📰 10/10/2026
ਪੰਜਾਬ📍 ਪੰਜਾਬ

ਪੰਜਾਬ ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਉੱਤਰਾਖੰਡ ਦੇ ਚਮੋਲੀ ਵਿੱਚ ਹਿਮਾਲਿਆ ਦੀਆਂ ਉੱਚੀਆਂ ਚੋਟੀਆਂ ਉੱਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਯਾਨੀ ਯਾਨੀ 10 ਅਕਤੂਬਰ 2026 ਨੂੰ ਬੰਦ ਕਰ ਦਿੱਤੇ ਜਾਣਗੇ।
ਪੰਜਾਬ ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਉੱਤਰਾਖੰਡ ਦੇ ਚਮੋਲੀ ਵਿੱਚ ਹਿਮਾਲਿਆ ਦੀਆਂ ਉੱਚੀਆਂ ਚੋਟੀਆਂ ਉੱਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਯਾਨੀ ਯਾਨੀ 10 ਅਕਤੂਬਰ 2026 ਨੂੰ ਬੰਦ ਕਰ ਦਿੱਤੇ ਜਾਣਗੇ।

ਗੁਰਦੁਆਰਾ ਸਾਹਿਬ ਦੇ ਕਿਵਾੜ ਸਰਦ ਰੁੱਤ ਕਾਰਨ ਹੋ ਰਹੀ ਭਾਰੀ ਬਰਫ਼ਬਾਰੀ ਦੇ ਮੱਦੇਨਜ਼ਰ ਸੰਗਤਾਂ ਲਈ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। 23 ਮਈ, 2026 ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਪਾਠ ਅਤੇ ਅਰਦਾਸ ਤੋਂ ਬਾਅਦ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਖੋਲ੍ਹੇ ਗਏ ਸਨ।

ਦੱਸ ਦਈਏ ਕਿ ਕਿਵਾੜ ਬੰਦ ਹੋਣ ਤੋਂ ਪਹਿਲਾਂ ਸਵੇਰੇ 10 ਵਜੇ ਸੁਖਮਨੀ ਸਾਹਿਬ ਦੇ ਪਾਠ ਹੋਣਗੇ। ਫਿਰ 11 ਵਜੇ ਕੀਰਤਨ ਅਤੇ ਦੁਪਹਿਰ 12 ਵਜੇ ਸਮਾਪਤੀ ਦੀ ਅਰਦਾਸ ਹੋਵੇਗੀ। ਇਸ ਤੋਂ ਬਾਅਦ ਭਾਰਤੀ ਫ਼ੌਜ ਦੀ 418 ਇੰਡੀਪੈਂਡੈਂਟ ਰੈਜਮੈਂਟ ਦੇ ਬੈਂਡ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਾਅਦ ਦੁਪਹਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪ੍ਰਕਾਸ਼ ਅਸਥਾਨ ਤੋਂ ਸੀਤਕਾਲ ਵਾਸਤੇ ਸੁਖ ਅਸਥਾਨ ਲਈ ਲਿਜਾਇਆ ਜਾਵੇਗਾ।

ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਆਪਣੀ ਹਾਜ਼ਰੀ ਲਗਾਉਣ ਲਈ ਆ ਰਹੀਆਂ ਹਨ। ਇਸ ਦੇ ਨਾਲ ਹੀ ਯਾਤਰਾ ਦੇ ਸਾਢੇ ਚਾਰ ਮਹੀਨੇ ਦੇ ਸਮੇਂ ਵਿੱਚ ਲਗਭਗ 3 ਲੱਖ 68 ਹਜ਼ਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਿਆ। ਲਗਭਗ 15 ਹਜ਼ਾਰ ਫੁੱਟ ਤੋਂ ਵੱਧ ਉਚਾਈ ’ਤੇ ਸਥਾਪਤ ਇਸ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਇਹ ਗਿਣਤੀ ਪਿਛਲੇ ਸਾਲਾਂ ਤੋਂ ਵੱਧ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ ਡੀਜੀਪੀਪੜ੍ਹੋ →
ਸ਼ਾਰਦੀਆ ਨਰਾਤੇ ‘ਚ ਕਲਸ਼ ਸਥਾਪਨਾ ਲਈ ਮਿਲ ਰਹੇ ਦੋ ਸ਼ੁਭ ਮੁਹੂਰਤਪੜ੍ਹੋ →
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: ਰਾਈਫ਼ਲ, 15 ਕਿਲੋ ਅਫ਼ੀਮ ਤੇ 9 ਪਿਸਤੌਲ ਬਰਾਮਦ, ਚਾਰ ਤਸਕਰ ਗ੍ਰਿਫ਼ਤਾਰਪੜ੍ਹੋ →
ਪੰਜਾਬ ‘ਚ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ ਚੌਕਸ, ਅੰਮ੍ਰਿਤਸਰ ਤੇ ਤਰਨਤਾਰਨ ਲਈ ਅਗਲੇ 15 ਦਿਨ ਅਹਿਮ; ‘ਜ਼ੀਰੋ ਬਰਨਿੰਗ’ ਦਾ ਟੀਚਾਪੜ੍ਹੋ →
ਬਰਨਾਲਾ ‘ਚ ਨਸ਼ਿਆਂ ਖ਼ਿਲਾਫ਼ ਕਾਸੋ ਸਰਚ ਆਪ੍ਰੇਸ਼ਨ, ਚੈਕਿੰਗ ਦੌਰਾਨ 70 ਸ਼ੱਕੀ ਦਬੋਚੇ; ਹੌਟਸਪੌਟ ਢਾਹੁਣ ‘ਤੇ ਜੋਰਪੜ੍ਹੋ →
ਲੁਧਿਆਣਾ ‘ਚ ਕਾਰਡ ਬਦਲ ਕੇ ਲੱਖਾਂ ਠੱਗਣ ਵਾਲਾ ਚੋਰ ਰੰਗੇ ਹੱਥੀਂ ਕਾਬੂ, ਲੋਕਾਂ ਨੇ ਚਾੜ੍ਹਿਆ ਕੁਟਾਪਾਪੜ੍ਹੋ →