ਪੰਜਾਬ ਸੁਪਰੀਮ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਅੱਜ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਇੱਕ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰੇਗਾ।
ਇਸ ਮਾਮਲੇ ਵਿੱਚ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਬੀਆਈ ਨੂੰ ਕੇਸ ਦਰਜ ਕਰਨ ਅਤੇ ਦੋਸ਼ਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦੇਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਸੀਬੀਆਈ ਤੋਂ ਦੋ ਮਹੀਨਿਆਂ ਦੇ ਅੰਦਰ ਸਟੇਟਸ ਰਿਪੋਰਟ ਮੰਗੀ ਹੈ।
ਸਰਕਾਰ ਨੇ ਹਾਈ ਕੋਰਟ ਦੇ ਹੁਕਮ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਵਿੱਚ ਵੀਰਵਾਰ ਨੂੰ ਸੁਣਵਾਈ ਫਾਈਲ ਦੇਰ ਨਾਲ ਪਹੁੰਚਣ ਕਰਕੇ ਟੱਲ ਗਈ ਸੀ; ਹੁਣ ਇਸਦੀ ਸੁਣਵਾਈ ਅੱਜ ਹੋਵੇਗੀ।
ਇਸ ਦੌਰਾਨ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਨੇ ਵੀਰਵਾਰ ਨੂੰ ਸੀਬੀਆਈ ਜਾਂਚ ਨੂੰ ਚੁਣੌਤੀ ਦਿੰਦਿਆਂ ਹੋਇਆਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਘੁੰਮਣ ਨੇ ਕਿਹਾ ਕਿ ਸੀਬੀਆਈ ਨੂੰ ਕਾਰਵਾਈ ਕਰਨ ਤੋਂ ਪਹਿਲਾਂ ਸਰਕਾਰ ਤੋਂ ਇਜਾਜ਼ਤ ਲੈਣੀ ਚਾਹੀਦੀ ਹੈ। ਘੁੰਮਣ ਨੇ ਸੀਬੀਆਈ ਦੀ ਕਾਰਵਾਈ 'ਤੇ ਰੋਕ ਲਗਾਉਣ ਦੀ ਬੇਨਤੀ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ ਵੀ ਅੱਜ ਹੋਵੇਗੀ।
