📰 10/22/2026

ਲੋਕ ਸਾਂਝ — ਡਿਜੀਟਲ ਅਖ਼ਬਾਰ

10/22/2026 · ਅੰਕ 386 · 40 ਪ੍ਰਮੁੱਖ ਖ਼ਬਰਾਂ
ਪੰਜਾਬ📍 ਪੰਜਾਬ

ਮਾਨਸਾ: ਡੀ ਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਗੋਲੀਆਂ ਚਲਾ ਕੇ ਪੁੱਤਰ ਤੇ ਆਪਣੀ ਜਾਨ ਲਈ

ਡਿਪਟੀ ਕਮਿਸ਼ਨਰ ਮਾਨਸਾ ਦੇ ਗੰਨਮੈਨ ਗੁਰਵਿੰਦਰ ਸਿੰਘ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਉੱਤੇ ਗੋਲੀਆਂ ਚਲਾ ਕੇ ਖੁਦ ਨੂੰ ਵੀ ਗੋਲੀ ਮਾਰ ਲਈ। ਗੁਰਵਿੰਦਰ ਤੇ ਪੁੱਤਰ ਜੋਤ (17) ਦੀ ਮੌਤ, ਪਤਨੀ ਹਰਪ੍ਰੀਤ ਕੌਰ ਤੇ ਦਿਲਸ਼ਾਨ ਨੂੰ ਡੀ ਐੱਮ ਸੀ ਲੁਧਿਆਣਾ ਭੇਜਿਆ।
ਮਾਨਸਾ: ਡੀ ਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਗੋਲੀਆਂ ਚਲਾ ਕੇ ਪੁੱਤਰ ਤੇ ਆਪਣੀ ਜਾਨ ਲਈ

ਡਿਪਟੀ ਕਮਿਸ਼ਨਰ ਮਾਨਸਾ ਦੇ ਗੰਨਮੈਨ ਗੁਰਵਿੰਦਰ ਸਿੰਘ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਉੱਤੇ ਗੋਲੀਆਂ ਚਲਾ ਕੇ ਖੁਦ ਨੂੰ ਵੀ ਗੋਲੀ ਮਾਰ ਲਈ। ਗੁਰਵਿੰਦਰ ਤੇ ਪੁੱਤਰ ਜੋਤ (17) ਦੀ ਮੌਤ, ਪਤਨੀ ਹਰਪ੍ਰੀਤ ਕੌਰ ਤੇ ਦਿਲਸ਼ਾਨ ਨੂੰ ਡੀ ਐੱਮ ਸੀ ਲੁਧਿਆਣਾ ਭੇਜਿਆ। ਐੱਸ ਐੱਸ ਪੀ ਵੈਭਵ ਚੌਧਰੀ ਅਨੁਸਾਰ ਮੁੱਢਲੀ ਪੜਤਾਲ ਤੋਂ ਘਟਨਾ ਪਰਿਵਾਰਕ ਵਿਵਾਦ ਦਾ ਨਤੀਜਾ ਜਾਪਦੀ ਹੈ

ਪੰਜਾਬ📍 ਪੰਜਾਬ

ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਦਾ ਪਰਦਾਫਾਸ਼

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਗਲਿੰਗ ਵਿਰੁੱਧ ਦੋ ਵੱਖ-ਵੱਖ ਕਾਰਵਾਈਆਂ ਕਰਦਿਆਂ 3 ਨਾਬਾਲਗਾਂ ਸਮੇਤ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਦਾ ਪਰਦਾਫਾਸ਼

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਗਲਿੰਗ ਵਿਰੁੱਧ ਦੋ ਵੱਖ-ਵੱਖ ਕਾਰਵਾਈਆਂ ਕਰਦਿਆਂ 3 ਨਾਬਾਲਗਾਂ ਸਮੇਤ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 3.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰੇਨੇਡ, ਦੋ.30 ਬੋਰ ਦੇ ਪਿਸਤੌਲ ਅਤੇ 29 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਬਿਨਾਂ ਰਜਿਸਟ੍ਰੇਸ਼ਨ ਵਾਲਾ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਵਿੱਚ ਬੈਠੇ ਸਮੱਗਲਰਾਂ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।

ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਜੇ ਨਾਂ ਦੇ ਵਿਅਕਤੀ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ।

ਇਸ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਤਾਲਮੇਲ ਕਰਕੇ ਮਾਨਾਂਵਾਲਾ ਇਲਾਕੇ ਵਿੱਚ ਨਾਕਾਬੰਦੀ ਕੀਤੀ। ਇਸ ਦੌਰਾਨ ਮੋਟਰਸਾਈਕਲ ਸਵਾਰ ਅਜੇ (28) ਵਾਸੀ ਮੂੜ੍ਹ ਖੋਖਰ ਅਤੇ ਰੌਬਿਨ ਮਸੀਹ ਉਰਫ਼ ਨੋਨੀ (22) ਵਾਸੀ ਸੁਲਤਾਨਵਿੰਡ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਅਜੇ ਦੇ ਬੈਗ ਵਿੱਚੋਂ 3.4 ਕਿਲੋ ਹੈਰੋਇਨ, ਇੱਕ.30 ਬੋਰ ਦਾ ਪਿਸਤੌਲ ਅਤੇ 19 ਜ਼ਿੰਦਾ ਕਾਰਤੂਸ ਮਿਲੇ।

ਪੁਲਿਸ ਅਧਿਕਾਰੀਆਂ ਅਨੁਸਾਰ, ਦੂਜੀ ਕਾਰਵਾਈ ਦੌਰਾਨ ਸੀਆਈਏ ਅਤੇ ਥਾਣਾ ਲੋਪੋਕੇ ਦੀ ਸਾਂਝੀ ਟੀਮ ਨੂੰ ਹਥਿਆਰਾਂ ਅਤੇ ਧਮਾਕਾਖੇਜ਼ ਸਮੱਗਰੀ ਦੀ ਕਥਿਤ ਸਪਲਾਈ ਬਾਰੇ ਸੂਚਨਾ ਮਿਲੀ ਸੀ।

ਜਾਂਚ ਤੋਂ ਬਾਅਦ ਗੁਰਲਾਲ ਸਿੰਘ (20) ਅਤੇ ਰਸ਼ਪਾਲ ਸਿੰਘ (18), ਦੋਵੇਂ ਵਾਸੀ ਲੋਪੋਕੇ, ਸਮੇਤ ਤਿੰਨ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰੇਨੇਡ, ਇੱਕ.30 ਬੋਰ ਦਾ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਅਜੇ ਨਸ਼ੇ ਦਾ ਆਦੀ ਹੈ ਅਤੇ ਉਸ ਵਿਰੁੱਧ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਦੇ ਮਾਮਲੇ ਰਹੇ ਹਨ। ਇਸ ਸਬੰਧੀ ਥਾਣਾ ਚਾਟੀਵਿੰਡ ਅਤੇ ਥਾਣਾ ਲੋਪੋਕੇ ਵਿੱਚ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ।

ਪੁਲਿਸ ਵੱਲੋਂ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕਥਿਤ ਸਮੱਗਲਿੰਗ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਪੰਜਾਬ📍 ਪੰਜਾਬ

ਪੰਜਾਬ ਸੀਐਮ ਭਗਵੰਤ ਮਾਨ ਦੇ ਰਾਜਬੀਰ ਘੁੰਮਣ ਸੀਬੀਆਈ ਦਫ਼ਤਰ ਨਹੀਂ ਪਹੁੰਚੇ, ਮਜੀਠੀਆ ਬੋਲੇ- ਹੁਣ ਵੱਡੇ ਮਗਰਮੱਛਾਂ ਦੀ ਵਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜਬੀਰ ਸਿੰਘ ਘੁੰਮਣ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਨਹੀਂ ਪਹੁੰਚੇ।
ਪੰਜਾਬ ਸੀਐਮ ਭਗਵੰਤ ਮਾਨ ਦੇ ਰਾਜਬੀਰ ਘੁੰਮਣ ਸੀਬੀਆਈ ਦਫ਼ਤਰ ਨਹੀਂ ਪਹੁੰਚੇ, ਮਜੀਠੀਆ ਬੋਲੇ- ਹੁਣ ਵੱਡੇ ਮਗਰਮੱਛਾਂ ਦੀ ਵਾਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜਬੀਰ ਸਿੰਘ ਘੁੰਮਣ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਅੱਜ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਨਹੀਂ ਪਹੁੰਚੇ। ਜਾਂਚ ਏਜੰਸੀ ਨੇ ਉਨ੍ਹਾਂ ਨੂੰ ਦੁਪਹਿਰ 2 ਵਜੇ

ਇਸ ਤੋਂ ਪਹਿਲਾਂ ਸੀਬੀਆਈ ਦੋ ਵਾਰ ਘੁੰਮਣ ਤੋਂ ਕੁੱਲ 90 ਸਵਾਲ ਪੁੱਛ ਚੁੱਕੀ ਹੈ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਕਥਿਤ ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ ਵਿੱਚ ਕਥਿਤ ਰਿਸ਼ਵਤਖੋਰੀ ਤੋਂ ਲੈ ਕੇ ਟੈਂਡਰ ਪ੍ਰਕਿਰਿਆ ਤੱਕ ਦੀ ਜਾਂਚ ਕਰਵਾਉਣ ਅਤੇ ਸਰਕਾਰੀ ਖ਼ਜ਼ਾਨੇ ਨੂੰ ਹੋਏ ਨੁਕਸਾਨ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ।

ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਦੇ ਨਾਲ ਵੀਡੀਓ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੇ ਰਾਜਬੀਰ ਸਿੰਘ ਘੁੰਮਣ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ 'ਤੇ ਸਵਾਲ ਚੁੱਕੇ। ਮਜੀਠੀਆ ਨੇ ਕਿਹਾ ਕਿ ਜਾਂਚ ਸਿਰਫ਼ ਛੋਟੇ ਅਧਿਕਾਰੀਆਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ ਅਤੇ ਟੈਂਡਰ ਪ੍ਰਕਿਰਿਆ ਵਿੱਚ ਕੌਣ-ਕੌਣ ਸ਼ਾਮਲ ਸੀ।

ਅਕਾਲੀ ਆਗੂ ਨੇ ਸੀਬੀਆਈ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ ਹੋਏ ਨੁਕਸਾਨ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ। ਮਜੀਠੀਆ ਨੇ ਇਹ ਸਵਾਲ ਵੀ ਚੁੱਕਿਆ ਕਿ ਜੇਕਰ ਸਰਕਾਰੀ ਕੰਮਕਾਜ ਵਿੱਚ ਬੇਨਿਯਮੀਆਂ ਹੋ ਰਹੀਆਂ ਸਨ ਤਾਂ ਵਿਜੀਲੈਂਸ ਵਿਭਾਗ ਨੇ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਵੱਡੇ ਮਗਰਮੱਛਾਂ ਦੀ ਵਾਰੀ ਹੈ।

ਮਜੀਠੀਆ ਨੇ ਪੰਜਾਬ ਵਿੱਚ 144 ਟੋਇਟਾ ਹਾਈਲਕਸ ਗੱਡੀਆਂ ਦੀ ਖ਼ਰੀਦ ਦਾ ਮਾਮਲਾ ਵੀ ਉਠਾਇਆ ਹੈ। ਇਸ ਖ਼ਰੀਦ ਨੂੰ ਲੈ ਕੇ ਪਹਿਲਾਂ ਹਾਈਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਗੱਡੀਆਂ ਵੱਧ ਕੀਮਤ 'ਤੇ ਖ਼ਰੀਦਣ ਦੇ ਦੋਸ਼ ਲਗਾਏ ਗਏ ਸਨ। ਉਨ੍ਹਾਂ ਨੇ ਸੀਬੀਆਈ ਤੋਂ ਇਸ ਮਾਮਲੇ ਸਮੇਤ ਸਾਰੇ ਸਬੰਧਤ ਮਾਮਲਿਆਂ ਦੀ ਨਿਰਪੱਖ ਜਾਂਚ ਕਰਨ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਐਫਆਈਆਰ ਦਰਜ ਹੋਣ ਤੋਂ ਬਾਅਦ ਸੀਬੀਆਈ ਨੇ ਰਾਜਬੀਰ ਸਿੰਘ ਘੁੰਮਣ ਨੂੰ ਪੇਸ਼ ਹੋਣ ਲਈ ਤਿੰਨ ਸੰਮਨ ਜਾਰੀ ਕੀਤੇ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ 'ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਉਨ੍ਹਾਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਦੇ ਵਕੀਲ ਜੀਪੀਐੱਸ ਘੁੰਮਣ ਨੇ ਵੀ ਕਿਹਾ ਸੀ ਕਿ ਰਾਜਬੀਰ ਅਦਾਲਤ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਾਂਚ ਵਿੱਚ ਸਹਿਯੋਗ ਕਰ ਰਹੇ ਹਨ।

ਪੰਜਾਬ📍 ਪੰਜਾਬ

ਪੰਜਾਬ ‘ਚ ਹੜਤਾਲ ਵਿਚਾਲੇ ਗੈਰ-ਹਾਜ਼ਰ ਮੁਲਾਜ਼ਮਾਂ ‘ਤੇ ਸਰਕਾਰ ਸਖ਼ਤ, ਸਾਰੇ ਵਿਭਾਗਾਂ ਤੋਂ ਮੰਗੀ ਸੂਚੀ

ਪੰਜਾਬ ਸਰਕਾਰ ਦੇ ਵੱਖ-ਵੱਖ ਦਫ਼ਤਰਾਂ 'ਚ 21 ਅਕਤੂਬਰ ਨੂੰ ਕਈ ਮੁਲਾਜ਼ਮ ਸਮਰੱਥ ਅਧਿਕਾਰੀ ਤੋਂ ਛੁੱਟੀ ਦੀ ਪਹਿਲਾਂ ਮਨਜ਼ੂਰੀ ਲਏ ਬਿਨਾਂ ਡਿਊਟੀ ਤੋਂ ਗੈਰ-ਹਾਜ਼ਰ ਰਹੇ।
ਪੰਜਾਬ ‘ਚ ਹੜਤਾਲ ਵਿਚਾਲੇ ਗੈਰ-ਹਾਜ਼ਰ ਮੁਲਾਜ਼ਮਾਂ ‘ਤੇ ਸਰਕਾਰ ਸਖ਼ਤ, ਸਾਰੇ ਵਿਭਾਗਾਂ ਤੋਂ ਮੰਗੀ ਸੂਚੀ

ਪੰਜਾਬ ਸਰਕਾਰ ਦੇ ਵੱਖ-ਵੱਖ ਦਫ਼ਤਰਾਂ 'ਚ 21 ਅਕਤੂਬਰ ਨੂੰ ਕਈ ਮੁਲਾਜ਼ਮ ਸਮਰੱਥ ਅਧਿਕਾਰੀ ਤੋਂ ਛੁੱਟੀ ਦੀ ਪਹਿਲਾਂ ਮਨਜ਼ੂਰੀ ਲਏ ਬਿਨਾਂ ਡਿਊਟੀ ਤੋਂ ਗੈਰ-ਹਾਜ਼ਰ ਰਹੇ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ ਤੇ ਹੜਤਾਲ ਵਿਚਾਲੇ ਪੰਜਾਬ ਸਰਕਾਰ ਨੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਸਬੰਧੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਸਰਕਾਰ ਨੇ 21 ਅਕਤੂਬਰ 2026 ਨੂੰ ਸਮਰੱਥ ਅਧਿਕਾਰੀ ਤੋਂ ਪਹਿਲਾਂ ਛੁੱਟੀ ਮਨਜ਼ੂਰ ਕਰਵਾਏ ਬਿਨਾਂ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਦੇ ਆਮ ਪ੍ਰਸ਼ਾਸਨ ਵਿਭਾਗ ਦੀ ਸਥਾਪਨਾ-5 ਸ਼ਾਖਾ ਵੱਲੋਂ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਇਸ ‘ਚ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ ਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਵਿਭਾਗਾਂ ‘ਚ ਅਜਿਹੇ ਮੁਲਾਜ਼ਮਾਂ ਦਾ ਰਿਕਾਰਡ ਤਿਆਰ ਕਰਨ ਲਈ ਕਿਹਾ ਗਿਆ ਹੈ। 21 ਅਕਤੂਬਰ ਨੂੰ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਬਣੇਗੀ ਸੂਚੀ

ਪੱਤਰ ਅਨੁਸਾਰ, ਪੰਜਾਬ ਸਰਕਾਰ ਦੇ ਵੱਖ-ਵੱਖ ਦਫ਼ਤਰਾਂ ‘ਚ 21 ਅਕਤੂਬਰ ਨੂੰ ਕਈ ਮੁਲਾਜ਼ਮ ਸਮਰੱਥ ਅਧਿਕਾਰੀ ਤੋਂ ਛੁੱਟੀ ਦੀ ਪਹਿਲਾਂ ਮਨਜ਼ੂਰੀ ਲਏ ਬਿਨਾਂ ਡਿਊਟੀ ਤੋਂ ਗੈਰ-ਹਾਜ਼ਰ ਰਹੇ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ 21 ਤੇ 22 ਅਕਤੂਬਰ ਨੂੰ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਮੂਹਿਕ ਛੁੱਟੀ ਲੈਣ ਤੇ ਹੜਤਾਲ ਦੀਆਂ ਗਤੀਵਿਧੀਆਂ ਵਿਚਕਾਰ ਲਿਆ ਗਿਆ ਹੈ। ਕਾਰਵਾਈ ਬਾਰੇ ਪੱਤਰ ‘ਚ ਕੀ ਕਿਹਾ ਗਿਆ?

ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਗੈਰ-ਹਾਜ਼ਰ ਮੁਲਾਜ਼ਮਾਂ ਦਾ ਰਿਕਾਰਡ ਤਿਆਰ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ, ਪੱਤਰ ‘ਚ ਇਨ੍ਹਾਂ ਮੁਲਾਜ਼ਮਾਂ ਵਿਰੁੱਧ ਕਿਸੇ ਖ਼ਾਸ ਸਜ਼ਾ ਜਾਂ ਦੰਡਾਤਮਕ ਕਾਰਵਾਈ ਦਾ ਸਪੱਸ਼ਟ ਜ਼ਿਕਰ ਨਹੀਂ ਕੀਤਾ ਗਿਆ। ਪੱਤਰ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਨਾਲ ਜਾਰੀ ਕੀਤਾ ਗਿਆ ਹੈ। ਹੁਣ ਸਬੰਧਤ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਸੂਚੀਆਂ ਤੇ ਸਰਕਾਰ ਵੱਲੋਂ ਅੱਗੇ ਲਏ ਜਾਣ ਵਾਲੇ ਫ਼ੈਸਲਿਆਂ ‘ਤੇ ਨਜ਼ਰ ਰਹੇਗੀ। ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਹੜਤਾਲ ਕੀਤੀ। ਮੁਲਾਜ਼ਮ ਜਥੇਬੰਦੀਆਂ ਵੱਲੋਂ ਤਨਖ਼ਾਹਾਂ, ਭੱਤਿਆਂ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ ਹੋਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਰੋਸ ਜਤਾਇਆ ਗਿਆ। ਇਸ ਹੜਤਾਲ ਰਾਹੀਂ ਜਥੇਬੰਦੀਆਂ ਸਰਕਾਰ ‘ਤੇ ਆਪਣੀਆਂ ਮੰਗਾਂ ਮੰਨਣ ਲਈ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਪੰਜਾਬ📍 ਪੰਜਾਬ

ਪੁਰਾਣੀ ਪੈਨਸ਼ਨ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਪਠਾਨਕੋਟ ’ਚ ਵਿਸ਼ਾਲ ਰੋਸ ਰੈਲੀ

ਪਠਾਨਕੋਟ, 22 ਅਕਤੂਬਰ (ਸੰਧੂ)- ਸਾਂਝੀ ਤਾਲਮੇਲ ਕਮੇਟੀ ਤੇ ਸਾਂਝੇ ਫਰੰਟ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਦੋ ਰੋਜ਼ਾ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।

ਪਠਾਨਕੋਟ, 22 ਅਕਤੂਬਰ (ਸੰਧੂ)- ਸਾਂਝੀ ਤਾਲਮੇਲ ਕਮੇਟੀ ਤੇ ਸਾਂਝੇ ਫਰੰਟ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਦੋ ਰੋਜ਼ਾ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿਚ ਕੰਮਕਾਜ ਪ੍ਰਭਾਵਿਤ ਰਿਹਾ। ਬੱਸ ਸਟੈਂਡ ਵਿਖੇ ਕੀਤੀ ਗਈ ਰੋਸ ਰੈਲੀ ਵਿਚ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ, ਅਧਿਆਪਕਾਂ, ਸਿਹਤ ਕਾਮਿਆਂ ਅਤੇ ਠੇਕਾ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਰੈਲੀ ਤੋਂ ਬਾਅਦ ਬੱਸ ਸਟੈਂਡ ਤੋਂ ਗਾਂਧੀ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17 ਜੁਲਾਈ 2020 ਦੇ ਪੱਤਰ ਨੂੰ ਰੱਦ ਕਰਨ, ਪੈਨਸ਼ਨਰਾਂ ਨੂੰ 2.59 ਗੁਣਾਂਕ ਦਾ ਲਾਭ ਦੇਣ, ਮਹਿੰਗਾਈ ਭੱਤੇ ਦੇ ਬਕਾਏ ਜਾਰੀ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੁਰੰਤ ਪ੍ਰਵਾਨ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਵਧਦੀ ਮਹਿੰਗਾਈ ਦੇ ਦੌਰ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰੇ, ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਨੇ ਕਿਹਾ ਕਿ ਰੈਲੀ ਵਿਚ ਹੋਇਆ ਵਿਸ਼ਾਲ ਇਕੱਠ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਏਕਤਾ ਦਾ ਸਬੂਤ ਹੈ। ਸਰਕਾਰ ਨੂੰ ਉਨ੍ਹਾਂ ਦੇ ਰੋਸ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ। ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਰੈਲੀ ਵਿਚ ਸਟੇਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਨਰੇਸ਼ ਕੁਮਾਰ, ਪੁਲਿਸ ਪੈਨਸ਼ਨਰਾਂ ਦੇ ਪ੍ਰਧਾਨ ਗੁਰਦਿਆਲ ਸਿੰਘ ਸੈਣੀ, ਮਾਸਟਰ ਕਾਡਰ ਯੂਨੀਅਨ ਤੋਂ ਰਮਨ ਕੁਮਾਰ ਅਤੇ ਸੁਭਾਸ਼ ਚੰਦਰ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਜ਼ਿਲ੍ਹਾ ਕੋਆਰਡੀਨੇਟਰ ਵਾਸੂ ਖਜੂਰੀਆ, ਪ੍ਰੈੱਸ ਸਕੱਤਰ ਤੇਜਿੰਦਰ ਸਾਂਵਲ ਅਤੇ ਰੋਡਵੇਜ਼ ਵਲੋਂ ਸ਼ਮਸ਼ੇਰ ਸਿੰਘ ਧੀਰ ਸਿੰਘ ਸਿੱਧੂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ।

ਇਸ ਤੋਂ ਇਲਾਵਾ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਪੰਜਾਬ ਸਬਆਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਪੰਜਾਬ ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ, ਮੈਡੀਕਲ ਲੈਬ ਟੈਕਨੀਸ਼ੀਅਨ ਯੂਨੀਅਨ, ਪਸ਼ੂ ਪਾਲਣ ਅਤੇ ਖੇਤੀਬਾੜੀ ਵਿਭਾਗ ਦੀਆਂ ਯੂਨੀਅਨਾਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ, ਜੇਲ੍ਹ ਵਿਭਾਗ ਕਰਮਚਾਰੀ ਯੂਨੀਅਨ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਜਥੇਬੰਦੀਆਂ, ਐੱਸ.ਐੱਸ.ਏ./ਰਮਸਾ ਅਧਿਆਪਕਾਂ, ਪੀ.ਟੀ.ਆਈ. ਅਤੇ ਵੋਕੇਸ਼ਨਲ ਅਧਿਆਪਕਾਂ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਲਾਇਬ੍ਰੇਰੀਅਨਾਂ ਅਤੇ ਵੈਟਰਨਰੀ ਫਾਰਮਾਸਿਸਟਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਰੈਲੀ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਤੋਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ।

ਪੰਜਾਬ📍 ਪੰਜਾਬ

ਵਿਧਾਨ ਸਭਾ ਦੀ ਕਾਰਵਾਈ 9 ਮਿੰਟਾਂ ’ਚ ਸਮਾਪਤ ਕਰ ਕੇ ਸਵਾਲਾਂ ਤੋਂ ਭੱਜੀ ਸਰਕਾਰ : ਚੀਮਾ - ਭਾਜਪਾ

ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਅਮਲੋਹ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਕਿਹਾ ਹੈ ਕਿ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਮਹਿਜ਼ 9 ਮਿੰਟਾਂ ’ਚ ਸਮਾਪਤ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਅਹਿਮ ਮੁੱਦਿਆਂ ਤੋਂ ਭੱਜ ਗਈ ਹੈ।
ਵਿਧਾਨ ਸਭਾ ਦੀ ਕਾਰਵਾਈ 9 ਮਿੰਟਾਂ ’ਚ ਸਮਾਪਤ ਕਰ ਕੇ ਸਵਾਲਾਂ ਤੋਂ ਭੱਜੀ ਸਰਕਾਰ : ਚੀਮਾ - ਭਾਜਪਾ

ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਅਮਲੋਹ ਦੇ ਇੰਚਾਰਜ ਜਗਦੀਪ ਸਿੰਘ ਚੀਮਾ ਨੇ ਕਿਹਾ ਹੈ ਕਿ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਮਹਿਜ਼ 9 ਮਿੰਟਾਂ ’ਚ ਸਮਾਪਤ ਕਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਅਹਿਮ ਮੁੱਦਿਆਂ ਤੋਂ ਭੱਜ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਾਹਮਣੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼, ਕਥਿਤ ਕਾਤਲ ਨੂੰ ਅਸਲਾ ਲਾਇਸੈਂਸ ਜਾਰੀ ਹੋਣ, ਸਾਲ 2021 ’ਚ ਪਾਬੰਦੀਸ਼ੁਦਾ ਨਸ਼ੀਲੇ ਕੈਪਸੂਲਾਂ ਦੀ ਵਿਕਰੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਮਣੇ ਸਹਿਮਤੀ ਦੇ ਬਾਵਜੂਦ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਨਾ ਕਰਨ ਵਰਗੇ ਕਈ ਗੰਭੀਰ ਮੁੱਦੇ ਮੌਜੂਦ ਸਨ। ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ 3 ਲੱਖ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ, ਕੰਪਿਊਟਰ ਅਧਿਆਪਕਾਂ, ਈਟੀਟੀ ਅਧਿਆਪਕਾਂ ਅਤੇ ਪ੍ਰੋਫੈਸਰਾਂ ਦੇ ਧਰਨੇ ਸਮੇਤ ਕਿਸਾਨਾਂ ਦੀਆਂ ਮੰਗਾਂ ’ਤੇ ਚਰਚਾ ਹੋਣੀ ਜ਼ਰੂਰੀ ਸੀ। ਇਨ੍ਹਾਂ ਸਾਰੇ ਮਸਲਿਆਂ ’ਤੇ ਬਹਿਸ ਕਰਨ ਦੀ ਥਾਂ ਸਰਕਾਰ ਨੇ ਮਹਿਜ਼ 9 ਮਿੰਟਾਂ ’ਚ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਆਪਣੇ ਚਹੇਤੇ ਮੀਡੀਆ ਜ਼ਰੀਏ ਪ੍ਰਚਾਰ ਕਰਨ ਤੱਕ ਸੀਮਤ ਹੋ ਚੁੱਕੀ ਹੈ ਅਤੇ ਸਦਨ ਵਿੱਚ ਜਵਾਬਦੇਹੀ ਤੋਂ ਕੰਨੀ ਕਤਰਾਉਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਆਉਣ ਵਾਲੇ ਸਮੇਂ ’ਚ ਇਸ ਸਰਕਾਰ ਨੂੰ ਢੁੱਕਵਾਂ ਜਵਾਬ ਦੇਣਗੇ।

ਪੰਜਾਬ📍 ਪੰਜਾਬ

ਝੋਟੇ ਦੇ ਪਰਿਵਾਰ ਨੇ ਕੀਤਾ ਸਪਸ਼ਟ; ਮੰਗਾਂ ਮੰਨੇ ਜਾਣ ਤੱਕ ਨਹੀਂ ਹੋਵੇਗਾ ਪੋਸਟਮਾਰਟਮ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਵੀਰਵਾਰ ਸ਼ਾਮ ਨੂੰ ਕਿਹਾ ਕਿ ਐਕਸ਼ਨ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਬਣੀ ਹੈ ਕਿ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਪਰਿਵਾਰ ਪੋਸਟਮਾਰਟਮ ਲਈ ਸਹਿਮਤੀ ਨਹੀਂ ਦੇਵੇਗਾ।
ਝੋਟੇ ਦੇ ਪਰਿਵਾਰ ਨੇ ਕੀਤਾ ਸਪਸ਼ਟ; ਮੰਗਾਂ ਮੰਨੇ ਜਾਣ ਤੱਕ ਨਹੀਂ ਹੋਵੇਗਾ ਪੋਸਟਮਾਰਟਮ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਵੀਰਵਾਰ ਸ਼ਾਮ ਨੂੰ ਕਿਹਾ ਕਿ ਐਕਸ਼ਨ ਕਮੇਟੀ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਸਹਿਮਤੀ ਬਣੀ ਹੈ ਕਿ ਜਦੋਂ ਤੱਕ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਪਰਿਵਾਰ ਪੋਸਟਮਾਰਟਮ ਲਈ ਸਹਿਮਤੀ ਨਹੀਂ ਦੇਵੇਗਾ। ਪਰਿਵਾਰ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ, ਉਸ ਤੋਂ ਬਾਅਦ ਹੀ ਪੋਸਟਮਾਰਟਮ ਸਬੰਧੀ ਅਗਲਾ ਫ਼ੈਸਲਾ ਲਿਆ ਜਾਵੇਗਾ।

ਇਸ ਤੋਂ ਪਹਿਲਾਂ ਦਿਨ ਵੇਲੇ, ਭੀਮ ਸਿੰਘ ਨੇ ਕਿਹਾ ਸੀ ਕਿ ਸਿੱਖ ਪੰਥ ਨੇ ਪਰਿਵਾਰ ਨੂੰ ਸਲਾਹ ਦਿੱਤੀ ਹੈ ਕਿ ਪਹਿਲਾਂ ਆਪਣੀਆਂ ਮੰਗਾਂ ਮਨਵਾਈਆਂ ਜਾਣ ਅਤੇ ਉਸ ਤੋਂ ਬਾਅਦ ਹੀ ਪੋਸਟਮਾਰਟਮ ਲਈ ਸਹਿਮਤੀ ਦਿੱਤੀ ਜਾਵੇ। ਝੋਟੇ ਦੇ ਕਤਲ ਦਾ ਇਨਸਾਫ਼ ਮੰਗਣ ਲਈ ਚੱਲ ਰਹੇ ਪ੍ਰਦਰਸ਼ਨ ਦਾ ਅੱਜ 10ਵਾਂ ਦਿਨ ਸੀ। ਇਹ ਪ੍ਰਦਰਸ਼ਨ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਨੇੜੇ ਤਿਕੋਣੀ ਅਤੇ ਸਿਵਲ ਹਸਪਤਾਲ ਵਿਖੇ (ਜਿੱਥੇ ਝੋਟੇ ਦੀ ਮ੍ਰਿਤਕ ਦੇਹ ਮੁਰਦਾਘਰ ਵਿੱਚ ਪਈ ਹੈ) ਚੱਲ ਰਹੇ ਹਨ।

ਭੀਮ ਸਿੰਘ ਨੇ ਕਿਹਾ ਕਿ ਪਰਿਵਾਰ ਨਹੀਂ ਚਾਹੁੰਦਾ ਕਿ ਲਾਸ਼ ਹਸਪਤਾਲ ਦੇ ਮੁਰਦਾਘਰ ਵਿੱਚ ਰਹੇ, ਪਰ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਕਿਹਾ ਕਿ ਕੋਈ ਵੀ ਫੈਸਲਾ ਐਕਸ਼ਨ ਕਮੇਟੀ ਰਾਹੀਂ ਪ੍ਰਦਰਸ਼ਨਕਾਰੀਆਂ ਨੂੰ ਦੱਸਿਆ ਜਾਵੇਗਾ ਅਤੇ ਪੂਰੀ 'ਸੰਗਤ' ਦੀ ਪ੍ਰਵਾਨਗੀ ਨਾਲ ਹੀ ਲਿਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ, "ਫੈਸਲਾ ਹੋਣ 'ਤੇ ਜਾਂ ਤਾਂ ਮੈਂ ਜਾਂ ਮਨਪ੍ਰੀਤ ਕੌਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਾਂਗੇ।" ਉਨ੍ਹਾਂ ਦੁਹਰਾਇਆ ਕਿ ਪਰਿਵਾਰ ਸੀ ਬੀ ਆਈ ਜਾਂਚ ਵਿੱਚ ਸਹਿਯੋਗ ਕਰੇਗਾ।

ਪਰਿਵਾਰ ਦੀਆਂ ਮੁੱਖ ਮੰਗਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ ਜੀ ਪੀ ਦਾ ਅਸਤੀਫਾ, ਪੀ ਜੀ ਆਈ ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਦੁਆਰਾ ਪੋਸਟਮਾਰਟਮ ਅਤੇ ਕਤਲ ਦੇ ਨਾਲ-ਨਾਲ ਨਸ਼ਾ ਤਸਕਰਾਂ, ਪੁਲੀਸ ਮੁਲਾਜ਼ਮਾਂ ਅਤੇ ਸਿਆਸੀ ਨੁਮਾਇੰਦਿਆਂ ਵਿਚਕਾਰ ਕਥਿਤ ਗਠਜੋੜ ਦੀ ਸੀ ਬੀ ਆਈ ਜਾਂਚ (ਜੋ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ) ਸ਼ਾਮਲ ਹੈ।

ਇਸ ਤੋਂ ਇਲਾਵਾ ਹੋਰ ਮੰਗਾਂ ਵਿੱਚ ਝੋਟੇ ਦਾ ਬੁੱਤ ਲਗਾਉਣਾ, ਮਾਨਸਾ ਦੇ ਦੋ ਐੱਸ ਐੱਚ ਓ, ਡੀ ਐੱਸ ਪੀ ਅਤੇ ਡਰੱਗ ਇੰਸਪੈਕਟਰ ਨੂੰ ਬਰਖਾਸਤ ਕਰਨਾ ਅਤੇ ਪਿੰਡ ਖਿਆਲਾ ਕਲਾਂ ਵਿੱਚ ਝੋਟੇ ਦੇ ਨਾਂ 'ਤੇ ਇੱਕ ਟਰੌਮਾ ਸੈਂਟਰ ਸਥਾਪਤ ਕਰਨਾ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਡੀ ਐੱਸ ਪੀ, ਡਰੱਗ ਇੰਸਪੈਕਟਰ ਅਤੇ ਇੱਕ ਐੱਸ ਐੱਚ ਓ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ।

ਪਰਿਵਾਰ ਨੇ ਇਹ ਵੀ ਮੰਗ ਕੀਤੀ ਹੈ ਕਿ ਮੁਲਜ਼ਮਾਂ 'ਤੇ ਫਾਸਟ-ਟਰੈਕ ਅਦਾਲਤ ਵਿੱਚ ਮੁਕੱਦਮਾ ਚਲਾਇਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਗੋਲੀਬਾਰੀ ਦੀ ਘਟਨਾ ਵਿੱਚ ਜ਼ਖਮੀ ਹੋਏ ਚਾਰ ਵਿਅਕਤੀਆਂ ਦਾ ਇਲਾਜ ਸਰਕਾਰੀ ਖਰਚੇ 'ਤੇ ਕਿਸੇ ਪ੍ਰਮੁੱਖ ਮੈਡੀਕਲ ਸੰਸਥਾ ਵਿੱਚ ਕਰਵਾਇਆ ਜਾਵੇ ਅਤੇ ਹਰੇਕ ਜ਼ਖਮੀ ਵਿਅਕਤੀ ਨੂੰ 20 ਲੱਖ ਰੁਪਏ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਦੇ ਪੈਨਲ, ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਤੀਜੇ ਦੌਰ ਦੀ ਗੱਲਬਾਤ ਅੱਜ ਸਵੇਰੇ ਹੋਣੀ ਸੀ ਪਰ ਸ਼ਾਮ ਤੱਕ ਨਹੀਂ ਹੋ ਸਕੀ। ਸੂਤਰਾਂ ਨੇ ਦੱਸਿਆ ਕਿ ਪਰਿਵਾਰ ਅਤੇ ਕਮੇਟੀ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ, ਕਿਉਂਕਿ ਬੁੱਧਵਾਰ ਸ਼ਾਮ ਨੂੰ ਹੋਈ ਮੀਟਿੰਗ ਸਮੇਤ ਪਿਛਲੇ ਦੋ ਦੌਰ ਦੀ ਗੱਲਬਾਤ ਬੇਨਤੀਜਾ ਰਹੀ ਸੀ।

ਪੰਜਾਬ📍 ਪੰਜਾਬ

ਪ੍ਰੈੱਸ ਵਾਰਤਾ ਦੌਰਾਨ ਬਲਤੇਜ ਪੰਨੂ ਵਲੋਂ ਪੰਜਾਬ ਸਰਕਾਰ ਦੀਆਂ ਉਪਲਬੱਧੀਆਂ ਦਾ ਜ਼ਿਕਰ

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਉਪਲਬੱਧੀਆਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ।

ਚੰਡੀਗੜ੍ਹ, 22 ਅਕਤੂਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੀਆਂ ਉਪਲਬੱਧੀਆਂ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਗਾਰੰਟੀਆਂ ਦਿੱਤੀਆਂ ਗਈਆਂ ਸਨ ਉਹ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜੋ ਗਾਰੰਟੀਆਂ ਵਿਚ ਨਹੀਂ ਸੀ ਉਨ੍ਹਾਂ ਨੂੰ ਵੀ ਪੂਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਵਲੋਂ ਪੰਜਾਬ ਵਿਚ ਬੰਦ ਕੀਤੇ ਟੋਲ ਪਲਾਜ਼ਿਆਂ ਦਾ ਵੀ ਜ਼ਿਕਰ ਕੀਤਾ ਗਿਆ। ਬਲਤੇਜ ਪੰਨੂ ਨੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ 'ਤੇ ਵੀ ਸਵਾਲ ਖੜੇ ਕੀਤੇ ਕਿ ਉਨ੍ਹਾਂ ਕਿਹਾ ਸੀ ਕਿ ਜੇਕਰ ਕਾਂਗਰਸ ਦੀ ਸਰਕਾਰ ਪੰਜਾਬ ਵਿਚ ਬਣਦੀ ਹੈ ਤਾਂ ਜੋ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ,ਉਨ੍ਹਾਂ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਸੰਬੰਧੀ ਉਨ੍ਹਾਂ ਵਲੋਂ ਪੱਤਰਕਾਰਾਂ ਦੇ ਸਨਮੁੱਖ ਰਾਜਾ ਵੜਿੰਗ ਦੀ ਇਕ ਵੀਡੀਓ ਵੀ ਸਾਂਝੀ ਕੀਤੀ ਗਈ।

ਪੰਜਾਬ📍 ਪੰਜਾਬ

ਚਮੜੀ ’ਤੇ ਵਾਰ-ਵਾਰ ਧੱਫੜ ਹੋਣਾ ਹੋ ਸਕਦਾ ਹੈ ਚਿੰਤਾ ਦਾ ਵਿਸ਼ਾ

ਹੈਲਥ ਨਿਊਜ਼: ਚਮੜੀ ’ਤੇ ਵਾਰ-ਵਾਰ ਧੱਫੜ ਹੋਣਾ ਜਾਂ ਲਗਾਤਾਰ ਖੁਜਲੀ ਰਹਿਣਾ ਕਈ ਵਾਰ ਆਮ ਸਮੱਸਿਆ ਲੱਗ ਸਕਦੀ ਹੈ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਇਹ ਲੱਛਣ ਆਪਣੇ ਆਪ ਠੀਕ ਹੋ ਜਾਣਗੇ ਜਾਂ ਕਿਸੇ ਕ੍ਰੀਮ ਕਾਰਨ ਐਲਰਜੀ ਹੋ ਗਈ ਹੋਵੇਗੀ।
ਚਮੜੀ ’ਤੇ ਵਾਰ-ਵਾਰ ਧੱਫੜ ਹੋਣਾ ਹੋ ਸਕਦਾ ਹੈ ਚਿੰਤਾ ਦਾ ਵਿਸ਼ਾ

ਹੈਲਥ ਨਿਊਜ਼: ਚਮੜੀ ’ਤੇ ਵਾਰ-ਵਾਰ ਧੱਫੜ ਹੋਣਾ ਜਾਂ ਲਗਾਤਾਰ ਖੁਜਲੀ ਰਹਿਣਾ ਕਈ ਵਾਰ ਆਮ ਸਮੱਸਿਆ ਲੱਗ ਸਕਦੀ ਹੈ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਇਹ ਲੱਛਣ ਆਪਣੇ ਆਪ ਠੀਕ ਹੋ ਜਾਣਗੇ ਜਾਂ ਕਿਸੇ ਕ੍ਰੀਮ ਕਾਰਨ ਐਲਰਜੀ ਹੋ ਗਈ ਹੋਵੇਗੀ।

ਹਾਲਾਂਕਿ, ਜੇਕਰ ਇਹ ਸਮੱਸਿਆ ਤੁਹਾਨੂੰ ਵਾਰ-ਵਾਰ ਪਰੇਸ਼ਾਨ ਕਰ ਰਹੀ ਹੈ ਜਾਂ ਤੁਹਾਡੀ ਰੋਜ਼ਾਨਾ ਜ਼ਿੰਦਗੀ ਵਿੱਚ ਰੁਕਾਵਟ ਪਾ ਰਹੀ ਹੈ, ਤਾਂ ਇਹ ਚਿੰਤਾ ਦਾ ਵਿਸ਼ਾ ਹੋ ਸਕਦੀ ਹੈ। ਜੇਕਰ ਸਰੀਰ ’ਤੇ ਵਾਰ-ਵਾਰ ਧੱਫੜ ਨਿਕਲ ਰਹੇ ਹਨ ਜਾਂ ਲਗਾਤਾਰ ਖੁਜਲੀ ਹੋ ਰਹੀ ਹੈ, ਤਾਂ ਡਾਕਟਰ ਨਾਲ ਸੰਪਰਕ ਕਰਨਾ ਜ਼ਰੂਰੀ ਹੈ।

ਕ੍ਰੋਨਿਕ ਅਰਟੀਕੇਰੀਆ ਇੱਕ ਅਜਿਹੀ ਸਥਿਤੀ ਹੈ, ਜਿਸ ਵਿੱਚ ਸਰੀਰ ’ਤੇ ਧੱਫੜ, ਸੋਜ ਜਾਂ ਦੋਵੇਂ ਸਮੱਸਿਆਵਾਂ ਛੇ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਬਣੀਆਂ ਰਹਿੰਦੀਆਂ ਹਨ। ਇਸ ਦੀ ਇੱਕ ਕਿਸਮ ਕ੍ਰੋਨਿਕ ਸਪੌਂਟੇਨੀਅਸ ਅਰਟੀਕੇਰੀਆ ਹੈ, ਜਿਸ ਵਿੱਚ ਇਹ ਲੱਛਣ ਬਿਨਾਂ ਕਿਸੇ ਬਾਹਰੀ ਕਾਰਨ ਜਾਂ ਟ੍ਰਿਗਰ ਦੇ ਸਾਹਮਣੇ ਆਉਣ ਲੱਗਦੇ ਹਨ।

ਇਸ ਲਈ ਇਹ ਸਮਝਣਾ ਜ਼ਰੂਰੀ ਹੈ ਕਿ ਡਾਕਟਰ ਦੀ ਸਲਾਹ ਕਦੋਂ ਲੈਣੀ ਚਾਹੀਦੀ ਹੈ, ਤਾਂ ਜੋ ਸਹੀ ਇਲਾਜ ਕਰਵਾਇਆ ਜਾ ਸਕੇ ਅਤੇ ਇਸ ਸਮੱਸਿਆ ਨੂੰ ਬਿਹਤਰ ਢੰਗ ਨਾਲ ਕਾਬੂ ਵਿੱਚ ਰੱਖਿਆ ਜਾ ਸਕੇ।

ਕਈ ਲੋਕ ਅਸਲ ਕਾਰਨ ਨੂੰ ਸਮਝੇ ਬਿਨਾਂ ਹੀ ਖੁਜਲੀ ਜਾਂ ਧੱਫੜਾਂ ਦਾ ਇਲਾਜ ਖੁਦ ਕਰਨ ਲੱਗ ਜਾਂਦੇ ਹਨ। ਜੇਕਰ ਇਹ ਸਮੱਸਿਆ ਤੁਹਾਡੀ ਨੀਂਦ, ਕੰਮਕਾਜ ਜਾਂ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਨ ਲੱਗੇ, ਤਾਂ ਚਮੜੀ ਦੇ ਮਾਹਿਰ ਡਾਕਟਰ (ਡਰਮੈਟੋਲੋਜਿਸਟ) ਨਾਲ ਸੰਪਰਕ ਕਰਨਾ ਜ਼ਰੂਰੀ ਹੈ।

ਡਾਕਟਰ ਤੁਹਾਡੇ ਲੱਛਣਾਂ ਦਾ ਮੁਲਾਂਕਣ ਕਰਦੇ ਹਨ ਅਤੇ ਸਹੀ ਇਲਾਜ ਰਾਹੀਂ ਇਸ ਸਥਿਤੀ ਨੂੰ ਕਾਬੂ ਕਰਨ ਵਿੱਚ ਮਦਦ ਕਰ ਸਕਦੇ ਹਨ।

ਧੱਫੜਾਂ ਦੀ ਛੋਟੀ-ਮੋਟੀ ਸਮੱਸਿਆ ਆਪਣੇ ਆਪ ਠੀਕ ਹੋ ਸਕਦੀ ਹੈ, ਪਰ ਵਾਰ-ਵਾਰ ਸਾਹਮਣੇ ਆਉਣ ਵਾਲੇ ਲੱਛਣਾਂ ਵੱਲ ਧਿਆਨ ਦੇਣਾ ਜ਼ਰੂਰੀ ਹੈ। ਖ਼ਾਸ ਤੌਰ ’ਤੇ ਜੇਕਰ ਇਹ ਲੱਛਣ ਛੇ ਹਫ਼ਤਿਆਂ ਤੱਕ ਦਿਖਾਈ ਦਿੰਦੇ ਰਹਿਣ।

ਜੇਕਰ ਤੁਹਾਨੂੰ ਇਹ ਜਾਣਨ ਵਿੱਚ ਮੁਸ਼ਕਲ ਆ ਰਹੀ ਹੈ ਕਿ ਧੱਫੜ ਕਿੰਨੀ ਵਾਰ ਨਿਕਲਦੇ ਹਨ, ਇਹ ਸਮੱਸਿਆ ਕਿੰਨੇ ਸਮੇਂ ਤੋਂ ਹੈ ਅਤੇ ਕੀ ਇਸ ਦਾ ਤੁਹਾਡੀ ਰੋਜ਼ਾਨਾ ਦੀ ਰੁਟੀਨ ’ਤੇ ਅਸਰ ਪੈ ਰਿਹਾ ਹੈ, ਤਾਂ ਡਾਕਟਰ ਨੂੰ ਜ਼ਰੂਰ ਦਿਖਾਓ।

ਲਗਾਤਾਰ ਖੁਜਲੀ ਕਾਰਨ ਰਾਤ ਨੂੰ ਸੌਣ ਵਿੱਚ ਦਿੱਕਤ, ਚਿੜਚਿੜਾਪਣ, ਦਿਨ ਭਰ ਥਕਾਵਟ ਅਤੇ ਧਿਆਨ ਕੇਂਦਰਿਤ ਕਰਨ ਵਿੱਚ ਪਰੇਸ਼ਾਨੀ ਹੋ ਸਕਦੀ ਹੈ। ਇਸ ਕਾਰਨ ਰੋਜ਼ਾਨਾ ਦੇ ਕੰਮ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ।

ਅਜਿਹੀ ਸਥਿਤੀ ਵਿੱਚ ਵੀ ਡਾਕਟਰ ਦੀ ਸਲਾਹ ਲੈਣੀ ਜ਼ਰੂਰੀ ਹੈ, ਤਾਂ ਜੋ ਸਮੱਸਿਆ ਦੇ ਕਾਰਨ ਦਾ ਪਤਾ ਲਗਾ ਕੇ ਢੁਕਵਾਂ ਇਲਾਜ ਕੀਤਾ ਜਾ ਸਕੇ।

ਅਚਾਨਕ ਸਰੀਰ ’ਤੇ ਧੱਫੜ ਨਿਕਲਣ ਕਾਰਨ ਵਿਅਕਤੀ ਸਮਾਜਿਕ ਮਾਹੌਲ ਵਿੱਚ ਅਸਹਿਜ ਮਹਿਸੂਸ ਕਰ ਸਕਦਾ ਹੈ। ਅਜਿਹੀ ਸਥਿਤੀ ਵਿੱਚ ਇਹ ਸਿਰਫ਼ ਸੁੰਦਰਤਾ ਨਾਲ ਜੁੜੀ ਸਮੱਸਿਆ ਨਹੀਂ ਰਹਿੰਦੀ।

ਇਸ ਦਾ ਵਿਅਕਤੀ ਦੇ ਆਤਮ-ਵਿਸ਼ਵਾਸ ਅਤੇ ਮਾਨਸਿਕ ਸਿਹਤ ’ਤੇ ਵੀ ਅਸਰ ਪੈ ਸਕਦਾ ਹੈ। ਇਸ ਲਈ ਜੇਕਰ ਚਮੜੀ ਦੀ ਇਹ ਸਮੱਸਿਆ ਤੁਹਾਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰ ਰਹੀ ਹੈ, ਤਾਂ ਮਾਹਿਰ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।

ਧੱਫੜਾਂ ਦਾ ਕਾਰਨ ਲੱਭਣ ਲਈ ਕਈ ਲੋਕ ਆਪਣੇ ਖਾਣ-ਪੀਣ, ਚਮੜੀ ਦੀ ਦੇਖਭਾਲ ਅਤੇ ਰੋਜ਼ਾਨਾ ਦੀਆਂ ਆਦਤਾਂ ਵਿੱਚ ਬਦਲਾਅ ਕਰਨ ਲੱਗ ਜਾਂਦੇ ਹਨ।

ਪਰ ਜੇਕਰ ਇਨ੍ਹਾਂ ਤਬਦੀਲੀਆਂ ਦੇ ਬਾਵਜੂਦ ਲੱਛਣ ਬਣੇ ਰਹਿੰਦੇ ਹਨ ਜਾਂ ਇਹ ਸਮਝ ਨਹੀਂ ਆਉਂਦਾ ਕਿ ਸਮੱਸਿਆ ਕਿਉਂ ਹੋ ਰਹੀ ਹੈ, ਤਾਂ ਡਾਕਟਰ ਨਾਲ ਸੰਪਰਕ ਕਰਨਾ ਜ਼ਰੂਰੀ ਹੈ। ਬਿਨਾਂ ਸਹੀ ਕਾਰਨ ਜਾਣੇ ਵੱਖ-ਵੱਖ ਉਪਾਅ ਅਜ਼ਮਾਉਣ ਦੀ ਬਜਾਏ ਮਾਹਿਰ ਦੀ ਸਲਾਹ ਲੈਣੀ ਵਧੇਰੇ ਉਚਿਤ ਹੈ।

ਕਈ ਵਾਰ ਵਿਅਕਤੀ ਖੁਦ ਹੀ ਇਲਾਜ ਲੱਭਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ, ਜਿਸ ਕਾਰਨ ਸਹੀ ਡਾਕਟਰੀ ਦੇਖਭਾਲ ਲੈਣ ਵਿੱਚ ਦੇਰੀ ਹੋ ਜਾਂਦੀ ਹੈ।

ਸਮੱਸਿਆ ਦਾ ਅਸਲ ਕਾਰਨ ਸਮਝੇ ਬਿਨਾਂ ਇਲਾਜ ਲੱਭਣ ਵਿੱਚ ਸਮਾਂ ਬਰਬਾਦ ਹੋ ਸਕਦਾ ਹੈ। ਇਸ ਲਈ ਜੇਕਰ ਚਮੜੀ ’ਤੇ ਵਾਰ-ਵਾਰ ਧੱਫੜ ਨਿਕਲ ਰਹੇ ਹਨ ਜਾਂ ਖੁਜਲੀ ਲਗਾਤਾਰ ਬਣੀ ਹੋਈ ਹੈ, ਤਾਂ ਡਰਮੈਟੋਲੋਜਿਸਟ ਨਾਲ ਮਿਲਣਾ ਜ਼ਰੂਰੀ ਹੈ, ਤਾਂ ਜੋ ਸਮੇਂ ਸਿਰ ਸਹੀ ਜਾਂਚ ਅਤੇ ਇਲਾਜ ਕਰਵਾਇਆ ਜਾ ਸਕੇ।

ਜੇਕਰ ਧੱਫੜਾਂ ਜਾਂ ਖੁਜਲੀ ਦੇ ਨਾਲ ਬੁੱਲ੍ਹਾਂ, ਜੀਭ ਜਾਂ ਗਲੇ ਵਿੱਚ ਅਚਾਨਕ ਸੋਜ ਆਵੇ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਵੇ, ਤਾਂ ਤੁਰੰਤ ਐਮਰਜੈਂਸੀ ਡਾਕਟਰੀ ਸਹਾਇਤਾ ਲਵੋ। ਇਹ ਗੰਭੀਰ ਐਲਰਜੀ ਵਾਲੀ ਪ੍ਰਤੀਕਿਰਿਆ ਦੇ ਸੰਕੇਤ ਹੋ ਸਕਦੇ ਹਨ।

ਪੰਜਾਬ📍 ਪੰਜਾਬ

ਲੁਧਿਆਣਾ: ਮਸ਼ਹੂਰ ਪੰਡਿਤ ਕੁਲਚੇ ਵਾਲੇ ਦੇ ਬੇਟੇ ਦਾ ਕਤਲ, ਜਨਮ ਦਿਨ ਪਾਰਟੀ ‘ਚ ਹੋਈ ਸੀ ਬਹਿਸ

ਮੁੱਢਲੀ ਜਾਣਕਾਰੀ ਮੁਤਾਬਕ, ਰਾਹੁਲ ਬੁੱਧਵਾਰ ਰਾਤ ਪੱਖੋਵਾਲ ਰੋਡ ਸਥਿਤ ਤਲਵਾਰ ਕਾਲੋਨੀ 'ਚ ਆਪਣੇ ਦੋਸਤ ਦੇ ਘਰ ਜਨਮ ਦਿਨ ਦੀ ਪਾਰਟੀ 'ਚ ਗਿਆ ਸੀ। ਪਾਰਟੀ 'ਚ ਕਰੀਬ 8 ਤੋਂ 10 ਨੌਜਵਾਨ ਮੌਜੂਦ ਸਨ।
ਲੁਧਿਆਣਾ: ਮਸ਼ਹੂਰ ਪੰਡਿਤ ਕੁਲਚੇ ਵਾਲੇ ਦੇ ਬੇਟੇ ਦਾ ਕਤਲ, ਜਨਮ ਦਿਨ ਪਾਰਟੀ ‘ਚ ਹੋਈ ਸੀ ਬਹਿਸ

ਮੁੱਢਲੀ ਜਾਣਕਾਰੀ ਮੁਤਾਬਕ, ਰਾਹੁਲ ਬੁੱਧਵਾਰ ਰਾਤ ਪੱਖੋਵਾਲ ਰੋਡ ਸਥਿਤ ਤਲਵਾਰ ਕਾਲੋਨੀ 'ਚ ਆਪਣੇ ਦੋਸਤ ਦੇ ਘਰ ਜਨਮ ਦਿਨ ਦੀ ਪਾਰਟੀ 'ਚ ਗਿਆ ਸੀ। ਪਾਰਟੀ 'ਚ ਕਰੀਬ 8 ਤੋਂ 10 ਨੌਜਵਾਨ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਕੇਕ ਕੱਟਣ ਦੀ ਤਿਆਰੀ ਹੋ ਰਹੀ ਸੀ ਤਾਂ ਰਾਹੁਲ ਦੀ ਕੁਝ ਨੌਜਵਾਨਾਂ ਨਾਲ ਕਹਾਸੁਣੀ ਹੋ ਗਈ। ਇਸ ਤੋਂ ਬਾਅਦ ਬਹਿਸ ਵਧ ਗਈ ਤੇ ਝਗੜਾ ਸ਼ੁਰੂ ਹੋ ਗਿਆ।

ਲੁਧਿਆਣਾ ‘ਚ ਮਸ਼ਹੂਰ ਪੰਡਿਤ ਕੁਲਚੇ ਵਾਲੇ ਦੇ ਬੇਟੇ ਰਾਹੁਲ ਸ਼ਰਮਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਰਾਹੁਲ ਬੁੱਧਵਾਰ ਦੇਰ ਰਾਤ ਆਪਣੀ ਸਕਾਰਪੀਓ ਗੱਡੀ ਲੈ ਕੇ ਦੋਸਤ ਦੀ ਜਨਮ ਦਿਨ ਪਾਰਟੀ ‘ਚ ਸ਼ਾਮਲ ਹੋਣ ਗਿਆ ਸੀ। ਮੁੱਢਲੀ ਜਾਣਕਾਰੀ ਮੁਤਾਬਕ, ਪਾਰਟੀ ਦੌਰਾਨ ਕੁਝ ਨੌਜਵਾਨਾਂ ਨਾਲ ਉਸ ਦੀ ਬਹਿਸ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਦੋ ਗੋਲੀਆਂ ਮਾਰੀਆਂ ਗਈਆਂ। ਇੱਕ ਗੋਲੀ ਉਸ ਦੀ ਛਾਤੀ ਤੇ ਦੂਜੀ ਪਿੱਠ ‘ਚ ਲੱਗੀ।

ਜ਼ਖ਼ਮੀ ਹਾਲਤ ‘ਚ ਰਾਹੁਲ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਪਰਿਵਾਰ ਨੂੰ ਉਸ ਦੇ ਦੋਸਤਾਂ ਨੇ ਫੋਨ ਕਰਕੇ ਗੋਲੀ ਲੱਗਣ ਤੇ ਹਸਪਤਾਲ ‘ਚ ਦਾਖ਼ਲ ਹੋਣ ਦੀ ਜਾਣਕਾਰੀ ਦਿੱਤੀ ਸੀ। ਜਦੋਂ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ ਤਾਂ ਰਾਹੁਲ ਦੀ ਮੌਤ ਹੋ ਚੁੱਕੀ ਸੀ।

ਮੁੱਢਲੀ ਜਾਣਕਾਰੀ ਮੁਤਾਬਕ, ਰਾਹੁਲ ਬੁੱਧਵਾਰ ਰਾਤ ਪੱਖੋਵਾਲ ਰੋਡ ਸਥਿਤ ਤਲਵਾਰ ਕਾਲੋਨੀ ‘ਚ ਆਪਣੇ ਦੋਸਤ ਦੇ ਘਰ ਜਨਮ ਦਿਨ ਦੀ ਪਾਰਟੀ ‘ਚ ਗਿਆ ਸੀ। ਪਾਰਟੀ ‘ਚ ਕਰੀਬ 8 ਤੋਂ 10 ਨੌਜਵਾਨ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਕੇਕ ਕੱਟਣ ਦੀ ਤਿਆਰੀ ਹੋ ਰਹੀ ਸੀ ਤਾਂ ਰਾਹੁਲ ਦੀ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ।

ਇਸ ਤੋਂ ਬਾਅਦ ਬਹਿਸ ਵਧ ਗਈ ਤੇ ਝਗੜਾ ਸ਼ੁਰੂ ਹੋ ਗਿਆ। ਪੁਲਿਸ ਦੇ ਅਨੁਸਾਰ, ਇਸੇ ਦੌਰਾਨ ਮੁਲਜ਼ਮਾਂ ਨੇ ਪਿਸਤੌਲ ਕੱਢ ਕੇ ਰਾਹੁਲ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਹ ਉੱਥੇ ਹੀ ਡਿੱਗ ਪਿਆ। ਪਾਰਟੀ ‘ਚ ਮੌਜੂਦ ਨੌਜਵਾਨ ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਲੈ ਗਏ।

ਪੁਲਿਸ ਮੁਤਾਬਕ, ਪਾਰਟੀ ‘ਚ ਮੌਜੂਦ ਇੱਕ ਦੋਸਤ ਨੇ ਰਾਹੁਲ ਦੇ ਪਰਿਵਾਰਕ ਮੈਂਬਰ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੂੰ ਗੋਲੀ ਲੱਗੀ ਹੈ ਤੇ ਉਹ ਡੀਐਮਸੀ ਹਸਪਤਾਲ ‘ਚ ਦਾਖ਼ਲ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਤੁਰੰਤ ਹਸਪਤਾਲ ਪਹੁੰਚੇ। ਪਰਿਵਾਰ ਨੂੰ ਰਾਤ ਕਰੀਬ ਸਾਢੇ 12 ਵਜੇ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ। ਹਸਪਤਾਲ ਪਹੁੰਚਣ ‘ਤੇ ਪਤਾ ਲੱਗਾ ਕਿ ਰਾਹੁਲ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਹਸਪਤਾਲ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।

ਲੁਧਿਆਣਾ ਦੇ ਸੀਨੀਅਰ ਪੁਲਿਸ ਅਧਿਕਾਰੀ ਆਲਮ ਵਿਜੇ ਸਿੰਘ ਮੁਤਾਬਕ, ਮ੍ਰਿਤਕ ਦੇ ਜੀਜੇ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤ ‘ਚ ਕੁੱਲ 8 ਮੁਲਜ਼ਮਾਂ ਦਾ ਜ਼ਿਕਰ ਹੈ, ਜਿਨ੍ਹਾਂ ‘ਚ 3 ਨਾਮਜ਼ਦ ਹਨ, ਜਦਕਿ 5 ਅਣਪਛਾਤੇ ਹਨ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਕਰੀਬ ਚਾਰ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ‘ਚ ਸੀਆਈਏ ਦੀ ਟੀਮ ਵੀ ਸ਼ਾਮਲ ਹੈ। ਵਾਰਦਾਤ ਵਾਲੀ ਥਾਂ ਤੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ ਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰਾਹੁਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਪੁਰਾਣੀ ਨਿੱਜੀ ਰੰਜਿਸ਼ ਨਹੀਂ ਸੀ। ਉਨ੍ਹਾਂ ਨੇ ਵਾਰਦਾਤ ਨੂੰ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਤੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਚੁੱਕੇ। ਪਰਿਵਾਰ ਮੁਤਾਬਕ, ਰਾਹੁਲ ਦਾ ਕਰੀਬ ਤਿੰਨ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਹ ਆਪਣੇ ਪਰਿਵਾਰ ਨਾਲ ਮਿਲ ਕੇ ਕਾਰੋਬਾਰ ਸੰਭਾਲਦਾ ਸੀ। ਫਿਲਹਾਲ ਕਤਲ ਦੇ ਅਸਲ ਕਾਰਨਾਂ ਬਾਰੇ ਪੁਲਿਸ ਜਾਂਚ ਕਰ ਰਹੀ ਹੈ।

ਪੰਜਾਬ📍 ਪੰਜਾਬ

ਸੱਤ ਰੁਪਏ ਦੀ ਟਿਕਟ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ

ਕੋਟਕਪੂਰਾ: ਸੱਤ ਰੁਪਏ ਦੀ ਇੱਕ ਲਾਟਰੀ ਟਿਕਟ ਨੇ ਕੋਟਕਪੂਰਾ ਦੇ ਇੱਕ ਮਜ਼ਦੂਰ ਪਰਿਵਾਰ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਦੇ ਨਵੇਂ ਰਾਹ ਖੋਲ੍ਹ ਦਿੱਤੇ ਹਨ।
ਸੱਤ ਰੁਪਏ ਦੀ ਟਿਕਟ ਨੇ ਮਜ਼ਦੂਰ ਪਰਿਵਾਰ ਨੂੰ ਬਣਾਇਆ ਕਰੋੜਪਤੀ

ਕੋਟਕਪੂਰਾ: ਸੱਤ ਰੁਪਏ ਦੀ ਇੱਕ ਲਾਟਰੀ ਟਿਕਟ ਨੇ ਕੋਟਕਪੂਰਾ ਦੇ ਇੱਕ ਮਜ਼ਦੂਰ ਪਰਿਵਾਰ ਦੀ ਜ਼ਿੰਦਗੀ ਵਿੱਚ ਖੁਸ਼ੀਆਂ ਦੇ ਨਵੇਂ ਰਾਹ ਖੋਲ੍ਹ ਦਿੱਤੇ ਹਨ। ਸਿਕੱਮ ਸਰਕਾਰ ਦੀ ਲਾਟਰੀ ਵਿੱਚ ਬਿਮਲਾ ਦੇਵੀ ਨੇ ਇਕ ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ। ਰੋਜ਼ਾਨਾ ਮਿਹਨਤ-ਮਜ਼ਦੂਰੀ ਕਰਕੇ ਗੁਜ਼ਾਰਾ ਕਰਨ ਵਾਲੇ ਪਰਿਵਾਰ ਲਈ ਇਹ ਜਿੱਤ ਆਰਥਿਕ ਹਾਲਾਤ ਸੁਧਾਰਨ ਅਤੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੀ ਉਮੀਦ ਲੈ ਕੇ ਆਈ ਹੈ। ਜਾਣਕਾਰੀ ਅਨੁਸਾਰ, ਬਿਮਲਾ ਦੇਵੀ ਨੇ ਇੱਕ ਦਿਨ ਪਹਿਲਾਂ ਰੇਲਵੇ ਸਟੇਸ਼ਨ ਨੇੜੇ ਸਥਿਤ ਸਟਾਰ ਲਾਟਰੀ ਸਟਾਲ ਤੋਂ ਸਿਰਫ਼ ਸੱਤ ਰੁਪਏ ਦੀ ਟਿਕਟ ਖਰੀਦੀ ਸੀ। ਉਹ ਸ਼ਾਮ ਸਮੇਂ ਰੇਲਵੇ ਰੋਡ ਤੇ ਕੁਝ ਸਾਮਾਨ ਖਰੀਦਣ ਆਈ ਸੀ। ਇਸ ਦੌਰਾਨ ਉਸ ਦਾ ਲਾਟਰੀ ਟਿਕਟ ਖਰੀਦਣ ਦਾ ਮਨ ਬਣਿਆ। ਉਸ ਸਮੇਂ ਉਸ ਨੂੰ ਅੰਦਾਜ਼ਾ ਵੀ ਨਹੀਂ ਸੀ ਕਿ ਇਹ ਛੋਟੀ ਜਿਹੀ ਖਰੀਦ ਉਸ ਦੇ ਪਰਿਵਾਰ ਲਈ ਇੰਨੀ ਵੱਡੀ ਖ਼ੁਸ਼ਖ਼ਬਰੀ ਲੈ ਕੇ ਆਵੇਗੀ। ਅਗਲੇ ਦਿਨ ਸ਼ਾਮ ਨੂੰ ਲਾਟਰੀ ਦਾ ਨਤੀਜਾ ਐਲਾਨਿਆ ਗਿਆ ਤਾਂ ਬਿਮਲਾ ਦੇਵੀ ਦੀ ਟਿਕਟ ਤੇ ਇਕ ਕਰੋੜ ਰੁਪਏ ਦਾ ਇਨਾਮ ਨਿਕਲਿਆ। ਸਟਾਰ ਲਾਟਰੀ ਸਟਾਲ ਦੇ ਸੰਚਾਲਕ ਨਰੇਸ਼ ਮੋਂਗਾ ਨੇ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਖ਼ਬਰ ਮਿਲਦਿਆਂ ਹੀ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਪਰਿਵਾਰਕ ਮੈਂਬਰ ਸਟਾਲ ਤੇ ਪਹੁੰਚੇ, ਜਿੱਥੇ ਨਰੇਸ਼ ਮੋਂਗਾ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਭੰਗੜਾ ਪਾ ਕੇ ਵੀ ਜਿੱਤ ਦਾ ਜਸ਼ਨ ਮਨਾਇਆ ਗਿਆ। ਬਿਮਲਾ ਦੇਵੀ ਨੇ ਦੱਸਿਆ ਕਿ ਉਸ ਦਾ ਪਤੀ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਸੀਮਤ ਆਮਦਨ ਵਿੱਚ ਘਰ ਦਾ ਖ਼ਰਚ ਚਲਾਉਣਾ ਸੌਖਾ ਨਹੀਂ ਸੀ, ਪਰ ਇਸ ਇਨਾਮ ਨਾਲ ਪਰਿਵਾਰ ਨੂੰ ਆਪਣੀ ਆਰਥਿਕ ਸਥਿਤੀ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ। ਉਸ ਨੇ ਕਿਹਾ ਕਿ ਹਾਲੇ ਤੱਕ ਇਨਾਮ ਦੀ ਰਕਮ ਦੀ ਵਰਤੋਂ ਸਬੰਧੀ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ। ਪਰਿਵਾਰਕ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਛੋਟਾ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾਵੇਗੀ। ਲਾਟਰੀ ਸਟਾਲ ਤੋਂ ਪਹਿਲੀ ਵਾਰ ਨਿਕਲਿਆ ਇਕ ਕਰੋੜ ਦਾ ਇਨਾਮ ਸਟਾਰ ਲਾਟਰੀ ਸਟਾਲ ਦੇ ਸੰਚਾਲਕ ਨਰੇਸ਼ ਮੋਂਗਾ ਨੇ ਦੱਸਿਆ ਕਿ ਉਹ ਪਿਛਲੇ ਛੇ ਮਹੀਨਿਆਂ ਤੋਂ ਲਾਟਰੀ ਦਾ ਕੰਮ ਕਰ ਰਹੇ ਹਨ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਦੁਕਾਨ ਰੇਲਵੇ ਸਟੇਸ਼ਨ ਨੇੜੇ ਤਬਦੀਲ ਕੀਤੀ ਸੀ। ਉਨ੍ਹਾਂ ਅਨੁਸਾਰ, ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਸਟਾਲ ਤੋਂ ਲੱਖਾਂ ਰੁਪਏ ਦੇ ਕਈ ਇਨਾਮ ਨਿਕਲ ਚੁੱਕੇ ਹਨ, ਪਰ ਪਹਿਲੀ ਵਾਰ ਇਕ ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ। ਇੱਕ ਮਜ਼ਦੂਰ ਪਰਿਵਾਰ ਲਈ ਸੱਤ ਰੁਪਏ ਦੀ ਟਿਕਟ ਤੋਂ ਇਕ ਕਰੋੜ ਰੁਪਏ ਜਿੱਤਣਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰਿਵਾਰ ਨੂੰ ਉਮੀਦ ਹੈ ਕਿ ਇਸ ਰਕਮ ਦੀ ਸਹੀ ਵਰਤੋਂ ਨਾਲ ਬੱਚਿਆਂ ਲਈ ਬਿਹਤਰ ਮੌਕੇ ਪੈਦਾ ਹੋਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਘਰ ਦੀ ਆਰਥਿਕ ਸਥਿਤੀ ਨੂੰ ਨਵੀਂ ਦਿਸ਼ਾ ਮਿਲੇਗੀ।

ਪੰਜਾਬ📍 ਪੰਜਾਬ

ਜਲੰਧਰ ਦੇ ਫਿਲੌਰ ‘ਚ ਨਸ਼ੇ ਦਾ ਟੀਕਾ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਲੋਕਾਂ ਨੇ ਫੜ ਕੇ ਕੀਤੀ ਪੁੱਛਗਿੱਛ

ਵੀਡੀਓ 'ਚ ਇੱਕ ਨੌਜਵਾਨ ਦੂਜੇ ਦੀ ਬਾਂਹ 'ਚ ਸਰਿੰਜ ਰਾਹੀਂ ਕਥਿਤ ਤੌਰ 'ਤੇ ਨਸ਼ੇ ਦਾ ਟੀਕਾ ਲਗਾਉਂਦਾ ਦਿਖਾਈ ਦਿੰਦਾ ਹੈ। ਜਿਵੇਂ ਹੀ ਸਥਾਨਕ ਲੋਕ ਵੀਡੀਓ ਬਣਾਉਂਦੇ ਹੋਏ ਉੱਥੇ ਪਹੁੰਚਦੇ ਹਨ, ਟੀਕਾ ਲਗਾ ਰਿਹਾ ਨੌਜਵਾਨ ਸਰਿੰਜ ਦਬਾ ਕੇ ਟੀਕਾ ਲਗਾਉਂਦਾ ਤੇ ਫਿਰ ਉਸ ਨੂੰ ਤੁਰੰਤ ਬਾਹਰ ਕੱਢ ਲੈਂਦਾ ਹੈ।
ਜਲੰਧਰ ਦੇ ਫਿਲੌਰ ‘ਚ ਨਸ਼ੇ ਦਾ ਟੀਕਾ ਲਗਾਉਂਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਲੋਕਾਂ ਨੇ ਫੜ ਕੇ ਕੀਤੀ ਪੁੱਛਗਿੱਛ

ਵੀਡੀਓ 'ਚ ਇੱਕ ਨੌਜਵਾਨ ਦੂਜੇ ਦੀ ਬਾਂਹ 'ਚ ਸਰਿੰਜ ਰਾਹੀਂ ਕਥਿਤ ਤੌਰ 'ਤੇ ਨਸ਼ੇ ਦਾ ਟੀਕਾ ਲਗਾਉਂਦਾ ਦਿਖਾਈ ਦਿੰਦਾ ਹੈ। ਜਿਵੇਂ ਹੀ ਸਥਾਨਕ ਲੋਕ ਵੀਡੀਓ ਬਣਾਉਂਦੇ ਹੋਏ ਉੱਥੇ ਪਹੁੰਚਦੇ ਹਨ, ਟੀਕਾ ਲਗਾ ਰਿਹਾ ਨੌਜਵਾਨ ਸਰਿੰਜ ਦਬਾ ਕੇ ਟੀਕਾ ਲਗਾਉਂਦਾ ਤੇ ਫਿਰ ਉਸ ਨੂੰ ਤੁਰੰਤ ਬਾਹਰ ਕੱਢ ਲੈਂਦਾ ਹੈ।

ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ। ਜਲੰਧਰ ਜ਼ਿਲ੍ਹੇ ਦੇ ਫਿਲੌਰ ਇਲਾਕੇ ਦੀ ਦੱਸੀ ਜਾ ਰਹੀ ਇਸ ਵੀਡੀਓ ‘ਚ ਦੋ ਨੌਜਵਾਨ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥ (ਚਿੱਟੇ) ਦਾ ਟੀਕਾ ਲਗਾਉਂਦੇ ਦਿਖਾਈ ਦੇ ਰਹੇ ਹਨ। ਸਥਾਨਕ ਲੋਕਾਂ ਨੇ ਦੋਵਾਂ ਨੂੰ ਮੌਕੇ ‘ਤੇ ਫੜ ਲਿਆ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ। ਵੀਡੀਓ ‘ਚ ਨੌਜਵਾਨ ਲੋਕਾਂ ਅੱਗੇ ਮੁਆਫ਼ੀ ਮੰਗਦੇ ਤੇ ਪੁਲਿਸ ਥਾਣੇ ਨਾ ਲਿਜਾਣ ਦੀ ਬੇਨਤੀ ਕਰਦੇ ਨਜ਼ਰ ਆ ਰਹੇ ਹਨ।

ਵੀਡੀਓ ਬਣਾਉਣ ਵਾਲੇ ਲੋਕਾਂ ਮੁਤਾਬਕ, ਦੋ ਨੌਜਵਾਨਾਂ ਨੂੰ ਕਥਿਤ ਤੌਰ ‘ਤੇ ਨਸ਼ੇ ਦਾ ਟੀਕਾ ਲਗਾਉਂਦੇ ਸਮੇਂ ਫੜਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਇੱਕ ਨੌਜਵਾਨ ਦੀ ਬਾਈਕ ‘ਤੇ ਜਲੰਧਰ ਆਰਟੀਓ ਦਾ ਰਜਿਸਟ੍ਰੇਸ਼ਨ ਨੰਬਰ ਦਰਜ ਸੀ। ਬਾਈਕ ‘ਤੇ ‘ਨਾਰਦਰਨ ਰੇਲਵੇ’ ਵੀ ਲਿਖਿਆ ਹੋਇਆ ਸੀ। ਜਦੋਂ ਨੌਜਵਾਨ ਨੂੰ ਪੁੱਛਿਆ ਗਿਆ ਕਿ ਕੀ ਉਹ ਰੇਲਵੇ ‘ਚ ਨੌਕਰੀ ਕਰਦਾ ਹੈ ਤਾਂ ਉਸ ਨੇ ਜਵਾਬ ਦਿੱਤਾ ਕਿ ਉਸ ਦਾ ਚਾਚਾ ਰੇਲਵੇ ‘ਚ ਕੰਮ ਕਰਦਾ ਹੈ। ਵੀਡੀਓ ‘ਚ ਨੌਜਵਾਨ ਨੇ ਇਹ ਵੀ ਦੱਸਿਆ ਕਿ ਉਸ ਨੂੰ ਇੱਕ ਵਿਅਕਤੀ ਨੇ ਚਿੱਟਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਸ ਵੱਲੋਂ ਹਾਂ ਕਹਿਣ ‘ਤੇ ਉਕਤ ਵਿਅਕਤੀ ਕਥਿਤ ਤੌਰ ‘ਤੇ ਨਸ਼ਾ ਦੇ ਕੇ ਉੱਥੋਂ ਚਲਾ ਗਿਆ।

ਵੀਡੀਓ ਬਣਾਉਣ ਵਾਲਿਆਂ ਨੇ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਵੀ ਉਹ ਇਸੇ ਥਾਂ ਤੋਂ ਦੋ ਹੋਰ ਨੌਜਵਾਨਾਂ ਨੂੰ ਭਜਾ ਚੁੱਕੇ ਹਨ। ਉਨ੍ਹਾਂ ਨੇ ਫਿਲੌਰ, ਜਲੰਧਰ ਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਨਸ਼ਿਆਂ ਦੀ ਸਮੱਸਿਆ ‘ਤੇ ਚਿੰਤਾ ਜਤਾਈ।

ਸਾਹਮਣੇ ਆਈ ਵੀਡੀਓ ‘ਚ ਸਥਾਨਕ ਲੋਕਾਂ ਤੇ ਨੌਜਵਾਨਾਂ ਵਿਚਾਲੇ ਕਰੀਬ ਪੰਜ ਮਿੰਟ ਤੱਕ ਬਹਿਸ ਹੁੰਦੀ ਦਿਖਾਈ ਦਿੰਦੀ ਹੈ। ਇਸ ਦੌਰਾਨ ਨੌਜਵਾਨ ਮੁਆਫ਼ੀ ਮੰਗਦੇ ਹੋਏ ਉਨ੍ਹਾਂ ਨੂੰ ਥਾਣੇ ਨਾ ਲਿਜਾਣ ਦੀ ਬੇਨਤੀ ਕਰਦੇ ਹਨ।

ਵੀਡੀਓ ‘ਚ ਇੱਕ ਨੌਜਵਾਨ ਦੂਜੇ ਦੀ ਬਾਂਹ ‘ਚ ਸਰਿੰਜ ਰਾਹੀਂ ਕਥਿਤ ਤੌਰ ‘ਤੇ ਨਸ਼ੇ ਦਾ ਟੀਕਾ ਲਗਾਉਂਦਾ ਦਿਖਾਈ ਦਿੰਦਾ ਹੈ। ਜਿਵੇਂ ਹੀ ਸਥਾਨਕ ਲੋਕ ਵੀਡੀਓ ਬਣਾਉਂਦੇ ਹੋਏ ਉੱਥੇ ਪਹੁੰਚਦੇ ਹਨ, ਟੀਕਾ ਲਗਾ ਰਿਹਾ ਨੌਜਵਾਨ ਸਰਿੰਜ ਦਬਾ ਕੇ ਟੀਕਾ ਲਗਾਉਂਦਾ ਤੇ ਫਿਰ ਉਸ ਨੂੰ ਤੁਰੰਤ ਬਾਹਰ ਕੱਢ ਲੈਂਦਾ ਹੈ। ਨੌਜਵਾਨਾਂ ਦੇ ਹੱਥਾਂ ‘ਚ ਸਰਿੰਜਾਂ ਦਿਖਾਈ ਦਿੰਦੀਆਂ ਹਨ। ਜਦੋਂ ਲੋਕ ਉਨ੍ਹਾਂ ਨੂੰ ਪੁੱਛਦੇ ਹਨ ਕਿ ਕੀ ਉਨ੍ਹਾਂ ਨੇ ਟੀਕਾ ਲਗਾ ਲਿਆ ਹੈ ਤਾਂ ਉਹ ਹਾਂ ‘ਚ ਜਵਾਬ ਦਿੰਦੇ ਹਨ। ਵੀਡੀਓ ‘ਚ ਇੱਕ ਨੌਜਵਾਨ ਦੇ ਮੂੰਹ ‘ਚ ਬੀੜੀ ਵੀ ਦਿਖਾਈ ਦਿੰਦੀ ਹੈ।

ਪੰਜਾਬ📍 ਪੰਜਾਬ

ਸਿਰਫ਼ ਬਜ਼ੁਰਗਾਂ ਨੂੰ ਹੀ ਨਹੀਂ, ਬੱਚਿਆਂ ਨੂੰ ਵੀ ਹੁੰਦਾ ਹੈ ਗਠੀਆ

ਆਮ ਤੌਰ ’ਤੇ ਗਠੀਏ ਦੀ ਬਿਮਾਰੀ ਨੂੰ ਵਧਦੀ ਉਮਰ ਨਾਲ ਜੋੜ ਕੇ ਦੇਖਿਆ ਜਾਂਦਾ ਹੈ, ਪਰ ਇਹ ਬਿਮਾਰੀ ਬੱਚਿਆਂ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਬੱਚਿਆਂ ਵਿੱਚ ਹੋਣ ਵਾਲੇ ਗਠੀਏ ਦੀ ਇੱਕ ਪ੍ਰਮੁੱਖ ਕਿਸਮ ਨੂੰ ਜੁਵੇਨਾਈਲ ਇਡੀਓਪੈਥਿਕ ਆਰਥਰਾਈਟਿਸ ਕਿਹਾ ਜਾਂਦਾ ਹੈ।
ਸਿਰਫ਼ ਬਜ਼ੁਰਗਾਂ ਨੂੰ ਹੀ ਨਹੀਂ, ਬੱਚਿਆਂ ਨੂੰ ਵੀ ਹੁੰਦਾ ਹੈ ਗਠੀਆ

ਆਮ ਤੌਰ ’ਤੇ ਗਠੀਏ ਦੀ ਬਿਮਾਰੀ ਨੂੰ ਵਧਦੀ ਉਮਰ ਨਾਲ ਜੋੜ ਕੇ ਦੇਖਿਆ ਜਾਂਦਾ ਹੈ, ਪਰ ਇਹ ਬਿਮਾਰੀ ਬੱਚਿਆਂ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਬੱਚਿਆਂ ਵਿੱਚ ਹੋਣ ਵਾਲੇ ਗਠੀਏ ਦੀ ਇੱਕ ਪ੍ਰਮੁੱਖ ਕਿਸਮ ਨੂੰ ਜੁਵੇਨਾਈਲ ਇਡੀਓਪੈਥਿਕ ਆਰਥਰਾਈਟਿਸ ਕਿਹਾ ਜਾਂਦਾ ਹੈ। ਇਹ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਹੋ ਸਕਦਾ ਹੈ। ਇਸ ਕਾਰਨ ਜੋੜਾਂ ਵਿੱਚ ਸੋਜ, ਦਰਦ ਅਤੇ ਅਕੜਨ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

ਫੋਰਟਿਸ ਹਸਪਤਾਲ, ਨੋਇਡਾ ਦੇ ਰਿਊਮੈਟੋਲੋਜੀ ਵਿਭਾਗ ਦੇ ਡਾਇਰੈਕਟਰ ਡਾ. ਬਿਮਲੇਸ਼ ਧਰ ਪਾਂਡੇ ਅਨੁਸਾਰ, ਬੱਚਿਆਂ ਵਿੱਚ ਇਸ ਬਿਮਾਰੀ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣਨਾ ਬਹੁਤ ਜ਼ਰੂਰੀ ਹੈ।

ਬੱਚਿਆਂ ਵਿੱਚ ਗਠੀਏ ਦੇ ਲੱਛਣਾਂ ਨੂੰ ਕਈ ਵਾਰ ਆਮ ਦਰਦ ਜਾਂ ਖੇਡਣ-ਕੁੱਦਣ ਕਾਰਨ ਹੋਣ ਵਾਲੀ ਤਕਲੀਫ਼ ਸਮਝ ਲਿਆ ਜਾਂਦਾ ਹੈ। ਪਰ ਕੁਝ ਸੰਕੇਤਾਂ ਵੱਲ ਧਿਆਨ ਦੇਣਾ ਜ਼ਰੂਰੀ ਹੈ।

ਛੋਟੇ ਬੱਚੇ ਅਕਸਰ ਆਪਣੀ ਤਕਲੀਫ਼ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੇ। ਇਸ ਲਈ ਮਾਪਿਆਂ ਨੂੰ ਬੱਚੇ ਦੇ ਵਿਹਾਰ ਵਿੱਚ ਆਉਣ ਵਾਲੀਆਂ ਤਬਦੀਲੀਆਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

ਬੱਚਿਆਂ ਵਿੱਚ ਗਠੀਆ ਹੋਣ ਦਾ ਕੋਈ ਇੱਕ ਪੱਕਾ ਕਾਰਨ ਨਹੀਂ ਹੈ। ਜੁਵੇਨਾਈਲ ਇਡੀਓਪੈਥਿਕ ਆਰਥਰਾਈਟਿਸ ਵਿੱਚ ਸਰੀਰ ਦੀ ਰੋਗ-ਰੋਕੂ ਪ੍ਰਣਾਲੀ ਅਤੇ ਜੈਨੇਟਿਕ ਕਾਰਕਾਂ ਦੀ ਭੂਮਿਕਾ ਹੋ ਸਕਦੀ ਹੈ। ਇਹ ਜ਼ਰੂਰੀ ਨਹੀਂ ਕਿ ਪਰਿਵਾਰ ਵਿੱਚ ਕਿਸੇ ਨੂੰ ਗਠੀਆ ਹੋਣ ਕਾਰਨ ਹੀ ਬੱਚੇ ਨੂੰ ਇਹ ਬਿਮਾਰੀ ਹੋਵੇ।

ਜੇਕਰ ਬੱਚੇ ਦੇ ਜੋੜਾਂ ਵਿੱਚ ਲੰਬੇ ਸਮੇਂ ਤੱਕ ਦਰਦ, ਸੋਜ ਜਾਂ ਅਕੜਨ ਬਣੀ ਰਹਿੰਦੀ ਹੈ, ਤਾਂ ਇਸ ਨੂੰ ਆਮ ਦਰਦ ਸਮਝ ਕੇ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਜਿਹੀ ਸਥਿਤੀ ਵਿੱਚ ਬਾਲ ਰੋਗਾਂ ਦੇ ਮਾਹਿਰ ਜਾਂ ਬੱਚਿਆਂ ਦੇ ਗਠੀਏ ਦੇ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਡਾਕਟਰ ਬੱਚੇ ਦੇ ਲੱਛਣਾਂ ਅਤੇ ਸਰੀਰਕ ਜਾਂਚ ਦੇ ਆਧਾਰ ’ਤੇ ਲੋੜ ਅਨੁਸਾਰ ਖੂਨ ਦੇ ਟੈਸਟ ਅਤੇ ਹੋਰ ਜਾਂਚਾਂ ਕਰਵਾ ਸਕਦੇ ਹਨ। ਇਲਾਜ ਵਿੱਚ ਦਵਾਈਆਂ, ਫਿਜ਼ੀਓਥੈਰੇਪੀ ਅਤੇ ਨਿਯਮਤ ਜਾਂਚ ਸ਼ਾਮਲ ਹੋ ਸਕਦੀ ਹੈ।

ਸਮੇਂ ਸਿਰ ਪਛਾਣ ਅਤੇ ਸਹੀ ਇਲਾਜ ਨਾਲ ਜੋੜਾਂ ਦੀ ਸੋਜ ਨੂੰ ਕਾਬੂ ਕਰਨ, ਉਨ੍ਹਾਂ ਨੂੰ ਹੋਣ ਵਾਲੇ ਨੁਕਸਾਨ ਦੇ ਖ਼ਤਰੇ ਨੂੰ ਘਟਾਉਣ ਅਤੇ ਬੱਚੇ ਦੇ ਆਮ ਵਿਕਾਸ ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਬਣਾਈ ਰੱਖਣ ਵਿੱਚ ਮਦਦ ਮਿਲ ਸਕਦੀ ਹੈ।

ਪੰਜਾਬ📍 ਪੰਜਾਬ

ਅਮਰੋਹਾ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 49 ਮੁਲਾਜ਼ਮਾਂ ਦਾ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਅਮਰੋਹਾ ਦੇ ਪੁਲਿਸ ਸੁਪਰਡੈਂਟ ਨੇ ਜ਼ਿਲ੍ਹੇ ਦੀ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਕੁੱਲ 49 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ 18 ਇੰਸਪੈਕਟਰ ਅਤੇ ਹੋਰ ਕਾਂਸਟੇਬਲ ਸ਼ਾਮਲ ਹਨ।
ਅਮਰੋਹਾ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 49 ਮੁਲਾਜ਼ਮਾਂ ਦਾ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਅਮਰੋਹਾ ਦੇ ਪੁਲਿਸ ਸੁਪਰਡੈਂਟ ਨੇ ਜ਼ਿਲ੍ਹੇ ਦੀ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ।

ਕੁੱਲ 49 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ 18 ਇੰਸਪੈਕਟਰ ਅਤੇ ਹੋਰ ਕਾਂਸਟੇਬਲ ਸ਼ਾਮਲ ਹਨ। ਛੇ ਚੌਕੀ ਇੰਚਾਰਜਾਂ ਨੂੰ ਵੀ ਨਵੀਆਂ ਤਾਇਨਾਤੀਆਂ ਮਿਲੀਆਂ ਹਨ।

ਐਸਪੀ ਲਖਨ ਸਿੰਘ ਯਾਦਵ ਨੇ ਬੁੱਧਵਾਰ-ਵੀਰਵਾਰ ਦੇਰ ਰਾਤ ਤਬਾਦਲੇ ਦੀ ਸੂਚੀ ਜਾਰੀ ਕੀਤੀ। ਇੰਸਪੈਕਟਰ ਵਿਕਾਸ ਤਿਆਗੀ ਨੂੰ ਮੁਨੱਵਰਪੁਰ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਸੁਧੀਰ ਕੁਮਾਰ ਨੂੰ ਰਸੂਲਪੁਰ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਗਜਰੌਲਾ ਸ਼ਹਿਰ ਦੀ ਚੌਕੀ ਦੇ ਇੰਚਾਰਜ ਬਾਲ ਕਿਸ਼ਨ ਨੂੰ ਕੁਮਾਰਾਲਾ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਕੁਮਾਰਾਲਾ ਚੌਕੀ ਦੇ ਇੰਚਾਰਜ ਬ੍ਰਿਜਮੋਹਨ ਸਿੰਘ ਰਾਵਤ ਨੂੰ ਗਜਰੌਲਾ ਸ਼ਹਿਰ ਦੀ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸੰਜੀਵ ਕੁਮਾਰ ਨੂੰ ਥਾਣਾ ਰਹਿਰਾ ਵਿੱਚ ਟੀ-ਪੁਆਇੰਟ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਜਤਿੰਦਰ ਕੁਮਾਰ ਨੂੰ ਚੌਪਾਲਾ ਚੌਕੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਨਵੀਨ ਭਾਟੀ ਨੂੰ ਰਾਜਬਪੁਰ ਥਾਣੇ ਵਿੱਚ ਐਸਐਸਆਈ ਨਿਯੁਕਤ ਕੀਤਾ ਗਿਆ ਹੈ।

ਪੰਜਾਬ📍 ਪੰਜਾਬ

'ਆਪ' ਆਗੂ ਖ਼ਿਲਾਫ਼ ਟੈਂਕੀ ’ਤੇ ਚੜ੍ਹ ਕੇ ਧਰਨਾ ਦੇਣ ਵਾਲੇ ਭਾਜਪਾ ਆਗੂ ਖ਼ਿਲਾਫ਼ ਮਾਮਲਾ ਦਰਜ

ਭਾਦਸੋਂ ਵਿਖੇ ਰੋਸ ਮਾਰਚ ਕਰਦੇ ਭਾਜਪਾ ਆਗੂ ਤੇ ਸਮਰਥਕ। ਭਾਦਸੋਂ ਵਿੱਚ ਪਾਬੰਦੀਸ਼ੁਦਾ ਕੈਪਸੂਲਾਂ ਦੀ ਕਥਿਤ ਬਰਾਮਦਗੀ ਤੋਂ ਬਾਅਦ 'ਆਪ' ਆਗੂ ਮਾਮਦੀਨ ਖ਼ਾਨ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪਾਣੀ ਵਾਲੀ ਸਰਕਾਰੀ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲੇ ਭਾਜਪਾ ਦੇ ਸਥਾਨਕ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਹੁਣ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
'ਆਪ' ਆਗੂ ਖ਼ਿਲਾਫ਼ ਟੈਂਕੀ ’ਤੇ ਚੜ੍ਹ ਕੇ ਧਰਨਾ ਦੇਣ ਵਾਲੇ ਭਾਜਪਾ ਆਗੂ ਖ਼ਿਲਾਫ਼ ਮਾਮਲਾ ਦਰਜ

ਭਾਦਸੋਂ ਵਿਖੇ ਰੋਸ ਮਾਰਚ ਕਰਦੇ ਭਾਜਪਾ ਆਗੂ ਤੇ ਸਮਰਥਕ।

ਭਾਦਸੋਂ ਵਿੱਚ ਪਾਬੰਦੀਸ਼ੁਦਾ ਕੈਪਸੂਲਾਂ ਦੀ ਕਥਿਤ ਬਰਾਮਦਗੀ ਤੋਂ ਬਾਅਦ 'ਆਪ' ਆਗੂ ਮਾਮਦੀਨ ਖ਼ਾਨ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪਾਣੀ ਵਾਲੀ ਸਰਕਾਰੀ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲੇ ਭਾਜਪਾ ਦੇ ਸਥਾਨਕ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਹੁਣ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਐੱਫ.ਆਈ.ਆਰ. ਵਿੱਚ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਨਾਲ-ਨਾਲ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਬਿੱਟੂ ਦੇ ਸਾਥੀਆਂ ਨੇ ਟੈਂਕੀ ਦੇ ਹੇਠਾਂ ਖੜ੍ਹ ਕੇ ਭੜਕਾਊ ਨਾਅਰੇਬਾਜ਼ੀ ਕੀਤੀ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ। ਇਸ ਕੇਸ ਤੋਂ ਬਾਅਦ ਅੱਜ ਭਾਜਪਾ ਸਮਰਥਕਾਂ ਨੇ ਭਾਦਸੋਂ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ ਅਤੇ ਸਰਕਾਰ ਉੱਪਰ ਨਸ਼ੇ ਰੋਕਣ ਵਾਲਿਆਂ ਖ਼ਿਲਾਫ਼ ਹੀ ਯੁੱਧ ਛੇੜਨ ਦਾ ਦੋਸ਼ ਲਗਾਇਆ।

ਦੂਜੇ ਪਾਸੇ, ਜਿਸ ਮਾਮਲੇ ਨੂੰ ਲੈ ਕੇ ਬਿੱਟੂ ਨੇ ਟੈਂਕੀ ’ਤੇ ਚੜ੍ਹ ਕੇ ਧਰਨਾ ਦਿੱਤਾ ਸੀ, ਉਸ ਮਾਮਲੇ ਵਿੱਚ ਨਾਮਜ਼ਦ ਮਾਮਦੀਨ ਖ਼ਾਨ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਅਤੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।

ਭਾਦਸੋਂ ਦੇ ਐੱਸ.ਐੱਚ.ਓ. ਹਰਮਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਐੱਫ.ਆਈ.ਆਰ ਆਪਸ ਵਿੱਚ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਾਮਦੀਨ ਖ਼ਾਨ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਪਾਬੰਦੀਸ਼ੁਦਾ ਕੈਪਸੂਲਾਂ ਦੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਸੀ ਅਤੇ ਉਸੇ ਕਾਨੂੰਨ ਮੁਤਾਬਿਕ ਹੀ ਜ਼ਮਾਨਤ ਦਿੱਤੀ ਗਈ ਹੈ, ਜਦਕਿ ਬਰਿੰਦਰ ਬਿੱਟੂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਟੈਂਕੀ ’ਤੇ ਚੜ੍ਹ ਕੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਹੋਰ ਕਥਿਤ ਅਪਰਾਧਾਂ ਲਈ ਵੱਖਰੇ ਤੌਰ ’ਤੇ ਕੇਸ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਰਿੰਦਰ ਬਿੱਟੂ ਨੇ ਭਾਦਸੋਂ ਦੀ ਇੱਕ ਐਲੂਮੀਨੀਅਮ ਦੀ ਦੁਕਾਨ ’ਤੇ ਕਥਿਤ ਸਟਿੰਗ ਅਪਰੇਸ਼ਨ ਕਰਕੇ 126 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਦੁਕਾਨ ਦੇ ਕਿਰਾਏ ਦੇ ਸਮਝੌਤੇ ਦਾ ਹਵਾਲਾ ਦਿੰਦਿਆਂ 'ਆਪ' ਆਗੂ ਮਾਮਦੀਨ ਖ਼ਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕਰਦੇ ਹੋਏ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਸੀ। ਪੁਲੀਸ ਨੇ ਦੱਸਿਆ ਹਾਲਾਂਕਿ ਮਾਮਦੀਨ ਉਸ ਸਮੇਂ ਦੁਕਾਨ ਵਿੱਚ ਮੌਜੂਦ ਨਹੀਂ ਸੀ, ਪਰ ਪੁਲੀਸ ਨੇ ਮੌਕੇ ’ਤੇ ਮੌਜੂਦ ਦੂਜੇ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਦੀਨ ਨੂੰ ਨਾਮਜ਼ਦ ਕੀਤਾ ਸੀ, ਜਿਸ ਲਈ ਕੋਈ ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਹੀਂ ਸੀ।

ਪੰਜਾਬ📍 ਪੰਜਾਬ

ਪੱਤਰਕਾਰਾਂ ਦੀਆਂ ਸਮੱਸਿਆਵਾਂ ਤੇ ਯੂਨੀਅਨ ਦੇ ਵਿਸਥਾਰ ਨੂੰ ਲੈ ਕੇ ਹੋਈ ਚਰਚਾ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਵੱਲੋਂ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਪੱਤਰਕਾਰਾਂ ਦੀਆਂ ਸਮੱਸਿਆਵਾਂ ਤੇ ਯੂਨੀਅਨ ਦੇ ਵਿਸਥਾਰ ਨੂੰ ਲੈ ਕੇ ਹੋਈ ਚਰਚਾ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਵੱਲੋਂ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਸਥਾਨਕ ਸ਼ਾਹੀ ਹਵੇਲੀ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਪ੍ਰਧਾਨ ਜਤਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਯੂਨੀਅਨ ਦੇ ਮਾਲਵਾ ਖੇਤਰ ਦੇ ਇੰਚਾਰਜ ਗੁਰਤੇਜ ਸਿੰਘ ਸਿੱਧੂ ਆਨਲਾਈਨ ਸ਼ਾਮਲ ਹੋਏ। ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਪੇਸ਼ੇਵਰ ਕੰਮਕਾਜ ਸਮੇਂ ਆਉਣ ਵਾਲੀਆਂ ਚੁਣੌਤੀਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਗੁਰਤੇਜ ਸਿੰਘ ਸਿੱਧੂ ਨੇ ਕਿਹਾ ਕਿ ਯੂਨੀਅਨ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜਲਦ ਹੀ ਮੀਟਿੰਗ ਕਰਕੇ ਜਥੇਬੰਦੀ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ। ਇਸ ਦੌਰਾਨ ਜ਼ਿਲ੍ਹਾ ਇਕਾਈ ਦੀ ਕਾਰਜਕਾਰਨੀ ਦੇ ਗਠਨ ਸਬੰਧੀ ਵੀ ਅਹਿਮ ਫ਼ੈਸਲਾ ਲਿਆ ਗਿਆ। ਹਾਜ਼ਰ ਮੈਂਬਰਾਂ ਨੇ ਜ਼ਿਲ੍ਹਾ ਕਾਰਜਕਾਰਨੀ ਦੀ ਚੋਣ ਕਰਨ ਦੇ ਅਧਿਕਾਰ ਪ੍ਰਧਾਨ ਜਤਿੰਦਰ ਕੁਮਾਰ ਨੂੰ ਸੌਂਪ ਦਿੱਤੇ, ਤਾਂ ਜੋ ਜਲਦ ਹੀ ਨਵੀਂ ਜ਼ਿਲ੍ਹਾ ਕਮੇਟੀ ਦਾ ਗਠਨ ਕਰਕੇ ਜਥੇਬੰਦਕ ਕੰਮਕਾਜ ਨੂੰ ਅੱਗੇ ਵਧਾਇਆ ਜਾ ਸਕੇ। ਪ੍ਰਧਾਨ ਜਤਿੰਦਰ ਕੁਮਾਰ ਨੇ ਕਿਹਾ ਕਿ ਕਾਰਜਕਾਰਨੀ ਦਾ ਵਿਸਥਾਰ ਕਰਨ ਲਈ ਜਲਦ ਹੀ ਅਗਲੀ ਮੀਟਿੰਗ ਸੱਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਇਕਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਪੱਤਰਕਾਰਾਂ ਦੀ ਭਾਗੀਦਾਰੀ ਵਧਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਮੀਟਿੰਗ ਵਿੱਚ ਰਾਜੀਵ ਸ਼ਰਮਾ, ਪ੍ਰੇਮ ਪਾਸੀ, ਲਖਵੀਰ ਕਟਾਰੀਆ, ਤਰਸੇਮ ਚੋਪੜਾ, ਦੇਵਾਨੰਦ ਸ਼ਰਮਾ, ਪ੍ਰਦੀਪ ਗਰਗ, ਮਨਪ੍ਰੀਤ ਸਿੰਘ ਸੰਧੂ, ਰਜਿੰਦਰ ਅਰੋੜਾ, ਭੋਲਾ ਸ਼ਰਮਾ, ਅਜੈ ਮਨਚੰਦਾ, ਕੇ.ਸੀ. ਸੰਜੇ, ਜਤਿੰਦਰ ਮਿੱਤਲ, ਦੀਪੂ ਸਿੰਗਲਾ, ਜਗਮੀਤ ਨੀਟਾ, ਅਵਤਾਰ ਸਿੰਘ ਅਤੇ ਵਿੱਕੀ ਕੁਮਾਰ ਸਮੇਤ ਹੋਰ ਪੱਤਰਕਾਰ ਹਾਜ਼ਰ ਸਨ।

ਪੰਜਾਬ📍 ਪੰਜਾਬ

ਰਾਹੁਲ ਸ਼ਰਮਾ ਦੇ ਕਤਲ ਦਾ ਮਾਮਲਾ, ਰਵਨੀਤ ਸਿੰਘ ਬਿੱਟੂ ਨੇ ਪੀੜਿਤ ਪਰਿਵਾਰ ਦਾ ਕੀਤਾ ਦੁੱਖ ਸਾਂਝਾ

ਲੁਧਿਆਣਾ, 22 ਅਕਤੂਬਰ (ਰੂਪੇਸ਼ ਕੁਮਾਰ) - ਸ਼ਹਿਰ ਦੇ ਮਸ਼ਹੂਰ ਛੋਲੇ ਕੁਲਚੇ ਵੇਚਣ ਵਾਲੇ ਪੰਡਿਤ ਜੀ ਦੇ ਲੜਕੇ ਰਾਹੁਲ ਸ਼ਰਮਾ ਦੀ ਨੌਜਵਾਨਾਂ ਵਲੋਂ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਲੁਧਿਆਣਾ, 22 ਅਕਤੂਬਰ (ਰੂਪੇਸ਼ ਕੁਮਾਰ) - ਸ਼ਹਿਰ ਦੇ ਮਸ਼ਹੂਰ ਛੋਲੇ ਕੁਲਚੇ ਵੇਚਣ ਵਾਲੇ ਪੰਡਿਤ ਜੀ ਦੇ ਲੜਕੇ ਰਾਹੁਲ ਸ਼ਰਮਾ ਦੀ ਨੌਜਵਾਨਾਂ ਵਲੋਂ ਬੀਤੀ ਦੇਰ ਰਾਤ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਾਰੇ ਗਏ ਰਾਹੁਲ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨਾਲ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਦੁੱਖ ਸਾਂਝਾ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਸੂਬੇ ਅੰਦਰ ਕਾਨੂੰਨ ਤੇ ਵਿਵਸਥਾ ਮਾੜੇ ਹਾਲਾਤਾਂ ਵਿਚ ਪਹੁੰਚ ਗਏ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਲੁਧਿਆਣਾ ਵਿਚ ਬਿਨਾਂ ਜਾਂਚ ਵੱਡੀ ਗਿਣਤੀ 'ਚ ਲੋਕਾਂ ਦੇ ਹਥਿਆਰਾਂ ਦੇ ਲਾਇਸੈਂਸ ਬਣਾਏ ਗਏ ਹਨ। ਘਟਨਾ ਬਾਰੇ ਬਿੱਟੂ ਨੇ ਕਿਹਾ ਕਿ ਜੇਕਰ ਘਟਨਾ ਵਜੋਂ ਫਾਇਰਿੰਗ ਹੁੰਦੀ, ਤਾਂ ਇਕ ਤੋਂ ਵੱਧ ਕਿਵੇਂ ਗੋਲੀਆਂ ਚਲਦੀਆਂ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਲਈ ਜਿੰਮੇਵਾਰ ਵੱਡੀ ਗਿਣਤੀ ਵਿਚ ਬਣੇ ਬੇਤਰਤੀਬ ਹਥਿਆਰਾਂ ਦੇ ਲਾਇਸੈਂਸ ਵੀ ਹਨ। ਉਨ੍ਹਾਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਪੰਜਾਬ📍 ਪੰਜਾਬ

ਟਰੱਕ ਦੀ ਲਪੇਟ ’ਚ ਆਉਣ ਨਾਲ 16 ਸਾਲਾ ਵਿਦਿਆਰਥੀ ਦੀ ਮੌਤ

ਜੈਤੋ (ਫ਼ਰੀਦਕੋਟ), 22 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ) — ਜੈਤੋ-ਮੁਕਤਸਰ ਰੋਡ ’ਤੇ ਸਥਿਤ ਸਬਜ਼ੀ ਮੰਡੀ ਵਿਖੇ ਅੱਜ ਸਵੇਰੇ ਕਰੀਬ 10 ਵਜੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ 16 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ।

ਜੈਤੋ (ਫ਼ਰੀਦਕੋਟ), 22 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ) — ਜੈਤੋ-ਮੁਕਤਸਰ ਰੋਡ ’ਤੇ ਸਥਿਤ ਸਬਜ਼ੀ ਮੰਡੀ ਵਿਖੇ ਅੱਜ ਸਵੇਰੇ ਕਰੀਬ 10 ਵਜੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ 16 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ, ਵਾਸੀ ਉਕੰਦਵਾਲਾ ਵਜੋਂ ਹੋਈ ਹੈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਵਿਖੇ ਬਾਰ੍ਹਵੀਂ ਜਮਾਤ ਵਿਚ ਪੜ੍ਹਦਾ ਸੀ।

ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਵਿਦਿਆਰਥੀ ਸਕੂਲ ਤੋਂ ਕਿਸੇ ਕੰਮ ਲਈ ਸਬਜ਼ੀ ਨੇੜੇ ਟਰੱਕ ਦੇ ਪਿਛਲੇ ਟਾਇਰ ਹੇਠਾਂ ਆ ਗਿਆ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਜੈਤੋ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰੈਫਰ ਕਰ ਦਿੱਤਾ ਗਿਆ। ਹਾਲਾਂਕਿ, ਪਰਿਵਾਰਕ ਮੈਂਬਰਾਂ ਅਨੁਸਾਰ ਵਿਦਿਆਰਥੀ ਦੀ ਮੌਤ ਹੋ ਗਈ।

ਪੰਜਾਬ📍 ਪੰਜਾਬ

ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੁਲਜ਼ਮ ਬਠਿੰਡਾ ਦੀ ਕੇਂਦਰੀ ਜੇਲ੍ਹ ਭੇਜੇ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅੱਜ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੁਲਜ਼ਮ ਬਠਿੰਡਾ ਦੀ ਕੇਂਦਰੀ ਜੇਲ੍ਹ ਭੇਜੇ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅੱਜ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਮਾਨਸਾ ਵਿੱਚ ਹੋਏ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਅੱਜ ਮੁਲਜ਼ਮਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤੀ ਕਾਰਵਾਈ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਤਹਿਤ ਕੇਂਦਰੀ ਜੇਲ੍ਹ, ਬਠਿੰਡਾ ਭੇਜ ਦਿੱਤਾ ਗਿਆ ਹੈ।

ਦੂਜੇ ਪਾਸੇ, ਇਸ ਮਾਮਲੇ ਵਿੱਚ ਸੀ ਬੀ ਆਈ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸਪੈਸ਼ਲ ਕ੍ਰਾਈਮ ਬਰਾਂਚ ਥਾਣੇ ਵਿੱਚ ਐੱਫ ਆਈ ਆਰ ਦਰਜ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਦੀ ਟੀਮ ਨੇ ਮੰਗਲਵਾਰ ਰਾਤ ਹੀ ਮਾਮਲੇ ਦੀ ਜਾਂਚ ਵਿੱਢਣ ਸਾਰ ਮਾਨਸਾ ਦੇ ਥਾਣਾ ਸਿਟੀ-2 ਤੋਂ ਕੇਸ ਨਾਲ ਸਬੰਧਤ ਰਿਕਾਰਡ ਹਾਸਲ ਕਰ ਲਿਆ ਸੀ। ਸੀ ਬੀ ਆਈ ਦੇ ਡੀ ਆਈ ਜੀ ਡਾ. ਨਵਦੀਪ ਸਿੰਘ ਬਰਾੜ ਵੱਲੋਂ ਦਰਜ ਕੀਤੇ ਕੇਸ ’ਚ ਅਸ਼ਵਨੀ ਕੁਮਾਰ ਤੇ ਅਣਪਛਾਤੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਮਲੇ ਦੀ ਜਾਂਚ ਮੁਕੰਮਲ ਕਰਨ ਲਈ ਚਾਰ ਮਹੀਨਿਆਂ ਦਾ ਸਮਾਂ ਦਿੱਤਾ ਹੈ।

ਪੰਜਾਬ📍 ਪੰਜਾਬ

ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਇੱਕ ਪ੍ਰਮੁੱਖ ਆਵਾਜ਼, ਪਰਵਿੰਦਰ ਸਿੰਘ ਝੋਠਾ ਦੇ ਕਤਲ ਦੇ ਮਾਮਲੇ ਵਿੱਚ 22 ਅਕਤੂਬਰ ਨੂੰ ਕਈ ਮਹੱਤਵਪੂਰਨ ਘਟਨਾਵਾਂ ਵਾਪਰੀਆਂ।
ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ ਭੇਟ; ਸੀਬੀਆਈ ਨੇ ਪਤਨੀ ਅਤੇ ਮਾਪਿਆਂ ਤੋਂ ਕੀਤੀ ਪੁੱਛਗਿੱਛ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਇੱਕ ਪ੍ਰਮੁੱਖ ਆਵਾਜ਼, ਪਰਵਿੰਦਰ ਸਿੰਘ ਝੋਠਾ ਦੇ ਕਤਲ ਦੇ ਮਾਮਲੇ ਵਿੱਚ 22 ਅਕਤੂਬਰ ਨੂੰ ਕਈ ਮਹੱਤਵਪੂਰਨ ਘਟਨਾਵਾਂ ਵਾਪਰੀਆਂ। ਸਪੀਕਰ ਅਤੇ ਵਿਧਾਇਕਾਂ ਨੇ ਝੋਠਾ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਵਿਧਾਨ ਸਭਾ ਵਿੱਚ ਦੋ ਮਿੰਟ ਦਾ ਮੌਨ ਰੱਖਿਆ। ਇਸ ਦੌਰਾਨ, ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਨੇ ਝੋਠਾ ਦੇ ਪਿਤਾ ਭੀਮ ਸਿੰਘ, ਮਾਂ ਅਮਰਜੀਤ ਕੌਰ ਅਤੇ ਪਤਨੀ ਮਨਪ੍ਰੀਤ ਕੌਰ ਤੋਂ ਮਾਨਸਾ ਦੇ ਇੱਕ ਰੈਸਟ ਹਾਊਸ ਵਿੱਚ ਪੁੱਛਗਿੱਛ ਕੀਤੀ।

ਇਸ ਦੌਰਾਨ, ਪਰਿਵਾਰ ਅਤੇ ਐਕਸ਼ਨ ਕਮੇਟੀ ਝੋਟਾ ਲਈ ਇਨਸਾਫ਼ ਦੀ ਮੰਗ ਕਰਦੇ ਹੋਏ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖ ਰਹੇ ਹਨ। ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ‘ਤੇ ਅਜੇ ਤੱਕ ਕੋਈ ਸਮਝੌਤਾ ਨਹੀਂ ਹੋਇਆ ਹੈ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਦਾ ਦੌਰਾ ਕੀਤਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਸੌਂਪੇ।

ਪਰਵਿੰਦਰ ਸਿੰਘ ਝੋਟਾ ਕਤਲ ਕੇਸ ਦੀ ਜਾਂਚ ਕਰ ਰਹੀ ਸੀਬੀਆਈ ਨੇ ਮਾਨਸਾ ਦੇ ਇੱਕ ਰੈਸਟ ਹਾਊਸ ਵਿੱਚ ਇੱਕ ਅਸਥਾਈ ਦਫਤਰ ਸਥਾਪਤ ਕੀਤਾ ਹੈ। ਇਸ ਕੇਸ ਨਾਲ ਜੁੜੇ ਲੋਕਾਂ ਨੂੰ ਪੁੱਛਗਿੱਛ ਲਈ ਉੱਥੇ ਬੁਲਾਇਆ ਜਾ ਰਿਹਾ ਹੈ। 22 ਅਕਤੂਬਰ ਨੂੰ ਸੀਬੀਆਈ ਨੇ ਝੋਟਾ ਦੇ ਪਿਤਾ ਭੀਮ ਸਿੰਘ, ਮਾਂ ਅਮਰਜੀਤ ਕੌਰ ਅਤੇ ਪਤਨੀ ਮਨਪ੍ਰੀਤ ਕੌਰ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਤਲਬ ਕੀਤਾ।

ਇਹ ਪਰਿਵਾਰ ਦੀ ਸੀਬੀਆਈ ਅਧਿਕਾਰੀਆਂ ਨਾਲ ਦੂਜੀ ਮੁਲਾਕਾਤ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ, ਜਾਂਚ ਏਜੰਸੀ ਨੇ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀ ਸੂਚੀ ਵੀ ਤਿਆਰ ਕੀਤੀ ਹੈ। ਜੇਕਰ ਜ਼ਰੂਰੀ ਹੋਇਆ ਤਾਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾ ਸਕਦੇ ਹਨ ਅਤੇ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ।

ਸੀਬੀਆਈ ਦੀ ਇੱਕ ਹੋਰ ਟੀਮ ਨੇ ਪਰਵਿੰਦਰ ਸਿੰਘ ਝੋਠਾ ਦੇ ਕਤਲ ਦੇ ਦੋਸ਼ੀ ਅਸ਼ਵਨੀ ਕੁਮਾਰ ਅਤੇ ਵਿਪਿਨ ਕੁਮਾਰ ਦੇ ਘਰਾਂ ਦਾ ਦੌਰਾ ਕੀਤਾ, ਜਿਨ੍ਹਾਂ ‘ਤੇ ਉਸਨੂੰ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹਨ। ਟੀਮ ਨੇ ਨੇੜਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਮਾਮਲੇ ਨਾਲ ਸਬੰਧਤ ਜਾਣਕਾਰੀ ਇਕੱਠੀ ਕੀਤੀ।

ਇਸ ਦੌਰਾਨ, ਉਪਲਬਧ ਜਾਣਕਾਰੀ ਦੇ ਅਨੁਸਾਰ, ਦੋਸ਼ੀ ਕੈਮਿਸਟ ਅਸ਼ਵਨੀ ਕੁਮਾਰ ਅਤੇ ਉਸਦੀ ਪਤਨੀ ਨੀਲਮ ਨੂੰ ਉਨ੍ਹਾਂ ਦੇ ਰਿਮਾਂਡ ਦੀ ਮਿਆਦ ਖਤਮ ਹੋਣ ‘ਤੇ ਅਦਾਲਤ ਵਿੱਚ ਪੇਸ਼ ਹੋਣਾ ਸੀ। ਜਾਂਚ ਏਜੰਸੀ ਵੱਲੋਂ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਰਿਮਾਂਡ ਦੀ ਮੰਗ ਕੀਤੇ ਜਾਣ ਦੀ ਉਮੀਦ ਹੈ। ਦੋਸ਼ੀ ਵਿਰੁੱਧ ਅਗਲੀ ਕਾਰਵਾਈ ਅਦਾਲਤ ਦੇ ਹੁਕਮਾਂ ਅਤੇ ਜਾਂਚ ਵਿੱਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਕੀਤੀ ਜਾਵੇਗੀ।

ਪੰਜਾਬ📍 ਪੰਜਾਬ

ਕਾਂਗਰਸ ਵੱਲੋਂ ਪੰਜਾਬ ’ਚ ਸਰਕਾਰ ਬਣਨ ’ਤੇ ਸਾਰੀਆਂ ਸਬਸਿਡੀਆਂ ਕੀਤੀਆਂ ਜਾਣਗੀਆਂ ਬੰਦ: ਅਮਨ ਅਰੋੜਾ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉੱਤੇ ਕਾਂਗਰਸ ਵੱਲੋਂ ਸਾਰੀਆਂ ਸਬਸਿਡੀਆਂ ਬੰਦ ਕਰ ਦਿੱਤੀਆਂ ਜਾਣਗੀਆਂ।
ਕਾਂਗਰਸ ਵੱਲੋਂ ਪੰਜਾਬ ’ਚ ਸਰਕਾਰ ਬਣਨ ’ਤੇ ਸਾਰੀਆਂ ਸਬਸਿਡੀਆਂ ਕੀਤੀਆਂ ਜਾਣਗੀਆਂ ਬੰਦ: ਅਮਨ ਅਰੋੜਾ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਉੱਤੇ ਕਾਂਗਰਸ ਵੱਲੋਂ ਸਾਰੀਆਂ ਸਬਸਿਡੀਆਂ ਬੰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਦਾਅਵਾ ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇੱਕ ਟੀਵੀ ਇੰਟਰਵਿਊ ਦੌਰਾਨ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸਬਸਿਡੀਆਂ ਸਾਰਿਆਂ ਨੂੰ ਨਹੀਂ ਦਿੱਤੀਆਂ ਜਾਣੀਆਂ ਚਾਹੀਦੀਆਂ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 22 ਹਜ਼ਾਰ ਕਰੋੜ ਰੁਪਏ ਦੀਆਂ ਸਬਸਿਡੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਬੰਦ ਕਰਨ ਦੇ ਦਾਅਵੇ ਕਰ ਰਹੀ ਹੈ। ਇਸ ਬਾਰੇ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਵਿੱਚ ਸਬਸਿਡੀਆਂ ਜਾਰੀ ਰਹਿਣਗੀਆਂ ਜਾਂ ਇਸ ਨੂੰ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਉਂਝ ਤਾਂ ਸਬਸਿਡੀਆਂ ਮਾੜੀਆਂ ਲੱਗ ਰਹੀਆਂ ਹਨ, ਪਰ ਪੰਜਾਬ ਦੇ ਕਿਸੇ ਵੀ ਕਾਂਗਰਸੀ ਆਗੂ ਨੇ ਮੁਫ਼ਤ ਬਿਜਲੀ ਜਾਂ ਉਨ੍ਹਾਂ ਦੇ ਪਰਿਵਾਰਾਂ ਦੀਆਂ ਔਰਤਾਂ ਨੇ ਇੱਕ ਹਜ਼ਾਰ ਰੁਪਏ ਮਹੀਨਾ ਲੈਣ ਤੋਂ ਇਨਕਾਰ ਨਹੀਂ ਕੀਤਾ ਹੈ।

ਅਮਨ ਅਰੋੜਾ ਨੇ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਸ ਦੇ ਪਿਤਾ ਦੀ ਮੰਗ ਅਨੁਸਾਰ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪ ਦਿੱਤੀ ਹੈ। ਸੀ.ਬੀ.ਆਈ. ਨੇ ਉਕਤ ਮਾਮਲੇ ਵਿੱਚ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ, ਤਾਂ ਫਿਰ ਹੁਣ ਝੋਟਾ ਦੀ ਮ੍ਰਿਤਕ ਦੇਹ ਨੂੰ ਰੋਲਣ ਦਾ ਕੋਈ ਫ਼ਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਜਸੀ ਪਾਰਟੀਆਂ ਵੱਲੋਂ ਝੋਟਾ ਦੀ ਮੌਤ ਉੱਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਸੂਬਾ ਸਰਕਾਰ ਕਾਤਲਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਰਹੀ ਹੈ।

ਹਮਲਾਵਰ ਨੂੰ ਅਸਲਾ ਲਾਈਸੈਂਸ ਜਾਰੀ ਕਰਨ ਦੇ ਬਿਆਨ ਉੱਤੇ ਅਮਨ ਅਰੋੜਾ ਨੇ ਕਿਹਾ ਕਿ ਜਿਸ ਵਿਅਕਤੀ ਉੱਤੇ ਕਾਨੂੰਨੀ ਕੇਸ ਦਰਜ ਹੋ ਚੁੱਕਾ ਹੈ, ਉਸ ਦਾ ਅਸਲਾ ਲਾਈਸੈਂਸ ਕਦੇ ਵੀ ਨਹੀਂ ਬਣਾਉਣਾ ਚਾਹੀਦਾ, ਬਲਕਿ ਝੋਟਾ ਦੇ ਹਮਲਾਵਰਾਂ ਦਾ ਅਸਲਾ ਲਾਈਸੈਂਸ ਬਣਾਉਣ ਵਾਲਿਆਂ ਦੀ ਵੀ ਜਾਂਚ ਕਰਕੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।

ਪੰਜਾਬ📍 ਪੰਜਾਬ

ਪੰਜਾਬ ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਕਰ ਰਹੀ ਸੀਬੀਆਈ ਦੀ ਟੀਮ ਨੇ ਮਾਨਸਾ ਦੇ ਰੈਸਟ ਹਾਊਸ ਵਿੱਚ ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ ਅਤੇ ਪਤਨੀ ਮਨਪ੍ਰੀਤ ਕੌਰ ਤੋਂ ਕਰੀਬ ਇੱਕ ਘੰਟੇ ਤੱਕ ਪੁੱਛਗਿੱਛ ਕੀਤੀ।
ਪੰਜਾਬ ਮਾਮਲੇ 'ਚ ਮੁਲਜ਼ਮਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਕਰ ਰਹੀ ਸੀਬੀਆਈ ਦੀ ਟੀਮ ਨੇ ਮਾਨਸਾ ਦੇ ਰੈਸਟ ਹਾਊਸ ਵਿੱਚ ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ ਅਮਰਜੀਤ ਕੌਰ ਅਤੇ ਪਤਨੀ ਮਨਪ੍ਰੀਤ ਕੌਰ ਤੋਂ ਕਰੀਬ ਇੱਕ ਘੰਟੇ ਤੱਕ ਪੁੱਛਗਿੱਛ ਕੀਤੀ। ਪਰਿਵਾਰ ਨਾਲ ਸੀਬੀਆਈ ਦੀ ਇਹ ਦੂਜੀ ਮੁਲਾਕਾਤ ਸੀ। ਜਾਣਕਾਰੀ ਮੁਤਾਬਕ, ਸੀਬੀਆਈ ਦੀ ਇੱਕ ਟੀਮ ਮੁਲਜ਼ਮ ਵਿਪਿਨ ਕੁਮਾਰ ਦੇ ਘਰੋਂ ਸਾਢੇ ਪੰਜ ਘੰਟੇ ਬਾਅਦ ਵਾਪਸ ਚਲੀ ਗਈ, ਜਦਕਿ ਅਸ਼ਵਨੀ ਕੁਮਾਰ ਦੇ ਘਰ ’ਤੇ ਇੱਕ ਟੀਮ ਮੌਜੂਦ ਸੀ।

ਮਾਨਸਾ ਪੁਲਿਸ ਨੇ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਅਤੇ ਉਸ ਦੀ ਪਤਨੀ ਨੀਲਮ ਰਾਣੀ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਨੂੰ 5 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਹੁਣ ਮਾਮਲੇ ਦੀ ਜਾਂਚ ਸੀਬੀਆਈ ਵੱਲੋਂ ਕੀਤੀ ਜਾਵੇਗੀ, ਇਸ ਲਈ ਫਿਲਹਾਲ ਪੁਲਿਸ ਨੂੰ ਮੁਲਜ਼ਮਾਂ ਦੀ ਹਿਰਾਸਤ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਮੁਲਜ਼ਮ ਵਿਪਿਨ ਕੁਮਾਰ ਅਤੇ ਲਾਡੀ ਕੁਮਾਰ ਨੂੰ ਵੀ 5 ਨਵੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ 10 ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦਾ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਹੀਂ ਹੋਇਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖੀ ਹੋਈ ਹੈ। ਪਰਿਵਾਰ ਅਤੇ ਐਕਸ਼ਨ ਕਮੇਟੀ ਆਪਣੀਆਂ 10 ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਇਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਵੀ ਸ਼ਾਮਲ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਅੱਜ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਇਸ ਤੋਂ ਬਾਅਦ ਉਹ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲੱਗੇ ਧਰਨੇ ਵਿੱਚ ਵੀ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ। ਉਨ੍ਹਾਂ ਨੇ ਝੋਟਾ ਦੇ ਪਿਤਾ ਭੀਮ ਸਿੰਘ ਨਾਲ ਵੀ ਗੱਲਬਾਤ ਕੀਤੀ।

ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਕਰਵਾਉਣ ਬਾਰੇ ਫ਼ੈਸਲਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਸਮਾਜਿਕ ਕਾਰਜਾਂ ਲਈ ਵੱਡੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਨੂੰ ਸਿੱਖ ਕੌਮ ਦਾ ਸ਼ਹੀਦ ਦੱਸਦਿਆਂ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਵੀ ਲਗਾਈ ਜਾਵੇਗੀ।

ਜਥੇਦਾਰ ਨੇ ਇਹ ਵੀ ਕਿਹਾ ਕਿ ਝੋਟਾ ਦੇ ਕਤਲ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ, “ਸਿੱਖ ਕੌਮ ਅਜੇ ਜਿਊਂਦੀ ਹੈ।”

ਪੰਜਾਬ📍 ਪੰਜਾਬ

ਰਾਜਾ ਵੜਿੰਗ ਦੇ ਬਿਆਨ ‘ਤੇ ਭਖੀ ਸਿਆਸਤ, ਕੇਜਰੀਵਾਲ ਬੋਲੇ- ਕਾਂਗਰਸ ਆਈ ਤਾਂ ਮੁਫ਼ਤ ਬਿਜਲੀ ਤੇ ਹੋਰ ਸਹੂਲਤਾਂ ਹੋ ਜਾਵੇਗੀ ਬੰਦ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਬਸਿਡੀਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ।
ਰਾਜਾ ਵੜਿੰਗ ਦੇ ਬਿਆਨ ‘ਤੇ ਭਖੀ ਸਿਆਸਤ, ਕੇਜਰੀਵਾਲ ਬੋਲੇ- ਕਾਂਗਰਸ ਆਈ ਤਾਂ ਮੁਫ਼ਤ ਬਿਜਲੀ ਤੇ ਹੋਰ ਸਹੂਲਤਾਂ ਹੋ ਜਾਵੇਗੀ ਬੰਦ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਬਸਿਡੀਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਖ਼ਿਲਾਫ਼ ਚੌਤਰਫ਼ਾ ਹਮਲਾ ਬੋਲ ਦਿੱਤਾ ਹੈ।

ਅਰਵਿੰਦ ਕੇਜਰੀਵਾਲ ਦੇ ਬਿਆਨ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਲੋਕ-ਭਲਾਈ ਦੇ ਵਿਰੁੱਧ ਰਹੀਆਂ ਹਨ। ਕਾਂਗਰਸ ਸੂਬੇ ਦੇ ਕਥਿਤ ਵਿੱਤੀ ਸੰਕਟ ਦਾ ਢਕਵੰਜ ਰਚ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਇਤਿਹਾਸਕ ਲੋਕ-ਪੱਖੀ ਸਕੀਮਾਂ ‘ਤੇ ਕੁਹਾੜਾ ਚਲਾਉਣਾ ਚਾਹੁੰਦੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ‘ਆਪ’ ਸਰਕਾਰ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸ ਕੇ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ (ਦੋ ਮਹੀਨਿਆਂ ਦੀ 600 ਯੂਨਿਟ) ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ ਅਤੇ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਤੇ ਆਤਮ-ਨਿਰਭਰ ਬਣਾਉਣ ਲਈ ਸਨਮਾਨ ਰਾਸ਼ੀ ਦੀ ਗਾਰੰਟੀ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਹੈ।

ਪੰਜਾਬ ਦੀਆਂ ਚੋਣਾ ਲਈ ਕਾਂਗਰਸ ਪਾਰਟੀ ਦਾ ਬਹੁਤ ਵੱਡਾ ਐਲਾਨ – ਜੇ ਕਾਂਗਰਸ ਦੀ ਸਰਕਾਰ ਬਣੀ ਤਾਂ ਮੁਫ਼ਤ ਬਿਜਲੀ ਅਤੇ ਮਹਿਲਾਵਾਂ ਨੂੰ ਮਿਲਣ ਵਾਲੀ ਸਨਮਾਨ ਰਾਸ਼ੀ ਬੰਦ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਬਾਕੀ ਕਾਂਗਰਸੀ ਲੀਡਰਸ਼ਿਪ ਸਿਰਫ਼ ਸਿਆਸੀ ਰੋਟੀਆਂ ਸੇਕਣ ਲਈ ਅਜਿਹੀ ਬਿਆਨਬਾਜ਼ੀ ਕਰ ਰਹੀ ਹੈ। ਕੇਜਰੀਵਾਲ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੇ ਕਿਸੇ ਵੀ ਭਰਮਾਊ ਜਾਲ ਜਾਂ ਛਲਾਵੇ ਵਿੱਚ ਨਾ ਆਉਣ, ਕਿਉਂਕਿ ‘ਆਪ’ ਸਰਕਾਰ ਆਮ ਨਾਗਰਿਕਾਂ ਦੀ ਜੇਬ ‘ਤੇ ਪੈ ਰਹੇ ਵਿੱਤੀ ਬੋਝ ਨੂੰ ਘਟਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਰਾਜਾ ਵੜਿੰਗ ਨੇ ਇੱਕ ਪ੍ਰੋਗਰਾਮ ਦੌਰਾਨ ਜਨਤਕ ਤੌਰ ‘ਤੇ ਬਿਆਨ ਦਿੱਤਾ ਸੀ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੋਂਦ ਵਿੱਚ ਆਉਂਦੀ ਹੈ ਤਾਂ ਉਹ ਉਨ੍ਹਾਂ ਲੋਕਾਂ ਦੀ ਸਬਸਿਡੀ ਬੰਦ ਕਰ ਦੇਣਗੇ ਜਿਨ੍ਹਾਂ ਨੂੰ ਇਸ ਦੀ ਅਸਲ ਵਿੱਚ ਲੋੜ ਨਹੀਂ ਹੈ, ਅਤੇ ਸਬਸਿਡੀ ਕੇਵਲ ਲੋੜਵੰਦਾਂ ਤੱਕ ਹੀ ਸੀਮਤ ਰੱਖੀ ਜਾਣੀ ਚਾਹੀਦੀ ਹੈ। ਇਸ ਬਿਆਨ ਨੂੰ ਆਧਾਰ ਬਣਾ ਕੇ ‘ਆਪ’ ਨੇ ਕਾਂਗਰਸ ਨੂੰ ਲੋਕ-ਵਿਰੋਧੀ ਕਰਾਰ ਦੇ ਦਿੱਤਾ ਹੈ।

ਵੜਿੰਗ ਦੇ ਬਿਆਨ ਮਗਰੋਂ ‘ਆਪ’ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਈ। ਪਹਿਲਾਂ ਕੇਜਰੀਵਾਲ ਨੇ ਟਵੀਟ ਕਰਕੇ ਘੇਰਿਆ, ਫਿਰ ਬਲਤੇਜ ਪੰਨੂ ਨੇ ਮੋਰਚਾ ਸੰਭਾਲਿਆ ਅਤੇ ਕੁਝ ਹੀ ਸਮੇਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦੀ ਅਸਲ ਮਨਸ਼ਾ ਜੱਗ-ਜ਼ਾਹਿਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਸੂਬੇ ਦੇ ਲੋਕਾਂ ਨੂੰ ਮਿਲ ਰਹੀਆਂ ਸਾਰੀਆਂ ਜਨਤਕ ਸਹੂਲਤਾਂ ਤੁਰੰਤ ਬੰਦ ਕਰ ਦਿੱਤੀਆਂ ਜਾਣਗੀਆਂ। ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸ ਆਉਂਦੇ ਹੀ ਲੋਕਾਂ ਨੂੰ ਮਿਲ ਰਹੀ 600 ਯੂਨਿਟ ਮੁਫ਼ਤ ਬਿਜਲੀ ਬੰਦ ਕਰ ਦੇਵੇਗੀ, ਗ਼ਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਿਲਣ ਵਾਲਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਬੰਦ ਹੋ ਜਾਵੇਗਾ, ਅਤੇ ਔਰਤਾਂ ਨੂੰ 1000 ਤੇ 1500 ਰੁਪਏ ਦੀ ਮਹੀਨਾਵਾਰ ਸਹਾਇਤਾ ਰਾਸ਼ੀ ਨਹੀਂ ਮਿਲੇਗੀ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਆਧੁਨਿਕ ਸਹੂਲਤਾਂ ਵੀ ਠੱਪ ਹੋ ਜਾਣਗੀਆਂ।

ਪੰਜਾਬ📍 ਪੰਜਾਬ

7 ਰੁਪਏ ਦੀ ਲਾਟਰੀ ਨਾਲ ਜਿੱਤੇ 1 ਕਰੋੜ, ਮਜ਼ਦੂਰ ਪਰਿਵਾਰ ਦੀ ਚਮਕੀ ਕਿਸਮਤਕੋਟਕਪੂਰਾ ਦੀ ਮਜ਼ਦੂਰ ਔਰਤ ਬਿਮਲਾ ਦੇਵੀ ਨੇ ਸਿਰਫ਼ ਸੱਤ ਰੁਪਏ ਦੀ ਲਾਟਰੀ ਦੀ ਟਿਕਟ ਨਾਲ ਸਿੱਕਮ ਸਰਕਾਰ ਦੀ ਲਾਟਰੀ ਵਿੱਚ ਇੱਕ ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ।

ਕੋਟਕਪੂਰਾ ਦੀ ਮਜ਼ਦੂਰ ਔਰਤ ਬਿਮਲਾ ਦੇਵੀ ਨੇ ਸਿਰਫ਼ ਸੱਤ ਰੁਪਏ ਦੀ ਲਾਟਰੀ ਦੀ ਟਿਕਟ ਨਾਲ ਸਿੱਕਮ ਸਰਕਾਰ ਦੀ ਲਾਟਰੀ ਵਿੱਚ ਇੱਕ ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ।
7 ਰੁਪਏ ਦੀ ਲਾਟਰੀ ਨਾਲ ਜਿੱਤੇ 1 ਕਰੋੜ, ਮਜ਼ਦੂਰ ਪਰਿਵਾਰ ਦੀ ਚਮਕੀ ਕਿਸਮਤਕੋਟਕਪੂਰਾ ਦੀ ਮਜ਼ਦੂਰ ਔਰਤ ਬਿਮਲਾ ਦੇਵੀ ਨੇ ਸਿਰਫ਼ ਸੱਤ ਰੁਪਏ ਦੀ ਲਾਟਰੀ ਦੀ ਟਿਕਟ ਨਾਲ ਸਿੱਕਮ ਸਰਕਾਰ ਦੀ ਲਾਟਰੀ ਵਿੱਚ ਇੱਕ ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ।

ਕੋਟਕਪੂਰਾ ਦੀ ਮਜ਼ਦੂਰ ਔਰਤ ਬਿਮਲਾ ਦੇਵੀ ਨੇ ਸਿਰਫ਼ ਸੱਤ ਰੁਪਏ ਦੀ ਲਾਟਰੀ ਦੀ ਟਿਕਟ ਨਾਲ ਸਿੱਕਮ ਸਰਕਾਰ ਦੀ ਲਾਟਰੀ ਵਿੱਚ ਇੱਕ ਕਰੋੜ ਰੁਪਏ ਦਾ ਇਨਾਮ ਜਿੱਤਿਆ ਹੈ।

ਕੋਟਕਪੂਰਾ ਦੇ ਇੱਕ ਮਜ਼ਦੂਰ ਪਰਿਵਾਰ ਦੀ ਕਿਸਮਤ ਮਹਿਜ਼ ਸੱਤ ਰੁਪਏ ਦੀ ਲਾਟਰੀ ਦੀ ਟਿਕਟ ਨੇ ਬਦਲ ਦਿੱਤੀ। ਸਿੱਕਮ ਸਰਕਾਰ ਦੀ ਲਾਟਰੀ ਵਿੱਚ ਪਰਿਵਾਰ ਦੀ ਔਰਤ ਬਿਮਲਾ ਦੇਵੀ ਨੇ ਇੱਕ ਕਰੋੜ ਰੁਪਏ ਦਾ ਇਨਾਮ ਜਿੱਤ ਲਿਆ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ ਅਤੇ ਆਸ-ਪਾਸ ਦੇ ਲੋਕਾਂ ਨੇ ਵੀ ਪਰਿਵਾਰ ਨੂੰ ਵਧਾਈ ਦਿੱਤੀ। ਪਰਿਵਾਰ ਨੇ ਲਾਟਰੀ ਦੀ ਇਹ ਟਿਕਟ ਇੱਕ ਦਿਨ ਪਹਿਲਾਂ ਹੀ ਰੇਲਵੇ ਸਟੇਸ਼ਨ ਦੇ ਕੋਲ ਸਥਿਤ ਸਟਾਰ ਲਾਟਰੀ ਸਟਾਲ ਤੋਂ ਖਰੀਦੀ ਸੀ।

ਜਾਣਕਾਰੀ ਅਨੁਸਾਰ ਬਿਮਲਾ ਦੇਵੀ ਦੇ ਪਤੀ ਮਜ਼ਦੂਰੀ ਕਰके ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ। ਬਿਮਲਾ ਦੇਵੀ ਸ਼ਾਮ ਦੇ ਸਮੇਂ ਰੇਲਵੇ ਰੋਡ 'ਤੇ ਕੁਝ ਸਾਮਾਨ ਖਰੀਦਣ ਲਈ ਆਏ ਸਨ। ਇਸੇ ਦੌਰਾਨ ਉਨ੍ਹਾਂ ਦਾ ਲਾਟਰੀ ਦੀ ਟਿਕਟ ਖਰੀਦਣ ਦਾ ਮਨ ਹੋਇਆ ਅਤੇ ਉਨ੍ਹਾਂ ਨੇ ਸਟਾਰ ਲਾਟਰੀ ਸਟਾਲ ਤੋਂ ਮਹਿਜ਼ ਸੱਤ ਰੁਪਏ ਦੀ ਇੱਕ ਟਿਕਟ ਖਰੀਦ ਲਈ। ਉਸ ਸਮੇਂ ਉਨ੍ਹਾਂ ਨੂੰ ਜ਼ਰਾ ਵੀ ਅੰਦਾਜ਼ਾ ਨਹੀਂ ਸੀ ਕਿ ਇਹ ਛੋਟਾ ਜਿਹਾ ਫੈਸਲਾ ਉਨ੍ਹਾਂ ਦੇ ਪਰਿਵਾਰ ਦੀ ਜ਼ਿੰਦਗੀ ਵਿੱਚ ਇੰਨੀਆਂ ਵੱਡੀਆਂ ਖੁਸ਼ੀਆਂ ਲੈ ਕੇ ਆਵੇਗਾ।

ਅਗਲੇ ਦਿਨ ਸ਼ਾਮ ਨੂੰ ਜਦੋਂ ਲਾਟਰੀ ਦਾ ਨਤੀਜਾ ਐਲਾਨਿਆ ਗਿਆ ਤਾਂ ਉਨ੍ਹਾਂ ਦੀ ਟਿਕਟ 'ਤੇ ਇੱਕ ਕਰੋੜ ਰੁਪਏ ਦਾ ਇਨਾਮ ਨਿਕਲਿਆ। ਲਾਟਰੀ ਸਟਾਲ ਦੇ ਸੰਚਾਲਕ ਨਰੇਸ਼ ਮੋਂਗਾ ਨੇ ਪਰਿਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਹ ਖ਼ਬਰ ਸੁਣਦਿਆਂ ਹੀ ਪਰਿਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ। ਪਰਿਵਾਰ ਦੇ ਮੈਂਬਰ ਤੁਰੰਤ ਲਾਟਰੀ ਸਟਾਲ 'ਤੇ ਪਹੁੰਚੇ, ਜਿੱਥੇ ਦੁਕਾਨਦਾਰ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ। ਇਸ ਦੌਰਾਨ ਭੰਗੜਾ ਪਾ ਕੇ ਵੀ ਜਿੱਤ ਦਾ ਜਸ਼ਨ ਮਨਾਇਆ ਗਿਆ।

ਬਿਮਲਾ ਦੇਵੀ ਨੇ ਦੱਸਿਆ ਕਿ ਇਸ ਇਨਾਮ ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਆਰਥਿਕ ਪਰੇਸ਼ਾਨੀਆਂ ਕਾਫ਼ੀ ਹੱਦ ਤੱਕ ਦੂਰ ਹੋ ਸਕਣਗੀਆਂ। ਉਨ੍ਹਾਂ ਕਿਹਾ ਕਿ ਮਜ਼ਦੂਰੀ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਆਸਾਨ ਨਹੀਂ ਸੀ, ਪਰ ਹੁਣ ਬੱਚਿਆਂ ਦੀ ਪਰਵਰਿਸ਼ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਦੀ ਉਮੀਦ ਜਾਗੀ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਪਰਿਵਾਰ ਨੇ ਇਨਾਮੀ ਰਾਸ਼ੀ ਖਰਚਣ ਨੂੰ ਲੈ ਕੇ ਕੋਈ ਅੰਤਮ ਫੈਸਲਾ ਨਹੀਂ ਲਿਆ ਹੈ। ਪਰਿਵਾਰਕ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਛੋਟਾ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾਵੇਗੀ, ਤਾਂ ਜੋ ਪਰਿਵਾਰ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਬੱਚਿਆਂ ਨੂੰ ਬਿਹਤਰ ਭਵਿੱਖ ਮਿਲ ਸਕੇ।

ਪੰਜਾਬ📍 ਪੰਜਾਬ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡੀ.ਐਸ.ਪੀ. ਦਫ਼ਤਰ ਅੱਗੇ ਧਰਨਾ

ਚੋਗਾਵਾਂ/ ਅੰਮ੍ਰਿਤਸਰ, 22 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਡੀ.ਐਸ.ਪੀ. ਦਫ਼ਤਰ ਚੋਗਾਵਾਂ ਅੱਗੇ ਧਰਨਾ ਦਿੱਤਾ ਗਿਆ।

ਚੋਗਾਵਾਂ/ ਅੰਮ੍ਰਿਤਸਰ, 22 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਡੀ.ਐਸ.ਪੀ. ਦਫ਼ਤਰ ਚੋਗਾਵਾਂ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਤਿੱਖਾ ਰੋਸ ਪ੍ਰਗਟਾਇਆ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਕਲੇਰ ਨੇ ਕਿਹਾ ਕਿ ਪੁਲਿਸ ਥਾਣਾ ਭਿੰਡੀਸੈਦਾਂ ਅਧੀਨ ਆਉਂਦੇ ਪਿੰਡ ਟਨਾਣਾ ਦੇ ਵਸਨੀਕ ਇੰਦਰਜੀਤ ਸਿੰਘ ਅਤੇ ਜਸਪਾਲ ਸਿੰਘ ਦਾ ਕਰੀਬ ਛੇ ਮਹੀਨੇ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਮਾਮਲੇ ਵਿਚ ਐਮ.ਐਲ.ਆਰ. ਵੀ ਪ੍ਰਾਪਤ ਹੋ ਚੁੱਕੀ ਹੈ, ਪਰ ਇਸ ਦੇ ਬਾਵਜੂਦ ਪੁਲਿਸ ਨੇ ਛੇ ਮਹੀਨੇ ਬੀਤ ਜਾਣ 'ਤੇ ਵੀ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਇਹ ਮਸਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਸੀ, ਪਰ ਪੀੜਤਾਂ ਦੀ ਕੋਈ ਸੁਣਵਾਈ ਨਹੀਂ ਹੋਈ। ਜਿਸ ਕਰਕੇ ਜਥੇਬੰਦੀ ਨੂੰ ਅੱਜ ਮਜ਼ਬੂਰਨ ਡੀ.ਐਸ.ਪੀ. ਦਫ਼ਤਰ ਅੱਗੇ ਧਰਨਾ ਲਗਾਉਣਾ ਪਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਜਲਦ ਹੀ ਇਸ ਮਾਮਲੇ ਵਿਚ ਇਨਸਾਫ਼ ਨਾ ਦਿੱਤਾ ਅਤੇ ਬਣਦੀ ਕਾਰਵਾਈ ਅਮਲ ਵਿਚ ਨਾ ਲਿਆਂਦੀ, ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਬਲਰਾਮ ਸਿੰਘ ਝੰਜੋਟੀ, ਬਾਬਾ ਬਸੰਤ ਸਿੰਘ ਤੋਲਾ ਨੰਗਲ, ਸੁਖਦੇਵ ਸਿੰਘ ਕਲੇਰ ਇਕਾਈ ਪ੍ਰਧਨ, ਮੋਰ ਸਿੰਘ ਖੁਸੂਪੁਰ ਆਦਿ ਹਾਜ਼ਰ ਸਨ।

ਪੰਜਾਬ📍 ਪੰਜਾਬ

ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ?, ਅਮਿਤ ਸ਼ਾਹ ਦਾ ਵੱਡਾ ਐਲਾਨ

ਦੋ ਦਿਨ ਪਹਿਲਾਂ ਪੰਜਾਬ ਦੌਰੇ ਉਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅਕਾਲੀ-ਭਾਜਪਾ ਗੱਠਜੋੜ ਵੱਲ ਇਸ਼ਾਰਾ ਕੀਤਾ।
ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ?, ਅਮਿਤ ਸ਼ਾਹ ਦਾ ਵੱਡਾ ਐਲਾਨ

ਦੋ ਦਿਨ ਪਹਿਲਾਂ ਪੰਜਾਬ ਦੌਰੇ ਉਤੇ ਆਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅਕਾਲੀ-ਭਾਜਪਾ ਗੱਠਜੋੜ ਵੱਲ ਇਸ਼ਾਰਾ ਕੀਤਾ। ਸ਼ਾਹ ਨੇ ਸਾਫ ਆਖਿਆ ਹੈ ਕਿ ਪੰਜਾਬ ਵਿਚ ਐਨਡੀਏ ਦੀ ਸਰਕਾਰ ਬਣਨ ਜਾ ਰਹੀ ਹੈ।

ਉਨ੍ਹਾਂ ਨੇ ਅਕਾਲੀ-ਭਾਜਪਾ ਗੱਠਜੋੜ ਵੱਲ ਇਸ਼ਾਰਾ ਕੀਤਾ। ਸ਼ਾਹ ਨੇ ਸਾਫ ਆਖਿਆ ਹੈ ਕਿ ਪੰਜਾਬ ਵਿਚ ਐਨਡੀਏ ਦੀ ਸਰਕਾਰ ਬਣਨ ਜਾ ਰਹੀ ਹੈ।

ਇਸ ਤੋਂ ਸਾਫ ਇਸ਼ਾਰਾ ਮਿਲਦਾ ਹੈ ਕਿ ਭਾਜਪਾ ਪੰਜਾਬ ਵਿਚ ਗੱਠਜੋੜ ਕਰਕੇ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਹਾਲਾਂਕਿ ਭਾਜਪਾ ਦੀ ਪੰਜਾਬ ਲੀਡਰਸ਼ਿਪ ਹੁਣ ਤੱਕ ਇਹੀ ਪ੍ਰਚਾਰ ਕਰ ਰਹੀ ਸੀ ਕਿ ਪਾਰਟੀ ਸਾਰੀਆਂ 117 ਸੀਟਾਂ ਉਤੇ ਚੋਣ ਲੜੇਗੀ, ਪਰ ਸ਼ਾਹ ਵੱਲੋਂ ਐਨਡੀਏ ਵੱਲੋਂ ਸਰਕਾਰ ਬਣਾਉਣ ਵਾਲਾ ਬਿਆਨ ਕੁਝ ਹੋਰ ਹੀ ਇਸ਼ਾਰਾ ਕਰ ਰਿਹਾ ਹੈ।

ਖੇਡਾਂ📍 ਪੰਜਾਬ

ਅੰਮ੍ਰਿਤਸਰ ‘ਚ ਅੱਜ ਹੋਵੇਗਾ ਹਾਕੀ ਦਾ ਸ਼ੋਅ ਮੈਚ, ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਇਕੱਠੇ ਹੋਣਗੇ 200 ਖਿਡਾਰੀ

ਅੰਮ੍ਰਿਤਸਰ ਵਿੱਚ ਹੀਰੋ ਮੇਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਅੱਜ ਹਾਕੀ ਦਾ ਸ਼ੋਅ ਮੈਚ ਕਰਵਾਇਆ ਜਾਵੇਗਾ। ਇਹ ਮੈਚ ਦੁਪਹਿਰ 3 ਵਜੇ ਛੇਹਰਟਾ ਸਥਿਤ ਸਕੂਲ ਆਫ਼ ਐਮੀਨੈਂਸ ਵਿੱਚ ਖੇਡਿਆ ਜਾਵੇਗਾ।

ਅੰਮ੍ਰਿਤਸਰ ਵਿੱਚ ਹੀਰੋ ਮੇਨਜ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਦੇ ਪ੍ਰਚਾਰ ਲਈ ਅੱਜ ਹਾਕੀ ਦਾ ਸ਼ੋਅ ਮੈਚ ਕਰਵਾਇਆ ਜਾਵੇਗਾ। ਇਹ ਮੈਚ ਦੁਪਹਿਰ 3 ਵਜੇ ਛੇਹਰਟਾ ਸਥਿਤ ਸਕੂਲ ਆਫ਼ ਐਮੀਨੈਂਸ ਵਿੱਚ ਖੇਡਿਆ ਜਾਵੇਗਾ।

ਇਸ ਤੋਂ ਬਾਅਦ ਟਰਾਫੀ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ। ਇੱਥੇ ਟਰਾਫੀ ਦੇ ਸਵਾਗਤ ਮੌਕੇ ਖੇਡ ਵਿਭਾਗ ਵੱਲੋਂ ਹਾਕੀ ਦਾ ਸ਼ੋਅ ਮੈਚ ਕਰਵਾਇਆ ਜਾਵੇਗਾ। 23 ਅਕਤੂਬਰ ਨੂੰ ਸਵੇਰੇ 8 ਵਜੇ ਟਰਾਫੀ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਲਈ ਰਵਾਨਾ ਹੋਵੇਗੀ। ਇਸ ਸਬੰਧੀ ਸਬੰਧਤ ਵਿਭਾਗਾਂ ਨੂੰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਖੇਡਾਂ ਨਾਲ ਜੁੜਨ ਲਈ ਕੀਤਾ ਜਾਵੇਗਾ ਪ੍ਰੇਰਿਤ

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਟਰਾਫੀ ਟੂਰ ਦਾ ਮੁੱਖ ਉਦੇਸ਼ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ-2026 ਪ੍ਰਤੀ ਲੋਕਾਂ ਵਿੱਚ ਉਤਸ਼ਾਹ ਪੈਦਾ ਕਰਨਾ ਅਤੇ ਹਾਕੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾਵੇਗਾ। ਸ਼ੋਅ ਮੈਚ ਰਾਹੀਂ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖੇਤੀਬਾੜੀ📍 ਪੰਜਾਬ

ਖਾਦਾਂ ਦੀ ਵਿਕਰੀ ਤੇ ਕਿਸਾਨਾਂ ਦਾ ਆਰਥਿਕ ਸ਼ੋਸ਼ਣ

ਡੀ ਏ ਪੀ ਅਤੇ ਯੂਰੀਆ ਖਾਦ ਨਾਲ ਬੇਲੋੜੀਆਂ ਵਸਤਾਂ ਦੀ ਜਬਰੀ ਵਿਕਰੀ ਖੇਤੀ ਅਰਥਚਾਰੇ ਲਈ ਗੰਭੀਰ ਚੁਣੌਤੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਖਾਦ ਨਿਰਮਾਤਾਵਾਂ ਅਤੇ ਸਪਲਾਈ ਕੰਪਨੀਆਂ ਵੱਲੋਂ ਕਿਸਾਨਾਂ ਅਤੇ ਖਾਦ ਵਿਕਰੇਤਾਵਾਂ ਉੱਤੇ ਬੇਲੋੜੀਆਂ ਵਸਤਾਂ ਤੇ ਖੇਤੀ ਸਮੱਗਰੀ ਖ਼ਰੀਦਣ ਲਈ ਦਬਾਅ ਪਾਇਆ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਖਾਦਾਂ ਦੀ ਵਿਕਰੀ ਤੇ ਕਿਸਾਨਾਂ ਦਾ ਆਰਥਿਕ ਸ਼ੋਸ਼ਣ

ਡੀ ਏ ਪੀ ਅਤੇ ਯੂਰੀਆ ਖਾਦ ਨਾਲ ਬੇਲੋੜੀਆਂ ਵਸਤਾਂ ਦੀ ਜਬਰੀ ਵਿਕਰੀ ਖੇਤੀ ਅਰਥਚਾਰੇ ਲਈ ਗੰਭੀਰ ਚੁਣੌਤੀ ਹੈ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਖਾਦ ਨਿਰਮਾਤਾਵਾਂ ਅਤੇ ਸਪਲਾਈ ਕੰਪਨੀਆਂ ਵੱਲੋਂ ਕਿਸਾਨਾਂ ਅਤੇ ਖਾਦ ਵਿਕਰੇਤਾਵਾਂ ਉੱਤੇ ਬੇਲੋੜੀਆਂ ਵਸਤਾਂ ਤੇ ਖੇਤੀ ਸਮੱਗਰੀ ਖ਼ਰੀਦਣ ਲਈ ਦਬਾਅ ਪਾਇਆ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਵਿਸ਼ੇਸ਼ ਤੌਰ ’ਤੇ ਡੀ ਏ ਪੀ ਅਤੇ ਯੂਰੀਆ ਵਰਗੀਆਂ ਜ਼ਰੂਰੀ ਖਾਦਾਂ ਨਾਲ ਵਾਧੂ ਉਤਪਾਦਾਂ ਦੀ ਵਿਕਰੀ ਕਿਸਾਨਾਂ ਦੀ ਖੇਤੀ ਲਾਗਤ ਅਤੇ ਮਾਨਸਿਕ ਪ੍ਰੇਸ਼ਾਨੀ ਵਧਾਉਂਦੀ ਹੈ। ਖੇਤੀਬਾੜੀ ਵਿੱਚ ਡੀ ਏ ਪੀ, ਯੂਰੀਆ ਅਤੇ ਹੋਰ ਪੋਸ਼ਕ ਤੱਤਾਂ ਵਾਲੀਆਂ ਖਾਦਾਂ ਦੀ ਆਪਣੀ ਵਿਗਿਆਨਕ ਅਹਿਮੀਅਤ ਹੈ। ਫ਼ਸਲ ਦੀ ਕਿਸਮ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਪੋਸ਼ਕ ਤੱਤਾਂ ਦੀ ਲੋੜ ਅਨੁਸਾਰ ਇਨ੍ਹਾਂ ਦੀ ਵਰਤੋਂ ਹੁੰਦੀ ਹੈ। ਬਿਜਾਈ ਵੇਲੇ ਲੋੜੀਂਦੀ ਖਾਦ ਦੀ ਸਮੇਂ ਸਿਰ ਉਪਲਬਧਤਾ ਬਹੁਤ ਜ਼ਰੂਰੀ ਹੈ। ਇਸੇ ਮਜਬੂਰੀ ਦਾ ਫ਼ਾਇਦਾ ਉਠਾ ਕੇ ਜੇਕਰ ਕਿਸੇ ਕਿਸਾਨ ਜਾਂ ਡੀਲਰ ਨੂੰ ਹੋਰ ਉਤਪਾਦ ਖ਼ਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਇਹ ਸ਼ੋਸ਼ਣਕਾਰੀ ਵਪਾਰਕ ਪ੍ਰਥਾ ਹੈ, ਜਿਸ ਨੂੰ ਟੈਗਿੰਗ ਵੀ ਕਿਹਾ ਜਾ ਸਕਦਾ ਹੈ। ਕੰਪਨੀਆਂ ਵੱਲੋਂ ਡੀ ਏ ਪੀ ਜਾਂ ਯੂਰੀਆ ਦੀ ਉਪਲਬਧਤਾ ਨੂੰ ਲੁਕਵੇਂ ਢੰਗ ਨਾਲ ਬਾਇਓ ਖਾਦਾਂ, ਸਲਫ਼ਰ ਆਧਾਰਿਤ ਉਤਪਾਦਾਂ, ਮਿੱਟੀ ਸੁਧਾਰਕਾਂ ਜਾਂ ਹੋਰ ਖੇਤੀ ਸਮੱਗਰੀ ਦੀ ਖ਼ਰੀਦ ਨਾਲ ਜੋੜ ਦਿੱਤਾ ਜਾਂਦਾ ਹੈ। ਦਰਅਸਲ, ਕਿਸਾਨਾਂ ਨੂੰ ਇਨ੍ਹਾਂ ਦੀ ਲੋੜ ਹੀ ਨਹੀਂ ਹੁੰਦੀ।

ਕੰਪਨੀਆਂ ਵੱਲੋਂ ਥੋਕ ਵਿਕਰੇਤਾਵਾਂ ਨੂੰ ਜ਼ਰੂਰੀ ਖਾਦਾਂ ਦੇ ਨਾਲ ਹੋਰ ਸਮੱਗਰੀ ਲੈਣ ਲਈ ਦਬਾਅ ਪਾਇਆ ਜਾਂਦਾ ਹੈ। ਥੋਕ ਵਿਕਰੇਤਾ ਇਹ ਸਮੱਗਰੀ ਪ੍ਰਚੂਨ ਡੀਲਰਾਂ ਨੂੰ ਦਿੰਦੇ ਹਨ ਅਤੇ ਅੰਤ ਵਿੱਚ ਇਸ ਦਾ ਬੋਝ ਕਿਸਾਨ ਉੱਤੇ ਪੈਂਦਾ ਹੈ। ਹਰ ਖਾਦ ਡੀਲਰ ਇਸ ਵਰਤਾਰੇ ਵਿੱਚ ਆਪਣੀ ਮਰਜ਼ੀ ਨਾਲ ਸ਼ਾਮਿਲ ਨਹੀਂ ਹੁੰਦਾ ਸਗੋਂ ਕੰਪਨੀਆਂ ਦੀਆਂ ਸਪਲਾਈ ਸ਼ਰਤਾਂ ਅੱਗੇ ਡੀਲਰ ਬੇਵੱਸ ਹੋ ਜਾਂਦੇ ਹਨ। ਉਨ੍ਹਾਂ ਨੂੰ ਡਰ ਹੁੰਦਾ ਹੈ ਕਿ ਵਾਧੂ ਉਤਪਾਦ ਲੈਣ ਤੋਂ ਇਨਕਾਰ ਕਰਨ ’ਤੇ ਉਨ੍ਹਾਂ ਦੀ ਜ਼ਰੂਰੀ ਖਾਦਾਂ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ ਤੇ ਕੰਪਨੀਆਂ ਇਸੇ ਦਬਾਅ ਹੇਠ ਆਪਣਾ ਮੁਨਾਫ਼ਾ ਕਮਾਉਣ ਵਾਲਾ ਸੌਦਾ ਜਾਰੀ ਰੱਖਦੀਆਂ ਹਨ। ਇੱਥੋਂ ਤੱਕ ਕਿ ਬੇਲੋੜੇ ਸਾਮਾਨ ਦੀ ਸਪਲਾਈ ਇਨ੍ਹਾਂ ਕੰਪਨੀਆਂ ਵੱਲੋਂ ਪਹਿਲਾਂ ਹੀ ਭੇਜੀ ਜਾਂਦੀ ਹੈ ਅਤੇ ਸਾਮਾਨ ਵੇਚਣ ਦੇ ਟੀਚੇ ਦਿੱਤੇ ਜਾਂਦੇ ਹਨ। ਜਿਹੜੇ ਡੀਲਰ ਮਜਬੂਰੀਵੱਸ ਬੇਲੋੜੇ ਸਾਮਾਨ ਨੂੰ ਵੱਧ ਮਾਤਰਾ ਵਿੱਚ ਲੈਂਦੇ ਹਨ, ਉਨ੍ਹਾਂ ਨੂੰ ਜ਼ਰੂਰੀ ਖਾਦਾਂ ਦੀ ਸਪਲਾਈ ਵੱਧ ਮਿਲਦੀ ਹੈ ਅਤੇ ਜਿਹੜੇ ਡੀਲਰ ਵਾਧੂ ਸਾਮਾਨ ਨੂੰ ਖ਼ਰੀਦਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਦੀ ਸਪਲਾਈ ਰੋਕਣ ਦਾ ਦਬਾਅ ਬਣਾਇਆ ਜਾਂਦਾ ਹੈ। ਇਉਂ ਕੰਪਨੀਆਂ ਘੱਟ ਲਾਗਤ ਵਾਲੇ ਉਤਪਾਦਾਂ ਤੋਂ ਵਧੇਰੇ ਮੁਨਾਫ਼ਾ ਕਮਾਉਣ ਦੇ ਕਥਿਤ ਵਰਤਾਰੇ ਨੂੰ ਲਗਾਤਾਰ ਵਧਾ ਰਹੀਆਂ ਹਨ। ਕੁਝ ਕੰਪਨੀਆਂ ਬਾਇਓ ਖਾਦਾਂ, ਸਲਫਰ ਆਧਾਰਿਤ ਖਾਦਾਂ ਜਾਂ ਹੋਰ ਉਤਪਾਦਾਂ ਨੂੰ ਹੋਰ ਕਿਸੇ ਕੰਪਨੀ ਤੋਂ ਘੱਟ ਕੀਮਤਾਂ ’ਤੇ ਤਿਆਰ ਕਰਵਾ ਕੇ ਅੱਗੇ ਵੱਧ ਕੀਮਤਾਂ ਉੱਤੇ ਕਿਸਾਨਾਂ ਨੂੰ ਵੇਚਦੀਆਂ ਹਨ। ਖ਼ਰੀਦਣ ਲਈ ਲੁਕਵੇਂ ਢੰਗ ਨਾਲ ਦਬਾਅ ਬਣਾਉਣ ਅਤੇ ਖ਼ਰੀਦਦਾਰ ਨੂੰ ਆਪਣੀ ਲੋੜ ਅਨੁਸਾਰ ਫ਼ੈਸਲਾ ਕਰਨ ਦੀ ਆਜ਼ਾਦੀ ਨਾ ਹੋਣ ਨਾਲ ਸਮੱਸਿਆ ਹੋਰ ਗੰਭੀਰ ਬਣਦੀ ਹੈ। ਆਖ਼ਰ ਡੀਲਰ ਤੇ ਕਿਸਾਨਾਂ ਨੂੰ ਇਹ ਸਾਰਾ ਸਾਮਾਨ ਖ਼ਰੀਦਣ ਲਈ ਮਜਬੂਰ ਹੋਣਾ ਪੈਂਦਾ ਹੈ। ਜੇਕਰ ਕੋਈ ਕਿਸਾਨ ਇਹ ਵਾਧੂ ਸਾਮਾਨ ਨਹੀਂ ਖ਼ਰੀਦਦਾ ਤਾਂ ਉਸ ਨੂੰ ਲੋੜੀਂਦੀ ਖਾਦ ਡੀ ਏ ਪੀ ਜਾਂ ਯੂਰੀਆ ਦੀ ਨਿਰਧਾਰਿਤ ਕੀਮਤ ਤੋਂ ਵਧੇਰੇ ਕੀਮਤ ਅਦਾ ਕਰਨੀ ਪੈਂਦੀ ਹੈ ਭਾਵ ਖਾਦ ਬਲੈਕ ਵਿੱਚ ਦਿੱਤੀ ਜਾਂਦੀ ਹੈ।

ਬਿਜਾਈ, ਸਿੰਜਾਈ ਅਤੇ ਖਾਦ ਦੀ ਵਰਤੋਂ ਲਈ ਢੁਕਵੇਂ ਸਮੇਂ ਦੀ ਅਹਿਮੀਅਤ ਹੁੰਦੀ ਹੈ। ਜੇਕਰ ਬਿਜਾਈ ਵੇਲੇ ਖਾਦ ਨਾ ਮਿਲੇ ਤਾਂ ਪੈਦਾਵਾਰ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ ਕਿਸਾਨ ਖਾਦ ਦੀ ਖ਼ਰੀਦ ਲੰਮੇ ਸਮੇਂ ਤੱਕ ਟਾਲ ਨਹੀਂ ਸਕਦਾ। ਕਣਕ ਦੀ ਬਿਜਾਈ ਵੇਲੇ ਡੀ ਏ ਪੀ ਖਾਦ ਦੀ ਮੰਗ ਵਧਣ ਕਾਰਨ ਸਪਲਾਈ ਦੀ ਅਨਿਸ਼ਚਿਤਤਾ ਕਿਸਾਨ ਨੂੰ ਹੋਰ ਕਮਜ਼ੋਰ ਕਰ ਦਿੰਦੀ ਹੈ। ਇਸ ਤੋਂ ਇਲਾਵਾ ਬੀਜ, ਡੀਜ਼ਲ, ਮਸ਼ੀਨਰੀ, ਮਜ਼ਦੂਰੀ, ਕੀਟਨਾਸ਼ਕ, ਨਦੀਨਨਾਸ਼ਕ ਅਤੇ ਹੋਰ ਸਮੱਗਰੀ ਦੀ ਲਾਗਤ ਕਿਸਾਨਾਂ ਦੀ ਆਮਦਨ ਦਾ ਵੱਡਾ ਹਿੱਸਾ ਖਾ ਜਾਂਦੀ ਹੈ। ਅਜਿਹੇ ਹਾਲਾਤ ਵਿੱਚ ਬੇਲੋੜੇ ਉਤਪਾਦਾਂ ਦੀ ਜਬਰੀ ਖ਼ਰੀਦ ਕਿਸਾਨਾਂ ਲਈ ਵਾਧੂ ਆਰਥਿਕ ਬੋਝ ਬਣਦੀ ਹੈ। ਲੁਕਵੇਂ ਢੰਗ ਨਾਲ ਹੋ ਰਹੀ ਲੁੱਟ ਕਿਸਾਨੀ ਨੂੰ ਆਰਥਿਕ ਸੰਕਟ ਵੱਲ ਧੱਕ ਰਹੀ ਹੈ, ਜਿਸ ਦਾ ਭਵਿੱਖ ਵਿੱਚ ਕਿਸਾਨੀ ਆਰਥਿਕਤਾ ’ਤੇ ਬਹੁਤ ਹੀ ਬੁਰਾ ਪ੍ਰਭਾਵ ਪਵੇਗਾ। ਜੇਕਰ ਦੇਸ਼ ਦੇ ਰਕਬੇ ਦੇ ਹਿਸਾਬ ਨਾਲ ਇਨ੍ਹਾਂ ਬੇਲੋੜੇ ਖ਼ਰਚਿਆਂ ਨੂੰ ਜੋੜਿਆ ਜਾਵੇ ਤਾਂ ਇਹ ਰਕਮ ਅਰਬਾਂ ਵਿੱਚ ਜਾਵੇਗੀ। ਇਹ ਵਰਤਾਰਾ ਕਿਸਾਨਾਂ ਨੂੰ ਮਾਨਸਿਕ ਪ੍ਰੇਸ਼ਾਨੀ ਵੱਲ ਧੱਕ ਰਿਹਾ ਹੈ। ਇਸ ਮਾਮਲੇ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਦੀ ਭੂਮਿਕਾ ਮਹੱਤਵਪੂਰਨ ਹੈ। ਖਾਦਾਂ ਦੀ ਗੁਣਵੱਤਾ, ਸਪਲਾਈ ਅਤੇ ਵਿਕਰੀ ਨੂੰ ਨਿਯਮਿਤ ਕਰਨ ਲਈ ਪ੍ਰਬੰਧ ਮੌਜੂਦ ਹਨ। ਫਿਰ ਵੀ ਜੇਕਰ ਜਬਰੀ ਵਿਕਰੀ ਤੇ ਖ਼ਰੀਦ, ਵੱਧ ਕੀਮਤ ਵਸੂਲੀ ਜਾਂ ਸਪਲਾਈ ਦੀਆਂ ਬੇਨੇਮੀਆਂ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ ਤਾਂ ਕਾਨੂੰਨ ਦੀ ਪਾਲਣਾ ਉੱਤੇ ਸਵਾਲ ਖੜ੍ਹੇ ਹੁੰਦੇ ਹਨ। ਜੇਕਰ ਕੋਈ ਡੀਲਰ ਇਸ ਗੋਰਖਧੰਦੇ ਦੀ ਸ਼ਿਕਾਇਤ ਕਰਦਾ ਹੈ ਤਾਂ ਉਸ ਦੀ ਖਾਦਾਂ ਦੀ ਸਪਲਾਈ ਦੀ ਨਿਰੰਤਰਤਾ ਲਈ ਕੀ ਪ੍ਰਬੰਧ ਹਨ? ਬਿਨਾਂ ਸਬੂਤ ਕਿਸੇ ਨੂੰ ਦੋਸ਼ੀ ਠਹਿਰਾਉਣਾ ਠੀਕ ਨਹੀਂ ਪਰ ਮਿਲੀਭੁਗਤ ਜਾਂ ਲੁਕਵੇਂ ਢੰਗ ਨਾਲ ਕੀਤੀ ਜਾ ਰਹੀ ਜ਼ਬਰਦਸਤੀ ਦੇ ਦੋਸ਼ਾਂ ਦੀ ਆਜ਼ਾਦਾਨਾ ਅਤੇ ਪਾਰਦਰਸ਼ੀ ਜਾਂਚ ਹੋਣੀ ਜ਼ਰੂਰੀ ਹੈ। ਕੰਪਨੀਆਂ ਵੱਲੋਂ ਖਾਦ ਸਪਲਾਈ ਬੰਦ ਕਰਨ ਦੇ ਡਰੋਂ ਖਾਦ ਵੇਚਣ ਵਾਲੇ ਡੀਲਰ ਉਨ੍ਹਾਂ ਦੀ ਸਾਹਮਣੇ ਆ ਕੇ ਲਿਖਤੀ ਸ਼ਿਕਾਇਤ ਨਹੀਂ ਕਰਦੇ, ਪਰ ਅੰਦਰੋਂ ਬਹੁਤ ਦੁਖੀ ਹਨ। ਕਿਸਾਨ ਜਥੇਬੰਦੀਆਂ ਵੱਲੋਂ ਹਰ ਸਾਲ ਤੇ ਹਰ ਸੀਜ਼ਨ ਵਿੱਚ ਟੈਗਿੰਗ ਤੇ ਜ਼ਬਰਦਸਤੀਆਂ ਦੀਆਂ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ ਪਰ ਹਰ ਸਾਲ ਇਹ ਵਰਤਾਰਾ ਵਧਦਾ ਜਾ ਰਿਹਾ ਹੈ। ਇਸ ਵਰਤਾਰੇ ਵਿੱਚ ਨੀਮ-ਸਰਕਾਰੀ ਤੇ ਪ੍ਰਾਈਵੇਟ ਕੰਪਨੀਆਂ ਸ਼ਾਮਿਲ ਹਨ। ਡੀ ਏ ਪੀ ਤੇ ਯੂਰੀਆ ਨਾਲ ਵਾਧੂ ਮੈਟੀਰੀਅਲ ਪ੍ਰਾਈਵੇਟ ਖਾਦ ਡੀਲਰਾਂ ਨੂੰ ਵੇਚਿਆ ਜਾਂਦਾ ਹੈ ਅਤੇ ਸਹਿਕਾਰੀ ਸਭਾਵਾਂ ਨੂੰ ਇਹ ਜਬਰੀ ਦਿੱਤਾ ਜਾਂਦਾ ਹੈ, ਜੋ ਅੱਗੇ ਕਿਸਾਨਾਂ ਨੂੰ ਦਿੱਤਾ ਜਾਂਦਾ ਹੈ।

ਸਰਕਾਰਾਂ ਨੂੰ ਖਾਦ ਕੰਪਨੀਆਂ ਦੀਆਂ ਸਪਲਾਈ ਸ਼ਰਤਾਂ ਦੀ ਨਿਯਮਿਤ ਜਾਂਚ ਕਰਨੀ ਚਾਹੀਦੀ ਹੈ। ਕਿਸਾਨਾਂ ਅਤੇ ਡੀਲਰਾਂ ਲਈ ਆਜ਼ਾਦਾਨਾ ਅਤੇ ਗੁਪਤ ਸ਼ਿਕਾਇਤ ਪ੍ਰਣਾਲੀ ਬਣਾਈ ਜਾਵੇ ਤਾਂ ਜੋ ਉਹ ਬਿਨਾਂ ਕਿਸੇ ਡਰ ਸ਼ਿਕਾਇਤ ਕਰ ਸਕਣ। ਜੇਕਰ ਕਿਸੇ ਵੇਲੇ ਕੋਈ ਸ਼ਿਕਾਇਤ ਦਰਜ ਹੁੰਦੀ ਹੈ ਤਾਂ ਕੰਪਨੀਆਂ ਇਸ ਵਰਤਾਰੇ ਨੂੰ ਟੈਗਿੰਗ ਨਾ ਕਹਿ ਕੇ ਸੁਰਖਰੂ ਹੋ ਜਾਂਦੀਆਂ ਹਨ ਕਿਉਂਕਿ ਇਹ ਵਰਤਾਰਾ ਲੁਕਵੇਂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇੱਕ ਪਾਸੇ ਕੇਂਦਰ ਸਰਕਾਰ ਖੇਤੀ ਦੀ ਲਾਗਤ ਘਟਾਉਣ ਅਤੇ ਕਿਸਾਨਾਂ ਨੂੰ ਵਾਜਬ ਕੀਮਤਾਂ ਉੱਤੇ ਖਾਦਾਂ ਉਪਲਬਧ ਕਰਵਾਉਣ ਲਈ ਵੱਡੀ ਰਕਮ ਸਬਸਿਡੀ ਦੇ ਰੂਪ ਵਿੱਚ ਖਰਚ ਕਰਦੀ ਹੈ ਤੇ ਦੂਜੇ ਪਾਸੇ ਸਬਸਿਡੀ ਵਾਲੀਆਂ ਜ਼ਰੂਰੀ ਖਾਦਾਂ ਦੀ ਉਪਲਬਧਤਾ ਦਾ ਫ਼ਾਇਦਾ ਉਠਾ ਕੇ ਕਿਸਾਨਾਂ ਨੂੰ ਮਹਿੰਗੇ ਜਾਂ ਬੇਲੋੜੇ ਉਤਪਾਦ ਖ਼ਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ। ਵਪਾਰ ’ਤੇ ਜਾਇਜ਼ ਮੁਨਾਫ਼ਾ ਠੀਕ ਹੈ ਪਰ ਕਿਸਾਨ ਦੀ ਮਜਬੂਰੀ ਦਾ ਫ਼ਾਇਦਾ ਉਠਾ ਕੇ ਮੁਨਾਫ਼ਾ ਨਹੀਂ ਕਮਾਇਆ ਜਾਣਾ ਚਾਹੀਦਾ। ਹੁਣ ਸਰਕਾਰਾਂ ਨੂੰ ਚੁੱਪ ਤੋੜਨੀ ਪਵੇਗੀ ਕਿਉਂਕਿ ਖਾਦਾਂ ਦੀ ਸਪਲਾਈ ਨਾਲ ਬੇਲੋੜੀਆਂ ਵਸਤਾਂ ਦੀ ਕਥਿਤ ਜਬਰੀ ਵਿਕਰੀ ਨੂੰ ਕਿਸਾਨ ਜਾਂ ਸੂਬੇ ਦਾ ਮਾਮਲਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਕੇਂਦਰ ਅਤੇ ਸੂਬਾਈ ਸਰਕਾਰਾਂ ਨੂੰ ਸਪੱਸ਼ਟ ਨੀਤੀ ਅਪਣਾਉਣੀ ਚਾਹੀਦੀ ਹੈ। ਖਾਦ ਸਪਲਾਈ ਪ੍ਰਣਾਲੀ ਦੀ ਵਿਆਪਕ ਪੱਧਰ ’ਤੇ ਸਮੀਖਿਆ ਅਤੇ ਲੋੜ ਅਨੁਸਾਰ ਆਜ਼ਾਦਾਨਾ ਤੌਰ ’ਤੇ ਉੱਚ ਪੱਧਰੀ ਜਾਂਚ ਹੋਵੇ, ਜਿਸ ਵਿੱਚ ਕੰਪਨੀਆਂ, ਡੀਲਰਾਂ, ਕਿਸਾਨ ਪ੍ਰਤੀਨਿਧੀਆਂ ਅਤੇ ਸਬੰਧਿਤ ਵਿਭਾਗਾਂ ਦੇ ਪੱਖ ਸੁਣੇ ਜਾਣ। ਜੇਕਰ ਬਾਰੀਕੀ ਨਾਲ ਇਸ ਗੋਰਖਧੰਦੇ ਦੀ ਜਾਂਚ ਕੀਤੀ ਜਾਵੇ ਤਾਂ ਵੱਡੇ ਪੱਧਰ ’ਤੇ ਕਿਸਾਨਾਂ ਦੀ ਹੋ ਰਹੀ ਲੁੱਟ ਤੇ ਕੰਪਨੀਆਂ ਦੀ ਮਿਲੀਭੁਗਤ ਸਾਹਮਣੇ ਆਵੇਗੀ। ਕਿਸਾਨ ਦੀ ਖ਼ਰੀਦ ਸ਼ਕਤੀ ਕਮਜ਼ੋਰ ਹੋਣ ਦਾ ਅਸਰ ਸਿਰਫ਼ ਖੇਤੀ ਉਤਪਾਦਨ ਉੱਤੇ ਹੀ ਨਹੀਂ ਪੈਂਦਾ ਸਗੋਂ ਪੇਂਡੂ ਬਾਜ਼ਾਰਾਂ ਅਤੇ ਸਮੁੱਚੇ ਅਰਥਚਾਰੇ ਨੂੰ ਢਾਹ ਲੱਗਦੀ ਹੈ। ਅੰਨਦਾਤੇ ਦੀ ਮਜਬੂਰੀ ਨੂੰ ਮੁਨਾਫ਼ੇ ਦਾ ਸਾਧਨ ਨਾ ਬਣਾਇਆ ਜਾਵੇ। ਕਿਸਾਨ ਪਹਿਲਾਂ ਹੀ ਆਰਥਿਕ, ਕੁਦਰਤੀ ਅਤੇ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਵਿੱਚ ਇਹ ਸਿਰਫ਼ ਵਪਾਰਕ ਵਿਵਾਦ ਨਹੀਂ ਸਗੋਂ ਕਿਸਾਨ ਦੀ ਆਰਥਿਕ ਆਜ਼ਾਦੀ ਅਤੇ ਖੇਤੀ ਦੀ ਲੰਮੇ ਸਮੇਂ ਦੀ ਸਥਿਰਤਾ ਦਾ ਸਵਾਲ ਹੈ। ਉਸ ਨੂੰ ਆਪਣੀ ਜ਼ਰੂਰਤ ਅਨੁਸਾਰ ਵਾਜਬ ਕੀਮਤ ਉੱਤੇ ਬਿਨਾਂ ਦਬਾਅ ਤੋਂ ਖੇਤੀ ਸਮੱਗਰੀ ਮਿਲਣੀ ਚਾਹੀਦੀ ਹੈ।

ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਦੀ ਮਜਬੂਰੀ ਨੂੰ ਵਪਾਰਕ ਮੁਨਾਫ਼ੇ ਦਾ ਸਾਧਨ ਬਣਾਉਣ ਵਾਲੀ ਪ੍ਰਥਾ ਉੱਤੇ ਰੋਕ ਲਾਈ ਜਾਵੇ ਕਿਉਂਕਿ ਅੰਨਦਾਤੇ ਦੀ ਆਰਥਿਕ ਸੁਰੱਖਿਆ ਹੀ ਦੇਸ਼ ਦੀ ਅੰਨ ਸੁਰੱਖਿਆ ਅਤੇ ਖੁਸ਼ਹਾਲ ਭਵਿੱਖ ਦੀ ਅਸਲ ਗਾਰੰਟੀ ਹੈ।

*ਸਟੇਟ ਐਵਾਰਡੀ ਤੇ ਸਾਬਕਾ ਡਿਪਟੀ ਡਾਇਰੈਕਟਰ, ਖੇਤੀਬਾੜੀ ਵਿਭਾਗ, ਪੰਜਾਬ।

ਵਿਦੇਸ਼📍 ਪੰਜਾਬ

ਪਾਵਰ ਲਿਫਟਿੰਗ ਵਰਲਡ ਕੱਪ ਜਿੱਤ ਕੇ ਪਹੁੰਚੇ ਬਟਾਲੇ ਦੀਦਾਰ ਸਿੰਘ

ਬਟਾਲਾ: ਜੇਕਰ ਮਨ ਵਿੱਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਅਤੇ ਮਿਹਨਤ ਕਰਨ ਦਾ ਹੌਸਲਾ ਹੋਵੇ ਤਾਂ ਉਮਰ ਕਦੇ ਵੀ ਕਾਮਯਾਬੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਦੀ।
ਪਾਵਰ ਲਿਫਟਿੰਗ ਵਰਲਡ ਕੱਪ ਜਿੱਤ ਕੇ ਪਹੁੰਚੇ ਬਟਾਲੇ ਦੀਦਾਰ ਸਿੰਘ

ਬਟਾਲਾ: ਜੇਕਰ ਮਨ ਵਿੱਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਅਤੇ ਮਿਹਨਤ ਕਰਨ ਦਾ ਹੌਸਲਾ ਹੋਵੇ ਤਾਂ ਉਮਰ ਕਦੇ ਵੀ ਕਾਮਯਾਬੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਦੀ। ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ ਬਟਾਲਾ ਦੇ ਰਹਿਣ ਵਾਲੇ ਦੀਦਾਰ ਸਿੰਘ ਉਰਫ਼ ਦਾਰਾ ਸੇਖਵਾਂ ਨੇ, ਜਿਨ੍ਹਾਂ ਨੇ ਲਗਭਗ 60 ਸਾਲ ਦੀ ਉਮਰ ਵਿੱਚ ਨੇਪਾਲ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਪਾਵਰ ਲਿਫਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਬਟਾਲਾ ਵਿੱਚ ਖੁਸ਼ੀ ਦੀ ਲਹਿਰ ਹੈ। ਦੀਦਾਰ ਸਿੰਘ ਉਰਫ਼ ਦਾਰਾ ਸੇਖਵਾਂ ਨੇ ਦੱਸਿਆ ਕਿ ਨੇਪਾਲ ਵਿੱਚ 9, 10 ਅਤੇ 11 ਤਰੀਕ ਨੂੰ ਹੋਏ ਮੁਕਾਬਲਿਆਂ ਵਿੱਚ ਉਨ੍ਹਾਂ ਨੇ ਆਪਣੀ ਕੈਟਾਗਰੀ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਡੈੱਡਲਿਫਟ ਵਿੱਚ ਲਗਭਗ 90 ਤੋਂ 100 ਕਿਲੋਗ੍ਰਾਮ ਭਾਰ ਚੁੱਕਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਉਨ੍ਹਾਂ ਮੁਤਾਬਕ ਅੰਤਰਰਾਸ਼ਟਰੀ ਪੱਧਰ ’ਤੇ ਇਹ ਉਨ੍ਹਾਂ ਦਾ ਪਹਿਲਾ ਪਾਵਰ ਲਿਫਟਿੰਗ ਮੁਕਾਬਲਾ ਸੀ, ਜਿਸ ਵਿੱਚ ਸੋਨ ਤਗਮਾ ਜਿੱਤਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਖ਼ਾਸ ਤੌਰ ’ਤੇ ਰੋਹਿਤ ਸ਼ਰਮਾ ਅਤੇ ਮੋਹਿਤ ਸ਼ਰਮਾ ਵੱਲੋਂ ਮਿਲੇ ਸਹਿਯੋਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਸਰਤ ਲਈ ਸਮਾਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਨੇਪਾਲ ਤੋਂ ਜਿੱਤਿਆ ਗਿਆ ਇਹ ਸੋਨ ਤਗਮਾ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਦਾ ਨਤੀਜਾ ਹੈ ਅਤੇ ਬਟਾਲਾ ਲਈ ਮਾਣ ਵਾਲੀ ਪ੍ਰਾਪਤੀ ਹੈ। ਦੀਦਾਰ ਸਿੰਘ ਉਰਫ ਦਾਰਾ ਸੇਖਵਾਂ ਦੀ ਇਸ ਪ੍ਰਾਪਤੀ ’ਤੇ ਈਕੋ ਗਲੋਬਲ ਕੰਪਨੀ ਦੇ ਸੀਈਓ ਰੋਹਿ ਸ਼ਰਮਾ ਵਲੋਂ ਉਨ੍ਹਾਂ ਨੂੰ 51 ਹਜ਼ਾਰ ਰੁਪਏ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਉਨ੍ਹਾਂ ਨੂੰ 21 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਵਿਦੇਸ਼📍 ਪੰਜਾਬ

ਪੈਟਰੋਲ ਪੁਆ ਕੇ ਬਿਨਾਂ ਭੁਗਤਾਨ ਕੀਤੇ ਤੁਰ ਗਏ ਪ੍ਰੀਮੀਅਰ ਬੈਨ ਕੈਰੋਲ, ਅਗਲੇ ਦਿਨ ਸੂਚਨਾ ਮਿਲਣ ’ਤੇ ਚੁਕਾਇਆ ਬਿੱਲ

ਇਹ ਘਟਨਾ ਸੋਮਵਾਰ ਦੀ ਰਾਤ ਵਾਪਰੀ ਜਦੋਂ ਕੈਰੋਲ ਆਪਣੇ ਨਿੱਜੀ ਕੰਮਾਂ ਲਈ ਨਿਕਲੇ ਹੋਏ ਸਨ। ਸਰਕਾਰੀ ਡਰਾਈਵਰ ਵਾਲੀ ਗੱਡੀ ਦੀ ਬਜਾਏ ਉਹ ਆਪਣੀ ਨਿੱਜੀ ਕਾਰ ਖ਼ੁਦ ਚਲਾ ਰਹੇ ਸਨ।
ਪੈਟਰੋਲ ਪੁਆ ਕੇ ਬਿਨਾਂ ਭੁਗਤਾਨ ਕੀਤੇ ਤੁਰ ਗਏ ਪ੍ਰੀਮੀਅਰ ਬੈਨ ਕੈਰੋਲ, ਅਗਲੇ ਦਿਨ ਸੂਚਨਾ ਮਿਲਣ ’ਤੇ ਚੁਕਾਇਆ ਬਿੱਲ

ਇਹ ਘਟਨਾ ਸੋਮਵਾਰ ਦੀ ਰਾਤ ਵਾਪਰੀ ਜਦੋਂ ਕੈਰੋਲ ਆਪਣੇ ਨਿੱਜੀ ਕੰਮਾਂ ਲਈ ਨਿਕਲੇ ਹੋਏ ਸਨ। ਸਰਕਾਰੀ ਡਰਾਈਵਰ ਵਾਲੀ ਗੱਡੀ ਦੀ ਬਜਾਏ ਉਹ ਆਪਣੀ ਨਿੱਜੀ ਕਾਰ ਖ਼ੁਦ ਚਲਾ ਰਹੇ ਸਨ। ਉਨ੍ਹਾਂ ਮੁਤਾਬਕ ਉਹ ਆਪਣੀ ਧੀ ਦੀ ਸਹੇਲੀ ਦਾ ਪੈਂਸਿਲ ਕੇਸ ਵਾਪਸ ਕਰਨ ਅਤੇ ਪੈਟਰੋਲ ਭਰਵਾਉਣ ਨਿਕਲੇ ਸਨ ਪਰ ਪੈਟਰੋਲ ਭਰਨ ਮਗਰੋਂ ਭੁਗਤਾਨ ਕਰਨਾ ਚੇਤੇ ਵਿੱਚੋਂ ਨਿਕਲ ਗਿਆ।

ਮੈਲਬੌਰਨ, ਖੁਸ਼ਪ੍ਰੀਤ ਸਿੰਘ ਸੁਨਾਮ। ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਦੇ ਪ੍ਰੀਮੀਅਰ (ਮੁੱਖ ਮੰਤਰੀ) ਬੈਨ ਕੈਰੋਲ ਦਾ ਪੈਟਰੋਲ ਦਾ ਬਿੱਲ ਅਦਾ ਕੀਤੇ ਬਿਨਾਂ ਪੈਟਰੋਲ ਪੰਪ ਤੋਂ ਚਲੇ ਜਾਣ ਦਾ ਮਾਮਲਾ ਸੁਰਖ਼ੀਆਂ ਵਿੱਚ ਆ ਗਿਆ ਹੈ। ਕੈਰੋਲ ਨੇ ਇਸ ਨੂੰ ਅਣਜਾਣੇ ਵਿੱਚ ਹੋਈ ਭੁੱਲ ਦੱਸਦਿਆਂ ਕਿਹਾ ਕਿ ਅਗਲੇ ਦਿਨ ਜਾਣਕਾਰੀ ਮਿਲਣ ’ਤੇ ਉਨ੍ਹਾਂ ਤੁਰੰਤ ਬਕਾਇਆ ਭੁਗਤਾਨ ਕਰ ਦਿੱਤਾ।

ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ ਪੁਲਿਸ ਵੱਲੋਂ ਸੰਸਦੀ ਸੇਵਾਵਾਂ ਵਿਭਾਗ ਨਾਲ ਸੰਪਰਕ ਕੀਤੇ ਜਾਣ ਮਗਰੋਂ ਕੈਰੋਲ ਨੂੰ ਭੁਗਤਾਨ ਰਹਿ ਜਾਣ ਬਾਰੇ ਸੂਚਿਤ ਕੀਤਾ ਗਿਆ। ਕੈਰੋਲ ਨੇ ਦੱਸਿਆ ਕਿ ਜਾਣਕਾਰੀ ਮਿਲਦਿਆਂ ਹੀ ਉਨ੍ਹਾਂ ਬਿੱਲ ਅਦਾ ਕਰ ਦਿੱਤਾ। ਉਨ੍ਹਾਂ ਸਮਝਦਾਰੀ ਦਿਖਾਉਣ ਲਈ ਪੈਟਰੋਲ ਪੰਪ ਦੇ ਸਟਾਫ਼ ਦਾ ਧੰਨਵਾਦ ਵੀ ਕੀਤਾ।

ਘਟਨਾ ਬਾਰੇ ਆਪਣਾ ਪੱਖ ਰੱਖਦਿਆਂ ਕੈਰੋਲ ਨੇ ਕਿਹਾ ਕਿ ਸਿਆਸਤਦਾਨ ਵੀ ਇਨਸਾਨ ਹਨ ਅਤੇ ਪ੍ਰੀਮੀਅਰਾਂ ਤੋਂ ਵੀ ਗਲਤੀਆਂ ਹੋ ਸਕਦੀਆਂ ਹਨ। ਇਹ ਤਸਵੀਰ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਨਜ਼ਰ ਆਉਂਦੇ ਵੀਆਈਪੀ ਸੱਭਿਆਚਾਰ ਬਾਰੇ ਵੀ ਸੋਚਣ ਲਈ ਮਜਬੂਰ ਕਰਦੀ ਹੈ। ਜਿੱਥੇ ਛੋਟੇ ਤੋ ਲੈ ਕੇ ਵੱਡੇ ਆਗੂ ਹਰ ਵੇਲੇ ਵੱਡੇ-ਵੱਡੇ ਕਾਫਲਿਆਂ ’ਚ ਘੁੰਮਦੇ ਆਮ ਦੇਖੇ ਜਾਂਦੇ ਹਨ, ਉੱਥੇ ਇੱਕ ਸੂਬੇ ਦੇ ਪ੍ਰੀਮੀਅਰ ਦਾ ਖ਼ੁਦ ਕਾਰ ਚਲਾ ਕੇ ਘਰੇਲੂ ਕੰਮ ਨਿਪਟਾਉਣਾ ਧਿਆਨ ਖਿੱਚਦਾ ਹੈ।

ਉੱਧਰ, ਚੋਣਾਂ ਦੇ ਮੌਸਮ ਵਿੱਚ ਲਿਬਰਲ ਪਾਰਟੀ ਨੇ ਇਸ ਘਟਨਾ ਨੂੰ ਸਿਆਸੀ ਨਿਸ਼ਾਨੇਬਾਜ਼ੀ ਦਾ ਮੌਕਾ ਬਣਾ ਲਿਆ ਹੈ। ਪਾਰਟੀ ਨੇ ਕੈਰੋਲ ’ਤੇ ਵਿਅੰਗ ਕਰਦੇ ਇਸ਼ਤਿਹਾਰ ਪੈਟਰੋਲ ਸਟੇਸ਼ਨਾਂ ’ਤੇ ਜਾਰੀ ਕੀਤੇ ਹਨ। ਭਾਵੇਂ ਪੈਟਰੋਲ ਦਾ ਬਿੱਲ ਤਾਂ ਦੇ ਦਿੱਤਾ ਗਿਆ ਪਰ ਇਸ ਤੋਂ ਛਿੜੀ ਸਿਆਸੀ ਚਰਚਾ ਅਜੇ ਵੀ ਜਾਰੀ ਹੈ।

ਵਿਦੇਸ਼📍 ਪੰਜਾਬ

ਵਿਵਾਦਤ ਬਿਆਨ ਤੋਂ ਬਾਅਦ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਵੱਲੋਂ ਨੋਟਿਸ

15 ਕਿੱਲੋ ਹੈਰੋਇਨ ਕੇਸ ’ਚ ਨਵਾਂ ਮੋੜ! ਸਿਪਾਹੀ ਤੋਂ ਬਾਅਦ ਸਾਬਕਾ ‘ਆਪ’ ਸਰਪੰਚ ਸਮੇਤ ਤਿੰਨ ਹੋਰ ਗ੍ਰਿਫ਼ਤਾਰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਦਿੱਤੇ ਗਏ ਇੱਕ ਕਥਿਤ ਵਿਵਾਦਿਤ ਬਿਆਨ ‘ਤੇ ਸੂ-ਮੋਟੋ (ਖ਼ੁਦ ਨੋਟਿਸ) ਨੋਟਿਸ ਲਿਆ ਹੈ।
ਵਿਵਾਦਤ ਬਿਆਨ ਤੋਂ ਬਾਅਦ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀਆਂ ਵਧੀਆਂ ਮੁਸ਼ਕਲਾਂ, ਮਹਿਲਾ ਕਮਿਸ਼ਨ ਵੱਲੋਂ ਨੋਟਿਸ

15 ਕਿੱਲੋ ਹੈਰੋਇਨ ਕੇਸ ’ਚ ਨਵਾਂ ਮੋੜ! ਸਿਪਾਹੀ ਤੋਂ ਬਾਅਦ ਸਾਬਕਾ ‘ਆਪ’ ਸਰਪੰਚ ਸਮੇਤ ਤਿੰਨ ਹੋਰ ਗ੍ਰਿਫ਼ਤਾਰ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਦਿੱਤੇ ਗਏ ਇੱਕ ਕਥਿਤ ਵਿਵਾਦਿਤ ਬਿਆਨ ‘ਤੇ ਸੂ-ਮੋਟੋ (ਖ਼ੁਦ ਨੋਟਿਸ) ਨੋਟਿਸ ਲਿਆ ਹੈ।

ਮਲੂਕਾ ਨੇ ਇੱਕ ਨਿੱਜੀ ਨਿਊਜ਼ ਚੈਨਲ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਇਕ ਵਿਵਾਦਿਤ ਬਿਆਨ ਦਿੱਤਾ ਸੀ। ਸੂਬਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸੰਮਨ ਸਾਂਝਾ ਕੀਤਾ।

ਸੰਮਨ ਵਿੱਚ ਲਿਖਿਆ ਹੈ, “ਕਮਿਸ਼ਨ ਨੂੰ ਇੱਕ ਵੀਡੀਓ ਬਾਰੇ ਜਾਣਕਾਰੀ ਮਿਲੀ ਹੈ ਜਿਸ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਔਰਤਾਂ ਪ੍ਰਤੀ ਇਤਰਾਜ਼ਯੋਗ, ਅਪਮਾਨਜਨਕ ਅਤੇ ਅਣਉਚਿਤ ਭਾਸ਼ਾ ਦੀ ਵਰਤੋਂ ਕੀਤੀ ਹੈ। ਵੀਡੀਓ ਵਿੱਚ ਵਰਤੀ ਗਈ ਅਜਿਹੀ ਭਾਸ਼ਾ ਔਰਤਾਂ ਦੇ ਸਨਮਾਨ ਅਤੇ ਸਮਾਜਿਕ ਸਥਿਤੀ ਨੂੰ ਠੇਸ ਪਹੁੰਚਾਉਣ ਵਾਲੀ ਹੈ। ਅਜਿਹੀ ਭਾਸ਼ਾ ਨਾ ਸਿਰਫ਼ ਔਰਤਾਂ ਪ੍ਰਤੀ ਅਪਮਾਨਜਨਕ ਰਵੱਈਏ ਨੂੰ ਉਤਸ਼ਾਹਿਤ ਕਰ ਸਕਦੀ ਹੈ ਬਲਕਿ ਸਮਾਜ ਵਿੱਚ ਔਰਤਾਂ ਪ੍ਰਤੀ ਸਤਿਕਾਰ ਅਤੇ ਬਰਾਬਰੀ ਦੀ ਭਾਵਨਾ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ।”

ਡੀਜੀਪੀ ਨੂੰ ਸੰਬੋਧਿਤ ਪੱਤਰ ਵਿੱਚ ਅੱਗੇ ਲਿਖਿਆ ਹੈ ਕਿ “ਇਸ ਲਈ, ਔਰਤਾਂ ਦੇ ਸਨਮਾਨ ਦੀ ਰਾਖੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਕਮਿਸ਼ਨ ਨੇ ‘ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001’ ਤਹਿਤ ਸੂ-ਮੋਟੋ ਨੋਟਿਸ ਲੈਂਦੇ ਹੋਏ, ਪ੍ਰਾਪਤ ਵੀਡੀਓ ਤੁਹਾਨੂੰ ਭੇਜ ਕੇ ਲਿਖਿਆ ਹੈ ਕਿ ਇਸ ਵੀਡੀਓ ਦੇ ਸਬੰਧ ਵਿੱਚ ਸੁਪਰਡੈਂਟ ਆਫ਼ ਪੁਲੀਸ (ਐੱਸ.ਪੀ.) ਰੈਂਕ ਦੇ ਅਧਿਕਾਰੀ ਤੋਂ ਮਾਮਲੇ ਦੀ ਜਾਂਚ/ਪੜਤਾਲ ਕਰਵਾਈ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ 23.10.2026 ਤੱਕ ਕਮਿਸ਼ਨ ਦੀ ਈਮੇਲ ਰਾਹੀਂ ਭੇਜੀ ਜਾਵੇ।”

ਸੰਮਨ ਵਿੱਚ ਲਿਖਿਆ ਹੈ ਕਿ ਕਮਿਸ਼ਨ ਨੇ ਸਬੰਧਤ ਅਧਿਕਾਰੀ ਨੂੰ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਸਥਿਤੀ ਰਿਪੋਰਟ ਸੌਂਪਣ ਅਤੇ 23 ਅਕਤੂਬਰ ਨੂੰ ਸਵੇਰੇ 11 ਵਜੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਕਮਿਸ਼ਨ ਅੱਗੇ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਵਿਦੇਸ਼📍 ਪੰਜਾਬ

ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮਾਨਸਾ ਦੇ ਡੀਐੱਸਪੀ ਅਤੇ ਡਰੱਗ ਇੰਸਪੈਕਟਰ ਮੁਅੱਤਲ

15 ਕਿੱਲੋ ਹੈਰੋਇਨ ਕੇਸ ’ਚ ਨਵਾਂ ਮੋੜ! ਸਿਪਾਹੀ ਤੋਂ ਬਾਅਦ ਸਾਬਕਾ ‘ਆਪ’ ਸਰਪੰਚ ਸਮੇਤ ਤਿੰਨ ਹੋਰ ਗ੍ਰਿਫ਼ਤਾਰ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਸਸਪੈਂਡ ਕਰ ਦਿੱਤੇ ਗਏ ਹਨ।
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮਾਨਸਾ ਦੇ ਡੀਐੱਸਪੀ ਅਤੇ ਡਰੱਗ ਇੰਸਪੈਕਟਰ ਮੁਅੱਤਲ

15 ਕਿੱਲੋ ਹੈਰੋਇਨ ਕੇਸ ’ਚ ਨਵਾਂ ਮੋੜ! ਸਿਪਾਹੀ ਤੋਂ ਬਾਅਦ ਸਾਬਕਾ ‘ਆਪ’ ਸਰਪੰਚ ਸਮੇਤ ਤਿੰਨ ਹੋਰ ਗ੍ਰਿਫ਼ਤਾਰ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਸਸਪੈਂਡ ਕਰ ਦਿੱਤੇ ਗਏ ਹਨ। ਇਸ ਦੀ ਪੁਸ਼ਟੀ ਡੀਆਈਜੀ ਹਰਜੀਤ ਸਿੰਘ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।

ਗੌਰਤਲਬ ਹੈ ਕਿ ਪਰਵਿੰਦਰ ਝੌਟਾ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਪਨੀਤ ਰਿਆਤ, ਕੰਵਲਪ੍ਰੀਤ ਬਰਾੜ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਦਰਮਿਆਨ ਅੱਜ ਸ਼ਾਮ ਇੱਥੇ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ ਹੈ।

ਝੋਟਾ ਦੇ ਪਿਤਾ ਭੀਮ ਸਿੰਘ ਦਾ ਦੋਸ਼ ਹੈ ਕਿ ਪਰਵਿੰਦਰ ਝੋਟਾ ਨੇ 13 ਅਕਤੂਬਰ ਨੂੰ ਇੱਕ ਬਜ਼ੁਰਗ ਵਿਅਕਤੀ, ਜਿਸ ਨੇ ਕਥਿਤ ਤੌਰ ‘ਤੇ ਉੱਥੋਂ ਨਸ਼ੀਲੀਆਂ ਦਵਾਈਆਂ ਖਰੀਦੀਆਂ ਸਨ, ਨਾਲ ਕੈਮਿਸਟ ਦੀ ਦੁਕਾਨ ‘ਤੇ ਜਾਣ ਤੋਂ ਪਹਿਲਾਂ ਡੀਐੱਸਪੀ ਨਾਲ ਗੱਲ ਕੀਤੀ ਸੀ। ਭੀਮ ਨੇ ਇਹ ਵੀ ਦਾਅਵਾ ਕੀਤਾ ਕਿ ਘਟਨਾ ਦੇ ਸਮੇਂ ਝੋਟਾ ਦੁਆਰਾ ਰਿਕਾਰਡ ਕੀਤੇ ਗਏ ਫੇਸਬੁੱਕ ਲਾਈਵ ਵੀਡੀਓ ਵਿੱਚ ਡੀਐੱਸਪੀ ਦਾ ਜ਼ਿਕਰ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਕਤਲ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਖ਼ਿਲਾਫ਼ ਪਿਛਲੇ ਸਮੇਂ ‘ਚ ਨਸ਼ਿਆਂ ਦਾ ਲਾਇਸੈਂਸ ਮੁਅੱਤਲ ਕਰਨ ਦੇ ਬਾਵਜੂਦ ਰੱਦ ਨਾ ਕਰਨ ਬੱਦਲੇ ਕਾਰਵਾਈ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ 15 ਅਕਤੂਬਰ ਨੂੰ ਭੀੜ ਵੱਲੋਂ ਮੈਡੀਕਲ ਸਟੋਰ ਨੂੰ ਢਾਹ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਡਰੱਗ ਲਾਇਸੈਂਸ ਵੀ ਰੱਦ ਕਰ ਦਿੱਤਾ ਗਿਆ ਸੀ।

ਵਿਦੇਸ਼📍 ਪੰਜਾਬ

ਜੰਗ ਰੋਕਣ ਲਈ ਤਿਆਰ ਜ਼ੇਲੈਂਸਕੀ, ਕਿਹਾ- ਯੂਕਰੇਨ ਦਾ 75 ਫ਼ੀਸਦੀ ਇਲਾਕਾ ਤਾਂ ਰਹਿਣ ਦਿਓ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜ਼ੇਲੈਂਸਕੀ ਨੇ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਮੌਜੂਦਾ ਫਰੰਟਲਾਈਨ ਨੂੰ ਜਿਉਂ ਦਾ ਤਿਉਂ ਰੱਖਣ ਦੀ ਇੱਛਾ ਜਤਾਈ ਹੈ।
ਜੰਗ ਰੋਕਣ ਲਈ ਤਿਆਰ ਜ਼ੇਲੈਂਸਕੀ, ਕਿਹਾ- ਯੂਕਰੇਨ ਦਾ 75 ਫ਼ੀਸਦੀ ਇਲਾਕਾ ਤਾਂ ਰਹਿਣ ਦਿਓ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜ਼ੇਲੈਂਸਕੀ ਨੇ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਮੌਜੂਦਾ ਫਰੰਟਲਾਈਨ ਨੂੰ ਜਿਉਂ ਦਾ ਤਿਉਂ ਰੱਖਣ ਦੀ ਇੱਛਾ ਜਤਾਈ ਹੈ। ਉਨ੍ਹਾਂ ਨੇ ਇਸ ਨੂੰ ਸੀਜ਼ਫਾਇਰ ਯਾਨੀ ਜੰਗਬੰਦੀ ਕਰਾਰ ਦਿੱਤਾ ਹੈ।

ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜ਼ੇਲੈਂਸਕੀ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਉਹ ਰੂਸ-ਯੂਕਰੇਨ ਜੰਗ ਖ਼ਤਮ ਕਰਨਾ ਚਾਹੁੰਦੇ ਹਨ ਅਤੇ ਇਸ ਲਈ ਮੌਜੂਦਾ ਫਰੰਟਲਾਈਨ ਨੂੰ ਬਰਕਰਾਰ ਰੱਖਣ ਲਈ ਤਿਆਰ ਹਨ। ਇਸ ਦਾ ਮਤਲਬ ਹੈ ਕਿ ਰੂਸ ਨੇ ਯੂਕਰੇਨ ਦੇ ਜਿੰਨੇ ਇਲਾਕੇ ‘ਤੇ ਕਬਜ਼ਾ ਕੀਤਾ ਹੋਇਆ ਹੈ, ਜੰਗਬੰਦੀ ਦੌਰਾਨ ਮੌਜੂਦਾ ਸਥਿਤੀ ਨੂੰ ਕਾਇਮ ਰੱਖਿਆ ਜਾ ਸਕਦਾ ਹੈ। ਹਾਲਾਂਕਿ, ਰੂਸ ਇੱਕ ਵੱਡੀ ਰਣਨੀਤੀ ਤਹਿਤ ਯੂਕਰੇਨ ‘ਤੇ ਹਮਲੇ ਕਰਨ ਦੀ ਤਿਆਰੀ ਵਿੱਚ ਜੁਟਿਆ ਹੋਇਆ ਹੈ।

ਫੌਕਸ ਨਿਊਜ਼ ਨੂੰ ਦਿੱਤੇ ਇੰਟਰਵਿਊ ਦੌਰਾਨ ਜਦੋਂ ਜ਼ੇਲੈਂਸਕੀ ਤੋਂ ਪੁੱਛਿਆ ਗਿਆ ਕਿ ਕੀ ਉਹ ਅਜਿਹੇ ਸ਼ਾਂਤੀ ਸਮਝੌਤੇ ਨੂੰ ਸਵੀਕਾਰ ਕਰਨਗੇ, ਜਿਸ ਤਹਿਤ ਮੌਜੂਦਾ ਸਥਿਤੀ ਨੂੰ ਜਿਉਂ ਦਾ ਤਿਉਂ ਰੱਖਿਆ ਜਾਵੇ ਅਤੇ ਯੂਕਰੇਨ ਕੋਲ ਉਸ ਦਾ 75 ਫ਼ੀਸਦੀ ਜਾਂ ਇਸ ਤੋਂ ਵੱਧ ਇਲਾਕਾ ਬਣਿਆ ਰਹੇ, ਤਾਂ ਉਨ੍ਹਾਂ ਨੇ ਹਾਂ ਵਿੱਚ ਜਵਾਬ ਦਿੱਤਾ।

ਜ਼ੇਲੈਂਸਕੀ ਨੇ ਕਿਹਾ ਕਿ ਫਿਲਹਾਲ ਸਥਿਤੀ ਨੂੰ ਜਿਉਂ ਦਾ ਤਿਉਂ ਰੱਖਣ ਦੀ ਲੋੜ ਹੈ ਅਤੇ ਉਨ੍ਹਾਂ ਮੁਤਾਬਕ ਜੰਗ ਖ਼ਤਮ ਕਰਨ ਦਾ ਇਹੀ ਅਸਲ ਰਸਤਾ ਹੈ। ਉਨ੍ਹਾਂ ਕਿਹਾ, ਅਸੀਂ ਇਸ ਨੂੰ ਸੀਜ਼ਫਾਇਰ ਕਹਿੰਦੇ ਹਾਂ।

ਜ਼ੇਲੈਂਸਕੀ ਨੇ ਉਮੀਦ ਜਤਾਈ ਸੀ ਕਿ ਰੂਸ ਵਿੱਚ ਅਮਰੀਕੀ ਦੂਤ ਸਟੀਵ ਵਿਟਕੌਫ ਨਾਲ ਹੋਣ ਵਾਲੀ ਮੀਟਿੰਗ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਨੇ ਕੀਵ, ਵਾਸ਼ਿੰਗਟਨ ਅਤੇ ਮਾਸਕੋ ਦੇ ਆਗੂਆਂ ਵਿਚਾਲੇ ਗੱਲਬਾਤ ਦਾ ਵੀ ਸਮਰਥਨ ਕੀਤਾ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਵਿਟਕੌਫ ਨਾਲ ਹੋਈ ਗੱਲਬਾਤ ਸਾਰਥਕ ਰਹੀ ਅਤੇ ਯੂਕਰੇਨ ਕੂਟਨੀਤਕ ਹੱਲ ਲਈ ਤਿਆਰ ਹੈ।

ਦੂਜੇ ਪਾਸੇ, ਰੂਸ ਯੂਕਰੇਨ ਨਾਲ ਲੰਬੀ ਜੰਗ ਦੀ ਤਿਆਰੀ ਕਰ ਰਿਹਾ ਹੈ। ਰਿਪੋਰਟਾਂ ਮੁਤਾਬਕ, ਰੂਸ ਨੇ ਯੂਕਰੇਨ ‘ਤੇ ਹਮਲਿਆਂ ਲਈ 700 ਬੈਲਿਸਟਿਕ ਮਿਜ਼ਾਈਲਾਂ ਅਤੇ 6,000 ਤੋਂ ਵੱਧ ਅਟੈਕ ਡਰੋਨ ਜਮ੍ਹਾਂ ਕੀਤੇ ਹਨ। ਮਾਸਕੋ ਹਰ ਮਹੀਨੇ ਲਗਭਗ 10,000 ਡਰੋਨ ਤਿਆਰ ਕਰ ਰਿਹਾ ਹੈ ਅਤੇ ਆਪਣੇ ਹਥਿਆਰਾਂ ਦੇ ਭੰਡਾਰ ਨੂੰ ਲਗਾਤਾਰ ਵਧਾ ਰਿਹਾ ਹੈ, ਤਾਂ ਜੋ ਯੂਕਰੇਨ ਦੀ ਹਵਾਈ ਰੱਖਿਆ ਪ੍ਰਣਾਲੀ ਨੂੰ ਮਾਤ ਦਿੱਤੀ ਜਾ ਸਕੇ।

ਪਿਛਲੇ 24 ਤੋਂ 48 ਘੰਟਿਆਂ ਦੌਰਾਨ ਯੂਕਰੇਨ ਦੇ ਦਨੀਪ੍ਰੋਪੇਤ੍ਰੋਵਸਕ ਖੇਤਰ ਵਿੱਚ ਰੂਸ ਦੇ ਲਗਾਤਾਰ ਭਿਆਨਕ ਹਵਾਈ ਹਮਲੇ ਜਾਰੀ ਰਹੇ। ਇਨ੍ਹਾਂ ਹਮਲਿਆਂ ਕਾਰਨ ਕਈ ਇਲਾਕਿਆਂ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਜਾਨ-ਮਾਲ ਦਾ ਨੁਕਸਾਨ ਹੋਇਆ। ਇਸ ਤੋਂ ਪਹਿਲਾਂ ਵੀ ਰੂਸ ਨੇ ਗਾਈਡਡ ਹਵਾਈ ਬੰਬਾਂ ਨਾਲ ਹਮਲੇ ਕੀਤੇ ਸਨ, ਜਿਨ੍ਹਾਂ ਵਿੱਚ ਘਰਾਂ ਨੂੰ ਨੁਕਸਾਨ ਪਹੁੰਚਿਆ ਸੀ।

ਰੂਸੀ ਡਰੋਨ ਅਤੇ ਮਿਜ਼ਾਈਲ ਹਮਲਿਆਂ ਨੇ ਡੁਬਨੋ ਵਿੱਚ ਐਪੀਸੈਂਟਰ ਸ਼ਾਪਿੰਗ ਸੈਂਟਰ ਨੂੰ ਵੀ ਨਿਸ਼ਾਨਾ ਬਣਾਇਆ। ਹਮਲੇ ਕਾਰਨ ਇਹ ਇਮਾਰਤ ਪੂਰੀ ਤਰ੍ਹਾਂ ਤਬਾਹ ਹੋ ਗਈ ਅਤੇ ਉੱਥੇ ਭਿਆਨਕ ਅੱਗ ਲੱਗ ਗਈ। ਰੂਸ ਦੇ ਰੱਖਿਆ ਮੰਤਰਾਲੇ ਨੇ ਦਾਅਵਾ ਕੀਤਾ ਕਿ ਉਸ ਨੇ ਡੁਬਨੋ ਵਿੱਚ ਯੂਕਰੇਨ ਦੇ ਇੱਕ ਲੌਜਿਸਟਿਕਸ ਸੈਂਟਰ ਨੂੰ ਨਿਸ਼ਾਨਾ ਬਣਾਇਆ ਸੀ।

ਯੂਕਰੇਨ ਦੀ ਫ਼ੌਜ ਨੇ ਰੂਸ ਦੇ ਕਬਜ਼ੇ ਵਾਲੇ ਡੋਨੇਤਸਕ ਵਿੱਚ ਐਨਰਜੀ ਸਹੂਲਤਾਂ ‘ਤੇ ਹਮਲਾ ਕੀਤਾ। ਦੂਜੇ ਪਾਸੇ, ਹਾਲ ਹੀ ਵਿੱਚ ਰੂਸੀ ਹਮਲਿਆਂ ਕਾਰਨ ਯੂਕਰੇਨ ਦੀਆਂ ਲਗਭਗ 15 ਐਨਰਜੀ ਸਹੂਲਤਾਂ ਤਬਾਹ ਹੋ ਗਈਆਂ। ਇਨ੍ਹਾਂ ਕੇਂਦਰਾਂ ਰਾਹੀਂ ਯੂਕਰੇਨ ਦੇ ਵੱਖ-ਵੱਖ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਕੀਤੀ ਜਾਂਦੀ ਸੀ।

ਇਸ ਦੌਰਾਨ ਯੂਕਰੇਨ ਵੀ ਰੂਸ ‘ਤੇ ਹਮਲੇ ਕਰ ਰਿਹਾ ਹੈ। ਯੂਕਰੇਨ ਨੇ ਰੂਸ ਦੇ ਤਾਮਬੋਵ ਵਿੱਚ ਨਿਕੋਲਸਕੋਏ ਤੇਲ ਪੰਪਿੰਗ ਸਟੇਸ਼ਨ ‘ਤੇ ਡਰੋਨ ਹਮਲਾ ਕੀਤਾ। ਇਸ ਸਟੇਸ਼ਨ ‘ਤੇ ਕਈ ਘੰਟਿਆਂ ਤੱਕ ਡਰੋਨ ਹਮਲੇ ਹੁੰਦੇ ਰਹੇ। ਇਹ ਸਟੇਸ਼ਨ ਰੂਸ ਦੀ ਮੁੱਖ ਤੇਲ ਪਾਈਪਲਾਈਨ ਪ੍ਰਣਾਲੀ ਦਾ ਹਿੱਸਾ ਹੈ ਅਤੇ ਇੱਥੋਂ ਤੇਲ ਤੇ ਹਲਕੇ ਪੈਟਰੋਲੀਅਮ ਉਤਪਾਦਾਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ।

ਵਿਦੇਸ਼📍 ਪੰਜਾਬ

ਸਾਊਦੀ ਅਰਬ ਤੋਂ ਵੱਡੀ ਖ਼ਬਰ : ਦੰਮਾਮ ਏਅਰਪੋਰਟ 'ਤੇ ਖ਼ੌਫ਼ਨਾਕ ਹਮਲਾ, ਇੱਕ ਭਾਰਤੀ ਦੀ ਮੌਤ ਤੇ ਕਈ ਜ਼ਖ਼ਮੀ

'ਐਕਸ' 'ਤੇ ਇੱਕ ਪੋਸਟ ਵਿੱਚ ਰਿਆਦ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ, "ਸਊਦੀ ਅਧਿਕਾਰੀਆਂ ਨੇ ਸਾਨੂੰ ਸੂਚਿਤ ਕੀਤਾ ਹੈ ਕਿ ਬੀਤੀ ਰਾਤ ਦੰਮਾਮ ਹਵਾਈ ਅੱਡੇ 'ਤੇ ਹੋਏ ਹਮਲੇ ਵਿੱਚ ਮਾਰੇ ਗਏ ਦੋ ਵਿਅਕਤੀਆਂ ਵਿੱਚ ਇੱਕ ਭਾਰਤੀ ਨਾਗਰਿਕ ਸ਼ਾਮਲ ਸੀ ਅਤੇ ਦੋ ਹੋਰ ਭਾਰਤੀ ਨਾਗਰਿਕ ਜ਼ਖ਼ਮੀ ਹੋਏ ਹਨ।
ਸਾਊਦੀ ਅਰਬ ਤੋਂ ਵੱਡੀ ਖ਼ਬਰ : ਦੰਮਾਮ ਏਅਰਪੋਰਟ 'ਤੇ ਖ਼ੌਫ਼ਨਾਕ ਹਮਲਾ, ਇੱਕ ਭਾਰਤੀ ਦੀ ਮੌਤ ਤੇ ਕਈ ਜ਼ਖ਼ਮੀ

'ਐਕਸ' 'ਤੇ ਇੱਕ ਪੋਸਟ ਵਿੱਚ ਰਿਆਦ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ, "ਸਊਦੀ ਅਧਿਕਾਰੀਆਂ ਨੇ ਸਾਨੂੰ ਸੂਚਿਤ ਕੀਤਾ ਹੈ ਕਿ ਬੀਤੀ ਰਾਤ ਦੰਮਾਮ ਹਵਾਈ ਅੱਡੇ 'ਤੇ ਹੋਏ ਹਮਲੇ ਵਿੱਚ ਮਾਰੇ ਗਏ ਦੋ ਵਿਅਕਤੀਆਂ ਵਿੱਚ ਇੱਕ ਭਾਰਤੀ ਨਾਗਰਿਕ ਸ਼ਾਮਲ ਸੀ ਅਤੇ ਦੋ ਹੋਰ ਭਾਰਤੀ ਨਾਗਰਿਕ ਜ਼ਖ਼ਮੀ ਹੋਏ ਹਨ।"

ਰਿਆਦ: ਸਊਦੀ ਅਰਬ ਦੇ ਦੰਮਾਮ ਸਥਿਤ ਕਿੰਗ ਫਾਹਦ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਏ ਇੱਕ ਹਮਲੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਇੱਕ ਭਾਰਤੀ ਨਾਗਰਿਕ ਵੀ ਸ਼ਾਮਲ ਹੈ। ਇਸ ਤੋਂ ਇਲਾਵਾ, ਦੋ ਹੋਰ ਭਾਰਤੀ ਨਾਗਰਿਕ ਜ਼ਖ਼ਮੀ ਹੋਏ ਹਨ। ਰਿਆਦ ਸਥਿਤ ਭਾਰਤੀ ਦੂਤਾਵਾਸ ਨੇ ਸਊਦੀ ਅਧਿਕਾਰੀਆਂ ਦੇ ਹਵਾਲੇ ਨਾਲ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਦੂਤਾਵਾਸ ਨੇ ਦੱਸਿਆ ਕਿ ਉਹ ਹੋਰ ਜਾਣਕਾਰੀ ਇਕੱਠੀ ਕਰ ਰਹੇ ਹਨ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ, "ਅਸੀਂ ਹੋਰ ਵੇਰਵੇ ਇਕੱਠੇ ਕਰ ਰਹੇ ਹਾਂ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਸੰਪਰਕ ਕਰ ਰਹੇ ਹਾਂ। ਸਾਡੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਪਿਆਰਿਆਂ ਦੇ ਨਾਲ ਹਨ ਅਤੇ ਅਸੀਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ।" ਸਊਦੀ ਅਰਬ ਦੇ 'ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ' ਵੱਲੋਂ ਵੀਰਵਾਰ ਨੂੰ ਜਾਰੀ ਇੱਕ ਬਿਆਨ ਅਨੁਸਾਰ, ਬੁੱਧਵਾਰ ਸ਼ਾਮ ਨੂੰ ਹਵਾਈ ਅੱਡੇ 'ਤੇ ਹੋਏ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਦੋ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਇੱਕ ਸਊਦੀ ਨਾਗਰਿਕ ਅਤੇ ਇੱਕ ਭਾਰਤੀ ਵਾਸੀ ਵਜੋਂ ਹੋਈ ਹੈ। ਅਥਾਰਟੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਅੱਠ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ ਇੱਕ ਸਊਦੀ ਨਾਗਰਿਕ, ਦੋ ਭਾਰਤੀ, ਦੋ ਯਮਨੀ, ਦੋ ਬੰਗਲਾਦੇਸ਼ੀ ਅਤੇ ਇੱਕ ਨੇਪਾਲੀ ਨਾਗਰਿਕ ਸ਼ਾਮਲ ਹਨ।

"ਜ਼ਖ਼ਮੀਆਂ ਨੂੰ ਮਾਮੂਲੀ ਤੋਂ ਲੈ ਕੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹ ਇਸ ਸਮੇਂ ਵੱਖ-ਵੱਖ ਹਸਪਤਾਲਾਂ ਵਿੱਚ ਲੋੜੀਂਦਾ ਡਾਕਟਰੀ ਇਲਾਜ ਕਰਵਾ ਰਹੇ ਹਨ।" ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਅੱਗੇ ਕਿਹਾ ਕਿ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਯਾਤਰੀਆਂ ਤੇ ਹਵਾਈ ਅੱਡੇ ਦੇ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਸਬੰਧਤ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਹਮਲੇ ਤੋਂ ਬਾਅਦ ਹਵਾਈ ਅੱਡੇ ਦਾ ਕੰਮਕਾਜ ਮੁੜ ਸ਼ੁਰੂ ਹੋ ਗਿਆ ਹੈ ਅਤੇ ਹਵਾਈ ਆਵਾਜਾਈ ਆਮ ਵਾਂਗ ਬਹਾਲ ਹੋ ਗਈ ਹੈ। ਇਹ ਘਟਨਾ ਬੁੱਧਵਾਰ 21 ਅਕਤੂਬਰ ਦੀ ਸ਼ਾਮ ਨੂੰ ਦੰਮਾਮ ਸਥਿਤ ਇਸ ਤੋਂ ਪਹਿਲਾਂ ਅਮਰੀਕੀ ਵਿਦੇਸ਼ ਵਿਭਾਗ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ, ਜਿਨ੍ਹਾਂ ਵਿੱਚ ਫ਼ਾਰਸੀ ਖਾੜੀ ਖੇਤਰ ਤੋਂ ਵੱਡੀ ਗਿਣਤੀ ਵਿੱਚ ਕਰਮਚਾਰੀਆਂ ਨੂੰ ਵਾਪਸ ਬੁਲਾਏ ਜਾਣ ਦਾ ਦਾਅਵਾ ਕੀਤਾ ਗਿਆ ਸੀ। ਵਿਭਾਗ ਨੇ ਸਪੱਸ਼ਟ ਕੀਤਾ ਕਿ ਗੈਰ-ਜ਼ਰੂਰੀ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਵਾਪਸੀ ਦਾ ਹੁਕਮ ਸਿਰਫ਼ ਸਾਊਦੀ ਅਰਬ ਵਿੱਚ ਸਥਿਤ ਅਮਰੀਕੀ ਕੂਟਨੀਤਕ ਮਿਸ਼ਨਾਂ 'ਤੇ ਹੀ ਲਾਗੂ ਹੁੰਦਾ ਹੈ।

ਕਾਰੋਬਾਰ📍 ਪੰਜਾਬ

ਸਰਕਾਰ ਦਾ ਵੱਡਾ ਐਲਾਨ; ਰਾਸ਼ਨ ਦੀ ਥਾਂ ਖਾਤੇ ਵਿਚ ਆਉਣੇ ਪੈਸੇ, 35.71 ਕਰੋੜ ਰੁਪਏ ਜਾਰੀ

ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਰਾਸ਼ਨ ਕਾਰਡ ਧਾਰਕਾਂ ਨੂੰ ਚੌਲਾਂ ਦੇ ਬਦਲੇ ਦੋ ਮਹੀਨਿਆਂ ਦੀ ਮਿਆਦ ਲਈ 35.71 ਕਰੋੜ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ।
ਸਰਕਾਰ ਦਾ ਵੱਡਾ ਐਲਾਨ; ਰਾਸ਼ਨ ਦੀ ਥਾਂ ਖਾਤੇ ਵਿਚ ਆਉਣੇ ਪੈਸੇ, 35.71 ਕਰੋੜ ਰੁਪਏ ਜਾਰੀ

ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਰਾਸ਼ਨ ਕਾਰਡ ਧਾਰਕਾਂ ਨੂੰ ਚੌਲਾਂ ਦੇ ਬਦਲੇ ਦੋ ਮਹੀਨਿਆਂ ਦੀ ਮਿਆਦ ਲਈ 35.71 ਕਰੋੜ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ।

ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਵਿਚ ਰਾਸ਼ਨ ਕਾਰਡਾਂ ਲਈ ਚੌਲਾਂ ਦੇ ਬਦਲੇ ਨਕਦ ਭੁਗਤਾਨ ਵਜੋਂ ਕੁੱਲ 35.71 ਕਰੋੜ ਰੁਪਏ ਦਿੱਤੇ ਗਏ ਹਨ, ਜੋ ਦੋ ਮਹੀਨਿਆਂ ਦੀ ਮਿਆਦ ਨੂੰ ਕਵਰ ਕਰਦੇ ਹਨ।

ਇਸ ਸਬੰਧੀ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਡਾਇਰੈਕਟਰ ਮੁਥੂ ਮੀਨਾ ਨੇ ਕਿਹਾ: "ਪੁਡੂਚੇਰੀ ਅਤੇ ਕਰਾਈਕਲ ਖੇਤਰਾਂ ਲਈ ਦੋ ਮਹੀਨਿਆਂ ਵਾਸਤੇ ਨਿਰਧਾਰਤ ਚੌਲਾਂ ਦੇ ਕੋਟੇ ਦੇ ਬਦਲੇ ਰਾਜ ਸਰਕਾਰ ਦੁਆਰਾ ਫੰਡ ਕੀਤੇ ਗਏ 'ਡਾਇਰੈਕਟ ਬੈਨੀਫਿਟ ਟਰਾਂਸਫਰ' ਰਾਹੀਂ, ਯੋਗ ਰਾਸ਼ਨ ਕਾਰਡ ਧਾਰਕਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਚੌਲਾਂ ਦੇ ਬਰਾਬਰ ਦੀ ਨਕਦ ਰਾਸ਼ੀ ਜਮ੍ਹਾਂ ਕਰਵਾ ਦਿੱਤੀ ਜਾਵੇਗੀ।"

ਜਨਵਰੀ ਮਹੀਨੇ ਲਈ ਸਰਕਾਰੀ ਖਾਤੇ ਵਿੱਚੋਂ 2,54,404 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ਉਤੇ 17.84 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਅਤੇ ਫਰਵਰੀ ਮਹੀਨੇ ਲਈ 2,54,779 ਲਾਭਪਾਤਰੀਆਂ ਨੂੰ 17.86 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਨ੍ਹਾਂ ਦੋਵਾਂ ਮਹੀਨਿਆਂ ਲਈ ਕੁੱਲ 35.71 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਪੀਲੇ ਰਾਸ਼ਨ ਕਾਰਡ ਧਾਰਕਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 860 ਰੁਪਏ — ਜੋ ਕਿ ਦੋ ਮਹੀਨਿਆਂ ਲਈ 430 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਬਣਦੇ ਹਨ — ਜਦਕਿ ਲਾਲ ਰਾਸ਼ਨ ਕਾਰਡ ਧਾਰਕਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 1,720 ਰੁਪਏ — ਜੋ ਕਿ ਦੋ ਮਹੀਨਿਆਂ ਲਈ 860 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਬਣਦੇ ਹਨ —

ਕਾਰੋਬਾਰ📍 ਪੰਜਾਬ

1 ਸਾਲ ਦੀ ਐਫਡੀ ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?

ਜੇਕਰ ਤੁਸੀਂ ਇੱਕ ਸਾਲ ਦੀ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹੋ, ਤਾਂ ਆਓ ਜਾਣਦੇ ਹਾਂ ਇਸ 'ਤੇ ਕਿੰਨਾ ਰਿਟਰਨ ਮਿਲੇਗਾ? ਵਿਆਜ ਦਰਾਂ ਬੈਂਕ ਤੋਂ ਬੈਂਕ ਵਿੱਚ ਵੱਖ-ਵੱਖ ਹੁੰਦੀਆਂ ਹਨ।

ਜੇਕਰ ਤੁਸੀਂ ਇੱਕ ਸਾਲ ਦੀ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹੋ, ਤਾਂ ਆਓ ਜਾਣਦੇ ਹਾਂ ਇਸ 'ਤੇ ਕਿੰਨਾ ਰਿਟਰਨ ਮਿਲੇਗਾ? ਵਿਆਜ ਦਰਾਂ ਬੈਂਕ ਤੋਂ ਬੈਂਕ ਵਿੱਚ ਵੱਖ-ਵੱਖ ਹੁੰਦੀਆਂ ਹਨ। ਆਓ ਜਾਣਦੇ ਹਾਂ ਕਿ ਜੇਕਰ ਤੁਸੀਂ ₹1 ਲੱਖ ਜਮ੍ਹਾ ਕਰਦੇ ਹੋ ਤਾਂ ਕਿਹੜਾ ਬੈਂਕ ਸਭ ਤੋਂ ਵਧੀਆ ਰਿਟਰਨ ਦੇਵੇਗਾ।

ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਬਹੁਤ ਸਾਰੇ ਲੋਕ ਫਿਕਸਡ ਡਿਪਾਜ਼ਿਟ ਕਰਦੇ ਹਨ। ਜਿਸ ਵਿੱਚ ਥੋੜੀ ਬਹੁਤ ਰਕਮ ਨੂੰ ਬੈਂਕ ਖਾਤੇ ਵਿੱਚ ਬਤੌਰ ਐਫਡੀ ਜਮ੍ਹਾ ਕਰ ਦਿੱਤਾ ਜਾਂਦਾ ਹੈ। ਹਾਲਾਂਕਿ, ਹਰੇਕ ਬੈਂਕ ਆਪਣੇ ਗਾਹਕਾਂ ਨੂੰ ਵੱਖ-ਵੱਖ ਵਿਆਜ ਦਰਾਂ ਦੀ ਪੇਸ਼ਕਸ਼ ਕਰਦਾ ਹੈ। ਇਸ ਲਈ, ਜੇਕਰ ਤੁਸੀਂ ਇੱਕ ਸਾਲ ਲਈ 1 ਲੱਖ ਰੁਪਏ ਦੀ ਫਿਕਸਡ ਡਿਪਾਜ਼ਿਟ ਕਰਨਾ ਚਾਹੁੰਦੇ ਹੋ, ਤਾਂ ਵੱਖ-ਵੱਖ ਬੈਂਕ ਵੱਖ-ਵੱਖ ਵਿਆਜ ਦਰਾਂ ਦੀ ਪੇਸ਼ਕਸ਼ ਕਰਦੇ ਹਨ।

ਦਿ ਇਕਨਾਮਿਕ ਟਾਈਮਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਕੁਝ ਛੋਟੇ ਵਿੱਤ ਬੈਂਕ ਇੱਕ ਸਾਲ ਦੀ 'ਤੇ 7.25% ਤੱਕ ਦੀ ਵਿਆਜ ਦਰਾਂ ਦੀ ਪੇਸ਼ਕਸ਼ ਕਰ ਰਹੇ ਹਨ। ਹਾਲਾਂਕਿ,,, ਅਤੇ ਵਰਗੇ ਵੱਡੇ ਬੈਂਕ ਘੱਟ ਦਰਾਂ ਦੀ ਪੇਸ਼ਕਸ਼ ਕਰਦੇ ਹਨ।

ਜੇਕਰ ਤੁਸੀਂ 1 ਲੱਖ ਰੁਪਏ ਦੀ ਕਰਵਾਉਣ ਬਾਰੇ ਸੋਚ ਰਹੇ ਹੋ, ਤਾਂ ਆਓ ਜਾਣਦੇ ਹਾਂ ਕਿ ਛੋਟੇ ਵਿੱਤ ਬੈਂਕਾਂ, ਨਿੱਜੀ ਬੈਂਕਾਂ ਅਤੇ ਜਨਤਕ ਖੇਤਰ ਦੇ ਬੈਂਕਾਂ ਵਿੱਚੋਂ ਕਿਹੜੇ ਬੈਂਕ ਸਭ ਤੋਂ ਵੱਧ ਵਿਆਜ ਦੇ ਰਹੇ ਹਨ।

ਐਵੇਂ ਹੀ ਨਹੀਂ ਕਰਵਾ ਦੇਣੀ ਚਾਹੀਦੀ ਹੈ, ਸਗੋਂ ਇਸ ਤੋਂ ਪਹਿਲਾਂ ਕੁਝ ਗੱਲਾਂ ਦਾ ਖਾਸ ਧਿਆਨ ਜ਼ਰੂਰ ਰੱਖੋ। ਜਿਵੇਂ ਕਿ ਸਿਰਫ ਵਿਆਜ ਦੇਖ ਕੇ ਬੈਂਕ ਨਾ ਚੁਣੋ, ਐਫਡੀ ਤੋਂ ਮਿਲਣ ਵਾਲਾ ਵਿਆਜ ਤੁਹਾਡੇ ਟੈਕਸ ਨੂੰ ਪ੍ਰਭਾਵਿਤ ਕਰ ਸਕਦਾ ਹੈ। ਅਜਿਹੇ ਵਿੱਚ ਟੈਕਸ ਦਾ ਵੀ ਧਿਆਨ ਰੱਖੋ।

ਦੇਸ਼📍 ਪੰਜਾਬ

ਵਾਅਦਿਆਂ ਤੋਂ ਮੁਕਰ ਰਹੀ ਹੈ ਕੇਂਦਰ ਸਰਕਾਰ

ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਉੱਤੇ ਲਦਾਖ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ ਗੰਭੀਰ ਦੋਸ਼ ਲਗਾਏ ਹਨ।
ਵਾਅਦਿਆਂ ਤੋਂ ਮੁਕਰ ਰਹੀ ਹੈ ਕੇਂਦਰ ਸਰਕਾਰ

ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਉੱਤੇ ਲਦਾਖ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ ਗੰਭੀਰ ਦੋਸ਼ ਲਗਾਏ ਹਨ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਲਦਾਖੀ ਆਗੂ ਅਗਲੇ ਗੇੜ ਦੀ ਗੱਲਬਾਤ ਲਈ ਸੱਦੇ ਦੀ ਉਡੀਕ ਕਰ ਰਹੇ ਹਨ, ਜੋ ਕਿ 22 ਅਕਤੂਬਰ ਨੂੰ ਤੈਅ ਕੀਤੀ ਗਈ ਸੀ।

ਇੱਕ ਵੀਡੀਓ ਸੁਨੇਹੇ ਵਿੱਚ ਵਾਂਗਚੁਕ ਨੇ ਕਿਹਾ ਕਿ ਪਿਛਲੇ ਹਫ਼ਤੇ ਦੀ ਬੇਸਿੱਟਾ ਗੱਲਬਾਤ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਸੰਕੇਤ ਦਿੱਤਾ ਸੀ ਕਿ ਚਰਚਾ ਦਾ ਅਗਲਾ ਗੇੜ 22 ਅਕਤੂਬਰ ਨੂੰ ਹੋਵੇਗਾ। ਉਨ੍ਹਾਂ ਕਿਹਾ, “ਮੈਂ ਆਪਣੀ ਟਿਕਟ ਬੁੱਕ ਕਰਵਾ ਲਈ ਸੀ, ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਇਹ ਗੱਲਬਾਤ ਅੱਜ ਨਹੀਂ ਹੋ ਰਹੀ ਅਤੇ ਉਹ ਆਪਣੇ ਵਾਅਦਿਆਂ ਤੋਂ ਮੁਕਰ ਰਹੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਪਹਿਲਾਂ ਹੀ ਬਹੁਤ ਦੁਖੀ ਹਨ। ਇੱਕ ਪਾਸੇ ਚੀਨ ਵੱਲੋਂ ਦਬਾਅ ਹੈ, ਜੋ ਲਦਾਖ ਨੂੰ ਆਪਣਾ ਹਿੱਸਾ ਦੱਸਦਾ ਹੈ ਅਤੇ ਦੂਜੇ ਪਾਸੇ ਭਾਰਤ ਸਰਕਾਰ ਵੀ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਲਦਾਖ ਦੇ ਲੋਕਾਂ ਨੂੰ ਵੋਟ ਰਾਹੀਂ ਆਪਣੇ ਮੁੱਦੇ ਜ਼ਾਹਰ ਕਰਨ ਦੇ ਬੁਨਿਆਦੀ ਲੋਕਤੰਤਰੀ ਅਧਿਕਾਰ ਤੋਂ ਵੀ ਵਾਂਝੇ ਰੱਖਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਲੇਹ ਵਿੱਚ ਹੋਈ ਬੈਠਕ ਦੌਰਾਨ 'ਲੇਹ ਐਪੈਕਸ ਬਾਡੀ' ਅਤੇ 'ਕਾਰਗਿਲ ਡੈਮੋਕ੍ਰੇਟਿਕ ਅਲਾਇੰਸ' ਨੇ ਕੇਂਦਰ ਵੱਲੋਂ ਪੇਸ਼ ਕੀਤੇ ਗਏ ਖਰੜਾ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਦਾ ਦੋਸ਼ ਸੀ ਕਿ ਸਰਕਾਰ ਮਈ ਵਿੱਚ ਦਿੱਤੇ ਗਏ ਭਰੋਸਿਆਂ ਤੋਂ ਪਿੱਛੇ ਹਟ ਗਈ ਹੈ।

ਉਸ ਮੀਟਿੰਗ ਤੋਂ ਬਾਅਦ ਗੱਲਬਾਤ ਜਾਰੀ ਰੱਖਣ ਲਈ 22 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਮੀਟਿੰਗ ਤੈਅ ਕੀਤੀ ਗਈ ਸੀ, ਪਰ ਲਦਾਖੀ ਆਗੂਆਂ ਨੂੰ ਅਜੇ ਤੱਕ ਕੋਈ ਸੱਦਾ ਨਹੀਂ ਮਿਲਿਆ। ਦੂਜੇ ਪਾਸੇ, ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਸਿਆਸੀ ਹੱਲ ਕੱਢਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ, ਪਰ ਖਰੜੇ ਨੂੰ ਜਲਦਬਾਜ਼ੀ ਵਿੱਚ ਰੱਦ ਕਰਨਾ ਨਿਰਾਸ਼ਾਜਨਕ ਹੈ। ਮਈ ਵਿੱਚ ਹੋਈਆਂ ਮੁੱਢਲੀ ਗੱਲਬਾਤ ਦੌਰਾਨ ਨਾਗਾਲੈਂਡ ਅਤੇ ਸਿੱਕਮ ਵਰਗੀਆਂ ਸੰਵਿਧਾਨਕ ਸੁਰੱਖਿਆਵਾਂ ਦੇਣ ’ਤੇ ਸਹਿਮਤੀ ਬਣੀ ਸੀ।

ਦੇਸ਼📍 ਪੰਜਾਬ

ਸੋਨੀਆ ਗਾਂਧੀ ਨੇ ਕੀਤਾ ਇੰਸਟਾਗ੍ਰਾਮ ਡੈਬਿਊ, ਪਹਿਲੀ ਪੋਸਟ 'ਚ ਦਿਖਾਈ ਆਤਮਕਥਾ ਦੀ ਝਲਕ

ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਇੰਸਟਾਗ੍ਰਾਮ 'ਤੇ ਡੈਬਿਊ ਕੀਤਾ। ਉਨ੍ਹਾਂ ਨੇ ਆਪਣੀ ਆਉਣ ਵਾਲੀ ਕਿਤਾਬ 'ਬਿਲੌਂਗਿੰਗ: ਅ ਜਰਨੀ ਆਫ਼ ਲਵ' (: ) ਦੀ ਪਹਿਲੀ ਝਲਕ ਸਾਂਝੀ ਕੀਤੀ, ਜੋ 10 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਹੈ।
ਸੋਨੀਆ ਗਾਂਧੀ ਨੇ ਕੀਤਾ ਇੰਸਟਾਗ੍ਰਾਮ ਡੈਬਿਊ, ਪਹਿਲੀ ਪੋਸਟ 'ਚ ਦਿਖਾਈ ਆਤਮਕਥਾ ਦੀ ਝਲਕ

ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਇੰਸਟਾਗ੍ਰਾਮ 'ਤੇ ਡੈਬਿਊ ਕੀਤਾ। ਉਨ੍ਹਾਂ ਨੇ ਆਪਣੀ ਆਉਣ ਵਾਲੀ ਕਿਤਾਬ 'ਬਿਲੌਂਗਿੰਗ: ਅ ਜਰਨੀ ਆਫ਼ ਲਵ' (: ) ਦੀ ਪਹਿਲੀ ਝਲਕ ਸਾਂਝੀ ਕੀਤੀ, ਜੋ 10 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਹੈ।

ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਇੰਸਟਾਗ੍ਰਾਮ 'ਤੇ ਡੈਬਿਊ ਕੀਤਾ। ਉਨ੍ਹਾਂ ਨੇ ਆਪਣੀ ਆਉਣ ਵਾਲੀ ਕਿਤਾਬ 'ਬਿਲੌਂਗਿੰਗ: ਅ ਜਰਨੀ ਆਫ਼ ਲਵ' (: ) ਦੀ ਪਹਿਲੀ ਝਲਕ ਸਾਂਝੀ ਕੀਤੀ, ਜੋ 10 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਹੈ।

ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਪਣੀ ਪਹਿਲੀ ਪੋਸਟ 'ਚ 79 ਸਾਲਾ ਕਾਂਗਰਸ ਨੇਤਾ ਨੇ ਪਾਠਕਾਂ ਸਾਹਮਣੇ ਆਪਣੀ ਕਿਤਾਬ ਪੇਸ਼ ਕਰਦਿਆਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, "ਨਮਸਤੇ ਸਭ ਨੂੰ, ਆਪ ਸਭ ਨਾਲ ਇਸ ਪਲ ਨੂੰ ਸਾਂਝਾ ਕਰਦਿਆਂ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਇਹ 'ਬਿਲੌਂਗਿੰਗ: ਅ ਜਰਨੀ ਆਫ਼ ਲਵ' ਦੀ ਪਹਿਲੀ ਝਲਕ ਹੈ।"

ਪੋਸਟ 'ਚ ਅੱਗੇ ਕਿਹਾ ਗਿਆ, "ਇਹ ਕਹਾਣੀ ਪਿਆਰ, ਫ਼ਰਜ਼, ਨੁਕਸਾਨ ਅਤੇ ਆਪਣਾਪਣ ਖੋਜਣ ਦੀ ਹੈ। ਮੈਂ ਇਸ ਨੂੰ ਤੁਹਾਡੇ ਨਾਲ ਸਾਂਝਾ ਕਰਨ ਲਈ ਉਤਸ਼ਾਹਿਤ ਹਾਂ।" ਇਹ ਯਾਦਾਂ ਕਾਂਗਰਸ ਸੰਸਦ ਮੈਂਬਰ ਦੀ ਉਸ ਯਾਤਰਾ ਨੂੰ ਦਰਸਾਉਂਦੀਆਂ ਹਨ, ਜੋ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੇ ਇਟਲੀ 'ਚ ਉਨ੍ਹਾਂ ਦੇ ਬਚਪਨ ਤੋਂ ਸ਼ੁਰੂ ਹੋ ਕੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਉਨ੍ਹਾਂ ਦੇ ਰਿਸ਼ਤੇ ਤੱਕ ਜਾਂਦੀ ਹੈ। ਇਸ 'ਚ ਉਨ੍ਹਾਂ ਨਿੱਜੀ ਨੁਕਸਾਨਾਂ ਦਾ ਵੀ ਜ਼ਿਕਰ ਹੈ, ਜਿਨ੍ਹਾਂ ਨੇ ਉਨ੍ਹਾਂ ਦੇ ਜੀਵਨ ਅਤੇ ਭਾਰਤ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਆਕਾਰ ਦਿੱਤਾ।

ਇਨ੍ਹਾਂ ਯਾਦਾਂ ਵਿੱਚ ਉਨ੍ਹਾਂ ਦੇ ਬਚਪਨ, ਰਾਜੀਵ ਗਾਂਧੀ ਅਤੇ ਪਰਿਵਾਰਕ ਦੁਖਾਂਤਾਂ ਦਾ ਜ਼ਿਕਰ ਹੈ। ਇਹ ਕਿਤਾਬ ਸੋਨੀਆ ਦੇ ਇਟਲੀ ਵਿੱਚ ਸ਼ੁਰੂਆਤੀ ਸਾਲਾਂ, ਕੈਂਬਰਿਜ ਵਿੱਚ ਰਾਜੀਵ ਗਾਂਧੀ ਨਾਲ ਉਨ੍ਹਾਂ ਦੇ ਪ੍ਰੇਮ ਸੰਬੰਧਾਂ ਅਤੇ ਉਨ੍ਹਾਂ ਦੀ ਸੱਸ (ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ) ਅਤੇ ਉਨ੍ਹਾਂ ਦੇ ਪਤੀ ਦੀਆਂ ਹੱਤਿਆਵਾਂ ਦਾ ਵਰਣਨ ਕਰਦੀ ਹੈ। ਵੀਡੀਓ ਦੇਖਣ ਲਈ ਲਿੰਕ ’ਤੇ ਕਲਿੱਕ ਕਰੋ

ਇਟਲੀ 'ਚ ਜਨਮੀ ਸੋਨੀਆ ਗਾਂਧੀ 19 ਸਾਲਾਂ ਦੀ ਸੀ, ਜਦੋਂ 1965 'ਚ ਇੰਗਲੈਂਡ ਦੇ ਕੈਂਬਰਿਜ 'ਚ ਉਨ੍ਹਾਂ ਦੀ ਮੁਲਾਕਾਤ ਰਾਜੀਵ ਗਾਂਧੀ ਨਾਲ ਹੋਈ। ਇਸ ਜੋੜੇ ਨੇ 25 ਫ਼ਰਵਰੀ, 1968 ਨੂੰ ਵਿਆਹ ਕਰਵਾ ਲਿਆ। ਬਾਅਦ 'ਚ ਸੋਨੀਆ ਗਾਂਧੀ ਕਾਂਗਰਸ ਪਾਰਟੀ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਇਸ ਯਾਦ-ਪੱਤਰ 'ਚ ਪਿਆਰ, ਪਛਾਣ, ਫ਼ਰਜ਼ ਅਤੇ ਆਪਣੇਪਣ ਵਰਗੇ ਵਿਸ਼ਿਆਂ 'ਤੇ ਉਨ੍ਹਾਂ ਦੇ ਨਿੱਜੀ ਤਜਰਬੇ ਸਾਹਮਣੇ ਆਉਣਗੇ। ਨਾਲ ਹੀ ਇਸ 'ਚ ਨਹਿਰੂ-ਗਾਂਧੀ ਪਰਿਵਾਰ ਦੇ ਮੈਂਬਰ ਵਜੋਂ ਉਨ੍ਹਾਂ ਦੇ ਤਜਰਬਿਆਂ ਅਤੇ ਭਾਰਤ 'ਚ ਉਨ੍ਹਾਂ ਦੇ ਜੀਵਨ ਦੀ ਝਲਕ ਵੀ ਮਿਲੇਗੀ। ਕਿਤਾਬ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੀ ਕਿਹਾ? ਰਾਹੁਲ ਗਾਂਧੀ ਨੇ ਪਹਿਲਾਂ ਹੀ ਇਸ ਕਿਤਾਬ ਨੂੰ ਲੈ ਕੇ ਆਪਣਾ ਉਤਸ਼ਾਹ ਜ਼ਾਹਰ ਕੀਤਾ ਸੀ। ਆਪਣੇ ਪਿਤਾ ਰਾਜੀਵ ਗਾਂਧੀ ਦੀ 82ਵੀਂ ਜਯੰਤੀ 'ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਨੇ ਲਿਖਿਆ ਕਿ ਉਨ੍ਹਾਂ ਨੂੰ ਇਸ ਗੱਲ 'ਤੇ ਮਾਣ ਹੈ ਕਿ ਉਨ੍ਹਾਂ ਦੀ ਮਾਂ ਦੀ ਕਹਾਣੀ ਪਾਠਕਾਂ ਤੱਕ ਪਹੁੰਚੇਗੀ। ਰਾਹੁਲ ਗਾਂਧੀ ਨੇ ਕਿਹਾ, "ਮੈਂ ਬਹੁਤ ਖ਼ੁਸ਼ ਹਾਂ ਅਤੇ ਮੈਨੂੰ ਬਹੁਤ ਮਾਣ ਹੈ ਕਿ ਤੁਹਾਡੀ ਕਹਾਣੀ 'ਬਿਲੌਂਗਿੰਗ: ਅ ਜਰਨੀ ਆਫ਼ ਲਵ' ਆਖ਼ਰਕਾਰ ਉਨ੍ਹਾਂ ਲੱਖਾਂ ਲੋਕਾਂ ਤੱਕ ਪਹੁੰਚੇਗੀ ਜੋ ਤੁਹਾਨੂੰ ਪਿਆਰ ਕਰਦੇ ਹਨ। ਮੈਂ ਜਾਣਦਾ ਹਾਂ ਕਿ ਤੁਹਾਡੇ ਵਰਗੇ ਨਿੱਜੀ ਸੁਭਾਅ ਵਾਲੇ ਇਨਸਾਨ ਲਈ ਦੁਨੀਆ ਨੂੰ ਆਪਣੀ ਇਹ ਖ਼ੂਬਸੂਰਤ ਕਹਾਣੀ ਦੱਸਣਾ ਕਿੰਨਾ ਮੁਸ਼ਕਿਲ ਰਿਹਾ ਹੋਵੇਗਾ। ਅੱਜ ਉਨ੍ਹਾਂ ਦੇ ਜਨਮਦਿਨ 'ਤੇ ਮੈਂ ਕਲਪਨਾ ਕਰ ਸਕਦਾ ਹਾਂ ਕਿ ਪਾਪਾ ਮੁਸਕੁਰਾ ਰਹੇ ਹੋਣਗੇ ਅਤੇ ਮਾਣ ਨਾਲ ਆਪਣੀ ਪਿਆਰੀ ਸੋਨੀਆ ਨੂੰ ਦੇਖ ਰਹੇ ਹੋਣਗੇ।" ਕਿਤਾਬ ਦੇ ਪ੍ਰਕਾਸ਼ਨ ਨੂੰ ਲੈ ਕੇ ਅਨਿਸ਼ਚਿਤਤਾ ਭਾਰਤ 'ਚ ਕਿਤਾਬ ਦੇ ਪ੍ਰਕਾਸ਼ਨ ਨੂੰ ਲੈ ਕੇ ਅਨਿਸ਼ਚਿਤਤਾ ਬਣੀ ਹੋਈ ਹੈ। ਇਹ ਯਾਦ-ਪੱਤਰ 10 ਨਵੰਬਰ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਅਲਫ੍ਰੇਡ ਏ. ਨੋਫ (ਜੋ ਨੋਫ ਡਬਲਡੇ ਪਬਲਿਸ਼ਿੰਗ ਗਰੁੱਪ ਦਾ ਇੱਕ ਹਿੱਸਾ ਹੈ) ਦੁਆਰਾ ਪ੍ਰਕਾਸ਼ਿਤ ਕੀਤਾ ਜਾਣਾ ਹੈ। ਇਸ ਦੀ ਘੋਸ਼ਣਾ 18 ਅਗਸਤ ਨੂੰ ਕੀਤੀ ਗਈ ਸੀ। ਅਜਿਹਾ ਪੈਂਗੁਇਨ ਰੈਂਡਮ ਹਾਊਸ ਇੰਡੀਆ ਅਤੇ ਲੇਖਿਕਾ ਦੇ ਨੁਮਾਇੰਦਿਆਂ ਵਿਚਕਾਰ ਸੰਪਾਦਕੀ ਬਦਲਾਆਂ ਨੂੰ ਲੈ ਕੇ ਹੋਏ ਮਤਭੇਦ ਕਾਰਨ ਹੋਇਆ ਹੈ। ਪੈਂਗੁਇਨ ਇੰਡੀਆ ਨੇ ਕਿਹਾ ਕਿ ਆਮ ਸੰਪਾਦਕੀ ਸਮੀਖਿਆ ਦੌਰਾਨ ਪ੍ਰਕਾਸ਼ਨ ਪ੍ਰਕਿਰਿਆ ਇੱਕ ਖ਼ਾਸ ਮੁੱਦੇ 'ਤੇ ਅਟਕ ਗਈ। ਪ੍ਰਕਾਸ਼ਕ ਨੇ ਦੱਸਿਆ ਕਿ ਕੁਝ ਪ੍ਰਸਤਾਵਿਤ ਬਦਲਾਆਂ ਨੂੰ ਮੰਨ ਲਿਆ ਗਿਆ ਸੀ ਅਤੇ ਕੁਝ ਹੋਰ ਮਾਮਲਿਆਂ 'ਚ ਲੇਖਕ ਦੇ ਪੱਖ ਨੂੰ ਵੀ ਸਵੀਕਾਰ ਕਰ ਲਿਆ ਗਿਆ, ਪਰ ਇੱਕ ਮੁੱਦੇ 'ਤੇ ਸਹਿਮਤੀ ਨਹੀਂ ਬਣ ਸਕੀ। ਪੈਂਗੁਇਨ ਇੰਡੀਆ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਉਸਦੇ ਫੈਸਲੇ 'ਤੇ ਕੋਈ ਬਾਹਰੀ ਦਬਾਅ ਸੀ ਅਤੇ ਇਕਰਾਰਨਾਮੇ ਦੀਆਂ ਸ਼ਰਤਾਂ ਅਤੇ ਲੇਖਕ ਦੀ ਗੁਪਤਤਾ ਦਾ ਹਵਾਲਾ ਦਿੰਦੇ ਹੋਏ, ਅਸਹਿਮਤੀ ਬਾਰੇ ਕੋਈ ਵੀ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ। ਰਾਜਨੀਤਿਕ ਵਿਵਾਦ ਇਸ ਵਿਵਾਦ ਨੇ ਰਾਜਨੀਤਿਕ ਤੂਲ ਫੜ ਲਿਆ। ਕਾਂਗਰਸ ਨੇਤਾਵਾਂ ਦਾ ਦੋਸ਼ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰੀ ਸਵੈਮ-ਸੇਵਕ ਸੰਘ ਅਤੇ ਮੋਦੀ ਸਰਕਾਰ ਦੇ ਕਾਰਜਕਾਲ 'ਚ ਭਾਰਤੀ ਖੇਤਰ 'ਚ ਚੀਨ ਦੇ ਕਬਜ਼ੇ ਨਾਲ ਜੁੜੇ ਹਿੱਸਿਆਂ ਨੂੰ ਹਟਾਉਣ ਲਈ ਦਬਾਅ ਪਾਇਆ ਗਿਆ ਸੀ। ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਘਟਨਾ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਪੈਂਗੁਇਨ ਇੰਡੀਆ ਨੇ ਬਾਹਰੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮੀਖਿਆ ਪ੍ਰਕਿਰਿਆ 'ਚ ਆਮ ਸੰਪਾਦਕੀ ਕਦਮ ਸ਼ਾਮਲ ਸਨ, ਜਿਵੇਂ ਕਿ ਤੱਥਾਂ ਦੀ ਜਾਂਚ (ਫੈਕਟ-ਚੈਕਿੰਗ) ਅਤੇ ਸੁਝਾਅ ਦੇਣਾ। ਹਾਰਪਰਕੋਲਿਨਜ਼ ਇੰਡੀਆ ਨੇ ਬਾਅਦ ਵਿੱਚ ਭਾਰਤੀ ਐਡੀਸ਼ਨ ਪ੍ਰਕਾਸ਼ਤ ਕਰਨ ਦਾ ਕੰਮ ਸੰਭਾਲ ਲਿਆ। ਇਹ ਉਮੀਦ ਕੀਤੀ ਜਾਂਦੀ ਹੈ ਕਿ ਇਹ ਕਿਤਾਬ ਉਸੇ ਦਿਨ ਭਾਰਤੀ ਪਾਠਕਾਂ ਤੱਕ ਪਹੁੰਚੇਗੀ ਜਦੋਂ ਇਸਦੀ ਅੰਤਰਰਾਸ਼ਟਰੀ ਰਿਲੀਜ਼ ਹੋਈ ਸੀ। ਪੈਂਗੁਇਨ ਇੰਡੀਆ ਦੇ ਸਮਝੌਤੇ ਤੋਂ ਪਿੱਛੇ ਹਟਣ ਤੋਂ ਬਾਅਦ, ਭਾਰਤੀ ਐਡੀਸ਼ਨ ਦੀ ਸਥਿਤੀ ਵਿਵਾਦ ਦਾ ਵਿਸ਼ਾ ਬਣੀ ਰਹੀ।

ਦੇਸ਼📍 ਪੰਜਾਬ

ਦੁਸਹਿਰੇ ਦੇ ਜਸ਼ਨਾਂ ਦੌਰਾਨ ਭਾਰਤੀ ਮੂਲ ਦੇ ਦੋ ਵਿਅਕਤੀ ‘ਨਸਲੀ’ ਹਮਲੇ ਦਾ ਸ਼ਿਕਾਰ

15 ਕਿੱਲੋ ਹੈਰੋਇਨ ਕੇਸ ’ਚ ਨਵਾਂ ਮੋੜ! ਸਿਪਾਹੀ ਤੋਂ ਬਾਅਦ ਸਾਬਕਾ ‘ਆਪ’ ਸਰਪੰਚ ਸਮੇਤ ਤਿੰਨ ਹੋਰ ਗ੍ਰਿਫ਼ਤਾਰ ਉੱਤਰੀ ਇੰਗਲੈਂਡ ਵਿੱਚ ਦੁਸਹਿਰੇ ਅਤੇ ਬਤੁਕੰਮਾ ਦੇ ਜਸ਼ਨਾਂ ਦੌਰਾਨ ਨਕਾਬਪੋਸ਼ ਨੌਜਵਾਨਾਂ ਵੱਲੋਂ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੂੰ ਕਥਿਤ ਤੌਰ ਉੱਤੇ ਨਸਲੀ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਪੁਲੀਸ ਨੇ ਲੋਕਾਂ ਤੋਂ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।
ਦੁਸਹਿਰੇ ਦੇ ਜਸ਼ਨਾਂ ਦੌਰਾਨ ਭਾਰਤੀ ਮੂਲ ਦੇ ਦੋ ਵਿਅਕਤੀ ‘ਨਸਲੀ’ ਹਮਲੇ ਦਾ ਸ਼ਿਕਾਰ

15 ਕਿੱਲੋ ਹੈਰੋਇਨ ਕੇਸ ’ਚ ਨਵਾਂ ਮੋੜ! ਸਿਪਾਹੀ ਤੋਂ ਬਾਅਦ ਸਾਬਕਾ ‘ਆਪ’ ਸਰਪੰਚ ਸਮੇਤ ਤਿੰਨ ਹੋਰ ਗ੍ਰਿਫ਼ਤਾਰ

ਉੱਤਰੀ ਇੰਗਲੈਂਡ ਵਿੱਚ ਦੁਸਹਿਰੇ ਅਤੇ ਬਤੁਕੰਮਾ ਦੇ ਜਸ਼ਨਾਂ ਦੌਰਾਨ ਨਕਾਬਪੋਸ਼ ਨੌਜਵਾਨਾਂ ਵੱਲੋਂ ਭਾਰਤੀ ਮੂਲ ਦੇ ਦੋ ਵਿਅਕਤੀਆਂ ਨੂੰ ਕਥਿਤ ਤੌਰ ਉੱਤੇ ਨਸਲੀ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਪੁਲੀਸ ਨੇ ਲੋਕਾਂ ਤੋਂ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।

ਵੈਸਟ ਯੌਰਕਸ਼ਾਇਰ ਪੁਲੀਸ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਇਹ ਘਟਨਾ ਸ਼ਨਿੱਚਰਵਾਰ ਰਾਤ ਨੂੰ ਵੇਕਫੀਲਡ ਦੇ ਓਸੈੱਟ ਟਾਊਨ ਹਾਲ ਵਿੱਚ ਦੁਸਹਿਰੇ ਅਤੇ ਬਤੁਕੰਮਾ ਦੇ ਹਿੰਦੂ ਤਿਉਹਾਰਾਂ ਦੇ ਜਸ਼ਨ ਤੋਂ ਬਾਅਦ ਵਾਪਰੀ।

ਪੁਲੀਸ ਨੇ ਆਪਣੇ ਬਿਆਨ ਵਿੱਚ ਕਿਹਾ, “ਇੱਕ ਵਿਅਕਤੀ ਪ੍ਰੋਗਰਾਮ ਤੋਂ ਬਾਹਰ ਆ ਰਿਹਾ ਸੀ ਜਦੋਂ ਇੱਕ ਸ਼ੱਕੀ ਨੇ ਉਸਨੂੰ ਗਾਲਾਂ ਕੱਢੀਆਂ। ਫਿਰ ਉਸਦੇ ਸਿਰ ਦੇ ਪਿਛਲੇ ਹਿੱਸੇ ਵਿੱਚ, ਸ਼ਾਇਦ ਕਿਸੇ ਬੋਤਲ ਨਾਲ, ਵਾਰ ਕੀਤਾ ਗਿਆ, ਜਿਸ ਕਾਰਨ ਉਸਦੇ ਸਿਰ ਵਿੱਚ ਸੱਟ ਲੱਗ ਗਈ।”

ਬਿਆਨ ਵਿੱਚ ਦੱਸਿਆ ਗਿਆ, “ਇੱਕ ਦੂਜੇ ਵਿਅਕਤੀ ਦੇ ਸਿਰ ‘ਤੇ ਵੀ (ਸ਼ਾਇਦ ਬੋਤਲ ਨਾਲ) ਵਾਰ ਕੀਤਾ ਗਿਆ ਅਤੇ ਮੁੱਕੇ ਮਾਰੇ ਗਏ, ਜਿਸ ਕਾਰਨ ਉਹ ਫਰਸ਼ ‘ਤੇ ਡਿੱਗ ਪਿਆ ਅਤੇ ਉਸਦੇ ਚਿਹਰੇ ‘ਤੇ ਸੱਟਾਂ ਲੱਗੀਆਂ।”

ਸਥਾਨਕ ਭਾਈਚਾਰਕ ਸਮੂਹਾਂ ਅਨੁਸਾਰ, ਹਿੰਦੂ ਭਾਈਚਾਰੇ ਦੇ ਪਰਿਵਾਰ ਓਸੈੱਟ ਦੇ ਹਾਲ ਵਿੱਚ ਪਤਝੜ ਦੇ ਇਨ੍ਹਾਂ ਦੋ ਤਿਉਹਾਰਾਂ ਨੂੰ ਮਨਾਉਣ ਲਈ ਇਕੱਠੇ ਹੋਏ ਸਨ। ਪ੍ਰਬੰਧਕਾਂ ਨੇ ਦੱਸਿਆ ਕਿ ਜਸ਼ਨ ਯੋਜਨਾ ਅਨੁਸਾਰ ਹੀ ਚੱਲ ਰਿਹਾ ਸੀ, ਪਰ ਜਦੋਂ ਲੋਕਾਂ ਨੇ ਬਾਹਰ ਜਾਣਾ ਸ਼ੁਰੂ ਕੀਤਾ ਤਾਂ ਉਨ੍ਹਾਂ ਦਾ ਸਾਹਮਣਾ ਅਜਿਹੇ ਸਮੂਹਾਂ ਨਾਲ ਹੋਇਆ ਜੋ “ਧਮਕੀ ਭਰੇ ਅਤੇ ਲੜਾਕੂ ਤਰੀਕੇ” ਨਾਲ ਪੇਸ਼ ਆ ਰਹੇ ਸਨ।

ਵੈਸਟ ਯੌਰਕਸ਼ਾਇਰ ਪੁਲੀਸ ਦੀ ਵੇਕਫੀਲਡ ਵੈਸਟ ਨੇਬਰਹੁੱਡ ਪੁਲੀਸਿੰਗ ਟੀਮ ਦੇ ਇੰਸਪੈਕਟਰ ਐਂਡਰਿਊ ਡਿਕਿਨਸਨ ਨੇ ਕਿਹਾ, “ਅਸੀਂ ਸਮਝਦੇ ਹਾਂ ਕਿ ਇਸ ਘਟਨਾ ਨਾਲ ਸ਼ਨਿੱਚਰਵਾਰ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਅਤੇ ਵਿਆਪਕ ਹਿੰਦੂ ਭਾਈਚਾਰੇ ਨੂੰ ਕਿੰਨੀ ਠੇਸ ਪਹੁੰਚੀ ਹੈ।”

ਉਨ੍ਹਾਂ ਕਿਹਾ, “ਹਰ ਕਿਸੇ ਨੂੰ ਬਿਨਾਂ ਕਿਸੇ ਡਰ ਦੇ ਸੁਰੱਖਿਅਤ ਢੰਗ ਨਾਲ ਭਾਈਚਾਰਕ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਅਧਿਕਾਰ ਹੈ। ਅਸੀਂ ਇਨ੍ਹਾਂ ਹਮਲਿਆਂ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ ਅਤੇ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਾਂ ਕਿ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇ।”

ਇੰਸਪੈਕਟਰ ਨੇ ਦੱਸਿਆ ਕਿ ਉਨ੍ਹਾਂ ਦੇ ਅਧਿਕਾਰੀ ਸ਼ਨਿੱਚਰਵਾਰ ਸ਼ਾਮ ਨੂੰ ਟਾਊਨ ਹਾਲ ਦੇ ਆਲੇ-ਦੁਆਲੇ ਦੇਖੇ ਗਏ ਨੌਜਵਾਨਾਂ ਦੇ ਇੱਕ ਸਮੂਹ ਬਾਰੇ ਜਾਣਕਾਰੀ ਮੰਗ ਰਹੇ ਹਨ।

ਤਿਉਹਾਰ ਦੇ ਪ੍ਰਬੰਧਕਾਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਘਟਨਾ ਦਾ ਉਦੇਸ਼ ਸਮਾਗਮ ਵਿੱਚ ਆਏ ਲੋਕਾਂ ਨੂੰ ਡਰਾਉਣਾ ਸੀ। ਹਾਲਾਂਕਿ ਉਹ ਅਜੇ ਹਮਲਿਆਂ ਪਿੱਛੇ ਅਸਲ ਮਕਸਦ ਬਾਰੇ ਕਿਸੇ ਸਿੱਟੇ ‘ਤੇ ਨਹੀਂ ਪਹੁੰਚੇ ਹਨ, ਪਰ ਪ੍ਰਬੰਧਕਾਂ ਨੇ ਵੈਸਟ ਯੌਰਕਸ਼ਾਇਰ ਪੁਲੀਸ ਨੂੰ ਇਹ ਜਾਂਚ ਕਰਨ ਦੀ ਅਪੀਲ ਕੀਤੀ ਹੈ ਕਿ ਕੀ ਸਬੂਤ ਹੋਰ ਅਪਰਾਧਾਂ ਦੇ ਨਾਲ-ਨਾਲ “ਨਫ਼ਰਤ ਨਾਲ ਸਬੰਧਤ ਜਾਂ ਵਿਤਕਰੇ ਵਾਲੇ ਅੰਸ਼” ਵੱਲ ਇਸ਼ਾਰਾ ਕਰਦੇ ਹਨ।

ਦੇਸ਼📍 ਪੰਜਾਬ

ਭਾਰਤ ਹੁਣ ਸਮੁੰਦਰ ‘ਚੋਂ ਕੱਢੇਗਾ ਲਿਥੀਅਮ, ਦੇਸ਼ ਵਿੱਚ ਸਸਤੀਆਂ ਹੋ ਸਕਦੀਆਂ ਹਨ ਇਲੈਕਟ੍ਰਿਕ ਗੱਡੀਆਂ?

ਦੇ ਵਿਗਿਆਨੀਆਂ ਨੇ ਸਮੁੰਦਰੀ ਪਾਣੀ ਵਿੱਚੋਂ ਲਗਭਗ 90% ਲਿਥੀਅਮ ਕੱਢਣ ਦੀ ਕੈਮੀਕਲ ਤਕਨੀਕ ਵਿਕਸਿਤ ਕੀਤੀ ਹੈ। ਕੀ ਇਸ ਨਾਲ ਭਾਰਤ ਦਾ ਘਟੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸਸਤੀਆਂ ਹੋ ਸਕਦੀਆਂ ਹਨ? ਭਾਰਤ ਵਿੱਚ ਇਲੈਕਟ੍ਰਿਕ ਗੱਡੀਆਂ ਦੀਆਂ ਬੈਟਰੀਆਂ ਬਣਾਉਣ ਲਈ ਲੋੜੀਂਦਾ ਲਿਥੀਅਮ ਹੁਣ ਸਮੁੰਦਰ ਦੇ ਪਾਣੀ ਵਿੱਚੋਂ ਕੱਢਣ ਦੀ ਦਿਸ਼ਾ ਵਿੱਚ ਵੱਡੀ ਵਿਗਿਆਨਕ ਕਾਮਯਾਬੀ ਮਿਲੀ ਹੈ।
ਭਾਰਤ ਹੁਣ ਸਮੁੰਦਰ ‘ਚੋਂ ਕੱਢੇਗਾ ਲਿਥੀਅਮ, ਦੇਸ਼ ਵਿੱਚ ਸਸਤੀਆਂ ਹੋ ਸਕਦੀਆਂ ਹਨ ਇਲੈਕਟ੍ਰਿਕ ਗੱਡੀਆਂ?

ਦੇ ਵਿਗਿਆਨੀਆਂ ਨੇ ਸਮੁੰਦਰੀ ਪਾਣੀ ਵਿੱਚੋਂ ਲਗਭਗ 90% ਲਿਥੀਅਮ ਕੱਢਣ ਦੀ ਕੈਮੀਕਲ ਤਕਨੀਕ ਵਿਕਸਿਤ ਕੀਤੀ ਹੈ। ਕੀ ਇਸ ਨਾਲ ਭਾਰਤ ਦਾ ਘਟੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਸਸਤੀਆਂ ਹੋ ਸਕਦੀਆਂ ਹਨ?

ਭਾਰਤ ਵਿੱਚ ਇਲੈਕਟ੍ਰਿਕ ਗੱਡੀਆਂ ਦੀਆਂ ਬੈਟਰੀਆਂ ਬਣਾਉਣ ਲਈ ਲੋੜੀਂਦਾ ਲਿਥੀਅਮ ਹੁਣ ਸਮੁੰਦਰ ਦੇ ਪਾਣੀ ਵਿੱਚੋਂ ਕੱਢਣ ਦੀ ਦਿਸ਼ਾ ਵਿੱਚ ਵੱਡੀ ਵਿਗਿਆਨਕ ਕਾਮਯਾਬੀ ਮਿਲੀ ਹੈ। ਭਾਭਾ ਐਟਾਮਿਕ ਰਿਸਰਚ ਸੈਂਟਰ ਦੇ ਵਿਗਿਆਨੀਆਂ ਨੇ ਇੱਕ ਅਜਿਹੀ ਕੈਮੀਕਲ ਤਕਨੀਕ ਵਿਕਸਿਤ ਕੀਤੀ ਹੈ, ਜਿਸ ਰਾਹੀਂ ਕੁਦਰਤੀ ਸਮੁੰਦਰੀ ਪਾਣੀ ਵਿੱਚ ਘੁਲੇ ਲਿਥੀਅਮ ਦਾ ਲਗਭਗ 90% ਹਿੱਸਾ ਕੱਢਿਆ ਜਾ ਸਕਦਾ ਹੈ। ਇਸ ਨਾਲ ਭਾਰਤ ਦੀ ਲਿਥੀਅਮ ਲਈ ਦੂਜੇ ਦੇਸ਼ਾਂ ‘ਤੇ ਨਿਰਭਰਤਾ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ। ਹਾਲਾਂਕਿ, ਇਸ ਤਕਨੀਕ ਨੂੰ ਵੱਡੇ ਪੱਧਰ ‘ਤੇ ਵਰਤਣ ਅਤੇ ਇਸ ਦੀ ਲਾਗਤ ਦਾ ਮੁਲਾਂਕਣ ਕਰਨਾ ਅਜੇ ਵੀ ਜ਼ਰੂਰੀ ਹੋਵੇਗਾ।

ਦੁਨੀਆ ਭਰ ਵਿੱਚ ਇਲੈਕਟ੍ਰਿਕ ਗੱਡੀਆਂ ਅਤੇ ਨਵਿਆਉਣਯੋਗ ਊਰਜਾ ਦੀ ਵਰਤੋਂ ਵਧ ਰਹੀ ਹੈ। ਇਸ ਦੇ ਨਾਲ ਹੀ ਬਿਜਲੀ ਸਟੋਰ ਕਰਨ ਵਾਲੀਆਂ ਬੈਟਰੀਆਂ ਦੀ ਮੰਗ ਵੀ ਵਧ ਰਹੀ ਹੈ। ਲਿਥੀਅਮ-ਆਇਨ ਬੈਟਰੀਆਂ ਆਪਣੀ ਵੱਧ ਊਰਜਾ ਸਟੋਰ ਕਰਨ ਦੀ ਸਮਰੱਥਾ, ਲੰਬੀ ਉਮਰ ਅਤੇ ਬਿਹਤਰ ਕਾਰਗੁਜ਼ਾਰੀ ਕਾਰਨ ਇਲੈਕਟ੍ਰਿਕ ਗੱਡੀਆਂ, ਮੋਬਾਈਲ ਫੋਨਾਂ ਅਤੇ ਊਰਜਾ ਸਟੋਰੇਜ ਸਿਸਟਮਾਂ ਵਿੱਚ ਵੱਡੇ ਪੱਧਰ ‘ਤੇ ਵਰਤੀਆਂ ਜਾਂਦੀਆਂ ਹਨ।

ਭਾਰਤ ਵਿੱਚ ਵੀ ਦਾ ਬਾਜ਼ਾਰ ਤੇਜ਼ੀ ਨਾਲ ਵਧ ਰਿਹਾ ਹੈ, ਪਰ ਲਿਥੀਅਮ ਅਤੇ ਬੈਟਰੀਆਂ ਬਣਾਉਣ ਲਈ ਲੋੜੀਂਦੇ ਸੈੱਲਾਂ ਦੇ ਮਾਮਲੇ ਵਿੱਚ ਭਾਰਤ ਦੀ ਦਰਾਮਦ ‘ਤੇ ਨਿਰਭਰਤਾ ਕਾਫ਼ੀ ਜ਼ਿਆਦਾ ਹੈ। ਅਜਿਹੇ ਵਿੱਚ ਕੌਮਾਂਤਰੀ ਬਾਜ਼ਾਰ ਵਿੱਚ ਲਿਥੀਅਮ ਦੀ ਕੀਮਤ ਵਧਣ ਜਾਂ ਸਪਲਾਈ ਪ੍ਰਭਾਵਿਤ ਹੋਣ ਨਾਲ ਬੈਟਰੀਆਂ ਅਤੇ ਇਲੈਕਟ੍ਰਿਕ ਗੱਡੀਆਂ ਦੀ ਲਾਗਤ ‘ਤੇ ਅਸਰ ਪੈ ਸਕਦਾ ਹੈ।

ਇਸ ਵਿੱਚ ਸਭ ਤੋਂ ਪਹਿਲਾਂ ਸੋਡੀਅਮ ਹਾਈਡ੍ਰੋਕਸਾਈਡ ਅਤੇ ਸੋਡੀਅਮ ਕਾਰਬੋਨੇਟ ਦੀ ਮਦਦ ਨਾਲ ਪਾਣੀ ਦਾ ਪੱਧਰ ਹੌਲੀ-ਹੌਲੀ ਵਧਾਇਆ ਜਾਂਦਾ ਹੈ। ਇਸ ਨਾਲ ਪਾਣੀ ਵਿੱਚ ਮੌਜੂਦ ਮੈਗਨੀਸ਼ੀਅਮ ਅਤੇ ਕੈਲਸ਼ੀਅਮ ਵਰਗੇ ਹੋਰ ਤੱਤਾਂ ਨੂੰ ਹਟਾਉਣ ਵਿੱਚ ਮਦਦ ਮਿਲਦੀ ਹੈ।

ਖੋਜ ਮੁਤਾਬਕ, ਇਸ ਪ੍ਰਕਿਰਿਆ ਰਾਹੀਂ 99% ਤੋਂ ਵੱਧ ਅਣਚਾਹੇ ਤੱਤ ਹਟਾ ਦਿੱਤੇ ਗਏ, ਜਦਕਿ ਜ਼ਿਆਦਾਤਰ ਲਿਥੀਅਮ ਪਾਣੀ ਵਿੱਚ ਹੀ ਬਣਿਆ ਰਿਹਾ। ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਸਮੁੰਦਰੀ ਪਾਣੀ ਵਿੱਚ ਲਿਥੀਅਮ ਦੇ ਨਾਲ ਕਈ ਹੋਰ ਤੱਤ ਵੀ ਮੌਜੂਦ ਹੁੰਦੇ ਹਨ। ਅਜਿਹੇ ਵਿੱਚ ਲਿਥੀਅਮ ਨੂੰ ਬਚਾਉਂਦੇ ਹੋਏ ਬਾਕੀ ਤੱਤਾਂ ਨੂੰ ਵੱਖ ਕਰਨਾ ਇਸ ਤਕਨੀਕ ਦੀ ਅਹਿਮ ਚੁਣੌਤੀ ਹੈ।

ਘੱਟ ਸੌਲਵੈਂਟ ਦੀ ਵਰਤੋਂ: ਪਾਣੀ ਅਤੇ ਆਰਗੈਨਿਕ ਸੌਲਵੈਂਟ ਦਾ ਅਨੁਪਾਤ 10:1 ਰੱਖਿਆ ਗਿਆ। ਯਾਨੀ ਇੱਕ ਲੀਟਰ ਪਾਣੀ ਲਈ ਲਗਭਗ 100 ਮਿਲੀਲੀਟਰ ਸੌਲਵੈਂਟ ਦੀ ਲੋੜ ਪਈ।

ਘੱਟ ਕੈਮੀਕਲ ਦੀ ਲੋੜ: ਸੌਲਵੈਂਟ ਲਿਥੀਅਮ ਦੇ ਕੈਮੀਕਲ ਕੰਪਲੈਕਸ ਨੂੰ ਸਥਿਰ ਰੱਖਣ ਵਿੱਚ ਮਦਦ ਕਰਦਾ ਹੈ, ਜਿਸ ਨਾਲ ਵਾਧੂ ਕੈਮੀਕਲ ਪਾਉਣ ਦੀ ਲੋੜ ਘੱਟ ਹੋ ਸਕਦੀ ਹੈ।

ਮਿਕਸਿੰਗ ਸਮੇਂ ਦਾ ਅਸਰ: ਪਾਣੀ ਅਤੇ ਸੌਲਵੈਂਟ ਨੂੰ ਕਿੰਨੀ ਦੇਰ ਤੱਕ ਮਿਲਾਇਆ ਜਾਂਦਾ ਹੈ, ਇਸ ਦਾ ਲਿਥੀਅਮ ਦੀ ਰਿਕਵਰੀ ‘ਤੇ ਅਸਰ ਪੈਂਦਾ ਹੈ। ਸਹੀ ਸਮੇਂ ਤੱਕ ਸੰਪਰਕ ਵਿੱਚ ਰੱਖਣ ਨਾਲ ਰਿਕਵਰੀ ਬਿਹਤਰ ਹੁੰਦੀ ਹੈ।

90% ਤੱਕ ਲਿਥੀਅਮ ਰਿਕਵਰੀ: ਲਿਥੀਅਮ ਨੂੰ ਵੱਖ ਕਰਨ ਲਈ ਪਤਲੇ ਨਾਈਟ੍ਰਿਕ ਐਸਿਡ ਦੀ ਵਰਤੋਂ ਕੀਤੀ ਗਈ। ਇਸ ਪ੍ਰਕਿਰਿਆ ਨੂੰ ਪੰਜ ਵਾਰ ਦੁਹਰਾਉਣ ‘ਤੇ ਲਗਭਗ 90% ਲਿਥੀਅਮ ਪ੍ਰਾਪਤ ਹੋਇਆ।

ਸੌਲਵੈਂਟ ਦੀ ਮੁੜ ਵਰਤੋਂ: ਲਿਥੀਅਮ ਕੱਢਣ ਤੋਂ ਬਾਅਦ ਸੌਲਵੈਂਟ ਨੂੰ ਦੁਬਾਰਾ ਵਰਤਿਆ ਜਾ ਸਕਦਾ ਹੈ। ਹਾਲਾਂਕਿ, ਹਰ ਚੱਕਰ ਵਿੱਚ ਲਗਭਗ 10% ਸੌਲਵੈਂਟ ਘੱਟ ਹੋ ਗਿਆ, ਜਿਸ ਨਾਲ ਵੱਡੇ ਪੱਧਰ ‘ਤੇ ਲਾਗਤ ਵਧ ਸਕਦੀ ਹੈ।

ਭਾਰਤ ਵਿੱਚ ਲਿਥੀਅਮ ਅਤੇ ਲਿਥੀਅਮ-ਆਇਨ ਬੈਟਰੀਆਂ ਨਾਲ ਸਬੰਧਤ ਦਰਾਮਦ ਪਿਛਲੇ ਕੁਝ ਸਾਲਾਂ ਦੌਰਾਨ ਤੇਜ਼ੀ ਨਾਲ ਵਧੀ ਹੈ। ਦਿੱਤੇ ਗਏ ਅੰਕੜਿਆਂ ਮੁਤਾਬਕ, ਵਿੱਤੀ ਸਾਲ 2018 ਵਿੱਚ ਇਨ੍ਹਾਂ ਦੀ ਦਰਾਮਦ ਲਗਭਗ 3,532 ਕਰੋੜ ਰੁਪਏ ਸੀ, ਜੋ ਵਿੱਤੀ ਸਾਲ 2025 ਵਿੱਚ ਵਧ ਕੇ 25,458.6 ਕਰੋੜ ਰੁਪਏ ਹੋ ਗਈ।

ਵਿੱਤੀ ਸਾਲ 2026 ਵਿੱਚ ਅਪ੍ਰੈਲ 2025 ਤੋਂ ਫਰਵਰੀ 2026 ਤੱਕ ਦੇ 11 ਮਹੀਨਿਆਂ ਦੌਰਾਨ ਦਰਾਮਦ ਦਾ ਅੰਕੜਾ 37,624.6 ਕਰੋੜ ਰੁਪਏ ਤੱਕ ਪਹੁੰਚ ਗਿਆ। ਇਹ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ ਲਗਭਗ 48% ਵੱਧ ਹੈ।

ਭਾਰਤ ਰਿਫਾਇੰਡ ਲਿਥੀਅਮ ਅਤੇ ਬੈਟਰੀਆਂ ਵਿੱਚ ਵਰਤੇ ਜਾਣ ਵਾਲੇ ਲਿਥੀਅਮ-ਆਇਨ ਸੈੱਲਾਂ ਲਈ ਦਰਾਮਦ ‘ਤੇ ਨਿਰਭਰ ਹੈ। ਇਸ ਸਪਲਾਈ ਵਿੱਚ ਚੀਨ ਦੀ ਵੱਡੀ ਹਿੱਸੇਦਾਰੀ ਹੈ।

ਜੇਕਰ ਦੀ ਇਸ ਤਕਨੀਕ ਨੂੰ ਵੱਡੇ ਪੱਧਰ ‘ਤੇ ਸਫ਼ਲਤਾਪੂਰਵਕ ਵਰਤਿਆ ਜਾ ਸਕਿਆ, ਤਾਂ ਭਾਰਤ ਲਈ ਲਿਥੀਅਮ ਦਾ ਘਰੇਲੂ ਸਰੋਤ ਤਿਆਰ ਕਰਨ ਦਾ ਰਾਹ ਖੁੱਲ੍ਹ ਸਕਦਾ ਹੈ। ਇਸ ਨਾਲ ਦਰਾਮਦ ‘ਤੇ ਨਿਰਭਰਤਾ ਘਟਾਉਣ ਅਤੇ ਬੈਟਰੀਆਂ ਦੀ ਸਪਲਾਈ ਮਜ਼ਬੂਤ ਕਰਨ ਵਿੱਚ ਮਦਦ ਮਿਲ ਸਕਦੀ ਹੈ।

ਹਾਲਾਂਕਿ, ਸਮੁੰਦਰ ਦੇ ਪਾਣੀ ਵਿੱਚ ਲਿਥੀਅਮ ਦੀ ਮਾਤਰਾ ਘੱਟ ਹੁੰਦੀ ਹੈ। ਇਸ ਲਈ ਸਿਰਫ਼ 90% ਰਿਕਵਰੀ ਹਾਸਲ ਕਰਨਾ ਹੀ ਕਾਫ਼ੀ ਨਹੀਂ ਹੈ। ਇਹ ਵੀ ਦੇਖਣਾ ਹੋਵੇਗਾ ਕਿ ਲਿਥੀਅਮ ਦੀ ਇੱਕ ਨਿਸ਼ਚਿਤ ਮਾਤਰਾ ਕੱਢਣ ਲਈ ਕਿੰਨਾ ਸਮੁੰਦਰੀ ਪਾਣੀ, ਕਿੰਨੇ ਕੈਮੀਕਲ, ਕਿੰਨੀ ਊਰਜਾ ਅਤੇ ਕਿੰਨਾ ਪੈਸਾ ਖ਼ਰਚ ਹੁੰਦਾ ਹੈ।

ਇਸ ਤੋਂ ਇਲਾਵਾ, ਇਸ ਤਕਨੀਕ ਨੂੰ ਲੈਬ ਤੋਂ ਵੱਡੇ ਉਦਯੋਗਿਕ ਪੱਧਰ ਤੱਕ ਲਿਜਾਣ ਦੀ ਲਾਗਤ ਅਤੇ ਵਾਤਾਵਰਣ ‘ਤੇ ਪੈਣ ਵਾਲੇ ਅਸਰ ਦਾ ਮੁਲਾਂਕਣ ਕਰਨਾ ਵੀ ਜ਼ਰੂਰੀ ਹੋਵੇਗਾ। ਇਸ ਲਈ ਫਿਲਹਾਲ ਇਹ ਕਾਮਯਾਬੀ ਭਾਰਤ ਲਈ ਲਿਥੀਅਮ ਦਾ ਘਰੇਲੂ ਸਰੋਤ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਪਰ ਇਸ ਨਾਲ ਦੀਆਂ ਕੀਮਤਾਂ ਕਦੋਂ ਅਤੇ ਕਿੰਨੀਆਂ ਘਟਣਗੀਆਂ, ਇਹ ਅੱਗੇ ਦੀ ਤਕਨੀਕੀ ਤਰੱਕੀ ਅਤੇ ਲਾਗਤ ‘ਤੇ ਨਿਰਭਰ ਕਰੇਗਾ।