📰 10/10/2026
ਵਿਦੇਸ਼📍 ਪੰਜਾਬ

ਰੂਹ ਕੰਬਾਊ ਵਾਰਦਾਤ : ਘਰ ਅੰਦਰ ਵੜ ਕੇ ਅੰਨ੍ਹੇਵਾਹ ਫ਼ਾਇਰਿੰਗ, 5 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ; ਇਲਾਕੇ 'ਚ ਦਹਿਸ਼ਤ

ਇੱਕ ਰਿਹਾਇਸ਼ੀ ਮਕਾਨ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ ਕਰਕੇ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਰੂਹ ਕੰਬਾਊ ਵਾਰਦਾਤ : ਘਰ ਅੰਦਰ ਵੜ ਕੇ ਅੰਨ੍ਹੇਵਾਹ ਫ਼ਾਇਰਿੰਗ, 5 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ; ਇਲਾਕੇ 'ਚ ਦਹਿਸ਼ਤ

ਇੱਕ ਰਿਹਾਇਸ਼ੀ ਮਕਾਨ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ ਕਰਕੇ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ, ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਘਰ ਦੇ ਅੰਦਰ ਦਾ ਦ੍ਰਿਸ਼ ਬੇਹੱਦ ਡਰਾਉਣਾ ਸੀ, ਜਿੱਥੇ ਪੰਜ ਲੋਕ ਖ਼ੂਨ ਨਾਲ ਲੱਥਪੱਥ ਪਏ ਸਨ। ਪੁਲਿਸ ਨੇ ਦੱਸਿਆ ਕਿ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਪੰਜਾਂ ਲੋਕਾਂ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।

ਅਮਰੀਕਾ ਦੇ ਜਾਰਜੀਆ ਸੂਬੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਡਗਲਸ ਸ਼ਹਿਰ ਵਿੱਚ ਇੱਕ ਰਿਹਾਇਸ਼ੀ ਮਕਾਨ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ ਕਰਕੇ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਡਗਲਸ ਪੁਲਿਸ ਵਿਭਾਗ ਨੇ ਸ਼ਨੀਵਾਰ ਨੂੰ ਜਾਣਕਾਰੀ ਦਿੱਤੀ ਕਿ ਪੁਲਿਸ ਨੂੰ ਸ਼ੁੱਕਰਵਾਰ ਦੇਰ ਰਾਤ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦੇਣ ਅਤੇ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ। ਮਿਲੀ ਜਾਣਕਾਰੀ ਅਨੁਸਾਰ, ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਘਰ ਦੇ ਅੰਦਰ ਦਾ ਦ੍ਰਿਸ਼ ਬੇਹੱਦ ਡਰਾਉਣਾ ਸੀ, ਜਿੱਥੇ ਪੰਜ ਲੋਕ ਖ਼ੂਨ ਨਾਲ ਲੱਥਪੱਥ ਪਏ ਸਨ। ਪੁਲਿਸ ਨੇ ਦੱਸਿਆ ਕਿ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਪੰਜਾਂ ਲੋਕਾਂ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।

ਪੁਲਿਸ ਨੇ ਦੱਸਿਆ ਕਿ ਇੱਕੋ ਸਮੇਂ ਪੰਜ ਲੋਕਾਂ ਦੀ ਹੱਤਿਆ ਪਿੱਛੇ ਦਾ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਵਿਭਾਗ ਅਨੁਸਾਰ, ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਰ ਪਹਿਲੂ ਤੋਂ ਸਬੂਤ ਤੇ ਸੁਰਾਗ ਇਕੱਠੇ ਕੀਤੇ ਜਾ ਰਹੇ ਹਨ। ਹਮਲਾਵਰ ਕੌਣ ਸਨ ਅਤੇ ਉਨ੍ਹਾਂ ਨੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ, ਇਸ ਬਾਰੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਖੁਲਾਸਾ ਹੋ ਸਕੇਗਾ।

ਇਸ ਅੰਕ ਦੀਆਂ ਹੋਰ ਖ਼ਬਰਾਂ

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ ਡੀਜੀਪੀਪੜ੍ਹੋ →
ਸ਼ਾਰਦੀਆ ਨਰਾਤੇ ‘ਚ ਕਲਸ਼ ਸਥਾਪਨਾ ਲਈ ਮਿਲ ਰਹੇ ਦੋ ਸ਼ੁਭ ਮੁਹੂਰਤਪੜ੍ਹੋ →
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਰਾਈਫ਼ਲ, 15 ਕਿਲੋ ਅਫ਼ੀਮ ਤੇ 9 ਪਿਸਤੌਲ ਬਰਾਮਦ, ਚਾਰ ਤਸਕਰ ਗ੍ਰਿਫ਼ਤਾਰਪੜ੍ਹੋ →
ਪੰਜਾਬ ‘ਚ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਚੌਕਸ, ਅੰਮ੍ਰਿਤਸਰ ਤੇ ਤਰਨਤਾਰਨ ਲਈ ਅਗਲੇ 15 ਦਿਨ ਅਹਿਮ; ‘ਜ਼ੀਰੋ ਬਰਨਿੰਗ’ ਦਾ ਟੀਚਾਪੜ੍ਹੋ →
ਬਰਨਾਲਾ ‘ਚ ਨਸ਼ਿਆਂ ਖ਼ਿਲਾਫ਼ ਕਾਸੋ ਸਰਚ ਆਪ੍ਰੇਸ਼ਨ, ਚੈਕਿੰਗ ਦੌਰਾਨ 70 ਸ਼ੱਕੀ ਦਬੋਚੇ; ਹੌਟਸਪੌਟ ਢਾਹੁਣ ‘ਤੇ ਜੋਰਪੜ੍ਹੋ →
ਲੁਧਿਆਣਾ ‘ਚ ਕਾਰਡ ਬਦਲ ਕੇ ਲੱਖਾਂ ਠੱਗਣ ਵਾਲਾ ਚੋਰ ਰੰਗੇ ਹੱਥੀਂ ਕਾਬੂ, ਲੋਕਾਂ ਨੇ ਚਾੜ੍ਹਿਆ ਕੁਟਾਪਾਪੜ੍ਹੋ →