ਪੰਜਾਬ📍 ਪੰਜਾਬ
ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ ਡੀਜੀਪੀ
ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ 1992 ਬੈਚ ਦੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਸ ਮਾਮਲੇ 'ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਸੀ, ਅਤੇ ਉਸ ਤੋਂ ਪਹਿਲਾਂ ਹੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਡੀਜੀਪੀ ਬਣਨ ਮਗਰੋਂ ਯਾਦਵ ਨੇ ਇੱਕ ਵੀਡੀਓ ਸੁਨੇਹੇ ਰਾਹੀਂ ਗੈਂਗਸਟਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਪੰਜਾਬ ਪੁਲੀਸ ਉਨ੍ਹਾਂ ਨੂੰ ਫੜ ਕੇ ਕਾਨੂੰਨ ਦੇ ਕਟਹਿਰੇ 'ਚ ਲਿਆਵੇਗੀ — ਚਾਹੇ ਉਹ ਦੇਸ਼ 'ਚ ਹੋਣ ਜਾਂ ਵਿਦੇਸ਼ 'ਚ ਲੁਕੇ ਹੋਣ।
