ਪੰਜਾਬ📍 ਪੰਜਾਬ
ਸ਼ਿਕਾਗੋ (Chicago) — ਅਮਰੀਕਾ ਵਿੱਚ ਵੱਸਦੇ ਪੰਜਾਬੀ ਨੌਜਵਾਨਾਂ ਨੇ ਆਪਣੇ ਦੇਸੀ ਸਵੈਗ (Desi Swag) ਨਾਲ ਮਨੋਰੰਜਨ ਕਰਨ ਦਾ ਇੱਕ ਨਵਾਂ ਤਰੀਕਾ ਲੱਭਿਆ ਹੈ।
ਸ਼ਿਕਾਗੋ (Chicago) — ਅਮਰੀਕਾ ਵਿੱਚ ਵੱਸਦੇ ਪੰਜਾਬੀ ਨੌਜਵਾਨਾਂ ਨੇ ਆਪਣੇ ਦੇਸੀ ਸਵੈਗ (Desi Swag) ਨਾਲ ਮਨੋਰੰਜਨ ਕਰਨ ਦਾ ਇੱਕ ਨਵਾਂ ਤਰੀਕਾ ਲੱਭਿਆ ਹੈ। ਆਉਣ ਵਾਲੀ 25 ਸਤੰਬਰ ਨੂੰ ਸ਼ਿਕਾਗੋ ਦੇ ਮੁੰਡੇ ਇੱਕ ਖਾਸ 'ਡਿੱਗੀ ਪਾਰਟੀ' (Car Trunk Party) ਦਾ ਆਯੋਜਨ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਇਲਾਕੇ ਦੇ ਨੌਜਵਾਨਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਵਿੱਚ ਅਕਸਰ ਗੱਡੀਆਂ ਦੀਆਂ ਡਿੱਗੀਆਂ ਖੋਲ੍ਹ ਕੇ, ਵੱਡੇ ਸਪੀਕਰਾਂ 'ਤੇ ਉੱਚੀ ਆਵਾਜ਼ ਵਿੱਚ ਪੰਜਾਬੀ ਗਾਣੇ ਲਗਾਉਣ ਦਾ ਰੁਝਾਨ ਕਾਫੀ ਮਸ਼ਹੂਰ ਰਿਹਾ ਹੈ। ਧਿਆਨ ਦੇਣ ਯੋਗ ਗੱਲ ਇਹ ਹੈ ਕਿ ਇਹ ਕੋਈ ਓਪਨ ਜਾਂ ਪਬਲਿਕ ਇਵੈਂਟ ਨਹੀਂ ਹੈ, ਬਲਕਿ ਇਹ ਇੱਕ ਪ੍ਰਾਈਵੇਟ ਪ੍ਰਾਪਰਟੀ 'ਤੇ ਹੋਣ ਵਾਲੀ ਬਿਲਕੁਲ ਪ੍ਰਾਈਵੇਟ ਪਾਰਟੀ ਹੈ, ਜਿਸ ਵਿੱਚ ਸਿਰਫ਼ ਖਾਸ ਦੋਸਤਾਂ-ਮਿੱਤਰਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ।
ਪਾਰਟੀ ਦੀਆਂ ਮੁੱਖ ਝਲਕੀਆਂ:
ਦੇਸੀ ਮਾਹੌਲ: ਗੱਡੀਆਂ ਦੀਆਂ ਡਿੱਗੀਆਂ ਵਿੱਚ ਰੱਖੇ ਵੱਡੇ ਸਿਸਟਮਾਂ (ਸਪੀਕਰਾਂ) 'ਤੇ ਚੱਲਣਗੇ ਲੇਟੈਸਟ ਪੰਜਾਬੀ ਅਤੇ ਹਿੱਪ-ਹੌਪ ਟਰੈਕ।
ਖਾਣ-ਪੀਣ ਦਾ ਖੁੱਲ੍ਹਾ ਪ੍ਰਬੰਧ: ਪਾਰਟੀ ਵਿੱਚ ਦੇਸੀ ਖਾਣ-ਪੀਣ ਅਤੇ ਸਨੈਕਸ ਦਾ ਖਾਸ ਇੰਤਜ਼ਾਮ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਾਲੀ ਫੀਲ (feel) ਪੂਰੀ ਆਵੇ।
ਭੰਗੜਾ ਅਤੇ ਰੌਣਕਾਂ: ਯਾਰਾਂ-ਬੇਲੀਆਂ ਦਾ ਇਕੱਠ ਹੋਵੇਗਾ ਜਿੱਥੇ ਪੰਜਾਬੀ ਗੱਭਰੂ ਭੰਗੜੇ ਪਾ ਕੇ ਸ਼ਾਮ ਨੂੰ ਹੋਰ ਵੀ ਰੰਗੀਨ ਬਣਾਉਣਗੇ।
ਆਯੋਜਕਾਂ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਕੰਮਾਂ-ਕਾਰਾਂ ਦੇ ਰੁਝੇਵਿਆਂ ਕਾਰਨ ਦੋਸਤਾਂ ਨੂੰ ਮਿਲਣ ਦਾ ਸਮਾਂ ਘੱਟ ਮਿਲਦਾ ਹੈ। ਇਸ ਲਈ ਇਹ 'ਡਿੱਗੀ ਪਾਰਟੀ' ਸਾਰੇ ਯਾਰਾਂ ਨੂੰ ਇੱਕ ਥਾਂ ਇਕੱਠਾ ਕਰਨ ਅਤੇ ਆਪਣੀ ਭਾਈਚਾਰਕ ਸਾਂਝ ਦਾ ਜਸ਼ਨ ਮਨਾਉਣ ਦਾ ਇੱਕ ਖਾਸ ਬਹਾਨਾ ਹੈ।
ਸੋ, ਜਿਹੜੇ ਵੀ ਖਾਸ ਮਹਿਮਾਨਾਂ ਨੂੰ ਇਸ ਪ੍ਰਾਈਵੇਟ ਪਾਰਟੀ ਦਾ ਸੱਦਾ ਮਿਲਿਆ ਹੈ, ਉਹ 25 ਸਤੰਬਰ ਦੀ ਸ਼ਾਮ ਲਈ ਆਪਣੀਆਂ ਗੱਡੀਆਂ ਦੀਆਂ ਡਿੱਗੀਆਂ ਅਤੇ ਮੂਡ ਦੋਵੇਂ ਤਿਆਰ ਰੱਖਣ!
09/21/2026
ਪੰਜਾਬ📍 ਪੰਜਾਬ
ਐਸ.ਐਸ.ਪੀ. ਫ਼ਰੀਦਕੋਟ ਨੇ ਕਿਹਾ ਕਿ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿਖੇ ਪਹੁੰਚ ਰਹੀ ਵੱਡੀ ਗਿਣਤੀ ਵਿੱਚ ਸਾਧ-ਸੰਗਤ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਫ਼ਰੀਦਕੋਟ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਮੁਫ਼ਤ ਈ-ਆਟੋ ਰਿਕਸ਼ਾ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ।

ਐਸ.ਐਸ.ਪੀ. ਫ਼ਰੀਦਕੋਟ ਨੇ ਕਿਹਾ ਕਿ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿਖੇ ਪਹੁੰਚ ਰਹੀ ਵੱਡੀ ਗਿਣਤੀ ਵਿੱਚ ਸਾਧ-ਸੰਗਤ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਫ਼ਰੀਦਕੋਟ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਮੁਫ਼ਤ ਈ-ਆਟੋ ਰਿਕਸ਼ਾ ਸੇਵਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸੇਵਾ ਤਹਿਤ ਸੰਗਤ ਨੂੰ ਟਿੱਲਾ ਬਾਬਾ ਸ਼ੇਖ਼ ਫ਼ਰੀਦ ਜੀ ਅਤੇ ਸ਼੍ਰੀ ਗੁਰੂਦੁਆਰਾ ਮਾਈ ਗੋਦੜੀ ਸਾਹਿਬ ਤੱਕ ਆਉਣ-ਜਾਣ ਲਈ ਮੁਫ਼ਤ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸੰਗਤ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਉਣਾ ਅਤੇ ਪੁਰਬ ਦੌਰਾਨ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣਾ ਹੈ। ਇਸ ਸਬੰਧੀ ਐਸ.ਐਸ.ਪੀ. ਫ਼ਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਵਿੱਚ ਸ਼ਾਮਲ ਹੋਣ ਲਈ ਵੱਖ-ਵੱਖ ਇਲਾਕਿਆਂ ਤੋਂ ਫ਼ਰੀਦਕੋਟ ਪਹੁੰਚ ਰਹੀ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਫ਼ਰੀਦਕੋਟ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਪੁਲਿਸ ਵੱਲੋਂ ਸੁਰੱਖਿਆ, ਟ੍ਰੈਫ਼ਿਕ ਪ੍ਰਬੰਧਨ, ਪਾਰਕਿੰਗ ਅਤੇ ਆਵਾਜਾਈ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਐਸ.ਐਸ.ਪੀ. ਫ਼ਰੀਦਕੋਟ ਨੇ ਕਿਹਾ ਕਿ “ਫ਼ਰੀਦਕੋਟ ਪੁਲਿਸ ਸੰਗਤ ਦੀ ਸੇਵਾ, ਸਹੂਲਤ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵੱਲੋਂ ਕੀਤੇ ਗਏ ਟ੍ਰੈਫ਼ਿਕ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਪੁਲਿਸ ਕਰਮਚਾਰੀਆਂ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। ਫ਼ਰੀਦਕੋਟ ਪੁਲਿਸ ਵੱਲੋਂ ਗੁਰੂ ਪੁਰਬ ਵਿੱਚ ਸ਼ਾਮਲ ਹੋਣ ਵਾਲੀ ਸਮੂਹ ਸੰਗਤ ਦਾ ਸਵਾਗਤ ਕਰਦਿਆਂ ਭਰੋਸਾ ਦਿੱਤਾ ਗਿਆ ਕਿ ਸੰਗਤ ਦੀ ਸੁਰੱਖਿਆ, ਸਹੂਲਤ ਅਤੇ ਸੁਚਾਰੂ ਆਵਾਜਾਈ ਲਈ ਪੁਲਿਸ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
09/21/2026
ਪੰਜਾਬ📍 ਪੰਜਾਬ
ਚੋਗਾਵਾਂ (ਅੰਮ੍ਰਿਤਸਰ), 21 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਚੋਗਾਵਾਂ ਦੇ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਅਤੇ 'ਆਪ' ਦੇ ਸੀਨੀਅਰ ਆਗੂ ਰੇਸ਼ਮ ਸਿੰਘ ਵੜੈਚ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।
ਚੋਗਾਵਾਂ (ਅੰਮ੍ਰਿਤਸਰ), 21 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਚੋਗਾਵਾਂ ਦੇ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਅਤੇ 'ਆਪ' ਦੇ ਸੀਨੀਅਰ ਆਗੂ ਰੇਸ਼ਮ ਸਿੰਘ ਵੜੈਚ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਅਹੁਦਾ ਸੰਭਾਲਣ ਦੀ ਰਸਮ ਮੌਕੇ ਮੈਡਮ ਸੋਨੀਆ ਮਾਨ ਨੇ ਰੇਸ਼ਮ ਸਿੰਘ ਵੜੈਚ ਨੂੰ ਮੁਬਾਰਕਬਾਦ ਦਿੱਤੀ ਅਤੇ ਇਸ ਅਹਿਮ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੇਸ਼ਮ ਸਿੰਘ ਵੜੈਚ ਨੇ ਪਹਿਲਾਂ ਵੀ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਪੂਰੇ ਅੰਮ੍ਰਿਤਸਰ ਜ਼ਿਲ੍ਹੇ 'ਚੋਂ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਸੀ। ਪਾਰਟੀ ਨੇ ਉਨ੍ਹਾਂ ਦੀ ਵਫ਼ਾਦਾਰੀ ਅਤੇ ਮਿਹਨਤ ਦਾ ਮੁੱਲ ਪਾਇਆ ਹੈ। ਨਵੇਂ ਚੇਅਰਮੈਨ ਰੇਸ਼ਮ ਸਿੰਘ ਵੜੈਚ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਦਾਣਾ ਮੰਡੀਆਂ ਵਿਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਦਿਨ-ਰਾਤ ਤਨਦੇਹੀ ਨਾਲ ਕੰਮ ਕਰਨਗੇ।
09/21/2026
ਪੰਜਾਬ📍 ਪੰਜਾਬ
ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਜ਼ਹਿਰ ਨਿਗਲਣ ਵਾਲੇ ਜਗਸੀਰ ਸਿੰਘ ਉਰਫ਼ ਜੱਗਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਿੱਚ ਜੱਗਾ ਨੇ ਆਰੋਪ ਲਗਾਇਆ ਕਿ ਉਸ ਨੂੰ ਪਿੰਡ
ਜੱਗਾ ਦੇ ਆਰੋਪ ਮੁਤਾਬਕ ਇਸ ਤੋਂ ਬਾਅਦ ਪਿੰਡ ਦਾ ਆਪ ਨਾਲ ਜੁੜਿਆ ਸਰਪੰਚ ਰਿਵਾਲਵਰ ਲੈ ਕੇ ਉਸ ਦੇ ਘਰ ਆਇਆ ਅਤੇ ਉਸ ਨੂੰ ਧਮਕਾਇਆ।
ਸੰਗਰੂਰ ਵਿੱਚ ਡੀਸੀ ਦਫ਼ਤਰ ਦੇ ਬਾਹਰ ਜ਼ਹਿਰ ਨਿਗਲਣ ਵਾਲੇ ਜਗਸੀਰ ਸਿੰਘ ਉਰਫ਼ ਜੱਗਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ਵਿੱਚ ਜੱਗਾ ਨੇ ਆਰੋਪ ਲਗਾਇਆ ਕਿ ਉਸ ਨੂੰ ਪਿੰਡ
ਜੱਗਾ ਦੇ ਆਰੋਪ ਮੁਤਾਬਕ ਇਸ ਤੋਂ ਬਾਅਦ ਪਿੰਡ ਦਾ ਆਪ ਨਾਲ ਜੁੜਿਆ ਸਰਪੰਚ ਰਿਵਾਲਵਰ ਲੈ ਕੇ ਉਸ ਦੇ ਘਰ ਆਇਆ ਅਤੇ ਉਸ ਨੂੰ ਧਮਕਾਇਆ। ਉਸ ਨੇ ਦਾਅਵਾ ਕੀਤਾ ਕਿ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਗਏ।
ਜੱਗਾ ਨੇ ਕਿਹਾ ਕਿ ਉਹ ਇਹ ਵੀਡੀਓ ਪੰਜਾਬ ਸਰਕਾਰ ਦੇ ਮੰਤਰੀ ਅਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਦਿਖਾਉਣ ਲਈ ਗਿਆ ਸੀ ਪਰ ਉਸ ਨੂੰ ਮਿਲਣ ਦੀ ਬਜਾਏ ਕੋਲ ਭੇਜ ਦਿੱਤਾ ਗਿਆ। ਜੱਗਾ ਮੁਤਾਬਕ ਨੇ ਉਸ ਨੂੰ ਕੋਲ ਜਾਣ ਲਈ ਕਿਹਾ। ਉਸ ਦਾ ਦਾਅਵਾ ਹੈ ਕਿ ਪੁਲਿਸ ਕੋਲ ਸ਼ਿਕਾਇਤ ਦੇਣ ਦੇ ਬਾਵਜੂਦ ਸੁਣਵਾਈ ਨਹੀਂ ਹੋਈ, ਜਿਸ ਤੋਂ ਬਾਅਦ ਉਸ ਨੇ ਜ਼ਹਿਰ ਨਿਗਲ ਲਿਆ।
ਜੱਗਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸ ਦਾ ਇਲਾਜ ਪਟਿਆਲਾ ਮੈਡੀਕਲ ਕਾਲਜ ਵਿੱਚ ਚੱਲ ਰਿਹਾ ਹੈ।
ਸੰਗਰੂਰ ਦੇ ਐੱਸਐੱਸਪੀ ਨੇ ਕਿਹਾ ਕਿ ਜੱਗਾ ਖ਼ਿਲਾਫ਼ ਬਲਾਤਕਾਰ ਸਮੇਤ 9 ਮਾਮਲੇ ਦਰਜ ਹਨ। ਪੁਲਿਸ ਮੁਤਾਬਕ ਉਹ ਪੁਲਿਸ ਨੂੰ ਧਮਕਾਉਣ ਦਾ ਆਰੋਪੀ ਵੀ ਰਹਿ ਚੁੱਕਾ ਹੈ। ਜੱਗਾ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਆਪ ਨਾਲ ਜੁੜੇ ਸਰਪੰਚ ਨੇ ਜੱਗਾ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਸਰਪੰਚ ਦਾ ਦਾਅਵਾ ਹੈ ਕਿ ਜੱਗਾ ਖ਼ੁਦ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ ਅਤੇ ਉਸ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚ 30 ਅਗਸਤ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ।
ਜੱਗਾ ਵੱਲੋਂ ਪੁਲਿਸ 'ਤੇ ਸੀਸੀਟੀਵੀ ਦੀ ਸਬੰਧੀ ਵੀ ਸਵਾਲ ਚੁੱਕੇ ਗਏ ਹਨ। ਉਸ ਦਾ ਦਾਅਵਾ ਹੈ ਕਿ ਪੁਲਿਸ ਨੂੰ ਸੌਂਪੀ ਗਈ ਸੀ, ਪਰ ਉਸ ਨੂੰ ਖਾਲੀ ਦੱਸਿਆ ਗਿਆ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਤੋਂ ਬਾਅਦ ਵਿਰੋਧੀ ਧਿਰਾਂ ਨੇ ਵੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ 'ਤੇ ਸਵਾਲ ਚੁੱਕੇ ਹਨ। ਜਲੰਧਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
09/21/2026
ਪੰਜਾਬ📍 ਪੰਜਾਬ
ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵੱਲੋਂ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਜ਼ੀਰਾ ਵਿਖੇ ਦਰਜ ਮੁਕੱਦਮਾ ਨੰਬਰ 161 ਮਿਤੀ 16 ਸਤੰਬਰ 2026 ਅਧੀਨ ਇਕ ਵੱਡੀ ਕਾਰਵਾਈ ਕੀਤੀ ਗਈ ਹੈ।

ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵੱਲੋਂ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਜ਼ੀਰਾ ਵਿਖੇ ਦਰਜ ਮੁਕੱਦਮਾ ਨੰਬਰ 161 ਮਿਤੀ 16 ਸਤੰਬਰ 2026 ਅਧੀਨ ਇਕ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਜ਼ੀਰਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸਪੀਡੀ ਮਨਜੀਤ ਸਿੰਘ, ਡੀਐੱਸਪੀ(ਡੀ)ਬਲਜਿੰਦਰ ਸਿੰਘ ਅਤੇ ਡੀਐੱਸਪੀ ਜ਼ੀਰਾ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲੀਸ ਟੀਮ ਵੱਲੋਂ ਬਿਨਾਂ ਨੰਬਰੀ ਫ਼ਾਰਚੂਨਰ ਗੱਡੀ ’ਚ ਆ ਰਹੇ ਵਿਅਕਤੀਆਂ ਨੂੰ ਜਦੋਂ ਰੋਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਆਪਣੀ ਗੱਡੀ ਪੁਲਿਸ ਪਾਰਟੀ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਗੱਡੀ ਭਜਾਉਂਦੇ ਸਮੇਂ ਟੋਏ ’ਚ ਉੱਤਰ ਗਈ, ਜਿਸ ਕਾਰਨ ਤਿੰਨੋਂ ਦੋਸ਼ੀ ਆਪਣੀ ਫ਼ਾਰਚੂਨਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਛੱਡੀ ਗਈ ਬਿਨਾਂ ਨੰਬਰੀ ਫ਼ਾਰਚੂਨਰ ਗੱਡੀ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ ਇੱਕ ਮੋਬਾਇਲ ਫ਼ੋਨ, ਇੱਕ 32 ਬੋਰ ਪਿਸਟਲ ਸਮੇਤ ਮੈਗਜ਼ੀਨ,32 ਬੋਰ ਦੇ 6 ਜ਼ਿੰਦਾ ਰੌਂਦ, 30 ਬੋਰ ਦੇ 59 ਜ਼ਿੰਦਾ ਰੌਂਦ ਅਤੇ 315 ਬੋਰ ਦੇ 131 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਇਸ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਦੀ ਪਛਾਣ ਸਤਵਿੰਦਰ ਸਿੰਘ ਉਰਫ਼ ਲੱਡੂ ਪੁੱਤਰ ਜੰਗ ਸਿੰਘ ਵਾਸੀ ਠੇਠਰ ਕਲਾਂ,ਥਾਣਾ ਘੱਲ ਖੁਰਦ, ਹਰਦੀਪ ਸਿੰਘ ਉਰਫ਼ ਦੀਪਾ ਪੁੱਤਰ ਗੁਰਮੀਤ ਸਿੰਘ ਵਾਸੀ ਘੱਲ ਖੁਰਦ ਅਤੇ ਇਕ ਅਣਪਛਾਤੇ ਵਿਅਕਤੀ ਵਜੋਂ ਹੋਈ ਸੀ। ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋਸ਼ੀ ਸਤਵਿੰਦਰ ਸਿੰਘ ਉਰਫ਼ ਲੱਡੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਹਰਦੀਪ ਸਿੰਘ ਉਰਫ਼ ਦੀਪਾ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਐੱਸਪੀਡੀ ਫਿਰੋਜਪੁਰ ਨੇ ਦੱਸਿਆ ਕਿ ਰਿਕਾਰਡ ਮੁਤਾਬਿਕ ਫੜ੍ਹਏ ਗਏ ਦੋਸ਼ੀ ਸਤਵਿੰਦਰ ਸਿੰਘ ਉਰਫ਼ ਲੱਡੂ ਖਿਲਾਫ਼ ਪਹਿਲਾਂ ਵੀ 6 ਮੁਕੱਦਮੇ ਅਤੇ ਹਰਦੀਪ ਸਿੰਘ ਖਿਲਾਫ਼ 8 ਮਾਮਲੇ ਦਰਜ ਹਨ। ਪੁਲਿਸ ਵੱਲੋਂ ਬਾਕੀ ਫ਼ਰਾਰ ਦੋਸ਼ੀਆਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
09/21/2026
ਪੰਜਾਬ📍 ਪੰਜਾਬ
ਗੋਹਾਣਾ: ਗੋਹਾਣਾ ‘ਚ ਦਿਨ ਦਿਹਾੜੇ ਅਦਾਲਤ ‘ਚ ਗਵਾਹੀ ਦੇ ਕੇ ਵਾਪਸ ਪਰਤ ਰਹੇ ਸਕਾਰਪੀਓ ਸਵਾਰ ਵਿਅਕਤੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਹਾਨਾ ਦੇ ਸੋਨੀਪਤ ਰੋਡ ‘ਤੇ ਖਰਖੌਦਾ ਮੋੜ ਨੇੜੇ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਕਾਰਨ ਹਲਚਲ ਮਚ ਗਈ।
ਗੋਹਾਣਾ: ਗੋਹਾਣਾ ‘ਚ ਦਿਨ ਦਿਹਾੜੇ ਅਦਾਲਤ ‘ਚ ਗਵਾਹੀ ਦੇ ਕੇ ਵਾਪਸ ਪਰਤ ਰਹੇ ਸਕਾਰਪੀਓ ਸਵਾਰ ਵਿਅਕਤੀਆਂ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੋਹਾਨਾ ਦੇ ਸੋਨੀਪਤ ਰੋਡ ‘ਤੇ ਖਰਖੌਦਾ ਮੋੜ ਨੇੜੇ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਕਾਰਨ ਹਲਚਲ ਮਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਰੋਟਾ ਦਾ ਰਹਿਣ ਵਾਲਾ ਰਵਿੰਦਰ ਅਤੇ ਉਸ ਦੇ ਤਿੰਨ ਹੋਰ ਸਾਥੀ ਅਦਾਲਤ ਵਿੱਚ ਗਵਾਹੀ ਦੇ ਕੇ ਸਕਾਰਪੀਓ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਦੋ ਵਾਹਨਾਂ ਵਿੱਚ ਜਾ ਰਹੇ ਕਰੀਬ ਅੱਠ ਤੋਂ ਨੌਂ ਵਿਅਕਤੀਆਂ ਨੇ ਉਸਦੀ ਸਕਾਰਪੀਓ ਗੱਡੀ ਨੂੰ ਘੇਰ ਲਿਆ।
ਦੋਸ਼ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਸਕਾਰਪੀਓ ਦੇ ਅੱਗੇ ਰੋਕੀ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪਤਾ ਲੱਗਾ ਹੈ ਕਿ ਕਰੀਬ ਅੱਠ ਤੋਂ ਨੌਂ ਰਾਉਂਡ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਰਵਿੰਦਰ ਅਤੇ ਵਿਨੋਦ ਵਿਚਕਾਰ ਚਾਰ-ਪੰਜ ਏਕੜ ਜ਼ਮੀਨ ਨੂੰ ਲੈ ਕੇ ਪਿਛਲੇ ਡੇਢ ਸਾਲ ਤੋਂ ਝਗੜਾ ਚੱਲ ਰਿਹਾ ਹੈ। ਗੋਲੀਬਾਰੀ ਦਾ ਕਾਰਨ ਇਹ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਦੋਸ਼ ਵਿਨੋਦ ਪੱਖ ‘ਤੇ ਗੋਲੀ ਚਲਾਉਣ ਦਾ ਹੈ। ਇਹ ਹਮਲਾ ਅੱਜ ਅਦਾਲਤ ਵਿੱਚ ਪੇਸ਼ੀ ਤੋਂ ਪਰਤਦੇ ਸਮੇਂ ਹੋਇਆ। ਹਾਲਾਂਕਿ ਸਕਾਰਪੀਓ ਬੁਲੇਟਪਰੂਫ ਹੋਣ ਕਾਰਨ ਗੱਡੀ ਵਿੱਚ ਸਵਾਰ ਚਾਰ ਲੋਕਾਂ ਦੀ ਜਾਨ ਬਚ ਗਈ। ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।
ਦਿਨ ਦਿਹਾੜੇ ਸੜਕ ‘ਤੇ ਗੋਲੀਆਂ ਚੱਲਣ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਹੁਣ ਮੌਕੇ ਤੋਂ ਸਬੂਤ ਇਕੱਠੇ ਕਰ ਰਹੀ ਹੈ ਅਤੇ ਦੋਸ਼ੀ ਦੀ ਪਛਾਣ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
09/21/2026
ਪੰਜਾਬ📍 ਪੰਜਾਬ
21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਸ਼ਹਿਰ ਦੀ ਹੱਦ ਅੰਦਰ ਸਾਰੇ ਪੈਟਰੋਲ ਪੰਪ, ਡੀਜ਼ਲ ਡਿਸਪੈਂਸਿੰਗ ਅਤੇ ਸੀ.ਐੱਨ.ਜੀ. ਸਟੇਸ਼ਨਾਂ ਦੇ ਮਾਲਕਾਂ, ਆਪਰੇਟਰਾਂ ਅਤੇ ਕਰਮਚਾਰੀਆਂ ਨੂੰ ਵਾਹਨਾਂ ਦੀਆਂ ਨੰਬਰ ਪਲੇਟਾਂ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ. ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਸ਼ਹਿਰ ਦੀ ਹੱਦ ਅੰਦਰ ਸਾਰੇ ਪੈਟਰੋਲ ਪੰਪ, ਡੀਜ਼ਲ ਡਿਸਪੈਂਸਿੰਗ ਅਤੇ ਸੀ.ਐੱਨ.ਜੀ. ਸਟੇਸ਼ਨਾਂ ਦੇ ਮਾਲਕਾਂ, ਆਪਰੇਟਰਾਂ ਅਤੇ ਕਰਮਚਾਰੀਆਂ ਨੂੰ ਵਾਹਨਾਂ ਦੀਆਂ ਨੰਬਰ ਪਲੇਟਾਂ ਸੰਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਹੁਕਮਾਂ ਅਨੁਸਾਰ ਜਿਨ੍ਹਾਂ ਵਾਹਨਾਂ ’ਤੇ ਅੱਗੇ ਅਤੇ ਪਿੱਛੇ ਵੈਧ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ (ਐਚ.ਐਸ.ਆਰ.ਪੀ.) ਸਹੀ ਢੰਗ ਨਾਲ ਲੱਗੀ ਨਹੀਂ ਹੋਵੇਗੀ, ਉਨ੍ਹਾਂ ਨੂੰ ਪੈਟਰੋਲ, ਡੀਜ਼ਲ ਜਾਂ ਸੀ.ਐੱਨ.ਜੀ. ਨਹੀਂ ਦਿੱਤੀ ਜਾਵੇਗੀ। ਇਹ ਪਾਬੰਦੀ ਉਨ੍ਹਾਂ ਵਾਹਨਾਂ ’ਤੇ ਵੀ ਲਾਗੂ ਹੋਵੇਗੀ ਜਿਨ੍ਹਾਂ ਦੀ ਨੰਬਰ ਪਲੇਟ ਹਟਾਈ, ਨੁਕਸਾਨੀ, ਟੁੱਟੀ, ਬਦਲੀ ਜਾਂ ਕਿਸੇ ਹੋਰ ਤਰੀਕੇ ਨਾਲ ਸੋਧੀ ਗਈ ਹੋਵੇ।
ਨਵੇਂ ਵਾਹਨਾਂ ’ਤੇ ਵੈਧ ਰਜਿਸਟ੍ਰੇਸ਼ਨ ਨੰਬਰ ਜਾਂ ਵੈਧ ਅਸਥਾਈ ਰਜਿਸਟ੍ਰੇਸ਼ਨ ਨੰਬਰ ਹੋਣ ਅਤੇ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਹੋਰ ਜ਼ਰੂਰੀ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।
ਪੈਟਰੋਲ ਪੰਪ/ਸੀ.ਐੱਨ.ਜੀ. ਸਟੇਸ਼ਨਾਂ ਨੂੰ ਪ੍ਰਵੇਸ਼ ਦੁਆਰ ਨੇੜੇ ਪੰਜਾਬੀ ਅਤੇ ਅੰਗਰੇਜ਼ੀ ਵਿਚ ਘੱਟੋ-ਘੱਟ 3×3 ਫੁੱਟ ਦਾ ਸੂਚਨਾ ਬੋਰਡ ਲਗਾਉਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ, ਸਾਰੇ ਪੰਪਾਂ ਦੇ ਸੀ.ਸੀ.ਟੀ.ਵੀ./ਏ.ਐਨ.ਪੀ.ਆਰ. ਕੈਮਰੇ ਚਾਲੂ ਰੱਖਣ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀਆਂ ਨੰਬਰ ਪਲੇਟਾਂ ਦੀ ਰਿਕਾਰਡਿੰਗ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਰਿਕਾਰਡ ਕੀਤੀ ਫੁਟੇਜ ਘੱਟੋ-ਘੱਟ 30 ਦਿਨਾਂ ਲਈ ਸੰਭਾਲ ਕੇ ਰੱਖਣੀ ਹੋਵੇਗੀ।
ਜੇਕਰ ਨੰਬਰ ਪਲੇਟ ਨਾ ਹੋਣ ਕਾਰਨ ਕਿਸੇ ਵਾਹਨ ਨੂੰ ਤੇਲ ਦੇਣ ਤੋਂ ਇਨਕਾਰ ਕਰਨ ’ਤੇ ਕੋਈ ਵਿਅਕਤੀ ਹੰਗਾਮਾ ਜਾਂ ਕਾਨੂੰਨ-ਵਿਵਸਥਾ ਦੀ ਸਮੱਸਿਆ ਪੈਦਾ ਕਰਦਾ ਹੈ ਤਾਂ ਪੈਟਰੋਲ ਪੰਪ ਆਪਰੇਟਰ ਵਲੋਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ 112 ’ਤੇ ਸੂਚਨਾ ਦੇਣ ਲਈ ਕਿਹਾ ਗਿਆ ਹੈ।
ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਮਾਲਕਾਂ, ਡਰਾਈਵਰਾਂ ਜਾਂ ਪੈਟਰੋਲ ਪੰਪ ਦੇ ਮਾਲਕਾਂ/ਕਰਮਚਾਰੀਆਂ ਵਿਰੁੱਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਅਤੇ ਮੋਟਰ ਵਹੀਕਲਜ਼ ਐਕਟ, 1988 ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 20 ਨਵੰਬਰ 2026 ਤੱਕ ਲਾਗੂ ਰਹਿਣਗੇ।
09/21/2026
ਪੰਜਾਬ📍 ਪੰਜਾਬ
ਤਰਨਤਾਰਨ, 21 ਸਤੰਬਰ — ਇੰਗਲੈਂਡ ਦੇ ਗੁਰਦੁਆਰਾ ਗੁਰੂ ਨਾਨਕ ਸਾਹਿਬ ਸਮੈਥਿਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਾਈ ਚਮਕੌਰ ਸਿੰਘ ਧੁੰਨ ਦੀ ਅਗਵਾਈ ਵਿਚ ਵਿਸ਼ਾਲ ਪੰਥਕ ਇਕੱਠ ਕਰਵਾਇਆ ਗਿਆ।
ਤਰਨਤਾਰਨ, 21 ਸਤੰਬਰ — ਇੰਗਲੈਂਡ ਦੇ ਗੁਰਦੁਆਰਾ ਗੁਰੂ ਨਾਨਕ ਸਾਹਿਬ ਸਮੈਥਿਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭਾਈ ਚਮਕੌਰ ਸਿੰਘ ਧੁੰਨ ਦੀ ਅਗਵਾਈ ਵਿਚ ਵਿਸ਼ਾਲ ਪੰਥਕ ਇਕੱਠ ਕਰਵਾਇਆ ਗਿਆ। ਇਸ ਇਕੱਠ ਵਿਚ ਵੱਡੀ ਗਿਣਤੀ ਵਿਚ ਸੰਗਤ, ਨੌਜਵਾਨਾਂ ਅਤੇ ਐਨ.ਆਰ.ਆਈਜ਼. ਨੇ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ, ਪੰਜਾਬ ਦੀ ਨੌਜਵਾਨੀ ਦੇ ਭਵਿੱਖ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਅਹਿਮ ਮਸਲਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦਾ ਆਪਣੇ ਵਤਨ ਪੰਜਾਬ ਨਾਲ ਰਿਸ਼ਤਾ ਸਿਰਫ਼ ਜ਼ਮੀਨ ਜਾਂ ਪਰਿਵਾਰਾਂ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੀ ਭਾਸ਼ਾ, ਸੱਭਿਆਚਾਰ, ਪਾਣੀਆਂ, ਨੌਜਵਾਨੀ ਅਤੇ ਪੰਥਕ ਮਸਲਿਆਂ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਡੂੰਘਾਈ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਲਈ ਰੁਜ਼ਗਾਰ, ਨਸ਼ਿਆਂ ਤੋਂ ਮੁਕਤੀ, ਸਿੱਖਿਆ, ਉਦਯੋਗ ਅਤੇ ਆਪਣੇ ਸੂਬੇ ਵਿਚ ਸਨਮਾਨਜਨਕ ਭਵਿੱਖ ਸਭ ਤੋਂ ਵੱਡੇ ਮੁੱਦੇ ਹਨ। ਇਕੱਠ ਦੌਰਾਨ ਐਨ.ਆਰ.ਆਈਜ਼. ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ 2027 ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਅੱਗੇ ਲਿਆਉਣ ਲਈ ਪਾਰਟੀ ਦੀ ਮੁਹਿੰਮ ਨਾਲ ਡਟ ਕੇ ਖੜ੍ਹਨ ਦਾ ਪ੍ਰਗਟਾਵਾ ਕੀਤਾ। ਪਾਰਟੀ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਗੱਲ ਪਹਿਲਾਂ ਵੀ ਜਨਤਕ ਤੌਰ 'ਤੇ ਸਾਹਮਣੇ ਆ ਚੁੱਕੀ ਹੈ। ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਪਣੇ ਵਤਨ ਦੀ ਤਰੱਕੀ ਅਤੇ ਪੰਜਾਬ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ ਅਤੇ ਉਹ ਪੰਜਾਬ ਵਿੱਚ ਅਜਿਹੀ ਸਿਆਸੀ ਵਿਵਸਥਾ ਦੀ ਗੱਲ ਕਰ ਰਹੇ ਹਨ ਜਿਸ ਵਿਚ ਪੰਜਾਬ ਦੇ ਹਿੱਤ, ਪੰਜਾਬ ਦੀ ਆਵਾਜ਼ ਅਤੇ ਪੰਜਾਬ ਦੇ ਲੋਕਾਂ ਦੇ ਮੁੱਦੇ ਕੇਂਦਰ ਵਿਚ ਹੋਣ।
ਭਾਈ ਚਮਕੌਰ ਸਿੰਘ ਧੁੰਨ ਨੇ ਇਕੱਠ ਵਿਚ ਸ਼ਾਮਿਲ ਹੋਈ ਸਮੁੱਚੀ ਸੰਗਤ ਅਤੇ ਐਨ.ਆਰ.ਆਈਜ਼. ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਵਲੋਂ ਪੰਜਾਬ ਦੇ ਮਸਲਿਆਂ ਪ੍ਰਤੀ ਦਿਖਾਈ ਜਾ ਰਹੀ ਜਾਗਰੂਕਤਾ ਇਹ ਦਰਸਾਉਂਦੀ ਹੈ ਕਿ ਪੰਜਾਬ ਪ੍ਰਤੀ ਉਨ੍ਹਾਂ ਦਾ ਪਿਆਰ ਅਤੇ ਜਿੰਮੇਵਾਰੀ ਅੱਜ ਵੀ ਪਹਿਲਾਂ ਵਾਂਗ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਗਤੀਵਿਧੀਆਂ ਨੂੰ ਵਿਦੇਸ਼ਾਂ ਵਿਚ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਪੰਜਾਬੀਆਂ ਨੂੰ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸਮੁੱਚੀ ਸੰਗਤ ਨੇ ਪੰਜਾਬ ਦੀ ਚੜ੍ਹਦੀ ਕਲਾ, ਨੌਜਵਾਨੀ ਦੇ ਸੁਨਹਿਰੇ ਭਵਿੱਖ ਅਤੇ ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।
09/21/2026
ਪੰਜਾਬ📍 ਪੰਜਾਬ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰ ਪਾਇਲ ਮਹਿਤਾ ਜੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪਾਇਲ ਮਹਿਤਾ ਜੀ ਇੱਕ ਮਿਹਨਤੀ ਅਤੇ ਸਮਰਪਿਤ ਪੱਤਰਕਾਰ ਸੀ ਜੋ ਜ਼ਮੀਨੀ ਹਕੀਕਤ ਨਾਲ ਡੂੰਘਾਈ ਨਾਲ ਜੁੜੀ ਰਹੀ ਅਤੇ ਰਾਸ਼ਟਰੀ ਮੁੱਦਿਆਂ ਦੀ ਡੂੰਘੀ ਸਮਝ ਨਾਲ ਆਪਣੀ ਰਿਪੋਰਟਿੰਗ ਕਰਦੀ ਸੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰ ਪਾਇਲ ਮਹਿਤਾ ਜੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪਾਇਲ ਮਹਿਤਾ ਜੀ ਇੱਕ ਮਿਹਨਤੀ ਅਤੇ ਸਮਰਪਿਤ ਪੱਤਰਕਾਰ ਸੀ ਜੋ ਜ਼ਮੀਨੀ ਹਕੀਕਤ ਨਾਲ ਡੂੰਘਾਈ ਨਾਲ ਜੁੜੀ ਰਹੀ ਅਤੇ ਰਾਸ਼ਟਰੀ ਮੁੱਦਿਆਂ ਦੀ ਡੂੰਘੀ ਸਮਝ ਨਾਲ ਆਪਣੀ ਰਿਪੋਰਟਿੰਗ ਕਰਦੀ ਸੀ। ਸ਼੍ਰੀ ਮੋਦੀ ਨੇ ਅੱਗੇ ਕਿਹਾ, “ਉਨ੍ਹਾਂ ਨੂੰ ਉਨ੍ਹਾਂ ਦੀ ਗਰਮਜੋਸ਼ੀ, ਦਿਆਲਤਾ ਅਤੇ ਆਪਣੇ ਆਸ-ਪਾਸ ਦੇ ਲੋਕਾਂ ਨਾਲ ਉਨ੍ਹਾਂ ਦੇ ਨਿੱਜੀ ਜੁੜਾਅ ਲਈ ਵੀ ਯਾਦ ਰੱਖਿਆ ਜਾਵੇਗਾ।”
ਪਾਇਲ ਮਹਿਤਾ ਜੀ ਇੱਕ ਮਿਹਨਤੀ ਪੱਤਰਕਾਰ ਸੀ ਜੋ ਜ਼ਮੀਨੀ ਹਕੀਕਤ ਨਾਲ ਡੂੰਘਾਈ ਨਾਲ ਜੁੜੀ ਰਹੀ ਅਤੇ ਰਾਸ਼ਟਰੀ ਮੁੱਦਿਆਂ ਦੀ ਡੂੰਘੀ ਸਮਝ ਨਾਲ ਆਪਣੀ ਰਿਪੋਰਟਿੰਗ ਕਰਦੀ ਸੀ।
ਅਪਣੇ ਕੰਮ ਤੋਂ ਇਲਾਵਾ, ਉਨ੍ਹਾਂ ਨੂੰ ਉਨ੍ਹਾਂ ਦੀ ਦਿਆਲਤਾ ਅਤੇ ਪਿਆਰ ਲਈ ਯਾਦ ਰੱਖਿਆ ਜਾਵੇਗਾ ਜਿਸ ਨਾਲ ਉਨ੍ਹਾਂ ਨੇ ਅਣਗਿਣਤ ਲੋਕਾਂ ਦੇ ਜੀਵਨ ਨੂੰ ਛੂਹਿਆ। ਉਨ੍ਹਾਂ ਦਾ ਅਚਾਨਕ ਅਤੇ ਬੇਵਕਤ ਦੇਹਾਂਤ ਬਹੁਤ ਦੁਖਦਾਈ ਹੈ।
ਉਨ੍ਹਾਂ ਦੇ ਪਰਿਵਾਰ, ਮਿੱਤਰਾਂ ਅਤੇ ਸਹਿਕਰਮੀਆਂ ਪ੍ਰਤੀ ਮੇਰੀਆਂ ਡੂੰਘੀ ਸੰਵੇਦਨਾਵਾਂ। ਪਰਮਾਤਮਾ ਉਨ੍ਹਾਂ ਨੂੰ ਇਸ ਔਖੇ ਸਮੇਂ ਵਿੱਚ ਸ਼ਕਤੀ ਪ੍ਰਦਾਨ ਕਰਨ।
09/21/2026
ਪੰਜਾਬ📍 ਪੰਜਾਬ
ਦੇਸ਼ ਵਿੱਚ ਨੌਕਰੀਆਂ ਦੀ ਭਾਲ ਕਰ ਰਹੀਆਂ ਔਰਤਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਬਲੂ-ਕਾਲਰ ਰੁਜ਼ਗਾਰ ਪਲੇਟਫਾਰਮ ਵਰਕਇੰਡੀਆ ਦੀ ਤਾਜ਼ਾ 'ਰੋਜ਼ਗਾਰ ਰਿਪੋਰਟ' ਮੁਤਾਬਕ, ਨੌਕਰੀਆਂ ਲਈ ਅਪਲਾਈ ਕਰਨ ਵਾਲਿਆਂ ਵਿੱਚ ਹੁਣ 43.5 ਫ਼ੀਸਦੀ ਹਿੱਸੇਦਾਰੀ ਔਰਤਾਂ ਦੀ ਹੈ।
ਦੇਸ਼ ਵਿੱਚ ਨੌਕਰੀਆਂ ਦੀ ਭਾਲ ਕਰ ਰਹੀਆਂ ਔਰਤਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਬਲੂ-ਕਾਲਰ ਰੁਜ਼ਗਾਰ ਪਲੇਟਫਾਰਮ ਵਰਕਇੰਡੀਆ ਦੀ ਤਾਜ਼ਾ 'ਰੋਜ਼ਗਾਰ ਰਿਪੋਰਟ' ਮੁਤਾਬਕ, ਨੌਕਰੀਆਂ ਲਈ ਅਪਲਾਈ ਕਰਨ ਵਾਲਿਆਂ ਵਿੱਚ ਹੁਣ 43.5 ਫ਼ੀਸਦੀ ਹਿੱਸੇਦਾਰੀ ਔਰਤਾਂ ਦੀ ਹੈ। ਹਾਲਾਂਕਿ, ਇਸ ਦੇ ਮੁਕਾਬਲੇ ਕੰਪਨੀਆਂ/ਨਿਯੋਜਕਾਂ ਵੱਲੋਂ ਕੱਢੀਆਂ ਜਾ ਰਹੀਆਂ ਕੁੱਲ ਨੌਕਰੀਆਂ ਵਿੱਚੋਂ ਸਿਰਫ਼ 13 ਫ਼ੀਸਦੀ ਇਸ਼ਤਿਹਾਰਾਂ ਵਿੱਚ ਹੀ ਖ਼ਾਸ ਤੌਰ ’ਤੇ ਔਰਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜੋ ਕਿ ਮਹਿਲਾ ਉਮੀਦਵਾਰਾਂ ਦੀ ਮੰਗ ਅਤੇ ਕੰਪਨੀਆਂ ਦੀ ਪਹੁੰਚ ਵਿਚਾਲੇ ਵੱਡੇ ਪਾੜੇ ਨੂੰ ਦਰਸਾਉਂਦਾ ਹੈ।
ਇਹ ਰਿਪੋਰਟ ਅਪਰੈਲ ਤੋਂ ਜੂਨ 2026 ਦਰਮਿਆਨ ਦੇਸ਼ ਦੇ 772 ਸ਼ਹਿਰਾਂ ਅਤੇ 50 ਤੋਂ ਵੱਧ ਨੌਕਰੀਆਂ ਦੀਆਂ ਸ਼੍ਰੇਣੀਆਂ ਵਿੱਚ 6.5 ਲੱਖ ਤੋਂ ਵੱਧ ਜੌਬ ਪੋਸਟਿੰਗਜ਼ ਅਤੇ 98 ਲੱਖ ਤੋਂ ਵੱਧ ਅਰਜ਼ੀਆਂ ਦੇ ਵਿਸ਼ਲੇਸ਼ਣ ’ਤੇ ਆਧਾਰਿਤ ਹੈ। ਰਿਪੋਰਟ ਅਨੁਸਾਰ, ਇੱਕ ਸਾਲ ਪਹਿਲਾਂ ਤੱਕ ਅਪਲਾਈ ਕਰਨ ਵਾਲੀਆਂ ਮਹਿਲਾਵਾਂ ਦੀ ਹਿੱਸੇਦਾਰੀ 40.4 ਫ਼ੀਸਦੀ ਸੀ, ਜੋ ਹੁਣ ਵਧ ਕੇ 43.5 ਫ਼ੀਸਦੀ ਹੋ ਗਈ ਹੈ।
ਸੇਲਜ਼: ਸਭ ਤੋਂ ਵੱਧ 56 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿੱਚ ਔਰਤਾਂ ਦੀ ਵੱਡੀ ਭਾਗੀਦਾਰੀ ਹੈ। ਇਸ ਤੋਂ ਬਾਅਦ ਦਫ਼ਤਰੀ ਨੌਕਰੀਆਂ, ਟਰੈਵਲ ਅਤੇ ਹੋਸਪਿਟੈਲਿਟੀ ਦਾ ਨੰਬਰ ਆਉਂਦਾ ਹੈ।
ਰਵਾਇਤੀ ਖੇਤਰ: ਬਿਊਟੀਸ਼ੀਅਨ ਨੌਕਰੀਆਂ ਲਈ 86.6 ਫ਼ੀਸਦੀ ਅਤੇ ਟੀਚਿੰਗ (ਅਧਿਆਪਨ) ਲਈ 80.7 ਫ਼ੀਸਦੀ ਅਰਜ਼ੀਆਂ ਔਰਤਾਂ ਵੱਲੋਂ ਆਈਆਂ, ਜੋ ਇਨ੍ਹਾਂ ਖੇਤਰਾਂ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਨੂੰ ਦਰਸਾਉਂਦਾ ਹੈ।
ਹੋਰ ਖੇਤਰ: ਮਾਰਕੀਟਿੰਗ, ਕਸਟਮਰ ਸਰਵਿਸ ਅਤੇ ਆਫ਼ਿਸ ਸਟਾਫ਼ ਵਜੋਂ ਵੀ ਮਹਿਲਾਵਾਂ ਦੀ ਮੰਗ ਵਧੀ ਹੈ।
ਜੂਨ-ਜੁਲਾਈ 2026 ਦਰਮਿਆਨ ਸਾਲਾਨਾ ਆਧਾਰ ’ਤੇ ਨੌਕਰੀਆਂ ਦੀਆਂ ਅਰਜ਼ੀਆਂ ’ਚ 65 ਫ਼ੀਸਦੀ ਦਾ ਵਾਧਾ ਹੋਇਆ ਹੈ, ਜਦਕਿ ਨਵੀਆਂ ਨੌਕਰੀਆਂ ਦੀਆਂ ਪੋਸਟਾਂ ਵਿੱਚ ਸਿਰਫ਼ 40 ਤੋਂ 48 ਫ਼ੀਸਦੀ ਦਾ ਹੀ ਵਾਧਾ ਦੇਖਣ ਨੂੰ ਮਿਲਿਆ। ਆਈ.ਟੀ., ਐੱਚ.ਆਰ., ਅਕਾਊਂਟਸ, ਸੇਲਜ਼ ਅਤੇ ਆਫ਼ਿਸ ਰੋਲਜ਼ ਵਿੱਚ ਸਖ਼ਤ ਮੁਕਾਬਲਾ ਹੈ, ਜਦਕਿ ਡਿਲਿਵਰੀ, ਡਰਾਈਵਿੰਗ ਅਤੇ ਮੈਨੂਫੈਕਚਰਿੰਗ ’ਚ ਅਰਜ਼ੀਆਂ ਘੱਟ ਆ ਰਹੀਆਂ ਹਨ।
ਰਿਪੋਰਟ ਵਿੱਚ ਇੱਕ ਹੋਰ ਅਹਿਮ ਖ਼ੁਲਾਸਾ ਹੋਇਆ ਹੈ ਕਿ 92 ਫ਼ੀਸਦੀ ਨੌਕਰੀਆਂ ਲਈ ਅੰਗਰੇਜ਼ੀ ਦੀ ਬਹੁਤੀ ਲੋੜ ਨਹੀਂ ਹੈ-ਇਨ੍ਹਾਂ ਵਿੱਚ ਜਾਂ ਤਾਂ ਅੰਗਰੇਜ਼ੀ ਦੀ ਬਿਲਕੁਲ ਲੋੜ ਨਹੀਂ ਜਾਂ ਸਿਰਫ਼ ਆਮ ਗੱਲਬਾਤ ਜਿੰਨੀ ਹੀ ਚਾਹੀਦੀ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਹਿੰਦੀ ਅਤੇ ਹੋਰ ਖੇਤਰੀ ਭਾਸ਼ਾਵਾਂ (ਜਿਵੇਂ ਪੰਜਾਬੀ) ਰਾਹੀਂ ਰੁਜ਼ਗਾਰ ਦੇ ਮੁਕਾਮ ਤੱਕ ਪਹੁੰਚਣਾ ਜ਼ਿਆਦਾ ਆਸਾਨ ਹੈ।
ਵਰਕਇੰਡੀਆ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਨਿਲੇਸ਼ ਡੰਗਰਵਾਲ ਨੇ ਕਿਹਾ ਕਿ ਔਰਤਾਂ ਦਾ ਰੁਜ਼ਗਾਰ ਵੱਲ ਵਧਣਾ ਪਰਿਵਾਰਾਂ ਦੀ ਆਰਥਿਕ ਸਥਿਤੀ ਬਦਲ ਸਕਦਾ ਹੈ। ਜੇਕਰ ਕੰਪਨੀਆਂ ਔਰਤਾਂ ਲਈ ਸੁਰੱਖਿਆ, ਕੰਮ ਦੇ ਸਮੇਂ ’ਚ ਲਚਕਤਾ ਅਤੇ ਵਧੀਆ ਮਾਹੌਲ ਪ੍ਰਦਾਨ ਕਰਨ, ਤਾਂ ਔਰਤਾਂ ਭਾਰਤ ਦੀ ਵਧਦੀ ਅਰਥਵਿਵਸਥਾ ਦਾ ਸਭ ਤੋਂ ਵੱਡਾ ਸਰੋਤ ਬਣ ਸਕਦੀਆਂ ਹਨ।
09/21/2026
ਪੰਜਾਬ📍 ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ ਹੈ; ਨੌਜਵਾਨ ਅਤੇ ਸਿਹਤ ਕਰਮਚਾਰੀ ਮਿਲ ਕੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ’ਤੇ ਕਾਰਵਾਈ ਕਰਨ, ਸੂਚਨਾ ਤੰਤਰ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ ਹੈ; ਨੌਜਵਾਨ ਅਤੇ ਸਿਹਤ ਕਰਮਚਾਰੀ ਮਿਲ ਕੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ’ਤੇ ਕਾਰਵਾਈ ਕਰਨ, ਸੂਚਨਾ ਤੰਤਰ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੇ ਹਨ।
ਪੰਜਾਬ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਥਾਣਿਆਂ ਤੋਂ ਨਹੀਂ ਲੜੇਗਾ। ਇਹ ਲੜਾਈ ਹੁਣ ਪਿੰਡਾਂ, ਸਕੂਲਾਂ, ਕਾਲਜਾਂ, ਭਾਈਚਾਰਿਆਂ ਅਤੇ ਸਿਹਤ ਕੇਂਦਰਾਂ ਤੱਕ ਪਹੁੰਚ ਰਹੀ ਹੈ। ਜਿੱਥੇ ਪੁਲਿਸ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਜੁਟੀ ਹੋਈ ਹੈ, ਉੱਥੇ ਭਾਈਚਾਰਕ ਨੁਮਾਇੰਦੇ ਜ਼ਮੀਨੀ ਪੱਧਰ ’ਤੇ ਨਿਗਰਾਨੀ ਨੂੰ ਮਜ਼ਬੂਤ ਕਰ ਰਹੇ ਹਨ। ਅਧਿਆਪਕ ਨੌਜਵਾਨਾਂ ਦੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਪਹਿਲਾਂ ਹੀ ਖ਼ਤਰੇ ਦੇ ਸੰਕੇਤਾਂ ਦੀ ਪਛਾਣ ਕਰਨ ਵਿੱਚ ਮਦਦ ਕਰ ਰਹੇ ਹਨ, ਜਦਕਿ ਨੌਜਵਾਨਾਂ ਵੱਲੋਂ ਕਿਸ਼ੋਰਾਂ ਅਤੇ ਨੌਜਵਾਨਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ, ਮਾਨਸਿਕ ਮਜ਼ਬੂਤੀ ਅਤੇ ਸਿਹਤਮੰਦ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਸਿਹਤ ਕਰਮਚਾਰੀ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਅਤੇ ਸੁਧਾਰ ਵੱਲ ਜਾਣ ਦਾ ਰਾਹ ਮੁਹੱਈਆ ਕਰਵਾ ਰਹੇ ਹਨ।
ਇਸ ਪਹਿਲ ਦਾ ਉਦੇਸ਼ ਨਸ਼ੇ ਵੇਚਣਾ ਮੁਸ਼ਕਲ ਬਣਾਉਣਾ, ਨਸ਼ਾ ਤਸਕਰੀ ਦੀ ਸੂਚਨਾ ਦੇਣਾ ਆਸਾਨ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਵੱਲ ਖਿੱਚਣਾ ਔਖਾ ਬਣਾਉਣਾ ਅਤੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਲਈ ਇਲਾਜ ਹਾਸਲ ਕਰਨਾ ਆਸਾਨ ਬਣਾਉਣਾ ਹੈ। ਇਹ ਪੰਜ-ਸੂਤਰੀ ਰਣਨੀਤੀ ਐਨਫੋਰਸਮੈਂਟ ਅਤੇ ਰੋਕਥਾਮ ਦੇ ਨਾਲ-ਨਾਲ ਰੀਹੈਬਲੀਟੇਸ਼ਨ ਨੂੰ ਵੀ ਬਰਾਬਰ ਮਹੱਤਵ ਦਿੰਦੀ ਹੈ ਅਤੇ ਇਹ ਦਰਸਾਉਂਦੀ ਹੈ ਕਿ ਨਸ਼ਿਆਂ ਖ਼ਿਲਾਫ਼ ਲਗਾਤਾਰ ਲੜਾਈ ਲਈ ਸਮਾਜ ਦੇ ਹਰ ਪੱਧਰ ਦੀ ਭਾਗੀਦਾਰੀ ਜ਼ਰੂਰੀ ਹੈ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਪੁਲਿਸ ਦੀ ਅਹਿਮ ਭੂਮਿਕਾ ਹੈ। ਮਾਰਚ 2025 ਤੋਂ ਸਤੰਬਰ 2026 ਤੱਕ ਪੰਜਾਬ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੇ 61,824 ਐਫਆਈਆਰ ਦਰਜ ਕੀਤੀਆਂ ਅਤੇ 81,433 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ।
ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ, ਇਨ੍ਹਾਂ ਵਿੱਚ 3918 ਕਿਲੋਗ੍ਰਾਮ ਹੈਰੋਇਨ,991 ਕਿਲੋਗ੍ਰਾਮ ਅਫ਼ੀਮ, 47 ਟਨ ਭੁੱਕੀ, 1416 ਕਿਲੋਗ੍ਰਾਮ ਗਾਂਜਾ ਅਤੇ 65 ਲੱਖ ਗੋਲੀਆਂ ਤੇ ਕੈਪਸੂਲ ਸ਼ਾਮਲ ਹਨ।
ਇਸੇ ਸਮੇਂ ਦੌਰਾਨ, ਪੰਜਾਬ ਪੁਲਿਸ ਵੱਲੋਂ 79,293 ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਰਾਹੀਂ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਿੱਧੇ ਤੌਰ ’ਤੇ ਭਾਈਚਾਰਿਆਂ ਤੱਕ ਪਹੁੰਚਾਇਆ ਗਿਆ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਗਿਆ।
‘ਬਿਗ 5’ ਦਾ ਦੂਜਾ ਥੰਮ੍ਹ ਰੋਕਥਾਮ ’ਤੇ ਕੇਂਦਰਿਤ ਹੈ, ਕਿਉਂਕਿ ਨਸ਼ਿਆਂ ਖ਼ਿਲਾਫ਼ ਲੜਾਈ ਉਸ ਸਮੇਂ ਸ਼ੁਰੂ ਨਹੀਂ ਹੋ ਸਕਦੀ ਜਦੋਂ ਕੋਈ ਨੌਜਵਾਨ ਪਹਿਲਾਂ ਹੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਚੁੱਕਾ ਹੋਵੇ।
ਸਿਖਲਾਈ ਪ੍ਰਾਪਤ ਅਧਿਆਪਕਾਂ ਵੱਲੋਂ 3,600 ਸਕੂਲਾਂ ਵਿੱਚ 7.5 ਲੱਖ ਵਿਦਿਆਰਥੀਆਂ ਨੂੰ 14 ਹਫ਼ਤਿਆਂ ਦਾ ਨਸ਼ਾ-ਵਿਰੋਧੀ ਪਾਠਕ੍ਰਮ ਪੜ੍ਹਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਸਾਰੇ ਹਾਈ ਸਕੂਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੜਾਅਵਾਰ ਢੰਗ ਨਾਲ ਜਾਗਰੂਕ ਵੀ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਮਾਨਸਿਕ ਸਿਹਤ ਨਾਲ ਜੁੜੀਆਂ ਸਮੱਸਿਆਵਾਂ, ਨਸ਼ਿਆਂ ਵੱਲ ਵਧਣ ਦੇ ਖ਼ਤਰੇ ਅਤੇ ਸਮੇਂ ਸਿਰ ਦਖ਼ਲ ਦੇ ਤਰੀਕਿਆਂ ਦੇ ਸ਼ੁਰੂਆਤੀ ਸੰਕੇਤਾਂ ਦੀ ਪਛਾਣ ਕਰ ਸਕਣ।
ਪਹਿਲੇ ਪੜਾਅ ਵਿੱਚ 13 ਜ਼ਿਲ੍ਹਿਆਂ ਦੇ ਲਗਭਗ 25,000 ਅਧਿਆਪਕਾਂ ਨੂੰ ਸਿਖਲਾਈ ਦੇਣ ਦੀ ਯੋਜਨਾ ਹੈ। ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਵਿੱਚ 7,000 ਅਧਿਆਪਕਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾ ਚੁੱਕਾ ਹੈ।
ਇਸ ਪਹਿਲ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿਰਫ਼ ਕਲਾਸਰੂਮ ਤੱਕ ਸੀਮਤ ਨਾ ਰਹਿਣ, ਸਗੋਂ ਨਸ਼ਿਆਂ ਖ਼ਿਲਾਫ਼ ਇੱਕ ਵਾਧੂ ਸੁਰੱਖਿਆ ਕੜੀ ਵਜੋਂ ਵੀ ਕੰਮ ਕਰਨ, ਉਹ ਚੇਤਾਵਨੀ ਦੇ ਸੰਕੇਤਾਂ ਦੀ ਪਛਾਣ ਕਰ ਸਕਣ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਉਚਿਤ ਸਹਾਇਤਾ ਨਾਲ ਜੋੜ ਸਕਣ।
ਤੀਜਾ ਥੰਮ੍ਹ ਨਸ਼ਿਆਂ ਦੀ ਸਮੱਸਿਆ ਦੇ ਸਭ ਤੋਂ ਚੁਣੌਤੀਪੂਰਨ ਪਹਿਲੂਆਂ ਵਿੱਚੋਂ ਇੱਕ ’ਤੇ ਕੇਂਦਰਿਤ ਹੈ: ਸਾਥੀਆਂ ਦੇ ਪ੍ਰਭਾਵ ਅਤੇ ਸਮਾਜਿਕ ਸਵੀਕਾਰਤਾ।
ਇਸ ਪਹਿਲ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਪ੍ਰੋਗਰਾਮਾਂ ਵਿੱਚ ਸਾਥੀ ਭਾਗੀਦਾਰੀ, ਨਸ਼ਿਆਂ ਦੀ ਲਤ ਤੋਂ ਉੱਭਰ ਚੁੱਕੇ ਲੋਕਾਂ ਦੀ ਸ਼ਮੂਲੀਅਤ ਅਤੇ ਨੌਜਵਾਨਾਂ ਦੀ ਅਗਵਾਈ ਵਾਲੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਲਈ ਨਸ਼ਿਆਂ ਨੂੰ ‘ਨਾ’ ਕਹਿਣਾ ਆਸਾਨ ਹੋਵੇ ਅਤੇ ਨਸ਼ਿਆਂ ਤੋਂ ਉੱਭਰਨ ਨੂੰ ਲੈ ਕੇ ਝਿਜਕ ਅਤੇ ਸਮਾਜਿਕ ਕਲੰਕ ਘੱਟ ਹੋਵੇ।
ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਰੁਝੇ ਰੱਖਣ ਲਈ ਸਾਲ ਭਰ ਦੀਆਂ ਗਤੀਵਿਧੀਆਂ ਦੇ ਕੈਲੰਡਰ ਤਿਆਰ ਕੀਤੇ ਗਏ ਹਨ, ਜਦਕਿ ਸੱਭਿਆਚਾਰਕ ਮੇਲੇ, ਮਾਨਸਿਕ ਸਿਹਤ ਕਲੱਬ ਅਤੇ ਖੇਡ ਗਤੀਵਿਧੀਆਂ ਕਾਲਜ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕਰ ਰਹੀਆਂ ਹਨ।
ਰਣਨੀਤੀ ਸਪੱਸ਼ਟ ਹੈ: ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਨੌਜਵਾਨਾਂ ਨੂੰ ਇਹ ਦੱਸ ਕੇ ਨਹੀਂ ਜਿੱਤੀ ਜਾ ਸਕਦੀ ਕਿ ਉਨ੍ਹਾਂ ਨੂੰ ਕੀ ਨਹੀਂ ਕਰਨਾ ਚਾਹੀਦਾ। ਪੰਜਾਬ ਖੇਡਾਂ, ਸੱਭਿਆਚਾਰ, ਸਾਥੀ ਭਾਗੀਦਾਰੀ ਅਤੇ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਲਈ ਬਿਹਤਰ ਅਤੇ ਸਿਹਤਮੰਦ ਵਿਕਲਪ ਤਿਆਰ ਕਰ ਰਿਹਾ ਹੈ।
ਚੌਥਾ ਪੱਧਰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਆਮ ਨਾਗਰਿਕਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਾ ਹੈ।
ਇਸ ਮੁਹਿੰਮ ਨੇ ਜ਼ਮੀਨੀ ਪੱਧਰ ’ਤੇ ਇੱਕ ਮਜ਼ਬੂਤ ਨਿਗਰਾਨੀ ਨੈੱਟਵਰਕ ਤਿਆਰ ਕੀਤਾ ਹੈ। ਸਤੰਬਰ 2026 ਤੱਕ, ਲਗਭਗ 1.25 ਲੱਖ ਮੈਂਬਰ ਕਰੀਬ 15,000 ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਨਾਲ ਜੁੜ ਚੁੱਕੇ ਹਨ। ਇਹ ਕਮੇਟੀਆਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਤੱਕ ਨਸ਼ਿਆਂ ਖ਼ਿਲਾਫ਼ ਨਿਗਰਾਨੀ ਪ੍ਰਬੰਧ ਨੂੰ ਮਜ਼ਬੂਤ ਕਰ ਰਹੀਆਂ ਹਨ।
50,000 ਤੋਂ ਵੱਧ ਪਿੰਡ ਅਤੇ ਵਾਰਡ ਰੱਖਿਆ ਕਮੇਟੀ ਮੈਂਬਰਾਂ ਨੂੰ ‘ਨਸ਼ਾ ਮੁਕਤੀ ਐਪ’ ਦੀ ਵਰਤੋਂ ਬਾਰੇ ਸਿਖਲਾਈ ਦਿੱਤੀ ਜਾ ਚੁੱਕੀ ਹੈ, ਭਾਈਚਾਰਕ ਨੁਮਾਇੰਦੇ ਨਾ ਸਿਰਫ਼ ਨਸ਼ਾ ਤਸਕਰੀ ਨਾਲ ਸਬੰਧਤ ਜਾਣਕਾਰੀ ਮੁਹੱਈਆ ਕਰਵਾ ਰਹੇ ਹਨ, ਸਗੋਂ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਦੀ ਮਦਦ ਦੀ ਲੋੜ ਬਾਰੇ ਵੀ ਜਾਣਕਾਰੀ ਦੇ ਰਹੇ ਹਨ, ਜਿਸ ਨਾਲ ਸਰਕਾਰੀ ਅਧਿਕਾਰੀ ਸਮੇਂ ਸਿਰ ਦਖ਼ਲ ਦੇ ਸਕਦੇ ਹਨ।
1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਸੇਫ਼ ਪੰਜਾਬ ਵ੍ਹਾਟਸਐਪ ਹੈਲਪਲਾਈਨ (97791-00200) ਰਾਹੀਂ ਨਾਗਰਿਕਾਂ ਤੋਂ ਹੁਣ ਤੱਕ 51,000 ਤੋਂ ਵੱਧ ਸੂਚਨਾਵਾਂ ਪ੍ਰਾਪਤ ਹੋਈਆਂ ਹਨ, ਇਨ੍ਹਾਂ ਸੂਚਨਾਵਾਂ ਦੀ ਮਦਦ ਨਾਲ ਪੁਲਿਸ ਨੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ 25,000 ਤੋਂ ਵੱਧ ਗ੍ਰਿਫ਼ਤਾਰੀਆਂ ਕੀਤੀਆਂ ਹਨ।
ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ਾ ਤਸਕਰ ਲੁਕ-ਛਿਪ ਕੇ ਆਪਣੀਆਂ ਗਤੀਵਿਧੀਆਂ ਨਾ ਚਲਾ ਸਕਣ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਪਰਿਵਾਰਾਂ ਨੂੰ ਸਰਕਾਰੀ ਸਹਾਇਤਾ ਹਾਸਲ ਕਰਨ ਦਾ ਰਾਹ ਮਿਲ ਸਕੇ।
ਪੰਜਵਾਂ ਥੰਮ੍ਹ ਇਹ ਮੰਨਦਾ ਹੈ ਕਿ ਸਿਰਫ਼ ਐਨਫੋਰਸਮੈਂਟ ਰਾਹੀਂ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਸਕਦਾ। ਇਸ ਲਈ ਪੰਜਾਬ ਨੇ ਇਲਾਜ ਨਾਲ ਸਬੰਧਤ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਹੈ, ਤਾਂ ਜੋ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਸ ਤੋਂ ਉੱਭਰਨ ਲਈ ਆਸਾਨੀ ਨਾਲ ਇਲਾਜ ਅਤੇ ਸਹਾਇਤਾ ਮਿਲ ਸਕੇ।
ਪੰਜਾਬ ਵਿੱਚ ਇਸ ਸਮੇਂ 547 ਓਪੀਔਇਡ ਐਗੋਨਿਸਟ ਟ੍ਰੀਟਮੈਂਟ ਕੇਂਦਰ, 219 ਨਸ਼ਾ-ਮੁਕਤੀ ਕੇਂਦਰ ਅਤੇ 91 ਰੀਹੈਬਲੀਟੇਸ਼ਨ ਕੇਂਦਰ ਹਨ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਰਕਾਰੀ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਇਆ ਗਿਆ ਹੈ, ਸਿਹਤ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਇਲਾਜ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਰਿਕਵਰੀ ਦੌਰਾਨ ਸਰਗਰਮ ਰੱਖਣ ਲਈ ਹੁਨਰ ਵਿਕਾਸ ਅਤੇ ਰਚਨਾਤਮਕ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਇਲਾਜ ਅਤੇ ਨਸ਼ਿਆਂ ਨਾਲ ਜੁੜੇ ਸਮਾਜਿਕ ਕਲੰਕ ਨੂੰ ਘਟਾਉਣ ’ਤੇ ਵੱਧ ਰਹੇ ਜ਼ੋਰ ਦੇ ਨਤੀਜੇ ਵਜੋਂ ਸੰਸਥਾਗਤ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ।
ਸਰਕਾਰੀ ਨਸ਼ਾ-ਮੁਕਤੀ ਅਤੇ ਰੀਹੈਬਲੀਟੇਸ਼ਨ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਲੋਕਾਂ ਦੀ ਗਿਣਤੀ 2024 ਵਿੱਚ 12,200 ਤੋਂ ਵੱਧ ਸੀ, ਜੋ 2025 ਵਿੱਚ ਵਧ ਕੇ ਲਗਭਗ 34,000 ਹੋ ਗਈ, ਭਾਵ ਇਸ ਵਿੱਚ 170 ਫ਼ੀਸਦੀ ਤੋਂ ਵੱਧ ਵਾਧਾ ਹੋਇਆ।
ਇਹ ਅੰਕੜੇ ਇੱਕ ਮਹੱਤਵਪੂਰਨ ਬਦਲਾਅ ਨੂੰ ਦਰਸਾਉਂਦੇ ਹਨ: ਸਾਲਾਂ ਤੋਂ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕ ਹੁਣ ਇਲਾਜ ਲਈ ਸਰਕਾਰੀ ਸੰਸਥਾਵਾਂ ਦਾ ਰੁਖ਼ ਕਰ ਰਹੇ ਹਨ।
ਇਹੀ ‘ਬਿਗ 5’ ਦੀ ਮੁੱਖ ਸੋਚ ਹੈ: ਐਨਫੋਰਸਮੈਂਟ ਇਕੱਲਾ ਕੰਮ ਨਹੀਂ ਕਰ ਸਕਦਾ ਅਤੇ ਸੌਖੇ ਤਰੀਕੇ ਨਾਲ ਉਪਲੱਬਧ ਇਲਾਜ ਤੋਂ ਬਿਨਾਂ ਰੋਕਥਾਮ ਵੀ ਸਫ਼ਲ ਨਹੀਂ ਹੋ ਸਕਦੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਇੱਕ ਅਜਿਹੀ ਵਿਵਸਥਾ ਤਿਆਰ ਕਰ ਰਿਹਾ ਹੈ, ਜਿਸ ਵਿੱਚ ਪੁਲਿਸ ਥਾਣੇ, ਪਿੰਡ, ਸਕੂਲ, ਕਾਲਜ ਅਤੇ ਸਿਹਤ ਕੇਂਦਰ ਹੁਣ ਵੱਖ-ਵੱਖ ਮੋਰਚੇ ਨਹੀਂ ਰਹੇ, ਸਗੋਂ ਨਸ਼ਿਆਂ ਖ਼ਿਲਾਫ਼ ਇੱਕੋ ਮੁਹਿੰਮ ਦੇ ਆਪਸ ਵਿੱਚ ਜੁੜੇ ਹੋਏ ਹਿੱਸੇ ਹਨ।
ਨਸ਼ਿਆਂ ਦੀ ਸਪਲਾਈ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ, ਸੂਚਨਾ ਤੰਤਰ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਭਾਈਚਾਰਿਆਂ ਨੂੰ ਸਰਗਰਮ ਕਰਨਾ ਅਤੇ ਨਸ਼ਿਆਂ ਤੋਂ ਬਾਹਰ ਨਿਕਲਣ ਲਈ ਭਰੋਸੇਯੋਗ ਇਲਾਜ ਅਤੇ ਰੀਹੈਬਲੀਟੇਸ਼ਨ ਦੀ ਸਹੂਲਤ ਮੁਹੱਈਆ ਕਰਵਾਉਣਾ।
ਭਗਵੰਤ ਮਾਨ ਸਰਕਾਰ ਲਈ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਨਾਅਰਿਆਂ ਜਾਂ ਬਿਆਨਾਂ ਤੱਕ ਸੀਮਤ ਨਹੀਂ ਹੈ। ਇਹ ਅਜਿਹੀ ਐਨਫੋਰਸਮੈਂਟ ਵਿਵਸਥਾ, ਜ਼ਮੀਨੀ ਨੈੱਟਵਰਕ, ਰੋਕਥਾਮ ਪ੍ਰਣਾਲੀ ਅਤੇ ਸਿਹਤ ਸੇਵਾਵਾਂ ਦੀ ਸਮਰੱਥਾ ਵਿਕਸਤ ਕਰਨ ਦੀ ਕੋਸ਼ਿਸ਼ ਹੈ, ਜੋ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਵੇ ਅਤੇ ਇਸ ਨੂੰ ਲੰਬੇ ਸਮੇਂ ਤੱਕ ਪ੍ਰਭਾਵਸ਼ਾਲੀ ਬਣਾਈ ਰੱਖੇ।
09/21/2026
ਪੰਜਾਬ📍 ਪੰਜਾਬ
ਅਮਲੋਹ ਦੀ ਧਰਤੀ ’ਤੇ ਨਸ਼ਾ ਮੁਕਤ ਯਾਤਰਾ ਦਾ ਇਤਿਹਾਸਕ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਪ੍ਰਗਟਾਵਾ ਹਲਕਾ ਇੰਚਾਰਜ ਅਮਲੋਹ ਤੇ ਸੂਬਾ ਕੋ-ਕੋਰਡੀਨੇਟਰ ਸੈੱਲ (ਪੰਜਾਬ) ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਕੀਤਾ, ਜਿਨ੍ਹਾਂ ਦੀ ਅਗਵਾਈ ਹੇਠ ਕੀਤੀ ਗਈ ਇਸ ਯਾਤਰਾ ਦੌਰਾਨ 200 ਤੋਂ ਵੱਧ ਗੱਡੀਆਂ ਦੇ ਵਿਸ਼ਾਲ ਕਾਫ਼ਲੇ ਅਤੇ ਲੋਕਾਂ ਨੇ ਸ਼ਮੂਲੀਅਤ ਕੀਤੀ।

ਅਮਲੋਹ ਦੀ ਧਰਤੀ ’ਤੇ ਨਸ਼ਾ ਮੁਕਤ ਯਾਤਰਾ ਦਾ ਇਤਿਹਾਸਕ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਹ ਪ੍ਰਗਟਾਵਾ ਹਲਕਾ ਇੰਚਾਰਜ ਅਮਲੋਹ ਤੇ ਸੂਬਾ ਕੋ-ਕੋਰਡੀਨੇਟਰ ਸੈੱਲ (ਪੰਜਾਬ) ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਕੀਤਾ, ਜਿਨ੍ਹਾਂ ਦੀ ਅਗਵਾਈ ਹੇਠ ਕੀਤੀ ਗਈ ਇਸ ਯਾਤਰਾ ਦੌਰਾਨ 200 ਤੋਂ ਵੱਧ ਗੱਡੀਆਂ ਦੇ ਵਿਸ਼ਾਲ ਕਾਫ਼ਲੇ ਅਤੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀਆਂ ਨਾਕਾਮੀਆਂ ਤੇ ਝੂਠੇ ਵਾਅਦਿਆਂ ਨੇ ਅੱਜ ਪੰਜਾਬ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਜਾਗ ਚੁੱਕੇ ਹਨ ਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੋਢੇ ਨਾਲ ਮੋਢਾ ਜੋੜ ਕੇ ਇਸ ਮੁਹਿੰਮ ਦੇ ਨਾਲ ਖੜ੍ਹੇ ਹਨ। ਯਾਤਰਾ ਦੌਰਾਨ 200 ਤੋਂ ਵੱਧ ਗੱਡੀਆਂ ਦੇ ਕਾਫ਼ਲੇ ਨੂੰ ਮਿਲੇ ਭਰਵੇਂ ਹੁੰਗਾਰੇ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਆਉਣ ਵਾਲਾ ਸਮਾਂ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦਾ ਹੋਵੇਗਾ। ਇਸ ਇਤਿਹਾਸਕ ਯਾਤਰਾ ਵਿੱਚ ਹਲਕੇ ਦੇ ਪ੍ਰਮੁੱਖ ਆਗੂਆਂ, ਵਰਕਰਾਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸਥਾਨਕ ਨਿਵਾਸੀਆਂ ਨੇ ਸ਼ਾਮਲ ਹੋ ਕੇ ਨਸ਼ਾ ਮੁਕਤ ਪੰਜਾਬ ਸਿਰਜਣ ਦਾ ਅਹਿਦ ਲਿਆ।
09/21/2026
ਪੰਜਾਬ📍 ਪੰਜਾਬ
ਬੇਸ਼ਰਮੀ ਦੀ ਹਾਈਟ ਗਾਣੇ 'ਤੇ ਇੱਕ ਕੁੜੀ ਦਾ ਸ਼ਾਨਦਾਰ ਡਾਂਸ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜ਼ਬਰਦਸਤ ਐਨਰਜੀ, ਕਾਨਫੀਡੈਂਸ ਅਤੇ ਸ਼ਾਨਦਾਰ ਐਕਸਪ੍ਰੈਸ਼ਨ ਨਾਲ ਕੁੜੀ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ।
ਬੇਸ਼ਰਮੀ ਦੀ ਹਾਈਟ ਗਾਣੇ 'ਤੇ ਇੱਕ ਕੁੜੀ ਦਾ ਸ਼ਾਨਦਾਰ ਡਾਂਸ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜ਼ਬਰਦਸਤ ਐਨਰਜੀ, ਕਾਨਫੀਡੈਂਸ ਅਤੇ ਸ਼ਾਨਦਾਰ ਐਕਸਪ੍ਰੈਸ਼ਨ ਨਾਲ ਕੁੜੀ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ।
ਸੋਸ਼ਲ ਮੀਡੀਆ ‘ਤੇ ਹਰ ਰੋਜ਼ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਆਪਣੀਆਂ ਨਜ਼ਰਾਂ ਸਕ੍ਰੀਨ ਤੋਂ ਹਟਾ ਨਹੀਂ ਪਾਉਂਦੇ। ਖਾਸ ਕਰਕੇ ਡਾਂਸ ਨਾਲ ਜੁੜੀਆਂ ਵੀਡੀਓਜ਼ ਲੋਕਾਂ ਨੂੰ ਕਾਫੀ ਪਸੰਦ ਆਉਂਦੀਆਂ ਹਨ। ਇਨ੍ਹੀਂ ਦਿਨੀਂ ਅਜਿਹੀ ਹੀ ਇੱਕ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਲੋਕਾਂ ਦਾ ਧਿਆਨ ਖਿੱਚ ਰਹੀ ਹੈ। ਵੀਡੀਓ ਵਿੱਚ ਇੱਕ ਕੁੜੀ ਬੇਸ਼ਰਮੀ ਦੀ ਹਾਈਟ ਗਾਣੇ ‘ਤੇ ਪੂਰੇ ਜੋਸ਼ ਅਤੇ ਆਤਮਵਿਸ਼ਵਾਸ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ।
ਵੀਡੀਓ ਸ਼ੁਰੂ ਹੁੰਦੇ ਹੀ ਜਿਵੇਂ ਹੀ ਗਾਣੇ ਦੀ ਬੀਟ ਸੁਣਾਈ ਦਿੰਦੀ ਹੈ, ਕੁੜੀ ਆਪਣੇ ਡਾਂਸ ਮੂਵਜ਼ ਦਿਖਾਉਣ ਲੱਗ ਪੈਂਦੀ ਹੈ। ਮਿਊਜ਼ਿਕ ਦੇ ਨਾਲ ਉਸ ਦਾ ਤਾਲਮੇਲ ਅਤੇ ਸਟੈਪਸ ਕਰਨ ਦਾ ਅੰਦਾਜ਼ ਦੇਖਣਯੋਗ ਹੈ। ਉਹ ਬਿਨਾਂ ਕਿਸੇ ਝਿਝਕ ਦੇ ਪੂਰੇ ਕਾਨਫੀਡੈਂਸ ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਸ ਦੇ ਚਿਹਰੇ ਦੇ ਐਕਸਪ੍ਰੈਸ਼ਨ ਵੀ ਉਸ ਦੇ ਡਾਂਸ ਨੂੰ ਹੋਰ ਜ਼ਿਆਦਾ ਆਕਰਸ਼ਕ ਬਣਾ ਦਿੰਦੇ ਹਨ।
ਗਾਣੇ ਦੀ ਧੁਨ ਅੱਗੇ ਵਧਦੀ ਹੈ ਤਾਂ ਕੁੜੀ ਆਪਣੇ ਡਾਂਸ ਵਿੱਚ ਵੱਖ-ਵੱਖ ਸਟੈਪਸ ਸ਼ਾਮਲ ਕਰਦੀ ਨਜ਼ਰ ਆਉਂਦੀ ਹੈ। ਉਸ ਦੀ ਐਨਰਜੀ ਪੂਰੀ ਵੀਡੀਓ ਦੌਰਾਨ ਬਰਕਰਾਰ ਰਹਿੰਦੀ ਹੈ। ਅਜਿਹਾ ਲੱਗਦਾ ਹੈ ਜਿਵੇਂ ਉਹ ਸਿਰਫ਼ ਡਾਂਸ ਪਰਫਾਰਮ ਨਹੀਂ ਕਰ ਰਹੀ, ਸਗੋਂ ਇਸ ਨੂੰ ਪੂਰੀ ਤਰ੍ਹਾਂ ਐਂਜੌਏ ਵੀ ਕਰ ਰਹੀ ਹੈ। ਇਹੀ ਕਾਰਨ ਹੈ ਕਿ ਵੀਡੀਓ ਦੇਖਣ ਵਾਲੇ ਲੋਕਾਂ ਦਾ ਧਿਆਨ ਲਗਾਤਾਰ ਉਸ ‘ਤੇ ਬਣਿਆ ਰਹਿੰਦਾ ਹੈ।
ਵੀਡੀਓ ਵਿੱਚ ਆਸ-ਪਾਸ ਮੌਜੂਦ ਲੋਕ ਵੀ ਕੁੜੀ ਦਾ ਡਾਂਸ ਦੇਖਦੇ ਨਜ਼ਰ ਆ ਰਹੇ ਹਨ। ਜਿਵੇਂ ਹੀ ਉਹ ਆਪਣੇ ਖਾਸ ਡਾਂਸ ਮੂਵਜ਼ ਕਰਦੀ ਹੈ, ਉੱਥੇ ਮੌਜੂਦ ਲੋਕਾਂ ਦੀਆਂ ਨਜ਼ਰਾਂ ਉਸ ਵੱਲ ਚਲੀਆਂ ਜਾਂਦੀਆਂ ਹਨ। ਉਸ ਦੇ ਆਤਮਵਿਸ਼ਵਾਸ ਭਰੇ ਅੰਦਾਜ਼ ਅਤੇ ਸ਼ਾਨਦਾਰ ਐਕਸਪ੍ਰੈਸ਼ਨ ਨੇ ਇਸ ਛੋਟੀ ਜਿਹੀ ਡਾਂਸ ਪਰਫਾਰਮੈਂਸ ਨੂੰ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣਾ ਦਿੱਤਾ ਹੈ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਜ਼ ਵੀ ਇਸ ‘ਤੇ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਕਈ ਲੋਕ ਕੁੜੀ ਦੇ ਡਾਂਸ ਸਟੈਪਸ ਅਤੇ ਉਸ ਦੇ ਕਾਨਫੀਡੈਂਸ ਦੀ ਤਾਰੀਫ਼ ਕਰ ਰਹੇ ਹਨ। ਕੁਝ ਯੂਜ਼ਰਜ਼ ਦਾ ਕਹਿਣਾ ਹੈ ਕਿ ਕੁੜੀ ਨੇ ਜਿਸ ਐਨਰਜੀ ਨਾਲ ਪਰਫਾਰਮ ਕੀਤਾ, ਉਸ ਨੇ ਪੂਰੀ ਵੀਡੀਓ ਨੂੰ ਖਾਸ ਬਣਾ ਦਿੱਤਾ। ਉੱਥੇ ਹੀ, ਕਈ ਲੋਕ ਉਸ ਦੇ ਐਕਸਪ੍ਰੈਸ਼ਨ ਅਤੇ ਗਾਣੇ ਦੇ ਨਾਲ ਡਾਂਸ ਦੇ ਤਾਲਮੇਲ ਨੂੰ ਵੀ ਪਸੰਦ ਕਰ ਰਹੇ ਹਨ।
ਡਾਂਸ ਵੀਡੀਓ ਦੀ ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਵਿੱਚ ਕੁੜੀ ਬਿਨਾਂ ਕਿਸੇ ਝਿਝਕ ਦੇ ਆਪਣੀ ਪਰਫਾਰਮੈਂਸ ਦਿੰਦੀ ਨਜ਼ਰ ਆ ਰਹੀ ਹੈ। ਉਸ ਦੀ ਬਾਡੀ ਲੈਂਗਵੇਜ ਤੋਂ ਲੈ ਕੇ ਚਿਹਰੇ ਦੇ ਐਕਸਪ੍ਰੈਸ਼ਨ ਤੱਕ, ਹਰ ਚੀਜ਼ ਵਿੱਚ ਉਸ ਦਾ ਆਤਮਵਿਸ਼ਵਾਸ ਸਾਫ਼ ਦਿਖਾਈ ਦਿੰਦਾ ਹੈ। ਗਾਣੇ ਦੀ ਬੀਟ ਦੇ ਨਾਲ ਉਸ ਦੇ ਸਟੈਪਸ ਦਾ ਤਾਲਮੇਲ ਵੀਡੀਓ ਨੂੰ ਹੋਰ ਦਿਲਚਸਪ ਬਣਾ ਦਿੰਦਾ ਹੈ। ਇਹੀ ਕਾਰਨ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਲੋਕਾਂ ਵਿਚਾਲੇ ਤੇਜ਼ੀ ਨਾਲ ਚਰਚਾ ਵਿੱਚ ਆ ਗਿਆ ਹੈ। ਕੁਝ ਲੋਕ ਇਸ ਨੂੰ ਵਾਰ-ਵਾਰ ਦੇਖ ਰਹੇ ਹਨ, ਜਦਕਿ ਕੁਝ ਕਮੈਂਟ ਕਰਕੇ ਕੁੜੀ ਦੇ ਡਾਂਸ ਦੀ ਤਾਰੀਫ਼ ਕਰ ਰਹੇ ਹਨ।
09/21/2026
ਪੰਜਾਬ📍 ਪੰਜਾਬ
ਲੁਧਿਆਣਾ ਦੇ ਪੱਖੋਵਾਲ ਰੋਡ ਤੇ ਇੱਕ ਹੋਟਲ ਵਿੱਚ ਵਿਅਕਤੀ ਵੱਲੋਂ ਸੁਸਾਈਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਵਿਅਕਤੀ ਦਾ ਨਾਮ ਸਤਨਾਮ ਸਿੰਘ ਹੈ ਅਤੇ ਹੋਟਲ ਪ੍ਰਬੰਧਕਾਂ ਦੇ ਦੱਸਣ ਮੁਤਾਬਕ ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਠਹਿਰਿਆ ਸੀ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਲੁਧਿਆਣਾ ਦੇ ਪੱਖੋਵਾਲ ਰੋਡ ਤੇ ਇੱਕ ਹੋਟਲ ਵਿੱਚ ਵਿਅਕਤੀ ਵੱਲੋਂ ਸੁਸਾਈਡ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਵਿਅਕਤੀ ਦਾ ਨਾਮ ਸਤਨਾਮ ਸਿੰਘ ਹੈ ਅਤੇ ਹੋਟਲ ਪ੍ਰਬੰਧਕਾਂ ਦੇ ਦੱਸਣ ਮੁਤਾਬਕ ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਠਹਿਰਿਆ ਸੀ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਲੁਧਿਆਣਾ ਦੇ ਇੱਕ ਹੋਟਲ ਵਿੱਚ ਸੋਮਵਾਰ ਨੂੰ ਇੱਕ ਪ੍ਰਾਪਰਟੀ ਡੀਲਰ ਦੀ ਲਾਸ਼ ਮਿਲੀ। ਉਹ ਪੱਖੋਵਾਲ ਦੇ ਹੋਟਲ ਦੀ 5ਵੀਂ ਮੰਜ਼ਿਲ ‘ਤੇ ਕਮਰਾ ਨੰਬਰ 508 ਵਿੱਚ ਰਹਿ ਰਿਹਾ ਸੀ। ਉਹ ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਰਹਿਣ ਆਇਆ ਸੀ। ਜਦੋਂ ਉਸ ਨੇ ਸੋਮਵਾਰ ਨੂੰ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਹੋਟਲ ਦੇ ਸਟਾਫ ਨੇ ਮਾਸਟਰ ਚਾਬੀ ਨਾਲ ਕਮਰਾ ਖੋਲ੍ਹਿਆ। ਪ੍ਰਾਪਰਟੀ ਡੀਲਰ ਦੀ ਲਾਸ਼ ਅੰਦਰ ਪਈ ਮਿਲੀ। ਪ੍ਰਾਪਰਟੀ ਡੀਲਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰਕ ਮੈਂਬਰ ਵੀ ਹੋਟਲ ਪਹੁੰਚ ਗਏ। ਲਾਸ਼ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਪੁਲਿਸ ਫਿਲਹਾਲ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ
ਮਿਲੀ ਜਾਣਕਾਰੀ ਮੁਤਾਬਕ ਸਤਨਾਮ ਸਿੰਘ ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਠਹਿਰਿਆ ਹੋਇਆ ਸੀ। ਹੋਟਲ ਪ੍ਰਬੰਧਕਾਂ ਦੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਕਮਰਾ ਖੁੱਲਾ ਵੇਖਿਆ ਤਾਂ ਉਹ ਅੰਦਰ ਗਏ ਤਾਂ ਸਤਨਾਮ ਸਿੰਘ ਨੂੰ ਕੋਈ ਸੁਧ ਬੁਧ ਨਹੀਂ ਸੀ ਇਸ ਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
09/21/2026
ਪੰਜਾਬ📍 ਪੰਜਾਬ
ਜਲੰਧਰ, 21 ਸਤੰਬਰ - ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਸ਼ਹੂਰ ਪੰਜਾਬੀ ਯੂਟਿਊਬਰ/ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨਪ੍ਰੀਤ ਸਿੰਘ ਉਰਫ਼ ਮਨੀ ਸ਼ੋਕਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ ਗਏ ਹਨ।
ਜਲੰਧਰ, 21 ਸਤੰਬਰ - ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਮਸ਼ਹੂਰ ਪੰਜਾਬੀ ਯੂਟਿਊਬਰ/ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨਪ੍ਰੀਤ ਸਿੰਘ ਉਰਫ਼ ਮਨੀ ਸ਼ੋਕਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ ਗਏ ਹਨ। ਮਨੀ ਸ਼ੋਕਰ ਅਤੇ ਉਸ ਦੇ ਸਾਥੀਆਂ ਕੋਲੋਂ ਪੁਲਿਸ ਨੇ ਭਾਰੀ ਮਾਤਰਾ ਵਿਚ ਗੈਰ-ਕਾਨੂੰਨੀ ਅਤੇ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਹਨ।
ਇਹ ਘਟਨਾ ਜਲੰਧਰ ਦੇ ਜੰਡਿਆਲਾ ਮੋੜ 'ਤੇ ਸਥਿਤ ਇਕ ਪੁਲਿਸ ਨਾਕੇ ਦੌਰਾਨ ਉਸ ਸਮੇਂ ਵਾਪਰੀ ਜਦੋਂ ਪੁਲਿਸ ਵਲੋਂ ਇਕ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੂੰ ਚੈਕਿੰਗ ਲਈ ਰੋਕਿਆ ਗਿਆ। ਜਦੋਂ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਪਛਾਣ ਪੱਤਰ ਅਤੇ ਗੱਡੀ ਦੇ ਦਸਤਾਵੇਜ਼ ਮੰਗੇ, ਤਾਂ ਮਨੀ ਸ਼ੋਕਰ ਨੇ ਆਈਡੀ ਕੱਢਣ ਦੇ ਬਹਾਨੇ ਗਲਾਕ ਪਿਸਤੌਲ ਕੱਢ ਕੇ ਸਿੱਧੀ ਪੁਲਿਸ ਅਧਿਕਾਰੀ 'ਤੇ ਗੋਲੀ ਚਲਾ ਦਿੱਤੀ। ਪੁਲਿਸ ਮੁਲਾਜ਼ਮਾਂ ਦੀ ਮੁਸਤੈਦੀ ਸਦਕਾ ਉਸ ਦਾ ਹੱਥ ਪਰ੍ਹੇ ਕਰ ਦਿੱਤਾ ਗਿਆ, ਜਿਸ ਕਾਰਨ 2 ਗੋਲੀਆਂ ਨੇੜਲੇ ਢਾਬੇ ਦੀ ਕੰਧ ਵਿਚ ਜਾ ਲੱਗੀਆਂ ਅਤੇ ਅਧਿਕਾਰੀ ਦੀ ਜਾਨ ਵਾਲ-ਵਾਲ ਬਚ ਗਈ।
ਪੁਲਿਸ ਨੇ ਮਨੀ ਸ਼ੋਕਰ ਕੋਲੋਂ ਸ਼ੁਰੂਆਤੀ ਮੁਠਭੇੜ ਤੋਂ ਬਾਅਦ ਅਤੇ ਫਿਰ ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਕੁੱਲ 5 ਵਿਦੇਸ਼ੀ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਵਲੋਂ ਕੀਤੇ ਗਏ ਵੱਡੇ ਖ਼ੁਲਾਸੇ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹਥਿਆਰਾਂ (ਖਾਸ ਕਰਕੇ ਚੀਨ ਜਾਂ ਆਸਟਰੀਆ ਦੇ ਬਣੇ ਅਸਲੇ) ਦੇ ਪਾਕਿਸਤਾਨੀ ਨੈੱਟਵਰਕ ਰਾਹੀਂ ਸਮਗਲਿੰਗ ਹੋ ਕੇ ਪੰਜਾਬ ਆਉਣ ਦਾ ਸ਼ੱਕ ਹੈ। ਪੁਲਿਸ ਅਧਿਕਾਰੀ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਕਿ ਇਹ ਵਿਦੇਸ਼ੀ ਅਸਲਾ ਕਿਸ ਨੈੱਟਵਰਕ ਰਾਹੀਂ ਯੂਟਿਊਬਰ ਤੱਕ ਪਹੁੰਚਿਆ ਅਤੇ ਇਸ ਦੇ ਪਿੱਛੇ ਕੀ ਮਕਸਦ ਸੀ।
ਪੁਲਿਸ ਨੇ ਇਸ ਮਾਮਲੇ ਵਿਚ ਮਨੀ ਸ਼ੋਕਰ (ਵਾਸੀ ਪਿੰਡ ਅੱਟੀ, ਫਿਲੌਰ) ਦੇ ਨਾਲ ਦੋ ਹੋਰ ਸਾਥੀਆਂ ਨੂੰ ਵੀ ਨਾਮਜ਼ਦ ਕਰਕੇ ਕਾਬੂ ਕੀਤਾ ਹੈ।
ਪੁਲਿਸ ਨੇ ਥਾਣਾ ਸਦਰ ਜਲੰਧਰ ਵਿਖੇ ਭਾਰਤੀ ਨਿਆ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 109 (ਇਰਾਦਾ-ਏ-ਕਤਲ) ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਇਸ ਹਥਿਆਰ ਸਪਲਾਈ ਚੇਨ ਦੇ ਮੁੱਖ ਸਰਗਨਾਵਾਂ ਦਾ ਪਰਦਾਫਾਸ਼ ਕੀਤਾ ਜਾ ਸਕੇ।
09/21/2026
ਪੰਜਾਬ📍 ਪੰਜਾਬ
ਸਿਵਲ ਹਸਪਤਾਲ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਸਰਬਜੀਤ ਕੌਰ ਦਾ ਵਿਆਹ ਪਿੰਡ ਲੱਖੋ ਕੇ ਬਹਿਰਾਮ ਵਿਖੇ ਹੋਇਆ ਸੀ।
ਸਿਵਲ ਹਸਪਤਾਲ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਸਰਬਜੀਤ ਕੌਰ ਦਾ ਵਿਆਹ ਪਿੰਡ ਲੱਖੋ ਕੇ ਬਹਿਰਾਮ ਵਿਖੇ ਹੋਇਆ ਸੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਬਜੀਤ ਕੌਰ ਦਾ ਸਹੁਰਾ ਪਰਿਵਾਰ ਅਕਸਰ ਉਸ ਨਾਲ ਕੁੱਟਮਾਰ ਤੇ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਕਰੀਬ 15 ਦਿਨ ਪਹਿਲਾਂ ਉਹ ਆਪਣੀ ਭੈਣ ਨੂੰ ਸਹੁਰੇ ਘਰੋਂ ਆਪਣੇ ਪਿੰਡ ਲੈ ਆਏ ਸਨ।
ਫਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਜੀਰਾ ਅਧੀਨ ਪੈਂਦੇ ਪੁਲਿਸ ਥਾਣਾ ਮੱਖੂ ਦੇ ਪਿੰਡ ਪੱਧਰੀ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਇੱਕ 23 ਸਾਲਾ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਉਰਫ਼ ਦੀਪੂ (23), ਪੁੱਤਰ ਰਸਾਲ ਸਿੰਘ, ਵਾਸੀ ਪਿੰਡ ਦੀਨੇ ਕੇ ਵਜੋਂ ਹੋਈ ਹੈ।
ਮਲਕੀਤ ਸਿੰਘ ਮੁਤਾਬਕ, ਅੱਜ ਜਦੋਂ ਉਸ ਦਾ ਭਰਾ ਦਵਿੰਦਰ ਸਿੰਘ ਆਪਣੇ ਮੋਟਰਸਾਈਕਲ ‘ਤੇ ਬਾਂਹ ਦੀ ਪੱਟੀ ਕਰਵਾਉਣ ਜਾ ਰਿਹਾ ਸੀ, ਤਾਂ ਰਸਤੇ ‘ਚ ਦੋ ਗੱਡੀਆਂ ‘ਚ ਅਸਲੇ ਸਮੇਤ ਆਏ ਭੈਣ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।
ਹਮਲੇ ਦੌਰਾਨ ਇੱਕ ਗੋਲੀ ਦਵਿੰਦਰ ਸਿੰਘ ਦੇ ਹੱਥ ਤੇ ਦੂਜੀ ਗੋਲੀ ਉਸ ਦੀ ਛਾਤੀ ‘ਚ ਲੱਗੀ, ਜਿਸ ਨਾਲ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਕੇ ਡਿੱਗ ਪਿਆ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਵਾਰਦਾਤ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਏ ਹਮਲਾਵਰਾਂ ਦੀਆਂ ਗੱਡੀਆਂ ਦੀਆਂ ਤਸਵੀਰਾਂ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਈਆਂ ਹਨ।
ਘਟਨਾ ਦੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਮੱਖੂ ਦੇ ਇੰਸਪੈਕਟਰ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
09/21/2026
ਪੰਜਾਬ📍 ਪੰਜਾਬ
ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਪੀੜਤ ਔਰਤ ਵੱਲੋਂ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਲੰਬੇ ਸਮੇਂ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ।
ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਪੀੜਤ ਔਰਤ ਵੱਲੋਂ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਲੰਬੇ ਸਮੇਂ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਪੁੱਛਿਆ ਕਿ ਇਸ ਮਾਮਲੇ ਨੂੰ ਲਟਕਾਉਣ ਦੇ ਕਾਰਨ ਕੀ ਸਨ। ਉਨ੍ਹਾਂ ਐਸਜੀਪੀਸੀ ਦੀ ਕਾਰਗੁਜ਼ਾਰੀ ਤੇ ਸਿੱਖ ਸੰਸਥਾਵਾਂ 'ਚ ਸਿਆਸੀ ਦਖ਼ਲਅੰਦਾਜ਼ੀ ਬਾਰੇ ਵੀ ਸਵਾਲ ਚੁੱਕੇ।
ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਿੱਖ ਸੰਸਥਾਵਾਂ ‘ਚ ਕਥਿਤ ਸਿਆਸੀ ਦਖ਼ਲਅੰਦਾਜ਼ੀ ਤੇ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਨੂੰ ਲੈ ਕੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਆਗੂਆਂ ‘ਤੇ ਕਈ ਸਵਾਲ ਚੁੱਕੇ ਹਨ।
ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਿਲਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਮਾਮਲੇ ਦੀ ਜਾਂਚ ਤੇ ਇਸ ਨਾਲ ਜੁੜੇ ਤੱਥਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਬਹਿਰੀਨ ਤੋਂ ਔਰਤ ਨੂੰ ਇੱਕ ਗਿਣੇ-ਮਿੱਥੇ ਏਜੰਡੇ ਤਹਿਤ ਅਕਾਲੀ ਦਲ ਬਾਦਲ ਦੇ ਵੱਡੇ ਆਗੂਆਂ ਵੱਲੋਂ ਪੰਜਾਬ ਲਿਆਂਦਾ ਗਿਆ ਸੀ।
ਸਿੱਖ ਸੰਸਥਾਵਾਂ ‘ਚ ਸਿਆਸੀ ਦਖ਼ਲਅੰਦਾਜ਼ੀ ਕਾਰਨ ਆਏ ਨਿਘਾਰ ਦਾ ਸਿਖਰ ਹੈ ਅਮਰਜੀਤ ਚਾਵਲਾ ਕਾਂਡ!
ਬਲਤੇਜ ਪੰਨੂ ਨੇ ਐਸਜੀਪੀਸੀ ਪ੍ਰਧਾਨ ਤੋਂ ਮੰਗ ਕੀਤੀ ਕਿ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਨਾਲ ਜੁੜੇ ਮਾਮਲਿਆਂ ਨੂੰ ਦੇਖਦੇ ਹੋਏ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾਏ ਜਾਣ, ਤਾਂ ਜੋ ਸੰਗਤ ਨੂੰ ਗੁਨਾਹਾਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਬਾਰੇ ਜਾਣਕਾਰੀ ਮਿਲ ਸਕੇ।
ਗੁਰੂ ਘਰਾਂ ਦੇ ਬਾਹਰ ਐਸਜੀਪੀਸੀ ਲਗਵਾਵੇ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਦੇ ਬੋਰਡ!
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਮਰਜੀਤ ਸਿੰਘ ਚਾਵਲਾ ਤੇ ਮਲਕੀਤ ਸਿੰਘ ਦੇ ਬੋਰਡ ਐਸਜੀਪੀਸੀ ਅਧੀਨ ਆਉਂਦੇ ਸਾਰੇ ਗੁਰੂ ਘਰਾਂ ਦੇ ਬਾਹਰ ਲਗਵਾਉਣ ਤਾਂ ਜੋ ਸੰਗਤ ਨੂੰ ਅਜਿਹੇ ਬੱਜਰ ਗੁਨਾਹਗਾਰਾਂ ਅਤੇ ਪਾਪੀਆਂ ਤੋਂ ਸੁਚੇਤ ਕੀਤਾ ਜਾ ਸਕੇ। ਉਮੀਦ ਹੈ ਐਸਜੀਪੀਸੀ ਪ੍ਰਧਾਨ — ਆਪ (@)
ਇਸ ਦੇ ਨਾਲ ਹੀ ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ‘ਤੇ ਵੀ ਨਿਸ਼ਾਨਾ ਸਾਧਿਆ। ਪੰਨੂ ਨੇ ਇਲਜ਼ਾਮ ਲਗਾਇਆ ਕਿ ਬਾਦਲਾਂ ਦਾ ਏਜੰਡਾ ਸਿੱਖ ਸੰਸਥਾਵਾਂ ਨੂੰ ਆਪਣੇ ਪ੍ਰਭਾਵ ਹੇਠ ਰੱਖਣਾ ਤੇ ਉਨ੍ਹਾਂ ਨੂੰ ਬਦਨਾਮ ਕਰਨਾ ਹੈ।
ਪੰਨੂ ਨੇ ਬਟਾਲਾ ‘ਚ ਹੋਏ ਇੱਕ ਸਮਾਗਮ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਸਟੇਜ ਦਿੱਤੇ ਜਾਣ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੇ ਵਿਰੋਧ ਦੇ ਬਾਵਜੂਦ ਉਨ੍ਹਾਂ ਨੂੰ ਸਟੇਜ ਦਿੱਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਐਸਜੀਪਸੀ ਦੀ ਸਰਾਂ ਦੇ ਨਿਯਮਾਂ ਨਾਲ ਸਬੰਧਤ ਸਵਾਲ ਵੀ ਚੁੱਕਿਆ। ਪੰਨੂ ਨੇ ਪੁੱਛਿਆ ਕਿ ਇੱਕ ਔਰਤ ਨੂੰ ਕਮਰਾ, ਸੇਵਾਦਾਰ ਤੇ ਗੱਡੀ ਮੁਹੱਈਆ ਕਿਉਂ ਮੁਹੱਈਆ ਕਰਵਾਈ ਗਈ ਤੇ ਕੀ ਇਹ ਐਸਜੀਪੀਸੀ ਦੇ ਨਿਯਮਾਂ ਅਨੁਸਾਰ ਸੀ।
09/21/2026
ਪੰਜਾਬ📍 ਪੰਜਾਬ
ਕਾਦੀਆਂ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਅਰੰਭ ਹੋਇਆ ਮਹਾਨ ਨਗਰ ਕੀਰਤਨ ਵੱਖ ਵੱਖ ਨਗਰਾਂ ਭਾਮੜੀ ਅੱਡਾ, ਬਿਜਲੀ ਘਰ ਚੋਂਕ ਤੋਂ ਹੁੰਦਾ ਹੋਇਆ ਕਾਦੀਆਂ ਸ਼ਹਿਰ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ।

ਕਾਦੀਆਂ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਤੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾ ਪਿਆਰਿਆਂ ਦੀ ਅਗਵਾਈ ਵਿੱਚ ਅਰੰਭ ਹੋਇਆ ਮਹਾਨ ਨਗਰ ਕੀਰਤਨ ਵੱਖ ਵੱਖ ਨਗਰਾਂ ਭਾਮੜੀ ਅੱਡਾ, ਬਿਜਲੀ ਘਰ ਚੋਂਕ ਤੋਂ ਹੁੰਦਾ ਹੋਇਆ ਕਾਦੀਆਂ ਸ਼ਹਿਰ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਦੌਰਾਨ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਕੰਵਲਪ੍ਰੀਤ ਸਿੰਘ ਕਾਕੀ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਵੱਲੋਂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਵੱਖ ਵੱਖ ਪੜਾਵਾਂ ’ਤੇ ਅਤੇ ਜ. ਗੋਰਾ ਦੇ ਗ੍ਰਹਿ ਰੇਲਵੇ ਰੋਡ ਕਾਦੀਆਂ ਦੇ ਸਾਹਮਣੇ ਪਹੁੰਚਣ ’ਤੇ ਪਰਿਵਾਰਕ ਮੈਂਬਰਾਂ ਤੇ ਇਲਾਕੇ ਦੀਆਂ ਸੰਗਤਾਂ ਨੇ ਪੰਜ ਪਿਆਰੇ ਸਾਹਿਬਾਨਾਂ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਸਿਰੋਪਾਓ ਤੇ ਦੋਸ਼ਾਲਾ ਦੇ ਕੇ ਸਨਮਾਨਿਤ ਕੀਤਾ ਅਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਵੱਖ ਵੱਖ ਸਥਾਨਾਂ ਤੇ ਪੰਜਾ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਲੰਗਰ ਲਗਾਏ ਗਏ। ਇਸ ਮੌਕੇ ਸੁਖਬੀਰ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਕੁਲਵੰਤ ਸਿੰਘ ਮੀਤ ਮੈਨੇਜਰ ਸ੍ਰੀ ਦਰਬਾਰ ਸਾਹਿਬ, ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਸੁਖਪ੍ਰੀਤ ਸਿੰਘ ਸੈ਼ਬੀ ਐੱਮਸੀ, ਬੀਬੀ ਹਰਪਾਲ ਕੌਰ ਭਾਟੀਆ ਐੱਮਸੀ, ਰਜੇਸ਼ ਸਹਿਦੇਵ ਰਿੰਕੂ ਐੱਮਸੀ, ਦਲਜੀਤ ਸਿੰਘ ਬਿੱਟੂ ਆਦਿ ਨੇ ਵੀ ਭਰਵਾਂ ਸਵਾਗਤ ਕੀਤਾ।
09/21/2026
ਪੰਜਾਬ📍 ਪੰਜਾਬ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਵੱਡਾ ਬਿਆਨ ਦਿੱਤਾ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਮਾਮਲੇ ਨੂੰ ਲੈ ਕੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਐਸ.ਜੀ.ਪੀ.ਸੀ, ਅਕਾਲੀ ਦਲ ਦੇ ਪ੍ਰਧਾਨ ਅਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਇਸ ਪੂਰੇ ਘਟਨਾਕ੍ਰਮ ਦਾ ਜਵਾਬ ਦੇਣ, ਨਾਲ ਹੀ ਪੰਜਾਬ ਸਰਕਾਰ ਸਰਕਾਰ ਵਿਸ਼ੇਸ਼ ਜਾਂਚ ਟੀਮ ਬਣਾ ਕੇ ਇਸ ਮਾਮਲੇ ਦੀ ਜਾਂਚ ਕਰਵਾਏ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਲਈ ਸਬੰਧਤ ਮਹਿਲਾ ਨੂੰ ਬੁਲਾਇਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ 2 ਦਸੰਬਰ ਦੇ ਹੁਕਮਾਂ ਦਾ ਬਦਲਾ ਲੈਣ ਦੀ ਨੀਅਤ ਨਾਲ ਉਸ ਬੀਬੀ ਨੂੰ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਨੂੰ ਸੰਗਤ ਅੱਗੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਮਹਿਲਾ ਨੂੰ ਕਿਸ ਮਕਸਦ ਲਈ ਬੁਲਾਇਆ ਗਿਆ ਸੀ।
ਉਨ੍ਹਾਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਇਸ ਘਟਨਾਕ੍ਰਮ ਦਾ ਕੋਈ ਜਵਾਬ ਨਹੀਂ ਹੈ ਤਾਂ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਵੀ ਇਸ ਮਾਮਲੇ ’ਚ ਜਵਾਬਦੇਹ ਹੋਣਾ ਚਾਹੀਦਾ ਹੈ। ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਕੇਸ ਅਤੇ ਲੱਗੇ ਦੋਸ਼ਾਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਦੀ ਪੂਰੀ ਜਾਂਚ ਐਸ.ਆਈ.ਟੀ. ਗਠਿਤ ਕਰਕੇ ਕਰਵਾਈ ਜਾਵੇ।
09/21/2026
ਪੰਜਾਬ📍 ਪੰਜਾਬ
ਪੰਜਾਬ: ਪੰਜਾਬ ਦੀ ਇੱਕ ਔਰਤ ਨਾਲ ਰੁਦਰਪ੍ਰਯਾਗ ‘ਚ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਰਸ਼ਨਾਂ ਲਈ ਗਈ ਔਰਤ ਰੁਦਰਪ੍ਰਯਾਗ ਵਿੱਚ ਚੋਪਟਾ-ਤੁੰਗਨਾਥ ਪੈਦਲ ਮਾਰਗ ’ਤੇ 400 ਮੀਟਰ ਡੂੰਘੀ ਖਾਈ ਵਿੱਚ ਡਿੱਗ ਗਈ।
ਪੰਜਾਬ: ਪੰਜਾਬ ਦੀ ਇੱਕ ਔਰਤ ਨਾਲ ਰੁਦਰਪ੍ਰਯਾਗ ‘ਚ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਰਸ਼ਨਾਂ ਲਈ ਗਈ ਔਰਤ ਰੁਦਰਪ੍ਰਯਾਗ ਵਿੱਚ ਚੋਪਟਾ-ਤੁੰਗਨਾਥ ਪੈਦਲ ਮਾਰਗ ’ਤੇ 400 ਮੀਟਰ ਡੂੰਘੀ ਖਾਈ ਵਿੱਚ ਡਿੱਗ ਗਈ। ਅੱਜ ਨੇ ਲਾਸ਼ ਬਰਾਮਦ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਪੂਜਾ ਸਾਹਨੀ (26) ਵਾਸੀ ਪੰਜਾਬ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਔਰਤ ਤੁੰਗਨਾਥ ਮੰਦਰ ਦਰਸ਼ਨ ਲਈ ਗਈ ਸੀ। ਇਸੇ ਦੌਰਾਨ ਬੀਤੀ 20 ਸਤੰਬਰ ਨੂੰ ਸ਼ਾਮ 6.21 ਵਜੇ ਦੇ ਕਰੀਬ ਉਹ ਗਣੇਸ਼ ਮੰਦਰ ਨੇੜੇ ਡੂੰਘੀ ਖਾਈ ਵਿੱਚ ਜਾ ਡਿੱਗੀ। ਇਸ ਤੋਂ ਬਾਅਦ ਔਰਤ ਦੀ ਲਾਸ਼ ਨੂੰ 3 ਕਿਲੋਮੀਟਰ ਤੱਕ ਸਟਰੈਚਰ ‘ਤੇ ਪੈਦਲ ਹੀ ਚੋਪਟਾ ਲਿਜਾਇਆ ਗਿਆ।
09/21/2026
ਪੰਜਾਬ📍 ਪੰਜਾਬ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਵਧਦੇ ਟ੍ਰੈਫਿਕ ਦਬਾਅ ਨੂੰ ਘਟਾਉਣ ਲਈ ਚਾਰ ਪ੍ਰਮੁੱਖ ਥਾਵਾਂ ’ਤੇ ਨਵੇਂ ਅੰਡਰਪਾਸ ਬਣਾਉਣ ਦੀ ਯੋਜਨਾ ’ਤੇ ਕੰਮ ਸ਼ੁਰੂ ਹੋ ਗਿਆ ਹੈ।
ਚੰਡੀਗੜ੍ਹ: ਚੰਡੀਗੜ੍ਹ ਵਿੱਚ ਵਧਦੇ ਟ੍ਰੈਫਿਕ ਦਬਾਅ ਨੂੰ ਘਟਾਉਣ ਲਈ ਚਾਰ ਪ੍ਰਮੁੱਖ ਥਾਵਾਂ ’ਤੇ ਨਵੇਂ ਅੰਡਰਪਾਸ ਬਣਾਉਣ ਦੀ ਯੋਜਨਾ ’ਤੇ ਕੰਮ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਡਿਜੀਟਲ ਮੈਪਿੰਗ ਅਤੇ ਭੂਗੋਲਿਕ ਸਰਵੇਖਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਤਾਜ਼ਾ ਰਿਪੋਰਟ ਮੁਤਾਬਕ, ਸਰਵੇਖਣ ਦੀ ਰਿਪੋਰਟ ਲਗਭਗ ਇੱਕ ਮਹੀਨੇ ਵਿੱਚ ਆਉਣ ਦੀ ਉਮੀਦ ਹੈ।
ਸ਼ਹਿਰ ਦੇ ਕਈ ਵਿਅਸਤ ਚੌਕਾਂ ਅਤੇ ਮੁੱਖ ਸੜਕਾਂ ’ਤੇ ਲਗਾਤਾਰ ਵਧ ਰਹੇ ਵਾਹਨਾਂ ਦੇ ਦਬਾਅ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ ਸਾਹਮਣੇ ਆ ਰਹੀ ਹੈ। ਪਹਿਲਾਂ ਕੁਝ ਥਾਵਾਂ ’ਤੇ ਫਲਾਈਓਵਰ ਬਣਾਉਣ ਦੇ ਵਿਕਲਪਾਂ ’ਤੇ ਵਿਚਾਰ ਕੀਤਾ ਗਿਆ ਸੀ, ਪਰ ਤਕਨੀਕੀ ਅਤੇ ਸਥਾਨਕ ਰੁਕਾਵਟਾਂ ਦੇ ਮੱਦੇਨਜ਼ਰ ਹੁਣ ਅੰਡਰਪਾਸ ਨੂੰ ਇੱਕ ਵਿਕਲਪ ਵਜੋਂ ਅੱਗੇ ਵਧਾਇਆ ਜਾ ਰਿਹਾ ਹੈ।
ਡਿਜੀਟਲ ਮੈਪਿੰਗ ਅਤੇ ਭੂਗੋਲਿਕ ਸਰਵੇਖਣ ਰਾਹੀਂ ਪ੍ਰਸਤਾਵਿਤ ਥਾਵਾਂ ਦੀ ਜ਼ਮੀਨੀ ਸਥਿਤੀ, ਮੌਜੂਦਾ ਸੜਕਾਂ, ਆਵਾਜਾਈ ਦੇ ਰੁਝਾਨ ਅਤੇ ਹੋਰ ਤਕਨੀਕੀ ਪਹਿਲੂਆਂ ਦਾ ਅਧਿਐਨ ਕੀਤਾ ਜਾਵੇਗਾ। ਇਸ ਦੇ ਆਧਾਰ ’ਤੇ ਅੰਡਰਪਾਸਾਂ ਦੀ ਬਣਤਰ ਅਤੇ ਆਵਾਜਾਈ ਪ੍ਰਬੰਧਨ ਸਬੰਧੀ ਅਗਲੀ ਯੋਜਨਾ ਤਿਆਰ ਕੀਤੀ ਜਾਵੇਗੀ।
ਚੰਡੀਗੜ੍ਹ ਦੇ ਮਾਸਟਰ ਪਲਾਨ ਵਿੱਚ ਵੀ ਪਹਿਲਾਂ ਵੱਡੇ ਟ੍ਰੈਫਿਕ ਵਾਲੇ ਕੁਝ ਸਥਾਨਾਂ ’ਤੇ ਅੰਡਰਪਾਸਾਂ ਦੀ ਸੰਭਾਵਨਾ ਦਰਜ ਕੀਤੀ ਗਈ ਹੈ।
ਇਸ ਤੋਂ ਇਲਾਵਾ, ਪੀਜੀਆਈ ਅਤੇ ਪੰਜਾਬ ਯੂਨੀਵਰਸਿਟੀ ਵਿਚਕਾਰ ਪੈਦਲ ਅੰਡਰਪਾਸ ਲਈ ਵੀ ਚੰਡੀਗੜ੍ਹ ਪ੍ਰਸ਼ਾਸਨ ਦੀ ਟੈਂਡਰ ਪ੍ਰਕਿਰਿਆ ਅੱਗੇ ਵਧ ਚੁੱਕੀ ਹੈ।
09/21/2026
ਪੰਜਾਬ📍 ਪੰਜਾਬ
ਨਾਗੋਆ: ਜਾਪਾਨ ਦੇ ਆਇਚੀ-ਨਾਗੋਆ ਵਿੱਚ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਨੇ ਹੁਣ ਤੱਕ 6 ਤਗਮੇ ਜਿੱਤ ਲਏ ਹਨ। ਭਾਰਤ ਦੇ ਖਾਤੇ ਵਿੱਚ 4 ਚਾਂਦੀ ਅਤੇ 2 ਕਾਂਸੀ ਦੇ ਤਗਮੇ ਹਨ।
ਨਾਗੋਆ: ਜਾਪਾਨ ਦੇ ਆਇਚੀ-ਨਾਗੋਆ ਵਿੱਚ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਨੇ ਹੁਣ ਤੱਕ 6 ਤਗਮੇ ਜਿੱਤ ਲਏ ਹਨ। ਭਾਰਤ ਦੇ ਖਾਤੇ ਵਿੱਚ 4 ਚਾਂਦੀ ਅਤੇ 2 ਕਾਂਸੀ ਦੇ ਤਗਮੇ ਹਨ। ਸੋਮਵਾਰ ਨੂੰ ਭਾਰਤੀ ਖਿਡਾਰੀਆਂ ਨੇ 4 ਹੋਰ ਤਗਮੇ ਆਪਣੇ ਨਾਮ ਕੀਤੇ, ਜਿਨ੍ਹਾਂ ਵਿੱਚ ਨਿਸ਼ਾਨੇਬਾਜ਼ੀ ਦੇ 3 ਅਤੇ ਮਿਕਸਡ ਮਾਰਸ਼ਲ ਆਰਟਸ ਦਾ ਇੱਕ ਤਗਮਾ ਸ਼ਾਮਲ ਹੈ।
ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਵਿਅਕਤੀਗਤ ਮੁਕਾਬਲੇ ਵਿੱਚ ਹਿਮਾਂਸ਼ੂ ਢਿੱਲੋਂ ਨੇ 252.4 ਅੰਕਾਂ ਨਾਲ ਚਾਂਦੀ ਦਾ ਤਗਮਾ ਜਿੱਤਿਆ, ਜਦਕਿ ਰੁਦਰਾਂਕਸ਼ ਪਾਟਿਲ ਨੇ 230.9 ਅੰਕਾਂ ਨਾਲ ਕਾਂਸੀ ਹਾਸਲ ਕੀਤਾ। ਚੀਨ ਦੇ ਸ਼ੇਂਗ ਲਿਹਾਓ ਨੇ 254.2 ਅੰਕਾਂ ਨਾਲ ਸੋਨ ਤਗਮਾ ਜਿੱਤਿਆ। ਇਸ ਤੋਂ ਪਹਿਲਾਂ ਹਿਮਾਂਸ਼ੂ, ਰੁਦਰਾਂਕਸ਼ ਅਤੇ ਪਾਰਥ ਮਾਨੇ ਦੀ ਭਾਰਤੀ ਟੀਮ ਨੇ 10 ਮੀਟਰ ਏਅਰ ਰਾਈਫਲ ਟੀਮ ਮੁਕਾਬਲੇ ਵਿੱਚ ਵੀ ਚਾਂਦੀ ਜਿੱਤੀ ਸੀ।
ਮਿਕਸਡ ਮਾਰਸ਼ਲ ਆਰਟਸ ਵਿੱਚ ਸੁਚਿਕਾ ਤਾਰਿਆਲ ਨੇ ਮਹਿਲਾਵਾਂ ਦੇ ਰਵਾਇਤੀ 60 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ। ਇਹ ਏਸ਼ੀਅਨ ਗੇਮਜ਼ ਵਿੱਚ ਮਿਕਸਡ ਮਾਰਸ਼ਲ ਆਰਟਸ ਵਿੱਚ ਭਾਰਤ ਦਾ ਪਹਿਲਾ ਤਗਮਾ ਹੈ।
ਇਸੇ ਦੌਰਾਨ ਭਾਰਤੀ ਮਹਿਲਾ ਟੇਬਲ ਟੈਨਿਸ ਟੀਮ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ। ਸੁਤੀਰਥਾ ਮੁਖਰਜੀ, ਸਿੰਦਰੇਲਾ ਦਾਸ ਅਤੇ ਸ੍ਰੀਜਾ ਅਕੁਲਾ ਨੇ ਆਪਣੇ-ਆਪਣੇ ਮੁਕਾਬਲੇ ਸਿੱਧੀਆਂ ਗੇਮਾਂ ਵਿੱਚ ਜਿੱਤੇ। ਇਸ ਜਿੱਤ ਨਾਲ ਭਾਰਤ ਨੇ ਗਰੁੱਪ ਐੱਫ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਦਿਆਂ ਅਗਲੇ ਪੜਾਅ ਵਿੱਚ ਜਗ੍ਹਾ ਬਣਾਈ।
ਭਾਰਤ ਦੀ ਨਜ਼ਰ ਹੁਣ ਏਸ਼ੀਅਨ ਗੇਮਜ਼ ਵਿੱਚ ਪਹਿਲੇ ਸੋਨ ਤਗਮੇ ’ਤੇ ਹੈ। ਤਾਜ਼ਾ ਤਗਮਾ ਸੂਚੀ ਵਿੱਚ ਭਾਰਤ 4 ਚਾਂਦੀ ਅਤੇ 2 ਕਾਂਸੀ ਸਮੇਤ ਕੁੱਲ 6 ਤਗਮਿਆਂ ਨਾਲ 10ਵੇਂ ਸਥਾਨ ’ਤੇ ਹੈ।
09/21/2026
ਪੰਜਾਬ📍 ਪੰਜਾਬ
ਬਿੱਟੂ ਨੇ ਕਿਹਾ, ਚੰਨੀ ਨੇ ਕਾਲਜ਼ਾਂ ਵਿੱਚ ਜਾ ਕੇ ਜੋ ਦੀ ਪੜ੍ਹਾਈ ਕੀਤੀ, ਉਹ ਪੜ੍ਹਾਈ ਅਸੀਂ ਕਦੇ ਨਹੀਂ ਕੀਤੀ। ਮੁੱਖ ਮੰਤਰੀ ਹੋਣ ਦੇ ਨਾਤੇ ਵੀ ਚੰਨੀ ਨੇ ਆਈਏਐਸ ਅਧਿਕਾਰੀਆਂ ਨੂੰ ਨਹੀਂ ਛੱਡਿਆ।
ਬਿੱਟੂ ਨੇ ਕਿਹਾ, ਚੰਨੀ ਨੇ ਕਾਲਜ਼ਾਂ ਵਿੱਚ ਜਾ ਕੇ ਜੋ ਦੀ ਪੜ੍ਹਾਈ ਕੀਤੀ, ਉਹ ਪੜ੍ਹਾਈ ਅਸੀਂ ਕਦੇ ਨਹੀਂ ਕੀਤੀ। ਮੁੱਖ ਮੰਤਰੀ ਹੋਣ ਦੇ ਨਾਤੇ ਵੀ ਚੰਨੀ ਨੇ ਆਈਏਐਸ ਅਧਿਕਾਰੀਆਂ ਨੂੰ ਨਹੀਂ ਛੱਡਿਆ। ਉਨ੍ਹਾਂ ਨੂੰ ਆਪਣੀ ਸਿੱਖਿਆ ਦਾ ਸਤਿਕਾਰ ਕਰਨਾ ਚਾਹੀਦਾ ਸੀ।" ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਸਕੂਲ ਜਾਂ ਕਾਲਜ ਵਿੱਚ ਅਜਿਹੀ "ਉਂਗਲ-ਅਧਾਰਤ ਸਿੱਖਿਆ" ਦੀ ਪੜ੍ਹਾਈ ਨਹੀਂ ਕੀਤੀ।
ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਮਵਾਰ ਨੂੰ ਲੁਧਿਆਣਾ ਵਿੱਚ ਇੱਕ ਵਾਰ ਫਿਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ। ਬਿੱਟੂ ਨੇ ਚੰਨੀ ਵੱਲੋਂ ਆਪਣੀ ਸਿੱਖਿਆ ਬਾਰੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦੇ ਹੋਏ ਨਿੱਜੀ ਇਲਜ਼ਾਮਾਂ ਅਤੇ ਵਿਵਾਦ ਦਾ ਹਵਾਲਾ ਦਿੱਤਾ। ਬਿੱਟੂ ਨੇ ਕਿਹਾ ਕਿ ਰਾਜਨੀਤਿਕ ਆਗੂ ਅਕਸਰ ਇੱਕ ਦੂਜੇ ‘ਤੇ ਸਵਾਲ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਚੰਨੀ ਆਪਣੀ ਸਿੱਖਿਆ ਬਾਰੇ ਗੱਲ ਕਰਦੇ ਹਨ ਪਰ ਉਨ੍ਹਾਂ ਨੂੰ ਆਪਣੀ ਸਿੱਖਿਆ ਬਾਰੇ ਵੀ ਚਰਚਾ ਕਰਨੀ ਚਾਹੀਦੀ ਹੈ। ‘ਜੋ ਪੜ੍ਹਾਈ ਚੰਨੀ ਨੇ ਕੀਤੀ, ਉਹ ਅਸੀਂ ਨਹੀਂ ਕੀਤਾ’
ਇਸ ਦੌਰਾਨ ਬਿੱਟੂ ਨੇ ਕਿਹਾ, ਚੰਨੀ ਨੇ ਕਾਲਜ਼ਾਂ ਵਿੱਚ ਜਾ ਕੇ ਜੋ ਦੀ ਪੜ੍ਹਾਈ ਕੀਤੀ, ਉਹ ਪੜ੍ਹਾਈ ਅਸੀਂ ਕਦੇ ਨਹੀਂ ਕੀਤੀ। ਮੁੱਖ ਮੰਤਰੀ ਹੋਣ ਦੇ ਨਾਤੇ ਵੀ ਚੰਨੀ ਨੇ ਆਈਏਐਸ ਅਧਿਕਾਰੀਆਂ ਨੂੰ ਨਹੀਂ ਛੱਡਿਆ। ਉਨ੍ਹਾਂ ਨੂੰ ਆਪਣੀ ਸਿੱਖਿਆ ਦਾ ਸਤਿਕਾਰ ਕਰਨਾ ਚਾਹੀਦਾ ਸੀ।” ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੇ ਸਕੂਲ ਜਾਂ ਕਾਲਜ ਵਿੱਚ ਅਜਿਹੀ “ਉਂਗਲ-ਅਧਾਰਤ ਸਿੱਖਿਆ” ਦੀ ਪੜ੍ਹਾਈ ਨਹੀਂ ਕੀਤੀ। ਬਿੱਟੂ ਨੇ ਦਾਅਵਾ ਕੀਤਾ ਕਿ ਜੇਕਰ ਚੰਨੀ ਚਾਹੁੰਦੇ ਹਨ, ਤਾਂ ਉਹ ਸੰਬੰਧਿਤ ਵੀਡੀਓ ਵੀ ਭੇਜ ਸਕਦੇ ਹਨ।
ਬਿੱਟੂ ਨਿਸ਼ਾਨਾ ਸਾਧਦਿਆਂ ਕਿਹਾ ਜਿਵੇਂ ਚੰਨੀ ਦੀ ਉਂਗਲ ਚਲਦੀ ਹੈ, ਮੇਰੀ ਉਸ ਤਰ੍ਹਾਂ ਚਲ ਹੀ ਨਹੀਂ ਸਕਦੀ। ਉਨ੍ਹਾਂ ਨੇ ਚੰਨੀ ਦੇ ਬਿਆਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਦੇ ਉਹ ਬੱਕਰੀਆਂ ਨੂੰ ਦੁੱਧ ਕੱਢਣ ਅਤੇ ਕਦੇ ਮੰਜੇ ਬਣਾਉਣ ਦੀ ਗੱਲ੍ਹ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਜਿਹੀ ਪੜ੍ਹਾਈ ਨਹੀਂ ਕੀਤੀ। ਕਰੋੜਾਂ ਦੀਆਂ ਜਾਇਦਾਦਾਂ ਬਣਾਈਆਂ
ਰਵਨੀਤ ਸਿੰਘ ਬਿੱਟੂ ਨੇ ਚੰਨੀ ‘ਤੇ ਲੋਕਾਂ ਨਾਲ ਧੋਖਾ ਕਰਕੇ ਕਰੋੜਾਂ ਦੀ ਜਾਇਦਾਦ ਇਕੱਠੀ ਕਰਨ ਦਾ ਇਲਜ਼ਾਮ ਲਗਾਇਆ। ਉਨ੍ਹਾਂ ਨੇ ਕਿਹਾ ਕਿ ਉਹ ਅਜਿਹੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ।
09/21/2026
ਪੰਜਾਬ📍 ਪੰਜਾਬ
ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ ਵਿੱਚ ਕਸ਼ਮੀਰ ਸਿੰਘ ਉਰਫ਼ ਪੁੰਗੀ ਦੀ ਮੌਤ ਹੋ ਗਈ। ਇਹ ਮੁਕਾਬਲਾ ਮੁਰਾਦਪੁਰ ਇਲਾਕੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ
ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ ਵਿੱਚ ਕਸ਼ਮੀਰ ਸਿੰਘ ਉਰਫ਼ ਪੁੰਗੀ ਦੀ ਮੌਤ ਹੋ ਗਈ।
ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ ਵਿੱਚ ਕਸ਼ਮੀਰ ਸਿੰਘ ਉਰਫ਼ ਪੁੰਗੀ ਦੀ ਮੌਤ ਹੋ ਗਈ। ਇਹ ਮੁਕਾਬਲਾ ਮੁਰਾਦਪੁਰ ਇਲਾਕੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ
ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ ਵਿੱਚ ਕਸ਼ਮੀਰ ਸਿੰਘ ਉਰਫ਼ ਪੁੰਗੀ ਦੀ ਮੌਤ ਹੋ ਗਈ। ਇਹ ਮੁਕਾਬਲਾ ਮੁਰਾਦਪੁਰ ਇਲਾਕੇ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਤਰਨਤਾਰਨ ਸਟਾਫ਼ ਨਾਲ ਹੋਇਆ। ਇਸ ਦੌਰਾਨ ਪੁੰਗੀ ਦਾ ਇੱਕ ਸਾਥੀ ਗੁਰਸੇਵਕ ਸਿੰਘ ਵੀ ਜ਼ਖਮੀ ਹੋ ਗਿਆ।
ਪੁਲਿਸ ਮੁਤਾਬਕ ਕਸ਼ਮੀਰ ਸਿੰਘ ਉਰਫ਼ ਪੁੰਗੀ ਨੇ ਪਹਿਲਾਂ ਵੀ ਪੁਲਿਸ ਪਾਰਟੀ ’ਤੇ ਦੋ ਵਾਰ ਗੋਲੀਆਂ ਚਲਾਈਆਂ ਸਨ। ਪਹਿਲੀ ਘਟਨਾ ਵਿੱਚ ਥਾਣਾ ਸਿਟੀ ਤਰਨਤਾਰਨ ਵਿੱਚ ਤਾਇਨਾਤ ਬਲਦੇਵ ਸਿੰਘ ਦੇ ਹੱਥ ਵਿੱਚ ਗੋਲੀ ਲੱਗੀ ਸੀ। ਇਸ ਤੋਂ ਬਾਅਦ ਪੁੰਗੀ ਆਪਣੇ ਸਾਥੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਸੀ।
ਕੁਝ ਦਿਨ ਪਹਿਲਾਂ ਪੁਲਿਸ ਨੂੰ ਪੁੰਗੀ ਦੇ ਮੁਰਾਦਪੁਰ ਵਿੱਚ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਜਦੋਂ ਉਸਨੂੰ ਕਾਬੂ ਕਰਨ ਲਈ ਪਹੁੰਚੀ ਤਾਂ ਉਸ ਨੇ ਮੁੜ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਚਿਹਰੇ ’ਤੇ ਗੋਲੀ ਲੱਗੀ। ਇਸੇ ਘਟਨਾ ਵਿੱਚ ਨੇੜੇ ਖੇਡ ਰਹੀ ਤਿੰਨ ਸਾਲਾ ਬੱਚੀ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਈ ਸੀ।
ਪੁਲਿਸ ਨੂੰ ਪੁੰਗੀ ਦੀ ਲੋਕੇਸ਼ਨ ਮਿਲਣ ਤੋਂ ਬਾਅਦ ਅਤੇ ਸਟਾਫ਼ ਨੇ ਕਾਰਵਾਈ ਕੀਤੀ। ਮੁੱਠਭੇੜ ਦੌਰਾਨ ਕਸ਼ਮੀਰ ਸਿੰਘ ਉਰਫ਼ ਪੁੰਗੀ ਅਤੇ ਉਸ ਦਾ ਸਾਥੀ ਗੁਰਸੇਵਕ ਸਿੰਘ ਜ਼ਖਮੀ ਹੋ ਗਏ। ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕੀਤਾ ਗਿਆ।
ਡਾਕਟਰਾਂ ਨੇ ਕਸ਼ਮੀਰ ਸਿੰਘ ਉਰਫ਼ ਪੁੰਗੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਗੁਰਸੇਵਕ ਸਿੰਘ ਦਾ ਇਲਾਜ ਜਾਰੀ ਹੈ। ਪੁਲਿਸ ਨੇ ਮੌਕੇ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ। ਮੁੱਠਭੇੜ ਦੀ ਸੂਚਨਾ ਮਿਲਣ ਤੋਂ ਬਾਅਦ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਇਨਵੈਸਟੀਗੇਸ਼ਨ ਰਿਪੁਦਪਨ ਸਿੰਘ ਵੀ ਮੌਕੇ ’ਤੇ ਪਹੁੰਚੇ।
09/21/2026
ਪੰਜਾਬ📍 ਪੰਜਾਬ
ਭੁਲੱਥ-ਭੋਗਪੁਰ ਤੇ ਭੁਲੱਥ-ਕਰਤਾਰਪੁਰ ਸੜਕਾਂ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਸੁਖਪਾਲ ਹੁੰਦਲ\ਸੁਖਜਿੰਦਰ ਮੁਲਤਾਨੀ, ਪੰਜਾਬੀ ਜਾਗਰਣ ਕਪੂਰਥਲਾ\ਭੁਲੱਥ: ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ਤੇ, ਕਪੂਰਥਲਾ ਵਿੱਚ ਆਬਕਾਰੀ ਵਿਭਾਗ ਨੇ ਨਜਾਇਜ਼ ਸ਼ਰਾਬ ਖਿਲਾਫ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ।

ਭੁਲੱਥ-ਭੋਗਪੁਰ ਤੇ ਭੁਲੱਥ-ਕਰਤਾਰਪੁਰ ਸੜਕਾਂ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਸੁਖਪਾਲ ਹੁੰਦਲ\ਸੁਖਜਿੰਦਰ ਮੁਲਤਾਨੀ, ਪੰਜਾਬੀ ਜਾਗਰਣ ਕਪੂਰਥਲਾ\ਭੁਲੱਥ: ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਿਰਦੇਸ਼ਾਂ ਤੇ, ਕਪੂਰਥਲਾ ਵਿੱਚ ਆਬਕਾਰੀ ਵਿਭਾਗ ਨੇ ਨਜਾਇਜ਼ ਸ਼ਰਾਬ ਖਿਲਾਫ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਵਿਭਾਗ ਵੱਲੋਂ ਭੁਲੱਥ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸ਼ਰਾਬ ਦੀ ਗੈਰ-ਕਾਨੂੰਨੀ ਢੋਆ-ਢੁਆਈ ਤੇ ਆਵਾਜਾਈ ਨੂੰ ਰੋਕਣ ਲਈ ਵਿਸ਼ੇਸ਼ ਇਨਫੋਰਸਮੈਂਟ (ਚੈਕਿੰਗ) ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਵਿੱਚ ਨਜਾਇਜ਼ ਸ਼ਰਾਬ ਲਿਆਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਰੋਕਣ ਤੇ ਸਖ਼ਤ ਨਜ਼ਰ ਰੱਖਣ ਲਈ ਭੁਲੱਥ-ਭੋਗਪੁਰ ਰੋਡ ਅਤੇ ਭੁਲੱਥ-ਕਰਤਾਰਪੁਰ ਰੋਡ ਤੇ ਚੈਕਿੰਗ ਨਾਕੇ ਲਗਾਏ ਗਏ। ਇਹ ਚੈਕਿੰਗ ਮੁਹਿੰਮ ਏਸੀ (ਆਬਕਾਰੀ) ਕਪੂਰਥਲਾ ਰੇਂਜ ਤੇ ਆਬਕਾਰੀ ਅਫ਼ਸਰ, ਕਪੂਰਥਲਾ ਦੀ ਦੇਖ-ਰੇਖ ਹੇਠ ਫਗਵਾੜਾ ਸਰਕਲ ਦੇ ਆਬਕਾਰੀ ਇੰਸਪੈਕਟਰਾਂ ਜਤਿੰਦਰਪਾਲ ਸਿੰਘ ਤੇ ਸਿਮਰਨਪ੍ਰੀਤ ਸਿੰਘ ਵੱਲੋਂ ਆਬਕਾਰੀ ਪੁਲਿਸ ਦੇ ਨਾਲ ਮਿਲ ਕੇ ਚਲਾਈ ਗਈ। ਇਨਫੋਰਸਮੈਂਟ ਟੀਮਾਂ ਨੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਤੇ ਸ਼ੱਕੀ ਰੂਟਾਂ ਤੇ ਸਖ਼ਤ ਨਿਗਰਾਨੀ ਰੱਖੀ। ਫੀਲਡ ਸਟਾਫ ਨੂੰ ਸ਼ਰਾਬ ਦੀ ਗੈਰ-ਕਾਨੂੰਨੀ ਢੋਆ-ਢੁਆਈ, ਕਬਜ਼ੇ ਜਾਂ ਵਿਕਰੀ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਤੇ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ। ਆਬਕਾਰੀ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਕਾਨੂੰਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਜਾਰੀ ਰਹਿਣਗੀਆਂ। ਨਜਾਇਜ਼ ਸ਼ਰਾਬ ਦੀ ਆਵਾਜਾਈ ਨੂੰ ਰੋਕਣ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਮੇਂ ਸਿਰ ਕਾਰਵਾਈ ਕਰਨ ਲਈ ਸੰਵੇਦਨਸ਼ੀਲ ਰੂਟਾਂ ਤੇ ਥਾਵਾਂ ਤੇ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਜਾਇਜ਼ ਸ਼ਰਾਬ ਦੇ ਕੋਹੜ ਨੂੰ ਨੱਥ ਪਾਉਣ ਤੇ ਆਬਕਾਰੀ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਭਾਗ ਨੇ ਸ਼ਰਾਬ ਬਣਾਉਣ, ਢੋਆ-ਢੁਆਈ ਕਰਨ, ਆਪਣੇ ਕੋਲ ਰੱਖਣ ਤੇ ਵੇਚਣ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਜ਼ਮੀਨੀ ਪੱਧਰ ਤੇ ਨਿਗਰਾਨੀ ਤੇ ਚੈਕਿੰਗ ਤੇਜ਼ ਕਰ ਦਿੱਤੀ ਹੈ।
09/21/2026
ਪੰਜਾਬ📍 ਪੰਜਾਬ
ਪੰਜਾਬ ਪੁਲੀਸ ਨੇ ਅੱਜ ਮੋਹਣਜੀਤ ਸਿੰਘ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਹਲਫਨਾਮਾ ਪੇਸ਼ ਕੀਤਾ ਹੈ। ਪੰਜਾਬ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਸੰਗਰੂਰ ਦੇ ਮੋਹਣਜੀਤ ਸਿੰਘ ਨੂੰ ਕਥਿਤ ਤੌਰ ’ਤੇ ਗੈਰਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਦੀ ਜਾਂਚ ਲਈ ਪੰਜਾਬ ਪੁਲੀਸ ਨੇ ਕਮੇਟੀ ਦਾ ਗਠਨ ਕੀਤਾ ਹੈ ਤੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਪੁਲੀਸ ਨੇ ਅੱਜ ਮੋਹਣਜੀਤ ਸਿੰਘ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਹਲਫਨਾਮਾ ਪੇਸ਼ ਕੀਤਾ ਹੈ। ਪੰਜਾਬ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਸੰਗਰੂਰ ਦੇ ਮੋਹਣਜੀਤ ਸਿੰਘ ਨੂੰ ਕਥਿਤ ਤੌਰ ’ਤੇ ਗੈਰਕਾਨੂੰਨੀ ਹਿਰਾਸਤ ਵਿੱਚ ਰੱਖਣ ਅਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ਾਂ ਦੀ ਜਾਂਚ ਲਈ ਪੰਜਾਬ ਪੁਲੀਸ ਨੇ ਕਮੇਟੀ ਦਾ ਗਠਨ ਕੀਤਾ ਹੈ ਤੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਮੋਹਣਜੀਤ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਹਾਈ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਮੈਡੀਕਲ ਰਾਏ ਮੁਤਾਬਕ ਮੋਹਣਜੀਤ ਸਿੰਘ ਵੱਲੋਂ ਖ਼ੁਦ ਨੂੰ ਸੱਟਾਂ ਮਾਰਨ ਜਾਂ ਕਿਸੇ ਜਾਣ-ਪਛਾਣ ਵਾਲੇ ਵਿਅਕਤੀ ਵੱਲੋਂ ਸੱਟਾਂ ਲੱਗਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਪੁਲੀਸ ਨੇ ਦੱਸਿਆ ਕਿ ਇਸ ਘਟਨਾ ਨਾਲ ਸਬੰਧਤ ਚਾਰ ਪੁਲੀਸ ਮੁਲਾਜ਼ਮਾਂ ਦਾ ਉਸੇ ਸਮੇਂ ਤਬਾਦਲਾ ਕਰ ਦਿੱਤਾ ਗਿਆ ਸੀ।
ਇਹ ਮਾਮਲਾ ਜਸਟਿਸ ਵਿਕਰਮ ਅਗਰਵਾਲ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਰੱਖਿਆ ਗਿਆ। ਇਸ ਤੋਂ ਪਹਿਲਾਂ ਮੋਹਣਜੀਤ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪੁੱਤਰ ਨੇ 2 ਸਤੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੁੱਖ ਮੰਤਰੀ ਦੇ ਦੌਰੇ ਦੌਰਾਨ ਕਾਲਾ ਝੰਡਾ ਦਿਖਾਇਆ ਸੀ। ਪਟੀਸ਼ਨਕਰਤਾ ਦੇ ਵਕੀਲ ਨੇ ਦੋਸ਼ ਲਾਇਆ ਸੀ ਕਿ ਇਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਦੀ ਇੱਕ ਟੀਮ ਉਸ ਛੱਤ ’ਤੇ ਗਈ, ਜਿੱਥੋਂ ਮੋਹਣਜੀਤ ਸਿੰਘ ਨੇ ਕਾਲਾ ਝੰਡਾ ਦਿਖਾਇਆ ਸੀ ਅਤੇ ਉਸ ਨੂੰ ਕੁੱਟਿਆ ਗਿਆ।
ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਦਾਇਰ ਜਵਾਬ 10 ਸਤੰਬਰ ਦੇ ਅਦਾਲਤੀ ਹੁਕਮ ਦੀ ਪਾਲਣਾ ਵਿੱਚ ਪੇਸ਼ ਕੀਤਾ ਗਿਆ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਕਥਿਤ ਘਟਨਾ ਤੋਂ ਬਾਅਦ ਅਤੇ ਵਿਸ਼ੇਸ਼ ਜਾਂਚ ਟੀਮ ਬਣਾਏ ਜਾਣ ਤੋਂ ਪਹਿਲਾਂ ਕੀਤੀ ਗਈ ਕਾਰਵਾਈ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।
ਹਲਫ਼ਨਾਮੇ ਮੁਤਾਬਕ 2 ਸਤੰਬਰ ਨੂੰ ਸੰਗਰੂਰ ਦੇ ਚੀਮਾ ਥਾਣੇ ਅਧੀਨ ਪੈਂਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਦਾ ‘ਲੋਕ ਮਿਲਣੀ’ ਪ੍ਰੋਗਰਾਮ ਰੱਖਿਆ ਗਿਆ ਸੀ। ਪੁਲੀਸ ਦੇ ਜਵਾਬ ਵਿੱਚ ਕਿਹਾ ਗਿਆ ਕਿ ਪ੍ਰੋਗਰਾਮ ਸ਼ੁਰੂ ਹੋਣ ਤੋਂ ਪਹਿਲਾਂ ਮੋਹਣਜੀਤ ਸਿੰਘ ਦੀ ਸਥਾਨਕ ਲੋਕਾਂ ਨਾਲ ਗਾਲੀ-ਗਲੋਚ ਅਤੇ ਝਗੜਾ ਹੋਇਆ ਸੀ। ਇਸ ਤੋਂ ਬਾਅਦ ਸ਼ਾਮ ਨੂੰ ਮੁੱਖ ਮੰਤਰੀ ਦੇ ਸੰਬੋਧਨ ਦੌਰਾਨ ਉਹ ਮਨੀ ਸ਼ਰਮਾ ਨਾਲ ਉਸ ਮਕਾਨ ਦੀ ਛੱਤ ’ਤੇ ਵਾਪਸ ਆਇਆ, ਜੋ ਸਟੇਜ ਦੇ ਪਿਛਲੇ ਪਾਸੇ ਸਥਿਤ ਸੀ। ਉੱਥੋਂ ਦੋਵਾਂ ਨੇ ਕਾਲਾ ਝੰਡਾ ਲਹਿਰਾਇਆ ਅਤੇ ਨਾਅਰੇਬਾਜ਼ੀ ਕੀਤੀ।
ਪੁਲੀਸ ਮੁਤਾਬਕ ਇਸ ਤੋਂ ਬਾਅਦ ਮੋਹਨਜੀਤ ਸਿੰਘ ਅਤੇ ਮਨੀ ਸ਼ਰਮਾ ਨੂੰ ਕਾਬੂ ਕਰ ਕੇ ਪੁੱਛ-ਪੜਤਾਲ ਲਈ ਸੁਨਾਮ ਦੀ ਅਨਾਜ ਮੰਡੀ ਪੁਲੀਸ ਚੌਕੀ ਵਿੱਚ ਰੱਖਿਆ ਗਿਆ। ਪੁਲੀਸ ਨੇ ਹਾਈ ਕੋਰਟ ਨੂੰ ਦੱਸਿਆ ਕਿ ਦੋਵਾਂ ਨੂੰ ਸ਼ਾਂਤੀ ਭੰਗ ਹੋਣ ਜਾਂ ਕਿਸੇ ਸੰਗੀਨ ਅਪਰਾਧ ਦੇ ਵਾਪਰਨ ਤੋਂ ਰੋਕਣ ਲਈ ਹਿਰਾਸਤ ਵਿੱਚ ਲਿਆ ਗਿਆ ਸੀ।
ਹਲਫ਼ਨਾਮੇ ਅਨੁਸਾਰ ਮਨੀ ਸ਼ਰਮਾ ਨੂੰ ਸਮਝਾਉਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਅਤੇ ਉਸ ਦੇ ਭਰਾ ਦੇ ਹਵਾਲੇ ਕਰ ਦਿੱਤਾ ਗਿਆ। ਮੋਹਣਜੀਤ ਸਿੰਘ ਨੂੰ ਰੋਕਥਾਮੀ ਕਾਰਵਾਈ ਲਈ ਚੀਮਾ ਥਾਣੇ ਲਿਜਾਇਆ ਗਿਆ।
ਪੁਲੀਸ ਦੇ ਜਵਾਬ ਅਨੁਸਾਰ ਮੋਹਣਜੀਤ ਸਿੰਘ ਨੂੰ ਚੀਮਾ ਥਾਣੇ ਦੇ ਲੌਕਅੱਪ ਵਿੱਚ ਰੱਖਿਆ ਗਿਆ। 3 ਸਤੰਬਰ ਨੂੰ ਉਸ ਨੂੰ ਮੈਡੀਕਲ ਜਾਂਚ ਲਈ ਸੁਨਾਮ ਦੇ ਸਿਵਲ ਹਸਪਤਾਲ ਲਿਜਾਇਆ ਗਿਆ।
ਪੁਲੀਸ ਦੇ ਇੱਕ ਸਹਾਇਕ ਸਬ-ਇੰਸਪੈਕਟਰ ਨੂੰ ਸ਼ੱਕ ਹੋਇਆ ਕਿ ਮੋਹਣਜੀਤ ਸਿੰਘ ਕਿਸੇ ਨਸ਼ੀਲੇ ਪਦਾਰਥ ਦੇ ਪ੍ਰਭਾਵ ਹੇਠ ਹੋ ਸਕਦਾ ਹੈ। ਇਸ ਤੋਂ ਬਾਅਦ ਸੁਨਾਮ ਦੇ ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਡੋਪ ਟੈਸਟ ਕਰਵਾਇਆ ਗਿਆ, ਜਿਸ ਵਿੱਚ ਰਿਪੋਰਟ ‘ਮੌਰਫ਼ੀਨ ਪਾਜ਼ੇਟਿਵ’ ਆਈ। ਮੋਹਨਜੀਤ ਸਿੰਘ ਦੇ ਚਾਚੇ ਅਤੇ ਇੱਕ ਵਕੀਲ ਵੱਲੋਂ ਇਸ ਟੈਸਟ ’ਤੇ ਇਤਰਾਜ਼ ਕੀਤੇ ਜਾਣ ਤੋਂ ਬਾਅਦ ਦੁਬਾਰਾ ਟੈਸਟ ਕਰਵਾਇਆ ਗਿਆ, ਜਿਸ ਦਾ ਨਤੀਜਾ ਵੀ ਉਹੀ ਰਿਹਾ।
ਉਸੇ ਦਿਨ ਮੋਹਣਜੀਤ ਸਿੰਘ ਨੂੰ ਸੁਨਾਮ ਦੇ ਕਾਰਜਕਾਰੀ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਨਿੱਜੀ ਮੁਚਲਕਾ ਭਰਨ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲੀਸ ਦੇ ਹਲਫ਼ਨਾਮੇ ਅਨੁਸਾਰ ਮੈਜਿਸਟਰੇਟ ਸਾਹਮਣੇ ਪੇਸ਼ ਕਰਨ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਉਸ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ ਸੀ। ਡਾਕਟਰ ਨੇ ਉਸ ਸਮੇਂ ਦਰਜ ਕੀਤਾ ਸੀ ਕਿ ਜਾਂਚ ਵੇਲੇ ਕੋਈ ਤਾਜ਼ਾ ਸੱਟ ਮੌਜੂਦ ਨਹੀਂ ਸੀ।
ਹਾਲਾਂਕਿ, ਉਸੇ ਸ਼ਾਮ ਸੰਗਰੂਰ ਦੇ ਸਿਵਲ ਹਸਪਤਾਲ ਤੋਂ ਪੁਲੀਸ ਨੂੰ ਇੱਕ ‘ਰੁੱਕਾ’ ਮਿਲਿਆ ਕਿ ਮੋਹਣਜੀਤ ਸਿੰਘ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਹੋਇਆ ਹੈ। ਮੈਡੀਕਲ-ਕਾਨੂੰਨੀ ਰਿਪੋਰਟ ਵਿੱਚ ਉਸ ਦੇ ਸਰੀਰ ’ਤੇ 10 ਸੱਟਾਂ ਦਰਜ ਕੀਤੀਆਂ ਗਈਆਂ। ਰਿਪੋਰਟ ਮੁਤਾਬਕ ਇਹ ਸਾਰੀਆਂ ਸੱਟਾਂ ਕਿਸੇ ਭਾਰੀ ਚੀਜ਼ ਨਾਲ ਲੱਗੀਆਂ ਹੋਈਆਂ ਦੱਸੀਆਂ ਗਈਆਂ।
ਪੁਲੀਸ ਦੇ ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਮੈਡੀਕਲ ਰਿਪੋਰਟ ਵਿੱਚ ਸੱਟਾਂ ਦੀ ਮਿਆਦ ਜਾਂਚ ਤੋਂ ਦੋ ਤੋਂ ਛੇ ਘੰਟੇ ਪਹਿਲਾਂ ਦੀ ਦੱਸੀ ਗਈ ਸੀ, ਜਦਕਿ ਮੋਹਣਜੀਤ ਸਿੰਘ ਨਾਲ ਕਥਿਤ ਘਟਨਾ 2 ਸਤੰਬਰ ਦੀ ਸ਼ਾਮ ਨੂੰ ਵਾਪਰਨ ਦਾ ਦੋਸ਼ ਲਾਇਆ ਗਿਆ ਹੈ। ਪੁਲੀਸ ਨੇ ਇਸ ਸਮੇਂ ਦੇ ਫ਼ਰਕ ਨੂੰ ਮਹੱਤਵਪੂਰਨ ਦੱਸਦਿਆਂ ਮੈਡੀਕਲ ਰਾਏ ਦਾ ਹਵਾਲਾ ਦਿੱਤਾ ਕਿ ਸੱਟਾਂ ਖ਼ੁਦ ਲਗਾਉਣ ਜਾਂ ਕਿਸੇ ਜਾਣ-ਪਛਾਣ ਵਾਲੇ ਵਿਅਕਤੀ ਵੱਲੋਂ ਲਗਾਏ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਮਾਮਲੇ ਦੀ ਜਾਂਚ ਲਈ ਪੰਜਾਬ ਪੁਲੀਸ ਨੇ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਹੈ। ਇਸ ਟੀਮ ਵਿੱਚ ਆਈਪੀਐੱਸ ਅਧਿਕਾਰੀ ਦਿਲਪ੍ਰੀਤ ਸਿੰਘ ਅਤੇ ਗਜ਼ਲਪ੍ਰੀਤ ਕੌਰ ਤੋਂ ਇਲਾਵਾ ਪੀਪੀਐੱਸ ਅਧਿਕਾਰੀ ਪਲਵਿੰਦਰ ਸਿੰਘ ਚੀਮਾ ਨੂੰ ਸ਼ਾਮਲ ਕੀਤਾ ਗਿਆ ਹੈ। ਟੀਮ ਨੂੰ ਪੂਰੇ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਹਲਫ਼ਨਾਮੇ ਵਿੱਚ ਉਨ੍ਹਾਂ ਸੱਤ ਪੁਲੀਸ ਮੁਲਾਜ਼ਮਾਂ ਦੀ ਵੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਦੇ ਨਾਮ ਘਟਨਾ ਸਮੇਂ ਤਿਆਰ ਕੀਤੇ ਗਏ ਸਰਕਾਰੀ ਰਿਕਾਰਡ ਵਿੱਚ ਮੌਜੂਦ ਹਨ। ਇਨ੍ਹਾਂ ਪੁਲੀਸ ਮੁਲਾਜ਼ਮਾਂ ਦੀ ਮੌਜੂਦਗੀ ਜਾਂ ਸਬੰਧ ਮੋਹਣਜੀਤ ਸਿੰਘ ਨੂੰ ਕਾਬੂ ਕਰਨ, ਪੁੱਛ-ਪੜਤਾਲ, ਉਸ ਨੂੰ ਲਿਜਾਣ, ਲੌਕਅੱਪ ਵਿੱਚ ਰੱਖਣ ਜਾਂ ਬਾਅਦ ਵਿੱਚ ਜ਼ਖ਼ਮੀ ਵਿਅਕਤੀ ਦੇ ਬਿਆਨ ਦਰਜ ਕਰਨ ਨਾਲ ਸੀ।
ਪੁਲੀਸ ਅਧਿਕਾਰੀਆਂ ਖ਼ਿਲਾਫ਼ ਲੱਗੇ ਦੋਸ਼ਾਂ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਲੋੜ ਨੂੰ ਦੇਖਦਿਆਂ ਚਾਰ ਪੁਲੀਸ ਮੁਲਾਜ਼ਮਾਂ ਨੂੰ ਘਟਨਾ ਵਾਲੇ ਦਿਨ ਉਨ੍ਹਾਂ ਦੇ ਅਹੁਦਿਆਂ ਤੋਂ ਪ੍ਰਸ਼ਾਸਨਿਕ ਆਧਾਰ ’ਤੇ ਤਬਦੀਲ ਕਰ ਦਿੱਤਾ ਗਿਆ ਹੈ। ਹਾਈ ਕੋਰਟ ਵਿੱਚ ਪੇਸ਼ ਕੀਤੇ ਹਲਫ਼ਨਾਮੇ ਵਿੱਚ ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
09/21/2026
ਪੰਜਾਬ📍 ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੱਤੀ ਕਿ ਰਵਾਇਤੀ ਵਿਰੋਧੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਪੰਜਾਬ ਦੀਆਂ ਭਲਾਈ ਸਕੀਮਾਂ, ਸਰਕਾਰੀ ਸੰਸਥਾਵਾਂ ਅਤੇ ਪਾਣੀ ਦੇ ਅਧਿਕਾਰ ਖ਼ਤਰੇ ਵਿੱਚ ਪੈ ਜਾਣਗੇ ਕਿਉਂਕਿ ਉਨ੍ਹਾਂ ਦੀਆਂ ਤਰਜੀਹਾਂ ਪਹਿਲਾਂ ਹੀ ਲੋਕਾਂ ਸਾਹਮਣੇ ਨੰਗੀਆਂ ਹੋ ਚੁੱਕੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੱਤੀ ਕਿ ਰਵਾਇਤੀ ਵਿਰੋਧੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਪੰਜਾਬ ਦੀਆਂ ਭਲਾਈ ਸਕੀਮਾਂ, ਸਰਕਾਰੀ ਸੰਸਥਾਵਾਂ ਅਤੇ ਪਾਣੀ ਦੇ ਅਧਿਕਾਰ ਖ਼ਤਰੇ ਵਿੱਚ ਪੈ ਜਾਣਗੇ ਕਿਉਂਕਿ ਉਨ੍ਹਾਂ ਦੀਆਂ ਤਰਜੀਹਾਂ ਪਹਿਲਾਂ ਹੀ ਲੋਕਾਂ ਸਾਹਮਣੇ ਨੰਗੀਆਂ ਹੋ ਚੁੱਕੀਆਂ ਹਨ।
ਅਜਨਾਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੱਤੀ ਕਿ ਰਵਾਇਤੀ ਵਿਰੋਧੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਪੰਜਾਬ ਦੀਆਂ ਭਲਾਈ ਸਕੀਮਾਂ, ਸਰਕਾਰੀ ਸੰਸਥਾਵਾਂ ਅਤੇ ਪਾਣੀ ਦੇ ਅਧਿਕਾਰ ਖ਼ਤਰੇ ਵਿੱਚ ਪੈ ਜਾਣਗੇ ਕਿਉਂਕਿ ਉਨ੍ਹਾਂ ਦੀਆਂ ਤਰਜੀਹਾਂ ਪਹਿਲਾਂ ਹੀ ਲੋਕਾਂ ਸਾਹਮਣੇ ਨੰਗੀਆਂ ਹੋ ਚੁੱਕੀਆਂ ਹਨ। ਅਜਨਾਲਾ ਹਲਕੇ ਦੇ ਪਿੰਡ ਸੈਂਸਰਾ ਵਿਖੇ ਵਿਸ਼ਾਲ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਵੇਗੀ, ਜਦਕਿ ਨਿੱਜੀ ਅਦਾਰਿਆਂ ਨੂੰ ਉਤਸ਼ਾਹਿਤ ਕਰਨ ਲਈ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਕਮਜ਼ੋਰ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਇਸ਼ਾਰਾ ਕੀਤਾ ਕਿ ਭਾਜਪਾ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦੇਵੇਗੀ ਅਤੇ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਨੂੰ ਵੀ ਪੰਜਾਬ ਤੋਂ ਅਲੱਗ ਕਰਨ ਦੀ ਕੋਸ਼ਿਸ਼ ਕਰੇਗੀ, ਜਦਕਿ ਅਕਾਲੀ ਦਲ ਆਪਣੀਆਂ ਰੈਲੀਆਂ ਵਿੱਚ ਦਿਹਾੜੀਦਾਰ ਮਜ਼ਦੂਰਾਂ ਨੂੰ ਲਿਆਉਣ ਤੱਕ ਸੀਮਤ ਹੋ ਕੇ ਰਹਿ ਗਿਆ ਹੈ। ਆਪਣੀ ਸਰਕਾਰ ਦੇ ਰਿਕਾਰਡ ਨਾਲ ਇਸ ਦੀ ਤੁਲਨਾ ਕਰਦਿਆਂ ਉਨ੍ਹਾਂ ਨੇ 90 ਫੀਸਦੀ ਘਰਾਂ ਲਈ ਜ਼ੀਰੋ ਬਿਜਲੀ ਬਿੱਲ, ਗੋਇੰਦਵਾਲ ਸਾਹਿਬ ਨਿੱਜੀ ਥਰਮਲ ਪਾਵਰ ਪਲਾਂਟ ਦੀ ਖ਼ਰੀਦ, ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰਨ, 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਸਰਕਾਰੀ ਸਕੂਲਾਂ ਵਿੱਚ ਵੱਡੇ ਸੁਧਾਰਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇੱਕੋ-ਇੱਕ ਮਕਸਦ ਹਰ ਪਰਿਵਾਰ ਨੂੰ ਸਹੂਲਤਾਂ ਪਹੁੰਚਾਉਣਾ ਅਤੇ ਖ਼ੁਸ਼ਹਾਲ 'ਰੰਗਲਾ ਪੰਜਾਬ' ਬਣਾਉਣਾ ਹੈ।
ਐਕਸ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਅਜਨਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਸੈਂਸਰਾ ਵਿਖੇ ‘ਲੋਕ ਮਿਲਣੀ’ ਦੌਰਾਨ ਮਾਝੇ ਦੇ ਮਿਹਨਤੀ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਵਿਚਾਰ-ਵਟਾਂਦਰਾ ਕੀਤਾ। ਇੰਨੀ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਾਨੂੰ ਬੇਸ਼ੁਮਾਰ ਪਿਆਰ ਅਤੇ ਸਤਿਕਾਰ ਦੇਣ ਲਈ ਮੈਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਪਿੰਡ ਦੀਆਂ ਤਿੰਨ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 20-20 ਲੱਖ ਰੁਪਏ ਦੇ ਹਿਸਾਬ ਨਾਲ 60 ਲੱਖ ਰੁਪਏ ਦੇ ਚੈੱਕ ਸੌਂਪੇ ਗਏ। ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਕਰ ਦਿੱਤੇ ਹਨ, ਗੋਇੰਦਵਾਲ ਸਾਹਿਬ ਵਿਖੇ ਨਿੱਜੀ ਥਰਮਲ ਪਾਵਰ ਪਲਾਂਟ ਖਰੀਦਿਆ ਹੈ ਅਤੇ ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ।”
ਪੋਸਟ ਦੇ ਅੰਤ ਵਿੱਚ ਉਨ੍ਹਾਂ ਲਿਖਿਆ, “ਪੂਰੇ ਪੰਜਾਬ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਸਰਕਾਰੀ ਸਕੂਲਾਂ ਦਾ ਸੁਧਾਰ ਕਰ ਕੇ ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ 'ਤੇ ਲਿਆਂਦਾ ਗਿਆ ਹੈ। ਲੋਕਾਂ ਨੂੰ ਲੁੱਟਣ ਵਾਲੀਆਂ ਰਵਾਇਤੀ ਪਾਰਟੀਆਂ ਦਾ ਹਾਲ ਅੱਜ ਸਭ ਦੇ ਸਾਹਮਣੇ ਹੈ। ਸਾਡੀ ਸਰਕਾਰ ਦਾ ਇੱਕੋ-ਇੱਕ ਉਦੇਸ਼ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣਾ ਅਤੇ ਇੱਕ ਵਾਰ ਫਿਰ 'ਰੰਗਲਾ ਪੰਜਾਬ' ਸਿਰਜਣਾ ਹੈ।
ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “15 ਸਤੰਬਰ ਨੂੰ ਛੇ ਰਾਜਾਂ—ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਨੇ ਕਿਸ਼ਾਊ ਪ੍ਰਾਜੈਕਟ ਨੂੰ ਅੱਗੇ ਵਧਾਉਣ ਲਈ ਇੱਕ ਸਮਝੌਤੇ 'ਤੇ ਦਸਤਖਤ ਕੀਤੇ, ਪਰ ਪੰਜਾਬ ਨੂੰ ਇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਦਿੱਲੀ, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਹੋਰ ਰਾਜਾਂ ਵਿਚਕਾਰ ਸਮਝੌਤੇ ਹੋ ਰਹੇ ਹਨ, ਪਰ ਪੰਜਾਬ ਨੂੰ ਸੱਦਾ ਤੱਕ ਨਹੀਂ ਦਿੱਤਾ ਜਾਂਦਾ। ਜਦੋਂ ਸਵਾਲ ਇਸ ਖੇਤਰ ਦੇ ਪਾਣੀ ਦੇ ਸਰੋਤਾਂ ਦਾ ਹੈ ਤਾਂ ਪੰਜਾਬ ਨਾਲ ਬੇਗਾਨਿਆਂ ਵਾਂਗ ਸਲੂਕ ਕਿਉਂ ਕੀਤਾ ਜਾ ਰਹਾ ਹੈ?” ਮੁੱਖ ਮੰਤਰੀ ਨੇ ਕਿਹਾ, “ਭਾਜਪਾ ਪੰਜਾਬ ਨੂੰ ਚਰਚਾ ਤੋਂ ਬਾਹਰ ਰੱਖ ਕੇ ਪਾਣੀਆਂ ਦੀ ਵੰਡ ਦਾ ਫੈਸਲਾ ਕਰਨਾ ਚਾਹੁੰਦੀ ਹੈ। ਪੰਜਾਬ ਦੇ ਲੋਕ ਇਸ ਮਤਰੇਏ ਵਿਵਹਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਦੇਸ਼ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਸਾਡੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਿਆ ਹੈ, ਸਾਡੇ ਜਵਾਨਾਂ ਨੇ ਸਰਹੱਦਾਂ ਦੀ ਰਾਖੀ ਕੀਤੀ ਹੈ ਅਤੇ ਸਾਡੇ ਲੋਕਾਂ ਨੇ ਭਾਰਤ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਹੈ। ਜਦੋਂ ਪੰਜਾਬ ਦੇ ਹਿੱਤਾਂ ਨਾਲ ਜੁੜੇ ਫੈਸਲੇ ਉਸ ਤੋਂ ਬਿਨਾਂ ਲਏ ਜਾ ਰਹੇ ਹੋਣ ਤਾਂ ਪੰਜਾਬ ਤੋਂ ਚੁੱਪ ਰਹਿਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ।” ਉਨ੍ਹਾਂ ਕਿਹਾ, “ਸਾਡੀ ਸਰਕਾਰ ਪੰਜਾਬ ਨਾਲ ਜੁੜੇ ਹਰ ਮੁੱਦੇ ਨੂੰ ਦ੍ਰਿੜਤਾ ਨਾਲ ਚੁੱਕੇਗੀ ਅਤੇ ਸੂਬੇ ਦੇ ਹੱਕਾਂ ਅਤੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਪੰਜਾਬ ਪ੍ਰਤੀ ਸਾਡਾ ਚੁੱਕਿਆ ਹਰ ਕਦਮ ਸਾਨੂੰ ਲੋਕਾਂ ਦੀ ਬਿਹਤਰ ਸੇਵਾ ਕਰਨ ਲਈ ਵੱਡਾ ਹੌਸਲਾ ਦਿੰਦਾ ਹੈ।” ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਲੋਕਾਂ ਦੁਆਰਾ ਦਿਖਾਏ ਜਾ ਰਹੇ ਪਿਆਰ ਅਤੇ ਸਤਿਕਾਰ ਦਾ ਆਦਰ ਕਰਦਾ ਹਾਂ। ਗਰਮੀ ਦੇ ਬਾਵਜੂਦ ਲੋਕ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਆਏ ਹਨ ਅਤੇ ਸਾਡੇ ਨਾਲ ਖੜ੍ਹੇ ਹਨ। ਮੈਂ ਮਾਝੇ ਦੇ ਲੋਕਾਂ, ਖ਼ਾਸ ਕਰਕੇ ਮਾਵਾਂ-ਭੈਣਾਂ ਦਾ ਵਿਸ਼ੇਸ਼ ਸਵਾਗਤ ਕਰਦਾ ਹਾਂ, ਜੋ ਆਪਣੀਆਂ ਰੋਜ਼ਾਨਾ ਦੀਆਂ ਜ਼ਿੰਮੇਵਾਰੀਆਂ ਛੱਡ ਕੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਈਆਂ। ਮਾਝੇ ਨੇ ਪੰਜਾਬ ਦੇ ਰਾਜਨੀਤਿਕ ਅਤੇ ਸਮਾਜਿਕ ਜੀਵਨ ਵਿੱਚ ਹਮੇਸ਼ਾ ਫੈਸਲਾਕੁਨ ਭੂਮਿਕਾ ਨਿਭਾਈ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਝੇ ਵਿੱਚ ਆਉਣਾ ਹਮੇਸ਼ਾ ਖ਼ੁਸ਼ੀ ਦੀ ਗੱਲ ਹੁੰਦੀ ਹੈ ਕਿਉਂਕਿ ਇਸ ਖੇਤਰ ਦੇ ਲੋਕਾਂ ਵਿੱਚ ਸਰਕਾਰਾਂ ਬਣਾਉਣ ਅਤੇ ਢਾਹੁਣ ਦੀ ਤਾਕਤ ਹੈ। ਸਾਡੀ ਸਰਕਾਰ ਦੀਆਂ ਨੀਤੀਆਂ ਦਾ ਅਸਰ ਹੁਣ ਪੂਰੇ ਪੰਜਾਬ ਵਿੱਚ ਦਿਖਾਈ ਦੇ ਰਿਹਾ ਹੈ।” ਸਰਕਾਰ ਦੇ ਕੰਮਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ, ਜਿਸ ਨਾਲ ਪੂਰੇ ਪੰਜਾਬ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਅਸੀਂ ਪਾਣੀ ਦੇ ਖੇਤਰ ਵਿੱਚ ਵੀ ਵਿਆਪਕ ਕੰਮ ਕੀਤਾ ਹੈ ਅਤੇ ਉਪਲਬਧ ਪਾਣੀ ਦੇ ਸਰੋਤਾਂ ਦੀ ਵਰਤੋਂ ਵਿੱਚ ਕਾਫ਼ੀ ਵਾਧਾ ਕੀਤਾ ਹੈ।” ਉਨ੍ਹਾਂ ਕਿਹਾ, “ਜਦੋਂ ਮੈਂ ਸਹੁੰ ਚੁੱਕੀ ਸੀ ਤਾਂ ਸਿੰਜਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ। ਚਾਰ ਸਾਲਾਂ ਵਿੱਚ ਸਾਡੀ ਸਰਕਾਰ ਨੇ ਇਸ ਵਰਤੋਂ ਨੂੰ ਲਗਪਗ 88 ਫੀਸਦੀ ਤੱਕ ਪਹੁੰਚਾ ਦਿੱਤਾ ਹੈ। ਇਹ ਪਹਿਲਾਂ ਨਾਲੋਂ ਚਾਰ ਗੁਣਾ ਵੱਧ ਹੈ।” ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਪੂਰੇ ਪੰਜਾਬ ਵਿੱਚ ਲਗਪਗ 14,000 ਕਿਲੋਮੀਟਰ ਪਾਣੀ ਦੀਆਂ ਪਾਈਪਲਾਈਨਾਂ ਵਿਛਾਈਆਂ ਹਨ। ਇਸ ਕੰਮ ਦਾ ਘੇਰਾ ਪੰਜਾਬ ਤੋਂ ਕੈਨੇਡਾ ਦੇ ਵੈਨਕੂਵਰ ਵਿਚਕਾਰਲੀ ਦੂਰੀ ਦੇ ਬਰਾਬਰ ਹੈ। ਅਸੀਂ ਕੁਝ ਸ਼ਕਤੀਸ਼ਾਲੀ ਪਰਿਵਾਰਾਂ ਲਈ ਕੰਮ ਨਹੀਂ ਕਰ ਰਹੇ। ਅਸੀਂ ਹਰ ਪਿੰਡ, ਹਰ ਕਿਸਾਨ ਅਤੇ ਹਰ ਘਰ ਲਈ ਕੰਮ ਕਰ ਰਹੇ ਹਾਂ।” ਬਾਦਲ ਪਰਿਵਾਰ ਅਤੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦਾ ਸਿਆਸੀ ਪਤਨ ਦੇਖਿਆ ਹੈ। ਪਿਛਲੀਆਂ ਸਰਕਾਰਾਂ ਪੰਜਾਬ ਦੇ ਵਿਆਪਕ ਹਿੱਤਾਂ ਲਈ ਕੰਮ ਕਰਨ ਵਿੱਚ ਅਸਫ਼ਲ ਰਹੀਆਂ ਅਤੇ ਸਿਆਸੀ ਤਾਕਤ ਦੀ ਵਰਤੋਂ ਨਿੱਜੀ ਅਤੇ ਪਰਿਵਾਰਕ ਹਿੱਤਾਂ ਲਈ ਕੀਤੀ ਗਈ।” ਉਨ੍ਹਾਂ ਕਿਹਾ, “ਲਗਪਗ ਹਰ ਵਪਾਰ ਵਿੱਚ ਉਨ੍ਹਾਂ ਦਾ ਹਿੱਸਾ ਸੀ, ਪਰ ਪੰਜਾਬ ਵਿੱਚ ਮੇਰਾ ਸਿਰਫ਼ ਇੱਕ ਹੀ ਹਿੱਸਾ ਹੈ—ਮੇਰੇ ਲੋਕਾਂ ਦੇ ਸੁੱਖ-ਦੁੱਖ ਵਿੱਚ ਹਿੱਸਾ।” ਸਮਰਥਕਾਂ ਵੱਲੋਂ ਭੇਟ ਕੀਤੀ ਫੁੱਲਾਂ ਵਾਲੀ ਪੱਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ਇਸ ਪਿਆਰ ਦੀ ਕੋਈ ਕੀਮਤ ਨਹੀਂ ਹੈ ਅਤੇ ਇਸ ਨੂੰ ਕਿਸੇ ਕਰੰਸੀ ਵਿੱਚ ਨਹੀਂ ਮਾਪਿਆ ਜਾ ਸਕਦਾ। ਇਹ ਅਨਮੋਲ ਹੈ।” ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕਾਂ ਦੁਆਰਾ ਚੁੱਕੇ ਗਏ ਸਵਾਲਾਂ ਦੇ ਜਵਾਬ ਦੇਣ ਵਿੱਚ ਅਸਫ਼ਲ ਰਹੇ, ਉਹ ਹੁਣ ਸਿਆਸੀ ਗਠਜੋੜ ਲੱਭ ਰਹੇ ਹਨ। ਵਿਰੋਧੀ ਪਾਰਟੀਆਂ ਅੰਦਰੂਨੀ ਤੌਰ 'ਤੇ ਵੰਡੀਆਂ ਹੋਈਆਂ ਹਨ ਅਤੇ ਲੋਕਾਂ ਸਾਹਮਣੇ ਇੱਕ ਸਪੱਸ਼ਟ ਵਿਕਲਪ ਪੇਸ਼ ਕਰਨ ਦੇ ਅਸਮਰੱਥ ਹਨ।” ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਕਾਂਗਰਸ ਵਿੱਚ ਹਰ ਕੋਈ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ, ਪਰ ਪਹਿਲਾਂ ਉਨ੍ਹਾਂ ਨੂੰ ਇਹ ਗਿਣਨਾ ਚਾਹੀਦਾ ਹੈ ਕਿ ਉਨ੍ਹਾਂ ਕੋਲ ਕਿੰਨੀਆਂ ਸੀਟਾਂ ਹਨ।” ਉਨ੍ਹਾਂ ਇਹ ਵੀ ਕਿਹਾ, “ਅਕਾਲੀ ਦਲ ਦਾ ਸਿਆਸੀ ਪ੍ਰੋਗਰਾਮ ਮੁੱਖ ਤੌਰ 'ਤੇ ਕੁਝ ਲੋਕਾਂ ਤੱਕ ਸੀਮਤ ਹੋ ਕੇ ਰਹਿ ਗਿਆ ਹੈ। ਪੰਜਾਬ ਦੇ ਲੋਕਾਂ ਨੇ ਦੇਖ ਲਿਆ ਹੈ ਕਿ ਉਨ੍ਹਾਂ ਦੀ ਰਾਜਨੀਤੀ ਉਨ੍ਹਾਂ ਨੂੰ ਕਿੱਥੇ ਲੈ ਗਈ ਹੈ।” 'ਮਾਵਾਂ-ਧੀਆਂ ਸਤਿਕਾਰ ਯੋਜਨਾ' 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਔਰਤਾਂ ਨੂੰ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦੀ ਵਰਤੋਂ ਘਰੇਲੂ ਖ਼ਰਚਿਆਂ, ਸਕੂਲ ਫੀਸਾਂ ਅਤੇ ਹੋਰ ਜ਼ਰੂਰੀ ਲੋੜਾਂ ਲਈ ਕੀਤੀ ਜਾ ਰਹੀ ਹੈ। ਸਹਾਇਤਾ ਪ੍ਰਾਪਤ ਕਰਨ ਵਾਲੇ ਇਸ ਦੀ ਵਰਤੋਂ ਆਪਣੇ ਪਰਿਵਾਰਾਂ ਦੀਆਂ ਲੋੜਾਂ ਲਈ ਕਰ ਰਹੇ ਹਨ। ਇਸ ਲਈ, ਭਲਾਈ ਖ਼ਰਚਿਆਂ ਦੀ ਆਲੋਚਨਾ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।” ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਕਦੇ ਵੀ ਜਨਤਕ ਸਰੋਤਾਂ ਦੀ ਵਰਤੋਂ ਅਜਿਹੀ ਪ੍ਰਤੱਖ ਜਨਤਕ ਭਲਾਈ ਲਈ ਨਹੀਂ ਕੀਤੀ। ਸਾਡੀ ਸਰਕਾਰ ਨੇ ਸੱਤਾ ਵਿੱਚ ਬੈਠੇ ਲੋਕਾਂ ਖ਼ਿਲਾਫ਼ ਬੋਲਣ 'ਤੇ ਝੂਠੀਆਂ ਐਫ.ਆਈ.ਆਰ. ਦਰਜ ਕਰਨ ਦੀ ਪ੍ਰਥਾ ਵੀ ਬੰਦ ਕਰ ਦਿੱਤੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਧਿਰ ਦਾ ਕਹਿਣਾ ਹੈ ਕਿ ਜੇ ਉਹ ਸੱਤਾ 'ਚ ਵਾਪਸ ਆਉਂਦੇ ਹਨ ਤਾਂ ਉਹ ਇਹ ਸਕੀਮਾਂ ਬੰਦ ਕਰ ਦੇਣਗੇ। ਲੋਕ ਪਹਿਲਾਂ ਹੀ ਜਾਣਦੇ ਹਨ ਕਿ ਉਨ੍ਹਾਂ ਦੀਆਂ ਤਰਜੀਹਾਂ ਕੀ ਸਨ। ਸਾਡੀ ਸਰਕਾਰ ਲੋਕਾਂ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਕੰਮ ਕਰ ਰਹੀ ਹੈ।” ਸਿੱਖਿਆ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ 2022 ਵਿੱਚ ਸਹੁੰ ਚੁੱਕੀ ਸੀ ਤਾਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ 'ਤੇ ਸੀ। ਅੱਜ ਸੂਬੇ ਨੇ ਸਕੂਲੀ ਸਿੱਖਿਆ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ।” ਉਨ੍ਹਾਂ ਕਿਹਾ, ਸਿੰਗਾਪੁਰ ਅਤੇ ਆਈ.ਆਈ.ਐਮ. ਵਰਗੀਆਂ ਸੰਸਥਾਵਾਂ ਵਿੱਚ ਹੋਣ ਵਾਲੇ ਅਧਿਆਪਕ-ਸਿਖਲਾਈ ਪ੍ਰੋਗਰਾਮਾਂ ਦਾ ਉਦੇਸ਼ ਅਧਿਆਪਕਾਂ ਨੂੰ ਆਧੁਨਿਕ ਅਧਿਆਪਨ ਤਰੀਕਿਆਂ ਤੋਂ ਜਾਣੂ ਕਰਵਾਉਣਾ ਅਤੇ ਪੜ੍ਹਾਈ ਦੇ ਨਤੀਜਿਆਂ ਵਿੱਚ ਸੁਧਾਰ ਕਰਨਾ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ, ਪੜ੍ਹਾਈ ਦਾ ਮਾਹੌਲ ਅਤੇ ਮੌਕੇ ਪ੍ਰਦਾਨ ਕਰਨ ਲਈ 'ਸਕੂਲਜ਼ ਆਫ਼ ਐਮੀਨੈਂਸ' ਦੀ ਸਥਾਪਨਾ ਕੀਤੀ ਹੈ। ਸਾਡੇ ਅਧਿਆਪਕਾਂ ਨੂੰ ਵਧੀਆ ਤਰੀਕੇ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਸਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।” ਉਨ੍ਹਾਂ ਕਿਹਾ, “ਪੰਜਾਬ ਦੇ ਹਰ ਬੱਚੇ ਦੀ ਉਨ੍ਹਾਂ ਮੌਕਿਆਂ ਤੱਕ ਪਹੁੰਚ ਹੋਣੀ ਚਾਹੀਦੀ ਹੈ, ਜੋ ਪਹਿਲਾਂ ਸਿਰਫ਼ ਅਮੀਰ ਵਰਗਾਂ ਲਈ ਉਪਲਬਧ ਸਨ। ਸਾਡੀ ਸਰਕਾਰ ਨੇ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨਾ, ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸਕੂਲਾਂ ਵਿੱਚ ਸੁਧਾਰ ਕਰਨਾ ਅਤੇ ਪਾਣੀ ਤੇ ਪੇਂਡੂ ਵਿਕਾਸ ਵਿੱਚ ਨਿਵੇਸ਼ ਕਰਨਾ ਜਾਰੀ ਰੱਖਿਆ ਹੈ।” 'ਮੁੱਖ ਮੰਤਰੀ ਸਿਹਤ ਯੋਜਨਾ' 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੱਖਾਂ ਪਰਿਵਾਰਾਂ ਤੱਕ ਸਿਹਤ ਸੁਰੱਖਿਆ ਦਾ ਵਿਸਥਾਰ ਕੀਤਾ ਗਿਆ ਹੈ। ਇਸ ਸਕੀਮ ਤਹਿਤ ਲਗਪਗ 54 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਮਿਲੇ ਹਨ। ਅਸੀਂ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ ਕਿ ਪਰਿਵਾਰਾਂ ਨੂੰ ਡਾਕਟਰੀ ਖ਼ਰਚਿਆਂ ਕਰ ਕੇ ਕਰਜ਼ੇ ਹੇਠ ਨਾ ਆਉਣਾ ਪਵੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਨੂੰ ਸਰਕਾਰ ਦਾ ਅੰਦਾਜ਼ਾ ਉਨ੍ਹਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਮਿਲ ਰਹੇ ਲਾਭਾਂ ਦੇ ਆਧਾਰ 'ਤੇ ਲਗਾਉਣਾ ਚਾਹੀਦਾ ਹੈ। ਆਖਰਕਾਰ ਲੋਕ ਹੀ ਹਰ ਪਾਰਟੀ ਅਤੇ ਹਰ ਨੇਤਾ ਦੇ ਸਿਆਸੀ ਭਵਿੱਖ ਦਾ ਫੈਸਲਾ ਕਰਨਗੇ।” ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਬਿਜਲੀ, ਸਿਹਤ, ਸਿੱਖਿਆ, ਪਾਣੀ, ਬੁਨਿਆਦੀ ਢਾਂਚੇ ਅਤੇ ਭਲਾਈ 'ਤੇ ਧਿਆਨ ਕੇਂਦਰਿਤ ਕਰ ਕੇ ਆਪਣਾ ਕੰਮ ਪੂਰਾ ਕੀਤਾ ਹੈ। ਸਾਡਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸ਼ਾਸਨ ਦੇ ਲਾਭ ਆਮ ਲੋਕਾਂ ਤੱਕ ਸਿੱਧੇ ਪਹੁੰਚਣ।” ਭਲਾਈ ਸਕੀਮਾਂ ਪ੍ਰਤੀ ਵਿਰੋਧੀ ਧਿਰ ਦੇ ਰਵੱਈਏ ਬਾਰੇ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਗਲਤੀ ਨਾਲ ਕੋਈ ਵਿਰੋਧੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਮਹੀਨਾਵਾਰ ਸਹਾਇਤਾ ਬੰਦ ਕਰ ਦੇਵੇਗੀ।” ਉਨ੍ਹਾਂ ਕਿਹਾ, “ਉਹ ਮੁਹੱਲਾ ਕਲੀਨਿਕਾਂ ਅਤੇ ਸਰਕਾਰੀ ਸਕੂਲਾਂ ਨੂੰ ਤਬਾਹ ਕਰ ਦੇਣਗੇ ਅਤੇ ਨਿੱਜੀ ਸਕੂਲਾਂ ਨੂੰ ਉਤਸ਼ਾਹਿਤ ਕਰਨਗੇ। ਭਾਜਪਾ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਨੂੰ ਵੀ ਪੰਜਾਬ ਤੋਂ ਅਲੱਗ ਕਰਨਾ ਚਾਹੁੰਦੀ ਹੈ।” ਅਕਾਲੀ ਦਲ 'ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਆਪਣੀਆਂ ਰੈਲੀਆਂ ਵਿੱਚ ਦਿਹਾੜੀਦਾਰ ਮਜ਼ਦੂਰਾਂ ਨੂੰ ਲਿਆਉਂਦਾ ਹੈ ਪਰ ਇਸ ਵਾਰ ਇਹ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇਗਾ।” ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇਮਾਨਦਾਰ ਰਾਜਨੀਤੀ ਦੇ ਨਾਲ ਖੜ੍ਹਾ ਹੈ। ਪੰਜਾਬ ਦੇ ਲੋਕ ਨਿੱਜੀ ਅਤੇ ਪਰਿਵਾਰਕ ਹਿੱਤਾਂ ਦੀ ਰਾਜਨੀਤੀ ਅਤੇ ਹਰ ਪਿੰਡ, ਹਰ ਕਿਸਾਨ ਤੇ ਹਰ ਘਰ ਲਈ ਕੰਮ ਕਰਨ ਵਾਲੀ ਰਾਜਨੀਤੀ ਵਿਚਕਾਰ ਫਰਕ ਸਮਝ ਚੁੱਕੇ ਹਨ।”
09/21/2026
ਪੰਜਾਬ📍 ਪੰਜਾਬ
ਕੱਪੜਾ ਬੁਣਨ ਵਾਲੀ ਮਸ਼ੀਨ ਤੋਂ ਕਿਵੇਂ ਬਣੀ ਕਾਰ ਬਣਾਉਣ ਵਾਲੀ ਕੰਪਨੀ ? ਜਾਣੋ ਦੇ ਉਸ ਇਲਾਕੇ ਦੀ ਕਹਾਣੀ, ਜਿੱਥੋਂ 2026 ਦੀ ਸ਼ੁਰੂਆਤ ਹੋਈ।
ਦੁਨੀਆ ਦੀਆਂ ਸਭ ਤੋਂ ਵੱਡੀਆਂ ਕਾਰ ਕੰਪਨੀਆਂ ਵਿੱਚ ਗਿਣੀ ਜਾਣ ਵਾਲੀ ਦੀ ਸ਼ੁਰੂਆਤ ਕਿਸੇ ਕਾਰ ਫੈਕਟਰੀ ਤੋਂ ਨਹੀਂ, ਸਗੋਂ ਕੱਪੜਾ ਬੁਣਨ ਵਾਲੀ ਮਸ਼ੀਨ ਤੋਂ ਹੋਈ ਸੀ।
ਕੱਪੜਾ ਬੁਣਨ ਵਾਲੀ ਮਸ਼ੀਨ ਤੋਂ ਕਿਵੇਂ ਬਣੀ ਕਾਰ ਬਣਾਉਣ ਵਾਲੀ ਕੰਪਨੀ ? ਜਾਣੋ ਦੇ ਉਸ ਇਲਾਕੇ ਦੀ ਕਹਾਣੀ, ਜਿੱਥੋਂ 2026 ਦੀ ਸ਼ੁਰੂਆਤ ਹੋਈ।
ਦੁਨੀਆ ਦੀਆਂ ਸਭ ਤੋਂ ਵੱਡੀਆਂ ਕਾਰ ਕੰਪਨੀਆਂ ਵਿੱਚ ਗਿਣੀ ਜਾਣ ਵਾਲੀ ਦੀ ਸ਼ੁਰੂਆਤ ਕਿਸੇ ਕਾਰ ਫੈਕਟਰੀ ਤੋਂ ਨਹੀਂ, ਸਗੋਂ ਕੱਪੜਾ ਬੁਣਨ ਵਾਲੀ ਮਸ਼ੀਨ ਤੋਂ ਹੋਈ ਸੀ। ਜਾਪਾਨ ਦਾ ਜੋ ਇਲਾਕਾ ਅੱਜ ਦੀ ਮੇਜ਼ਬਾਨੀ ਕਰ ਰਿਹਾ ਹੈ, ਉਹੀ ਖੇਤਰ ਇਸ ਕੰਪਨੀ ਦੀ ਜਨਮਭੂਮੀ ਹੈ। 20ਵੀਆਂ ਦਾ ਉਦਘਾਟਨ 19 ਸਤੰਬਰ ਦੀ ਸ਼ਾਮ ਦੇ ਵਿੱਚ ਹੋਇਆ, ਜਿੱਥੇ ਜਾਪਾਨ ਦੇ ਸਮਰਾਟ ਨਰੁਹਿਤੋ ਨੇ ਖੇਡਾਂ ਦੀ ਸ਼ੁਰੂਆਤ ਦਾ ਐਲਾਨ ਕੀਤਾ।
ਜਾਪਾਨ ਤੀਜੀ ਵਾਰ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ 1958 ਵਿੱਚ ਅਤੇ 1994 ਵਿੱਚ ਵਿੱਚ ਇਹ ਖੇਡਾਂ ਹੋਈਆਂ ਸਨ। ਇਹੀ ਉਦਯੋਗਿਕ ਵਿਰਾਸਤ ਦੀ ਕਹਾਣੀ ਨਾਲ ਜੁੜੀ ਹੋਈ ਹੈ।
ਉਨ੍ਹਾਂ ਦਾ ਜਨਮ 1867 ਵਿੱਚ ਸੂਬੇ ਦੇ ਇੱਕ ਪੇਂਡੂ ਇਲਾਕੇ ਵਿੱਚ ਇੱਕ ਤਰਖਾਣ ਦੇ ਘਰ ਹੋਇਆ ਸੀ। ਉਸ ਇਲਾਕੇ ਦੀਆਂ ਔਰਤਾਂ ਹੱਥ ਨਾਲ ਚਲਣ ਵਾਲੇ ਕਰਘਿਆਂ ਤੇ ਸੂਤੀ ਕੱਪੜਾ ਬੁਣ ਕੇ ਪਰਿਵਾਰ ਦੀ ਆਮਦਨ ਵਿੱਚ ਯੋਗਦਾਨ ਪਾਉਂਦੀਆਂ ਸਨ। ਇਸ ਮਿਹਨਤ ਭਰੇ ਕੰਮ ਨੂੰ ਆਸਾਨ ਬਣਾਉਣ ਦੇ ਸੁਪਨੇ ਨੇ ਨੂੰ ਇੱਕ ਖੋਜੀ ਬਣਾ ਦਿੱਤਾ।
1891 ਵਿੱਚ ਉਨ੍ਹਾਂ ਨੂੰ ਆਪਣੇ ਲੱਕੜ ਦੇ ਹੱਥ ਕਰਘੇ ਦਾ ਪਹਿਲਾ ਪੇਟੈਂਟ ਮਿਲਿਆ। ਕੰਪਨੀ ਦੀ ਜਾਣਕਾਰੀ ਮੁਤਾਬਕ, ਇਹ ਕਰਘਾ ਇੱਕ ਹੱਥ ਨਾਲ ਚਲਾਇਆ ਜਾ ਸਕਦਾ ਸੀ ਅਤੇ ਕੱਪੜਾ ਬਣਾਉਣ ਵਿੱਚ ਪਹਿਲਾਂ ਦੇ ਕਰਘਿਆਂ ਨਾਲੋਂ 40 ਤੋਂ 50 ਫੀਸਦੀ ਤੇਜ਼ ਸੀ। ਇਸ ਤੋਂ ਬਾਅਦ ਨੇ ਕਰਘਿਆਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਪਣੀ ਪੂਰੀ ਜ਼ਿੰਦਗੀ ਲਗਾ ਦਿੱਤੀ।
ਅਕਤੂਬਰ 1911 ਵਿੱਚ ਨੇ ਇਲਾਕੇ ਵਿੱਚ ਕਰੀਬ 9,900 ਵਰਗ ਮੀਟਰ ਜ਼ਮੀਨ ਕਿਰਾਏ ‘ਤੇ ਲਈ ਅਤੇ ਨਵਾਂ ਪਲਾਂਟ ਬਣਾਉਣਾ ਸ਼ੁਰੂ ਕੀਤਾ। ਇਹ ਪਲਾਂਟ ਸਤੰਬਰ 1912 ਵਿੱਚ ਤਿਆਰ ਹੋ ਗਿਆ। ਇਹੀ ਅੱਗੇ ਚੱਲ ਕੇ ਬਣਿਆ, ਜਿਸ ਤੋਂ ਅਤੇ ਫਿਰ ਦਾ ਸਫਰ ਸ਼ੁਰੂ ਹੋਇਆ। ਉਸ ਦੌਰ ਦੀ ਇੱਟਾਂ ਨਾਲ ਬਣੀ ਇਮਾਰਤ ਅੱਜ ਵੀ ਵਿੱਚ ਮੌਜੂਦ ਹੈ ਅਤੇ ਹੁਣ ਇਸ ਵਿੱਚ ਦਾ ਉਦਯੋਗਿਕ ਅਤੇ ਤਕਨੀਕੀ ਅਜਾਇਬਘਰ ਹੈ।
1924 ਵਿੱਚ ਨੇ ਆਟੋਮੈਟਿਕ ਕਰਘਾ ਬਣਾਇਆ। ਇਸ ਵਿੱਚ ਬਿਨਾਂ ਰੁਕੇ ਸ਼ਟਲ ਬਦਲਣ ਦੀ ਵਿਵਸਥਾ ਸੀ ਅਤੇ ਇਸ ਨੂੰ ਆਪਣੀ ਕਿਸਮ ਦਾ ਦੁਨੀਆ ਦਾ ਪਹਿਲਾ ਕਰਘਾ ਮੰਨਿਆ ਜਾਂਦਾ ਹੈ। ਇਸ ਦੀ ਸਭ ਤੋਂ ਵੱਡੀ ਖੂਬੀ ਇਹ ਸੀ ਕਿ ਜਿਵੇਂ ਹੀ ਤਾਣਾ ਧਾਗਾ ਟੁੱਟਦਾ ਸੀ, ਮਸ਼ੀਨ ਆਪਣੇ ਆਪ ਬੰਦ ਹੋ ਜਾਂਦੀ ਸੀ। ਇਸ ਦੇ ਪਿੱਛੇ ਦੀ ਸੋਚ ਨੂੰ ਕਿਹਾ ਗਿਆ, ਜਿਸ ਦਾ ਅਰਥ ਹੈ ਇਨਸਾਨੀ ਸਮਝ ਵਾਲਾ ਆਟੋਮੇਸ਼ਨ। ਹੁਣ ਕਰਮਚਾਰੀ ਨੂੰ ਹਰ ਸਮੇਂ ਮਸ਼ੀਨ ‘ਤੇ ਨਜ਼ਰ ਰੱਖਣ ਦੀ ਲੋੜ ਨਹੀਂ ਰਹੀ ਅਤੇ ਇੱਕ ਕਰਮਚਾਰੀ ਕਈ ਮਸ਼ੀਨਾਂ ਸੰਭਾਲਣ ਲੱਗ ਪਿਆ। ਇਸ ਕਰਘੇ ਦੇ ਉਤਪਾਦਨ ਲਈ ਨੇ 1926 ਵਿੱਚ ਦੀ ਸਥਾਪਨਾ ਕੀਤੀ। ਇਹੀ ਦੀ ਸੋਚ ਅੱਗੇ ਚੱਲ ਕੇ ਦੀ ਉਤਪਾਦਨ ਸੰਸਕ੍ਰਿਤੀ ਦਾ ਇੱਕ ਅਹਿਮ ਹਿੱਸਾ ਬਣੀ।
ਬ੍ਰਿਟੇਨ ਦੀ ਕਰਘਾ ਕੰਪਨੀ ਨੇ ਕਰਘੇ ਦੇ ਅਧਿਕਾਰਾਂ ਲਈ 1 ਲੱਖ ਪੌਂਡ ਦੀ ਕੀਮਤ ਤੈਅ ਕੀਤੀ। ਇਹ ਅਧਿਕਾਰ ਜਾਪਾਨ, ਚੀਨ ਅਤੇ ਅਮਰੀਕਾ ਨੂੰ ਛੱਡ ਕੇ ਪੂਰੀ ਦੁਨੀਆ ਲਈ ਸਨ। ਇਸੇ ਰਕਮ ਨੂੰ ਸ਼ੁਰੂ ਕਰਨ ਲਈ ਸ਼ੁਰੂਆਤੀ ਪੂੰਜੀ ਵਜੋਂ ਵਰਤਿਆ ਗਿਆ।
1929 ਵਿੱਚ ਉਹ ਕਾਰਾਂ ਨੂੰ ਸਮਝਣ ਲਈ ਯੂਰਪ ਅਤੇ ਅਮਰੀਕਾ ਗਏ। 1930 ਵਿੱਚ ਪੈਟਰੋਲ ਇੰਜਣ ‘ਤੇ ਰਿਸਰਚ ਸ਼ੁਰੂ ਹੋਈ ਅਤੇ 1933 ਵਿੱਚ ਦੇ ਅੰਦਰ ਬਣਾਇਆ ਗਿਆ। 1935 ਵਿੱਚ ਪਹਿਲੀ ਪ੍ਰੋਟੋਟਾਈਪ ਕਾਰ ਅਤੇ ਟਰੱਕ ਤਿਆਰ ਹੋਏ ਅਤੇ 1936 ਵਿੱਚ ਟਰੱਕ ਦਾ ਨਿਰਯਾਤ ਕੀਤਾ ਗਿਆ।
ਨਾਮ ਬਦਲਣ ਦੀ ਵਜ੍ਹਾ ਉਚਾਰਣ ਨੂੰ ਦੱਸਿਆ ਜਾਂਦਾ ਹੈ। ਇਸ ਲਈ ਭਾਵੇਂ ਅੱਜ ਕਾਰ ਕੰਪਨੀ ਵਜੋਂ ਜਾਣੀ ਜਾਂਦੀ ਹੈ, ਪਰ ਇਸ ਦੀ ਸ਼ੁਰੂਆਤ ਕੱਪੜਾ ਬਣਾਉਣ ਵਾਲੀਆਂ ਮਸ਼ੀਨਾਂ ਬਣਾਉਣ ਵਾਲੀ ਕੰਪਨੀ ਵਜੋਂ ਹੋਈ ਸੀ। ਇੱਕ ਪ੍ਰਸਿੱਧ ਮਾਨਤਾ ਇਹ ਵੀ ਹੈ ਕਿ ਜਾਪਾਨੀ ਲਿਪੀ ਵਿੱਚ ਲਿਖਣ ‘ਤੇ 8 ਸਟ੍ਰੋਕ ਬਣਦੇ ਹਨ, ਜਿਸ ਨੂੰ ਸ਼ੁਭ ਮੰਨਿਆ ਜਾਂਦਾ ਹੈ। ਹਾਲਾਂਕਿ ਇਹ ਸਿਰਫ਼ ਇੱਕ ਮਾਨਤਾ ਹੈ ਅਤੇ ਕੰਪਨੀ ਦੇ ਦਸਤਾਵੇਜ਼ਾਂ ਤੋਂ ਇਸ ਦੀ ਪੁਸ਼ਟੀ ਨਹੀਂ ਹੁੰਦੀ। 1937 ਵਿੱਚ ਇੱਕ ਵੱਖਰੀ ਕੰਪਨੀ ਬਣ ਗਈ।
09/21/2026
ਮਨੋਰੰਜਨ📍 ਪੰਜਾਬ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਅਮਨਦੀਪ ਸਿੰਘ ਉਰਫ਼ ਬਿੱਲਾ ਸਿੱਧੂ ਘੁੰਮਣ ਨੇ ਉਨ੍ਹਾਂ ਦੀ ਮੂੰਹ-ਬੋਲੀ ਭੈਣ ਅਤੇ ਧੁਰੰਧਰ ਫੇਮ ਗਾਇਕਾ ਅਫਸਾਨਾ ਖਾਨ ਨੂੰ ਘੇਰਿਆ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਅਮਨਦੀਪ ਸਿੰਘ ਉਰਫ਼ ਬਿੱਲਾ ਸਿੱਧੂ ਘੁੰਮਣ ਨੇ ਉਨ੍ਹਾਂ ਦੀ ਮੂੰਹ-ਬੋਲੀ ਭੈਣ ਅਤੇ ਧੁਰੰਧਰ ਫੇਮ ਗਾਇਕਾ ਅਫਸਾਨਾ ਖਾਨ ਨੂੰ ਘੇਰਿਆ ਹੈ।
ਅਫਸਾਨਾ ਖਾਨ ਸਿੱਧੂ ਨੂੰ ਭੁੱਲ ਗਈ: ਬਿੱਲਾ ਨੇ ਆਪਣੇ ਅਕਾਊਂਟ ‘ਤੇ ਵੀਡੀਓ ਪਾ ਕੇ ਕਿਹਾ ਕਿ ਅਸੀਂ ਸੱਚੀ ਗੱਲ ਛਾਤੀ ਠੋਕ ਕੇ ਕਹਿੰਦੇ ਹਾਂ। ਅਸੀਂ ਉਸ ਇਨਸਾਨ ਦੇ ਨਾਲ ਰਹੇ ਹਾਂ, ਜੋ ਹਮੇਸ਼ਾ ਸੱਚ ਬੋਲਦਾ ਸੀ ਅਤੇ ਕਿਸੇ ਦੇ ਅੱਗੇ ਨਹੀਂ ਝੁਕਿਆ। ਹੁਣ ਦੁੱਖ ਹੋ ਰਿਹਾ ਹੈ ਕਿ ਖੁਦ ਨੂੰ ਮੂੰਹ-ਬੋਲੀ ਭੈਣ ਦੱਸਣ ਵਾਲੀ ਅਫਸਾਨਾ ਖਾਨ ਸਿੱਧੂ ਨੂੰ ਭੁੱਲ ਗਈ। ਸਿੱਧੂ ਦੀ ਉਂਗਲੀ ਫੜ ਕੇ ਅਫਸਾਨਾ ਖਾਨ ਕਿੱਥੋਂ ਕਿੱਥੇ ਪਹੁੰਚ ਗਈ।
ਸਗੀ ਭੈਣ ਵਰਗਾ ਰਿਸ਼ਤਾ ਨਹੀਂ ਨਿਭਾਇਆ: ਉਨ੍ਹਾਂ ਨੇ ਕਿਹਾ ਕਿ ਬਜ਼ੁਰਗਾਂ ਦੀ ਕਹਾਵਤ ਸੱਚ ਹੈ ਕਿ ਜਿੱਥੇ ਸਗੀ ਭੈਣ ਵਿਲਾਪ ਕਰ ਲਵੇਗੀ, ਉੱਥੇ ਮਾਸੀ ਦੀ ਧੀ ਨਹੀਂ ਕਰ ਸਕਦੀ। ਉਸ ਨੇ ਇਹ ਗੱਲ ਸੱਚ ਕਰ ਦਿੱਤੀ। ਉਹ ਕਹਿੰਦੀ ਸੀ ਕਿ ਉਹ ਸਿੱਧੂ ਦੀ ਭੈਣ ਹੈ। ਸਿੱਧੂ ਨੂੰ ਰੱਖੜੀਆਂ ਬੰਨ੍ਹਦੀ ਸੀ। ਉਦੋਂ ਉਹ ਜ਼ੀਰੋ ਵਾਲੇ ਗਰਾਊਂਡ ‘ਤੇ ਸੀ। ਅੱਜ ਉੱਪਰ ਪਹੁੰਚ ਗਈ ਤਾਂ ਸਿੱਧੂ ਨੂੰ ਭੁੱਲ ਗਈ। ਇਹ ਸੁਣਿਆ ਸੀ, ਪਰ ਅੱਜ ਸੱਚ ਹੋ ਗਿਆ।
ਵਿਰੋਧੀਆਂ ਨਾਲ ਕੋਲੈਬ ਕਰ ਰਹੀ ਅਫਸਾਨਾ: ਬਿੱਲਾ ਨੇ ਕਿਹਾ ਕਿ ਅਫਸਾਨਾ ਨੇ ਉਨ੍ਹਾਂ ਲੋਕਾਂ ਨਾਲ ਕੋਲੈਬ ਕੀਤਾ, ਜਿਨ੍ਹਾਂ ਨੇ ਸਿੱਧੂ ਨੂੰ ਹਰ ਸਮੇਂ ਉਸ ਦੀ ਪਿੱਠ ਪਿੱਛੇ ਬੁਰਾ ਹੀ ਕਿਹਾ। ਸਿੱਧੂ ਸੱਚਮੁੱਚ ਬਹੁਤ ਭੋਲਾ ਸੀ। ਉਸ ਨੂੰ ਅਫਸਾਨਾ ਦੀ ਪਰਖ ਨਹੀਂ ਹੋਈ ਕਿ ਇਹ ਅੱਗੇ ਜਾ ਕੇ ਕੀ ਕਰੇਗੀ। ਉਹ ਸਿਰਫ਼ ਪੈਸੇ ਅਤੇ ਸ਼ੋਹਰਤ ਦੇ ਪਿੱਛੇ ਭੱਜ ਰਹੀ ਹੈ। ਜਿਸ ਇਨਸਾਨ (ਸਿੱਧੂ ਮੂਸੇਵਾਲਾ) ਨੇ ਉਸ ਨੂੰ ਨਾਮ ਦਿੱਤਾ, ਉਸ ਦੇ ਤਾਂ ਤੈਨੂੰ ਪੈਰ ਧੋ-ਧੋ ਕੇ ਪੀਣੇ ਚਾਹੀਦੇ ਸਨ, ਪਰ ਉਹ ਉਨ੍ਹਾਂ ਲੋਕਾਂ ਨਾਲ ਕੋਲੈਬ ਕਰ ਰਹੀ ਹੈ, ਜਿਨ੍ਹਾਂ ਨੇ ਉਸ ਨੂੰ ਹਮੇਸ਼ਾ ਬੁਰਾ ਕਿਹਾ।
ਬਾਦਲ ਪਿੰਡ ਦੀਆਂ ਗਲੀਆਂ ਚ ਘੁੰਮਦੀ ਸੀ: ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਭਰਾਵਾਂ ਨਾਲ ਕੋਈ ਜਲਣ ਨਹੀਂ ਹੈ। ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ, ਪਰ ਗੁੱਸਾ ਖਾਨ ‘ਤੇ ਹੈ। ਉਹ ਬਾਦਲ ਪਿੰਡ ਦੀਆਂ ਗਲੀਆਂ ਵਿੱਚ ਰੋਂਦੀ ਫਿਰਦੀ ਸੀ। ਉੱਥੋਂ ਚੁੱਕ ਕੇ ਉਸ ਨੂੰ ਕਿੱਥੇ ਪਹੁੰਚਾ ਦਿੱਤਾ ਗਿਆ, ਪਰ ਉਸ ਨੇ ਇੱਕ ਵਾਰ ਵੀ ਨਹੀਂ ਸੋਚਿਆ ਕਿ ਉਹ ਕਿਸ ਨਾਲ ਕੋਲੈਬ ਕਰ ਰਹੀ ਹੈ।
ਅਫਸਾਨਾ ਪੈਸਾ ਕਮਾ ਲਵੇਗੀ, ਇੱਜ਼ਤ ਨਹੀਂ: ਬਿੱਲਾ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਕਿਸੇ ਦੇ ਤਲਵੇ ਨਹੀਂ ਚੱਟੇ। ਅੱਜ ਵੀ ਉਹ ਸਿੱਧੂ ਦੇ ਨਾਲ ਹਨ। ਇੱਥੋਂ ਪਤਾ ਲੱਗਦਾ ਹੈ ਕਿ ਖ਼ਾਨਦਾਨ ਕੀ ਹੁੰਦਾ ਹੈ। ਖ਼ਾਨਦਾਨੀ ਲੋਕ ਕਦੇ ਇੰਟਰਨੈੱਟ ਤੋਂ ਡਾਊਨਲੋਡ ਨਹੀਂ ਹੁੰਦੇ। ਇਹ ਖ਼ੂਨ ਦੇ ਅੰਦਰ ਹੁੰਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇ ਥੋੜ੍ਹੀ-ਬਹੁਤ ਵੀ ਗੈਰਤ ਹੈ ਤਾਂ ਚੁੱਲ੍ਹੂ ਭਰ ਪਾਣੀ ਵਿੱਚ ਡੁੱਬ ਮਰ। ਪੈਸਾ ਕਮਾ ਲਵੇਗੀ ਪਰ ਇੱਜ਼ਤ ਨਹੀਂ।
ਸਿੱਧੂ ਨੂੰ ਦਬਾਉਣ ਦੀਆਂ ਸਾਜ਼ਿਸ਼ਾਂ ਚੱਲ ਰਹੀਆਂ: ਉਨ੍ਹਾਂ ਨੇ ਕਿਹਾ ਕਿ ਉਸ ਦੀ ਖੱਟਿਆ ਖੜ੍ਹੀ ਕਰਕੇ ਰੱਖਣਗੇ। ਸਿੱਧੂ ਹਮੇਸ਼ਾ ਜ਼ਿੰਦਾਬਾਦ ਹੈ, ਜ਼ਿੰਦਾਬਾਦ ਸੀ ਅਤੇ ਜ਼ਿੰਦਾਬਾਦ ਰਹੇਗਾ। ਸਿੱਧੂ ਦੇ ਹੋਲੋਗ੍ਰਾਮ ਸ਼ੋਅ ਤੋਂ ਪਹਿਲਾਂ ਇਹ ਸਭ ਕਿਉਂ ਹੋ ਰਿਹਾ ਹੈ? ਸਿੱਧੂ ਨੂੰ ਦਬਾਉਣ ਦੀਆਂ ਸਾਜ਼ਿਸ਼ਾਂ ਚੱਲ ਰਹੀਆਂ ਹਨ। ਪਰ ਉਹ ਨਹੀਂ ਦੱਬਦਾ, ਨਾ ਦੱਬੇਗਾ। ਜਿੰਨਾ ਜ਼ੋਰ ਲਗਾਉਣਾ ਹੈ, ਲਗਾ ਲਓ। ਉਸ ਦੀ ਉਂਗਲੀ ਖੜ੍ਹੀ ਸੀ, ਖੜ੍ਹੀ ਰਹੇਗੀ। ਉਹ ਲੋਕਾਂ ਦੇ ਦਿਲਾਂ ‘ਤੇ ਰਾਜ ਕਰਦਾ ਸੀ, ਕਰਦਾ ਹੈ ਅਤੇ ਕਰਦਾ ਰਹੇਗਾ।
09/21/2026
ਖੇਡਾਂ📍 ਪੰਜਾਬ
ਭਾਰਤੀ ਟੀਮ ਨੇ ਪਹਿਲੇ ਹਾਫ ਦੌਰਾਨ ਜਾਪਾਨ ਨੂੰ ਤਿੰਨ ਵਾਰ 'ਆਲ-ਆਊਟ' ਕੀਤਾ ਅਤੇ ਇਸ ਦੌਰਾਨ 6 ਅੰਕ ਹਾਸਲ ਕੀਤੇ। ਇਸ ਤੋਂ ਇਲਾਵਾ, ਭਾਰਤ ਨੇ ਖਿਡਾਰੀਆਂ ਦੇ ਨਿੱਜੀ ਪ੍ਰਦਰਸ਼ਨ ਰਾਹੀਂ 25 ਅੰਕ ਬਟੋਰੇ।
ਭਾਰਤੀ ਟੀਮ ਨੇ ਪਹਿਲੇ ਹਾਫ ਦੌਰਾਨ ਜਾਪਾਨ ਨੂੰ ਤਿੰਨ ਵਾਰ 'ਆਲ-ਆਊਟ' ਕੀਤਾ ਅਤੇ ਇਸ ਦੌਰਾਨ 6 ਅੰਕ ਹਾਸਲ ਕੀਤੇ। ਇਸ ਤੋਂ ਇਲਾਵਾ, ਭਾਰਤ ਨੇ ਖਿਡਾਰੀਆਂ ਦੇ ਨਿੱਜੀ ਪ੍ਰਦਰਸ਼ਨ ਰਾਹੀਂ 25 ਅੰਕ ਬਟੋਰੇ। ਜਾਪਾਨੀ ਟੀਮ ਭਾਰਤ ਵਿਰੁੱਧ ਸਖ਼ਤ ਟੱਕਰ ਦੇਣ ਵਿੱਚ ਨਾਕਾਮ ਰਹੀ
ਭਾਰਤੀ ਪੁਰਸ਼ ਕਬੱਡੀ ਟੀਮ ਨੇ ਸੋਮਵਾਰ ਨੂੰ ਏਸ਼ੀਆਈ ਖੇਡਾਂ 2026 ਵਿੱਚ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ। ਸੁਨੀਲ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਜਾਪਾਨ ਨੂੰ 25 ਅੰਕਾਂ ਦੇ ਵੱਡੇ ਫਰਕ ਨਾਲ ਹਰਾਇਆ ਅਤੇ 49-24 ਦੇ ਸਕੋਰ ਨਾਲ ਮੈਚ ਆਪਣੇ ਨਾਂ ਕੀਤਾ। ਟੋਕਾਈ ਸਿਟੀਜ਼ਨਜ਼ ਜਿਮਨੇਜ਼ੀਅਮ ਵਿੱਚ ਖੇਡੇ ਗਏ ਗਰੁੱਪ-ਏ ਦੇ ਇਸ ਮੈਚ ਵਿੱਚ ਭਾਰਤ ਨੇ ਸ਼ੁਰੂ ਤੋਂ ਹੀ ਆਪਣਾ ਦਬਦਬਾ ਬਣਾਈ ਰੱਖਿਆ। ਆਸ਼ੂ ਮਲਿਕ ਨੇ 'ਸੁਪਰ ਰੇਡ' ਰਾਹੀਂ ਤਿੰਨ ਅੰਕ ਹਾਸਲ ਕਰਕੇ ਭਾਰਤ ਨੂੰ ਸ਼ੁਰੂਆਤੀ ਬੜ੍ਹਤ ਦਿਵਾਈ। ਉਸ ਨੂੰ ਪ੍ਰੋ ਕਬੱਡੀ ਲੀਗ ਦੇ ਸਟਾਰ ਰੇਡਰਾਂ ਅਰਜੁਨ ਦੇਸ਼ਵਾਲ, ਦੇਵਾਂਕ ਦਲਾਲ ਅਤੇ ਅਯਾਨ ਲੋਹਚਾਬ ਦਾ ਭਰਪੂਰ ਸਾਥ ਮਿਲਿਆ।
ਬਰੇਕ ਤੋਂ ਬਾਅਦ ਜਾਪਾਨ ਨੇ ਵਧੇਰੇ ਅਨੁਸ਼ਾਸਨ ਦਿਖਾਇਆ ਅਤੇ ਮੁਕਾਬਲੇ ਨੂੰ ਸਖ਼ਤ ਬਣਾਇਆ; ਉਸ ਸਮੇਂ ਦੌਰਾਨ ਉਨ੍ਹਾਂ ਨੇ ਭਾਰਤ ਦੇ ਮੁਕਾਬਲੇ 18-15 ਨਾਲ ਵੱਧ ਅੰਕ ਬਣਾਏ। ਇਸ ਨਾਲ ਭਾਰਤ ਦੀ ਬੜ੍ਹਤ ਘਟ ਕੇ ਸਿਰਫ਼ 12 ਅੰਕ ਰਹਿ ਗਈ। ਹਾਲਾਂਕਿ, ਭਾਰਤੀ ਟੀਮ ਨੇ ਮੁੜ ਕਾਬੂ ਪਾਇਆ ਅਤੇ ਜਾਪਾਨ ਨੂੰ ਚੌਥੀ ਵਾਰ 'ਆਲ-ਆਊਟ' ਕਰ ਦਿੱਤਾ, ਜਿਸ ਨਾਲ ਜਾਪਾਨ ਦੀ ਵਾਪਸੀ ਦੀਆਂ ਸਾਰੀਆਂ ਉਮੀਦਾਂ ਖਤਮ ਹੋ ਗਈਆਂ। ਭਾਰਤ ਦੇ ਰੇਡਰਾਂ ਨੇ ਪੂਰੇ ਮੈਚ ਦੌਰਾਨ ਆਪਣਾ ਦਬਦਬਾ ਬਣਾਈ ਰੱਖਿਆ ਅਤੇ ਜਾਪਾਨੀ ਰੱਖਿਆ ਪੰਕਤੀ (ਡਿਫੈਂਸ) ਨੂੰ ਤਹਿਸ-ਨਹਸ ਕਰ ਦਿੱਤਾ। ਭਾਰਤੀ ਪੁਰਸ਼ ਟੀਮ ਨੇ ਹੁਣ ਖਿਤਾਬ ਵੱਲ ਇੱਕ ਕਦਮ ਵਧਾ ਦਿੱਤਾ ਹੈ ਅਤੇ ਏਸ਼ੀਆਈ ਖੇਡਾਂ ਵਿੱਚ ਆਪਣਾ ਨੌਵਾਂ ਸੋਨ ਤਗਮਾ ਜਿੱਤਣ ਦਾ ਟੀਚਾ ਰੱਖਿਆ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਪਿਛਲੀਆਂ ਨੌਂ ਏਸ਼ੀਆਈ ਖੇਡਾਂ ਵਿੱਚੋਂ ਅੱਠ ਵਾਰ ਸੋਨ ਤਗਮਾ ਜਿੱਤਿਆ ਹੈ।
09/21/2026
ਖੇਡਾਂ📍 ਪੰਜਾਬ
ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਭਾਣੋਕੀ ਨਾਲ ਸੰਬੰਧਤ ਬਿਨਿੰਗ ਪਰਿਵਾਰ ਦੀ ਧੀ ਸੀਰਤ ਕੌਰ ਜੋ ਇੰਗਲੈਂਡ ਦੀ ਜੰਮਪਲ ਹੈ ਨੇ ਪੰਜਾਬ ਸੂਬੇ ਦਾ ਨਾਮ ਰੋਸ਼ਨ ਕੀਤਾ ਹੈ, ਜੋ ਇੰਗਲੈਂਡ ਟੀਮ ਦੇ ਅੰਡਰ 21 ਦੀ ਫੁੱਟਬਾਲ ਟੀਮ ਦੀ ਕੈਪਟਨ ਹੈ, ਜੋ ਇਨ੍ਹੀਂ ਦਿਨੀਂ ਪੰਜਾਬ ਵਿੱਚ ਆਈ ਹੋਈ ਹੈ।
ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਭਾਣੋਕੀ ਨਾਲ ਸੰਬੰਧਤ ਬਿਨਿੰਗ ਪਰਿਵਾਰ ਦੀ ਧੀ ਸੀਰਤ ਕੌਰ ਜੋ ਇੰਗਲੈਂਡ ਦੀ ਜੰਮਪਲ ਹੈ ਨੇ ਪੰਜਾਬ ਸੂਬੇ ਦਾ ਨਾਮ ਰੋਸ਼ਨ ਕੀਤਾ ਹੈ, ਜੋ ਇੰਗਲੈਂਡ ਟੀਮ ਦੇ ਅੰਡਰ 21 ਦੀ ਫੁੱਟਬਾਲ ਟੀਮ ਦੀ ਕੈਪਟਨ ਹੈ, ਜੋ ਇਨ੍ਹੀਂ ਦਿਨੀਂ ਪੰਜਾਬ ਵਿੱਚ ਆਈ ਹੋਈ ਹੈ।
ਇਸ ਮੌਕੇ ਉਨ੍ਹਾਂ ਨੇ ਅਕੈਡਮੀ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਖੇਡ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ। ਨਾਲ ਹੀ ਸਪੋਰਟਸ ਅਕੈਡਮੀ ਮੌਲੀ ਦੇ ਪ੍ਰਧਾਨ ਗੁਰਪਾਲ ਸਿੰਘ ਪਾਲਾ ਨੇ ਦੱਸਿਆ ਕਿ ਸੀਰਤ ਕੌਰ ਬਿੰਨਿੰਗ, ਜਿਸ ਦੀ ਉਮਰ ਤਕਰੀਬਨ 21 ਸਾਲ ਹੈ ਅਤੇ ਜੋ ਇੰਗਲੈਂਡ ਦੀ ਜੰਮਪਲ ਹੈ, ਇੰਗਲੈਂਡ ਦੀ ਇੱਕ ਫੁੱਟਬਾਲ ਟੀਮ ਦੀ ਕਪਤਾਨ ਵਜੋਂ ਸੇਵਾਵਾਂ ਨਿਭਾਅ ਰਹੀ ਹੈ। ਦੌਰੇ ਦੌਰਾਨ ਮਹਿਮਾਨਾਂ ਵੱਲੋਂ ਪਿੰਡ ਮੌਲੀ ਵਿੱਚ ਪਿੰਡ ਦੀ ਪੰਚਾਇਤ ਅਤੇ ਸਪੋਰਟਸ ਅਕੈਡਮੀ ਵੱਲੋਂ ਚਲਾਏ ਜਾ ਰਹੇ ਅਖਾੜੇ, ਕਿੱਕ ਬਾਕਸਿੰਗ ਲੋਇਨ ਐਮ ਐਮ ਏ ਬੋਕਸਿੰਗ, ਅਤੇ ਜਿਮ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਇਨ੍ਹਾਂ ਖੇਡ ਸਹੂਲਤਾਂ ਅਤੇ ਖਿਡਾਰੀਆਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਖਿਡਾਰੀਆਂ ਨੂੰ ਦਿੱਤੀ ਨਕਦ ਰਾਸ਼ੀ ‘ਤੇ ਸਨਮਾਨ ਚਿੰਨ੍ਹ
ਇਸ ਮੌਕੇ ਵੱਖ-ਵੱਖ ਖੇਡਾਂ ਵਿੱਚ ਅੱਵਲ ਰਹਿਣ ਵਾਲੇ ਖਿਡਾਰੀਆਂ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਸਪੋਰਟਸ ਕਲੱਬ ਅਤੇ ਪਿੰਡ ਦੀ ਪੰਚਾਇਤ ਵੱਲੋਂ ਸੀਰਤ ਕੌਰ ਬਿੰਨਿੰਗ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਿਸ ਵਿੱਚ ਵਿਸ਼ੇਸ਼ ਧੰਨਵਾਦ ਸੁਖਦੀਪ ਸਿੰਘ ਯੂਕੇ, ਜਸਵੰਤ ਸਿੰਘ ਕਨੇਡਾ ਦਾ ਕੀਤਾ ਗਿਆ। ਇਸ ਮੌਕੇ ਅਕੈਡਮੀ ਦੇ ਪ੍ਰਧਾਨ ਗੁਰਪਾਲ ਸਿੰਘ ਪਾਲਾ ਮੌਲੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤਰਸੇਮ ਸਿੰਘ, ਅਮਨਦੀਪ ਕੁਮਾਰ ਸਰਪੰਚ ਪਿੰਡ ਮੌਲੀ, ਜਸਵੀਰ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਗੁਰਜੀਤ ਸਿੰਘ ਰੇਸ਼ਮ ਸਿੰਘ, ਬਾਕਸਿੰਗ ਕੋਚ ਅਮਨਦੀਪ, ਆਕਾਸ਼ਦੀਪ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
09/21/2026
ਖੇਡਾਂ📍 ਪੰਜਾਬ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਪਾਨ ਦੇ ਆਈਚੀ-ਨਾਗੋਆ ਵਿੱਚ 2026 ਦੀਆਂ ਏਸ਼ੀਅਨ ਖੇਡਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਪਾਨ ਦੇ ਆਈਚੀ-ਨਾਗੋਆ ਵਿੱਚ 2026 ਦੀਆਂ ਏਸ਼ੀਅਨ ਖੇਡਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਸ ਸੱਦੇ ਨਾਲ ਮੁੱਖ ਮੰਤਰੀ ਪੁਰਸ਼ ਅਤੇ ਮਹਿਲਾ ਹਾਕੀ ਮੈਚਾਂ ਦੇ ਸੈਮੀਫਾਈਨਲ ਅਤੇ ਫਾਈਨਲ ਵਿੱਚ ਸ਼ਾਮਲ ਹੋ ਸਕਣਗੇ।
ਚੰਡੀਗੜ੍ਹ: ਏਸ਼ੀਅਨ ਹਾਕੀ ਫੈਡਰੇਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਪਾਨ ਦੇ ਆਈਚੀ-ਨਾਗੋਆ ਵਿੱਚ 2026 ਦੀਆਂ ਏਸ਼ੀਅਨ ਖੇਡਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਇਸ ਸੱਦੇ ਨਾਲ ਮੁੱਖ ਮੰਤਰੀ ਪੁਰਸ਼ ਅਤੇ ਮਹਿਲਾ ਹਾਕੀ ਮੈਚਾਂ ਦੇ ਸੈਮੀਫਾਈਨਲ ਅਤੇ ਫਾਈਨਲ ਵਿੱਚ ਸ਼ਾਮਲ ਹੋ ਸਕਣਗੇ।
ਪੰਜਾਬ ਸਰਕਾਰ ਦਾ ਵਫ਼ਦ ਇੱਕ ਅੰਤਰਰਾਸ਼ਟਰੀ ਖੇਡ ਸਮਾਗਮ ਦੇ ਪ੍ਰਬੰਧਾਂ ਅਤੇ ਸੰਚਾਲਨ ਵਿੱਚ ਵੀ ਤਜਰਬਾ ਹਾਸਲ ਕਰੇਗਾ। 2026 ਦੀਆਂ ਏਸ਼ੀਆਈ ਖੇਡਾਂ ਜਾਪਾਨ ਦੇ ਆਈਚੀ-ਨਾਗੋਆ ਖੇਤਰ ਵਿੱਚ ਹੋ ਰਹੀਆਂ ਹਨ। ਹਾਕੀ ਮੁਕਾਬਲੇ ਵੀ ਇਸ ਸਮਾਗਮ ਦਾ ਹਿੱਸਾ ਹਨ। ਏਸ਼ੀਅਨ ਹਾਕੀ ਫੈਡਰੇਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ, ਪੁਰਸ਼ਾਂ ਅਤੇ ਮਹਿਲਾ ਹਾਕੀ ਮੁਕਾਬਲਿਆਂ ਦੇ ਵੱਖ-ਵੱਖ ਪੜਾਵਾਂ ਵਿੱਚ ਮੈਚ ਖੇਡੇ ਜਾ ਰਹੇ ਹਨ।
30 ਸਤੰਬਰ ਅਤੇ 1 ਅਕਤੂਬਰ ਨੂੰ ਸੈਮੀਫਾਈਨਲ ਸੱਦੇ ਅਨੁਸਾਰ, ਮਹਿਲਾ ਅਤੇ ਪੁਰਸ਼ ਹਾਕੀ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ ਖੇਡੇ ਜਾਣਗੇ। ਇਨ੍ਹਾਂ ਮੈਚਾਂ ਵਿੱਚ ਪ੍ਰਮੁੱਖ ਏਸ਼ੀਆਈ ਹਾਕੀ ਟੀਮਾਂ ਹਿੱਸਾ ਲੈਣਗੀਆਂ। ਸੈਮੀਫਾਈਨਲ ਦੇ ਨਤੀਜੇ ਫਾਈਨਲ ਵਿੱਚ ਪਹੁੰਚਣ ਵਾਲੀਆਂ ਟੀਮਾਂ ਦਾ ਫੈਸਲਾ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨ੍ਹਾਂ ਮਹੱਤਵਪੂਰਨ ਮੈਚਾਂ ਨੂੰ ਦੇਖਣ ਲਈ ਸੱਦਾ ਦਿੱਤਾ ਗਿਆ ਹੈ। ਇਹ ਸੱਦਾ ਪੰਜਾਬ ਦੀਆਂ ਖੇਡ ਗਤੀਵਿਧੀਆਂ ਅਤੇ ਅੰਤਰਰਾਸ਼ਟਰੀ ਖੇਡ ਸਮਾਗਮਾਂ ਵਿਚਕਾਰ ਸਬੰਧਾਂ ਨੂੰ ਵੀ ਉਜਾਗਰ ਕਰਦਾ ਹੈ। 2 ਅਤੇ 3 ਅਕਤੂਬਰ ਨੂੰ ਫਾਈਨਲ ਮੈਚ
ਪੰਜਾਬ ਦੇ ਮੁੱਖ ਮੰਤਰੀ ਨੂੰ ਪੁਰਸ਼ਾਂ ਅਤੇ ਮਹਿਲਾ ਹਾਕੀ ਟੂਰਨਾਮੈਂਟਾਂ ਦੇ ਫਾਈਨਲ ਮੈਚਾਂ ਲਈ ਵੀ ਸੱਦਾ ਦਿੱਤਾ ਗਿਆ ਹੈ। ਸ਼ਡਿਊਲ ਅਨੁਸਾਰ, ਫਾਈਨਲ ਮੈਚ 2 ਅਤੇ 3 ਅਕਤੂਬਰ ਨੂੰ ਖੇਡੇ ਜਾਣੇ ਹਨ। ਇਨ੍ਹਾਂ ਮੈਚਾਂ ਵਿੱਚ, ਟੀਮਾਂ ਤਗਮਿਆਂ ਲਈ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਹਾਕੀ ਪੰਜਾਬ ਦੀਆਂ ਪ੍ਰਮੁੱਖ ਖੇਡਾਂ ਵਿੱਚੋਂ ਇੱਕ ਹੈ। ਸੂਬੇ ਦੇ ਬਹੁਤ ਸਾਰੇ ਖਿਡਾਰੀਆਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਭਾਰਤੀ ਟੀਮ ਦੀ ਨੁਮਾਇੰਦਗੀ ਕੀਤੀ ਹੈ। ਇਸ ਲਈ, ਏਸ਼ੀਅਨ ਖੇਡਾਂ ਵਿੱਚ ਹਾਕੀ ਮੈਚਾਂ ਦੀ ਮੇਜ਼ਬਾਨੀ ਪੰਜਾਬ ਦੇ ਖੇਡ ਪ੍ਰੇਮੀਆਂ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। ਇਸ ਸੱਦੇ ਦਾ ਇੱਕ ਮੁੱਖ ਪਹਿਲੂ ਪੰਜਾਬ ਸਰਕਾਰ ਦੇ ਇੱਕ ਵਫ਼ਦ ਦੀ ਸੰਭਾਵੀ ਸ਼ਮੂਲੀਅਤ ਹੈ। ਵਫ਼ਦ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੇ ਲੌਜਿਸਟਿਕਸ ਨੂੰ ਦੇਖਣ ਅਤੇ ਉਨ੍ਹਾਂ ਵਿੱਚ ਪ੍ਰਤੱਖ ਅਨੁਭਵ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਇਸ ਵਿੱਚ ਖੇਡ ਸਮਾਗਮਾਂ ਦੇ ਸੰਚਾਲਨ, ਖਿਡਾਰੀਆਂ ਨਾਲ ਸਬੰਧਤ ਪ੍ਰਬੰਧਾਂ ਅਤੇ ਸਮਾਗਮ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਨੂੰ ਸਮਝਣਾ ਸ਼ਾਮਲ ਹੋ ਸਕਦਾ ਹੈ। ਏਸ਼ੀਅਨ ਖੇਡਾਂ ਏਸ਼ੀਆ ਦੇ ਪ੍ਰਮੁੱਖ ਬਹੁ-ਖੇਡ ਮੁਕਾਬਲਿਆਂ ਵਿੱਚੋਂ ਇੱਕ ਹਨ। 2026 ਦੀਆਂ ਖੇਡਾਂ ਜਾਪਾਨ ਵਿੱਚ ਹੋ ਰਹੀਆਂ ਹਨ, ਜਿਸ ਵਿੱਚ ਵੱਖ-ਵੱਖ ਖੇਡਾਂ ਦੇ ਖਿਡਾਰੀ ਅਤੇ ਟੀਮਾਂ ਹਿੱਸਾ ਲੈ ਰਹੀਆਂ ਹਨ। ਹਾਕੀ ਮੁਕਾਬਲੇ ਦੇ ਸ਼ਡਿਊਲ ਵਿੱਚ ਪੁਰਸ਼ਾਂ ਅਤੇ ਔਰਤਾਂ ਦੇ ਵੱਖਰੇ ਮੁਕਾਬਲੇ ਸ਼ਾਮਲ ਹਨ।
09/21/2026
ਖੇਡਾਂ📍 ਪੰਜਾਬ
ਕਰਹੰਸ ਪਿੰਡ ਦੇ ਵੁਸ਼ੂ ਖਿਡਾਰੀ ਆਰੀਅਨ ਨੇ ਏਸ਼ੀਆਈ ਖੇਡਾਂ ਵਿੱਚ ਪੁਰਸ਼ਾਂ ਦੇ 56 ਕਿਲੋਗ੍ਰਾਮ ਸੈਂਡਾ ਵਰਗ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ।
ਕਰਹੰਸ ਪਿੰਡ ਦੇ ਵੁਸ਼ੂ ਖਿਡਾਰੀ ਆਰੀਅਨ ਨੇ ਏਸ਼ੀਆਈ ਖੇਡਾਂ ਵਿੱਚ ਪੁਰਸ਼ਾਂ ਦੇ 56 ਕਿਲੋਗ੍ਰਾਮ ਸੈਂਡਾ ਵਰਗ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਉਸਨੇ ਸੋਮਵਾਰ ਨੂੰ ਪ੍ਰੀ-ਕੁਆਰਟਰ ਫਾਈਨਲ ਵਿੱਚ ਅਫਗਾਨਿਸਤਾਨ ਦੇ ਸ਼ਹਿਜ਼ਾਦਾ ਸਫੀ ਨੂੰ 2-0 ਨਾਲ ਹਰਾਇਆ।
ਜਾਸ, ਪਾਣੀਪਤ: ਕਰਹੰਸ ਪਿੰਡ ਦੇ ਵੁਸ਼ੂ ਖਿਡਾਰੀ ਆਰੀਅਨ ਨੇ ਏਸ਼ੀਆਈ ਖੇਡਾਂ ਵਿੱਚ ਪੁਰਸ਼ਾਂ ਦੇ 56 ਕਿਲੋਗ੍ਰਾਮ ਸੈਂਡਾ ਵਰਗ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਉਸਨੇ ਸੋਮਵਾਰ ਨੂੰ ਪ੍ਰੀ-ਕੁਆਰਟਰ ਫਾਈਨਲ ਵਿੱਚ ਅਫਗਾਨਿਸਤਾਨ ਦੇ ਸ਼ਹਿਜ਼ਾਦਾ ਸਫੀ ਨੂੰ 2-0 ਨਾਲ ਹਰਾਇਆ। ਆਰੀਅਨ ਹੁਣ ਮੰਗਲਵਾਰ ਨੂੰ ਕੁਆਰਟਰ ਫਾਈਨਲ ਵਿੱਚ ਮੁਕਾਬਲਾ ਕਰੇਗਾ, ਜਿੱਥੇ ਜਿੱਤ ਉਸਦਾ ਤਗਮਾ ਯਕੀਨੀ ਬਣਾਏਗੀ।
ਆਰੀਅਨ ਨੇ ਬਾਊਟ ਦੀ ਸ਼ੁਰੂਆਤ ਤੋਂ ਹੀ ਹਮਲਾਵਰ ਖੇਡ ਦਿਖਾਈ। ਉਸਨੇ ਬੈਸਟ-ਆਫ-ਥ੍ਰੀ ਫਾਰਮੈਟ ਦੇ ਦੋਵੇਂ ਦੌਰ 5-0 ਦੇ ਫਰਕ ਨਾਲ ਜਿੱਤੇ। ਉਸਦੀ ਤੇਜ਼ ਹਰਕਤ ਅਤੇ ਸਟੀਕ ਮੁੱਕਿਆਂ ਅਤੇ ਕਿੱਕਾਂ ਨੇ ਸ਼ਹਿਜ਼ਾਦਾ ਸਫੀ ਨੂੰ ਦਬਾਅ ਵਿੱਚ ਪਾ ਦਿੱਤਾ। ਭਾਰਤੀ ਖਿਡਾਰੀ ਨੇ ਪੂਰੇ ਬਾਊਟ ਦੌਰਾਨ ਆਪਣੀ ਲੀਡ ਬਣਾਈ ਰੱਖੀ ਅਤੇ ਆਪਣੇ ਵਿਰੋਧੀ ਨੂੰ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ।
ਕੋਚ ਰਾਜੀਵ ਕੁਮਾਰ ਅਤੇ ਰਜਨੀ ਦੇਵੀ ਨੇ ਕਿਹਾ ਕਿ ਆਰੀਅਨ ਨੇ ਸ਼ਾਨਦਾਰ ਤਕਨੀਕ, ਆਤਮਵਿਸ਼ਵਾਸ ਅਤੇ ਐਥਲੈਟਿਕਸਿਜ਼ਮ ਦਾ ਪ੍ਰਦਰਸ਼ਨ ਕੀਤਾ। ਉਸਦੀ ਜਿੱਤ ਨੇ ਚਾਂਦ ਸਪੋਰਟਸ ਅਕੈਡਮੀ ਅਤੇ ਕਰਹੰਸ ਪਿੰਡ ਵਿੱਚ ਖੁਸ਼ੀ ਲਿਆਂਦੀ ਹੈ। ਆਰੀਅਨ ਦੇ ਪਿਤਾ ਸੁਰੇਸ਼ ਕੁਮਾਰ ਨੇ ਕਿਹਾ ਕਿ ਉਹ ਕੁਆਰਟਰ ਫਾਈਨਲ ਜਿੱਤਣ ਤੋਂ ਬਾਅਦ ਘਰ ਵਿੱਚ ਮਠਿਆਈਆਂ ਵੰਡ ਕੇ ਜਸ਼ਨ ਮਨਾਉਣਗੇ। ਪਰਿਵਾਰ ਆਰੀਅਨ ਤੋਂ ਸੋਨੇ ਦੇ ਤਗਮੇ ਦੀ ਉਮੀਦ ਕਰ ਰਿਹਾ ਹੈ। ਸਥਾਨਕ ਨਿਵਾਸੀਆਂ ਨੇ ਵੀ ਉਸਨੂੰ ਕੱਲ੍ਹ ਦੇ ਮੈਚ ਲਈ ਸ਼ੁਭਕਾਮਨਾਵਾਂ ਦਿੱਤੀਆਂ।
09/21/2026
ਖੇਤੀਬਾੜੀ📍 ਪੰਜਾਬ
ਵੇਅਰਹਾਊਸ ਸਬਸਿਡੀ ਜਾਰੀ ਕਰਨ ਲਈ ਰਿਸ਼ਵਤ ਮੰਗਣ ਦੇ ਦੋਸ਼ ’ਚ ਖੇਤੀਬਾੜੀ ਮੰਤਰਾਲੇ ਦਾ ਅਧਿਕਾਰੀ ਮੁਅੱਤਲ।
ਖੇਤੀਬਾੜੀ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਵੇਅਰਹਾਊਸ ਸਬਸਿਡੀ ਦੀ ਅਦਾਇਗੀ ਜਾਰੀ ਕਰਨ ਲਈ ਕਥਿਤ ਤੌਰ ’ਤੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।
ਵੇਅਰਹਾਊਸ ਸਬਸਿਡੀ ਜਾਰੀ ਕਰਨ ਲਈ ਰਿਸ਼ਵਤ ਮੰਗਣ ਦੇ ਦੋਸ਼ ’ਚ ਖੇਤੀਬਾੜੀ ਮੰਤਰਾਲੇ ਦਾ ਅਧਿਕਾਰੀ ਮੁਅੱਤਲ।
ਖੇਤੀਬਾੜੀ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਵੇਅਰਹਾਊਸ ਸਬਸਿਡੀ ਦੀ ਅਦਾਇਗੀ ਜਾਰੀ ਕਰਨ ਲਈ ਕਥਿਤ ਤੌਰ ’ਤੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਦੌਰੇ ਦੌਰਾਨ ਇਹ ਸ਼ਿਕਾਇਤ ਮਿਲੀ ਸੀ।
ਮੰਤਰਾਲੇ ਦੇ ਇੱਕ ਅਧਿਕਾਰੀ ਨੇ ਦੱਸਿਆ, "ਖੇਤੀਬਾੜੀ ਮੰਤਰਾਲੇ ਦੇ ਮਾਰਕੀਟਿੰਗ ਅਧਿਕਾਰੀ ਅਨੁਰਾਗ ਵਿਰੁੱਧ ਇਹ ਕਾਰਵਾਈ ਸ਼ਿਵਰਾਜ ਸਿੰਘ ਚੌਹਾਨ ਦੇ ਸੀਹੋਰ ’ਚ ਨਿਰੀਖਣ ਦੌਰੇ ਦੌਰਾਨ ਸ਼ਿਕਾਇਤ ਪਹੁੰਚਣ ਤੋਂ ਬਾਅਦ ਕੀਤੀ ਗਈ ਹੈ।"
ਸ਼ਿਕਾਇਤ ਅਨੁਸਾਰ, ਅਧਿਕਾਰੀ ਨੇ ਸਬਸਿਡੀ ਨਾਲ ਸਬੰਧਿਤ ਅਦਾਇਗੀਆਂ ਦੀ ਪ੍ਰਕਿਰਿਆ ਦੇ ਬਦਲੇ ਵੇਅਰਹਾਊਸ ਸੰਚਾਲਕਾਂ ਤੋਂ ਕਥਿਤ ਤੌਰ ’ਤੇ ਪੈਸਿਆਂ ਦੀ ਮੰਗ ਕੀਤੀ ਸੀ। ਸ਼ਿਕਾਇਤ ਤੋਂ ਬਾਅਦ ਮੰਤਰਾਲੇ ਨੇ ਉਸ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।
ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਸੀਹੋਰ ਜ਼ਿਲ੍ਹੇ ਦੇ ਦੋ ਵੇਅਰਹਾਊਸ ਸੰਚਾਲਕਾਂ ਤੋਂ ਪੈਸਿਆਂ ਦੀ ਮੰਗ ਕੀਤੀ ਗਈ ਸੀ। ਅਧਿਕਾਰੀ ਨੇ ਦੱਸਿਆ, "ਜ਼ਿਲ੍ਹੇ ਦੇ 'ਸ਼ਿਵਾਏ ਵੇਅਰਹਾਊਸ' ਤੋਂ ਕਥਿਤ ਤੌਰ ’ਤੇ 1 ਲੱਖ ਰੁਪਏ ਅਤੇ 'ਸ਼੍ਰੀ ਕ੍ਰਿਸ਼ਨਾ ਵੇਅਰਹਾਊਸ' ਤੋਂ 60,000 ਰੁਪਏ ਮੰਗੇ ਗਏ ਸਨ।" ਇਸ ਘਟਨਾ ਦੀ ਅੱਗੇ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਮੰਤਰਾਲੇ ਨੇ ਕਿਹਾ ਕਿ ਮੁਅੱਤਲ ਅਧਿਕਾਰੀ ਵਿਰੁੱਧ ਲਾਗੂ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਜਾਰੀ ਰਹੇਗੀ। ਜਾਂਚ ਅਤੇ ਕਿਸੇ ਵੀ ਹੋਰ ਕਾਰਵਾਈ ਬਾਰੇ ਹੋਰ ਵੇਰਵਿਆਂ ਦੀ ਉਡੀਕ ਹੈ।
ਜ਼ਿਕਰਯੋਗ ਹੈ ਕਿ ਹਾਲ ਹੀ ’ਚ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਭਾਗੀਰਥ ਚੌਧਰੀ ’ਤੇ ਆਪਣੇ ਹੀ ਮੰਤਰਾਲੇ ਤੋਂ ਲਗਪਗ 1 ਕਰੋੜ ਰੁਪਏ ਦੀ ਸਬਸਿਡੀ ਲੈਣ ਦੇ ਦੋਸ਼ ਲੱਗੇ ਸਨ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ "ਕੁਝ ਵੀ ਨਹੀਂ ਲੁਕਾਇਆ" ਸੀ ਅਤੇ ਮੰਤਰੀ ਬਣਨ ਤੋਂ ਕਈ ਸਾਲ ਪਹਿਲਾਂ ਸਬਸਿਡੀ ਲਈ ਅਰਜ਼ੀ ਦਿੱਤੀ ਸੀ।
09/21/2026
ਵਿਦੇਸ਼📍 ਪੰਜਾਬ
ਪਾਕਿਸਤਾਨ ਨੇ ਅਫਗਾਨਿਸਤਾਨ ਦੇ ਕੁਨਾਰ ਅਤੇ ਪਕਤਿਕਾ ਸੂਬਿਆਂ ਵਿੱਚ ਹਵਾਈ ਹਮਲੇ ਕੀਤੇ, ਜਿਨ੍ਹਾਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ।
ਪਾਕਿਸਤਾਨ ਨੇ ਅਫਗਾਨਿਸਤਾਨ ਦੇ ਕੁਨਾਰ ਅਤੇ ਪਕਤਿਕਾ ਸੂਬਿਆਂ ਵਿੱਚ ਹਵਾਈ ਹਮਲੇ ਕੀਤੇ, ਜਿਨ੍ਹਾਂ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ। ਇਨ੍ਹਾਂ ਹਮਲਿਆਂ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਸਰਹੱਦ ਪਾਰ ਤਣਾਅ ਹੋਰ ਵਧ ਗਿਆ ਹੈ।
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਦੇ ਕੁਨਾਰ ਸੂਬੇ ਵਿੱਚ ਕੀਤੀ ਗਈ ਏਅਰ ਸਟ੍ਰਾਈਕ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਸੋਮਵਾਰ ਤੜਕੇ ਪਾਕਿਸਤਾਨੀ ਲੜਾਕੂ ਜਹਾਜ਼ਾਂ ਨੇ ਅਫਗਾਨਿਸਤਾਨ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ। ਉੱਥੇ ਹੀ ਪਕਤਿਕਾ ਸੂਬੇ ਵਿੱਚ ਵੀ ਦੋ ਵੱਖ-ਵੱਖ ਥਾਵਾਂ ‘ਤੇ ਹਵਾਈ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਨਾਲ ਦੋਵਾਂ ਦੇਸ਼ਾਂ ਵਿਚਾਲੇ ਪਹਿਲਾਂ ਤੋਂ ਜਾਰੀ ਤਣਾਅ ਹੋਰ ਵਧ ਗਿਆ ਹੈ।
ਸਥਾਨਕ ਸੂਤਰਾਂ ਨੇ ਟੋਲੋ ਨਿਊਜ਼ ਨੂੰ ਦੱਸਿਆ ਕਿ ਪਕਤਿਕਾ ਸੂਬੇ ਦੇ ਬਰਮਲ ਜ਼ਿਲ੍ਹੇ ਦੇ ਰਾਖਾ ਅਤੇ ਤੋਰਕੰਡੀ ਇਲਾਕਿਆਂ ਨੂੰ ਦੋ ਵੱਖ-ਵੱਖ ਹਮਲਿਆਂ ਵਿੱਚ ਨਿਸ਼ਾਨਾ ਬਣਾਇਆ ਗਿਆ। ਇੱਕ ਹਮਲੇ ਵਿੱਚ ਇੱਕ ਖਾਲੀ ਘਰ ਨੂੰ ਨਿਸ਼ਾਨਾ ਬਣਾਇਆ ਗਿਆ, ਜਦਕਿ ਦੂਜੇ ਹਮਲੇ ਵਿੱਚ ਇੱਕ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਕਾਰਨ ਨੁਕਸਾਨ ਤਾਂ ਹੋਇਆ, ਪਰ ਕਿਸੇ ਦੇ ਜ਼ਖਮੀ ਜਾਂ ਮਾਰੇ ਜਾਣ ਦੀ ਖ਼ਬਰ ਨਹੀਂ ਹੈ।
ਉੱਥੇ ਹੀ ਟੋਲੋ ਨਿਊਜ਼ ਦੇ ਮੁਤਾਬਕ, ਕੁਨਾਰ ਸੂਬੇ ਵਿੱਚ ਇੱਕ ਵੱਖਰੇ ਪਾਕਿਸਤਾਨੀ ਹਵਾਈ ਹਮਲੇ ਵਿੱਚ ਕਥਿਤ ਤੌਰ ‘ਤੇ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋਏ ਹਨ। ਪਾਕਿਸਤਾਨ ਵੱਲੋਂ ਕੀਤੀ ਗਈ ਇਹ ਏਅਰਸਟ੍ਰਾਈਕ ਉਸ ਦੇ ਉੱਤਰ-ਪੱਛਮੀ ਇਲਾਕੇ ਵਿੱਚ ਇੱਕ ਪੁਲਿਸ ਕੇਂਦਰ ‘ਤੇ ਹੋਏ ਹਮਲੇ ਦੇ ਠੀਕ ਦੋ ਦਿਨ ਬਾਅਦ ਹੋਈ ਹੈ। ਕੁਨਾਰ ਸੂਬੇ ਦੇ ਸੂਚਨਾ ਅਤੇ ਸੱਭਿਆਚਾਰ ਵਿਭਾਗ ਦੇ ਮੁਖੀ ਨਜੀਬੁੱਲਾਹ ਹਨੀਫ ਮੁਤਾਬਕ, ਪਾਕਿਸਤਾਨੀ ਫੌਜ ਨੇ ਤੜਕੇ ਕਰੀਬ 3 ਵਜੇ ਕੁਨਾਰ ਸੂਬੇ ਦੇ ਨਰਾਂਗ ਜ਼ਿਲ੍ਹੇ ਵਿੱਚ ਇੱਕ ਠਿਕਾਣੇ ਨੂੰ ਨਿਸ਼ਾਨਾ ਬਣਾਉਂਦਿਆਂ ਹਵਾਈ ਹਮਲਾ ਕੀਤਾ। ਹਮਲੇ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਰਿਹਾਇਸ਼ੀ ਮਕਾਨ ਪੂਰੀ ਤਰ੍ਹਾਂ ਢਹਿ ਗਿਆ।
ਹਾਲ ਹੀ ਵਿੱਚ ਸਾਹਮਣੇ ਆਏ ਇਹ ਹਮਲੇ ਅਫਗਾਨਿਸਤਾਨ ਵਿੱਚ ਪਾਕਿਸਤਾਨੀ ਫੌਜ ਦੀ ਸਰਹੱਦ ਪਾਰ ਫੌਜੀ ਕਾਰਵਾਈ ਦੇ ਲਗਾਤਾਰ ਚੱਲ ਰਹੇ ਅਭਿਆਨ ਦੌਰਾਨ ਹੋਏ ਹਨ। ਇਸ ਕਾਰਨ ਸਰਹੱਦ ਪਾਰ ਵਾਰ-ਵਾਰ ਹੋ ਰਹੇ ਹਮਲਿਆਂ ਵਿੱਚ ਨਾਗਰਿਕਾਂ ਦੀ ਵਧਦੀ ਗਿਣਤੀ ਵਿੱਚ ਹੋਰ ਵਾਧਾ ਹੋ ਰਿਹਾ ਹੈ। ਅਫਗਾਨਿਸਤਾਨ ਵਿੱਚ ਸਰਹੱਦ ਪਾਰ ਹਿੰਸਾ ਕਾਰਨ ਹੋਣ ਵਾਲੇ ਨਾਗਰਿਕ ਨੁਕਸਾਨ ਨੂੰ ਲੈ ਕੇ ਸੰਯੁਕਤ ਰਾਸ਼ਟਰ ਵੀ ਲਗਾਤਾਰ ਚਿੰਤਾ ਜਤਾ ਚੁੱਕਾ ਹੈ। ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ ਇਨ ਅਫਗਾਨਿਸਤਾਨ ਦੀ ਅਪ੍ਰੈਲ ਤੋਂ ਜੂਨ 2026 ਦੀ ਮਨੁੱਖੀ ਅਧਿਕਾਰ ਰਿਪੋਰਟ ਮੁਤਾਬਕ, ਇਸ ਮਿਆਦ ਦੌਰਾਨ ਸਰਹੱਦ ਪਾਰ ਹਥਿਆਰਬੰਦ ਹਿੰਸਾ ਕਾਰਨ 399 ਨਾਗਰਿਕ ਹਤਾਹਤ ਹੋਏ। ਇਨ੍ਹਾਂ ਵਿੱਚ 57 ਲੋਕਾਂ ਦੀ ਮੌਤ ਹੋਈ, ਜਦਕਿ 342 ਲੋਕ ਜ਼ਖਮੀ ਹੋਏ।
ਰਿਪੋਰਟ ਮੁਤਾਬਕ ਪ੍ਰਭਾਵਿਤ ਲੋਕਾਂ ਵਿੱਚ 40 ਔਰਤਾਂ ਅਤੇ 112 ਬੱਚੇ ਸ਼ਾਮਲ ਸਨ। ਔਰਤਾਂ ਵਿੱਚੋਂ 6 ਦੀ ਮੌਤ ਹੋਈ, ਜਦਕਿ ਬੱਚਿਆਂ ਵਿੱਚ 26 ਦੀ ਮੌਤ ਅਤੇ 86 ਜ਼ਖਮੀ ਹੋਏ। ਮਿਸ਼ਨ ਨੇ ਅਪ੍ਰੈਲ-ਜੂਨ ਦੌਰਾਨ ਅਫਗਾਨਿਸਤਾਨ ਵਿੱਚ ਦਰਜ ਸਰਹੱਦ ਪਾਰ ਨਾਗਰਿਕ ਹਤਾਹਤਾਂ ਲਈ ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਜ਼ਿੰਮੇਵਾਰ ਦੱਸਿਆ। ਪਕਤੀਆ, ਪਕਤਿਕਾ ਅਤੇ ਕੁਨਾਰ ਉਨ੍ਹਾਂ ਸੂਬਿਆਂ ਵਿੱਚ ਸ਼ਾਮਲ ਰਹੇ, ਜਿੱਥੇ ਹਵਾਈ ਹਮਲਿਆਂ ਕਾਰਨ ਵੱਡੀ ਗਿਣਤੀ ਵਿੱਚ ਨਾਗਰਿਕ ਪ੍ਰਭਾਵਿਤ ਹੋਏ।
ਜਨਵਰੀ ਤੋਂ ਮਾਰਚ 2026 ਤੱਕ ਦੀ ਮਿਆਦ ਨੂੰ ਕਵਰ ਕਰਨ ਵਾਲੀ ਦੀ ਰਿਪੋਰਟ ਵਿੱਚ ਅਫਗਾਨ ਸੁਰੱਖਿਆ ਬਲਾਂ ਅਤੇ ਪਾਕਿਸਤਾਨੀ ਫੌਜੀ ਬਲਾਂ ਵਿਚਾਲੇ ਸਰਹੱਦ ਪਾਰ ਹਥਿਆਰਬੰਦ ਹਿੰਸਾ ਦੇ ਨਤੀਜੇ ਵਜੋਂ ਅਫਗਾਨਿਸਤਾਨ ਵਿੱਚ 750 ਤੋਂ ਵੱਧ ਨਾਗਰਿਕਾਂ ਦੇ ਮਾਰੇ ਜਾਣ ਅਤੇ ਜ਼ਖਮੀ ਹੋਣ ਦਾ ਵੀ ਦਸਤਾਵੇਜ਼ੀਕਰਨ ਕੀਤਾ ਗਿਆ ਹੈ। ਰਿਪੋਰਟ ਮੁਤਾਬਕ, ਇਨ੍ਹਾਂ ਵਿੱਚੋਂ ਜ਼ਿਆਦਾਤਰ ਮੌਤਾਂ ਫਰਵਰੀ ਅਤੇ ਮਾਰਚ ਵਿੱਚ ਹੋਈਆਂ।
ਸ਼ਨੀਵਾਰ ਨੂੰ ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲਾਹ ਮੁਜਾਹਿਦ ਨੇ ਕਿਹਾ ਕਿ ਅਫਗਾਨਿਸਤਾਨ ਨੂੰ ਕਿਸੇ ਵੀ ਪਾਕਿਸਤਾਨੀ ਫੌਜੀ ਕਾਰਵਾਈ ਦੇ ਖ਼ਿਲਾਫ਼ ਆਪਣੇ ਖੇਤਰ ਦੀ ਰੱਖਿਆ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਇਸਲਾਮਾਬਾਦ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪਾਕਿਸਤਾਨ ਅਫਗਾਨਿਸਤਾਨ ਦੇ ਅੰਦਰ ਹਮਲੇ ਕਰਦਾ ਹੈ ਤਾਂ ਉਸ ਨੂੰ ਕਰਾਰਾ ਜਵਾਬ ਦਿੱਤਾ ਜਾਵੇਗਾ।
ਇੱਕ ਇੰਟਰਵਿਊ ਦੌਰਾਨ ਮੁਜਾਹਿਦ ਨੇ ਪਾਕਿਸਤਾਨ ਦੇ ਉਨ੍ਹਾਂ ਆਰੋਪਾਂ ਨੂੰ ਖਾਰਜ ਕਰ ਦਿੱਤਾ ਕਿ ਅਫਗਾਨ ਖੇਤਰ ਦੀ ਵਰਤੋਂ ਅੱਤਵਾਦੀ ਸਮੂਹਾਂ ਵੱਲੋਂ ਭਰਤੀ, ਸਿਖਲਾਈ ਅਤੇ ਪਾਕਿਸਤਾਨ ਖ਼ਿਲਾਫ਼ ਹਮਲਿਆਂ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਜੇਕਰ ਪਾਕਿਸਤਾਨ ਅਫਗਾਨ ਖੇਤਰ ਦੀ ਪਵਿੱਤਰਤਾ ਦੀ ਉਲੰਘਣਾ ਕਰਨ ਲਈ ਆਰਟੀਕਲ 51 ਦਾ ਸਹਾਰਾ ਲੈਂਦਾ ਹੈ ਤਾਂ ਅਫਗਾਨਿਸਤਾਨ ਨੂੰ ਆਪਣੇ ਦੇਸ਼ ਦੀ ਰੱਖਿਆ ਕਰਨ ਦਾ ਅਧਿਕਾਰ ਹੈ ਅਤੇ ਅਸੀਂ ਅਜਿਹਾ ਕਰਾਂਗੇ। ਮੁਜਾਹਿਦ ਨੇ ਚੇਤਾਵਨੀ ਦਿੱਤੀ ਕਿ ਅਫਗਾਨਿਸਤਾਨ ਦੇ ਅੰਦਰ ਕੋਈ ਵੀ ਪਾਕਿਸਤਾਨੀ ਫੌਜੀ ਕਾਰਵਾਈ ਅਫਗਾਨ ਸੰਪ੍ਰਭੁਤਾ ਦੀ ਉਲੰਘਣਾ ਹੋਵੇਗੀ ਅਤੇ ਕਾਬੁਲ ਵੱਲੋਂ ਸਖ਼ਤ ਪ੍ਰਤੀਕਿਰਿਆ ਹੋ ਸਕਦੀ ਹੈ।
ਉਨ੍ਹਾਂ ਦੀ ਇਹ ਟਿੱਪਣੀ ਪਾਕਿਸਤਾਨੀ ਫੌਜ ਦੇ ਬੁਲਾਰੇ ਵੱਲੋਂ ਲਗਾਏ ਗਏ ਆਰੋਪਾਂ ਦੇ ਜਵਾਬ ਵਿੱਚ ਆਈ ਹੈ। ਪਾਕਿਸਤਾਨੀ ਫੌਜੀ ਅਧਿਕਾਰੀ ਨੇ ਆਰੋਪ ਲਗਾਇਆ ਕਿ ਅੱਤਵਾਦੀ ਸਮੂਹ ਅਫਗਾਨ ਖੇਤਰ ਦੀ ਵਰਤੋਂ ਲੜਾਕਿਆਂ ਦੀ ਭਰਤੀ, ਸਿਖਲਾਈ ਅਤੇ ਉਨ੍ਹਾਂ ਨੂੰ ਹਥਿਆਰਬੰਦ ਕਰਨ ਲਈ ਕਰ ਰਹੇ ਸਨ, ਜੋ ਬਾਅਦ ਵਿੱਚ ਪਾਕਿਸਤਾਨ ਦੇ ਅੰਦਰ ਹਮਲੇ ਕਰਦੇ ਹਨ।
ਹਾਲੀਆ ਹਮਲਿਆਂ ਨੇ ਵੱਲੋਂ ਪਾਕਿਸਤਾਨੀ ਸੁਰੱਖਿਆ ਬਲਾਂ ਨਾਲ ਜੋੜੇ ਗਏ ਨਾਗਰਿਕ ਨੁਕਸਾਨ ਦੇ ਵਧਦੇ ਰਿਕਾਰਡ ਵਿੱਚ ਹੋਰ ਵਾਧਾ ਕੀਤਾ ਹੈ। ਸੰਯੁਕਤ ਰਾਸ਼ਟਰ ਨੇ ਅਫਗਾਨਿਸਤਾਨ ਵਿੱਚ ਸਰਹੱਦ ਪਾਰ ਹਿੰਸਾ ਕਾਰਨ ਸੈਂਕੜੇ ਨਾਗਰਿਕਾਂ ਦੇ ਹਤਾਹਤ ਹੋਣ ਦਾ ਦਸਤਾਵੇਜ਼ੀਕਰਨ ਕੀਤਾ ਹੈ। ਆਬਾਦੀ ਵਾਲੇ ਇਲਾਕਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਹਵਾਈ ਹਮਲਿਆਂ ਦੀਆਂ ਲਗਾਤਾਰ ਆ ਰਹੀਆਂ ਰਿਪੋਰਟਾਂ ਨੇ ਅਫਗਾਨਿਸਤਾਨ ਦੀ ਸਰਹੱਦ ‘ਤੇ ਪਾਕਿਸਤਾਨੀ ਫੌਜੀ ਕਾਰਵਾਈਆਂ ਦੇ ਮਨੁੱਖੀ ਨੁਕਸਾਨ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ।
09/21/2026
ਵਿਦੇਸ਼📍 ਪੰਜਾਬ
ਪਾਕਿਸਤਾਨੀ ਵੈੱਬਸਾਈਟ 'ਜਿਓ ਨਿਊਜ਼' ਮੁਤਾਬਕ, ਲਾਹੌਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਿਕ ਨੇ ਕਿਹਾ ਕਿ ਪਾਕਿਸਤਾਨ ਵਿੱਚ ਪੈਟਰੋਲੀਅਮ ਦੀਆਂ ਕੀਮਤਾਂ ਪਹਿਲਾਂ ਹੀ 50 ਫੀਸਦੀ ਵਧ ਚੁੱਕੀਆਂ ਹਨ ਅਤੇ ਯੂਰਪ ਅਤੇ ਅਮਰੀਕਾ ਵਿੱਚ ਵੀ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ।
ਪਾਕਿਸਤਾਨੀ ਵੈੱਬਸਾਈਟ 'ਜਿਓ ਨਿਊਜ਼' ਮੁਤਾਬਕ, ਲਾਹੌਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਿਕ ਨੇ ਕਿਹਾ ਕਿ ਪਾਕਿਸਤਾਨ ਵਿੱਚ ਪੈਟਰੋਲੀਅਮ ਦੀਆਂ ਕੀਮਤਾਂ ਪਹਿਲਾਂ ਹੀ 50 ਫੀਸਦੀ ਵਧ ਚੁੱਕੀਆਂ ਹਨ ਅਤੇ ਯੂਰਪ ਅਤੇ ਅਮਰੀਕਾ ਵਿੱਚ ਵੀ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ।
ਪਾਕਿਸਤਾਨ ਦੇ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਐਤਵਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਦੇਸ਼ ’ਚ ਬਾਲਣ ਦੀ ਕਮੀ ਹੋਈ, ਤਾਂ ਪੈਟਰੋਲ ਦੀਆਂ ਕੀਮਤਾਂ 1,000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀਆਂ ਹਨ। ਮੱਧ ਪੂਰਬ ਵਿੱਚ ਮੁੜ ਤਣਾਅ ਵਧਣ ਕਾਰਨ ਦੁਨੀਆ ਭਰ ਵਿੱਚ ਤੇਲ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ। ਪਾਕਿਸਤਾਨੀ ਵੈੱਬਸਾਈਟ 'ਜਿਓ ਨਿਊਜ਼' ਮੁਤਾਬਕ, ਲਾਹੌਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਲਿਕ ਨੇ ਕਿਹਾ ਕਿ ਪਾਕਿਸਤਾਨ ਵਿੱਚ ਪੈਟਰੋਲੀਅਮ ਦੀਆਂ ਕੀਮਤਾਂ ਪਹਿਲਾਂ ਹੀ 50 ਫੀਸਦੀ ਵਧ ਚੁੱਕੀਆਂ ਹਨ ਅਤੇ ਯੂਰਪ ਅਤੇ ਅਮਰੀਕਾ ਵਿੱਚ ਵੀ ਕੀਮਤਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਹੂਕੀ ਵਿਦਰੋਹੀਆਂ ਦੇ ਹਮਲੇ ਮਨਜ਼ੂਰ ਨਹੀਂ ਹਨ। ਸਰਕਾਰ ਬਾਲਣ ਦੀਆਂ ਵਧਦੀਆਂ ਕੀਮਤਾਂ ਦੇ ਅਸਰ ਨੂੰ ਘਟਾਉਣ ਲਈ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰਾਹਤ ਦੇ ਰਹੀ ਹੈ। ਊਰਜਾ ਦੇ ਮਾਮਲੇ ’ਚ ਮੰਤਰੀ ਨੇ ਕਿਹਾ ਕਿ ਤੇਲ ਦੇ ਖੂਹਾਂ 'ਤੇ ਕੰਮ ਸ਼ੁਰੂ ਹੋ ਗਿਆ ਹੈ ਅਤੇ ਸਰਕਾਰ ਨੂੰ ਉਮੀਦ ਹੈ ਕਿ ਅਕਤੂਬਰ ਤੱਕ ਦੇਸ਼ ਵਿੱਚ ਹੀ ਕੱਚਾ ਤੇਲ ਮਿਲ ਜਾਵੇਗਾ, ਜਿਸ ਨਾਲ ਮਹਿੰਗੇ ਦਰਾਮਦ 'ਤੇ ਨਿਰਭਰਤਾ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।
ਇਹ ਚੇਤਾਵਨੀ ਉਸ ਸਮੇਂ ਆਈ ਹੈ ਜਦੋਂ ਮੱਧ-ਪੂਰਬ ਵਿੱਚ ਮੁੜ ਤਣਾਅ ਵਧਣ ਅਤੇ ਹੋਰਮੁਜ਼ ਸਟਰੇਟ ਦੇ ਬੰਦ ਹੋਣ ਕਾਰਨ ਗਲੋਬਲ ਆਇਲ ਮਾਰਕੀਟ ਵਿੱਚ ਭਾਰੀ ਉਤਰਾਅ-ਚੜ੍ਹਾਅ ਦੇ ਵਿਚਕਾਰ ਬਾਲਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਕੀਮਤਾਂ ਵਿੱਚ ਹਾਲ ਹੀ ਵਿੱਚ ਹੋਏ ਬਦਲਾਅ ਤੋਂ ਬਾਅਦ ਪੈਟਰੋਲ ਹੁਣ 389.14 ਰੁਪਏ ਪ੍ਰਤੀ ਲੀਟਰ ਅਤੇ ਹਾਈ-ਸਪੀਡ ਡੀਜ਼ਲ 424.04 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਵਧਦੀਆਂ ਕੀਮਤਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਪਿਛਲੇ ਐਤਵਾਰ ਨੂੰ ਇੱਕ ਖਾਸ ਰਾਹਤ ਯੋਜਨਾ ਸ਼ੁਰੂ ਕੀਤੀ, ਰਿਕਸ਼ਾ ਅਤੇ ਚਿੰਗਚੀ ਮਾਲਕਾਂ ਅਤੇ 800 ਸੀਸੀ ਤੱਕ ਦੀਆਂ ਗੱਡੀਆਂ ਦੇ ਡਰਾਈਵਰਾਂ ਨੂੰ ਪੈਟਰੋਲ 'ਤੇ 100 ਰੁਪਏ ਪ੍ਰਤੀ ਲੀਟਰ ਦੀ ਛੋਟ ਦਿੱਤੀ ਜਾ ਰਹੀ ਹੈ।
09/21/2026
ਵਿਦੇਸ਼📍 ਪੰਜਾਬ
ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਦਾ ਮੁੱਖ ਕਾਰਨ ਪਾਕਿਸਤਾਨ ਵਿੱਚ ਪਨਪ ਰਿਹਾ ਉਗਰਵਾਦ ਹੈ। ਇਸਲਾਮਾਬਾਦ ਦਾ ਦੋਸ਼ ਹੈ ਕਿ ਕਾਬੁਲ ਉਨ੍ਹਾਂ ਉਗਰਵਾਦੀਆਂ ਨੂੰ ਪਨਾਹ ਦਿੰਦਾ ਹੈ ਜੋ ਅਫ਼ਗਾਨ ਸਰਹੱਦ ਤੋਂ ਪਾਕਿਸਤਾਨ ਵਿੱਚ ਘੁਸਪੈਠ ਕਰਕੇ ਹਮਲੇ ਕਰਦੇ ਹਨ।
ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਦਾ ਮੁੱਖ ਕਾਰਨ ਪਾਕਿਸਤਾਨ ਵਿੱਚ ਪਨਪ ਰਿਹਾ ਉਗਰਵਾਦ ਹੈ। ਇਸਲਾਮਾਬਾਦ ਦਾ ਦੋਸ਼ ਹੈ ਕਿ ਕਾਬੁਲ ਉਨ੍ਹਾਂ ਉਗਰਵਾਦੀਆਂ ਨੂੰ ਪਨਾਹ ਦਿੰਦਾ ਹੈ ਜੋ ਅਫ਼ਗਾਨ ਸਰਹੱਦ ਤੋਂ ਪਾਕਿਸਤਾਨ ਵਿੱਚ ਘੁਸਪੈਠ ਕਰਕੇ ਹਮਲੇ ਕਰਦੇ ਹਨ। ਉੱਥੇ ਹੀ, ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦੀ ਹੈ ਅਤੇ ਉਸ ਦਾ ਕਹਿਣਾ ਹੈ ਕਿ ਉਗਰਵਾਦ ਪਾਕਿਸਤਾਨ ਦੀ ਆਪਣੀ ਅੰਦਰੂਨੀ ਸਮੱਸਿਆ ਹੈ।
ਸੋਮਵਾਰ ਨੂੰ ਉੱਤਰ-ਪੂਰਬੀ ਅਫ਼ਗਾਨਿਸਤਾਨ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 28 ਲੋਕਾਂ ਦੀ ਮੌਤ ਹੋ ਗਈ। ਲਗਪਗ ਤਿੰਨ ਮਹੀਨੇ ਦੀ ਸ਼ਾਂਤੀ ਤੋਂ ਬਾਅਦ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਇੱਕ ਵਾਰ ਫਿਰ ਤਣਾਅ ਭੜਕ ਗਿਆ ਹੈ। ਸਮਾਚਾਰ ਏਜੰਸੀ ਰਾਇਟਰਜ਼ ਮੁਤਾਬਕ, ਪਾਕਿਸਤਾਨ ਦੇ ਸੂਚਨਾ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਅਫ਼ਗਾਨਿਸਤਾਨ ਵਿੱਚ ਤਿੰਨ ਠਿਕਾਣਿਆਂ 'ਤੇ ਹੋਏ ਹਵਾਈ ਹਮਲਿਆਂ ਵਿੱਚ 28 ਅੱਤਵਾਦੀ ਅਤੇ ਆਤਮਘਾਤੀ ਹਮਲਾਵਰ ਮਾਰੇ ਗਏ ਹਨ। ਪੁਰਾਣੇ ਸਹਿਯੋਗੀਆਂ ਵਿਚਾਲੇ ਇਸ ਸਾਲ ਫਰਵਰੀ ਤੋਂ ਹੀ ਸਬੰਧ ਤਣਾਅਪੂਰਨ ਬਣੇ ਹੋਏ ਹਨ, ਜਦੋਂ ਦੋਵਾਂ ਵਿਚਾਲੇ ਪਿਛਲੇ ਕਈ ਸਾਲਾਂ ਦੀ ਸਭ ਤੋਂ ਭਿਆਨਕ ਝੜਪ ਹੋਈ ਸੀ। ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਦਾ ਮੁੱਖ ਕਾਰਨ ਪਾਕਿਸਤਾਨ ਵਿੱਚ ਪਨਪ ਰਿਹਾ ਉਗਰਵਾਦ ਹੈ। ਇਸਲਾਮਾਬਾਦ ਦਾ ਦੋਸ਼ ਹੈ ਕਿ ਕਾਬੁਲ ਉਨ੍ਹਾਂ ਉਗਰਵਾਦੀਆਂ ਨੂੰ ਪਨਾਹ ਦਿੰਦਾ ਹੈ ਜੋ ਅਫ਼ਗਾਨ ਸਰਹੱਦ ਤੋਂ ਪਾਕਿਸਤਾਨ ਵਿੱਚ ਘੁਸਪੈਠ ਕਰਕੇ ਹਮਲੇ ਕਰਦੇ ਹਨ। ਉੱਥੇ ਹੀ, ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦੀ ਹੈ ਅਤੇ ਉਸ ਦਾ ਕਹਿਣਾ ਹੈ ਕਿ ਉਗਰਵਾਦ ਪਾਕਿਸਤਾਨ ਦੀ ਆਪਣੀ ਅੰਦਰੂਨੀ ਸਮੱਸਿਆ ਹੈ।
ਸੋਮਵਾਰ ਨੂੰ ਹੋਏ ਇਹ ਹਵਾਈ ਹਮਲੇ ਉੱਤਰ-ਪੱਛਮੀ ਪਾਕਿਸਤਾਨ ਵਿੱਚ ਇੱਕ ਪੁਲਿਸ ਕੇਂਦਰ 'ਤੇ ਹੋਏ ਵੱਡੇ ਹਮਲੇ ਦੇ ਕੁਝ ਹੀ ਦਿਨਾਂ ਬਾਅਦ ਹੋਏ ਹਨ, ਜਿਸ ਵਿੱਚ ਘੱਟੋ-ਘੱਟ 16 ਲੋਕ ਮਾਰੇ ਗਏ ਸਨ। ਤਾਲਿਬਾਨ ਦੇ ਉਪ ਬੁਲਾਰੇ ਹਮਦੁੱਲਾ ਫ਼ਿਤਰਤ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇੱਕ ਪੋਸਟ ਵਿੱਚ ਦੱਸਿਆ ਕਿ ਪਾਕਿਸਤਾਨ ਦੇ ਇਨ੍ਹਾਂ ਹਵਾਈ ਹਮਲਿਆਂ ਵਿੱਚ ਕੁਨਾਰ ਪ੍ਰਾਂਤ ਵਿੱਚ ਘੱਟੋ-ਘੱਟ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਨਾਲ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ।
ਉਨ੍ਹਾਂ ਅੱਗੇ ਕਿਹਾ ਕਿ ਪਕਤਿਕਾ ਸੂਬੇ ਦੇ ਬਰਮਲ ਜ਼ਿਲ੍ਹੇ ਵਿੱਚ ਦੋ ਥਾਵਾਂ 'ਤੇ ਵੀ ਬੰਬਾਰੀ ਕੀਤੀ ਗਈ, ਜਿਸ ਨਾਲ ਇੱਕ ਦੁਕਾਨ ਅਤੇ ਇੱਕ ਖਾਲੀ ਘਰ ਤਬਾਹ ਹੋ ਗਿਆ। ਹਾਲਾਂਕਿ, ਕਿਸੇ ਵੀ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ। ਇਸ ਮਾਮਲੇ 'ਤੇ ਪਾਕਿਸਤਾਨੀ ਫੌਜ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਤੋਂ ਪਹਿਲਾਂ ਜੁਲਾਈ ਵਿੱਚ ਅਫ਼ਗਾਨਿਸਤਾਨ ਨੇ ਵੀ ਪਾਕਿਸਤਾਨ 'ਤੇ ਡਰੋਨ ਹਮਲੇ ਕੀਤੇ ਸਨ। ਉਦੋਂ ਇਸਲਾਮਾਬਾਦ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਫੌਜ ਨੇ ਇਨ੍ਹਾਂ ਡਰੋਨਾਂ ਨੂੰ ਹਵਾ ਵਿੱਚ ਹੀ ਰੋਕ ਕੇ ਸੁੱਟ ਦਿੱਤਾ ਸੀ। ਦੋਵਾਂ ਦੇਸ਼ਾਂ ਵਿਚਾਲੇ ਇਸ ਸਾਲ ਦੀ ਸਭ ਤੋਂ ਭਿਆਨਕ ਘਟਨਾ ਮਾਰਚ ਵਿੱਚ ਹੋਈ ਸੀ, ਜਦੋਂ ਕਾਬੁਲ 'ਤੇ ਪਾਕਿਸਤਾਨ ਦੇ ਹਵਾਈ ਹਮਲੇ ਵਿੱਚ 400 ਤੋਂ ਵੱਧ ਲੋਕ ਮਾਰੇ ਗਏ ਸਨ।
ਅਫ਼ਗਾਨ ਤਾਲਿਬਾਨ ਨੇ ਦਾਅਵਾ ਕੀਤਾ ਸੀ ਕਿ ਉਸ ਹਮਲੇ ਵਿੱਚ ਇੱਕ ਨਸ਼ਾ ਮੁਕਤੀ ਕੇਂਦਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਹਾਲਾਂਕਿ, ਇਸਲਾਮਾਬਾਦ ਨੇ ਇਸ ਦੋਸ਼ ਦਾ ਖੰਡਨ ਕਰਦਿਆਂ ਕਿਹਾ ਸੀ ਕਿ ਉਸ ਨੇ ਸਿਰਫ਼ ਫ਼ੌਜੀ ਟਿਕਾਣਿਆਂ ਅਤੇ ਅੱਤਵਾਦੀਆਂ ਦੇ ਬੁਨਿਆਦੀ ਢਾਂਚੇ 'ਤੇ ਸਹੀ ਨਿਸ਼ਾਨੇ ਲਗਾ ਕੇ ਹਮਲੇ ਕੀਤੇ ਹਨ। ਲੰਡਨ ਸਥਿਤ ਇੰਟਰਨੈਸ਼ਨਲ ਇੰਸਟੀਚਿਊਟ ਫਾਰ ਸਟ੍ਰੈਟਜੀਕ ਸਟੱਡੀਜ਼ ਦੇ ਅੰਕੜਿਆਂ ਮੁਤਾਬਕ, ਪਾਕਿਸਤਾਨ ਕੋਲ ਇੱਕ ਵਿਸ਼ਾਲ ਅਤੇ ਮਜ਼ਬੂਤ ਹਵਾਈ ਫੌਜ ਹੈ, ਜਿਸ ਵਿੱਚ 422 ਲੜਾਕੂ ਜਹਾਜ਼ ਅਤੇ 260 ਤੋਂ ਵੱਧ ਹੈਲੀਕਾਪਟਰ ਸ਼ਾਮਲ ਹਨ। ਇਸ ਦੇ ਉਲਟ, ਅਫ਼ਗਾਨਿਸਤਾਨ ਕੋਲ ਕੋਈ ਲੜਾਕੂ ਜਹਾਜ਼ ਨਹੀਂ ਹੈ ਪਰ ਮੰਨਿਆ ਜਾਂਦਾ ਹੈ ਕਿ ਉਸ ਕੋਲ ਘੱਟੋ-ਘੱਟ ਛੇ ਜਹਾਜ਼, 23 ਹੈਲੀਕਾਪਟਰ ਅਤੇ ਕੁਝ ਡਰੋਨ ਹਨ। ਅਫ਼ਗਾਨਿਸਤਾਨ ਪਹਿਲਾਂ ਵੀ ਪਾਕਿਸਤਾਨ ਨਾਲ ਸੰਘਰਸ਼ ਵਿੱਚ ਇਨ੍ਹਾਂ ਡਰੋਨਾਂ ਦੀ ਵਰਤੋਂ ਕਰ ਚੁੱਕਾ ਹੈ। ਇਸ ਤਾਜ਼ਾ ਹਮਲੇ ਨਾਲ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਇੱਕ ਵਾਰ ਫਿਰ ਜੰਗ ਵਰਗੇ ਹਾਲਾਤ ਪੈਦਾ ਹੋਣ ਦਾ ਖ਼ਤਰਾ ਵਧ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸੇ ਸਾਲ ਫਰਵਰੀ ਵਿੱਚ ਵੀ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਾਲੇ ਸਰਹੱਦ 'ਤੇ ਭਾਰੀ ਤਣਾਅ ਅਤੇ ਸੰਘਰਸ਼ ਦੇਖਣ ਨੂੰ ਮਿਲਿਆ ਸੀ, ਜੋ ਪਿਛਲੇ ਕਈ ਸਾਲਾਂ ਦਾ ਸਭ ਤੋਂ ਵੱਡਾ ਟਕਰਾਅ ਸੀ।
09/21/2026
ਵਿਦੇਸ਼📍 ਪੰਜਾਬ
ਚੀਨ ਦੇ ਫੋਸ਼ਾਨ ਸ਼ਹਿਰ ਵਿੱਚ ਇੱਕ ਟੈਕਸਟਾਈਲ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਅੱਗ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।
ਚੀਨ ਦੇ ਫੋਸ਼ਾਨ ਸ਼ਹਿਰ ਵਿੱਚ ਇੱਕ ਟੈਕਸਟਾਈਲ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਅੱਗ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਘਟਨਾ ਐਤਵਾਰ ਦੁਪਹਿਰ ਕਰੀਬ 3 ਵਜੇ ਵਾਪਰੀ। ਫੋਸ਼ਾਨ ਗੁਆਂਗਡੋਂਗ ਸੂਬੇ ਵਿੱਚ ਸਥਿਤ ਹੈ।
ਬੀਜਿੰਗ: ਚੀਨ ਦੇ ਫੋਸ਼ਾਨ ਸ਼ਹਿਰ ਵਿੱਚ ਇੱਕ ਟੈਕਸਟਾਈਲ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਅੱਗ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਘਟਨਾ ਐਤਵਾਰ ਦੁਪਹਿਰ ਕਰੀਬ 3 ਵਜੇ ਵਾਪਰੀ। ਫੋਸ਼ਾਨ ਗੁਆਂਗਡੋਂਗ ਸੂਬੇ ਵਿੱਚ ਸਥਿਤ ਹੈ।
ਚੀਨ ਦੀ ਸਰਕਾਰੀ ਸਮਾਚਾਰ ਏਜੰਸੀ 'ਸਿਨਹੂਆ' ਨੇ ਸੋਮਵਾਰ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਚਾਅ ਕਾਰਜ ਜਾਰੀ ਹਨ। ਪੁਲਿਸ ਅਤੇ ਸਥਾਨਕ ਅਧਿਕਾਰੀਆਂ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖ਼ਮੀ ਵਿਅਕਤੀ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।
09/21/2026
ਵਿਦੇਸ਼📍 ਪੰਜਾਬ
ਕੈਨੇਡਾ ਦੇ 2 ਗੁਰਦੁਆਰਿਆਂ ਨੂੰ ਲੋਨ ਲਈ ਗਿਰਵੀ ਰੱਖ ਦਿੱਤਾ ਗਿਆ। ਓਂਟਾਰੀਓ ਸਥਿਤ ਸਿੱਖ ਸਪਿਰਿਚੁਅਲ ਸੈਂਟਰ ਟੋਰਾਂਟੋ ਅਤੇ ਨਾਨਕਸਰ ਠਾਠ ਈਸ਼ਰ ਦਰਬਾਰ ਦੀ ਪ੍ਰਾਪਰਟੀ ਦੇ ਬਦਲੇ 102 ਕਰੋੜ ਰੁਪਏ ਦੀ ਲੋਨ ਲਿਮਿਟ ਬਣਵਾਈ ਗਈ ਸੀ।
ਕੈਨੇਡਾ ਦੇ 2 ਗੁਰਦੁਆਰਿਆਂ ਨੂੰ ਲੋਨ ਲਈ ਗਿਰਵੀ ਰੱਖ ਦਿੱਤਾ ਗਿਆ। ਓਂਟਾਰੀਓ ਸਥਿਤ ਸਿੱਖ ਸਪਿਰਿਚੁਅਲ ਸੈਂਟਰ ਟੋਰਾਂਟੋ ਅਤੇ ਨਾਨਕਸਰ ਠਾਠ ਈਸ਼ਰ ਦਰਬਾਰ ਦੀ ਪ੍ਰਾਪਰਟੀ ਦੇ ਬਦਲੇ 102 ਕਰੋੜ ਰੁਪਏ ਦੀ ਲੋਨ ਲਿਮਿਟ ਬਣਵਾਈ ਗਈ ਸੀ।
ਸਮੇਂ ਸਿਰ ਪੈਸਾ ਨਾ ਚੁਕਾਉਣ ਕਾਰਨ ਕੰਪਨੀ ਨੇ ਵਿਆਜ ਦਰ ਵਧਾ ਕੇ 24 ਫੀਸਦੀ ਕਰ ਦਿੱਤੀ, ਜਿਸ ਕਾਰਨ ਦੋਵੇਂ ਗੁਰਦੁਆਰੇ ਲੋਨ ਚੁਕਾਉਣ ਵਿੱਚ ਅਸਮਰੱਥ ਰਹੇ। ਇੰਨਾ ਭਾਰੀ-ਭਰਕਮ ਲੋਨ ਦੋਵਾਂ ਗੁਰਦੁਆਰਿਆਂ ਦੀ ਮੈਨੇਜਮੈਂਟ ਨੇ ਕਿਉਂ ਲਿਆ? ਇਸ ਦੀ ਅਜੇ ਜਾਂਚ ਚੱਲ ਰਹੀ ਹੈ। ਦੋਵਾਂ ਗੁਰਦੁਆਰਿਆਂ ਦੀ ਮੈਨੇਜਮੈਂਟ ਵੱਲੋਂ ਲੋਨ ਲੈਣ ਦੇ ਉਦੇਸ਼ ਨੂੰ ਹਾਲੇ ਸਪੱਸ਼ਟ ਨਹੀਂ ਕੀਤਾ ਗਿਆ ਹੈ।
ਦੋਵਾਂ ਗੁਰਦੁਆਰਿਆਂ ਅਤੇ ਸਾਬਕਾ ਸੰਸਦ ਮੈਂਬਰ ਦੀ ਗਾਰੰਟਰ ਲਾਅ ਫਰਮ ਖ਼ਿਲਾਫ਼ 1.3 ਕਰੋੜ ਕੈਨੇਡੀਅਨ ਡਾਲਰ (ਲਗਭਗ ₹88.9 ਕਰੋੜ) ਤੋਂ ਵੱਧ ਦਾ ਕਰਜ਼ਾ ਨਾ ਚੁਕਾਉਣ ਦੇ ਆਰੋਪ ਵਿੱਚ ਸਿਵਲ ਮੁਕੱਦਮਾ ਦਰਜ ਕੀਤਾ ਗਿਆ ਹੈ। ਓਂਟਾਰੀਓ ਸੁਪੀਰੀਅਰ ਕੋਰਟ ਆਫ਼ ਜਸਟਿਸ ਵਿੱਚ ਇਹ ਪਟੀਸ਼ਨ ਕਰਜ਼ਾ ਦੇਣ ਵਾਲੀਆਂ ਕੰਪਨੀਆਂ ਵੱਲੋਂ ਦਾਇਰ ਕੀਤੀ ਗਈ ਹੈ। ਇਸ ਪੂਰੇ ਮਾਮਲੇ ਵਿੱਚ ਕੈਨੇਡਾ ਦੇ ਸਾਬਕਾ ਲਿਬਰਲ ਸੰਸਦ ਮੈਂਬਰ ਅਤੇ ਵਕੀਲ ਰਾਜਵਿੰਦਰ ਗਰੇਵਾਲ ਅਤੇ ਉਨ੍ਹਾਂ ਦੀ ਲਾਅ ਫਰਮ ਦੀ ਭੂਮਿਕਾ ਵੀ ਸਵਾਲਾਂ ਦੇ ਘੇਰੇ ਵਿੱਚ ਹੈ।
ਅਦਾਲਤ ਵਿੱਚ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਮੁਤਾਬਕ, ਕਰਜ਼ਾ ਦੇਣ ਵਾਲੀ ਕੰਪਨੀ ਅਤੇ ਨੇ 25 ਅਪ੍ਰੈਲ 2025 ਨੂੰ ਸਿੱਖ ਸਪਿਰਿਚੁਅਲ ਸੈਂਟਰ ਟੋਰਾਂਟੋ ਨੂੰ 1 ਕਰੋੜ ਕੈਨੇਡੀਅਨ ਡਾਲਰ (ਲਗਭਗ ₹68.4 ਕਰੋੜ) ਦਾ ਲੋਨ ਦਿੱਤਾ ਸੀ। ਬਾਅਦ ਵਿੱਚ 20 ਮਈ ਨੂੰ ਇਸ ਲੋਨ ਦੀ ਲਿਮਿਟ ਵਧਾ ਕੇ 1.5 ਕਰੋੜ ਕੈਨੇਡੀਅਨ ਡਾਲਰ (ਲਗਭਗ ₹102.6 ਕਰੋੜ) ਕਰ ਦਿੱਤੀ ਗਈ।
ਇਸ ਤਹਿਤ ਸਿਕਿਓਰਿਟੀ ਦੇ ਤੌਰ ‘ਤੇ ਬ੍ਰੈਂਪਟਨ ਦੇ ਨਾਨਕਸਰ ਗੁਰਦੁਆਰੇ ਦੀ ਪ੍ਰਾਪਰਟੀ ਨੂੰ ਸ਼ਾਮਲ ਕੀਤਾ ਜਾਣਾ ਸੀ। ਲੋਨਦਾਤਾ ਦਾ ਆਰੋਪ ਹੈ ਕਿ ਹੁਣ ਤੱਕ ਲਗਭਗ 82.1 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਪਰ ਕਿਸ਼ਤਾਂ ਨਾ ਭਰਨ ਕਾਰਨ ਵਿਆਜ 88.9 ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ। ਇਸ ਲੋਨ ‘ਤੇ ਸ਼ੁਰੂ ਵਿੱਚ 15% ਸਾਲਾਨਾ ਵਿਆਜ ਤੈਅ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਵਧਾ ਕੇ 24% ਕਰ ਦਿੱਤਾ ਗਿਆ। ਪੂਰੀ ਰਕਮ ‘ਤੇ ਹਰ ਮਹੀਨੇ 2.5 ਕਰੋੜ ਰੁਪਏ ਦਾ ਵਿਆਜ ਬਣ ਰਿਹਾ ਹੈ।
ਵਿਵਾਦ ਦਾ ਮੁੱਖ ਕਾਰਨ ਗੁਰਦੁਆਰੇ ਦੀ ਪ੍ਰਾਪਰਟੀ ਦੀ ਕਾਨੂੰਨੀ ਸਿਕਿਓਰਿਟੀ ਨਾ ਦੇਣਾ ਹੈ। ਲੋਨਦਾਤਾ ਦਾ ਦਾਅਵਾ ਹੈ ਕਿ ਦੇ ਮਾਲਕ ਅਤੇ ਸੰਚਾਲਕ ਦਵਿੰਦਰ ਖਟੜਾ ਨੂੰ ਬ੍ਰੈਂਪਟਨ ਗੁਰਦੁਆਰੇ ਦੀ ਪ੍ਰਾਪਰਟੀ ‘ਤੇ ਸੈਕੰਡ ਚਾਰਜ ਦਰਜ ਕਰਵਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਪਰ ਇਹ ਕਾਗਜ਼ੀ ਕਾਰਵਾਈ ਪੂਰੀ ਹੀ ਨਹੀਂ ਕੀਤੀ ਗਈ। ਇਸ ਕਾਰਨ ਲੋਨ ਦੇ ਬਦਲੇ ਮਿਲਣ ਵਾਲੀ ਸਿਕਿਓਰਿਟੀ ਦਾ ਮਾਮਲਾ ਅਧੂਰਾ ਰਹਿ ਗਿਆ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਓਂਟਾਰੀਓ ਸੁਪੀਰੀਅਰ ਕੋਰਟ ਦੇ ਜੱਜ ਫ੍ਰੈਡਰਿਕ ਐਲ. ਮਾਇਰਸ ਨੇ 11 ਸਤੰਬਰ ਨੂੰ ਹੁਕਮ ਦਿੱਤਾ ਕਿ ਜਨਵਰੀ ਵਿੱਚ ਹੋਣ ਵਾਲੀ ਅਗਲੀ ਸੁਣਵਾਈ ਤੱਕ ਬ੍ਰੈਂਪਟਨ ਗੁਰਦੁਆਰੇ ਦੀ ਪ੍ਰਾਪਰਟੀ ਨਾ ਤਾਂ ਵੇਚੀ ਜਾ ਸਕਦੀ ਹੈ ਅਤੇ ਨਾ ਹੀ ਇਸ ‘ਤੇ ਕੋਈ ਨਵਾਂ ਲੋਨ ਲਿਆ ਜਾ ਸਕਦਾ ਹੈ।
ਹਾਲਾਂਕਿ, ਮੁਕੱਦਮੇ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਦੋਵਾਂ ਧਿਰਾਂ ਦੇ ਵਕੀਲਾਂ ਦੇ ਬਿਆਨਾਂ ਵਿੱਚ ਵਿਰੋਧਾਭਾਸ ਹੈ। ਸਾਬਕਾ ਸੰਸਦ ਮੈਂਬਰ ਗਰੇਵਾਲ ਦੇ ਵਕੀਲ ਸਾਈਮਨ ਬੀਬਰ ਦਾ ਕਹਿਣਾ ਹੈ ਕਿ ਮਾਮਲਾ ਸੁਲਝਾ ਲਿਆ ਗਿਆ ਹੈ। ਜਦਕਿ, ਕਰਜ਼ਾ ਦੇਣ ਵਾਲੀ ਕੰਪਨੀ ਦੀ ਵਕੀਲ ਮਾਰੀਆ ਨਾਈਮਾਰਕ ਨੇ ਸਪੱਸ਼ਟ ਕੀਤਾ ਹੈ ਕਿ ਮਾਮਲਾ ਹਾਲੇ ਤੱਕ ਸੁਲਝਿਆ ਨਹੀਂ ਹੈ ਅਤੇ ਕਾਨੂੰਨੀ ਲੜਾਈ ਜਾਰੀ ਹੈ।
ਇਸ ਪੂਰੇ ਘਟਨਾਕ੍ਰਮ ਦੌਰਾਨ ਦੇ ਟਰੱਸਟ ਅਕਾਊਂਟ ਅਤੇ ਦੋਵਾਂ ਗੁਰਦੁਆਰਿਆਂ ਵਿਚਕਾਰ ਹੋਏ ਸ਼ੱਕੀ ਵਿੱਤੀ ਲੈਣ-ਦੇਣ ਵੀ ਸਾਹਮਣੇ ਆਏ ਹਨ। ਲਾਅ ਸੋਸਾਇਟੀ ਦੀਆਂ ਕਾਰਵਾਈਆਂ ਦੇ ਰਿਕਾਰਡ ਮੁਤਾਬਕ, ਅਪ੍ਰੈਲ ਮਹੀਨੇ ਵਿੱਚ ਦੇ ਖਾਤਿਆਂ ਤੋਂ ਟੋਰਾਂਟੋ ਗੁਰਦੁਆਰੇ ਨੂੰ ਢਾਈ ਲੱਖ ਕੈਨੇਡੀਅਨ ਡਾਲਰ (ਲਗਭਗ ₹1.71 ਕਰੋੜ) ਦੀਆਂ ਦੋ ਕਿਸ਼ਤਾਂ ਅਤੇ ਬ੍ਰੈਂਪਟਨ ਗੁਰਦੁਆਰੇ ਨੂੰ ਵੀ ਢਾਈ ਲੱਖ ਕੈਨੇਡੀਅਨ ਡਾਲਰ (ਲਗਭਗ ₹1.71 ਕਰੋੜ) ਦਾ ਭੁਗਤਾਨ ਕੀਤਾ ਗਿਆ ਸੀ।
ਇਸ ਤੋਂ ਇਲਾਵਾ, ਨਾਲ ਜੁੜੇ ਇੱਕ ਵੱਖਰੇ ਚੈੱਕ ਧੋਖਾਧੜੀ ਦੇ ਮਾਮਲੇ ਵਿੱਚ ਵੀ ਵਿਵਾਦਿਤ ਫੰਡ ਵਿੱਚੋਂ ਢਾਈ ਲੱਖ ਕੈਨੇਡੀਅਨ ਡਾਲਰ (ਲਗਭਗ ₹1.71 ਕਰੋੜ) ਦੀ ਰਕਮ ਟੋਰਾਂਟੋ ਗੁਰਦੁਆਰੇ ਦੇ ਖਾਤੇ ਵਿੱਚ ਟਰਾਂਸਫਰ ਹੋਣ ਦੇ ਸਬੂਤ ਮਿਲੇ ਹਨ।
09/21/2026
ਵਿਦੇਸ਼📍 ਪੰਜਾਬ
ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਨਾ ਕਰਨ ਤੇ ਉੱਥੇ ਮੌਜੂਦ ਲੋਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੀ ਮੌਜੂਦਾ ਯਾਤਰਾ ਐਡਵਾਈਜ਼ਰੀ ’ਚ ਈਰਾਨ ਨੂੰ ਲੈਵਲ-4 ‘ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਨਾ ਕਰਨ ਤੇ ਉੱਥੇ ਮੌਜੂਦ ਲੋਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੀ ਮੌਜੂਦਾ ਯਾਤਰਾ ਐਡਵਾਈਜ਼ਰੀ ’ਚ ਈਰਾਨ ਨੂੰ ਲੈਵਲ-4 ‘ ਸ਼੍ਰੇਣੀ ’ਚ ਰੱਖਿਆ ਗਿਆ ਹੈ।
ਵਾਸ਼ਿੰਗਟਨ: ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਦੀ ਯਾਤਰਾ ਨਾ ਕਰਨ ਲਈ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ’ਚ ਅਮਰੀਕੀ ਨਾਗਰਿਕਾਂ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਕਾਰਨ ਕਰਕੇ ਈਰਾਨ ਨਾ ਜਾਣ ਤੇ ਜੋ ਲੋਕ ਪਹਿਲਾਂ ਤੋਂ ਉੱਥੇ ਮੌਜੂਦ ਹਨ, ਉਹ ਤੁਰੰਤ ਦੇਸ਼ ਛੱਡ ਦੇਣ। ਇਹ ਕਦਮ ਪੱਛਮੀ ਏਸ਼ੀਆ ’ਚ ਵਧਦੇ ਤਣਾਅ ਤੇ ਹਾਲਾਤ ਹੋਰ ਵਿਗੜਨ ਦੇ ਖ਼ਤਰੇ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇੱਕ ਸੁਰੱਖਿਆ ਅਲਰਟ ’ਚ ਈਰਾਨ ’ਚ ਅਮਰੀਕੀ ਵਰਚੁਅਲ ਦੂਤਾਵਾਸ ਨੇ ਕਿਹਾ ਕਿ ਖੇਤਰ ਦੀ ਸੁਰੱਖਿਆ ਸਥਿਤੀ ਗੁੰਝਲਦਾਰ ਬਣੀ ਹੋਈ ਹੈ। ਯਾਤਰੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਉਡਾਣਾਂ ਰੱਦ ਹੋਣ, ਏਅਰਸਪੇਸ ਬੰਦ ਹੋਣ ਤੇ ਹੋਰ ਯਾਤਰਾ ਸੰਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਐਡਵਾਈਜ਼ਰੀ ’ਚ ਕਿਹਾ ਗਿਆ ਹੈ, “ਕਿਸੇ ਵੀ ਕਾਰਨ ਕਰਕੇ ਈਰਾਨ ਦੀ ਯਾਤਰਾ ਨਾ ਕਰੋ। ਅਮਰੀਕੀ ਨਾਗਰਿਕਾਂ ਨੂੰ ਹੁਣ ਈਰਾਨ ਛੱਡ ਦੇਣਾ ਚਾਹੀਦਾ ਹੈ।” ਅਮਰੀਕੀ ਮਿਸ਼ਨ ਨੇ ਖੇਤਰ ’ਚ ਮੌਜੂਦ ਅਮਰੀਕੀਆਂ ਨੂੰ ਬਹੁਤ ਸਾਵਧਾਨ ਰਹਿਣ ਤੇ ਏਅਰਪੋਰਟ, ਏਅਰਲਾਈਨ ਤੇ ਬਾਰਡਰ ਕ੍ਰਾਸਿੰਗ ਨਾਲ ਜੁੜੀਆਂ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖਣ ਲਈ ਕਿਹਾ ਹੈ। ਇਸ ’ਚ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਈਰਾਨ ਦੀਆਂ ਜ਼ਮੀਨੀ ਸਰਹੱਦਾਂ ’ਤੇ ਨਿਯਮ ਬਿਨਾਂ ਕਿਸੇ ਪੂਰਵ ਸੂਚਨਾ ਦੇ ਬਦਲ ਸਕਦੇ ਹਨ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਜਿਸ ਵੀ ਦੇਸ਼ ’ਚ ਜਾਣਾ ਚਾਹੁੰਦੇ ਹਨ, ਉੱਥੇ ਦਾਖ਼ਲੇ ਨਾਲ ਜੁੜੀਆਂ ਲੋੜਾਂ ਦੀ ਪਹਿਲਾਂ ਜਾਂਚ ਕਰ ਲੈਣ।
ਅਮਰੀਕਾ ਨੇ ਈਰਾਨ ਸਮਰਥਿਤ ਹੂਤੀ ਬਲਾਂ ਦੀਆਂ ਗਤੀਵਿਧੀਆਂ ਦਾ ਵੀ ਜ਼ਿਕਰ ਕੀਤਾ ਹੈ। ਅਲਰਟ ’ਚ ਕਿਹਾ ਗਿਆ ਹੈ ਕਿ ਇਨ੍ਹਾਂ ਗਤੀਵਿਧੀਆਂ ਕਾਰਨ ਖੇਤਰ ’ਚ ਸੈਨਿਕ ਟਕਰਾਅ ਹੋਰ ਵਧਣ ਦੀ ਸੰਭਾਵਨਾ ਹੈ। ‘ਸੈਨਿਕ ਟਕਰਾਅ ਤੇਜ਼ੀ ਨਾਲ ਵਧਣ ਦੀ ਸੰਭਾਵਨਾ’ ਅਲਰਟ ’ਚ ਕਿਹਾ ਗਿਆ ਹੈ ਕਿ ਈਰਾਨ ਸਮਰਥਿਤ ਹੂਤੀ ਗੁੱਟਾਂ ਨੇ ਸਾਊਦੀ ਅਰਬ ਖ਼ਿਲਾਫ਼ ਹਮਲੇ ਕੀਤੇ ਹਨ, ਜਿਨ੍ਹਾਂ ’ਚ ਆਮ ਨਾਗਰਿਕਾਂ ਦੇ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਹਮਲੇ ਵੀ ਸ਼ਾਮਲ ਹਨ। ਅਮਰੀਕੀ ਚੇਤਾਵਨੀ ਮੁਤਾਬਕ ਇਸ ਸੈਨਿਕ ਟਕਰਾਅ ਦੇ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ। ਅਮਰੀਕਾ ਨੇ ਅੱਗੇ ਚਿਤਾਵਨੀ ਦਿੱਤੀ ਹੈ ਕਿ ਉਸ ਦੇ ਰਾਜਨਾਇਕ ਠਿਕਾਣਿਆਂ, ਜਿਨ੍ਹਾਂ ’ਚ ਮੱਧ-ਪੂਰਬ ਤੋਂ ਬਾਹਰ ਸਥਿਤ ਥਾਵਾਂ ਵੀ ਸ਼ਾਮਲ ਹਨ, ਨੂੰ ਪਹਿਲਾਂ ਵੀ ਨਿਸ਼ਾਨਾ ਬਣਾਇਆ ਗਿਆ ਹੈ। ਈਰਾਨ ਜਾਂ ਤੇਹਰਾਨ ਦਾ ਸਮਰਥਨ ਕਰਨ ਵਾਲੇ ਸਮੂਹ ਵਿਦੇਸ਼ਾਂ ’ਚ ਅਮਰੀਕੀ ਹਿੱਤਾਂ, ਕਾਰੋਬਾਰਾਂ ਤੇ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ।
ਅਮਰੀਕੀ ਨਾਗਰਿਕਾਂ ਨੂੰ ਸੁਰੱਖਿਆ ਅਪਡੇਟ ਪ੍ਰਾਪਤ ਕਰਨ ਤੇ ਐਮਰਜੈਂਸੀ ਦੀ ਸਥਿਤੀ ’ਚ ਅਮਰੀਕੀ ਰਾਜਨਾਇਕ ਅਧਿਕਾਰੀਆਂ ਨਾਲ ਸੰਪਰਕ ਆਸਾਨ ਬਣਾਉਣ ਲਈ ਵਿਦੇਸ਼ ਵਿਭਾਗ ਦੇ ’ਚ ਰਜਿਸਟਰ ਕਰਨ ਦੀ ਸਲਾਹ ਦਿੱਤੀ ਗਈ ਹੈ। ਨਾਗਰਿਕਾਂ ਨੂੰ ਪ੍ਰਦਰਸ਼ਨਾਂ ਵਾਲੀਆਂ ਥਾਵਾਂ ਤੋਂ ਬਚਣ ਦੀ ਸਲਾਹ ਅਲਰਟ ’ਚ ਨਾਗਰਿਕਾਂ ਨੂੰ ਪ੍ਰਦਰਸ਼ਨਾਂ, ਵੱਡੀਆਂ ਭੀੜਾਂ ਤੇ ਭਾਰੀ ਪੁਲਿਸ ਮੌਜੂਦਗੀ ਵਾਲੇ ਇਲਾਕਿਆਂ ’ਚ ਜਾਣ ਤੋਂ ਬਚਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਅਮਰੀਕਾ ਨਾਲ ਜਨਤਕ ਤੌਰ ’ਤੇ ਜੁੜੀਆਂ ਥਾਵਾਂ ’ਤੇ ਆਪਣੀ ਮੌਜੂਦਗੀ ਨੂੰ ਬਹੁਤ ਜ਼ਿਆਦਾ ਉਜਾਗਰ ਨਾ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ। ਹਵਾਈ ਹਮਲੇ ਦੀ ਸਥਿਤੀ ’ਚ ਅਮਰੀਕੀਆਂ ਨੂੰ ਖਿੜਕੀਆਂ ਤੇ ਕੱਚ ਦੇ ਦਰਵਾਜ਼ਿਆਂ ਤੋਂ ਦੂਰ ਰਹਿਣ, ਡਿੱਗੇ ਹੋਏ ਮਲਬੇ ਤੋਂ ਬਚਣ ਤੇ ਅਧਿਕਾਰਤ ਸੂਚਨਾਵਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਇਹ ਅਲਰਟ ਅਮਰੀਕਾ ਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਦੌਰਾਨ ਆਇਆ ਹੈ। ਅਮਰੀਕੀ ਵਿਦੇਸ਼ ਵਿਭਾਗ ਵੀ ਮੱਧ-ਪੂਰਬ ’ਚ ਸੰਭਾਵਿਤ ਅਚਾਨਕ ਵਾਧੇ ਤੇ ਯਾਤਰਾ ’ਚ ਵਿਘਨ ਦੀ ਚੇਤਾਵਨੀ ਦੇ ਚੁੱਕਾ ਹੈ।
09/21/2026
ਵਿਦੇਸ਼📍 ਪੰਜਾਬ
‘ਹੈਪੀਨੈੱਸ ਗਾਰੰਟੀਡ’ ਦੇ ਸੰਦੇਸ਼ ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ: ਦੁਨੀਆ ਦੇ ਹਰ ਇਨਸਾਨ ਦੇ ਜੀਵਨ ਵਿੱਚ ਸੱਚੀ ਖੁਸ਼ੀ, ਸਕਾਰਾਤਮਕਤਾ ਤੇ ਅਧਿਆਤਮਕ ਚੇਤਨਾ ਦਾ ਸੰਚਾਰ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ 800 ਕਰੋੜ’ ਤਹਿਤ ਮਾਸਟਰ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਆਪਣੇ ਅਧਿਆਤਮਕ ਵਿਚਾਰਾਂ, ਜੀਵਨ ਦੇ ਤਜਰਬਿਆਂ ਤੇ ਮਿਸ਼ਨ ਦੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

‘ਹੈਪੀਨੈੱਸ ਗਾਰੰਟੀਡ’ ਦੇ ਸੰਦੇਸ਼ ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ: ਦੁਨੀਆ ਦੇ ਹਰ ਇਨਸਾਨ ਦੇ ਜੀਵਨ ਵਿੱਚ ਸੱਚੀ ਖੁਸ਼ੀ, ਸਕਾਰਾਤਮਕਤਾ ਤੇ ਅਧਿਆਤਮਕ ਚੇਤਨਾ ਦਾ ਸੰਚਾਰ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ 800 ਕਰੋੜ’ ਤਹਿਤ ਮਾਸਟਰ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਗੱਲਬਾਤ ਕਰਦਿਆਂ ਆਪਣੇ ਅਧਿਆਤਮਕ ਵਿਚਾਰਾਂ, ਜੀਵਨ ਦੇ ਤਜਰਬਿਆਂ ਤੇ ਮਿਸ਼ਨ ਦੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਦਾ ਅਸਲ ਮਕਸਦ ਕੇਵਲ ਦੁਨਿਆਵੀ ਪ੍ਰਾਪਤੀਆਂ ਹਾਸਲ ਕਰਨਾ ਨਹੀਂ, ਸਗੋਂ ਆਪਣੇ ਅੰਦਰਲੀ ਖੁਸ਼ੀ ਨੂੰ ਪਛਾਣਨਾ, ਗੁਰੂ ਸਾਹਿਬ ਦੀ ਵਾਣੀ ਨੂੰ ਸਮਝਣਾ ਤੇ ਉਸ ਨੂੰ ਜੀਵਨ ਵਿੱਚ ਅਪਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਾਲ 2007 ਵਿੱਚ ਉਨ੍ਹਾਂ ਨੂੰ ਆਤਮਬੋਧ ਦਾ ਅਨੁਭਵ ਹੋਇਆ, ਜਿਸ ਤੋਂ ਬਾਅਦ ਪਿਛਲੇ 18 ਸਾਲਾਂ ਤੋਂ ਉਹ ਆਪਣੇ ਅਧਿਆਤਮਕ ਤਜਰਬਿਆਂ ਤੇ ਗਿਆਨ ਨੂੰ ਲੱਖਾਂ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਫ਼ਤ ਸਾਂਝਾ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ 10 ਸਾਲ ਦੇ ਬੱਚੇ ਤੋਂ ਲੈ ਕੇ 80 ਸਾਲ ਦੀ ਬਜ਼ੁਰਗ ਮਾਤਾ ਤੱਕ ਚਾਰ ਪੀੜ੍ਹੀਆਂ ਦੇ ਲੋਕਾਂ ਨੂੰ ਇਕੱਠਿਆਂ ਖੁਸ਼ੀ ਨਾਲ ਝੂਮਦਿਆਂ ਦੇਖਣਾ ਉਨ੍ਹਾਂ ਲਈ ਬੇਹੱਦ ਪ੍ਰੇਰਨਾਦਾਇਕ ਅਨੁਭਵ ਰਿਹਾ। ਉਨ੍ਹਾਂ ਦੱਸਿਆ ਕਿ ਇਸੇ ਅਨੁਭਵ ਤੋਂ ਪ੍ਰੇਰਿਤ ਹੋ ਕੇ ਦਸੰਬਰ 2023 ਵਿੱਚ ਉਨ੍ਹਾਂ ਨੇ ਆਪਣੇ ਗਿਆਨ ਨੂੰ ਦੁਨੀਆ ਭਰ ਦੇ ਲੋਕਾਂ ਤੱਕ ਪਹੁੰਚਾਉਣ ਦਾ ਫ਼ੈਸਲਾ ਕੀਤਾ ਤੇ ਮਾਸਟਰ ਜੀ ਦੇ ਨਾਂ ਹੇਠ ਜਨਤਕ ਮੰਚਾਂ ਤੇ ਸੋਸ਼ਲ ਮੀਡੀਆ ਰਾਹੀਂ ਆਪਣੀ ਯਾਤਰਾ ਸ਼ੁਰੂ ਕੀਤੀ। ਇਸੇ ਤਰ੍ਹਾਂ ‘ਮਿਸ਼ਨ 800 ਕਰੋੜ’ ਦੀ ਨੀਂਹ ਰੱਖੀ ਗਈ, ਜਿਸ ਦਾ ਮੁੱਖ ਉਦੇਸ਼ ਦੁਨੀਆ ਦੇ ਆਖਰੀ ਵਿਅਕਤੀ ਤੱਕ ਖੁਸ਼ੀ ਦਾ ਸੰਦੇਸ਼ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਦਾ ਨਾਅਰਾ ‘ਹੈਪੀਨੈੱਸ ਗਾਰੰਟੀਡ’ ਹੈ ਤੇ ਹੁਣ ਤੱਕ ਉਹ ਆਪਣੀ ਕਮਿਊਨਿਟੀ ਟੀਮ ਨਾਲ ਮਿਲ ਕੇ 900 ਤੋਂ ਵੱਧ ਪ੍ਰੋਗਰਾਮ ਕਰ ਚੁੱਕੇ ਹਨ। ਉਨ੍ਹਾਂ ਸੁਲਤਾਨਪੁਰ ਲੋਧੀ ਨਾਲ ਆਪਣੇ ਵਿਸ਼ੇਸ਼ ਲਗਾਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਹਿਲੀ ਵਾਰ ਇਸ ਪਵਿੱਤਰ ਨਗਰੀ ਵਿੱਚ ਆਏ ਸਨ। ਉਸ ਸਮੇਂ ਤੋਂ ਇਸ ਗੁਰੂ ਦੀ ਨਗਰੀ ਤੇ ਇੱਥੋਂ ਦੇ ਲੋਕਾਂ ਨਾਲ ਉਨ੍ਹਾਂ ਦਾ ਅਜਿਹਾ ਗੂੜ੍ਹਾ ਪਿਆਰ ਤੇ ਲਗਾਅ ਬਣ ਗਿਆ ਕਿ ਹੁਣ ਸਾਲ ਵਿੱਚ ਦੋ-ਤਿੰਨ ਵਾਰ ਸੁਲਤਾਨਪੁਰ ਲੋਧੀ ਆਉਣਾ ਉਨ੍ਹਾਂ ਦੀ ਰੂਹਾਨੀ ਯਾਤਰਾ ਦਾ ਹਿੱਸਾ ਬਣ ਗਿਆ ਹੈ। ਇਸ ਪਵਿੱਤਰ ਧਰਤੀ ’ਤੇ ਆ ਕੇ ਉਨ੍ਹਾਂ ਨੂੰ ਅੰਦਰੋਂ ਇੱਕ ਵਿਸ਼ੇਸ਼ ਰੂਹਾਨੀ ਅਨੁਭੂਤੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਉਹ ਦਿੱਲੀ, ਕੋਲਕਾਤਾ ਸਮੇਤ ਵੱਖ-ਵੱਖ ਸ਼ਹਿਰਾਂ ਦੇ ਪੁਲਿਸ ਮੁੱਖ ਦਫ਼ਤਰਾਂ, ਭਾਰਤੀ ਫ਼ੌਜ, ਵੱਖ-ਵੱਖ ਬਾਰ ਐਸੋਸੀਏਸ਼ਨਾਂ, ਯੂਨੀਵਰਸਿਟੀਆਂ, ਗਲੋਬਲ ਅਧਿਆਤਮਕ ਮਹਾਂਉਤਸਵ ਤੇ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਰਗੇ ਮੰਚਾਂ ’ਤੇ ਵੀ ਆਪਣੇ ਵਿਚਾਰ ਸਾਂਝੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਇੱਕ ਵਰਗ ਤੱਕ ਸੀਮਤ ਰਹਿਣ ਦੀ ਬਜਾਏ ਹਰ ਉਮਰ, ਹਰ ਵਰਗ ਤੇ ਹਰ ਪਿਛੋਕੜ ਦੇ ਵਿਅਕਤੀ ਤੱਕ ਖੁਸ਼ੀ ਤੇ ਅਧਿਆਤਮਕ ਗਿਆਨ ਪਹੁੰਚਾਉਣਾ ਹੈ। ਇਸ ਮੌਕੇ ਹਲਕਾ ਭਾਜਪਾ ਇੰਚਾਰਜ ਰਕੇਸ਼ ਨੀਟੂ, ਸਟੇਟ ਅਵਾਰਡੀ ਲਖਪਤ ਰਾਏ, ਨੀਤੂ, ਕਰਨਲ ਆਰ. ਬੀ. ਸਿੰਘ, ਪੰਕਜ ਟੱਕਰ, ਰਿੰਕੂ, ਬੰਟੀ, ਅਮਨ, ਰੂਬੀ, ਰੁਚੀ ਅਤੇ ਜਨਕ ਸਮੇਤ ਟੀਮ ਦੇ ਮੈਂਬਰ ਹਾਜ਼ਰ ਸਨ।
09/21/2026
ਵਿਦੇਸ਼📍 ਪੰਜਾਬ
ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਐਤਵਾਰ ਨੂੰ ਜਹਾਜ਼ ਹਾਦਸੇ 'ਤੇ ਸੋਗ ਪ੍ਰਗਟ ਕੀਤਾ। ਦੂਤਾਵਾਸ ਨੇ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਪੋਸਟ ਕੀਤਾ, "ਵੈਨਕੂਵਰ ’ਚ ਭਾਰਤ ਦੇ ਕੌਂਸਲੇਟ ਜਨਰਲ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ਼੍ਰੀਸ਼ਰਨ ਤਿਰੂਗਨਾਸੰਬੰਥਮ ਦੇ ਦੇਹਾਂਤ 'ਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ।
ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਐਤਵਾਰ ਨੂੰ ਜਹਾਜ਼ ਹਾਦਸੇ 'ਤੇ ਸੋਗ ਪ੍ਰਗਟ ਕੀਤਾ। ਦੂਤਾਵਾਸ ਨੇ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਪੋਸਟ ਕੀਤਾ, "ਵੈਨਕੂਵਰ ’ਚ ਭਾਰਤ ਦੇ ਕੌਂਸਲੇਟ ਜਨਰਲ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ਼੍ਰੀਸ਼ਰਨ ਤਿਰੂਗਨਾਸੰਬੰਥਮ ਦੇ ਦੇਹਾਂਤ 'ਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ। ਦੋਵੇਂ ਭਾਰਤੀ ਵਿਦਿਆਰਥੀਆਂ ਦੀ ਕੈਨੇਡਾ ਵਿੱਚ ਉਡਾਣ ਦੀ ਸਿਖਲਾਈ ਦੌਰਾਨ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ।"
ਕੈਨੇਡਾ ਵਿੱਚ ਫਲਾਈਟ ਟ੍ਰੇਨਿੰਗ ਦੌਰਾਨ ਇੱਕ ਦੁਖਦਾਈ ਹਵਾਈ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਸ ਘਟਨਾ ਦੀ ਪੁਸ਼ਟੀ ਕੈਨੇਡਾ ਸਥਿਤ ਭਾਰਤੀ ਦੂਤਾਵਾਸ (ਕੌਂਸੁਲੇਟ ਜਨਰਲ ਆਫ਼ ਇੰਡੀਆ, ਵੈਂਕੂਵਰ) ਨੇ ਕੀਤੀ ਹੈ।
ਇਸ ਹਾਦਸੇ ’ਚ ਜਾਨ ਗੁਆਉਣ ਵਾਲੇ ਭਾਰਤੀ ਵਿਦਿਆਰਥੀਆਂ ਦੀ ਪਛਾਣ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ਼੍ਰੀਸਰਨ ਤਿਰੁਗਿਆਨਸੰਬੰਧਮ ਵਜੋਂ ਹੋਈ ਹੈ। ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਐਤਵਾਰ ਨੂੰ ਜਹਾਜ਼ ਹਾਦਸੇ 'ਤੇ ਸੋਗ ਪ੍ਰਗਟ ਕੀਤਾ। ਦੂਤਾਵਾਸ ਨੇ ਸੋਸ਼ਲ ਮੀਡੀਆ ਸਾਈਟ ਐਕਸ 'ਤੇ ਪੋਸਟ ਕੀਤਾ, "ਵੈਨਕੂਵਰ ’ਚ ਭਾਰਤ ਦੇ ਕੌਂਸਲੇਟ ਜਨਰਲ ਤਾਮਿਲਨਾਡੂ ਦੇ ਮਨੋਜ ਸ਼ਿਵਕੁਮਾਰ ਅਤੇ ਪੁਡੂਚੇਰੀ ਦੇ ਸ਼੍ਰੀਸ਼ਰਨ ਤਿਰੂਗਨਾਸੰਬੰਥਮ ਦੇ ਦੇਹਾਂਤ 'ਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ। ਦੋਵੇਂ ਭਾਰਤੀ ਵਿਦਿਆਰਥੀਆਂ ਦੀ ਕੈਨੇਡਾ ਵਿੱਚ ਉਡਾਣ ਦੀ ਸਿਖਲਾਈ ਦੌਰਾਨ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ।"
ਦੂਤਾਵਾਸ ਨੇ ਅੱਗੇ ਕਿਹਾ, "ਇਸ ਮੁਸ਼ਕਲ ਸਮੇਂ ਦੌਰਾਨ ਸਾਡੀਆਂ ਸੰਵੇਦਨਾਵਾਂ ਸੋਗਗ੍ਰਸਤ ਪਰਿਵਾਰਾਂ ਅਤੇ ਉਨ੍ਹਾਂ ਦੇ ਅਜ਼ੀਜ਼ਾਂ ਨਾਲ ਹਨ। ਅਸੀਂ ਮ੍ਰਿਤਕ ਦੇਹਾਂ ਨੂੰ ਭਾਰਤ ਵਾਪਸ ਭੇਜਣ ਲਈ ਪਰਿਵਾਰਾਂ ਨੂੰ ਹਰ ਸੰਭਵ ਕੌਂਸਲਰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹਾਂ।" ਭਾਰਤੀ ਦੂਤਾਵਾਸ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਵੇਂ ਵਿਦਿਆਰਥੀ ਕੈਨੇਡਾ ਵਿੱਚ ਆਪਣੀ ਕਮਰਸ਼ੀਅਲ ਪਾਇਲਟ ਅਤੇ ਏਵੀਏਸ਼ਨ ਟ੍ਰੇਨਿੰਗ ਤਹਿਤ ਉਡਾਣ ਦਾ ਅਭਿਆਸ ਕਰ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ ਜਿਸ ਵਿੱਚ ਦੋਵਾਂ ਵਿਦਿਆਰਥੀਆਂ ਦੀ ਬੇਵਕਤ ਮੌਤ ਹੋ ਗਈ। ਮ੍ਰਿਤਕ ਦੇਹਾਂ ਨੂੰ ਭਾਰਤ ਲਿਆਉਣ ’ਚ ਹਰ ਸੰਭਵ ਮਦਦ ਦਾ ਭਰੋਸਾ ਭਾਰਤੀ ਦੂਤਾਵਾਸ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਹ ਲਗਾਤਾਰ ਸਥਾਨਕ ਅਧਿਕਾਰੀਆਂ ਅਤੇ ਪੀੜਤ ਪਰਿਵਾਰਾਂ ਦੇ ਸੰਪਰਕ ਵਿੱਚ ਹਨ। ਦੂਤਾਵਾਸ ਦੇ ਅਧਿਕਾਰੀਆਂ ਅਨੁਸਾਰ, ਦੋਵਾਂ ਮ੍ਰਿਤਕ ਵਿਦਿਆਰਥੀਆਂ ਦੀਆਂ ਦੇਹਾਂ ਨੂੰ ਸਤਿਕਾਰ ਸਹਿਤ ਭਾਰਤ ਵਿੱਚ ਉਨ੍ਹਾਂ ਦੇ ਗ੍ਰਹਿ ਰਾਜ ਵਾਪਸ ਲਿਆਉਣ ਦੀ ਪ੍ਰਕਿਰਿਆ ਵਿੱਚ ਪਰਿਵਾਰਾਂ ਨੂੰ ਹਰ ਸੰਭਵ ਅਤੇ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਦੋਵਾਂ ਵਿਦਿਆਰਥੀਆਂ ਦੇ ਘરો ਅਤੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਪ੍ਰਸ਼ਾਸਨ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਜੁੱਟਿਆ ਹੋਇਆ ਹੈ।
09/21/2026
ਕਾਰੋਬਾਰ📍 ਪੰਜਾਬ
ਵੱਲੋਂ ਕੀਤੀ ਗਈ ਤਿੰਨ ਦਿਨਾਂ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜ਼ਰ ਨੇ ਆਪਣੇ ਗਾਹਕਾਂ ਨੂੰ ਇੱਕ ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਇਸ ਦੌਰਾਨ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਵੱਲੋਂ ਕੀਤੀ ਗਈ ਤਿੰਨ ਦਿਨਾਂ ਦੇਸ਼ ਵਿਆਪੀ ਹੜਤਾਲ ਦੇ ਮੱਦੇਨਜ਼ਰ ਨੇ ਆਪਣੇ ਗਾਹਕਾਂ ਨੂੰ ਇੱਕ ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਇਸ ਦੌਰਾਨ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ। 28 ਸਤੰਬਰ ਤੋਂ ਕੰਮਕਾਜ ਪ੍ਰਭਾਵਿਤ ਹੋਣ ਦੀ ਉਮੀਦ ਹੈ।
ਦੇਸ਼ ਦੇ ਸਭ ਤੋਂ ਵੱਡੇ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਨੇ ਆਪਣੇ ਗਾਹਕਾਂ ਨੂੰ ਇੱਕ ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਤਿੰਨ ਦਿਨਾਂ ਦੀ ਦੇਸ਼ ਵਿਆਪੀ ਬੈਂਕ ਹੜਤਾਲ ਤੋਂ ਪਹਿਲਾਂ ਆਪਣੀਆਂ ਜ਼ਰੂਰੀ ਬੈਂਕਿੰਗ ਜ਼ਰੂਰਤਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਗਈ ਹੈ।
ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਨੇ 28 ਤੋਂ 30 ਸਤੰਬਰ, 2026 ਵਿਚਕਾਰ ਤਿੰਨ ਦਿਨਾਂ ਦੀ ਦੇਸ਼ ਵਿਆਪੀ ਬੈਂਕ ਹੜਤਾਲ ਦਾ ਸੱਦਾ ਦਿੱਤਾ ਹੈ। ਜੇਕਰ ਵੱਡੀ ਗਿਣਤੀ ਵਿੱਚ ਬੈਂਕ ਕਰਮਚਾਰੀ ਇਸ ਹੜਤਾਲ ਵਿੱਚ ਹਿੱਸਾ ਲੈਂਦੇ ਹਨ, ਤਾਂ ਇਸਦਾ ਬੈਂਕਿੰਗ ਖੇਤਰ ਦੇ ਕੰਮਕਾਜ 'ਤੇ ਡੂੰਘਾ ਪ੍ਰਭਾਵ ਪੈ ਸਕਦਾ ਹੈ।
ਯੂਐਫਬੀਯੂ ਵੱਲੋਂ ਬੁਲਾਈ ਗਈ ਹੜਤਾਲ ਕਾਰਨ ਲਗਾਤਾਰ ਪੰਜ ਦਿਨ ਬੈਂਕਿੰਗ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। 26 ਸਤੰਬਰ ਨੂੰ ਚੌਥਾ ਸ਼ਨੀਵਾਰ ਹੈ ਅਤੇ 27 ਸਤੰਬਰ ਨੂੰ ਐਤਵਾਰ ਹੈ, ਜੋ ਕਿ ਹੜਤਾਲ ਤੋਂ ਇੱਕ ਦਿਨ ਪਹਿਲਾਂ ਹੈ। ਇਸ ਲਈ, ਬੈਂਕ ਦੋ ਦਿਨ ਪਹਿਲਾਂ ਹੀ ਬੰਦ ਰਹਿਣਗੇ। ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਤਿੰਨ ਹੋਰ ਦਿਨਾਂ ਲਈ ਵਿਘਨ ਪੈਣਗੀਆਂ। ਇਸਦਾ ਮਤਲਬ ਹੈ ਕਿ ਬੈਂਕ ਕੁੱਲ ਪੰਜ ਦਿਨ ਬੰਦ ਰਹਿਣਗੇ। ਇਸ ਦੇ ਮੱਦੇਨਜ਼ਰ, ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਨੇ ਆਪਣੇ ਗਾਹਕਾਂ ਲਈ ਇੱਕ ਮਹੱਤਵਪੂਰਨ ਸਲਾਹ ਜਾਰੀ ਕੀਤੀ ਹੈ।
ਬੈਂਕ ਹੜਤਾਲ ਦੇ ਮੱਦੇਨਜ਼ਰ, ਨੇ ਗਾਹਕਾਂ ਨੂੰ ਸੰਭਾਵੀ ਰੁਕਾਵਟਾਂ ਤੋਂ ਬਚਣ ਲਈ ਹੜਤਾਲ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਸ਼ਾਖਾ ਨਾਲ ਸਬੰਧਤ ਕੰਮ ਪੂਰੇ ਕਰਨ ਦੀ ਸਲਾਹ ਦਿੱਤੀ ਹੈ। ਬੈਂਕ ਨੇ ਗਾਹਕਾਂ ਨੂੰ 25 ਸਤੰਬਰ, 2026 ਤੋਂ ਪਹਿਲਾਂ ਚੈੱਕ ਕਲੀਅਰੈਂਸ, ਲੋਨ ਦਸਤਾਵੇਜ਼, ਕੇਵਾਈਸੀ ਅਪਡੇਟਸ, ਜਾਂ ਡਰਾਫਟ ਪ੍ਰੋਸੈਸਿੰਗ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਹੈ।
ਬੈਂਕ ਨੇ ਕਿਹਾ ਕਿ ਹੜਤਾਲ ਦੌਰਾਨ ਗਾਹਕਾਂ ਨੂੰ ਅਸੁਵਿਧਾ ਤੋਂ ਬਚਣ ਲਈ, ਯੂਪੀਆਈ, ਇੰਟਰਨੈੱਟ ਬੈਂਕਿੰਗ, ਮੋਬਾਈਲ ਬੈਂਕਿੰਗ ਅਤੇ ਐਪ ਵਰਗੀਆਂ ਡਿਜੀਟਲ ਸੇਵਾਵਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਿਫਾਰਸ਼ ਕੀਤੀ ਜਾਂਦੀ ਹੈ।
ਬੈਂਕ ਯੂਨੀਅਨਾਂ ਮੁੱਖ ਤੌਰ 'ਤੇ ਪੰਜ ਦਿਨਾਂ ਦੀ ਬੈਂਕਿੰਗ, ਪੂਰੀ ਸ਼ਨੀਵਾਰ ਦੀ ਛੁੱਟੀ, ਪੈਨਸ਼ਨ ਸੁਧਾਰ, ਇੱਕ ਸੋਧੀ ਹੋਈ ਪ੍ਰਦਰਸ਼ਨ-ਲਿੰਕਡ ਇੰਸੈਂਟਿਵ ਸਕੀਮ, ਅਤੇ ਬਕਾਇਆ ਕਰਮਚਾਰੀਆਂ ਦੇ ਮੁੱਦਿਆਂ ਦੇ ਹੱਲ ਦੀ ਮੰਗ ਕਰ ਰਹੀਆਂ ਹਨ। ਯੂਨੀਅਨਾਂ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ, ਤਾਂ ਉਹ 26 ਅਕਤੂਬਰ, 2026 ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾ ਸਕਦੇ ਹਨ।
09/21/2026
ਦੇਸ਼📍 ਪੰਜਾਬ
ਨਵੀਂ ਯੋਜਨਾ ਤਹਿਤ ਜਦੋਂ ਲੋਕ ਸੌਂ ਕੇ ਵੀ ਨਹੀਂ ਉੱਠੇ ਹੋਣਗੇ, ਉਦੋਂ ਤੱਕ ਬਿਜਲੀ ਨਿਗਮ ਦੀ ਟੀਮ ਉਨ੍ਹਾਂ ਦੇ ਦਰਵਾਜ਼ੇ ’ਤੇ ਦਸਤਕ ਦੇ ਚੁੱਕੀ ਹੋਵੇਗੀ।
ਨਵੀਂ ਯੋਜਨਾ ਤਹਿਤ ਜਦੋਂ ਲੋਕ ਸੌਂ ਕੇ ਵੀ ਨਹੀਂ ਉੱਠੇ ਹੋਣਗੇ, ਉਦੋਂ ਤੱਕ ਬਿਜਲੀ ਨਿਗਮ ਦੀ ਟੀਮ ਉਨ੍ਹਾਂ ਦੇ ਦਰਵਾਜ਼ੇ ’ਤੇ ਦਸਤਕ ਦੇ ਚੁੱਕੀ ਹੋਵੇਗੀ। ਸਵੇਰੇ-ਸਵੇਰੇ ਕੀਤੀ ਜਾਣ ਵਾਲੀ ਇਸ ਅਚਾਨਕ ਕਾਰਵਾਈ ਨਾਲ ਸੂਚਨਾ ਲੀਕ ਹੋਣ ਦੀ ਸੰਭਾਵਨਾ ਖ਼ਤਮ ਹੋ ਜਾਵੇਗੀ।
ਜਾਗਰਣ ਸੰਵਾਦਦਾਤਾ, ਬਦਾਯੂੰ: ਜ਼ਿਲ੍ਹੇ ’ਚ ਲਗਾਤਾਰ ਵੱਧ ਰਹੀ ਬਿਜਲੀ ਚੋਰੀ ’ਤੇ ਰੋਕ ਲਗਾਉਣ ਲਈ ਬਿਜਲੀ ਨਿਗਮ ਨੇ ਇੱਕ ਨਵੀਂ ਤੇ ਸਖ਼ਤ ਰਣਨੀਤੀ ਤਿਆਰ ਕੀਤੀ ਹੈ। ਨਿਗਮ ਹੁਣ ਪੂਰੇ ਜ਼ਿਲ੍ਹੇ ’ਚ ‘ਮਾਰਨਿੰਗ ਰੇਡ’ ਮੁਹਿੰਮ ਚਲਾਉਣ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਨਿਗਮ ਦੀਆਂ ਵਿਜੀਲੈਂਸ ਤੇ ਜਾਂਚ ਟੀਮਾਂ ਤੜਕੇ ਹੀ ਸ਼ੱਕੀ ਇਲਾਕਿਆਂ ਤੇ ਘਰਾਂ ’ਚ ਅਚਾਨਕ ਛਾਪੇਮਾਰੀ ਕਰਨਗੀਆਂ। ਇਸ ਕਦਮ ਦਾ ਮੁੱਖ ਉਦੇਸ਼ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸੰਭਲਣ ਦਾ ਮੌਕਾ ਦਿੱਤੇ ਬਿਨਾਂ ਰੰਗੇ ਹੱਥੀਂ ਫੜਨਾ ਤੇ ਮਾਲੀਏ ਦੇ ਨੁਕਸਾਨ ਨੂੰ ਰੋਕਣਾ ਹੈ।
ਬਿਜਲੀ ਨਿਗਮ ਦੇ ਅਧਿਕਾਰੀਆਂ ਮੁਤਾਬਕ, ਪਹਿਲਾਂ ਜਦੋਂ ਵੀ ਦਿਨ ਵੇਲੇ ਜਾਂਚ ਟੀਮਾਂ ਕਾਰਵਾਈ ਲਈ ਨਿਕਲਦੀਆਂ ਸਨ ਤਾਂ ਸਥਾਨਕ ਪੱਧਰ ’ਤੇ ਸੂਚਨਾ ਤੁਰੰਤ ਲੀਕ ਹੋ ਜਾਂਦੀ ਸੀ। ਇਸ ਕਾਰਨ ਬਿਜਲੀ ਚੋਰੀ ਕਰਨ ਵਾਲੇ ਲੋਕ ਸੁਚੇਤ ਹੋ ਜਾਂਦੇ ਸਨ ਤੇ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਤਾਰਾਂ ਹਟਾ ਲੈਂਦੇ ਸਨ। ਇਸ ਨਾਲ ਨਾ ਸਿਰਫ਼ ਜਾਂਚ ਟੀਮ ਨੂੰ ਖਾਲੀ ਹੱਥ ਪਰਤਣਾ ਪੈਂਦਾ ਸੀ, ਸਗੋਂ ਬਿਜਲੀ ਚੋਰੀ ਸਾਬਤ ਕਰਨਾ ਵੀ ਬੇਹੱਦ ਮੁਸ਼ਕਲ ਹੋ ਜਾਂਦਾ ਸੀ। ਇਸ ਕਮੀ ਨੂੰ ਦੂਰ ਕਰਨ ਲਈ ਨਿਗਮ ਨੇ ਆਪਣੀ ਰਣਨੀਤੀ ’ਚ ਬਦਲਾਅ ਕੀਤਾ ਹੈ।
ਲੋਕ ਸੁੱਤੇ ਰਹਿਣਗੇ, ਉਦੋਂ ਤੱਕ ਟੀਮ ਪਹੁੰਚ ਜਾਵੇਗੀ ਨਵੀਂ ਯੋਜਨਾ ਤਹਿਤ ਜਦੋਂ ਲੋਕ ਸੌਂ ਕੇ ਵੀ ਨਹੀਂ ਉੱਠੇ ਹੋਣਗੇ, ਉਦੋਂ ਤੱਕ ਬਿਜਲੀ ਨਿਗਮ ਦੀ ਟੀਮ ਉਨ੍ਹਾਂ ਦੇ ਦਰਵਾਜ਼ੇ ’ਤੇ ਦਸਤਕ ਦੇ ਚੁੱਕੀ ਹੋਵੇਗੀ। ਸਵੇਰੇ-ਸਵੇਰੇ ਕੀਤੀ ਜਾਣ ਵਾਲੀ ਇਸ ਅਚਾਨਕ ਕਾਰਵਾਈ ਨਾਲ ਸੂਚਨਾ ਲੀਕ ਹੋਣ ਦੀ ਸੰਭਾਵਨਾ ਖ਼ਤਮ ਹੋ ਜਾਵੇਗੀ। ਟੀਮ ਸਿੱਧੇ ਮੌਕੇ ’ਤੇ ਪਹੁੰਚ ਕੇ ਕੁੰਡੀ ਕੁਨੈਕਸ਼ਨਾਂ ਤੇ ਨਾਜਾਇਜ਼ ਕੁਨੈਕਸ਼ਨਾਂ ਨੂੰ ਰੰਗੇ ਹੱਥੀਂ ਫੜੇਗੀ। ਨਿਗਮ ਦਾ ਮੰਨਣਾ ਹੈ ਕਿ ਇਸ ਮੁਹਿੰਮ ਨਾਲ ਕੁੰਡੀ ਲਗਾ ਕੇ ਬਿਜਲੀ ਚੋਰੀ ਕਰਨ ਦੇ ਮਾਮਲਿਆਂ ’ਚ ਭਾਰੀ ਕਮੀ ਆਵੇਗੀ, ਲਾਈਨ ਲਾਸ ਘਟੇਗਾ ਤੇ ਇਮਾਨਦਾਰ ਖਪਤਕਾਰਾਂ ਨੂੰ ਬਿਹਤਰ ਤੇ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹੇ ’ਚ ਬਿਜਲੀ ਚੋਰੀ ਰੋਕਣ ਤੇ ਲਾਈਨ ਲਾਸ ਘਟਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਤੜਕੇ ਕੀਤੀ ਜਾਣ ਵਾਲੀ ਕਾਰਵਾਈ ਨਾਲ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਮੌਕਾ ਨਹੀਂ ਮਿਲੇਗਾ। ਨਾਜਾਇਜ਼ ਕੁਨੈਕਸ਼ਨ ਮਿਲਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਜੁਰਮਾਨਾ ਵੀ ਵਸੂਲਿਆ ਜਾਵੇਗਾ। — ਅਜੈ ਕੁਮਾਰ, ਅਧੀਕਸ਼ਣ ਇੰਜੀਨੀਅਰ, ਬਿਜਲੀ ਨਿਗਮ
09/21/2026
ਦੇਸ਼📍 ਪੰਜਾਬ
ਆਈਆਈਟੀ-ਬੰਬੇ ਵੱਲੋਂ ਡਾਇਰੈਕਟਰ ਦੇ ਅਸਤੀਫ਼ੇ ਤੋਂ ਇਨਕਾਰ; ਵਿਦਿਆਰਥੀ ਦੀ ਮੌਤ 'ਤੇ ਦਿੱਤੇ ਬਿਆਨ ਲਈ ਮੰਗੀ ਮੁਆਫ਼ੀ।
ਭਾਰਤੀ ਤਕਨਾਲੋਜੀ ਸੰਸਥਾ ਬੰਬੇ ਨੇ ਸੋਮਵਾਰ ਨੂੰ ਕਿਹਾ ਕਿ ਉਸ ਦੇ ਡਾਇਰੈਕਟਰ ਨੇ ਅਸਤੀਫ਼ਾ ਨਹੀਂ ਦਿੱਤਾ ਹੈ ਅਤੇ ਵਿਦਿਆਰਥੀ ਦੀ ਮੌਤ ਨਾਲ ਸਬੰਧਤ ਹਾਲਾਤਾਂ ਬਾਰੇ ਆਪਣੇ ਪਹਿਲੇ ਬਿਆਨ ਲਈ ਮੁਆਫ਼ੀ ਮੰਗੀ ਹੈ।
ਆਈਆਈਟੀ-ਬੰਬੇ ਵੱਲੋਂ ਡਾਇਰੈਕਟਰ ਦੇ ਅਸਤੀਫ਼ੇ ਤੋਂ ਇਨਕਾਰ; ਵਿਦਿਆਰਥੀ ਦੀ ਮੌਤ 'ਤੇ ਦਿੱਤੇ ਬਿਆਨ ਲਈ ਮੰਗੀ ਮੁਆਫ਼ੀ।
ਭਾਰਤੀ ਤਕਨਾਲੋਜੀ ਸੰਸਥਾ ਬੰਬੇ ਨੇ ਸੋਮਵਾਰ ਨੂੰ ਕਿਹਾ ਕਿ ਉਸ ਦੇ ਡਾਇਰੈਕਟਰ ਨੇ ਅਸਤੀਫ਼ਾ ਨਹੀਂ ਦਿੱਤਾ ਹੈ ਅਤੇ ਵਿਦਿਆਰਥੀ ਦੀ ਮੌਤ ਨਾਲ ਸਬੰਧਤ ਹਾਲਾਤਾਂ ਬਾਰੇ ਆਪਣੇ ਪਹਿਲੇ ਬਿਆਨ ਲਈ ਮੁਆਫ਼ੀ ਮੰਗੀ ਹੈ।
ਇਹ ਮੁਆਫ਼ੀ ਸਪੱਸ਼ਟ ਤੌਰ ’ਤੇ ਵਿਦਿਆਰਥੀ ਦੀ ਮੌਤ ਦੀ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਉਸ ਵੱਲੋਂ ਪ੍ਰੀਖਿਆ ’ਚ ਏਆਈ (ਏਆਈ) ਦੀ ਕਥਿਤ ਵਰਤੋਂ ਦੇ ਖੁਲਾਸੇ ਨਾਲ ਸਬੰਧਤ ਸੀ।
ਐਨਰਜੀ ਸਾਇੰਸ ਐਂਡ ਇੰਜਨੀਅਰਿੰਗ ਵਿਭਾਗ ਦੇ ਬੀ-ਟੈੱਕ ਦੂਜੇ ਸਾਲ ਦੇ ਵਿਦਿਆਰਥੀ ਸਾਹਿਲ ਰਵਿੰਦਰ ਵਾਕੋਡੇ (22) ਨੂੰ ਮਿਡ-ਸਮੈਸਟਰ ਪ੍ਰੀਖਿਆ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਕਰਦੇ ਹੋਏ ਕਥਿਤ ਤੌਰ ’ਤੇ ਫੜੇ ਜਾਣ ਤੋਂ ਕੁੱਝ ਘੰਟਿਆਂ ਬਾਅਦ, ਸ਼ੁੱਕਰਵਾਰ ਸ਼ਾਮ ਨੂੰ ਆਈਆਈਟੀ-ਬੰਬੇ ਦੇ ਪਵਈ ਕੈਂਪਸ ਵਿੱਚ ਉਸ ਦੇ ਹੋਸਟਲ ਦੇ ਕਮਰੇ ’ਚ ਛੱਤ ਵਾਲੇ ਪੱਖੇ ਨਾਲ ਲਟਕਦਾ ਪਾਇਆ ਗਿਆ ਸੀ।
ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦੇ ਰਹਿਣ ਵਾਲੇ ਵਾਕੋਡੇ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਇਹ ਖ਼ੁਦਕੁਸ਼ੀ ਵਰਗਾ ਕਦਮ ਚੁੱਕਣ ਤੋਂ ਪਹਿਲਾਂ ਉਸ ਨੂੰ ਸੰਸਥਾਗਤ ਪਰੇਸ਼ਾਨੀ ਅਤੇ ਜਾਤੀ-ਆਧਾਰਿਤ ਵਿਤਕਰੇ ਦਾ ਸਾਹਮਣਾ ਕਰਨਾ ਪਿਆ ਸੀ, ਜਿਸ ਤੋਂ ਬਾਅਦ ਕੈਂਪਸ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਵਾਕੋਡੇ ’ਤੇ ਭਾਰੀ ਦਬਾਅ ਸੀ ਅਤੇ ਉਸ ਨੂੰ ਪੜ੍ਹਾਈ ਤੋਂ ਮੁਅੱਤਲ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।
ਆਈਆਈਟੀ-ਬੰਬੇ ਦੇ ਡਾਇਰੈਕਟਰ ਪ੍ਰੋ. ਸ਼ਿਰੀਸ਼ ਕੇਦਾਰੇ ਨੇ ਐਤਵਾਰ ਦੇਰ ਰਾਤ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ ਸੀ ਕਿ ਉਹ ਸੋਮਵਾਰ ਨੂੰ ਅਸਤੀਫ਼ਾ ਦੇ ਦੇਣਗੇ, ਪਰ ਉਨ੍ਹਾਂ ਨੋਟ ਕੀਤਾ ਕਿ ਉਨ੍ਹਾਂ ਨੂੰ ਪ੍ਰਕਿਰਿਆ ਦਾ ਪਾਲਣ ਕਰਨਾ ਪਵੇਗਾ।
ਆਈਆਈਟੀ-ਬੰਬੇ ਨੇ ਕਿਹਾ, "ਅਸੀਂ ਸਾਹਿਲ ਦੀ ਮੰਦਭਾਗੀ ਮੌਤ ਦੇ ਆਲੇ-ਦੁਆਲੇ ਦੀਆਂ ਪ੍ਰਸਥਿਤੀਆਂ ਬਾਰੇ ਆਪਣੇ ਪਹਿਲੇ ਬਿਆਨ ਵਿੱਚ ਦਿੱਤੇ ਗਏ ਬਿਆਨਾਂ ਲਈ ਮੁਆਫ਼ੀ ਮੰਗਦੇ ਹਾਂ।"
ਉਨ੍ਹਾਂ ਕਿਹਾ ਕਿ ਘਟਨਾ ਦੇ ਵੇਰਵੇ ਅਤੇ ਇਸ ਵੱਲ ਲੈ ਕੇ ਜਾਣ ਵਾਲੇ ਹਾਲਾਤ ਢੁੱਕਵੇਂ ਅਧਿਕਾਰੀਆਂ ਵੱਲੋਂ ਜਾਂਚ ਦਾ ਦਾਇਰਾ ਹਨ। ਸੰਸਥਾ ਨੇ ਅੱਗੇ ਕਿਹਾ, "ਜਾਰੀ ਜਾਂਚ ਦੇ ਮੱਦੇਨਜ਼ਰ, ਉਸ ਦੀ ਮੌਤ ਤੋਂ ਪਹਿਲਾਂ ਦੀਆਂ ਘਟਨਾਵਾਂ ਨਾਲ ਸਬੰਧਿਤ ਵੇਰਵਿਆਂ ਨੂੰ ਢੁੱਕਵੀਂ ਜਾਂਚ ਪ੍ਰਕਿਰਿਆ ਰਾਹੀਂ ਸਹੀ ਤਰ੍ਹਾਂ ਸਥਾਪਤ ਹੋਣ ਤੋਂ ਪਹਿਲਾਂ ਪੇਸ਼ ਕਰਨਾ ਜਾਂ ਬਿਆਨ ਕਰਨਾ ਨਾਜਾਇਜ਼ ਸੀ।"
ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਸੰਸਥਾ ਨੇ ਕਿਹਾ ਸੀ ਕਿ ਵਾਕੋਡੇ ਨੇ ਪ੍ਰੀਖਿਆ ਦੌਰਾਨ ਜਵਾਬ ਲੱਭਣ ਲਈ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਚੈਟਜੀਪੀਟੀ ’ਤੇ ਕਥਿਤ ਤੌਰ ’ਤੇ ਅੱਪਲੋਡ ਕੀਤਾ ਸੀ। ਹਾਲਾਂਕਿ, ਉਸ ਵਿਰੁੱਧ ਕੋਈ ਅਨੁਸ਼ਾਸਨੀ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਸੀ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਇੰਸਟ੍ਰਕਟਰ ਅਤੇ ਵਿਭਾਗ ਦੇ ਮੁਖੀ ਵੱਲੋਂ ਵਿਦਿਆਰਥੀ ਨਾਲ ਇਸ ਮੁੱਦੇ ’ਤੇ ਚਰਚਾ ਕੀਤੀ ਗਈ ਸੀ, ਜਿਨ੍ਹਾਂ ਨੇ ਉਸ ਨੂੰ ਸਮਝਾਇਆ ਅਤੇ ਭਰੋਸਾ ਦਿਵਾਇਆ ਸੀ ਕਿ ਇਸ ਘਟਨਾ ਦਾ ਉਸ ਦੇ ਅਕਾਦਮਿਕ ਕਰੀਅਰ ’ਤੇ ਕੋਈ ਮਾੜਾ ਅਸਰ ਨਹੀਂ ਪਵੇਗਾ।
ਇਸ ਤੋਂ ਬਾਅਦ ਵਿਦਿਆਰਥੀ ਆਪਣੇ ਹੋਸਟਲ ਦੇ ਕਮਰੇ ਵਿੱਚ ਵਾਪਸ ਚਲਾ ਗਿਆ। ਬਾਅਦ ਵਿੱਚ ਉਸੇ ਸ਼ਾਮ ਉਹ ਆਪਣੇ ਕਮਰੇ ਵਿੱਚ ਮ੍ਰਿਤਕ ਪਾਇਆ ਗਿਆ।
ਵਿਦਿਆਰਥੀ ਦੇ ਮਾਪਿਆਂ ਦੀ ਸ਼ਿਕਾਇਤ ਤੋਂ ਬਾਅਦ ਪੁਲੀਸ ਨੇ ਸ਼ਨਿੱਚਰਵਾਰ ਨੂੰ ਭਾਰਤੀ ਨਿਆਂ ਸੰਹਿਤਾ ਦੀਆਂ ਖ਼ੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਅਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰ ਨਿਵਾਰਨ) ਐਕਟ ਦੇ ਉਪਬੰਧਾਂ ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਹੈ।
ਪੁਲੀਸ ਅਨੁਸਾਰ, ਇਸ ਮਾਮਲੇ ਵਿੱਚ ਇੱਕ ਪ੍ਰੋਫ਼ੈਸਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਵੱਲੋਂ ਕੀਤੀ ਜਾ ਰਹੀ ਹੈ।
09/21/2026
ਦੇਸ਼📍 ਪੰਜਾਬ
ਆਈਆਈਟੀ-ਬੰਬੇ ਵੱਲੋਂ ਡਾਇਰੈਕਟਰ ਦੇ ਅਸਤੀਫ਼ੇ ਤੋਂ ਇਨਕਾਰ; ਵਿਦਿਆਰਥੀ ਦੀ ਮੌਤ 'ਤੇ ਦਿੱਤੇ ਬਿਆਨ ਲਈ ਮੰਗੀ ਮੁਆਫ਼ੀ।
ਭਾਰਤੀ ਤਕਨਾਲੋਜੀ ਸੰਸਥਾਨ (ਆਈ ਆਈ ਟੀ) ਮੁੰਬਈ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ 22 ਸਾਲਾ ਵਿਦਿਆਰਥੀ ਦੀ ਖ਼ੁਦਕੁਸ਼ੀ ਨੂੰ ਲੈ ਕੇ ਵਿਦਿਆਰਥੀਆਂ ਅਤੇ ਯੂਥ ਕਾਂਗਰਸ ਕਾਰਕੁਨਾਂ ਦੇ ਪ੍ਰਦਰਸ਼ਨ ਦਰਮਿਆਨ ਡੀਨ (ਪ੍ਰਬੰਧਕੀ ਮਾਮਲੇ) ਸੂਰਿਆਨਾਰਾਇਣ ਡੂਲਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਆਈਆਈਟੀ-ਬੰਬੇ ਵੱਲੋਂ ਡਾਇਰੈਕਟਰ ਦੇ ਅਸਤੀਫ਼ੇ ਤੋਂ ਇਨਕਾਰ; ਵਿਦਿਆਰਥੀ ਦੀ ਮੌਤ 'ਤੇ ਦਿੱਤੇ ਬਿਆਨ ਲਈ ਮੰਗੀ ਮੁਆਫ਼ੀ।
ਭਾਰਤੀ ਤਕਨਾਲੋਜੀ ਸੰਸਥਾਨ (ਆਈ ਆਈ ਟੀ) ਮੁੰਬਈ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ 22 ਸਾਲਾ ਵਿਦਿਆਰਥੀ ਦੀ ਖ਼ੁਦਕੁਸ਼ੀ ਨੂੰ ਲੈ ਕੇ ਵਿਦਿਆਰਥੀਆਂ ਅਤੇ ਯੂਥ ਕਾਂਗਰਸ ਕਾਰਕੁਨਾਂ ਦੇ ਪ੍ਰਦਰਸ਼ਨ ਦਰਮਿਆਨ ਡੀਨ (ਪ੍ਰਬੰਧਕੀ ਮਾਮਲੇ) ਸੂਰਿਆਨਾਰਾਇਣ ਡੂਲਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ।
ਇਸ ਮਾਮਲੇ ਵਿੱਚ ਦਰਜ ਐੱਫ ਆਈ ਆਰ 'ਚ ਡੂਲਾ ਦਾ ਨਾਂ ਹੈ, ਜਿਸ ਵਿੱਚ ਜਾਤੀਗਤ ਵਿਤਕਰੇ ਦੇ ਆਧਾਰ ’ਤੇ ਖ਼ੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕਥਾਮ) ਕਾਨੂੰਨ ਅਤੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਵਿਦਿਆਰਥੀਆਂ ਵੱਲੋਂ ਪਿਛਲੀ ਗੱਲਬਾਤ ਵਿੱਚ ਬਿਨਾਂ ਕਿਸੇ ਵਿਸਤ੍ਰਿਤ ਜਾਂਚ ਦੇ ਸਾਹਿਲ ਵਾਕੋਡੇ ਨੂੰ "ਬਦਨਾਮ" ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ ਸੰਸਥਾ ਨੇ ਜਨਤਕ ਮੁਆਫ਼ੀ ਵੀ ਜਾਰੀ ਕੀਤੀ।
ਸੰਸਥਾ ਨੇ ਕਿਹਾ, ''ਜਾਂਚ ਜਾਰੀ ਹੋਣ ਦੇ ਮੱਦੇਨਜ਼ਰ, ਸਾਹਿਲ ਦੀ ਮੌਤ ਤੋਂ ਪਹਿਲਾਂ ਹੋਈਆਂ ਘਟਨਾਵਾਂ ਨਾਲ ਸਬੰਧਤ ਵੇਰਵੇ ਨੂੰ ਉਚਿਤ ਜਾਂਚ ਪ੍ਰਕਿਰਿਆ ਰਾਹੀਂ ਪੂਰੀ ਤਰ੍ਹਾਂ ਸਥਾਪਤ ਕੀਤੇ ਜਾਣ ਤੋਂ ਪਹਿਲਾਂ ਸਾਹਮਣੇ ਰੱਖਣਾ ਜਾਂ ਉਨ੍ਹਾਂ ਨੂੰ ਕਿਸੇ ਖ਼ਾਸ ਰੂਪ ਵਿੱਚ ਪੇਸ਼ ਕਰਨਾ ਉਚਿਤ ਨਹੀਂ ਸੀ।''
ਸੰਸਥਾ ਨੇ ਸ਼ਨਿੱਚਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਸੀ ਕਿ ਸਾਹਿਲ ਨੇ ਪ੍ਰੀਖਿਆ ਦੌਰਾਨ ਕਥਿਤ ਤੌਰ ’ਤੇ ਉੱਤਰ ਹਾਸਲ ਕਰਨ ਲਈ ਪ੍ਰਸ਼ਨ ਪੱਤਰ ਚੈਟਜੀਪੀਟੀ ’ਤੇ ਅਪਲੋਡ ਕੀਤਾ ਸੀ। ਸੰਸਥਾ ਨੇ ਕਿਹਾ ਸੀ ਕਿ ਹਾਲਾਂਕਿ, ਉਸ ਖ਼ਿਲਾਫ਼ ਕੋਈ ਅਨੁਸ਼ਾਸਨੀ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਸੀ।
ਉੱਥੇ ਹੀ ਡੂਲਾ ਨੂੰ ਡੀਨ ਦੇ ਅਹੁਦੇ ਤੋਂ ਹਟਾਉਣ ਦੇ ਫ਼ੈਸਲੇ ਤੋਂ ਪ੍ਰਦਰਸ਼ਨਕਾਰੀ ਵਿਦਿਆਰਥੀ ਸੰਤੁਸ਼ਟ ਨਹੀਂ ਹੋਏ। ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੇ ਡੂਲਾ ਨੂੰ ਪ੍ਰੋਫ਼ੈਸਰ ਦੇ ਅਹੁਦੇ ਤੋਂ ਮੁਅੱਤਲ ਕਰਨ ਦੀ ਮੰਗ ਕੀਤੀ ਸੀ, ਨਾ ਕਿ ਸਿਰਫ਼ ਪ੍ਰਬੰਧਕੀ ਅਹੁਦੇ ਤੋਂ ਹਟਾਉਣ ਦੀ।
ਡੀਨ ਸੂਰਿਆਨਾਰਾਇਣ ਡੂਲਾ ਨੂੰ ਅਹੁਦੇ ਤੋਂ ਹਟਾਉਣ ਦੇ ਫ਼ੈਸਲੇ ਦੀ ਜਾਣਕਾਰੀ ਆਈ ਆਈ ਟੀ ਮੁੰਬਈ ਦੇ ਡਾਇਰੈਕਟਰ ਸ਼ਿਰੀਸ਼ ਕੇਦਾਰੇ ਨੇ ਈਮੇਲ ਰਾਹੀਂ ਵਿਦਿਆਰਥੀਆਂ ਨੂੰ ਦਿੱਤੀ। ਸਾਹਿਲ ਦੇ ਮਾਪਿਆਂ ਨੇ ਇੱਕ ਪ੍ਰੋਫ਼ੈਸਰ ਵੱਲੋਂ ਉਨ੍ਹਾਂ ਦੇ ਪੁੱਤਰ ਨਾਲ ਜਾਤੀਗਤ ਵਿਤਕਰਾ ਕੀਤੇ ਜਾਣ ਦਾ ਦੋਸ਼ ਲਗਾਇਆ ਹੈ।
ਦੂਜੇ ਪਾਸੇ ਭਾਰਤੀ ਤਕਨਾਲੋਜੀ ਸੰਸਥਾਨ (ਆਈ ਆਈ ਟੀ) ਮੁੰਬਈ ਦੇ ਫੈਕਲਟੀ ਫੋਰਮ ਨੇ ਕਿਹਾ ਕਿ ਉਹ ਪ੍ਰੋਫ਼ੈਸਰ ਸੂਰਿਆਨਾਰਾਇਣ ਡੂਲਾ ਦੇ ਨਾਲ ''ਮਜ਼ਬੂਤੀ ਨਾਲ ਖੜ੍ਹਾ'' ਹੈ। ਫੋਰਮ ਨੇ ਕਿਹਾ ਕਿ ਪ੍ਰੋ. ਡੂਲਾ ਨੇ ਡੀਨ (ਵਿਦਿਆਰਥੀ ਮਾਮਲੇ) ਵਜੋਂ ਆਪਣੇ ਲੰਮੇ ਕਾਰਜਕਾਲ ਦੌਰਾਨ ਕੈਂਪਸ ਵਿੱਚ ਵਿਦਿਆਰਥੀ ਭਾਈਚਾਰੇ ਦੀ ਭਲਾਈ ਲਈ ਕਈ ਪਹਿਲਕਦਮੀਆਂ ਸ਼ੁਰੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਫੈਕਲਟੀ ਫੋਰਮ ਨੇ ਇਹ ਵੀ ਕਿਹਾ ਕਿ ਉਹ ''ਝੂਠੀਆਂ ਅਤੇ ਗੁਮਰਾਹਕੁੰਨ ਮੀਡੀਆ ਖ਼ਬਰਾਂ'' ਰਾਹੀਂ ਆਪਣੇ ਸਾਥੀ ਦਾ ਅਕਸ ਖ਼ਰਾਬ ਕੀਤੇ ਜਾਣ ਤੋਂ ''ਦੁਖੀ'' ਹੈ।
ਅਧਿਕਾਰੀਆਂ ਅਨੁਸਾਰ, ਊਰਜਾ ਵਿਗਿਆਨ ਅਤੇ ਇੰਜੀਨੀਅਰਿੰਗ ਵਿਭਾਗ ਦੇ ਬੀ ਟੈੱਕ ਦੂਜੇ ਸਾਲ ਦਾ ਵਿਦਿਆਰਥੀ ਸਾਹਿਲ ਰਵਿੰਦਰ ਵਾਕੋਡੇ (22) 18 ਸਤੰਬਰ ਦੀ ਸ਼ਾਮ ਆਈ ਆਈ ਟੀ ਮੁੰਬਈ ਦੇ ਪਵਈ ਕੈਂਪਸ ਸਥਿਤ ਆਪਣੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਲਟਕਿਆ ਮਿਲਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਉਸ ਦੇ ਮਿਡ-ਟਰਮ ਪ੍ਰੀਖਿਆ ਦੌਰਾਨ ਕਥਿਤ ਤੌਰ ’ਤੇ ਮੋਬਾਈਲ ਫ਼ੋਨ ਦੀ ਵਰਤੋਂ ਕਰਦੇ ਫੜੇ ਜਾਣ ਦੇ ਕੁਝ ਘੰਟਿਆਂ ਬਾਅਦ ਵਾਪਰੀ।
ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦੇ ਰਹਿਣ ਵਾਲੇ ਸਾਹਿਲ ਦੇ ਪਰਿਵਾਰ ਨੇ ਦੋਸ਼ ਲਾਇਆ ਕਿ ਇਹ ਕਦਮ ਚੁੱਕਣ ਤੋਂ ਪਹਿਲਾਂ ਸਾਹਿਲ ਨੂੰ ਸੰਸਥਾਗਤ ਪਰੇਸ਼ਾਨੀ ਅਤੇ ਜਾਤੀਗਤ ਵਿਤਕਰੇ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਕੈਂਪਸ ਵਿੱਚ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤਾ।
ਸਾਹਿਲ ਦੇ ਪਿਤਾ ਰਵਿੰਦਰ ਵਾਕੋਡੇ ਨੇ ਕਿਹਾ, "ਉਹ ਸਾਡਾ ਇਕਲੌਤਾ ਪੁੱਤਰ ਸੀ। ਬਹੁਤ ਸੰਘਰਸ਼ ਤੋਂ ਬਾਅਦ ਅਸੀਂ ਉਸ ਨੂੰ ਇਸ ਮੁਕਾਮ ਤੱਕ ਪਹੁੰਚਾ ਸਕੇ ਸੀ ਅਤੇ ਹੁਣ ਉਨ੍ਹਾਂ ਨੇ ਮੇਰੇ ਪੁੱਤਰ ਨੂੰ ਖ਼ਤਮ ਕਰ ਦਿੱਤਾ। ਸਟਾਫ਼ ਨੇ ਜਾਤੀਗਤ ਵਿਤਕਰੇ ਰਾਹੀਂ ਉਸ ਨੂੰ ਤੰਗ-ਪਰੇਸ਼ਾਨ ਕੀਤਾ।
ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੁੱਤਰ ਦਾ ਜਾਤੀ ਦੇ ਆਧਾਰ ’ਤੇ ਮਜ਼ਾਕ ਉਡਾਇਆ ਗਿਆ, ਉਸ ਨੂੰ ਤਸੀਹੇ ਦਿੱਤੇ ਗਏ ਅਤੇ ਉਸ ਨਾਲ ਵਿਤਕਰਾ ਕੀਤਾ ਗਿਆ। ਉਨ੍ਹਾਂ ਨੇ ਆਪਣੇ ਪੁੱਤਰ ਦੀ ਮੌਤ ਵਿੱਚ ਆਈ ਆਈ ਟੀ ਮੁੰਬਈ ਪ੍ਰਸ਼ਾਸਨ ਦੀ ਭੂਮਿਕਾ ਦੀ ਜਾਂਚ ਦੀ ਮੰਗ ਕੀਤੀ।
ਉੱਥੇ ਹੀ ਆਈ ਆਈ ਟੀ-ਮੁੰਬਈ ਦੇ ਫੈਕਲਟੀ ਮੈਂਬਰਾਂ ਨੇ ਸੋਮਵਾਰ ਨੂੰ ਸੰਸਥਾ ਦੇ ਕੈਂਪਸ ਵਿੱਚ ਸੂਰਿਆਨਾਰਾਇਣ ਡੂਲਾ ਦੇ ਸਮਰਥਨ ਵਿੱਚ ਇੱਕ ਮਾਰਚ ਕੱਢਿਆ। ਫੈਕਲਟੀ ਫੋਰਮ ਨੇ ਕਿਹਾ ਕਿ ਡੂਲਾ ਨੇ 18 ਸਤੰਬਰ ਨੂੰ ਬੀ ਟੈੱਕ ਦੂਜੇ ਸਾਲ ਦੇ ਵਿਦਿਆਰਥੀ ਸਾਹਿਲ ਵਾਕੋਡੇ ਦੇ ਕਥਿਤ ਤੌਰ ’ਤੇ ਮੋਬਾਈਲ ਫ਼ੋਨ ਵਰਤਣ ਦੀ ਸੂਚਨਾ ਦਿੰਦੇ ਸਮੇਂ ''ਸੈਨੇਟ ਵੱਲੋਂ ਪ੍ਰਵਾਨਿਤ ਪ੍ਰੀਖਿਆ ਪ੍ਰਕਿਰਿਆ'' ਦੀ ਪਾਲਣਾ ਕੀਤੀ ਸੀ।
09/21/2026
ਦੇਸ਼📍 ਪੰਜਾਬ
ਸਾਰੇ ਉਮੀਦਵਾਰ ਪ੍ਰੀਖਿਆ ਕੇਂਦਰ ’ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਉਣ। ਨਿਰਧਾਰਤ ਸਮੇਂ ਤੋਂ ਬਾਅਦ ਪ੍ਰੀਖਿਆ ਕੇਂਦਰ ’ਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ ਤੇ ਉਮੀਦਵਾਰ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਹਨ।
ਸਾਰੇ ਉਮੀਦਵਾਰ ਪ੍ਰੀਖਿਆ ਕੇਂਦਰ ’ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਉਣ। ਨਿਰਧਾਰਤ ਸਮੇਂ ਤੋਂ ਬਾਅਦ ਪ੍ਰੀਖਿਆ ਕੇਂਦਰ ’ਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ ਤੇ ਉਮੀਦਵਾਰ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਹਨ।
ਐਜੂਕੇਸ਼ਨ ਡੈਸਕ, ਨਵੀਂ ਦਿੱਲੀ: ਐੱਸਬੀਆਈ ਵੱਲੋਂ ਕਲਰਕ ਦੀ ਮੁੱਢਲੀ ਪ੍ਰੀਖਿਆ ਲਈ ਸਾਰੇ ਬਿਨੈਕਾਰਾਂ ਦੇ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ। ਉਮੀਦਵਾਰ ਇਸ ਨੂੰ ਅਧਿਕਾਰਤ ਵੈੱਬਸਾਈਟ ਜਾਂ ਇਸ ਪੇਜ ’ਤੇ ਦਿੱਤੇ ਸਿੱਧੇ ਲਿੰਕ ਰਾਹੀਂ ਡਾਊਨਲੋਡ ਕਰ ਸਕਦੇ ਹਨ। ਸਟੇਟ ਬੈਂਕ ਆਫ਼ ਇੰਡੀਆ ’ਚ ਜੂਨੀਅਰ ਐਸੋਸੀਏਟ ਕਲਰਕ ਦੇ ਅਹੁਦਿਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਲਈ ਐਡਮਿਟ ਕਾਰਡ ਡਾਊਨਲੋਡ ਕਰਨ ਵਾਸਤੇ ਉਪਲਬਧ ਕਰਵਾ ਦਿੱਤੇ ਗਏ ਹਨ। ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰ ਤੁਰੰਤ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਜਾਂ ਇਸ ਪੇਜ ’ਤੇ ਦਿੱਤੇ ਸਿੱਧੇ ਲਿੰਕ ਰਾਹੀਂ ਹਾਲ ਟਿਕਟ ਡਾਊਨਲੋਡ ਕਰ ਸਕਦੇ ਹਨ। ਐਡਮਿਟ ਕਾਰਡ ਡਾਊਨਲੋਡ ਕਰਨ ਲਈ ਲਾਗਇਨ ਵੇਰਵੇ ਦਰਜ ਕਰਨੇ ਪੈਣਗੇ।
ਐਸਬੀਆਈ ਵੱਲੋਂ ਕਲਰਕ ਪ੍ਰੀਲਿਮਜ਼ ਪ੍ਰੀਖਿਆ 26 ਤੇ 27 ਸਤੰਬਰ 2026 ਨੂੰ ਦੇਸ਼ ਭਰ ਦੇ ਨਿਰਧਾਰਤ ਸ਼ਹਿਰਾਂ ’ਚ ਹੋਵੇਗੀ। ਸਾਰੇ ਉਮੀਦਵਾਰ ਪ੍ਰੀਖਿਆ ਕੇਂਦਰ ’ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚ ਕੇ ਆਪਣੀ ਹਾਜ਼ਰੀ ਦਰਜ ਕਰਵਾਉਣ। ਨਿਰਧਾਰਤ ਸਮੇਂ ਤੋਂ ਬਾਅਦ ਪ੍ਰੀਖਿਆ ਕੇਂਦਰ ’ਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ ਤੇ ਉਮੀਦਵਾਰ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਹਨ।
ਹਾਲ ਟਿਕਟ ਡਾਊਨਲੋਡ ਕਰਨ ਦੇ ਕਦਮ ਐਸਬੀਆਈ ਕਲਰਕ ਐਡਮਿਟ ਕਾਰਡ 2026 ਡਾਊਨਲੋਡ ਕਰਨ ਲਈ ਸਭ ਤੋਂ ਪਹਿਲਾਂ ਅਧਿਕਾਰਤ ਵੈੱਬਸਾਈਟ ’ਤੇ ਜਾਓ।
ਵੈੱਬਸਾਈਟ ਦੇ ਹੋਮ ਪੇਜ ’ਤੇ ਕਰੀਅਰ ਸੈਕਸ਼ਨ ’ਚ ਜਾ ਕੇ ਭਰਤੀ ਨਾਲ ਸਬੰਧਤ ਐਡਮਿਟ ਕਾਰਡ ਲਿੰਕ ’ਤੇ ਕਲਿੱਕ ਕਰੋ।
ਇਸ ਤੋਂ ਬਾਅਦ ਰਜਿਸਟ੍ਰੇਸ਼ਨ ਨੰਬਰ/ਰੋਲ ਨੰਬਰ ਤੇ ਜਨਮ ਮਿਤੀ (ਪਾਸਵਰਡ) ਦਰਜ ਕਰਕੇ ਲੌਗਇਨ ਕਰੋ।
ਹੁਣ ਤੁਹਾਡਾ ਐਡਮਿਟ ਕਾਰਡ ਸਕ੍ਰੀਨ ’ਤੇ ਖੁੱਲ੍ਹ ਜਾਵੇਗਾ। ਇਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟਆਊਟ ਕੱਢ ਲਓ।
ਐਸਬੀਆਈ ਪ੍ਰੀਲਿਮਜ਼ ਪ੍ਰੀਖਿਆ ’ਚ ਬਹੁ-ਵਿਕਲਪੀ ਪ੍ਰਸ਼ਨ ਪੁੱਛੇ ਜਾਣਗੇ। ਪ੍ਰਸ਼ਨ ਪੱਤਰ ’ਚ ਕੁੱਲ 100 ਪ੍ਰਸ਼ਨ ਹੋਣਗੇ ਤੇ ਇਸ ’ਚ ਤਿੰਨ ਸੈਕਸ਼ਨ ਸ਼ਾਮਲ ਹੋਣਗੇ। ਇੰਗਲਿਸ਼ ਲੈਂਗਵੇਜ: 30 ਪ੍ਰਸ਼ਨ
ਪ੍ਰਸ਼ਨ ਪੱਤਰ ਹੱਲ ਕਰਨ ਲਈ 60 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਹਰੇਕ ਸਹੀ ਉੱਤਰ ਲਈ ਇੱਕ ਅੰਕ ਮਿਲੇਗਾ, ਜਦਕਿ ਹਰੇਕ ਗਲਤ ਉੱਤਰ ਲਈ 1/4 ਅੰਕ ਦੀ ਕਟੌਤੀ ਕੀਤੀ ਜਾਵੇਗੀ। ਸੂਬੇ ਅਨੁਸਾਰ ਜਾਣੋ, ਕਿੱਥੇ ਕਿੰਨੇ ਅਹੁਦਿਆਂ ’ਤੇ ਹੋਵੇਗੀ ਭਰਤੀ ਗੁਜਰਾਤ: 330 ਅਹੁਦੇ
ਇਨ੍ਹਾਂ ਸਾਰੇ ਅਹੁਦਿਆਂ ਤੋਂ ਇਲਾਵਾ 1444 ਅਹੁਦੇ ਬੈਕਲੌਗ ਅਸਾਮੀਆਂ ਲਈ ਰਾਖਵੇਂ ਹਨ। ਇਸ ਤਰ੍ਹਾਂ ਕੁੱਲ 9124 ਖਾਲੀ ਅਹੁਦਿਆਂ ’ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ।
09/21/2026
ਦੇਸ਼📍 ਪੰਜਾਬ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੋਮਵਾਰ ਨੂੰ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਸਬੰਧਤ ਵੋਟਰ ਵਿਵਾਦ ਦੇ ਮਾਮਲੇ ਵਿੱਚ ਮੈਜਿਸਟਰੇਟ ਅਦਾਲਤ ਦਾ ਇੱਕ ਸਾਲ ਪੁਰਾਣਾ ਫ਼ੈਸਲਾ ਪਲਟ ਦਿੱਤਾ ਹੈ।
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੋਮਵਾਰ ਨੂੰ ਕਾਂਗਰਸ ਆਗੂ ਸੋਨੀਆ ਗਾਂਧੀ ਨਾਲ ਸਬੰਧਤ ਵੋਟਰ ਵਿਵਾਦ ਦੇ ਮਾਮਲੇ ਵਿੱਚ ਮੈਜਿਸਟਰੇਟ ਅਦਾਲਤ ਦਾ ਇੱਕ ਸਾਲ ਪੁਰਾਣਾ ਫ਼ੈਸਲਾ ਪਲਟ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਮੁੜ ਸੁਣਵਾਈ ਦੇ ਨਿਰਦੇਸ਼ ਦਿੱਤੇ ਹਨ। ਇਹ ਮਾਮਲਾ ਸੋਨੀਆ ਗਾਂਧੀ ਦਾ ਨਾਮ ਵੋਟਰ ਸੂਚੀ ਵਿੱਚ ਕਥਿਤ ਤੌਰ ’ਤੇ ਗ਼ਲਤ ਢੰਗ ਨਾਲ ਦਰਜ ਕੀਤੇ ਜਾਣ ਦੇ ਦੋਸ਼ਾਂ ਨਾਲ ਸਬੰਧਤ ਹੈ।
ਇਸ ਮਾਮਲੇ ਵਿੱਚ ਵਕੀਲ ਵਿਕਾਸ ਤ੍ਰਿਪਾਠੀ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੋਨੀਆ ਗਾਂਧੀ ਦਾ ਨਾਮ 1980 ਵਿੱਚ ਨਵੀਂ ਦਿੱਲੀ ਸੰਸਦੀ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਕੀਤਾ ਗਿਆ ਸੀ, ਜਦਕਿ ਉਨ੍ਹਾਂ ਨੇ 30 ਅਪਰੈਲ 1983 ਨੂੰ ਭਾਰਤੀ ਨਾਗਰਿਕਤਾ ਹਾਸਲ ਕੀਤੀ ਸੀ।
ਇਸ ਤੋਂ ਪਹਿਲਾਂ 11 ਸਤੰਬਰ 2025 ਨੂੰ ਮੈਜਿਸਟਰੇਟ ਅਦਾਲਤ ਨੇ ਸੋਨੀਆ ਗਾਂਧੀ ਖ਼ਿਲਾਫ਼ ਧੋਖਾਧੜੀ ਅਤੇ ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਐੱਫਆਈਆਰ ਦਰਜ ਕਰਨ ਦੀ ਮੰਗ ਰੱਦ ਕਰ ਦਿੱਤੀ ਸੀ। ਹੁਣ ਰਾਊਜ਼ ਐਵੇਨਿਊ ਅਦਾਲਤ ਨੇ ਉਸ ਹੁਕਮ ਵਿੱਚ ਖਾਮੀਆਂ ਦੱਸਦਿਆਂ ਮਾਮਲੇ ਦੀ ਮੁੜ ਸੁਣਵਾਈ ਦਾ ਰਾਹ ਖੋਲ੍ਹ ਦਿੱਤਾ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੋਨੀਆ ਗਾਂਧੀ ਦਾ ਨਾਮ 1980 ਵਿੱਚ ਨਵੀਂ ਦਿੱਲੀ ਸੰਸਦੀ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਸ਼ਿਕਾਇਤਕਰਤਾ ਮੁਤਾਬਕ 1982 ਵਿੱਚ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚੋਂ ਹਟਾ ਦਿੱਤਾ ਗਿਆ ਅਤੇ 1983 ਵਿੱਚ ਮੁੜ ਸ਼ਾਮਲ ਕੀਤਾ ਗਿਆ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ 1983 ਵਿੱਚ ਮੁੜ ਨਾਮ ਦਰਜ ਕੀਤੇ ਜਾਣ ਦੀ ਕਾਰਵਾਈ ਵੀ 30 ਅਪਰੈਲ ਨੂੰ ਨਾਗਰਿਕਤਾ ਮਿਲਣ ਤੋਂ ਪਹਿਲਾਂ ਹੋਈ ਸੀ।
ਰਾਊਜ਼ ਐਵੇਨਿਊ ਅਦਾਲਤ ਨੇ ਮੈਜਿਸਟਰੇਟ ਦੇ ਪੁਰਾਣੇ ਹੁਕਮ ਵਿੱਚ ਕਈ ਖਾਮੀਆਂ ਦਾ ਜ਼ਿਕਰ ਕੀਤਾ। ਅਦਾਲਤ ਮੁਤਾਬਕ ਪਹਿਲੇ ਹੁਕਮ ਵਿੱਚ ਇਸ ਗੱਲ ਦੀ ਢੁਕਵੀਂ ਜਾਂਚ ਨਹੀਂ ਕੀਤੀ ਗਈ ਕਿ ਸੋਨੀਆ ਗਾਂਧੀ ਦਾ ਨਾਮ 1980 ਵਿੱਚ ਵੋਟਰ ਸੂਚੀ ਵਿੱਚ ਕਿਵੇਂ ਸ਼ਾਮਲ ਹੋਇਆ, 1982 ਵਿੱਚ ਕਿਵੇਂ ਹਟਾਇਆ ਗਿਆ ਅਤੇ 1983 ਵਿੱਚ ਮੁੜ ਕਿਵੇਂ ਦਰਜ ਕੀਤਾ ਗਿਆ।
ਅਦਾਲਤ ਨੇ ਕਿਹਾ ਕਿ ਮੈਜਿਸਟਰੇਟ ਨੇ ਇਹ ਤੈਅ ਕਰਨ ਦੀ ਬਜਾਏ ਕਿ ਸ਼ਿਕਾਇਤ ਵਿੱਚ ਲਾਏ ਗਏ ਦੋਸ਼ ਕਿਸੇ ਅਪਰਾਧ ਦਾ ਖੁਲਾਸਾ ਕਰਦੇ ਹਨ ਜਾਂ ਨਹੀਂ, ਸ਼ਿਕਾਇਤ ਨੂੰ ਲੋੜੀਂਦੇ ਵੇਰਵਿਆਂ ਦੀ ਘਾਟ ਵਾਲੀ ਦੱਸ ਕੇ ਰੱਦ ਕਰ ਦਿੱਤਾ ਸੀ।
ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਕਿ ਮੈਜਿਸਟਰੇਟ ਦੇ ਹੁਕਮ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 175(3) ਦੇ ਪ੍ਰਬੰਧ ਦੀ ਵੀ ਢੁਕਵੀਂ ਪਾਲਣਾ ਨਹੀਂ ਕੀਤੀ ਗਈ। ਇਸ ਧਾਰਾ ਤਹਿਤ ਮੈਜਿਸਟਰੇਟ ਕਿਸੇ ਸੰਜੋਗਯੋਗ ਅਪਰਾਧ ਦੇ ਦੋਸ਼ਾਂ ਦੀ ਪੁਲੀਸ ਜਾਂਚ ਦੇ ਹੁਕਮ ਦੇ ਸਕਦਾ ਹੈ।
ਅਦਾਲਤ ਦੇ ਇਸ ਹੁਕਮ ਤੋਂ ਬਾਅਦ ਹੁਣ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ। ਹਾਲਾਂਕਿ, ਮਾਮਲੇ ਦੀ ਮੁੜ ਸੁਣਵਾਈ ਦਾ ਹੁਕਮ ਆਪਣੇ ਆਪ ਵਿੱਚ ਸੋਨੀਆ ਗਾਂਧੀ ਖ਼ਿਲਾਫ਼ ਲਾਏ ਗਏ ਦੋਸ਼ ਸਾਬਤ ਹੋਣਾ ਨਹੀਂ ਹੈ।
09/21/2026
ਦੇਸ਼📍 ਪੰਜਾਬ
ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਵਕੀਲ ਸਤਿਆ ਪਾਲ ਜੈਨ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ 31 ਦਸੰਬਰ 2026 ਤੱਕ ਛੇਵੀਂ ਮਿਆਦ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਾਸਤੇ ਮੁੜ ਭਾਰਤ ਦਾ ਵਧੀਕ ਸਾਲਿਸਟਰ ਜਨਰਲ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਵਕੀਲ ਸਤਿਆ ਪਾਲ ਜੈਨ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ 31 ਦਸੰਬਰ 2026 ਤੱਕ ਛੇਵੀਂ ਮਿਆਦ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਾਸਤੇ ਮੁੜ ਭਾਰਤ ਦਾ ਵਧੀਕ ਸਾਲਿਸਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਭਾਰਤ ਸਰਕਾਰ ਦੇ ਅਧਿਕਾਰਤ ਗਜ਼ਟ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਅਹੁਦਾ ਕੇਂਦਰੀ ਕੈਬਨਿਟ ਦੁਆਰਾ ਦਸੰਬਰ 2014 ਵਿੱਚ ਬਣਾਇਆ ਗਿਆ ਸੀ ਅਤੇ ਜੈਨ ਨੂੰ ਪਹਿਲੀ ਵਾਰ 9 ਅਪਰੈਲ, 2015 ਨੂੰ ਚੰਡੀਗੜ੍ਹ ਵਿੱਚ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ। ਇਹ ਅਹੁਦਾ ਭਾਰਤ ਸਰਕਾਰ ਦੇ ਲਾਅ ਆਫ਼ੀਸਰਜ਼ (ਕੰਡੀਸ਼ਨ ਆਫ਼ ਸਰਵਿਸ) ਰੂਲਜ਼, 1987 ਅਧੀਨ ਆਉਂਦਾ ਹੈ, ਜੋ ਅਟਾਰਨੀ ਜਨਰਲ, ਸਾਲਿਸਟਰ ਜਨਰਲ ਅਤੇ ਹੋਰ ਵਧੀਕ ਸਾਲਿਸਟਰ ਜਨਰਲਾਂ ਦੀਆਂ ਸੇਵਾ ਸ਼ਰਤਾਂ ਨੂੰ ਵੀ ਨਿਯੰਤਰਿਤ ਕਰਦੇ ਹਨ।
ਵਧੀਕ ਸਾਲਿਸਟਰ ਜਨਰਲ ਦੇ ਤੌਰ 'ਤੇ, ਜੈਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਂਦਰ ਸਰਕਾਰ ਦੇ ਸਾਰੇ ਕੇਸਾਂ ਨੂੰ ਸੰਭਾਲਦੇ ਹਨ। ਉਹ ਲਗਪਗ 200 ਵਕੀਲਾਂ ਦੇ ਇੱਕ ਪੈਨਲ ਦੀ ਨਿਗਰਾਨੀ ਕਰਦੇ ਹਨ, ਜਿਸ ਵਿੱਚ ਇੱਕ ਡਿਪਟੀ ਸਾਲਿਸਟਰ ਜਨਰਲ, ਸੀਨੀਅਰ ਪੈਨਲ ਕੌਂਸਲ ਅਤੇ ਕੇਂਦਰ ਸਰਕਾਰ ਦੇ ਵਕੀਲ ਸ਼ਾਮਲ ਹਨ ਤੇ ਉਨ੍ਹਾਂ ਵਿਚਕਾਰ ਕੇਸਾਂ ਦੀ ਵੰਡ ਕਰਨ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕੋਲ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੀਆਂ ਜ਼ਿਲ੍ਹਾ ਅਤੇ ਹੇਠਲੀਆਂ ਅਦਾਲਤਾਂ ਵਿੱਚ ਕੇਂਦਰ ਸਰਕਾਰ ਦੇ ਮੁਕੱਦਮਿਆਂ ਦੀ ਸਮੁੱਚੀ ਜ਼ਿੰਮੇਵਾਰੀ ਵੀ ਹੈ।
ਜੈਨ ਲਗਪਗ ਇੱਕ ਦਹਾਕੇ ਤੱਕ ਕੌਮੀ ਪੱਧਰ 'ਤੇ ਭਾਜਪਾ ਦੇ ਲੀਗਲ ਸੈੱਲ ਦੇ ਮੁਖੀ ਰਹਿ ਚੁੱਕੇ ਹਨ। ਉਹ 1996 ਅਤੇ 1998 ਵਿੱਚ ਚੰਡੀਗੜ੍ਹ ਤੋਂ ਲੋਕ ਸਭਾ ਲਈ ਚੁਣੇ ਗਏ ਸਨ।
09/21/2026
ਸਿਆਸਤ📍 ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦਾ ਮੁਨਾਫ਼ਾ’ ਨੂੰ ਚੋਣ ਮੁਹਿੰਮ ਦੇ ਕੇਂਦਰ ਵਿੱਚ ਰੱਖਦਿਆਂ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ।
ਚੋਣ ਮੁਹਿੰਮ ਦੌਰਾਨ ਲੋਕਾਂ ਵੱਲੋਂ ਮਿਲੇ ਨਿੱਘੇ ਸਵਾਗਤ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਾਲ 2022 ਤੋਂ ਹੁਣ ਤੱਕ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੋਣ ਮੁਹਿੰਮ ਸਕਾਰਾਤਮਕ ਰਹੇਗੀ ਅਤੇ ਇਸ ਦਾ ਕੇਂਦਰ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਜ਼ਮੀਨੀ ਪੱਧਰ ’ਤੇ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਤੋਂ ਸਮਰਥਨ ਮੰਗੇਗੀ ਅਤੇ ਨਾਲ ਹੀ ਵਿਰੋਧੀ ਪਾਰਟੀਆਂ ਤੋਂ ਉਨ੍ਹਾਂ ਦੇ ਕਾਰਜਕਾਲ ਅਤੇ ਨਸ਼ਿਆਂ ਦੇ ਮੁੱਦੇ ’ਤੇ ਜਵਾਬ ਵੀ ਮੰਗੇਗੀ।
ਘਰ-ਘਰ ਮੁਹਿੰਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿੱਚ ਵੱਖ-ਵੱਖ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਦੇ ਵਿਚਾਰ ਸੁਣੇ, ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ਵੱਖ-ਵੱਖ ਯੋਜਨਾਵਾਂ ਤੇ ਪਹਿਲਕਦਮੀਆਂ ਆਮ ਪਰਿਵਾਰਾਂ ਨੂੰ ਕਿਵੇਂ ਸਿੱਧਾ ਲਾਭ ਪਹੁੰਚਾ ਰਹੀਆਂ ਹਨ। ਲੋਕਾਂ ਨੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹੀ ਰਿਪੋਰਟ ਕਾਰਡ ਪੰਜਾਬ ਦੇ ਹਰ ਘਰ ਤੱਕ ਲਿਜਾਇਆ ਜਾਵੇਗਾ।
ਇਸ ਮੁਹਿੰਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਲਿਖਿਆ, “ਅੱਜ ਆਪਣੇ ਹਲਕੇ ਧੂਰੀ ਤੋਂ ਪਾਰਟੀ ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਅਸੀਂ ਪੰਜਾਬ ਲਈ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਜਾਵਾਂਗੇ। ਅਸੀਂ 2022 ਵਿੱਚ ਦਿੱਤੀਆਂ ਸਾਰੀਆਂ ਗਾਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਹੈ। ਮੁਫ਼ਤ ਬਿਜਲੀ, ਬਿਹਤਰ ਸਕੂਲਾਂ ਅਤੇ ਆਮ ਆਦਮੀ ਕਲੀਨਿਕਾਂ ਵਰਗੀਆਂ ਸਹੂਲਤਾਂ ਨਾਲ ਹਰ ਪਰਿਵਾਰ ਦੀ ਹੁਣ ਲਗਭਗ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੱਚਤ ਹੋ ਰਹੀ ਹੈ। ਅਸੀਂ ਆਪਣੇ ਵਾਅਦੇ ਪੂਰੇ ਕੀਤੇ ਹਨ, ਇਸੇ ਲਈ ਅੱਜ ਸਿਰ ਉੱਚਾ ਕਰਕੇ ਤੁਹਾਡੇ ਸਾਹਮਣੇ ਆਏ ਹਾਂ।”
ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦਾ ਹਰ ਪਰਿਵਾਰ ਅੱਜ ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਪਹਿਲਕਦਮੀਆਂ ਸਦਕਾ ਸਾਲਾਨਾ 1.82 ਲੱਖ ਰੁਪਏ ਦਾ ਲਾਭ ਪ੍ਰਾਪਤ ਕਰ ਰਿਹਾ ਹੈ। ਇਹ ਕੋਈ ਕਾਲਪਨਿਕ ਅੰਕੜਾ ਨਹੀਂ ਹੈ। ਇਹ ਉਹ ਪੈਸਾ ਹੈ ਜੋ ਹੁਣ ਕਿਸੇ ਪਰਿਵਾਰ ਨੂੰ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਆਪਣੀ ਜੇਬ ਵਿੱਚੋਂ ਨਹੀਂ ਖਰਚਣਾ ਪੈਂਦਾ। ਮੈਂ ਚਾਹੁੰਦਾ ਹਾਂ ਕਿ ਹਰ ਪਰਿਵਾਰ ਖ਼ੁਦ ਬੈਠ ਕੇ ਹਿਸਾਬ ਲਗਾਵੇ ਕਿ ਉਹ ਹਰ ਮਹੀਨੇ ਕਿੰਨੀ ਬੱਚਤ ਕਰ ਰਿਹਾ ਹੈ। ਇਹੀ ‘ਮਾਨ ਦਾ ਮੁਨਾਫ਼ਾ’ ਦਾ ਅਸਲ ਅਰਥ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੇ ਜ਼ਰੂਰੀ ਸੇਵਾਵਾਂ ’ਤੇ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਘਟਾਇਆ ਹੈ, ਜਿਸ ਨਾਲ ਲੋਕ ਆਪਣੀ ਮਿਹਨਤ ਦੀ ਕਮਾਈ ਨੂੰ ਘਰ ਦੀਆਂ ਹੋਰ ਲੋੜਾਂ ਲਈ ਵਰਤ ਸਕਦੇ ਹਨ। ਉਨ੍ਹਾਂ ਕਿਹਾ, “ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲੋਕਾਂ ਦੀ ਮਿਹਨਤ ਦੀ ਕਮਾਈ ਬਚਾਉਣ ਵਿੱਚ ਮਦਦ ਕਰ ਰਹੀਆਂ ਹਨ। ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। ਇਸ ਦਾ ਮਤਲਬ ਹੈ ਕਿ ਪਹਿਲਾਂ ਬਿਜਲੀ ਬਿੱਲਾਂ ’ਤੇ ਖਰਚ ਹੋਣ ਵਾਲਾ ਪੈਸਾ ਹੁਣ ਬੱਚਿਆਂ, ਘਰਾਂ ਅਤੇ ਖੇਤੀਬਾੜੀ ਦੀਆਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ। ਮੁੱਢਲੀਆਂ ਸਿਹਤ ਸੇਵਾਵਾਂ ਦੇ ਵਿਸਥਾਰ ਨਾਲ ਹੁਣ ਬੁਖ਼ਾਰ, ਆਮ ਜਾਂਚ ਜਾਂ ਬੁਨਿਆਦੀ ਡਾਇਗਨੌਸਟਿਕ ਟੈਸਟ ਲਈ ਕਿਸੇ ਪਰਿਵਾਰ ਨੂੰ ਕਰਜ਼ਾ ਲੈਣ ਜਾਂ ਆਪਣੀ ਬੱਚਤ ਖਰਚਣ ਦੀ ਲੋੜ ਨਹੀਂ ਪੈਂਦੀ।”
ਉਨ੍ਹਾਂ ਕਿਹਾ, “ਸਰਕਾਰੀ ਸਕੂਲਾਂ ਵਿੱਚ ਹੋਏ ਸੁਧਾਰਾਂ ਨਾਲ ਮਾਪਿਆਂ ਦਾ ਆਪਣੇ ਬੱਚਿਆਂ ਨੂੰ ਬਿਨਾਂ ਮਹਿੰਗੀਆਂ ਪ੍ਰਾਈਵੇਟ ਫੀਸਾਂ ਦੇ ਬਿਹਤਰ ਸਿੱਖਿਆ ਦਿਵਾਉਣ ਪ੍ਰਤੀ ਭਰੋਸਾ ਵਧਿਆ ਹੈ। ਇਨ੍ਹਾਂ ਫ਼ੈਸਲਿਆਂ ਪਿੱਛੇ ਸੋਚ ਬਹੁਤ ਸਪੱਸ਼ਟ ਹੈ—ਆਮ ਆਦਮੀ ਦਾ ਪੈਸਾ ਆਮ ਆਦਮੀ ’ਤੇ ਹੀ ਖਰਚ ਹੋਣਾ ਚਾਹੀਦਾ ਹੈ। ਸਰਕਾਰੀ ਮਾਲੀਆ ਉਨ੍ਹਾਂ ਲੋਕਾਂ ਦਾ ਹੈ ਜੋ ਇਸ ਨੂੰ ਪੈਦਾ ਕਰਦੇ ਹਨ ਅਤੇ ਇਹ ਪੈਸਾ ਅਜਿਹੀਆਂ ਸੇਵਾਵਾਂ ਦੇ ਰੂਪ ਵਿੱਚ ਲੋਕਾਂ ਕੋਲ ਵਾਪਸ ਜਾਣਾ ਚਾਹੀਦਾ ਹੈ, ਜਿਨ੍ਹਾਂ ਨੂੰ ਉਹ ਦੇਖ, ਵਰਤ ਅਤੇ ਮਹਿਸੂਸ ਕਰ ਸਕਣ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦਹਾਕਿਆਂ ਤੱਕ ਪੰਜਾਬ ਦੇ ਲੋਕ ਟੈਕਸ ਅਦਾ ਕਰਦੇ ਰਹੇ ਪਰ ਉਨ੍ਹਾਂ ਨੂੰ ਆਪਣੇ ਯੋਗਦਾਨ ਦੇ ਅਨੁਪਾਤ ਵਿੱਚ ਸਹੂਲਤਾਂ ਨਹੀਂ ਮਿਲੀਆਂ। ਸਾਡੀ ਸਰਕਾਰ ਸਰੋਤਾਂ ਨੂੰ ਵਿਸ਼ੇਸ਼ ਅਧਿਕਾਰ ਪ੍ਰਾਪਤ ਵਰਗਾਂ ਦੀ ਬਜਾਏ ਆਮ ਪਰਿਵਾਰਾਂ ਵੱਲ ਮੋੜ ਕੇ ਇਸ ਪਾੜੇ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ। ‘ਮਾਨ ਦਾ ਮੁਨਾਫ਼ਾ’ ਹਰ ਪਰਿਵਾਰ ਲਈ ਇੱਕ ਸਿੱਧਾ ਸਵਾਲ ਹੈ—ਅੱਜ ਤੁਹਾਡਾ ਪਰਿਵਾਰ ਪਹਿਲਾਂ ਦੇ ਮੁਕਾਬਲੇ ਕਿੰਨਾ ਬਿਹਤਰ ਹੈ? ਤੁਸੀਂ ਹਰ ਮਹੀਨੇ ਕਿੰਨੀ ਬੱਚਤ ਕਰ ਰਹੇ ਹੋ, ਇਸ ਦਾ ਹਿਸਾਬ ਲਗਾਓ ਅਤੇ ਇਹ ਜਵਾਬ ਕਿਸੇ ਵੀ ਚੋਣ ਭਾਸ਼ਣ ਨਾਲੋਂ ਵੱਧ ਪ੍ਰਭਾਵਸ਼ਾਲੀ ਹੋਵੇਗਾ।”
ਪੇਂਡੂ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿੰਡਾਂ ਤੱਕ ਸਰਕਾਰੀ ਸਰੋਤ ਪਹੁੰਚਾਉਣ ਦੇ ਢੰਗ ਵਿੱਚ ਬਦਲਾਅ ਲਿਆਂਦਾ ਹੈ ਅਤੇ ਪਿੰਡ ਪੱਧਰੀ ਵਿਕਾਸ ਨੂੰ ਆਪਣੀ ਨੀਤੀ ਦਾ ਕੇਂਦਰੀ ਹਿੱਸਾ ਬਣਾਇਆ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹਰ ਪਿੰਡ ਨੂੰ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ। ਸੂਬੇ ਭਰ ਦੀਆਂ ਪੰਚਾਇਤਾਂ ਨੂੰ ਗਲੀਆਂ, ਨਾਲੀਆਂ, ਪਾਣੀ ਦੀ ਸਪਲਾਈ, ਕਮਿਊਨਿਟੀ ਇਮਾਰਤਾਂ, ਖੇਡ ਮੈਦਾਨਾਂ, ਸਟਰੀਟ ਲਾਈਟਾਂ ਅਤੇ ਪਿੰਡਾਂ ਵੱਲੋਂ ਖ਼ੁਦ ਤੈਅ ਕੀਤੇ ਹੋਰ ਵਿਕਾਸ ਕਾਰਜਾਂ ਲਈ ਫੰਡ ਦਿੱਤੇ ਜਾ ਰਹੇ ਹਨ। ਬਦਲਾਅ ਸਿਰਫ਼ ਫੰਡਾਂ ਦੀ ਮਾਤਰਾ ਵਿੱਚ ਹੀ ਨਹੀਂ, ਸਗੋਂ ਇਨ੍ਹਾਂ ਦੀ ਵੰਡ ਦੇ ਢੰਗ ਵਿੱਚ ਵੀ ਆਇਆ ਹੈ।”
ਉਨ੍ਹਾਂ ਕਿਹਾ, “ਹੁਣ ਹਰ ਪਿੰਡ ਨੂੰ, ਭਾਵੇਂ ਉਸ ਨੇ ਕਿਸੇ ਵੀ ਪਾਰਟੀ ਦਾ ਸਮਰਥਨ ਕੀਤਾ ਹੋਵੇ, ਸੂਬੇ ਦੇ ਸਰੋਤਾਂ ’ਤੇ ਬਰਾਬਰ ਦਾ ਹੱਕਦਾਰ ਮੰਨਿਆ ਜਾ ਰਿਹਾ ਹੈ। ਖਰਚਿਆ ਜਾ ਰਿਹਾ ਪੈਸਾ ਕਿਸੇ ਪਾਰਟੀ ਜਾਂ ਆਗੂ ਦਾ ਨਹੀਂ, ਸਗੋਂ ਸਮੁੱਚੇ ਪੰਜਾਬ ਦੇ ਲੋਕਾਂ ਦਾ ਹੈ। ਪਿਛਲੀਆਂ ਸਰਕਾਰਾਂ ਨੇ ਲੰਬੇ ਸਮੇਂ ਤੱਕ ਕੁਝ ਚੋਣਵੇਂ ਹਲਕਿਆਂ ’ਤੇ ਹੀ ਧਿਆਨ ਕੇਂਦਰਿਤ ਕਰਕੇ ਬਾਕੀ ਖੇਤਰਾਂ ਨੂੰ ਅਣਗੌਲਿਆ ਕੀਤਾ। ਸਾਡੀ ਪਹੁੰਚ ਪਿੰਡ ਨੂੰ ਵਿਕਾਸ ਦੀ ਬੁਨਿਆਦੀ ਇਕਾਈ ਵਜੋਂ ਮਜ਼ਬੂਤ ਕਰਨ ਦੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਪੰਜਾਬ ਅੰਦਰ ਹੀ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰਨ ਅਤੇ ਬੁਨਿਆਦੀ ਸਹੂਲਤਾਂ ਦੀ ਭਾਲ ਵਿੱਚ ਉਨ੍ਹਾਂ ਦੇ ਪਰਵਾਸ ਨੂੰ ਘਟਾਉਣ ਲਈ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ, “ਹਰ ਪਿੰਡ ਵਿੱਚ ਬਿਹਤਰ ਸੜਕਾਂ, ਭਰੋਸੇਯੋਗ ਪਾਣੀ ਦੀ ਸਪਲਾਈ, ਸੁਚਾਰੂ ਢੰਗ ਨਾਲ ਚੱਲਦੇ ਸਕੂਲ ਅਤੇ ਆਸਾਨੀ ਨਾਲ ਪਹੁੰਚਯੋਗ ਸਿਹਤ ਕੇਂਦਰ ਹੀ ਖੁਸ਼ਹਾਲ ਪੰਜਾਬ ਦੀ ਨੀਂਹ ਹਨ। ਸਾਡੇ ਨੌਜਵਾਨਾਂ ਨੂੰ ਸਿਰਫ਼ ਇਸ ਲਈ ਆਪਣੇ ਘਰ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ ਕਿ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਲੋੜੀਂਦੀਆਂ ਸਹੂਲਤਾਂ ਨਹੀਂ ਹਨ। ਇਸ ਨਿਵੇਸ਼ ਦੇ ਨਤੀਜੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਪਹਿਲਾਂ ਹੀ ਦਿਖਾਈ ਦੇ ਰਹੇ ਹਨ ਅਤੇ ਲੋਕ ਆਪਣੇ ਅਤੇ ਨੇੜਲੇ ਪਿੰਡਾਂ ਵਿੱਚ ਮੁਕੰਮਲ ਹੋਏ ਪ੍ਰਾਜੈਕਟਾਂ ਨੂੰ ਖ਼ੁਦ ਦੇਖ ਸਕਦੇ ਹਨ।”
ਚੋਣ ਮੁਹਿੰਮ ਦੀ ਰਣਨੀਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਆਪਣੀ ਚੋਣ ਮੁਹਿੰਮ ਨੂੰ ਨਿੱਜੀ ਹਮਲਿਆਂ ਜਾਂ ਨਕਾਰਾਤਮਕਤਾ ਦੀ ਬਜਾਏ ਸਰਕਾਰ ਦੇ ਕੰਮਾਂ ’ਤੇ ਕੇਂਦਰਿਤ ਰੱਖੇਗੀ। ਉਨ੍ਹਾਂ ਕਿਹਾ, “ਸਾਡੀ ਸਮੁੱਚੀ ਚੋਣ ਮੁਹਿੰਮ ਸਕਾਰਾਤਮਕ ਰਹੇਗੀ ਅਤੇ ਅਸੀਂ ਸਿਰਫ਼ ਆਪਣੇ ਕੰਮਾਂ ਦੀ ਗੱਲ ਕਰਾਂਗੇ। ਅਸੀਂ ਆਪਣਾ ਰਿਕਾਰਡ ਲੋਕਾਂ ਸਾਹਮਣੇ ਰੱਖਾਂਗੇ ਅਤੇ ਉਨ੍ਹਾਂ ਨੂੰ ਇਸ ਦਾ ਮੁਲਾਂਕਣ ਕਰਨ ਦੇਵਾਂਗੇ। ਗਾਲੀ-ਗਲੋਚ ਅਤੇ ਨਕਾਰਾਤਮਕਤਾ ਦੇ ਆਧਾਰ ’ਤੇ ਮੁਹਿੰਮ ਨਹੀਂ ਚਲਾਵਾਂਗੇ। ਸਾਡੇ ਵਰਕਰ ਅਤੇ ਉਮੀਦਵਾਰ ਹਰ ਹਲਕੇ ਵਿੱਚ ਇਹੀ ਸੰਦੇਸ਼ ਲੈ ਕੇ ਜਾਣਗੇ—ਪਰਿਵਾਰਾਂ ਨੂੰ ਹੋਈ ਬੱਚਤ, ਪਿੰਡਾਂ ਦਾ ਵਿਕਾਸ ਅਤੇ ਲੋਕ ਭਲਾਈ ’ਤੇ ਖਰਚਿਆ ਗਿਆ ਜਨਤਕ ਪੈਸਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2022 ਵਾਂਗ ਇੱਕ ਵਾਰ ਫਿਰ ਸਾਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਪਿਆਰ ਅਤੇ ਅਸ਼ੀਰਵਾਦ ਮਿਲ ਰਿਹਾ ਹੈ। ਧੂਰੀ ਵਿੱਚ ਪਰਿਵਾਰਾਂ ਵੱਲੋਂ ਦਿਖਾਇਆ ਗਿਆ ਪਿਆਰ ਉਸ ਭਾਵਨਾ ਦੀ ਝਲਕ ਹੈ ਜੋ ਪੂਰੇ ਸੂਬੇ ਵਿੱਚ ਨਜ਼ਰ ਆ ਰਹੀ ਹੈ। ਲੋਕਾਂ ਦਾ ਇਹ ਸਮਰਥਨ ਸਾਡੇ ਉੱਤੇ ਵੱਡੀ ਜ਼ਿੰਮੇਵਾਰੀ ਵੀ ਪਾਉਂਦਾ ਹੈ ਅਤੇ ਅਸੀਂ ਉਸੇ ਵਚਨਬੱਧਤਾ ਨਾਲ ਕੰਮ ਕਰਦੇ ਰਹਾਂਗੇ, ਜਿਸ ਨਾਲ ਅਸੀਂ ਆਪਣੀ ਸ਼ੁਰੂਆਤ ਕੀਤੀ ਸੀ।”
ਉਨ੍ਹਾਂ ਕਿਹਾ ਕਿ ਘਰ-ਘਰ ਮੁਹਿੰਮ ਸਿਆਸੀ ਨੁਮਾਇੰਦਿਆਂ ਨੂੰ ਲੋਕਾਂ ਸਾਹਮਣੇ ਆਪਣੇ ਕੰਮਾਂ ਦਾ ਸਿੱਧਾ ਹਿਸਾਬ ਦੇਣ ਦਾ ਸਭ ਤੋਂ ਵਧੀਆ ਮੌਕਾ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ, “ਘਰ-ਘਰ ਪਹੁੰਚ ਸਿਆਸਤ ਦਾ ਸਭ ਤੋਂ ਸਿੱਧਾ ਰੂਪ ਹੈ ਕਿਉਂਕਿ ਇਸ ਵਿੱਚ ਇੱਕ ਆਗੂ ਨੂੰ ਕਿਸੇ ਪਰਿਵਾਰ ਦੇ ਸਾਹਮਣੇ ਖੜ੍ਹ ਕੇ ਆਪਣੇ ਕੀਤੇ ਕੰਮਾਂ ਦਾ ਹਿਸਾਬ ਦੇਣਾ ਪੈਂਦਾ ਹੈ। ਅਸੀਂ ਆਪਣਾ ਰਿਪੋਰਟ ਕਾਰਡ ਲੈ ਕੇ ਹਰ ਘਰ ਜਾ ਰਹੇ ਹਾਂ ਅਤੇ ਲੋਕਾਂ ਨੂੰ ਕਹਿ ਰਹੇ ਹਾਂ ਕਿ ਉਹ ਸਾਡੇ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਸਾਡਾ ਮੁਲਾਂਕਣ ਕਰਨ।”
ਵਿਰੋਧੀ ਪਾਰਟੀਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਕਾਂਗਰਸ ਆਪਸ ਵਿੱਚ ਲੜ ਰਹੀ ਹੈ ਅਤੇ ਇਸ ਦੇ ਆਗੂ ਲੋਕਾਂ ਦੀਆਂ ਸਮੱਸਿਆਵਾਂ ਨਾਲੋਂ ਆਪਣੇ ਅੰਦਰੂਨੀ ਟਕਰਾਅ ਵਿੱਚ ਵੱਧ ਰੁੱਝੇ ਹੋਏ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਖ਼ਤਮ ਹੋ ਚੁੱਕਾ ਹੈ ਅਤੇ ਹੁਣ ਜ਼ਮੀਨੀ ਪੱਧਰ ’ਤੇ ਇਸ ਦੀ ਮੌਜੂਦਗੀ ਨਹੀਂ ਰਹੀ। ਦਹਾਕਿਆਂ ਤੱਕ ਸੱਤਾ ਵਿੱਚ ਰਹੀਆਂ ਪਾਰਟੀਆਂ ਕੋਲ ਆਪਣੇ ਕੰਮ ਵਜੋਂ ਦਿਖਾਉਣ ਲਈ ਬਹੁਤ ਘੱਟ ਹੈ, ਇਸੇ ਲਈ ਉਹ ਹੁਣ ਆਪਣੀ ਕਾਰਗੁਜ਼ਾਰੀ ਬਾਰੇ ਕਿਸੇ ਵੀ ਚਰਚਾ ਤੋਂ ਬਚਦੀਆਂ ਹਨ।”
ਨਸ਼ਿਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਭਾਜਪਾ ਦੇ ਸਟੈਂਡ ’ਤੇ ਸਵਾਲ ਉਠਾਉਂਦਿਆਂ ਗੁਜਰਾਤ ਤੋਂ ਪੰਜਾਬ ਵਿੱਚ ਨਸ਼ਿਆਂ ਦੀ ਆਮਦ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਿਆਸੀ ਲਾਹੇ ਲਈ ਇਸ ਮੁੱਦੇ ਨੂੰ ਉਠਾਉਣ ਵਾਲਿਆਂ ਨੂੰ ਆਪਣੇ ਰਿਕਾਰਡ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਜਦੋਂ ਭਾਜਪਾ ਗੁਜਰਾਤ ਤੋਂ ਪੰਜਾਬ ਵਿੱਚ ਨਸ਼ੇ ਲਿਆ ਰਹੀ ਹੈ ਤਾਂ ਉਹ ਕਿਸ ਮੂੰਹ ਨਾਲ ਨਸ਼ਿਆਂ ਦੀ ਗੱਲ ਕਰ ਰਹੀ ਹੈ? ਜਿਹੜੇ ਲੋਕ ਸਿਆਸੀ ਲਾਹੇ ਲਈ ਇਸ ਮੁੱਦੇ ਨੂੰ ਉਠਾਉਂਦੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਸੂਬਾ ਸਰਕਾਰ ’ਤੇ ਸਵਾਲ ਚੁੱਕਣ ਦਾ ਨੈਤਿਕ ਹੱਕ ਨਹੀਂ ਹੈ, ਜਦਕਿ ਆਪਣੇ ਸੱਤਾ ਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਲਿਆਉਣ ਵਾਲੇ ਵੀ ਇਹੀ ਲੋਕ ਸਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਸ ਘਰ-ਘਰ ਚੋਣ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਅੱਗੇ ਵਧਾਇਆ ਜਾਵੇਗਾ ਅਤੇ ਪਾਰਟੀ ਦੇ ਵਰਕਰ ਤੇ ਉਮੀਦਵਾਰ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਲੈ ਕੇ ਜਾਣਗੇ। ਉਨ੍ਹਾਂ ਕਿਹਾ, “ਸਾਡੇ ਪਾਰਟੀ ਵਰਕਰ ਅਤੇ ਉਮੀਦਵਾਰ ਹੁਣ ਇਹ ਸੰਦੇਸ਼ ਹਰ ਹਲਕੇ ਤੱਕ ਲੈ ਕੇ ਜਾਣਗੇ। ਅਸੀਂ ਪਰਿਵਾਰਾਂ ਨੂੰ ਹੋਈ ਬੱਚਤ, ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚਣ ਦੇ ਆਪਣੇ ਰਿਕਾਰਡ ਦੀ ਗੱਲ ਕਰਾਂਗੇ। ਅਸੀਂ ਕੰਮ ਕੀਤਾ ਹੈ ਅਤੇ ਇਸੇ ਲਈ ਅੱਜ ਅਸੀਂ ਸਿਰ ਉੱਚਾ ਕਰਕੇ ਲੋਕਾਂ ਦੇ ਸਾਹਮਣੇ ਆ ਰਹੇ ਹਾਂ।”
ਓਲਾ ਅਤੇ ਊਬਰ ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !
09/21/2026
ਸਿਆਸਤ📍 ਪੰਜਾਬ
ਇਸ ਹਫ਼ਤੇ ਵਾਸ਼ਿੰਗਟਨ ਡੀ ਸੀ ਅਤੇ ਪੰਜਾਬ ਤੋਂ ਆਈਆਂ ਦੋ ਖ਼ਬਰਾਂ ਨੇ ‘ਦਬਾਅ ਜਾਂ ਸੌਦੇਬਾਜ਼ੀ ਦੀ ਤਾਕਤ’ ਸ਼ਬਦ ਦੇ ਅਸਲ ਮਾਅਨੇ ਨੂੰ ਬਿਲਕੁਲ ਸਹੀ ਤਰ੍ਹਾਂ ਬਿਆਨ ਕੀਤਾ ਹੈ।
ਇਸ ਹਫ਼ਤੇ ਵਾਸ਼ਿੰਗਟਨ ਡੀ ਸੀ ਅਤੇ ਪੰਜਾਬ ਤੋਂ ਆਈਆਂ ਦੋ ਖ਼ਬਰਾਂ ਨੇ ‘ਦਬਾਅ ਜਾਂ ਸੌਦੇਬਾਜ਼ੀ ਦੀ ਤਾਕਤ’ ਸ਼ਬਦ ਦੇ ਅਸਲ ਮਾਅਨੇ ਨੂੰ ਬਿਲਕੁਲ ਸਹੀ ਤਰ੍ਹਾਂ ਬਿਆਨ ਕੀਤਾ ਹੈ।
ਜੇ ਟਰੰਪ ਨੇ ਸ਼ੇਕਸਪੀਅਰ ਨੂੰ ਪੜ੍ਹਿਆ ਹੁੰਦਾ ਤਾਂ ਉਹ ਹੁਣ ਤੱਕ ਸਮਝ ਜਾਂਦੇ ਕਿ ਅਜਿਹਾ ਨਹੀਂ ਕਰਨਾ ਚਾਹੀਦਾ। ਮੋਦੀ ਹੁਣੇ ਹੀ ਇੱਕ ਵੱਡੇ ਸਿਖਰ ਸੰਮੇਲਨ ਵਿੱਚੋਂ ਫ਼ਾਰਗ ਹੋਏ ਹਨ ਜਿਸ ਵਿੱਚ ਦੁਨੀਆ ਦੀਆਂ ਤਿੰਨ ਸਭ ਤੋਂ ਤਾਕਤਵਰ ਸ਼ਖ਼ਸੀਅਤਾਂ ਵਿੱਚੋਂ ਦੋ ਵਲਾਦੀਮੀਰ ਪੂਤਿਨ ਅਤੇ ਸ਼ੀ ਜਿਨਪਿੰਗ ਸ਼ਾਮਲ ਹੋਏ ਸਨ। ਅਖ਼ਬਾਰਾਂ ਇਨ੍ਹਾਂ ਸੁਰਖ਼ੀਆਂ ਨਾਲ ਭਰੀਆਂ ਪਈਆਂ ਹਨ ਕਿ ਕਿਵੇਂ ਅਮਰੀਕਾ ਅਤੇ ਇਰਾਨ ਵਿਚਾਲੇ ਪਿਛਲੇ ਛੇ ਮਹੀਨਿਆਂ ਤੋਂ ਚੱਲ ਰਹੀ ਜੰਗ ਤੋਂ ਬਾਅਦ ਰੂਸ ਨੇ ਭਾਰਤ ਦੀਆਂ ਤੇਲ ਲੋੜਾਂ ਦਾ ਇਕਵੰਜਾ ਫ਼ੀਸਦੀ ਤੇਲ ਸਪਲਾਈ ਕੀਤਾ ਹੈ। ਫ਼ੌਜ ਮੁਖੀ ਇਸ ਹਫ਼ਤੇ ਦੇ ਬਹੁਤੇ ਦਿਨ ਰੂਸ ਵਿੱਚ ਹੀ ਰਹੇ ਹਨ ਅਤੇ ਨਵੇਂ ਹਥਿਆਰਾਂ ਦੇ ਸਮਝੌਤਿਆਂ ਬਾਰੇ ਗੱਲਬਾਤ ਕਰ ਰਹੇ ਹਨ।
ਟਰੰਪ ਕੀ ਸੋਚਦੇ ਹਨ ਕਿ ਰੂਸ ਅਤੇ ਇਰਾਨ ਐਕਟ ਉੱਤੇ ਦਸਤਖ਼ਤ ਕਰਨ ਨਾਲ ਮੋਦੀ ਉੱਤੇ ਉਨ੍ਹਾਂ ਦਾ ਕਿਹੋ ਜਿਹਾ ਦਬਾਅ ਜਾਂ ਸੌਦੇਬਾਜ਼ੀ ਦੀ ਤਾਕਤ ਬਣ ਜਾਵੇਗੀ, ਕੀ ਉਹ ਸੋਚਦੇ ਹਨ ਕਿ ਭਾਰਤ ਡਰ ਕਾਰਨ ਪਿੱਛੇ ਹਟ ਜਾਵੇਗਾ ਅਤੇ ਭਾਰਤ ਮਾਸਕੋ ਨਾਲ ਆਪਣੇ ਬਹੁ-ਪੱਖੀ ਸਬੰਧ ਤੋੜ ਲਵੇਗਾ?
ਅਤੇ ਫਿਰ ਇੱਥੇ ਪੰਜਾਬ ਵਿੱਚ ਭਾਜਪਾ ਹੈ ਜੋ ਸੂਬੇ ਵਿੱਚ ਆਪਣਾ ਦਾਇਰਾ ਵਧਾਉਣਾ ਚਾਹੁੰਦੀ ਹੈ (ਜਿਸ ਨੂੰ ਤੁਸੀਂ ਸਿਆਸੀ ਤਾਕਤ ਵੀ ਕਹਿ ਸਕਦੇ ਹੋ) ਅਤੇ ਆਸ ਕਰ ਰਹੀ ਹੈ ਕਿ ਸਰਹੱਦੀ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਨੂੰ ਭਰਵਾਂ ਹੁੰਗਾਰਾ ਦੇਣਗੇ।
ਚੋਣਾਂ ਵਿੱਚ ਛੇ ਮਹੀਨੇ ਬਾਕੀ ਰਹਿਣ ਕਰਕੇ ਹਰ ਸਿਆਸੀ ਪਾਰਟੀ ਦਾ ਨਿਸ਼ਾਨਾ ਵੀ ਇਹੀ ਹੈ। ਸੱਤਾਧਾਰੀ ‘ਆਪ’ ਨੇ ਸੂਬੇ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧਾਉਣ ਦਾ ਵਾਅਦਾ ਕੀਤਾ ਹੈ। ਕਾਂਗਰਸ ਆਪਣੇ ਖਿੰਡੇ ਹੋਏ ਸੂਬਾਈ ਆਧਾਰ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਬਾਦਲ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਆਪਣੀ ਪਾਰਟੀ ਨੂੰ ਮੁੜ ਸੁਰਜੀਤ ਕਰ ਸਕਣ, ਤਾਂ ਜੋ ਭਵਿੱਖ ਵਿੱਚ ਕਿਸੇ ਸੰਭਾਵੀ ਸਹਿਯੋਗੀ ਯਾਨੀ ਭਾਜਪਾ ਨਾਲ ਗੱਲਬਾਤ ਕਰਨ ਵੇਲੇ ਉਨ੍ਹਾਂ ਦਾ ਪੱਲੜਾ ਭਾਰੀ ਰਹੇ। ਇੱਕ ਵੱਡਾ ਸਵਾਲ ਮੂੰਹ ਅੱਡੀ ਖੜ੍ਹਾ ਹੈ ਕਿ ਕੀ ਪੰਜਾਬ ਇਨ੍ਹੀਂ ਦਿਨੀਂ ਸ਼ਤਰੰਜ ਖੇਡ ਰਿਹਾ ਹੈ ਜਾਂ ਆਪਣੇ ਭਵਿੱਖ ਨਾਲ ਜੂਆ ਖੇਡ ਰਿਹਾ ਹੈ? ਜੇਕਰ ਇਹ ਸ਼ਤਰੰਜ ਹੈ ਤਾਂ ਇਸ ਵੱਡੀ ਖੇਡ ਵਿੱਚ ਮੋਹਰੇ ਕੌਣ ਹਨ? ਅਤੇ ਜੇਕਰ ਇਹ ਜੂਆ ਹੈ ਤਾਂ ਪੱਤੇ ਕਿਸ ਦੇ ਹੱਥ ਵਿੱਚ ਹਨ?
ਇਸ ਲਈ ਇਸ ਹਫ਼ਤੇ ਸਭ ਤੋਂ ਅਹਿਮ ਗੱਲ ਇਹ ਰਹੀ ਹੈ ਕਿ ਭਾਜਪਾ ਨੇ ਪੰਜਾਬ ਵਿੱਚ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਿਸ ਤਰ੍ਹਾਂ ਕੀਤੀ ਹੈ। ਪਾਰਟੀ ਪ੍ਰਧਾਨ ਨਿਤਿਨ ਨਬੀਨ ਸਿਰ ਉੱਤੇ ਪੱਗ ਬੰਨ੍ਹ ਕੇ ਅਤੇ ਹੱਥ ਵਿੱਚ ਕਿਰਪਾਨ ਫੜ ਕੇ ਪਠਾਨਕੋਟ ਪਹੁੰਚੇ ਅਤੇ ਉਨ੍ਹਾਂ ਪੰਜਾਬੀ ਵਿੱਚ ਕੁਝ ਸ਼ਬਦ ਬੋਲ ਕੇ ਪਾਰਟੀ ਦੀ ਨਸ਼ਾ ਵਿਰੋਧੀ ਯਾਤਰਾ ਦੀ ਸ਼ੁਰੂਆਤ ਕੀਤੀ, ਵੈਸੇ ਨਬੀਨ ਅਤੇ ਸੂਬਾਈ ਪਾਰਟੀ ਪ੍ਰਧਾਨ ਕੇਵਲ ਢਿੱਲੋਂ ਦੋਵਾਂ ਨੇ ਹੀ ਲਿਖਿਆ ਹੋਇਆ ਭਾਸ਼ਨ ਪੜ੍ਹਿਆ।
ਇਸ ਮੁਹਿੰਮ ਦੀ ਸ਼ੁਰੂਆਤ ਵਾਲੀ ਥਾਂ ਵੀ ਘੱਟ ਅਹਿਮ ਨਹੀਂ ਸੀ, ਉਹ ਥਾਂ ਜੋ ਜਨਸੰਘ ਦੇ ਬਾਨੀ ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਜੰਮੂ-ਕਸ਼ਮੀਰ ਦੀ ਪਰਮਿਟ ਪ੍ਰਣਾਲੀ ਨੂੰ ਖ਼ਤਮ ਕਰਨ ਲਈ ਮਈ 1953 ਵਿੱਚ ਇਸ ਸ਼ਹਿਰ ਤੋਂ ਜੰਮੂ ਵੱਲ ਉਨ੍ਹਾਂ ਦੇ ਸਫ਼ਰ ਦੀ ਯਾਦ ਦਿਵਾਉਂਦੀ ਹੈ।
ਮੁਖਰਜੀ ਭਾਜਪਾ ਦੇ ਦਿੱਗਜ ਆਗੂਆਂ ਵਿੱਚ ਸ਼ੁਮਾਰ ਹਨ ਅਤੇ ਪਾਰਟੀ ਇਸ ਸਾਲ ਉਨ੍ਹਾਂ ਦਾ 125ਵਾਂ ਜਨਮ ਵਰ੍ਹਾ ਮਨਾ ਰਹੀ ਹੈ। ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਖ਼ਿਲਾਫ਼ ਉਨ੍ਹਾਂ ਦਾ ਨਾਅਰਾ, “ਇੱਕ ਦੇਸ਼ ਵਿੱਚ ਦੋ ਵਿਧਾਨ, ਦੋ ਪ੍ਰਧਾਨ ਅਤੇ ਦੋ ਨਿਸ਼ਾਨ ਨਹੀਂ ਚੱਲਣਗੇ!”, ਦਹਾਕਿਆਂ ਤੱਕ ਗੂੰਜਦਾ ਰਿਹਾ ਹੈ। ਜਦੋਂ 2019 ਵਿੱਚ ਇਸ ਧਾਰਾ ਨੂੰ ਰੱਦ ਕੀਤਾ ਗਿਆ ਤਾਂ ਭਾਜਪਾ ਨੇ ਆਪਣੇ ਉਨ੍ਹਾਂ ਤਿੰਨ ਵਿਚਾਰਧਾਰਕ ਵਾਅਦਿਆਂ ਵਿੱਚੋਂ ਇੱਕ ਨੂੰ ਪੂਰਾ ਕਰ ਦਿੱਤਾ ਜਿਨ੍ਹਾਂ ਨੂੰ ਪਾਰਟੀ ਨੇ 1980 ਵਿੱਚ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਬਰਕਰਾਰ ਰੱਖਿਆ ਹੈ। (ਬਾਕੀ ਦੋ ਵਾਅਦੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਅਤੇ ਸਾਂਝਾ ਸਿਵਲ ਕੋਡ ਲਾਗੂ ਕਰਨਾ ਹੈ ਜੋ ਉੱਤਰਾਖੰਡ ਪਹਿਲਾਂ ਹੀ ਲਾਗੂ ਕਰ ਚੁੱਕਾ ਹੈ, ਆਸਾਮ ਅਤੇ ਮੱਧ ਪ੍ਰਦੇਸ਼ ਇਸ ਰਾਹ ਉੱਤੇ ਹਨ, ਇਹ ਸਾਰੇ ਭਾਜਪਾ ਸ਼ਾਸਿਤ ਸੂਬੇ ਹਨ।) ਪਠਾਨਕੋਟ ਵਿੱਚ ਨਬੀਨ ਦਾ ਸੁਨੇਹਾ ਬਿਲਕੁਲ ਸਪੱਸ਼ਟ ਸੀ। ਭਾਜਪਾ ਪੰਜਾਬ ਨੂੰ ਆਪਣੇ ਵੱਲ ਕਰਨ ਦੀ ਕੋਸ਼ਿਸ਼ ਤਾਂ ਕਰੇਗੀ, ਪਰ ਆਪਣੀ ਵਿਚਾਰਧਾਰਾ ਦੀ ਕੀਮਤ ਉੱਤੇ ਨਹੀਂ।
ਸਵਾਲ ਇਹ ਹੈ ਕਿ ਆਉਣ ਵਾਲੇ ਮਹੀਨਿਆਂ ਵਿੱਚ ਇਹ ਸਭ ਕੁਝ ਕਿਵੇਂ ਅੱਗੇ ਵਧੇਗਾ। ਕੀ ਭਾਜਪਾ ਚੋਣਾਂ ਰਲ ਕੇ ਲੜਨ ਲਈ ਅਕਾਲੀ ਦਲ ਨਾਲ ਗੱਠਜੋੜ ਕਰੇਗੀ ਜਾਂ ਨਹੀਂ? ਦੋਵੇਂ ਧਿਰਾਂ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਗੱਠਜੋੜ ਦੋਵਾਂ ਲਈ ਲਾਹੇਵੰਦ ਸਾਬਤ ਹੋ ਸਕਦਾ ਹੈ, ਭਾਜਪਾ ਉਮੀਦਵਾਰਾਂ ਨੂੰ ਸਿੱਖ ਬਹੁਗਿਣਤੀ ਵਾਲੇ ਪੰਜਾਬ ਦੇ ਉਨ੍ਹਾਂ ਪਿੰਡਾਂ ਵਿੱਚ ਵੜਨ ਦਾ ਮੌਕਾ ਮਿਲ ਸਕਦਾ ਹੈ ਜਿੱਥੇ ਹੁਣ ਤੱਕ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਜਾਂਦੇ ਰਹੇ ਹਨ ਅਤੇ ਅਕਾਲੀ ਦਲ ਨੂੰ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਦੇ ਹਿੰਦੂ ਵੋਟਰਾਂ ਤੱਕ ਪਹੁੰਚ ਮਿਲ ਸਕਦੀ ਹੈ।
ਘੱਟੋ-ਘੱਟ ਇਹੋ ਉਹ ਸਿਧਾਂਤ ਹੈ ਜਿਸ ਨਾਲ ਇਸ ਹਫ਼ਤੇ ਪੰਜਾਬ ਲਈ ਚੋਣ ਜੰਗ ਦਾ ਆਗਾਜ਼ ਹੋਇਆ ਹੈ। ਅਤੇ ਫਿਰ ਖਡੂਰ ਸਾਹਿਬ ਤੋਂ ਕੱਟੜਪੰਥੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਹਨ, ਜੋ ਪਿਛਲੇ ਤਿੰਨ ਸਾਲਾਂ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਜਿਨ੍ਹਾਂ ਦੀ ਸਿਆਸੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦਾ ਨਾਂ ਪਿਛਲੇ ਕੁਝ ਮਹੀਨਿਆਂ ਤੋਂ ਹਰ ਸਿਆਸੀ ਪਾਰਟੀ ਦੇ ਚੋਣ ਸਮੀਕਰਨਾਂ ਵਿੱਚ ਲਗਾਤਾਰ ਸਾਹਮਣੇ ਆ ਰਿਹਾ ਹੈ।
ਸਮੱਸਿਆ ਇਹ ਹੈ ਕਿ ਅਸਲ ਜ਼ਿੰਦਗੀ ਵਿੱਚ ਦਬਾਅ ਜਾਂ ਸੌਦੇਬਾਜ਼ੀ ਦੀ ਤਾਕਤ ਕਦੇ ਵੀ ਉਸ ਤਰ੍ਹਾਂ ਕੰਮ ਨਹੀਂ ਕਰਦੀ। ਟਰੰਪ ਅਤੇ ਪ੍ਰਧਾਨ ਮੰਤਰੀ ਮੋਦੀ ਦੋਵੇਂ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ। 1980ਵਿਆਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਇੱਕ ਨੌਜਵਾਨ ਪ੍ਰਚਾਰਕ ਵਜੋਂ ਮੋਦੀ ਦੇ ਤਜਰਬਿਆਂ ਨੇ ਉਨ੍ਹਾਂ ਨੂੰ ਇਸ ਸਰਹੱਦੀ ਸੂਬੇ ਦੇ ਲੋਕਾਂ ਦੀ ਜਿਹੀ ਸਮਝ ਦਿੱਤੀ ਹੈ, ਉਹ ਭਾਜਪਾ ਵਿੱਚ ਸ਼ਾਇਦ ਹੀ ਕਿਸੇ ਹੋਰ ਕੋਲ ਹੋਵੇ। ਮੋਦੀ ਜਾਣਦੇ ਹਨ ਕਿ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗੱਠਜੋੜ ਨੂੰ ਸਫ਼ਲ ਬਣਾਉਣ ਲਈ ਸਿਰਫ਼ ਜਾਤਾਂ (ਜਿਵੇਂ ਜੱਟ ਸਿੱਖ, ਦਲਿਤ ਸਿੱਖ, ਪੰਜਾਬੀ ਖੱਤਰੀ) ਜਾਂ ਧਰਮ (ਗੁਰਦੁਆਰਾ, ਮੰਦਰ, ਡੇਰਾ) ਦੇ ਹਿਸਾਬ-ਕਿਤਾਬ ਤੋਂ ਕਿਤੇ ਵੱਧ ਕੁਝ ਚਾਹੀਦਾ ਹੈ। ਉਹ ਜਾਣਦੇ ਹਨ ਕਿ ਮਹਿਜ਼ 13 ਸੰਸਦ ਮੈਂਬਰਾਂ ਵਾਲਾ ਅਤੇ ਲਗਪਗ ਨਾ-ਮਾਤਰ ਮੁਸਲਮਾਨ ਆਬਾਦੀ ਵਾਲਾ ਇਹ ਛੋਟਾ ਜਿਹਾ ਸੂਬਾ ਅੱਜ ਵੀ ਦੇਸ਼ ਦਾ ਮਾਹੌਲ ਪੁੱਠਾ-ਸਿੱਧਾ ਕਰਨ ਦੀ ਤਾਕਤ ਰੱਖਦਾ ਹੈ। ਇਹੀ ਕਾਰਨ ਹੈ ਕਿ ਆਰ ਐੱਸ ਐੱਸ ਮੁਖੀ ਮੋਹਨ ਭਾਗਵਤ ਨੂੰ ਇਸ ਸਾਲ ਫ਼ਰਵਰੀ ਵਿੱਚ ਲੁਧਿਆਣਾ ਆ ਕੇ ਇਹ ਮੰਨਣਾ ਪਿਆ ਕਿ “ਆਰ ਐੱਸ ਐੱਸ ਸਿੱਖ ਧਰਮ ਨੂੰ ਇੱਕ ਵੱਖਰਾ ਅਤੇ ਨਿਵੇਕਲਾ ਧਰਮ ਮੰਨਦੀ ਹੈ।”
ਟਰੰਪ ਵੀ ਇਹ ਗੱਲ ਜਾਣਦੇ ਹਨ ਕਿ ਪੰਜਾਬ ਵਿੱਚ ਕੁਝ ਤਾਂ ਖ਼ਾਸ ਹੈ, ਨਹੀਂ ਤਾਂ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦਾ ਉਹ ਇਤਰਾਜ਼ਯੋਗ ਇਸ਼ਤਿਹਾਰ, ਜਿਸ ਵਿੱਚ ਦਾੜ੍ਹੀ ਵਾਲੇ ਇੱਕ ਦੱਖਣੀ ਏਸ਼ਿਆਈ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ (“ਸਾਡੀਆਂ ਸੜਕਾਂ ਤੋਂ ਪਾਸੇ ਹੋ ਜਾਓ, ਇੰਨੀ ਜਲਦੀ ਵਾਪਸ ਨਾ ਲਿਆ ਜਾਂਦਾ। ਅਮਰੀਕੀ ਰਾਸ਼ਟਰਪਤੀ ਕੋਲ ਹੁਣ ਰੂਸ ਐਕਟ ’ਤੇ ਦਸਤਖ਼ਤ ਕਰਨ ਜਾਂ ਨਾ ਕਰਨ ਬਾਰੇ ਫ਼ੈਸਲਾ ਲੈਣ ਲਈ ਸਿਰਫ਼ ਨੌਂ ਦਿਨ ਬਚੇ ਹਨ।
ਉਨ੍ਹਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਭਾਰਤੀਆਂ ਨੂੰ ਭਾਵੇਂ ਆਪਸ ਵਿੱਚ ਲੜਨ-ਭਿੜਨ ਅਤੇ ਬਹਿਸ ਕਰਨ ਦਾ ਕਿੰਨਾ ਵੀ ਸ਼ੌਕ ਕਿਉਂ ਨਾ ਹੋਵੇ (ਭਾਵੇਂ ਇਹ ਪੰਜਾਬ ਦੇ ਖੇਤਾਂ ਵਿੱਚ ਗਾਵਾਂ ਦੇ ਰੱਜ ਕੇ ਘਰ ਪਰਤਣ ਤੱਕ ਆਪਸ ਵਿੱਚ ਬਹਿਸਣਾ ਹੋਵੇ ਜਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸ ਨੂੰ ਅਤੇ ਕਿਉਂ ਵੋਟ ਪਾਈ ਜਾਵੇ, ਇਸ ਬਾਰੇ ਤਿੱਖੀ ਖਿੱਚੋਤਾਣ ਹੋਵੇ) ਪਰ ਜਦੋਂ ਵੀ ਗੱਲ ਦੇਸ਼ ਦੀ ਵਿਦੇਸ਼ ਨੀਤੀ ਦੀ ਆਉਂਦੀ ਹੈ ਤਾਂ ਨਹਿਰੂ ਤੋਂ ਲੈ ਕੇ ਵਾਜਪਾਈ, ਮਨਮੋਹਨ ਸਿੰਘ ਅਤੇ ਮੋਦੀ ਤੱਕ, ਦੇਸ਼ ਦੇ ਕੋਨੇ-ਕੋਨੇ ਤੋਂ ਸਾਰੇ ਭਾਰਤੀ ਦਿੱਲੀ ਵਿੱਚ ਆਪਣੀ ਸਰਕਾਰ ਦੇ ਮਗਰ ਚੱਟਾਨ ਵਾਂਗ ਇੱਕਜੁੱਟ ਹੋ ਕੇ ਖੜ੍ਹੇ ਹੋ ਜਾਂਦੇ ਹਨ।
09/21/2026
ਸਿਆਸਤ📍 ਪੰਜਾਬ
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ 117 'ਚੋਂ 92 ਸੀਟਾਂ ਜਿੱਤੀਆਂ। ਇਸ ਚੋਣ 'ਚ 35 ਸਾਲ ਤੋਂ ਘੱਟ ਉਮਰ ਦੇ 11 ਵਿਧਾਇਕ ਚੁਣੇ ਗਏ ਤੇ ਇਹ ਸਾਰੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਨ।
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ 117 'ਚੋਂ 92 ਸੀਟਾਂ ਜਿੱਤੀਆਂ। ਇਸ ਚੋਣ 'ਚ 35 ਸਾਲ ਤੋਂ ਘੱਟ ਉਮਰ ਦੇ 11 ਵਿਧਾਇਕ ਚੁਣੇ ਗਏ ਤੇ ਇਹ ਸਾਰੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਨ। ਪੰਜਾਬ ਵਿਧਾਨ ਸਭਾ ਦੇ 2022 ਦੇ ਅੰਕੜਿਆਂ 'ਚ ਨੌਜਵਾਨ ਵਿਧਾਇਕਾਂ ਦੀ ਗਿਣਤੀ 'ਚ ਵਾਧਾ ਵੀ ਦਰਜ ਕੀਤਾ ਗਿਆ।
ਪੰਜਾਬ ਦੀ ਸਿਆਸਤ ‘ਚ ਪਿਛਲੇ ਕੁਝ ਸਾਲਾਂ ਦੌਰਾਨ ਨੌਜਵਾਨ ਚਿਹਰਿਆਂ ਦੀ ਮੌਜੂਦਗੀ ਵਧੀ ਹੈ। ਖਾਸ ਤੌਰ ‘ਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕਈ ਨੌਜਵਾਨ ਉਮੀਦਵਾਰਾਂ ਨੇ ਤਜਰਬੇਕਾਰ ਸਿਆਸਤਦਾਨਾਂ ਨੂੰ ਚੁਣੌਤੀ ਦਿੰਦਿਆਂ ਵਿਧਾਨ ਸਭਾ ‘ਚ ਜਗ੍ਹਾ ਬਣਾਈ। ਇਨ੍ਹਾਂ ਚੋਣਾਂ ਦੇ ਨਤੀਜਿਆਂ ਨੇ ਸੂਬੇ ਦੀ ਸਿਆਸਤ ‘ਚ ਨਵੇਂ ਚਿਹਰਿਆਂ ਦੀ ਵਧ ਰਹੀ ਭੂਮਿਕਾ ਨੂੰ ਸਾਹਮਣੇ ਲਿਆਂਦਾ।
2017 ਦੀਆਂ ਵਿਧਾਨ ਸਭਾ ਚੋਣਾਂ ‘ਚ ਫਾਜ਼ਿਲਕਾ ਤੋਂ ਕਾਂਗਰਸ ਦੇ ਦਵਿੰਦਰ ਸਿੰਘ ਘੁਬਾਇਆ 25 ਸਾਲ ਦੀ ਉਮਰ ‘ਚ ਵਿਧਾਇਕ ਚੁਣੇ ਗਏ ਸਨ। ਇਸੇ ਦੌਰਾਨ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਰੁਪਿੰਦਰ ਕੌਰ ਰੂਬੀ ਨੇ 29 ਸਾਲ ਦੀ ਉਮਰ ‘ਚ ਜਿੱਤ ਦਰਜ ਕੀਤੀ। ‘ਆਪ’ ਦੇ ਗੁਰਮੀਤ ਸਿੰਘ ਮੀਤ ਹੇਅਰ 2017 ‘ਚ 27 ਸਾਲ ਦੀ ਉਮਰ ‘ਚ ਬਰਨਾਲਾ ਤੋਂ ਵਿਧਾਇਕ ਚੁਣੇ ਗਏ। ਇਨ੍ਹਾਂ ਨੌਜਵਾਨ ਚਿਹਰਿਆਂ ਦੀਆਂ ਜਿੱਤਾਂ ਨੇ ਸੂਬੇ ‘ਚ ਘੱਟ ਉਮਰ ਦੇ ਉਮੀਦਵਾਰਾਂ ਲਈ ਚੋਣ ਮੈਦਾਨ ‘ਚ ਥਾਂ ਬਣਨ ਦਾ ਸੰਕੇਤ ਦਿੱਤਾ।
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 117 ‘ਚੋਂ 92 ਸੀਟਾਂ ਜਿੱਤੀਆਂ। ਇਸ ਚੋਣ ‘ਚ 35 ਸਾਲ ਤੋਂ ਘੱਟ ਉਮਰ ਦੇ 11 ਵਿਧਾਇਕ ਚੁਣੇ ਗਏ ਤੇ ਇਹ ਸਾਰੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਨ। ਪੰਜਾਬ ਵਿਧਾਨ ਸਭਾ ਦੇ 2022 ਦੇ ਅੰਕੜਿਆਂ ‘ਚ ਨੌਜਵਾਨ ਵਿਧਾਇਕਾਂ ਦੀ ਗਿਣਤੀ ‘ਚ ਵਾਧਾ ਵੀ ਦਰਜ ਕੀਤਾ ਗਿਆ।
ਸੰਗਰੂਰ ਤੋਂ ਨਰਿੰਦਰ ਕੌਰ ਭਰਾਜ 27 ਸਾਲ ਦੀ ਉਮਰ ‘ਚ ਵਿਧਾਇਕ ਬਣੀ। ਖਰੜ ਤੋਂ ਅਨਮੋਲ ਗਗਨ ਮਾਨ 31 ਸਾਲ ਦੀ ਉਮਰ ‘ਚ ਵਿਧਾਨ ਸਭਾ ਪਹੁੰਚੀ, ਜਦਕਿ ਆਨੰਦਪੁਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਵੀ 31 ਸਾਲ ਦੀ ਉਮਰ ‘ਚ ਚੁਣੇ ਗਏ। ਫਾਜ਼ਿਲਕਾ ਤੋਂ ਨਰਿੰਦਰ ਪਾਲ ਸਿੰਘ ਸਵਨਾ 30 ਸਾਲ ਦੀ ਉਮਰ ‘ਚ ਜੇਤੂ ਰਹੇ। ਇਸ ਤੋਂ ਇਲਾਵਾ ਬਾਘਾ ਪੁਰਾਣਾ ਤੋਂ ਅਮ੍ਰਿਤਪਾਲ ਸਿੰਘ ਸੁਖਾਨੰਦ, ਬਟਾਲਾ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਵਰਗੇ ਨੌਜਵਾਨ ਚਿਹਰੇ ਵੀ ਵਿਧਾਨ ਸਭਾ ‘ਚ ਪਹੁੰਚੇ ਸਨ।
2022 ਦੀਆਂ ਚੋਣਾਂ ‘ਚ ਨਵੇਂ ਤੇ ਨੌਜਵਾਨ ਚਿਹਰਿਆਂ ਦੇ ਉਭਾਰ ਦੇ ਨਾਲ ਕਈ ਤਜਰਬੇਕਾਰ ਆਗੂਆਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ‘ਚ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਬਿਕਰਮ ਸਿੰਘ ਮਜੀਠੀਆ ਤੇ ਚਰਨਜੀਤ ਸਿੰਘ ਚੰਨੀ ਵਰਗੇ ਵੱਡੇ ਨਾਂ ਸ਼ਾਮਲ ਸਨ। ਇਨ੍ਹਾਂ ਚੋਣ ਨਤੀਜਿਆਂ ਨੇ ਪੰਜਾਬ ਦੀ ਚੋਣੀ ਸਿਆਸਤ ‘ਚ ਕਈ ਪੁਰਾਣੇ ਸਮੀਕਰਨਾਂ ਨੂੰ ਬਦਲ ਦਿੱਤਾ।
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ‘ਚ ਨੌਜਵਾਨ ਚਿਹਰਿਆਂ ਦੀ ਭੂਮਿਕਾ ਇੱਕ ਵਾਰ ਫਿਰ ਚਰਚਾ ‘ਚ ਹੈ। ਸਿਆਸੀ ਪਾਰਟੀਆਂ ਵੱਲੋਂ ਤਜਰਬੇਕਾਰ ਆਗੂਆਂ ਦੇ ਨਾਲ-ਨਾਲ ਨੌਜਵਾਨ ਆਗੂਆਂ ਨੂੰ ਵੀ ਵੱਖ-ਵੱਖ ਅਹੁਦਿਆਂ ‘ਤੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਚੁੱਕੀਆਂ ਹਨ। ਹੁਣ ਨਜ਼ਰ ਇਸ ਗੱਲ ‘ਤੇ ਰਹੇਗੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀਆਂ ਨੌਜਵਾਨ ਚਿਹਰਿਆਂ ਨੂੰ ਕਿੰਨੀ ਗਿਣਤੀ ‘ਚ ਟਿਕਟਾਂ ਦਿੰਦੀਆਂ ਹਨ ਤੇ ਚੋਣ ਮੈਦਾਨ ‘ਚ ਉਨ੍ਹਾਂ ਦਾ ਪ੍ਰਦਰਸ਼ਨ ਕਿਹੋ ਜਿਹਾ ਰਹਿੰਦਾ ਹੈ।
09/21/2026
ਸਿਆਸਤ📍 ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦਾ ਮੁਨਾਫ਼ਾ’ ਨੂੰ ਚੋਣ ਮੁਹਿੰਮ ਦੇ ਕੇਂਦਰ ਵਿੱਚ ਰੱਖਦਿਆਂ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ।
ਚੋਣ ਮੁਹਿੰਮ ਦੌਰਾਨ ਲੋਕਾਂ ਵੱਲੋਂ ਮਿਲੇ ਨਿੱਘੇ ਸਵਾਗਤ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਾਲ 2022 ਤੋਂ ਹੁਣ ਤੱਕ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੋਣ ਮੁਹਿੰਮ ਸਕਾਰਾਤਮਕ ਰਹੇਗੀ ਅਤੇ ਇਸ ਦਾ ਕੇਂਦਰ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਜ਼ਮੀਨੀ ਪੱਧਰ ’ਤੇ ਕੀਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਤੋਂ ਸਮਰਥਨ ਮੰਗੇਗੀ ਅਤੇ ਨਾਲ ਹੀ ਵਿਰੋਧੀ ਪਾਰਟੀਆਂ ਤੋਂ ਉਨ੍ਹਾਂ ਦੇ ਕਾਰਜਕਾਲ ਅਤੇ ਨਸ਼ਿਆਂ ਦੇ ਮੁੱਦੇ ’ਤੇ ਜਵਾਬ ਵੀ ਮੰਗੇਗੀ।
ਘਰ-ਘਰ ਮੁਹਿੰਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿੱਚ ਵੱਖ-ਵੱਖ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਬਜ਼ੁਰਗਾਂ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਦੇ ਵਿਚਾਰ ਸੁਣੇ, ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਚਰਚਾ ਕੀਤੀ ਅਤੇ ਦੱਸਿਆ ਕਿ ਵੱਖ-ਵੱਖ ਯੋਜਨਾਵਾਂ ਤੇ ਪਹਿਲਕਦਮੀਆਂ ਆਮ ਪਰਿਵਾਰਾਂ ਨੂੰ ਕਿਵੇਂ ਸਿੱਧਾ ਲਾਭ ਪਹੁੰਚਾ ਰਹੀਆਂ ਹਨ। ਲੋਕਾਂ ਨੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹੀ ਰਿਪੋਰਟ ਕਾਰਡ ਪੰਜਾਬ ਦੇ ਹਰ ਘਰ ਤੱਕ ਲਿਜਾਇਆ ਜਾਵੇਗਾ।
ਇਸ ਮੁਹਿੰਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ’ਤੇ ਲਿਖਿਆ, “ਅੱਜ ਆਪਣੇ ਹਲਕੇ ਧੂਰੀ ਤੋਂ ਪਾਰਟੀ ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਅਸੀਂ ਪੰਜਾਬ ਲਈ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਾਡੀ ਸਰਕਾਰ ਵੱਲੋਂ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਜਾਵਾਂਗੇ। ਅਸੀਂ 2022 ਵਿੱਚ ਦਿੱਤੀਆਂ ਸਾਰੀਆਂ ਗਾਰੰਟੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਹੈ। ਮੁਫ਼ਤ ਬਿਜਲੀ, ਬਿਹਤਰ ਸਕੂਲਾਂ ਅਤੇ ਆਮ ਆਦਮੀ ਕਲੀਨਿਕਾਂ ਵਰਗੀਆਂ ਸਹੂਲਤਾਂ ਨਾਲ ਹਰ ਪਰਿਵਾਰ ਦੀ ਹੁਣ ਲਗਭਗ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੱਚਤ ਹੋ ਰਹੀ ਹੈ। ਅਸੀਂ ਆਪਣੇ ਵਾਅਦੇ ਪੂਰੇ ਕੀਤੇ ਹਨ, ਇਸੇ ਲਈ ਅੱਜ ਸਿਰ ਉੱਚਾ ਕਰਕੇ ਤੁਹਾਡੇ ਸਾਹਮਣੇ ਆਏ ਹਾਂ।”
ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦਾ ਹਰ ਪਰਿਵਾਰ ਅੱਜ ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਪਹਿਲਕਦਮੀਆਂ ਸਦਕਾ ਸਾਲਾਨਾ 1.82 ਲੱਖ ਰੁਪਏ ਦਾ ਲਾਭ ਪ੍ਰਾਪਤ ਕਰ ਰਿਹਾ ਹੈ। ਇਹ ਕੋਈ ਕਾਲਪਨਿਕ ਅੰਕੜਾ ਨਹੀਂ ਹੈ। ਇਹ ਉਹ ਪੈਸਾ ਹੈ ਜੋ ਹੁਣ ਕਿਸੇ ਪਰਿਵਾਰ ਨੂੰ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਆਪਣੀ ਜੇਬ ਵਿੱਚੋਂ ਨਹੀਂ ਖਰਚਣਾ ਪੈਂਦਾ। ਮੈਂ ਚਾਹੁੰਦਾ ਹਾਂ ਕਿ ਹਰ ਪਰਿਵਾਰ ਖ਼ੁਦ ਬੈਠ ਕੇ ਹਿਸਾਬ ਲਗਾਵੇ ਕਿ ਉਹ ਹਰ ਮਹੀਨੇ ਕਿੰਨੀ ਬੱਚਤ ਕਰ ਰਿਹਾ ਹੈ। ਇਹੀ ‘ਮਾਨ ਦਾ ਮੁਨਾਫ਼ਾ’ ਦਾ ਅਸਲ ਅਰਥ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੇ ਜ਼ਰੂਰੀ ਸੇਵਾਵਾਂ ’ਤੇ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਘਟਾਇਆ ਹੈ, ਜਿਸ ਨਾਲ ਲੋਕ ਆਪਣੀ ਮਿਹਨਤ ਦੀ ਕਮਾਈ ਨੂੰ ਘਰ ਦੀਆਂ ਹੋਰ ਲੋੜਾਂ ਲਈ ਵਰਤ ਸਕਦੇ ਹਨ। ਉਨ੍ਹਾਂ ਕਿਹਾ, “ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲੋਕਾਂ ਦੀ ਮਿਹਨਤ ਦੀ ਕਮਾਈ ਬਚਾਉਣ ਵਿੱਚ ਮਦਦ ਕਰ ਰਹੀਆਂ ਹਨ। ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ। ਇਸ ਦਾ ਮਤਲਬ ਹੈ ਕਿ ਪਹਿਲਾਂ ਬਿਜਲੀ ਬਿੱਲਾਂ ’ਤੇ ਖਰਚ ਹੋਣ ਵਾਲਾ ਪੈਸਾ ਹੁਣ ਬੱਚਿਆਂ, ਘਰਾਂ ਅਤੇ ਖੇਤੀਬਾੜੀ ਦੀਆਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ। ਮੁੱਢਲੀਆਂ ਸਿਹਤ ਸੇਵਾਵਾਂ ਦੇ ਵਿਸਥਾਰ ਨਾਲ ਹੁਣ ਬੁਖ਼ਾਰ, ਆਮ ਜਾਂਚ ਜਾਂ ਬੁਨਿਆਦੀ ਡਾਇਗਨੌਸਟਿਕ ਟੈਸਟ ਲਈ ਕਿਸੇ ਪਰਿਵਾਰ ਨੂੰ ਕਰਜ਼ਾ ਲੈਣ ਜਾਂ ਆਪਣੀ ਬੱਚਤ ਖਰਚਣ ਦੀ ਲੋੜ ਨਹੀਂ ਪੈਂਦੀ।”
ਉਨ੍ਹਾਂ ਕਿਹਾ, “ਸਰਕਾਰੀ ਸਕੂਲਾਂ ਵਿੱਚ ਹੋਏ ਸੁਧਾਰਾਂ ਨਾਲ ਮਾਪਿਆਂ ਦਾ ਆਪਣੇ ਬੱਚਿਆਂ ਨੂੰ ਬਿਨਾਂ ਮਹਿੰਗੀਆਂ ਪ੍ਰਾਈਵੇਟ ਫੀਸਾਂ ਦੇ ਬਿਹਤਰ ਸਿੱਖਿਆ ਦਿਵਾਉਣ ਪ੍ਰਤੀ ਭਰੋਸਾ ਵਧਿਆ ਹੈ। ਇਨ੍ਹਾਂ ਫ਼ੈਸਲਿਆਂ ਪਿੱਛੇ ਸੋਚ ਬਹੁਤ ਸਪੱਸ਼ਟ ਹੈ—ਆਮ ਆਦਮੀ ਦਾ ਪੈਸਾ ਆਮ ਆਦਮੀ ’ਤੇ ਹੀ ਖਰਚ ਹੋਣਾ ਚਾਹੀਦਾ ਹੈ। ਸਰਕਾਰੀ ਮਾਲੀਆ ਉਨ੍ਹਾਂ ਲੋਕਾਂ ਦਾ ਹੈ ਜੋ ਇਸ ਨੂੰ ਪੈਦਾ ਕਰਦੇ ਹਨ ਅਤੇ ਇਹ ਪੈਸਾ ਅਜਿਹੀਆਂ ਸੇਵਾਵਾਂ ਦੇ ਰੂਪ ਵਿੱਚ ਲੋਕਾਂ ਕੋਲ ਵਾਪਸ ਜਾਣਾ ਚਾਹੀਦਾ ਹੈ, ਜਿਨ੍ਹਾਂ ਨੂੰ ਉਹ ਦੇਖ, ਵਰਤ ਅਤੇ ਮਹਿਸੂਸ ਕਰ ਸਕਣ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦਹਾਕਿਆਂ ਤੱਕ ਪੰਜਾਬ ਦੇ ਲੋਕ ਟੈਕਸ ਅਦਾ ਕਰਦੇ ਰਹੇ ਪਰ ਉਨ੍ਹਾਂ ਨੂੰ ਆਪਣੇ ਯੋਗਦਾਨ ਦੇ ਅਨੁਪਾਤ ਵਿੱਚ ਸਹੂਲਤਾਂ ਨਹੀਂ ਮਿਲੀਆਂ। ਸਾਡੀ ਸਰਕਾਰ ਸਰੋਤਾਂ ਨੂੰ ਵਿਸ਼ੇਸ਼ ਅਧਿਕਾਰ ਪ੍ਰਾਪਤ ਵਰਗਾਂ ਦੀ ਬਜਾਏ ਆਮ ਪਰਿਵਾਰਾਂ ਵੱਲ ਮੋੜ ਕੇ ਇਸ ਪਾੜੇ ਨੂੰ ਖ਼ਤਮ ਕਰਨ ਲਈ ਕੰਮ ਕਰ ਰਹੀ ਹੈ। ‘ਮਾਨ ਦਾ ਮੁਨਾਫ਼ਾ’ ਹਰ ਪਰਿਵਾਰ ਲਈ ਇੱਕ ਸਿੱਧਾ ਸਵਾਲ ਹੈ—ਅੱਜ ਤੁਹਾਡਾ ਪਰਿਵਾਰ ਪਹਿਲਾਂ ਦੇ ਮੁਕਾਬਲੇ ਕਿੰਨਾ ਬਿਹਤਰ ਹੈ? ਤੁਸੀਂ ਹਰ ਮਹੀਨੇ ਕਿੰਨੀ ਬੱਚਤ ਕਰ ਰਹੇ ਹੋ, ਇਸ ਦਾ ਹਿਸਾਬ ਲਗਾਓ ਅਤੇ ਇਹ ਜਵਾਬ ਕਿਸੇ ਵੀ ਚੋਣ ਭਾਸ਼ਣ ਨਾਲੋਂ ਵੱਧ ਪ੍ਰਭਾਵਸ਼ਾਲੀ ਹੋਵੇਗਾ।”
ਪੇਂਡੂ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿੰਡਾਂ ਤੱਕ ਸਰਕਾਰੀ ਸਰੋਤ ਪਹੁੰਚਾਉਣ ਦੇ ਢੰਗ ਵਿੱਚ ਬਦਲਾਅ ਲਿਆਂਦਾ ਹੈ ਅਤੇ ਪਿੰਡ ਪੱਧਰੀ ਵਿਕਾਸ ਨੂੰ ਆਪਣੀ ਨੀਤੀ ਦਾ ਕੇਂਦਰੀ ਹਿੱਸਾ ਬਣਾਇਆ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹਰ ਪਿੰਡ ਨੂੰ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ। ਸੂਬੇ ਭਰ ਦੀਆਂ ਪੰਚਾਇਤਾਂ ਨੂੰ ਗਲੀਆਂ, ਨਾਲੀਆਂ, ਪਾਣੀ ਦੀ ਸਪਲਾਈ, ਕਮਿਊਨਿਟੀ ਇਮਾਰਤਾਂ, ਖੇਡ ਮੈਦਾਨਾਂ, ਸਟਰੀਟ ਲਾਈਟਾਂ ਅਤੇ ਪਿੰਡਾਂ ਵੱਲੋਂ ਖ਼ੁਦ ਤੈਅ ਕੀਤੇ ਹੋਰ ਵਿਕਾਸ ਕਾਰਜਾਂ ਲਈ ਫੰਡ ਦਿੱਤੇ ਜਾ ਰਹੇ ਹਨ। ਬਦਲਾਅ ਸਿਰਫ਼ ਫੰਡਾਂ ਦੀ ਮਾਤਰਾ ਵਿੱਚ ਹੀ ਨਹੀਂ, ਸਗੋਂ ਇਨ੍ਹਾਂ ਦੀ ਵੰਡ ਦੇ ਢੰਗ ਵਿੱਚ ਵੀ ਆਇਆ ਹੈ।”
ਉਨ੍ਹਾਂ ਕਿਹਾ, “ਹੁਣ ਹਰ ਪਿੰਡ ਨੂੰ, ਭਾਵੇਂ ਉਸ ਨੇ ਕਿਸੇ ਵੀ ਪਾਰਟੀ ਦਾ ਸਮਰਥਨ ਕੀਤਾ ਹੋਵੇ, ਸੂਬੇ ਦੇ ਸਰੋਤਾਂ ’ਤੇ ਬਰਾਬਰ ਦਾ ਹੱਕਦਾਰ ਮੰਨਿਆ ਜਾ ਰਿਹਾ ਹੈ। ਖਰਚਿਆ ਜਾ ਰਿਹਾ ਪੈਸਾ ਕਿਸੇ ਪਾਰਟੀ ਜਾਂ ਆਗੂ ਦਾ ਨਹੀਂ, ਸਗੋਂ ਸਮੁੱਚੇ ਪੰਜਾਬ ਦੇ ਲੋਕਾਂ ਦਾ ਹੈ। ਪਿਛਲੀਆਂ ਸਰਕਾਰਾਂ ਨੇ ਲੰਬੇ ਸਮੇਂ ਤੱਕ ਕੁਝ ਚੋਣਵੇਂ ਹਲਕਿਆਂ ’ਤੇ ਹੀ ਧਿਆਨ ਕੇਂਦਰਿਤ ਕਰਕੇ ਬਾਕੀ ਖੇਤਰਾਂ ਨੂੰ ਅਣਗੌਲਿਆ ਕੀਤਾ। ਸਾਡੀ ਪਹੁੰਚ ਪਿੰਡ ਨੂੰ ਵਿਕਾਸ ਦੀ ਬੁਨਿਆਦੀ ਇਕਾਈ ਵਜੋਂ ਮਜ਼ਬੂਤ ਕਰਨ ਦੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਪੰਜਾਬ ਅੰਦਰ ਹੀ ਨੌਜਵਾਨਾਂ ਲਈ ਬਿਹਤਰ ਮੌਕੇ ਪੈਦਾ ਕਰਨ ਅਤੇ ਬੁਨਿਆਦੀ ਸਹੂਲਤਾਂ ਦੀ ਭਾਲ ਵਿੱਚ ਉਨ੍ਹਾਂ ਦੇ ਪਰਵਾਸ ਨੂੰ ਘਟਾਉਣ ਲਈ ਵੀ ਮਹੱਤਵਪੂਰਨ ਹੈ। ਉਨ੍ਹਾਂ ਕਿਹਾ, “ਹਰ ਪਿੰਡ ਵਿੱਚ ਬਿਹਤਰ ਸੜਕਾਂ, ਭਰੋਸੇਯੋਗ ਪਾਣੀ ਦੀ ਸਪਲਾਈ, ਸੁਚਾਰੂ ਢੰਗ ਨਾਲ ਚੱਲਦੇ ਸਕੂਲ ਅਤੇ ਆਸਾਨੀ ਨਾਲ ਪਹੁੰਚਯੋਗ ਸਿਹਤ ਕੇਂਦਰ ਹੀ ਖੁਸ਼ਹਾਲ ਪੰਜਾਬ ਦੀ ਨੀਂਹ ਹਨ। ਸਾਡੇ ਨੌਜਵਾਨਾਂ ਨੂੰ ਸਿਰਫ਼ ਇਸ ਲਈ ਆਪਣੇ ਘਰ ਛੱਡਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ ਕਿ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਲੋੜੀਂਦੀਆਂ ਸਹੂਲਤਾਂ ਨਹੀਂ ਹਨ। ਇਸ ਨਿਵੇਸ਼ ਦੇ ਨਤੀਜੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਪਹਿਲਾਂ ਹੀ ਦਿਖਾਈ ਦੇ ਰਹੇ ਹਨ ਅਤੇ ਲੋਕ ਆਪਣੇ ਅਤੇ ਨੇੜਲੇ ਪਿੰਡਾਂ ਵਿੱਚ ਮੁਕੰਮਲ ਹੋਏ ਪ੍ਰਾਜੈਕਟਾਂ ਨੂੰ ਖ਼ੁਦ ਦੇਖ ਸਕਦੇ ਹਨ।”
ਚੋਣ ਮੁਹਿੰਮ ਦੀ ਰਣਨੀਤੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਆਪਣੀ ਚੋਣ ਮੁਹਿੰਮ ਨੂੰ ਨਿੱਜੀ ਹਮਲਿਆਂ ਜਾਂ ਨਕਾਰਾਤਮਕਤਾ ਦੀ ਬਜਾਏ ਸਰਕਾਰ ਦੇ ਕੰਮਾਂ ’ਤੇ ਕੇਂਦਰਿਤ ਰੱਖੇਗੀ। ਉਨ੍ਹਾਂ ਕਿਹਾ, “ਸਾਡੀ ਸਮੁੱਚੀ ਚੋਣ ਮੁਹਿੰਮ ਸਕਾਰਾਤਮਕ ਰਹੇਗੀ ਅਤੇ ਅਸੀਂ ਸਿਰਫ਼ ਆਪਣੇ ਕੰਮਾਂ ਦੀ ਗੱਲ ਕਰਾਂਗੇ। ਅਸੀਂ ਆਪਣਾ ਰਿਕਾਰਡ ਲੋਕਾਂ ਸਾਹਮਣੇ ਰੱਖਾਂਗੇ ਅਤੇ ਉਨ੍ਹਾਂ ਨੂੰ ਇਸ ਦਾ ਮੁਲਾਂਕਣ ਕਰਨ ਦੇਵਾਂਗੇ। ਗਾਲੀ-ਗਲੋਚ ਅਤੇ ਨਕਾਰਾਤਮਕਤਾ ਦੇ ਆਧਾਰ ’ਤੇ ਮੁਹਿੰਮ ਨਹੀਂ ਚਲਾਵਾਂਗੇ। ਸਾਡੇ ਵਰਕਰ ਅਤੇ ਉਮੀਦਵਾਰ ਹਰ ਹਲਕੇ ਵਿੱਚ ਇਹੀ ਸੰਦੇਸ਼ ਲੈ ਕੇ ਜਾਣਗੇ—ਪਰਿਵਾਰਾਂ ਨੂੰ ਹੋਈ ਬੱਚਤ, ਪਿੰਡਾਂ ਦਾ ਵਿਕਾਸ ਅਤੇ ਲੋਕ ਭਲਾਈ ’ਤੇ ਖਰਚਿਆ ਗਿਆ ਜਨਤਕ ਪੈਸਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2022 ਵਾਂਗ ਇੱਕ ਵਾਰ ਫਿਰ ਸਾਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਪਿਆਰ ਅਤੇ ਅਸ਼ੀਰਵਾਦ ਮਿਲ ਰਿਹਾ ਹੈ। ਧੂਰੀ ਵਿੱਚ ਪਰਿਵਾਰਾਂ ਵੱਲੋਂ ਦਿਖਾਇਆ ਗਿਆ ਪਿਆਰ ਉਸ ਭਾਵਨਾ ਦੀ ਝਲਕ ਹੈ ਜੋ ਪੂਰੇ ਸੂਬੇ ਵਿੱਚ ਨਜ਼ਰ ਆ ਰਹੀ ਹੈ। ਲੋਕਾਂ ਦਾ ਇਹ ਸਮਰਥਨ ਸਾਡੇ ਉੱਤੇ ਵੱਡੀ ਜ਼ਿੰਮੇਵਾਰੀ ਵੀ ਪਾਉਂਦਾ ਹੈ ਅਤੇ ਅਸੀਂ ਉਸੇ ਵਚਨਬੱਧਤਾ ਨਾਲ ਕੰਮ ਕਰਦੇ ਰਹਾਂਗੇ, ਜਿਸ ਨਾਲ ਅਸੀਂ ਆਪਣੀ ਸ਼ੁਰੂਆਤ ਕੀਤੀ ਸੀ।”
ਉਨ੍ਹਾਂ ਕਿਹਾ ਕਿ ਘਰ-ਘਰ ਮੁਹਿੰਮ ਸਿਆਸੀ ਨੁਮਾਇੰਦਿਆਂ ਨੂੰ ਲੋਕਾਂ ਸਾਹਮਣੇ ਆਪਣੇ ਕੰਮਾਂ ਦਾ ਸਿੱਧਾ ਹਿਸਾਬ ਦੇਣ ਦਾ ਸਭ ਤੋਂ ਵਧੀਆ ਮੌਕਾ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ, “ਘਰ-ਘਰ ਪਹੁੰਚ ਸਿਆਸਤ ਦਾ ਸਭ ਤੋਂ ਸਿੱਧਾ ਰੂਪ ਹੈ ਕਿਉਂਕਿ ਇਸ ਵਿੱਚ ਇੱਕ ਆਗੂ ਨੂੰ ਕਿਸੇ ਪਰਿਵਾਰ ਦੇ ਸਾਹਮਣੇ ਖੜ੍ਹ ਕੇ ਆਪਣੇ ਕੀਤੇ ਕੰਮਾਂ ਦਾ ਹਿਸਾਬ ਦੇਣਾ ਪੈਂਦਾ ਹੈ। ਅਸੀਂ ਆਪਣਾ ਰਿਪੋਰਟ ਕਾਰਡ ਲੈ ਕੇ ਹਰ ਘਰ ਜਾ ਰਹੇ ਹਾਂ ਅਤੇ ਲੋਕਾਂ ਨੂੰ ਕਹਿ ਰਹੇ ਹਾਂ ਕਿ ਉਹ ਸਾਡੇ ਵੱਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਸਾਡਾ ਮੁਲਾਂਕਣ ਕਰਨ।”
ਵਿਰੋਧੀ ਪਾਰਟੀਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਕਾਂਗਰਸ ਆਪਸ ਵਿੱਚ ਲੜ ਰਹੀ ਹੈ ਅਤੇ ਇਸ ਦੇ ਆਗੂ ਲੋਕਾਂ ਦੀਆਂ ਸਮੱਸਿਆਵਾਂ ਨਾਲੋਂ ਆਪਣੇ ਅੰਦਰੂਨੀ ਟਕਰਾਅ ਵਿੱਚ ਵੱਧ ਰੁੱਝੇ ਹੋਏ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਖ਼ਤਮ ਹੋ ਚੁੱਕਾ ਹੈ ਅਤੇ ਹੁਣ ਜ਼ਮੀਨੀ ਪੱਧਰ ’ਤੇ ਇਸ ਦੀ ਮੌਜੂਦਗੀ ਨਹੀਂ ਰਹੀ। ਦਹਾਕਿਆਂ ਤੱਕ ਸੱਤਾ ਵਿੱਚ ਰਹੀਆਂ ਪਾਰਟੀਆਂ ਕੋਲ ਆਪਣੇ ਕੰਮ ਵਜੋਂ ਦਿਖਾਉਣ ਲਈ ਬਹੁਤ ਘੱਟ ਹੈ, ਇਸੇ ਲਈ ਉਹ ਹੁਣ ਆਪਣੀ ਕਾਰਗੁਜ਼ਾਰੀ ਬਾਰੇ ਕਿਸੇ ਵੀ ਚਰਚਾ ਤੋਂ ਬਚਦੀਆਂ ਹਨ।”
ਨਸ਼ਿਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਭਾਜਪਾ ਦੇ ਸਟੈਂਡ ’ਤੇ ਸਵਾਲ ਉਠਾਉਂਦਿਆਂ ਗੁਜਰਾਤ ਤੋਂ ਪੰਜਾਬ ਵਿੱਚ ਨਸ਼ਿਆਂ ਦੀ ਆਮਦ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਿਆਸੀ ਲਾਹੇ ਲਈ ਇਸ ਮੁੱਦੇ ਨੂੰ ਉਠਾਉਣ ਵਾਲਿਆਂ ਨੂੰ ਆਪਣੇ ਰਿਕਾਰਡ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਜਦੋਂ ਭਾਜਪਾ ਗੁਜਰਾਤ ਤੋਂ ਪੰਜਾਬ ਵਿੱਚ ਨਸ਼ੇ ਲਿਆ ਰਹੀ ਹੈ ਤਾਂ ਉਹ ਕਿਸ ਮੂੰਹ ਨਾਲ ਨਸ਼ਿਆਂ ਦੀ ਗੱਲ ਕਰ ਰਹੀ ਹੈ? ਜਿਹੜੇ ਲੋਕ ਸਿਆਸੀ ਲਾਹੇ ਲਈ ਇਸ ਮੁੱਦੇ ਨੂੰ ਉਠਾਉਂਦੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਸੂਬਾ ਸਰਕਾਰ ’ਤੇ ਸਵਾਲ ਚੁੱਕਣ ਦਾ ਨੈਤਿਕ ਹੱਕ ਨਹੀਂ ਹੈ, ਜਦਕਿ ਆਪਣੇ ਸੱਤਾ ਕਾਲ ਦੌਰਾਨ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਲਿਆਉਣ ਵਾਲੇ ਵੀ ਇਹੀ ਲੋਕ ਸਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਸ ਘਰ-ਘਰ ਚੋਣ ਮੁਹਿੰਮ ਨੂੰ ਪੂਰੇ ਪੰਜਾਬ ਵਿੱਚ ਅੱਗੇ ਵਧਾਇਆ ਜਾਵੇਗਾ ਅਤੇ ਪਾਰਟੀ ਦੇ ਵਰਕਰ ਤੇ ਉਮੀਦਵਾਰ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਲੈ ਕੇ ਜਾਣਗੇ। ਉਨ੍ਹਾਂ ਕਿਹਾ, “ਸਾਡੇ ਪਾਰਟੀ ਵਰਕਰ ਅਤੇ ਉਮੀਦਵਾਰ ਹੁਣ ਇਹ ਸੰਦੇਸ਼ ਹਰ ਹਲਕੇ ਤੱਕ ਲੈ ਕੇ ਜਾਣਗੇ। ਅਸੀਂ ਪਰਿਵਾਰਾਂ ਨੂੰ ਹੋਈ ਬੱਚਤ, ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚਣ ਦੇ ਆਪਣੇ ਰਿਕਾਰਡ ਦੀ ਗੱਲ ਕਰਾਂਗੇ। ਅਸੀਂ ਕੰਮ ਕੀਤਾ ਹੈ ਅਤੇ ਇਸੇ ਲਈ ਅੱਜ ਅਸੀਂ ਸਿਰ ਉੱਚਾ ਕਰਕੇ ਲੋਕਾਂ ਦੇ ਸਾਹਮਣੇ ਆ ਰਹੇ ਹਾਂ।”
09/21/2026
ਮੌਸਮ📍 ਪੰਜਾਬ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚੋਂ ਦੱਖਣੀ-ਪੱਛਮੀ ਮੌਨਸੂਨ ਨੇ ਵਾਪਸੀ ਕਰ ਲਈ ਹੈ।
ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚ ਅਗਲੇ ਕੁਝ ਦਿਨ ਮੌਸਮ ਸਾਫ਼ ਰਹੇਗਾ।
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚੋਂ ਦੱਖਣੀ-ਪੱਛਮੀ ਮੌਨਸੂਨ ਨੇ ਵਾਪਸੀ ਕਰ ਲਈ ਹੈ।
ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚ ਅਗਲੇ ਕੁਝ ਦਿਨ ਮੌਸਮ ਸਾਫ਼ ਰਹੇਗਾ। ਇਸ ਦੌਰਾਨ ਦਿਨ ਸਮੇਂ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। ਇਸ ਵਾਰ ਪੰਜਾਬ ਤੇ ਹਰਿਆਣਾ ਵਿੱਚ ਮੌਨਸੂਮ ਮੱਠਾ ਰਿਹਾ ਹੈ, ਜਿਸ ਕਰਕੇ ਦੋਵਾਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚ ਆਮ ਨਾਲੋਂ ਘੱਟ ਮੀਂਹ ਪਿਆ। ਪੰਜਾਬ ਵਿੱਚ ਆਮ ਨਾਲੋਂ 36 ਫ਼ੀਸਦ, ਹਰਿਆਣਾ ਵਿੱਚ 24 ਫ਼ੀਸਦ ਅਤੇ ਚੰਡੀਗੜ੍ਹ ਵਿੱਚ 14 ਫ਼ੀਸਦ ਘੱਟ ਮੀਂਹ ਪਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਆਮ ਤੌਰ ’ਤੇ ਮੌਨਸੂਨ ਦੌਰਾਨ 419.2 ਐੱਮ ਐੱਮ ਮੀਂਹ ਪੈਂਦਾ ਹੈ। ਇਸ ਵਾਰ ਪੰਜਾਬ ਵਿੱਚ ਆਮ ਨਾਲੋਂ 36 ਫ਼ੀਸਦ ਘੱਟ 267.8 ਐੱਮ ਐੱਮ ਮੀਂਹ ਪਿਆ। ਹਰਿਆਣਾ ਵਿੱਚ ਆਮ ਤੌਰ ’ਤੇ ਮੌਨਸੂਨ ਦੌਰਾਨ 413 ਐੱਮ ਐੱਮ ਮੀਂਹ ਪੈਂਦਾ ਹੈ, ਪਰ ਇਸ ਵਾਰ 24 ਫ਼ੀਸਦ ਘੱਟ 312.9 ਐੱਮ ਐੱਮ ਮੀਂਹ ਪਿਆ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ 821.7 ਐੱਮ ਐੱਮ ਮੀਂਹ ਪੈਂਦਾ ਹੈ, ਜਦੋਂ ਕਿ ਇਸ ਵਾਰ 14 ਫ਼ੀਸਦ ਘੱਟ 708.1 ਐੱਮ ਐੱਮ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰ ਭਾਰਤ ਵਿੱਚੋਂ ਮੌਨਸੂਨ ਨੇ ਵਾਪਸੀ ਸ਼ੁਰੂ ਕਰ ਦਿੱਤੀ ਹੈ। ਹੁਣ ਅਗਲੇ 3-4 ਦਿਨ ਮੌਸਮ ਸਾਫ ਰਹੇਗਾ। ਇਸ ਦੌਰਾਨ ਦਿਨ ਸਮੇਂ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ।
09/21/2026