ਦੇ ਸਾਰੇ ਵੱਡੇ ਆਗੂ ਹਿਰਾਸਤ ‘ਚ, ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ 'ਤੇ ਅੱਜ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਹਾਲਾਂਕਿ, ਪੁਲਿਸ ਨੇ ਇਸ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ।
ਦੇਸ਼ ਦੀ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਸੱਤਾ ਸੌਂਪ ਕੇ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ ਕਿ ਉਹ ਰਾਸ਼ਟਰੀ ਹਿੱਤ ਅਤੇ ਲੋਕ ਭਲਾਈ ਨਾਲ ਜੁੜੇ ਫ਼ੈਸਲਿਆਂ ਰਾਹੀਂ ਦੇਸ਼ ਨੂੰ ਅੱਗੇ ਲੈ ਕੇ ਜਾਣਗੇ। ਪ੍ਰਧਾਨ ਮੰਤਰੀ ਨੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ, ਪਰ ਅਤੇ ਕੁਝ ਵਿਰੋਧੀ ਪਾਰਟੀਆਂ ਸਿਰਫ਼ ਦਿੱਲੀ ਦੇ ਲੋਕਾਂ ਦੀ ਜ਼ਿੰਦਗੀ ਵਿੱਚ ਵਿਘਨ ਪਾਉਣ ਅਤੇ ਅਸ਼ਾਂਤੀ ਫੈਲਾਉਣ ਲਈ ਵਿਰੋਧ-ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਚੰਡੀਗੜ੍ਹ ਵਿੱਚ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਗਿਆਨੇਸ਼ ਕੁਮਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।
ਆਗੂਆਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਰੇਲ ਸੇਵਾ ਮੁੜ ਬਹਾਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪ੍ਰਦਰਸ਼ਨ ਕਾਰਨ 250 ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਸਨ।
ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚਣ ਤੋਂ ਪਹਿਲਾਂ ਹੀ ਦੇ ਪ੍ਰਮੁੱਖ ਆਗੂ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਕਾਰਵਾਈ ਕਰਦਿਆਂ ਧਰੁਵ ਰਾਠੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ।
