📰 10/07/2026
ਪੰਜਾਬ📍 ਪੰਜਾਬ

ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਸਪਸ਼ਟੀਕਰਨ

7 ਅਕਤੂਬਰ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪੁੜੈਣ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ 2026 ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲੇ, ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮ ਅਨੁਸਾਰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

7 ਅਕਤੂਬਰ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪੁੜੈਣ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ 2026 ਨੂੰ “ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ” ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲੇ, ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮ ਅਨੁਸਾਰ 10 ਦਿਨਾਂ ਦੇ ਅੰਦਰ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਉੱਤੇ ਸ਼੍ਰੋਮਣੀ ਕਮੇਟੀ ਦੀਆਂ ਇਕੱਤਰਤਾਵਾਂ ਵਿਚ ਹਿੱਸਾ ਲੈਣ ਦੀ ਪਾਬੰਦੀ ਵੀ ਲਗਾਈ ਗਈ ਹੈ। ਅੱਜ ਜਸਵੰਤ ਸਿੰਘ ਪੁੜੈਣ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਆਪਣਾ ਸਪਸ਼ਟੀਕਰਨ ਤੇ ਖਿਮਾ ਜਾਚਨਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ। ਉਨ੍ਹਾਂ ਇਹ ਗੱਲ ਮੰਨੀ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਮਿਲ ਕੇ ਵੱਡੀ ਗਲਤੀ ਕੀਤੀ ਹੈ, ਜਿਸ ਦਾ ਉਨ੍ਹਾਂ ਨੂੰ ਅਹਿਸਾਸ ਹੈ। ਮੁਲਾਕਾਤ ਪਿੱਛੇ ਉਨ੍ਹਾਂ ਦੀ ਕੋਈ ਗਲਤ ਭਾਵਨਾ ਨਹੀਂ ਸੀ, ਉਨ੍ਹਾਂ ਦੀ ਭਾਵਨਾ ਪੰਥ ਪ੍ਰਸਤੀ ਵਾਲੀ ਸੀ। ਉਨ੍ਹਾਂ ਇਸ ਭੁੱਲ ਲਈ ਖਿਮਾ ਜਾਚਨਾ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਫ਼ੈਸਲਾ ਹੋਵੇਗਾ ਉਸ ਨੂੰ ਉਹ ਪ੍ਰਵਾਨ ਕਰਨਗੇ। ਸਕੱਤਰੇਤ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਜਸਵੰਤ ਸਿੰਘ ਪੁੜੈਣ ਵਲੋਂ ਦਿੱਤਾ ਗਈ ਸਪਸ਼ਟੀਕਰਨ ਤੇ ਕੀਤੀ ਗਈ ਖਿਮਾ ਜਾਚਨਾ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕੇ ਸਿੰਘ ਸਾਹਿਬਾਨ ਵਲੋਂ ਫ਼ੈਸਲਾ ਕੀਤਾ ਜਾਵੇਗਾ।

ਇਸ ਅੰਕ ਦੀਆਂ ਹੋਰ ਖ਼ਬਰਾਂ

BJP ਕੇਂਦਰੀ ਏਜੰਸੀਆਂ ਰਾਹੀਂ AAP ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾਪੜ੍ਹੋ →
ਮਜੀਠੀਆ-ਖਹਿਰਾ ਨੇ ਕੀਤਾ ਹਾਈਕੋਰਟ ਦਾ ਰੁਖ, ਐਕਸ-ਪਾਰਟੀ ਅੰਤਰਿਮ ਰੋਕ ਹਟਾਉਣ ਦੀ ਮੰਗ, 23 ਅਕਤੂਬਰ ਨੂੰ ਅਗਲੀ ਸੁਣਵਾਈਪੜ੍ਹੋ →
ਗਮਾਡਾ ਨੇ ਜਤਾਇਆ ਇਤਰਾਜ਼, ਇਲੈਕਟ੍ਰਾਨਿਕ ਡਿਵਾਈਸਾਂ ਦਾ ਡਾਟਾ ਕਾਪੀ ਕਰਨ ‘ਤੇ ਸਵਾਲਪੜ੍ਹੋ →
ਪੱਲੇ ਰਹਿ ਗਈਆਂ ਨੇ ਯਾਦਾਂਪੜ੍ਹੋ →
ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਵਕੀਲ ਨੇ ਦਿੱਤੀ ਅਦਾਲਤੀ ਕਾਰਵਾਈ ਦੀ ਜਾਣਕਾਰੀਪੜ੍ਹੋ →
ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਦੇ ਦਿੱਤੇ ਗਏ ਸਨ ਨਿਰਦੇਸ਼ਪੜ੍ਹੋ →