ਸਨ ਨਿਰਦੇਸ਼ਪੜ੍ਹੋ →