📰 10/07/2026
ਵਿਦੇਸ਼📍 ਪੰਜਾਬ

ਈ ਡੀ ਵੱਲੋਂ ਮੁੱਖ ਮੰਤਰੀ ਦਾ ਸਾਂਢੂ ਅਮਰਦੀਪ ਗਰੇਵਾਲ ਤਲਬ

ਐਨਫੋੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਕਰੋੜ ਦੇ ਰਿਸ਼ਵਤਖ਼ੋਰੀ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਦੇ ਸਾਂਢੂ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕਰ ਲਿਆ ਹੈ।
ਈ ਡੀ ਵੱਲੋਂ ਮੁੱਖ ਮੰਤਰੀ ਦਾ ਸਾਂਢੂ ਅਮਰਦੀਪ ਗਰੇਵਾਲ ਤਲਬ

ਐਨਫੋੋਰਸਮੈਂਟ ਡਾਇਰੈਕਟੋਰੇਟ ਨੇ ਪੰਜ ਕਰੋੜ ਦੇ ਰਿਸ਼ਵਤਖ਼ੋਰੀ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਦੇ ਸਾਂਢੂ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕਰ ਲਿਆ ਹੈ।

ਦੱਸਣਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ’ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜੇ ਹੋਏ ਹਨ। ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ। ਜਿਸ ਮਾਮਲੇ ’ਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ’ਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ।

ਈ ਡੀ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਪਤਨੀ ਨਾਲ ਜੁੜੇ ਮਾਮਲੇ ਦੇ ਸਬੰਧ ’ਚ ਅਮਰਦੀਪ ਸਿੰਘ ਗਰੇਵਾਲ ਦੀ ਤਲਬੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ’ਚ ਜਬਰ ਜਨਾਹ ਦੇ ਦਰਜ ਇੱਕ ਮਾਮਲੇ ਨਾਲ ਇਹ ਰਿਸ਼ਵਤਖ਼ੋਰੀ ਦਾ ਵਿਵਾਦ ਜੁੜਿਆ ਸੀ। ਇਸ ਵਿਵਾਦ ’ਚ ਅਮਰਦੀਪ ਸਿੰਘ ਗਰੇਵਾਲ ’ਤੇ ਮਾਮਲੇ ਨੂੰ ਨਿਪਟਾਉਣ ਲਈ ਕਥਿਤ ਪੰਜ ਕਰੋੜ ਦੀ ਰਿਸ਼ਵਤ ਮੰਗਣ ਦੇ ਇਲਜ਼ਾਮ ਲਾਏ ਗਏ ਸਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਦੀ ਪਤਨੀ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਲਾਏ ਗਏ ਸਨ। ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਸਾਬਕਾ ਜੱਜ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ। ਇਸੇ ਤਰ੍ਹਾਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨਾਲ ਸਬੰਧਿਤ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਤੇ ਡੀ.ਜੀ.ਪੀ. ਤੋਂ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਤਲਬ ਕੀਤੀ ਸੀ

ਇਸ ਅੰਕ ਦੀਆਂ ਹੋਰ ਖ਼ਬਰਾਂ

BJP ਕੇਂਦਰੀ ਏਜੰਸੀਆਂ ਰਾਹੀਂ AAP ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾਪੜ੍ਹੋ →
ਮਜੀਠੀਆ-ਖਹਿਰਾ ਨੇ ਕੀਤਾ ਹਾਈਕੋਰਟ ਦਾ ਰੁਖ, ਐਕਸ-ਪਾਰਟੀ ਅੰਤਰਿਮ ਰੋਕ ਹਟਾਉਣ ਦੀ ਮੰਗ, 23 ਅਕਤੂਬਰ ਨੂੰ ਅਗਲੀ ਸੁਣਵਾਈਪੜ੍ਹੋ →
ਗਮਾਡਾ ਨੇ ਜਤਾਇਆ ਇਤਰਾਜ਼, ਇਲੈਕਟ੍ਰਾਨਿਕ ਡਿਵਾਈਸਾਂ ਦਾ ਡਾਟਾ ਕਾਪੀ ਕਰਨ ‘ਤੇ ਸਵਾਲਪੜ੍ਹੋ →
ਪੱਲੇ ਰਹਿ ਗਈਆਂ ਨੇ ਯਾਦਾਂਪੜ੍ਹੋ →
ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਵਕੀਲ ਨੇ ਦਿੱਤੀ ਅਦਾਲਤੀ ਕਾਰਵਾਈ ਦੀ ਜਾਣਕਾਰੀਪੜ੍ਹੋ →
ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਦੇ ਦਿੱਤੇ ਗਏ ਸਨ ਨਿਰਦੇਸ਼ਪੜ੍ਹੋ →