ਪੰਜਾਬ📍 ਪੰਜਾਬ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅੱਜ ਸੀਬੀਆਈ ਦੇ ਸੰਮਨ 'ਤੇ ਪੇਸ਼ ਨਹੀਂ ਹੋਏ। ਸੀਬੀਆਈ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-30 ਦਫ਼ਤਰ 'ਚ ਦੁਪਹਿਰ 2:30 ਵਜੇ ਪੁੱਛਗਿੱਛ ਲਈ ਬੁਲਾਇਆ ਸੀ, ਪਰ ਜਾਂਚ ਅਧਿਕਾਰੀ ਉਡੀਕਦੇ ਰਹਿ ਗਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅੱਜ ਸੀਬੀਆਈ ਦੇ ਸੰਮਨ 'ਤੇ ਪੇਸ਼ ਨਹੀਂ ਹੋਏ। ਸੀਬੀਆਈ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-30 ਦਫ਼ਤਰ 'ਚ ਦੁਪਹਿਰ 2:30 ਵਜੇ ਪੁੱਛਗਿੱਛ ਲਈ ਬੁਲਾਇਆ ਸੀ, ਪਰ ਜਾਂਚ ਅਧਿਕਾਰੀ ਉਡੀਕਦੇ ਰਹਿ ਗਏ। ਇਸ ਤੋਂ ਇੱਕ ਦਿਨ ਪਹਿਲਾਂ ਹੀ ਸੀਬੀਆਈ ਨੇ ਘੁੰਮਣ ਸਮੇਤ ਛੇ ਜਣਿਆਂ ਖ਼ਿਲਾਫ਼ ਐਫਆਈਆਰ ਦਰਜ ਕਰਕੇ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਸਮੇਤ 8 ਥਾਵਾਂ 'ਤੇ ਛਾਪੇ ਮਾਰੇ ਸਨ। ਦੂਜੇ ਪਾਸੇ ਈਡੀ ਨੇ ਮੁੱਖ ਮੰਤਰੀ ਦੇ ਸਾਂਢੂ ਅਮਰਦੀਪ ਗਰੇਵਾਲ ਨੂੰ ਤਲਬ ਕੀਤਾ ਹੈ। ਧੂਰੀ 'ਚ ਪ੍ਰੈਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਮਾਨ ਨੇ ਭਾਜਪਾ 'ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਾਇਆ ਅਤੇ ਕਿਹਾ ਕਿ ਏਜੰਸੀਆਂ ਖ਼ਾਲੀ ਹੱਥ ਪਰਤਣਗੀਆਂ।
08/10/2026
ਪੰਜਾਬ📍 ਪੰਜਾਬ
ਫ਼ਿਰੋਜ਼ਪੁਰ, 8 ਅਕਤੂਬਰ (ਰਾਕੇਸ਼ ਚਾਵਲਾ/ਕੁਲਬੀਰ ਸਿੰਘ ਸੋਢੀ) - ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਵਿਖੇ ਤਾਇਨਾਤ ਫੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਨੂੰ ਫੂਡ ਕਮਿਸ਼ਨਰ ਵਲੋਂ ਕਿਸੇ ਮਾਮਲੇ ਸੰਬੰਧੀ ਮੁਅੱਤਲ ਕਰ ਦਿੱਤਾ ਗਿਆ ਸੀ।
ਫ਼ਿਰੋਜ਼ਪੁਰ, 8 ਅਕਤੂਬਰ (ਰਾਕੇਸ਼ ਚਾਵਲਾ/ਕੁਲਬੀਰ ਸਿੰਘ ਸੋਢੀ) - ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਵਿਖੇ ਤਾਇਨਾਤ ਫੂਡ ਸੇਫਟੀ ਅਧਿਕਾਰੀ ਅਭਿਨਵ ਖੋਸਲਾ ਨੂੰ ਫੂਡ ਕਮਿਸ਼ਨਰ ਵਲੋਂ ਕਿਸੇ ਮਾਮਲੇ ਸੰਬੰਧੀ ਮੁਅੱਤਲ ਕਰ ਦਿੱਤਾ ਗਿਆ ਸੀ। ਫ਼ਿਰੋਜ਼ਪੁਰ ਦੀਆਂ ਕੁਝ ਜਥੇਬੰਦੀਆਂ ਦੇ ਆਗੂਆਂ ਵਲੋਂ ਇਸ ਦਾ ਰੋਸ ਜਤਾਇਆ ਗਿਆ ਸੀ ਕਿ ਫੂਡ ਇੰਸਪੈਕਟਰ ਜੋ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਮਿਲਾਵਟੀ ਚੀਜ਼ਾਂ ਵੇਚਣ ਵਾਲਿਆਂ ਤੇ ਸ਼ਿਕੰਜਾ ਕਸ ਰਿਹਾ ਸੀ, ਪਰ ਵਿਭਾਗ ਨੇ ਧੱਕੇਸ਼ਾਹੀ ਕਰਦੇ ਹੋਏ ਉਸ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸੰਬੰਧੀ ਇਕੱਠੇ ਹੋਏ ਜਥੇਬੰਦੀਆਂ ਦੇ ਆਗੂਆਂ ਵਲੋਂ ਇਕ ਮੀਟਿੰਗ ਬੁਲਾਈ ਗਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਸੀ ਕਿ ਫੂਡ ਇੰਸਪੈਕਟਰ ਦੀ ਮੁਅੱਤਲੀ ਅਤੇ ਬਦਲੀ ਕੈਂਸਲ ਕਰਕੇ ਦੁਬਾਰਾ ਫ਼ਿਰੋਜ਼ਪੁਰ ਵਿਖੇ ਲਗਾਇਆ ਜਾਵੇ। ਇਸ ਦੇ ਚੱਲਦੇ ਰੋਸ ਦੌਰਾਨ ਲੋਕਾਂ ਵਲੋਂ ਛਾਉਣੀ ਦੇ ਮੁੱਖ ਚੋਂਕ ਚੁੰਗੀ ਨੰਬਰ 7 'ਤੇ ਧਰਨਾ ਲਗਾ ਕੇ ਮੁੱਖ ਮੰਤਰੀ ਅਤੇ ਫੂਡ ਕਮਿਸ਼ਨਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀਂ ਹੈ।
08/10/2026
ਪੰਜਾਬ📍 ਪੰਜਾਬ
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਆਪਣੀ ਪਟੀਸ਼ਨ ਰਾਹੀਂ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਸੀਬੀਆਈ ਨੂੰ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਅਧਿਕਾਰੀਆਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਜਾਂਚ ਲਈ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਆਪਣੀ ਪਟੀਸ਼ਨ ਰਾਹੀਂ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਸੀਬੀਆਈ ਨੂੰ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਅਧਿਕਾਰੀਆਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਜਾਂਚ ਲਈ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈਕੋਰਟ ਨੇ ਸੀਬੀਆਈ ਨੂੰ ਜਾਂਚ ਅੱਗੇ ਵਧਾਉਣ ਤੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ‘ਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਣਵਾਈ ਟਾਲ ਦਿੱਤੀ। ਹੁਣ ਇਸ ਮਾਮਲੇ ਤੇ 9 ਅਕਤੂਬਰ ਨੂੰ ਸੁਣਵਾਈ ਹੋਵੇਗੀ। ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਨੇ ਕਿਹਾ ਕਿ ਸਬੰਧਤ ਫਾਈਲ ਜਸਟਿਸ ਸ਼ੀਲ ਨਾਗੂ ਨੂੰ ਦੇਰ ਨਾਲ ਮਿਲੀ ਹੈ, ਇਸ ਲਈ ਉਹ ਫਾਈਲ ਨਹੀਂ ਪੜ੍ਹ ਸਕੇ। ਇਸ ਲਈ ਉਨ੍ਹਾਂ ਵੱਲੋਂ ਇਸਨੂੰ ਦੇਖਣ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ‘ਚ ਆਪਣੀ ਪਟੀਸ਼ਨ ਰਾਹੀਂ ਹਾਈਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ‘ਚ ਸੀਬੀਆਈ ਨੂੰ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਅਧਿਕਾਰੀਆਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਜਾਂਚ ਲਈ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈਕੋਰਟ ਨੇ ਸੀਬੀਆਈ ਨੂੰ ਜਾਂਚ ਅੱਗੇ ਵਧਾਉਣ ਤੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।
ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਸੁਪਰੀਮ ਕੋਰਟ ‘ਚ ਦਲੀਲਾਂ ਪੇਸ਼ ਕਰਦਿਆਂ ਸੀਬੀਆਈ ਵੱਲੋਂ ਕਿਸੇ ਵੀ ਤੁਰੰਤ ਕਾਰਵਾਈ ਤੇ ਅੰਤਰਿਮ ਰੋਕ ਦੀ ਮੰਗ ਕੀਤੀ। ਹਾਲਾਂਕਿ ਬੈਂਚ ਨੇ ਕਿਹਾ ਕਿ ਜਦੋਂ ਦੂਜੇ ਜੱਜ ਨੂੰ ਫਾਈਲ ਦੇਖਣ ਦਾ ਪੂਰਾ ਮੌਕਾ ਨਹੀਂ ਮਿਲਿਆ ਤਾਂ ਇਸ ਪੜਾਅ ਤੇ ਅੰਤਰਿਮ ਹੁਕਮ ਜਾਰੀ ਕਰਨਾ ਉਚਿਤ ਨਹੀਂ ਹੋਵੇਗਾ। ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਪੁਲਿਸ ਨੂੰ ਕੁਝ ਕਥਿਤ ਭ੍ਰਿਸ਼ਟਾਚਾਰ ਸਬੰਧੀ ਜਾਣਕਾਰੀ ਭੇਜੀ ਗਈ ਸੀ। ਇਨ੍ਹਾਂ ਇਲਜ਼ਮਾਂ ‘ਚ ਸਰਕਾਰੀ ਤਬਾਦਲਿਆਂ, ਤਾਇਨਾਤੀਆਂ ਤੇ ਹੋਰ ਪ੍ਰਸ਼ਾਸਨਿਕ ਮਾਮਲਿਆਂ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ ਤੇ ਪੈਸਿਆਂ ਦੇ ਲੈਣ-ਦੇਣ ਦੇ ਦਾਅਵੇ ਸ਼ਾਮਲ ਹਨ। ਹਾਈਕੋਰਟ ਦੇ ਆਦੇਸ਼ ਨੂੰ ਚੁਣੋਤੀ ਦਿੰਦਿਆਂ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਆਪਣੇ ਕਾਨੂੰਨੀ ਪੱਖ ਨੂੰ ਰੱਖਿਆ ਹੈ।
ਦੂਜੇ ਪਾਸੇ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਇਲਜ਼ਾਮਾਂ ਨੂੰ ਰੱਦ ਕੀਤਾ ਗਿਆ ਹੈ। ਸਰਕਾਰ ਦਾ ਪੱਖ ਹੈ ਕਿ ਮਾਮਲੇ ‘ਚ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਆਪਣਾ ਪੱਖ ਸੁਪਰੀਮ ਕੋਰਟ ਸਾਹਮਣੇ ਰੱਖਿਆ ਜਾ ਰਿਹਾ ਹੈ। ਹੁਣ 9 ਅਕਤੂਬਰ ਨੂੰ ਹੋਣ ਵਾਲੀ ਸੁਪਰੀਮ ਕੋਰਟ ਦੀ ਸੁਣਵਾਈ ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹਨ।
08/10/2026
ਪੰਜਾਬ📍 ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਛੇ ਮੁਲਜ਼ਮਾਂ ਖ਼ਿਲਾਫ਼ ਦਰਜ ਸੀਬੀਆਈ ਦੀ ਐਫਆਈਆਰ ਦੀ ਕਾਪੀ ਸਾਹਮਣੇ ਆਈ ਹੈ।
ਕੇਂਦਰੀ ਜਾਂਚ ਏਜੰਸੀ ਦਾ ਦਾਅਵਾ ਹੈ ਕਿ ਇਹ ਵਟਸਐਪ ਚੈਟਾਂ ਨਿਤਿਨ ਗੋਹਲ ਅਤੇ ਹੋਰ ਮੁਲਜ਼ਮਾਂ ਨਾਲ ਸਬੰਧਤ ਇੱਕ ਹੋਰ ਮਾਮਲੇ ਦੀ ਜਾਂਚ ਦੌਰਾਨ ਮਿਲੀਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਛੇ ਮੁਲਜ਼ਮਾਂ ਖ਼ਿਲਾਫ਼ ਦਰਜ ਸੀਬੀਆਈ ਦੀ ਐਫਆਈਆਰ ਦੀ ਕਾਪੀ ਸਾਹਮਣੇ ਆਈ ਹੈ।
ਕੇਂਦਰੀ ਜਾਂਚ ਏਜੰਸੀ ਦਾ ਦਾਅਵਾ ਹੈ ਕਿ ਇਹ ਵਟਸਐਪ ਚੈਟਾਂ ਨਿਤਿਨ ਗੋਹਲ ਅਤੇ ਹੋਰ ਮੁਲਜ਼ਮਾਂ ਨਾਲ ਸਬੰਧਤ ਇੱਕ ਹੋਰ ਮਾਮਲੇ ਦੀ ਜਾਂਚ ਦੌਰਾਨ ਮਿਲੀਆਂ ਹਨ। ਜਿਸ ਤੋਂ ਬਾਅਦ ਪਤਾ ਲੱਗਿਆ ਕਿ ਸੀਐਮ ਮਾਨ ਦੇ ਦਫਤਰ ਵਿੱਚ ਟਰਾਂਸਫਰ-ਪੋਸਟਿੰਗ ਦੇ ਨਾਲ ਸਰਕਾਰੀ ਟੈਂਡਰ ਅਤੇ ਪਾਲਿਸੀ ਦੇ ਮਾਮਲੇ ਵਿੱਚ ਦਖਲ ਦੇ ਕੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ।
ਇੱਕ ਚੈਟ ਵਿੱਚ ਆਈਏਐਸ ਅਧਿਕਾਰੀ ਸ਼ੇਨਾ ਅਗਰਵਾਲ ਨੂੰ ਇੱਕ ਹੋਰ ਆਈਏਐਸ ਅਧਿਕਾਰੀ ਵਿੰਮੀ ਭੁੱਲਰ ਨੂੰ ਬਦਲਣ ਦੀ ਗੱਲ ਆਖੀ ਗਈ ਹੈ। ਇਸ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਆਈਏਐਸ ਅਧਿਕਾਰੀ ਵਿਕਾਸ ਪ੍ਰਤਾਪ ਸਿੰਘ ਉੱਥੇ ਇੱਕ ਹੋਰ ਮਹਿਲਾ ਅਧਿਕਾਰੀ ਨੂੰ ਨਿਯੁਕਤ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ, ਇੱਕ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਧਿਕਾਰੀ (ਡੀਐਫਐਸਓ) ਦੇ ਤਬਾਦਲੇ ਨੂੰ ਰੋਕਣ ਲਈ ਕਾਲਾਂ ਕੀਤੀਆਂ ਜਾ ਰਹੀਆਂ ਹਨ।
ਈਡੀ ਦਾ ਦਾਅਵਾ ਹੈ ਕਿ ਇਹ ਸਾਰੀਆਂ ਗੱਲਬਾਤਾਂ ਰੋਮੀ ਰਾਜਾ, ਆਰਐਸ ਨਾਗਰਾ ਅਤੇ ਹੋਰ ਮੁਲਜ਼ਮ ਰਾਜਬੀਰ ਘੁੰਮਣ ਵਿਚਕਾਰ ਹੋਈਆਂ, ਜਿਸ ਵਿੱਚ ਹਥਿਆਰ ਲਾਇਸੈਂਸ ਪ੍ਰਾਪਤ ਕਰਨ ਦੀਆਂ ਸਿਫਾਰਸ਼ਾਂ ਵੀ ਸ਼ਾਮਲ ਹਨ।
08/10/2026
ਪੰਜਾਬ📍 ਪੰਜਾਬ
ਨਵਾਂ ਸ਼ਹਿਰ ਸਿਰਫ ਘਰ ਅਤੇ ਪਤਾ ਨਹੀਂ ਬਦਲਦਾ, ਕਈ ਵਾਰ ਇਹ ਇਨਸਾਨ ਦੀ ਸੋਚ ਅਤੇ ਜ਼ਿੰਦਗੀ ਜਿਉਣ ਦਾ ਤਰੀਕਾ ਵੀ ਬਦਲ ਦਿੰਦਾ ਹੈ। ਨਵੇਂ ਲੋਕਾਂ ਨੂੰ ਮਿਲਣਾ, ਵੱਖਰੇ ਮਾਹੌਲ ਵਿੱਚ ਰਹਿਣਾ ਅਤੇ ਆਪਣੀਆਂ ਜ਼ਿੰਮੇਵਾਰੀਆਂ ਖੁਦ ਸੰਭਾਲਣਾ ਅਜਿਹੀਆਂ ਚੀਜ਼ਾਂ ਹਨ, ਜੋ ਕਿਤਾਬਾਂ ਤੋਂ ਨਹੀਂ ਸਿੱਖੀਆਂ ਜਾ ਸਕਦੀਆਂ।
ਨਵਾਂ ਸ਼ਹਿਰ ਸਿਰਫ ਘਰ ਅਤੇ ਪਤਾ ਨਹੀਂ ਬਦਲਦਾ, ਕਈ ਵਾਰ ਇਹ ਇਨਸਾਨ ਦੀ ਸੋਚ ਅਤੇ ਜ਼ਿੰਦਗੀ ਜਿਉਣ ਦਾ ਤਰੀਕਾ ਵੀ ਬਦਲ ਦਿੰਦਾ ਹੈ। ਨਵੇਂ ਲੋਕਾਂ ਨੂੰ ਮਿਲਣਾ, ਵੱਖਰੇ ਮਾਹੌਲ ਵਿੱਚ ਰਹਿਣਾ ਅਤੇ ਆਪਣੀਆਂ ਜ਼ਿੰਮੇਵਾਰੀਆਂ ਖੁਦ ਸੰਭਾਲਣਾ ਅਜਿਹੀਆਂ ਚੀਜ਼ਾਂ ਹਨ, ਜੋ ਕਿਤਾਬਾਂ ਤੋਂ ਨਹੀਂ ਸਿੱਖੀਆਂ ਜਾ ਸਕਦੀਆਂ। ਕੁਝ ਅਜਿਹਾ ਹੀ ਐਕਸਪੀਰੀਅੰਸ ਇੱਕ ਮਹਿਲਾ ਨੇ ਬੈਂਗਲੁਰੂ, ਹੈਦਰਾਬਾਦ ਅਤੇ ਦੁਬਈ ਵਿੱਚ ਰਹਿੰਦੇ ਹੋਏ ਕੀਤਾ। ਜ਼ਿੰਦਗੀ ਦੇ ਵੱਖ-ਵੱਖ ਪੜਾਵਾਂ ‘ਤੇ ਇਨ੍ਹਾਂ ਤਿੰਨ ਸ਼ਹਿਰਾਂ ਵਿੱਚ ਰਹਿ ਕੇ ਉਸ ਨੂੰ ਕਈ ਅਜਿਹੀਆਂ ਗੱਲਾਂ ਸਿੱਖਣ ਨੂੰ ਮਿਲੀਆਂ, ਜਿਨ੍ਹਾਂ ਨੇ ਉਸ ਦਾ ਨਜ਼ਰੀਆ ਕਾਫੀ ਹੱਦ ਤੱਕ ਬਦਲ ਦਿੱਤਾ।
ਮਹਿਲਾ ਨੇ ਦੱਸਿਆ ਕਿ ਉਸ ਨੂੰ ਅਸਲ ਮਾਇਨਿਆਂ ਵਿੱਚ ਜ਼ਿੰਮੇਵਾਰ ਅਤੇ ਆਤਮਨਿਰਭਰ ਬਣਨ ਦੀ ਸਮਝ ਉਦੋਂ ਆਈ, ਜਦੋਂ ਉਹ ਇੱਕ ਨਵੇਂ ਸ਼ਹਿਰ ਵਿੱਚ ਪਹੁੰਚੀ ਅਤੇ ਉਸ ਨੂੰ ਆਪਣੇ ਰੋਜ਼ਾਨਾ ਦੇ ਕੰਮ ਖੁਦ ਕਰਨੇ ਪਏ। ਉਸ ਨੇ ਆਪਣੀ ਕਹਾਣੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਤਿੰਨ ਸ਼ਹਿਰਾਂ ਨੇ ਉਸ ਦੀ ਜ਼ਿੰਦਗੀ ‘ਤੇ ਵੱਖ-ਵੱਖ ਤਰੀਕੇ ਨਾਲ ਅਸਰ ਪਾਇਆ।
ਉਸ ਨੇ ਆਪਣੀ ਗੱਲ ਬੈਂਗਲੁਰੂ ਤੋਂ ਸ਼ੁਰੂ ਕੀਤੀ। ਮਹਿਲਾ ਦਾ ਜਨਮ ਆਂਧਰਾ ਪ੍ਰਦੇਸ਼ ਦੇ ਇੱਕ ਛੋਟੇ ਜਿਹੇ ਪਿੰਡ ਵਿੱਚ ਹੋਇਆ ਸੀ ਅਤੇ ਉਸ ਦੀ ਸ਼ੁਰੂਆਤੀ ਪੜ੍ਹਾਈ ਤੇਲਗੂ ਮਾਧਿਅਮ ਦੇ ਸਕੂਲ ਵਿੱਚ ਹੋਈ। ਜਦੋਂ ਉਹ ਕਰੀਬ 10 ਸਾਲ ਦੀ ਸੀ, ਉਦੋਂ ਉਸ ਦਾ ਪਰਿਵਾਰ ਬੈਂਗਲੁਰੂ ਆ ਗਿਆ। ਉਸ ਲਈ ਇਹ ਬਦਲਾਅ ਕਾਫੀ ਵੱਡਾ ਸੀ। ਪਿੰਡ ਦੀ ਸੀਮਤ ਦੁਨੀਆ ਤੋਂ ਨਿਕਲ ਕੇ ਅਚਾਨਕ ਉਸ ਨੂੰ ਅਜਿਹੇ ਸ਼ਹਿਰ ਵਿੱਚ ਰਹਿਣ ਦਾ ਮੌਕਾ ਮਿਲਿਆ, ਜਿੱਥੇ ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕ, ਕਈ ਤਰ੍ਹਾਂ ਦੀਆਂ ਸੰਸਕ੍ਰਿਤੀਆਂ ਅਤੇ ਬਿਲਕੁਲ ਵੱਖਰੀ ਜੀਵਨਸ਼ੈਲੀ ਦੇਖਣ ਨੂੰ ਮਿਲੀ। ਉਸ ਦੇ ਮੁਤਾਬਕ, ਬੈਂਗਲੁਰੂ ਨੇ ਉਸ ਲਈ ਦੁਨੀਆ ਨੂੰ ਦੇਖਣ ਦਾ ਨਜ਼ਰੀਆ ਹੀ ਬਦਲ ਦਿੱਤਾ। ਜਿਸ ਉਮਰ ਵਿੱਚ ਉਸ ਦੀ ਦੁਨੀਆ ਸਿਰਫ ਆਪਣੇ ਪਿੰਡ ਤੱਕ ਸੀਮਤ ਸੀ, ਉਸੇ ਉਮਰ ਵਿੱਚ ਇਸ ਸ਼ਹਿਰ ਨੇ ਉਸ ਨੂੰ ਇਸ ਤੋਂ ਕਿਤੇ ਵੱਡੀ ਦੁਨੀਆ ਨਾਲ ਜਾਣੂ ਕਰਵਾਇਆ।
ਇਸ ਤੋਂ ਬਾਅਦ ਉਸ ਦੀ ਜ਼ਿੰਦਗੀ ਉਸ ਨੂੰ ਹੈਦਰਾਬਾਦ ਲੈ ਗਈ। ਕਾਲਜ ਦੇ ਦਿਨਾਂ ਵਿੱਚ ਉਸ ਨੂੰ ਹੋਸਟਲ ਵਿੱਚ ਰਹਿਣ ਦਾ ਮੌਕਾ ਨਹੀਂ ਮਿਲਿਆ ਸੀ, ਇਸ ਲਈ ਲੰਬੇ ਸਮੇਂ ਤੋਂ ਉਸ ਦੀ ਇੱਛਾ ਸੀ ਕਿ ਕਦੇ ਕਿਸੇ ਦੂਜੇ ਸ਼ਹਿਰ ਵਿੱਚ ਜਾ ਕੇ ਇਕੱਲੀ ਰਹੇ। ਨੌਕਰੀ ਦਾ ਮੌਕਾ ਮਿਲਦੇ ਹੀ ਉਸ ਨੇ ਇਸ ਨੂੰ ਅਜ਼ਮਾਉਣ ਦਾ ਫੈਸਲਾ ਕੀਤਾ। ਹੈਦਰਾਬਾਦ ਵਿੱਚ ਪਹਿਲੀ ਵਾਰ ਉਸ ਨੂੰ ਸਮਝ ਆਇਆ ਕਿ ਆਪਣੀ ਜ਼ਿੰਦਗੀ ਦੀ ਜ਼ਿੰਮੇਵਾਰੀ ਖੁਦ ਚੁੱਕਣਾ ਅਸਲ ਵਿੱਚ ਕੀ ਹੁੰਦਾ ਹੈ। ਉਸ ਨੇ ਆਪਣੇ ਲਈ ਰਾਸ਼ਨ ਅਤੇ ਹੋਰ ਜ਼ਰੂਰੀ ਚੀਜ਼ਾਂ ਖਰੀਦਣੀਆਂ ਸ਼ੁਰੂ ਕੀਤੀਆਂ। ਜਿਮ ਜਾਣਾ ਸ਼ੁਰੂ ਕੀਤਾ ਅਤੇ ਇੱਥੋਂ ਤੱਕ ਕਿ ਆਪਣੇ ਕੱਪੜੇ ਵੀ ਖੁਦ ਧੋਣ ਲੱਗ ਪਈ। ਉਸ ਲਈ ਇਹ ਛੋਟੀਆਂ ਲੱਗਣ ਵਾਲੀਆਂ ਚੀਜ਼ਾਂ ਸਨ, ਪਰ ਇਨ੍ਹਾਂ ਤੋਂ ਹੀ ਉਸ ਨੂੰ ਆਤਮਨਿਰਭਰ ਹੋਣ ਦਾ ਅਸਲ ਅਨੁਭਵ ਮਿਲਿਆ।
ਜ਼ਿੰਦਗੀ ਦਾ ਅਗਲਾ ਵੱਡਾ ਮੋੜ ਦੁਬਈ ਵਿੱਚ ਆਇਆ। 31 ਸਾਲ ਦੀ ਉਮਰ ਵਿੱਚ ਉਸ ਨੇ ਭਾਰਤ ਦੀ ਇੱਕ ਸਥਿਰ ਨੌਕਰੀ ਛੱਡ ਦਿੱਤੀ ਅਤੇ ਆਪਣੇ ਪਤੀ ਨਾਲ ਦੁਬਈ ਚਲੀ ਗਈ। ਉੱਥੇ ਨਵੀਂ ਨੌਕਰੀ ਲੱਭਣਾ ਉਸ ਲਈ ਆਸਾਨ ਨਹੀਂ ਸੀ। ਉਸ ਨੇ ਕਈ ਨੌਕਰੀਆਂ ਲਈ ਅਪਲਾਈ ਕੀਤਾ, ਪਰ ਜ਼ਿਆਦਾਤਰ ਥਾਵਾਂ ਤੋਂ ਕੋਈ ਜਵਾਬ ਨਹੀਂ ਮਿਲਿਆ। ਲਗਾਤਾਰ ਅਰਜ਼ੀਆਂ ਦੇਣ ਦੇ ਬਾਵਜੂਦ ਜਦੋਂ ਕਿਤੋਂ ਵੀ ਕੋਈ ਪ੍ਰਤੀਕਿਰਿਆ ਨਹੀਂ ਆਈ ਤਾਂ ਉਸ ਨੂੰ ਸਮਝ ਆਇਆ ਕਿ ਸਿਰਫ ਨੌਕਰੀ ਲਈ ਅਪਲਾਈ ਕਰਨਾ ਹੀ ਕਾਫੀ ਨਹੀਂ ਹੁੰਦਾ।
ਆਖਿਰਕਾਰ ਉਸ ਨੂੰ ਇੱਕ ਅਜਿਹੀ ਨੌਕਰੀ ਮਿਲੀ, ਜਿਸ ਦਾ ਰਸਤਾ ਉਸ ਦੇ ਇੱਕ ਪੁਰਾਣੇ ਜਾਣ-ਪਛਾਣ ਵਾਲੇ ਵਿਅਕਤੀ ਰਾਹੀਂ ਖੁੱਲ੍ਹਿਆ। ਇਹ ਉਹ ਸਮਾਂ ਸੀ ਜਦੋਂ ਉਸ ਨੂੰ ਪਹਿਲੀ ਵਾਰ ਮਹਿਸੂਸ ਹੋਇਆ ਕਿ ਸਹੀ ਲੋਕਾਂ ਨਾਲ ਸੰਪਰਕ ਬਣਾਈ ਰੱਖਣਾ ਅਤੇ ਪ੍ਰੋਫੈਸ਼ਨਲ ਨੈੱਟਵਰਕਿੰਗ ਕਿੰਨੀ ਜ਼ਰੂਰੀ ਹੋ ਸਕਦੀ ਹੈ। ਆਪਣੀ ਕਹਾਣੀ ਰਾਹੀਂ ਮਹਿਲਾ ਨੇ ਕਿਹਾ ਕਿ ਬੈਂਗਲੁਰੂ ਨੇ ਉਸ ਨੂੰ ਦੁਨੀਆ ਨਾਲ ਜਾਣੂ ਕਰਵਾਇਆ, ਹੈਦਰਾਬਾਦ ਨੇ ਖੁਦ ਦੀਆਂ ਜ਼ਿੰਮੇਵਾਰੀਆਂ ਸੰਭਾਲਣਾ ਸਿਖਾਇਆ ਅਤੇ ਦੁਬਈ ਨੇ ਨੈੱਟਵਰਕਿੰਗ ਦੀ ਤਾਕਤ ਸਮਝਾਈ।
ਸੋਸ਼ਲ ਮੀਡੀਆ ‘ਤੇ ਉਸ ਦੀ ਗੱਲ ਲੋਕਾਂ ਨੂੰ ਕਾਫੀ ਪਸੰਦ ਆਈ। ਕਈ ਯੂਜ਼ਰਸ ਨੇ ਕਿਹਾ ਕਿ ਸ਼ਹਿਰ ਬਦਲਣਾ ਅਕਸਰ ਸਿਰਫ ਜਗ੍ਹਾ ਬਦਲਣਾ ਨਹੀਂ ਹੁੰਦਾ, ਸਗੋਂ ਇਹ ਇਨਸਾਨ ਨੂੰ ਅੰਦਰੋਂ ਵੀ ਬਦਲ ਦਿੰਦਾ ਹੈ। ਕੁਝ ਲੋਕਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਮੰਨਿਆ ਕਿ ਜ਼ਿੰਦਗੀ ਦੇ ਵੱਖ-ਵੱਖ ਸ਼ਹਿਰ ਅਤੇ ਉੱਥੇ ਮਿਲਣ ਵਾਲੇ ਲੋਕ ਸਾਨੂੰ ਅਜਿਹੀਆਂ ਸਿੱਖਿਆਵਾਂ ਦੇ ਜਾਂਦੇ ਹਨ, ਜੋ ਸ਼ਾਇਦ ਕਿਸੇ ਹੋਰ ਤਰੀਕੇ ਨਾਲ ਨਹੀਂ ਮਿਲ ਸਕਦੀਆਂ।
08/10/2026
ਪੰਜਾਬ📍 ਪੰਜਾਬ
ਹੈਲਥ ਨਿਊਜ਼: ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਸਰੀਰ ਵਿੱਚ ਕੈਲਸ਼ੀਅਮ ਦੀ ਸਹੀ ਮਾਤਰਾ ਦਾ ਹੋਣਾ ਬਹੁਤ ਜ਼ਰੂਰੀ ਹੈ। ਹੱਡੀਆਂ ਦੇ ਨਾਲ, ਮਜ਼ਬੂਤ ਦੰਦਾਂ, ਦਿਲ, ਦਿਮਾਗੀ ਪ੍ਰਣਾਲੀ ਅਤੇ ਮਾਸਪੇਸ਼ੀਆਂ ਦੇ ਤਾਲਮੇਲ ਲਈ ਵੀ ਕੈਲਸ਼ੀਅਮ ਮਹੱਤਵਪੂਰਨ ਹੈ।
ਹੈਲਥ ਨਿਊਜ਼: ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਸਰੀਰ ਵਿੱਚ ਕੈਲਸ਼ੀਅਮ ਦੀ ਸਹੀ ਮਾਤਰਾ ਦਾ ਹੋਣਾ ਬਹੁਤ ਜ਼ਰੂਰੀ ਹੈ। ਹੱਡੀਆਂ ਦੇ ਨਾਲ, ਮਜ਼ਬੂਤ ਦੰਦਾਂ, ਦਿਲ, ਦਿਮਾਗੀ ਪ੍ਰਣਾਲੀ ਅਤੇ ਮਾਸਪੇਸ਼ੀਆਂ ਦੇ ਤਾਲਮੇਲ ਲਈ ਵੀ ਕੈਲਸ਼ੀਅਮ ਮਹੱਤਵਪੂਰਨ ਹੈ। ਹਾਲਾਂਕਿ 30 ਸਾਲ ਦੀ ਉਮਰ ਤੋਂ ਬਾਅਦ ਔਰਤਾਂ ‘ਚ ਇਸ ਦੀ ਕਮੀ ਦਾ ਖਤਰਾ ਕਾਫੀ ਵਧ ਜਾਂਦਾ ਹੈ।
ਗਰਭ ਅਵਸਥਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਮੀਨੋਪੌਜ਼ ਵਰਗੀਆਂ ਸਰੀਰਕ ਤਬਦੀਲੀਆਂ ਦੌਰਾਨ ਔਰਤਾਂ ਦੇ ਸਰੀਰ ਵਿੱਚ ਕੈਲਸ਼ੀਅਮ ਦੀ ਲੋੜ ਵੱਧ ਜਾਂਦੀ ਹੈ। ਅਜਿਹੇ ‘ਚ ਜੇਕਰ ਖਾਣ-ਪੀਣ ‘ਤੇ ਸਹੀ ਧਿਆਨ ਨਾ ਦਿੱਤਾ ਜਾਵੇ ਤਾਂ ਹੱਡੀਆਂ ਕਮਜ਼ੋਰ ਹੋਣ ਲੱਗਦੀਆਂ ਹਨ। ਇਸ ਲਈ, ਇਹ ਜ਼ਰੂਰੀ ਹੈ ਕਿ ਔਰਤਾਂ ਕੈਲਸ਼ੀਅਮ ਦੀ ਕਮੀ ਦੇ ਸੰਕੇਤਾਂ ਵੱਲ ਧਿਆਨ ਦੇਣ। ਆਓ ਜਾਣਦੇ ਹਾਂ ਇਨ੍ਹਾਂ ਸੰਕੇਤਾਂ ਬਾਰੇ।
ਕੈਲਸ਼ੀਅਮ ਮਾਸਪੇਸ਼ੀਆਂ ਦੇ ਸੰਕੁਚਨ ਅਤੇ ਆਰਾਮ ਵਿੱਚ ਮਦਦ ਕਰਦਾ ਹੈ। ਇਸਦੀ ਕਮੀ ਦੇ ਕਾਰਨ, ਇੱਕ ਵਿਅਕਤੀ ਨੂੰ ਪੱਟਾਂ, ਬਾਹਾਂ ਅਤੇ ਲੱਤਾਂ ਵਿੱਚ ਅਚਾਨਕ ਕੜਵੱਲ, ਕਠੋਰਤਾ ਜਾਂ ਸੁੰਨ ਹੋਣਾ ਮਹਿਸੂਸ ਹੋ ਸਕਦਾ ਹੈ।
ਕੈਲਸ਼ੀਅਮ ਦੀ ਕਮੀ ਦੀ ਸਥਿਤੀ ਵਿੱਚ, ਸਰੀਰ ਖੂਨ ਵਿੱਚ ਕੈਲਸ਼ੀਅਮ ਦੇ ਆਮ ਪੱਧਰ ਨੂੰ ਬਣਾਈ ਰੱਖਣ ਲਈ ਹੱਡੀਆਂ ਅਤੇ ਦੰਦਾਂ ਤੋਂ ਕੈਲਸ਼ੀਅਮ ਕੱਢਣਾ ਸ਼ੁਰੂ ਕਰ ਦਿੰਦਾ ਹੈ। ਇਸ ਕਾਰਨ ਹੱਡੀਆਂ ਕਮਜ਼ੋਰ ਅਤੇ ਖੋਖਲੀਆਂ ਹੋਣ ਲੱਗਦੀਆਂ ਹਨ। ਇਸ ਨਾਲ ਓਸਟੀਓਪੋਰੋਸਿਸ ਦਾ ਖਤਰਾ ਵੱਧ ਜਾਂਦਾ ਹੈ। ਇਸ ਸਥਿਤੀ ਵਿੱਚ, ਮਾਮੂਲੀ ਸੱਟ ਜਾਂ ਝਟਕੇ ਨਾਲ ਵੀ ਹੱਡੀ ਟੁੱਟ ਸਕਦੀ ਹੈ।
ਹੱਡੀਆਂ ਦੀ ਕਮਜ਼ੋਰੀ ਕਾਰਨ ਨਹੁੰ ਕਮਜ਼ੋਰ ਹੋ ਜਾਂਦੇ ਹਨ ਅਤੇ ਆਸਾਨੀ ਨਾਲ ਟੁੱਟ ਜਾਂਦੇ ਹਨ। ਕੈਲਸ਼ੀਅਮ ਦੀ ਗੰਭੀਰ ਕਮੀ ਕਾਰਨ ਨਹੁੰ ਕਾਗਜ਼ ਵਾਂਗ ਪਤਲੇ ਹੋਣ ਲੱਗਦੇ ਹਨ।
ਕੈਲਸ਼ੀਅਮ ਦੀ ਕਮੀ ਕਾਰਨ ਦੰਦ ਕਮਜ਼ੋਰ ਹੋ ਜਾਂਦੇ ਹਨ। ਇਸ ਕਾਰਨ ਮਸੂੜਿਆਂ ‘ਚ ਦਰਦ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ।
ਦਿਲ ਦੀਆਂ ਮਾਸਪੇਸ਼ੀਆਂ ਨੂੰ ਸਹੀ ਢੰਗ ਨਾਲ ਕੰਮ ਕਰਨ ਲਈ ਕੈਲਸ਼ੀਅਮ ਦੀ ਲੋੜ ਹੁੰਦੀ ਹੈ। ਸਰੀਰ ਵਿੱਚ ਪੱਧਰ ਘੱਟ ਹੋਣ ਕਾਰਨ ਦਿਲ ਦੀ ਧੜਕਣ ਅਸਧਾਰਨ ਹੋ ਸਕਦੀ ਹੈ।
ਮੀਨੋਪੌਜ਼- ਔਰਤਾਂ ਵਿੱਚ ਮੀਨੋਪੌਜ਼ ਤੋਂ ਬਾਅਦ ਐਸਟ੍ਰੋਜਨ ਹਾਰਮੋਨ ਦਾ ਪੱਧਰ ਕਾਫ਼ੀ ਘੱਟ ਜਾਂਦਾ ਹੈ। ਇਸ ਕਾਰਨ ਹੱਡੀਆਂ ਵਿੱਚ ਕੈਲਸ਼ੀਅਮ ਨੂੰ ਜਜ਼ਬ ਕਰਨ ਦੀ ਸਮਰੱਥਾ ਘੱਟ ਜਾਂਦੀ ਹੈ।
ਵਿਟਾਮਿਨ ਡੀ ਦੀ ਕਮੀ – ਵਿਟਾਮਿਨ ਡੀ ਦੇ ਬਿਨਾਂ, ਸਰੀਰ ਕੈਲਸ਼ੀਅਮ ਨੂੰ ਜਜ਼ਬ ਕਰਨ ਵਿੱਚ ਅਸਮਰੱਥ ਹੁੰਦਾ ਹੈ। ਇਸ ਲਈ ਸਰੀਰ ਵਿੱਚ ਵਿਟਾਮਿਨ ਡੀ ਦੇ ਪੱਧਰ ਦਾ ਧਿਆਨ ਰੱਖਣਾ ਜ਼ਰੂਰੀ ਹੈ।
ਔਰਤਾਂ ਆਪਣੇ ਖਾਣ-ਪੀਣ ਦੀਆਂ ਆਦਤਾਂ ‘ਤੇ ਸਹੀ ਧਿਆਨ ਨਹੀਂ ਦਿੰਦੀਆਂ। ਭੋਜਨ ਵਿੱਚ ਸਿਰਫ਼ ਰੋਟੀ ਅਤੇ ਚੌਲ ਖਾਣ ਨਾਲ ਕੈਲਸ਼ੀਅਮ ਦੀ ਲੋੜ ਪੂਰੀ ਨਹੀਂ ਹੁੰਦੀ।
ਪੀਰੀਅਡਜ਼ ਤੋਂ ਪਹਿਲਾਂ ਮੂਡ, ਨੀਂਦ ਤੇ ਪੇਟ ’ਚ ਬਦਲਾਅ ਕਿਉਂ?
ਜ਼ਿਆਦਾ ਮਿੱਠਾ ਖਾਣ ਨਾਲ ਲਿਵਰ ਹੋ ਸਕਦੈ ਖਰਾਬ?
08/10/2026
ਪੰਜਾਬ📍 ਪੰਜਾਬ
ਨਵੀਂ ਦਿੱਲੀ, 8 ਅਕਤੂਬਰ (ਦਵਿੰਦਰ) - ਇੰਡੀਆ ਮੋਬਾਈਲ ਕਾਂਗਰਸ ਦੇ 10ਵੇਂ ਐਡੀਸ਼ਨ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਅੱਜ, 8 ਅਕਤੂਬਰ, ਭਾਰਤ ਲਈ ਇਕ ਖ਼ਾਸ ਦਿਨ ਹੈ ਕਿਉਂਕਿ ਅਸੀਂ ਇਸ ਦਿਨ ਨੂੰ ਭਾਰਤੀ ਹਵਾਈ ਸੈਨਾ ਦਿਵਸ ਵਜੋਂ ਮਨਾਉਂਦੇ ਹਾਂ।
ਨਵੀਂ ਦਿੱਲੀ, 8 ਅਕਤੂਬਰ (ਦਵਿੰਦਰ) - ਇੰਡੀਆ ਮੋਬਾਈਲ ਕਾਂਗਰਸ ਦੇ 10ਵੇਂ ਐਡੀਸ਼ਨ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਅੱਜ, 8 ਅਕਤੂਬਰ, ਭਾਰਤ ਲਈ ਇਕ ਖ਼ਾਸ ਦਿਨ ਹੈ ਕਿਉਂਕਿ ਅਸੀਂ ਇਸ ਦਿਨ ਨੂੰ ਭਾਰਤੀ ਹਵਾਈ ਸੈਨਾ ਦਿਵਸ ਵਜੋਂ ਮਨਾਉਂਦੇ ਹਾਂ। ਮੈਂ ਦੇਸ਼ ਵਾਸੀਆਂ ਨੂੰ ਹਵਾਈ ਸੈਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਕੱਲ੍ਹ, ਮੈਂ ਸਰਕਾਰ ਦੇ ਮੁਖੀ ਵਜੋਂ 25 ਸਾਲ ਪੂਰੇ ਕੀਤੇ। ਮੈਂ ਭਾਰਤ ਦੇ ਹਰ ਨਾਗਰਿਕ ਅਤੇ ਦੋਸਤ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਕਰਦਾ ਹਾਂ।"
ਉਨ੍ਹਾਂ ਕਿਹਾ, "ਅੱਜ, ਸੈਂਕੜੇ ਸਰਕਾਰੀ ਸੇਵਾਵਾਂ ਮੋਬਾਈਲ ਫੋਨਾਂ 'ਤੇ ਉਪਲਬਧ ਹਨ। ਸਰਕਾਰੀ ਸਹਾਇਤਾ ਹੁਣ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਜਾਂਦੀ ਹੈ। ਡਾਇਰੈਕਟ ਬੈਨੀਫਿਟ ਟ੍ਰਾਂਸਫਰ ਰਾਹੀਂ, 50 ਲੱਖ ਕਰੋੜ ਰੁਪਏ ਦੀ ਰਕਮ ਲਾਭਪਾਤਰੀਆਂ ਦੇ ਮੋਬਾਈਲ ਫੋਨਾਂ ਨਾਲ ਜੁੜੇ ਬੈਂਕ ਖਾਤਿਆਂ ਵਿਚ ਪਹੁੰਚ ਗਈ। ਇਸ ਦੇ ਨਤੀਜੇ ਵਜੋਂ ਲਗਭਗ 5 ਲੱਖ ਕਰੋੜ ਰੁਪਏ ਦੀ ਬਚਤ ਹੋਈ। ਇਹ ਕੋਈ ਛੋਟਾ ਅੰਕੜਾ ਨਹੀਂ ਹੈ; ਪੰਜ ਲੱਖ ਕਰੋੜ ਰੁਪਏ ਡਿੱਗਣ ਤੋਂ ਰੋਕੇ ਗਏ। ਹੁਣ ਮੈਨੂੰ ਦੱਸੋ, ਕੀ ਮੈਂ ਸਹੀ ਕੰਮ ਕਰਾਂਗਾ ਜਾਂ ਨਹੀਂ? ਭਾਵੇਂ ਉਹ ਕਿੰਨਾ ਵੀ ਰੌਲਾ ਪਾਉਣ ਜਾਂ ਚੀਕਣ;।
08/10/2026
ਪੰਜਾਬ📍 ਪੰਜਾਬ
8 ਅਕਤੂਬਰ - ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ 'ਤੇ, ਭਾਜਪਾ ਸੰਸਦ ਮੈਂਬਰ ਰਵੀ ਕਿਸ਼ਨ ਕਹਿੰਦੇ ਹਨ, "ਮੈਂ ਕਦੇ ਵੀ ਨਾਨਾ ਪਾਟੇਕਰ ਵਰਗਾ ਅਦਾਕਾਰ ਨਹੀਂ ਦੇਖਿਆ... ਮੈਂ ਦੇਸ਼ ਭਰ ਵਿਚ ਅਣਗਿਣਤ ਕਲਾਕਾਰਾਂ ਨਾਲ ਕੰਮ ਕੀਤਾ ਹੈ, ਪਰ ਮੈਨੂੰ ਕਦੇ ਵੀ ਕੋਈ ਦੋਸਤ, ਜੋ ਇੰਨਾ ਧਿਆਨ ਦੇਣ ਵਾਲਾ ਅਤੇ ਦੇਖਭਾਲ ਕਰਨ ਵਾਲਾ ਸੀ।
8 ਅਕਤੂਬਰ - ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ 'ਤੇ, ਭਾਜਪਾ ਸੰਸਦ ਮੈਂਬਰ ਰਵੀ ਕਿਸ਼ਨ ਕਹਿੰਦੇ ਹਨ, "ਮੈਂ ਕਦੇ ਵੀ ਨਾਨਾ ਪਾਟੇਕਰ ਵਰਗਾ ਅਦਾਕਾਰ ਨਹੀਂ ਦੇਖਿਆ... ਮੈਂ ਦੇਸ਼ ਭਰ ਵਿਚ ਅਣਗਿਣਤ ਕਲਾਕਾਰਾਂ ਨਾਲ ਕੰਮ ਕੀਤਾ ਹੈ, ਪਰ ਮੈਨੂੰ ਕਦੇ ਵੀ ਕੋਈ ਦੋਸਤ, ਜੋ ਇੰਨਾ ਧਿਆਨ ਦੇਣ ਵਾਲਾ ਅਤੇ ਦੇਖਭਾਲ ਕਰਨ ਵਾਲਾ ਸੀ। ਉਹ ਅਸਾਧਾਰਨ ਸੀ... ਥੀਏਟਰ ਨੇ ਉਸਨੂੰ ਇਕ ਕਲਾਕਾਰ ਬਣਾਇਆ; ਸਾਰਾ ਮਹਾਰਾਸ਼ਟਰ 'ਨਟਸਮਰਾਟ' ਤੋਂ ਜਾਣੂ ਹੈ... ਜਦੋਂ ਮੈਂ ਉਸਨੂੰ ਮਿਲਣ ਲਈ 'ਪ੍ਰਹਾਰ' ਦੇ ਸੈੱਟ 'ਤੇ ਜਾਣਾ ਸ਼ੁਰੂ ਕੀਤਾ ਤਾਂ ਅਸੀਂ ਦੋਸਤ ਬਣ ਗਏ; ਸਾਡਾ ਰਿਸ਼ਤਾ ਬਹੁਤ ਵਧਿਆ। ਬਾਅਦ ਵਿਚ, ਜਦੋਂ ਉਸਨੇ 'ਲਾਪਤਾ ਲੇਡੀਜ਼' ਦੇਖਿਆ, ਤਾਂ ਸਾਡੀ ਨੇੜਤਾ ਫ਼ੋਨ 'ਤੇ ਗੱਲਬਾਤ ਰਾਹੀਂ ਹੋਰ ਵੀ ਡੂੰਘੀ ਹੋ ਗਈ। ਜਦੋਂ ਮੈਂ ਉਸ ਘਰ ਗਿਆ ਜਿੱਥੇ ਉਸਨੂੰ ਦਿਲ ਦਾ ਦੌਰਾ ਪਿਆ ਸੀ। ਅਜਿਹੇ ਲੋਕਾਂ ਨੂੰ ਘੱਟ ਹੀ ਮਿਲਦਾ ਹੈ।"
08/10/2026
ਪੰਜਾਬ📍 ਪੰਜਾਬ
ਚੰਡੀਗੜ੍ਹ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਨੂੰ ਸੀਬੀਆਈ ਨੇ ₹5 ਲੱਖ ਦੀ ਕਥਿਤ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ’ਤੇ ₹14 ਲੱਖ ਮੰਗਣ ਦਾ ਦੋਸ਼, ਘਰ-ਦਫ਼ਤਰ ’ਤੇ ਤਲਾਸ਼ੀ।
ਚੰਡੀਗੜ੍ਹ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਨੂੰ ਸੀਬੀਆਈ ਨੇ ₹5 ਲੱਖ ਦੀ ਕਥਿਤ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ’ਤੇ ₹14 ਲੱਖ ਮੰਗਣ ਦਾ ਦੋਸ਼, ਘਰ-ਦਫ਼ਤਰ ’ਤੇ ਤਲਾਸ਼ੀ।
ਕੇਂਦਰੀ ਜਾਂਚ ਬਿਊਰੋ ਨੇ ਚੰਡੀਗੜ੍ਹ ਨਗਰ ਨਿਗਮ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਇੱਕ ਸੈਨੇਟਰੀ ਇੰਸਪੈਕਟਰ ਨੂੰ ਕਥਿਤ ਤੌਰ ’ਤੇ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਮੁਤਾਬਕ ਮੁਲਜ਼ਮ ਨੇ ਇੱਕ ਠੇਕੇਦਾਰ ਦੀ ਫਰਮ ਦੇ ਬਕਾਇਆ ਅਤੇ ਭਵਿੱਖ ਦੇ ਬਿੱਲਾਂ ਨੂੰ ਕਲੀਅਰ ਕਰਨ ਦੇ ਬਦਲੇ ਕੁੱਲ 14 ਲੱਖ ਰੁਪਏ ਦੀ ਗੈਰ-ਕਾਨੂੰਨੀ ਰਕਮ ਦੀ ਮੰਗ ਕੀਤੀ ਸੀ।
ਸੀਬੀਆਈ ਵੱਲੋਂ ਦਰਜ ਮਾਮਲੇ ਅਨੁਸਾਰ, ਚੰਡੀਗੜ੍ਹ ਨਗਰ ਨਿਗਮ ਨਾਲ ਕੰਮ ਕਰਨ ਵਾਲੇ ਇੱਕ ਠੇਕੇਦਾਰ ਨੇ ਏਜੰਸੀ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਫਰਮ ਦੇ ਕਈ ਬਿੱਲ ਪੈਂਡਿੰਗ ਹਨ। ਦੋਸ਼ ਹੈ ਕਿ ਸੈਨੇਟਰੀ ਇੰਸਪੈਕਟਰ ਨੇ ਇਨ੍ਹਾਂ ਬਿੱਲਾਂ ਦੀ ਪ੍ਰੋਸੈਸਿੰਗ ਅਤੇ ਕਲੀਅਰੈਂਸ ਦੇ ਨਾਲ-ਨਾਲ ਭਵਿੱਖ ਦੇ ਬਿੱਲਾਂ ਵਿੱਚ ਰੁਕਾਵਟ ਨਾ ਪਾਉਣ ਦੇ ਬਦਲੇ 14 ਲੱਖ ਰੁਪਏ ਦੀ ਮੰਗ ਕੀਤੀ। ਸੀਬੀਆਈ ਮੁਤਾਬਕ, ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਬਿੱਲ ਰੋਕਣ ਅਤੇ ਫਰਮ ਦਾ ਟੈਂਡਰ ਰੱਦ ਕਰਵਾਉਣ ਦੀ ਧਮਕੀ ਦੇਣ ਦਾ ਵੀ ਦੋਸ਼ ਹੈ।
ਸ਼ਿਕਾਇਤ ਮਿਲਣ ਤੋਂ ਬਾਅਦ ਸੀਬੀਆਈ ਨੇ 7 ਅਕਤੂਬਰ 2026 ਨੂੰ ਮਾਮਲਾ ਦਰਜ ਕੀਤਾ ਅਤੇ ਉਸੇ ਦਿਨ ਟਰੈਪ ਆਪਰੇਸ਼ਨ ਦੀ ਯੋਜਨਾ ਬਣਾਈ। ਜਾਂਚ ਏਜੰਸੀ ਮੁਤਾਬਕ, ਮੁਲਜ਼ਮ ਨੂੰ ਕੁੱਲ 14 ਲੱਖ ਰੁਪਏ ਦੀ ਕਥਿਤ ਰਿਸ਼ਵਤ ਵਿੱਚੋਂ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਲੈਣੇ ਸਨ।
ਟਰੈਪ ਦੌਰਾਨ ਜਿਵੇਂ ਹੀ ਮੁਲਜ਼ਮ ਨੇ ਕਥਿਤ ਤੌਰ ’ਤੇ 5 ਲੱਖ ਰੁਪਏ ਸਵੀਕਾਰ ਕੀਤੇ, ਸੀਬੀਆਈ ਟੀਮ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਤਾਜ਼ਾ ਰਿਪੋਰਟਾਂ ਮੁਤਾਬਕ, ਮੁਲਜ਼ਮ ਦੀ ਪਛਾਣ ਸ਼ਕਤੀ ਸ਼ਰਮਾ ਵਜੋਂ ਦੱਸੀ ਗਈ ਹੈ। ਕੁਝ ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਗ੍ਰਿਫ਼ਤਾਰੀ ਸੈਕਟਰ-11 ਦੀ ਮਾਰਕੀਟ ਵਿੱਚ ਇੱਕ ਕਾਰ ਅੰਦਰ ਰਿਸ਼ਵਤ ਲੈਂਦਿਆਂ ਕੀਤੀ ਗਈ।
ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਦੀਆਂ ਟੀਮਾਂ ਨੇ ਮੁਲਜ਼ਮ ਦੇ ਰਿਹਾਇਸ਼ੀ ਅਤੇ ਸਰਕਾਰੀ ਦਫ਼ਤਰ ਸਮੇਤ ਵੱਖ-ਵੱਖ ਟਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲਾਈ। ਏਜੰਸੀ ਮੁਤਾਬਕ, ਤਲਾਸ਼ੀ ਦੌਰਾਨ ਇਤਰਾਜ਼ਯੋਗ ਦਸਤਾਵੇਜ਼ਾਂ ਤੋਂ ਇਲਾਵਾ ਜ਼ਮੀਨ-ਜਾਇਦਾਦ ਨਾਲ ਸਬੰਧਤ ਕਾਗਜ਼ਾਤ ਵੀ ਬਰਾਮਦ ਹੋਏ ਹਨ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਅੱਗੇ ਵਧਣ ਦੇ ਨਾਲ ਹੋਰ ਤੱਥ ਸਾਹਮਣੇ ਆਉਣ ਦੀ ਸੰਭਾਵਨਾ ਹੈ।
ਮੀਡੀਆ ਰਿਪੋਰਟਾਂ ਵਿੱਚ ਇਹ ਮਾਮਲਾ ਚੰਡੀਗੜ੍ਹ ਦੇ ਡੰਪਿੰਗ ਗਰਾਊਂਡ ਵਿੱਚ ਮਸ਼ੀਨਾਂ ਰਾਹੀਂ ਕੂੜਾ ਚੁੱਕਣ ਦੇ ਕੰਮ ਨਾਲ ਵੀ ਜੋੜਿਆ ਗਿਆ ਹੈ। ਕੁਝ ਰਿਪੋਰਟਾਂ ਮੁਤਾਬਕ ਠੇਕੇਦਾਰ ਦੇ ਬਕਾਇਆ ਭੁਗਤਾਨ ਨਾਲ ਸਬੰਧਤ ਰਕਮ ਨੂੰ ਲੈ ਕੇ ਕਥਿਤ ਤੌਰ ’ਤੇ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਇਸ ਮਾਮਲੇ ਵਿੱਚ ਕਿਸੇ ਹੋਰ ਅਧਿਕਾਰੀ ਦੀ ਭੂਮਿਕਾ ਬਾਰੇ ਸਾਹਮਣੇ ਆ ਰਹੀਆਂ ਗੱਲਾਂ ਦੀ ਅੰਤਿਮ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗੀ।
ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੈਨੇਟਰੀ ਇੰਸਪੈਕਟਰ ਨੂੰ 8 ਅਕਤੂਬਰ 2026 ਨੂੰ ਚੰਡੀਗੜ੍ਹ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਬਾਅਦ ਏਜੰਸੀ ਵੱਲੋਂ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ। ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।
08/10/2026
ਪੰਜਾਬ📍 ਪੰਜਾਬ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦਿਲਜੀਤ ਦੋਸਾਂਝ ਦੇ ਇੱਕ ਗੁਆਂਢੀ ਨੇ ਦੱਸਿਆ ਕਿ ਰਾਤ ਕਰੀਬ ਡੇਢ ਵਜੇ ਚਾਰ-ਪੰਜ ਵਿਅਕਤੀ, ਜਿਨ੍ਹਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ, ਉੱਥੇ ਪਹੁੰਚੇ ਤੇ ਸਪਰੇਅ ਦੀ ਮਦਦ ਨਾਲ ਉਸ ਦੇ ਘਰ ਦੀ ਕੰਧ ਤੇ ਨਾਅਰੇ ਲਿਖ ਗਏ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦਿਲਜੀਤ ਦੋਸਾਂਝ ਦੇ ਇੱਕ ਗੁਆਂਢੀ ਨੇ ਦੱਸਿਆ ਕਿ ਰਾਤ ਕਰੀਬ ਡੇਢ ਵਜੇ ਚਾਰ-ਪੰਜ ਵਿਅਕਤੀ, ਜਿਨ੍ਹਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ, ਉੱਥੇ ਪਹੁੰਚੇ ਤੇ ਸਪਰੇਅ ਦੀ ਮਦਦ ਨਾਲ ਉਸ ਦੇ ਘਰ ਦੀ ਕੰਧ ਤੇ ਨਾਅਰੇ ਲਿਖ ਗਏ।
ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਘਰ ਨੇੜੇ ਇੱਕ ਵਿਅਕਤੀ ਦੇ ਘਰ ਦੀ ਕੰਧ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ ਹਨ।
ਘਟਨਾ ਤੋਂ ਬਾਅਦ ਪਿੰਡ ਦੀ ਪੰਚਾਇਤ ਵੱਲੋਂ ਕੰਧ ਤੇ ਲਿਖੇ ਨਾਅਰੇ ਮਿਟਾ ਦਿੱਤੇ ਗਏ। ਇਸ ਦੇ ਨਾਲ ਹੀ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਡੀਐਸਪੀ ਭਰਤ ਮਸੀਹ ਪੁਲਿਸ ਟੀਮ ਸਮੇਤ ਮੌਕੇ ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਡੀਐਸਪੀ ਭਰਤ ਮਸੀਹ ਨੇ ਦੱਸਿਆ ਕਿ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਸੀਸੀਟੀਵੀ ਫੁਟੇਜ ਤੇ ਹੋਰ ਸਬੂਤਾਂ ਦੇ ਆਧਾਰ ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ।
ਇਸੇ ਸਾਲ ਸੈਨ ਫਰਾਂਸਿਸਕੋ ‘ਚ ਚੱਲ ਰਹੇ ਦਿਲਜੀਤ ਦੋਸਾਂਝ ਦੇ ਲਾਈਵ ਕਨਸਰਟ ਦੌਰਾਨ ਉਸ ਵੇਲੇ ਹਲਚਲ ਮਚ ਗਈ ਸੀ, ਜਦੋਂ ਸੁਰੱਖਿਆ ਘੇਰਾ ਤੋੜ ਕੇ ਇੱਕ ਖਾਲਿਸਤਾਨ-ਸਮਰਥਕ ਪ੍ਰਦਰਸ਼ਨਕਾਰੀ ਹੱਥ ਵਿੱਚ ਝੰਡਾ ਲੈ ਕੇ ਸਿੱਧਾ ਸਟੇਜ ਤੇ ਪਹੁੰਚ ਗਿਆ। ਹਾਲਾਂਕਿ, ਮੌਕੇ ਤੇ ਮੌਜੂਦ ਵੈਨਿਊ ਸੁਰੱਖਿਆ ਕਰਮਚਾਰੀਆਂ ਤੇ ਸਥਾਨਕ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪ੍ਰਦਰਸ਼ਨਕਾਰੀ ਨੂੰ ਕਾਬੂ ਕਰ ਲਿਆ ਤੇ ਹਿਰਾਸਤ ‘ਚ ਲੈ ਲਿਆ। ਇਸ ਤੋਂ ਇਲਾਵਾ ਦਿਲਜੀਤ ਦੇ ਸ਼ੋਅ ਦੇ ਵਿਰੋਧ ਤੇ ਉਨ੍ਹਾਂ ਦੇ ਪ੍ਰੋਗਰਾਮ ਰੁਕਵਾਉਣ ਦੀਆਂ ਧਮਕੀਆਂ ਵੀ ਸਮੇਂ-ਸਮੇਂ ਤੇ ਸਾਹਮਣੇ ਆਉਂਦੀਆਂ ਰਹੀਆਂ ਹਨ।
08/10/2026
ਪੰਜਾਬ📍 ਪੰਜਾਬ
ਬਟਾਲਾ: ਬਟਾਲਾ ਦੇ ਗਾਂਧੀ ਕੈਂਪ ਇਲਾਕੇ ‘ਚ ਅੱਜ ਸਵੇਰੇ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਇੱਥੋਂ ਦੇ ਰਹਿਣ ਵਾਲੇ ਪਾਸਟਰ ਬਲਵਿੰਦਰ ਪਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਬਟਾਲਾ: ਬਟਾਲਾ ਦੇ ਗਾਂਧੀ ਕੈਂਪ ਇਲਾਕੇ ‘ਚ ਅੱਜ ਸਵੇਰੇ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਇੱਥੋਂ ਦੇ ਰਹਿਣ ਵਾਲੇ ਪਾਸਟਰ ਬਲਵਿੰਦਰ ਪਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਾਸਟਰ ਬਲਵਿੰਦਰ ਪਾਲ ਆਪਣੇ ਘਰ ਵਿਚ ਚਰਚ ਚਲਾਉਂਦਾ ਸੀ। ਅੱਜ ਸਵੇਰੇ ਕੁਝ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਉਹ ਗੰਭੀਰ ਜ਼ਖਮੀ ਹੋ ਗਏ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਬਲਵਿੰਦਰ ਪਾਲ ਘਰ ਵਿੱਚ ਇਕੱਲਾ ਰਹਿੰਦਾ ਸੀ। ਮ੍ਰਿਤਕ ਦੇ ਭਤੀਜੇ ਸੰਨੀ ਨੇ ਦੱਸਿਆ ਕਿ ਉਸ ਦੇ ਚਾਚੇ ਦੀ ਕਿਸੇ ਨਾਲ ਕੋਈ ਦੁਸ਼ਮਣੀ ਜਾਂ ਰੰਜਿਸ਼ ਨਹੀਂ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਥਾਣਾ ਮੁਖੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਗਾਂਧੀ ਕੈਂਪ ਦੇ ਰਹਿਣ ਵਾਲੇ ਪਾਸਟਰ ਬਲਵਿੰਦਰ ਪਾਲ ‘ਤੇ ਹਮਲਾ ਹੋਇਆ ਹੈ ਅਤੇ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਦੀ ਹਸਪਤਾਲ ‘ਚ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਗਾਂਧੀ ਕੈਂਪ ਦੇ ਰਹਿਣ ਵਾਲੇ ਨਰੇਸ਼ ਨਾਮੀ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
08/10/2026
ਪੰਜਾਬ📍 ਪੰਜਾਬ
ਗੁਰਦਾਸਪੁਰ: ਸਟੇਟ ਬੈਂਕ ਆਫ ਇੰਡੀਆ (ਐੱਸ. ਬੀ. ਆਈ.) ਗੁਰਦਾਸਪੁਰ ‘ਚ ਸਹਾਇਕ ਮੈਨੇਜਰ ਦੇ ਅਹੁਦੇ ‘ਤੇ ਤਾਇਨਾਤ ਰਣਬੀਰ ਸਿੰਘ ਬੱਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ।
ਗੁਰਦਾਸਪੁਰ: ਸਟੇਟ ਬੈਂਕ ਆਫ ਇੰਡੀਆ (ਐੱਸ. ਬੀ. ਆਈ.) ਗੁਰਦਾਸਪੁਰ ‘ਚ ਸਹਾਇਕ ਮੈਨੇਜਰ ਦੇ ਅਹੁਦੇ ‘ਤੇ ਤਾਇਨਾਤ ਰਣਬੀਰ ਸਿੰਘ ਬੱਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਹਾਦਸਾ ਘਰਾਲਾ ਮੋੜ ਦੇ ਕੋਲ ਮਲੇਰਕੋਟਲਾ ਨਰਸਰੀ ਦੇ ਨੇੜੇ ਵਾਪਰਿਆ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਸਤਵੰਤ ਸਿੰਘ ਵਾਸੀ ਪਿੰਡ ਜੀਵਨਵਾਲ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਲੜਕਾ ਰਣਬੀਰ ਸਿੰਘ ਬਾਲ ਤਿੱਬੜੀ ਰੋਡ ਸਥਿਤ ਐਸ.ਬੀ.ਆਈ. ਵਿੱਚ ਸਹਾਇਕ ਮੈਨੇਜਰ ਸੀ। ਬੀਤੇ ਦਿਨ ਰਣਬੀਰ ਸਿੰਘ ਆਪਣੇ ਦੋਸਤ ਰਮੇਸ਼ ਕੁਮਾਰ ਵਾਸੀ ਦੀਨਾਨਗਰ ਨਾਲ ਫਾਰਚੂਨਰ ਕਾਰ ਵਿੱਚ ਤਿੱਬੜੀ ਤੋਂ ਆਪਣੇ ਘਰ ਜਾ ਰਿਹਾ ਸੀ।
ਜਦੋਂ ਉਹ ਮਲੇਰਕੋਟਲਾ ਨਰਸਰੀ ਨੇੜੇ ਘਰਾਲਾ ਮੋੜ ਕੋਲ ਪਹੁੰਚੇ ਤਾਂ ਉਨ੍ਹਾਂ ਦੇ ਅੱਗੇ ਇੱਕ ਸਵਰਾਜ 855 ਟਰੈਕਟਰ ਆ ਰਿਹਾ ਸੀ। ਦੋਸ਼ ਹੈ ਕਿ ਟਰੈਕਟਰ ਚਾਲਕ ਨੇ ਅਚਾਨਕ ਲਾਪਰਵਾਹੀ ਨਾਲ ਬ੍ਰੇਕ ਲਗਾ ਦਿੱਤੀ। ਇਸ ਕਾਰਨ ਪਿੱਛੇ ਆ ਰਹੇ ਫਾਰਚੂਨਰ ਦੀ ਟਰੈਕਟਰ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਰਣਬੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਤਿੱਬੜ ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਾਦਸੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
08/10/2026
ਪੰਜਾਬ📍 ਪੰਜਾਬ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ‘ਤੇ 28 ਅਕਤੂਬਰ ਨੂੰ ਸੁਣਵਾਈ ਹੋਵੇਗੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ‘ਤੇ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਸ ਕਦਮ ਦਾ ਵਿਰੋਧ ਕੀਤਾ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ, ਇਸ ਸਮੇਂ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਬਾਰੇ ਕੋਈ ਫੈਸਲਾ ਲੈਣਾ ਉਚਿਤ ਨਹੀਂ ਹੋਵੇਗਾ। ਕੇਂਦਰ ਦੇ ਇਸ ਰੁਖ਼ ਤੋਂ ਬਾਅਦ, ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਉਹ ਹੁਣ ਰਾਜੋਆਣਾ ਦੀ ਪਟੀਸ਼ਨ ‘ਤੇ ਉਸਦੇ ਗੁਣ-ਦੋਸ਼ਾਂ (ਮੈਰਿਟ) ਦੇ ਆਧਾਰ ‘ਤੇ ਸੁਣਵਾਈ ਕਰੇਗੀ।
ਜ਼ਿਕਰਯੋਗ ਹੈ ਕਿ ਰਾਜੋਆਣਾ ਨੇ ਦਲੀਲ ਦਿੱਤੀ ਹੈ ਕਿ ਉਸਦੀ ਰਹਿਮ ਦੀ ਅਪੀਲ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਪਈ ਹੈ। ਰਾਜੋਆਣਾ ਦੀ ਰਹਿਮ ਅਪੀਲ ਦਾ ਮੁੱਖ ਆਧਾਰ ਉਸ ਦੀ ਅਪੀਲ ’ਤੇ ਲੰਬੇ ਸਮੇਂ ਤੋਂ ਫੈਸਲਾ ਨਾ ਹੋਣਾ ਹੈ। ਰਾਜੋਆਣਾ ਵੱਲੋਂ ਦਲੀਲ ਦਿੱਤੀ ਗਈ ਹੈ ਕਿ ਉਸ ਦੀ ਦਇਆ ਅਪੀਲ ਸਾਲ 2012 ਤੋਂ ਰਾਸ਼ਟਰਪਤੀ ਕੋਲ ਲੰਬਿਤ ਹੈ। 14 ਸਾਲਾਂ ਤੋਂ ਵੱਧ ਸਮੇਂ ਤੱਕ ਫਾਂਸੀ ਦੀ ਸਜ਼ਾ ਦੇ ਅਨਿਸ਼ਚਿਤ ਭਵਿੱਖ ਵਿੱਚ ਰਹਿਣ ਕਾਰਨ ਉਸ ਨੂੰ ਮਾਨਸਿਕ ਪੀੜਾ ਅਤੇ ਅਸਹਿਣਸ਼ੀਲ ਤਣਾਅ ਦਾ ਸਾਹਮਣਾ ਕਰਨਾ ਪਿਆ ਹੈ। ਅਪੀਲ ਵਿੱਚ ਕਿਹਾ ਗਿਆ ਹੈ ਕਿ ਦਇਆ ਅਪੀਲ ’ਤੇ ਫੈਸਲਾ ਲੈਣ ਵਿੱਚ ਇੰਨੀ ਲੰਬੀ ਦੇਰੀ ਸੰਵਿਧਾਨ ਦੇ ਅਨੁਛੇਦ 21 ਤਹਿਤ ਮਿਲੇ ਜੀਵਨ ਦੇ ਅਧਿਕਾਰ ਨਾਲ ਜੁੜਿਆ ਮੁੱਦਾ ਹੈ।
08/10/2026
ਪੰਜਾਬ📍 ਪੰਜਾਬ
ਜੰਮੂ: ਤਿਉਹਾਰਾਂ ਦੇ ਸੀਜ਼ਨ ‘ਚ ਯਾਤਰੀਆਂ ਦੀ ਜ਼ਿਆਦਾ ਭੀੜ ਨੂੰ ਦੇਖਦੇ ਹੋਏ ਉੱਤਰੀ ਰੇਲਵੇ ਨੇ ਵੱਡੀ ਰਾਹਤ ਦਿੱਤੀ ਹੈ। ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਨਵੀਂ ਦਿੱਲੀ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਇੱਕ ਰਾਖਵੀਂ ਤਿਉਹਾਰ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਜੰਮੂ: ਤਿਉਹਾਰਾਂ ਦੇ ਸੀਜ਼ਨ ‘ਚ ਯਾਤਰੀਆਂ ਦੀ ਜ਼ਿਆਦਾ ਭੀੜ ਨੂੰ ਦੇਖਦੇ ਹੋਏ ਉੱਤਰੀ ਰੇਲਵੇ ਨੇ ਵੱਡੀ ਰਾਹਤ ਦਿੱਤੀ ਹੈ। ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ, ਨਵੀਂ ਦਿੱਲੀ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਇੱਕ ਰਾਖਵੀਂ ਤਿਉਹਾਰ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਰੇਲਗੱਡੀ ਨੰਬਰ 04083/04084 ਨਵੀਂ ਦਿੱਲੀ – ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ – ਨਵੀਂ ਦਿੱਲੀ ਰਿਜ਼ਰਵਡ ਫੈਸਟੀਵਲ ਸਪੈਸ਼ਲ ਐਕਸਪ੍ਰੈਸ ਰੇਲਵੇ ਪ੍ਰਸ਼ਾਸਨ ਦੁਆਰਾ ਦੋ-ਦੋ ਯਾਤਰਾਵਾਂ ਲਈ ਚਲਾਈ ਜਾਵੇਗੀ।
ਰੇਲਗੱਡੀ ਦੇ ਚੱਲਦੇ ਸਮੇਂ ਦੇ ਅਨੁਸਾਰ, ਰੇਲਗੱਡੀ ਨੰਬਰ 04083 ਨਵੀਂ ਦਿੱਲੀ ਤੋਂ ਸ਼੍ਰੀ ਮਾਤਾ ਵੈਸਨੂੰ ਦੇਵੀ ਕਟੜਾ ਦੇ ਲਈ ਮਿਤੀ 09 ਅਕਤੂਬਰ ਅਤੇ 16 ਅਕਤੂਬਰ 2026 (ਸ਼ੁੱਕਰਵਾਰ) ਨੂੰ ਦੁਪਹਿਰ 14:00 ਵਜੇ ਨਵੀਂ ਦਿੱਲੀ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 03:00 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਪਹੁੰਚੇਗੀ। ਇਸ ਦੇ ਬਦਲੇ ਰੇਲ ਗੱਡੀ ਨੰਬਰ 04084 ਸ਼੍ਰੀ ਮਾਤਾ ਵੈਸ਼ਨੋ ਦੇਵੀ 10 ਅਕਤੂਬਰ ਅਤੇ 17 ਅਕਤੂਬਰ 2026 (ਸ਼ਨੀਵਾਰ) ਨੂੰ ਸਵੇਰੇ 10:00 ਵਜੇ ਕਟੜਾ ਤੋਂ ਨਵੀਂ ਦਿੱਲੀ ਲਈ ਰਵਾਨਾ ਹੋਵੇਗੀ ਅਤੇ ਉਸੇ ਦਿਨ ਦੁਪਹਿਰ 23:30 ਵਜੇ ਨਵੀਂ ਦਿੱਲੀ ਪਹੁੰਚੇਗੀ।
ਇਹ ਰੇਲਗੱਡੀ ਕੁੱਲ 655 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ ਅਤੇ ਯਾਤਰੀਆਂ ਦੀ ਸਹੂਲਤ ਲਈ ਇਸ ਵਿੱਚ ਕੁੱਲ 22 ਆਧੁਨਿਕ ਐਲ.ਐਚ.ਬੀ. ਕੋਚ ਲਗਾਏ ਗਏ ਹਨ। ਇਹ ਫੈਸਟੀਵਲ ਸਪੈਸ਼ਲ ਟਰੇਨ ਆਪਣੇ ਰੂਟ ‘ਤੇ ਸੋਨੀਪਤ, ਪਾਣੀਪਤ, ਕੁਰੂਕਸ਼ੇਤਰ, ਅੰਬਾਲਾ ਕੈਂਟ, ਢੰਡਾਰੀ ਕਲਾਂ, ਜਲੰਧਰ ਕੈਂਟ, ਪਠਾਨਕੋਟ ਕੈਂਟ, ਸ਼ਹੀਦ ਕੈਪਟਨ ਸੁਨੀਲ ਕੁਮਾਰ ਚੌਧਰੀ ਕਠੂਆ, ਜੰਮੂ ਤਵੀ ਅਤੇ ਸ਼ਹੀਦ ਕੈਪਟਨ ਤੁਸ਼ਾਰ ਮਹਾਜਨ ਸਟੇਸ਼ਨਾਂ ‘ਤੇ ਰੁਕੇਗੀ। ਇਸੇ ਸਿਲਸਿਲੇ ਵਿੱਚ ਇਸ ਸਮੇਂ ਵਿਸ਼ੇਸ਼ ਰੇਲ ਗੱਡੀ ਨੰਬਰ 04081/04082 ਵੀ ਚਲਾਈ ਜਾ ਰਹੀ ਹੈ। ਜੋ ਕਿ 26 ਅਕਤੂਬਰ ਤੱਕ ਚਾਲੂ ਰਹੇਗਾ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਜੰਮੂ ਡਿਵੀਜ਼ਨ ਦੇ ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਜੰਮੂ ਉਚਿਤ ਸਿੰਘਲ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਹੁੰਦਾ ਹੈ, ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਵਿਸ਼ੇਸ਼ ਰੇਲ ਗੱਡੀਆਂ ਯਾਤਰੀਆਂ ਨੂੰ ਨਿਰਵਿਘਨ ਅਤੇ ਆਰਾਮਦਾਇਕ ਯਾਤਰਾ ਪ੍ਰਦਾਨ ਕਰਨ ਲਈ ਚਲਾਈਆਂ ਜਾ ਰਹੀਆਂ ਹਨ ਅਤੇ ਯਾਤਰੀਆਂ ਨੂੰ ਉਨ੍ਹਾਂ ਦੀਆਂ ਪੱਕੀਆਂ ਸੀਟਾਂ ਦੇ ਨਾਲ ਟਿਕਟਾਂ ਦੀ ਚੰਗੀ ਤਰ੍ਹਾਂ ਨਾਲ ਟਿਕਟ ਬੁੱਕ ਕਰਵਾਉਣ ਦੀ ਅਪੀਲ ਕੀਤੀ ਹੈ। ਆਈਆਰਸੀਟੀਸੀ ਦੀ ਵੈੱਬਸਾਈਟ ਜਾਂ ਰੇਲਵੇ ਰਿਜ਼ਰਵੇਸ਼ਨ ਕਾਊਂਟਰਾਂ ਤੋਂ ਲਓ।
ਜੰਮੂ ਡਿਵੀਜ਼ਨ ਰੇਲਵੇ ਪ੍ਰਸ਼ਾਸਨ ਤਿਉਹਾਰਾਂ ਦੌਰਾਨ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
08/10/2026
ਪੰਜਾਬ📍 ਪੰਜਾਬ
ਦੇ ਗਠਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਇਸ ਮਾਮਲੇ ਨੂੰ ਲੈ ਕੇ ਆਪਣਾ ਹਮਲਾਵਰ ਰੁਖ਼ ਜਾਰੀ ਰੱਖਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਚੰਡੀਗੜ੍ਹ 'ਚ ਮੁੜ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਜਾਣਕਾਰੀ ਤੇ ਸਵਾਲ ਚੁੱਕੇ।
ਦੇ ਗਠਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਇਸ ਮਾਮਲੇ ਨੂੰ ਲੈ ਕੇ ਆਪਣਾ ਹਮਲਾਵਰ ਰੁਖ਼ ਜਾਰੀ ਰੱਖਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਚੰਡੀਗੜ੍ਹ 'ਚ ਮੁੜ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਜਾਣਕਾਰੀ ਤੇ ਸਵਾਲ ਚੁੱਕੇ।
ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐੱਸਐੱਸਪੀ ਵਿਜੀਲੈਂਸ ਸਿਮਰਨਜੀਤ ਸਿੰਘ ਤੇ ਕਰਨ ਸੰਧੂ ਨੂੰ ਦਾ ਮੈਂਬਰ ਬਣਾਇਆ ਗਿਆ ਹੈ।
ਪੰਨੂ ਨੇ ਐਸਜੀਪੀਸੀ ਪ੍ਰਧਾਨ ਧਾਮੀ ਵੱਲੋਂ ਦਿਖਾਏ ਗਏ ਸਰਾਵਾਂ ਦੇ ਰਜਿਸਟਰ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਬਹਿਰੀਨ ਵਾਲੀ ਮਹਿਲਾ ਦੇ ਕਮਰੇ ਦੀ ਬੁਕਿੰਗ ਦੇ ਸਾਹਮਣੇ ਚਾਵਲਾ ਲਿਖਿਆ ਹੋਇਆ ਹੈ ਤੇ ਅਦਾਇਗੀ ਵਾਲੀ ਥਾਂ ਤੇ ਮੁਫ਼ਤ ਦਰਜ ਹੈ।
ਆਪ ਪੰਜਾਬ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ @ ਨੇ ਚਾਵਲਾ ਮਾਮਲੇ ਤੇ ਮੰਗੇ ਸਵਾਲਾਂ ਦੇ ਜਵਾਬ !!
👉🏻 ਪੰਥ ਚੋਂ ਛੇਕੇ ਅਮਰਜੀਤ ਚਾਵਲਾ ਦੇ ਅਜੇ ਤੱਕ ਕਿਉਂ ਨਹੀਂ ਲੱਗੇ ਗੁਰਦੁਆਰਿਆਂ ਦੇ ਬਾਹਰ ਬੋਰਡ ? 👉🏻 ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੱਸਣ ਹੋਰ ਕਿੰਨੇ ਮਾਨਸਿਕ ਰੋਗੀਆਂ ਨੂੰ ਦਿੱਤੇ ₹1 ਲੱਖ ? 👉🏻 ਅਰਜ਼ੀ ਚ ਬੀਬੀ ਵੱਲੋਂ ਸਰਾਂ ਚ ਰਹਿਣ ਦਾ ਸਮਾਂ ਲਿਖੇ ਹੋਣ ਦੇ ਬਾਵਜੂਦ ਕਿਸੇ ਨੂੰ ਪਹਿਲਾਂ ਕਿਉਂ ਨਹੀਂ ਲੱਗਾ ਪਤਾ ?
ਉਨ੍ਹਾਂ ਸਵਾਲ ਕੀਤਾ ਕਿ ਜੇਕਰ ਐਸਜੀਪੀਸੀ ਪ੍ਰਧਾਨ ਵੱਲੋਂ ਇਹ ਕਿਹਾ ਗਿਆ ਸੀ ਕਿ ਸਰਾਵਾਂ ‘ਚ ਕੋਈ ਵੀ ਵਿਅਕਤੀ ਪੈਸੇ ਦੇ ਕੇ ਕਮਰਾ ਬੁੱਕ ਕਰਵਾ ਸਕਦਾ ਹੈ ਤੇ ਉਹ ਦਾਅਵਾ ਕਰ ਰਹੇ ਸਨ ਕਿ ਮਹਿਲਾ ਨੇ 1,000 ਰੁਪਏ ਦੇ ਕੇ ਕਮਰਾ ਲਿਆ ਸੀ, ਤਾਂ ਰਜਿਸਟਰ ‘ਚ ਮੁਫ਼ਤ ਕਿਉਂ ਦਰਜ ਕੀਤਾ ਗਿਆ।
ਬਲਤੇਜ ਪੰਨੂ ਨੇ ਐਸਜੀਪੀਸੀ ਵੱਲੋਂ ਬਹਿਰੀਨ ਵਾਲੀ ਮਹਿਲਾ ਨੂੰ 1 ਲੱਖ ਰੁਪਏ ਦਿੱਤੇ ਜਾਣ ਦੇ ਮਾਮਲੇ ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਸਬੰਧੀ ਵੱਖਰੀ ਗੱਲ ਕਹੀ ਜਾ ਰਹੀ ਸੀ, ਜਦਕਿ ਹੁਣ ਐਸਜੀਪੀਸੀ ਪ੍ਰਧਾਨ ਵੱਲੋਂ 1 ਲੱਖ ਰੁਪਏ ਦਿੱਤੇ ਜਾਣ ਦੀ ਗੱਲ ਮੰਨੀ ਗਈ ਹੈ।
ਕੀ ਐਸਜੀਪੀਸੀ ਚਾਹੁੰਦੀ ਸੀ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੋਈ ਬੇਅਦਬੀ ਵਰਗੀ ਅਣਸੁਖਾਵੀਂ ਘਟਨਾ ਵਾਪਰੇ?
🔸 ਕਥਿਤ ‘ਮਾਨਸਿਕ ਰੋਗੀ’ ਬਹਿਰੀਨ ਵਾਲ਼ੀ ਬੀਬੀ ਨੂੰ ਸਰਾਂ ਵਿੱਚ ਇੰਨੇ ਮਹੀਨੇ ਕਿਉਂ ਰੱਖਿਆ ਗਿਆ? 🔸 ਮਾਨਸਿਕ ਰੋਗ ਦੇ ਇਲਾਜ ਲਈ ਬੀਬੀ ਨੂੰ 1 ਲੱਖ ਰੁਪਏ ਵੀ ਕਥਿਤ ਤੌਰ ‘ਤੇ ਮਦਦ ਵਜੋਂ ਦਿੱਤੇ ਗਏ 🔸 ਇਲਾਜ ਲਈ ਬੀਬੀ ਨੂੰ ਹਸਪਤਾਲ ਨਹੀਂ ਭੇਜਿਆ ਗਿਆ, ਸਰਾਂ ‘ਚ ਰੱਖ ਕੇ ਪੈਸੇ ਦਿੱਤੇ ਗਏ – @ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ,
ਪੰਨੂ ਨੇ ਸਵਾਲ ਕੀਤਾ ਕਿ ਜੇਕਰ ਇਹ ਰਕਮ ਮਹਿਲਾ ਨੂੰ ਮਾਨਸਿਕ ਤੌਰ ਤੇ ਬਿਮਾਰ ਹੋਣ ਦੇ ਆਧਾਰ ਤੇ ਦਿੱਤੀ ਗਈ ਸੀ ਤਾਂ ਐਸਜੀਪੀਸੀ ਵੱਲੋਂ ਅਜਿਹੇ ਹੋਰ ਕਿੰਨੇ ਮਾਮਲਿਆਂ ‘ਚ ਮਦਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੀ ਪੂਰਾ ਰਿਕਾਰਡ ਜਨਤਕ ਕੀਤਾ ਜਾਣਾ ਚਾਹੀਦਾ ਹੈ।
08/10/2026
ਪੰਜਾਬ📍 ਪੰਜਾਬ
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 8 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਝਾੜੋਂ ਦੀ ਇਕ ਗਰਭਵਤੀ ਨੌਜਵਾਨ ਵਿਆਹੁਤਾ ਵਲੋਂ ਆਪਣੇ ਘਰ ਵਿਚ ਹੀ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ।
ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 8 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨੇੜਲੇ ਪਿੰਡ ਝਾੜੋਂ ਦੀ ਇਕ ਗਰਭਵਤੀ ਨੌਜਵਾਨ ਵਿਆਹੁਤਾ ਵਲੋਂ ਆਪਣੇ ਘਰ ਵਿਚ ਹੀ ਗਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇਂ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਚੀਮਾ ਦੇ ਐਸ. ਐਚ. ਓ. ਸਬ-ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਬਾਜਾਖਨਾ ਨੇੜਲੇ ਪਿੰਡ ਰੋਮਾਣਾ ਦੀ ਜਸ਼ਨਪ੍ਰੀਤ ਕੌਰ (20) ਦਾ ਕਰੀਬ ਡੇਢ ਕੁ ਸਾਲ ਪਹਿਲਾਂ ਪਿੰਡ ਝਾੜੋਂ ਦੇ ਲਵਪ੍ਰੀਤ ਸਿੰਘ ਨਾਲ ਵਿਆਹ ਹੋਇਆ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਮ੍ਰਿਤਕਾ ਜਸ਼ਨਪ੍ਰੀਤ ਕੌਰ ਕੁਝ ਮਹੀਨਿਆਂ ਦੀ ਗਰਭਵਤੀ ਵੀ ਸੀ।
ਐਸ. ਐਚ. ਓ. ਰਾਜ ਕੁਮਾਰ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਨੂੰ ਉਸ ਦਾ ਪਤੀ ਲਵਪ੍ਰੀਤ ਸਿੰਘ ਅਕਸਰ ਹੀ ਤੰਗ ਪ੍ਰੇਸ਼ਾਨ ਕਰਦਾ ਸੀ। ਜਿਸ ਕਾਰਨ ਉਸ ਨੇ ਆਪਣੇ ਘਰ ਵਿਚ ਹੀ ਛੱਤ ਵਾਲੇ ਪੱਖੇ ਨਾਲ ਗਲ ਫਾਹਾ ਲੈ ਕੇ ਖੁਦਕਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕਾ ਦੇ ਭਰਾ ਨਵਦੀਪ ਸਿੰਘ ਦੇ ਬਿਆਨਾਂ ਤੇ ਮ੍ਰਿਤਕਾ ਜਸ਼ਨਪ੍ਰੀਤ ਕੌਰ ਦੇ ਪਤੀ ਲਵਪ੍ਰੀਤ ਸਿੰਘ ਅਤੇ ਸੱਸ ਵੀਰਪਾਲ ਕੌਰ ਵਾਸੀਆਨ ਪਿੰਡ ਝਾੜੋਂ ਖਿਲਾਫ ਬੀ. ਐਨ. ਐਸ. ਐਸ. ਦੀ ਧਾਰਾ 108 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕਾ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
08/10/2026
ਪੰਜਾਬ📍 ਪੰਜਾਬ
ਗੁਰਦਾਸਪੁਰ: ਗੁਰਦਾਸਪੁਰ ਦੇ ਬੰਗੋਵਾਨੀ ਪਿੰਡ ਦੇ ਨੇੜੇ ਬੀਤੇ ਦਿਨ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਟਰੈਕਟਰ-ਟਰਾਲੀ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁੰਜਰ ਪਿੰਡ ਦੇ ਰਹਿਣ ਵਾਲੇ 22 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ।
ਗੁਰਦਾਸਪੁਰ: ਗੁਰਦਾਸਪੁਰ ਦੇ ਬੰਗੋਵਾਨੀ ਪਿੰਡ ਦੇ ਨੇੜੇ ਬੀਤੇ ਦਿਨ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਟਰੈਕਟਰ-ਟਰਾਲੀ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁੰਜਰ ਪਿੰਡ ਦੇ ਰਹਿਣ ਵਾਲੇ 22 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਦੇ ਅਨੁਸਾਰ, ਗੁਰਵਿੰਦਰ ਸਿੰਘ ਇੱਕ ਨਿੱਜੀ ਕੰਪਨੀ ਵਿੱਚ ਟਰੈਕਟਰ ਡਰਾਈਵਰ ਵਜੋਂ ਕੰਮ ਕਰਦਾ ਸੀ। ਕੰਪਨੀ ਨੇ ਨਹਿਰ ‘ਤੇ ਮਿੱਟੀ ਪਾਉਣ ਦਾ ਠੇਕਾ ਲਿਆ ਸੀ। ਬੀਤੇ ਦਿਨ ਉਹ ਟਰੈਕਟਰ-ਟਰਾਲੀ ਵਿੱਚ ਮਿੱਟੀ ਭਰ ਕੇ ਬੰਗੋਵਾਨੀ ਵੱਲ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਟਰਾਲੀ ਦਾ ਐਕਸਲ ਅਚਾਨਕ ਟੁੱਟ ਗਿਆ, ਜਿਸ ਕਾਰਨ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੇਤਾਂ ਵਿੱਚ ਪਲਟ ਗਿਆ।
ਹਾਦਸੇ ਦੇ ਦੌਰਾਨ ਗੁਰਵਿੰਦਰ ਸਿੰਘ ਨੇ ਟਰੈਕਟਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਮਿੱਟੀ ਨਾਲ ਭਰੀ ਟਰਾਲੀ ਉਸ ਉੱਤੇ ਡਿੱਗ ਪਈ। ਮਿੱਟੀ ਹੇਠ ਦੱਬ ਜਾਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਹਾਦਸੇ ਕਾਰਨ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
08/10/2026
ਪੰਜਾਬ📍 ਪੰਜਾਬ
ਫ਼ਾਜ਼ਿਲਕਾ, 8 ਅਕਤੂਬਰ (ਬਲਜੀਤ ਸਿੰਘ) - ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਮੰਡੀਆਂ ਵਿਚ ਪੰਜਾਬ ਤੋਂ ਬਾਹਰੋਂ ਲਿਆਂਦੇ ਝੋਨੇ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਫ਼ਾਜ਼ਿਲਕਾ, 8 ਅਕਤੂਬਰ (ਬਲਜੀਤ ਸਿੰਘ) - ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਮੰਡੀਆਂ ਵਿਚ ਪੰਜਾਬ ਤੋਂ ਬਾਹਰੋਂ ਲਿਆਂਦੇ ਝੋਨੇ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਸਿੱਧੀ ਨਿਗਰਾਨੀ ਹੇਠ ਸੰਬੰਧਿਤ ਵਿਭਾਗਾਂ ਦੀਆਂ ਟੀਮਾਂ ਵਲੋਂ ਮੰਡੀਆਂ ਅਤੇ ਆਸ-ਪਾਸ ਦੇ ਖੇਤਰਾਂ ਵਿਚ ਝੋਨੇ ਦੀ ਆਮਦ ’ਤੇ ਨਜ਼ਰ ਰੱਖੀ ਜਾ ਰਹੀ ਹੈ ਇਸ ਦੇ ਨਾਲ ਹੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸੈਂਟ੍ਰਲ ਵਿਜੀਲੈਂਸ ਕਮੇਟੀ ਵਲੋਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਪਿਛਲੇ ਦਿਨੀ ਸੈਂਟ੍ਰਲ ਵਿਜੀਲੈਂਸ ਕਮੇਟੀ ਦੇ ਟੀਮ ਮੈਂਬਰਾਂ ਵਲੋਂ ਵੀ ਜਲਾਲਾਬਾਦ ਵਿਖੇ ਝੋਨੇ ਦੀ ਪੜਤਾਲ ਕੀਤੀ ਗਈ ਤਾਂ ਜੋ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਪੰਜਾਬ ਦੀਆਂ ਮੰਡੀਆਂ ਵਿਚ ਵਿਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਜਾ ਸਕੇ।
ਇਸੇ ਮੁਹਿੰਮ ਤਹਿਤ ਮਾਰਕੀਟ ਕਮੇਟੀ ਜਲਾਲਾਬਾਦ ਵਲੋਂ ਪੰਜਾਬ ਤੋਂ ਬਾਹਰ ਦਾ ਝੋਨਾ ਲੈ ਕੇ ਆ ਰਹੀ ਇਕ ਟਰਾਲੀ ਕਾਬੂ ਕੀਤੀ ਗਈ ਸੀ। ਜਾਂਚ ਉਪਰੰਤ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਇਸ ਸੰਬੰਧੀ ਗਲਤ ਢੰਗ ਨਾਲ ਬਾਹਰਲੇ ਸੂਬੇ ਦਾ ਝੋਨਾ ਪੰਜਾਬ ਦੀ ਮੰਡੀ ਵਿਚ ਲਿਆਉਣ ਵਾਲੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪ੍ਰਸ਼ਾਸਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਬਾਹਰੋਂ ਝੋਨਾ ਲਿਆਉਣ ਜਾਂ ਉਸ ਦੀ ਪੰਜਾਬ ਵਿਚ ਵਿਕਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰਸ਼ਾਸਨ ਵਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦਾ ਗਿਆ ਝੋਨਾ ਸੁਚਾਰੂ ਢੰਗ ਨਾਲ ਖ਼ਰੀਦਿਆ ਜਾਵੇ ਅਤੇ ਖ਼ਰੀਦ ਏਜੰਸੀਆਂ ਵਲੋਂ ਸਮੇਂ ਸਿਰ ਲਿਫਟਿੰਗ ਕੀਤੀ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿਚ ਆਉਣ ਵਾਲੇ ਝੋਨੇ ਦੀ ਗੁਣਵੱਤਾ ਅਤੇ ਸਰੋਤ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਿਸਾਨ ਵੀਰਾਂ ਨੂੰ ਇਹ ਅਪੀਲ ਵੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਫ਼ਸਲ ਦੀ ਵਿਕਰੀ ਤੁਰੰਤ ਯਕੀਨੀ ਬਣਾਈ ਜਾ ਸਕੇ।
08/10/2026
ਪੰਜਾਬ📍 ਪੰਜਾਬ
ਨਵੀਂ ਦਿੱਲੀ: ਦੋਸਤ ਦਾ ਜਨਮਦਿਨ ਮਨਾਉਣ ਦੇ ਲਈ 17 ਸਾਲ ਦੇ ਨਾਬਾਲਗ ਨੇ ਇੱਕ ਐਪ ਦੇ ਰਾਹੀਂ 16,000 ਰੁਪਏ ਵਿੱਚ ਰਾਤ ਭਰ ਦੇ ਲਈ ਆਡੀ ਕਾਰ ਕਰਾਏ ’ਤੇ ਲੈ ਲਈ।
ਨਵੀਂ ਦਿੱਲੀ: ਦੋਸਤ ਦਾ ਜਨਮਦਿਨ ਮਨਾਉਣ ਦੇ ਲਈ 17 ਸਾਲ ਦੇ ਨਾਬਾਲਗ ਨੇ ਇੱਕ ਐਪ ਦੇ ਰਾਹੀਂ 16,000 ਰੁਪਏ ਵਿੱਚ ਰਾਤ ਭਰ ਦੇ ਲਈ ਆਡੀ ਕਾਰ ਕਰਾਏ ’ਤੇ ਲੈ ਲਈ। ਇਸ ਦੇ ਬਾਅਦ ਕਿਸ਼ਨਗੜ੍ਹ ਵਿੱਚ ਤੇਜ਼ ਰਫ਼ਤਾਰ ਨਾਲ ਕਾਰ ਚਲਾਉਂਦੇ ਹੋਏ ਉਸ ਨੇ ਤਿੰਨ ਗੱਡਿਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਪੈਦਲ ਯਾਤਰੀ ਵੀ ਜ਼ਖਮੀ ਹੋ ਗਿਆ ਅਤੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਉਮਾਸ਼ੰਕਰ (45) ਵਜੋਂ ਹੋਈ ਹੈ, ਜੋ ਕਿਸ਼ਨਗੜ੍ਹ ਦਾ ਰਹਿਣ ਵਾਲਾ ਸੀ।
ਪੁਲਿਸ ਸੂਤਰਾਂ ਦੇ ਅਨੁਸਾਰ, 4 ਅਕਤੂਬਰ ਦੀ ਰਾਤ ਲਗਭਗ 2:30 ਵਜੇ ਕਿਸ਼ਨਗੜ੍ਹ ਵਿੱਚ ਸੀ.ਐਨ.ਜੀ. ਪੰਪ ਦੇ ਸਾਹਮਣੇ ਵਾਪਰੀ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਕੀ ਨਾਬਾਲਗ ਨੂੰ ਕਾਰ ਦੇਣ ਤੋਂ ਪਹਿਲਾਂ ਕੰਪਨੀ ਨੇ ਉਮਰ, ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਤਸਦੀਕ ਕੀਤੀ ਗਈ ਸੀ ਜਾਂ ਨਹੀਂ।
ਪੁਲਿਸ ਅਧਿਕਾਰੀ ਦੇ ਅਨੁਸਾਰ, ਹਾਦਸੇ ਤੋਂ ਬਾਅਦ ਨਾਬਾਲਗ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਜੇਜੇ ਬੋਰਡ- ਦੇ ਸਾਹਮਣੇ ਪੇਸ਼ ਕੀਤਾ ਗਿਆ। ਜੇਕਰ ਜਾਂਚ ਵਿੱਚ ਇਹ ਸਾਹਮਣੇ ਆਉਂਦਾ ਹੈ ਕਿ ਕਿਸੇ ਨਾਬਾਲਗ ਨੂੰ ਕਾਰ ਦੇਣ ਵਿੱਚ ਨਿਯਮਾਂ ਦੀ ਅਣਦੇਖੀ ਕੀਤੀ ਗਈ ਹੈ, ਤਾਂ ਕੰਪਨੀ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਹੁਣ ਇਹ ਵੀ ਜਾਂਚ ਕਰ ਰਹੀ ਹੈ ਕਿ ਐਪ ਰਾਹੀਂ ਕਾਰ ਬੁੱਕ ਕਰਦੇ ਸਮੇਂ ਨਾਬਾਲਗ ਨੇ ਆਪਣੀ ਉਮਰ ਅਤੇ ਡਰਾਈਵਿੰਗ ਲਾਇਸੈਂਸ ਦੀ ਜਾਣਕਾਰੀ ਨਾਲ ਜੁੜੀ ਕਿ ਜਾਣਕਾਰੀ ਦਿੱਤੀ ਸੀ। ਨਾਲ ਹੀ, ਕੰਪਨੀ ਦੁਆਰਾ ਦਸਤਾਵੇਜ਼ਾਂ ਦੀ ਤਸਦੀਕ ਦੀ ਪ੍ਰਕਿਰਿਆ ਅਤੇ ਕਾਰ ਸੌਂਪਣ ਤੋਂ ਪਹਿਲਾਂ ਕੀਤੀ ਗਈ ਤਸਦੀਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਵਿੱਚ ਨਿਯਮਾਂ ਦੀ ਉਲੰਘਣਾ ਦਾ ਪਤਾ ਲੱਗਦਾ ਹੈ, ਤਾਂ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।
08/10/2026
ਪੰਜਾਬ📍 ਪੰਜਾਬ
ਪੰਜਾਬ ਵਿੱਚ 19 ਦਸੰਬਰ 1967 ਨੂੰ ‘ਪੰਜਾਬ ਰਾਜ ਭਾਸ਼ਾ ਐਕਟ 1967’ ਪਾਸ ਹੋਇਆ ਸੀ। ਵਿਸਾਖੀ ਵਾਲੇ ਦਿਨ 1968 ਵਿੱਚ ਗੁਰਮੁਖੀ ਲਿੱਪੀ ਵਿੱਚ ਪੰਜਾਬੀ ਸਾਡੇ ਸੂਬੇ ਦੀ ਰਾਜ ਭਾਸ਼ਾ ਬਣੀ।
ਪੰਜਾਬ ਵਿੱਚ 19 ਦਸੰਬਰ 1967 ਨੂੰ ‘ਪੰਜਾਬ ਰਾਜ ਭਾਸ਼ਾ ਐਕਟ 1967’ ਪਾਸ ਹੋਇਆ ਸੀ। ਵਿਸਾਖੀ ਵਾਲੇ ਦਿਨ 1968 ਵਿੱਚ ਗੁਰਮੁਖੀ ਲਿੱਪੀ ਵਿੱਚ ਪੰਜਾਬੀ ਸਾਡੇ ਸੂਬੇ ਦੀ ਰਾਜ ਭਾਸ਼ਾ ਬਣੀ।
ਸਮੇਂ ਦਾ ਗੇੜ ਦੇਖੋ ਕਿ ਜਦੋਂ ਪੰਜਾਬ-ਹਿਤੈਸ਼ੀ ਅਕਾਲੀ ਦਲ ਵੱਲੋਂ ਵਿੱਢੇ ਗਏ ਲੰਮੇ ਸੰਘਰਸ਼ ਉਪਰੰਤ ਉਨ੍ਹਾਂ ਦੀ ਸਰਕਾਰ ਬਣੀ ਤਾਂ ਅਕਾਲੀ ਸਰਕਾਰ ਦੇ ਸਿੱਖਿਆ ਮੰਤਰੀ ਨੇ ਭਾਸ਼ਾ ਵਿਭਾਗ ਕੋਲੋਂ ਛਾਪੇ ਮਾਰਨ ਦਾ ਇਹ ਹੱਕ ਖੋਹ ਲਿਆ। ਹੁਣ ਜਦੋਂ ਅਜਿਹੇ ਜਮੂਦ ਨੂੰ ਤੋੜਨ ਲਈ ਮੌਜੂਦਾ ਡਾਇਰੈਕਟਰ ਨੇ ਰਾਜ ਭਾਸ਼ਾ ਐਕਟ ਦੀ ਪਾਲਣਾ ਨਾ ਕਰਨ ਵਾਲੇ ਕੁਝ ਅਫ਼ਸਰਸ਼ਾਹਾਂ ਨੂੰ ਪੰਜਾਬੀ ਵਿੱਚ ਕੰਮ ਨਾ ਕਰਨ ਕਾਰਨ ਵੱਖ-ਵੱਖ ਸਮੇਂ ਨੋਟਿਸ ਜਾਰੀ ਕੀਤੇ ਤਾਂ ਅਫ਼ਸਰਸ਼ਾਹੀ ਦੀ ਇੱਕ ਧਿਰ ਨੂੰ ਚੰਗਾ ਨਹੀਂ ਲੱਗਿਆ, ਜੋ ਭਾਸ਼ਾ ਵਿਭਾਗ ਦੇ ਡਾਇਰੈਕਟਰ ਖ਼ਿਲਾਫ਼ ਭੁਗਤਣ ਲੱਗੀ।
ਪੰਜਾਬੀ ਲੇਖਕ ਭਾਈਚਾਰੇ ਨੇ ਵੀ ਭਾਸ਼ਾ ਵਿਭਾਗ ਅਤੇ ਇਸ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਖ਼ਿਲਾਫ਼ ਇਕਸੁਰ ਹੋ ਕੇ ਆਵਾਜ਼ ਉਠਾਈ ਹੈ। ਮੌਜੂਦਾ ਡਾਇਰੈਕਟਰ ਨੇ ਇਹ ਅਹੁਦਾ ਸੰਭਾਲਣ ਤੋਂ ਪਹਿਲਾਂ ਪੰਜਾਬ ਸਰਕਾਰ ਤੇ ਖ਼ਾਸਕਰ ਮੁੱਖ ਮੰਤਰੀ ਨੂੰ ਅਪੀਲ ਕੀਤੀ ਸੀ ਕਿ ਉਹ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ ਪੰਜਾਬੀ ਭਾਸ਼ਾ ਨੂੰ ਕੌਮਾਂਤਰੀ ਪਲੈਟਫਾਰਮਾਂ ਉੱਤੇ ਸਥਾਪਤ ਕਰਨਗੇ, ਜਿਸ ਵਿੱਚ ਅਫ਼ਸਰਸ਼ਾਹੀ ਵੱਲੋਂ ਬਿਲਕੁਲ ਦਖ਼ਲ ਨਹੀਂ ਦਿੱਤਾ ਜਾਣਾ ਚਾਹੀਦਾ।
ਸੂਬਾਈ ਸਰਕਾਰ ਦੇ ਬਹੁਗਿਣਤੀ ਮੰਤਰੀਆਂ ਅਤੇ ਅਫ਼ਸਰਸ਼ਾਹੀ ’ਤੇ ਅੰਗਰੇਜ਼ੀ ਦਾ ਦਬਦਬਾ ਭਾਰੂ ਹੈ। ਜਦੋਂ ਉੱਚੇ ਅਹੁਦਿਆਂ ਉੱਤੇ ਬਿਰਾਜਮਾਨ ਵਿਅਕਤੀ ਹੀ ਭਾਸ਼ਾ ਐਕਟ ਦੀ ਉਲੰਘਣਾ ਕਰਨ ਤਾਂ ਉਹ ਪੰਜਾਬੀ ਲਈ ਕੀਤੇ ਜਾਂਦੇ ਉਪਰਾਲਿਆਂ ਤੇ ਇਸ ਸਬੰਧੀ ਬਣੇ ਕਾਨੂੰਨ ਦੀ ਉਲੰਘਣਾ ਉੱਤੇ ਸਜ਼ਾ ਦੀ ਗੱਲ ਕਿਸ ਮੂੰਹ ਨਾਲ ਕਰਨਗੇ? ਓਦਾਂ ਪਿਛਲੇ ਦੋ ਵਰ੍ਹਿਆਂ ਵਿੱਚ ਭਾਸ਼ਾ ਵਿਭਾਗ ਨੇ ਪੰਜਾਬੀ ਲੇਖਕਾਂ, ਭਾਸ਼ਾ, ਵਿਰਾਸਤ ਅਤੇ ਸੰਗੀਤ ਦੀ ਹਰੇਕ ਵੰਨਗੀ ਸਬੰਧੀ ਕਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਵਿਸ਼ਾਲ ਖਿੱਤੇ ਦੇ ਪੰਜਾਬੀ ਬੋਲਦੇ ਕਰੋੜਾਂ ਲੋਕਾਂ ਦੇ ਬਾਵਜੂਦ ਪੰਜਾਬ ਵਿੱਚ ਹੀ ਪੰਜਾਬੀ-ਵਿਰੋਧੀ ਬਿਰਤੀ ਭਾਰੂ ਹੈ। ਅੱਜ ਪੰਜਾਬ ਦੀ ਭਾਸ਼ਾਈ ਸਮੱਸਿਆ ਅਫ਼ਸਰਸ਼ਾਹੀ ਅਤੇ ਕੇਂਦਰੀ ਗੱਠਜੋੜ ਨਾਲ ਜੁੜ ਚੁੱਕੀ ਹੈ। ਜਿਨ੍ਹਾਂ ਮੁਲਕਾਂ ਵਿੱਚ ਅੰਗਰੇਜ਼ੀ ਮੁੱਖ ਭਾਸ਼ਾ ਹੈ, ਉਹ ਵੀ ਆਪਣੀ ਮਾਂ-ਬੋਲੀ ਦਾ ਅਜਿਹਾ ਵਿਰੋਧ ਨਹੀਂ ਕਰਦੇ, ਜਿਹੋ ਜਿਹਾ ਪੰਜਾਬ ਵਿੱਚ ਕੀਤਾ ਜਾ ਰਿਹਾ ਹੈ। ਇਹ ਸਵਾਲ ਵਾਜਬ ਹੈ ਕਿ “ਭਾਸ਼ਾ ਵਿਭਾਗ ਸਰਕਾਰ ਦਾ ਹੀ ਇੱਕ ਅਦਾਰਾ ਹੈ, ਇਹ ਕਿਸੇ ਦੁਸ਼ਮਣ ਦੇਸ਼ ਦਾ ਨਹੀਂ, ਫਿਰ ਇਸ ਨਾਲ ਮਤਰੇਈ ਨੀਤੀ ਕਿਉਂ ਅਪਣਾਈ ਜਾ ਰਹੀ ਹੈ?”
ਪੰਜਾਬੀ ਭਾਸ਼ਾ ਦੀ ਤਾਕਤ ਦਾ ਅਹਿਸਾਸ ਸਿੱਖਿਆ ਮਾਹਿਰਾਂ ਨੂੰ ਵੀ ਸੀ। 1964-66 ਦੌਰਾਨ ਤਿਆਰ ਕੋਠਾਰੀ ਕਮਿਸ਼ਨ ਦੀ ਰਿਪੋਰਟ ਵਿੱਚ ਦਰਜ ਕੀਤਾ ਗਿਆ ਸੀ ਕਿ ਜੇਕਰ ਅਸੀਂ ਉਨ੍ਹਾਂ ਪੰਜਾਬੀ ਲੋਕਾਂ ਤੋਂ ਸਬਕ ਸਿੱਖ ਲਈਏ ਜਿਨ੍ਹਾਂ ਨੇ ਪੰਜਾਬੀ ਨੂੰ ਜਿਊਂਦਾ ਰੱਖਿਆ ਹੈ ਤਾਂ ਅਗਲੇ ਰਾਹ ਆਪੇ ਮੋਕਲੇ ਹੋ ਜਾਣਗੇ। ਅੱਜ ਵੀ ਆਮ ਪੰਜਾਬੀ ਲੋਕ ਸੱਤਾ ਨੂੰ ਸਵਾਲ ਕਰਦਿਆਂ ਆਪਣੀ ਜ਼ੁਬਾਨ ਦੀ ਤਾਕਤ ਦਾ ਅਹਿਸਾਸ ਕਰਵਾ ਰਹੇ ਹਨ। ਤਬਦੀਲੀ ਦੇ ਇਸ ਦੌਰ ਵਿੱਚ ਇਹ ਜ਼ਬਾਨ ਆਪਣੀ ਸਮਰੱਥਾ ਦਾ ਲੋਹਾ ਸਭ ਨੂੰ ਮੰਨਵਾਉਂਦੀ ਰਹੇਗੀ।
ਆਜ਼ਾਦੀ ਤੋਂ ਬਾਅਦ ਦਾ ਉਹ ਦੌਰ ਅਜਿਹਾ ਸੀ ਜਦੋਂ ਪੰਜਾਬੀ ਆਪਣੇ ਖਿੱਤੇ ਦੀਆਂ ਭਾਸ਼ਾਵਾਂ ਨਾਲ ਜੁੜੀਆਂ ਵੰਨਗੀਆਂ ਨੂੰ ਵਿਕਾਸ ਦੇ ਮਾਡਲ ਨਾਲ ਜੋੜ ਕੇ ਅੱਗੇ ਵਧਾ ਰਹੇ ਸਨ। ਸ. ਲਛਮਣ ਸਿੰਘ ਗਿੱਲ ਨੂੰ ਭਾਵੇਂ ਆਪਣੇ ਛੋਟੇ ਜਿਹੇ ਕਾਰਜਕਾਲ ਦੌਰਾਨ ਮੁੱਖ ਮੰਤਰੀ ਵਜੋਂ ਬਹੁਤਾ ਸਮਾਂ ਨਹੀਂ ਮਿਲਿਆ, ਪਰ ਉਨ੍ਹਾਂ ਨੇ ਪੰਜਾਬ ਦੀ ਲੋਕ-ਬੋਲੀ ਪੰਜਾਬੀ ਨੂੰ ਸੂਬੇ ਦੇ ਲੰਮੇ ਇਤਿਹਾਸ ਵਿੱਚ ਪਹਿਲੀ ਵਾਰ ਰਾਜ-ਭਾਸ਼ਾ ਵਜੋਂ ਅਜਿਹਾ ਸਥਾਪਤ ਕੀਤਾ ਕਿ ਸਰਕਾਰੀ ਕੰਮਕਾਜ ਇਕਦਮ ਪੰਜਾਬੀ ਵਿੱਚ ਹੋਣ ਲੱਗਾ। ਜਦੋਂ ਇੱਕ ਉੱਚ-ਅਧਿਕਾਰੀ ਅੰਗਰੇਜ਼ੀ ਟਿੱਪਣੀਆਂ ਵਾਲੀ ਫਾਈਲ ਉਨ੍ਹਾਂ ਦੇ ਦਫ਼ਤਰ ਲੈ ਕੇ ਆਇਆ ਤਾਂ ਉਨ੍ਹਾਂ ਨੇ ਉਸ ਨੂੰ ਮੋੜਦਿਆਂ ਸਖ਼ਤ ਹੁਕਮ ਦਿੱਤੇ। ਇਸ ਤੋਂ ਬਾਅਦ ਸੌ ਫ਼ੀਸਦੀ ਫਾਈਲਾਂ ਪੰਜਾਬੀ ਵਿੱਚ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਸਾਰੇ ਅਧਿਕਾਰੀ ਇਸ ਹੁਕਮ ਦੀ ਪਾਲਣਾ ਕਰਨ ਲੱਗੇ ਸਨ। ਉਸ ਦੌਰ ਨੂੰ ਯਾਦ ਕਰਦਿਆਂ ਮਹਿੰਦਰ ਸਿੰਘ ਰੰਧਾਵਾ ਦੀਆਂ ਯਾਦਾਂ ਵੀ ਤਾਜ਼ਾ ਹੋ ਜਾਂਦੀਆਂ ਹਨ, ਜਿਨ੍ਹਾਂ ਨੇ ਦੇਸ਼ ਦੀ ਵੰਡ ਕਾਰਨ ਖੰਡਿਤ ਹੋਈ ਪੰਜਾਬੀ ਜ਼ੁਬਾਨ ਨੂੰ ਮੁੜ ਲਾਹੌਰ ਤੋਂ ਦਿੱਲੀ ਤੱਕ ਆਪਣੀ ਤਾਕਤ ਦਿਖਾਉਣ ਯੋਗ ਬਣਾਉਣ ਲਈ ਇਤਿਹਾਸਕ ਕਾਰਜ ਕੀਤੇ।
ਹੁਣ ਮੌਜੂਦਾ ਦੌਰ ਵਿੱਚ ਸਾਰੀਆਂ ਔਕੜਾਂ ਦੇ ਬਾਵਜੂਦ ਭਾਸ਼ਾ ਵਿਭਾਗ ਨੂੰ ਆਧੁਨਿਕ ਯੁੱਗ ਦੇ ਮਸਨੂਈ ਬੁੱਧੀ (ਏ ਆਈ) ਪਲੈਟਫਾਰਮ ਉੱਤੇ ਗੁਰਮੁਖੀ ਲਿੱਪੀ ਦੀ ਸ਼ਬਦਾਵਲੀ ਨਾਲ ਲੈਸ ਕਰ ਦਿੱਤਾ ਗਿਆ ਹੈ। ਪੰਜਾਬ ਡਿਜੀਟਲ ਲਾਇਬ੍ਰੇਰੀ ਨਾਲ ਤਾਲਮੇਲ ਕਰਕੇ ਵਿਭਾਗ ਦੀਆਂ 10 ਹਜ਼ਾਰ ਤੋਂ ਵੱਧ ਕਿਤਾਬਾਂ ਨੂੰ ਵੈੱਬਸਾਈਟ ਨਾਲ ਜੋੜਿਆ ਗਿਆ ਹੈ ਜਦੋਂਕਿ ਪੰਜਾਬੀ ਦੇ ਸੱਤ ਕੋਸ਼ਾਂ, ਵੱਖ-ਵੱਖ ਵਿਸ਼ਿਆਂ ਦੀਆਂ ਸ਼ਬਦਾਵਲੀਆਂ ਅਤੇ ‘ਸ਼ਬਦ-ਮਾਲਾ’ ਐਪ ਤਿਆਰ ਕਰਕੇ ਇਸ ਨੂੰ ਨਵਾਂ ਹੁਲਾਰਾ ਦਿੱਤਾ ਗਿਆ ਹੈ। ਇਹ ਸਭ ਕੁਝ ਲੋਕਾਂ ਦੇ ਸਹਿਯੋਗ ਅਤੇ ‘ਸਾਂਝੇ ਸੰਗਤੀ ਉੱਦਮ’ ਨਾਲ ਹੀ ਮੁਮਕਿਨ ਹੋਇਆ ਹੈ, ਪਰ ਇਹ ਸਭ ਯਤਨ ਅਫ਼ਸਰਸ਼ਾਹੀ ਅਤੇ ਕੁਝ ਪੰਜਾਬੀ ਵਿਰੋਧੀਆਂ ਦੀਆਂ ਅੱਖਾਂ ਵਿੱਚ ਰੜਕਦੇ ਹਨ।
ਅੱਜ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਕੀ ਅਫ਼ਸਰਸ਼ਾਹੀ ਦੇ ਦਬਦਬੇ ਹੇਠ ਸਰਕਾਰ ਇੰਨੀ ਮਜਬੂਰ ਹੋ ਚੁੱਕੀ ਹੈ, ਜੋ ਮਾਂ ਬੋਲੀ ਦੇ ਵੱਕਾਰ ਲਈ ਯਤਨਾਂ ਨੂੰ ਉਤਸ਼ਾਹਿਤ ਨਹੀਂ ਕਰ ਸਕੀ? ਮੌਜੂਦਾ ਸਮੇਂ ਵਿੱਚ ਪੰਜਾਬ ਦੇ ਲੇਖਕ ਅਤੇ ਜਾਗਰੂਕ ਬੁੱਧੀਜੀਵੀ ਵਰਗ ਪੰਜਾਬੀ ਭਾਸ਼ਾ ਉੱਤੇ ਹੋ ਰਹੇ ਹਰ ਛੋਟੇ-ਵੱਡੇ ਹਮਲੇ ਦਾ ਬੌਧਿਕ ਪੱਧਰ ’ਤੇ ਜਵਾਬ ਦੇਣ ਦੇ ਸਮਰੱਥ ਹਨ। ਲੋਕ-ਭਾਸ਼ਾ ਜਨ-ਸਮੂਹ ਅੰਦਰ ਅਜਿਹੀ ਨਵੀਂ ਰੌਸ਼ਨੀ ਪੈਦਾ ਕਰ ਦਿੰਦੀ ਹੈ, ਜਿਹੜੀ ਤਿੰਨ ਸਦੀਆਂ ਤੋਂ ਵੱਧ ਦੇ ਉਤਰਾਅ-ਚੜ੍ਹਾਅ ਵਿੱਚੋਂ ਲੰਘਦਿਆਂ ਆਪਣਾ ਜਲੌਅ ਦਿਖਾਉਂਦੀ ਆ ਰਹੀ ਹੈ। ਭਾਵੇਂ ਸਿਆਸਤਦਾਨ ਅਤੇ ਅਫ਼ਸਰਸ਼ਾਹ ਆਪਣੀ ਮਾਂ-ਬੋਲੀ ਨੂੰ ਭੁਲਾ ਚੁੱਕੇ ਹਨ, ਪਰ ਜਨ-ਸਮੂਹ ਅੱਜ ਵੀ ਆਪਣੀ ਭਾਸ਼ਾ ਦੇ ਨਾਲ ਮਨੋਂ ਡੂੰਘਾ ਜੁੜਿਆ ਹੋਇਆ ਹੈ।
*ਸਾਬਕਾ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਰਿਸਰਚ ਫੈਕਲਟੀ ਆਈ ਡੀ ਸੀ, ਚੰਡੀਗੜ੍ਹ।
08/10/2026
ਪੰਜਾਬ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਗਰਮੀ ਤੋਂ ਰਾਹਤ ਮਿਲੀ ਹੈ।
ਚੰਡੀਗੜ੍ਹ ਵਿੱਚ ਵੀ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਨਾਲ ਗਰਮੀ ਤੋਂ ਰਾਹਤ ਮਿਲੀ ਹੈ।
ਚੰਡੀਗੜ੍ਹ ਵਿੱਚ ਵੀ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿੱਚ ਆਈ ਤਬਦੀਲੀ ਕਾਰਨ ਪੰਜਾਬ ਭਰ ਵਿੱਚ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 1.8 ਡਿਗਰੀ ਘੱਟ ਗਿਆ। ਹਾਲਾਂਕਿ, ਤਾਪਮਾਨ ਆਮ ਦੇ ਨੇੜੇ-ਤੇੜੇ ਹੀ ਰਿਹਾ। ਬੁੱਧਵਾਰ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇੱਥੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਪੰਜਾਬ ਵਿੱਚ 8 ਤੋਂ 10 ਅਕਤੂਬਰ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 9 ਅਤੇ 10 ਅਕਤੂਬਰ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
08/10/2026
ਪੰਜਾਬ📍 ਪੰਜਾਬ
ਕਾਂਗਰਸ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਪਹਿਲੀ ਵਾਰ ਪੰਜਾਬ ਪਹੁੰਚੇ। 3 ਅਕਤੂਬਰ ਨੂੰ ਰਾਜਾ ਵੜਿੰਗ ਦੀ ਥਾਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।
ਕਾਂਗਰਸ ਪਾਰਟੀ ਦੇ ਨਵੇਂ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਪਹਿਲੀ ਵਾਰ ਪੰਜਾਬ ਪਹੁੰਚੇ। 3 ਅਕਤੂਬਰ ਨੂੰ ਰਾਜਾ ਵੜਿੰਗ ਦੀ ਥਾਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।
ਹਵਾਈ ਅੱਡੇ ਤੋਂ ਪਰਗਟ ਸਿੰਘ ਕਾਰ ਵਿੱਚ ਸਵਾਰ ਹੋ ਕੇ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋਏ। ਇਸ ਦੌਰਾਨ ਕਾਂਗਰਸ ਇੰਚਾਰਜ ਸਚਿਨ ਪਾਇਲਟ ਆਪਣੀ ਕਾਰ ਚਲਾਉਂਦੇ ਹੋਏ ਨਜ਼ਰ ਆਏ। ਪਰਗਟ ਸਿੰਘ ਅੰਮ੍ਰਿਤਸਰ ਦੇ ਸਾਰੇ ਧਰਮਾਂ ਦੇ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਮੋਹਾਲੀ ਵਿੱਚ ਕਾਂਗਰਸ ਲੀਡਰਸ਼ਿਪ ਦੀ ਮੀਟਿੰਗ ਕਰ ਸਕਦੇ ਹਨ।
ਅਗਲੇ ਦਿਨ ਉਨ੍ਹਾਂ ਦਾ ਹਿਮਾਚਲ ਪ੍ਰਦੇਸ਼ ਵਿੱਚ ਮਾਂ ਚਿੰਤਪੂਰਨੀ ਦਰਬਾਰ ਵਿੱਚ ਵੀ ਮੱਥਾ ਟੇਕਣ ਦਾ ਪ੍ਰੋਗਰਾਮ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਚਿਨ ਪਾਇਲਟ ਦੀ ਫੇਰੀ ਦਾ ਅਗਲਾ ਸ਼ਡਿਊਲ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
ਪੰਜਾਬ ਵਾਪਸ ਆਉਣ ਤੋਂ ਪਹਿਲਾਂ ਪਰਗਟ ਸਿੰਘ ਨੇ ਦਿੱਲੀ ਵਿੱਚ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਦੇ ਆਪਣੇ ਵਿਚਾਰ ਹੋ ਸਕਦੇ ਹਨ, ਪਰ ਇਹੀ ਲੋਕਤੰਤਰ ਦੀ ਸੁੰਦਰਤਾ ਹੈ। ਕਾਂਗਰਸ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਇੱਕਜੁੱਟ ਹੋ ਕੇ ਲੜੇਗੀ।
ਜ਼ਿਕਰ ਕਰ ਦਈਏ ਕਿ ਕਾਂਗਰਸ ਵਿੱਚ ਪ੍ਰਧਾਨ ਦੇ ਅਹੁਦੇ ਨੂੰ ਲੈਕੇ ਹੋਏ ਕਾਟੋਕਲੇਸ਼ ਤੋਂ ਬਾਅਦ ਰਾਜਾ ਵੜਿੰਗ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਜਿਸ ਤੋਂ ਬਾਅਹ ਇਹ ਕਮਾਨ ਪਰਗਟ ਸਿੰਘ ਨੂੰ ਸੌਂਪ ਦਿੱਤੀ ਗਈ। ਹਾਲਾਂਕਿ ਉਦੋਂ ਗੁਰਜੀਤ ਔਜਲਾ ਅਤੇ ਵਿਜੇਇੰਦਰ ਸਿੰਗਲਾ ਦਾ ਨਾਮ ਵੀ ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਅੱਗੇ ਆ ਰਿਹਾ ਸੀ, ਪਰ ਕਾਂਗਰਸ ਹਾਈ ਕਮਾਨ ਨੇ ਇਹ ਜ਼ਿੰਮੇਵਾਰੀ ਪਰਗਟ ਸਿੰਘ ਨੂੰ ਦੇ ਦਿੱਤੀ। ਹੁਣ ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਪਰਗਟ ਸਿੰਘ ਦੇ ਹੱਥ ਵਿੱਚ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਾਂਗਰਸ ਚੋਣ ਲੜੇਗੀ।
08/10/2026
ਪੰਜਾਬ📍 ਪੰਜਾਬ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਛਾਪੇਮਾਰੀ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਈ ਥਾਵਾਂ ‘ਤੇ ਤਲਾਸ਼ੀ ਲੈਣ ਤੋਂ ਬਾਅਦ ਇਹ ਜਾਂਚ ਏਜੰਸੀ ਖਾਲੀ ਹੱਥ ਵਾਪਸ ਪਰਤੀ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਛਾਪੇਮਾਰੀ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਈ ਥਾਵਾਂ ‘ਤੇ ਤਲਾਸ਼ੀ ਲੈਣ ਤੋਂ ਬਾਅਦ ਇਹ ਜਾਂਚ ਏਜੰਸੀ ਖਾਲੀ ਹੱਥ ਵਾਪਸ ਪਰਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਛਾਪੇਮਾਰੀ ‘ਚ ਕੁਝ ਵੀ ਨਹੀਂ ਮਿਲਿਆ ਹੈ ਅਤੇ ਉਨ੍ਹਾਂ ਨੇ ਭਗਵੰਤ ਸਿੰਘ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨ ਲਈ ਭਾਜਪਾ ਦੀ ਖਿਚਾਈ ਕੀਤੀ।
‘ਆਪ’ ਦੇ ਸੀਨੀਅਰ ਆਗੂ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਲਈ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਸੀਬੀਆਈ ਜਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਬਾਅ ਤੋਂ ਡਰਨ ਵਾਲੇ ਨਹੀਂ ਹਨ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਭਾਜਪਾ ਦਾ ਸੀਬੀਆਈ ਵਿੰਗ ਪੰਜਾਬ ਵਿੱਚ ਇਹ ਸੋਚ ਕੇ ਆਇਆ ਸੀ ਕਿ ਉਹ ਕੋਈ ਵੱਡੀ ਬਰਾਮਦਗੀ ਕਰੇਗਾ, ਪਰ ਅੰਤ ਵਿੱਚ ਖਾਲੀ ਹੱਥ ਵਾਪਸ ਪਰਤ ਗਿਆ। ਇਹ ਛਾਪੇਮਾਰੀ ਭਾਜਪਾ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਇੱਕ ਹੋਰ ਕੋਸ਼ਿਸ਼ ਸੀ, ਜੋ ਪੰਜਾਬ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਅਜਿਹੇ ਉਪਰਾਲੇ ਲਾਗੂ ਕਰ ਰਹੀ ਹੈ ਜੋ ਪਿਛਲੀਆਂ 50 ਸਾਲਾਂ ਦੀਆਂ ਸਰਕਾਰਾਂ ਲਾਗੂ ਕਰਨ ਵਿੱਚ ਅਸਫਲ ਰਹੀਆਂ ਹਨ।”
‘ਆਪ’ ਦੇ ਮੁੱਖ ਬੁਲਾਰੇ ਨੇ ਕਿਹਾ, “ਭਾਜਪਾ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਪਣੀ ਸੋਚੀ-ਸਮਝੀ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਵਿੱਚ ਕੇਂਦਰੀ ਮੰਤਰੀਆਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸੂਬੇ ਵਿੱਚ ਲਿਆਂਦਾ ਗਿਆ ਸੀ ਅਤੇ ਜਨਤਾ ਦੀ ਭਾਰੀ ਸ਼ਮੂਲੀਅਤ ਦੇ ਦਾਅਵਿਆਂ ਨਾਲ ਰੈਲੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ 65 ਏਕੜ ਦੇ ਪੰਡਾਲ ਵਿੱਚ ਵੱਡਾ ਇਕੱਠ ਹੋਵੇਗਾ ਅਤੇ ਜਲੰਧਰ ਵਿੱਚ ਅਮਿਤ ਸ਼ਾਹ ਦੀ ਰੈਲੀ ਵਿੱਚ ਇੱਕ ਲੱਖ ਲੋਕ ਸ਼ਾਮਲ ਹੋਣਗੇ। ਪੰਜਾਬ ਨੇ ਦੇਖਿਆ ਕਿ ਅਸਲ ਵਿੱਚ ਕੀ ਹੋਇਆ। ਭਾਜਪਾ ਪੰਜਾਬ ਦੇ ਲੋਕਾਂ ਦਾ ਸਮਰਥਨ ਨਹੀਂ ਜਿੱਤ ਸਕੀ।”
ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ, “ਭਾਜਪਾ ਦੀ ਸਿਆਸੀ ਮੁਹਿੰਮ ਨੂੰ ਪੰਜਾਬੀਆਂ ਵੱਲੋਂ ਹੋਰ ਵੀ ਸਪੱਸ਼ਟ ਜਵਾਬ ਮਿਲਿਆ, ਜਿਨ੍ਹਾਂ ਨੇ ਇਸ ਦੇ ਪ੍ਰੋਗਰਾਮਾਂ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ। ਆਪਣੀਆਂ ਰੈਲੀਆਂ ਅਤੇ ਯਾਤਰਾਵਾਂ ਰਾਹੀਂ ਲੋਕਾਂ ਨੂੰ ਲਾਮਬੰਦ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ, ਭਾਜਪਾ ਨੇ ਹੁਣ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਸਹਾਰਾ ਲਿਆ ਹੈ।”
ਉਨ੍ਹਾਂ ਕਿਹਾ, “ਕਦੇ ਉਹ ਈ.ਡੀ. ਨੂੰ ਅੱਗੇ ਕਰਦੇ ਹਨ ਅਤੇ ਕਦੇ ਸੀਬੀਆਈ ਨੂੰ। ਇਹ ਉਨ੍ਹਾਂ ਦੀ ਦਬਾਅ ਦੀ ਰਾਜਨੀਤੀ ਹੈ। ਭਾਜਪਾ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧੀ ਧਿਰਾਂ ਖ਼ਿਲਾਫ਼ ਇਹਨਾਂ ਏਜੰਸੀਆਂ ਦੀ ਵਾਰ-ਵਾਰ ਦੁਰਵਰਤੋਂ ਕੀਤੀ ਹੈ। ਪੰਜਾਬ ਦੇ ਲੋਕ ਇਸ ਰਾਜਨੀਤੀ ਨੂੰ ਦੇਖ ਚੁੱਕੇ ਹਨ ਅਤੇ ਉਹ ਇਸ ਤੋਂ ਡਰਨ ਵਾਲੇ ਨਹੀਂ ਹਨ।”
ਕੁਲਦੀਪ ਸਿੰਘ ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ, “ਭਾਜਪਾ ਨੂੰ ਲੱਗਦਾ ਸੀ ਕਿ ਪੰਜਾਬੀ ਕਿਸਾਨ ਅੰਦੋਲਨ ਅਤੇ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ 750 ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਭੁੱਲ ਗਏ ਹਨ। ਸ਼ਾਇਦ ਭਾਜਪਾ ਨੇ ਸੋਚਿਆ ਸੀ ਕਿ ਕੁਝ ਸਮੇਂ ਬਾਅਦ ਪੰਜਾਬੀ ਸਭ ਕੁਝ ਭੁੱਲ ਕੇ ਉਨ੍ਹਾਂ ਨੂੰ ਫਿਰ ਅਪਣਾ ਲੈਣਗੇ। ਪਰ ਪੰਜਾਬ ਨੇ ਉਨ੍ਹਾਂ ਨੂੰ ਸਪੱਸ਼ਟ ਜਵਾਬ ਦੇ ਦਿੱਤਾ ਹੈ।”
‘ਆਪ’ ਵਿਧਾਇਕ ਨੇ ਅੱਗੇ ਕਿਹਾ, “ਦਬਾਅ ਜਾਂ ਧਮਕੀਆਂ ਨਾਲ ਆਪਣੀ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਪੰਜਾਬੀ ਪ੍ਰਵਾਨ ਨਹੀਂ ਕਰਦੇ। ਪੰਜਾਬੀ ਕਿਸੇ ਅੱਗੇ ਨਹੀਂ ਝੁਕਦੇ। ਪੰਜਾਬੀ ਕਿਸੇ ਤੋਂ ਨਹੀਂ ਡਰਦੇ। ਤੁਸੀਂ ਪੰਜਾਬ ਦੀ ਬਾਂਹ ਮਰੋੜ ਕੇ ਆਪਣੇ ਪਿੱਛੇ ਚੱਲਣ ਦੀ ਉਮੀਦ ਨਹੀਂ ਕਰ ਸਕਦੇ। ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕਿਸੇ ਨੇ ਪੰਜਾਬ ‘ਤੇ ਜ਼ੁਲਮ ਕਰਨ ਜਾਂ ਲੁੱਟਣ ਦੀ ਕੋਸ਼ਿਸ਼ ਕੀਤੀ ਹੈ, ਪੰਜਾਬੀਆਂ ਨੇ ਉਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ।”
ਸਿਕੰਦਰ ਦੇ ਹਮਲੇ ਦੀ ਇਤਿਹਾਸਕ ਉਦਾਹਰਣ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਜਦੋਂ ਸਿਕੰਦਰ ਪੰਜਾਬ ਆਇਆ ਸੀ ਤਾਂ ਪੋਰਸ ਨੇ ਖੜ੍ਹੇ ਹੋ ਕੇ ਉਸ ਦਾ ਘੋੜਾ ਰੋਕਿਆ ਸੀ। 2027 ਵਿੱਚ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਦੇ ਬੇਲਗਾਮ ਘੋੜੇ ਨੂੰ ਵੀ ਇਸੇ ਤਰ੍ਹਾਂ ਰੋਕੇਗੀ।”
“ਭਾਜਪਾ ਪਹਿਲਾਂ ਹੀ ਕਾਂਗਰਸ ਦੇ ਸਾਬਕਾ ਆਗੂਆਂ ਸਮੇਤ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਨਾਲ ਰਲਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਤੇ ਕੇਂਦਰੀ ਮੰਤਰੀਆਂ ਨੂੰ ਪੰਜਾਬ ਲਿਆ ਚੁੱਕੀ ਹੈ, ਪਰ ਇਹਨਾਂ ਵਿੱਚੋਂ ਕੋਈ ਵੀ ਯਤਨ ਪਾਰਟੀ ਨੂੰ ਪੰਜਾਬੀਆਂ ਵਿੱਚ ਸਿਆਸੀ ਆਧਾਰ ਬਣਾਉਣ ਵਿੱਚ ਮਦਦ ਨਹੀਂ ਕਰ ਸਕਿਆ।”
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਤੁਸੀਂ ਦੂਜੀਆਂ ਪਾਰਟੀਆਂ ਦੇ ਆਗੂ ਲਿਆਂਦੇ, ਪ੍ਰਧਾਨ ਮੰਤਰੀ ਮੋਦੀ ਨੂੰ ਲਿਆਂਦਾ, ਅਮਿਤ ਸ਼ਾਹ ਅਤੇ ਕਈ ਕੇਂਦਰੀ ਮੰਤਰੀਆਂ ਨੂੰ ਪੰਜਾਬ ਲਿਆਂਦਾ, ਪਰ ਕੁਝ ਵੀ ਕੰਮ ਨਹੀਂ ਆਇਆ ਕਿਉਂਕਿ ਪੰਜਾਬੀਆਂ ਨੇ ਭਾਜਪਾ ਦੀ ਰਾਜਨੀਤੀ ਨੂੰ ਪ੍ਰਵਾਨ ਨਹੀਂ ਕੀਤਾ। ਤੁਸੀਂ ਦਬਾਅ ਅਤੇ ਡਰਾਵੇ ਨਾਲ ਪੰਜਾਬ ਵਿੱਚ ਸਿਆਸੀ ਆਧਾਰ ਨਹੀਂ ਬਣਾ ਸਕਦੇ।”
ਉਨ੍ਹਾਂ ਦਾਅਵਾ ਕੀਤਾ, “ਪੰਜਾਬ ਵਿੱਚ ਭਾਜਪਾ ਦੇ ਹਾਲੀਆ ਸਿਆਸੀ ਪ੍ਰੋਗਰਾਮਾਂ ਨੇ ਪਾਰਟੀ ਅਤੇ ਲੋਕਾਂ ਵਿਚਕਾਰ ਦੂਰੀ ਨੂੰ ਸਾਬਤ ਕਰ ਦਿੱਤਾ ਹੈ। ਤੁਸੀਂ ਪੰਜਾਬ ਆਏ ਅਤੇ ਖਾਲੀ ਹੱਥ ਚਲੇ ਗਏ। ਹੁਣ ਸੀਬੀਆਈ ਵੀ ਆਈ ਅਤੇ ਖਾਲੀ ਹੱਥ ਚਲੀ ਗਈ। ਤੁਸੀਂ ਫਿਰ ਆਓਗੇ ਅਤੇ ਖਾਲੀ ਡੱਬੇ ਲੈ ਕੇ ਦਿੱਲੀ ਵਾਪਸ ਜਾਓਗੇ ਕਿਉਂਕਿ ਪੰਜਾਬੀ ਤੁਹਾਨੂੰ ਆਪਣੀ ਵੋਟ ਨਹੀਂ ਦੇਣ ਵਾਲੇ।”
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਭਾਜਪਾ ਦੀਆਂ ਤਾਜ਼ਾ ਕਾਰਵਾਈਆਂ ਭਗਵੰਤ ਮਾਨ ਸਰਕਾਰ ਅਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਸਿੱਧੀ ਕੋਸ਼ਿਸ਼ ਹਨ, ਪਰ ਇਹ ਉਨ੍ਹਾਂ ਦੇ ਜਨਤਕ ਸਮਰਥਨ ਨੂੰ ਕਮਜ਼ੋਰ ਨਹੀਂ ਕਰ ਸਕਣਗੀਆਂ। ਲੋਕ ਮੁੱਖ ਮੰਤਰੀ ਅਤੇ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਰਹੇ ਹਨ, ਜਿਸ ਵਿੱਚ ਔਰਤਾਂ ਲਈ ਭਲਾਈ ਯੋਜਨਾਵਾਂ ਅਤੇ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਮਲਕੀਅਤ ਦੇ ਹੱਕ ਦੇਣ ਦੇ ਯਤਨ ਸ਼ਾਮਲ ਹਨ।”
‘ਆਪ’ ਵਿਧਾਇਕ ਨੇ ਕਿਹਾ, “ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨਾਲ ਚਟਾਨ ਵਾਂਗ ਖੜ੍ਹੇ ਹਨ ਕਿਉਂਕਿ ਉਹ ਜ਼ਮੀਨੀ ਪੱਧਰ ‘ਤੇ ਇਸ ਦਾ ਕੰਮ ਦੇਖ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਵੀ ‘ਜਨ ਸਭਾ’ ਲਈ ਜਾਂਦੇ ਹਨ, ਹਜ਼ਾਰਾਂ ਲੋਕ ਉਨ੍ਹਾਂ ਨੂੰ ਸੁਣਨ ਲਈ ਆਉਂਦੇ ਹਨ। ਦੂਜੇ ਪਾਸੇ ਭਾਜਪਾ ਆਗੂਆਂ ਨੂੰ ਆਪਣੀ ਗੱਲ ਸੁਣਨ ਵਾਲੇ ਲੋਕ ਲੱਭਣ ਲਈ ਵੀ ਮਿਹਨਤ ਕਰਨੀ ਪੈ ਰਹੀ ਹੈ।”
ਸੀਬੀਆਈ ਦੀ ਕਾਰਵਾਈ ਦੀ ਕੜੀ ਨਿੰਦਾ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਆਮ ਆਦਮੀ ਪਾਰਟੀ ਨਾ ਤਾਂ ਡਰੇਗੀ ਅਤੇ ਨਾ ਹੀ ਪੰਜਾਬ ਲਈ ਆਪਣੇ ਕੰਮਾਂ ਤੋਂ ਪਿੱਛੇ ਹਟੇਗੀ। ਅਸੀਂ ਧੂਰੀ ਅਤੇ ਹੋਰ ਥਾਵਾਂ ‘ਤੇ ਕੀਤੀ ਗਈ ਛਾਪੇਮਾਰੀ ਦੀ पुरਜ਼ੋਰ ਨਿੰਦਾ ਕਰਦੇ ਹਾਂ। ਅਸੀਂ ਮੁੱਖ ਮੰਤਰੀ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਅਤੇ ਪਾਰਟੀ ਤੇ ਸਰਕਾਰ ਨੂੰ ਬਦਨਾਮ ਕਰਨ ਲਈ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਕੋਸ਼ਿਸ਼ਾਂ ਦੀ ਨਿੰਦਾ ਕਰਦੇ ਹਾਂ।”
ਉਨ੍ਹਾਂ ਅੱਗੇ ਕਿਹਾ, “ਆਮ ਆਦਮੀ ਪਾਰਟੀ ਆਪਣੇ ਮੁੱਖ ਮੰਤਰੀ ਨਾਲ ਚਟਾਨ ਵਾਂਗ ਖੜ੍ਹੀ ਹੈ। ਅਸੀਂ ਨਾ ਕਿਸੇ ਤੋਂ ਡਰਦੇ ਹਾਂ ਅਤੇ ਨਾ ਹੀ ਕਿਸੇ ਨੂੰ ਡਰਾਉਂਦੇ ਹਾਂ। ਸੀਬੀਈ ਜਾਂ ਈਡੀ ਦੀ ਦੁਰਵਰਤੋਂ ਕਰਕੇ ਸਾਨੂੰ ਦਬਾਇਆ ਨਹੀਂ ਜਾ ਸਕਦਾ।”
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਕੇਂਦਰੀ ਏਜੰਸੀਆਂ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਆਖਰਕਾਰ ਪੰਜਾਬ ਵਿੱਚ ਅਸਫਲ ਹੋ ਜਾਣਗੀਆਂ। ਭਾਜਪਾ ਚਾਹੇ ਜਿੰਨਾ ਵੀ ਦਬਾਅ ਪਾ ਲਵੇ, ਪਰ ਉਹ ਸੀਬੀਆਈ ਅਤੇ ਈਡੀ ਰਾਹੀਂ ਪੰਜਾਬੀਆਂ ਦੇ ਦਿਲ ਨਹੀਂ ਜਿੱਤ ਸਕਦੀ। 2027 ਵਿੱਚ ‘ਆਪ’ ਪੰਜਾਬ ਵਿੱਚ ਭਾਜਪਾ ਦੇ ਇਸ ਬੇਲਗਾਮ ਘੋੜੇ ਨੂੰ ਰੋਕੇਗੀ ਅਤੇ ਭਾਜਪਾ ਨੂੰ ਅਜਿਹੀ ਸਿਆਸੀ ਹਾਰ ਦੇਵੇਗੀ ਕਿ ਉਹ ਕਿਸੇ ਖ਼ਿਲਾਫ਼ ਵੀ ਇਹਨਾਂ ਏਜੰਸੀਆਂ ਦੀ ਦੁਰਵਰਤੋਂ ਕਰਨ ਤੋਂ ਪਹਿਲਾਂ ਦੋ ਵਾਰ ਸੋਚੇਗੀ।”
ਉਨ੍ਹਾਂ ਅੰਤ ਵਿੱਚ ਕਿਹਾ, “ਮਾਮਲਾ ਸੁਪਰੀਮ ਕੋਰਟ ਦੇ ਵਿਚਾਰਧੀਨ ਸੀ, ਅਤੇ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਇਸ ਵਿੱਚੋਂ ਕੁਝ ਨਹੀਂ ਨਿਕਲੇਗਾ ਅਤੇ ਉਹ ਅਗਲੇ ਦਿਨ ਮਾਮਲੇ ਦੀ ਸੁਣਵਾਈ ਕਰੇਗੀ। ਫਿਰ ਵੀ ਉਨ੍ਹਾਂ ਜਲਦਬਾਜ਼ੀ ਵਿੱਚ ਇਹ ਸਾਰੀ ਕਾਰਵਾਈ ਕੀਤੀ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਆਪ ਹੀ ਕਈ ਥਾਵਾਂ ‘ਤੇ ਛਾਪੇਮਾਰੀ ਕਰਕੇ ਅਤੇ ਕਿਤੇ ਵੀ ਇੱਕ ਧੇਲਾ ਨਾ ਮਿਲਣ ਨਾਲ ਸਾਡੀ ਈਮਾਨਦਾਰੀ ਸਾਬਤ ਕਰ ਦਿੱਤੀ ਹੈ।”
‘ਆਪ’ ਵਿਧਾਇਕ ਨੇ ਜ਼ੋਰ ਦੇ ਕੇ ਕਿਹਾ, “ਭਾਜਪਾ ਨੂੰ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੂੰ ਪੰਜਾਬ ਤੋਂ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਦੇ ਚੁਣੇ ਹੋਏ ਮੁੱਖ ਮੰਤਰੀ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਤੋਂ ਮਾਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਖੁਦ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ‘ਕੱਟੜ ਈਮਾਨਦਾਰ’ ਹੈ। ਉਨ੍ਹਾਂ ਸਾਬਤ ਕਰ ਦਿੱਤਾ ਹੈ ਕਿ ਛਾਪੇਮਾਰੀ ਦੇ ਬਾਵਜੂਦ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ।”
ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ
08/10/2026
ਪੰਜਾਬ📍 ਪੰਜਾਬ
8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਨਜ਼ਦੀਕ ਸਥਿਤ ਦਾਣਾ ਮੰਡੀ ਕੋਲ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਗੱਡੀ ਦਾ ਕੰਡਾ ਕਰਵਾਉਣ ਲਈ ਗਏ ਇਕ ਨੌਜਵਾਨ ’ਤੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਗਿਆ।
8 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਨਜ਼ਦੀਕ ਸਥਿਤ ਦਾਣਾ ਮੰਡੀ ਕੋਲ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਗੱਡੀ ਦਾ ਕੰਡਾ ਕਰਵਾਉਣ ਲਈ ਗਏ ਇਕ ਨੌਜਵਾਨ ’ਤੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ ਗਿਆ। ਹਮਲੇ ਵਿਚ ਨੌਜਵਾਨ ਤਰਲੋਕ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜ਼ਖ਼ਮੀ ਤਰਲੋਕ ਸਿੰਘ ਨੇ ਦੋਸ਼ ਲਗਾਇਆ ਕਿ ਉਸ ’ਤੇ ਉਸ ਦੇ ਮਾਸੀ ਦੇ ਮੁੰਡਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ ਦੌਰਾਨ ਉਸ ਦੇ ਸਰੀਰ ’ਤੇ ਕਈ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਜਪਜੀਤ ਕੌਰ ਨੇ ਦੱਸਿਆ ਕਿ ਮਰੀਜ਼ ਦੇ ਸਰੀਰ ’ਤੇ ਕਾਫ਼ੀ ਸੱਟਾਂ ਲੱਗੀਆਂ ਹਨ ਅਤੇ ਜ਼ਿਆਦਾ ਸੱਟਾਂ ਹੋਣ ਕਾਰਨ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਉਧਰ ਜ਼ਖਮੀ ਨੌਜਵਾਨ ਤਰਲੋਕ ਸਿੰਘ ਦੇ ਵੱਡੇ ਭਰਾ ਜੋਗਾ ਸਿੰਘ ਨੇ ਦੱਸਿਆ ਕਿ ਪਹਿਲਾਂ ਵੀ ਮਾਸੀ ਦੇ ਮੁੰਡਿਆਂ ਵਲੋਂ ਮੇਰੇ ਸੱਟਾਂ ਲਗਾਈਆਂ ਸਨ ਤੇ ਅੱਜ ਉਨ੍ਹਾਂ ਵਲੋਂ ਮੇਰੇ ਛੋਟੇ ਭਰਾ ਤਰਲੋਕ ਸਿੰਘ ਦੀ ਕਾਫੀ ਕੁੱਟਮਾਰ ਕੀਤੀ ਗਈ ਹੈ ਜੋ ਕਿ ਇਸ ਵੇਲੇ ਗੰਭੀਰ ਜ਼ਖਮੀ ਹੋ ਗਿਆ ਹੈ। ਜੋਗਾ ਸਿੰਘ ਨੇ ਇਹ ਵੀ ਦੱਸਿਆ ਕਿ 10 ਹਜ਼ਾਰ ਰੁਪਏ ਦੇ ਲੈਣ ਦੇਣ ਨੂੰ ਲੈ ਕੇ ਹੀ ਝਗੜਾ ਹੋਇਆ ਹੈ।
08/10/2026
ਪੰਜਾਬ📍 ਪੰਜਾਬ
ਤਿਓਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਇਹ ਸੀਜ਼ਨ ਆਪਣੇ ਨਾਲ ਕਈ ਛੁੱਟੀਆਂ ਦੀ ਸੌਗਾਤ ਵੀ ਲੈਕੇ ਆਉਂਦਾ ਹੈ। ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ ਆਉਣ ਨੂੰ ਤਿਆਰ ਹੈ।
ਤਿਓਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਇਹ ਸੀਜ਼ਨ ਆਪਣੇ ਨਾਲ ਕਈ ਛੁੱਟੀਆਂ ਦੀ ਸੌਗਾਤ ਵੀ ਲੈਕੇ ਆਉਂਦਾ ਹੈ। ਪੰਜਾਬ ਵਿਚ ਇਕ ਹੋਰ ਸਰਕਾਰੀ ਛੁੱਟੀ ਆਉਣ ਨੂੰ ਤਿਆਰ ਹੈ।
ਪੰਜਾਬ ਵਿਚ 16 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੈ। ਇਸ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਹੈ। ਇਸ ਲਈ ਸੂਬੇ ਦੇ ਸਰਕਾਰੀ ਮੁਲਾਜ਼ਮ ਇਸ ਛੁੱਟੀ ਦਾ ਲਾਭ ਲੈ ਸਕਦੇ ਹਨ। ਹਾਲਾਂਕਿ ਇਹ ਛੁੱਟੀ ਜਨਤਕ ਨਹੀਂ, ਹੈ ਅਤੇ ਮੁਲਾਜ਼ਮ ਆਪਣੀ ਮਰਜ਼ੀ ਨਾਲ ਇਹ ਛੁੱਟੀ ਲੈ ਸਕਦਾ ਹੈ।
ਦੂਜੇ ਪਾਸੇ, ਸਕੂਲ, ਕਾਲਜ ਅਤੇ ਹੋਰ ਅਦਾਰੇ 16 ਅਕਤੂਬਰ ਨੂੰ ਆਮ ਵਾਂਗ ਖੁੱਲ੍ਹ ਸਕਦੇ ਹਨ, ਜਦੋਂ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਹੋ ਜਾਂਦਾ। ਪ੍ਰਸ਼ਾਸਨ ਵੱਲੋਂ ਸਕੂਲਾਂ ਜਾਂ ਹੋਰ ਅਦਾਰਿਆਂ ਲਈ ਛੁੱਟੀ ਦਾ ਕੋਈ ਸਰਕਾਰੀ ਹੁਕਮ ਜਾਰੀ ਨਹੀਂ ਹੋਇਆ ਹੈ।
ਸਕੂਲ-ਕਾਲਜ ਦਾ ਪ੍ਰਬੰਧਨ ਆਪਣੇ ਪੱਧਰ ’ਤੇ ਛੁੱਟੀ ਦਾ ਐਲਾਨ ਕਰ ਸਕਦਾ ਹੈ। ਇਸ ਲਈ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਅਫਵਾਹ ’ਤੇ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਐਲਾਨ ਦੀ ਉਡੀਕ ਕਰਨ। ਜੇਕਰ ਸਕੂਲ ਜਾਂ ਕਾਲਜ ਵੱਲੋਂ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ, ਤਾਂ ਉਸਦੀ ਜਾਣਕਾਰੀ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਮੇਂ ਸਿਰ ਦਿੱਤੀ ਜਾਵੇਗੀ।
ਰਾਖਵੀਂ ਛੁੱਟੀ ਇਕ ਵਿਕਲਪਿਕ ਛੁੱਟੀ ਹੈ ਜੋ ਸਾਲ ਵਿਚ ਸਿਰਫ਼ ਦੋ ਵਾਰ ਸਰਕਾਰੀ ਮੁਲਾਜ਼ਮਾਂ ਨੂੰ ਮਿਲਦੀ ਹੈ। ਇਹ ਛੁੱਟੀ ਸਕੂਲਾਂ, ਕਾਲਜਾਂ ਅਤੇ ਬੈਂਕਾਂ 'ਤੇ ਲਾਗੂ ਨਹੀਂ ਹੁੰਦੀ, ਅਤੇ ਇਸਨੂੰ ਲੈਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਜ਼ਬਰਦਸਤੀ ਨਹੀਂ ਹੈ। ਇਸਦਾ ਐਲਾਨ ਹਮੇਸ਼ਾ ਸਰਕਾਰ ਦੁਆਰਾ ਅਧਿਕਾਰਤ ਤੌਰ 'ਤੇ ਕੀਤਾ ਜਾਂਦਾ ਹੈ, ਜਾਂ ਸਾਲ ਦੀਆਂ ਛੁੱਟੀਆਂ ਦੇ ਅਧਿਕਾਰਤ ਕਲੰਡਰ ਵਿਚ ਵੀ ਛੁੱਟੀਆਂ ਦੀ ਲਿਸਟ ਜਾਰੀ ਹੁੰਦੀ ਹੈ।
08/10/2026
ਪੰਜਾਬ📍 ਪੰਜਾਬ
ਪੁੰਛ: ਪੁੰਛ ਜ਼ਿਲ੍ਹੇ ਵਿੱਚ ਇੱਕ ਪੁਰਾਣੀ ਬਾਰੂਦੀ ਸੁਰੰਗ (ਲੈਂਡਮਾਈਨ) ਮਿਲੀ ਹੈ। ਸੁਰੱਖਿਆ ਬਲ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਨੂੰ ਸੁਰੱਖਿਅਤ ਘੇਰੇ ਵਿੱਚ ਲੈ ਲਿਆ।
ਪੁੰਛ: ਪੁੰਛ ਜ਼ਿਲ੍ਹੇ ਵਿੱਚ ਇੱਕ ਪੁਰਾਣੀ ਬਾਰੂਦੀ ਸੁਰੰਗ (ਲੈਂਡਮਾਈਨ) ਮਿਲੀ ਹੈ। ਸੁਰੱਖਿਆ ਬਲ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਨੂੰ ਸੁਰੱਖਿਅਤ ਘੇਰੇ ਵਿੱਚ ਲੈ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਪੁਰਾਣੀ ਬਾਰੂਦੀ ਸੁਰੰਗ ਪੁੰਛ ਜ਼ਿਲ੍ਹੇ ਦੇ ਮੇਂਧਰ ਇਲਾਕੇ ਵਿੱਚ ‘ਬਸੁਨੀ ਟਾਪ’ ਵਿਖੇ ਕੰਡਿਆਲੀ ਤਾਰ ਦੇ ਨੇੜੇ ਮਿਲੀ, ਇਸ ਨੂੰ ਬੰਬ ਨਕਾਰਾ ਕਰਨ ਵਾਲੇ ਦਸਤੇ (ਬੰਬ ਡਿਸਪੋਜ਼ਲ ਸਕੁਐਡ) ਵੱਲੋਂ ਸੁਰੱਖਿਅਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਫੌਜ ਨੂੰ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਇਸ ਬਾਰੂਦੀ ਸੁਰੰਗ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਬੰਬ ਨਕਾਰਾ ਕਰਨ ਵਾਲੇ ਦਸਤੇ ਨੂੰ ਬੁਲਾਇਆ ਗਿਆ ਅਤੇ ਵਿਸਫੋਟਕ ਨੂੰ ਮੌਕੇ ‘ਤੇ ਹੀ ਸੁਰੱਖਿਅਤ ਢੰਗ ਨਾਲ ਨਸ਼ਟ ਕਰ ਦਿੱਤਾ ਗਿਆ।
ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਰੂਦੀ ਸੁਰੰਗ ਦੇ ਸਰੋਤ ਬਾਰੇ ਪਤਾ ਲਗਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ।
08/10/2026
ਪੰਜਾਬ📍 ਪੰਜਾਬ
ਜਲੰਧਰ, 8 ਅਕਤੂਬਰ (ਦਵਿੰਦਰ) - ਫਗਵਾੜਾ ਪੁਲਿਸ ਨੇ ਫਗਵਾੜਾ-ਜਲੰਧਰ ਰਾਸ਼ਟਰੀ ਰਾਜਮਾਰਗ 'ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਵਿਚ ਹੋਈ ਹਿੰਸਾ ਦੇ ਸੰਬੰਧ ਵਿਚ ਕਾਰਵਾਈ ਕਰਦਿਆਂ ਤਿੰਨ ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਲੰਧਰ, 8 ਅਕਤੂਬਰ (ਦਵਿੰਦਰ) - ਫਗਵਾੜਾ ਪੁਲਿਸ ਨੇ ਫਗਵਾੜਾ-ਜਲੰਧਰ ਰਾਸ਼ਟਰੀ ਰਾਜਮਾਰਗ 'ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਵਿਚ ਹੋਈ ਹਿੰਸਾ ਦੇ ਸੰਬੰਧ ਵਿਚ ਕਾਰਵਾਈ ਕਰਦਿਆਂ ਤਿੰਨ ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ, ਉਨ੍ਹਾਂ ਨੂੰ ਫਗਵਾੜਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਨੌਜਵਾਨਾਂ ਦੀ ਪਛਾਣ ਮਹਾਰਾਸ਼ਟਰ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦੇ ਪੁੱਤਰ ਬਿਸ਼ਿਆ, ਬਿਹਾਰ ਦੇ ਰਹਿਣ ਵਾਲੇ ਰਾਜੇਸ਼ ਦੇ ਪੁੱਤਰ ਕ੍ਰਿਸ਼ਨਾ ਅਤੇ ਰਾਜਸਥਾਨ ਦੇ ਰਹਿਣ ਵਾਲੇ ਸੰਪਤ ਦੇ ਪੁੱਤਰ ਯੋਗੇਸ਼ ਵਜੋਂ ਹੋਈ ਹੈ।
ਤਿੰਨੋਂ ਨੌਜਵਾਨ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਨੇ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ। ਯੋਗੇਸ਼ ਨੂੰ ਲਵਲੀ ਯੂਨੀਵਰਸਿਟੀ ਦੇ ਹੇਠਲੇ ਗੇਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦਾ ਦੋਸ਼ ਹੈ ਕਿ ਹਿੰਸਾ ਦੌਰਾਨ ਵਾਹਨਾਂ ਦੀ ਭੰਨਤੋੜ ਕਰਨ, ਸੜਕਾਂ ਨੂੰ ਰੋਕਣ ਅਤੇ ਵਿਦਿਆਰਥੀਆਂ ਨੂੰ ਹਿੰਸਾ ਲਈ ਉਕਸਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ, ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਮਾਮਲੇ ਦੀ ਹੋਰ ਜਾਂਚ ਲਈ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ। ਪੁਲਿਸ ਹੁਣ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਹਿੰਸਾ ਦੌਰਾਨ ਉਨ੍ਹਾਂ ਦੀ ਭੂਮਿਕਾ ਅਤੇ ਹੋਰ ਸੰਭਾਵਿਤ ਦੋਸ਼ੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ।
08/10/2026
ਮਨੋਰੰਜਨ📍 ਪੰਜਾਬ
ਬਾਲੀਵੁੱਡ ਅਦਾਕਾਰ ਨਾਨਾ ਪਾਟੇਕਰ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। 75 ਸਾਲ ਦੀ ਉਮਰ ਵਿੱਚ ਅਦਾਕਾਰ ਦਾ ਦੇਹਾਂਤ ਹੋ ਗਿਆ। ਕੁਝ ਸਾਲ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਆਖਰੀ ਇੱਛਾ ਬਾਰੇ ਦੱਸਿਆ ਸੀ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਭਾਵੁਕ ਕਰ ਦਿੱਤਾ ਸੀ।
ਬਾਲੀਵੁੱਡ ਅਦਾਕਾਰ ਨਾਨਾ ਪਾਟੇਕਰ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। 75 ਸਾਲ ਦੀ ਉਮਰ ਵਿੱਚ ਅਦਾਕਾਰ ਦਾ ਦੇਹਾਂਤ ਹੋ ਗਿਆ। ਕੁਝ ਸਾਲ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਆਖਰੀ ਇੱਛਾ ਬਾਰੇ ਦੱਸਿਆ ਸੀ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਭਾਵੁਕ ਕਰ ਦਿੱਤਾ ਸੀ।
ਬਾਲੀਵੁੱਡ ਫਿਲਮ ਇੰਡਸਟਰੀ ਵਿੱਚ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ। ਲੋਕਾਂ ਵਿੱਚ ਇੰਨੇ ਪਾਪੁਲਰ ਹੋਣ ਦੇ ਬਾਵਜੂਦ ਉਹ ਲਾਈਮਲਾਈਟ ਤੋਂ ਦੂਰ ਰਹਿੰਦੇ ਸਨ। ਅਦਾਕਾਰ ਦਾ ਆਪਣਾ ਵੱਖਰਾ ਜੀਵਨ-ਦਰਸ਼ਨ ਸੀ ਅਤੇ ਉਹ ਆਪਣੀਆਂ ਸ਼ਰਤਾਂ ‘ਤੇ ਹੀ ਜ਼ਿੰਦਗੀ ਜੀਉਂਦੇ ਸਨ। ਇਸ ਦੀ ਝਲਕ ਉਨ੍ਹਾਂ ਦੇ ਫਿਲਮੀ ਕਰੀਅਰ ਦੌਰਾਨ ਵੀ ਦੇਖਣ ਨੂੰ ਮਿਲੀ। ਉਹ ਆਪਣੀਆਂ ਸ਼ਰਤਾਂ ‘ਤੇ ਕੰਮ ਕਰਦੇ ਸਨ ਅਤੇ ਆਪਣੀਆਂ ਸ਼ਰਤਾਂ ‘ਤੇ ਹੀ ਫੀਸ ਲੈਂਦੇ ਸਨ। ਇੰਡਸਟਰੀ ਵਿੱਚ ਕਈ ਲੋਕਾਂ ਨਾਲ ਚੰਗੇ ਸੰਪਰਕ ਹੋਣ ਦੇ ਬਾਵਜੂਦ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਅਲੱਗ ਰੱਖਦੇ ਸਨ। ਸ਼ਹਿਰ ਦੀ ਚਕਾਚੌਂਧ ਤੋਂ ਦੂਰ, ਸ਼ੋਹਰਤ ਅਤੇ ਕਾਮਯਾਬੀ ਤੋਂ ਪਰੇ ਉਹ ਬੇਹੱਦ ਸਾਦਾ ਜੀਵਨ ਜੀਉਂਦੇ ਸਨ। ਉਹ ਪਿੰਡ ਵਿੱਚ ਕਿਸਾਨਾਂ ਦੇ ਵਿਚਕਾਰ ਰਹਿੰਦੇ ਸਨ ਅਤੇ ਉੱਥੇ ਹੀ ਉਨ੍ਹਾਂ ਦੀ ਅਸਲ ਪਛਾਣ ਸੀ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਆਖਰੀ ਸਮੇਂ ਉਹ ਆਪਣੀ ਪਸੰਦੀਦਾ ਜਗ੍ਹਾ ਅਤੇ ਆਪਣੇ ਪਸੰਦੀਦਾ ਲੋਕਾਂ ਦੇ ਵਿਚਕਾਰ ਨਹੀਂ ਸਨ। ਗੋਆ ਦੇ ਡੋਨਾ ਪਾਉਲਾ ਵਿੱਚ ਉਨ੍ਹਾਂ ਦਾ ਇੱਕ ਘਰ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਅਦਾਕਾਰ ਨੇ ਇੱਕ ਵਾਰ ਆਪਣੀ ਆਖਰੀ ਇੱਛਾ ਬਾਰੇ ਵੀ ਗੱਲ ਕੀਤੀ ਸੀ। ਆਓ ਜਾਣਦੇ ਹਾਂ ਕਿ ਆਖਿਰ ਨਾਨਾ ਪਾਟੇਕਰ ਦੀ ਆਖਰੀ ਇੱਛਾ ਕੀ ਸੀ। ਕੀ ਸੀ ਨਾਨਾ ਪਾਟੇਕਰ ਦੀ ਆਖਰੀ ਇੱਛਾ?
ਨਾਨਾ ਪਾਟੇਕਰ ਦੀ ਆਖਰੀ ਇੱਛਾ ਸੀ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਪੁਣੇ ਦੇ ਡੋਂਜੇ ਪਿੰਡ ਸਥਿਤ ਉਨ੍ਹਾਂ ਦੇ ਖੇਤ ਵਿੱਚ ਹੀ ਕੀਤਾ ਜਾਵੇ। ਦਰਅਸਲ, ਨਾਨਾ ਪਾਟੇਕਰ ਦੇ ਤਿੰਨ ਘਰ ਹਨ। ਇੱਕ ਘਰ ਮੁੰਬਈ ਵਿੱਚ ਹੈ, ਇੱਕ ਗੋਆ ਵਿੱਚ ਅਤੇ ਇੱਕ ਫਾਰਮਹਾਊਸ ਪੁਣੇ ਦੇ ਖੜਕਵਾਸਲਾ ਵਿੱਚ ਹੈ। ਇਸੇ ਦੇ ਨੇੜੇ ਸਥਿਤ ਡੋਂਜੇ ਪਿੰਡ ਵਿੱਚ ਉਨ੍ਹਾਂ ਦੇ ਖੇਤ ਹਨ, ਜਿੱਥੇ ਉਹ ਖੇਤੀ-ਕਿਸਾਨੀ ਕਰਦੇ ਸਨ। ਉਹ ਸਕੂਨ ਦੇ ਪਲ ਬਿਤਾਉਣ ਲਈ ਅਕਸਰ ਇੱਥੇ ਆਉਂਦੇ ਸਨ ਅਤੇ ਉਨ੍ਹਾਂ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਜਦੋਂ ਉਨ੍ਹਾਂ ਦੀ ਮੌਤ ਹੋ ਜਾਵੇ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਇੱਥੇ ਹੀ ਕੀਤਾ ਜਾਵੇ। ਉਨ੍ਹਾਂ ਦੇ ਪਰਿਵਾਰ ਵਿੱਚ ਲਗਭਗ ਸਾਰੇ ਲੋਕਾਂ ਦਾ ਦੇਹਾਂਤ ਹੋ ਚੁੱਕਾ ਸੀ। ਸਿਰਫ਼ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਹੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਦੇ ਭੈਣ-ਭਰਾ ਅਤੇ ਮਾਤਾ-ਪਿਤਾ ਸਭ ਦਾ ਦੇਹਾਂਤ ਹੋ ਚੁੱਕਾ ਸੀ। ਇਸ ਗੱਲ ਤੋਂ ਨਾਨਾ ਕਾਫ਼ੀ ਦੁਖੀ ਰਹਿੰਦੇ ਸਨ ਅਤੇ ਉਨ੍ਹਾਂ ਦਾ ਇਹ ਦਰਦ ਲੋਕਾਂ ਦੇ ਸਾਹਮਣੇ ਵੀ ਕਈ ਵਾਰ ਝਲਕਦਾ ਸੀ। ਆਪਣੇ ਲਈ 12 ਮਨ ਲੱਕੜਾਂ ਇਕੱਠੀਆਂ ਕਰ ਕੇ ਰੱਖੀਆਂ ਸਨ
ਨਾਨਾ ਪਾਟੇਕਰ ਕਿਸ ਤਰ੍ਹਾਂ ਦੀ ਸੋਚ ਰੱਖਣ ਵਾਲੇ ਇਨਸਾਨ ਸਨ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੇ ਆਪਣੇ ਹੀ ਦੇਹਾਂਤ ਲਈ ਪਹਿਲਾਂ ਤੋਂ ਹੀ 12 ਮਨ ਲੱਕੜਾਂ ਇਕੱਠੀਆਂ ਕਰ ਕੇ ਰੱਖੀਆਂ ਹੋਈਆਂ ਸਨ। ਉਨ੍ਹਾਂ ਨੇ ਇੱਕ ਇੰਟਰਵਿਊ ਵਿੱਚ ਇਸ ਬਾਰੇ ਦੱਸਿਆ ਸੀ। ਅਦਾਕਾਰ ਨੇ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਜਦੋਂ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇ ਤਾਂ ਕੋਈ ਵੀ ਦੁਖੀ ਨਾ ਹੋਵੇ। ਉਨ੍ਹਾਂ ਨੂੰ ਸਨਮਾਨ ਨਾਲ ਆਖਰੀ ਵਿਦਾਈ ਦਿੱਤੀ ਜਾਵੇ। ਇਸੇ ਲਈ ਉਨ੍ਹਾਂ ਨੇ ਸੁੱਕੀਆਂ ਲੱਕੜਾਂ ਇਕੱਠੀਆਂ ਕਰ ਕੇ ਰੱਖੀਆਂ ਸਨ। ਉਨ੍ਹਾਂ ਦਾ ਮੰਨਣਾ ਸੀ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਗਿੱਲੀਆਂ ਲੱਕੜਾਂ ਨਾਲ ਨਾ ਕੀਤਾ ਜਾਵੇ। ਨਾਨਾ ਪਾਟੇਕਰ ਦਾ ਕਹਿਣਾ ਸੀ ਕਿ ਗਿੱਲੀਆਂ ਲੱਕੜਾਂ ਤੋਂ ਉੱਠਣ ਵਾਲੇ ਧੂੰਏਂ ਕਾਰਨ ਉਨ੍ਹਾਂ ਦੀ ਚਿਤਾ ਕੋਲ ਆਉਣ ਵਾਲੇ ਦੋਸਤਾਂ ਦੀਆਂ ਅੱਖਾਂ ਵਿੱਚ ਪਾਣੀ ਆ ਜਾਵੇਗਾ। ਉਹ ਨਹੀਂ ਚਾਹੁੰਦੇ ਸਨ ਕਿ ਉਨ੍ਹਾਂ ਦੀ ਆਖਰੀ ਵਿਦਾਈ ਦੇ ਸਮੇਂ ਉਨ੍ਹਾਂ ਦੇ ਦੋਸਤ ਉਨ੍ਹਾਂ ਦੀ ਵਜ੍ਹਾ ਨਾਲ ਰੋਣ।
08/10/2026
ਖੇਤੀਬਾੜੀ📍 ਪੰਜਾਬ
ਆਗੂਆਂ ਨੇ ਕਿਹਾ ਕਿ ਇੱਕ ਅਜਿਹੇ ਅਧਿਕਾਰੀ, ਜੋ ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰ ਰਿਹਾ ਸੀ, ਦਾ ਤਬਾਦਲਾ ਕਰਨਾ ਤੇ ਉਸ ਖ਼ਿਲਾਫ਼ ਕਾਰਵਾਈ ਕਰਨਾ ਠੀਕ ਨਹੀਂ ਹੈ।
ਆਗੂਆਂ ਨੇ ਕਿਹਾ ਕਿ ਇੱਕ ਅਜਿਹੇ ਅਧਿਕਾਰੀ, ਜੋ ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰ ਰਿਹਾ ਸੀ, ਦਾ ਤਬਾਦਲਾ ਕਰਨਾ ਤੇ ਉਸ ਖ਼ਿਲਾਫ਼ ਕਾਰਵਾਈ ਕਰਨਾ ਠੀਕ ਨਹੀਂ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਭਿਨਵ ਖੋਸਲਾ ਨੂੰ ਮੁੜ ਫਿਰੋਜ਼ਪੁਰ 'ਚ ਤਾਇਨਾਤ ਕੀਤਾ ਜਾਵੇ ਤੇ ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ।
ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ‘ਚ ਅੱਜ ਇੱਕ ਅਨੋਖਾ ਰੋਸ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਸਮਾਜਸੇਵੀ ਤੇ ਕਿਸਾਨ ਜਥੇਬੰਦੀਆਂ ਵੱਲੋਂ ਫਿਰੋਜ਼ਪੁਰ ‘ਚ ਤਾਇਨਾਤ ਰਹੇ ਫੂਡ ਇੰਸਪੈਕਟਰ ਅਭਿਨਵ ਖੋਸਲਾ ਦੀ ਮੁੜ ਤਾਇਨਾਤੀ ਤੇ ਬਹਾਲੀ ਦੀ ਮੰਗ ਨੂੰ ਲੈ ਕੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ। ਖਾਸ ਗੱਲ ਇਹ ਰਹੀ ਕਿ ਇਹ ਪ੍ਰਦਰਸ਼ਨ ਕਿਸੇ ਅਧਿਕਾਰੀ ਖ਼ਿਲਾਫ਼ ਨਹੀਂ, ਸਗੋਂ ਉਸ ਨੂੰ ਵਾਪਸ ਲਿਆਉਣ ਦੀ ਮੰਗ ਨੂੰ ਲੈ ਕੇ ਕੀਤਾ ਗਿਆ।
ਅਭਿਨਵ ਖੋਸਲਾ ਫਿਰੋਜ਼ਪੁਰ ‘ਚ ਫੂਡ ਇੰਸਪੈਕਟਰ ਵਜੋਂ ਤਾਇਨਾਤ ਰਹੇ ਹਨ। ਉਨ੍ਹਾਂ ਵੱਲੋਂ ਮਿਲਾਵਟਖੋਰੀ ਖ਼ਿਲਾਫ਼ ਲਗਾਤਾਰ ਕਾਰਵਾਈ ਕਰਦਿਆਂ ਕਈ ਦੁਕਾਨਾਂ ਤੋਂ ਸੈਂਪਲ ਭਰੇ ਗਏ ਸਨ। ਇਸ ਤੋਂ ਇਲਾਵਾ ਬਾਹਰੀ ਰਾਜਾਂ ਤੇ ਵੱਖ-ਵੱਖ ਸ਼ਹਿਰਾਂ ਤੋਂ ਫਿਰੋਜ਼ਪੁਰ ਪਹੁੰਚਣ ਵਾਲੀਆਂ ਮਿਠਾਈਆਂ ਦੀ ਵੀ ਜਾਂਚ ਕੀਤੀ ਜਾਂਦੀ ਰਹੀ। ਮਿਲਾਵਟਖੋਰੀ ਖ਼ਿਲਾਫ਼ ਉਨ੍ਹਾਂ ਦੀਆਂ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਸਿੰਘਮ ਦੇ ਨਾਂ ਨਾਲ ਵੀ ਜਾਣਿਆ ਜਾਣ ਲੱਗਾ ਸੀ।
ਹਾਲਾਂਕਿ, ਬਾਅਦ ‘ਚ ਅਭਿਨਵ ਖੋਸਲਾ ਦਾ ਫਿਰੋਜ਼ਪੁਰ ਤੋਂ ਤਰਨਤਾਰਨ ਤਬਾਦਲਾ ਕਰ ਦਿੱਤਾ ਗਿਆ। ਇਸ ਤੋਂ ਬਾਅਦ ਵਿਭਾਗ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਵੀ ਕੀਤਾ ਗਿਆ। ਇਸ ਦੇ ਵਿਰੋਧ ‘ਚ ਹੁਣ ਕਿਸਾਨ ਜਥੇਬੰਦੀਆਂ ਤੇ ਸਮਾਜਸੇਵੀਆਂ ਵੱਲੋਂ ਉਨ੍ਹਾਂ ਨੂੰ ਮੁੜ ਫਿਰੋਜ਼ਪੁਰ ਤਾਇਨਾਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪ੍ਰਦਰਸ਼ਨਕਾਰੀਆਂ ਵੱਲੋਂ ਫਿਰੋਜ਼ਪੁਰ ਦੀ ਸੱਤ ਨੰਬਰ ਚੁੰਗੀ ਵਿਖੇ ਧਰਨਾ ਲਗਾਇਆ ਗਿਆ। ਇਹ ਥਾਂ ਫਾਜ਼ਿਲਕਾ, ਅਬੋਹਰ ਤੇ ਸ੍ਰੀਗੰਗਾਨਗਰ ਸਮੇਤ ਜਲੰਧਰ, ਲੁਧਿਆਣਾ, ਸ੍ਰੀ ਅੰਮ੍ਰਿਤਸਰ ਸਾਹਿਬ ਤੇ ਚੰਡੀਗੜ੍ਹ ਵੱਲ ਜਾਣ ਵਾਲੇ ਮੁੱਖ ਮਾਰਗਾਂ ਨੂੰ ਜੋੜਦੀ ਹੈ। ਧਰਨੇ ਕਾਰਨ ਆਵਾਜਾਈ ਪ੍ਰਭਾਵਿਤ ਹੋਈ।
ਧਰਨੇ ਦੌਰਾਨ ਕਿਸਾਨ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਮਹਿਮਾ ਤੇ ਅਦਾਕਾਰ ਤੇ ਸਮਾਜਸੇਵੀ ਆਗੂ ਗੁਰਨਾਮ ਗਾਮਾ ਨੇ ਕਿਹਾ ਕਿ ਉਨ੍ਹਾਂ ਦਾ ਇਹ ਧਰਨਾ ਮਿਲਾਵਟਖੋਰੀ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਅਭਿਨਵ ਖੋਸਲਾ ਨੇ ਫਿਰੋਜ਼ਪੁਰ ‘ਚ ਮਿਲਾਵਟਖੋਰੀ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਤੇ ਲੋਕ ਉਨ੍ਹਾਂ ਦੇ ਕੰਮ ਤੋਂ ਸੰਤੁਸ਼ਟ ਸਨ।
08/10/2026
ਵਿਦੇਸ਼📍 ਪੰਜਾਬ
ਕੀ ਪ੍ਰੇਮਾਨੰਦ ਮਹਾਰਾਜ ਦੇ ਦਰਸ਼ਨ ਲਈ ਵਿਰਾਟ ਕੋਹਲੀ ਨੇ ਲਏ 5 ਕਰੋੜ ਰੁਪਏ?
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਸਨਸਨੀਖੇਜ਼ ਕ*ਤਲ ਕੇਸ ਨੂੰ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ।
ਕੀ ਪ੍ਰੇਮਾਨੰਦ ਮਹਾਰਾਜ ਦੇ ਦਰਸ਼ਨ ਲਈ ਵਿਰਾਟ ਕੋਹਲੀ ਨੇ ਲਏ 5 ਕਰੋੜ ਰੁਪਏ?
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਜਰਾਤ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਸਨਸਨੀਖੇਜ਼ ਕ*ਤਲ ਕੇਸ ਨੂੰ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ।
ਮੁੱਖ ਸ਼ੂਟਰ ਪਰਮਿੰਦਰ ਉਰਫ਼ ਕਾਕਾ (ਲੋਹੀਆਂ ਖਾਸ, ਜਲੰਧਰ ਦਿਹਾਤੀ) ਨੂੰ ਅਹਿਮਦਾਬਾਦ (ਗੁਜਰਾਤ) ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਮੁਤਾਬਕ ਕੇਸ ਵਿੱਚ ਸ਼ਾਮਲ ਦੂਜੇ ਮੁੱਖ ਸ਼ੂਟਰ ਦੀ ਵੀ ਪੂਰੀ ਪਛਾਣ (ਫ਼ੋਟੋਗ੍ਰਾਫ਼ਸ ਤੇ ਵੇਰਵੇ) ਹੋ ਚੁੱਕੀ ਹੈ ਅਤੇ ਉਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਬਾਹਰ ਬੈਠੇ ਬਦਮਾਸ਼ਾਂ ਨੇ ਅਮਨਦੀਪ ਦੇ ਖਾਤੇ ‘ਚ ₹16,000 ਭੇਜੇ ਸਨ। ਅਮਨਦੀਪ ਨੇ ₹11,000 ਆਪਣੇ ਭਰਾ ਪਰਮਿੰਦਰ ਕਾਕਾ ਨੂੰ ਟ੍ਰਾਂਸਫਰ ਕੀਤੇ ਅਤੇ ₹5,000 ਹਥਿਆਰ ਤੇ ਲੌਜਿਸਟਿਕਸ ਪ੍ਰੋਵਾਈਡ ਕਰਨ ਵਾਲੇ ਪਰਮਵੀਰ ਨੂੰ ਦਿੱਤੇ।
ਵਾਰਦਾਤ ਤੋਂ ਬਾਅਦ ਅਹਿਮਦਾਬਾਦ ‘ਚ ਪੈਸੇ ਖ਼ਤਮ ਹੋਣ ‘ਤੇ ਪਰਮਿੰਦਰ ਨੇ ਆਪਣੇ ਭਰਾ ਅਮਨਦੀਪ ਤੋਂ ਪੈਸੇ ਮੰਗੇ। ਅਮਨਦੀਪ ਪਹਿਲਾਂ ਹੀ ਪੁਲਿਸ ਹਿਰਾਸਤ ‘ਚ ਸੀ, ਇਸ ਲਈ ਪੁਲਿਸ ਨੇ ਅਮਨਦੀਪ ਦੇ ਫੋਨ ਤੋਂ ਇੱਕ ਸਕੈਨਰ ਕਿਊਆਰ ਕੋਡ ਭੇਜਿਆ। ਜਿਵੇਂ ਹੀ ਕਾਕਾ ਨੇ ਕੋਡ ਸਕੈਨ ਕੀਤਾ, ਉਸ ਦੀ ਲੋਕੇਸ਼ਨ ਟ੍ਰੈਕ ਹੋ ਗਈ ਅਤੇ ਗੁਜਰਾਤ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਉਸ ਨੂੰ ਕਾਬੂ ਕਰ ਲਿਆ।
ਬਲਰਾਜ ਸਿੰਘ ਬੰਟੀ ਅਤੇ ਵਿਕਾਸ ਸਿੰਘ ਨੇ ਸਟਾਰਬਕਸ ਤੋਂ ਲੈ ਕੇ ਚਾਹ ਦੀਆਂ ਰੇੜ੍ਹੀਆਂ ਤੱਕ 2-3 ਦਿਨ ਮੈਡ ਸੰਧੂ ਦੀ ਲਗਾਤਾਰ ਰੈਕੀ ਕੀਤੀ ਸੀ। ਹਥਿਆਰ ਪਰਮਵੀਰ ਅਤੇ ਬਲਜਿੰਦਰ ਦੁਆਰਾ ਪਹੁੰਚਾਏ ਗਏ ਸਨ।
ਪੁਲਿਸ ਨੂੰ ਗੁਮਰਾਹ ਕਰਨ ਲਈ ਮੁਲਜ਼ਮਾਂ ਨੇ ਕਈ ਥਾਵਾਂ ‘ਤੇ ਕੱਚੇ ਰਸਤੇ ਲਏ ਅਤੇ ਬਠਿੰਡਾ ਸਿਕਸ-ਲੇਨ ਰੋਡ ‘ਤੇ ਉਲਟ ਸਾਈਡ ਗੱਡੀਆਂ ਚਲਾਈਆਂ। ਪੁਲਿਸ ਟੀਮਾਂ ਨੇ ਲਗਾਤਾਰ ਸਵਾ ਸੌ ਕਿਲੋਮੀਟਰ ਤੱਕ ਸੀ.ਸੀ.ਟੀ.ਵੀ. ਟ੍ਰੇਲ ਨੂੰ ਸੰਜੀਦਗੀ ਨਾਲ ਫਾਲੋ ਕਰਕੇ ਕੇਸ ਕ੍ਰੈਕ ਕੀਤਾ।
* ਕਤਲ ਦਾ ਮਕਸਦ: ਪੁਲਿਸ ਅਨੁਸਾਰ ਮੁੱਖ ਮਕਸਦ ਇਲਾਕੇ ‘ਚ ਆਪਣਾ ਨਾਂ ਬਣਾਉਣਾ ਅਤੇ ਦਹਿਸ਼ਤ ਫੈਲਾਉਣਾ ਲੱਗਦਾ ਹੈ, ਤਾਂ ਜੋ ਅੱਗੇ ਚੱਲ ਕੇ ਬਿਜ਼ਨਸਮੈਨਾਂ ਤੋਂ ਫਿਰੌਤੀਆਂ ਮੰਗੀਆਂ ਜਾ ਸਕਣ।
* ਗੈਂਗਸਟਰ ਲਿੰਕ: ਕੇਸ ਵਿੱਚ ਗੋਲਡੀ ਢਿੱਲੋਂ ਅਤੇ ਬਾਹਰ ਬੈਠੇ ਹੋਰ ਗੈਂਗਸਟਰਾਂ ਦੇ ਕਨੈਕਸ਼ਨ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
* ਰਿਕਵਰੀ: ਵਾਰਦਾਤ ਵਿੱਚ ਵਰਤੇ ਗਏ 4 ਪਿਸਤੌਲ (30 ਬੋਰ) ਅਤੇ 2 ਮੋਟਰਸਾਈਕਲ (ਪਲਸਰ ਤੇ ਸਪਲੈਂਡਰ) ਰਿਕਵਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
08/10/2026
ਕਾਰੋਬਾਰ📍 ਪੰਜਾਬ
ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ 75 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਗਏ। ਨਾਨਾ ਪਾਟੇਕਰ ਆਪਣੇ ਪਿੱਛੇ ਕਰੋੜਾਂ ਦੀ ਜਾਇਦਾਦ ਦੇ ਨਾਲ-ਨਾਲ ਕਈ ਯਾਦਗਾਰ ਫਿਲਮਾਂ ਛੱਡ ਗਏ ਹਨ।
ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ 75 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਗਏ। ਨਾਨਾ ਪਾਟੇਕਰ ਆਪਣੇ ਪਿੱਛੇ ਕਰੋੜਾਂ ਦੀ ਜਾਇਦਾਦ ਦੇ ਨਾਲ-ਨਾਲ ਕਈ ਯਾਦਗਾਰ ਫਿਲਮਾਂ ਛੱਡ ਗਏ ਹਨ।
ਭਾਰਤੀ ਸਿਨੇਮਾ ਦੇ ਸਭ ਤੋਂ ਦਮਦਾਰ ਕਲਾਕਾਰਾਂ ਵਿੱਚ ਸ਼ੁਮਾਰ ਨਾਨਾ ਪਾਟੇਕਰ ਦੇ ਦੇਹਾਂਤ ਨਾਲ ਪੂਰੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਆਪਣੀ ਬੇਬਾਕ ਆਵਾਜ਼, ਦਮਦਾਰ ਡਾਇਲਾਗ ਡਿਲੀਵਰੀ ਅਤੇ ਸਹਿਜ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਨਾਨਾ ਪਾਟੇਕਰ 75 ਸਾਲ ਦੀ ਉਮਰ ਵਿੱਚ ਦੁਨੀਆ ਤੋਂ ਰੁਖ਼ਸਤ ਹੋ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ ਪ੍ਰਸ਼ੰਸਕ ਗਮਗੀਨ ਹਨ, ਉੱਥੇ ਹੀ ਲੋਕ ਇਹ ਵੀ ਜਾਣਨਾ ਚਾਹੁੰਦੇ ਹਨ ਕਿ ਆਪਣੇ ਲੰਬੇ ਕਰੀਅਰ ਦੌਰਾਨ ਨਾਨਾ ਪਾਟੇਕਰ ਆਪਣੇ ਪਿੱਛੇ ਕਿੰਨੀ ਜਾਇਦਾਦ ਛੱਡ ਗਏ ਹਨ। ਕਦੇ ਮਹੀਨੇ ਦੇ ਸਿਰਫ਼ 35 ਰੁਪਏ ਕਮਾਉਣ ਵਾਲੇ ਨਾਨਾ ਪਾਟੇਕਰ ਨੇ ਆਪਣੀ ਮਿਹਨਤ ਦੇ ਦਮ ‘ਤੇ ਲਗਭਗ 80 ਤੋਂ 100 ਕਰੋੜ ਰੁਪਏ ਦੀ ਵੱਡੀ ਦੌਲਤ ਖੜ੍ਹੀ ਕੀਤੀ ਸੀ।
ਨਾਨਾ ਪਾਟੇਕਰ ਗੋਆ ਦੇ ਡੋਨਾ ਪਾਉਲਾ ਸਥਿਤ ਆਪਣੇ ਘਰ ਵਿੱਚ ਮੌਜੂਦ ਸਨ। ਰਾਤ ਦੇ ਸਮੇਂ ਉਹ ਅਚਾਨਕ ਘਰ ਵਿੱਚ ਬੇਹੋਸ਼ ਮਿਲੇ। ਇਸ ਤੋਂ ਬਾਅਦ ਰਾਤ ਕਰੀਬ ਸਾਢੇ 3 ਵਜੇ ਉਨ੍ਹਾਂ ਨੂੰ ਤੁਰੰਤ ਡੋਨਾ ਪਾਉਲਾ ਦੇ ਮਣੀਪਾਲ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀਆਂ ਸਾਹਾਂ ਥਮ ਚੁੱਕੀਆਂ ਸਨ। ਹਸਪਤਾਲ ਦੇ ਓਨਕੋਲੋਜੀ ਵਿਭਾਗ ਦੇ ਮੁਖੀ ਡਾ. ਸ਼ੇਖਰ ਸਾਲਕਰ ਨੇ ਜਾਣਕਾਰੀ ਦਿੱਤੀ ਕਿ ਨਾਨਾ ਪਾਟੇਕਰ ਦਾ ਦੇਹਾਂਤ ਗੰਭੀਰ ਕਾਰਡੀਅਕ ਅਰੇਸਟ ਕਾਰਨ ਹੋਇਆ। ਡਾਕਟਰਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਕਰੀਬ 45 ਮਿੰਟ ਤੱਕ ਲਗਾਤਾਰ (ਕਾਰਡੀਓਪਲਮੋਨਰੀ ਰਿਸਸਿਟੇਸ਼ਨ) ਦਿੱਤੀ ਗਈ, ਪਰ ਉਨ੍ਹਾਂ ਦੇ ਸਰੀਰ ਵਿੱਚ ਕੋਈ ਹਲਚਲ ਨਹੀਂ ਹੋਈ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਿਵੇਂ ਹੀ ਇਹ ਦੁਖਦਾਈ ਖ਼ਬਰ ਸਾਹਮਣੇ ਆਈ, ਸਿਨੇਮਾ ਜਗਤ ਦੇ ਕਈ ਸਿਤਾਰਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ।
ਨਾਨਾ ਪਾਟੇਕਰ ਦਾ ਜਨਮ 1 ਜਨਵਰੀ 1951 ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਵਿੱਚ ਹੋਇਆ ਸੀ। ਅੱਜ ਭਾਵੇਂ ਉਹ ਕਰੋੜਾਂ ਰੁਪਏ ਦੀ ਦੌਲਤ ਦੇ ਮਾਲਕ ਰਹੇ ਹੋਣ, ਪਰ ਉਨ੍ਹਾਂ ਦੀ ਸ਼ੁਰੂਆਤੀ ਜ਼ਿੰਦਗੀ ਬੇਹੱਦ ਸੰਘਰਸ਼ ਭਰੀ ਸੀ। ਨਾਨਾ ਕਾਫ਼ੀ ਪੜ੍ਹੇ-ਲਿਖੇ ਸਨ ਅਤੇ ਉਨ੍ਹਾਂ ਨੇ ਆਰਟਸ ਵਿੱਚ ਗ੍ਰੈਜੂਏਸ਼ਨ ਕੀਤੀ ਸੀ। ਫਿਲਮਾਂ ਵਿੱਚ ਕਦਮ ਰੱਖਣ ਤੋਂ ਪਹਿਲਾਂ ਉਹ ਇੱਕ ਥਾਂ ਪਾਰਟ-ਟਾਈਮ ਨੌਕਰੀ ਕਰਦੇ ਸਨ, ਜਿੱਥੇ ਉਨ੍ਹਾਂ ਨੂੰ ਰੋਜ਼ਾਨਾ ਸਿਰਫ਼ 35 ਰੁਪਏ ਮਿਲਦੇ ਸਨ। ਤੰਗਹਾਲੀ ਦੇ ਉਸ ਦੌਰ ਵਿੱਚ ਉਨ੍ਹਾਂ ਨੇ ਸੜਕਾਂ ‘ਤੇ ਜ਼ੈਬਰਾ ਕ੍ਰਾਸਿੰਗ ਪੇਂਟ ਕਰਨ ਅਤੇ ਫਿਲਮਾਂ ਦੇ ਪੋਸਟਰ ਬਣਾਉਣ ਤੱਕ ਦਾ ਕੰਮ ਕੀਤਾ। ਪਰ ਉਨ੍ਹਾਂ ਨੇ ਕਦੇ ਹਿੰਮਤ ਨਹੀਂ ਹਾਰੀ। ਮੀਡੀਆ ਰਿਪੋਰਟਾਂ ਮੁਤਾਬਕ, ਆਪਣੀ ਇਸ ਸਖ਼ਤ ਮਿਹਨਤ ਦੇ ਦਮ ‘ਤੇ ਨਾਨਾ ਪਾਟੇਕਰ ਆਪਣੇ ਪਿੱਛੇ ਕਰੀਬ 80 ਤੋਂ 100 ਕਰੋੜ ਰੁਪਏ ਦੀ ਕੁੱਲ ਛੱਡ ਗਏ ਹਨ। ਕਰੋੜਾਂ ਦੇ ਮਾਲਕ ਹੋਣ ਦੇ ਬਾਵਜੂਦ ਉਨ੍ਹਾਂ ਦਾ ਰਹਿਣ-ਸਹਿਣ ਬੇਹੱਦ ਸਾਦਾ ਸੀ। ਉਹ ਹਮੇਸ਼ਾ ਚਕਾਚੌਂਧ ਤੋਂ ਦੂਰ ਰਹੇ ਅਤੇ ਆਪਣੀ ਕਮਾਈ ਦਾ ਇੱਕ ਵੱਡਾ ਹਿੱਸਾ ਸਮਾਜਿਕ ਕੰਮਾਂ ਲਈ ਨੂੰ ਦਾਨ ਕਰਦੇ ਰਹੇ।
ਨਾਨਾ ਪਾਟੇਕਰ ਦੀ ਗਿਣਤੀ ਉਨ੍ਹਾਂ ਗਿਣੇ-ਚੁਣੇ ਕਲਾਕਾਰਾਂ ਵਿੱਚ ਹੁੰਦੀ ਸੀ, ਜਿਨ੍ਹਾਂ ਨੇ ਕਦੇ ਆਪਣੇ ਕੰਮ ਅਤੇ ਅਸੂਲਾਂ ਨਾਲ ਸਮਝੌਤਾ ਨਹੀਂ ਕੀਤਾ। ਆਮ ਤੌਰ ‘ਤੇ ਉਹ ਇੱਕ ਫਿਲਮ ਲਈ ਲਗਭਗ 2 ਤੋਂ 3 ਕਰੋੜ ਰੁਪਏ ਦੀ ਫੀਸ ਲੈਂਦੇ ਸਨ। ਅਦਾਕਾਰ ਪਰੇਸ਼ ਰਾਵਲ ਦੇ ਮੁਤਾਬਕ, ਨਾਨਾ ਪਾਟੇਕਰ ਹਿੰਦੀ ਸਿਨੇਮਾ ਦੇ ਅਜਿਹੇ ਪਹਿਲੇ ਕੈਰੇਕਟਰ ਐਕਟਰ ਬਣੇ ਸਨ, ਜਿਨ੍ਹਾਂ ਨੇ ਇੱਕ ਫਿਲਮ ਲਈ 1 ਕਰੋੜ ਰੁਪਏ ਦੀ ਫੀਸ ਮੰਗੀ ਸੀ ਅਤੇ ਉਨ੍ਹਾਂ ਨੂੰ ਇਹ ਫੀਸ ਮਿਲੀ ਵੀ ਸੀ।
ਹਾਲੀਆ ਪ੍ਰੋਜੈਕਟਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਫਿਲਮ ਓ ਰੋਮਿਓ (2026) ਲਈ ਕਰੀਬ 4 ਕਰੋੜ ਰੁਪਏ ਦੀ ਫੀਸ ਮਿਲੀ ਸੀ। ਉੱਥੇ ਹੀ ਫਿਲਮ ਦ ਵੈਕਸੀਨ ਵਾਰ ਲਈ ਉਨ੍ਹਾਂ ਨੇ ਆਪਣੀ ਤੈਅ ਫੀਸ ਦਾ ਸਿਰਫ਼ 20 ਫੀਸਦੀ ਹਿੱਸਾ ਹੀ ਲਿਆ ਸੀ। ਇਹ ਗੱਲ ਦੱਸਦੀ ਹੈ ਕਿ ਉਹ ਪੈਸਿਆਂ ਤੋਂ ਜ਼ਿਆਦਾ ਚੰਗੀ ਕਹਾਣੀ ਨੂੰ ਤਰਜੀਹ ਦਿੰਦੇ ਸਨ।
ਨਾਨਾ ਪਾਟੇਕਰ ਨੇ ਸਾਲ 1978 ਵਿੱਚ ਫਿਲਮ ਗਮਨ ਨਾਲ ਆਪਣੇ ਅਦਾਕਾਰੀ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ 1986 ਵਿੱਚ ਆਈ ਫਿਲਮ ਅੰਕੁਸ਼ ਨੇ ਉਨ੍ਹਾਂ ਨੂੰ ਅਸਲ ਪਛਾਣ ਦਿਵਾਈ। ਨਾਨਾ ਨੇ ਹਿੰਦੀ ਦੇ ਨਾਲ-ਨਾਲ ਮਰਾਠੀ ਸਿਨੇਮਾ ਵਿੱਚ ਵੀ ਆਪਣੀ ਅਮਿੱਟ ਛਾਪ ਛੱਡੀ।
ਪਰਿੰਦਾ ਵਿੱਚ ਗੈਂਗਸਟਰ ਦਾ ਕਿਰਦਾਰ ਹੋਵੇ, ਪ੍ਰਹਾਰ, ਤਿਰੰਗਾ ਅਤੇ ਕ੍ਰਾਂਤੀਵੀਰ ਦਾ ਐਕਸ਼ਨ ਅਵਤਾਰ ਹੋਵੇ ਜਾਂ ਫਿਰ ਖਾਮੋਸ਼ੀ, ਵੈਲਕਮ, ਅਬ ਤਕ ਛੱਪਨ, ਗੁਲਾਮ-ਏ-ਮੁਸਤਫਾ, ਨਟਸਮਰਾਟ, ਸ਼ਾਗਿਰਦ, ਅਪਹਰਣ ਅਤੇ ਵਜੂਦ ਵਰਗੀਆਂ ਫਿਲਮਾਂ ਹੋਣ, ਉਨ੍ਹਾਂ ਨੇ ਹਰ ਕਿਰਦਾਰ ਵਿੱਚ ਜਾਨ ਪਾ ਦਿੱਤੀ। ਸਾਲ 2025 ਵਿੱਚ ਉਹ ਮਲਟੀਸਟਾਰਰ ਫਿਲਮ ਹਾਊਸਫੁਲ 5 ਵਿੱਚ ਅਕਸ਼ੈ ਕੁਮਾਰ, ਰਿਤੇਸ਼ ਦੇਸ਼ਮੁਖ ਅਤੇ ਅਭਿਸ਼ੇਕ ਬੱਚਨ ਨਾਲ ਨਜ਼ਰ ਆਏ ਸਨ। ਇਸ ਤੋਂ ਬਾਅਦ ਸ਼ਾਹਿਦ ਕਪੂਰ ਦੀ ਓ ਰੋਮਿਓ ਅਤੇ ਅਨਿਲ ਕਪੂਰ ਦੀ ਸੂਬੇਦਾਰ ਵਿੱਚ ਵੀ ਉਨ੍ਹਾਂ ਦਾ ਖਾਸ ਅੰਦਾਜ਼ ਦੇਖਣ ਨੂੰ ਮਿਲਿਆ। ਨਾਨਾ ਪਾਟੇਕਰ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹਨ, ਪਰ ਉਨ੍ਹਾਂ ਦੀਆਂ ਉਹ ਯਾਦਗਾਰ ਫਿਲਮਾਂ ਹਮੇਸ਼ਾ ਦਰਸ਼ਕਾਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੀਆਂ।
08/10/2026
ਦੇਸ਼📍 ਪੰਜਾਬ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ 'ਮਾਡਲ ਆਨਲਾਈਨ ਟਰਾਂਸਫਰ ਪਾਲਿਸੀ, 2026' ਤਹਿਤ ਇੱਕ ਮਹਿਲਾ ਸਰਕਾਰੀ ਕਰਮਚਾਰੀ ਨੂੰ 10 "ਕਪਲ ਕੇਸ ਮੈਰਿਟ ਅੰਕ" ਦੇਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ 'ਮਾਡਲ ਆਨਲਾਈਨ ਟਰਾਂਸਫਰ ਪਾਲਿਸੀ, 2026' ਤਹਿਤ ਇੱਕ ਮਹਿਲਾ ਸਰਕਾਰੀ ਕਰਮਚਾਰੀ ਨੂੰ 10 "ਕਪਲ ਕੇਸ ਮੈਰਿਟ ਅੰਕ" ਦੇਣ ਦੇ ਨਿਰਦੇਸ਼ ਦਿੱਤੇ ਹਨ। ਉਸ ਦਾ ਪਤੀ ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਨੰਗਲ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਹਰਿਆਣਾ ਦੇ ਹਿੱਸੇ ਦੇ ਕੋਟੇ ’ਤੇ ਤਾਇਨਾਤ ਹੈ।
ਜਸਟਿਸ ਹਰਪ੍ਰੀਤ ਸਿੰਘ ਬਰਾੜ ਦੀ ਬੈਂਚ ਨੇ ਸਪੱਸ਼ਟ ਕੀਤਾ ਕਿ ਪਤੀ ਦੀ ਪੰਜਾਬ ਵਿੱਚ ਤਾਇਨਾਤੀ ਮਹਿਲਾ ਕਰਮਚਾਰੀ ਨੂੰ ਇਸ ਲਾਭ ਤੋਂ ਵਾਂਝਾ ਨਹੀਂ ਕਰ ਸਕਦੀ, ਕਿਉਂਕਿ ਇਹ ਅਹੁਦਾ ਹਰਿਆਣਾ ਦੇ ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਕੇਡਰ ਦਾ ਹਿੱਸਾ ਹੈ। ਅਦਾਲਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੁਦ ਬੀਬੀਐੱਮਬੀ ਨੂੰ ਪਾਲਿਸੀ ਅਧੀਨ ਨੋਟੀਫਾਈਡ ਸੰਸਥਾਵਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ ਅਤੇ 12 ਜਨਵਰੀ ਦੀ ਸਪੱਸ਼ਟੀਕਰਨ ਅਨੁਸਾਰ ਇਹ ਅਹੁਦੇ ਹਰਿਆਣਾ ਕੇਡਰ ਦੇ ਹੀ ਮਾਨਤਾ ਪ੍ਰਾਪਤ ਅਹੁਦੇ ਹਨ।
ਇਹ ਪਟੀਸ਼ਨ ਉੱਚ ਸਿੱਖਿਆ ਵਿਭਾਗ ਦੀ ਇੱਕ ਰੈਗੂਲਰ ਸਹਾਇਕ ਪ੍ਰੋਫੈਸਰ (ਭੌਤਿਕ ਵਿਗਿਆਨ) ਵੱਲੋਂ ਦਾਇਰ ਕੀਤੀ ਗਈ ਸੀ, ਜੋ ਰਤੀਆ (ਫਤਿਹਾਬਾਦ) ਦੇ ਸਰਕਾਰੀ ਕਾਲਜ ਵਿੱਚ ਤਾਇਨਾਤ ਹੈ। ਉਸ ਨੇ ਆਨਲਾਈਨ ਟਰਾਂਸਫਰ ਲਈ ਅਪਲਾਈ ਕੀਤਾ ਸੀ, ਪਰ 19 ਅਗਸਤ ਨੂੰ ਉਸ ਦੇ ਕਪਲ ਕੇਸ ਅੰਕ 'ਜ਼ੀਰੋ' ਦਿਖਾਏ ਗਏ।
ਹਾਈ ਕੋਰਟ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਵਿੱਚ ਬੀਬੀਐੱਮਬੀ ਦੇ ਹਰਿਆਣਾ ਕੋਟੇ ਦੇ ਅਹੁਦੇ ’ਤੇ ਤਾਇਨਾਤ ਕਰਮਚਾਰੀ ਨੂੰ ਇਹ ਲਾਭ ਮਿਲਦਾ ਹੈ, ਤਾਂ ਨੰਗਲ ਵਿੱਚ ਤਾਇਨਾਤ ਉਸੇ ਕੇਡਰ ਦੇ ਕਰਮਚਾਰੀ ਨੂੰ ਸਿਰਫ਼ ਭੂਗੋਲਿਕ ਸਥਿਤੀ ਕਾਰਨ ਲਾਭ ਤੋਂ ਵਾਂਝਾ ਰੱਖਣਾ ਗਲਤ ਅਤੇ ਤਰਕਹੀਣ ਹੈ। ਅਦਾਲਤ ਨੇ ਕਿਹਾ ਕਿ ਇਸ ਨੀਤੀ ਦਾ ਮਕਸਦ ਕਰਮਚਾਰੀਆਂ ਦੀਆਂ ਪਰਿਵਾਰਕ ਔਕੜਾਂ ਨੂੰ ਘਟਾਉਣਾ ਅਤੇ ਉਨ੍ਹਾਂ ਦੀ ਸੰਤੁਸ਼ਟੀ ਨਾਲ ਪ੍ਰਸ਼ਾਸਨਿਕ ਕੁਸ਼ਲਤਾ ਵਧਾਉਣਾ ਹੈ।
ਅਦਾਲਤ ਨੇ ਪਟੀਸ਼ਨ ਪ੍ਰਵਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਟੀਸ਼ਨਰ ਨੂੰ 10 ਕਪਲ ਕੇਸ ਮੈਰਿਟ ਅੰਕ ਦੇ ਕੇ ਉਸ ਦੇ ਕੁੱਲ ਅੰਕਾਂ ਦੀ ਮੁੜ ਗਣਨਾ ਕੀਤੀ ਜਾਵੇ ਅਤੇ ਟਰਾਂਸਫਰ ਨੀਤੀ 2026 ਦੇ ਨਿਯਮਾਂ ਅਨੁਸਾਰ ਉਸ ਦੀ ਬਦਲੀ ਦੀ ਅਰਜ਼ੀ ’ਤੇ ਜਲਦ ਮੁੜ ਵਿਚਾਰ ਕੀਤਾ ਜਾਵੇ।
08/10/2026
ਦੇਸ਼📍 ਪੰਜਾਬ
ਅਦਾਕਾਰੀ ਦੀ ਦੁਨੀਆ ਦਾ ਵੱਡਾ ਨਾਮ ਨਾਨਾ ਪਾਟੇਕਰ ਹੁਣ ਸਾਡੇ ਵਿਚਕਾਰ ਨਹੀਂ ਰਹੇ। ਸਿਰਫ਼ ਅਦਾਕਾਰੀ ਹੀ ਨਹੀਂ, ਸਗੋਂ ਦੇਸ਼ ਨਾਲ ਵੀ ਉਨ੍ਹਾਂ ਦਾ ਪਿਆਰ ਕਾਫ਼ੀ ਡੂੰਘਾ ਸੀ।
ਅਦਾਕਾਰੀ ਦੀ ਦੁਨੀਆ ਦਾ ਵੱਡਾ ਨਾਮ ਨਾਨਾ ਪਾਟੇਕਰ ਹੁਣ ਸਾਡੇ ਵਿਚਕਾਰ ਨਹੀਂ ਰਹੇ। ਸਿਰਫ਼ ਅਦਾਕਾਰੀ ਹੀ ਨਹੀਂ, ਸਗੋਂ ਦੇਸ਼ ਨਾਲ ਵੀ ਉਨ੍ਹਾਂ ਦਾ ਪਿਆਰ ਕਾਫ਼ੀ ਡੂੰਘਾ ਸੀ। ਉਹ ਕਾਰਗਿਲ ਯੁੱਧ ਦੌਰਾਨ 60 ਦਿਨਾਂ ਤੱਕ ਭਾਰਤੀ ਫੌਜ ਦੇ ਨਾਲ ਰਹੇ ਸਨ।
ਸਿਨੇਮਾ ਵਿੱਚ ਦਿਲਚਸਪੀ ਰੱਖਣ ਵਾਲਿਆਂ ਲਈ ਸਵੇਰੇ-ਸਵੇਰੇ ਇੱਕ ਬੁਰੀ ਖ਼ਬਰ ਸਾਹਮਣੇ ਆਈ। ਆਪਣੀ ਅਦਾਕਾਰੀ ਅਤੇ ਵੱਖਰੇ ਅੰਦਾਜ਼ ਦੀ ਡਾਇਲਾਗ ਡਿਲੀਵਰੀ ਲਈ ਜਾਣੇ ਜਾਂਦੇ ਅਦਾਕਾਰ ਨਾਨਾ ਪਾਟੇਕਰ ਦਾ ਗੋਆ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਜ਼ਿੰਦਗੀ ਅਦਾਕਾਰੀ ਦੇ ਖੇਤਰ ਵਿੱਚ ਤਾਂ ਸ਼ਾਨਦਾਰ ਰਹੀ ਹੈ, ਪਰ ਉਨ੍ਹਾਂ ਨਾਲ ਜੁੜਿਆ ਕਾਰਗਿਲ ਯੁੱਧ ਦਾ ਇੱਕ ਵਾਕਿਆ ਵੀ ਕਾਫ਼ੀ ਦਿਲਚਸਪ ਹੈ।
ਉਨ੍ਹਾਂ ਨੇ ਇੱਕ ਇੰਟਰਵਿਊ ਵਿੱਚ ਦੱਸਿਆ ਸੀ ਕਿ ਉਹ 1999 ਦੇ ਕਾਰਗਿਲ ਯੁੱਧ ਦੌਰਾਨ ਭਾਰਤੀ ਫੌਜ ਦੇ ਨਾਲ ਰਹਿਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਉਸ ਸਮੇਂ ਦੇ ਰੱਖਿਆ ਮੰਤਰੀ ਜਾਰਜ ਫਰਨਾਂਡਿਸ ਤੋਂ ਇਜਾਜ਼ਤ ਲੈਣੀ ਚਾਹੀ। ਰੱਖਿਆ ਮੰਤਰੀ ਨੇ ਸ਼ੁਰੂ ਵਿੱਚ ਸੁਰੱਖਿਆ ਕਾਰਨਾਂ ਕਰਕੇ ਕਿਹਾ ਸੀ ਕਿ ਅਜਿਹੇ ਹਾਲਾਤਾਂ ਵਿੱਚ ਕੋਈ ਆਮ ਨਾਗਰਿਕ ਫੌਜ ਦੇ ਜਵਾਨਾਂ ਦੇ ਨਾਲ ਨਹੀਂ ਰਹਿ ਸਕਦਾ।
ਨਾਨਾ ਪਾਟੇਕਰ ਨੇ ਉਸ ਸਮੇਂ ਦੀ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਤਤਕਾਲੀ ਰੱਖਿਆ ਮੰਤਰੀ ਨੂੰ ਆਪਣੇ ਕਮਾਂਡੋ ਕੋਰਸ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਹ ਇਹ ਕੋਰਸ ਪੂਰਾ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਥਿਆਰ ਚਲਾਉਣ ਦਾ ਤਜਰਬਾ ਵੀ ਹੈ। ਉਸ ਸਮੇਂ ਉੱਥੇ ਜਾਣ ਦੀ ਆਪਣੀ ਇੱਛਾ ਬਾਰੇ ਦੱਸਦੇ ਹੋਏ ਪਾਟੇਕਰ ਨੇ ਕਿਹਾ ਸੀ ਕਿ ਉਹ ਰਾਈਫਲ ਸ਼ੂਟਿੰਗ ਵਿੱਚ ਰਾਸ਼ਟਰੀ ਪੱਧਰ ‘ਤੇ ਭਾਰਤ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ ਅਤੇ ਬ੍ਰੌਂਜ਼ ਮੈਡਲ ਜਿੱਤ ਚੁੱਕੇ ਹਨ।
ਇੰਟਰਵਿਊ ਵਿੱਚ ਪਾਟੇਕਰ ਨੇ ਆਪਣੇ ਸ਼ੂਟਿੰਗ ਦੇ ਤਜਰਬੇ ਨੂੰ ਵੀ ਯਾਦ ਕੀਤਾ। ਉਨ੍ਹਾਂ ਨੇ ਮੁਸਕੁਰਾਉਂਦੇ ਹੋਏ ਕਿਹਾ, ਮੈਂ ਇੱਕ ਚੰਗਾ ਸ਼ੂਟਰ ਹਾਂ। ਮੈਂ ਰਾਈਫਲ ਸ਼ੂਟਿੰਗ ਵਿੱਚ ਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕੀਤਾ ਹੈ।
ਉਨ੍ਹਾਂ ਵੱਲੋਂ ਦਿੱਤੀ ਗਈ ਸਾਰੀ ਜਾਣਕਾਰੀ ਤੋਂ ਬਾਅਦ ਰੱਖਿਆ ਮੰਤਰੀ ਵੱਲੋਂ ਉਨ੍ਹਾਂ ਨੂੰ ਭਾਰਤੀ ਫੌਜ ਦੇ ਨਾਲ ਰਹਿਣ ਦੀ ਇਜਾਜ਼ਤ ਮਿਲ ਗਈ। ਨਾਨਾ ਪਾਟੇਕਰ ਉਸ ਸਮੇਂ ਫੌਜ ਦੇ ਨਾਲ 60 ਦਿਨ ਤੱਕ ਰਹੇ ਸਨ। ਭਾਰਤੀ ਫੌਜ ਦੀ ਵਰਦੀ ਪਾ ਕੇ ਅਤੇ ਜੰਗ ਦੇ ਹਾਲਾਤਾਂ ਵਿੱਚ ਉਹ ਵੀ ਭਾਰਤੀ ਜਵਾਨਾਂ ਦੇ ਨਾਲ ਰਹੇ। ਪਾਟੇਕਰ ਨੇ ਇੰਟਰਵਿਊ ਵਿੱਚ ਦੱਸਿਆ ਕਿ ਫਰਨਾਂਡਿਸ ਨੇ ਉਨ੍ਹਾਂ ਤੋਂ ਪੁੱਛਿਆ ਸੀ ਕਿ ਉਹ ਕਦੋਂ ਜਾਣਾ ਚਾਹੁੰਦੇ ਹਨ। ਜਦੋਂ ਅਦਾਕਾਰ ਨੇ ਕਿਹਾ ਕਿ ਉਹ ਉੱਥੇ ਜਾਣ ਲਈ ਪੂਰੀ ਤਰ੍ਹਾਂ ਤਿਆਰ ਹਨ ਤਾਂ ਉਨ੍ਹਾਂ ਨੂੰ ਉਸੇ ਦਿਨ ਉੱਥੇ ਜਾਣ ਲਈ ਕਿਹਾ ਗਿਆ। ਅਦਾਕਾਰ ਨੇ ਦੱਸਿਆ ਕਿ ਉਨ੍ਹਾਂ ਨੇ ਜਵਾਨਾਂ ਦੇ ਨਾਲ ਲਗਭਗ 60 ਦਿਨ ਬਿਤਾਏ ਅਤੇ ਦ੍ਰਾਸ, ਲੇਹ, ਕੁਪਵਾੜਾ, ਬਾਰਾਮੂਲਾ ਅਤੇ ਸੋਪੋਰ ਸਮੇਤ ਕਈ ਥਾਵਾਂ ਦੀ ਯਾਤਰਾ ਕੀਤੀ।
08/10/2026
ਦੇਸ਼📍 ਪੰਜਾਬ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਸਮਰਥਨ ਵਿੱਚ ਲਿਖਦਿਆਂ, ਸਾਬਕਾ ਜੱਜਾਂ ਨੇ ਕਿਹਾ ਕਿ ਲੋਕਤੰਤਰੀ ਸੰਸਥਾਵਾਂ ਵਿਰੁੱਧ ਬਣਾਏ ਜਾ ਰਹੇ ਜ਼ਹਿਰੀਲੇ ਮਾਹੌਲ ਦਰਮਿਆਨ ਚੁੱਪ ਰਹਿਣਾ ਨਿਰਪੱਖਤਾ ਨਹੀਂ ਅਖਵਾਏਗਾ, ਸਗੋਂ ਇਸ ਨਾਲ ਪ੍ਰਣਾਲੀ ਨੂੰ ਨੁਕਸਾਨ ਪਹੁੰਚੇਗਾ।
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਸਮਰਥਨ ਵਿੱਚ ਲਿਖਦਿਆਂ, ਸਾਬਕਾ ਜੱਜਾਂ ਨੇ ਕਿਹਾ ਕਿ ਲੋਕਤੰਤਰੀ ਸੰਸਥਾਵਾਂ ਵਿਰੁੱਧ ਬਣਾਏ ਜਾ ਰਹੇ ਜ਼ਹਿਰੀਲੇ ਮਾਹੌਲ ਦਰਮਿਆਨ ਚੁੱਪ ਰਹਿਣਾ ਨਿਰਪੱਖਤਾ ਨਹੀਂ ਅਖਵਾਏਗਾ, ਸਗੋਂ ਇਸ ਨਾਲ ਪ੍ਰਣਾਲੀ ਨੂੰ ਨੁਕਸਾਨ ਪਹੁੰਚੇਗਾ। ਪੱਤਰ ਵਿੱਚ ਚਿਤਾਵਨੀ ਦਿੱਤੀ ਗਈ ਕਿ ਜਨਤਕ ਭਰੋਸਾ ਲੋਕਤੰਤਰ ਦੀ ਸਭ ਤੋਂ ਵੱਡੀ ਪੂੰਜੀ ਹੈ।
ਦੇਸ਼ ਦੇ 42 ਸਾਬਕਾ ਜੱਜਾਂ ਨੇ ਇੱਕ ਸਾਂਝਾ ਖੁੱਲ੍ਹਾ ਪੱਤਰ ਜਾਰੀ ਕਰਕੇ ਚੋਣ ਕਮਿਸ਼ਨ, ਨਿਆਂਪਾਲਿਕਾ ਅਤੇ ਹੋਰ ਸਿਖਰ ਦੀਆਂ ਸੰਵਿਧਾਨਕ ਸੰਸਥਾਵਾਂ ਦੀ ਭਰੋਸੇਯੋਗਤਾ 'ਤੇ ਲਗਾਤਾਰ ਹੋ ਰਹੇ ਹਮਲਿਆਂ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਸਾਬਕਾ ਜੱਜਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਬਿਨਾਂ ਕਿਸੇ ਠੋਸ ਸਬੂਤ ਦੇ 'ਵੋਟ ਚੋਰੀ' ਵਰਗੇ ਗੰਭੀਰ ਦੋਸ਼ ਲਗਾਉਣਾ ਅਤੇ ਸੰਵਿਧਾਨਕ ਅਹੁਦਿਆਂ 'ਤੇ ਬੈਠੇ ਲੋਕਾਂ ਨੂੰ 'ਚੋਰ' ਜਾਂ 'ਵਿਕਾਊ' ਕਹਿਣਾ ਇੱਕ ਸੁਨਿਯੋਜਿਤ ਮੁਹਿੰਮ ਦਾ ਹਿੱਸਾ ਲੱਗਦਾ ਹੈ।
ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਸਿਆਸੀ ਲਾਭ ਜਾਂ ਨਿਰਾਸ਼ਾ ਵਿੱਚ ਲੋਕਤਾਂਤਰਿਕ ਸੰਸਥਾਵਾਂ ਦੀ ਨਿਰਪੱਖਤਾ 'ਤੇ ਇਸ ਤਰ੍ਹਾਂ ਲਗਾਤਾਰ ਕੀਚੜ ਉਛਾਲਣਾ ਬੇਹੱਦ ਖ਼ਤਰਨਾਕ ਰੁਝਾਨ ਹੈ। ਇਸ ਨਾਲ ਲੋਕਾਂ ਦਾ ਆਪਣੀ ਹੀ ਲੋਕਤਾਂਤਰਿਕ ਵਿਵਸਥਾ ਅਤੇ ਸੰਸਥਾਵਾਂ ਤੋਂ ਭਰੋਸਾ ਉੱਠਣ ਦਾ ਗੰਭੀਰ ਖ਼ਤਰਾ ਪੈਦਾ ਹੋ ਰਿਹਾ ਹੈ, ਜੋ ਸਿੱਧੇ ਤੌਰ 'ਤੇ ਸੰਵਿਧਾਨ ਦੀ ਨੀਂਹ ਨੂੰ ਨੁਕਸਾਨ ਪਹੁੰਚਾਉਂਦਾ ਹੈ।
ਪੱਤਰ ਵਿੱਚ ਲਿਖਿਆ ਗਿਆ ਸੀ, "ਅਸੀਂ ਇਸ ਲਈ ਲਿਖ ਰਹੇ ਹਾਂ ਕਿਉਂਕਿ ਅਜਿਹੇ ਸਮੇਂ ਵਿੱਚ ਚੁੱਪ ਰਹਿਣਾ ਹੁਣ ਕੋਈ ਤਟਸਥ ਵਿਕਲਪ ਨਹੀਂ ਹੈ। ਭਾਰਤ ਦੀਆਂ ਸੰਵਿਧਾਨਕ ਸੰਸਥਾਵਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ।" ਇਸ ਵਿੱਚ ਅੱਗੇ ਕਿਹਾ ਗਿਆ, "ਭਾਰਤ ਦਾ ਚੋਣ ਕਮਿਸ਼ਨ ਇਨ੍ਹਾਂ ਹਮਲਿਆਂ ਦੇ ਕੇਂਦਰ ਵਿੱਚ ਹੈ। ਇੱਥੋਂ ਤੱਕ ਕਿ ਉੱਚ ਨਿਆਂਪਾਲਿਕਾ, ਜਿਸ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ, ਅਤੇ ਕਾਨੂੰਨੀ ਏਜੰਸੀਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ ਹੈ।"
ਜੱਜਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਹਮਲੇ ਸੋਚ-ਸਮਝ ਕੇ ਕੀਤੀ ਗਈ ਆਲੋਚਨਾ ਨਹੀਂ ਹਨ। "ਇਹ ਸਿਆਸੀ ਸਵਾਰਥਾਂ ਤੋਂ ਪ੍ਰੇਰਿਤ ਇੱਕ ਸੁਨਿਯੋਜਿਤ ਮੁਹਿੰਮ ਲੱਗਦੀ ਹੈ, ਜਿਸ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਅਸਥਿਰ ਕਰਨ ਦੇ ਸੰਭਾਵਿਤ ਵਿਨਾਸ਼ਕਾਰੀ ਨਤੀਜਿਆਂ ਦੀ ਕੋਈ ਪਰਵਾਹ ਨਹੀਂ ਕੀਤੀ ਗਈ ਹੈ।" ਵੋਟਰ ਸੂਚੀ ਦੀ ਐਸਆਈਆਰ ਪ੍ਰਕਿਰਿਆ ਦਾ ਬਚਾਅ ਕਰਦੇ ਹੋਏ, ਦਸਤਖ਼ਤ ਕਰਨ ਵਾਲੇ ਸਾਬਕਾ ਜੱਜਾਂ ਨੇ ਜ਼ੋਰ ਦਿੱਤਾ ਕਿ ਇਹ ਕਾਨੂੰਨੀ ਤੌਰ 'ਤੇ ਸਥਾਪਿਤ ਇੱਕ ਪ੍ਰਕਿਰਿਆ ਹੈ, ਜਿਸ ਦਾ ਮਕਸਦ ਸਾਫ਼-ਸੁਥਰੀ ਅਤੇ ਸਹੀ ਵੋਟਰ ਸੂਚੀ ਯਕੀਨੀ ਬਣਾਉਣਾ ਹੈ।
ਪੱਤਰ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ "ਭਰੋਸਾ ਹੀ ਲੋਕਤੰਤਰ ਦੀ ਅਸਲ ਪੂੰਜੀ ਹੈ" ਅਤੇ ਚੋਣਾਂ ਦੀ ਵੈਧਤਾ 'ਤੇ ਸਵਾਲ ਉਠਾਉਣ ਦੀਆਂ ਕੋਸ਼ਿਸ਼ਾਂ ਨਾਲ ਅਸ਼ਾਂਤੀ ਫੈਲ ਸਕਦੀ ਹੈ ਅਤੇ ਅਰਾਜਕ ਤੱਤਾਂ ਨੂੰ ਉਤਸ਼ਾਹ ਮਿਲ ਸਕਦਾ ਹੈ। ਇਸ ਪੱਤਰ 'ਤੇ ਦਸਤਖ਼ਤ ਕਰਨ ਵਾਲਿਆਂ ਵਿੱਚ ਸੁਪਰੀਮ ਕੋਰਟ ਦੇ ਸਾਬਕਾ ਜੱਜ, ਹਾਈ ਕੋਰਟਾਂ ਦੇ ਮੁੱਖ ਜੱਜ ਅਤੇ ਹੋਰ ਲੋਕ ਸ਼ਾਮਲ ਹਨ। ਦਸਤਖ਼ਤ ਕਰਨ ਵਾਲਿਆਂ ਵਿੱਚ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਪੰਕਜ ਮਿੱਤਲ ਵੀ ਸ਼ਾਮਲ ਹਨ।
ਖੁੱਲ੍ਹੇ ਪੱਤਰ 'ਤੇ ਦਸਤਖ਼ਤ ਕਰਨ ਵਾਲਿਆਂ ਵਿੱਚ ਤਿੰਨ ਸਾਬਕਾ ਹਾਈ ਕੋਰਟ ਮੁੱਖ ਜੱਜ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਜੰਮੂ-ਕਸ਼ਮੀਰ ਅਤੇ ਦਿੱਲੀ ਹਾਈ ਕੋਰਟ ਦੇ ਸਾਬਕਾ ਮੁੱਖ ਜੱਜ ਬੀ.ਸੀ. ਪਟੇਲ, ਕਰਨਾਟਕ ਹਾਈ ਕੋਰਟ ਦੇ ਸਾਬਕਾ ਮੁੱਖ ਜੱਜ ਸੁਭ੍ਰੋ ਕਮਲ ਮੁਖਰਜੀ ਅਤੇ ਸਿੱਕਿਮ ਹਾਈ ਕੋਰਟ ਦੇ ਸਾਬਕਾ ਮੁੱਖ ਜੱਜ ਪਰਮੋਦ ਕੋਹਲੀ ਸ਼ਾਮਲ ਹਨ। ਇਹ ਪੱਤਰ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ-ਪ੍ਰਦਰਸ਼ਨ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੇ ਵਿਰੋਧੀ ਧਿਰ ਵਿੱਚ ਹਿੰਮਤ ਹੈ ਤਾਂ ਉਸ ਨੂੰ ਉਨ੍ਹਾਂ ਸੀਟਾਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਜਿਨ੍ਹਾਂ 'ਤੇ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਕਰਵਾਈਆਂ ਗਈਆਂ ਚੋਣਾਂ ਰਾਹੀਂ ਜਿੱਤੀ ਹੈ।
ਰਾਹੁਲ ਗਾਂਧੀ ਨੇ 7 ਅਕਤੂਬਰ ਨੂੰ ਇੱਕ ਵਾਰ ਫਿਰ ਜੰਤਰ-ਮੰਤਰ ਵੱਲ ਮਾਰਚ ਦੀ ਅਗਵਾਈ ਕੀਤੀ ਸੀ। ਰਾਹੁਲ ਗਾਂਧੀ, ਕਾਂਗਰਸ ਮਹਾਸਚਿਵ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਵਿਰੋਧੀ ਧਿਰ ਦੇ ਹੋਰ ਸੰਸਦ ਮੈਂਬਰਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਇੰਡੀਆ ਬਲਾਕ ਦੇ ਸੰਸਦ ਮੈਂਬਰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਜਾ ਰਹੇ ਸਨ, ਤਾਂ ਜਨਪਥ ਨੇੜੇ ਉਨ੍ਹਾਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਰੋਕ ਦਿੱਤਾ ਗਿਆ। ਨਿਤਿਨ ਨਬੀਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਅਜਿਹੇ ਲੋਕ ਹਨ, ਜੋ ਸਮਾਜ ਵਿੱਚ ਜ਼ਹਿਰ ਫੈਲਾਉਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਇਸੇ ਚੋਣ ਕਮਿਸ਼ਨ ਨੇ ਕੇਰਲ ਵਿੱਚ ਚੋਣ ਕਰਵਾਈ ਅਤੇ ਤਾਮਿਲਨਾਡੂ ਵਿੱਚ ਵੀ ਚੋਣ ਕਰਵਾਈ, ਜਿੱਥੇ ਵਿਰੋਧੀ ਧਿਰ ਦੀਆਂ ਪਾਰਟੀਆਂ ਸੱਤਾ ਵਿੱਚ ਆਈਆਂ।
ਇਸ ਚਿੱਠੀ ਵਿੱਚ ਕਾਂਗਰਸ ਅਤੇ 'ਕਾਕਰੋਚ ਜਨਤਾ ਪਾਰਟੀ' 'ਤੇ ਤਿੱਖੇ ਹਮਲੇ ਕੀਤੇ ਗਏ ਹਨ, ਜੋ ਇਸ ਵਿਰੋਧ-ਪ੍ਰਦਰਸ਼ਨ ਵਿੱਚ ਸਭ ਤੋਂ ਅੱਗੇ ਹਨ। ਚਿੱਠੀ ਵਿੱਚ ਲਿਖਿਆ ਹੈ, "'ਵੋਟ ਚੋਰੀ' ਦੇ ਦੋਸ਼ ਪ੍ਰੈੱਸ ਕਾਨਫਰੰਸ ਵਿੱਚ ਲਗਾਏ ਜਾਂਦੇ ਹਨ, ਅਦਾਲਤ ਵਿੱਚ ਨਹੀਂ। ਜਦੋਂ ਕਮਿਸ਼ਨ ਹਲਫ਼ਨਾਮਾ ਮੰਗਦਾ ਹੈ ਤਾਂ ਕੋਈ ਵੀ ਇਸ ਨੂੰ ਜਮ੍ਹਾਂ ਨਹੀਂ ਕਰਵਾਉਂਦਾ। ਹਾਰਨ ਤੋਂ ਬਾਅਦ ਹੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨੂੰ ਦੋਸ਼ ਦਿੱਤਾ ਜਾਂਦਾ ਹੈ। ਉਨ੍ਹਾਂ ਹੀ ਮਸ਼ੀਨਾਂ ਰਾਹੀਂ ਮਿਲੀ ਜਿੱਤ 'ਤੇ ਕੋਈ ਸਵਾਲ ਨਹੀਂ ਉਠਾਇਆ ਜਾਂਦਾ। ਜੋ ਪਾਰਟੀ ਪੰਜ ਦਹਾਕਿਆਂ ਤੋਂ ਵੱਧ ਸਮੇਂ ਤੱਕ ਦੇਸ਼ 'ਤੇ ਰਾਜ ਕਰਦੀ ਰਹੀ, ਉਹੀ ਹੁਣ ਦਾਅਵਾ ਕਰ ਰਹੀ ਹੈ ਕਿ ਜਿਸ ਪ੍ਰਣਾਲੀ ਨੇ ਉਸ ਨੂੰ ਚੁਣਿਆ, ਉਸੇ ਵਿੱਚ ਧਾਂਦਲੀ ਹੋਈ ਹੈ।"
ਇਸ ਵਿੱਚ ਅੱਗੇ ਕਿਹਾ ਗਿਆ ਹੈ, "ਇਹ ਪਾਰਟੀ ਇਕੱਲੀ ਅਜਿਹਾ ਨਹੀਂ ਕਰਦੀ। ਕਾਰਕੁਨ ਸੰਗਠਨ, ਜਿਨ੍ਹਾਂ ਦਾ ਚੁਣੇ ਹੋਏ ਮਾਮਲਿਆਂ ਵਿੱਚ ਕੇਸ ਕਰਨ ਦਾ ਲੰਮਾ ਰਿਕਾਰਡ ਰਿਹਾ ਹੈ, ਇਨ੍ਹਾਂ ਦਾਅਵਿਆਂ ਨੂੰ ਕਾਨੂੰਨੀ ਰੂਪ ਦੇਣ ਦੀ ਕੋਸ਼ਿਸ਼ ਕਰਦੇ ਹਨ। ਉਹ ਇੱਕ ਤੋਂ ਬਾਅਦ ਇੱਕ ਪਟੀਸ਼ਨਾਂ ਦਾਇਰ ਕਰਦੇ ਹਨ। ਉਹ ਸ਼ਾਇਦ ਹੀ ਕਦੇ ਸਬੂਤ ਪੇਸ਼ ਕਰਦੇ ਹਨ। ਅਦਾਲਤ ਦਾ ਕਮਰਾ ਇੱਕ ਮੰਚ ਬਣ ਜਾਂਦਾ ਹੈ ਅਤੇ ਜਦੋਂ ਫ਼ੈਸਲਾ ਆਉਂਦਾ ਹੈ ਤਾਂ ਜੇਕਰ ਉਹ ਉਨ੍ਹਾਂ ਦੇ ਹੱਕ ਵਿੱਚ ਨਹੀਂ ਹੁੰਦਾ, ਤਾਂ ਉਸ ਦੀ ਆਲੋਚਨਾ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਜ਼ਹਿਰੀਲੇ ਬਿਆਨਾਂ ਨੂੰ ਵੱਡੇ ਪੱਧਰ 'ਤੇ ਫੈਲਾਇਆ ਜਾਂਦਾ ਹੈ, ਜਿਸ ਦਾ ਮਕਸਦ ਜਾਣਬੁੱਝ ਕੇ ਇੱਕ ਸਥਾਪਿਤ ਅਤੇ ਭਰੋਸੇਯੋਗ ਨਿਆਂਇਕ ਪ੍ਰਣਾਲੀ ਤੋਂ ਲੋਕਾਂ ਦਾ ਭਰੋਸਾ ਘਟਾਉਣਾ ਹੁੰਦਾ ਹੈ।"
08/10/2026
ਸਿਆਸਤ📍 ਪੰਜਾਬ
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਈਡੀ ਅਤੇ ਸੀਬੀਆਈ ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋੜਵਾਂ ਜਵਾਬ ਦਿੱਤਾ।
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਈਡੀ ਅਤੇ ਸੀਬੀਆਈ ਵੱਲੋਂ ਕੀਤੀ ਗਈ ਛਾਪੇਮਾਰੀ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋੜਵਾਂ ਜਵਾਬ ਦਿੱਤਾ। ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਈਡੀ ਅਤੇ ਸੀਬੀਆਈ ਦੇ ਛਾਪਿਆਂ ਨਾਲ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਭਾਜਪਾ ਵੱਲੋਂ ਚੋਣਾਂ ਵਾਲੇ ਸੂਬਿਆਂ ਵਿੱਚ ਈਡੀ ਅਤੇ ਸੀਬੀਆਈ ਦੇ ਛਾਪਿਆਂ ਨਾਲ ਹੀ ਚੋਣ ਮੁਹਿੰਮ ਸ਼ੁਰੂ ਕੀਤੀ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਮਤਾ ਬਨਰਜੀ ਦੇ ਸਾਥੀਆਂ ਉੱਤੇ ਛਾਪੇਮਾਰੀ ਕਰਵਾਈ ਗਈ, ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਹੋਰ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਤੋਂ ਪਹਿਲਾਂ ਛੱਤੀਸਗੜ੍ਹ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਇਸੇ ਤਰ੍ਹਾਂ ਛਾਪੇਮਾਰੀਆਂ ਕਰਵਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਅਦਾਲਤਾਂ ਵਿੱਚ ਪਹਿਲਾਂ ਵੀ ਲੰਬੇ ਸਮੇਂ ਤੋਂ ਕੇਸ ਲਟਕਦੇ ਆ ਰਹੇ ਹਨ ਜਿਨ੍ਹਾਂ ਦਾ ਨਿਪਟਾਰਾ ਨਹੀਂ ਹੋ ਰਿਹਾ, ਪਰ ਇਹ ਮਾਮਲਾ ਰਾਤੋ-ਰਾਤ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਅਤੇ ਸੀਬੀਆਈ ਨੇ ਵੀ ਤੁਰੰਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਪੰਜਾਬ ਦੀ ਆਪ ਸਰਕਾਰ ਨੂੰ ਜਾਣ-ਬੁੱਝ ਕੇ ਤੰਗ-ਪਰੇਸ਼ਾਨ ਅਤੇ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਹਰ ਕਿਸਮ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਤਿਆਰ ਹੈ, ਪਰ ਜਦੋਂ ਸੰਮਨ ਸਹੀ ਚੈਨਲ ਰਾਹੀਂ ਉਨ੍ਹਾਂ ਤੱਕ ਪਹੁੰਚਣਗੇ, ਤਾਂ ਹੀ ਉਹ ਜਾਂਚ ਵਿੱਚ ਸ਼ਾਮਲ ਹੋਣਗੇ।
08/10/2026
ਸਿਹਤ📍 ਪੰਜਾਬ
ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦਾ ਕਾਰਨ ਕਾਰਡੀਅਕ ਅਰੇਸਟ ਦੱਸਿਆ ਜਾ ਰਿਹਾ ਹੈ। ਲੋਕ ਅਕਸਰ ਇਸ ਗੱਲ ਨੂੰ ਲੈ ਕੇ ਕਨਫਿਊਜ਼ ਰਹਿੰਦੇ ਹਨ ਕਿ ਕਾਰਡੀਅਕ ਅਰੇਸਟ ਅਤੇ ਹਾਰਟ ਅਟੈਕ ਵਿੱਚ ਕੀ ਫਰਕ ਹੁੰਦਾ ਹੈ?
ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ਦਾ ਕਾਰਨ ਕਾਰਡੀਅਕ ਅਰੇਸਟ ਦੱਸਿਆ ਜਾ ਰਿਹਾ ਹੈ।
ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦਾ ਕਾਰਨ ਕਾਰਡੀਅਕ ਅਰੇਸਟ ਦੱਸਿਆ ਜਾ ਰਿਹਾ ਹੈ। ਲੋਕ ਅਕਸਰ ਇਸ ਗੱਲ ਨੂੰ ਲੈ ਕੇ ਕਨਫਿਊਜ਼ ਰਹਿੰਦੇ ਹਨ ਕਿ ਕਾਰਡੀਅਕ ਅਰੇਸਟ ਅਤੇ ਹਾਰਟ ਅਟੈਕ ਵਿੱਚ ਕੀ ਫਰਕ ਹੁੰਦਾ ਹੈ?
ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ਦਾ ਕਾਰਨ ਕਾਰਡੀਅਕ ਅਰੇਸਟ ਦੱਸਿਆ ਜਾ ਰਿਹਾ ਹੈ। ਇਸ ਖ਼ਬਰ ਨੇ ਇੱਕ ਵਾਰ ਫਿਰ ਕਾਰਡੀਅਕ ਅਰੇਸਟ ਨੂੰ ਲੈ ਕੇ ਲੋਕਾਂ ਦੇ ਮਨ ਵਿੱਚ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਰਿਪੋਰਟਾਂ ਮੁਤਾਬਕ, 75 ਸਾਲਾ ਅਦਾਕਾਰ ਨੂੰ ਘਰ ਵਿੱਚ ਕਾਰਡੀਅਕ ਅਰੇਸਟ ਆਇਆ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੇ ਕੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਅਕਸਰ ਲੋਕ ਕਾਰਡੀਅਕ ਅਰੇਸਟ ਅਤੇ ਹਾਰਟ ਅਟੈਕ ਨੂੰ ਇੱਕੋ ਹੀ ਬਿਮਾਰੀ ਸਮਝ ਲੈਂਦੇ ਹਨ, ਜਦਕਿ ਦੋਵੇਂ ਵੱਖ-ਵੱਖ ਮੈਡੀਕਲ ਸਥਿਤੀਆਂ ਹਨ।
ਕਾਰਡੀਅਕ ਅਰੇਸਟ ਵਿੱਚ ਖ਼ਤਰਾ ਇਸ ਲਈ ਜ਼ਿਆਦਾ ਤੁਰੰਤ ਹੁੰਦਾ ਹੈ ਕਿਉਂਕਿ ਦਿਲ ਅਚਾਨਕ ਸਰੀਰ ਵਿੱਚ ਖੂਨ ਪੰਪ ਕਰਨਾ ਬੰਦ ਕਰ ਦਿੰਦਾ ਹੈ। ਇਸ ਨਾਲ ਦਿਮਾਗ ਅਤੇ ਸਰੀਰ ਦੇ ਹੋਰ ਜ਼ਰੂਰੀ ਅੰਗਾਂ ਤੱਕ ਆਕਸੀਜਨ ਪਹੁੰਚਣੀ ਰੁਕ ਜਾਂਦੀ ਹੈ। ਅਮਰੀਕਨ ਹਾਰਟ ਐਸੋਸੀਏਸ਼ਨ ਮੁਤਾਬਕ, ਕਾਰਡੀਅਕ ਅਰੇਸਟ ਦੀ ਸਥਿਤੀ ਵਿੱਚ ਵਿਅਕਤੀ ਅਚਾਨਕ ਬੇਹੋਸ਼ ਹੋ ਸਕਦਾ ਹੈ ਅਤੇ ਆਮ ਤਰੀਕੇ ਨਾਲ ਸਾਹ ਲੈਣਾ ਬੰਦ ਕਰ ਸਕਦਾ ਹੈ।
ਮੇਦਾਂਤਾ ਮੂਲਚੰਦ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਵਿੱਚ ਪ੍ਰੋਫੈਸਰ ਡਾ. ਤਰੁਣ ਕੁਮਾਰ ਦੱਸਦੇ ਹਨ ਕਿ ਹਾਰਟ ਅਟੈਕ ਉਦੋਂ ਹੁੰਦਾ ਹੈ, ਜਦੋਂ ਦਿਲ ਦੀ ਕਿਸੇ ਨਾੜੀ ਵਿੱਚ ਬਲਾਕੇਜ ਆ ਜਾਂਦੀ ਹੈ ਅਤੇ ਦਿਲ ਦੀਆਂ ਮਾਸਪੇਸ਼ੀਆਂ ਤੱਕ ਖੂਨ ਅਤੇ ਆਕਸੀਜਨ ਦੀ ਸਪਲਾਈ ਘੱਟ ਜਾਂ ਬੰਦ ਹੋ ਜਾਂਦੀ ਹੈ। ਇਸ ਦੌਰਾਨ ਦਿਲ ਆਮ ਤੌਰ ‘ਤੇ ਧੜਕਦਾ ਰਹਿੰਦਾ ਹੈ।
ਉੱਥੇ ਹੀ ਕਾਰਡੀਅਕ ਅਰੇਸਟ ਮੁੱਖ ਤੌਰ ‘ਤੇ ਦਿਲ ਦੇ ਇਲੈਕਟ੍ਰਿਕਲ ਸਿਸਟਮ ਵਿੱਚ ਗੜਬੜ ਕਾਰਨ ਹੋ ਸਕਦਾ ਹੈ। ਇਸ ਨਾਲ ਦਿਲ ਦੀ ਧੜਕਨ ਇੰਨੀ ਅਨਿਯਮਿਤ ਹੋ ਸਕਦੀ ਹੈ ਕਿ ਉਹ ਪ੍ਰਭਾਵਸ਼ਾਲੀ ਢੰਗ ਨਾਲ ਖੂਨ ਪੰਪ ਨਹੀਂ ਕਰ ਪਾਉਂਦਾ ਜਾਂ ਪੂਰੀ ਤਰ੍ਹਾਂ ਰੁਕ ਜਾਂਦਾ ਹੈ। ਹਾਰਟ ਅਟੈਕ ਵੀ ਕਈ ਵਾਰ ਕਾਰਡੀਅਕ ਅਰੇਸਟ ਨੂੰ ਟ੍ਰਿਗਰ ਕਰ ਸਕਦਾ ਹੈ।
ਇਹੀ ਇਸ ਦੀ ਸਭ ਤੋਂ ਵੱਡੀ ਮੁਸ਼ਕਲ ਹੈ। ਕਈ ਵਾਰ ਕਾਰਡੀਅਕ ਅਰੇਸਟ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਅਚਾਨਕ ਹੋ ਜਾਂਦਾ ਹੈ। ਵਿਅਕਤੀ ਗੱਲ ਕਰਦੇ-ਕਰਦੇ ਜਾਂ ਆਮ ਕੰਮ ਕਰਦੇ ਹੋਏ ਅਚਾਨਕ ਡਿੱਗ ਸਕਦਾ ਹੈ, ਬੇਹੋਸ਼ ਹੋ ਸਕਦਾ ਹੈ ਅਤੇ ਆਮ ਤਰੀਕੇ ਨਾਲ ਸਾਹ ਲੈਣਾ ਬੰਦ ਕਰ ਸਕਦਾ ਹੈ। ਹਾਲਾਂਕਿ ਹਰ ਮਾਮਲੇ ਵਿੱਚ ਅਜਿਹਾ ਨਹੀਂ ਹੁੰਦਾ। ਕੁਝ ਲੋਕਾਂ ਵਿੱਚ ਪਹਿਲਾਂ ਛਾਤੀ ਵਿੱਚ ਦਰਦ, ਸਾਹ ਚੜ੍ਹਨਾ, ਅਸਧਾਰਨ ਥਕਾਵਟ, ਚੱਕਰ ਆਉਣਾ, ਬੇਹੋਸ਼ੀ ਜਾਂ ਦਿਲ ਦੀ ਧੜਕਨ ਤੇਜ਼ ਜਾਂ ਅਨਿਯਮਿਤ ਹੋਣ ਵਰਗੇ ਸੰਕੇਤ ਦਿਖਾਈ ਦੇ ਸਕਦੇ ਹਨ। ਪਰ ਇਹ ਲੱਛਣ ਹੋਣਾ ਜ਼ਰੂਰੀ ਨਹੀਂ ਹੈ।
ਜਦੋਂ ਦਿਲ ਖੂਨ ਪੰਪ ਕਰਨਾ ਬੰਦ ਕਰ ਦਿੰਦਾ ਹੈ ਤਾਂ ਦਿਮਾਗ ਨੂੰ ਵੀ ਆਕਸੀਜਨ ਨਹੀਂ ਮਿਲਦੀ। ਇਸ ਲਈ ਇੰਤਜ਼ਾਰ ਕਰਨਾ ਬੇਹੱਦ ਖ਼ਤਰਨਾਕ ਹੋ ਸਕਦਾ ਹੈ। ਜੇ ਕੋਈ ਵਿਅਕਤੀ ਅਚਾਨਕ ਡਿੱਗ ਜਾਵੇ, ਆਵਾਜ਼ ਦੇਣ ਜਾਂ ਹਿਲਾਉਣ ‘ਤੇ ਕੋਈ ਪ੍ਰਤੀਕਿਰਿਆ ਨਾ ਦੇਵੇ ਅਤੇ ਆਮ ਤਰੀਕੇ ਨਾਲ ਸਾਹ ਨਾ ਲੈ ਰਿਹਾ ਹੋਵੇ ਜਾਂ ਸਿਰਫ਼ ਹੱਫ ਰਿਹਾ ਹੋਵੇ, ਤਾਂ ਇਸ ਨੂੰ ਕਾਰਡੀਅਕ ਅਰੇਸਟ ਮੰਨ ਕੇ ਤੁਰੰਤ ਐਮਰਜੈਂਸੀ ਮਦਦ ਬੁਲਾਉਣੀ ਚਾਹੀਦੀ ਹੈ।
ਅਜਿਹੀ ਸਥਿਤੀ ਵਿੱਚ ਸ਼ੁਰੂ ਕਰਨਾ ਅਤੇ ਉਪਲਬਧ ਹੋਣ ‘ਤੇ (ਏਈਡੀ) ਦੀ ਵਰਤੋਂ ਕਰਨਾ ਜਾਨ ਬਚਾਉਣ ਵਿੱਚ ਮਦਦ ਕਰ ਸਕਦਾ ਹੈ।
ਇਸ ਲਈ ਕਾਰਡੀਅਕ ਅਰੇਸਟ ਵਿੱਚ ਸਭ ਤੋਂ ਅਹਿਮ ਗੱਲ ਇਹ ਹੈ ਕਿ ਲੱਛਣ ਆਉਣ ਦਾ ਇੰਤਜ਼ਾਰ ਨਾ ਕੀਤਾ ਜਾਵੇ। ਜੇ ਕੋਈ ਵਿਅਕਤੀ ਅਚਾਨਕ ਬੇਹੋਸ਼ ਹੋ ਕੇ ਨਾਰਮਲ ਸਾਹ ਲੈਣਾ ਬੰਦ ਕਰ ਦੇਵੇ, ਤਾਂ ਤੁਰੰਤ ਮਦਦ ਬੁਲਾਓ, ਸ਼ੁਰੂ ਕਰੋ ਅਤੇ ਉਪਲਬਧ ਹੋਵੇ ਤਾਂ ਉਸ ਦੀ ਵਰਤੋਂ ਕਰੋ। ਅਜਿਹੇ ਮਾਮਲਿਆਂ ਵਿੱਚ ਹਸਪਤਾਲ ਪਹੁੰਚਣ ਤੋਂ ਪਹਿਲਾਂ ਦੇ ਸ਼ੁਰੂਆਤੀ ਕੁਝ ਮਿੰਟ ਬੇਹੱਦ ਮਹੱਤਵਪੂਰਨ ਹੁੰਦੇ ਹਨ।
08/10/2026
ਮੌਸਮ📍 ਪੰਜਾਬ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲਈ ਹੈ। 8 ਤੋਂ 10 ਅਕਤੂਬਰ ਤੱਕ ਮੀਂਹ, ਗਰਜ-ਚਮਕ, ਆਕਾਸ਼ੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਤਾਪਮਾਨ ਵਿੱਚ ਵੀ ਗਿਰਾਵਟ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲਈ ਹੈ। 8 ਤੋਂ 10 ਅਕਤੂਬਰ ਤੱਕ ਮੀਂਹ, ਗਰਜ-ਚਮਕ, ਆਕਾਸ਼ੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ, ਤਾਪਮਾਨ ਵਿੱਚ ਵੀ ਗਿਰਾਵਟ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲਈ ਹੈ। ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 8 ਅਕਤੂਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਆਕਾਸ਼ੀ ਬਿਜਲੀ ਡਿੱਗਣ ਦਾ ਖਤਰਾ ਵੀ ਬਣਿਆ ਰਹਿ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਵੀ ਕਿਤੇ-ਕਿਤੇ ਮੀਂਹ ਪੈਣ ਦੇ ਆਸਾਰ ਹਨ। ਕੁਝ ਇਲਾਕਿਆਂ ਵਿੱਚ ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਪ੍ਰਭਾਵ ਵੀ ਦੇਖਣ ਨੂੰ ਮਿਲ ਸਕਦਾ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਗਰਜ-ਚਮਕ ਦੇ ਨਾਲ ਆਕਾਸ਼ੀ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਲਈ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਲੋੜ ਹੈ।
ਮੌਸਮ ਵਿੱਚ ਆਏ ਬਦਲਾਅ ਦਾ ਅਸਰ ਪੰਜਾਬ ਦੇ ਤਾਪਮਾਨ ’ਤੇ ਵੀ ਪਿਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੀਂਹ ਅਤੇ ਬੱਦਲਵਾਈ ਕਾਰਨ ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 8 ਤੋਂ 10 ਅਕਤੂਬਰ ਤੱਕ ਗਰਜ-ਚਮਕ, ਆਕਾਸ਼ੀ ਬਿਜਲੀ ਅਤੇ ਤੇਜ਼ ਹਵਾਵਾਂ ਦਾ ਪ੍ਰਭਾਵ ਰਹਿ ਸਕਦਾ ਹੈ। 9 ਅਤੇ 10 ਅਕਤੂਬਰ ਨੂੰ ਹਵਾਵਾਂ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ।
ਹਾਲਾਂਕਿ ਮੌਸਮ ਵਿਭਾਗ ਅਨੁਸਾਰ ਪੱਛਮੀ ਵਿਗਾੜ ਦਾ ਪ੍ਰਭਾਵ ਹੁਣ ਕਮਜ਼ੋਰ ਪੈ ਰਿਹਾ ਹੈ। ਇਸ ਦੇ ਨਾਲ ਹੀ ਦੱਖਣੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਸਰਕੂਲੇਸ਼ਨ ਵੀ ਕਮਜ਼ੋਰ ਹੋ ਗਿਆ ਹੈ। ਇਸ ਕਾਰਨ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਆਇਆ ਬਦਲਾਅ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ।
08/10/2026
ਅਪਰਾਧ📍 ਪੰਜਾਬ
ਐਲਨ ਮਸਕ ਨੇ ਆਰੋਪ ਲਗਾਇਆ ਕਿ ਕੁਝ ਪ੍ਰਭਾਵਸ਼ਾਲੀ ਗਰੁੱਪ ਭਾਰਤ ਵਿੱਚ ਦੀ ਸਰਵਿਸ ਸ਼ੁਰੂ ਹੋਣ ਤੋਂ ਰੋਕ ਰਹੇ ਹਨ। ਕੰਪਨੀ ਦਾ ਬੁਨਿਆਦੀ ਢਾਂਚਾ ਤਿਆਰ ਹੈ, ਪਰ ਸਪੈਕਟ੍ਰਮ ਅਤੇ ਸੁਰੱਖਿਆ ਮਨਜ਼ੂਰੀ ਅਜੇ ਬਾਕੀ ਹੈ।
ਐਲਨ ਮਸਕ ਨੇ ਆਰੋਪ ਲਗਾਇਆ ਕਿ ਕੁਝ ਪ੍ਰਭਾਵਸ਼ਾਲੀ ਗਰੁੱਪ ਭਾਰਤ ਵਿੱਚ ਦੀ ਸਰਵਿਸ ਸ਼ੁਰੂ ਹੋਣ ਤੋਂ ਰੋਕ ਰਹੇ ਹਨ। ਕੰਪਨੀ ਦਾ ਬੁਨਿਆਦੀ ਢਾਂਚਾ ਤਿਆਰ ਹੈ, ਪਰ ਸਪੈਕਟ੍ਰਮ ਅਤੇ ਸੁਰੱਖਿਆ ਮਨਜ਼ੂਰੀ ਅਜੇ ਬਾਕੀ ਹੈ।
ਅਮਰੀਕੀ ਕਾਰੋਬਾਰੀ ਐਲਨ ਮਸਕ ਨੇ ਭਾਰਤ ਵਿੱਚ ਆਪਣੀ ਸੈਟੇਲਾਈਟ ਇੰਟਰਨੈੱਟ ਸਰਵਿਸ ਸ਼ੁਰੂ ਹੋਣ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਕੁਝ ਪ੍ਰਭਾਵਸ਼ਾਲੀ ਗਰੁੱਪਾਂ ‘ਤੇ ਨਿਸ਼ਾਨਾ ਸਾਧਿਆ ਹੈ। ਮਸਕ ਦਾ ਆਰੋਪ ਹੈ ਕਿ ਕੁਝ ਗਰੁੱਪ ਭਾਰਤ ਵਿੱਚ ਆਪਣੀ ਏਕਾਧਿਕਾਰ ਵਾਲੀ ਸਥਿਤੀ ਬਣਾਈ ਰੱਖਣ ਲਈ ਨੂੰ ਦੇਸ਼ ਵਿੱਚ ਸਰਵਿਸ ਸ਼ੁਰੂ ਕਰਨ ਤੋਂ ਰੋਕ ਰਹੇ ਹਨ। ਮਸਕ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਇਹ ਗੱਲ ਕਹੀ। ਇਸ ਪੋਸਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਮਈ 2026 ਤੱਕ ਭਾਰਤ ਦੇ 11,256 ਸੂਚੀਬੱਧ ਪਿੰਡਾਂ ਵਿੱਚ 4 ਮੋਬਾਈਲ ਕਵਰੇਜ ਉਪਲਬਧ ਨਹੀਂ ਸੀ। ਪੋਸਟ ਵਿੱਚ ਪੇਂਡੂ ਇਲਾਕਿਆਂ ਵਿੱਚ ਮੋਬਾਈਲ ਕਨੈਕਟੀਵਿਟੀ ਦੀ ਕਮੀ ਦਾ ਜ਼ਿਕਰ ਕਰਦੇ ਹੋਏ ਕਿਹਾ ਗਿਆ ਸੀ ਕਿ ਭਾਰਤ ਨੂੰ ਵਰਗੀ ਸੈਟੇਲਾਈਟ ਇੰਟਰਨੈੱਟ ਸਰਵਿਸ ਦੀ ਲੋੜ ਹੈ।
ਇਸੇ ਪੋਸਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਮਸਕ ਨੇ ਕਿਹਾ ਕਿ ਕੁਝ ਪ੍ਰਭਾਵਸ਼ਾਲੀ ਗਰੁੱਪ ਭਾਰਤੀ ਲੋਕਾਂ ‘ਤੇ ਆਪਣੀ ਏਕਾਧਿਕਾਰ ਵਾਲੀ ਪਕੜ ਬਣਾਈ ਰੱਖਣ ਲਈ ਨੂੰ ਰੋਕ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਦੇ ਲੋਕਾਂ ਖ਼ਿਲਾਫ਼ ਅਪਰਾਧ ਹੈ। ਹਾਲਾਂਕਿ, ਮਸਕ ਨੇ ਆਪਣੇ ਬਿਆਨ ਵਿੱਚ ਕਿਸੇ ਕੰਪਨੀ ਜਾਂ ਗਰੁੱਪ ਦਾ ਨਾਮ ਨਹੀਂ ਲਿਆ। ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਭਾਰਤ ਵਿੱਚ ਟੈਲੀਕਾਮ ਸੈਕਟਰ ਦਾ ਵੱਡਾ ਆਯੋਜਨ ਸ਼ੁਰੂ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇਸ ਦਾ ਉਦਘਾਟਨ ਕਰਨ ਵਾਲੇ ਹਨ।
ਮਸਕ ਦੀ ਕੰਪਨੀ ਦੀ ਸੈਟੇਲਾਈਟ ਇੰਟਰਨੈੱਟ ਯੂਨਿਟ ਨੇ ਭਾਰਤ ਵਿੱਚ ਸਰਵਿਸ ਸ਼ੁਰੂ ਕਰਨ ਲਈ ਤਿਆਰੀ ਪੂਰੀ ਕਰ ਲਈ ਹੈ। ਕੰਪਨੀ ਦੀ ਉਪ ਪ੍ਰਧਾਨ ਲੌਰੇਨ ਡ੍ਰੇਅਰ ਨੇ ਦੱਸਿਆ ਕਿ ਭਾਰਤ ਵਿੱਚ ਜ਼ਰੂਰੀ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਕੰਪਨੀ ਪਹਿਲਾਂ ਹੀ ਨਿਵੇਸ਼ ਕਰ ਚੁੱਕੀ ਹੈ।
ਉਨ੍ਹਾਂ ਨੇ ਕਿਹਾ ਕਿ ਨੇ ਭਾਰਤ ਦੀਆਂ ਸੁਰੱਖਿਆ ਲੋੜਾਂ ਅਤੇ ਰੈਗੂਲੇਟਰੀ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣਾ ਆਪਰੇਸ਼ਨਲ ਢਾਂਚਾ ਤਿਆਰ ਕੀਤਾ ਹੈ। ਇਸ ਵਿੱਚ ਭਾਰਤ ਲਈ ਹਰ ਪੱਧਰ ‘ਤੇ ਕੰਟਰੋਲ ਸਿਸਟਮ ਅਤੇ ਭਾਰਤੀ ਯੂਜ਼ਰਜ਼ ਦਾ ਡਾਟਾ ਦੇਸ਼ ਵਿੱਚ ਹੀ ਰੱਖਣ ਦੀ ਵਿਵਸਥਾ ਸ਼ਾਮਲ ਹੈ। ਕੰਪਨੀ ਨੇ ਭਾਰਤ ਵਿੱਚ 20 ਗੇਟਵੇ ਸਾਈਟਾਂ ਅਤੇ ਸੈਂਕੜੇ ਐਂਟੀਨਾ ਵੀ ਤਿਆਰ ਕੀਤੇ ਹਨ। ਇਸ ਤੋਂ ਇਲਾਵਾ ਸਰਵਿਸ ਸ਼ੁਰੂ ਕਰਨ ਲਈ ਜ਼ਰੂਰੀ ਆਪਰੇਸ਼ਨਲ ਵਿਵਸਥਾ ਵੀ ਤਿਆਰ ਹੈ।
ਭਾਰਤ ਸਰਕਾਰ ਨੇ ਸੈਟੇਲਾਈਟ ਕਮਿਊਨੀਕੇਸ਼ਨ ਸਰਵਿਸ ਦੇਣ ਲਈ ਸਮੇਤ ਤਿੰਨ ਕੰਪਨੀਆਂ ਨੂੰ ਲਾਇਸੈਂਸ ਦਿੱਤੇ ਹਨ। ਹਾਲਾਂਕਿ, ਸਿਰਫ਼ ਲਾਇਸੈਂਸ ਮਿਲਣ ਨਾਲ ਸਰਵਿਸ ਸ਼ੁਰੂ ਨਹੀਂ ਕੀਤੀ ਜਾ ਸਕਦੀ। ਕੰਪਨੀਆਂ ਨੂੰ ਸਪੈਕਟ੍ਰਮ ਅਲਾਟਮੈਂਟ ਅਤੇ ਸੁਰੱਖਿਆ ਮਨਜ਼ੂਰੀ ਵੀ ਹਾਸਲ ਕਰਨੀ ਹੁੰਦੀ ਹੈ।
ਇਹੀ ਕਾਰਨ ਹੈ ਕਿ ਨੇ ਬੁਨਿਆਦੀ ਢਾਂਚਾ ਤਿਆਰ ਕਰਨ ਦੇ ਬਾਵਜੂਦ ਅਜੇ ਭਾਰਤ ਵਿੱਚ ਆਪਣੀ ਕਮਰਸ਼ੀਅਲ ਸਰਵਿਸ ਸ਼ੁਰੂ ਨਹੀਂ ਕੀਤੀ ਹੈ। ਹੁਣ ਮਸਕ ਦੇ ਤਾਜ਼ਾ ਬਿਆਨ ਤੋਂ ਬਾਅਦ ਭਾਰਤ ਵਿੱਚ ਸੈਟੇਲਾਈਟ ਇੰਟਰਨੈੱਟ ਸਰਵਿਸ ਸ਼ੁਰੂ ਹੋਣ ਨੂੰ ਲੈ ਕੇ ਬਹਿਸ ਇੱਕ ਵਾਰ ਫਿਰ ਤੇਜ਼ ਹੋ ਗਈ ਹੈ।
08/10/2026
ਅਪਰਾਧ📍 ਪੰਜਾਬ
ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਵਿੱਚ ਕਥਿਤ ਤੌਰ 'ਤੇ ਸ਼ਾਮਲ ਹੋਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਵਿੱਚ ਕਥਿਤ ਤੌਰ 'ਤੇ ਸ਼ਾਮਲ ਹੋਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਰਾਜੀਅਨ ਨੇ ਕਿਹਾ, "ਉਸਦੀ ਭੂਮਿਕਾ ਸ਼ੂਟਰ ਦੀ ਹੈ। ਉਸਨੇ ਗੋਲੀਬਾਰੀ ਕੀਤੀ ਅਤੇ ਬਾਈਕ ਦਾ ਪ੍ਰਬੰਧ ਵੀ ਕੀਤਾ।"
ਪੰਜਾਬੀ ਦੇ ਪ੍ਰਮੁੱਖ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਸੰਧੂ ਨੂੰ 3 ਅਕਤੂਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਇਲਾਕੇ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਪੁਲੀਸ ਦੇ ਅਨੁਸਾਰ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਸੰਧੂ 'ਤੇ ਗੋਲੀਆਂ ਚਲਾਈਆਂ।
ਰਾਜੀਅਨ ਨੇ ਕਿਹਾ ਕਿ ਗ੍ਰਿਫ਼ਤਾਰੀ ਅਤੇ ਜਾਂਚ ਬਾਰੇ ਹੋਰ ਵੇਰਵੇ ਇੱਕ ਪ੍ਰੈਸ ਕਾਨਫਰੰਸ ਵਿੱਚ ਸਾਂਝੇ ਕੀਤੇ ਜਾਣਗੇ। ਸੰਧੂ ਸੋਸ਼ਲ ਮੀਡੀਆ 'ਤੇ ਆਪਣੀ ਮੌਜੂਦਗੀ ਅਤੇ ਮੇਕਅਪ ਆਰਟਿਸਟ ਵਜੋਂ ਕੰਮ ਲਈ ਮਸ਼ਹੂਰ ਸੀ। ਉਹ ਪੋਡਕਾਸਟਾਂ ਅਤੇ ਡਿਜੀਟਲ ਪਲੇਟਫਾਰਮਾਂ 'ਤੇ ਮੇਕਅੱਪ ਆਰਟਿਸਟਰੀ ਅਤੇ ਲਿੰਗ ਮੁੱਦਿਆਂ ਬਾਰੇ ਗੱਲ ਲਈ ਵੀ ਚਰਚਾ ਵਿੱਚ ਸੀ।
ਉਸ ਨੂੰ ਆਪਣੀ ਸਮੱਗਰੀ ਸ਼ੈਲੀ ਅਤੇ ਫੈਸ਼ਨ ਵਿਕਲਪਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਆਲੋਚਨਾ ਅਤੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ।
ਕੁਝ ਮਹੀਨੇ ਪਹਿਲਾਂ, ਇੱਕ ਨਿਹੰਗ ਸਿੱਖ ਨੇ ਉਸਦੀ ਸੋਸ਼ਲ ਮੀਡੀਆ ਸਮੱਗਰੀ ਅਤੇ ਉਸਦੇ ਪਹਿਰਾਵੇ 'ਤੇ ਇਤਰਾਜ਼ ਪ੍ਰਗਟ ਕੀਤਾ ਸੀ ਅਤੇ ਉਸ ਨੂੰ ਕਿਹਾ ਸੀ ਕਿ ਉਸਦੀਆਂ ਵੀਡੀਓਜ਼ ਦਾ ਨੌਜਵਾਨਾਂ 'ਤੇ ਮਾੜਾ ਪ੍ਰਭਾਵ ਪਵੇਗਾ।
08/10/2026
ਸਿੱਖਿਆ📍 ਪੰਜਾਬ
9 ਅਕਤੂਬਰ ਨੂੰ ਪੰਜਾਬ ਦੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿੱਚ ਮੈਗਾ ਹੋਵੇਗੀ। ਕਰੀਬ 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ ‘ਮਾਪੇ-ਅਧਿਆਪਕ ਮਿਲਣੀ’ ਕਰਵਾਈ ਜਾਵੇਗੀ।
9 ਅਕਤੂਬਰ ਨੂੰ ਪੰਜਾਬ ਦੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿੱਚ ਮੈਗਾ ਹੋਵੇਗੀ। ਕਰੀਬ 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ ‘ਮਾਪੇ-ਅਧਿਆਪਕ ਮਿਲਣੀ’ ਕਰਵਾਈ ਜਾਵੇਗੀ। ਇਸ ਮੈਗਾ ਪੀਟੀਐਮ ਵਿੱਚ ਕਰੀਬ 25 ਲੱਖ ਮਾਪਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
‘ਹਰ ਦਿਨ, ਇੱਕ ਕਦਮ ਅੱਗੇ’ ਥੀਮ ਤਹਿਤ ਹੋਣ ਵਾਲੀ ਇਸ ਪਹਿਲ ਦਾ ਮੁੱਖ ਮਕਸਦ ਮਾਪਿਆਂ ਅਤੇ ਅਧਿਆਪਕਾਂ ਨੂੰ ਇਕੱਠੇ ਬੈਠ ਕੇ ਬੱਚਿਆਂ ਦੀ ਪੜ੍ਹਾਈ ਅਤੇ ਸਮੁੱਚੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਦੇਣਾ ਹੈ। ਇਸ ਦੌਰਾਨ ਬੱਚੇ ਦੀਆਂ ਉਪਲਬਧੀਆਂ, ਜਿਨ੍ਹਾਂ ਖੇਤਰਾਂ ਵਿੱਚ ਉਸਨੂੰ ਵਧੇਰੇ ਸਹਾਇਤਾ ਦੀ ਲੋੜ ਹੈ ਅਤੇ ਅੱਗੇ ਦੀ ਪੜ੍ਹਾਈ ਲਈ ਕੀ ਯੋਜਨਾ ਬਣਾਈ ਜਾਵੇ, ਇਨ੍ਹਾਂ ਸਾਰੇ ਪਹਿਲੂਆਂ ’ਤੇ ਚਰਚਾ ਕੀਤੀ ਜਾਵੇਗੀ।
ਮੈਗਾ ਪੀਟੀਐਮ ਦੌਰਾਨ ਅਧਿਆਪਕ ਮਾਪਿਆਂ ਨਾਲ ਵਿਅਕਤੀਗਤ ਮੀਟਿੰਗਾਂ ਕਰਕੇ ਬੱਚੇ ਦਾ ਰਿਪੋਰਟ ਕਾਰਡ ਸਾਂਝਾ ਕਰਨਗੇ। ਇਸ ਦੇ ਨਾਲ ਹੀ ਕਲਾਸ ਵਿੱਚ ਬੱਚੇ ਦੇ ਸਮੁੱਚੇ ਪ੍ਰਦਰਸ਼ਨ, ਹਾਜ਼ਰੀ, ਸਮਰੱਥਾ ਅਤੇ ਸੁਧਾਰ ਦੀ ਲੋੜ ਵਾਲੇ ਖੇਤਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਅਧਿਆਪਕ ਅਤੇ ਮਾਪੇ ਮਿਲ ਕੇ ਹਰ ਬੱਚੇ ਦੀਆਂ ਵਿਸ਼ੇਸ਼ ਸਿੱਖਣ ਲੋੜਾਂ ਦੇ ਅਨੁਸਾਰ ਯੋਜਨਾ ਤਿਆਰ ਕਰਨਗੇ, ਤਾਂ ਜੋ ਉਸ ਦੀ ਨਿਰੰਤਰ ਤਰੱਕੀ ਯਕੀਨੀ ਬਣਾਈ ਜਾ ਸਕੇ। ਮਾਪਿਆਂ ਨੂੰ ਆਪਣੇ ਸਵਾਲ ਪੁੱਛਣ ਅਤੇ ਘਰ ਵਿੱਚ ਬੱਚੇ ਦੀ ਪੜ੍ਹਾਈ ਵਿੱਚ ਮਦਦ ਕਰਨ ਦੇ ਸੌਖੇ ਤਰੀਕਿਆਂ ਬਾਰੇ ਜਾਣਨ ਦਾ ਮੌਕਾ ਵੀ ਮਿਲੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਮਾਪੇ ਆਪਣੇ ਬੱਚੇ ਨੂੰ ਤਰੱਕੀ ਕਰਦਾ ਦੇਖਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮੈਗਾ ਪੀਟੀਐਮ ਹਰ ਬੱਚੇ ਦਾ ਭਵਿੱਖ ਸੰਵਾਰਨ ਅਤੇ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰ ’ਤੇ ਨੰਬਰ ਇੱਕ ਬਣਾਉਣ ਵੱਲ ਇੱਕ ਅਹਿਮ ਮੌਕਾ ਹੈ।
ਉਨ੍ਹਾਂ ਮੁਤਾਬਕ ਜਦੋਂ ਸਕੂਲ ਅਤੇ ਪਰਿਵਾਰ ਮਿਲ ਕੇ ਬੱਚੇ ਦੀ ਸਿੱਖਿਆ ਲਈ ਅਗਲਾ ਕਦਮ ਚੁੱਕਦੇ ਹਨ ਤਾਂ ਬੱਚਿਆਂ ਵਿੱਚ ਵਿਸ਼ਵ ਪੱਧਰ ’ਤੇ ਅੱਗੇ ਵਧਣ ਅਤੇ ਅਗਵਾਈ ਕਰਨ ਲਈ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਦਾ ਧਿਆਨ ਹਰ ਬੱਚੇ ’ਤੇ ਵਿਸ਼ੇਸ਼ ਅਤੇ ਵਿਅਕਤੀਗਤ ਧਿਆਨ ਦੇਣ ਅਤੇ ਉਸ ਦੀ ਪ੍ਰਗਤੀ ਲਈ ਵਿਸ਼ੇਸ਼ ਸਿੱਖਣ ਯੋਜਨਾਵਾਂ ਤਿਆਰ ਕਰਨ ’ਤੇ ਹੈ।
ਉਨ੍ਹਾਂ ਕਿਹਾ ਕਿ ‘ਹਰ ਦਿਨ, ਇੱਕ ਕਦਮ ਅੱਗੇ’ ਸਿਰਫ਼ ਇੱਕ ਵਾਅਦਾ ਨਹੀਂ, ਸਗੋਂ ਹਰ ਵਿਦਿਆਰਥੀ ਦੀ ਸਮਰੱਥਾ ਨੂੰ ਨਿਖਾਰਨ ਅਤੇ ਉਸ ਦੇ ਸਿੱਖਣ ਦੇ ਸਫ਼ਰ ਨੂੰ ਬਿਹਤਰ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਚੁੱਕਿਆ ਗਿਆ ਠੋਸ ਕਦਮ ਹੈ।
ਮੈਗਾ ਪੀਟੀਐਮ ਦੌਰਾਨ ਸਕੂਲਾਂ ਵੱਲੋਂ ਵਿਦਿਆਰਥੀ-ਸਹਾਇਤਾ ਪਹਿਲਕਦਮੀਆਂ ਬਾਰੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਸਕੂਲਾਂ ਅਤੇ ਬੱਚਿਆਂ ਦੀ ਸਿੱਖਿਆ ਵਿੱਚ ਯੋਗਦਾਨ ਪਾਉਣ ਲਈ ਉਨ੍ਹਾਂ ਦੇ ਸਮੇਂ ਅਤੇ ਮਿਹਨਤ ਵਾਸਤੇ ਸਨਮਾਨਿਤ ਕੀਤਾ ਜਾਵੇਗਾ। ਮੈਂਬਰ ਮਾਪਿਆਂ ਤੱਕ ਪਹੁੰਚ ਬਣਾਉਣ ਅਤੇ ਉਨ੍ਹਾਂ ਨੂੰ ਮੈਗਾ ਪੀਟੀਐਮ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਵਿੱਚ ਸਕੂਲਾਂ ਦੀ ਮਦਦ ਕਰਨਗੇ।
ਇਹ ਮੈਗਾ ਪੀਟੀਐਮ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ਅਤੇ ਮਾਪਿਆਂ ਵਿਚਕਾਰ ਸਬੰਧ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ। ਸਰਕਾਰ ਦਾ ਮਕਸਦ ਹੈ ਕਿ ਹਰ ਮਾਪੇ ਨੂੰ ਆਪਣੇ ਬੱਚੇ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਸਪੱਸ਼ਟ ਜਾਣਕਾਰੀ ਮਿਲੇ ਅਤੇ ਅਗਲੇ ਪੜਾਅ ’ਤੇ ਬੱਚੇ ਦੀ ਮਦਦ ਕਰਨ ਲਈ ਵਿਹਾਰਕ ਤਰੀਕੇ ਵੀ ਦੱਸੇ ਜਾਣ।
ਸਰਕਾਰ ਦਾ ਦਾਅਵਾ ਹੈ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਅਗਵਾਈ ਵਾਲੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।
08/10/2026