ਪੰਜਾਬ📍 ਪੰਜਾਬ
ਚੰਡੀਗੜ੍ਹ: ਫਰਾਂਸ ਤੋਂ ਵਾਪਸੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਕਰੀਬ ਤਿੰਨ ਘੰਟੇ ਰੋਕੇ ਜਾਣ ਦਾ ਮਾਮਲਾ ਸਿਆਸੀ ਹੰਗਾਮਾ ਬਣ ਗਿਆ ਹੈ।
ਚੰਡੀਗੜ੍ਹ: ਫਰਾਂਸ ਤੋਂ ਵਾਪਸੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਕਰੀਬ ਤਿੰਨ ਘੰਟੇ ਰੋਕੇ ਜਾਣ ਦਾ ਮਾਮਲਾ ਸਿਆਸੀ ਹੰਗਾਮਾ ਬਣ ਗਿਆ ਹੈ। ਮੁੱਖ ਮੰਤਰੀ 19 ਅਕਤੂਬਰ ਦੀ ਦੇਰ ਰਾਤ ਕਰੀਬ 11 ਵਜੇ ਦਿੱਲੀ ਹਵਾਈ ਅੱਡੇ ਪਹੁੰਚੇ, ਜਿੱਥੇ ਕਸਟਮ ਅਧਿਕਾਰੀਆਂ ਨੇ ਸਾਮਾਨ ਦੇ ਬਹਾਨੇ ਉਨ੍ਹਾਂ ਨੂੰ ਕਈ ਘੰਟੇ ਰੋਕੀ ਰੱਖਿਆ।
‘ਆਪ’ ਬੁਲਾਰੇ ਬਲਤੇਜ ਪੰਨੂ ਮੁਤਾਬਕ, ਮੁੱਖ ਮੰਤਰੀ ਜਦੋਂ ਹਵਾਈ ਅੱਡੇ ਤੋਂ ਬਾਹਰ ਗੱਡੀ ਵਿੱਚ ਬੈਠ ਗਏ ਤਾਂ ਪਿੱਛੋਂ ਆਏ ਅਧਿਕਾਰੀਆਂ ਨੇ ਰੋਕ ਕੇ 50 ਹਜ਼ਾਰ ਰੁਪਏ ਦਾ ਚਾਲਾਨ ਕੱਟ ਦਿੱਤਾ। ਪੰਨੂ ਨੇ ਕਿਹਾ ਕਿ ਹਾਈ ਕੋਰਟ ਨੇ ਵਿਦੇਸ਼ ਦੌਰੇ ਦੌਰਾਨ ਮੁੱਖ ਮੰਤਰੀ ਨੂੰ ਬਣਦਾ ਪ੍ਰੋਟੋਕਾਲ ਦੇਣ ਦੇ ਹੁਕਮ ਦਿੱਤੇ ਸਨ, ਪਰ ਕੇਂਦਰ ਸਰਕਾਰ ਨੇ ਅਦਾਲਤੀ ਹੁਕਮਾਂ ਤੇ ਪ੍ਰੋਟੋਕਾਲ ਦੀ ਉਲੰਘਣਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਫਰਾਂਸ ਵਿੱਚ ਭਾਰਤੀ ਕੌਂਸਲੇਟ ਜਨਰਲ ਪ੍ਰੋਟੋਕਾਲ ਮੁਤਾਬਕ ਮੁੱਖ ਮੰਤਰੀ ਨੂੰ ਮਿਲਣ ਨਹੀਂ ਆਏ।
ਦੂਜੇ ਪਾਸੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਐਕਸ’ ’ਤੇ ਦੱਸਿਆ ਕਿ ਇਜਾਜ਼ਤ ਤੋਂ ਵੱਧ ਸਾਮਾਨ ਤੇ ਪੈਸੇ ਲਿਆਉਣ ’ਤੇ ਮੁੱਖ ਮੰਤਰੀ ਤੋਂ ਘੰਟਿਆਂ ਬੱਧੀ ਪੁੱਛਗਿੱਛ ਹੋਈ, ਤੇ ਸੀਐੱਮਓ ਸਟਾਫ਼ ਸਮੇਤ ਉੱਚ ਅਧਿਕਾਰੀਆਂ ਦੀ ਬੈਗ ਵੈਰੀਫਿਕੇਸ਼ਨ ਦੇ ਹੁਕਮ ਵੀ ਹੋਏ। ਮਜੀਠੀਆ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਦੇ ਫਰਾਂਸ ਦੌਰੇ ਦੀ ਸਿਆਸੀ ਪ੍ਰਵਾਨਗੀ ਨਹੀਂ ਦਿੱਤੀ ਸੀ, ਜਿਸ ਮਗਰੋਂ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਅਤੇ ਅਦਾਲਤ ਨੇ ਪਟੀਸ਼ਨ ਮਨਜ਼ੂਰ ਕਰ ਲਈ ਸੀ। ਮੁੱਖ ਮੰਤਰੀ ਨੇ 17 ਤੋਂ 21 ਅਕਤੂਬਰ ਤੱਕ ਪੈਰਿਸ ਵਿੱਚ ਹੋ ਰਹੇ ਕੌਮਾਂਤਰੀ ਫੂਡ ਫੈਸਟੀਵਲ ਵਿੱਚ ਸ਼ਮੂਲੀਅਤ ਕੀਤੀ ਤੇ ਮਾਰਕਫੈੱਡ ਦੇ ਉਤਪਾਦ ਲਾਂਚ ਕੀਤੇ।
10/21/2026
ਪੰਜਾਬ📍 ਪੰਜਾਬ
ਮਾਨਸਾ ਸਿਵਲ ਹਸਪਤਾਲ ਬਾਹਰ ਤਣਾਅ ਦਾ ਮਾਹੌਲ ਬਣ ਗਿਆ ਹੈ। ਮੋਰਚਰੀ ਦੇ ਬਾਹਰ ਪਹਿਰਾ ਦੇ ਰਹੇ ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਅਜੇ ਤੱਕ ਪਰਿਵਾਰ ਨਾਲ ਉਨ੍ਹਾਂ ਦੀ ਗੱਲਬਾਤ ਨਹੀਂ ਹੋਈ ਹੈ ਤੇ ਨਾ ਹੀ ਪਰਿਵਾਰ ਵੱਲੋਂ ਅਜੇ ਤੱਕ ਇਜਾਜ਼ਤ ਦਿੱਤੀ ਗਈ ਹੈ।
ਮਾਨਸਾ ਸਿਵਲ ਹਸਪਤਾਲ ਬਾਹਰ ਤਣਾਅ ਦਾ ਮਾਹੌਲ ਬਣ ਗਿਆ ਹੈ। ਮੋਰਚਰੀ ਦੇ ਬਾਹਰ ਪਹਿਰਾ ਦੇ ਰਹੇ ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਅਜੇ ਤੱਕ ਪਰਿਵਾਰ ਨਾਲ ਉਨ੍ਹਾਂ ਦੀ ਗੱਲਬਾਤ ਨਹੀਂ ਹੋਈ ਹੈ ਤੇ ਨਾ ਹੀ ਪਰਿਵਾਰ ਵੱਲੋਂ ਅਜੇ ਤੱਕ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਝੋਟਾ ਦਾ ਪਰਿਵਾਰ ਹਸਪਤਾਲ ਵਿਖੇ ਆ ਕੇ ਇਜਾਜ਼ਤ ਦੇਵੇਗਾ, ਉਸ ਵੇਲੇ ਹੀ ਝੋਟਾ ਦੀ ਮ੍ਰਿਤਕ ਦੇਹ ਨੂੰ ਲਿਜਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ ਸੀਬੀਆਈ ਨੇ ਨਵੀਂ ਐਫਆਈਆਰ ਦਰਜ ਕੀਤੀ ਹੈ। ਟੀਮ ਝੋਟਾ ਦੇ ਪਰਿਵਾਰ ਨੂੰ ਉਨ੍ਹਾਂ ਦੇ ਘਰ ਮਿਲਣ ਗਈ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਫਿਰ ਟੀਮ ਮੰਡੀ ਬੋਰਡ ਰੈਸਟ ਹਾਊਸ ਵਾਪਸ ਆ ਗਈ। ਸੂਤਰਾਂ ਅਨੁਸਾਰ, ਸੀਬੀਆਈ ਨੇ ਪਰਿਵਾਰ ਨੂੰ ਪੋਸਟਮਾਰਟਮ ਦੀ ਇਜਾਜ਼ਤ ਦੇਣ ਲਈ ਮਨਾ ਲਿਆ ਹੈ। ਹਾਲਾਂਕਿ, ਝੋਟਾ ਦੇ ਪਰਿਵਾਰ ਨੇ ਕੋਈ ਵੀ ਜਨਤਕ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ, ਨਿਹੰਗਾਂ ਨੇ ਪੋਸਟਮਾਰਟਮ ਨਾ ਕਰਵਾਉਣ ‘ਤੇ ਜ਼ੋਰ ਦਿੰਦੇ ਹੋਏ ਮਾਨਸਾ ਸਿਵਲ ਹਸਪਤਾਲ ਦਾ ਘਿਰਾਓ ਕਰ ਲਿਆ।
ਸੀਬੀਆਈ ਟੀਮ ਮੰਗਲਵਾਰ ਅੱਧੀ ਰਾਤ ਦੇ ਕਰੀਬ ਮਾਨਸਾ ਪਹੁੰਚੀ। ਸੀਬੀਆਈ ਰਾਤ ਨੂੰ ਪੁਲਿਸ ਸਟੇਸ਼ਨ ਪਹੁੰਚੀ ਅਤੇ ਮਾਮਲੇ ਨਾਲ ਸਬੰਧਤ ਰਿਕਾਰਡ ਅਤੇ ਸਬੂਤ ਜ਼ਬਤ ਕਰ ਲਏ।
ਸੀਬੀਆਈ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਡੀਆਈਜੀ ਦੀ ਅਗਵਾਈ ਵਿੱਚ ਜਾਂਚ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ (20 ਅਕਤੂਬਰ) ਐਲਾਨ ਕੀਤਾ ਸੀ ਕਿ ਝੋਟਾ ਕਤਲ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਜਾਵੇਗਾ। ਇਸ ਤੋਂ ਬਾਅਦ, ਮਾਨਸਾ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਝੋਟਾ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੂਰੀ ਜਾਂਚ ਕੀਤੀ ਜਾਵੇਗੀ।
ਅੱਜ ਝੋਟਾ ਦੇ ਪਰਿਵਾਰ ਦੇ ਵਿਰੋਧ ਦਾ ਨੌਵਾਂ ਦਿਨ ਹੈ। ਪੋਸਟਮਾਰਟਮ ਅਜੇ ਤੱਕ ਨਹੀਂ ਹੋਇਆ ਹੈ। ਝੋਠਾ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਉਹ ਅਜੇ ਅੰਤਿਮ ਸੰਸਕਾਰ ਨਹੀਂ ਕਰਨਗੇ।
ਸੀਬੀਆਈ ਨਾਲ ਮੁਲਾਕਾਤ ਤੋਂ ਬਾਅਦ, ਝੋਠਾ ਦੀ ਪਤਨੀ ਨੇ ਕਿਹਾ, “ਮੀਡੀਆ ਵਿੱਚ ਕੋਈ ਵੀ ਖ਼ਬਰ ਇੰਝ ਹੀ ਫੈਲ ਜਾਂਦੀ ਹੈ। ਅੱਜ, ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਸੀਬੀਆਈ ਨਾਲ ਮੁਲਾਕਾਤ ਕੀਤੀ ਹੈ। ਨਸ਼ਾ ਅੱਜ ਬਹੁਤ ਜਿਆਦਾ ਵੱਧ ਰਿਹਾ ਹੈ। ਪਿੰਡਾਂ ਵਿੱਚ ਨਸ਼ਾ ਫੈਲ ਰਿਹਾ ਹੈ। ਅਸੀਂ ਸਾਰੇ ਇਕੱਠੇ ਹੋ ਕੇ ਉੱਥੇ ਕਿਉਂ ਨਹੀਂ ਜਾਂਦੇ? ਜੇਕਰ ਕੋਈ ਨਸ਼ੇ ਦੇ ਵਿਰੁੱਧ ਬੋਲ ਰਿਹਾ ਹੈ, ਤਾਂ ਅਸੀਂ ਉਨ੍ਹਾਂ ਦੇ ਨਾਲ ਕਿਉਂ ਨਹੀਂ ਖੜ੍ਹੇ ਹੁੰਦੇ? ਅਸੀਂ ਅਜੇ ਤੱਕ ਕਿਸੇ ਵੀ ਚੀਜ਼ ‘ਤੇ ਦਸਤਖਤ ਨਹੀਂ ਕੀਤੇ ਹਨ। ਅਸੀਂ ਤੁਹਾਡੀ ਮਨਜੂਰੀ ਲੈਣ ਆਏ ਹਾਂ। ਤੁਹਾਡੀ ਮਨਜੂਰੀ ਤੋਂ ਬਿਨਾਂ ਕੋਈ ਫੈਸਲਾ ਨਹੀਂ ਲਿਆ ਜਾਵੇਗਾ। ਮੈਂ ਨਹੀਂ ਚਾਹੁੰਦੀ ਕਿ ਕਿਸੇ ਵੀ ਭੈਣ ਨਾਲ ਮੇਰੇ ਵਰਗ੍ਹਾ ਕੁਝ ਹੋਵੇ। ਜਦੋਂ ਕਿਸੇ ਦੇ ਸਿਰ ਤੇ ਪਤੀ ਦਾ ਸਾਇਆ ਨਾ ਹੋਵੇ ਤਾਂ ਸਮਾਜ ਵਿੱਚ ਰਹਿਣਾ ਮੁਸ਼ਕਲ ਹੋ ਜਾਂਦਾ ਹੈ।”
ਹਾਲਾਂਕਿ, ਇਸ ਵਿਚਕਾਰ ਮਾਨਸਾ ਸਿਵਲ ਹਸਪਤਾਲ ਬਾਹਰ ਤਣਾਅ ਦਾ ਮਾਹੌਲ ਬਣ ਗਿਆ ਹੈ। ਮੋਰਚਰੀ ਦੇ ਬਾਹਰ ਪਹਿਰਾ ਦੇ ਰਹੇ ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਅਜੇ ਤੱਕ ਪਰਿਵਾਰ ਨਾਲ ਉਨ੍ਹਾਂ ਦੀ ਗੱਲਬਾਤ ਨਹੀਂ ਹੋਈ ਹੈ ਤੇ ਨਾ ਹੀ ਪਰਿਵਾਰ ਵੱਲੋਂ ਅਜੇ ਤੱਕ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਝੋਟਾ ਦਾ ਪਰਿਵਾਰ ਹਸਪਤਾਲ ਵਿਖੇ ਆ ਕੇ ਇਜਾਜ਼ਤ ਦੇਵੇਗਾ, ਉਸ ਵੇਲੇ ਹੀ ਝੋਟਾ ਦੀ ਮ੍ਰਿਤਕ ਦੇਹ ਨੂੰ ਲਿਜਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਸ ਵਿਚਕਾਰ ਝੋਟੇ ਦੇ ਕਰੀਬੀ ਭਾਣਾ ਸਿੱਧੂ ਵੀ ਹਸਪਤਾਲ ਬਾਹਰ ਮੌਜੂਦ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਝੋਟੇ ਦੇ ਪਿਤਾ ਤੇ ਪਰਿਵਾਰ ਦਾ ਜੋ ਵੀ ਫੈਸਲਾ ਹੋਵੇਗਾ, ਉਹ ਸਾਨੂੰ ਸਵੀਕਾਰ ਹੈ। ਉਨ੍ਹਾਂ ਕਿਹਾ ਕਿ ਜਦੋਂ ਪਰਿਵਾਰ ਮੈਂਬਰ ਆ ਕੇ ਜੋ ਵੀ ਹੁਕਮ ਦੇਣਗੇ, ਉਸ ‘ਤੇ ਕਿਸੇ ਨੂੰ ਵੀ ਇਤਰਾਜ਼ ਨਹੀਂ ਹੋਵੇਗਾ। ਇਸ ਸਭ ਵਿਚਕਾਰ ਮਾਨਸਾ ਹਸਪਤਾਲ ਬਾਹਰ ਨਿਹੰਗ ਸਿੰਘ ਜਥੇਬੰਦੀਆਂ, ਝੋਟੇ ਦੇ ਕਰੀਬੀ ਤੇ ਸਮਰਥਕ ਤੇ ਹੋਰ ਜਥੇਬੰਦੀਆਂ ਮੌਜੂਦ ਹਨ ਤੇ ਪਰਿਵਾਰ ਦੇ ਫੈਸਲੇ ਤਾਂ ਇੰਤਜ਼ਾਰ ਕੀਤਾ ਜਾ ਰਿਹਾ ਹੈ।
10/21/2026
ਪੰਜਾਬ📍 ਪੰਜਾਬ
ਜ਼ਿਲ੍ਹਾ ਪੱਧਰੀ ਸ਼ਹੀਦੀ ਯਾਦਗਾਰੀ ਦਿਵਸ ਪੁਲਿਸ ਲਾਈਨਜ਼ ਫਾਜ਼ਿਲਕਾ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

ਜ਼ਿਲ੍ਹਾ ਪੱਧਰੀ ਸ਼ਹੀਦੀ ਯਾਦਗਾਰੀ ਦਿਵਸ ਪੁਲਿਸ ਲਾਈਨਜ਼ ਫਾਜ਼ਿਲਕਾ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਵਿੱਚ ਨਿਆਂਪਾਲਿਕਾ, ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕਰਕੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਜਵਾਨਾਂ ਨੂੰ ਯਾਦ ਕੀਤਾ। ਇਸ ਮੌਕੇ ਐੱਸਐੱਸਪੀ ਫਾਜ਼ਿਲਕਾ ਗਗਨ ਅਜੀਤ ਸਿੰਘ, ਐੱਸਡੀਐੱਮ ਫਾਜ਼ਿਲਕਾ ਜੁਗਰਾਜ ਸਿੰਘ ਸਮੇਤ ਨਿਆਂਪਾਲਿਕਾ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਡੀਐੱਸਪੀ ਸਬ-ਡਵੀਜ਼ਨ ਅਬੋਹਰ ਸ਼ਹਿਰੀ ਹਰੀਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਸ਼ੋਕ ਸਲਾਮੀ ਦਿੱਤੀ। ਇਸ ਉਪਰੰਤ ਸਮੂਹ ਅਧਿਕਾਰੀਆਂ ਅਤੇ ਮਹਿਮਾਨਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡੀਐੱਸਪੀ ਲਵਦੀਪ ਸਿੰਘ ਗਿੱਲ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਪੁਲਿਸ ਜਵਾਨਾਂ ਦੇ ਨਾਂ ਪੜ੍ਹ ਕੇ ਸੁਣਾਏ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਐੱਸਐੱਸਪੀ ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਲਈ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਡਿਊਟੀ ਨਿਭਾਉਣ ਵਾਲੇ ਸ਼ਹੀਦਾਂ ’ਤੇ ਸਾਨੂੰ ਮਾਣ ਹੈ। ਇਨ੍ਹਾਂ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਦੇਸ਼ ਦੇ ਨਾਗਰਿਕ ਆਪਣੇ ਘਰਾਂ ਵਿੱਚ ਸੁਰੱਖਿਅਤ ਜੀਵਨ ਬਤੀਤ ਕਰ ਰਹੇ ਹਨ। ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਇਨ੍ਹਾਂ ਬਹਾਦਰ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਣਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਯਾਦਗਾਰੀ ਦਿਵਸ ਮਨਾਉਣ ਦਾ ਮੁੱਖ ਮਕਸਦ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਅਤੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਦੇਣਾ ਹੈ। ਸ਼ਹੀਦ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ ਫਾਜ਼ਿਲਕਾ ਪੁਲਿਸ ਐੱਸਐੱਸਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਅੱਤਵਾਦ ਦੇ ਦੌਰ ਵਿੱਚ ਫਾਜ਼ਿਲਕਾ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਕਈ ਜਵਾਨਾਂ ਨੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਹਾਇਤਾ ਲਈ ਜ਼ਿਲ੍ਹਾ ਪੁਲਿਸ ਹਮੇਸ਼ਾ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਫਾਜ਼ਿਲਕਾ ਪੁਲਿਸ ਵੱਲੋਂ ਇਨ੍ਹਾਂ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਸਮਾਗਮ ਦੌਰਾਨ ਸ਼ਹੀਦ ਪੁਲਿਸ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ ਅਤੇ ਦੇਸ਼ ਦੀ ਸੁਰੱਖਿਆ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਨਮਨ ਕੀਤਾ ਗਿਆ।
10/21/2026
ਪੰਜਾਬ📍 ਪੰਜਾਬ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪੰਜਾਬ-ਵਿਰੋਧੀ ਚਾਲਾਂ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਪੰਜਾਬੀਅਤ ਨੂੰ ਨੀਵਾਂ ਦਿਖਾਉਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦਿੰਦੇ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪੰਜਾਬ-ਵਿਰੋਧੀ ਚਾਲਾਂ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਰਕਾਰ ਪੰਜਾਬ ਅਤੇ ਪੰਜਾਬੀਅਤ ਨੂੰ ਨੀਵਾਂ ਦਿਖਾਉਣ ਦਾ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦਿੰਦੇ। ਪੰਨੂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਤੋਂ ਵਾਪਸੀ ‘ਤੇ ਦਿੱਲੀ ਏਅਰਪੋਰਟ ਉੱਤੇ ਤਿੰਨ ਘੰਟੇ ਜਾਣ-ਬੁੱਝ ਕੇ ਰੋਕੀ ਰੱਖਿਆ ਗਿਆ ਅਤੇ ਉਸ ਤੋਂ ਬਾਅਦ 50,000 ਰੁਪਏ ਦਾ ਬੇਤੁਕਾ ਚਲਾਨ ਵੀ ਕੱਟ ਦਿੱਤਾ ਗਿਆ, ਜੋ ਕਿ ਪੰਜਾਬ ਦੀ ਹੋਂਦ ਤੇ ਸਨਮਾਨ ਉੱਤੇ ਸਿੱਧਾ ਹਮਲਾ ਹੈ।
ਬਲਤੇਜ ਪੰਨੂ ਨੇ ਕੇਂਦਰ ਸਰਕਾਰ ਦੀਆਂ ਪੰਜਾਬ-ਵਿਰੋਧੀ ਨੀਤੀਆਂ ਦੀ ਫ਼ਹਿਰਿਸਤ ਗਿਣਾਉਂਦਿਆਂ ਕਿਹਾ ਕਿ ਭਾਵੇਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਢ ਸਾਲ ਤੱਕ ਕਿਸਾਨਾਂ ਨੂੰ ਧੱਕੇ ਨਾਲ ਬਿਠਾ ਕੇ ਰੱਖਣਾ ਹੋਵੇ, ਭਾਵੇਂ ਪੰਜਾਬ ਦੇ ਹੱਕ ਦੇ ਫੰਡ ਰੋਕ ਕੇ ਰੱਖਣੇ ਹੋਣ, ਕੇਂਦਰ ਸਰਕਾਰ ਹਰ ਪੱਧਰ ‘ਤੇ ਪੰਜਾਬ ਦਾ ਗਲ਼ ਘੁੱਟਣ ਦੀ ਕੋਸ਼ਿਸ਼ ਕਰਦੀ ਰਹੀ ਹੈ।
ਪੰਨੂ ਨੇ ਕਿਹਾ ਕਿ ਹੁਣ ਤੱਕ ਘੱਟੋ-ਘੱਟ ਚਾਰ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਦੇਸ਼ ਯਾਤਰਾ ਦੀ ਇਜਾਜ਼ਤ ਇਸ ਲਈ ਨਹੀਂ ਦਿੱਤੀ ਗਈ ਕਿਉਂਕਿ ਮੋਦੀ ਸਰਕਾਰ ਨੂੰ ਡਰ ਹੈ ਕਿ ਜੇ ਮੁੱਖ ਮੰਤਰੀ ਵਿਦੇਸ਼ ਗਏ ਤਾਂ ਉੱਥੋਂ ਨਿਵੇਸ਼ ਤੇ ਫੰਡ ਲੈ ਕੇ ਪੰਜਾਬ ਨੂੰ ਤਰੱਕੀ ਦੀ ਰਾਹ ‘ਤੇ ਲੈ ਜਾਣਗੇ।
ਪੰਨੂ ਨੇ ਦੱਸਿਆ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪੈਰਿਸ (ਫ਼ਰਾਂਸ) ਦੀ ਯਾਤਰਾ ਕੀਤੀ, ਜਿੱਥੇ ਉਹ ਵਿਸ਼ਵ ਦੇ ਦੂਜੇ ਸਭ ਤੋਂ ਵੱਡੇ ਫੂਡ ਫੈਸਟੀਵਲ ਵਿੱਚ ਪੰਜਾਬ ਦੇ ਮਸ਼ਹੂਰ ਰਾਜਮਾ ਤੇ ਚਿੱਟੇ ਛੋਲਿਆਂ ਵਰਗੇ ਪ੍ਰੋਡਕਟ ਲਾਂਚ ਕਰਨ ਗਏ ਸਨ, ਤਾਂ ਉੱਥੇ ਵੀ ਕੇਂਦਰ ਸਰਕਾਰ ਨੇ ਆਪਣੀ ਤੰਗ-ਨਜ਼ਰੀ ਦਾ ਸਬੂਤ ਦਿੱਤਾ। ਮਾਣਯੋਗ ਹਾਈ ਕੋਰਟ ਨੇ ਸਪੱਸ਼ਟ ਹੁਕਮ ਦਿੱਤੇ ਸਨ ਕਿ ਸੀਐਮ ਭਗਵੰਤ ਮਾਨ ਨੂੰ ਉਨ੍ਹਾਂ ਦਾ ਬਣਦਾ ਪ੍ਰੋਟੋਕੋਲ ਦਿੱਤਾ ਜਾਵੇ, ਪਰ ਕੇਂਦਰ ਦੀ ਬਦਨੀਅਤੀ ਦੇਖੋ ਕਿ ਪੈਰਿਸ ਵਿੱਚ ਕੌਂਸਲੇਟ ਜਨਰਲ ਤੱਕ ਮੁੱਖ ਮੰਤਰੀ ਸਾਹਿਬ ਨੂੰ ਮਿਲਣ ਨਹੀਂ ਆਇਆ।
ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਖਿੱਝ ਤੇ ਜ਼ਲਾਲਤ ਇੱਥੇ ਹੀ ਨਹੀਂ ਰੁਕੀ। ਜਦੋਂ ਮੁੱਖ ਮੰਤਰੀ ਭਗਵੰਤ ਮਾਨ ਪੈਰਿਸ ਤੋਂ ਵਾਪਸ ਆ ਕੇ ਦਿੱਲੀ ਏਅਰਪੋਰਟ ‘ਤੇ ਪੁੱਜੇ ਤਾਂ ਉਨ੍ਹਾਂ ਨੂੰ ਜਾਣ-ਬੁੱਝ ਕੇ ਤਿੰਨ ਘੰਟੇ ਰੋਕ ਕੇ ਰੱਖਿਆ ਗਿਆ। ਬਹਾਨੇਬਾਜ਼ੀ ਇਹ ਕੀਤੀ ਗਈ ਕਿ “ਤੁਹਾਡਾ ਸਮਾਨ ਅਜੇ ਆ ਰਿਹਾ ਹੈ”, “ਤੁਹਾਡਾ ਸਮਾਨ ਅਜੇ ਚੈੱਕ ਕੀਤਾ ਜਾ ਰਿਹਾ ਹੈ” ਜਿਹੜੀ ਕਿ ਸਰਾਸਰ ਝੂਠ ਤੇ ਪੰਜਾਬ ਦੀ ਤੌਹੀਨ ਹੈ।
ਪੰਨੂ ਨੇ ਦੱਸਿਆ ਕਿ ਤਿੰਨ ਘੰਟਿਆਂ ਬਾਅਦ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣ ਦਿੱਤਾ ਗਿਆ ਤੇ ਸਮਾਨ ਗੱਡੀ ਵਿੱਚ ਰੱਖ ਕੇ ਜਾਣ ਲੱਗੇ ਤਾਂ ਉਸੇ ਸਮੇਂ ਅਫ਼ਸਰ ਪਿੱਛੇ ਦੌੜ ਕੇ ਆਏ ਅਤੇ ਕਿਹਾ ਕਿ ਉਨ੍ਹਾਂ ਉੱਤੇ “ਉੱਪਰੋਂ ਬਹੁਤ ਪ੍ਰੈਸ਼ਰ” ਹੈ ਤੇ 50,000 ਰੁਪਏ ਦਾ ਚਲਾਨ ਕੱਟ ਦਿੱਤਾ ਗਿਆ। ਇਹ ਗੱਲ ਖ਼ੁਦ ਅਫ਼ਸਰਾਂ ਨੇ ਮੰਨੀ ਕਿ ਉਨ੍ਹਾਂ ਉੱਤੇ ਦਬਾਅ ਹੈ, ਜੋ ਸਾਬਤ ਕਰਦਾ ਹੈ ਕਿ ਇਹ ਸਭ ਕੁਝ ਉੱਪਰੋਂ ਆਏ ਹੁਕਮਾਂ ਤਹਿਤ ਕੀਤਾ ਗਿਆ।
ਬਲਤੇਜ ਪੰਨੂ ਨੇ ਸਵਾਲ ਖੜ੍ਹਾ ਕਰਦਿਆਂ ਕਿਹਾ ਕਿ ਕੀ ਅੱਜ ਤੱਕ ਭਾਰਤ ਦੇ ਕਿਸੇ ਸੂਬੇ ਦੇ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਏਅਰਪੋਰਟ ‘ਤੇ ਤਿੰਨ ਘੰਟੇ ਰੋਕੀ ਰੱਖਿਆ ਗਿਆ ਹੈ? ਕੀ ਅੱਜ ਤੱਕ ਕਿਸੇ ਸੂਬੇ ਦੇ ਮੁੱਖ ਮੰਤਰੀ ਨੂੰ 50,000 ਰੁਪਏ ਦਾ ਚਲਾਨ ਕੱਟ ਕੇ ਜ਼ਲੀਲ ਕੀਤਾ ਗਿਆ ਹੈ? ਇਹ ਸਿਰਫ਼ ਤੇ ਸਿਰਫ਼ ਇਸ ਕਰਕੇ ਹੋ ਰਿਹਾ ਹੈ ਕਿ ਭਗਵੰਤ ਮਾਨ ਪੰਜਾਬੀ ਹਨ, ਪੰਜਾਬ ਦੇ ਮੁੱਖ ਮੰਤਰੀ ਹਨ ਤੇ ਪੰਜਾਬ ਦੀ ਬਿਹਤਰੀ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।
ਪੰਨੂ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੀ ਤਰੱਕੀ ਤੋਂ ਖ਼ੌਫ਼ਜ਼ਦਾ ਹੈ। ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਪੰਜਾਬ ਕਿਸੇ ਵੀ ਮਾਮਲੇ ਵਿੱਚ ਤਰੱਕੀ ਕਰੇ, ਪੰਜਾਬ ਦਾ ਭਲਾ ਸੋਚਣ ਵਾਲਾ ਕੋਈ ਮੁੱਖ ਮੰਤਰੀ ਪੰਜਾਬੀਆਂ ਨੂੰ ਮਿਲੇ। ਕੇਂਦਰ ਸਰਕਾਰ ਹਰ ਤਰ੍ਹਾਂ ਦੇ ਅੜਿੱਕੇ ਡਾਹ ਰਹੀ ਹੈ, ਹਰ ਤਰ੍ਹਾਂ ਦੀਆਂ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ, ਪਰ ਪੰਜਾਬ ਦੀ ਜ਼ਮੀਰ ਨੂੰ ਕੋਈ ਦਬਾ ਨਹੀਂ ਸਕਦਾ।
10/21/2026
ਪੰਜਾਬ📍 ਪੰਜਾਬ
ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਦੇ ਬੱਸ ਸਟੈਂਡ ਨੇੜੇ ਕਾਰ ਅਤੇ ਅਣਪਛਾਤੇ ਵਾਹਨ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ ਕਾਰ ‘ਚ ਜਾ ਰਹੇ ‘ਆਪ’ ਆਗੂ ਬੁੱਧ ਰਾਮ ਉਰਫ ਸੋਨੂੰ ਚੌਧਰੀ ਦੀ ਮੌਤ ਹੋ ਗਈ।
ਸ੍ਰੀ ਆਨੰਦਪੁਰ ਸਾਹਿਬ: ਸ੍ਰੀ ਆਨੰਦਪੁਰ ਸਾਹਿਬ ਦੇ ਬੱਸ ਸਟੈਂਡ ਨੇੜੇ ਕਾਰ ਅਤੇ ਅਣਪਛਾਤੇ ਵਾਹਨ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ ਕਾਰ ‘ਚ ਜਾ ਰਹੇ ‘ਆਪ’ ਆਗੂ ਬੁੱਧ ਰਾਮ ਉਰਫ ਸੋਨੂੰ ਚੌਧਰੀ ਦੀ ਮੌਤ ਹੋ ਗਈ। ਮ੍ਰਿਤਕ ਬੁੱਧ ਰਾਮ ਉਰਫ਼ ਸੋਨੂੰ ਚੌਧਰੀ ਦੀ ਪਤਨੀ ਪਰਵਿੰਦਰ ਕੌਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਸੋਨੂੰ ਚੌਧਰੀ ਦੀ ਪਤਨੀ ਪਰਵਿੰਦਰ ਕੌਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਪਿੰਡ ਲੋਅਰ ਮੀਢਵਾਂ ਥਾਣਾ ਸ੍ਰੀ ਆਨੰਦਪੁਰ ਸਾਹਿਬ ਦੀ ਵਸਨੀਕ ਹੈ। ਉਸ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 14 ਸਾਲ ਪਹਿਲਾਂ ਬੁੱਧ ਰਾਮ ਪੁੱਤਰ ਤੇਲੂ ਰਾਮ ਵਾਸੀ ਮੇਂਢਵਾ ਨਾਲ ਹੋਇਆ ਸੀ। ਉਸਨੇ ਅੱਗੇ ਦੱਸਿਆ ਕਿ ਬੀਤੇ ਦਿਨ ਬੁੱਧ ਰਾਮ ਆਪਣੀ ਕਾਰ ਵਿੱਚ ਆਪਣੇ ਦੋਸਤਾਂ ਨਾਲ ਰਿਜੈਂਟ ਹੋਟਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਪਾਰਟੀ ਵਿੱਚ ਗਏ ਸਨ ਅਤੇ ਜਦੋਂ ਉਹ ਕਾਫੀ ਦੇਰ ਤੱਕ ਘਰ ਨਾ ਪਰਤੇ ਤਾਂ ਉਸਨੇ ਆਪਣੇ ਪਤੀ ਨੂੰ ਫ਼ੋਨ ਕੀਤਾ ਪਰ ਉਨ੍ਹਾਂ ਨੇ ਫ਼ੋਨ ਨਹੀਂ ਚੁੱਕਿਆ। ਉਹ ਆਪਣੇ ਗੁਆਂਢੀ ਬਲਬੀਰ ਸਿੰਘ, ਕ੍ਰਿਸ਼ਨ ਚੰਦ ਪੁੱਤਰ ਰਾਖਾ ਰਾਮ ਦੇ ਨਾਲ ਕਿਸ਼ਨ ਚੰਦ ਦੀ ਕਾਰ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੇ ਰੀਜੈਂਟ ਹੋਟਲ ਵਿੱਚ ਗਏ ਅਤੇ ਜਦੋਂ ਉਹ ਹੋਟਲ ਤੋਂ ਥੋੜ੍ਹਾ ਅੱਗੇ ਜਾ ਕੇ ਯੂ-ਟਰਨ ਲੈ ਕੇ ਵਾਪਸ ਆਏ ਤਾਂ ਬੁੱਧ ਰਾਮ ਆਪਣੀ ਕਾਰ ਵਿੱਚ ਅੱਗੇ ਜਾ ਰਹੇ ਸਨ। ਉਹ ਆਪਣੀ ਕਾਰ ਵਿੱਚ ਉਨ੍ਹਾਂ ਦਾ ਪਿੱਛਾ ਕਰ ਰਿਹਾ ਸੀ ਅਤੇ ਜਦੋਂ ਬੁੱਧ ਰਾਮ ਦੀ ਕਾਰ ਸ੍ਰੀ ਅਨੰਦਪੁਰ ਸਾਹਿਬ ਦੇ ਬੱਸ ਸਟੈਂਡ ਨੇੜੇ ਪਹੁੰਚੀ ਤਾਂ ਕਾਰ ਨੇ ਅਚਾਨਕ ਅੱਗੇ ਜਾ ਰਹੇ ਵਾਹਨ ਨੂੰ ਬ੍ਰੇਕ ਲਗਾ ਦਿੱਤੀ ਅਤੇ ਉਕਤ ਗੱਡੀ ਨਾਲ ਟਕਰਾ ਗਈ।
ਉਹ ਸਾਰੇ ਤੁਰੰਤ ਆਪਣੀ ਕਾਰ ਤੋਂ ਹੇਠਾਂ ਉਤਰੇ ਅਤੇ ਉਨ੍ਹਾਂ ਨੂੰ (ਬੁੱਧ ਰਾਮ) ਬਾਹਰ ਕੱਢਣ ਲੱਗੇ, ਜਿਨ੍ਹਾਂ ਦੇ ਮੱਥੇ ‘ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ। ਉਸ ਨੇ ਦੱਸਿਆ ਕਿ ਅਣਪਛਾਤੇ ਵਾਹਨ ਦਾ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਉਹ ਆਪਣੇ ਜ਼ਖਮੀ ਪਤੀ ਬੁੱਧ ਰਾਮ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲੈ ਗਈ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਬੁੱਧ ਰਾਮ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਬੁੱਧ ਰਾਮ ਦੀ ਪਤਨੀ ਨੇ ਦੱਸਿਆ ਕਿ ਇਹ ਹਾਦਸਾ ਅਣਪਛਾਤੇ ਵਾਹਨ ਦੇ ਡਰਾਈਵਰ ਦੀ ਲਾਪਰਵਾਹੀ ਨਾਲ ਗੱਡੀ ਦੀ ਬ੍ਰੇਕ ਲਗਾਉਣ ਕਾਰਨ ਵਾਪਰਿਆ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬੁੱਧ ਰਾਮ ਉਰਫ ਸੋਨੂੰ ਚੌਧਰੀ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ।
10/21/2026
ਪੰਜਾਬ📍 ਪੰਜਾਬ
ਮੋਹਾਲੀ ਵਿੱਚ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੀ 52 ਸਾਲਾ ਮਨਜੀਤ ਕੌਰ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ 13 ਲੱਖ 18 ਹਜ਼ਾਰ 900 ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ।
ਮੋਹਾਲੀ ਵਿੱਚ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੀ 52 ਸਾਲਾ ਮਨਜੀਤ ਕੌਰ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ 13 ਲੱਖ 18 ਹਜ਼ਾਰ 900 ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਬੀਮਾ ਕੰਪਨੀ ਨੂੰ ਮੁਆਵਜ਼ੇ ਦੀ ਰਕਮ ਅਰਜ਼ੀ ਦਾਇਰ ਕਰਨ ਦੀ ਮਿਤੀ ਤੋਂ 7.5% ਸਾਲਾਨਾ ਵਿਆਜ ਸਮנת ਦੇਣ ਦੇ ਨਿਰਦੇਸ਼ ਦਿੱਤੇ ਹਨ। ਮ੍ਰਿਤਕਾ ਦੇ ਪਰਿਵਾਰ ਨੇ ਅਦਾਲਤ ਤੋਂ 30 ਲੱਖ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਸੀ।
ਇਹ ਮਾਮਲਾ ਇੱਕ ਸਾਲ ਪੁਰਾਣਾ ਹੈ। 25 ਅਪ੍ਰੈਲ 2023 ਦਾ ਹੈ। ਮਨਜੀਤ ਕੌਰ ਟੀ.ਡੀ.ਆਈ. ਸਿਟੀ, ਮੋਹਾਲੀ ਵਿੱਚ ਘਰਾਂ ਵਿੱਚ ਕੰਮ ਕਰਨ ਜਾ ਰਹੀ ਸੀ। ਸਵੇਰੇ ਕਰੀਬ 7 ਵਜੇ ਇੱਕ ਕਾਰ ਨੇ ਉਸ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਸਿਵਲ ਹਸਪਤਾਲ ਮੋਹਾਲੀ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਸੋਹਾਣਾ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਮੁਆਵਜ਼ੇ ਦੀ ਸੁਣਵਾਈ ਦੌਰਾਨ ਪਰਿਵਾਰ ਮ੍ਰਿਤਕਾ ਦੀ ਕਮਾਈ ਦਾ ਪੱਕਾ ਸਬੂਤ ਪੇਸ਼ ਨਹੀਂ ਕਰ ਸਕਿਆ। ਇਸ 'ਤੇ ਟ੍ਰਿਬਿਊਨਲ ਨੇ ਘਰੇਲੂ ਕੰਮ ਅਤੇ ਪਰਿਵਾਰ ਲਈ ਔਰਤ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਉਸ ਦੀ ਕਾਲਕ੍ਰਿਪਕ (ਕਲਪਿਤ) ਆਮਦਨ 15,000 ਰੁਪਏ ਪ੍ਰਤੀ ਮਹੀਨਾ ਤੈਅ ਕੀਤੀ। ਅਦਾਲਤ ਨੇ ਟਿੱਪਣੀ ਕੀਤੀ ਕਿ ਘਰੇਲੂ ਔਰਤ ਦੀਆਂ ਸੇਵਾਵਾਂ ਅਨਮੋਲ ਹੁੰਦੀਆਂ ਹਨ ਅਤੇ ਉਨ੍ਹਾਂ ਦੇ ਮੁੱਲ ਨੂੰ ਸਿਰਫ਼ ਕਿਸੇ ਆਮ ਕਰਮਚਾਰੀ ਦੀਆਂ ਸੇਵਾਵਾਂ ਦੇ ਆਧਾਰ 'ਤੇ ਨਹੀਂ ਪਰਖਿਆ ਜਾ ਸਕਦਾ।
ਅਦਾਲਤ ਨੇ ਆਮਦਨ ਵਿੱਚ 10% ਭਵਿੱਖ ਦੀਆਂ ਸੰਭਾਵਨਾਵਾਂ ਨੂੰ ਜੋੜ ਕੇ ਮਾਸਿਕ ਆਮਦਨ 16,500 ਰੁਪਏ ਮੰਨੀ। ਮ੍ਰਿਤਕਾ ਦੀ ਉਮਰ 52 ਸਾਲ ਹੋਣ ਕਾਰਨ 11 ਦਾ ਮਲਟੀਪ্লাਇਰ ਲਾਗੂ ਕੀਤਾ ਗਿਆ। ਇਸ ਦੇ ਆਧਾਰ 'ਤੇ ਪਰਿਵਾਰ ਨੂੰ ਆਰਥਿਕ ਨਿਰਭਰਤਾ ਦੇ ਨੁਕਸਾਨ ਲਈ 10.89 ਲੱਖ ਰੁਪਏ ਦੇਣ ਦਾ ਫ਼ੈਸਲਾ ਸੁਣਾਇਆ ਗਿਆ।
ਅਦਾਲਤ ਨੇ ਕਾਰ ਚਾਲਕ ਅਨੀਤਾ ਅਤੇ ਵਾಹਨ ਮਾਲਕ ਸੋਨੂੰ ਸਿੰਘ ਨੂੰ ਹਾਦਸੇ ਲਈ ਜ਼ਿੰਮੇਵਾਰ ਮੰਨਿਆ। ਵਾਹਨ ਦਾ ਵੈਧ ਬੀਮਾ ਹੋਣ ਕਾਰਨ ਬੀਮਾ ਕੰਪਨੀ ਨੂੰ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
10/21/2026
ਪੰਜਾਬ📍 ਪੰਜਾਬ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਦਿਆਂ ਚੁਣੌਤੀ ਦਿੱਤੀ ਕਿ ਉਹ ਚੋਣਾਂ ਵਿੱਚ ਸਿਆਸੀ ਲਾਹਾ ਖੱਟਣ ਲਈ ਪੰਜਾਬ ਦੇ ਨਸ਼ਿਆਂ ਦੇ ਸੰਕਟ ਅਤੇ ਪੀੜਤ ਪਰਿਵਾਰਾਂ ਦੇ ਦੁੱਖ-ਦਰਦ ਦਾ ਫਾਇਦਾ ਚੁੱਕਣ ਦੀ ਬਜਾਏ ਆਪਣੇ ਸਾਲਾਂ ਦੇ ਸ਼ਾਸਨ ਦੌਰਾਨ ਨਸ਼ਾ ਤਸਕਰੀ ਨੂੰ ਰੋਕਣ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਦਿਆਂ ਚੁਣੌਤੀ ਦਿੱਤੀ ਕਿ ਉਹ ਚੋਣਾਂ ਵਿੱਚ ਸਿਆਸੀ ਲਾਹਾ ਖੱਟਣ ਲਈ ਪੰਜਾਬ ਦੇ ਨਸ਼ਿਆਂ ਦੇ ਸੰਕਟ ਅਤੇ ਪੀੜਤ ਪਰਿਵਾਰਾਂ ਦੇ ਦੁੱਖ-ਦਰਦ ਦਾ ਫਾਇਦਾ ਚੁੱਕਣ ਦੀ ਬਜਾਏ ਆਪਣੇ ਸਾਲਾਂ ਦੇ ਸ਼ਾਸਨ ਦੌਰਾਨ ਨਸ਼ਾ ਤਸਕਰੀ ਨੂੰ ਰੋਕਣ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਨਸ਼ਿਆਂ ਦੇ ਮੁੱਖ ਸਰੋਤਾਂ ‘ਤੇ ਰੋਕ ਲਾਉਣ, ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਤਸਕਰੀ ਦੇ ਨੈੱਟਵਰਕ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਗੁਜਰਾਤ ਵਿੱਚ 2,200 ਕਿੱਲੋ ਹੈਰੋਇਨ ਨੂੰ ‘ਚੂਹਿਆਂ ਦੁਆਰਾ ਖਾ ਜਾਣ’ ਦੇ ਦਿੱਤੇ ਗਏ ਸਪੱਸ਼ਟੀਕਰਨ ‘ਤੇ ਜਵਾਬ ਮੰਗਿਆ ਅਤੇ ਮੁੰਬਈ ਵਿੱਚ ਇੱਕ ਬਾਲੀਵੁੱਡ ਅਦਾਕਾਰ ਨਾਲ ਵਾਪਰੀ ਫਾਇਰਿੰਗ ਦੀ ਘਟਨਾ ਦੌਰਾਨ ਭਾਜਪਾ ਸ਼ਾਸਿਤ ਹਰਿਆਣਾ ਅਤੇ ਰਾਜਸਥਾਨ ਤੱਕ ਫੈਲੇ ਗੈਂਗਸਟਰਾਂ ਦੇ ਨੈੱਟਵਰਕ ’ਤੇ ਵੀ ਸਵਾਲ ਚੁੱਕੇ।
ਅਮਿਤ ਸ਼ਾਹ ਨੂੰ ਰਾਜਨੀਤਿਕ ਹਿੱਤਾਂ ਦੀ ਬਜਾਏ ਸੱਚੀ ਹਮਦਰਦੀ ਨਾਲ ਪੀੜਤ ਪਰਿਵਾਰਾਂ ਨੂੰ ਮਿਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਹੋਛੀ ਰਾਜਨੀਤੀ ਕਰਨ ਦੀ ਬਜਾਏ ਐਨ.ਡੀ.ਪੀ.ਐਸ. ਐਕਟ ਨੂੰ ਮਜ਼ਬੂਤ ਕਰੇ ਅਤੇ ਨਸ਼ਾ ਨੈੱਟਵਰਕਾਂ ਨੂੰ ਖ਼ਤਮ ਕਰਨ ਦੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਵੇ।
ਪੰਜਾਬ ਵਿੱਚ ਪਿਛਲੇ ਦਿਨੀਂ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਬਾਰੇ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਦੋਂ ਚਾਹੁਣ ਪੰਜਾਬ ਆ ਸਕਦੇ ਹਨ, ਉਨ੍ਹਾਂ ਦਾ ਸਵਾਗਤ ਹੈ। ਪਰ ਭਾਜਪਾ ਇਹ ਪ੍ਰਚਾਰ ਕਰ ਰਹੀ ਹੈ ਕਿ ਉਹ ਪੰਜਾਬ ਨੂੰ ਬਚਾਉਣ ਅਤੇ ਇਸ ਨੂੰ ਨਸ਼ਾ ਮੁਕਤ ਕਰਨ ਆਈ ਹੈ। ਮੇਰੇ ਗ੍ਰਹਿ ਮੰਤਰੀ ਨੂੰ ਕੁਝ ਸਵਾਲ ਹਨ। ਜਦੋਂ 2007 ਤੋਂ 2017 ਤੱਕ ਅਕਾਲੀ ਦਲ ਨਾਲ ਗੱਠਜੋੜ ਦੌਰਾਨ ਤੁਹਾਡੀ ਸਰਕਾਰ ਸੱਤਾ ਵਿੱਚ ਸੀ ਅਤੇ ਨਸ਼ਿਆਂ ਦੀ ਸਮੱਸਿਆ ਇੱਕ ਵੱਡੇ ਸੰਕਟ ਵਿੱਚ ਬਦਲ ਗਈ ਸੀ, ਕੁਇੰਟਲਾਂ ਦੇ ਹਿਸਾਬ ਨਾਲ ਨਸ਼ੇ ਆ ਰਹੇ ਸਨ, ਉਦੋਂ ਤੁਹਾਨੂੰ ਪੰਜਾਬ ਨੂੰ ਬਚਾਉਣ ਦੀ ਚਿੰਤਾ ਕਿਉਂ ਨਹੀਂ ਹੋਈ? ਤੁਸੀਂ ਉਦੋਂ ਕਾਰਵਾਈ ਕਿਉਂ ਨਹੀਂ ਕੀਤੀ?”
ਮੁੱਖ ਮੰਤਰੀ ਨੇ ਕਿਹਾ ਕਿ ਉਸ ਸਮੇਂ ਵੀ ਤਤਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਸੀ.ਬੀ.ਆਈ. ਜਾਂਚ ਦੀ ਮੰਗ ਵਾਰ-ਵਾਰ ਉੱਠੀ ਸੀ, ਪਰ ਅਜਿਹੀ ਕੋਈ ਜਾਂਚ ਦੇ ਹੁਕਮ ਨਹੀਂ ਦਿੱਤੇ ਗਏ ਕਿਉਂਕਿ ਅਕਾਲੀ ਦਲ, ਭਾਜਪਾ ਦਾ ਗਠਜੋੜ ਭਾਈਵਾਲ ਸੀ।
ਉਨ੍ਹਾਂ ਨੇ ਸਵਾਲ ਕੀਤਾ ਕਿ ਕੇਂਦਰ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਨੇ ਉਦੋਂ ਕਾਰਵਾਈ ਕਿਉਂ ਨਹੀਂ ਕੀਤੀ, ਜਦੋਂ ਵੱਡੇ ਨਸ਼ਾ ਤਸਕਰਾਂ ਨੇ ਕਥਿਤ ਤੌਰ ‘ਤੇ ਰਸੂਖਦਾਰ ਮੰਤਰੀਆਂ ਅਤੇ ਸਿਆਸੀ ਹਸਤੀਆਂ ਦੇ ਨਾਂ ਲਏ ਸਨ। ਉਨ੍ਹਾਂ ਪੁੱਛਿਆ, “ਤੁਹਾਡੀ ਸਰਕਾਰ ਸਾਲ 2014 ਵਿੱਚ ਕੇਂਦਰ ਵਿੱਚ ਸੱਤਾ ਵਿੱਚ ਆਈ ਸੀ। ਉਸ ਤੋਂ ਬਾਅਦ ਵੀ ਨਸ਼ਿਆਂ ਦਾ ਕਾਰੋਬਾਰ ਚੱਲਦਾ ਰਿਹਾ ਅਤੇ ਵੱਡੇ ਨਸ਼ਾ ਤਸਕਰਾਂ ਨੇ ਤਾਕਤਵਰ ਮੰਤਰੀਆਂ ਦੇ ਨਾਂ ਲਏ। ਤੁਸੀਂ ਉਦੋਂ ਕਾਰਵਾਈ ਕਿਉਂ ਨਹੀਂ ਕੀਤੀ? ਤੁਸੀਂ ਉਸ ਸਮੇਂ ਪੰਜਾਬ ਨੂੰ ਨਸ਼ਿਆਂ ਤੋਂ ਬਚਾਉਣ ਦੇ ਕੋਈ ਕਦਮ ਕਿਉਂ ਨਹੀਂ ਚੁੱਕਿਆ?”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਲੰਬੇ ਅੰਦੋਲਨ ਦੀ ਯਾਦ ਵੀ ਦਿਵਾਈ, ਜਿਸ ਦੌਰਾਨ 700 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆਈਆਂ ਅਤੇ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ, “ਜਦੋਂ ਕਿਸਾਨ ਤੁਹਾਡੇ ਕਾਲੇ ਕਾਨੂੰਨਾਂ ਖ਼ਿਲਾਫ਼ ਡੇਢ ਸਾਲ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ’ਤੇ ਬੈਠੇ ਸਨ ਤਾਂ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਸਨ। ਤੁਸੀਂ ਉਨ੍ਹਾਂ ਦੇ ਘਰਾਂ ਵਿੱਚ ਜਾਣ ਦੀ ਕੋਸ਼ਿਸ਼ ਵੀ ਕਿਉਂ ਨਹੀਂ ਕੀਤੀ? ਤੁਸੀਂ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ? ਪੰਜਾਬ ਸਰਕਾਰ ਨੇ ਉਨ੍ਹਾਂ ਸਾਰੇ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ।”
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਅੰਦੋਲਨ ਦੌਰਾਨ ਕਿਸਾਨਾਂ ‘ਤੇ ਢਾਹੇ ਗਏ ਜ਼ੁਲਮਾਂ ਅਤੇ ਤਕਲੀਫ਼ਾਂ ਨੂੰ ਪੰਜਾਬ ਦੇ ਲੋਕਾਂ ਦੇ ਚੇਤੇ ‘ਚੋਂ ਨਹੀਂ ਮਿਟਾ ਸਕਦੀ।
ਨਸ਼ਿਆਂ ਨਾਲ ਨਜਿੱਠਣ ਬਾਰੇ ਭਾਜਪਾ ਦੇ ਦਾਅਵਿਆਂ ‘ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਸਥਾਨ ‘ਚ ਨਸ਼ਿਆਂ ਦੀ ਸਮੱਸਿਆ, ਹਰਿਆਣਾ ‘ਚ ਗੈਂਗਸਟਰਾਂ ਦੀ ਮੌਜੂਦਗੀ ਅਤੇ ਗੁਜਰਾਤ ਤੋਂ ਆਉਂਦੀਆਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਵੱਲ ਇਸ਼ਾਰਾ ਕੀਤਾ। ਉਨ੍ਹਾਂ ਪੁੱਛਿਆ, “ਅੱਜ ਰਾਜਸਥਾਨ ਵਿੱਚ ਨਸ਼ਿਆਂ ਦੀ ਸਭ ਤੋਂ ਵੱਡੀ ਸਮੱਸਿਆ ਹੈ, ਜਦੋਂ ਕਿ ਹਰਿਆਣਾ ਗੈਂਗਸਟਰਾਂ ਦੀ ਨਰਸਰੀ ਬਣ ਚੁੱਕਾ ਹੈ। ਗੁਜਰਾਤ ਤੋਂ ਨਸ਼ੇ ਆ ਰਹੇ ਹਨ। ਪੰਜਾਬ ਪੁਲਿਸ ਨੇ ਤੁਹਾਡੇ ਮਿੱਤਰ ਅਡਾਨੀ ਦੁਆਰਾ ਸੰਚਾਲਿਤ ਕਾਂਡਲਾ ਪੋਰਟ ਤੋਂ ਲਗਭਗ 3,000 ਕਿੱਲੋ ਦੀਆਂ ਖੇਪਾਂ ਵਾਰ-ਵਾਰ ਬਰਾਮਦ ਕੀਤੀਆਂ ਹਨ। ਤੁਸੀਂ ਨਸ਼ਿਆਂ ਨੂੰ ਦੇਸ਼ ਵਿੱਚ ਦਾਖਲ ਹੋਣ ਵਾਲੇ ਮੁੱਖ ਸਰੋਤ ‘ਤੇ ਹੀ ਕਿਉਂ ਨਹੀਂ ਰੋਕ ਸਕਦੇ?”
ਉਨ੍ਹਾਂ ਕਿਹਾ, “50 ਕਿਲੋਮੀਟਰ ਤੱਕ ਫੈਲੀ ਸਰਹੱਦੀ ਸੀਮਾ ਬੀ.ਐਸ.ਐਫ. ਦੇ ਕੰਟਰੋਲ ਹੇਠ ਹੈ ਅਤੇ ਤੁਸੀਂ ਕੇਂਦਰੀ ਗ੍ਰਹਿ ਮੰਤਰੀ ਹੋ। ਤੁਸੀਂ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕਿਉਂ ਨਹੀਂ ਕੀਤੀ? ਚੋਣਾਂ ਨੇੜੇ ਆਉਣ ‘ਤੇ ਹੀ ਤੁਹਾਨੂੰ ਪੰਜਾਬ ਕਿਉਂ ਯਾਦ ਆਉਂਦਾ ਹੈ?”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਕਈ ਮੁਲਾਕਾਤਾਂ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਪਾਕਿਸਤਾਨ ਨਾਲ ਲਗਦੀ ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਲਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ, “ਮੈਂ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਲਾਉਣ ਲਈ ਤੁਹਾਨੂੰ ਵਾਰ-ਵਾਰ ਬੇਨਤੀ ਕੀਤੀ ਹੈ। ਤੁਸੀਂ ਲੋੜੀਂਦਾ ਸਿਸਟਮ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ। ਅਸੀਂ ਬੀ.ਐਸ.ਐਫ. ਦੇ ਸਹਿਯੋਗ ਨਾਲ ਆਪਣਾ ਸਿਸਟਮ ਲਾਇਆ, ਫਿਰ ਵੀ ਤੁਸੀਂ ਲੋੜੀਂਦੀ ਕਾਰਵਾਈ ਨਹੀਂ ਕੀਤੀ,”
ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਦੇ ਨਸ਼ਿਆਂ ਦੀ ਸਮੱਸਿਆ ਦਾ ਸਿਆਸੀ ਲਾਹਾ ਖੱਟਣ ਦੀ ਬਜਾਏ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਅਤੇ ਭਾਰਤ ਵਿੱਚ ਨਸ਼ਿਆਂ ਦੇ ਦਾਖਲੇ ਨੂੰ ਰੋਕਣ ਦੀ ਆਪਣੀ ਜ਼ਿੰਮੇਵਾਰੀ ਪੂਰੀ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੰਬਈ ਵਿੱਚ ਇੱਕ ਫਿਲਮੀ ਅਦਾਕਾਰ ਨਾਲ ਵਾਪਰੀ ਫਾਇਰਿੰਗ ਦੀ ਘਟਨਾ ਅਤੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਤਾਰ ਰਾਜਸਥਾਨ ਦੇ ਕੋਟਾ ਅਤੇ ਹਰਿਆਣਾ ਦੇ ਕੁਰੂਕਸ਼ੇਤਰ ਨਾਲ ਜੁੜੇ ਹੋਣ ਦਾ ਹਵਾਲਾ ਦਿੰਦਿਆਂ ਅਮਨ-ਕਾਨੂੰਨ ਦੀ ਸਥਿਤੀ ‘ਤੇ ਭਾਜਪਾ ਦੇ ਦਾਅਵਿਆਂ ‘ਤੇ ਸਵਾਲ ਚੁੱਕੇ। ਉਨ੍ਹਾਂ ਪੁੱਛਿਆ, “ਮੁੰਬਈ ਵਿੱਚ ਇੱਕ ਫਿਲਮੀ ਅਦਾਕਾਰ ‘ਤੇ ਸ਼ਰੇਆਮ ਫਾਇਰਿੰਗ ਦੀ ਘਟਨਾ ਵਾਪਰੀ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕਿੱਥੋਂ ਫੜੇ ਗਏ? ਉਨ੍ਹਾਂ ਦੇ ਤਾਰ ਕਿੱਥੇ ਮਿਲੇ? ਹਰਿਆਣਾ ਦੇ ਕੁਰੂਕਸ਼ੇਤਰ ਵਿੱਚ। ਹਰਿਆਣਾ ਅਤੇ ਰਾਜਸਥਾਨ ਵਿੱਚ ਕੌਣ ਸੱਤਾ ਵਿੱਚ ਹੈ? ਤੁਸੀਂ ਪੰਜਾਬ ਆ ਕੇ ਅਮਨ-ਕਾਨੂੰਨ ਦੀ ਗੱਲ ਕਰਦੇ ਹੋ, ਪਰ ਤੁਹਾਡੀ ਆਪਣੀ ਪਾਰਟੀ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਕੀ ਹੋ ਰਿਹਾ ਹੈ?”
ਉਨ੍ਹਾਂ ਕਿਹਾ, “ਭਾਜਪਾ, ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਜਿੱਤਣ ਵਿੱਚ ਅਸਮਰੱਥ ਹੈ, ਇਸੇ ਲਈ ਇਹ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਲਈ ਕੋਈ ਨਾ ਕੋਈ ਬਹਾਨਾ ਲੱਭਦੀ ਰਹਿੰਦੀ ਹੈ। ਅਸੀਂ ਪਹਿਲਾਂ ਹੀ ਸੀ.ਬੀ.ਆਈ. ਜਾਂਚ ਦੀ ਸਿਫਾਰਸ਼ ਕਰ ਦਿੱਤੀ ਹੈ। ਅਸੀਂ ਕਿਸੇ ਨੂੰ ਨਹੀਂ ਬਚਾਉਂਦੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਗੈਂਗਸਟਰ ਨੈੱਟਵਰਕ ਦੀ ਪੁਸ਼ਤਪਨਾਹੀ ਕਰ ਰਹੀ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਸਪੱਸ਼ਟੀਕਰਨ ਮੰਗਿਆ ਕਿ ਵੱਡੇ ਕਤਲਾਂ ਦੀ ਜ਼ਿੰਮੇਵਾਰੀ ਲੈਣ ਵਾਲੇ ਲੋਕ ਗੁਜਰਾਤ ਦੀ ਸਾਬਰਮਤੀ ਅਤੇ ਤਿਹਾੜ ਜੇਲ੍ਹ ਸਮੇਤ ਹੋਰ ਜੇਲ੍ਹਾਂ ਵਿੱਚ ਕਿਉਂ ਬੰਦ ਹਨ। ਉਨ੍ਹਾਂ ਕਿਹਾ, “ਤੁਸੀਂ ਗੈਂਗਸਟਰਾਂ ਵਿਰੁੱਧ ਕਾਰਵਾਈ ਦੀ ਗੱਲ ਕਰਦੇ ਹੋ, ਪਰ ਵੱਡੇ ਕਤਲਾਂ ਦੀ ਜ਼ਿੰਮੇਵਾਰੀ ਲੈਣ ਵਾਲੇ ਕਿੱਥੇ ਬੰਦ ਹਨ? ਉਹ ਸਾਬਰਮਤੀ ਜੇਲ੍ਹ ਅਤੇ ਗੁਜਰਾਤ ਦੀਆਂ ਹੋਰ ਜੇਲ੍ਹਾਂ ਦੇ ਨਾਲ-ਨਾਲ ਤਿਹਾੜ ਜੇਲ੍ਹ ਵਿੱਚ ਹਨ। ਇਹ ਜੇਲ੍ਹਾਂ ਕਿਸ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਹਨ? ਇਹ ਤੁਹਾਡੀ ਸਰਕਾਰ ਦੇ ਅਧੀਨ ਆਉਂਦੀਆਂ ਹਨ। ਪੰਜਾਬ ਆਉਣ ਤੋਂ ਪਹਿਲਾਂ ਤੁਹਾਨੂੰ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ ਅਤੇ ਆਪਣੇ ਘਰ ਸੁਧਾਰ ਕਰਨਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪ੍ਰਤੀ ਭਾਜਪਾ ਦੀ ਅਚਾਨਕ ਜਾਗੀ ਚਿੰਤਾ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਮੌਜੂਦਾ ਬਿਆਨ ਸੂਬੇ ਦੇ ਅਧਿਕਾਰਾਂ ਨਾਲ ਜੁੜੇ ਮੁੱਦਿਆਂ ’ਤੇ ਉਨ੍ਹਾਂ ਦੇ ਪਿਛਲੇ ਰਵੱਈਏ ਨਾਲ ਬਿਲਕੁਲ ਮੇਲ ਨਹੀਂ ਖਾਂਦੇ। ਉਨ੍ਹਾਂ ਸਵਾਲ ਕੀਤਾ, ‘‘ਜਦੋਂ ਤੁਸੀਂ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਨ ਦੀ ਗੱਲ ਕਰਦੇ ਹੋ ਤਾਂ ਉਦੋਂ ਪੰਜਾਬ ਲਈ ਤੁਹਾਡੀ ਚਿੰਤਾ ਕਿੱਥੇ ਹੁੰਦੀ ਹੈ? ਜਦੋਂ ਤੁਸੀਂ ਚੰਡੀਗੜ੍ਹ ਸਥਿਤ ਯੂਨੀਵਰਸਿਟੀ ਦੇ ਸਿੰਡੀਕੇਟ ’ਤੇ ਪੰਜਾਬ ਦਾ ਕੰਟਰੋਲ ਖੋਹਣ ਦੀ ਗੱਲ ਕਰਦੇ ਹੋ ਤਾਂ ਉਦੋਂ ਤੁਹਾਡੀ ਚਿੰਤਾ ਕਿੱਥੇ ਹੁੰਦੀ ਹੈ? ਜਦੋਂ ਤੁਸੀਂ ਪੰਜਾਬ ਦਾ ਪਾਣੀ ਰਾਜਸਥਾਨ ਅਤੇ ਹਰਿਆਣਾ ਨੂੰ ਦੇਣ ਦੀ ਗੱਲ ਕਰਦੇ ਹੋ ਉਦੋਂ ਪੰਜਾਬ ਲਈ ਤੁਹਾਡੀ ਚਿੰਤਾ ਕਿੱਥੇ ਹੁੰਦੀ ਹੈ? ਜਦੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਨੁਮਾਇੰਦਗੀ ਘਟਾਈ ਜਾਂਦੀ ਹੈ ਅਤੇ ਦਿੱਲੀ ਤੋਂ ਚੇਅਰਪਰਸਨ ਨਿਯੁਕਤ ਕੀਤੇ ਜਾਂਦੇ ਹਨ ਉਦੋਂ ਪੰਜਾਬ ਲਈ ਤੁਹਾਡੀ ਫਿਕਰਮੰਦੀ ਕਿੱਥੇ ਹੁੰਦੀ ਹੈ?’’
ਉਨ੍ਹਾਂ ਕਿਹਾ, ‘‘ਹੁਣ ਜਦੋਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਤੁਹਾਨੂੰ ਅਚਾਨਕ ਪੰਜਾਬ ਦੀ ਚਿੰਤਾ ਹੋਣ ਲੱਗੀ ਹੈ। ਪੰਜਾਬ ਦੇ ਲੋਕ ਬਹੁਤ ਸਿਆਣੇ ਹਨ, ਸਭ ਕੁਝ ਸਮਝਦੇ ਹਨ। ਉਹ ਆਪਣੇ ਨਾਲ ਹੋਏ ਅਨਿਆਂ ਨੂੰ ਨਹੀਂ ਭੁੱਲੇ ਖਾਸ ਕਰਕੇ ਕਿਸਾਨਾਂ ਨਾਲ ਕੀਤੇ ਗਏ ਸਲੂਕ ਨੂੰ ਤਾਂ ਬਿਲਕੁਲ ਵੀ ਨਹੀਂ। ਸ਼ਾਇਦ ਹੁਣ ਤੁਸੀਂ ਪੰਜਾਬ ਤੋਂ, ਅਨਿਆਂ ਖ਼ਿਲਾਫ਼ ਡਟਣ ਦਾ ਬਦਲਾ ਲੈਣ ਦੀ ਫਿਰਾਕ ਵਿੱਚ ਹੋ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਮਿਤ ਸ਼ਾਹ ਦੇ ਦੌਰੇ ਦਾ ਸਵਾਗਤ ਕੀਤਾ, ਪਰ ਨਾਲ ਹੀ ਉਨ੍ਹਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਹਾਲੀਆ ਘਟਨਾਵਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦਾ ਦੁੱਖ ਜ਼ਰੂਰ ਵੰਡਾਉਣ, ਪਰ ਉਨ੍ਹਾਂ ਦੀ ਪੀੜਾਂ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਕਿਹਾ, ‘‘ਉਨ੍ਹਾਂ ਨੂੰ ਮਿਲੋ, ਪਰ ਘੱਟੋ-ਘੱਟ ਇਸ ਤਰ੍ਹਾਂ ਦੀ ਸਿਆਸਤ ਤਾਂ ਨਾ ਕਰੋ। ਤੁਸੀਂ ਦਾਅਵਾ ਕਰਦੇ ਹੋ ਕਿ ਤੁਸੀਂ ਪੰਜਾਬ ਨੂੰ ਬਚਾਉਣ ਆਏ ਹੋ, ਪਰ ਜਦੋਂ ਸੂਬੇ ਦੇ ਹੱਕਾਂ ਦਾ ਮਸਲਾ ਹੁੰਦਾ ਹੈ, ਉਦੋਂ ਸ਼ਾਇਦ ਹੀ ਕਦੇ ਤੁਸੀਂ ਚਿੰਤਾ ਜਤਾਈ ਹੋਵੇ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਕਈ ਔਖੇ ਦੌਰ ਦੇਖੇ ਹਨ, ਪਰ ਇੱਥੋਂ ਦੇ ਲੋਕਾਂ ਦੀ ਦ੍ਰਿੜਤਾ ਅਤੇ ਹਿੰਮਤ ਸਦਕਾ ਇਹ ਹਰ ਵਾਰ ਮੁੜ ਉੱਠ ਖੜ੍ਹਾ ਹੋਇਆ ਹੈ। ਉਨ੍ਹਾਂ ਕਿਹਾ, ‘‘ਪੰਜਾਬ ਕਈ ਵਾਰ ਡਿੱਗਿਆ ਹੈ, ਪਰ ਹਰ ਵਾਰ ਮੁੜ ਉੱਠਿਆ ਹੈ। ਜੇ ਆਈ ਪੱਤਝੜ ਤਾਂ ਫੇਰ ਕੀ ਹੈ, ਤੂੰ ਅਗਲੀ ਰੁੱਤ ‘ਚ ਯਕੀਨ ਰੱਖੀਂ, ਮੈਂ ਲੱਭ ਕੇ ਕਿਤਿਓਂ ਲਿਆਉਨਾਂ ਕਲਮਾਂ, ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀਂ’’ ਇਨ੍ਹਾਂ ਲਫ਼ਜ਼ਾਂ ਨਾਲ ਉਨ੍ਹਾਂ ਨੇ ਹਿੰਮਤੀ ਤੇ ਜੁਝਾਰੂ ਪੰਜਾਬੀਆਂ ਨੂੰ ਹਲੂਣਿਆ।
ਉਨ੍ਹਾਂ ਕਿਹਾ, ‘‘ਪੰਜਾਬੀਆਂ ਨੇ ਹਮੇਸ਼ਾ ਜ਼ੁਲਮ ਅਤੇ ਅਨਿਆਂ ਵਿਰੁੱਧ ਆਹਡਾ ਲਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’, ਸ਼ੁਰੂ ਕੀਤੀ ਹੈ। ਅਸੀਂ ਇਸ ਤੋਂ ਪਿੱਛੇ ਨਹੀਂ ਹਟਾਂਗੇ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਸੀਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ ਅਤੇ ਅੱਗੇ ਵੀ ਉਨ੍ਹਾਂ ਨਾਲ ਖੜ੍ਹੇ ਰਹਾਂਗੇ। ਸੱਚ ਨੂੰ ਝੂਠ ਤੋਂ ਵੱਖ ਕਰਨ ਅਤੇ ਅਸਲੀਅਤ ਸਾਹਮਣੇ ਲਿਆਉਣ ਲਈ ਜੋ ਵੀ ਕਰਨਾ ਪਵੇਗਾ, ਅਸੀਂ ਪੂਰੀ ਸੁਹਿਰਦਤਾ ਨਾਲ ਕਰਾਂਗੇ। ਸਰਕਾਰ ਇਸ ਪਰਿਵਾਰ ਨੂੰ ਇਨਸਾਫ਼ ਦਿਵਾ ਕੇ ਰਹੇਗੀ।’’
ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਸਿਆਸੀ ਮੁਫ਼ਾਦਾਂ ਲਈ ਲੋਕਾਂ ਨੂੰ ਭੜਕਾਉਣ ਜਾਂ ਕਿਸੇ ਸੰਵੇਦਨਸ਼ੀਲ ਸਥਿਤੀ ਦਾ ਲਾਹਾ ਲੈਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਕਿਹਾ, ‘‘ਕੇਂਦਰੀ ਗ੍ਰਹਿ ਮੰਤਰੀ ਜੀ, ਕਿਰਪਾ ਕਰਕੇ ਇੱਥੇ ਆ ਕੇ ਲੋਕਾਂ ਨੂੰ ਭੜਕਾਉਣ ਜਾਂ ਉਨ੍ਹਾਂ ਨੂੰ ਭਾਵਨਾਤਮਕ ਤੌਰ ’ਤੇ ਬਲੈਕਮੇਲ ਕਰਨ ਦੀ ਕੋਸ਼ਿਸ਼ ਨਾ ਕਰੋ। ਲੋਕਾਂ ਨੇ ਤੁਹਾਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਨਿਭਾਓ। ਸਾਡੀਆਂ ਸਰਹੱਦਾਂ ਨੂੰ ਸੀਲ ਕਰੋ ਅਤੇ ਗੁਜਰਾਤ ਦੀਆਂ ਬੰਦਰਗਾਹਾਂ ’ਤੇ ਛਾਪੇਮਾਰੀ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਓ। ਪੰਜਾਬ ਪੁਲਿਸ ਨੇ ਲਗਭਗ 3,000 ਕਿਲੋ ਨਸ਼ੀਲੇ ਪਦਾਰਥਾਂ ਦੀ ਖੇਪ ਫੜੀ ਹੈ, ਪਰ ਉਨ੍ਹਾਂ ਨਸ਼ਿਆਂ ਦਾ ਕੀ ਬਣਿਆ ਜੋ ਫੜੇ ਜਾਣ ਤੋਂ ਬਿਨਾਂ ਹੀ ਲੰਘ ਗਏ?’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਜਰਾਤ ਵਿੱਚ 2200 ਕਿਲੋਗ੍ਰਾਮ ਹੈਰੋਇਨ ਨਾਲ ਜੁੜੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਇਸ ਸਪੱਸ਼ਟੀਕਰਨ ’ਤੇ ਸਵਾਲ ਉਠਾਇਆ ਕਿ ਜ਼ਬਤ ਕੀਤੇ ਨਸ਼ੀਲੇ ਪਦਾਰਥ ਚੂਹੇ ਖਾ ਗਏ। ਉਨ੍ਹਾਂ ਕਿਹਾ, “ਗੁਜਰਾਤ ਪੁਲਿਸ ਅਤੇ ਗੁਜਰਾਤ ਦੇ ਗ੍ਰਹਿ ਵਿਭਾਗ ਨੇ ਦੱਸਿਆ ਕਿ 2200 ਕਿਲੋਗ੍ਰਾਮ ਹੈਰੋਇਨ ਚੂਹੇ ਖਾ ਗਏ। ਇਸ ਦਾ ਮਤਲਬ ਹੈ ਕਿ ਨਸ਼ੀਲੇ ਪਦਾਰਥਾਂ ਦੀ ਹੇਰਾਫੇਰੀ ਕੀਤੀ ਗਈ ਜਾਂ ਬਿਨਾਂ ਕਿਸੇ ਤਸੱਲੀਬਖ਼ਸ਼ ਸਪੱਸ਼ਟੀਕਰਨ ਦੇ ਮਾਮਲੇ ਨੂੰ ਰਫ਼ਾ-ਦਫ਼ਾ ਕਰ ਦਿੱਤਾ ਗਿਆ। ਇਹ ਨਸ਼ੀਲੇ ਪਦਾਰਥ ਦੇਸ਼ ਵਿੱਚ ਕਿਤੇ ਨਾ ਕਿਤੇ ਜ਼ਰੂਰ ਪਹੁੰਚੇ ਹੋਣਗੇ। ਇਹ ਮੱਧ ਪ੍ਰਦੇਸ਼, ਦਿੱਲੀ, ਮੁੰਬਈ ਜਾਂ ਪੰਜਾਬ ਭੇਜੇ ਗਏ ਹੋ ਸਕਦੇ ਹਨ। ਕੇਂਦਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਨ੍ਹਾਂ ਦਾ ਕੀ ਕੀਤਾ ਗਿਆ।’’
ਉਨ੍ਹਾਂ ਨੇ ਭਾਜਪਾ ਵੱਲੋਂ ਕੀਤੇ ਕੰਮਾਂ ਦੀ ਖੁਦ ਹੀ ਪ੍ਰਸ਼ੰਸਾ ਕਰਨ ਅਤੇ ਇਨ੍ਹਾਂ ਸਵਾਲਾਂ ਨੂੰ ਨਜ਼ਰਅੰਦਾਜ਼ ਕਰਨ ਦੇ ਰੁਖ਼ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਾਰਟੀ ਇਹ ਉਮੀਦ ਨਹੀਂ ਕਰ ਸਕਦੀ ਕਿ ਲੋਕ ਬਿਨਾਂ ਕਿਸੇ ਜਵਾਬਦੇਹੀ ਦੇ ਉਨ੍ਹਾਂ ਦੇ ਦਾਅਵਿਆਂ ਨੂੰ ਸਵੀਕਾਰ ਕਰ ਲੈਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸਥਿਤੀ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਸਿਆਸੀ ਬਿਆਨਬਾਜ਼ੀ ਨਾਲ ਗੁੰਮਰਾਹ ਨਹੀਂ ਹੋਣਗੇ।
ਸਰਕਾਰ ਦੀ ਨਸ਼ਾ ਮੁਕਤ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਜਾਰੀ ਰਹੇਗੀ ਅਤੇ ਇਸ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਮੈਂ ਮੁੜ ਇਹ ਦੁਹਰਾਉਣਾ ਚਾਹੁੰਦਾ ਹਾਂ ਕਿ ’ਯੁੱਧ ਨਸ਼ਿਆਂ ਵਿਰੁੱਧ’ ਜਾਰੀ ਰਹੇਗਾ। ਅਸੀਂ ਇਸ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ ਅਤੇ ਇਸ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਹੋਰ ਵੀ ਵੱਡੇ ਯਤਨ ਕਰਾਂਗੇ। ਹਜ਼ਾਰਾਂ ਤਸਕਰ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲੋੜ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਉਨ੍ਹਾਂ ਦੇ ਘਰ ਅਤੇ ਹੋਰ ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ।”
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਇਹ ਕਾਰਵਾਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿੱਤੀ ਅਤੇ ਸੰਚਾਲਨ ਦੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਦਾ ਹਿੱਸਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਵਿੱਚ ਸੋਧ ਕਰਨ ਅਤੇ ਇਸ ਨੂੰ ਸਖ਼ਤ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਪਿੰਡਾਂ ਦੇ ਲੋਕ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੰਦੇ ਹਨ ਪਰ ਤਸਕਰਾਂ ਨੂੰ ਕਈ ਵਾਰ ਪੁਲਿਸ ਸਟੇਸ਼ਨ ਤੋਂ ਹੀ ਜ਼ਮਾਨਤ ਮਿਲ ਜਾਂਦੀ ਹੈ। ਜਦੋਂ ਤੱਕ ਪਿੰਡ ਵਾਸੀ ਘਰ ਪਰਤਦੇ ਹਨ, ਤਸਕਰ ਪਹਿਲਾਂ ਹੀ ਪਿੰਡ ਪਹੁੰਚ ਚੁੱਕਾ ਹੁੰਦਾ ਹੈ। ਕਾਨੂੰਨ ਇੰਨਾ ਕਮਜ਼ੋਰ ਹੈ ਕਿ ਇਸ ਧੰਦੇ ਵਿੱਚ ਸ਼ਾਮਲ ਅਪਰਾਧੀ ਜਲਦ ਵਾਪਸ ਆਉਣ ਵਿੱਚ ਸਫ਼ਲ ਹੋ ਜਾਂਦੇ ਹਨ। ਇਸ ਲਈ ਕਾਨੂੰਨ ਨੂੰ ਹੋਰ ਸਖ਼ਤ ਬਣਾਏ ਜਾਣ ਦੀ ਲੋੜ ਹੈ।”
ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਜ਼ਿੰਮੇਵਾਰੀਆਂ ’ਤੇ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਵਿੱਚ ਅੰਤਰਰਾਸ਼ਟਰੀ ਸਰਹੱਦਾਂ ਦੀ ਸੁਰੱਖਿਆ ਯਕੀਨੀ ਬਣਾਉਣਾ, ਨਸ਼ਿਆਂ ਨੂੰ ਉਨ੍ਹਾਂ ਦੇ ਸਰੋਤ ’ਤੇ ਹੀ ਰੋਕਣਾ, ਨਸ਼ਾ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨਾ ਅਤੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ ਤਾਂ ਜੋ ਨਸ਼ਾ ਤਸਕਰਾਂ ਨੂੰ ਸਖ਼ਤ ਨਤੀਜੇ ਭੁਗਤਣੇ ਪੈਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜੋ ਕੰਮ ਕਰਨ ਦੀ ਲੋੜ ਹੈ, ਉਹ ਕਰੋ। ਇਸ ਤਰ੍ਹਾਂ ਦੀ ਸੌੜੀ ਸਿਆਸੀ ਖੇਡ ਬੰਦ ਕਰੋ। ਪੰਜਾਬ ਨਸ਼ਿਆਂ ਵਿਰੁੱਧ ਲੜਨ ਲਈ ਦ੍ਰਿੜ ਹੈ ਅਤੇ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਵਾਲਿਆਂ ਵਿਰੁੱਧ ਦ੍ਰਿੜਤਾ ਨਾਲ ਕਾਰਵਾਈ ਜਾਰੀ ਰੱਖੇਗੀ।”
10/21/2026
ਪੰਜਾਬ📍 ਪੰਜਾਬ
ਫਿਰੋਜ਼ਪੁਰ ਤੋਂ ਇੱਕ ਵਾਰ ਫਿਰ ਰਿਸ਼ਤੇ ਨੂੰ ਤਾਰ ਤਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਅੱਠ ਮਰਲੇ ਜਗ੍ਹਾ ਨੂੰ ਲੈਕੇ ਭਤੀਜਿਆਂ ਨੇ ਆਪਣੇ ਚਾਚੇ ਅਤੇ ਚਾਚੀ ਤੇ ਜਾਨਲੇਵਾ ਹਮਲਾ ਕੀਤਾ।
ਫਿਰੋਜ਼ਪੁਰ ਤੋਂ ਇੱਕ ਵਾਰ ਫਿਰ ਰਿਸ਼ਤੇ ਨੂੰ ਤਾਰ ਤਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਅੱਠ ਮਰਲੇ ਜਗ੍ਹਾ ਨੂੰ ਲੈਕੇ ਭਤੀਜਿਆਂ ਨੇ ਆਪਣੇ ਚਾਚੇ ਅਤੇ ਚਾਚੀ ਤੇ ਜਾਨਲੇਵਾ ਹਮਲਾ ਕੀਤਾ। ਜ਼ਮੀਨ ਨੂੰ ਲੈ ਕੇ ਪਹਿਲਾਂ ਤੋਂ ਹੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਕੁੱਟਮਾਰ ਅਤੇ ਫਾਇਰਿੰਗ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਨੇ ਭਤੀਜਿਆ ਅਤੇ ਉਸ ਦੇ ਸਾਥੀਆਂ ‘ਤੇ ਮੁਕਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ।
ਫਿਰੋਜ਼ਪੁਰ ਦੇ ਪਿੰਡ ਨੌਰੰਗ ਕੇ ਸਿਆਲ ਦੇ ਰਹਿਣ ਵਾਲੇ ਸਗਵੀਰ ਸਿੰਘ ਨੇ ਦੱਸਿਆ ਕਿ ਉਸਦਾ ਸਕੇ ਭਤੀਜਿਆਂ ਨਾਲ ਅੱਠ ਮਰਲੇ ਜਗ੍ਹਾ ਨੂੰ ਲੈਕੇ ਮਾਣਯੋਗ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਬੀਤੀ ਰਾਤ ਜਦ ਉਹ ਆਪਣੀ ਪਤਨੀ ਨਾਲ ਜਾਗਰਣ ‘ਤੇ ਗਿਆ ਸੀ ਤਾਂ ਉੱਥੇ ਉਸਦੇ ਭਤੀਜੇ ਆ ਗਏ, ਜਿਨਾਂ ਵੱਲੋਂ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਲੋਕਾਂ ਨੇ ਸਮਝਾ ਕੇ ਉਹਨਾਂ ਨੂੰ ਘਰ ਭੇਜ ਦਿੱਤਾ।
ਪਰ ਜਦੋਂ ਸਗਵੀਰ ਵਾਪਸ ਘਰ ਪਰਤ ਰਿਹਾ ਸੀ ਤਾਂ ਉਸਦੇ ਭਤੀਜੇ ਹਰਸ਼ ਨੇ ਆਪਣੇ ਹੋਰ ਸਾਥੀ ਬੁਲਾ ਕੇ ਆਪਣੇ ਚਾਚੇ ਅਤੇ ਚਾਚੀ ‘ਤੇ ਜਾਣਲੇਵਾ ਹਮਲਾ ਕੀਤਾ ਗਿਆ ਅਤੇ ਉਹਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਜਦੋਂ ਉਹ ਜਾਨ ਬਚਾਉਣ ਲਈ ਭੱਜੇ ਤਾਂ ਮੁਲਜ਼ਮ ਹਰਸ਼ ਅਤੇ ਉਸਦੇ ਸਾਥੀਆਂ ਨੇ ਉਹਨਾਂ ਉੱਪਰ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਤਾਂ ਹਰਸ਼ ਅਤੇ ਉਸਦੇ ਸਾਥੀ ਉਥੋਂ ਫਰਾਰ ਹੋ ਗਏ।
ਫਿਲਹਾਲ ਦੋਨਾਂ ਜਖਮੀਆਂ ਨੂੰ ਇੱਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਮਲੇ ਦੀ ਇਹ ਪੂਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਦ ਕਿ ਚਾਰ ਪੰਜ ਅਣਪਛਾਤੇ ਦੱਸੇ ਜਾ ਰਹੇ ਹਨ। ਜਿਨਾਂ ਦੀ ਹਾਲੇ ਪਹਿਚਾਣ ਹੋਣੀ ਬਾਕੀ ਹੈ। ਉਹਨਾਂ ਦੇ ਖਿਲਾਫ਼ ਵੀ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
10/21/2026
ਪੰਜਾਬ📍 ਪੰਜਾਬ
ਪਟਿਆਲਾ, 21 ਅਕਤੂਬਰ: ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ।
ਪਟਿਆਲਾ, 21 ਅਕਤੂਬਰ: ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ ਨੇ ਵੱਡੀ ਕਾਰਵਾਈ ਕਰਦਿਆਂ ਪੁਲਿਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ। ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ ਅਤੇ ਦਵਾਈਆਂ ਦੀ ਖਰੀਦ ਅਤੇ ਵਿੱਕਰੀ ਰਿਕਾਰਡ ਵਿਚ ਕਈ ਖਾਮੀਆਂ ਪਾਏ ਜਾਣ ਉੱਤੇ ਵਿਭਾਗ ਨੇ ਰਿਕਾਰਡ ਅਤੇ ਦਵਾਈਆਂ ਜ਼ਬਤ ਕੀਤੀਆਂ ਹਨ।
ਜੋਨਲ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਨੇ ਦੱਸਿਆ ਕਿ ਮਿਤੀ 16 ਅਕਤੂਬਰ ਤੋਂ 19 ਅਕਤੂਬਰ 2026 ਤੱਕ ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫਰਮਾਂ ਦੀ ਜਾਂਚ ਕੀਤੀ, ਜਿਸ ਵਿਚੋਂ 11 ਵਿਚ ਡਰੱਗਜ਼ ਅਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਗਈਆਂ। ਨਵਜੋਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਇਕ ਮੈਡੀਕਲ ਸਟੋਰ ਉੱਤੇ ਖਰੀਦ ਅਤੇ ਵਿੱਕਰੀ ਦੇ ਰਿਕਾਰਡ ਵਿਚ ਬੇਨਿਯਮੀਆਂ ਕਾਰਨ 1 ਤਰ੍ਹਾਂ ਦੀ ਦਵਾਈ ਜ਼ਬਤ ਕੀਤੀ ਅਤੇ ਇਸੇ ਤਰ੍ਹਾਂ ਗੁਪਤ ਸੂਚਨਾ ਤੇ ਆਧਾਰ ‘ਤੇ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ -1 ਅਤੇ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ-4 ਨੇ ਥਾਣਾ ਕੋਤਵਾਲੀ ਦੇ ਐਸ.ਐਚ.ਓ. ਨਾਲ ਮਿਲ ਕੇ ਪੰਜ ਫਰਮਾਂ ਦੀ ਜਾਂਚ ਕੀਤੀ। ਇਸ ਦੌਰਾਨ ਇਕ ਮੈਡੀਕਲ ਸਟੋਰ ਤੋਂ ਖਰੀਦ-ਵੇਚ ਦੀ ਕਮੀ ਕਾਰਨ 900 ਗੋਲੀਆਂ ਜ਼ਬਤ ਕੀਤੀਆਂ ਗਈਆ, ਜਿਸਦੀ ਕੀਮਤ ਲਗਭਗ 13000 ਰੁਪਏ ਹੈ।
ਉਨ੍ਹਾਂ ਕਿਹਾ ਕਿ ਇੱਕ ਹੋਰ ਕਾਰਵਾਈ ਦੌਰਾਨ ਪਰਨੀਤ ਕੌਰ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ-2 ਨੇ ਐਸ.ਐਚ.ਐਓ. ਥਾਣਾ ਜੁਲਕਾਂ ਅਤੇ ਰੋਹੜ ਜਗੀਰ ਪੁਲਿਸ ਚੌਂਕੀ ਦੇ ਇੰਚਾਰਜ ਨਾਲ ਮਿਲ ਕੇ 4 ਫਰਮਾਂ ਦੀ ਜਾਂਚ ਕੀਤੀ। ਇਸ ਵਿਚ ਆਮ ਉਲੰਘਣਾਵਾਂ ਪਾਈਆਂ ਗਈਆਂ। ਇਸਤੋਂ ਇਲਾਵਾ ਇਕ ਕਲੀਨਿਕ ਤੋਂ ਟਰਾਮਾਡੋਲ ਦੀਆਂ ਗੋਲੀਆਂ ਵੀ ਮਿਲੀਆਂ ਜਿਸ ਕਾਰਨ ਕਲੀਨਿਕ ਦੇ ਮਾਲਕ ਖਿਲਾਫ਼ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ਼ ਕੀਤਾ ਹੈ।
ਜੋਨਲ ਲਾਇਸੈਂਸਿੰਗ ਅਥਾਰਟੀ ਨੇ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਮਸੀਂਗਣ ਵਿਖੇ ਕੀਤੀ ਕਾਰਵਾਈ ਦੌਰਾਨ ਇਕ ਮੈਡੀਕਲ ਸਟੋਰ ਤੋਂ 34123 ਰੁਪਏ ਦੀਆਂ 24 ਕਿਸਮ ਦੀਆਂ ਦਵਾਈਆਂ ਡਰੱਗਜ਼ ਐਂਡ ਕਾਸਮੈਟਿਕ ਐਕਟ ਦੀਆਂ ਧਾਰਾਂਵਾਂ 18 ਸੀ ਅਤੇ 18 ਏ ਤਹਿਤ ਜ਼ਬਤ ਕੀਤੀਆਂ ਗਈਆਂ। ਇਸ ਸਬੰਧੀ ਵਿੱਕਰੀ ਤੇ ਖਰੀਦ ਸਬੰਧੀ ਉਲੰਘਣਾਵਾਂ ਸਾਹਮਣੇ ਆਉਣ ‘ਤੇ ਕਾਨੂੰਨੀ ਪ੍ਰਕ੍ਰਿਆ ਅਨੁਸਾਰ ਕਾਰਵਾਈ ਕੀਤੀ ਜਾ ਜਾਵੇਗੀ।
ਨਵਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਭਾਗ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਚੈਕਿੰਗ ਮੁਹਿੰਮ ਜਾਰੀ ਰਹੇਗੀ ਅਤੇ ਦਵਾਈਆਂ ਦੀ ਆੜ ਹੇਠ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
10/21/2026
ਪੰਜਾਬ📍 ਪੰਜਾਬ
ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਠਿੰਡਾ ਪਹੁੰਚ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।
ਬਠਿੰਡਾ, 21 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਠਿੰਡਾ ਪਹੁੰਚ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਵਾਂ ਪਾਰਟੀਆਂ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਰਲ ਕੇ ਖੇਡਾਂ ਖੇਡ ਰਹੀਆਂ ਹਨ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਨਸ਼ਾ ਘਰ-ਘਰ ਤੱਕ ਪਹੁੰਚ ਗਿਆ ਹੈ। ਬਾਜਵਾ ਨੇ ਪੰਜਾਬ ਵਿਚ ਨਸ਼ਿਆਂ ਦੇ ਕਰੋੜਾਂ ਰੁਪਏ ਦੇ ਕਾਰੋਬਾਰ ਦੇ ਚੱਲਦੇ ਰਹਿਣ ’ਤੇ ਸਵਾਲ ਉਠਾਉਂਦਿਆਂ ਸਰਕਾਰੀ ਤੰਤਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਦੇ ਦੋਸ਼ ਵੀ ਲਾਏ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ਿਆਂ ਨਾਲ ਸੰਬੰਧਿਤ ਮਾਮਲਿਆਂ ਵਿਚ 70 ਹਜ਼ਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਬੰਦ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਜੇਲ੍ਹਾਂ ਵਿਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਰੱਖਣ ਦੀ ਕੁੱਲ ਸਮਰੱਥਾ ਲਗਭਗ ਸਾਢੇ 22 ਹਜ਼ਾਰ ਹੈ, ਫਿਰ ਬਾਕੀ ਇਨ੍ਹਾਂ ਨੇ ਸਤੋਜ ਪਿੰਡ ਬੰਦ ਕਰ ਦਿੱਤਾ।
ਬਾਜਵਾ ਨੇ ਮਾਨਸਾ ਵਿਚ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਿਆਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਲਈ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ।
10/21/2026
ਪੰਜਾਬ📍 ਪੰਜਾਬ
ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅਤਿਵਾਦੀਆਂ ਤੇ ਅਪਰਾਧੀਆਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲੀਸ ਮੁਲਾਜ਼ਮਾਂ ਦੇ ਸਨਮਾਨ ਵਿੱਚ ਜਲੰਧਰ ਸਥਿਤ ਪੰਜਾਬ ਆਰਮਡ ਪੁਲੀਸ ਹੈੱਡਕੁਆਰਟਰ ਵਿਖੇ 67ਵਾਂ ਰਾਜ-ਪੱਧਰੀ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ।
ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅਤਿਵਾਦੀਆਂ ਤੇ ਅਪਰਾਧੀਆਂ ਨਾਲ ਲੜਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਪੁਲੀਸ ਮੁਲਾਜ਼ਮਾਂ ਦੇ ਸਨਮਾਨ ਵਿੱਚ ਜਲੰਧਰ ਸਥਿਤ ਪੰਜਾਬ ਆਰਮਡ ਪੁਲੀਸ ਹੈੱਡਕੁਆਰਟਰ ਵਿਖੇ 67ਵਾਂ ਰਾਜ-ਪੱਧਰੀ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਨੇ ਇਸ ਸ਼ਰਧਾਂਜਲੀ ਸਮਾਗਮ ਦੀ ਅਗਵਾਈ ਕੀਤੀ ਅਤੇ ਪੁਲੀਸ ਸ਼ਹੀਦ ਸਮਾਰਕ 'ਤੇ ਫੁੱਲ-ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਪੈਸ਼ਲ ਡੀ ਜੀ ਪੀ (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਅਤੇ ਏ ਡੀ ਜੀ ਪੀ ਐੱਮ ਐੱਫ ਫਾਰੂਕੀ ਵੀ ਮੌਜੂਦ ਸਨ।
ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ, ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਨਸ਼ਿਆਂ ਦੇ ਕਾਰੋਬਾਰ 'ਤੇ ਕਰਾਰੀ ਸੱਟ ਮਾਰੀ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ, 2022 ਤੋਂ ਲੈ ਕੇ ਹੁਣ ਤੱਕ ਐੱਨ ਡੀ ਪੀ ਐੱਸ ਐਕਟ ਤਹਿਤ 95,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ, ਜਿਸ ਦੇ ਨਤੀਜੇ ਵਜੋਂ 1,27,000 ਤੋਂ ਵੱਧ ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ 7,260 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ।
ਡੀ ਜੀ ਪੀ ਨੇ ਦੱਸਿਆ ਕਿ ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਦੀ 902 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ—ਜੋ ਕਿ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਜ਼ਬਤੀ ਹੈ—ਇਸ ਦੇ ਨਾਲ ਹੀ ਅਦਾਲਤਾਂ ਵਿੱਚ ਦੋਸ਼ ਸਿੱਧ ਕਰਵਾਉਣ ਦੀ ਇੱਕ ਬੇਮਿਸਾਲ ਦਰ ਹਾਸਲ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਅਪਰੈਲ 2022 ਵਿੱਚ ਸ਼ੁਰੂ ਕੀਤੇ ਗਏ ਲਗਾਤਾਰ ਗੈਂਗਸਟਰ-ਵਿਰੋਧੀ ਅਭਿਆਨਾਂ ਰਾਹੀਂ 1,288 ਸੰਗਠਿਤ ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ 3,300 ਤੋਂ ਵੱਧ ਗੈਂਗ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਵੀਂ ਰਣਨੀਤੀ ਬਾਰੇ ਦੱਸਦਿਆਂ, ਡੀ ਜੀ ਪੀ ਨੇ ਖ਼ੁਲਾਸਾ ਕੀਤਾ ਕਿ ਇਹ ਮੁਹਿੰਮ ਹੁਣ 60 ਦਿਨਾਂ ਦੇ ਇੱਕ ਤੀਬਰ 'ਮਿਸ਼ਨ ਮੋਡ' ਵਿੱਚ ਤਬਦੀਲ ਹੋ ਗਈ ਹੈ। ਇਸ ਤਹਿਤ ਨਸ਼ਿਆਂ ਦੇ ਪ੍ਰਭਾਵ ਵਾਲੇ ਸਾਰੇ ਚਿੰਨ੍ਹਿਤ ਇਲਾਕਿਆਂ 'ਤੇ ਸੀਨੀਅਰ ਪੁਲੀਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਗਜ਼ਟਿਡ ਅਧਿਕਾਰੀਆਂ ਵੱਲੋਂ ਸਾਂਝੇ ਤੌਰ 'ਤੇ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।
ਇਸ ਮੌਕੇ ਡੀ ਜੀ ਪੀ ਗੌਰਵ ਯਾਦਵ ਨੇ ਨਿੱਜੀ ਤੌਰ 'ਤੇ ਪੁਲੀਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਚਿੰਤਾਵਾਂ ਨੂੰ ਧੀਰਜ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲੀਸ ਵਿਭਾਗ ਉਨ੍ਹਾਂ ਦੀ ਭਲਾਈ ਲਈ ਸਮਰਥਨ ਦਾ ਇੱਕ ਅਟੱਲ ਥੰਮ੍ਹ ਬਣੇ ਰਹਿਣਗੇ।
10/21/2026
ਪੰਜਾਬ📍 ਪੰਜਾਬ
ਮਾਨਸਾ ਵਿੱਚ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੇ ਪੰਜਾਬ ਪੁਲਿਸ ਦੇ ਇੱਕ ਜਵਾਨ ਨੇ ਸਰਕਾਰੀ ਗੰਨ ਨਾਲ ਆਪਣੀ ਪਤਨੀ ਅਤੇ ਦੋ ਪੁੱਤਰਾਂ 'ਤੇ ਗੋਲੀਬਾਰੀ ਕਰ ਦਿੱਤੀ।
ਮਾਨਸਾ ਵਿੱਚ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੇ ਪੰਜਾਬ ਪੁਲਿਸ ਦੇ ਇੱਕ ਜਵਾਨ ਨੇ ਸਰਕਾਰੀ ਗੰਨ ਨਾਲ ਆਪਣੀ ਪਤਨੀ ਅਤੇ ਦੋ ਪੁੱਤਰਾਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਉਸਨੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਖੁਦਕੁਸ਼ੀ ਕਰ ਲਈ। ਦੂਜੇ ਪਾਸੇ, ਗੋਲੀਬਾਰੀ ਦੀ ਇਸ ਘਟਨਾ ਵਿੱਚ ਪੁਲਿਸ ਕਰਮਚਾਰੀ ਦੇ ਇੱਕ ਪੁੱਤਰ ਦੀ ਮੌਤ ਹੋ ਗਈ ਹੈ, ਜਦਕਿ ਪਤਨੀ ਅਤੇ ਇੱਕ ਹੋਰ ਪੁੱਤਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਏਮਜ਼ ਰੈਫਰ ਕਰ ਦਿੱਤਾ ਗਿਆ ਹੈ। ਇਸ ਪੂਰੀ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
ਇਹ ਪੂਰੀ ਘਟਨਾ ਮਾਨਸਾ ਦੇ ਵਾਰਡ ਨੰਬਰ 5 ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਟੀਮ ਦੇ ਨਾਲ-ਨਾਲ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਜ਼ਿਲ੍ਹਾ ਐਸ.ਐਸ.ਪੀ. ਵੈਭਵ ਚੌਧਰੀ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹੀ ਪਤਾ ਲੱਗਦਾ ਹੈ ਕਿ ਪਰਿਵਾਰਕ ਵਿਵਾਦ ਦੇ ਚਲਦਿਆਂ ਪੰਜਾਬ ਪੁਲਿਸ ਦੇ ਜਵਾਨ ਨੇ ਇਹ ਕਦਮ ਚੁੱਕਿਆ ਅਤੇ ਪਰਿਵਾਰ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ। ਜਿਸ ਸਰਕਾਰੀ ਗੰਨ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ, ਉਹ ਘਰੋਂ ਹੀ ਬਰਾਮਦ ਹੋ ਗਈ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਮਿਲ ਰਹੀ ਹੈ ਕਿ ਪਰਿਵਾਰ 'ਤੇ ਗੋਲੀ ਚਲਾਉਣ ਅਤੇ ਖੁਦਕੁਸ਼ੀ ਕਰਨ ਵਾਲਾ ਇਹ ਪੁਲਿਸ ਜਵਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਗਨਮੈਨ ਵਜੋਂ ਤਾਇਨਾਤ ਸੀ। ਫਿਲਹਾਲ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਆਖਿਰ ਪੁਲਿਸ ਜਵਾਨ ਨੇ ਇਹ ਖੌਫ਼ਨਾਕ ਕਦਮ ਕਿਉਂ ਚੁੱਕਿਆ? ਘਟਨਾ ਤੋਂ ਪਹਿਲਾਂ ਅਜਿਹਾ ਕੀ ਹੋਇਆ ਸੀ ਜਿਸ ਕਾਰਨ ਉਸਨੇ ਪਤਨੀ ਅਤੇ ਦੋਵਾਂ ਪੁੱਤਰਾਂ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਵੀ ਖੁਦਕੁਸ਼ੀ ਕਰ ਲਈ। ਪੁਲਿਸ ਜਾਂਚ ਦੇ ਆਧਾਰ 'ਤੇ ਬਣਦੀ ਅਗਲੀ ਕਾਰਵਾਈ ਕਰੇਗੀ।
10/21/2026
ਪੰਜਾਬ📍 ਪੰਜਾਬ
ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਰੈਸਟ ਹਾਊਸ ਵਿਖੇ ਵਿਸ਼ਾਲ ਧਰਨਾ ਦਿੱਤਾ।

ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਰੈਸਟ ਹਾਊਸ ਵਿਖੇ ਵਿਸ਼ਾਲ ਧਰਨਾ ਦਿੱਤਾ। ਇਸ ਤੋਂ ਬਾਅਦ ਮੁਕੇਰੀਆਂ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਦੀ ਅਗਵਾਈ ਪੈਨਸ਼ਨਰ ਯੂਨੀਅਨ ਦੇ ਪ੍ਰਧਾਨ ਤਰਸੇਮ ਹਰਚੰਦ, ਪਸਸਫ ਦੇ ਪ੍ਰਧਾਨ ਮਨਜੀਤ ਸਿੰਘ, ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਕੁੰਵਰ ਰਾਕੇਸ਼ ਸਿੰਘ ਅਤੇ ਸਤੀਸ਼ ਕੁਮਾਰ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਮੁਲਾਜ਼ਮਾਂ ਨਾਲ ਵਾਅਦਾ ਖ਼ਿਲਾਫ਼ੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਅਕਤੂਬਰ ਦੇ ਪਹਿਲੇ ਹਫ਼ਤੇ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਢੇ ਸੱਤ ਲੱਖ ਮੁਲਾਜ਼ਮ, ਪੈਨਸ਼ਨਰ ਅਤੇ ਉਨ੍ਹਾਂ ਦੇ ਪਰਿਵਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣਗੇ। ਬਲਵਿੰਦਰ ਸਿੰਘ ਨੌਸ਼ਹਿਰਾ ਪੱਤਣ, ਹਰਿੰਦਰ ਸਿੰਘ ਅਤੇ ਰਾਜ ਕੁਮਾਰ ਆਦਿ ਹਾਜ਼ਰ ਸਨ।
10/21/2026
ਪੰਜਾਬ📍 ਪੰਜਾਬ
ਸੋਨੀਪਤ: ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਮੁੰਬਈ ਦੇ ਜੁਹੂ ‘ਚ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਲਗਾਤਾਰ ਆਪਣਾ ਸ਼ਿਕੰਜਾ ਕੱਸ ਰਹੀ ਹੈ। ਮੁੰਬਈ ਪੁਲਿਸ ਨੇ ਸੋਨੀਪਤ ਪੁਲਿਸ ਦੇ ਨਾਲ ਮਿਲ ਕੇ ਇਕ ਵੱਡੀ ਕਾਰਵਾਈ ਕਰਦੇ ਹੋਏ ਇਸ ਹਾਈ-ਪ੍ਰੋਫਾਈਲ ਮਾਮਲੇ ‘ਚ ਅੱਠਵੇਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੋਨੀਪਤ: ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਮੁੰਬਈ ਦੇ ਜੁਹੂ ‘ਚ ਗੋਲੀਬਾਰੀ ਦੇ ਮਾਮਲੇ ‘ਚ ਪੁਲਿਸ ਲਗਾਤਾਰ ਆਪਣਾ ਸ਼ਿਕੰਜਾ ਕੱਸ ਰਹੀ ਹੈ। ਮੁੰਬਈ ਪੁਲਿਸ ਨੇ ਸੋਨੀਪਤ ਪੁਲਿਸ ਦੇ ਨਾਲ ਮਿਲ ਕੇ ਇਕ ਵੱਡੀ ਕਾਰਵਾਈ ਕਰਦੇ ਹੋਏ ਇਸ ਹਾਈ-ਪ੍ਰੋਫਾਈਲ ਮਾਮਲੇ ‘ਚ ਅੱਠਵੇਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਦੀ ਪਛਾਣ ਅੰਕਿਤ ਵਾਸੀ ਬੜੌਦਾ ਪਿੰਡ ਸੋਨੀਪਤ ਵਜੋਂ ਹੋਈ ਹੈ। ਗੋਹਾਨਾ ਪੁਲਿਸ ਅਤੇ ਮੁੰਬਈ ਪੁਲਿਸ ਨੇ ਸਾਂਝੀ ਕਾਰਵਾਈ ਦੇ ਤਹਿਤ ਅੰਕਿਤ ਨੂੰ ਬੜੌਦਾ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰੀ ਤੋਂ ਬਾਅਦ ਮੁੰਬਈ ਪੁਲਿਸ ਨੇ ਦੋਸ਼ੀ ਨੂੰ ਗੋਹਾਨਾ ਕੋਰਟ ‘ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲਿਆ ਗਿਆ ਹੈ। ਪੁਲਿਸ ਹੁਣ ਉਸ ਨੂੰ ਮੁੰਬਈ ਲੈ ਕੇ ਜਾਵੇਗੀ ਅਤੇ ਮਾਮਲੇ ‘ਚ ਉਸ ਤੋਂ ਹੋਰ ਪੁੱਛਗਿੱਛ ਕਰੇਗੀ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅੰਕਿਤ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਗੈਂਗ ਦੇ ਸੱਜੇ ਹੱਥ ਅਨਿਲ ਪੰਡਿਤ ਦੇ ਸਿੱਧੇ ਸੰਪਰਕ ਵਿੱਚ ਸੀ। ਪੁਲਿਸ ਦਾ ਇਲਜ਼ਾਮ ਹੈ ਕਿ ਇਸ ਸਾਰੀ ਸਾਜ਼ਿਸ਼ ਅਤੇ ਯੋਜਨਾ ਵਿੱਚ ਅੰਕਿਤ ਸ਼ਾਮਲ ਸੀ। ਇਸ ਤੋਂ ਇਲਾਵਾ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਅੰਕਿਤ ਅਤੇ ਅਨਿਲ ਪੰਡਿਤ ਵਿਚਕਾਰ ਪੈਸਿਆਂ ਦਾ ਲੈਣ-ਦੇਣ ਹੋਇਆ ਸੀ, ਜਿਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਵਰਨਣਯੋਗ ਹੈ ਕਿ ਇਸ ਗੋਲੀਬਾਰੀ ਦੇ ਮਾਮਲੇ ਵਿੱਚ ਪਿੰਡ ਬੜੌਦਾ ਦੇ ਰਹਿਣ ਵਾਲੇ ਫੂਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਫੂਲ ਸਿੰਘ ਕੋਟਾ ਟਰੇਨ ਤੋਂ ਰੇਹਾਨ ਸਮੇਤ ਫੜਿਆ ਗਿਆ ਸੀ। ਹਾਲਾਂਕਿ ਇਸ ਮਾਮਲੇ ‘ਚ ਲਗਾਤਾਰ ਨਵੀਆਂ ਗ੍ਰਿਫ਼ਤਾਰੀਆਂ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
10/21/2026
ਪੰਜਾਬ📍 ਪੰਜਾਬ
ਜ਼ਿਲੇ ਦੀਆਂ ਸੰਘਰਸ਼ੀਲ ਅਧਿਆਪਕ ਜੱਥੇਬੰਦੀਆਂ ਦੀ ਅਗਵਾਈ ਵਿੱਚ ਸੈਂਕੜੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਪਾਂਡਵ ਤਲਾਬ ਦਸੂਹਾ ਵਿਖੇ ਵਿਸ਼ਾਲ ਧਰਨਾ ਦਿੱਤਾ ਅਤੇ ਹਾਜੀਪੁਰ ਚੌਕ ਵਿਖੇ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ।
ਜ਼ਿਲੇ ਦੀਆਂ ਸੰਘਰਸ਼ੀਲ ਅਧਿਆਪਕ ਜੱਥੇਬੰਦੀਆਂ ਦੀ ਅਗਵਾਈ ਵਿੱਚ ਸੈਂਕੜੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਪਾਂਡਵ ਤਲਾਬ ਦਸੂਹਾ ਵਿਖੇ ਵਿਸ਼ਾਲ ਧਰਨਾ ਦਿੱਤਾ ਅਤੇ ਹਾਜੀਪੁਰ ਚੌਕ ਵਿਖੇ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਦਲਬੀਰ ਭੁੱਲਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਦੋਆਬਾ ਜੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਗੁਰਜਿੰਦਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਕੇ ਮੁਲਾਜ਼ਮਾਂ ਖ਼ਿਲਾਫ਼ ਦੁਸ਼ਮਣਾਨਾ ਵਿਰੋਧ ਵਿੱਚ ਖੜੀ ਹੋ ਚੁੱਕੀ ਆਪ ਸਰਕਾਰ ਖਿਲਾਫ ਮੁਲਾਜ਼ਮਾਂ ਦਾ ਰੋਹ ਸਿਖਰ ਤੇ ਪਹੁੰਚ ਚੁੱਕਿਆ ਹੈ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਹੁੰਦਾ ਤਾਂ ਮੁਲਾਜ਼ਮ ਘੋਲ ਹੋਰ ਤਿੱਖੇ ਰੂਪ ਵਿੱਚ ਅੱਗੇ ਵਧੇਗਾ। ਇਸ ਧਰਨੇ ਵਿੱਚ ਬਾਬੂ ਰਾਮ ਸ਼ਰਮਾ, ਸਰਬਜੀਤ ਸਿੰਘ ਅਤੇ ਜਸਵੀਰ ਬੋਦਲ ਆਦਿ ਵੀ ਹਾਜ਼ਰ ਸਨ।
10/21/2026
ਮਨੋਰੰਜਨ📍 ਪੰਜਾਬ
‘ਫਿਲਮ ਹੈਰੀਟੇਜ ਫਾਊਂਡੇਸ਼ਨ’ (ਐੱਫ ਐੱਚ ਐੱਫ) ਵੱਲੋਂ ਕਮਾਲ ਅਮਰੋਹੀ ਦੀ 1972 ਦੀ ਸ਼ਾਹਕਾਰ ਫਿਲਮ ‘ਪਾਕੀਜ਼ਾ’ ਨੇ ਬੀ ਐੱਫ ਆਈ ਲੰਡਨ ਫਿਲਮ ਫੈਸਟੀਵਲ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ।
‘ਫਿਲਮ ਹੈਰੀਟੇਜ ਫਾਊਂਡੇਸ਼ਨ’ (ਐੱਫ ਐੱਚ ਐੱਫ) ਵੱਲੋਂ ਕਮਾਲ ਅਮਰੋਹੀ ਦੀ 1972 ਦੀ ਸ਼ਾਹਕਾਰ ਫਿਲਮ ‘ਪਾਕੀਜ਼ਾ’ ਨੇ ਬੀ ਐੱਫ ਆਈ ਲੰਡਨ ਫਿਲਮ ਫੈਸਟੀਵਲ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਐਤਵਾਰ ਨੂੰ ਦਿਖਾਈ ਗਈ ਇਸ ਫਿਲਮ ਮੌਕੇ ਹਾਲ ਪੂਰੀ ਤਰ੍ਹਾਂ ਭਰਿਆ ਹੋਇਆ ਸੀ। ਆਧੁਨਿਕ ਤਕਨੀਕ ਨਾਲ ਸੰਭਾਲੀ ਗਈ ਇਸ ਫਿਲਮ ਨੂੰ ਫੈਸਟੀਵਲ ਦੀ ਸਮਾਪਤੀ ਮੌਕੇ ਵਿਸ਼ੇਸ਼ ਤੌਰ ’ਤੇ ਵਜੋਂ ਪੇਸ਼ ਕੀਤਾ ਗਿਆ। ਇੱਕ ਪ੍ਰੈਸ ਬਿਆਨ ਅਨੁਸਾਰ ਇਸ ਫਿਲਮ ਨੂੰ ਦੇਖਣ ਲਈ ਲੋਕਾਂ ਵਿੱਚ ਇੰਨਾ ਜ਼ਿਆਦਾ ਉਤਸ਼ਾਹ ਸੀ ਕਿ ਬੁਕਿੰਗ ਸ਼ੁਰੂ ਹੋਣ ਦੇ ਇੱਕ ਦਿਨ ਦੇ ਅੰਦਰ ਹੀ ਸਾਰੀਆਂ ਟਿਕਟਾਂ ਵਿਕ ਗਈਆਂ ਅਤੇ ਹਾਲ ਵਿੱਚ ਇੱਕ ਵੀ ਸੀਟ ਖਾਲੀ ਨਹੀਂ ਸੀ ਬਚੀ। ਸ਼ਾਮ ਦੀ ਸ਼ੁਰੂਆਤ ‘ਫਿਲਮ ਹੈਰੀਟੇਜ ਫਾਊਂਡੇਸ਼ਨ’ ਦੇ ਡਾਇਰੈਕਟਰ ਸ਼ਿਵੇਂਦਰ ਸਿੰਘ ਡੁੰਗਰਪੁਰ ਵੱਲੋਂ ਕਰਵਾਈ ਗਈ ਜਾਣ-ਪਛਾਣ ਨਾਲ ਹੋਈ ਜਿਸ ਵਿੱਚ ਉਨ੍ਹਾਂ ਦੇ ਨਾਲ ਮਸ਼ਹੂਰ ਫਿਲਮ ਨਿਰਮਾਤਾ ਕਮਾਲ ਅਮਰੋਹੀ ਦੇ ਪੁੱਤਰ ਤਾਜਦਾਰ ਅਮਰੋਹੀ ਅਤੇ ਧੀ ਰੁਖਸਾਰ ਅਮਰੋਹੀ ਵੀ ਮੌਜੂਦ ਸਨ। ਇਸ ਦਿਲ ਨੂੰ ਛੂਹ ਲੈਣ ਵਾਲੀ ਗੱਲਬਾਤ ਦਾ ਸੰਚਾਲਨ ਬ੍ਰਿਟਿਸ਼ ਫਿਲਮ ਇੰਸਟੀਚਿਊਟ ਵਿਖੇ ‘ਨੌਲੇਜ ਐਂਡ ਕਲੈਕਸ਼ਨਜ਼’ ਦੀ ਕਾਰਜਕਾਰੀ ਨਿਰਦੇਸ਼ਕ ਅਰੀਕੇ ਓਕੇ ਵੱਲੋਂ ਕੀਤਾ ਗਿਆ।
ਇਸ ਮੌਕੇ ਕਮਾਲ ਅਮਰੋਹੀ ਦੇ ਪੋਤੇ ਬਿਲਾਲ ਅਮਰੋਹੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਫਿਲਮ ਦੀ ਬਹਾਲੀ (ਰੀਸਟੋਰੇਸ਼ਨ) ਦੇ ਕੰਮ ਵਿੱਚ ‘ਫਿਲਮ ਹੈਰੀਟੇਜ ਫਾਊਂਡੇਸ਼ਨ’ ਨਾਲ ਸਹਿਯੋਗ ਕੀਤਾ ਸੀ। ਸ਼ਿਵੇਂਦਰ ਸਿੰਘ ਡੂੰਗਰਪੁਰ ਨੇ ਕਿਹਾ, ਜਦੋਂ ਤੋਂ ਮੈਂ 2014 ਵਿੱਚ ‘ਫਿਲਮ ਹੈਰੀਟੇਜ ਫਾਊਂਡੇਸ਼ਨ’ ਦੀ ਸਥਾਪਨਾ ਕੀਤੀ ਸੀ, ਉਦੋਂ ਤੋਂ ਹੀ ਮੇਰਾ ਸੁਪਨਾ ਸੀ ਕਿ ‘ਪਾਕੀਜ਼ਾ’ ਨੂੰ ਸੰਭਾਲਿਆ ਜਾਵੇ।’’ ਤਾਜਦਾਰ ਅਮਰੋਹੀ ਨੇ ਕਿਹਾ, ‘ਮੇਰੀ ਛੋਟੀ ਅੰਮੀ ਮੀਨਾ ਕੁਮਾਰੀ, ਆਪਣੇ ਆਖਰੀ ਸਮੇਂ ਕੋਮਾ ਵਿੱਚ ਸੀ। ਕਈ ਪੱਖਾਂ ਤੋਂ ਦੇਖਿਆ ਜਾਵੇ ਤਾਂ ਅੱਜ ‘ਪਾਕੀਜ਼ਾ’ ਦੇ ਨੈਗੇਟਿਵ (ਫ਼ਿਲਮ ਦੀ ਅਸਲ ਰੀਲ) ਵੀ ਇੱਕ ਤਰ੍ਹਾਂ ਨਾਲ ਕੋਮਾ ਵਿੱਚ ਹੀ ਸੀ ਜਿਸ ਨੂੰ ਡੁੰਗਰਪੁਰ ਨੇ ਮੁੜ ਜੀਵਿਤ ਕਰ ਦਿੱਤਾ ਹੈ।
10/21/2026
ਮਨੋਰੰਜਨ📍 ਪੰਜਾਬ
ਉੱਤਰਾਖੰਡ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਹੁਣ ਉਨ੍ਹਾਂ ਦੇ ਭਰਾ ਤੋਂ ਬਾਅਦ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਅਤੇ ਕਪਿਲ ਸ਼ਰਮਾ ਵੀ ਖੁੱਲ੍ਹ ਕੇ ਉਨ੍ਹਾਂ ਦੇ ਹੱਕ ਵਿੱਚ ਸਾਹਮਣੇ ਆਏ ਹਨ।
ਉੱਤਰਾਖੰਡ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਹੁਣ ਉਨ੍ਹਾਂ ਦੇ ਭਰਾ ਤੋਂ ਬਾਅਦ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਅਤੇ ਕਪਿਲ ਸ਼ਰਮਾ ਵੀ ਖੁੱਲ੍ਹ ਕੇ ਉਨ੍ਹਾਂ ਦੇ ਹੱਕ ਵਿੱਚ ਸਾਹਮਣੇ ਆਏ ਹਨ।
ਅਨੁਪਮ ਖੇਰ ਨੇ ਕਿਹਾ, ਮੈਂ ਇਸ ਸਮੇਂ ਵਿਦੇਸ਼ ਵਿੱਚ ਹਾਂ। ਮੈਂ ਇੱਕ ਵੀਡੀਓ ਦੇਖੀ, ਜਿਸ ਵਿੱਚ ਦਲੇਰ ਮਹਿੰਦੀ ਸਟੇਜ ‘ਤੇ ਗਾ ਰਹੇ ਸਨ। ਇੱਕ ਮੰਤਰੀ ਜੀ ਸਟੇਜ ‘ਤੇ ਚੜ੍ਹ ਕੇ ਉਨ੍ਹਾਂ ਨਾਲ ਬਦਤਮੀਜ਼ੀ ਨਾਲ ਗੱਲ ਕਰ ਰਹੇ ਸਨ ਅਤੇ ਕਾਫ਼ੀ ਕੁਝ ਕਹਿ ਰਹੇ ਸਨ। ਮੈਂ ਉੱਥੇ ਮੌਜੂਦ ਨਹੀਂ ਸੀ, ਇਸ ਲਈ ਮੈਨੂੰ ਪੂਰੀ ਜਾਣਕਾਰੀ ਨਹੀਂ ਹੈ। ਮੈਂ ਦਲੇਰ ਮਹਿੰਦੀ ਨੂੰ ਪਿਛਲੇ 25 ਤੋਂ 30 ਸਾਲਾਂ ਤੋਂ ਜਾਣਦਾ ਹਾਂ। ਮੈਂ ਇੰਨਾ ਜ਼ਰੂਰ ਕਹਿ ਸਕਦਾ ਹਾਂ ਕਿ ਉਹ ਸ਼ਰਾਬ ਨਹੀਂ ਪੀਂਦੇ। ਅਸਲ ਵਿੱਚ, ਉਹ ਸਭ ਤੋਂ ਵਧੀਆ ਇਨਸਾਨਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੂੰ ਮੈਂ ਮਿਲਿਆ ਹਾਂ। ਹੋ ਸਕਦਾ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਾ ਹੋਵੇ। ਸਾਡੇ ਇੱਕ ਦੋਸਤ ਡਾਕਟਰ ਹਨ, ਜੋ ਮੈਨੂੰ ਉੱਥੇ ਅਕਸਰ ਮਿਲਦੇ ਰਹਿੰਦੇ ਹਨ। ਮੈਂ ਨਿੱਜੀ ਤੌਰ ‘ਤੇ ਉਨ੍ਹਾਂ ਤੋਂ ਦਲੇਰ ਮਹਿੰਦੀ ਦੀ ਸਿਹਤ ਬਾਰੇ ਪੁੱਛਦਾ ਹਾਂ। ਪਿਛਲੇ ਦੋ-ਤਿੰਨ ਸਾਲਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ।
ਅਨੁਪਮ ਖੇਰ ਨੇ ਕਿਹਾ ਕਿ ਹੋ ਸਕਦਾ ਹੈ ਕਿ ਦਲੇਰ ਮਹਿੰਦੀ ਨੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਵਚਨਬੱਧਤਾ ਦਿੱਤੀ ਹੋਵੇ ਅਤੇ ਉਹ ਇਸ ਤੋਂ ਇਨਕਾਰ ਨਾ ਕਰ ਸਕੇ ਹੋਣ। ਇਹੀ ਪੇਸ਼ੇਵਰ ਵਚਨਬੱਧਤਾ ਹੁੰਦੀ ਹੈ ਕਿ ਇਨਸਾਨ ਆਪਣੇ ਵਾਅਦੇ ‘ਤੇ ਕਾਇਮ ਰਹੇ। ਹਾਲਾਂਕਿ, ਉਨ੍ਹਾਂ ਨੇ ਗਾਇਆ ਵੀ। ਇਹ ਵੀ ਹੋ ਸਕਦਾ ਹੈ ਕਿ ਉਨ੍ਹਾਂ ਨੇ ਸਿਰਫ਼ ਗਾਉਣ ਦੀ ਅਦਾਕਾਰੀ ਕੀਤੀ ਹੋਵੇ ਅਤੇ ਬੁੱਲ੍ਹ ਹਿਲਾਏ ਹੋਣ, ਕਿਉਂਕਿ ਇਸ ਬਾਰੇ ਉਨ੍ਹਾਂ ਕੋਲ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ, ਮੈਨੂੰ ਇਹ ਦੇਖ ਕੇ ਬਹੁਤ ਬੁਰਾ ਲੱਗਿਆ ਕਿ ਕਿਸੇ ਨੂੰ ਵੀ ਕਿਸੇ ਨਾਲ ਇਸ ਤਰ੍ਹਾਂ ਗੱਲ ਨਹੀਂ ਕਰਨੀ ਚਾਹੀਦੀ, ਉਹ ਵੀ ਖੁੱਲ੍ਹੇ ਮੰਚ ‘ਤੇ। ਕਿਸੇ ‘ਤੇ ਇਸ ਤਰ੍ਹਾਂ ਜਨਤਕ ਤੌਰ ‘ਤੇ ਆਰੋਪ ਲਗਾਉਣਾ ਗਲਤ ਹੈ।
ਅਨੁਪਮ ਖੇਰ ਨੇ ਕਿਹਾ ਕਿ ਲੋਕਾਂ ਨੂੰ ਇਸ ਮਾਮਲੇ ‘ਤੇ ਗੱਲ ਕਰਨੀ ਚਾਹੀਦੀ ਹੈ। ਸੰਗੀਤ ਜਗਤ ਨਾਲ ਜੁੜੇ ਲੋਕਾਂ ਨੂੰ ਵੀ ਇਸ ਬਾਰੇ ਆਪਣੀ ਗੱਲ ਰੱਖਣੀ ਚਾਹੀਦੀ ਹੈ। ਇਹ ਸਿਰਫ਼ ਮੀਕਾ ਸਿੰਘ ਦੀ ਜ਼ਿੰਮੇਵਾਰੀ ਨਹੀਂ ਹੈ ਕਿ ਉਹ ਆਪਣੇ ਭਰਾ ਦਾ ਬਚਾਅ ਕਰੇ। ਇਹ ਬਚਾਅ ਕਰਨ ਦਾ ਮਾਮਲਾ ਨਹੀਂ, ਸਗੋਂ ਆਪਣੀ ਗੱਲ ਰੱਖਣ ਦੀ ਲੋੜ ਹੈ। ਸਾਨੂੰ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਲੋਕਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ, ਜਿਨ੍ਹਾਂ ਨੂੰ ਅਸੀਂ ਜਾਣਦੇ ਹਾਂ।
ਅਨੁਪਮ ਖੇਰ ਨੇ ਦਲੇਰ ਮਹਿੰਦੀ ਦਾ ਸਮਰਥਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਲੇਰ ਮਹਿੰਦੀ ਦੇ ਫ਼ੈਸਲਿਆਂ, ਪੇਸ਼ੇਵਰ ਵਚਨਬੱਧਤਾ, ਚੰਗੇ ਸੁਭਾਅ ਅਤੇ ਮਹਾਨਤਾ ‘ਤੇ ਭਰੋਸਾ ਹੈ। ਉਨ੍ਹਾਂ ਨੇ ਦਲੇਰ ਮਹਿੰਦੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ, ਵਾਹਿਗੁਰੂ ਤੁਹਾਡਾ ਭਲਾ ਕਰੇ। ਤੁਸੀਂ ਜਲਦੀ ਠੀਕ ਹੋ ਜਾਓ, ਕਿਉਂਕਿ ਮੈਨੂੰ ਪਤਾ ਹੈ ਕਿ ਤੁਹਾਡੀ ਸਿਹਤ ਠੀਕ ਨਹੀਂ ਹੈ। ਮੈਨੂੰ ਦੁੱਖ ਹੈ ਕਿ ਤੁਹਾਨੂੰ ਇਸ ਸਭ ਵਿੱਚੋਂ ਲੰਘਣਾ ਪਿਆ।
ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ, ਪਾਜੀ ਦੀ ਇੱਕ ਗੰਭੀਰ ਸਰਜਰੀ ਹੋਈ ਸੀ, ਜਿਸ ਬਾਰੇ ਲੋਕ ਨਹੀਂ ਜਾਣਦੇ। ਸਾਨੂੰ ਸਾਰਿਆਂ ਨੂੰ ਦੂਜਿਆਂ ਪ੍ਰਤੀ ਥੋੜ੍ਹਾ ਹੋਰ ਦਿਆਲੂ ਹੋਣ ਦੀ ਲੋੜ ਹੈ। ਅਸੀਂ ਨਹੀਂ ਜਾਣਦੇ ਕਿ ਕੋਈ ਵਿਅਕਤੀ ਕਿਸ ਦੌਰ ਵਿੱਚੋਂ ਲੰਘ ਰਿਹਾ ਹੈ। ਸਪੱਸ਼ਟੀਕਰਨ ਦੇਣ ਲਈ ਧੰਨਵਾਦ @ ਪਾਜੀ। ਵਾਹਿਗੁਰੂ ਦਲੇਰ ਪਾਜੀ ‘ਤੇ ਆਪਣੀ ਮਿਹਰ ਬਣਾਈ ਰੱਖਣ। ਅਸੀਂ ਤੁਹਾਨੂੰ ਪਿਆਰ ਕਰਦੇ ਹਾਂ, ਦਲੇਰ ਪਾਜੀ। ਇਸ ਤੋਂ ਪਹਿਲਾਂ ਦਲੇਰ ਮਹਿੰਦੀ ਦੇ ਭਰਾ ਮੀਕਾ ਸਿੰਘ ਨੇ ਕਿਹਾ ਸੀ, ਜੇਕਰ ਤੁਸੀਂ ਕਦੇ ਦਲੇਰ ਮਹਿੰਦੀ ਨੂੰ ਸ਼ਰਾਬ ਪੀਂਦੇ ਦੇਖ ਲਿਆ, ਤਾਂ ਮੈਂ ਗਾਉਣਾ ਛੱਡ ਦਿਆਂਗਾ!
ਰੈਪਰ ਬਾਦਸ਼ਾਹ ਨੇ ਵੀ ਦਲੇਰ ਮਹਿੰਦੀ ਨਾਲ ਵਾਪਰੀ ਘਟਨਾ ਨੂੰ ਗਲਤ ਦੱਸਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ, ਦਲੇਰ ਮਹਿੰਦੀ ਪਾਜੀ ਇੱਕ ਲੀਜੈਂਡ (ਮਹਾਨ ਕਲਾਕਾਰ) ਹਨ। ਤੁਸੀਂ ਆਪਣੀ ਨਿਰਾਸ਼ਾ ਜ਼ਾਹਰ ਕਰ ਸਕਦੇ ਹੋ, ਪਰ ਜਨਤਕ ਤੌਰ ‘ਤੇ ਅਜਿਹੇ ਕਲਾਕਾਰ ਦਾ ਅਪਮਾਨ ਕਰਨਾ, ਜਿਨ੍ਹਾਂ ਨੇ ਸਾਡੇ ਸੰਗੀਤ ਜਗਤ ਨੂੰ ਇੰਨਾ ਕੁਝ ਦਿੱਤਾ ਹੈ, ਬੇਹੱਦ ਨਿਰਾਸ਼ਾਜਨਕ ਹੈ। ਮਹਾਨ ਕਲਾਕਾਰ ਸਨਮਾਨ ਦੇ ਹੱਕਦਾਰ ਹਨ, ਖ਼ਾਸ ਕਰਕੇ ਉਸ ਸਮੇਂ ਜਦੋਂ ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹੋਣ।
10/21/2026
ਮਨੋਰੰਜਨ📍 ਪੰਜਾਬ
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਫਾਇਰਿੰਗ ਦੇ ਮਾਮਲੇ ਵਿੱਚ ਸੋਨੀਪਤ ਦੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ।
ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਫਾਇਰਿੰਗ ਦੇ ਮਾਮਲੇ ਵਿੱਚ ਸੋਨੀਪਤ ਦੇ ਦੋ ਹੋਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਮੁਲਜ਼ਮਾਂ ਦੀ ਪਛਾਣ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਕੁਨਾਲ (21), ਸੁਮਿਤ (19) ਅਤੇ ਉੱਤਰ ਪ੍ਰਦੇਸ਼ ਦੀ ਰਾਧਾ (23), ਬਬੀਤਾ (23) ਵਜੋਂ ਹੋਈ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਮੁਤਾਬਕ, ਲਾਰੈਂਸ ਗੈਂਗ ਦੇ ਮੈਂਬਰ ਅਨਿਲ ਪੰਡਿਤ ਦੇ ਨਿਰਦੇਸ਼ਾਂ ‘ਤੇ ਕੁਨਾਲ ਅਤੇ ਸੁਮਿਤ ਨੇ ਹੀ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ। ਪਿਸਤੌਲ ਅਤੇ 20 ਕਾਰਤੂਸ ਅੰਮ੍ਰਿਤਸਰ ਤੋਂ ਲਿਆਂਦੇ ਗਏ ਸਨ। ਇਸ ਤੋਂ ਬਾਅਦ ਰਾਧਾ ਅਤੇ ਬਬੀਤਾ ਰਾਹੀਂ ਇਹ ਹਥਿਆਰ ਤਿੰਨਾਂ ਸ਼ੂਟਰਾਂ ਤੱਕ ਪਹੁੰਚਾਏ ਗਏ।
ਤਿੰਨਾਂ ਸ਼ੂਟਰਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਹਰਿਆਣਾ ਦੇ ਸੋਨੀਪਤ ਦਾ ਰਹਿਣ ਵਾਲਾ ਰੇਹਾਨ, ਇੱਕ ਨਾਬਾਲਗ ਅਤੇ ਬਿਹਾਰ ਦਾ ਰਿਤਿਕ ਉਰਫ਼ ਰੋਸ਼ਨ ਸ਼ਾਮਲ ਹਨ। ਰੇਹਾਨ ਦੇ ਦੋ ਦੋਸਤ ਸਮੀਨ ਅਤੇ ਬੋਨੀ ਉਰਫ਼ ਰੌਣਕ ਵੀ ਪੁਲਿਸ ਹਿਰਾਸਤ ਵਿੱਚ ਹਨ।
ਪੁਲਿਸ ਮੁਤਾਬਕ, 18 ਅਕਤੂਬਰ ਨੂੰ ਫਾਇਰਿੰਗ ਤੋਂ ਬਾਅਦ ਸ਼ੂਟਰਾਂ ਨੂੰ ਮੁੰਬਈ ਤੋਂ ਬਾਹਰ ਕੱਢਣ ਦੀ ਜ਼ਿੰਮੇਵਾਰੀ ਵੀ ਕੁਨਾਲ ਨੂੰ ਸੌਂਪੀ ਗਈ ਸੀ। ਉਸ ਨੂੰ ਐਨਕ੍ਰਿਪਟਡ ਐਪ ਰਾਹੀਂ ਅਨਿਲ ਪੰਡਿਤ ਵੱਲੋਂ ਨਿਰਦੇਸ਼ ਮਿਲ ਰਹੇ ਸਨ। ਮੰਗਲਵਾਰ ਰਾਤ ਨੂੰ ਦਿੱਲੀ ਤੋਂ ਗ੍ਰਿਫ਼ਤਾਰੀ ਤੋਂ ਬਾਅਦ ਮੁੰਬਈ ਪੁਲਿਸ ਨੇ ਚਾਰਾਂ ਮੁਲਜ਼ਮਾਂ ਦਾ ਤਿੰਨ ਦਿਨਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ।
ਐਨਕ੍ਰਿਪਟਡ ਐਪ ਰਾਹੀਂ ਅਨਿਲ ਪੰਡਿਤ ਨਾਲ ਸੰਪਰਕ: ਦਿੱਲੀ ਪੁਲਿਸ ਮੁਤਾਬਕ, ਕੁਨਾਲ ਦੀ ਮੁਲਾਕਾਤ ਸੋਨੀਪਤ ਦੇ ਹਰਸਾਨਾ ਪਿੰਡ ਵਿੱਚ ਰਹਿਣ ਵਾਲੇ ਇੱਕ ਦੋਸਤ ਰਾਹੀਂ ਅਨਿਲ ਪੰਡਿਤ ਨਾਲ ਹੋਈ ਸੀ। ਇਸ ਤੋਂ ਬਾਅਦ ਦੋਵਾਂ ਵਿਚਕਾਰ ਐਨਕ੍ਰਿਪਟਡ ਐਪ ਰਾਹੀਂ ਗੱਲਬਾਤ ਹੋਣ ਲੱਗੀ। ਪੁਲਿਸ ਨੂੰ ਸ਼ੱਕ ਹੈ ਕਿ ਅਨਿਲ ਪੰਡਿਤ ਵਿਦੇਸ਼ ਵਿੱਚ ਬੈਠ ਕੇ ਭਾਰਤ ਵਿੱਚ ਆਪਣੇ ਗੁਰਗਿਆਂ ਨੂੰ ਨਿਰਦੇਸ਼ ਦੇ ਰਿਹਾ ਸੀ। ਉਸ ਦੇ ਕਹਿਣ ‘ਤੇ ਹੀ ਕੁਨਾਲ ਨੇ ਹਥਿਆਰ ਇਕੱਠੇ ਕਰਨ ਅਤੇ ਉਨ੍ਹਾਂ ਨੂੰ ਮੁੰਬਈ ਤੱਕ ਪਹੁੰਚਾਉਣ ਵਿੱਚ ਭੂਮਿਕਾ ਨਿਭਾਈ।
ਅੰਮ੍ਰਿਤਸਰ ਤੋਂ ਪਿਸਤੌਲ ਅਤੇ 20 ਕਾਰਤੂਸ ਲੈ ਕੇ ਆਇਆ: ਪੁਲਿਸ ਮੁਤਾਬਕ, ਕੁਨਾਲ ਅੰਮ੍ਰਿਤਸਰ ਤੋਂ ਇੱਕ ਪਿਸਤੌਲ ਅਤੇ 20 ਕਾਰਤੂਸ ਲੈ ਕੇ ਆਇਆ ਸੀ। ਲਗਭਗ ਦੋ ਮਹੀਨੇ ਪਹਿਲਾਂ ਉਸ ਦੀ ਮੁਲਾਕਾਤ ਰਾਧਾ ਨਾਲ ਹੋਈ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਕੁਨਾਲ ਨੇ ਪਹਿਲਾਂ ਰਾਧਾ ਨੂੰ ਆਪਣੀਆਂ ਗਤੀਵਿਧੀਆਂ ਬਾਰੇ ਦੱਸਿਆ ਅਤੇ ਬਾਅਦ ਵਿੱਚ ਉਸ ਨੂੰ ਹਥਿਆਰ ਦੇ ਕੇ ਮੁੰਬਈ ਜਾਣ ਲਈ ਤਿਆਰ ਕੀਤਾ। ਪੁਲਿਸ ਹੁਣ ਇਹ ਪਤਾ ਲਗਾ ਰਹੀ ਹੈ ਕਿ ਹਥਿਆਰ ਕਿਸ ਤੋਂ ਖਰੀਦੇ ਗਏ ਸਨ।
15 ਅਕਤੂਬਰ ਨੂੰ ਦੋਵੇਂ ਮੁਟਿਆਰਾਂ ਨਾਲ ਨਵੀਂ ਦਿੱਲੀ ਰੇਲਵੇ ਸਟੇਸ਼ਨ ਪਹੁੰਚਿਆ: ਜਾਂਚ ਮੁਤਾਬਕ, 15 ਅਕਤੂਬਰ ਨੂੰ ਕੁਨਾਲ ਰਾਧਾ ਅਤੇ ਬਬੀਤਾ ਨੂੰ ਲੈ ਕੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਪਹੁੰਚਿਆ ਅਤੇ ਉਨ੍ਹਾਂ ਨੂੰ ਰੇਲਗੱਡੀ ਵਿੱਚ ਬਿਠਾ ਦਿੱਤਾ। ਪਿਸਤੌਲ ਰਾਧਾ ਦੇ ਬੈਗ ਵਿੱਚ ਰੱਖੀ ਹੋਈ ਸੀ। ਸਫ਼ਰ ਦੌਰਾਨ ਕੁਨਾਲ ਐਨਕ੍ਰਿਪਟਡ ਐਪ ਰਾਹੀਂ ਅਨਿਲ ਪੰਡਿਤ ਦੇ ਸੰਪਰਕ ਵਿੱਚ ਰਿਹਾ ਅਤੇ ਦੋਵੇਂ ਮੁਟਿਆਰਾਂ ਨੂੰ ਨਿਰਦੇਸ਼ ਦਿੰਦਾ ਰਿਹਾ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਦੋਵਾਂ ਮੁਟਿਆਰਾਂ ਨੂੰ ਹਥਿਆਰ ਲਿਜਾਣ ਲਈ ਕਿਸ ਤਰ੍ਹਾਂ ਤਿਆਰ ਕੀਤਾ ਗਿਆ ਸੀ।
ਮੁੰਬਈ ਦੇ ਦਾਦਰ ਸਟੇਸ਼ਨ ਤੇ ਉਤਰੀਆਂ, ਹੋਟਲ ਵਿੱਚ ਠਹਿਰੀਆਂ: ਪੁਲਿਸ ਮੁਤਾਬਕ, 17 ਅਕਤੂਬਰ ਨੂੰ ਰਾਧਾ ਅਤੇ ਬਬੀਤਾ ਮੁੰਬਈ ਦੇ ਦਾਦਰ ਰੇਲਵੇ ਸਟੇਸ਼ਨ ‘ਤੇ ਉਤਰੀਆਂ ਅਤੇ ਇੱਕ ਹੋਟਲ ਵਿੱਚ ਠਹਿਰੀਆਂ। ਉਸੇ ਦਿਨ ਸਵੇਰੇ ਲਗਭਗ 11 ਵਜੇ ਇੱਕ ਨਾਬਾਲਗ ਲੜਕਾ ਹੋਟਲ ਦੇ ਨੇੜੇ ਰਾਧਾ ਤੋਂ ਬੈਗ ਲੈ ਕੇ ਚਲਾ ਗਿਆ। ਜਾਂਚ ਦੌਰਾਨ ਇਸ ਬੈਗ ਵਿੱਚ ਰੱਖੇ ਹਥਿਆਰ ਨੂੰ ਫਾਇਰਿੰਗ ਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਬੈਗ ਲੈ ਕੇ ਜਾਣ ਵਾਲਾ ਨਾਬਾਲਗ ਹਰਿਆਣਾ ਦੇ ਸੋਨੀਪਤ ਦਾ ਉਹੀ ਲੜਕਾ ਹੈ, ਜਿਸ ਨੂੰ ਕੋਟਾ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਹੁਣ ਇਸ ਦੀ ਪੁਸ਼ਟੀ ਕਰ ਰਹੀ ਹੈ।
ਫਾਇਰਿੰਗ ਤੋਂ ਬਾਅਦ ਸ਼ੂਟਰਾਂ ਨੂੰ ਮੁੰਬਈ ਤੋਂ ਬਾਹਰ ਕੱਢਣ ਦੀ ਵੀ ਮਿਲੀ ਸੀ ਜ਼ਿੰਮੇਵਾਰੀ: ਪੁਲਿਸ ਮੁਤਾਬਕ, 18 ਅਕਤੂਬਰ ਨੂੰ ਸ਼ਾਮ ਲਗਭਗ 7 ਵਜੇ ਟਾਈਗਰ ਸ਼ਰਾਫ ਦੀ ਕਾਰ ‘ਤੇ ਫਾਇਰਿੰਗ ਹੋਈ ਸੀ। ਇਸ ਤੋਂ ਬਾਅਦ ਅਨਿਲ ਪੰਡਿਤ ਨੇ ਕੁਨਾਲ ਨੂੰ ਦੱਸਿਆ ਕਿ ਸ਼ੂਟਰ ਮੁੰਬਈ ਵਿੱਚ ਫਸ ਗਏ ਹਨ ਅਤੇ ਉਨ੍ਹਾਂ ਨੂੰ ਉੱਥੋਂ ਬਾਹਰ ਕੱਢਣ ਦਾ ਪ੍ਰਬੰਧ ਕਰਨ ਲਈ ਕਿਹਾ। ਇਸੇ ਦਿਨ ਰਾਧਾ ਅਤੇ ਬਬੀਤਾ ਦਾਦਰ ਤੋਂ ਹਰਿਦੁਆਰ ਜਾਣ ਵਾਲੀ ਐਕਸਪ੍ਰੈੱਸ ਰੇਲਗੱਡੀ ਵਿੱਚ ਸਵਾਰ ਹੋ ਕੇ ਦਿੱਲੀ ਲਈ ਰਵਾਨਾ ਹੋ ਗਈਆਂ। ਪੁਲਿਸ ਇਸ ਘਟਨਾਕ੍ਰਮ ਦੀ ਜਾਂਚ ਫਾਇਰਿੰਗ ਤੋਂ ਬਾਅਦ ਮੁਲਜ਼ਮਾਂ ਦੀ ਆਵਾਜਾਈ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਜੋੜ ਕੇ ਕਰ ਰਹੀ ਹੈ।
ਪੁਲਿਸ ਮੁਤਾਬਕ, 20 ਅਕਤੂਬਰ ਨੂੰ ਰਾਧਾ ਅਤੇ ਬਬੀਤਾ ਨੂੰ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਕੁਨਾਲ ਅਤੇ ਸੁਮਿਤ ਨੂੰ ਹਰਿਆਣਾ ਦੇ ਸੋਨੀਪਤ ਤੋਂ ਹਿਰਾਸਤ ਵਿੱਚ ਲਿਆ ਗਿਆ। ਕੁਨਾਲ ਦੀ ਉਮਰ 21 ਸਾਲ ਅਤੇ ਸੁਮਿਤ ਦੀ 19 ਸਾਲ ਦੱਸੀ ਗਈ ਹੈ। ਉੱਤਰ ਪ੍ਰਦੇਸ਼ ਦੀ ਰਹਿਣ ਵਾਲੀਆਂ ਰਾਧਾ ਅਤੇ ਬਬੀਤਾ ਦੋਵੇਂ 23-23 ਸਾਲ ਦੀਆਂ ਹਨ। ਪੁਲਿਸ ਚਾਰਾਂ ਮੁਲਜ਼ਮਾਂ ਦੇ ਆਪਸੀ ਸਬੰਧਾਂ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕੀ ਕੰਮ ਕਰਦੇ ਹਨ ਅਤੇ ਉਨ੍ਹਾਂ ਦਾ ਪਰਿਵਾਰਕ ਪਿਛੋਕੜ ਕੀ ਹੈ।
ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਕਾਰਵਾਈ ਤੋਂ ਬਾਅਦ ਮਹਾਰਾਸ਼ਟਰ ਪੁਲਿਸ ਦੇ ਕ੍ਰਾਈਮ ਇਨਵੈਸਟੀਗੇਸ਼ਨ ਡਿਪਾਰਟਮੈਂਟ ਨੇ ਅਦਾਲਤ ਵਿੱਚ ਚਾਰਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਮੰਗੀ। ਅਦਾਲਤ ਨੇ ਅਰਜ਼ੀ ਮਨਜ਼ੂਰ ਕਰਦਿਆਂ ਮੁੰਬਈ ਪੁਲਿਸ ਨੂੰ ਤਿੰਨ ਦਿਨਾਂ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ। ਹੁਣ ਜਾਂਚ ਏਜੰਸੀਆਂ ਹਥਿਆਰਾਂ ਦੀ ਸਪਲਾਈ, ਕਥਿਤ ਸ਼ੂਟਰਾਂ ਤੱਕ ਹਥਿਆਰ ਪਹੁੰਚਾਉਣ ਅਤੇ ਪੂਰੇ ਨੈੱਟਵਰਕ ਵਿੱਚ ਹਰੇਕ ਮੁਲਜ਼ਮ ਦੀ ਭੂਮਿਕਾ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।
10/21/2026
ਖੇਡਾਂ📍 ਪੰਜਾਬ
ਰਾਹੋਂ ਦਾ ਦੁਸਹਿਰਾ ਉਤਸਵ ਤੇ ਖੇਡ ਮੇਲਾ ਉਤਸ਼ਾਹ ਪੂਰਵਕ ਮਨਾਇਆ ਗਿਆ। ਖੇਡ ਮੇਲੇ ਵਿਚ ਜ਼ਿਲ੍ਹਾ ਪੱਧਰੀ ਕਬੱਡੀ ਦੀਆਂ 6 ਟੀਮਾਂ ਨੇ ਭਾਗ ਲਿਆ। ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕੰਗਾਂ ਦੀ ਕਬੱਡੀ ਟੀਮ ਨੇ ਭਰੋਮਜਾਰਾ ਦੀ ਕਬੱਡੀ ਟੀਮ ਨੂੰ ਹਰਾ ਕੇ ਪਹਿਲਾ ਇਨਾਮ 51 ਹਜਾਰ ਰੁਪਏ ਤੇ ਟਰਾਫੀ ਤੇ ਕਬਜ਼ਾ ਕੀਤਾ।

ਰਾਹੋਂ ਦਾ ਦੁਸਹਿਰਾ ਉਤਸਵ ਤੇ ਖੇਡ ਮੇਲਾ ਉਤਸ਼ਾਹ ਪੂਰਵਕ ਮਨਾਇਆ ਗਿਆ। ਖੇਡ ਮੇਲੇ ਵਿਚ ਜ਼ਿਲ੍ਹਾ ਪੱਧਰੀ ਕਬੱਡੀ ਦੀਆਂ 6 ਟੀਮਾਂ ਨੇ ਭਾਗ ਲਿਆ। ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕੰਗਾਂ ਦੀ ਕਬੱਡੀ ਟੀਮ ਨੇ ਭਰੋਮਜਾਰਾ ਦੀ ਕਬੱਡੀ ਟੀਮ ਨੂੰ ਹਰਾ ਕੇ ਪਹਿਲਾ ਇਨਾਮ 51 ਹਜਾਰ ਰੁਪਏ ਤੇ ਟਰਾਫੀ ਤੇ ਕਬਜ਼ਾ ਕੀਤਾ। ਸੈਕਿੰਡ ਰਹੀ ਭਰੋਮਜਾਰਾ ਦੀ ਟੀਮ ਨੂੰ 41 ਹਜ਼ਾਰ ਰੁਪਏ ਅਤੇ ਟਰਾਫੀ ਦਿੱਤੀ। ਲੜਕੀਆਂ ਦੀਆਂ ਕਬੱਡੀ ਟੀਮਾਂ ਵਿਚ ਜਗਤਪੁਰ ਦੀ ਟੀਮ ਫਸਟ ਰਹੀ। ਜਿਸ ਨੂੰ 4100 ਰੁਪਏ ਦਾ ਨਗਦ ਇਨਾਮ ਅਤੇ ਰਾਹੋਂ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੀ ਟੀਮ ਸੈਕਿੰਡ ਰਹੀ। ਜਿਸ ਨੂੰ 3100 ਰੁਪਏ ਇਨਾਮ ਦਿੱਤਾ। 50 ਕਿਲੋ ਭਾਰ ਵਿਚ ਲੜਕਿਆਂ ਦੇ ਸ਼ੋਅ ਮੈਚ ਵਿਚ ਏ ਟੀਮ ਫਸਟ ਰਹੀ, ਜਿਸ ਨੂੰ 4100 ਰੁਪਏ ਦਾ ਇਨਾਮ ਅਤੇ ਬੀ ਟੀਮ ਸੈਕਿੰਡ ਰਹੀ। ਜਿਸ ਨੂੰ 3100 ਰੁਪਏ ਇਨਾਮ ਦਿੱਤਾ ਗਿਆ। ਖੇਡ ਮੇਲੇ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਆਪ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਨਵਾਂਸ਼ਹਿਰ ਵਿਧਾਇਕ ਨਛੱਤਰ ਪਾਲ, ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਅਤੇ ਤੀਰਥ ਸਿੰਘ ਅਟਵਾਲ ਨਿਊਜ਼ੀਲੈਂਡ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚੇ। ਸ਼੍ਰੀ ਰਾਮ ਲੀਲਾ ਕਮੇਟੀ ਵੱਲੋਂ ਇਨ੍ਹਾਂ ਸਾਰਿਆਂ ਦਾ ਸਨਮਾਨ ਕੀਤਾ ਗਿਆ। ਕਬੱਡੀ ਦੇ ਖੇਡ ਮੇਲੇ ਵਿਚ ਬਲਵੀਰ ਬੀਰਾ ਰਾਇਲ ਮਾਜਰਾ ਅਤੇ ਬੰਟੀ ਫਤਿਹਪੁਰ ਨੇ ਕਮੈਂਟਰੀ ਕਰਕੇ ਦਰਸ਼ਕਾਂ ਤੇ ਖਿਡਾਰੀਆਂ ਵਿਚ ਜੋਸ਼ ਭਰਿਆ। ਪਰਮਜੀਤ ਸਿੰਘ ਟਿੱਬਾ ਅਤੇ ਧਰਮਿੰਦਰ ਸ਼ਮੀਪੁਰ, ਚੈਂਚਲ ਸਿੰਘ ਸਜਾਵਲਪੁਰ, ਮਨਜੀਤ ਸਿੰਘ ਵੱਲੋਂ ਰੈਫਰੀ ਦੀ ਡਿਊਟੀ ਨਿਭਾਈ। ਮੇਲੇ ਵਿਚ ਪਹਿਲਾ ਇਨਾਮ ਕੁਲਵੰਤ ਸਿੰਘ ਤਤਲਾ ਵੱਲੋਂ ਅਤੇ ਦੂਸਰਾ ਇਨਾਮ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਰਾਹੋਂ ਵੱਲੋਂ ਦਿੱਤੇ ਗਏ। ਜਸਪ੍ਰੀਤ ਸਿੰਘ ਰੌਬੀ ਕੰਗ ਵੱਲੋਂ ਸਮੂਹ ਰਾਮ ਲੀਲਾ ਕਮੇਟੀ ਦਸਹਿਰਾ ਉਤਸਵ ਕਮੇਟੀ ਅਤੇ ਸ਼ਹਿਰ ਵਾਸੀਆਂ ਨੂੰ ਦਸਹਿਰੇ ਦੀ ਵਧਾਈ ਦਿੱਤੀ। ਪੁਲਿਸ ਥਾਣਾ ਰਾਹੋਂ ਦੇ ਐੱਸਐੱਚਓ ਹੈਰੀ ਬੋਪਾਰਾਏ ਦੀ ਪੁਲਿਸ ਟੀਮ ਵੱਲੋਂ ਮੇਲੇ ਵਿਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ। ਇਸ ਮੌਕੇ ਟੂਰਨਾਮੈਂਟ ਪ੍ਰਬੰਧਕ ਕਮੇਟੀ ਬਲਜੀਤ ਸਿੰਘ ਤਤਲਾ, ਰਾਮਲੀਲਾ ਕਮੇਟੀ ਦੇ ਪ੍ਰਧਾਨ ਧਰਮਵੀਰ ਚੋਪੜਾ, ਆਪ ਦੇ ਬਲਾਕ ਪ੍ਰਧਾਨ ਰਜਿੰਦਰ ਕੁਮਾਰ ਟੋਨੀ, ਹਲਕਾ ਇੰਚਾਰਜ ਵਾਰਿਸ ਪੰਜਾਬ ਪਾਰਟੀ ਜਥੇਦਾਰ ਬਹਾਦਰ ਸਿੰਘ ਭਾਰਟਾ ਅਤੇ ਹੋਰ ਹਾਜਰ ਸਨ। ਸ਼੍ਰੀ ਰਾਮਲੀਲਾ ਕਮੇਟੀ ਵੱਲੋਂ ਆਏ ਮਹਿਮਾਨਾਂ ਦਾ ਅਤੇ ਖਿਡਾਰੀਆਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ।
10/21/2026
ਵਿਦੇਸ਼📍 ਪੰਜਾਬ
ਫਰਾਂਸ ਦਾ ਇਹ ਲੜਾਕੂ ਜਹਾਜ਼ ਨੇੜਲੇ 133 ਨੈਨਸੀ-ਓਸ਼ੇ ਏਅਰਬੇਸ ਦਾ ਸੀ। ਇਹ ਰਾਤ ਦੇ ਸਿਖਲਾਈ ਮਿਸ਼ਨ ਤੋਂ ਬਾਅਦ ਏਅਰਬੇਸ 'ਤੇ ਉਤਰਨ ਦੀ ਤਿਆਰੀ ਕਰ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰ ਗਿਆ।
ਫਰਾਂਸ ਦਾ ਇਹ ਲੜਾਕੂ ਜਹਾਜ਼ ਨੇੜਲੇ 133 ਨੈਨਸੀ-ਓਸ਼ੇ ਏਅਰਬੇਸ ਦਾ ਸੀ। ਇਹ ਰਾਤ ਦੇ ਸਿਖਲਾਈ ਮਿਸ਼ਨ ਤੋਂ ਬਾਅਦ ਏਅਰਬੇਸ 'ਤੇ ਉਤਰਨ ਦੀ ਤਿਆਰੀ ਕਰ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰ ਗਿਆ।
ਪੈਰਿਸ: ਪੂਰਬੀ ਫਰਾਂਸ ਵਿੱਚ ਏਅਰਬੇਸ 'ਤੇ ਉਤਰਦੇ ਸਮੇਂ ਮਿਰਾਜ 2000 ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਰਾਤ ਨੂੰ ਸਿਖਲਾਈ ਮਿਸ਼ਨ ਦੌਰਾਨ ਵਾਪਰੇ ਇਸ ਹਾਦਸੇ ਵਿੱਚ ਇੱਕ ਕ੍ਰੂ ਮੈਂਬਰ ਦੀ ਮੌਤ ਹੋ ਗਈ, ਜਦਕਿ ਦੂਜਾ ਅਜੇ ਵੀ ਲਾਪਤਾ ਹੈ।
ਐਸੋਸੀਏਟਿਡ ਪ੍ਰੈੱਸ ਦੀ ਰਿਪੋਰਟ ਮੁਤਾਬਕ, ਮਿਰਾਜ 2000 ਲੜਾਕੂ ਜਹਾਜ਼ ਮੰਗਲਵਾਰ, 20 ਅਕਤੂਬਰ ਦੀ ਦੇਰ ਸ਼ਾਮ ਆਪਣੇ ਏਅਰਬੇਸ ਵੱਲ ਵਾਪਸ ਆ ਰਿਹਾ ਸੀ। ਇਸੇ ਦੌਰਾਨ ਇਹ ਨੈਨਸੀ-ਓਸ਼ੇ ਏਅਰਬੇਸ ਤੋਂ ਲਗਭਗ 18 ਕਿਲੋਮੀਟਰ ਉੱਤਰ-ਪੱਛਮ ਵਿੱਚ ਰੋਜੇਵਿਲ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ।
ਇੱਕ ਕ੍ਰੂ ਮੈਂਬਰ ਦੀ ਮੌਤ ਫਰਾਂਸੀਸੀ ਹਥਿਆਰਬੰਦ ਬਲਾਂ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਮ੍ਰਿਤਕ ਦੇਹ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਕ੍ਰੂ ਮੈਂਬਰ ਦੀ ਭਾਲ ਜਾਰੀ ਹੈ। ਫਰਾਂਸੀਸੀ ਹਵਾਈ ਅਤੇ ਪੁਲਾੜ ਫ਼ੌਜ ਨੇ ਆਪਣੇ ਅਧਿਕਾਰਤ ਅਪਡੇਟ ਵਿੱਚ ਦੱਸਿਆ ਕਿ ਤਲਾਸ਼ੀ ਮੁਹਿੰਮ ਅਤੇ ਜਾਂਚ ਜਾਰੀ ਹੈ।
ਸਥਾਨਕ ਅਧਿਕਾਰੀ ਯਵੇਸ ਸੇਗੁਈ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਿਸ ਜੰਗਲੀ ਇਲਾਕੇ ਵਿੱਚ ਜਹਾਜ਼ ਹਾਦਸਾਗ੍ਰਸਤ ਹੋਇਆ ਸੀ, ਉੱਥੇ ਖ਼ਰਾਬ ਮੌਸਮ ਦੇ ਬਾਵਜੂਦ ਰਾਤ ਭਰ ਤਲਾਸ਼ੀ ਮੁਹਿੰਮ ਚਲਾਈ ਗਈ। ਫਰਾਂਸ ਦਾ ਇਹ ਲੜਾਕੂ ਜਹਾਜ਼ ਨੇੜਲੇ 133 ਨੈਨਸੀ-ਓਸ਼ੇ ਏਅਰਬੇਸ ਦਾ ਸੀ। ਇਹ ਰਾਤ ਦੇ ਸਿਖਲਾਈ ਮਿਸ਼ਨ ਤੋਂ ਬਾਅਦ ਏਅਰਬੇਸ 'ਤੇ ਉਤਰਨ ਦੀ ਤਿਆਰੀ ਕਰ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰ ਗਿਆ।
ਨੈਨਸੀ-ਓਸ਼ੇ ਏਅਰਬੇਸ ਦੇ ਕਮਾਂਡੈਂਟ, ਕਰਨਲ ਲੁਡੋਵਿਕ ਹੰਬਰਟ ਨੇ ਦੱਸਿਆ ਕਿ ਜਹਾਜ਼ ਵਿੱਚ ਮੌਜੂਦ 'ਵੈਪਨ ਸਿਸਟਮ ਅਫ਼ਸਰ' ਇੱਕ ਤਜਰਬੇਕਾਰ ਫ਼ੌਜੀ ਸਨ, ਜੋ ਇੱਕ ਨੌਜਵਾਨ ਪਾਇਲਟ ਨਾਲ ਉਡਾਣ ਭਰ ਰਹੇ ਸਨ। ਅਧਿਕਾਰੀਆਂ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਰਾਜ 2000 ਲੜਾਕੂ ਜਹਾਜ਼ ਦੀ ਕੀ ਹੈ ਖ਼ਾਸੀਅਤ? ਮਿਰਾਜ 2000 ਦੋ ਸੀਟਾਂ ਵਾਲਾ ਲੜਾਕੂ ਜਹਾਜ਼ ਹੈ, ਜਿਸ ਨੂੰ ਮੁੱਖ ਤੌਰ 'ਤੇ ਜ਼ਮੀਨੀ ਟੀਚਿਆਂ 'ਤੇ ਹਮਲੇ ਕਰਨ ਲਈ ਤਿਆਰ ਕੀਤਾ ਗਿਆ ਹੈ। ਫਰਾਂਸ ਦੇ ਹਥਿਆਰਬੰਦ ਬਲਾਂ ਦੇ ਮੰਤਰਾਲੇ ਮੁਤਾਬਕ, ਇਸ ਜਹਾਜ਼ ਨੂੰ ਗੁੰਝਲਦਾਰ ਹਾਲਾਤਾਂ ਵਿੱਚ ਕੰਮ ਕਰਨ ਲਈ ਬਣਾਇਆ ਗਿਆ ਹੈ। ਇਹ ਰਵਾਇਤੀ ਹਵਾਈ ਮੁਹਿੰਮਾਂ ਦੇ ਨਾਲ-ਨਾਲ ਦੁਸ਼ਮਣ 'ਤੇ ਆਪਣੀ ਫ਼ੌਜੀ ਤਾਕਤ ਦਾ ਪ੍ਰਭਾਵ ਦਿਖਾਉਣ ਵਾਲੇ ਮਿਸ਼ਨਾਂ ਨੂੰ ਵੀ ਅੰਜਾਮ ਦੇਣ ਦੇ ਸਮਰੱਥ ਹੈ।
10/21/2026
ਵਿਦੇਸ਼📍 ਪੰਜਾਬ
ਭਾਰਤੀ ਨਾਗਰਿਕ ਰਾਜਿੰਦਰ ਕੁਮਾਰ, ਜਿਸ ਉੱਤੇ ਓਰੇਗਨ ਵਿੱਚ ਇੱਕ ਘਾਤਕ ਸੜਕ ਹਾਦਸੇ ਦੇ ਸਬੰਧ ਵਿੱਚ ਦੋ ਨਵ-ਵਿਆਹੇ ਵਿਅਕਤੀਆਂ ਦੀ ਮੌਤ ਦੇ ਮਾਮਲੇ ਵਿੱਚ ਦੋਸ਼ ਲੱਗੇ ਹਨ, ਇਹ ਜਾਣਕਾਰੀ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਵੱਲੋਂ ਦਿੱਤੀ ਗਈ ਹੈ।
ਭਾਰਤੀ ਨਾਗਰਿਕ ਰਾਜਿੰਦਰ ਕੁਮਾਰ, ਜਿਸ ਉੱਤੇ ਓਰੇਗਨ ਵਿੱਚ ਇੱਕ ਘਾਤਕ ਸੜਕ ਹਾਦਸੇ ਦੇ ਸਬੰਧ ਵਿੱਚ ਦੋ ਨਵ-ਵਿਆਹੇ ਵਿਅਕਤੀਆਂ ਦੀ ਮੌਤ ਦੇ ਮਾਮਲੇ ਵਿੱਚ ਦੋਸ਼ ਲੱਗੇ ਹਨ, ਇਹ ਜਾਣਕਾਰੀ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਵੱਲੋਂ ਦਿੱਤੀ ਗਈ ਹੈ।
32 ਸਾਲਾ ਰਾਜਿੰਦਰ ਕੁਮਾਰ ਨੂੰ ਡੈਸ਼ਿਊਟਸ ਕਾਊਂਟੀ, ਓਰੇਗਨ ਵਿੱਚ ਪਹਿਲੀ ਡਿਗਰੀ ਦੀ ਗੈਰ-ਇਰਾਦਤਨ ਹੱਤਿਆ ਦੇ ਦੋ ਮਾਮਲਿਆਂ ਸਮੇਤ ਹੋਰ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿੱਚ ਲਾਪਰਵਾਹੀ ਨਾਲ ਦੂਜਿਆਂ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਦੇ ਦੋਸ਼ ਵੀ ਸ਼ਾਮਲ ਹਨ। ਇਹ ਮਾਮਲਾ ਨਵੰਬਰ 2025 ਵਿੱਚ ਵਾਪਰੇ ਇੱਕ ਟਰੱਕ-ਟ੍ਰੇਲਰ ਹਾਦਸੇ ਨਾਲ ਸਬੰਧਤ ਹੈ, ਜਿਸ ਵਿੱਚ ਇੱਕ ਨਵ-ਵਿਆਹੇ ਜੋੜੇ ਦੀ ਮੌਤ ਹੋ ਗਈ ਸੀ।
ਅਨੁਸਾਰ, ਰਾਜਿੰਦਰ ਕੁਮਾਰ ਦੀ ਸਥਾਨਕ ਪੱਧਰ ’ਤੇ ਗ੍ਰਿਫ਼ਤਾਰੀ ਤੋਂ ਬਾਅਦ ਏਜੰਸੀ ਨੇ ਡੈਸ਼ਿਊਟਸ ਕਾਊਂਟੀ ਜੇਲ੍ਹ ਕੋਲ ਇਮੀਗ੍ਰੇਸ਼ਨ ਡਿਟੇਨਰ ਦਾਇਰ ਕੀਤਾ ਸੀ। ਪਰ ਏਜੰਸੀ ਦਾ ਕਹਿਣਾ ਹੈ ਕਿ ਕਾਊਂਟੀ ਨੇ ਅਪ੍ਰੈਲ 2026 ਵਿੱਚ ਉਸ ਨੂੰ ਰਿਹਾਅ ਕਰ ਦਿੱਤਾ ਅਤੇ ਦੀ ਬੇਨਤੀ ਅਨੁਸਾਰ ਉਸ ਨੂੰ ਹਿਰਾਸਤ ਵਿੱਚ ਨਹੀਂ ਰੱਖਿਆ।
ਇਸ ਤੋਂ ਬਾਅਦ ਦੇ ਅਧਿਕਾਰੀਆਂ ਨੇ ਰਾਜਿੰਦਰ ਕੁਮਾਰ ਦਾ ਪਤਾ ਲਗਾ ਕੇ ਉਸ ਨੂੰ ਮੁੜ ਗ੍ਰਿਫ਼ਤਾਰ ਕੀਤਾ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਓਰੇਗਨ ਰਾਜ ਦੇ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ।
ਸੰਘੀ ਅਧਿਕਾਰੀਆਂ ਮੁਤਾਬਕ, ਜਦੋਂ ਤੱਕ ਓਰੇਗਨ ਵਿੱਚ ਉਸ ਵਿਰੁੱਧ ਅਪਰਾਧਿਕ ਮਾਮਲੇ ਦੀ ਸੁਣਵਾਈ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਸ ਦੀ ਦੇਸ਼ ਨਿਕਾਲੇ ਦੀ ਕਾਰਵਾਈ ਰੋਕ ਕੇ ਰੱਖੀ ਜਾਵੇਗੀ। ਰਾਜ ਦਾ ਅਪਰਾਧਿਕ ਮਾਮਲਾ ਖ਼ਤਮ ਹੋਣ ਤੋਂ ਬਾਅਦ ਸੰਘੀ ਕਾਨੂੰਨ ਅਨੁਸਾਰ ਉਸ ਦੇ ਇਮੀਗ੍ਰੇਸ਼ਨ ਮਾਮਲੇ ’ਤੇ ਅੱਗੇ ਕਾਰਵਾਈ ਕਰੇਗੀ।
ਏਜੰਸੀ ਅਨੁਸਾਰ, ਉਹ ਮੈਕਸੀਕੋ ਰਾਹੀਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖ਼ਲ ਹੋਇਆ ਸੀ ਅਤੇ ਬਾਅਦ ਵਿੱਚ ਉਸ ਵਿਰੁੱਧ ਦੇਸ਼ ਨਿਕਾਲੇ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ।
ਕਾਨੂੰਨੀ ਪੱਖ: ਰਾਜਿੰਦਰ ਕੁਮਾਰ ਵਿਰੁੱਧ ਲੱਗੇ ਅਪਰਾਧਿਕ ਦੋਸ਼ ਅਜੇ ਅਦਾਲਤੀ ਕਾਰਵਾਈ ਦੇ ਅਧੀਨ ਹਨ। ਉਸ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੱਕ ਨਿਰਦੋਸ਼ ਮੰਨਣ ਦੇ ਕਾਨੂੰਨੀ ਸਿਧਾਂਤ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ।
ਸਰੋਤ: ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਦੀ ਜਾਣਕਾਰੀ ’ਤੇ ਆਧਾਰਿਤ ਦੀ 20 ਅਕਤੂਬਰ, 2026 ਦੀ ਰਿਪੋਰਟ।
10/21/2026
ਵਿਦੇਸ਼📍 ਪੰਜਾਬ
ਨਵੇਂ ਨਿਯਮਾਂ ਤਹਿਤ ਜੇਕਰ ਘੱਟੋ-ਘੱਟ ਪੰਜ ਲੋਕਾਂ ਦਾ ਕੋਈ ਸਮੂਹ ਪ੍ਰਦਰਸ਼ਨ ਦੌਰਾਨ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਦਾ ਹੈ ਤਾਂ ਉਨ੍ਹਾਂ ਨੂੰ ਪੰਜ ਸਾਲ ਤੱਕ ਦੀ ਜੇਲ੍ਹ ਅਤੇ 20 ਹਜ਼ਾਰ ਯੂਰੋ ਦਾ ਜੁਰਮਾਨਾ ਹੋਵੇਗਾ।
ਨਵੇਂ ਨਿਯਮਾਂ ਤਹਿਤ ਜੇਕਰ ਘੱਟੋ-ਘੱਟ ਪੰਜ ਲੋਕਾਂ ਦਾ ਕੋਈ ਸਮੂਹ ਪ੍ਰਦਰਸ਼ਨ ਦੌਰਾਨ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਦਾ ਹੈ ਤਾਂ ਉਨ੍ਹਾਂ ਨੂੰ ਪੰਜ ਸਾਲ ਤੱਕ ਦੀ ਜੇਲ੍ਹ ਅਤੇ 20 ਹਜ਼ਾਰ ਯੂਰੋ ਦਾ ਜੁਰਮਾਨਾ ਹੋਵੇਗਾ। ਜੇਕਰ ਪ੍ਰਦਰਸ਼ਨਕਾਰੀ ਹਿੰਸਾ ਦੌਰਾਨ ਆਪਣਾ ਚਿਹਰਾ ਢੱਕਦੇ ਹਨ ਜਾਂ ਕਿਸੇ ਨੂੰ ਜ਼ਖ਼ਮੀ ਕਰਦੇ ਹਨ, ਤਾਂ ਸਜ਼ਾ ਦੀ ਮਿਆਦ ਹੋਰ ਵਧਾ ਦਿੱਤੀ ਜਾਵੇਗੀ।
ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਦੀ ਸਰਕਾਰ ਨੇ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀ ਹਿੰਸਾ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਉਪਾਅ ਮਨਜ਼ੂਰ ਕੀਤੇ ਹਨ। ਨਵੇਂ ਨਿਯਮਾਂ ਤਹਿਤ ਹਿੰਸਾ ਕਰਨ ਵਾਲਿਆਂ ਨੂੰ ਪੰਜ ਸਾਲ ਦੀ ਜੇਲ੍ਹ, 20 ਹਜ਼ਾਰ ਯੂਰੋ (ਲਗਭਗ 18 ਲੱਖ ਰੁਪਏ) ਤੱਕ ਦਾ ਜੁਰਮਾਨਾ ਅਤੇ ਬੱਚਿਆਂ ਦੁਆਰਾ ਕੀਤੀ ਗਈ ਭੰਨ-ਤੋੜ ਦਾ ਪੂਰਾ ਆਰਥਿਕ ਹਰਜ਼ਾਨਾ ਉਨ੍ਹਾਂ ਦੇ ਮਾਤਾ-ਪਿਤਾ ਤੋਂ ਵਸੂਲਣ ਦਾ ਪ੍ਰਬੰਧ ਕੀਤਾ ਗਿਆ ਹੈ।
ਇਹ ਨਿਯਮ ਮੰਗਲਵਾਰ ਤੋਂ ਹੀ ਲਾਗੂ ਕਰ ਦਿੱਤੇ ਗਏ ਹਨ। ਹਾਲ ਹੀ ਵਿੱਚ ਉੱਤਰੀ ਇਟਲੀ ਦੇ ਸ਼ਹਿਰਾਂ ਵਿੱਚ ਨੌਜਵਾਨਾਂ ਦੇ ਸਮੂਹਾਂ ਦੁਆਰਾ ਦੁਕਾਨਾਂ ਵਿੱਚ ਲੁੱਟ-ਖੋਹ ਕਰਨ, ਖਿੜਕੀਆਂ ਤੋੜਨ ਅਤੇ ਪੁਲਿਸ 'ਤੇ ਹਮਲੇ ਦੀਆਂ ਘਟਨਾਵਾਂ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਨਵੇਂ ਨਿਯਮਾਂ ਤਹਿਤ ਜੇਕਰ ਘੱਟੋ-ਘੱਟ ਪੰਜ ਲੋਕਾਂ ਦਾ ਕੋਈ ਸਮੂਹ ਪ੍ਰਦਰਸ਼ਨ ਦੌਰਾਨ ਜਨਤਕ ਸੁਰੱਖਿਆ ਲਈ ਖ਼ਤਰਾ ਪੈਦਾ ਕਰਦਾ ਹੈ ਤਾਂ ਉਨ੍ਹਾਂ ਨੂੰ ਪੰਜ ਸਾਲ ਤੱਕ ਦੀ ਜੇਲ੍ਹ ਅਤੇ 20 ਹਜ਼ਾਰ ਯੂਰੋ ਦਾ ਜੁਰਮਾਨਾ ਹੋਵੇਗਾ। ਜੇਕਰ ਪ੍ਰਦਰਸ਼ਨਕਾਰੀ ਹਿੰਸਾ ਦੌਰਾਨ ਆਪਣਾ ਚਿਹਰਾ ਢੱਕਦੇ ਹਨ ਜਾਂ ਕਿਸੇ ਨੂੰ ਜ਼ਖ਼ਮੀ ਕਰਦੇ ਹਨ, ਤਾਂ ਸਜ਼ਾ ਦੀ ਮਿਆਦ ਹੋਰ ਵਧਾ ਦਿੱਤੀ ਜਾਵੇਗੀ।
ਹੁੱਲੜਬਾਜ਼ੀ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਦਾ ਹੁਕਮ ਦਿੱਤਾ ਜਾਵੇਗਾ। ਜੇਕਰ ਭੰਨ-ਤੋੜ ਵਿੱਚ 14 ਤੋਂ 17 ਸਾਲ ਦੇ ਨਾਬਾਲਗ ਸ਼ਾਮਲ ਪਾਏ ਜਾਂਦੇ ਹਨ ਤਾਂ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਿੱਤੀ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਪੁਲਿਸ ਕੋਲ ਹੁਣ 14 ਤੋਂ 17 ਸਾਲ ਦੇ ਸ਼ੱਕੀ ਨੌਜਵਾਨਾਂ ਨੂੰ ਅਪਰਾਧ ਕਰਨ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈਣ ਦਾ ਅਧਿਕਾਰ ਹੋਵੇਗਾ, ਜੇਕਰ ਉਨ੍ਹਾਂ ਕੋਲ ਖ਼ਤਰਾ ਪੈਦਾ ਕਰਨ ਦੇ ਪੂਰੇ ਸਬੂਤ ਹੋਣ। ਪਹਿਲਾਂ ਇਹ ਨਿਯਮ ਸਿਰਫ਼ ਬਾਲਗਾਂ 'ਤੇ ਲਾਗੂ ਹੁੰਦਾ ਸੀ। ਭੰਨ-ਤੋੜ ਅਤੇ ਚੋਰੀ ਕਰਨਾ ਕੋਈ ਇਨਕਲਾਬੀ ਕੰਮ ਨਹੀਂ - ਮੇਲੋਨੀ ਨਵੇਂ ਨਿਯਮਾਂ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਸੋਸ਼ਲ ਮੀਡੀਆ 'ਤੇ ਕਿਹਾ, 'ਭੰਨ-ਤੋੜ ਅਤੇ ਚੋਰੀ ਕਰਨਾ ਕੋਈ ਇਨਕਲਾਬੀ ਕੰਮ ਨਹੀਂ ਹੈ। ਸਗੋਂ ਸਿੱਧਾ ਅਪਰਾਧ ਹੈ।' ਆਮ ਜਨਤਾ ਦੀ ਆਰਥਿਕ ਤੰਗੀ ਦਾ ਜ਼ਿਕਰ ਕਰਦਿਆਂ ਮੇਲੋਨੀ ਨੇ ਕਿਹਾ, 'ਅਸੀਂ ਜਾਣਦੇ ਹਾਂ ਕਿ ਨੌਕਰੀ ਲੱਭਣਾ, ਘੱਟ ਤਨਖਾਹ ਮਿਲਣਾ ਅਤੇ ਭਵਿੱਖ ਨੂੰ ਲੈ ਕੇ ਅਨਿਸ਼ਚਿਤ ਹੋਣਾ ਕੀ ਹੁੰਦਾ ਹੈ... ਪਰ ਮੁਸ਼ਕਿਲ ਹਾਲਾਤ ਦੀ ਵਰਤੋਂ ਕਦੇ ਵੀ ਹਿੰਸਾ ਨੂੰ ਜਾਇਜ਼ ਠਹਿਰਾਉਣ ਦੇ ਬਹਾਨੇ ਵਜੋਂ ਨਹੀਂ ਕੀਤੀ ਜਾ ਸਕਦੀ।'
ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ 2026 ਦੇ ਅੰਤ ਤੱਕ ਮਿਲਾਨ ਵਿੱਚ ਪੁਲਿਸ ਦੇ ਨਾਲ-ਨਾਲ ਫ਼ੌਜ ਦੇ 500 ਜਵਾਨਾਂ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਰੱਖਿਆ ਮੰਤਰਾਲੇ ਅਨੁਸਾਰ ਇਹ ਜਵਾਨ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ, ਮਹੱਤਵਪੂਰਨ ਅਦਾਰਿਆਂ ਅਤੇ ਰਣਨੀਤਕ ਟਿਕਾਣਿਆਂ ਦੀ ਨਿਗਰਾਨੀ ਕਰਨਗੇ। ਇਹ ਸਖ਼ਤ ਸੁਰੱਖਿਆ ਕਾਰਵਾਈ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਮੇਲੋਨੀ ਦੀ ਸਰਕਾਰ ਨੂੰ ਕਈ ਮੋਰਚਿਆਂ 'ਤੇ ਵਿਰੋਧ-ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਖਣੀ ਇਟਲੀ ਵਿੱਚ, ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਗੁਜ਼ਾਰੇ ਦੀ ਵਧਦੀ ਲਾਗਤ ਤੋਂ ਨਾਰਾਜ਼ ਟਰੱਕ ਡਰਾਈਵਰਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਹਨ, ਜਿਸ ਨਾਲ ਸਪਲਾਈ ਚੇਨ ਪ੍ਰਭਾਵਿਤ ਹੋਈ ਹੈ। ਕੁਝ ਪਾਸਤਾ ਨਿਰਮਾਤਾਵਾਂ ਨੇ ਉਤਪਾਦਨ ਰੋਕ ਦਿੱਤਾ ਹੈ, ਜਦਕਿ ਖੇਤੀਬਾੜੀ ਸਮੂਹਾਂ ਨੇ ਫਲ ਅਤੇ ਸਬਜ਼ੀਆਂ ਖ਼ਰਾਬ ਹੋਣ ਦੀ ਚਿਤਾਵਨੀ ਦਿੱਤੀ ਹੈ। ਸਰਕਾਰ ਨੇ ਉਦਯੋਗ ਪ੍ਰਤੀਨਿਧੀਆਂ ਨਾਲ ਗੱਲਬਾਤ ਤੋਂ ਬਾਅਦ ਸੜਕੀ ਆਵਾਜਾਈ ਨਾਲ ਜੁੜੇ ਲੋਕਾਂ ਨੂੰ ਵਾਧੂ ਮਦਦ ਦੇਣ ਦਾ ਵਾਅਦਾ ਕੀਤਾ ਹੈ। 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਮੇਲੋਨੀ ਨੇ ਸੁਰੱਖਿਆ ਨਾਲ ਜੁੜੇ ਕਈ ਕਦਮ ਚੁੱਕੇ ਹਨ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸਿਰਫ਼ ਸਜ਼ਾ ਸਖ਼ਤ ਕਰਨ ਨਾਲ ਅਪਰਾਧ ਦੇ ਅਸਲ ਕਾਰਨਾਂ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਸਰਕਾਰੀ ਅੰਕੜਿਆਂ ਮੁਤਾਬਕ ਪਿਛਲੇ ਚਾਰ ਸਾਲਾਂ ਵਿੱਚ ਇਟਲੀ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਗਿਣਤੀ ਵਿੱਚ 17 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋਇਆ ਹੈ, ਜੋ ਕਿ ਲਗਭਗ 10 ਹਜ਼ਾਰ ਲੋਕਾਂ ਦਾ ਵਾਧਾ ਹੈ।
2027 ਵਿੱਚ ਹੋਣ ਵਾਲੀਆਂ ਰਾਸ਼ਟਰੀ ਚੋਣਾਂ ਨੂੰ ਦੇਖਦਿਆਂ, ਜਨਤਕ ਵਿਵਸਥਾ ਅਤੇ ਵਧਦੀ ਮਹਿੰਗਾਈ ਨੂੰ ਲੈ ਕੇ ਹੋ ਰਹੇ ਵਿਰੋਧ-ਪ੍ਰਦਰਸ਼ਨ ਸਰਕਾਰ ਲਈ ਇੱਕ ਚੁਣੌਤੀ ਬਣ ਗਏ ਹਨ।
10/21/2026
ਵਿਦੇਸ਼📍 ਪੰਜਾਬ
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੀ 2027 ਵਿਭਿੰਨਤਾ ਵੀਜ਼ਾ ਲਾਟਰੀ, ਜਿਸ ਨੂੰ ਆਮ ਤੌਰ ‘ਤੇ ਗ੍ਰੀਨ ਕਾਰਡ ਲਾਟਰੀ ਕਿਹਾ ਜਾਂਦਾ ਹੈ, ਦੇਰੀ ਮਗਰੋਂ ਮੁੜ ਚਰਚਾ ਵਿਚ ਹੈ।
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੀ 2027 ਵਿਭਿੰਨਤਾ ਵੀਜ਼ਾ ਲਾਟਰੀ, ਜਿਸ ਨੂੰ ਆਮ ਤੌਰ ‘ਤੇ ਗ੍ਰੀਨ ਕਾਰਡ ਲਾਟਰੀ ਕਿਹਾ ਜਾਂਦਾ ਹੈ, ਦੇਰੀ ਮਗਰੋਂ ਮੁੜ ਚਰਚਾ ਵਿਚ ਹੈ। ਸੰਘੀ ਜੱਜ ਨੇ ਵਿਦੇਸ਼ ਵਿਭਾਗ ਨੂੰ ਇਸ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ। ਲਾਟਰੀ ਦਾ ਆਮ ਰਜਿਸਟ੍ਰੇਸ਼ਨ ਸਮਾਂ ਸ਼ੁਰੂ ਨਾ ਹੋਣ ਕਾਰਨ ਮਾਮਲਾ ਅਦਾਲਤ ਤੱਕ ਪਹੁੰਚਿਆ ਸੀ।
ਜਾਰੀ ਰਿਪੋਰਟ ਅਨੁਸਾਰ, ਅਦਾਲਤ ਨੇ ਨਵਾਂ ਸਮਾਂ-ਸਾਰਣੀ ਤੈਅ ਕੀਤਾ ਹੈ। ਵਿਦੇਸ਼ ਵਿਭਾਗ ਨੂੰ 29 ਅਕਤੂਬਰ ਤੱਕ ਰਜਿਸਟ੍ਰੇਸ਼ਨ ਦੀਆਂ ਤਰੀਕਾਂ ਅਤੇ ਹਦਾਇਤਾਂ ਦਾ ਐਲਾਨ ਕਰਨਾ ਹੈ। ਰਜਿਸਟ੍ਰੇਸ਼ਨ 1 ਨਵੰਬਰ ਤੱਕ ਖੋਲ੍ਹਣੀ ਹੋਵੇਗੀ ਅਤੇ ਅਰਜ਼ੀਆਂ ਲਈ ਘੱਟੋ-ਘੱਟ 30 ਦਿਨ ਦਿੱਤੇ ਜਾਣਗੇ। ਚੁਣੇ ਗਏ ਲੋਕਾਂ ਦੇ ਨਤੀਜੇ 3 ਦਸੰਬਰ ਤੱਕ ਦੱਸਣੇ ਹਨ। ਵਿਭਾਗ ਇਸ ਤੋਂ ਪਹਿਲਾਂ ਵੀ ਇਹ ਕਦਮ ਚੁੱਕ ਸਕਦਾ ਹੈ।
ਇਸ ਲਾਟਰੀ ਰਾਹੀਂ ਹਰ ਸਾਲ ਅਜਿਹੇ ਦੇਸ਼ਾਂ ਦੇ ਲੋਕਾਂ ਨੂੰ ਅਮਰੀਕੀ ਪਰਵਾਸੀ ਵੀਜ਼ਾ ਲਈ ਮੌਕਾ ਦਿੱਤਾ ਜਾਂਦਾ ਹੈ, ਜਿੱਥੋਂ ਅਮਰੀਕਾ ਆਉਣ ਵਾਲੇ ਪਰਵਾਸੀਆਂ ਦੀ ਗਿਣਤੀ ਇਤਿਹਾਸਕ ਤੌਰ ‘ਤੇ ਘੱਟ ਰਹੀ ਹੈ। ਹਰ ਦੇਸ਼ ਦੇ ਨਾਗਰਿਕ ਇਸ ਲਈ ਯੋਗ ਨਹੀਂ ਹੁੰਦੇ। ਅਰਜ਼ੀ ਦੇਣ ਤੋਂ ਪਹਿਲਾਂ ਅਧਿਕਾਰਤ ਯੋਗਤਾ ਸੂਚੀ ਅਤੇ ਹਦਾਇਤਾਂ ਪੜ੍ਹਣੀਆਂ ਲਾਜ਼ਮੀ ਹਨ।
ਚੁਣੇ ਜਾਣ ਦਾ ਮਤਲਬ ਇਹ ਨਹੀਂ ਕਿ ਗ੍ਰੀਨ ਕਾਰਡ ਪੱਕਾ ਮਿਲ ਗਿਆ। ਚੁਣੇ ਗਏ ਉਮੀਦਵਾਰਾਂ ਨੂੰ ਅਰਜ਼ੀ, ਜ਼ਰੂਰੀ ਦਸਤਾਵੇਜ਼, ਡਾਕਟਰੀ ਜਾਂਚ ਅਤੇ ਇੰਟਰਵਿਊ ਦੀਆਂ ਸ਼ਰਤਾਂ ਪੂਰੀਆਂ ਕਰਣੀਆਂ ਪੈਣਗੀਆਂ। 2027 ਦੇ ਵੀਜ਼ੇ ਜਾਰੀ ਕਰਨ ਦੀ ਆਖ਼ਰੀ ਮਿਤੀ 30 ਸਤੰਬਰ 2027 ਹੀ ਰਹੇਗੀ। ਇਸ ਕਾਰਨ ਚੁਣੇ ਗਏ ਲੋਕਾਂ ਕੋਲ ਅਗਲੇ ਕਦਮ ਪੂਰੇ ਕਰਨ ਲਈ ਘੱਟ ਸਮਾਂ ਹੋ ਸਕਦਾ ਹੈ।
ਫਿਲਹਾਲ ਰਜਿਸਟ੍ਰੇਸ਼ਨ ਖੁੱਲ੍ਹਣ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਲੋਕ ਵਿਦੇਸ਼ ਵਿਭਾਗ ਦੀ ਸਰਕਾਰੀ ਵੈੱਬਸਾਈਟ ਉੱਤੇ ਐਲਾਨ ਦੀ ਉਡੀਕ ਕਰਨ ਅਤੇ ਕਿਸੇ ਏਜੰਟ ਦੇ ”ਪੱਕੀ ਚੋਣ” ਦੇ ਦਾਅਵੇ ‘ਤੇ ਭਰੋਸਾ ਨਾ ਕਰਨ।
10/21/2026
ਵਿਦੇਸ਼📍 ਪੰਜਾਬ
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਮੋਟਰ ਵਾਹਨ ਵਿਭਾਗ ਉੱਤੇ ਦੋਸ਼ ਲੱਗੇ ਹਨ ਕਿ ਉਸ ਨੇ ਜਾਨਲੇਵਾ ਹਾਦਸਿਆਂ ਵਿਚ ਸ਼ਾਮਲ ਕਈ ਵਪਾਰਕ ਟਰੱਕ ਡਰਾਈਵਰਾਂ ਦੇ ਲਾਇਸੈਂਸ ਸਮੇਂ ਸਿਰ ਮੁਅੱਤਲ ਨਹੀਂ ਕੀਤੇ।
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਮੋਟਰ ਵਾਹਨ ਵਿਭਾਗ ਉੱਤੇ ਦੋਸ਼ ਲੱਗੇ ਹਨ ਕਿ ਉਸ ਨੇ ਜਾਨਲੇਵਾ ਹਾਦਸਿਆਂ ਵਿਚ ਸ਼ਾਮਲ ਕਈ ਵਪਾਰਕ ਟਰੱਕ ਡਰਾਈਵਰਾਂ ਦੇ ਲਾਇਸੈਂਸ ਸਮੇਂ ਸਿਰ ਮੁਅੱਤਲ ਨਹੀਂ ਕੀਤੇ। ਕੈਲਮੈਟਰਜ਼ ਦੀ ਜਾਂਚ ਮੁਤਾਬਕ, ਕੁਝ ਡਰਾਈਵਰ ਹਾਦਸਿਆਂ ਤੋਂ ਬਾਅਦ ਵੀ ਟਰੱਕ ਚਲਾਉਂਦੇ ਰਹੇ ਅਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਵਿਚ ਸਾਲਾਂ ਲੱਗ ਗਏ।
ਜੂਨ 2022 ਵਿਚ ਫਰਿਜ਼ਨੋ ਨੇੜੇ ਖਾਦ ਨਾਲ ਭਰਿਆ ਇੱਕ ਟਰੱਕ ਹੌਲੀ ਹੋਈ ਆਵਾਜਾਈ ਵਿਚ ਇੱਕ ਕਾਰ ਨਾਲ ਟਕਰਾ ਗਿਆ। ਕਾਰ ਵਿਚ ਲੋਰੇਨ ਚਾਉ, ਉਨ੍ਹਾਂ ਦੀ ਪਤਨੀ ਜੈਨੀ ਅਤੇ 17 ਸਾਲਾ ਪੁੱਤਰ ਸਵਾਰ ਸਨ। ਟੱਕਰ ਕਾਰਨ ਕਾਰ ਪਲਟ ਗਈ ਅਤੇ ਜੈਨੀ ਚਾਉ ਦੀ ਮੌਤ ਹੋ ਗਈ। ਜਾਂਚ ਰਿਪੋਰਟ ਮੁਤਾਬਕ, ਟਰੱਕ ਚਾਲਕ ਬਲਜੀਤ ਸਿੰਘ ਦੀ ਗੱਡੀ ਪਹਿਲਾਂ 2021 ਵਿਚ ਕੇਰਨ ਕਾਊਂਟੀ ਵਿਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਵਾਲੇ ਹਾਦਸੇ ਵਿਚ ਵੀ ਸ਼ਾਮਲ ਸੀ। ਉਸ ਸਮੇਂ ਪੁਲਿਸ ਨੇ ਕਿਹਾ ਸੀ ਕਿ ਉਹ ਥਕਾਵਟ ਵਿਚ ਸੀ ਅਤੇ ਨਿਰਧਾਰਤ ਹੱਦ ਤੋਂ ਵੱਧ ਘੰਟੇ ਗੱਡੀ ਚਲਾ ਚੁੱਕਾ ਸੀ। ਫਿਰ ਵੀ ਵਿਭਾਗ ਨੇ ਉਸ ਦਾ ਲਾਇਸੈਂਸ ਤੁਰੰਤ ਮੁਅੱਤਲ ਨਹੀਂ ਕੀਤਾ। 2024 ਵਿਚ ਦੋਵੇਂ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਸ ਦਾ ਲਾਇਸੈਂਸ ਲਿਆ ਗਿਆ।
ਰਿਪੋਰਟਰਾਂ ਨੇ 2019 ਤੋਂ 2024 ਦੇ ਸ਼ੁਰੂ ਤੱਕ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 130 ਤੋਂ ਵੱਧ ਵਪਾਰਕ ਡਰਾਈਵਰਾਂ ਦੇ ਅਦਾਲਤੀ ਅਤੇ ਲਾਇਸੈਂਸ ਰਿਕਾਰਡ ਵੇਖੇ। ਮਈ ਦੇ ਅਖੀਰ ਤੱਕ ਉਨ੍ਹਾਂ ਵਿਚੋਂ ਲਗਭਗ ਅੱਧੇ ਕੋਲ ਵਪਾਰਕ ਡਰਾਈਵਿੰਗ ਲਾਇਸੈਂਸ ਮੌਜੂਦ ਸੀ। ਜਾਂਚ ਨੇ ਹੋਰ ਮਾਮਲੇ ਵੀ ਸਾਹਮਣੇ ਲਿਆਂਦੇ, ਜਿਨ੍ਹਾਂ ਵਿਚ ਦੋਸ਼ੀ ਡਰਾਈਵਰ ਹਾਦਸਿਆਂ ਅਤੇ ਟ੍ਰੈਫਿਕ ਉਲੰਘਣਾਵਾਂ ਤੋਂ ਬਾਅਦ ਵੀ ਟਰੱਕ ਚਲਾਉਂਦੇ ਰਹੇ।
ਕੈਲੀਫੋਰਨੀਆ ਮੋਟਰ ਵਾਹਨ ਵਿਭਾਗ ਨੇ ਕਿਹਾ ਕਿ ਉਸ ਨੇ ਜਾਨਲੇਵਾ ਹਾਦਸਿਆਂ ਅਤੇ ਅਜਿਹੇ ਦੋਸ਼ਾਂ ਦੀ ਜਾਂਚ ਕਰਨ ਦਾ ਆਪਣਾ ਤਰੀਕਾ ਅਪਡੇਟ ਕੀਤਾ ਹੈ। ਵਿਭਾਗ ਮੁਤਾਬਕ, ਕੁਝ ਪੁਰਾਣੇ ਮਾਮਲੇ ਹੁਣ ਨਵੇਂ ਸਿਰੇ ਤੋਂ ਜਾਂਚੇ ਜਾ ਰਹੇ ਹਨ।
10/21/2026
ਵਿਦੇਸ਼📍 ਪੰਜਾਬ
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਨੇ ਕੁਝ ਇਮੀਗ੍ਰੇਸ਼ਨ ਫੀਸਾਂ ਵਿਚ ਮਹਿੰਗਾਈ ਮੁਤਾਬਕ ਵਾਧਾ ਕੀਤਾ ਹੈ।
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਨੇ ਕੁਝ ਇਮੀਗ੍ਰੇਸ਼ਨ ਫੀਸਾਂ ਵਿਚ ਮਹਿੰਗਾਈ ਮੁਤਾਬਕ ਵਾਧਾ ਕੀਤਾ ਹੈ। ਨਵੀਆਂ ਫੀਸਾਂ 16 ਅਕਤੂਬਰ 2026 ਤੋਂ ਲਾਗੂ ਹੋ ਗਈਆਂ ਹਨ। ਇਸ ਤਾਰੀਖ਼ ਨੂੰ ਜਾਂ ਇਸ ਤੋਂ ਬਾਅਦ ਡਾਕ ਰਾਹੀਂ ਭੇਜੀਆਂ ਗਈਆਂ ਅਰਜ਼ੀਆਂ ਨਾਲ ਨਵੀਂ ਰਕਮ ਜਮ੍ਹਾਂ ਕਰਵਾਉਣੀ ਪਵੇਗੀ। ਪੁਰਾਣੀ ਫੀਸ ਭੇਜਣ ‘ਤੇ ਅਰਜ਼ੀ ਵਾਪਸ ਕੀਤੀ ਜਾ ਸਕਦੀ ਹੈ।
ਜਿਨ੍ਹਾਂ ਲੋਕਾਂ ਦੀ ਅਸਾਈਲਮ ਅਰਜ਼ੀ ਲੰਮੇ ਸਮੇਂ ਤੋਂ ਵਿਚਾਰ ਅਧੀਨ ਹੈ, ਉਨ੍ਹਾਂ ਲਈ ਸਾਲਾਨਾ ਫੀਸ 102 ਡਾਲਰ ਤੋਂ ਵਧਾ ਕੇ 105 ਡਾਲਰ ਕਰ ਦਿੱਤੀ ਗਈ ਹੈ। ਪੈਰੋਲ ਨਾਲ ਜੁੜੀ ਫੀਸ 1,020 ਡਾਲਰ ਤੋਂ ਵਧ ਕੇ 1,050 ਡਾਲਰ ਹੋ ਗਈ ਹੈ। ਇਹ ਵਾਧਾ ਉਸ ਫੀਸ ‘ਤੇ ਲਾਗੂ ਹੈ ਜੋ ਪੈਰੋਲ ਦੀ ਅਰਜ਼ੀ ਜਾਂ ਇਸ ਨਾਲ ਸਬੰਧਤ ਮਨਜ਼ੂਰੀ ਲਈ ਲੋੜੀਂਦੀ ਹੋਵੇ।
ਅਸਾਈਲਮ ਮੰਗਣ ਵਾਲਿਆਂ, ਪੈਰੋਲ ‘ਤੇ ਰਹਿੰਦੇ ਲੋਕਾਂ ਅਤੇ ਅਸਥਾਈ ਸੁਰੱਖਿਅਤ ਦਰਜੇ ਵਾਲਿਆਂ ਲਈ ਪਹਿਲੇ ਕੰਮ ਦੀ ਇਜਾਜ਼ਤ ਵਾਲੇ ਕਾਰਡ ਦੀ ਫੀਸ 560 ਡਾਲਰ ਤੋਂ ਵਧਾ ਕੇ 570 ਡਾਲਰ ਕੀਤੀ ਗਈ ਹੈ। ਅਸਥਾਈ ਸੁਰੱਖਿਅਤ ਦਰਜੇ ਲਈ ਅਰਜ਼ੀ ਦੀ ਫੀਸ 510 ਡਾਲਰ ਤੋਂ ਵਧ ਕੇ 520 ਡਾਲਰ ਹੋ ਗਈ ਹੈ।
ਇਹ ਵਾਧਾ ਸਾਰੀਆਂ ਇਮੀਗ੍ਰੇਸ਼ਨ ਅਰਜ਼ੀਆਂ ਲਈ ਨਹੀਂ ਹੈ। ਕੁਝ ਨਵੀਨੀਕਰਨ ਫੀਸਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਅਰਜ਼ੀ ਭੇਜਣ ਤੋਂ ਪਹਿਲਾਂ ਸਬੰਧਤ ਫਾਰਮ ਦੀ ਨਵੀਂ ਫੀਸ ਸਰਕਾਰੀ ਵੈੱਬਸਾਈਟ ‘ਤੇ ਜਾਂਚਣੀ ਚਾਹੀਦੀ ਹੈ। ਗਲਤ ਰਕਮ ਭੇਜਣ ਨਾਲ ਅਰਜ਼ੀ ਦੀ ਕਾਰਵਾਈ ਵਿਚ ਦੇਰੀ ਹੋ ਸਕਦੀ ਹੈ ਜਾਂ ਅਰਜ਼ੀ ਵਾਪਸ ਆ ਸਕਦੀ ਹੈ।
10/21/2026
ਵਿਦੇਸ਼📍 ਪੰਜਾਬ
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਇੱਕ ਨਵੀਂ ਜਾਂਚ ਮੁਤਾਬਕ, ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਇਮੀਗ੍ਰੇਸ਼ਨ ਏਜੰਸੀਆਂ ਨੇ 500 ਤੋਂ ਵੱਧ ਅਮਰੀਕੀ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ।
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਇੱਕ ਨਵੀਂ ਜਾਂਚ ਮੁਤਾਬਕ, ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਇਮੀਗ੍ਰੇਸ਼ਨ ਏਜੰਸੀਆਂ ਨੇ 500 ਤੋਂ ਵੱਧ ਅਮਰੀਕੀ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ। ਜਾਂਚ ਵਿਚ ਜਨਵਰੀ 2025 ਤੋਂ ਸਤੰਬਰ 2026 ਤੱਕ ਦੇ ਮਾਮਲੇ ਸ਼ਾਮਲ ਹਨ। ਇਹ ਅੰਕੜਾ ਸਰਕਾਰ ਵੱਲੋਂ ਜਾਰੀ ਕੀਤੀ ਗਿਣਤੀ ਨਹੀਂ, ਸਗੋਂ ਖ਼ਬਰ ਸੰਸਥਾ ਪ੍ਰੋਪਬਲਿਕਾ ਵੱਲੋਂ ਇਕੱਠੇ ਕੀਤੇ ਅਤੇ ਜਾਂਚੇ ਗਏ ਮਾਮਲਿਆਂ ‘ਤੇ ਆਧਾਰਿਤ ਹੈ।
ਰਿਪੋਰਟ ਅਨੁਸਾਰ, ਹਿਰਾਸਤ ਵਿਚ ਲਏ ਗਏ ਲੋਕਾਂ ਵਿਚ ਘੱਟੋ-ਘੱਟ 70 ਬੱਚੇ ਅਤੇ ਨੌਜਵਾਨ ਸਨ। ਕੁਝ ਬੱਚਿਆਂ ਨੂੰ ਹੱਥਕੜੀਆਂ ਵੀ ਲਾਈਆਂ ਗਈਆਂ। ਜਾਂਚ ਵਿਚ ਲਗਭਗ 12 ਅਮਰੀਕੀ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਦੇਸ਼ ਤੋਂ ਬਾਹਰ ਭੇਜਣ ਦੇ ਮਾਮਲੇ ਮਿਲੇ। ਟੈਕਸਾਸ ਵਿਚ ਇੱਕ ਬਾਲਗ ਅਮਰੀਕੀ ਨਾਗਰਿਕ ਨੂੰ ਵੀ ਮੈਕਸੀਕੋ ਭੇਜ ਦਿੱਤਾ ਗਿਆ ਸੀ। ਬਾਅਦ ਵਿਚ ਮੁਕੱਦਮਾ ਕਰਨ ਮਗਰੋਂ ਉਹ ਆਪਣੇ ਜਨਮ ਸਰਟੀਫਿਕੇਟ ਦੇ ਆਧਾਰ ‘ਤੇ ਅਮਰੀਕਾ ਵਾਪਸ ਆ ਸਕਿਆ।
ਰਿਪੋਰਟ ਵਿਚ 36 ਅਜਿਹੇ ਨਾਗਰਿਕਾਂ ਦਾ ਵੀ ਜ਼ਿਕਰ ਹੈ, ਜਿਨ੍ਹਾਂ ਨੂੰ ਘੱਟੋ-ਘੱਟ ਇੱਕ ਦਿਨ ਲਈ ਰੱਖਿਆ ਗਿਆ ਅਤੇ ਉਹ ਆਪਣੇ ਪਰਿਵਾਰ ਜਾਂ ਵਕੀਲ ਨਾਲ ਸੰਪਰਕ ਨਹੀਂ ਕਰ ਸਕੇ। 300 ਤੋਂ ਵੱਧ ਲੋਕਾਂ ਨੂੰ ਅਧਿਕਾਰੀਆਂ ‘ਤੇ ਹਮਲਾ ਕਰਨ ਜਾਂ ਉਨ੍ਹਾਂ ਦੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ ਫੜਿਆ ਗਿਆ। ਇਨ੍ਹਾਂ ਵਿਚੋਂ ਅੱਧੇ ਤੋਂ ਵੀ ਘੱਟ ਲੋਕਾਂ ਵਿਰੁੱਧ ਸੰਘੀ ਅਦਾਲਤ ਵਿਚ ਦੋਸ਼ ਲੱਗੇ। ਕਈ ਮਾਮਲਿਆਂ ਵਿਚ ਦੋਸ਼ ਵਾਪਸ ਲਏ ਗਏ ਜਾਂ ਰੱਦ ਹੋ ਗਏ।
ਇਸ ਗਿਣਤੀ ਲਈ ਖ਼ਬਰ ਸੰਸਥਾ ਨੇ ਅਦਾਲਤੀ ਰਿਕਾਰਡਾਂ, ਸਥਾਨਕ ਖ਼ਬਰਾਂ ਅਤੇ ਹੋਰ ਜਾਣਕਾਰੀ ਦੀ ਜਾਂਚ ਕੀਤੀ। ਕਿਉਂਕਿ ਸਰਕਾਰ ਅਜਿਹੇ ਮਾਮਲਿਆਂ ਦਾ ਪੂਰਾ ਅੰਕੜਾ ਨਹੀਂ ਰੱਖਦੀ, ਇਸ ਲਈ ਅਸਲ ਗਿਣਤੀ ਇਸ ਤੋਂ ਵੱਧ ਹੋ ਸਕਦੀ ਹੈ। ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਕਿ ਉਸ ਦੀਆਂ ਕਾਰਵਾਈਆਂ ਨਿਸ਼ਾਨਾ ਬਣਾ ਕੇ ਕੀਤੀਆਂ ਜਾਂਦੀਆਂ ਹਨ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
10/21/2026
ਵਿਦੇਸ਼📍 ਪੰਜਾਬ
ਐਡਮਿੰਟਨ, 21 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਤੇਲ ਨਾਲ ਭਰਪੂਰ ਸੂਬੇ ਅਲਬਰਟਾ ਦੇ ਵੋਟਰਾਂ ਨੇ ਦੇਸ਼ ਤੋਂ ਵੱਖ ਹੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਮਤੇ ਨੂੰ ਰੱਦ ਕਰ ਦਿੱਤਾ ਹੈ।
ਐਡਮਿੰਟਨ, 21 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੇ ਤੇਲ ਨਾਲ ਭਰਪੂਰ ਸੂਬੇ ਅਲਬਰਟਾ ਦੇ ਵੋਟਰਾਂ ਨੇ ਦੇਸ਼ ਤੋਂ ਵੱਖ ਹੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਮਤੇ ਨੂੰ ਰੱਦ ਕਰ ਦਿੱਤਾ ਹੈ। ਮੰਗਲਵਾਰ ਤੜਕੇ ਆਏ ਨਤੀਜਿਆਂ ਨਾਲ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਕੈਨੇਡਾ ਦੀ ਏਕਤਾ ਦੇ ਸਮਰਥਕਾਂ ਨੂੰ ਜਿੱਤ ਮਿਲੀ ਹੈ।
ਇਹ ਵੋਟਿੰਗ ਅਜਿਹੇ ਸਮੇਂ ਹੋਈ ਹੈ, ਜਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ ਖਿਲਾਫ਼ ਵਪਾਰਕ ਜੰਗ ਛੇੜੀ ਹੋਈ ਹੈ ਅਤੇ ਉਸਨੂੰ ਆਪਣੇ ਦੇਸ਼ ਵਿਚ ਮਿਲਾਉਣ ਦੀ ਧਮਕੀ ਵੀ ਦਿੱਤੀ ਹੈ।
ਇਹ ਰਾਇਸ਼ੁਮਾਰੀ ਸਿੱਧੇ ਤੌਰ ‘ਤੇ ਆਜ਼ਾਦੀ ਦੇ ਮੁੱਦੇ ‘ਤੇ ਨਹੀਂ ਸੀ, ਬਲਕਿ ਇਸ ਰਾਹੀਂ ਅਲਬਰਟਾ ਨੂੰ ਕੈਨੇਡਾ ਤੋਂ ਵੱਖ ਹੋਣ ਬਾਰੇ ਭਵਿੱਖ ਵਿਚ ਇੱਕ ਹੋਰ ਵੋਟਿੰਗ ਦੀ ਦਿਸ਼ਾ ਵੱਲ ਅੱਗੇ ਵਧਾਉਣਾ ਸੀ।
ਦਸ ਲੱਖ ਤੋਂ ਵੱਧ ਵੋਟਾਂ ਦੀ ਗਿਣਤੀ ਤੋਂ ਬਾਅਦ ਕਰੀਬ 76 ਫੀਸਦੀ ਵੋਟਰਾਂ ਨੇ ਕੈਨੇਡਾ ਦੇ ਨਾਲ ਬਣੇ ਰਹਿਣ ਦਾ ਸਮਰਥਨ ਕੀਤਾ, ਜਦਕਿ 23 ਫੀਸਦੀ ਨੇ ਵੱਖ ਹੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਪੱਖ ਵਿਚ ਵੋਟ ਪਾਈ।
ਵੱਖ ਹੋਣ ਦੇ ਵਿਰੋਧ ਵਿਚ ਮੁਹਿੰਮ ਚਲਾਉਣ ਵਾਲੇ ਅਲਬਰਟਾ ਦੇ ਸਾਬਕਾ ਉਪ-ਪ੍ਰੀਮੀਅਰ (ਉਪ-ਮੁੱਖ ਮੰਤਰੀ) ਥਾਮਸ ਲੁਕਾਸ਼ੁਕ ਨੇ ਸਮਰਥਕਾਂ ਨੂੰ ਕਿਹਾ, ”ਅਸੀਂ ਇੱਕ ਮਜ਼ਬੂਤ ਦੇਸ਼ ਹਾਂ, ਜੋ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇੱਕਜੁੱਟ ਹੈ।”
ਵੋਟਿੰਗ ਕੇਂਦਰ ਦੇਰੀ ਨਾਲ ਖੁੱਲ੍ਹਣ ਕਾਰਨ ਸੋਮਵਾਰ ਨੂੰ 100 ਤੋਂ ਵੱਧ ਕੇਂਦਰਾਂ ‘ਤੇ ਵੋਟਿੰਗ ਦਾ ਸਮਾਂ ਵਧਾਉਣਾ ਪਿਆ, ਜਿਸ ਕਾਰਨ ਨਤੀਜਿਆਂ ਵਿਚ ਦੇਰੀ ਹੋਈ। ਅਲਬਰਟਾ ਦੇ 13.5 ਲੱਖ ਤੋਂ ਵੱਧ ਵੋਟਰਾਂ, ਯਾਨੀ ਯੋਗ ਵੋਟਰਾਂ ਦੇ 43 ਫੀਸਦੀ ਨੇ ਅਗਾਊਂ ਜਾਂ ਵਿਸ਼ੇਸ਼ ਵੋਟਾਂ ਰਾਹੀਂ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਦੁਨੀਆਂ ਦੇ ਚੌਥੇ ਸਭ ਤੋਂ ਵੱਡੇ ਪ੍ਰਮਾਣਿਤ ਤੇਲ ਭੰਡਾਰਾਂ ਵਾਲੇ ਅਲਬਰਟਾ ਵਿਚ ਲੰਮੇ ਸਮੇਂ ਤੋਂ ਕੇਂਦਰ ਸਰਕਾਰ ਪ੍ਰਤੀ ਨਾਰਾਜ਼ਗੀ ਰਹੀ ਹੈ। ਹਾਲਾਂਕਿ, ਇਹ ਅਸੰਤੁਸ਼ਟੀ ਰਵਾਇਤੀ ਤੌਰ ‘ਤੇ ਕਦੇ ਵੀ ਵੱਖ ਹੋਣ ਦੇ ਵੱਡੇ ਸਮਰਥਨ ਵਿਚ ਨਹੀਂ ਬਦਲੀ ਹੈ।
ਪ੍ਰਧਾਨ ਮੰਤਰੀ ਕਾਰਨੀ ਨੇ ਇਸ ਤੋਂ ਪਹਿਲਾਂ ਅਲਬਰਟਾ ਦੇ ਲੋਕਾਂ ਨੂੰ ਦੇਸ਼ ਦੀ ਏਕਤਾ ਦੇ ਹੱਕ ਵਿਚ ਫੈਸਲਾਕੁੰਨ ਵੋਟ ਪਾਉਣ ਦੀ ਅਪੀਲ ਕੀਤੀ ਸੀ। ਸੂਬੇ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਆਪਣੀ ਸੱਤਾਧਾਰੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਅੰਦਰੋਂ ਉੱਠ ਰਹੇ ਵੱਖਵਾਦੀਆਂ ਦੇ ਦਬਾਅ ਹੇਠ ਇਹ ਰਾਇਸ਼ੁਮਾਰੀ ਕਰਵਾਈ ਸੀ, ਹਾਲਾਂਕਿ ਉਹ ਖੁਦ ਆਜ਼ਾਦੀ ਦੇ ਪੱਖ ਵਿਚ ਨਹੀਂ ਹਨ।
ਵੱਖ ਹੋਣ ਦਾ ਸਮਰਥਨ ਕਰਨ ਵਾਲਿਆਂ ਨੇ ਕਿਹਾ ਹੈ ਕਿ ਮਤਾ ਰੱਦ ਹੋਣ ਦੇ ਬਾਵਜੂਦ ਉਨ੍ਹਾਂ ਦਾ ਅੰਦੋਲਨ ਖਤਮ ਨਹੀਂ ਹੋਵੇਗਾ।
10/21/2026
ਵਿਦੇਸ਼📍 ਪੰਜਾਬ
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਪਾਸਪੋਰਟ ਦਾ ਡਿਜ਼ਾਇਨ ਜਾਰੀ ਕੀਤਾ ਗਿਆ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਮੁਤਾਬਕ, ”ਫਲਾਈਟ ਆਫ਼ ਦ ਈਗਲ” ਨਾਮ ਵਾਲਾ ਨਵਾਂ ਪਾਸਪੋਰਟ 2028 ਵਿਚ ਜਾਰੀ ਕਰਨ ਦੀ ਯੋਜਨਾ ਹੈ।
ਵਾਸ਼ਿੰਗਟਨ, 21 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਪਾਸਪੋਰਟ ਦਾ ਡਿਜ਼ਾਇਨ ਜਾਰੀ ਕੀਤਾ ਗਿਆ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਮੁਤਾਬਕ, ”ਫਲਾਈਟ ਆਫ਼ ਦ ਈਗਲ” ਨਾਮ ਵਾਲਾ ਨਵਾਂ ਪਾਸਪੋਰਟ 2028 ਵਿਚ ਜਾਰੀ ਕਰਨ ਦੀ ਯੋਜਨਾ ਹੈ। ਇਸ ਵਿਚ ਅਮਰੀਕਾ ਦੇ 250 ਸਾਲਾਂ ਦੇ ਇਤਿਹਾਸ ਨਾਲ ਜੁੜੀਆਂ ਤਸਵੀਰਾਂ ਅਤੇ ਨਵੇਂ ਸੁਰੱਖਿਆ ਤੱਤ ਸ਼ਾਮਲ ਹੋਣਗੇ। ਕਿਤਾਬਚੇ ਦੇ ਕਵਰ ਉੱਤੇ ਦੇਸ਼ ਦਾ ਸੁਨਹਿਰੀ ਸਰਕਾਰੀ ਚਿੰਨ੍ਹ ਵੱਡਾ ਹੋਵੇਗਾ। ਅੰਦਰਲੇ ਸਫ਼ਿਆਂ ਉੱਤੇ ਉਕਾਬ ਦੀ ਤਸਵੀਰ ਹੋਵੇਗੀ, ਜੋ ਸਫ਼ੇ ਪਲਟਣ ਨਾਲ ਉੱਡਦਾ ਦਿਖਾਈ ਦੇਵੇਗੀ। ਨਵੇਂ ਪਾਸਪੋਰਟ ਵਿਚ 38 ਸਫ਼ੇ ਹੋਣਗੇ।
ਪਾਸਪੋਰਟ ਬਣਵਾਉਣ ਦੇ ਢੰਗ ਵਿਚ ਵੀ ਤਬਦੀਲੀ ਦੀ ਤਿਆਰੀ ਹੈ। ਰੂਬੀਓ ਨੇ ਦੱਸਿਆ ਕਿ 2027 ਤੋਂ ਪਹਿਲੀ ਵਾਰ ਪਾਸਪੋਰਟ ਲਈ ਅਰਜ਼ੀ ਦੇਣ ਵਾਲੇ ਅਮਰੀਕੀ ਨਾਗਰਿਕ ਘਰ ਬੈਠੇ ਆਨਲਾਈਨ ਅਰਜ਼ੀ ਦੇ ਸਕਣਗੇ। ਇਸ ਲਈ ਸਰਕਾਰ ਦੀ ਨਵੀਂ ਵੈੱਬਸਾਈਟ ਵਰਤੀ ਜਾਵੇਗੀ। ਅਰਜ਼ੀ ਦੇਣ ਵਾਲੇ ਆਪਣੀ ਤਸਵੀਰ ਫ਼ੋਨ ਨਾਲ ਖਿੱਚ ਕੇ ਭੇਜ ਸਕਣਗੇ ਅਤੇ ਅਰਜ਼ੀ ਦੀ ਸਥਿਤੀ ਵੀ ਆਨਲਾਈਨ ਵੇਖ ਸਕਣਗੇ। ਸਰਕਾਰ ਦਾ ਟੀਚਾ 2027 ਦੇ ਅੰਤ ਤੱਕ ਬਹੁਤੇ ਲੋਕਾਂ ਲਈ ਪਾਸਪੋਰਟ ਜਾਂ ਪਾਸਪੋਰਟ ਕਾਰਡ ਦੀ ਅਰਜ਼ੀ ਆਨਲਾਈਨ ਦੇਣ ਦੀ ਸਹੂਲਤ ਸ਼ੁਰੂ ਕਰਨਾ ਹੈ।
ਇਸ ਵੇਲੇ ਪਹਿਲੀ ਵਾਰ ਪਾਸਪੋਰਟ ਬਣਵਾਉਣ ਵਾਲਿਆਂ ਨੂੰ ਆਮ ਤੌਰ ‘ਤੇ ਨਿਰਧਾਰਤ ਕੇਂਦਰ ‘ਤੇ ਜਾ ਕੇ ਅਰਜ਼ੀ ਦੇਣੀ ਪੈਂਦੀ ਹੈ। ਨਵੀਂ ਸਹੂਲਤ ਲਾਗੂ ਹੋਣ ਨਾਲ ਕਾਗਜ਼ੀ ਫਾਰਮ ਭਰਨ ਅਤੇ ਮੁਲਾਕਾਤ ਲੈਣ ਦੀ ਲੋੜ ਘੱਟ ਸਕਦੀ ਹੈ। ਹਾਲਾਂਕਿ, ਸਰਕਾਰ ਨੇ ਹਾਲੇ ਇਹ ਨਹੀਂ ਦੱਸਿਆ ਕਿ ਆਨਲਾਈਨ ਅਰਜ਼ੀ ਲਈ ਕਿਹੜੇ ਦਸਤਾਵੇਜ਼ ਲਾਜ਼ਮੀ ਹੋਣਗੇ ਅਤੇ ਕਿਹੜੇ ਲੋਕ ਇਸ ਸਹੂਲਤ ਲਈ ਯੋਗ ਹੋਣਗੇ। ਇਸ ਲਈ ਨਵੀਂ ਪ੍ਰਣਾਲੀ ਸ਼ੁਰੂ ਹੋਣ ਤੱਕ ਪਹਿਲੀ ਵਾਰ ਅਰਜ਼ੀ ਦੇਣ ਵਾਲਿਆਂ ਨੂੰ ਮੌਜੂਦਾ ਨਿਯਮਾਂ ਅਨੁਸਾਰ ਹੀ ਕਾਰਵਾਈ ਕਰਨੀ ਪਵੇਗੀ।
ਨਵਾਂ ਡਿਜ਼ਾਇਨ ਆਉਣ ਦਾ ਮਤਲਬ ਇਹ ਨਹੀਂ ਕਿ ਮੌਜੂਦਾ ਪਾਸਪੋਰਟ ਤੁਰੰਤ ਬਦਲਣਾ ਪਵੇਗਾ। ਮੌਜੂਦਾ ਪਾਸਪੋਰਟ ਆਪਣੀ ਮਿਆਦ ਮੁੱਕਣ ਤੱਕ ਵਰਤਿਆ ਜਾ ਸਕੇਗਾ।
10/21/2026
ਵਿਦੇਸ਼📍 ਪੰਜਾਬ
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਅੱਤਵਾਦ ਦੀ ਨਿੰਦਾ ਕੀਤੀ, ਪਰ ਨਾਲ ਹੀ ਪਾਕਿਸਤਾਨ ਨਾਲ ਕੂਟਨੀਤਕ ਸਬੰਧ ਬਣਾਈ ਰੱਖਣ ਪਿੱਛੇ ਦੀ ਵਜ੍ਹਾ ਵੀ ਦੱਸੀ।
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਅੱਤਵਾਦ ਦੀ ਨਿੰਦਾ ਕੀਤੀ, ਪਰ ਨਾਲ ਹੀ ਪਾਕਿਸਤਾਨ ਨਾਲ ਕੂਟਨੀਤਕ ਸਬੰਧ ਬਣਾਈ ਰੱਖਣ ਪਿੱਛੇ ਦੀ ਵਜ੍ਹਾ ਵੀ ਦੱਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪਰਮਾਣੂ ਹਥਿਆਰਾਂ ਅਤੇ ਭੂ-ਰਾਜਨੀਤਕ ਮਹੱਤਵ ਕਾਰਨ ਅਮਰੀਕਾ ਲਈ ਉਸ ਨਾਲ ਸਬੰਧ ਬਣਾਈ ਰੱਖਣਾ ਜ਼ਰੂਰੀ ਹੈ।
ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਮੰਗਲਵਾਰ ਨੂੰ ਕਿਹਾ ਕਿ ਵਾਸ਼ਿੰਗਟਨ ਦੁਨੀਆ ਭਰ ਵਿੱਚ ਅੱਤਵਾਦ ਦੀ ਨਿੰਦਾ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਨਾਲ ਕੂਟਨੀਤਕ ਸਬੰਧ ਬਣਾਈ ਰੱਖਣ ਪਿੱਛੇ ਦੀ ਵਜ੍ਹਾ ਵੀ ਦੱਸੀ। ਰੂਬੀਓ ਨੇ ਕਿਹਾ ਕਿ ਪਾਕਿਸਤਾਨ ਕੋਲ ਪਰਮਾਣੂ ਹਥਿਆਰ ਹਨ ਅਤੇ ਭੂਗੋਲਿਕ ਪੱਖੋਂ ਵੀ ਉਹ ਬਹੁਤ ਮਹੱਤਵਪੂਰਨ ਹੈ। ਇਹੀ ਕਾਰਨ ਹੈ ਕਿ ਅਮਰੀਕਾ ਲਈ ਉਸ ਨਾਲ ਸਬੰਧ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਰਤ ਦੇ ਈਰਾਨ ਨਾਲ ਸਬੰਧ ਹਨ, ਉਸੇ ਤਰ੍ਹਾਂ ਅਮਰੀਕਾ ਲਈ ਵੀ ਪਾਕਿਸਤਾਨ ਨਾਲ ਰਿਸ਼ਤੇ ਬਣਾਈ ਰੱਖਣਾ ਜ਼ਰੂਰੀ ਹੈ।
ਇੱਕ ਇੰਟਰਵਿਊ ਦੌਰਾਨ ਮਾਰਕੋ ਰੂਬੀਓ ਨੇ ਕਿਹਾ, ਅਸੀਂ ਦੁਨੀਆ ਵਿੱਚ ਕਿਤੇ ਵੀ ਹੋਣ ਵਾਲੇ ਅੱਤਵਾਦ ਦੇ ਖ਼ਿਲਾਫ਼ ਹਾਂ। ਅਸੀਂ ਉਨ੍ਹਾਂ ਸਾਰੇ ਲੋਕਾਂ ਦੇ ਖ਼ਿਲਾਫ਼ ਹਾਂ, ਜੋ ਅੱਤਵਾਦ ਨੂੰ ਉਤਸ਼ਾਹਿਤ ਕਰਦੇ ਹਨ।
ਅਜਿਹੇ ਵਿੱਚ ਸਵਾਲ ਉੱਠਦਾ ਹੈ ਕਿ ਤਣਾਅ ਦੇ ਬਾਵਜੂਦ ਵਾਸ਼ਿੰਗਟਨ ਪਾਕਿਸਤਾਨ ਨਾਲ ਗੱਲਬਾਤ ਜਾਰੀ ਕਿਉਂ ਰੱਖਦਾ ਹੈ? ਇਸ ਦਾ ਜਵਾਬ ਦਿੰਦਿਆਂ ਰੂਬੀਓ ਨੇ ਕਿਹਾ ਕਿ ਪਾਕਿਸਤਾਨ ਦੇ ਪਰਮਾਣੂ ਹਥਿਆਰਾਂ ਅਤੇ ਉਸ ਦੀ ਭੂਗੋਲਿਕ ਸਥਿਤੀ ਕਾਰਨ ਉਸ ਨਾਲ ਸੰਪਰਕ ਬਣਾਈ ਰੱਖਣਾ ਜ਼ਰੂਰੀ ਹੈ। ਇਸ ਨਾਲ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਵੀ ਮਦਦ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸਲਾਮਾਬਾਦ ਨਾਲ ਲਗਾਤਾਰ ਕੂਟਨੀਤਕ ਗੱਲਬਾਤ ਰਾਹੀਂ ਵਾਸ਼ਿੰਗਟਨ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਜਾਂ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ ਤੋਂ ਬਚਾਉਣ ਦਾ ਮੌਕਾ ਮਿਲਦਾ ਹੈ, ਜਿਨ੍ਹਾਂ ਨੂੰ ਲੈ ਕੇ ਨਵੀਂ ਦਿੱਲੀ ਨੂੰ ਚਿੰਤਾ ਹੁੰਦੀ ਹੈ।
ਰੂਬੀਓ ਨੇ ਕਿਹਾ, ਮੇਰਾ ਮੰਨਣਾ ਹੈ ਕਿ ਇੱਕ ਤਰ੍ਹਾਂ ਨਾਲ ਇਹ ਸਕਾਰਾਤਮਕ ਗੱਲ ਹੋ ਸਕਦੀ ਹੈ। ਜੇਕਰ ਸਾਡੇ ਸਬੰਧ ਹਨ ਅਤੇ ਅਸੀਂ ਉਨ੍ਹਾਂ ਨਾਲ ਗੱਲ ਕਰ ਸਕਦੇ ਹਾਂ, ਤਾਂ ਇਸ ਨਾਲ ਸਾਨੂੰ ਮਦਦ ਮਿਲ ਸਕਦੀ ਹੈ। ਸ਼ਾਇਦ ਅਸੀਂ ਉਨ੍ਹਾਂ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਕਰ ਸਕੀਏ, ਜਿਨ੍ਹਾਂ ਨੂੰ ਲੈ ਕੇ ਭਾਰਤ ਚਿੰਤਤ ਹੈ।
ਉਨ੍ਹਾਂ ਕਿਹਾ ਕਿ ਭੂਗੋਲਿਕ ਪੱਖੋਂ ਵੀ ਅਮਰੀਕਾ ਲਈ ਪਾਕਿਸਤਾਨ ਨਾਲ ਗੱਲਬਾਤ ਕਰਨ ਅਤੇ ਸੰਪਰਕ ਬਣਾਈ ਰੱਖਣ ਦੇ ਸਮਰੱਥ ਹੋਣਾ ਜ਼ਰੂਰੀ ਹੈ। ਬਿਲਕੁਲ ਉਸੇ ਤਰ੍ਹਾਂ, ਜਿਸ ਤਰ੍ਹਾਂ ਭਾਰਤ ਸਰਕਾਰ ਲਈ ਈਰਾਨ ਨਾਲ ਸਬੰਧ ਰੱਖਣਾ ਅਤੇ ਉੱਥੋਂ ਦੇ ਆਗੂਆਂ ਨਾਲ ਮੁਲਾਕਾਤ ਕਰਨਾ ਜ਼ਰੂਰੀ ਹੈ ਅਤੇ ਉਹ ਅਜਿਹਾ ਕਰਦੀ ਵੀ ਹੈ।
ਰੂਬੀਓ ਨੇ ਮੰਨਿਆ ਕਿ ਮਤਭੇਦਾਂ ਦੇ ਬਾਵਜੂਦ ਦੂਜੇ ਦੇਸ਼ਾਂ ਨਾਲ ਸਬੰਧ ਬਣਾਈ ਰੱਖਣਾ ਮੁਸ਼ਕਲ ਹੁੰਦਾ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਕਿ ਵਾਸ਼ਿੰਗਟਨ ਦੀ ਵਿਦੇਸ਼ ਨੀਤੀ ਤਹਿਤ ਅਜਿਹਾ ਸੰਪਰਕ ਜ਼ਰੂਰੀ ਹੈ। ਉਨ੍ਹਾਂ ਕਿਹਾ, ਇਨ੍ਹਾਂ ਸਾਰੀਆਂ ਚੀਜ਼ਾਂ ਵਿਚਾਲੇ ਸੰਤੁਲਨ ਬਣਾਉਣਾ ਮੁਸ਼ਕਲ ਹੈ, ਪਰ ਇਨ੍ਹਾਂ ਨੂੰ ਸਾਡੀ ਵਿਦੇਸ਼ ਨੀਤੀ ਦਾ ਹਿੱਸਾ ਹੋਣਾ ਚਾਹੀਦਾ ਹੈ। ਉਨ੍ਹਾਂ ਮੁੜ ਕਿਹਾ ਕਿ ਇਸਲਾਮਾਬਾਦ ਨਾਲ ਲਗਾਤਾਰ ਗੱਲਬਾਤ ਕਰਨ ਨਾਲ ਵਾਸ਼ਿੰਗਟਨ ਨੂੰ ਉਨ੍ਹਾਂ ਗਤੀਵਿਧੀਆਂ ਨੂੰ ਰੋਕਣ ਦਾ ਮੌਕਾ ਮਿਲ ਸਕਦਾ ਹੈ, ਜੋ ਨਵੀਂ ਦਿੱਲੀ ਲਈ ਚਿੰਤਾ ਦਾ ਵਿਸ਼ਾ ਹਨ।
ਰੂਬੀਓ ਨੇ ਦੱਸਿਆ ਕਿ ਵਿਦੇਸ਼ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਦਲ ਗਈਆਂ ਹਨ। ਹੁਣ ਉਨ੍ਹਾਂ ਨੂੰ ਅਮਰੀਕਾ ਦੇ ਵਿਆਪਕ ਕੌਮਾਂਤਰੀ ਏਜੰਡੇ ਨੂੰ ਸੰਭਾਲਣਾ ਪੈਂਦਾ ਹੈ। ਉਨ੍ਹਾਂ ਕਿਹਾ, ਆਪਣੀ ਨਵੀਂ ਭੂਮਿਕਾ ਵਿੱਚ ਹੁਣ ਮੈਂ ਸੈਨੇਟਰ ਨਹੀਂ, ਸਗੋਂ ਵਿਦੇਸ਼ ਮੰਤਰੀ ਹਾਂ। ਮੈਨੂੰ ਅਮਰੀਕਾ ਦੀ ਵਿਦੇਸ਼ ਨੀਤੀ ਸੰਭਾਲਣੀ ਹੈ। ਇਸ ਲਈ ਦੂਜੇ ਦੇਸ਼ਾਂ ਨਾਲ ਸਬੰਧ ਬਣਾਈ ਰੱਖਣਾ ਜ਼ਰੂਰੀ ਹੈ, ਭਾਵੇਂ ਕੁਝ ਮਾਮਲਿਆਂ ਵਿੱਚ ਸਾਡੇ ਉਨ੍ਹਾਂ ਨਾਲ ਮਤਭੇਦ ਹੀ ਕਿਉਂ ਨਾ ਹੋਣ। ਭਾਰਤ ਨੂੰ ਨਿਸ਼ਾਨਾ ਬਣਾਉਣ ਵਾਲੇ ਅੱਤਵਾਦ ਨੂੰ ਪਾਕਿਸਤਾਨ ਵੱਲੋਂ ਸਮਰਥਨ ਦਿੱਤੇ ਜਾਣ ਦੇ ਮੁੱਦੇ ‘ਤੇ ਅਮਰੀਕਾ ਵੱਲੋਂ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਘਟਾਉਣ ਸਬੰਧੀ ਆਪਣੇ ਪੁਰਾਣੇ ਪ੍ਰਸਤਾਵਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਰੂਬੀਓ ਨੇ ਇਹ ਗੱਲਾਂ ਕਹੀਆਂ।
10/21/2026
ਕਾਰੋਬਾਰ📍 ਪੰਜਾਬ
ਚੰਡੀਗੜ੍ਹ: ਸੈਕਟਰ-17 ਸਥਿਤ ਤਾਜ ਹੋਟਲ ਵਿੱਚ ਇੱਕ ਕਾਰੋਬਾਰੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ ਉਹ ਹੋਟਲ ਦੇ ਕਮਰੇ ‘ਚ ਬੇਹੋਸ਼ੀ ਦੀ ਹਾਲਤ ‘ਚ ਪਾਇਆ ਗਿਆ।
ਚੰਡੀਗੜ੍ਹ: ਸੈਕਟਰ-17 ਸਥਿਤ ਤਾਜ ਹੋਟਲ ਵਿੱਚ ਇੱਕ ਕਾਰੋਬਾਰੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ ਉਹ ਹੋਟਲ ਦੇ ਕਮਰੇ ‘ਚ ਬੇਹੋਸ਼ੀ ਦੀ ਹਾਲਤ ‘ਚ ਪਾਇਆ ਗਿਆ। ਹੋਟਲ ਸਟਾਫ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਹ ਦੋ ਦਿਨ ਪਹਿਲਾਂ ਹੀ ਹੋਟਲ ਵਿੱਚ ਰੁਕਿਆ ਸੀ। ਅੱਜ ਸਵੇਰੇ ਕਰੀਬ 6 ਵਜੇ ਜਦੋਂ ਹੋਟਲ ਦਾ ਵੇਟਰ ਉਨ੍ਹਾਂ ਕਮਰੇ ‘ਚ ਪਹੁੰਚਿਆ ਤਾਂ ਦਰਵਾਜ਼ਾ ਖੁੱਲ੍ਹਾ ਸੀ। ਅੰਦਰ ਦੀਪਕ ਬੈੱਡ ‘ਤੇ ਬੇਹੋਸ਼ ਪਏ ਸਨ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ ਜਦੋਂ ਉਨ੍ਹਾਂ ਦੀ ਤਰਫੌਂ ਕੋਈ ਪ੍ਰਤੀਕਿਰਿਆ ਨਹੀਂ ਮਿਲੀ, ਤਾਂ ਹੋਟਲ ਪ੍ਰਬੰਧਕਾਂ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।
ਥਾਣਾ-17 ਦੇ ਐੱਸ.ਐੱਚ.ਓ. ਸੁਦੇਸ਼ ਕੁਮਾਰ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਪਾਰੀ ਨੇ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਹਾਲਾਂਕਿ ਉਸ ਦੀ ਮੌਤ ਦਾ ਅਸਲ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਨੇ ਲਾਸ਼ ਨੂੰ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਮੁਤਾਬਕ ਹੋਟਲ ਦੇ ਕਮਰੇ ‘ਚ ਆਈ ਇਕ ਲੜਕੀ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਦੌਰਾਨ ਤਾਜ ਹੋਟਲ ਦੇ ਬੁਲਾਰੇ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਹੋਟਲ ਪ੍ਰਬੰਧਕਾਂ ਵੱਲੋਂ ਮ੍ਰਿਤਕ ਦੇ ਪਰਿਵਾਰ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
10/21/2026
ਦੇਸ਼📍 ਪੰਜਾਬ
ਕੋਟਾ: ਰਾਜਸਥਾਨ ਦੇ ਕੋਟਾ ਵਿੱਚ ਦੁਰਗਾ ਮੂਰਤੀ ਵਿਸਰਜਨ ਦੌਰਾਨ ਵਾਪਰੇ ਕਿਸ਼ਤੀ ਹਾਦਸੇ ਵਿੱਚ ਲਾਪਤਾ ਹੋਏ ਚਾਰ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਕੋਟਾ: ਰਾਜਸਥਾਨ ਦੇ ਕੋਟਾ ਵਿੱਚ ਦੁਰਗਾ ਮੂਰਤੀ ਵਿਸਰਜਨ ਦੌਰਾਨ ਵਾਪਰੇ ਕਿਸ਼ਤੀ ਹਾਦਸੇ ਵਿੱਚ ਲਾਪਤਾ ਹੋਏ ਚਾਰ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਬਚਾਅ ਦੀਆਂ ਟੀਮਾਂ ਨੇ ਲਗਭਗ 18 ਘੰਟਿਆਂ ਤੱਕ ਚਲਾਏ ਗਏ ਸਰਚ ਆਪਰੇਸ਼ਨ ਤੋਂ ਬਾਅਦ ਚਾਰਾਂ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ।
ਇਹ ਹਾਦਸਾ ਮੰਗਲਵਾਰ ਸ਼ਾਮ ਕਰੀਬ 5:30 ਵਜੇ ਕੋਟੜੀ ਨਹਿਰ ਵਿੱਚ ਸਟੀਲ ਬ੍ਰਿਜ ਨੇੜੇ ਵਾਪਰਿਆ ਸੀ। ਦੁਰਗਾ ਮੂਰਤੀ ਵਿਸਰਜਨ ਲਈ ਕਿਸ਼ਤੀ ਰਾਹੀਂ ਨਹਿਰ ਵਿੱਚ ਗਏ ਸੱਤ ਲੋਕ ਪਾਣੀ ਵਿੱਚ ਡਿੱਗ ਗਏ ਸਨ। ਇਨ੍ਹਾਂ ਵਿੱਚੋਂ ਤਿੰਨ ਵਿਅਕਤੀ ਤੈਰ ਕੇ ਬਾਹਰ ਨਿਕਲਣ ਵਿੱਚ ਕਾਮਯਾਬ ਰਹੇ, ਜਦਕਿ ਚਾਰ ਨੌਜਵਾਨ ਲਾਪਤਾ ਹੋ ਗਏ ਸਨ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਚਾਅ ਟੀਮਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਮੰਗਲਵਾਰ ਰਾਤ ਕਰੀਬ 11:30 ਵਜੇ ਤੱਕ ਭਾਲ ਕੀਤੀ ਗਈ, ਪਰ ਹਨੇਰਾ ਹੋਣ ਕਾਰਨ ਮੁਹਿੰਮ ਰੋਕਣੀ ਪਈ। ਬੁੱਧਵਾਰ ਸਵੇਰੇ ਕਰੀਬ 5:30 ਵਜੇ ਮੁੜ ਤਲਾਸ਼ੀ ਸ਼ੁਰੂ ਕੀਤੀ ਗਈ।
ਸ਼ੁਰੂਆਤੀ ਭਾਲ ਦੌਰਾਨ ਘਟਨਾ ਵਾਲੀ ਥਾਂ ਤੋਂ ਲਗਭਗ 100 ਮੀਟਰ ਅੱਗੇ ਵਿਕਾਸ ਵਰਮਾ ਅਤੇ ਸੂਰਜ ਸਿੰਘ ਦੀਆਂ ਲਾਸ਼ਾਂ ਮਿਲੀਆਂ। ਇਸ ਤੋਂ ਬਾਅਦ ਬਚਾਅ ਟੀਮਾਂ ਨੇ ਹੋਰ ਇਲਾਕਿਆਂ ਵਿੱਚ ਵੀ ਤਲਾਸ਼ੀ ਜਾਰੀ ਰੱਖੀ ਅਤੇ ਏਸ਼ੂ ਜੋਸ਼ੀ ਤੇ ਰਾਹੁਲ ਜੋਸ਼ੀ ਦੀਆਂ ਲਾਸ਼ਾਂ ਵੀ ਬਰਾਮਦ ਕਰ ਲਈਆਂ।
ਮ੍ਰਿਤਕਾਂ ਦੀ ਪਛਾਣ ਵਿਕਾਸ ਵਰਮਾ ਉਰਫ਼ ਸੁਮਨ (22), ਸੂਰਜ ਸਿੰਘ (22), ਏਸ਼ੂ ਜੋਸ਼ੀ (19) ਅਤੇ ਰਾਹੁਲ ਜੋਸ਼ੀ (18) ਵਜੋਂ ਹੋਈ ਹੈ। ਏਸ਼ੂ ਅਤੇ ਰਾਹੁਲ ਚਚੇਰੇ ਭਰਾ ਸਨ।
ਮੁੱਢਲੀ ਜਾਣਕਾਰੀ ਅਨੁਸਾਰ, ਦੁਰਗਾ ਮੂਰਤੀ ਵਿਸਰਜਨ ਲਈ ਕਿਸ਼ਤੀ ਨੂੰ ਨਹਿਰ ਦੇ ਵਿਚਕਾਰ ਲਿਜਾਇਆ ਗਿਆ ਸੀ। ਉਸ ਸਮੇਂ ਪਾਣੀ ਦਾ ਵਹਾਅ ਤੇਜ਼ ਸੀ। ਮੂਰਤੀ ਵਿਸਰਜਨ ਦੌਰਾਨ ਕਿਸ਼ਤੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਈ।
ਕਿਸ਼ਤੀ ਵਿੱਚ ਸਵਾਰ ਸੱਤ ਲੋਕ ਪਾਣੀ ਵਿੱਚ ਡਿੱਗ ਗਏ। ਤਿੰਨ ਲੋਕ ਕਿਸੇ ਤਰ੍ਹਾਂ ਤੈਰ ਕੇ ਬਾਹਰ ਆ ਗਏ, ਪਰ ਚਾਰ ਨੌਜਵਾਨ ਲਾਪਤਾ ਹੋ ਗਏ। ਹਾਦਸੇ ਵਾਲੇ ਦਿਨ ਹੀ ਨਹਿਰ ਵਿੱਚ ਪਾਣੀ ਛੱਡਿਆ ਗਿਆ ਸੀ, ਜਿਸ ਕਾਰਨ ਪਾਣੀ ਦੇ ਵਹਾਅ ਨੂੰ ਵੀ ਅਹਿਮ ਕਾਰਕ ਮੰਨਿਆ ਜਾ ਰਿਹਾ ਹੈ।
ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਰਾਜਸਥਾਨ ਦੇ ਸਿੱਖਿਆ ਅਤੇ ਪੰਚਾਇਤੀ ਰਾਜ ਮੰਤਰੀ ਮਦਨ ਦਿਲਾਵਰ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।
ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੰਗਲਵਾਰ ਰਾਤ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਉਨ੍ਹਾਂ ਨੇ ਤਲਾਸ਼ੀ ਮੁਹਿੰਮ ਤੇਜ਼ ਕਰਨ ਅਤੇ ਨਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਲ ਕਰਨ ਲਈ ਕਿਹਾ। ਨਾਲ ਹੀ ਉਨ੍ਹਾਂ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਕੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਮੰਤਰੀ ਮਦਨ ਦਿਲਾਵਰ ਨੇ ਕਿਹਾ ਕਿ ਵਿਸਰਜਨ ਲਈ ਕਿਸ਼ੋਰਪੁਰਾ ਘਾਟ ‘ਤੇ ਪ੍ਰਬੰਧ ਕੀਤੇ ਗਏ ਸਨ, ਜਦਕਿ ਹਾਦਸੇ ਵਾਲੀ ਥਾਂ ‘ਤੇ ਨਿਰਧਾਰਤ ਵਿਸਰਜਨ ਘਾਟ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਨਹੀਂ ਸਨ।
ਇਸ ਘਟਨਾ ਤੋਂ ਬਾਅਦ ਵਿਸਰਜਨ ਵਾਲੀਆਂ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਅਤੇ ਤੇਜ਼ ਵਹਾਅ ਵਾਲੀਆਂ ਨਹਿਰਾਂ ਵਿੱਚ ਲੋਕਾਂ ਦੀ ਆਵਾਜਾਈ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
10/21/2026
ਦੇਸ਼📍 ਪੰਜਾਬ
ਪੁਲਿਸ ਕੋਲ ਦਰਜ ਸ਼ਿਕਾਇਤ ਵਿੱਚ ਪੀੜਤ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਛੇਵੀਂ ਮੰਜ਼ਿਲ 'ਤੇ ਇੱਕ ਬਿੱਲੀ ਨਾਲ ਖੇਡ ਰਹੀ ਸੀ। ਜਿਸ ਜਗ੍ਹਾ 'ਤੇ ਉਹ ਖੇਡ ਰਹੀ ਸੀ ਉੱਥੇ ਤਿੰਨ ਫੁੱਟ ਦੀ ਉੱਚੀ ਰੇਲਿੰਗ ਹੈ।
ਪੁਲਿਸ ਕੋਲ ਦਰਜ ਸ਼ਿਕਾਇਤ ਵਿੱਚ ਪੀੜਤ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਛੇਵੀਂ ਮੰਜ਼ਿਲ 'ਤੇ ਇੱਕ ਬਿੱਲੀ ਨਾਲ ਖੇਡ ਰਹੀ ਸੀ। ਜਿਸ ਜਗ੍ਹਾ 'ਤੇ ਉਹ ਖੇਡ ਰਹੀ ਸੀ ਉੱਥੇ ਤਿੰਨ ਫੁੱਟ ਦੀ ਉੱਚੀ ਰੇਲਿੰਗ ਹੈ। ਇਸ ਲਈ ਅਜਿਹਾ ਨਹੀਂ ਹੋ ਸਕਦਾ ਕਿ ਬੇਟੀ ਦਾ ਸੰਤੁਲਨ ਵਿਗੜਿਆ ਹੋਵੇ ਅਤੇ ਉਹ ਡਿੱਗ ਗਈ ਹੋਵੇ। ਇਸ ਲਈ ਇਸ ’ਚ ਜਾਂਚ ਹੋਣੀ ਚਾਹੀਦੀ ਹੈ।
ਮੁੰਬਈ ਦੇ ਗੋਰੇਗਾਂਵ ਵਿੱਚ 18 ਮਹੀਨੇ ਦੀ ਇੱਕ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਹੇਠਾਂ ਧੱਕਣ ਦੇ ਮਾਮਲੇ ਵਿੱਚ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਇਸ ਦਿਲ ਕੰਬਾਊ ਘਟਨਾ ਦਾ ਖੁਲਾਸਾ ਬੱਚੀ ਦੀ ਮਾਂ ਦੀ ਸ਼ਿਕਾਇਤ ਤੋਂ ਬਾਅਦ ਹੋਇਆ।
ਗੋਰੇਗਾਂਵ ’ਚ 18 ਮਹੀਨੇ ਦੀ ਬੱਚੀ ਨੂੰ ਇੱਕ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਹੇਠਾਂ ਧੱਕਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਰਦਨਾਕ ਹਾਦਸੇ ’ਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਚਾਰ ਦਿਨ ਬਾਅਦ ਮਾਂ ਦੀ ਸ਼ਿਕਾਇਤ 'ਤੇ ਦਰਜ ਕੀਤਾ ਹੈ। ਇਸ ਮਾਮਲੇ ’ਚ ਦੋਸ਼ੀ ਵੀ ਇੱਕ 10 ਸਾਲ ਦੀ ਬੱਚੀ ਹੀ ਨਿਕਲੀ। ਡਿੰਡੋਸ਼ੀ ਪੁਲਿਸ ਨੇ ਇਸ ਮਾਮਲੇ ਵਿੱਚ 10 ਸਾਲ ਦੀ ਬੱਚੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਹਾਦਸੇ ਤੋਂ ਬਾਅਦ ਪੁਲਿਸ ਨੇ ਬੱਚੀ ਨੂੰ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕੀਤਾ। ਬੱਚੀ ਨੂੰ ਕਾਉਂਸਿਲਿੰਗ ਲਈ ਬੋਰਡ ਨੇ ਭੇਜ ਦਿੱਤਾ ਹੈ। ਇਸ ਲਈ ਐੱਨ.ਜੀ.ਓ. ਦੀ ਨਿਯੁਕਤੀ ਵੀ ਕੀਤੀ ਗਈ ਹੈ। ਫਿਲਹਾਲ ਬੱਚੀ ਆਪਣੇ ਮਾਂ-ਬਾਪ ਕੋਲ ਹੀ ਹੈ। ਬੱਚੀ ਦੀ ਉਮਰ ਘੱਟ ਹੋਣ ਕਾਰਨ ਬੋਰਡ ਨੇ ਮਾਤਾ-ਪਿਤਾ ਕੋਲ ਹੀ ਛੱਡ ਦਿੱਤਾ।
ਪੁਲਿਸ ਨੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਤਾਂ ਇਸ ਕੇਸ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਦੇਖਿਆ। 18 ਮਹੀਨੇ ਦੀ ਬੱਚੀ ਨੂੰ ਗੁਆਂਢ ਵਿੱਚ ਰਹਿਣ ਵਾਲੀ 10 ਸਾਲ ਦੀ ਬੱਚੀ ਨੇ ਪਹਿਲਾਂ ਇਸ਼ਾਰਾ ਕਰਕੇ ਬੁਲਾਇਆ। ਲਿਫਟ ਕੋਲ ਆਉਣ ਤੋਂ ਬਾਅਦ ਉਹ ਉਸ ਨੂੰ ਚੁੱਕ ਕੇ ਪੌੜੀਆਂ ਵੱਲ ਹੇਠਾਂ ਸੁੱਟ ਦਿੱਤਾ। ਇਸ ਘਟਨਾ ਤੋਂ ਬਾਅਦ ਲੜਕੀ ਮੌਕੇ ਤੋਂ ਭੱਜ ਗਈ। ਅਜੇ ਤੱਕ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਦੋਸ਼ੀ ਲੜਕੀ ਨੇ ਜਾਣਬੁੱਝ ਕੇ ਇਹ ਕੰਮ ਕੀਤਾ ਸੀ ਜਾਂ ਅਣਜਾਣੇ ਵਿੱਚ। ਮਾਂ ਨੇ ਸ਼ਿਕਾਇਤ ਵਿੱਚ ਕਿਸੇ ਅਣਹੋਣੀ ਤੋਂ ਕੀਤਾ ਇਨਕਾਰ ਪੁਲਿਸ ਕੋਲ ਦਰਜ ਸ਼ਿਕਾਇਤ ਵਿੱਚ ਪੀੜਤ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਛੇਵੀਂ ਮੰਜ਼ਿਲ 'ਤੇ ਇੱਕ ਬਿੱਲੀ ਨਾਲ ਖੇਡ ਰਹੀ ਸੀ। ਜਿਸ ਜਗ੍ਹਾ 'ਤੇ ਉਹ ਖੇਡ ਰਹੀ ਸੀ ਉੱਥੇ ਤਿੰਨ ਫੁੱਟ ਦੀ ਉੱਚੀ ਰੇਲਿੰਗ ਹੈ। ਇਸ ਲਈ ਅਜਿਹਾ ਨਹੀਂ ਹੋ ਸਕਦਾ ਕਿ ਬੇਟੀ ਦਾ ਸੰਤੁਲਨ ਵਿਗੜਿਆ ਹੋਵੇ ਅਤੇ ਉਹ ਡਿੱਗ ਗਈ ਹੋਵੇ। ਇਸ ਲਈ ਇਸ ’ਚ ਜਾਂਚ ਹੋਣੀ ਚਾਹੀਦੀ ਹੈ।
ਬੱਚੀ ਘਰ ਦੇ ਬਾਹਰ ਕਾਮਨ ਕੋਰੀਡੋਰ ’ਚ ਖੇਡਦੇ-ਖੇਡਦੇ ਅਚਾਨਕ ਗਾਇਬ ਹੋ ਗਈ। ਮਾਂ ਨੇ ਦੇਖਿਆ ਕਿ ਬੇਟੀ ਨਹੀਂ ਦਿਖ ਰਹੀ ਤਾਂ ਉਨ੍ਹਾਂ ਨੇ ਆਪਣੇ ਬੇਟੇ ਨੂੰ ਦੇਖਣ ਲਈ ਭੇਜਿਆ। ਬੇਟੇ ਨੂੰ ਵੀ ਪਹਿਲਾਂ ਬੱਚੀ ਨਹੀਂ ਦਿਖਦੀ। ਬਾਅਦ ਵਿੱਚ ਉਹ ਪੌੜੀਆਂ ਤੋਂ ਹੇਠਾਂ ਝਾਕਿਆ ਤਾਂ ਦੇਖਿਆ ਕਿ ਕੋਈ ਬੇਸਮੈਂਟ ਦੇ ਹੇਠਾਂ ਡਿੱਗਿਆ ਦਿਖਿਆ। ਮਾਂ ਨੂੰ ਇਸ ਦੀ ਜਾਣਕਾਰੀ ਦੇਣ 'ਤੇ ਮਾਮਲੇ ਦਾ ਖੁਲਾਸਾ ਹੋਇਆ। ਜ਼ਖ਼ਮੀ ਹਾਲਤ ਵਿੱਚ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
10/21/2026
ਦੇਸ਼📍 ਪੰਜਾਬ
ਅਮਰੀਕਾ ਦੇ 105 ਸੰਸਦ ਮੈਂਬਰਾਂ ਨੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਨੂੰ ਅਪੀਲ ਕੀਤੀ ਹੈ ਕਿ ਇਲੀਨੋਇਸ ਦੇ ਇੱਕ ਹਿੰਦੂ ਮੰਦਰ ਵਿੱਚ ਹੋਈ ਗੋਲੀਬਾਰੀ ਦੀ ਕੋਸ਼ਿਸ਼ ਦੀ ਜਾਂਚ ‘ਨਫ਼ਰਤੀ ਅਪਰਾਧ’ (ਹੇਟ ਕਰਾਈਮ) ਵਜੋਂ ਕੀਤੀ ਜਾਵੇ।
ਅਮਰੀਕਾ ਦੇ 105 ਸੰਸਦ ਮੈਂਬਰਾਂ ਨੇ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਨੂੰ ਅਪੀਲ ਕੀਤੀ ਹੈ ਕਿ ਇਲੀਨੋਇਸ ਦੇ ਇੱਕ ਹਿੰਦੂ ਮੰਦਰ ਵਿੱਚ ਹੋਈ ਗੋਲੀਬਾਰੀ ਦੀ ਕੋਸ਼ਿਸ਼ ਦੀ ਜਾਂਚ ‘ਨਫ਼ਰਤੀ ਅਪਰਾਧ’ (ਹੇਟ ਕਰਾਈਮ) ਵਜੋਂ ਕੀਤੀ ਜਾਵੇ। ਇਹ ਕਦਮ ਅਮਰੀਕਾ ਵਿੱਚ ਭਾਰਤੀਆਂ ਅਤੇ ਦੱਖਣੀ ਏਸ਼ਿਆਈ ਭਾਈਚਾਰੇ ਖ਼ਿਲਾਫ਼ ਇੰਟਰਨੈੱਟ ’ਤੇ ਲਗਾਤਾਰ ਵਧ ਰਹੀ ਨਫ਼ਰਤ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।
ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਦੀ ਅਗਵਾਈ ਹੇਠ ਸੰਸਦ ਮੈਂਬਰਾਂ ਨੇ ਐੱਫਬੀਆਈ ਡਾਇਰੈਕਟਰ ਕਸ਼ ਪਟੇਲ ਨੂੰ ਚਿੱਠੀ ਲਿਖ ਕੇ 11 ਅਕਤੂਬਰ ਦੀ ਘਟਨਾ ਦੀ ਪੜਤਾਲ ਬਾਰੇ ਜਾਣਕਾਰੀ ਮੰਗੀ ਹੈ। ਇਹ ਘਟਨਾ ਔਰੋਰਾ ਸ਼ਹਿਰ ਦੇ ਸ਼੍ਰੀ ਵੈਂਕਟੇਸ਼ਵਰ ਸਵਾਮੀ (ਬਾਲਾਜੀ) ਹਿੰਦੂ ਮੰਦਰ ਵਿੱਚ ਵਾਪਰੀ ਸੀ, ਜਿੱਥੇ ਹਮਲੇ ਸਮੇਂ ਖ਼ੁਦ ਕ੍ਰਿਸ਼ਨਾਮੂਰਤੀ ਆਪਣੇ ਪਰਿਵਾਰ ਸਮੇਤ ਪੂਜਾ ਕਰ ਰਹੇ ਸਨ।
ਸਰਕਾਰੀ ਵਕੀਲਾਂ ਮੁਤਾਬਕ, 19 ਸਾਲਾ ਨਵ-ਨਾਜ਼ੀ ਅਲੈਗਜ਼ੈਂਡਰੋਸ ਪਾਪੋਰਾਕਿਸ ਨੇ ਮੰਦਰ ਦੇ ਬਾਹਰ ਇੱਕ ਵਿਅਕਤੀ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਸ ਦੀ ਰਾਈਫ਼ਲ ਅੜ ਗਈ। ਉਹ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਉਸ ਨੇ ਦੁਬਾਰਾ ਵਾਪਸ ਆਉਣ ਦੀ ਯੋਜਨਾ ਬਾਰੇ ਕਿਸੇ ਨਾਲ ਗੱਲ ਕੀਤੀ, ਜਿਸ ਮਗਰੋਂ ਉਸ ਦੇ ਨਾਲ ਕੰਮ ਕਰਨ ਵਾਲੇ ਇੱਕ ਵਿਅਕਤੀ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ। ਉਸ ਨੂੰ ਉਸੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ।
ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਪਾਪੋਰਾਕਿਸ ਨੇ ਅੱਠ ਪੰਨਿਆਂ ਦਾ ਇੱਕ ਨਸਲੀ ਦਸਤਾਵੇਜ਼ (ਮੈਨੀਫੈਸਟੋ) ਲਿਖਿਆ ਸੀ, ਜਿਸ ਵਿੱਚ ਧਾਰਮਿਕ ਅਸਥਾਨ ’ਤੇ ਭਾਰਤੀ ਮੂਲ ਦੇ ਲੋਕਾਂ ਖ਼ਿਲਾਫ਼ ਹਿੰਸਾ ਕਰਨ ਦੀ ਗੱਲ ਕਹੀ ਗਈ ਸੀ। ਪੁਲੀਸ ਨੇ ਉਸ ਕੋਲੋਂ ਇੱਕ ਰਾਈਫ਼ਲ, ਸੈਂਕੜੇ ਕਾਰਤੂਸ, ਬੁਲੇਟਪਰੂਫ਼ ਜੈਕੇਟ ਅਤੇ ਨਸਲੀ ਨਫ਼ਰਤ ਨਾਲ ਜੁੜਿਆ ਸਾਮਾਨ ਬਰਾਮਦ ਕੀਤਾ ਹੈ।
ਇਸ ਚਿੱਠੀ ’ਤੇ ਸਾਰੇ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰਾਂ ਤੋਂ ਇਲਾਵਾ ਸੀਨੀਅਰ ਸੈਨੇਟਰਾਂ ਨੇ ਵੀ ਦਸਤਖ਼ਤ ਕੀਤੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਨਸਲੀ ਨਫ਼ਰਤ ਅਤੇ ਵੱਡੇ ਪੱਧਰ ’ਤੇ ਕਤਲੇਆਮ ਦੀ ਇਸ ਸਾਜ਼ਿਸ਼ ਖ਼ਿਲਾਫ਼ ਸਖ਼ਤ ਕੇਂਦਰੀ ਕਾਰਵਾਈ ਹੋਣੀ ਚਾਹੀਦੀ ਹੈ। ਸੰਸਦ ਮੈਂਬਰਾਂ ਨੇ ਪੁੱਛਿਆ ਕਿ ਕੀ ਇਸ ਸਾਜ਼ਿਸ਼ ਵਿੱਚ ਕੋਈ ਹੋਰ ਲੋਕ ਜਾਂ ਔਨਲਾਈਨ ਪਲੇਟਫਾਰਮ ਵੀ ਸ਼ਾਮਲ ਸਨ, ਅਤੇ 29 ਅਕਤੂਬਰ ਤੱਕ ਇਸ ਦਾ ਲਿਖਤੀ ਜਵਾਬ ਮੰਗਿਆ ਹੈ।
ਇਹ ਮਾਮਲਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਦੱਖਣੀ ਏਸ਼ਿਆਈ ਭਾਈਚਾਰੇ ਖ਼ਿਲਾਫ਼ ਔਨਲਾਈਨ ਨਫ਼ਰਤ ਤੇਜ਼ੀ ਨਾਲ ਵਧੀ ਹੈ। ਚਿੱਠੀ ਵਿੱਚ ਇੱਕ ਰਿਪੋਰਟ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਅਨੁਸਾਰ ਜਨਵਰੀ 2025 ਤੋਂ ਜੂਨ 2026 ਦਰਮਿਆਨ ‘ਐਕਸ’ ’ਤੇ 5 ਲੱਖ 42 ਹਜ਼ਾਰ ਤੋਂ ਵੱਧ ਨਫ਼ਰਤੀ ਪੋਸਟਾਂ ਪਾਈਆਂ ਗਈਆਂ। ਇੱਕ ਸਰਵੇਖਣ ਅਨੁਸਾਰ 48 ਫ਼ੀਸਦੀ ਭਾਰਤੀ ਅਮਰੀਕੀਆਂ ਨੇ ਮੰਨਿਆ ਕਿ ਉਨ੍ਹਾਂ ਨੂੰ ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨਾ ਪਿਆ ਹੈ।
ਸੰਸਦ ਮੈਂਬਰਾਂ ਨੇ ਟਰੰਪ ਪ੍ਰਸ਼ਾਸਨ ਦੀਆਂ ਕੁਝ ਏਜੰਸੀਆਂ ਦੀਆਂ ਸੋਸ਼ਲ ਮੀਡੀਆ ਪੋਸਟਾਂ ’ਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਹੋਮਲੈਂਡ ਸਕਿਓਰਿਟੀ ਵਿਭਾਗ ਦੀ ਇੱਕ ਪੋਸਟ ਦਾ ਹਵਾਲਾ ਦਿੱਤਾ ਜਿਸ ਵਿੱਚ ਇੱਕ ਸਿੱਖ ਵਿਅਕਤੀ ਦੀ ਤਸਵੀਰ ਨਾਲ ਇਤਰਾਜ਼ਯੋਗ ਸ਼ਬਦ ਲਿਖੇ ਗਏ ਸਨ। ਸੰਸਦ ਮੈਂਬਰਾਂ ਨੇ ਸਾਫ਼ ਕਿਹਾ ਕਿ ਧਰਮ, ਨਸਲ ਜਾਂ ਪਛਾਣ ਦੇ ਆਧਾਰ ’ਤੇ ਕਿਸੇ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ ਅਤੇ ਹਿੰਦੂਆਂ, ਸਿੱਖਾਂ ਤੇ ਹੋਰ ਸਾਰੇ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
10/21/2026
ਦੇਸ਼📍 ਪੰਜਾਬ
ਕਾਕਰੋਚ ਜਨਤਾ ਪਾਰਟੀ ਦੇ ਆਗੂ ਸੌਰਵ ਦਾਸ (ਖੱਬੇ) ਅਤੇ ਆਸ਼ੂਤੋਸ਼ ਰਾਂਕਾ। ਫ਼ੋਟੋ: ਪੀ.ਟੀ.ਆਈ. ਫਾਈਲ ਫ਼ੋਟੋ
ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ‘ਕਾਕਰੋਚ ਜਨਤਾ ਪਾਰਟੀ’ ਦੇ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਵੱਲੋਂ ਦਾਇਰ ਅਰਜ਼ੀ ’ਤੇ ਸੁਣਵਾਈ ਦੌਰਾਨ ਅਹਿਮ ਸਵਾਲ ਉਠਾਏ।
ਕਾਕਰੋਚ ਜਨਤਾ ਪਾਰਟੀ ਦੇ ਆਗੂ ਸੌਰਵ ਦਾਸ (ਖੱਬੇ) ਅਤੇ ਆਸ਼ੂਤੋਸ਼ ਰਾਂਕਾ। ਫ਼ੋਟੋ: ਪੀ.ਟੀ.ਆਈ. ਫਾਈਲ ਫ਼ੋਟੋ
ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ‘ਕਾਕਰੋਚ ਜਨਤਾ ਪਾਰਟੀ’ ਦੇ ਆਗੂਆਂ ਸੌਰਵ ਦਾਸ ਅਤੇ ਆਸ਼ੂਤੋਸ਼ ਰਾਂਕਾ ਵੱਲੋਂ ਦਾਇਰ ਅਰਜ਼ੀ ’ਤੇ ਸੁਣਵਾਈ ਦੌਰਾਨ ਅਹਿਮ ਸਵਾਲ ਉਠਾਏ। ਅਦਾਲਤ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਅਮਨ-ਸ਼ਾਂਤੀ ਬਣਾਏ ਰੱਖਣ ਲਈ ਦਿੱਤੇ ਗਏ ਮੁਚੱਲਕੇ (ਬਾਂਡ) ਦੇ ਅਗਲੇ ਹੀ ਦਿਨ ਉਸ ਦੀ ਉਲੰਘਣਾ ਕੀਤੀ ਸੀ।
ਜਸਟਿਸ ਸੁਬਰਾਮੋਨੀਅਮ ਪ੍ਰਸਾਦ ਨੇ ਵਕੀਲ ਨੂੰ ਸਮਝਾਇਆ ਕਿ 10 ਅਕਤੂਬਰ ਨੂੰ ਭਰ ਕੇ ਦਿੱਤਾ ਗਿਆ ਮੁਚੱਲਕਾ (ਬਾਂਡ) ਅਗਲੇ ਹੀ ਦਿਨ, ਯਾਨੀ 11 ਅਕਤੂਬਰ ਨੂੰ ਤੋੜ ਦਿੱਤਾ ਗਿਆ ਸੀ। ਜੱਜ ਸਾਹਿਬ ਨੇ ਇਹ ਵੀ ਸਪੱਸ਼ਟ ਕੀਤਾ ਕਿ ਹਾਈ ਕੋਰਟ ਸਿਰਫ਼ ਅੰਤਿਮ ਫ਼ੈਸਲੇ ਨੂੰ ਨਹੀਂ, ਸਗੋਂ ਉਸ ਨੂੰ ਲੈਣ ਦੇ ਤਰੀਕੇ ਦੀ ਜਾਂਚ ਕਰਦੀ ਹੈ, ਜਦੋਂ ਤੱਕ ਕਿ ਉਹ ਫ਼ੈਸਲਾ ਬਹੁਤ ਹੀ ਜ਼ਿਆਦਾ ਗ਼ਲਤ ਨਾ ਹੋਵੇ। ਅਦਾਲਤ ਨੇ ਸਵਾਲ ਕੀਤਾ ਕਿ ਜਦੋਂ ਇਨ੍ਹਾਂ ਆਗੂਆਂ ਨੇ ਜੰਤਰ-ਮੰਤਰ ’ਤੇ ਝੰਡਾ ਲਹਿਰਾ ਕੇ ਦੂਜੀ ਵਾਰ ਬਾਂਡ ਦੀ ਉਲੰਘਣਾ ਕੀਤੀ ਹੈ, ਤਾਂ ਅਧਿਕਾਰੀਆਂ ਕੋਲ ਸਖ਼ਤ ਸਬੂਤ ਮੰਗਣ ਦਾ ਪੂਰਾ ਅਧਿਕਾਰ ਹੈ।
ਸੁਣਵਾਈ ਦੌਰਾਨ ਜਸਟਿਸ ਪ੍ਰਸਾਦ ਨੇ ਆਗੂਆਂ ਦੀ ਉਮਰ ਪੁੱਛੀ। ਜਦੋਂ ਵਕੀਲ ਨੇ ਦੱਸਿਆ ਕਿ ਦਾਸ 27 ਸਾਲ ਅਤੇ ਰਾਂਕਾ 31 ਸਾਲ ਦੇ ਹਨ, ਤਾਂ ਜੱਜ ਨੇ ਹੱਸਦਿਆਂ ਟਿੱਪਣੀ ਕੀਤੀ, “ਤਾਂ ਤੁਸੀਂ ਜੈੱਨ-ਜ਼ੀ ਨਹੀਂ ਹੋ?” ਉਨ੍ਹਾਂ ਕਿਹਾ, ਹਾਲਾਂਕਿ ਪ੍ਰਦਰਸ਼ਨ ਵਿੱਚ ਨੌਜਵਾਨ ਸ਼ਾਮਲ ਹਨ, ਪਰ ਹੁਣ ਉਨ੍ਹਾਂ ਦੇ ਮੁੱਦੇ ਬਦਲਦੇ ਪ੍ਰਤੀਤ ਹੋ ਰਹੇ ਹਨ ਅਤੇ ਉਹ ‘ਸੱਤਾ ਬਦਲਣ’ ਦੀਆਂ ਗੱਲਾਂ ਕਰ ਰਹੇ ਹਨ। ਆਖ਼ਰਕਾਰ, ਦੋਵਾਂ ਆਗੂਆਂ ਨੇ ਆਪਣੀ ਇਹ ਅਰਜ਼ੀ ਵਾਪਸ ਲੈ ਲਈ।
ਇਹ ਆਗੂ 13 ਅਕਤੂਬਰ ਨੂੰ ਜੰਤਰ-ਮੰਤਰ ਦੇ ਗੇਟ ਤੋਂ ਟੱਪ ਕੇ ਅੰਦਰ ਦਾਖ਼ਲ ਹੋਣ ਕਾਰਨ ਗ੍ਰਿਫ਼ਤਾਰ ਕੀਤੇ ਗਏ ਸਨ। ਇਸ ਤੋਂ ਇਲਾਵਾ, ਨੇ ਪੁਲੀਸ ’ਤੇ ਜ਼ਮਾਨਤ ਵਿੱਚ ਰੋੜੇ ਅਟਕਾਉਣ ਦੇ ਦੋਸ਼ ਲਗਾਏ ਸਨ, ਪਰ ਅਦਾਲਤੀ ਰਿਕਾਰਡ ਦੱਸਦਾ ਹੈ ਕਿ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਜ਼ਮਾਨਤੀਆਂ ਦੇ ਦਸਤਾਵੇਜ਼ਾਂ ਅਤੇ ਪਛਾਣ ਵਿੱਚ ਵੱਡੀਆਂ ਖ਼ਾਮੀਆਂ ਸਨ। ਪਹਿਲੇ ਦੋ ਜ਼ਮਾਨਤੀਆਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਸਨ, ਜਦਕਿ ਦੂਜੇ ਦੋ ਜ਼ਮਾਨਤੀਆਂ ਦੇ ਆਧਾਰ ਕਾਰਡਾਂ ਦੀਆਂ ਫ਼ੋਟੋਆਂ ਮੇਲ ਨਹੀਂ ਖਾਧੀਆਂ ਅਤੇ ਉਹ ਆਗੂਆਂ ਬਾਰੇ ਮੁੱਢਲੀ ਜਾਣਕਾਰੀ ਵੀ ਨਹੀਂ ਦੇ ਸਕੇ।
10/21/2026
ਸਿਹਤ📍 ਪੰਜਾਬ
ਚਿਹਰੇ ਦੀ ਦਿੱਖ ਵਿੱਚ ਆਈਬ੍ਰੋਜ਼ ਦੀ ਅਹਿਮ ਭੂਮਿਕਾ ਹੁੰਦੀ ਹੈ। ਕਈ ਲੋਕਾਂ ਦੀਆਂ ਆਈਬ੍ਰੋਜ਼ ਕੁਦਰਤੀ ਤੌਰ ’ਤੇ ਸੰਘਣੀਆਂ ਹੁੰਦੀਆਂ ਹਨ, ਜਦਕਿ ਕੁਝ ਲੋਕਾਂ ਦੇ ਵਾਲ ਘੱਟ ਜਾਂ ਪਤਲੇ ਹੁੰਦੇ ਹਨ।
ਚਿਹਰੇ ਦੀ ਦਿੱਖ ਵਿੱਚ ਆਈਬ੍ਰੋਜ਼ ਦੀ ਅਹਿਮ ਭੂਮਿਕਾ ਹੁੰਦੀ ਹੈ। ਕਈ ਲੋਕਾਂ ਦੀਆਂ ਆਈਬ੍ਰੋਜ਼ ਕੁਦਰਤੀ ਤੌਰ ’ਤੇ ਸੰਘਣੀਆਂ ਹੁੰਦੀਆਂ ਹਨ, ਜਦਕਿ ਕੁਝ ਲੋਕਾਂ ਦੇ ਵਾਲ ਘੱਟ ਜਾਂ ਪਤਲੇ ਹੁੰਦੇ ਹਨ। ਵਾਰ-ਵਾਰ ਥ੍ਰੈਡਿੰਗ ਜਾਂ ਪਲਕਿੰਗ ਕਰਵਾਉਣ ਨਾਲ ਵੀ ਆਈਬ੍ਰੋਜ਼ ਦੀ ਗ੍ਰੋਥ ਪ੍ਰਭਾਵਿਤ ਹੋ ਸਕਦੀ ਹੈ। ਅਜਿਹੇ ਵਿੱਚ ਮਹਿੰਗੇ ਸੀਰਮ ਵਰਤਣ ਤੋਂ ਪਹਿਲਾਂ ਚਮੜੀ ਦੇ ਮਾਹਿਰ ਦੀ ਸਲਾਹ ਲੈਣੀ ਜ਼ਰੂਰੀ ਹੈ।
ਡਰਮੈਟੋਲੋਜਿਸਟ ਨੀਰਾ ਨਾਥਨ ਨੇ ਆਪਣੇ ਯੂਟਿਊਬ ਚੈਨਲ ’ਤੇ ਆਈਬ੍ਰੋਜ਼ ਦੀ ਗ੍ਰੋਥ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਮਿਨੋਕਸਿਡਿਲ ਦਾ ਜ਼ਿਕਰ ਕੀਤਾ, ਜਿਸ ਦੀ ਵਰਤੋਂ ਸਿਰ ਦੇ ਵਾਲਾਂ ਦੀ ਗ੍ਰੋਥ ਲਈ ਵੀ ਕੀਤੀ ਜਾਂਦੀ ਹੈ। ਇਹ ਕੁਝ ਲੋਕਾਂ ਵਿੱਚ ਵਾਲਾਂ ਦੇ ਵਾਧੇ ਵਿੱਚ ਮਦਦ ਕਰ ਸਕਦੀ ਹੈ।
ਹਾਲਾਂਕਿ, ਆਈਬ੍ਰੋਜ਼ ’ਤੇ ਮਿਨੋਕਸਿਡਿਲ ਦੀ ਵਰਤੋਂ ਆਮ ਘਰੇਲੂ ਨੁਸਖਾ ਨਹੀਂ ਹੈ। ਇਸ ਨਾਲ ਚਮੜੀ ’ਤੇ ਜਲਣ ਹੋ ਸਕਦੀ ਹੈ ਅਤੇ ਅੱਖਾਂ ਵਿੱਚ ਜਾਣ ਨਾਲ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਡਾਕਟਰ ਦੀ ਸਲਾਹ ਤੋਂ ਬਿਨਾਂ ਇਸ ਦੀ ਵਰਤੋਂ ਨਾ ਕਰੋ।
ਜੇਕਰ ਚਮੜੀ ਦਾ ਮਾਹਿਰ ਇਸ ਦੀ ਵਰਤੋਂ ਦੀ ਸਲਾਹ ਦਿੰਦਾ ਹੈ, ਤਾਂ ਦੱਸੀ ਗਈ ਮਾਤਰਾ ਅਤੇ ਤਰੀਕੇ ਦੀ ਹੀ ਪਾਲਣਾ ਕਰੋ। ਇਸ ਨੂੰ ਅੱਖਾਂ ਤੋਂ ਦੂਰ ਰੱਖੋ ਅਤੇ ਲਗਾਉਣ ਲਈ ਸਾਫ਼ ਸਾਧਨ ਵਰਤੋ। ਦਵਾਈ ਕਿੰਨੀ ਵਾਰ ਅਤੇ ਕਿੰਨੇ ਸਮੇਂ ਤੱਕ ਲਗਾਉਣੀ ਹੈ, ਇਸ ਬਾਰੇ ਵੀ ਡਾਕਟਰ ਤੋਂ ਜਾਣਕਾਰੀ ਲਵੋ।
ਆਈਬ੍ਰੋਜ਼ ਨੂੰ ਸਹੀ ਆਕਾਰ ਵਿੱਚ ਰੱਖਣ ਲਈ ਕਈ ਲੋਕ ਜੈੱਲ ਅਤੇ ਵੈਕਸ ਦੀ ਵਰਤੋਂ ਕਰਦੇ ਹਨ। ਇਨ੍ਹਾਂ ਨਾਲ ਵਾਲ ਕੁਝ ਸਮੇਂ ਲਈ ਆਪਣੀ ਜਗ੍ਹਾ ’ਤੇ ਟਿਕੇ ਰਹਿੰਦੇ ਹਨ। ਪਰ ਕੁਝ ਲੋਕਾਂ ਦੀ ਚਮੜੀ ’ਤੇ ਇਨ੍ਹਾਂ ਉਤਪਾਦਾਂ ਨਾਲ ਜਲਣ ਜਾਂ ਐਲਰਜੀ ਹੋ ਸਕਦੀ ਹੈ।
ਜੇਕਰ ਕੋਈ ਉਤਪਾਦ ਲਗਾਉਣ ਤੋਂ ਬਾਅਦ ਖੁਜਲੀ ਜਾਂ ਜਲਣ ਮਹਿਸੂਸ ਹੋਵੇ, ਤਾਂ ਉਸ ਦੀ ਵਰਤੋਂ ਬੰਦ ਕਰ ਦਿਓ। ਆਈਬ੍ਰੋਜ਼ ਨੂੰ ਵਾਰ-ਵਾਰ ਰਗੜਨ ਜਾਂ ਵਾਲਾਂ ਨੂੰ ਖਿੱਚਣ ਤੋਂ ਵੀ ਬਚੋ।
ਜੇਕਰ ਤੁਸੀਂ ਆਈਬ੍ਰੋਜ਼ ਦੇ ਵਾਲਾਂ ਨੂੰ ਸਿਰਫ਼ ਸਹੀ ਆਕਾਰ ਵਿੱਚ ਰੱਖਣਾ ਚਾਹੁੰਦੇ ਹੋ, ਤਾਂ ਥੋੜ੍ਹੀ ਜਿਹੀ ਪੈਟਰੋਲੀਅਮ ਜੈਲੀ ਇੱਕ ਵਿਕਲਪ ਹੋ ਸਕਦੀ ਹੈ। ਇਸ ਨੂੰ ਸਾਫ਼ ਉਂਗਲੀ ਨਾਲ ਹਲਕੇ ਹੱਥੀਂ ਲਗਾਇਆ ਜਾ ਸਕਦਾ ਹੈ। ਧਿਆਨ ਰੱਖੋ ਕਿ ਇਹ ਅੱਖਾਂ ਵਿੱਚ ਨਾ ਜਾਵੇ। ਇਹ ਵਾਲਾਂ ਨੂੰ ਸੈੱਟ ਕਰਨ ਵਿੱਚ ਮਦਦ ਕਰ ਸਕਦੀ ਹੈ, ਪਰ ਵਾਲਾਂ ਦੀ ਗ੍ਰੋਥ ਵਧਾਉਣ ਦਾ ਸਾਬਤ ਇਲਾਜ ਨਹੀਂ ਹੈ।
ਜੇਕਰ ਥ੍ਰੈਡਿੰਗ ਜਾਂ ਪਲਕਿੰਗ ਕਾਰਨ ਆਈਬ੍ਰੋਜ਼ ਪਤਲੀਆਂ ਹੋ ਗਈਆਂ ਹਨ, ਤਾਂ ਕੁਝ ਸਮੇਂ ਲਈ ਵਾਲਾਂ ਨੂੰ ਹਟਾਉਣ ਤੋਂ ਬਚਣਾ ਮਦਦਗਾਰ ਹੋ ਸਕਦਾ ਹੈ। ਵਾਰ-ਵਾਰ ਵਾਲ ਪੁੱਟਣ ਨਾਲ ਉਨ੍ਹਾਂ ਦੀ ਮੁੜ ਗ੍ਰੋਥ ਪ੍ਰਭਾਵਿਤ ਹੋ ਸਕਦੀ ਹੈ। ਹਾਲਾਂਕਿ, ਆਈਬ੍ਰੋਜ਼ ਮੁੜ ਕਿੰਨੀਆਂ ਸੰਘਣੀਆਂ ਹੋਣਗੀਆਂ, ਇਹ ਵਾਲਾਂ ਦੀਆਂ ਜੜ੍ਹਾਂ ਦੀ ਸਥਿਤੀ ਅਤੇ ਵਾਲ ਘੱਟ ਹੋਣ ਦੇ ਕਾਰਨ ’ਤੇ ਨਿਰਭਰ ਕਰਦਾ ਹੈ।
ਜੇਕਰ ਆਈਬ੍ਰੋਜ਼ ਦੇ ਵਾਲ ਅਚਾਨਕ ਝੜਨ ਲੱਗਣ, ਕਿਸੇ ਹਿੱਸੇ ਵਿੱਚ ਵਾਲ ਘੱਟ ਹੋ ਜਾਣ ਜਾਂ ਪਹਿਲਾਂ ਨਾਲੋਂ ਕਾਫ਼ੀ ਪਤਲੇ ਹੋ ਜਾਣ, ਤਾਂ ਇਸ ਨੂੰ ਨਜ਼ਰਅੰਦਾਜ਼ ਨਾ ਕਰੋ। ਇਸ ਦੇ ਪਿੱਛੇ ਵੱਖ-ਵੱਖ ਕਾਰਨ ਹੋ ਸਕਦੇ ਹਨ। ਅਜਿਹੀ ਸਥਿਤੀ ਵਿੱਚ ਚਮੜੀ ਦੇ ਮਾਹਿਰ ਨਾਲ ਸੰਪਰਕ ਕਰੋ ਅਤੇ ਕਾਰਨ ਜਾਣੇ ਬਿਨਾਂ ਆਪਣੇ ਆਪ ਸੀਰਮ ਜਾਂ ਵਾਲ ਵਧਾਉਣ ਵਾਲੀਆਂ ਦਵਾਈਆਂ ਦੀ ਵਰਤੋਂ ਨਾ ਕਰੋ।
ਧਿਆਨ ਦਿਓ: ਆਈਬ੍ਰੋਜ਼ ਦੀ ਸਹੀ ਦੇਖਭਾਲ, ਬੇਲੋੜੀ ਥ੍ਰੈਡਿੰਗ ਤੋਂ ਪਰਹੇਜ਼ ਅਤੇ ਸਮੱਸਿਆ ਹੋਣ ’ਤੇ ਸਮੇਂ ਸਿਰ ਡਾਕਟਰੀ ਸਲਾਹ ਲੈਣਾ ਮਹੱਤਵਪੂਰਨ ਹੈ।
10/21/2026