📰 10/07/2026
ਪੰਜਾਬ📍 ਪੰਜਾਬ

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਵਿਸ਼ੇਸ਼ ਇਕੱਤਰਤਾ

7 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਨੇ ਕੀਤੀ।

7 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਵਿਦਿਆ ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਨੇ ਕੀਤੀ।

ਇਕੱਤਰਤਾ ਦੌਰਾਨ ਸਿੱਖ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨੇ ’ਤੇ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ ਗਈ ਅਤੇ ਇਸ ਨੂੰ ਮੰਦਭਾਗਾ ਤੇ ਚਿੰਤਾਜਨਕ ਵਰਤਾਰਾ ਕਰਾਰ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਵੱਖ-ਵੱਖ ਮੰਚਾਂ ’ਤੇ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਸੰਬੰਧੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਪ੍ਰਚਾਰ ਦੀ ਪਛਾਣ ਕਰਨਾ ਸਮੇਂ ਦੀ ਲੋੜ ਹੈ। ਇਕੱਤਰਤਾ ਵਿਚ ਇਹ ਵਿਚਾਰ ਵੀ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਪੰਥ ਵਿਰੋਧੀ ਚਾਲਾਂ ਅਤੇ ਸਿੱਖ ਵਿਰੋਧੀ ਪ੍ਰਚਾਰ ਤੋਂ ਸੁਚੇਤ ਰਹਿਣਾ ਹਰ ਸਿੱਖ ਦੀ ਕੌਮੀ ਜ਼ਿੰਮੇਵਾਰੀ ਹੈ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਅੱਜ ਲੋੜ ਹੈ ਕਿ ਸੰਸਥਾ ਬਾਰੇ ਹੋ ਰਹੀ ਇਕਪਾਸੜ ਜਾਂ ਬਿਨਾਂ ਤੱਥਾਂ ਦੀ ਬਿਆਨਬਾਜ਼ੀ ਦਾ ਜਵਾਬ ਸੰਜਮ ਅਤੇ ਤੱਥਾਂ ਨਾਲ ਦਿੱਤਾ ਜਾਵੇ। ਉਨ੍ਹਾਂ ਕਿਹਾ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੰਸਥਾ ਨੇ ਪੰਥਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਹੋ ਕੇ ਭੂਮਿਕਾ ਨਿਭਾਈ ਅਤੇ ਵਿਦਿਅਕ ਅਦਾਰਿਆਂ ਨੂੰ ਵੀ ਸਮੇਂ ਦਾ ਹਾਣੀ ਬਨਾਉਣ ਲਈ ਵੀ ਵੱਡੇ ਯਤਨ ਕੀਤੇ ਹਨ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੀ ਵਿਦਿਅਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਨਵੇਂ ਉਪਰਾਲੇ ਕਰਨ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਦਿਆਲ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ ਸਮੇਤ ਹੋਰ ਮੌਜੂਦ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

BJP ਕੇਂਦਰੀ ਏਜੰਸੀਆਂ ਰਾਹੀਂ AAP ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾਪੜ੍ਹੋ →
ਮਜੀਠੀਆ-ਖਹਿਰਾ ਨੇ ਕੀਤਾ ਹਾਈਕੋਰਟ ਦਾ ਰੁਖ, ਐਕਸ-ਪਾਰਟੀ ਅੰਤਰਿਮ ਰੋਕ ਹਟਾਉਣ ਦੀ ਮੰਗ, 23 ਅਕਤੂਬਰ ਨੂੰ ਅਗਲੀ ਸੁਣਵਾਈਪੜ੍ਹੋ →
ਗਮਾਡਾ ਨੇ ਜਤਾਇਆ ਇਤਰਾਜ਼, ਇਲੈਕਟ੍ਰਾਨਿਕ ਡਿਵਾਈਸਾਂ ਦਾ ਡਾਟਾ ਕਾਪੀ ਕਰਨ ‘ਤੇ ਸਵਾਲਪੜ੍ਹੋ →
ਪੱਲੇ ਰਹਿ ਗਈਆਂ ਨੇ ਯਾਦਾਂਪੜ੍ਹੋ →
ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਵਕੀਲ ਨੇ ਦਿੱਤੀ ਅਦਾਲਤੀ ਕਾਰਵਾਈ ਦੀ ਜਾਣਕਾਰੀਪੜ੍ਹੋ →
ਲੱਕੀ ਪਟਿਆਲ ਗੈਂਗ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਗੈਂਗਸਟਰ ਵੱਲੋਂ ਟਾਰਗੇਟ ਕਿਲਿੰਗ ਦੇ ਦਿੱਤੇ ਗਏ ਸਨ ਨਿਰਦੇਸ਼ਪੜ੍ਹੋ →