📰 10/07/2026
ਵਿਦੇਸ਼📍 ਪੰਜਾਬ

ਦੀ ਜੇਲ੍ਹ ’ਚ ਬੰਦ ਦੋ ਪੰਜਾਬੀਆਂ ਨੂੰ ਮੌਤ ਦੀ ਸਜ਼ਾ

ਸਾਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਪਿੰਡ ਬਰਸਾਲਪੁਰ ਦੇ ਗੁਰਦੀਪ ਸਿੰਘ ਅਤੇ ਪਿੰਡ ਮਾਣਕੀ (ਖਮਾਣੋਂ) ਦੇ ਸੁਖਚੈਨ ਸਿੰਘ ਨੂੰ ਪਾਕਿਸਤਾਨੀ ਨਾਗਰਿਕ ਦੀ ਮੌਤ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।
ਦੀ ਜੇਲ੍ਹ ’ਚ ਬੰਦ ਦੋ ਪੰਜਾਬੀਆਂ ਨੂੰ ਮੌਤ ਦੀ ਸਜ਼ਾ

ਸਾਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਪਿੰਡ ਬਰਸਾਲਪੁਰ ਦੇ ਗੁਰਦੀਪ ਸਿੰਘ ਅਤੇ ਪਿੰਡ ਮਾਣਕੀ (ਖਮਾਣੋਂ) ਦੇ ਸੁਖਚੈਨ ਸਿੰਘ ਨੂੰ ਪਾਕਿਸਤਾਨੀ ਨਾਗਰਿਕ ਦੀ ਮੌਤ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਉੱਥੋਂ ਦੀ ਅਦਾਲਤ ਦੇ ਇਸ ਫ਼ੈਸਲੇ ਕਾਰਨ ਦੋਵਾਂ ਨੌਜਵਾਨਾਂ ਦੇ ਪਰਿਵਾਰ ਡੂੰਘੇ ਸਦਮੇ ਵਿੱਚ ਹਨ ਅਤੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਰਾਹਤ ਦਿਵਾਉਣ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਸਾਊਦੀ ਅਰਬ ਵਿੱਚ ਪਿਛਲੇ ਸਾਲ ਮਈ ਵਿੱਚ ਦੋਵਾਂ ਨਾਲ ਝਗੜੇ ਦੌਰਾਨ ਪਾਕਿਸਤਾਨੀ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਸਾਊਦੀ ਅਰਬ ਪੁਲੀਸ ਨੇ ਗੁਰਦੀਪ ਸਿੰਘ ਅਤੇ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਲੰਮੀ ਕਾਨੂੰਨੀ ਕਾਰਵਾਈ ਮਗਰੋਂ ਉੱਥੋਂ ਦੀ ਅਦਾਲਤ ਨੇ 29 ਸਤੰਬਰ ਨੂੰ ਦੋਵਾਂ ਨੂੰ ਸਿਰ ਕਲਮ ਕਰਨ ਦੀ ਸਜ਼ਾ ਸੁਣਾਈ ਹੈ।

ਅਦਾਲਤੀ ਹੁਕਮਾਂ ਨੂੰ ਅਮਲ ਵਿੱਚ ਲਿਆਉਣ ਲਈ 30 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਇਸ ਫ਼ੈਸਲੇ ਮਗਰੋਂ ਦੋਵਾਂ ਨੌਜਵਾਨਾਂ ਦੇ ਪਰਿਵਾਰ ਸਦਮੇ ਵਿੱਚ ਹਨ। ਪਰਿਵਾਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਦਖ਼ਲ ਦੇ ਕੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।

ਪਰਿਵਾਰ ਨੇ ਸਾਊਦੀ ਅਰਬ ਵਿੱਚ ਸਥਿਤ ਭਾਰਤੀ ਸਫ਼ਾਰਤਖ਼ਾਨੇ ਰਾਹੀਂ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਸਜ਼ਾ ਤੋਂ ਰਾਹਤ ਦਿਵਾਉਣ ਦੀ ਜ਼ੋਰਦਾਰ ਅਪੀਲ ਕੀਤੀ ਹੈ, ਤਾਂ ਕਿ ਨੌਜਵਾਨਾਂ ਨੂੰ ਬਚਾਇਆ ਜਾ ਸਕੇ।

ਇੱਕ ਹੋਰ ਮਾਮਲੇ ਵਿੱਚ ਨੰਗਲ ਦੇ ਨਜ਼ਦੀਕੀ ਪਿੰਡ ਹੇਠਲੀ ਪੱਟੀ (ਪੱਟੀ ਲੋਅਰ) ਦੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਵੀ ਸਾਊਦੀ ਅਰਬ ਵਿੱਚ ਮਾਰਕੁੱਟ ਦੇ ਮਾਮਲੇ ਵਿੱਚ ਸਜ਼ਾ-ਏ-ਮੌਤ ਸੁਣਾਈ ਜਾ ਚੁੱਕੀ ਹੈ। ਇਸ ਮਾਮਲੇ ਵਿੱਚ ਵੀ ਰਹਿਮ ਦੀ ਅਪੀਲ ਪਾਈ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਵੀ ਕਾਨੂੰਨੀ ਪੈਰਵੀ ਦਾ ਭਰੋਸਾ ਦਿੱਤਾ ਗਿਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

BJP ਕੇਂਦਰੀ ਏਜੰਸੀਆਂ ਰਾਹੀਂ AAP ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾਪੜ੍ਹੋ →
ਮਜੀਠੀਆ-ਖਹਿਰਾ ਨੇ ਕੀਤਾ ਹਾਈਕੋਰਟ ਦਾ ਰੁਖ, ਐਕਸ-ਪਾਰਟੀ ਅੰਤਰਿਮ ਰੋਕ ਹਟਾਉਣ ਦੀ ਮੰਗ, 23 ਅਕਤੂਬਰ ਨੂੰ ਅਗਲੀ ਸੁਣਵਾਈਪੜ੍ਹੋ →
ਗਮਾਡਾ ਨੇ ਜਤਾਇਆ ਇਤਰਾਜ਼, ਇਲੈਕਟ੍ਰਾਨਿਕ ਡਿਵਾਈਸਾਂ ਦਾ ਡਾਟਾ ਕਾਪੀ ਕਰਨ ‘ਤੇ ਸਵਾਲਪੜ੍ਹੋ →
ਪੱਲੇ ਰਹਿ ਗਈਆਂ ਨੇ ਯਾਦਾਂਪੜ੍ਹੋ →
ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਵਕੀਲ ਨੇ ਦਿੱਤੀ ਅਦਾਲਤੀ ਕਾਰਵਾਈ ਦੀ ਜਾਣਕਾਰੀਪੜ੍ਹੋ →
ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਦੇ ਦਿੱਤੇ ਗਏ ਸਨ ਨਿਰਦੇਸ਼ਪੜ੍ਹੋ →