ਪੰਜਾਬ📍 ਪੰਜਾਬ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਦੇ ਮੁੱਦੇ ’ਤੇ ਮਤਾ ਪਾਸ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਉਠਾਉਣ ਵਾਲਾ ਸੂਬਾ ਰਿਹਾ ਹੈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਦੇ ਮੁੱਦੇ ’ਤੇ ਮਤਾ ਪਾਸ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਉਠਾਉਣ ਵਾਲਾ ਸੂਬਾ ਰਿਹਾ ਹੈ। ਅੱਜ ਲੋਕਤੰਤਰ ਲਈ ਚਿੰਤਾ ਦੀ ਗੱਲ ਹੈ ਕਿ ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਪਰ ਹੁਣ ਸਰਕਾਰਾਂ ਇਹ ਤੈਅ ਕਰ ਰਹੀਆਂ ਹਨ ਕਿ ਕਿਸ ਨੇ ਵੋਟ ਪਾਉਣੀ ਹੈ ਅਤੇ ਕਿਸ ਦੀ ਵੋਟ ਕੱਟਣੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ 14 ਕਰੋੜ ਲੋਕਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ ਅਤੇ ਨਵੇਂ ਵੋਟਰਾਂ ਦੀਆਂ ਵੋਟਾਂ ਨਹੀਂ ਬਣ ਰਹੀਆਂ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਕੇਂਦਰੀ ਜਾਂਚ ਬਿਊਰੋ ਵਿਰੋਧੀ ਧਿਰ ਦੇ ਆਗੂਆਂ ਦੇ ਘਰ ਪਹੁੰਚ ਜਾਂਦੇ ਹਨ ਅਤੇ ਹੁਣ ਇਹ ਏਜੰਸੀਆਂ ਉਨ੍ਹਾਂ ਦੇ ਘਰਾਂ ਤੱਕ ਵੀ ਆ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਦੇ ਚਾਰੇ ਥੰਮ੍ਹ ਤਾਨਾਸ਼ਾਹੀ ਦੀਆਂ ਜ਼ੰਜੀਰਾਂ ਵਿੱਚ ਜਕੜੇ ਹੋਏ ਹਨ ਅਤੇ ਵੋਟਾਂ ਦੀ ਇਹ ਲੁੱਟ ਬੇਹੱਦ ਖ਼ਤਰਨਾਕ ਹੈ।
ਇਜਲਾਸ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਗਲਾਂ ਵਿੱਚ ਕਾਲੇ ਕੱਪੜੇ ਪਾ ਕੇ ਪਹੁੰਚੇ ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਪਹਿਲਾਂ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕਰਵਾਈ ਜਾਵੇ। ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ’ਤੇ ਗੱਲ ਕੀਤੀ ਜਾਵੇਗੀ ਪਰ ਉਨ੍ਹਾਂ ਨੇ ਪ੍ਰਸ਼ਨ ਕਾਲ ਸ਼ੁਰੂ ਕਰਵਾ ਦਿੱਤਾ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਹੰਗਾਮੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਪਣੀ ਸੀਟ ਤੋਂ ਖੜ੍ਹੇ ਹੋ ਗਏ। ਉਨ੍ਹਾਂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ, “ਮਿਸਟਰ ਪਰਗਟ ਸਿੰਘ, ਤੁਸੀਂ ਚਿੱਟਾ ਪਾਰਟੀ ਦੇ ਮੈਂਬਰ ਹੋ।” ਚੀਮਾ ਨੇ ਆਰੋਪ ਲਾਇਆ ਕਿ ਕਾਂਗਰਸ ਪੰਜਾਬ ਵਿੱਚ ਚਿੱਟੇ ਦੇ ਨਸ਼ੇ ਨੂੰ ਫੈਲਾਉਣ ਵਾਲੀ ਪਾਰਟੀ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਸ਼ਾ ਖ਼ਤਮ ਕਰਨ ਦੀ ਸਹੁੰ ਝੂਠੀ ਸੀ।
ਇਸੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਖਹਿਰਾ ਨੇ ਸਦਨ ਦੀ ਮਰਿਆਦਾ ਭੰਗ ਕੀਤੀ ਹੈ। ਇਸ ਦੇ ਜਵਾਬ ਵਿੱਚ ਖਹਿਰਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਦੇ ਚੁੱਕਣਾ ਗੁਨਾਹ ਹੈ, ਤਾਂ ਵੀ ਉਹ ਇਹ ਮੁੱਦੇ ਚੁੱਕਦੇ ਰਹਿਣਗੇ। ਵਿਧਾਨ ਸਭਾ ਦੀ ਕਾਰਵਾਈ ਹੁਣ 27 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
10/23/2026
ਪੰਜਾਬ📍 ਪੰਜਾਬ
ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ 6.581 ਕਿਲੋਗ੍ਰਾਮ ਹੈਰੋਇਨ ਅਤੇ ਇਸ ਦੀ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ।
ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ 6.581 ਕਿਲੋਗ੍ਰਾਮ ਹੈਰੋਇਨ ਅਤੇ ਇਸ ਦੀ ਪੈਕਿੰਗ ਸਮੱਗਰੀ ਬਰਾਮਦ ਕੀਤੀ ਹੈ। ਇਹ ਬਰਾਮਦਗੀ 100ਵੀਂ ਬਟਾਲੀਅਨ ਦੇ ਜਵਾਨਾਂ ਨੇ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਐਕਟ ਅਤੇ ਭਾਰਤੀ ਵਾਯੂਯਾਨ ਅਧਿਨਿਯਮ, 2024 ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਸ਼ਿਕਾਇਤ ਦੇ ਮੁਤਾਬਕ, ਜਵਾਨਾਂ ਨੂੰ ਇੱਕ ਸ਼ੱਕੀ ਪੈਕਟ ਮਿਲਿਆ ਸੀ। ਜਾਂਚ ਕਰਨ 'ਤੇ ਇਸ ਵਿੱਚ 6.581 ਕਿਲੋਗ੍ਰਾਮ ਹੈਰੋਇਨ ਅਤੇ ਪੈਕਿੰਗ ਦਾ ਸਾਮਾਨ ਮਿਲਿਆ। ਇਹ ਕੇਸ 22 ਅਕਤੂਬਰ 2026 ਨੂੰ ਦਰਜ ਕੀਤਾ ਗਿਆ।
ਮਾਮਲੇ ਦੀ ਜਾਂਚ ਜਸਦੀਪ ਸਿੰਘ ਕਰ ਰਹੇ ਹਨ। ਹਾਲਾਂਕਿ, ਹੈਰੋਇਨ ਮਿਲਣ ਦੀ ਸਹੀ ਜਗ੍ਹਾ, ਸਮੇਂ ਅਤੇ ਕਿਸੇ ਦੋਸ਼ੀ ਦੀ ਗ੍ਰਿਫ਼ਤਾਰੀ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਦੀ ਅੱਗੇ ਦੀ ਜਾਂਚ ਤੋਂ ਬਾਅਦ ਹੀ ਇਹ ਤੱਥ ਸਾਫ਼ ਹੋ ਸਕਣਗੇ।
10/23/2026
ਪੰਜਾਬ📍 ਪੰਜਾਬ
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਮੁੜ ਸਿਆਸੀ ਸਾਂਝ ਪੈਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੇ ‘ਸਭ ਤੋਂ ਵੱਡੇ ਦੁਸ਼ਮਣ’ ਹਨ।
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਮੁੜ ਸਿਆਸੀ ਸਾਂਝ ਪੈਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੇ ‘ਸਭ ਤੋਂ ਵੱਡੇ ਦੁਸ਼ਮਣ’ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਉਨ੍ਹਾਂ ਸਾਰੀਆਂ ਸਿਆਸੀ ਧਿਰਾਂ ਨਾਲ ਚੋਣ ਗੱਠਜੋੜ ਕਰਨ ਲਈ ਤਿਆਰ ਹੈ ਜੋ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮਾਂ ਨਾਲ ਸਹਿਮਤੀ ਰੱਖਦੀਆਂ ਹਨ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੇਲੇ ਪੰਜਾਬ ਵਿੱਚ ਪੂਰਨ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਸੀ।
ਗੱਲਬਾਤ ਕਰਦਿਆਂ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਇੱਕ ‘ਨਾ-ਅਹਿਲ ਮੁੱਖ ਮੰਤਰੀ’ ਨੇ ਸੂਬੇ ਨੂੰ ਬਰਬਾਦੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ ਅਤੇ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਨੂੰ ਲੈ ਕੇ ਰਾਜਪਾਲ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ, “ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਸੀ ਅਤੇ ਸੂਬੇ ਨੇ ਬੁਨਿਆਦੀ ਢਾਂਚੇ, ਉਦਯੋਗ ਅਤੇ ਬਿਜਲੀ ਸਰਪਲੱਸ ਬਣਨ ਵਰਗੇ ਖੇਤਰਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਸੀ।” ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਮੌਜੂਦਾ 'ਆਪ' ਸਰਕਾਰ ਦੇ ਗ਼ਲਤ ਫ਼ੈਸਲਿਆਂ ਕਾਰਨ ਹੀ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋਏ ਹਨ।
ਉਨ੍ਹਾਂ ਅੱਗੇ ਕਿਹਾ, “ਅਸੀਂ ਸਰਕਾਰ ਬਣਾਈਏ ਜਾਂ ਨਾ, ਪਰ ਅਸੀਂ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਲਗਾਤਾਰ ਲੜਦੇ ਰਹਾਂਗੇ। ਸਾਡੀ ਨਜ਼ਰ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਸੂਬੇ ਦੀਆਂ ਸਭ ਤੋਂ ਵੱਡੀਆਂ ਦੁਸ਼ਮਣ ਹਨ ਅਤੇ ਇਨ੍ਹਾਂ ਨਾਲ ਕਦੇ ਕੋਈ ਸਮਝੌਤਾ ਨਹੀਂ ਹੋ ਸਕਦਾ। ਇਨ੍ਹਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਪਾਰਟੀਆਂ ਹਨ, ਅਤੇ ਜੋ ਵੀ ਅਕਾਲੀ ਦਲ ਦੀ ਸੋਚ ਤੇ ਨੀਤੀਆਂ ਨਾਲ ਸਹਿਮਤ ਹੋਣਗੀਆਂ, ਅਸੀਂ ਉਨ੍ਹਾਂ ਨਾਲ ਹੱਥ ਮਿਲਾਉਣ ਲਈ ਤਿਆਰ ਹਾਂ।”
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਸੀ ਕਿ 2027 ਵਿੱਚ ਪੰਜਾਬ ਵਿੱਚ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਸਰਕਾਰ ਬਣੇਗੀ। ਇਸ ਬਿਆਨ ਤੋਂ ਬਾਅਦ ਪੁਰਾਣੇ ਭਾਈਵਾਲਾਂ ਦੇ ਮੁੜ ਇਕੱਠੇ ਹੋਣ ਦੀਆਂ ਕਿਆਸਰਾਈਆਂ ਤੇਜ਼ ਹੋ ਗਈਆਂ ਹਨ। ਇਸ ਤੋਂ ਪਹਿਲਾਂ ਅਗਸਤ ਮਹੀਨੇ ਸੰਸਦ ਭਵਨ ਵਿੱਚ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗਈ ਮੁਲਾਕਾਤ ਨੇ ਵੀ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਦੀ ਚਰਚਾ ਛੇੜ ਦਿੱਤੀ ਸੀ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸਤੰਬਰ 2020 ਦੌਰਾਨ ਭਾਜਪਾ ਨਾਲ ਆਪਣਾ 24 ਸਾਲ ਪੁਰਾਣਾ ਗੱਠਜੋੜ ਤੋੜ ਲਿਆ ਸੀ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਹਾਲ ਹੀ ਦੇ ਮਹੀਨਿਆਂ ਵਿੱਚ ਪੰਜਾਬ ਭਾਜਪਾ ਦੇ ਕਈ ਆਗੂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜਨ ਦੀ ਤਿਆਰੀ ਦੇ ਦਾਅਵੇ ਕਰਦੇ ਰਹੇ ਹਨ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਦੋ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਤਿੰਨ ਸੀਟਾਂ ’ਤੇ ਜਿੱਤ ਹਾਸਲ ਹੋਈ ਸੀ।
10/23/2026
ਪੰਜਾਬ📍 ਪੰਜਾਬ
ਪਟਿਆਲਾ: ਪਟਿਆਲਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਚੈਕਿੰਗ ਦੇ ਨਾਂ ’ਤੇ ਲੋਕਾਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲਣ ਦੇ ਦੋਸ਼ਾਂ ਵਿੱਚ ਸੜਕ ਸੁਰੱਖਿਆ ਫੋਰਸ, ਯਾਨੀ ਐੱਸ.ਐੱਸ.ਐੱਫ. ਦੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
ਪਟਿਆਲਾ: ਪਟਿਆਲਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਚੈਕਿੰਗ ਦੇ ਨਾਂ ’ਤੇ ਲੋਕਾਂ ਨੂੰ ਡਰਾ-ਧਮਕਾ ਕੇ ਪੈਸੇ ਵਸੂਲਣ ਦੇ ਦੋਸ਼ਾਂ ਵਿੱਚ ਸੜਕ ਸੁਰੱਖਿਆ ਫੋਰਸ, ਯਾਨੀ ਐੱਸ.ਐੱਸ.ਐੱਫ. ਦੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ, ਪਟਿਆਲਾ ਜ਼ਿਲ੍ਹੇ ਦੇ ਪਸਿਆਣਾ ਥਾਣਾ ਖੇਤਰ ਵਿੱਚ ਸੂਲਰ ਤੋਂ ਮੈਣ ਰੋਡ ’ਤੇ ਸਥਿਤ ਪਿੰਡ ਸ਼ੇਰ ਮਾਜਰਾ ਪੁਲ ਦੇ ਨੇੜੇ ਇਹ ਮਾਮਲਾ ਸਾਹਮਣੇ ਆਇਆ। ਦੋਸ਼ ਹੈ ਕਿ ਮੁਲਜ਼ਮ ਗੱਡੀਆਂ ਵਿੱਚ ਬੈਠੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਸਨ, ਉਨ੍ਹਾਂ ਦੀਆਂ ਵੀਡੀਓਜ਼ ਬਣਾਉਂਦੇ ਸਨ ਅਤੇ ਫਿਰ ਉਨ੍ਹਾਂ ਨੂੰ ਬਲੈਕਮੇਲ ਕਰਕੇ ਪੈਸੇ ਵਸੂਲਦੇ ਸਨ।
ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਐੱਸ.ਐੱਸ.ਐੱਫ. ਦੇ ਸਹਾਇਕ ਸਬ-ਇੰਸਪੈਕਟਰ ਕਰਨੈਲ ਸਿੰਘ ਅਤੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਏ.ਐੱਸ.ਆਈ. ਬਲਿਹਾਰ ਸਿੰਘ ਨੂੰ ਵੀ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਹੈ।
ਜਾਂਚ ਦੌਰਾਨ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਵਿੱਚੋਂ ਲਗਭਗ 90 ਵੱਖ-ਵੱਖ ਵੀਡੀਓਜ਼ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਵੀਡੀਓਜ਼ ਦੀ ਵਰਤੋਂ ਲੋਕਾਂ ਨੂੰ ਡਰਾਉਣ ਅਤੇ ਬਲੈਕਮੇਲ ਕਰਨ ਲਈ ਕੀਤੀ ਜਾਂਦੀ ਸੀ।
ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਕਥਿਤ ਵਸੂਲੀ ਦੇ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਿਹੜੇ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਲੋਕਾਂ ਦੀ ਸੁਰੱਖਿਆ ਕਰਨਾ ਹੈ, ਜੇਕਰ ਉਨ੍ਹਾਂ ’ਤੇ ਹੀ ਲੋਕਾਂ ਨੂੰ ਡਰਾ-ਧਮਕਾ ਕੇ ਵਸੂਲੀ ਕਰਨ ਦੇ ਦੋਸ਼ ਲੱਗਣ, ਤਾਂ ਆਮ ਲੋਕ ਇਨਸਾਫ਼ ਦੀ ਉਮੀਦ ਕਿਸ ਤੋਂ ਕਰਨ?
ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਤੋਂ ਬਾਅਦ ਹੀ ਪੂਰੀ ਸੱਚਾਈ ਸਾਹਮਣੇ ਆਵੇਗੀ।
10/23/2026
ਪੰਜਾਬ📍 ਪੰਜਾਬ
ਫ਼ਰੀਦਕੋਟ ਵਿਚ ਦੁਸਹਿਰਾ ਕਮੇਟੀ ਵੱਲੋਂ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੌਰਵ ਕੱਕੜ ਅਤੇ ਰਾਕੇਸ਼ ਗਰਗ ਸਮੇਤ ਹੋਰ ਟੀਮ ਮੈਂਬਰਾਂ ਨੇ ਸ਼ਿਰਕਤ ਕੀਤੀ।

ਫ਼ਰੀਦਕੋਟ ਵਿਚ ਦੁਸਹਿਰਾ ਕਮੇਟੀ ਵੱਲੋਂ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੌਰਵ ਕੱਕੜ ਅਤੇ ਰਾਕੇਸ਼ ਗਰਗ ਸਮੇਤ ਹੋਰ ਟੀਮ ਮੈਂਬਰਾਂ ਨੇ ਸ਼ਿਰਕਤ ਕੀਤੀ। ਦੁਸਹਿਰਾ ਕਮੇਟੀ ਦੇ ਮੈਂਬਰਾਂ ਵੱਲੋਂ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ ਅਤੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਗੌਰਵ ਕੱਕੜ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਲੋਕਾਂ ਨੂੰ ਸੱਚਾਈ, ਨੇਕੀ ਅਤੇ ਚੰਗਿਆਈ ਦੇ ਰਾਹ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਰਾਕੇਸ਼ ਗਰਗ ਨੇ ਦੁਸਹਿਰਾ ਕਮੇਟੀ ਵੱਲੋਂ ਤਿਉਹਾਰ ਨੂੰ ਸਾਂਝੇ ਤੌਰ ਤੇ ਮਨਾਉਣ ਅਤੇ ਲੋਕਾਂ ਨੂੰ ਇਕ ਮੰਚ ਤੇ ਇਕੱਠਾ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਡੀਆਂ ਰਵਾਇਤਾਂ ਅਤੇ ਸੱਭਿਆਚਾਰ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ਵਿੱਚ ਮਿਲਵਰਤਣ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਸਮਾਗਮ ਦੌਰਾਨ ਦੁਸਹਿਰਾ ਕਮੇਟੀ ਵੱਲੋਂ ਪਹੁੰਚੇ ਮਹਿਮਾਨਾਂ ਦਾ ਮਾਣ-ਸਨਮਾਨ ਕੀਤਾ ਗਿਆ। ਇਸ ਮੌਕੇ ਤਿਉਹਾਰ ਦੀ ਮਹੱਤਤਾ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਵਿੱਚ ਸ਼ਾਮਲ ਲੋਕਾਂ ਨੇ ਦੁਸਹਿਰੇ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।
10/23/2026
ਪੰਜਾਬ📍 ਪੰਜਾਬ
ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ
ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ 11 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ।
ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ
ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ 11 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਪਰਿਵਾਰ ਅਤੇ ਐਕਸ਼ਨ ਕਮੇਟੀ ਆਪਣੀਆਂ 10 ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੰਦੀ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਵੀਰਵਾਰ ਨੂੰ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਨਿਹੰਗ ਬਾਬਾ ਰਾਜਾ ਰਾਜ ਸਿੰਘ ਵੀ ਪਹੁੰਚੇ। ਉਨ੍ਹਾਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਪਰਵਿੰਦਰ ਸਿੰਘ ਝੋਟਾ ਅੱਜ ਜਿਉਂਦੇ ਹੁੰਦੇ ਤਾਂ ਉਹ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਾਰਦੇ। ਉਨ੍ਹਾਂ ਕਿਹਾ ਕਿ ਹੁਣ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੂੰ ਵਿਧਾਨ ਸਭਾ ਚੋਣ ਲੜਾਈ ਜਾਣੀ ਚਾਹੀਦੀ ਹੈ ਤਾਂ ਜੋ ਝੋਟਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਦੇਖਿਆ ਗਿਆ ਸੁਪਨਾ ਪੂਰਾ ਕੀਤਾ ਜਾ ਸਕੇ।
ਬਾਬਾ ਰਾਜਾ ਰਾਜ ਸਿੰਘ ਨੇ ਕਿਹਾ ਕਿ ਜੇਕਰ ਮਨਪ੍ਰੀਤ ਕੌਰ ਦੇ ਹੱਥ ਵਿੱਚ ਸਿਆਸੀ ਤਾਕਤ ਆਉਂਦੀ ਹੈ ਤਾਂ ਕਿਸੇ ਵੀ ਡੀਐੱਸਪੀ ਜਾਂ ਐੱਸਐੱਚਓ ਦੀ ਹਿੰਮਤ ਨਹੀਂ ਹੋਵੇਗੀ ਕਿ ਉਹ ਮਾਨਸਾ ਵਿੱਚ ਨਸ਼ਾ ਵਿਕਣ ਦੇਵੇ। ਉਨ੍ਹਾਂ ਦਾਅਵਾ ਕੀਤਾ ਕਿ ਮਨਪ੍ਰੀਤ ਕੌਰ ਮਾਨਸਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।
ਉਨ੍ਹਾਂ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਇੱਕ ਮੰਚ 'ਤੇ ਇਕੱਠੀਆਂ ਹੋਣ ਅਤੇ ਮਨਪ੍ਰੀਤ ਕੌਰ ਨੂੰ ਚੋਣਾਂ ਵਿੱਚ ਕਾਮਯਾਬ ਬਣਾਉਣ ਲਈ ਸਾਥ ਦੇਣ। ਫਿਲਹਾਲ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ।
10/23/2026
ਪੰਜਾਬ📍 ਪੰਜਾਬ
ਫੈਡਰੇਸ਼ਨ ਆਫ ਮੈਡੀਕਲ ਐਂਡ ਸੇਲਜ਼ ਰਿਪ੍ਰੈਜ਼ੈਂਟੇਟਿਵਜ਼ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਗੁਮਰਾਹਕੁੰਨ ਮਾਰਕੀਟਿੰਗ ਨਾਲ ਸਬੰਧਿਤ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ਦੀ ਸੁਣਵਾਈ ਮਗਰੋਂ 8 ਅਕਤੂਬਰ 2026 ਨੂੰ ਸੁਪਰੀਮ ਕੋਰਟ ਵੱਲੋਂ ਦਿੱਤਾ ਗਿਆ ਹੁਕਮ ਇੱਕ ਸਵਾਗਤ ਯੋਗ ਕਦਮ ਹੈ।
ਫੈਡਰੇਸ਼ਨ ਆਫ ਮੈਡੀਕਲ ਐਂਡ ਸੇਲਜ਼ ਰਿਪ੍ਰੈਜ਼ੈਂਟੇਟਿਵਜ਼ ਐਸੋਸੀਏਸ਼ਨ ਆਫ ਇੰਡੀਆ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਗੁਮਰਾਹਕੁੰਨ ਮਾਰਕੀਟਿੰਗ ਨਾਲ ਸਬੰਧਿਤ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ਦੀ ਸੁਣਵਾਈ ਮਗਰੋਂ 8 ਅਕਤੂਬਰ 2026 ਨੂੰ ਸੁਪਰੀਮ ਕੋਰਟ ਵੱਲੋਂ ਦਿੱਤਾ ਗਿਆ ਹੁਕਮ ਇੱਕ ਸਵਾਗਤ ਯੋਗ ਕਦਮ ਹੈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ, ਜੋ ਦਵਾਈ ਕੰਪਨੀਆਂ ਵੱਲੋਂ ਡਾਕਟਰਾਂ ਨੂੰ ਮੁਫ਼ਤ ਤੋਹਫ਼ੇ ਅਤੇ ਹੋਰ ਲਾਭ ਦੇਣ ਦੀ ਪ੍ਰਥਾ ’ਤੇ ਰੋਕ ਲਗਾਉਣ ਦੇ ਉਪਾਵਾਂ ਦੀ ਸਮੀਖਿਆ ਕਰੇਗੀ। ਇਹ ਕਮੇਟੀ ਸਬੰਧਿਤ ਧਿਰਾਂ ਦੇ ਵਿਚਾਰਾਂ ’ਤੇ ਗੌਰ ਕਰੇਗੀ ਅਤੇ ਡਾਕਟਰੀ ਪੇਸ਼ੇਵਰਾਂ ਨੂੰ ਤੋਹਫ਼ੇ ਤੇ ਹੋਰ ਲਾਭ ਦੇਣ ਸਮੇਤ ਦਵਾਈਆਂ ਦੇ ਅਨੈਤਿਕ ਪ੍ਰਚਾਰ ਨੂੰ ਰੋਕਣ ਲਈ ਸਿਫ਼ਾਰਿਸ਼ਾਂ ਕਰੇਗੀ।
ਸਿਹਤ ਖੇਤਰ ਦੇ ਕਈ ਜਾਗਰੂਕ ਪੇਸ਼ੇਵਰ ਸੰਗਠਨਾਂ ਅਤੇ ਸਿਵਲ ਸੁਸਾਇਟੀ ਨੇ ਦਵਾਈਆਂ ਦੀ ਮਾਰਕੀਟਿੰਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਯਮਿਤ ਕਰਨ ਵਿੱਚ ਸਰਕਾਰ ਦੀ ਨਾਕਾਮੀ ਵਿਰੁੱਧ ਵਾਰ-ਵਾਰ ਆਵਾਜ਼ ਉਠਾਈ ਹੈ। ਦਵਾਈ ਕੰਪਨੀਆਂ ਆਪਣੇ ਉਤਪਾਦਾਂ ਦੇ ਪ੍ਰਚਾਰ ’ਤੇ ਵੱਡੀ ਮਾਤਰਾ ਵਿੱਚ ਪੈਸਾ ਖ਼ਰਚ ਕਰਦੀਆਂ ਹਨ। ਇਸ ਖ਼ਰਚੇ ਦਾ ਇੱਕ ਵੱਡਾ ਹਿੱਸਾ ‘ਨਿਰੰਤਰ ਮੈਡੀਕਲ ਸਿੱਖਿਆ’ ਦੇ ਨਾਂ ’ਤੇ ਅਕਸਰ ਬਹੁਤ ਠਾਠ-ਬਾਠ ਨਾਲ ਮੈਡੀਕਲ ਕਾਨਫਰੰਸਾਂ ਕਰਵਾਉਣ ’ਤੇ ਆਇਦ ਹੁੰਦਾ ਹੈ। ਆਖ਼ਰਕਾਰ, ਇਹ ਖ਼ਰਚਾ ਦਵਾਈਆਂ ਦੀ ਮੂਲ ਲਾਗਤ ਵਿੱਚ ਹੀ ਸ਼ਾਮਿਲ ਕਰ ਲਿਆ ਜਾਂਦਾ ਹੈ, ਜੋ ਮਰੀਜ਼ਾਂ ਵੱਲੋਂ ਆਪਣੀ ਜੇਬ ’ਚੋਂ ਕੀਤੇ ਜਾਣ ਵਾਲੇ ਸਿਹਤ ਖ਼ਰਚੇ ਨੂੰ ਹੋਰ ਵਧਾਉਂਦਾ ਹੈ।
ਬਾਰਾਂ ਦਸੰਬਰ 2014 ਨੂੰ ਸਰਕਾਰ ਨੇ ‘ਫਾਰਮਾਸਿਊਟੀਕਲ ਮਾਰਕੀਟਿੰਗ ਪ੍ਰਥਾਵਾਂ ਲਈ ਇਕਸਾਰ ਜ਼ਾਬਤਾ’ (ਯੂ ਸੀ ਪੀ ਐੱਮ ਪੀ) ਲਾਗੂ ਕੀਤਾ ਸੀ। ਇਸੇ ਦਿਨ ਰਸਾਇਣ ਅਤੇ ਖਾਦ ਮੰਤਰਾਲੇ ਦੇ ਫਾਰਮਾਸਿਊਟੀਕਲ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਸੀ ਕਿ ਇਹ ਜ਼ਾਬਤਾ 1 ਜਨਵਰੀ 2015 ਤੋਂ ਛੇ ਮਹੀਨਿਆਂ ਲਈ ਸਵੈ-ਇੱਛਤ ਤੌਰ ’ਤੇ ਲਾਗੂ ਰਹੇਗਾ, ਜਿਸ ਤੋਂ ਬਾਅਦ ਇਸ ਦੀ ਸਮੀਖਿਆ ਕੀਤੀ ਜਾਵੇਗੀ। ਉਮੀਦ ਮੁਤਾਬਿਕ, ਜ਼ਾਬਤੇ ਨੂੰ ਸਵੈ-ਇੱਛਤ ਰੱਖਣ ਨਾਲ ਕੋਈ ਜ਼ਿਕਰਯੋਗ ਨਤੀਜਾ ਸਾਹਮਣੇ ਨਹੀਂ ਆਇਆ।
ਇਸ ਨਾਕਾਮੀ ਨੂੰ ਸਵੀਕਾਰ ਕਰਦਿਆਂ ਤਤਕਾਲੀ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਐੱਚ ਐੱਨ ਅਨੰਤ ਕੁਮਾਰ ਨੇ ਜੂਨ 2016 ਵਿੱਚ ਰਾਜ ਸਭਾ ਵਿੱਚ ਕਿਹਾ ਸੀ ਕਿ 2015 ਵਿੱਚ ਲਾਗੂ ਕੀਤੇ ਗਏ ਸਵੈ-ਇੱਛਤ ਜ਼ਾਬਤੇ ਦੇ ਆਸ ਮੁਤਾਬਿਕ ਨਤੀਜੇ ਨਹੀਂ ਨਿਕਲੇ। ਉਨ੍ਹਾਂ ਨੇ ਸੰਕੇਤ ਦਿੱਤਾ ਸੀ ਕਿ ਸਰਕਾਰ ਇਸ ਨੂੰ ਲਾਜ਼ਮੀ ਬਣਾਏਗੀ ਕਿਉਂਕਿ ਦਵਾਈ ਕੰਪਨੀਆਂ ਨੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਸੀ। ਇਸ ਜ਼ਾਬਤੇ ਦੀਆਂ ਧਾਰਾਵਾਂ 6 ਅਤੇ 7 ਦਵਾਈ ਕੰਪਨੀਆਂ ਨੂੰ ਡਾਕਟਰੀ ਪੇਸ਼ੇਵਰਾਂ ਨੂੰ ਮੁਫ਼ਤ ਤੋਹਫ਼ੇ ਦੇਣ ਤੋਂ ਰੋਕਦੀਆਂ ਹਨ। ਭਾਰਤੀ ਮੈਡੀਕਲ ਕੌਂਸਲ ਦੇ ਪੇਸ਼ੇਵਰ ਆਚਰਨ, ਸ਼ਿਸ਼ਟਾਚਾਰ ਅਤੇ ਨੈਤਿਕਤਾ ਸਬੰਧੀ ਨਿਯਮ ਵੀ ਡਾਕਟਰਾਂ ਨੂੰ ਕਿਸੇ ਵੀ ਰੂਪ ਵਿੱਚ ਵਿੱਤੀ ਲਾਭ ਲੈਣ ਤੋਂ ਰੋਕਦੇ ਹਨ, ਜਿਸ ਵਿੱਚ ਵਿੱਦਿਅਕ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਨਾਲ ਜੁੜੇ ਲਾਭ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਕੇਂਦਰੀ ਪ੍ਰਤੱਖ ਕਰ ਬੋਰਡ (ਸੀ ਬੀ ਡੀ ਟੀ) ਨੇ 1 ਅਗਸਤ 2012 ਦੇ ਆਪਣੇ ਹੁਕਮ ਵਿੱਚ ਸਪੱਸ਼ਟ ਕੀਤਾ ਸੀ ਕਿ ਦਵਾਈ ਕੰਪਨੀਆਂ ਵੱਲੋਂ ਇਸ ਤਰ੍ਹਾਂ ਕੀਤੇ ਗਏ ਖ਼ਰਚਿਆਂ ਨੂੰ ਕਰ (ਟੈਕਸ) ਵਿੱਚ ਛੋਟ ਲਈ ਯੋਗ ਨਹੀਂ ਮੰਨਿਆ ਜਾਵੇਗਾ।
ਯੂ ਸੀ ਪੀ ਐੱਮ ਪੀ ਵਿੱਚ ਇਹ ਵੀ ਵਿਵਸਥਾ ਹੈ ਕਿ ਖੋਜ ਪ੍ਰੋਜੈਕਟਾਂ ਵਿੱਚ ਡਾਕਟਰਾਂ ਨੂੰ ਸ਼ਾਮਿਲ ਕਰਦੇ ਸਮੇਂ ਦਵਾਈ ਕੰਪਨੀਆਂ ਨੂੰ ਸਮਰੱਥ ਅਧਿਕਾਰੀ ਵੱਲੋਂ ਨਿਰਧਾਰਤ ਪ੍ਰਕਿਰਿਆਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਪਰ ਅਜਿਹੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ ਕਿ ਕੰਪਨੀਆਂ ਨੇ ਆਪਣੀ ਪ੍ਰਚਾਰ ਸਮੱਗਰੀ ਵਿੱਚ ਡਾਕਟਰਾਂ ਦੇ ਨਾਂ, ਪੇਸ਼ੇਵਰ ਯੋਗਤਾਵਾਂ ਅਤੇ ਤਸਵੀਰਾਂ ਦੀ ਵਰਤੋਂ ਕੀਤੀ ਹੈ ਜਦੋਂਕਿ ਜ਼ਾਬਤੇ ਅਧੀਨ ਇਸ ਦੀ ਮਨਾਹੀ ਹੈ। ਹੈਰਾਨੀ ਦੀ ਗੱਲ ਹੈ ਕਿ ਸਤੰਬਰ 2020 ਵਿੱਚ ਤਤਕਾਲੀ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਡੀ ਵੀ ਸਦਾਨੰਦ ਗੌੜਾ ਨੇ ਸੰਸਦ ਵਿੱਚ ਕਿਹਾ ਕਿ ਕੇਂਦਰ ਸਰਕਾਰ ਦੀ ਯੂ ਸੀ ਪੀ ਐੱਮ ਪੀ ਨੂੰ ਲਾਜ਼ਮੀ ਬਣਾਉਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਨੇ ਕੇਰਲਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਕੇ. ਮੁਰਲੀਧਰਨ ਵੱਲੋਂ ਲੋਕ ਸਭਾ ਵਿੱਚ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਇਹ ਬਿਆਨ ਦਿੱਤਾ ਸੀ। ਸਰਕਾਰ ਵੱਲੋਂ ਆਪਣੇ ਪਹਿਲਾਂ ਵਾਲੇ ਰੁਖ਼ ਤੋਂ ਪਿੱਛੇ ਹਟਣਾ ਬਹੁਤ ਨਿਰਾਸ਼ਾਜਨਕ ਸੀ।
ਯੂ ਸੀ ਪੀ ਐੱਮ ਪੀ ਨੂੰ ਲਾਜ਼ਮੀ ਬਣਾਉਣ ਦੀ ਵਚਨਬੱਧਤਾ ਤੋਂ ਸਰਕਾਰ ਦਾ ਪਿੱਛੇ ਹਟਣਾ ਦਵਾਈ ਕੰਪਨੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਯਮਿਤ ਕਰਨ ਦੀ ਉਸ ਦੀ ਇੱਛਾ-ਸ਼ਕਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਸ ਨਾਲ ਨੀਤੀਗਤ ਫ਼ੈਸਲਿਆਂ ’ਤੇ ਵਪਾਰਕ ਹਿੱਤਾਂ ਦੇ ਅਣਉਚਿਤ ਪ੍ਰਭਾਵ ਬਾਰੇ ਤੌਖ਼ਲੇ ਵੀ ਪੈਦਾ ਹੁੰਦੇ ਹਨ। ਜਦੋਂ ‘ਅਲਾਇੰਸ ਆਫ ਡਾਕਟਰਜ਼ ਫੌਰ ਐਥੀਕਲ ਹੈਲਥਕੇਅਰ’ ਦਾ ਇੱਕ ਵਫ਼ਦ, ਜਿਸ ਵਿੱਚ ‘ਇੰਡੀਅਨ ਡਾਕਟਰਜ਼ ਫੌਰ ਪੀਸ ਐਂਡ ਡਿਵੈਲਪਮੈਂਟ’ (ਆਈ ਡੀ ਪੀ ਡੀ) ਦੇ ਅਹੁਦੇਦਾਰ ਵੀ ਸ਼ਾਮਿਲ ਸਨ, ਦਵਾਈਆਂ ਦੀਆਂ ਕੀਮਤਾਂ ਨੂੰ ਨਿਯਮਿਤ ਕਰਨ ਵਾਲੀ ਸਰਕਾਰੀ ਕਮੇਟੀ ‘ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਿਟੀ’ (ਐੱਨ ਪੀ ਪੀ ਏ) ਕੋਲ ਆਪਣੇ ਵਿਚਾਰ ਪੇਸ਼ ਕਰਨ ਗਿਆ ਤਾਂ ਪ੍ਰਤੀਨਿਧੀ ਮੰਡਲ ਨੂੰ ਦੱਸਿਆ ਗਿਆ ਕਿ ਇਨ੍ਹਾਂ ਪ੍ਰਥਾਵਾਂ ਨੂੰ ਨਿਯਮਿਤ ਕਰਨਾ ਐੱਨ ਪੀ ਪੀ ਏ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ, ਇਸ ਲਈ ਸਬੰਧਿਤ ਕਾਨੂੰਨਾਂ ਵਿੱਚ ਸੋਧਾਂ ਰਾਹੀਂ ਮੰਤਰਾਲੇ ਦੇ ਪੱਧਰ ’ਤੇ ਲੋੜੀਂਦੀਆਂ ਤਬਦੀਲੀਆਂ ਕਰਨੀਆਂ ਪੈਣਗੀਆਂ।
ਦਵਾਈਆਂ ਦੀਆਂ ਉੱਚੀਆਂ ਕੀਮਤਾਂ ਦਾ ਲੋਕਾਂ ਦੀ ਸਿਹਤ ਅਤੇ ਆਰਥਿਕ ਸੁਰੱਖਿਆ ’ਤੇ ਡੂੰਘਾ ਪ੍ਰਭਾਵ ਪੈਂਦਾ ਹੈ। ਭਾਰਤ ਵਿੱਚ ਸਿਹਤ ਸੇਵਾਵਾਂ ’ਤੇ ਆਪਣੀ ਜੇਬ ਵਿੱਚੋਂ ਕੀਤੇ ਜਾਣ ਵਾਲੇ ਕੁੱਲ ਖ਼ਰਚ ਦਾ ਲਗਪਗ 67 ਫ਼ੀਸਦੀ ਹਿੱਸਾ ਇਕੱਲੀਆਂ ਦਵਾਈਆਂ ’ਤੇ ਹੀ ਖ਼ਰਚ ਹੁੰਦਾ ਹੈ। ਰਾਸ਼ਟਰੀ ਸਿਹਤ ਨੀਤੀ, 2017 ਅਨੁਸਾਰ, ਸਿਹਤ ਸੇਵਾਵਾਂ ’ਤੇ ਬਹੁਤ ਜ਼ਿਆਦਾ ਨਿੱਜੀ ਖ਼ਰਚ ਹਰ ਸਾਲ ਲਗਪਗ 6.3 ਕਰੋੜ ਲੋਕਾਂ ਨੂੰ ਗ਼ਰੀਬੀ ਰੇਖਾ ਤੋਂ ਹੇਠਾਂ ਧੱਕ ਦਿੰਦਾ ਹੈ। ਇਸ ਚਿੰਤਾਜਨਕ ਸਥਿਤੀ ਦੇ ਬਾਵਜੂਦ ਸਰਕਾਰ ਦਵਾਈਆਂ ਅਤੇ ਮੈਡੀਕਲ ਉਪਕਰਨਾਂ ’ਤੇ ਬੇਹੱਦ ਵੱਧ ਵਪਾਰਕ ਮੁਨਾਫ਼ੇ ਨੂੰ ਕਾਬੂ ਕਰਨ ਲਈ ਕੋਈ ਸਾਰਥਿਕ ਕਦਮ ਚੁੱਕਣ ਵਿੱਚ ਅਸਫ਼ਲ ਰਹੀ ਹੈ।
ਸੋਲਾਂ ਸਤੰਬਰ 2015 ਨੂੰ ਦਵਾਈਆਂ ਦੀ ਵਿਕਰੀ ਵਿੱਚ ਬਹੁਤ ਜ਼ਿਆਦਾ ਵਪਾਰਕ ਮੁਨਾਫ਼ਿਆਂ ਦੀ ਜਾਂਚ ਕਰਨ ਲਈ ਇੱਕ ਕਮੇਟੀ ਬਣਾਈ ਗਈ ਸੀ। ਕਮੇਟੀ ਨੇ ਦਵਾਈਆਂ ਦੇ ਬਾਜ਼ਾਰ ਵਿੱਚ ਪ੍ਰਚੱਲਿਤ ਬੇਹੱਦ ਉੱਚੇ ਮੁਨਾਫ਼ਿਆਂ ’ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਦੱਸਿਆ ਕਿ ਕੁਝ ਮਾਮਲਿਆਂ ਵਿੱਚ ਵਪਾਰਕ ਮੁਨਾਫ਼ਾ 5,000 ਫ਼ੀਸਦੀ ਤੱਕ ਸੀ। ਕਮੇਟੀ ਨੇ 9 ਦਸੰਬਰ 2015 ਨੂੰ ਆਪਣੀ ਰਿਪੋਰਟ ਪੇਸ਼ ਕੀਤੀ ਸੀ। ਇਸ ਦੇ ਬਾਵਜੂਦ ਲਗਪਗ 11 ਸਾਲ ਬੀਤਣ ਮਗਰੋਂ ਵੀ ਸਰਕਾਰ ਨੇ ਇਸ ਦੀਆਂ ਸਿਫ਼ਾਰਿਸ਼ਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਜਦੋਂ ਦਵਾਈਆਂ ਦੀ ਕਿਫ਼ਾਇਤੀ ਉਪਲਬਧਤਾ ਦਾਅ ’ਤੇ ਲੱਗੀ ਹੋਵੇ ਤਾਂ ਇੰਨੇ ਲੰਮੇ ਸਮੇਂ ਦੀ ਢਿੱਲ-ਮੱਠ ਅਸਵੀਕਾਰਯੋਗ ਹੈ।
ਦਵਾਈਆਂ ਦੀਆਂ ਕੀਮਤਾਂ ਅਸਲ ਉਤਪਾਦਨ ਲਾਗਤ ਦੇ ਆਧਾਰ ’ਤੇ ਤੈਅ ਹੋਣੀਆਂ ਚਾਹੀਦੀਆਂ ਹਨ, ਜਿਸ ਵਿੱਚ ਵਾਜਬ ਅਤੇ ਪਾਰਦਰਸ਼ੀ ਮੁਨਾਫ਼ਾ ਸ਼ਾਮਿਲ ਹੋਵੇ। ਮੌਜੂਦਾ ਬਾਜ਼ਾਰ-ਆਧਾਰਿਤ ਕੀਮਤ ਨਿਰਧਾਰਨ ਪ੍ਰਣਾਲੀ, ਜਿਸ ਵਿੱਚ ਪ੍ਰਮੁੱਖ ਜਾਂ ਸਭ ਤੋਂ ਵੱਧ ਵਿਕਣ ਵਾਲੇ ਬ੍ਰਾਂਡਾਂ ਦੀਆਂ ਕੀਮਤਾਂ ਦੀ ਔਸਤ ਦੇ ਆਧਾਰ ’ਤੇ ਦਵਾਈਆਂ ਦੀਆਂ ਕੀਮਤਾਂ ਤੈਅ ਕੀਤੀਆਂ ਜਾਂਦੀਆਂ ਹਨ, ਬੁਨਿਆਦੀ ਤੌਰ ’ਤੇ ਨੁਕਸਦਾਰ ਹੈ। ਦਵਾਈਆਂ ਨੂੰ ਕਿਫ਼ਾਇਤੀ ਬਣਾਉਣ ਦੀ ਬਜਾਏ ਇਹ ਪ੍ਰਣਾਲੀ ਉੱਚੀਆਂ ਕੀਮਤਾਂ ਨੂੰ ਕਾਇਮ ਰੱਖਦੀ ਅਤੇ ਮਰੀਜ਼ਾਂ ਦੇ ਹਿੱਤਾਂ ਦੀ ਕੀਮਤ ’ਤੇ ਵਪਾਰਕ ਹਿੱਤਾਂ ਦੀ ਰਾਖੀ ਕਰਦੀ ਹੈ।
ਇੱਥੇ ਸਾਡੇ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੀ ਉਸ ਸੋਚ ਨੂੰ ਯਾਦ ਕਰਨਾ ਉਚਿਤ ਹੋਵੇਗਾ, ਜਿਸ ਵਿੱਚ ਉਨ੍ਹਾਂ ਨੇ ਮੁੱਖ ਤੌਰ ’ਤੇ ਨਿੱਜੀ ਮੁਨਾਫ਼ੇ ਲਈ ਚੱਲ ਰਹੇ ਦਵਾਈ ਉਦਯੋਗ ਵਿੱਚ ਲੋਕਾਂ ਦੇ ਸ਼ੋਸ਼ਣ ਦੀਆਂ ਸੰਭਾਵਨਾਵਾਂ ਨੂੰ ਪਛਾਣ ਲਿਆ ਸੀ। ਇਸੇ ਕਰਕੇ ਉਨ੍ਹਾਂ ਨੇ ਜ਼ਰੂਰੀ ਦਵਾਈਆਂ ਦਾ ਵਾਜਬ ਕੀਮਤਾਂ ’ਤੇ ਉਤਪਾਦਨ ਕਰਨ ਦੇ ਮਨੋਰਥ ਨਾਲ ਜਨਤਕ ਖੇਤਰ (ਸਰਕਾਰੀ ਖੇਤਰ) ਵਿੱਚ ਦਵਾਈ ਨਿਰਮਾਣ ਨੂੰ ਉਤਸ਼ਾਹਿਤ ਕਰਨ ਦੀ ਪਹਿਲਕਦਮੀ ਕੀਤੀ। ਸਾਲ 1961 ਵਿੱਚ ‘ਇੰਡੀਅਨ ਡਰੱਗਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ’ (ਆਈ ਡੀ ਪੀ ਐੱਲ) ਦਾ ਉਦਘਾਟਨ ਕਰਦਿਆਂ ਉਨ੍ਹਾਂ ਨੇ ਕਿਹਾ ਸੀ, “ਦਵਾਈ ਉਦਯੋਗ ਜਨਤਕ ਖੇਤਰ ਵਿੱਚ ਹੋਣਾ ਚਾਹੀਦਾ ਹੈ। ਮੇਰਾ ਮੰਨਣਾ ਹੈ ਕਿ ਦਵਾਈ ਉਦਯੋਗ ਵਰਗਾ ਖੇਤਰ ਕਿਸੇ ਵੀ ਹਾਲਤ ਵਿੱਚ ਨਿੱਜੀ ਹੱਥਾਂ ਵਿੱਚ ਨਹੀਂ ਹੋਣਾ ਚਾਹੀਦਾ। ਇਸ ਉਦਯੋਗ ਵਿੱਚ ਲੋਕਾਂ ਦਾ ਬਹੁਤ ਜ਼ਿਆਦਾ ਸ਼ੋਸ਼ਣ ਹੁੰਦਾ ਹੈ।”
ਇਸੇ ਸੋਚ ਅਨੁਸਾਰ ਅਪਰੈਲ 1961 ਵਿੱਚ ਆਈ ਡੀ ਪੀ ਐੱਲ ਦੀ ਸਥਾਪਨਾ ਕੀਤੀ ਗਈ। ਇਸ ਦੇ ਮੁੱਖ ਉਦੇਸ਼ਾਂ ਵਿੱਚ ਜੀਵਨ-ਰੱਖਿਅਕ ਜ਼ਰੂਰੀ ਦਵਾਈਆਂ ਦੇ ਉਤਪਾਦਨ ਵਿੱਚ ਆਤਮ-ਨਿਰਭਰ ਹੋਣਾ, ਦਰਾਮਦ ’ਤੇ ਦੇਸ਼ ਦੀ ਨਿਰਭਰਤਾ ਘਟਾਉਣਾ ਅਤੇ ਲੱਖਾਂ ਲੋਕਾਂ ਲਈ ਕਿਫ਼ਾਇਤੀ ਕੀਮਤਾਂ ’ਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣਾ ਸ਼ਾਮਿਲ ਸੀ। ਇਸ ਦਾ ਮਾਰਗਦਰਸ਼ਕ ਸਿਧਾਂਤ ਸੀ ਕਿ ਦਵਾਈਆਂ ਲੱਖਾਂ ਲੋਕਾਂ ਤੱਕ ਪਹੁੰਚਾਈਆਂ ਜਾਣ, ਨਾ ਕਿ ਦਵਾਈਆਂ ਰਾਹੀਂ ਲੱਖਾਂ ਦਾ ਮੁਨਾਫ਼ਾ ਕਮਾਇਆ ਜਾਵੇ। ਆਈ ਡੀ ਪੀ ਐੱਲ ਨੇ ਭਾਰਤ ਵਿੱਚ ਦਵਾਈ ਨਿਰਮਾਣ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮੋਹਰੀ ਭੂਮਿਕਾ ਨਿਭਾਈ ਅਤੇ ਦੇਸ਼ ਦੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਵਿੱਚ ਅਹਿਮ ਯੋਗਦਾਨ ਪਾਇਆ।
ਇਸ ਲਈ ਦਵਾਈ ਉਦਯੋਗ ਵਿੱਚ ਨਿੱਜੀ ਖੇਤਰ ਦੇ ਦਬਦਬੇ ਨੂੰ ਉਤਸ਼ਾਹਿਤ ਕਰਨ ਵਾਲੀ ਸਰਕਾਰ ਦੀ ਨੀਤੀ ਦੀ ਬੁਨਿਆਦੀ ਸਮੀਖਿਆ ਕਰਨੀ ਬਹੁਤ ਜ਼ਰੂਰੀ ਹੈ। ਦਵਾਈਆਂ ਮਨੁੱਖੀ ਜੀਵਨ ਅਤੇ ਸਿਹਤ ਲਈ ਲਾਜ਼ਮੀ ਹਨ। ਇਨ੍ਹਾਂ ਦੇ ਉਤਪਾਦਨ ਅਤੇ ਵੰਡ ਨੂੰ ਮਹਿਜ਼ ਮੁਨਾਫ਼ੇ ਦੇ ਨਿਯਮਾਂ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ। ਫੌਰੀ ਕਦਮ ਵਜੋਂ ਸਰਕਾਰ ਨੂੰ ਯੂ ਸੀ ਪੀ ਐੱਮ ਪੀ ਨੂੰ ਲਾਜ਼ਮੀ ਬਣਾਉਣਾ ਚਾਹੀਦਾ ਹੈ, ਦਵਾਈ ਕੰਪਨੀਆਂ ਦੀਆਂ ਅਨੈਤਿਕ ਮਾਰਕੀਟਿੰਗ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਪ੍ਰਭਾਵਸ਼ਾਲੀ ਨਿਯਮ ਸਥਾਪਤ ਕਰਨੇ ਚਾਹੀਦੇ ਹਨ, ਬੇਹੱਦ ਵੱਧ ਵਪਾਰਕ ਮੁਨਾਫ਼ਿਆਂ ਨੂੰ ਨਿਯਮਿਤ ਕਰਨਾ ਚਾਹੀਦਾ ਹੈ ਅਤੇ ਦਵਾਈਆਂ ਦੀਆਂ ਕੀਮਤਾਂ ਤੈਅ ਕਰਨ ਲਈ ਪਾਰਦਰਸ਼ੀ, ਲਾਗਤ ਆਧਾਰਿਤ ਪ੍ਰਣਾਲੀ ਲਾਗੂ ਕਰਨੀ ਚਾਹੀਦੀ ਹੈ। ਜਨਤਕ ਖੇਤਰ ਵਿੱਚ ਦਵਾਈ ਨਿਰਮਾਣ ਨੂੰ ਮਜ਼ਬੂਤ ਕਰਨਾ ਇਨ੍ਹਾਂ ਸੁਧਾਰਾਂ ਦਾ ਅਟੁੱਟ ਹਿੱਸਾ ਹੋਣਾ ਚਾਹੀਦਾ ਹੈ।
ਦਵਾਈਆਂ ਤੱਕ ਕਿਫ਼ਾਇਤੀ ਪਹੁੰਚ ਯਕੀਨੀ ਬਣਾਉਣਾ ਜਨਤਕ ਸਿਹਤ ਪ੍ਰਤੀ ਸਰਕਾਰ ਦੀ ਸੰਵਿਧਾਨਕ ਅਤੇ ਨੈਤਿਕ ਜ਼ਿੰਮੇਵਾਰੀ ਹੈ। ਦਵਾਈ ਖੇਤਰ ਨੂੰ ਲੋਕ-ਭਲਾਈ ਦੇ ਉਦੇਸ਼ ਨਾਲ ਮੁੜ-ਸੰਗਠਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਾਰਪੋਰੇਟ ਮੁਨਾਫ਼ਿਆਂ ਦੀ ਬਜਾਏ ਮਰੀਜ਼ਾਂ ਦੀ ਸਿਹਤ ਅਤੇ ਰੋਗ-ਮੁਕਤੀ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ।
10/23/2026
ਪੰਜਾਬ📍 ਪੰਜਾਬ
ਮਾਨਸਾ ਵਿਚ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਮਰਡਰ ਮਾਮਲੇ ਵਿਚ ਸ਼ੁੱਕਰਵਾਰ ਨੂੰ ਐਕਸ਼ਨ ਕਮੇਟੀ ਅਤੇ ਸਰਕਾਰ ਦੀ ਬੈਠਕ ਹੋਈ। ਇਸ ਵਿਚ ਐਕਸ਼ਨ ਕਮੇਟੀ ਅਤੇ ਪਰਿਵਾਰ ਦੀਆਂ 14 ਮੰਗਾਂ ਵਿਚੋਂ 12 ਮੰਗਾਂ ਮੰਨ ਲਈਆਂ ਗਈਆਂ।
ਮਾਨਸਾ ਵਿਚ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਮਰਡਰ ਮਾਮਲੇ ਵਿਚ ਸ਼ੁੱਕਰਵਾਰ ਨੂੰ ਐਕਸ਼ਨ ਕਮੇਟੀ ਅਤੇ ਸਰਕਾਰ ਦੀ ਬੈਠਕ ਹੋਈ। ਇਸ ਵਿਚ ਐਕਸ਼ਨ ਕਮੇਟੀ ਅਤੇ ਪਰਿਵਾਰ ਦੀਆਂ 14 ਮੰਗਾਂ ਵਿਚੋਂ 12 ਮੰਗਾਂ ਮੰਨ ਲਈਆਂ ਗਈਆਂ। ਇਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਅਸਤੀਫਾ ਦੇਣ ਦੀ ਮੰਗ ਨੂੰ ਛੱਡ ਕੇ ਸਾਰੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ।
ਐਕਸ਼ਨ ਕਮੇਟੀ ਨੇ ਸਰਕਾਰ ਵੱਲੋਂ ਮਿਲੇ ਲਿਖਿਤ ਪੱਤਰ ‘ਤੇ ਚਰਚਾ ਲਈ ਬੈਠਕ ਬੁਲਾਈ ਹੈ। ਬੈਠਕ ਵਿਚ ਪੋਸਟਮਾਰਟਮ ਕਰਵਾਉਣ ਅਤੇ ਮ੍ਰਿਤਕ ਦੇਹ ਨੂੰ ਪੀਜੀਆਈ ਚੰਡੀਗੜ੍ਹ ਭੇਜਣ ‘ਤੇ ਫੈਸਲਾ ਲਿਆ ਜਾ ਸਕਦਾ ਹੈ।
ਦੂਜੇ, ਸੀਬੀਆਈ ਨੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਨੂੰ ਮੋਹਾਲੀ ਵਿਚ ਸਥਿਤ ਸੀਬੀਆਈ ਕੋਰਟ ਵਿਚ ਪੇਸ਼ ਕੀਤਾ। ਇਥੋਂ ਉਸ ਨੂੰ 5 ਦਿਨ ਦੀ ਰਿਮਾਂਡ ‘ਤੇ ਭੇਜਿਆ ਗਿਆ। ਕੋਰਟ ਨੇ ਨੀਲਮ ਰਾਣੀ ਨੂੰ 4 ਦਿਨ, ਵਿਪਿਨ ਗਰਗ ਤੇ ਲਾਡੀ ਸਿੰਘ ਨੂੰ ਵੀ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ।
ਪੰਜਾਬ ਫਾਰਮੇਸੀ ਕਾਊਂਸਿਲ ਦੀ ਕਾਰਜਕਾਰੀ ਕਮੇਟੀ ਨੇ 20 ਅਕਤੂਬਰ ਨੂੰ ਹੋਈ ਬੈਠਕ ਵਿਚ ਅਸ਼ਵਨੀ ਕੁਮਾਰ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰਨ ਦਾ ਫੈਸਲਾ ਲਿਆ। ਇਸ ਤੋਂ ਬਾਅਦ 22 ਅਕਤੂਬਰ ਨੂੰ ਰਜਿਸਟਰਾਰ ਨੇ ਇਸ ਸਬੰਧ ਵਿਚ ਪੱਤਰ ਜਾਰੀ ਕੀਤਾ। ਹੁਕਮ ਮੁਤਾਬਕ ਅਸ਼ਵਨੀ ਦਾ ਨਾਂ ਰਜਿਸਟਰਡ ਫਾਰਮਾਸਿਸਟਾਂ ਦੇ ਅਧਿਕਾਰਕ ਰਜਿਸਟਰ ਤੋਂ ਹਟਾ ਦਿੱਤਾ ਗਿਆ ਹੈ।
ਪੰਜਾਬ ਫਾਰਮੇਸੀ ਕਾਊਂਸਿਲ ਦੇ ਰਿਕਾਰਡ ਮੁਤਾਬਕ ਅਸ਼ਵਨੀ ਕੁਮਾਰ ਦਾ ਰਜਿਸਟ੍ਰੇਸ਼ਨ ਨੰਬਰ 51564 ਸੀ। ਇਹ 10 ਜੁਲਾਈ 2020 ਨੂੰ ਜਾਰੀ ਹੋਇਆ ਸੀ। ਰਜਿਸਟ੍ਰੇਸ਼ਨ ਰੱਦ ਕਰਨ ਦਾ ਹੁਕਮ 20 ਅਕਤੂਬਰ ਤੋਂ ਪ੍ਰਭਾਵੀ ਹੈ।
ਵੀਰਵਾਰ ਨੂੰ ਸੀਬੀਆਈ ਦੀ ਵੱਖ-ਵੱਖ ਟੀਮਾਂ ਨੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਅਤੇ ਉਸ ਦੇ ਸਾਥੀ ਵਿਪਿਨ ਕੁਮਾਰ ਦੇ ਘਰਾਂ ਵਿਚ 8 ਘੰਟੇ ਤਲਾਸ਼ੀ ਮੁਹਿੰਮ ਚਲਾਇਆ। ਸੀਬੀਆਈ ਨੇ ਸ਼ਮਸ਼ਾਨ ਘਾਟ ਰੋਡ ‘ਤੇ ਮੌਜੂਦ ਮਾਨਸਾ ਮੈਡੀਕਲ ਹਾਲ ਦੀ ਚੈਕਿੰਗ ਕੀਤੀ। ਦੁਕਾਨਦਾਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਦੂਜੇ ਪਾਸੇ ਅਦਾਲਤ ਨੇ ਕਤਲਕਾਂਡ ਦੇ ਚਾਰਾਂ ਦੋਸ਼ੀਆਂ ਨੂੰ 5 ਨਵੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਮਾਨਸਾ ਵਿਚ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ 10ਵੇਂ ਦਿਨ ਵੀ ਪੋਸਟਮਾਰਟਮ ਨਹੀਂ ਹੋਇਆ। ਉਸ ਦੀ ਪਤਨੀ ਮਨਪ੍ਰੀਤ ਕੌਰ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਵੱਲੋਂ ਰੱਖੀ ਗਈ ਮੰਗਾਂ ‘ਤੇ ਗੰਭੀਰਤਾ ਨਾਲ ਧਿਆਨ ਨਹੀਂ ਦਿੰਦੀ, ਉਦੋਂ ਤੱਕ ਉਨ੍ਹਾਂ ਦੇ ਪਤੀ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਏਗਾ।
10/23/2026
ਪੰਜਾਬ📍 ਪੰਜਾਬ
ਕੇਂਦਰ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਸਦਨ ਨੂੰ ਸੰਬੋਧਨ ਕਰਦਿਆਂ ਦਿੱਤੀ। ਕੈਨੇਡਾ ਦੇ ਸਰੇ ਬਾਰਡਰ ਤੋਂ ਬਾਠ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਂਝੀ ਕਰਦਿਆਂ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਹਮਲਾਵਰ ਰੁਖ਼ ਅਖ਼ਤਿਆਰ ਕੀਤਾ।
ਪਿੰਡ ਮੀਆਂਪੁਰ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਬਾਠ ਖ਼ਿਲਾਫ਼ ਕਤਲ ਅਤੇ ਨਸ਼ਿਆਂ ਦੇ ਕਈ ਮਾਮਲੇ ਦਰਜ ਹਨ। ਪੁਲਿਸ ਦੀ ਗ੍ਰਿਫ਼ਤ ਤੋਂ ਬਚਣ ਲਈ ਉਹ ਫ਼ਰਜ਼ੀ ਪਾਸਪੋਰਟ ’ਤੇ ਕੈਨੇਡਾ ਭੱਜ ਗਿਆ ਸੀ। ਉਸ ਨੇ 14 ਜਨਵਰੀ 2024 ਨੂੰ ਝਬਾਲ ਦੇ ਸਰਪੰਚ ਮੁਨੀਸ਼ ਕੁਮਾਰ ਮੋਨੂੰ ਚੀਮਾ ਦਾ ਕਤਲ ਕਰਵਾਇਆ ਸੀ। ਜਦੋਂ ਕਿ ਪਿੰਡ ਲਾਲੂ ਘੁੰਮਣ ਦੇ ਬਜ਼ੁਰਗ ਸਰਪੰਚ ਦੇ ਕਤਲ ਵਿੱਚ ਵੀ ਬਾਠ ਦਾ ਨਾਮ ਦਰਜ ਕੀਤਾ ਗਿਆ ਸੀ।
ਨਵੰਬਰ 2025 ਵਿੱਚ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਵੱਲੋਂ ਬਾਠ ਦੀ ਸੱਸ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਸੀ। ਜਦੋਂ ਕਿ ਬਾਅਦ ਵਿੱਚ ਬਾਠ ਦੀ ਪਤਨੀ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਹਲਕੇ ਦਾ ਇੰਚਾਰਜ ਲਾਇਆ ਗਿਆ।
ਹਰਮੀਤ ਸਿੰਘ ਸੰਧੂ ਨੇ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਲਗਾਤਾਰ ਗੈਂਗਸਟਰਵਾਦ ਨੂੰ ਹਵਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਚਾਹੀਦਾ ਹੈ ਕਿ ਗੈਂਗਸਟਰਵਾਦ ਵਿਰੁੱਧ ਰਲ ਕੇ ਲੜਾਈ ਲੜੀ ਜਾਵੇ, ਤਾਂ ਜੋ ਪੰਜਾਬ ਵਿੱਚ ਮਾਹੌਲ ਸ਼ਾਂਤ ਰਹਿ ਸਕੇ।
ਪੰਜਾਬ ਦੇ ਤਰਨਤਾਰਨ ਵਿੱਚ 14 ਜਨਵਰੀ 2024 ਦੀ ਸਵੇਰ 9 ਵਜੇ ਸਰਪੰਚ ਸੋਨੂੰ ਚੀਮਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਡਾ ਝਬਾਲ ਪਿੰਡ ਦੇ ਸਰਪੰਚ ਅਵਨ ਕੁਮਾਰ ਉਰਫ਼ ਸੋਨੂੰ ਚੀਮਾ ਸੈਲੂਨ ਵਿੱਚ ਵਾਲ ਕਟਵਾਉਣ ਆਏ ਸਨ। ਉਸੇ ਦੌਰਾਨ ਮੋਟਰਸਾਈਕਲ ’ਤੇ ਆਏ ਬਦਮਾਸ਼ ਨੇ ਉਨ੍ਹਾਂ ਦੇ ਪੇਟ ਵਿੱਚ 2 ਗੋਲੀਆਂ ਮਾਰੀਆਂ। ਗੰਭੀਰ ਹਾਲਤ ਵਿੱਚ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦਾ ਨਾਂ ਸਾਹਮਣੇ ਆਇਆ ਸੀ।
10/23/2026
ਪੰਜਾਬ📍 ਪੰਜਾਬ
ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ 'ਤੇ ਅੱਜ ਸੁਖਬੀਰ ਬਾਦਲ ਰਾਜਪਾਲ ਨਾਲ ਮੁਲਾਕਾਤ ਕਰਨਗੇ। ਭੂੰਦੜ ਅਤੇ ਡਾ. ਦਲਜੀਤ ਚੀਮਾ ਦੀ ਮੌਜੂਦਗੀ ਵਿੱਚ ਵਫ਼ਦ ਕਿਹੜੀਆਂ ਮੰਗਾਂ ਰੱਖੇਗਾ?
ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਸੂਬੇ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ।
ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ 'ਤੇ ਅੱਜ ਸੁਖਬੀਰ ਬਾਦਲ ਰਾਜਪਾਲ ਨਾਲ ਮੁਲਾਕਾਤ ਕਰਨਗੇ। ਭੂੰਦੜ ਅਤੇ ਡਾ. ਦਲਜੀਤ ਚੀਮਾ ਦੀ ਮੌਜੂਦਗੀ ਵਿੱਚ ਵਫ਼ਦ ਕਿਹੜੀਆਂ ਮੰਗਾਂ ਰੱਖੇਗਾ?
ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਸੂਬੇ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਇਸ ਵਫ਼ਦ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦੇ ਉਠਾਏ ਜਾਣ ਦੀ ਸੰਭਾਵਨਾ ਹੈ।
ਜਾਣਕਾਰੀ ਅਨੁਸਾਰ, ਇਸ ਮੁਲਾਕਾਤ ਵਿੱਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਮੌਜੂਦ ਰਹਿਣਗੇ। ਅਕਾਲੀ ਦਲ ਦਾ ਇਹ ਵਫ਼ਦ ਰਾਜਪਾਲ ਨੂੰ ਮਿਲ ਕੇ ਸੂਬੇ ਨਾਲ ਸਬੰਧਤ ਮੁੱਦਿਆਂ ਬਾਰੇ ਆਪਣਾ ਪੱਖ ਰੱਖੇਗਾ।
ਇਸ ਮੁਲਾਕਾਤ ਦਾ ਮੁੱਖ ਕੇਂਦਰ ਪੰਜਾਬ ਦੀ ਕਾਨੂੰਨ ਵਿਵਸਥਾ ਹੋਵੇਗੀ। ਅਕਾਲੀ ਦਲ ਵੱਲੋਂ ਇਸ ਮਾਮਲੇ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਰਾਜਪਾਲ ਦੇ ਸਾਹਮਣੇ ਰੱਖੀਆਂ ਜਾਣਗੀਆਂ। ਪਾਰਟੀ ਦਾ ਵਫ਼ਦ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਆਪਣਾ ਪੱਖ ਪੇਸ਼ ਕਰੇਗਾ।
ਇਸ ਦੇ ਨਾਲ ਹੀ ਨਸ਼ਿਆਂ ਦਾ ਮੁੱਦਾ ਵੀ ਵਫ਼ਦ ਦੇ ਏਜੰਡੇ ਵਿੱਚ ਸ਼ਾਮਲ ਹੈ। ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲੰਮੇ ਸਮੇਂ ਤੋਂ ਸਿਆਸੀ ਅਤੇ ਸਮਾਜਿਕ ਚਰਚਾ ਦਾ ਵਿਸ਼ਾ ਰਹੀ ਹੈ। ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਵੀ ਰਾਜਪਾਲ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕਰੇਗਾ।
ਮੁਲਾਕਾਤ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ। ਇਸ ਪੱਤਰ ਰਾਹੀਂ ਪਾਰਟੀ ਵੱਲੋਂ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਨਾਲ ਜੁੜੇ ਮੁੱਦਿਆਂ ਬਾਰੇ ਆਪਣੀਆਂ ਮੰਗਾਂ ਅਤੇ ਸੁਝਾਅ ਪੇਸ਼ ਕੀਤੇ ਜਾਣਗੇ।
ਇਸ ਕਦਮ ਨੂੰ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਦੀ ਸਿਆਸੀ ਸਰਗਰਮੀ ਵਜੋਂ ਵੀ ਦੇਖਿਆ ਜਾ ਰਿਹਾ ਹੈ। ਰਾਜਪਾਲ ਨਾਲ ਮੁਲਾਕਾਤ ਰਾਹੀਂ ਪਾਰਟੀ ਸੂਬੇ ਦੀ ਸਥਿਤੀ ਬਾਰੇ ਆਪਣਾ ਪੱਖ ਸੰਵਿਧਾਨਕ ਅਹੁਦੇ 'ਤੇ ਬੈਠੇ ਨੁਮਾਇੰਦੇ ਤੱਕ ਪਹੁੰਚਾਉਣਾ ਚਾਹੁੰਦੀ ਹੈ।
ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਕਾਰਨ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਮੰਗ ਪੱਤਰ ਵਿੱਚ ਸ਼ਾਮਲ ਹੋਰ ਵੇਰਵਿਆਂ ਅਤੇ ਮੁਲਾਕਾਤ ਦੌਰਾਨ ਉਠਾਏ ਜਾਣ ਵਾਲੇ ਖ਼ਾਸ ਨੁਕਤਿਆਂ ਬਾਰੇ ਅਜੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਹੁਣ ਸਭ ਦੀ ਨਜ਼ਰ ਇਸ ਗੱਲ 'ਤੇ ਰਹੇਗੀ ਕਿ ਰਾਜਪਾਲ ਨਾਲ ਮੁਲਾਕਾਤ ਦੌਰਾਨ ਅਕਾਲੀ ਦਲ ਕਿਹੜੇ ਮੁੱਦਿਆਂ 'ਤੇ ਜ਼ੋਰ ਦਿੰਦਾ ਹੈ ਅਤੇ ਮੰਗ ਪੱਤਰ ਰਾਹੀਂ ਕੀ ਮੰਗਾਂ ਰੱਖੀਆਂ ਜਾਂਦੀਆਂ ਹਨ। ਮੁਲਾਕਾਤ ਤੋਂ ਬਾਅਦ ਪਾਰਟੀ ਵੱਲੋਂ ਦਿੱਤੀ ਜਾਣ ਵਾਲੀ ਜਾਣਕਾਰੀ ਨਾਲ ਇਸ ਬਾਰੇ ਹੋਰ ਸਪੱਸ਼ਟਤਾ ਆ ਸਕਦੀ ਹੈ।
10/23/2026
ਪੰਜਾਬ📍 ਪੰਜਾਬ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰ ਕਾਂਗਰਸ ਨੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰ ਕਾਂਗਰਸ ਨੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੈਸ਼ਨ ਦੀ ਬਾਕੀ ਕਾਰਵਾਈ ਵਿੱਚੋਂ ਮੁਅੱਤਲ ਕਰਨ ਦਾ ਮਤਾ ਪਾਸ ਕੀਤਾ ਗਿਆ। ਹੰਗਾਮੇ ਤੋਂ ਬਾਅਦ ਸਦਨ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਕਾਂਗਰਸ ਆਪਣਾ ਵਿਰੋਧ ਜਾਰੀ ਰੱਖੇਗੀ। ਇਸ ਮੁੱਦੇ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸਦਨ ਵਿੱਚ ਹੰਗਾਮਾ ਵਧਣ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕਾਂ ਨੂੰ ਆਪੋ-ਆਪਣੀਆਂ ਸੀਟਾਂ ’ਤੇ ਬੈਠਣ ਅਤੇ ਸਦਨ ਦੀ ਮਰਿਆਦਾ ਕਾਇਮ ਰੱਖਣ ਦੀ ਅਪੀਲ ਕੀਤੀ। ਪਰ ਕਾਂਗਰਸੀ ਮੈਂਬਰਾਂ ਵੱਲੋਂ ਵਿਰੋਧ ਜਾਰੀ ਰੱਖਿਆ ਗਿਆ।
ਇਸੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਦੇ ਬਾਕੀ ਸੈਸ਼ਨ ਵਿੱਚੋਂ ਮੁਅੱਤਲ ਕਰਨ ਦਾ ਮਤਾ ਪੇਸ਼ ਕੀਤਾ ਗਿਆ। ਦਿੱਤੀ ਗਈ ਜਾਣਕਾਰੀ ਮੁਤਾਬਕ, ਇਹ ਮਤਾ ਸਰਬਸੰਮਤੀ ਨਾਲ ਪਾਸ ਹੋਇਆ।
ਮਤਾ ਪਾਸ ਹੋਣ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚ ਆਪਣਾ ਵਿਰੋਧ ਦਰਜ ਕਰਵਾਇਆ ਅਤੇ ਵਾਕਆਊਟ ਕਰ ਦਿੱਤਾ। ਲਗਾਤਾਰ ਹੰਗਾਮੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ।
10/23/2026
ਪੰਜਾਬ📍 ਪੰਜਾਬ
ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨੇ ਸਰਕਾਰ ਅਤੇ ਵਿਭਾਗ ਦੇ ਮੁਲਾਜ਼ਮ ਵਿਰੋਧੀ ਵਤੀਰੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਨੇ ਦੱਸਿਆ ਕਿ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ।

ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨੇ ਸਰਕਾਰ ਅਤੇ ਵਿਭਾਗ ਦੇ ਮੁਲਾਜ਼ਮ ਵਿਰੋਧੀ ਵਤੀਰੇ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਨੇ ਦੱਸਿਆ ਕਿ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 27 ਅਕਤੂਬਰ ਨੂੰ ਸਿਹਤ ਮੰਤਰੀ ਨਾਲ ਪੈਰਾ-ਮੈਡੀਕਲ ਕਮੇਟੀ ਦੀ ਮੀਟਿੰਗ ’ਚ ਮਸਲਿਆਂ ਦਾ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ’ਚ 1 ਨਵੰਬਰ ਤੋਂ ਸਾਰੀਆਂ ਮਹੀਨਾਵਾਰ ਰਿਪੋਰਟਾਂ ਭੇਜਣੀਆਂ ਬੰਦ ਕਰਕੇ ਵਿਭਾਗੀ ਮੀਟਿੰਗਾਂ ਤੇ ਸਿਖਲਾਈਆਂ ਦਾ ਬਾਈਕਾਟ ਕੀਤਾ ਜਾਵੇਗਾ। ਇਸ ਮਗਰੋਂ 3 ਨਵੰਬਰ ਨੂੰ ਪੰਜਾਬ ਭਰ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਐੱਚਆਈਵੀ ਟੈਸਟਿੰਗ ਸਮੇਤ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਰੱਖਣਗੇ ਅਤੇ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਲਟਕ ਰਿਹਾ 20 ਫ਼ੀਸਦੀ ਤਨਖ਼ਾਹ ਵਾਧਾ ਤੁਰੰਤ ਲਾਗੂ ਕਰਨ, ਤਨਖ਼ਾਹਾਂ ਦੇ ਪਾੜੇ ਨੂੰ ਦੂਰ ਕਰਨ ਅਤੇ ਸਿਹਤ ਬੀਮਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਮੁਨੀਸ਼ ਕੁਮਾਰ, ਅਮਨਦੀਪ ਕੌਰ, ਮਹੇਸ਼ ਕੁਮਾਰ ਅਤੇ ਕਮਲਜੀਤ ਸਿੰਘ ਵੀ ਹਾਜ਼ਰ ਸਨ।
10/23/2026
ਪੰਜਾਬ📍 ਪੰਜਾਬ
ਕਰਵਾ ਚੌਥ ਦਾ ਤਿਉਹਾਰ ਆਉਂਦੇ ਹੀ ਔਰਤਾਂ ਵਿੱਚ ਸਜਣ-ਸੰਵਰਨ ਅਤੇ ਖ਼ਾਸ ਦਿਖਣ ਦੀ ਤਿਆਰੀ ਸ਼ੁਰੂ ਹੋ ਜਾਂਦੀ ਹੈ। ਇਸ ਦਿਨ ਪਹਿਰਾਵੇ ਤੋਂ ਲੈ ਕੇ ਗਹਿਣਿਆਂ ਅਤੇ ਮੇਕਅੱਪ ਤੱਕ ਹਰ ਚੀਜ਼ ਦੀ ਚੋਣ ਖ਼ਾਸ ਹੁੰਦੀ ਹੈ।
ਕਰਵਾ ਚੌਥ ਦਾ ਤਿਉਹਾਰ ਆਉਂਦੇ ਹੀ ਔਰਤਾਂ ਵਿੱਚ ਸਜਣ-ਸੰਵਰਨ ਅਤੇ ਖ਼ਾਸ ਦਿਖਣ ਦੀ ਤਿਆਰੀ ਸ਼ੁਰੂ ਹੋ ਜਾਂਦੀ ਹੈ। ਇਸ ਦਿਨ ਪਹਿਰਾਵੇ ਤੋਂ ਲੈ ਕੇ ਗਹਿਣਿਆਂ ਅਤੇ ਮੇਕਅੱਪ ਤੱਕ ਹਰ ਚੀਜ਼ ਦੀ ਚੋਣ ਖ਼ਾਸ ਹੁੰਦੀ ਹੈ। ਜੇਕਰ ਤੁਸੀਂ ਇਸ ਵਾਰ ਰਵਾਇਤੀ ਲੁੱਕ ਤੋਂ ਕੁਝ ਵੱਖਰਾ ਅਜ਼ਮਾਉਣਾ ਚਾਹੁੰਦੇ ਹੋ, ਤਾਂ ਰਾਜਸਥਾਨੀ ਰਾਜਪੂਤੀ ਦੁਲਹਨ ਵਾਲਾ ਲੁੱਕ ਇੱਕ ਵਧੀਆ ਵਿਕਲਪ ਹੋ ਸਕਦਾ ਹੈ।
ਇਸ ਲੁੱਕ ਵਿੱਚ ਗੂੜ੍ਹੇ ਰੰਗਾਂ ਵਾਲਾ ਆਈ ਮੇਕਅੱਪ, ਗੋਲਡਨ ਸ਼ਿਮਰ, ਨਿਖਰਿਆ ਬੇਸ ਅਤੇ ਰਵਾਇਤੀ ਰਾਜਸਥਾਨੀ ਗਹਿਣੇ ਖ਼ਾਸ ਅਹਿਮੀਅਤ ਰੱਖਦੇ ਹਨ। ਆਓ ਜਾਣਦੇ ਹਾਂ ਇਸ ਮੇਕਅੱਪ ਨੂੰ ਕਦਮ-ਦਰ-ਕਦਮ ਕਿਵੇਂ ਕੀਤਾ ਜਾ ਸਕਦਾ ਹੈ।
ਮੇਕਅੱਪ ਨੂੰ ਸੁੰਦਰ ਅਤੇ ਲੰਬੇ ਸਮੇਂ ਤੱਕ ਟਿਕਾਊ ਬਣਾਉਣ ਲਈ ਸਕਿਨ ਦੀ ਤਿਆਰੀ ਜ਼ਰੂਰੀ ਹੈ।
ਮੇਕਅੱਪ ਸ਼ੁਰੂ ਕਰਨ ਤੋਂ ਪਹਿਲਾਂ ਕੁਝ ਮਿੰਟ ਉਡੀਕ ਕਰੋ, ਤਾਂ ਜੋ ਉਤਪਾਦ ਚਮੜੀ ਵਿੱਚ ਚੰਗੀ ਤਰ੍ਹਾਂ ਸਮਾ ਜਾਣ।
ਇਸ ਮੇਕਅੱਪ ਦੀ ਸਭ ਤੋਂ ਖ਼ਾਸ ਗੱਲ ਅੱਖਾਂ ਨੂੰ ਗੂੜ੍ਹੇ ਅਤੇ ਰਵਾਇਤੀ ਰੰਗਾਂ ਨਾਲ ਸਜਾਉਣਾ ਹੈ।
ਸਭ ਤੋਂ ਪਹਿਲਾਂ ਪਲਕਾਂ ’ਤੇ ਆਈਸ਼ੈਡੋ ਪ੍ਰਾਈਮਰ ਜਾਂ ਥੋੜ੍ਹਾ ਕਨਸੀਲਰ ਲਗਾ ਕੇ ਸੈੱਟ ਕਰੋ।
ਕ੍ਰੀਜ਼ ’ਤੇ ਡਾਰਕ ਬ੍ਰਾਊਨ ਜਾਂ ਬਲੈਕ ਆਈਸ਼ੈਡੋ ਦੀ ਮਦਦ ਨਾਲ ਡੈਪਥ ਬਣਾਓ।
ਪਲਕਾਂ ਦੇ ਵਿਚਕਾਰ ਗੋਲਡਨ ਸ਼ਿਮਰ ਲਗਾਓ ਅਤੇ ਅੰਦਰਲੇ ਕੋਨਿਆਂ ’ਤੇ ਹਲਕਾ ਹਾਈਲਾਈਟ ਦਿਓ।
ਆਪਣੀ ਸਕਿਨ ਟੋਨ ਨਾਲ ਮੇਲ ਖਾਂਦਾ ਫਾਊਂਡੇਸ਼ਨ ਚੁਣੋ ਅਤੇ ਗਿੱਲੇ ਮੇਕਅੱਪ ਸਪੰਜ ਨਾਲ ਬਲੈਂਡ ਕਰੋ।
ਚੀਕਬੋਨਜ਼, ਜੌਲਾਈਨ ਅਤੇ ਨੱਕ ਨੂੰ ਹਲਕਾ ਡਿਫਾਈਨ ਕਰਨ ਲਈ ਕੰਟੂਰ ਦੀ ਵਰਤੋਂ ਕਰੋ।
ਧਿਆਨ ਰੱਖੋ ਕਿ ਫਾਊਂਡੇਸ਼ਨ ਅਤੇ ਹੋਰ ਉਤਪਾਦ ਆਪਣੀ ਚਮੜੀ ਦੇ ਅਨੁਕੂਲ ਚੁਣੋ ਅਤੇ ਉਨ੍ਹਾਂ ਦੀਆਂ ਬਹੁਤ ਜ਼ਿਆਦਾ ਪਰਤਾਂ ਲਗਾਉਣ ਤੋਂ ਬਚੋ।
ਬੁੱਲ੍ਹਾਂ ’ਤੇ ਪਿੰਕ, ਰੋਜ਼ ਜਾਂ ਪਹਿਰਾਵੇ ਨਾਲ ਮੇਲ ਖਾਂਦੀ ਲਿਪਸਟਿਕ ਲਗਾਓ।
ਰਾਜਪੂਤੀ ਬ੍ਰਾਈਡਲ ਲੁੱਕ ਨੂੰ ਪੂਰਾ ਕਰਨ ਲਈ ਰਾਜਸਥਾਨੀ ਗਹਿਣਿਆਂ ਅਤੇ ਰਵਾਇਤੀ ਪਹਿਰਾਵੇ ਦੀ ਚੋਣ ਕਰੋ। ਪੋਸ਼ਾਕ ਦੇ ਰੰਗ ਮੁਤਾਬਕ ਆਈਸ਼ੈਡੋ ਅਤੇ ਲਿਪਸਟਿਕ ਚੁਣਨ ਨਾਲ ਪੂਰੀ ਲੁੱਕ ਵਿੱਚ ਤਾਲਮੇਲ ਬਣਿਆ ਰਹੇਗਾ।
ਰਵਾਇਤੀ ਬੋਰਲਾ, ਰਾਣੀ ਹਾਰ, ਝੁਮਕੇ ਅਤੇ ਚੂੜੀਆਂ ਇਸ ਲੁੱਕ ਨੂੰ ਹੋਰ ਖ਼ਾਸ ਬਣਾ ਸਕਦੇ ਹਨ। ਸਭ ਤੋਂ ਜ਼ਰੂਰੀ ਗੱਲ ਇਹ ਹੈ ਕਿ ਮੇਕਅੱਪ ਅਤੇ ਗਹਿਣਿਆਂ ਦੀ ਚੋਣ ਆਪਣੀ ਪਸੰਦ ਅਤੇ ਆਰਾਮ ਨੂੰ ਧਿਆਨ ਵਿੱਚ ਰੱਖ ਕੇ ਕਰੋ।
ਇਸ ਤਰ੍ਹਾਂ ਕੁਝ ਆਸਾਨ ਸਟੈੱਪਸ ਅਪਣਾ ਕੇ ਤੁਸੀਂ ਕਰਵਾ ਚੌਥ ’ਤੇ ਰਵਾਇਤੀ ਅਤੇ ਸ਼ਾਹੀ ਰਾਜਪੂਤੀ ਲੁੱਕ ਤਿਆਰ ਕਰ ਸਕਦੇ ਹੋ।
10/23/2026
ਪੰਜਾਬ📍 ਪੰਜਾਬ
ਪੰਜਾਬ ਵਿੱਚ ਆਬਾਦੀ ਗਣਨਾ ਦਾ ਦੂਜਾ ਪੜਾਅ ਅਗਲੇ ਮਹੀਨੇ ਤੋਂ ਆਰੰਭ ਹੋਣ ਜਾ ਰਿਹਾ ਹੈ। ਇਸ ਤਹਿਤ 16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਣਗੇ।
ਪੰਜਾਬ ਵਿੱਚ ਆਬਾਦੀ ਗਣਨਾ ਦਾ ਦੂਜਾ ਪੜਾਅ ਅਗਲੇ ਮਹੀਨੇ ਤੋਂ ਆਰੰਭ ਹੋਣ ਜਾ ਰਿਹਾ ਹੈ। ਇਸ ਤਹਿਤ 16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਣਗੇ। ਇਸ ਨਵੀਂ ਮਰਦਮਸ਼ੁਮਾਰੀ ਪ੍ਰਕਿਰਿਆ ਦੌਰਾਨ ਜਾਤ, ਧਰਮ, ਵਿਆਹ ਅਤੇ ਬੈਂਕ ਖਾਤਿਆਂ ਨਾਲ ਜੁੜੇ ਅਹਿਮ ਵੇਰਵੇ ਇਕੱਤਰ ਕੀਤੇ ਜਾਣਗੇ।
ਇਸ ਵਾਰ ਦੀ ਮਰਦਮਸ਼ੁਮਾਰੀ ਦੀ ਸਭ ਤੋਂ ਅਹਿਮ ਵਿਸ਼ੇਸ਼ਤਾ ਇਹ ਹੈ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਨਾਗਰਿਕਾਂ ਦੀ ਡਿਜੀਟਲ ਸਾਖਰਤਾ ਬਾਰੇ ਵੀ ਵਿਆਪਕ ਡੇਟਾ ਇਕੱਠਾ ਕੀਤਾ ਜਾਵੇਗਾ। ਇਸ ਵਿੱਚ ਵਿਸ਼ੇਸ਼ ਤੌਰ ‘ਤੇ ਪੁੱਛਿਆ ਜਾਵੇਗਾ ਕਿ ਪਰਿਵਾਰ ਦੇ ਮੈਂਬਰਾਂ ਨੂੰ ਮੋਬਾਈਲ, ਕੰਪਿਊਟਰ ਅਤੇ ਇੰਟਰਨੈੱਟ ਦੀ ਵਰਤੋਂ ਕਰਨੀ ਆਉਂਦੀ ਹੈ ਜਾਂ ਨਹੀਂ। ਆਨਲਾਈਨ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ 1 ਦਸੰਬਰ ਤੋਂ 4 ਜਨਵਰੀ 2027 ਤੱਕ ਸਰਕਾਰੀ ਕਰਮਚਾਰੀ ਘਰ-ਘਰ ਜਾ ਕੇ ਫੀਲਡ ਪੱਧਰ ‘ਤੇ ਮਰਦਮਸ਼ੁਮਾਰੀ ਦਾ ਕੰਮ ਨੇਪਰੇ ਚਾੜ੍ਹਨਗੇ। ਇਸ ਵਿਸ਼ਾਲ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪੁਖ਼ਤਾ ਤਿਆਰੀਆਂ ਵਿੱਢ ਦਿੱਤੀਆਂ ਹਨ। ਪ੍ਰਸ਼ਾਸਨ ਵੱਲੋਂ ਇਸ ਸਮੁੱਚੀ ਕਵਾਇਦ ਨੂੰ ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਨਾਗਰਿਕ ਮਰਦਮਸ਼ੁਮਾਰੀ ਦੀ ਅਧਿਕਾਰਤ ਵੈੱਬਸਾਈਟ ‘ਤੇ ਲੌਗਇਨ ਕਰਕੇ ਆਨਲਾਈਨ ਵੇਰਵੇ ਭਰ ਸਕਦੇ ਹਨ। ਨਿਰਧਾਰਿਤ ਕੀਤੇ ਗਏ ਸਾਰੇ 40 ਸਵਾਲਾਂ ਦੇ ਜਵਾਬ ਦਰਜ ਕਰਦਿਆਂ ਹੀ ਆਨਲਾਈਨ ਪ੍ਰਕਿਰਿਆ ਪੂਰੀ ਮੰਨੀ ਜਾਵੇਗੀ। ਫ਼ਾਰਮ ਸਫ਼ਲਤਾਪੂਰਵਕ ਜਮ੍ਹਾਂ ਹੋਣ ਤੋਂ ਬਾਅਦ ਸਿਸਟਮ ਰਾਹੀਂ ਇੱਕ ਵਿਲੱਖਣ ਰੈਫ਼ਰੈਂਸ ਨੰਬਰ ਜਾਰੀ ਕੀਤਾ ਜਾਵੇਗਾ। ਬਾਅਦ ਵਿੱਚ ਜਦੋਂ ਮਰਦਮਸ਼ੁਮਾਰੀ ਕਰਮਚਾਰੀ ਤਸਦੀਕ (ਵੇਰੀਫਿਕੇਸ਼ਨ) ਲਈ ਘਰਾਂ ਦਾ ਦੌਰਾ ਕਰਨਗੇ, ਤਾਂ ਨਾਗਰਿਕਾਂ ਨੂੰ ਕੇਵਲ ਉਹ ਰੈਫ਼ਰੈਂਸ ਨੰਬਰ ਦਿਖਾਉਣਾ ਹੋਵੇਗਾ ਅਤੇ ਉਨ੍ਹਾਂ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਤੁਰੰਤ ਮੁਕੰਮਲ ਹੋ ਜਾਵੇਗਾ।
ਜਿਹੜੇ ਪਰਿਵਾਰ ਕਿਸੇ ਕਾਰਨ ਕਰਕੇ ਆਨਲਾਈਨ ਜਾਣਕਾਰੀ ਨਹੀਂ ਭਰ ਸਕਣਗੇ, ਉਨ੍ਹਾਂ ਦੇ ਘਰਾਂ ਵਿੱਚ 1 ਦਸੰਬਰ ਤੋਂ ਸਰਕਾਰੀ ਕਰਮਚਾਰੀ ਨਿੱਜੀ ਤੌਰ ‘ਤੇ ਪਹੁੰਚ ਕਰਨਗੇ। ਨਾਗਰਿਕਾਂ ਨੂੰ ਮਰਦਮਸ਼ੁਮਾਰੀ ਕਰਮਚਾਰੀਆਂ ਵੱਲੋਂ ਪੁੱਛੇ ਜਾਣ ਵਾਲੇ ਸਾਰੇ 40 ਸਵਾਲਾਂ ਦੇ ਵੇਰਵੇ ਦਰਜ ਕਰਵਾਉਣੇ ਹੋਣਗੇ। ਜ਼ਮੀਨੀ ਪੱਧਰ ‘ਤੇ ਚੱਲਣ ਵਾਲੀ ਇਹ ਆਫ਼ਲਾਈਨ ਗਣਨਾ ਮੁਹਿੰਮ 4 ਜਨਵਰੀ 2027 ਤੱਕ ਨਿਰਵਿਘਨ ਜਾਰੀ ਰਹੇਗੀ।
ਆਨਲਾਈਨ ਅਤੇ ਆਫ਼ਲਾਈਨ ਦੋਵਾਂ ਮਾਧਿਅਮਾਂ ਰਾਹੀਂ ਡੇਟਾ ਇਕੱਤਰ ਕਰਨ ਉਪਰੰਤ 5 ਜਨਵਰੀ 2027 ਤੋਂ 9 ਜਨਵਰੀ 2027 ਦਰਮਿਆਨ ਇੱਕ ਵਿਸ਼ੇਸ਼ ਸੋਧ ਪ੍ਰਕਿਰਿਆ ਚਲਾਈ ਜਾਵੇਗੀ। ਇਸ ਦੌਰਾਨ ਛੁੱਟ ਗਏ ਨਾਗਰਿਕਾਂ ਦੇ ਨਾਂ ਦਰਜ ਕਰਨ ਅਤੇ ਭਰੇ ਗਏ ਵੇਰਵਿਆਂ ਵਿੱਚ ਰਹਿ ਗਈਆਂ ਤਰੁੱਟੀਆਂ ਨੂੰ ਠੀਕ ਕਰਨ ਦਾ ਪੂਰਾ ਮੌਕਾ ਦਿੱਤਾ ਜਾਵੇਗਾ। ਇਸੇ ਸਮੇਂ ਦੌਰਾਨ ਫੀਲਡ ਕਰਮਚਾਰੀ ਸਮੁੱਚੇ ਡੇਟਾ ਦੀ ਗੰਭੀਰਤਾ ਨਾਲ ਪੁਣ-ਛਾਣ ਕਰਕੇ ਖ਼ਾਮੀਆਂ ਨੂੰ ਦੂਰ ਕਰਨਗੇ।
ਇਕੱਤਰ ਕੀਤੇ ਜਾਣ ਵਾਲੇ ਵੇਰਵਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮਰਦਮਸ਼ੁਮਾਰੀ ਕਾਨੂੰਨ, 1948 (, 1948) ਦੇ ਨਿਯਮਾਂ ਅਧੀਨ ਨਾਗਰਿਕਾਂ ਦੀ ਹਰੇਕ ਨਿੱਜੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰੱਖੀ ਜਾਵੇਗੀ। ਅਧਿਕਾਰੀਆਂ ਅਨੁਸਾਰ ਇਕੱਠੇ ਕੀਤੇ ਗਏ ਇਸ ਡੇਟਾ ਦੀ ਵਰਤੋਂ ਸਿਰਫ਼ ਅਤੇ ਸਿਰਫ਼ ਸਰਕਾਰੀ ਅੰਕੜਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀਆਂ ਲੋਕ ਭਲਾਈ ਯੋਜਨਾਵਾਂ ਦੀ ਰੂਪ-ਰੇਖਾ ਉਲੀਕਣ ਲਈ ਹੀ ਕੀਤੀ ਜਾਵੇਗੀ, ਜਿਸ ਨਾਲ ਕਿਸੇ ਵੀ ਨਾਗਰਿਕ ਦੀ ਨਿੱਜਤਾ ਪ੍ਰਭਾਵਿਤ ਨਹੀਂ ਹੋਵੇਗੀ।
10/23/2026
ਪੰਜਾਬ📍 ਪੰਜਾਬ
ਹਰ ਸਾਲ ਸਰਦੀਆਂ ਦੀ ਦਸਤਕ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐੱਨਸੀਆਰ ਖੇਤਰ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਤਿੱਖੀ ਬਹਿਸ ਸ਼ੁਰੂ ਹੋ ਜਾਂਦੀ ਹੈ।
ਹਰ ਸਾਲ ਸਰਦੀਆਂ ਦੀ ਦਸਤਕ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐੱਨਸੀਆਰ ਖੇਤਰ ਵਿੱਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਤਿੱਖੀ ਬਹਿਸ ਸ਼ੁਰੂ ਹੋ ਜਾਂਦੀ ਹੈ। ਜਦੋਂ ਵੀ ਹਵਾ ਜ਼ਹਿਰੀਲੀ ਹੋਣ ਲੱਗਦੀ ਸੀ, ਤਾਂ ਪਰਾਲੀ ਸਾੜਨ ਦੇ ਮੁੱਦੇ 'ਤੇ ਸਭ ਤੋਂ ਪਹਿਲਾਂ ਪੰਜਾਬ ਦਾ ਨਾਂ ਸਾਹਮਣੇ ਲਿਆਂਦਾ ਜਾਂਦਾ ਰਿਹਾ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰਤ ਅੰਕੜਿਆਂ ਮੁਤਾਬਕ ਸਾਲ 2022 ਵਿੱਚ ਪੰਜਾਬ ਅੰਦਰ ਪਰਾਲੀ ਸਾੜਨ ਦੀਆਂ ਕੁੱਲ 49,922 ਘਟਨਾਵਾਂ ਸਾਹਮਣੇ ਆਈਆਂ ਸਨ। ਇਹ ਗਿਣਤੀ ਸਾਲ 2025 ਵਿੱਚ ਘੱਟ ਕੇ ਮਹਿਜ਼ 5,114 ਰਹਿ ਗਈ, ਜਦਕਿ ਮੌਜੂਦਾ ਵਰ੍ਹੇ 2026 ਦੌਰਾਨ ਹੁਣ ਤੱਕ ਸਿਰਫ਼ 474 ਮਾਮਲੇ ਹੀ ਸਾਹਮਣੇ ਆਏ ਹਨ। ਇਹ ਅੰਕੜਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 93 ਫ਼ੀਸਦੀ ਤੋਂ ਵੀ ਵੱਧ ਦੀ ਭਾਰੀ ਗਿਰਾਵਟ ਨੂੰ ਦਰਸਾਉਂਦਾ ਹੈ। ਇਹ ਸਕਾਰਾਤਮਕ ਤਬਦੀਲੀ ਅਜਿਹੇ ਨਾਜ਼ੁਕ ਮੋੜ ‘ਤੇ ਸਾਹਮਣੇ ਆਈ ਹੈ, ਜਦੋਂ ਪਰਾਲੀ ਪ੍ਰਬੰਧਨ ਪੂਰੇ ਮੁਲਕ ਦੇ ਸਾਹਮਣੇ ਸਭ ਤੋਂ ਵੱਡੀ ਵਾਤਾਵਰਣਕ ਅਤੇ ਖੇਤੀਬਾੜੀ ਚੁਣੌਤੀ ਬਣਿਆ ਹੋਇਆ ਹੈ।
ਭਾਰਤੀ ਖੇਤੀ ਖੋਜ ਸੰਸਥਾਨ ਦੇ ‘ਕ੍ਰੀਮਜ਼’ ਪ੍ਰੋਗਰਾਮ ਵੱਲੋਂ 6 ਅਕਤੂਬਰ 2026 ਨੂੰ ਜਾਰੀ ਕੀਤੇ ਗਏ ਤਾਜ਼ਾ ਬੁਲੇਟਿਨ ਅਨੁਸਾਰ, 15 ਸਤੰਬਰ ਤੋਂ 6 ਅਕਤੂਬਰ ਦਰਮਿਆਨ ਦੇਸ਼ ਦੇ ਸੱਤ ਸੂਬਿਆਂ ਵਿੱਚ ਪਰਾਲੀ ਸਾੜਨ ਦੀਆਂ ਕੁੱਲ 287 ਘਟਨਾਵਾਂ ਰਿਕਾਰਡ ਹੋਈਆਂ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 118 ਮਾਮਲੇ ਇਕੱਲੇ ਮੱਧ ਪ੍ਰਦੇਸ਼ ਵਿੱਚ ਦਰਜ ਕੀਤੇ ਗਏ, ਜਦਕਿ ਪੰਜਾਬ ਵਿੱਚ 88 ਅਤੇ ਉੱਤਰ ਪ੍ਰਦੇਸ਼ ਵਿੱਚ 65 ਮਾਮਲੇ ਸਾਹਮਣੇ ਆਏ ਹਨ। ਰਿਪੋਰਟ ਵਿੱਚ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਇਸ ਪੂਰੇ ਸਮੇਂ ਦੌਰਾਨ ਪੰਜਾਬ ਵਿੱਚ ਕਿਸੇ ਵੀ ਇੱਕ ਦਿਨ ਅੰਦਰ ਪਰਾਲੀ ਸਾੜਨ ਦੀਆਂ ਘਟਨਾਵਾਂ ਦਹਾਈ ਦੇ ਅੰਕੜੇ ਤੱਕ ਨਹੀਂ ਪਹੁੰਚੀਆਂ, ਜਦਕਿ ਮੱਧ ਪ੍ਰਦੇਸ਼ ਵਿੱਚ ਪੰਜ ਦਿਨ ਅਜਿਹੇ ਰਹੇ ਜਿੱਥੇ ਘਟਨਾਵਾਂ ਦਹਾਈ ਦੇ ਅੰਕ ਤੋਂ ਪਾਰ ਦਰਜ ਹੋਈਆਂ।
ਜੇਕਰ ਪਿਛਲੇ ਸਾਲ ਦੇ ਵਿਆਪਕ ਅੰਕੜਿਆਂ ‘ਤੇ ਝਾਤ ਮਾਰੀਏ ਤਾਂ ਮੱਧ ਪ੍ਰਦੇਸ਼ ਦੇ ਹਾਲਾਤ ਹੋਰ ਵੀ ਗੰਭੀਰ ਦਿਖਾਈ ਦਿੰਦੇ ਹਨ। ਸਾਲ 2025 ਦੌਰਾਨ ਛੇ ਪ੍ਰਮੁੱਖ ਸੂਬਿਆਂ ਵਿੱਚ ਪਰਾਲੀ ਸਾੜਨ ਦੀਆਂ ਕੁੱਲ 33,028 ਘਟਨਾਵਾਂ ਸਾਹਮਣੇ ਆਈਆਂ ਸਨ। ਇਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਯਾਨੀ 17,067 ਮਾਮਲੇ ਇਕੱਲੇ ਮੱਧ ਪ੍ਰਦੇਸ਼ ਵਿੱਚ ਦਰਜ ਹੋਏ ਸਨ। ਇਸਦੇ ਉਲਟ ਉੱਤਰ ਪ੍ਰਦੇਸ਼ ਵਿੱਚ 7,290 ਅਤੇ ਪੰਜਾਬ ਵਿੱਚ ਸਿਰਫ਼ 5,114 ਘਟਨਾਵਾਂ ਰਿਕਾਰਡ ਹੋਈਆਂ। ਪੰਜਾਬ ਵਿੱਚ ਆਏ ਇਸ ਵੱਡੇ ਬਦਲਾਅ ਪਿੱਛੇ ਸਰਕਾਰ ਵੱਲੋਂ ਕਿਸਾਨਾਂ ਨੂੰ ਧਰਾਤਲ ‘ਤੇ ਮੁਹੱਈਆ ਕਰਵਾਏ ਜਾ ਰਹੇ ਬਦਲਵੇਂ ਸਾਧਨ ਅਹਿਮ ਭੂਮਿਕਾ ਨਿਭਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਰਾਲੀ ਪ੍ਰਬੰਧਨ ਹਿੱਤ ਅਤਿ-ਆਧੁਨਿਕ ਖੇਤੀ ਮਸ਼ੀਨਾਂ ‘ਤੇ ਭਾਰੀ ਸਬਸਿਡੀ ਮੁਹੱਈਆ ਕਰਵਾਉਣ ਦੀ ਕਾਰਗਰ ਨੀਤੀ ਅਪਣਾਈ ਹੈ। ਸਰਕਾਰ ਦਾ ਮੁੱਖ ਧਿਆਨ ਇਸ ਨੁਕਤੇ ‘ਤੇ ਰਿਹਾ ਹੈ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਮਹਿਜ਼ ਜੁਰਮਾਨਿਆਂ ਅਤੇ ਸਖ਼ਤ ਕਾਨੂੰਨੀ ਕਾਰਵਾਈਆਂ ‘ਤੇ ਨਿਰਭਰ ਰਹਿਣ ਦੀ ਥਾਂ ਉਨ੍ਹਾਂ ਨੂੰ ਖੇਤਾਂ ਵਿੱਚ ਕੰਮ ਆਉਣ ਵਾਲੇ ਵਿਹਾਰਕ ਅਤੇ ਕਿਫ਼ਾਇਤੀ ਸਾਧਨ ਦਿੱਤੇ ਜਾਣ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਨੁਸਾਰ, ਸਾਲ 2026 ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੇ 21,155 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਖ਼ਰੀਦੀਆਂ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ 14,384 ਸੁਪਰ ਸੀਡਰ ਸ਼ਾਮਲ ਹਨ। ਇਸ ਤੋਂ ਇਲਾਵਾ 1,721 ਮਲਚਰ, 1,346 ਹਾਈਡ੍ਰੌਲਿਕ ਰਿਵਰਸੀਬਲ ਐੱਮਬੀ ਪਲਾਓ, 1,123 ਜ਼ੀਰੋ ਟਿਲ ਡਰਿੱਲ, 927 ਬੇਲਿੰਗ ਮਸ਼ੀਨਾਂ ਅਤੇ 874 ਸਟ੍ਰਾਅ ਰੇਕ ਕਿਸਾਨਾਂ ਵੱਲੋਂ ਪ੍ਰਾਪਤ ਕੀਤੇ ਗਏ ਹਨ। ਇਨ੍ਹਾਂ ਉੱਨਤ ਮਸ਼ੀਨਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨਾਂ ਅਗਲੀ ਫ਼ਸਲ ਦੀ ਬਿਜਾਈ ਕਰਨ ਅਤੇ ਰਹਿੰਦ-ਖੂੰਹਦ ਦਾ ਹੋਰਨਾਂ ਖੇਤਰਾਂ ਵਿੱਚ ਸੁਚੱਜਾ ਉਪਯੋਗ ਕਰਨ ਦੀ ਸਹੂਲਤ ਮਿਲ ਰਹੀ ਹੈ।
ਸਰਕਾਰ ਵੱਲੋਂ ਨਿੱਜੀ ਤੌਰ ‘ਤੇ ਖ਼ਰੀਦ ਕਰਨ ਵਾਲੇ ਕਿਸਾਨਾਂ ਨੂੰ ਖੇਤੀ ਮਸ਼ੀਨਾਂ ‘ਤੇ 50 ਫ਼ੀਸਦੀ ਤੋਂ ਵੱਧ ਸਬਸਿਡੀ ਦਿੱਤੀ ਜਾ ਰਹੀ ਹੈ, ਜਦਕਿ ਕਸਟਮ ਹਾਇਰਿੰਗ ਸੈਂਟਰਾਂ, ਕਿਸਾਨ ਉਤਪਾਦਕ ਸੰਗਠਨਾਂ, ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਤੱਕ ਦੀ ਵੱਡੀ ਸਬਸਿਡੀ ਮਿਲ ਰਹੀ ਹੈ। ਇਸ ਪ੍ਰਣਾਲੀ ਦਾ ਮੁੱਖ ਮੰਤਵ ਛੋਟੇ ਅਤੇ ਦਰਮਿਆਨੇ ਕਿਸਾਨਾਂ ਤੱਕ ਆਧੁਨਿਕ ਮਸ਼ੀਨਰੀ ਦੀ ਪਹੁੰਚ ਯਕੀਨੀ ਬਣਾਉਣਾ ਹੈ, ਜੋ ਨਿੱਜੀ ਤੌਰ ‘ਤੇ ਮਹਿੰਗੀਆਂ ਮਸ਼ੀਨਾਂ ਖ਼ਰੀਦਣ ਦੀ ਸਮਰੱਥਾ ਨਹੀਂ ਰੱਖਦੇ।
ਪੰਜਾਬ ਦੇ ਅੰਨਦਾਤੇ ਸਾਹਮਣੇ ਪਰਾਲੀ ਨਿਪਟਾਰੇ ਦਾ ਮਸਲਾ ਸਿਰਫ਼ ਵਾਤਾਵਰਣ ਨਾਲ ਜੁੜਿਆ ਨਹੀਂ ਰਿਹਾ, ਸਗੋਂ ਇਹ ਇੱਕ ਵੱਡੀ ਆਰਥਿਕ ਅਤੇ ਸਮੇਂ ਦੀ ਮਜਬੂਰੀ ਵੀ ਰਿਹਾ ਹੈ। ਝੋਨੇ ਦੀ ਵਾਢੀ ਅਤੇ ਕਣਕ ਦੀ ਬਿਜਾਈ ਦਰਮਿਆਨ ਕਿਸਾਨਾਂ ਕੋਲ ਬਹੁਤ ਥੋੜ੍ਹਾ ਸਮਾਂ ਹੁੰਦਾ ਹੈ। ਖੇਤਾਂ ਵਿੱਚੋਂ ਪਰਾਲੀ ਚੁੱਕਣ ਲਈ ਮਸ਼ੀਨਾਂ, ਮਜ਼ਦੂਰੀ ਅਤੇ ਢੋਆ-ਢੁਆਈ ‘ਤੇ ਭਾਰੀ ਵਾਧੂ ਖ਼ਰਚਾ ਆਉਂਦਾ ਹੈ, ਜਿਸ ਨੂੰ ਝੱਲਣਾ ਛੋਟੇ ਕਿਸਾਨਾਂ ਲਈ ਆਸਾਨ ਨਹੀਂ ਹੁੰਦਾ। ਇਸ ਲਈ ਪਰਾਲੀ ਸਾੜਨ ਨੂੰ ਮਹਿਜ਼ ਕਿਸਾਨਾਂ ਦੀ ਲਾਪਰਵਾਹੀ ਵਜੋਂ ਵੇਖਣਾ ਜ਼ਮੀਨੀ ਹਕੀਕਤਾਂ ਨੂੰ ਨਜ਼ਰਅੰਦਾਜ਼ ਕਰਨ ਦੇ ਬਰਾਬਰ ਹੋਵੇਗਾ।
ਭਗਵੰਤ ਮਾਨ ਸਰਕਾਰ ਵੱਲੋਂ ਇਸੇ ਆਰਥਿਕ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਮਸ਼ੀਨਰੀ ‘ਤੇ ਸਬਸਿਡੀਆਂ, ਸਾਂਝੇ ਮਸ਼ੀਨ ਬੈਂਕਾਂ ਅਤੇ ਵਿਆਪਕ ਜਾਗਰੂਕਤਾ ਮੁਹਿੰਮਾਂ ਨੂੰ ਪਹਿਲ ਦਿੱਤੀ ਗਈ ਹੈ। ਕਿਸਾਨਾਂ ਨੂੰ ਜਿੱਥੇ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਹੋਣ ਵਾਲੇ ਨੁਕਸਾਨ ਬਾਰੇ ਸਮਝਾਇਆ ਜਾ ਰਿਹਾ ਹੈ, ਉੱਥੇ ਹੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾ ਕੇ ਮਿੱਟੀ ਦੀ ਸਿਹਤ ਸੁਧਾਰਨ ਅਤੇ ਜੈਵਿਕ ਊਰਜਾ ਦੇ ਉਤਪਾਦਨ ਵਿੱਚ ਵਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਪਰਾਲੀ ਪ੍ਰਬੰਧਨ ਹਿੱਤ 600 ਕਰੋੜ ਰੁਪਏ ਦੀ ਵਿਸ਼ੇਸ਼ ਕਾਰਜ-ਯੋਜਨਾ ਉਲੀਕੀ ਹੈ। ਇਸ ਤਹਿਤ ਖੇਤੀ ਮਸ਼ੀਨਾਂ ਦੀ ਉਪਲਬਧਤਾ ਵਧਾਉਣ, ਕਿਸਾਨਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਅਤੇ ਪਰਾਲੀ ਦੇ ਬਦਲਵੇਂ ਉਪਯੋਗ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪਿਛਲੇ ਵਿੱਤੀ ਵਰ੍ਹੇ 2025 ਦੌਰਾਨ ਵੀ ਸੀਆਰਐੱਮ ਮਸ਼ੀਨਰੀ ਲਈ ਲਗਭਗ 395 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਵੰਡੀ ਗਈ ਸੀ, ਜਿਸ ਨਾਲ ਹਜ਼ਾਰਾਂ ਕਿਸਾਨਾਂ ਅਤੇ ਕਿਸਾਨੀ ਸੰਸਥਾਵਾਂ ਨੂੰ ਸਿੱਧਾ ਫ਼ਾਇਦਾ ਹੋਇਆ।
ਪਰਾਲੀ ਨੂੰ ਕਿਸਾਨਾਂ ਦੀ ਵਾਧੂ ਆਮਦਨ ਦਾ ਜ਼ਰੀਆ ਬਣਾਉਣ ਲਈ ਵੀ ਜ਼ਮੀਨੀ ਪੱਧਰ ‘ਤੇ ਯਤਨ ਸਫ਼ਲ ਹੁੰਦੇ ਦਿਖ ਰਹੇ ਹਨ। ਪੰਜਾਬ ਦੇ ਕਈ ਕਿਸਾਨ ਪਰਾਲੀ ਨੂੰ ਇਕੱਠਾ ਕਰਕੇ ਬਾਇਓਗੈਸ ਅਤੇ ਕੰਪਰੈੱਸਡ ਬਾਇਓ-ਗੈਸ ਪਲਾਂਟਾਂ ਨੂੰ ਸਪਲਾਈ ਕਰ ਰਹੇ ਹਨ। ਸੰਗਰੂਰ ਦੇ ਇੱਕ ਅਗਾਂਹਵਧੂ ਕਿਸਾਨ ਵੱਲੋਂ ਲਗਭਗ 12 ਹਜ਼ਾਰ ਕੁਇੰਟਲ ਪਰਾਲੀ ਵੇਚ ਕੇ ਕਰੀਬ 16 ਲੱਖ ਰੁਪਏ ਦੀ ਆਮਦਨ ਕਮਾਉਣ ਦੀ ਮਿਸਾਲ ਵੀ ਸਾਹਮਣੇ ਆਈ ਹੈ। ਹਾਲਾਂਕਿ ਅਜਿਹੀ ਆਮਦਨ ਸਥਾਨਕ ਬਾਜ਼ਾਰ, ਪਰਾਲੀ ਦੀ ਮਾਤਰਾ, ਢੋਆ-ਢੁਆਈ ਦੇ ਖ਼ਰਚੇ ਅਤੇ ਖ਼ਰੀਦਦਾਰ ਪਲਾਂਟਾਂ ਦੀ ਉਪਲਬਧਤਾ ‘ਤੇ ਨਿਰਭਰ ਕਰਦੀ ਹੈ, ਪਰ ਇਸ ਨੇ ਫ਼ਸਲੀ ਰਹਿੰਦ-ਖੂੰਹਦ ਦੀ ਆਰਥਿਕ ਵਰਤੋਂ ਦੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਜ਼ਰੂਰ ਕੀਤਾ ਹੈ।
ਪੰਜਾਬ ਵਿੱਚ ਆਈ ਇਸ ਇਨਕਲਾਬੀ ਤਬਦੀਲੀ ਦਾ ਸਿਹਰਾ ਸਿਰਫ਼ ਸਰਕਾਰੀ ਤੰਤਰ ਨੂੰ ਦੇਣਾ ਵਾਜਬ ਨਹੀਂ ਹੋਵੇਗਾ, ਸਗੋਂ ਸੂਬੇ ਦੇ ਉਨ੍ਹਾਂ ਹਜ਼ਾਰਾਂ ਜਾਗਰੂਕ ਕਿਸਾਨਾਂ ਦਾ ਯੋਗਦਾਨ ਵੀ ਸਭ ਤੋਂ ਅਹਿਮ ਰਿਹਾ ਹੈ, ਜਿਨ੍ਹਾਂ ਨੇ ਪੁਰਾਣੇ ਰਵਾਇਤੀ ਤਰੀਕਿਆਂ ਨੂੰ ਛੱਡ ਕੇ ਪਰਾਲੀ ਸਾੜਨ ਦੀ ਥਾਂ ਆਧੁਨਿਕ ਖੇਤੀ ਮਸ਼ੀਨਰੀ ਅਤੇ ਵਾਤਾਵਰਣ-ਪੱਖੀ ਬਦਲਾਂ ਨੂੰ ਅਪਣਾਇਆ ਹੈ। ਕਿਸਾਨਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਕਿਸੇ ਵੀ ਸਰਕਾਰੀ ਯੋਜਨਾ ਦਾ ਖੇਤਾਂ ਤੱਕ ਸਫ਼ਲ ਹੋਣਾ ਨਾਮੁਮਕਿਨ ਸੀ।
ਇਹੀ ਕਾਰਨ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 93 ਫ਼ੀਸਦੀ ਤੋਂ ਵੱਧ ਦੀ ਗਿਰਾਵਟ ਨੂੰ ਸਰਕਾਰ ਦੀਆਂ ਦੂਰਅੰਦੇਸ਼ ਨੀਤੀਆਂ ਅਤੇ ਕਿਸਾਨਾਂ ਦੇ ਸਾਂਝੇ ਯਤਨਾਂ ਦੀ ਵੱਡੀ ਜਿੱਤ ਵਜੋਂ ਵੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿੱਢੇ ਗਏ ਕਾਰਜਾਂ ਨੇ ਕਿਸਾਨਾਂ ਨੂੰ ਬਿਹਤਰ ਬਦਲ ਦਿੱਤੇ ਹਨ ਅਤੇ ਪਰਾਲੀ ਪ੍ਰਬੰਧਨ ਨੂੰ ਸੂਬੇ ਦੀ ਖੇਤੀਬਾੜੀ ਨੀਤੀ ਦਾ ਇੱਕ ਅਹਿਮ ਥੰਮ੍ਹ ਬਣਾ ਦਿੱਤਾ ਹੈ।
10/23/2026
ਪੰਜਾਬ📍 ਪੰਜਾਬ
"ਅਸੀਂ ਕਿਸੇ ਵੀ ਪਾਰਟੀ ਨਾਲ ਗੱਠਜੋੜ ਲਈ ਖੁੱਲ੍ਹੇ ਹਾਂ ਜੋ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮ ਨਾਲ ਸਹਿਮਤ ਹੈ।" ਇਸ ਤੋਂ ਪਹਿਲਾਂ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਸਮਾਗਮ ਵਿੱਚ ਕਿਹਾ ਸੀ ਕਿ 2027 ਵਿੱਚ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣੇਗੀ।
"ਅਸੀਂ ਕਿਸੇ ਵੀ ਪਾਰਟੀ ਨਾਲ ਗੱਠਜੋੜ ਲਈ ਖੁੱਲ੍ਹੇ ਹਾਂ ਜੋ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮ ਨਾਲ ਸਹਿਮਤ ਹੈ।" ਇਸ ਤੋਂ ਪਹਿਲਾਂ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਸਮਾਗਮ ਵਿੱਚ ਕਿਹਾ ਸੀ ਕਿ 2027 ਵਿੱਚ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣੇਗੀ।
ਅਮਿਤ ਸ਼ਾਹ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਣ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸੰਭਾਵਿਤ ਗਠਜੋੜ ਦਾ ਸੰਕੇਤ ਦਿੱਤਾ ਹੈ। ਬਾਦਲ ਨੇ ਕਿਹਾ, “ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ। ਪੰਜਾਬ ਸਾਡੇ ਲਈ ਨੰਬਰ ਇੱਕ ਹੈ। ਅਸੀਂ ਪੰਜਾਬੀਆਂ ਲਈ ਲੜਦੇ ਰਹਾਂਗੇ।” ਅੱਜ ਜਦੋਂ ਚੰਡੀਗੜ੍ਹ ਵਿਖੇ ਮੀਡੀਆ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਅਮਿਤ ਸ਼ਾਹ ਦੇ ਇਸ ਬਿਆਨ ਬਾਰੇ ਸਵਾਲ ਪੁੱਛਿਆ ਗਿਆ ਕਿ, ਜਿਸ ਤਰ੍ਹਾਂ ਅਕਾਲੀ-ਭਾਜਪਾ ਰਾਜ ਦੇ ਦੌਰਾਨ ਪੰਜਾਬ ਵਿੱਚ ਵੱਡੀ ਤਰੱਕੀ ਦੀ ਗੱਲ ਕੀਤੀ ਜਾਂਦੀ ਹੈ, ਕੀ ਉਹ ਤਰੱਕੀ ਮੁੜ ਲਿਆਉਣ ਲਈ ਅਕਾਲੀ-ਭਾਜਪਾ ਗੱਠਜੋੜ ਮੁੜ ਤੋਂ ਹੋਣ ਜਾ ਰਿਹਾ ਹੈ। ਗੱਠਜੋੜ ‘ਤੇ ਕੀ ਬੋਲੇ ਸੁੁਖਬੀਰ ਸਿੰਘ ਬਾਦਲ
“ਅਸੀਂ ਕਿਸੇ ਵੀ ਪਾਰਟੀ ਨਾਲ ਗੱਠਜੋੜ ਲਈ ਖੁੱਲ੍ਹੇ ਹਾਂ ਜੋ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਪ੍ਰੋਗਰਾਮ ਨਾਲ ਸਹਿਮਤ ਹੈ।” ਇਸ ਤੋਂ ਪਹਿਲਾਂ ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਸਮਾਗਮ ਵਿੱਚ ਕਿਹਾ ਸੀ ਕਿ 2027 ਵਿੱਚ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣੇਗੀ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਵਿੱਚ ਵੱਧ ਰਹੇ ਡਰੱਗ ਮਾਮਲਿਆਂ ਅਤੇ ਪਰਵਿੰਦਰ ਝੋਟਾ ਮਾਮਲੇ ਨੂੰ ਲੈ ਕੇ ਮੁਲਾਕਾਤ ਕੀਤੀ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿੱਚ ਇੱਕ ਵਿਸ਼ੇਸ਼ ਰੈਲੀ ਨੂੰ ਸੰਬੋਧਨ ਕਰਦਿਆਂ ਇਹ ਦਾਅਵਾ ਕੀਤਾ ਸੀ ਕਿ ਪੰਜਾਬ ਦੇ ਅੰਦਰ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਐੱਨ.ਡੀ.ਏ. ਗੱਠਜੋੜ ਦੀ ਹੀ ਸਰਕਾਰ ਬਣੇਗੀ। ਗ੍ਰਹਿ ਮੰਤਰੀ ਦੇ ਇਸ ਬਿਆਨ ਦੇ ਬਾਅਦ ਤੋਂ ਹੀ ਪੰਜਾਬ ਵਿੱਚ ਪੁਰਾਣੇ ਅਕਾਲੀ-ਭਾਜਪਾ ਗੱਠਜੋੜ ਦੇ ਫਿਰ ਤੋਂ ਮੁੜ ਸੁਰਜੀਤ ਹੋਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ ਅਤੇ ਸਿਆਸੀ ਮਾਹਰ ਇਸ ਦੇ ਵੱਖ-ਵੱਖ ਅਰਥ ਕੱਢ ਰਹੇ ਹਨ।
10/23/2026
ਪੰਜਾਬ📍 ਪੰਜਾਬ
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਕੇਸ ਦੇ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਨੂੰ ਅੱਜ ਮੁਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਉਸ ਦਾ ਪੰਜ ਦਿਨ ਦਾ ਸੀਬੀਆਈ ਰਿਮਾਂਡ ਮਨਜ਼ੂਰ ਕਰ ਲਿਆ ਹੈ।
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਕੇਸ ਦੇ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਸੰਚਾਲਕ ਅਸ਼ਵਨੀ ਕੁਮਾਰ ਨੂੰ ਅੱਜ ਮੁਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਉਸ ਦਾ ਪੰਜ ਦਿਨ ਦਾ ਸੀਬੀਆਈ ਰਿਮਾਂਡ ਮਨਜ਼ੂਰ ਕਰ ਲਿਆ ਹੈ।
ਅਦਾਲਤ ਵੱਲੋਂ ਰਿਮਾਂਡ ਮਿਲਣ ਤੋਂ ਬਾਅਦ ਹੁਣ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਗਲੇ ਪੰਜ ਦਿਨਾਂ ਦੌਰਾਨ ਮੁਲਜ਼ਮ ਕੋਲੋਂ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰੇਗੀ। ਜਾਂਚ ਏਜੰਸੀ ਕਤਲ ਪਿੱਛੇ ਸ਼ਾਮਲ ਸਾਜ਼ਿਸ਼, ਹਥਿਆਰਾਂ ਦੀ ਪ੍ਰਾਪਤੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਸੰਭਾਵੀ ਨੈੱਟਵਰਕ ਸਮੇਤ ਕਈ ਅਹਿਮ ਤੱਥਾਂ ਦੀ ਘੋਖ ਕਰੇਗੀ। ਜਾਂਚ ਦੌਰਾਨ ਕਿਹੜੇ ਨਵੇਂ ਖ਼ੁਲਾਸੇ ਹੁੰਦੇ ਹਨ ਅਤੇ ਹੋਰ ਕਿਹੜੇ ਚਿਹਰੇ ਬੇਨਕਾਬ ਹੁੰਦੇ ਹਨ, ਇਸ ਉੱਤੇ ਸਮੁੱਚੇ ਪੰਜਾਬ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੇ ਚੋਣ ਰਾਜਨੀਤੀ ਵਿੱਚ ਦਾਖ਼ਲ ਹੋਣ ਨੂੰ ਲੈ ਕੇ ਫੈਲ ਰਹੀਆਂ ਚਰਚਾਵਾਂ 'ਤੇ ਆਪਣਾ ਰੁਖ਼ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ। ਮਰਹੂਮ ਕਾਰਕੁਨ ਦੇ ਪਿਤਾ ਅਤੇ ਉਨ੍ਹਾਂ ਦੀ ਧਰਮਪਤਨੀ ਨੇ ਦੁਹਰਾਇਆ ਹੈ ਕਿ ਉਨ੍ਹਾਂ ਦਾ ਸਿਆਸਤ ਦੇ ਪਿੜ ਵਿੱਚ ਉਤਰਨ ਦਾ ਕੋਈ ਇਰਾਦਾ ਨਹੀਂ ਹੈ। ਪਰਿਵਾਰਕ ਮੈਂਬਰਾਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਇਕਲੌਤੀ ਅਤੇ ਪਹਿਲੀ ਤਰਜੀਹ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਜ਼ਾ ਦਿਵਾ ਕੇ ਇਨਸਾਫ਼ ਹਾਸਲ ਕਰਨਾ ਹੈ।
ਸੀਬੀਆਈ ਵੱਲੋਂ ਜਾਂਚ ਆਪਣੇ ਹੱਥਾਂ ਵਿੱਚ ਲਏ ਜਾਣ ਮਗਰੋਂ ਹੁਣ ਇਹ ਦੇਖਣਾ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਕੀ ਨਵਾਂ ਮੋੜ ਲੈਂਦਾ ਹੈ ਅਤੇ ਇਨਸਾਫ਼ ਮੋਰਚੇ ਦੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਤੇ ਸਰਕਾਰ ਦਾ ਅਗਲਾ ਕਦਮ ਕੀ ਹੁੰਦਾ ਹੈ।
10/23/2026
ਪੰਜਾਬ📍 ਪੰਜਾਬ
ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਮੁਲਜ਼ਮ ਰਾਜਬੀਰ ਸਿੰਘ ਘੁੰਮਣ ਅੱਜ ਪੁੱਛਗਿੱਛ ਲਈ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਪਹੁੰਚੇ।
ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਮੁਲਜ਼ਮ ਰਾਜਬੀਰ ਸਿੰਘ ਘੁੰਮਣ ਅੱਜ ਪੁੱਛਗਿੱਛ ਲਈ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਪਹੁੰਚੇ। ਇਹ ਤੀਜੀ ਵਾਰ ਹੈ ਜਦੋਂ ਉਹ ਜਾਂਚ ਏਜੰਸੀ ਸਾਹਮਣੇ ਪੇਸ਼ ਹੋਏ ਹਨ। ਇਸ ਤੋਂ ਪਹਿਲਾਂ ਸੀਬੀਆਈ ਉਨ੍ਹਾਂ ਤੋਂ ਦੋ ਵਾਰ ਪੁੱਛਗਿੱਛ ਕਰ ਚੁੱਕੀ ਹੈ, ਜਿਸ ਦੌਰਾਨ ਪਹਿਲੀ ਵਾਰ 40 ਅਤੇ ਦੂਜੀ ਵਾਰ 50 ਸਵਾਲ ਪੁੱਛੇ ਗਏ ਸਨ।
ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਰਾਜਬੀਰ ਘੁੰਮਣ ਨੂੰ 22 ਅਕਤੂਬਰ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਸੀ, ਪਰ ਉਹ ਉਸ ਦਿਨ ਪੇਸ਼ ਨਹੀਂ ਹੋਏ ਸਨ।
ਪਿਛਲੀ ਵਾਰ ਸੀਬੀਆਈ ਦਫ਼ਤਰ ਤੋਂ ਬਾਹਰ ਆਉਣ ਮਗਰੋਂ ਰਾਜਬੀਰ ਘੁੰਮਣ ਨੇ ਦੱਸਿਆ ਸੀ ਕਿ ਜਾਂਚ ਏਜੰਸੀ ਨੇ ਉਨ੍ਹਾਂ ਤੋਂ ਕਰੀਬ 50 ਸਵਾਲ ਪੁੱਛੇ ਸਨ। ਇਨ੍ਹਾਂ ਵਿੱਚ ਕੁਝ ਪੁਰਾਣੇ ਅਤੇ ਕੁਝ ਨਵੇਂ ਸਵਾਲ ਸ਼ਾਮਲ ਸਨ। ਉਨ੍ਹਾਂ ਕਿਹਾ ਸੀ ਕਿ ਉਹ ਸਾਰੇ ਸਵਾਲਾਂ ਦੇ ਜਵਾਬ ਦੇ ਚੁੱਕੇ ਹਨ ਅਤੇ ਨਿਰਪੱਖ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹਨ।
ਇਸ ਤੋਂ ਪਹਿਲਾਂ ਪਹਿਲੀ ਪੇਸ਼ੀ ਦੌਰਾਨ ਸੀਬੀਆਈ ਨੇ ਰਾਜਬੀਰ ਘੁੰਮਣ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਸੀ ਅਤੇ ਲਗਭਗ 40 ਸਵਾਲ ਪੁੱਛੇ ਸਨ। ਘੁੰਮਣ ਨੇ ਕਿਹਾ ਸੀ ਕਿ ਪੁੱਛਗਿੱਛ ਦਾ ਮਾਹੌਲ ਠੀਕ ਸੀ ਅਤੇ ਉਨ੍ਹਾਂ ਨੂੰ ਜਾਂਚ ਤੋਂ ਕੋਈ ਡਰ ਨਹੀਂ ਹੈ। ਉਨ੍ਹਾਂ ਇਹ ਵੀ ਭਰੋਸਾ ਜਤਾਇਆ ਸੀ ਕਿ ਜਲਦੀ ਹੀ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਜਾਵੇਗੀ।
ਇਸ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਸੀਬੀਆਈ ਨੇ ਰਾਜਬੀਰ ਘੁੰਮਣ ਨੂੰ ਤਿੰਨ ਸੰਮਨ ਭੇਜੇ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ 'ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਘੁੰਮਣ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਦੇ ਵਕੀਲ ਜੀਪੀਐੱਸ ਘੁੰਮਣ ਨੇ ਵੀ ਕਿਹਾ ਸੀ ਕਿ ਰਾਜਬੀਰ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ।
ਇਸ ਮਾਮਲੇ ਵਿੱਚ ਸੀਬੀਆਈ ਰਾਜਬੀਰ ਘੁੰਮਣ ਦੇ ਕਰੀਬੀ ਮੰਨੇ ਜਾਂਦੇ ਨਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ। ਦੋਵੇਂ ਐਤਵਾਰ ਸਵੇਰੇ ਕਰੀਬ 11:30 ਵਜੇ ਸੀਬੀਆਈ ਦਫ਼ਤਰ ਪਹੁੰਚੇ ਸਨ, ਜਿੱਥੇ ਉਨ੍ਹਾਂ ਤੋਂ ਲਗਭਗ 10 ਘੰਟੇ ਸਵਾਲ-ਜਵਾਬ ਕੀਤੇ ਗਏ। ਪੁੱਛਗਿੱਛ ਤੋਂ ਬਾਅਦ ਬੀਰ ਦਵਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਬਾਰੇ ਸਾਰੇ ਜਵਾਬ ਦੇ ਦਿੱਤੇ ਹਨ। ਉਨ੍ਹਾਂ ਨੂੰ ਉਮੀਦ ਹੈ ਕਿ ਜਾਂਚ ਨਿਰਪੱਖ ਹੋਵੇਗੀ ਅਤੇ ਇਨਸਾਫ਼ ਮਿਲੇਗਾ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸੀਬੀਆਈ ਨੇ 5 ਅਕਤੂਬਰ ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਸ ਵਿੱਚ ਰਾਜਬੀਰ ਸਿੰਘ ਘੁੰਮਣ, ਨਿਤਿਨ ਗੋਹਲ, ਜਿਤਿਨ ਗੋਹਲ ਉਰਫ਼ ਰਾਜਾ, ਰੋਮੀ ਰਾਜਾ ਮਹਾਜਨ, ਬੀਰ ਦਵਿੰਦਰ ਸਿੰਘ, ਆਰਐੱਸ ਨਾਗਰਾ ਅਤੇ ਕੁਝ ਅਣਪਛਾਤੇ ਸਰਕਾਰੀ ਤੇ ਨਿੱਜੀ ਅਧਿਕਾਰੀਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਸੀਬੀਆਈ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ 15 ਤੋਂ ਵੱਧ ਵਿਭਾਗਾਂ ਦੀਆਂ ਫਾਈਲਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਤਬਾਦਲਿਆਂ ਨਾਲ ਸਬੰਧਤ ਰਿਕਾਰਡ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਵੀ ਮਾਮਲੇ ਦੀ ਜਾਂਚ ਕਰ ਰਿਹਾ ਹੈ। ਫਿਲਹਾਲ ਸੀਬੀਆਈ ਦੀ ਜਾਂਚ ਜਾਰੀ ਹੈ ਅਤੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।
10/23/2026
ਪੰਜਾਬ📍 ਪੰਜਾਬ
ਸ੍ਰੀ ਅਕਾਲ ਤਖ਼ਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਨਾਰਵੇ ਦੇ ਦੌਰੇ ਉੱਤੇ ਓਸਲੋ ਪੁੱਜੇ ਹਨ।
ਸ੍ਰੀ ਅਕਾਲ ਤਖ਼ਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਨਾਰਵੇ ਦੇ ਦੌਰੇ ਉੱਤੇ ਓਸਲੋ ਪੁੱਜੇ ਹਨ। ਨਾਰਵੇ ਦੀ ਸਿੱਖ ਸੰਗਤ ਨੇ ਓਸਲੋ ਹਵਾਈ ਅੱਡੇ ਉੱਤੇ ਉਨ੍ਹਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ।
ਨਾਰਵੇ ਦੌਰੇ ਮੌਕੇ ਜਥੇਦਾਰ ਗੜਗੱਜ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਸਥਾਨਕ ਸਿੱਖ ਸੰਗਤ ਨਾਲ ਵੱਖ-ਵੱਖ ਮਾਮਲਿਆਂ ਸਬੰਧੀ ਵਿਚਾਰ-ਚਰਚਾ ਵੀ ਕਰਨਗੇ। ਇਸ ਉਪਰੰਤ ਜਥੇਦਾਰ ਸਿੱਖ ਸੰਗਤ ਨਾਲ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਵਿਖੇ ਪੁੱਜੇ, ਜਿੱਥੇ ਉਨ੍ਹਾਂ ਕੁਝ ਸਮੇਂ ਲਈ ਸੰਗਤ ਨਾਲ ਵਿਚਾਰ-ਚਰਚਾ ਕੀਤੀ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਜਥੇਦਾਰ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਆਪਣੇ ਮੂਲ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਵੱਸਦੇ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੇ ਹਨ ਅਤੇ ਸੇਵਾ ਭਾਵਨਾ ਨਾਲ ਕਾਰਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਜਿੱਥੇ ਵੀ ਸਿੱਖ ਵੱਸੇ, ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਸਿੱਖੀ ਫੁਲਵਾੜੀ ਨੂੰ ਅਗਾਂਹ ਤੋਰਿਆ ਅਤੇ ਨਾਮਣਾ ਖੱਟਿਆ।
ਇਸ ਮੌਕੇ ਗੁਰਦਿਆਲ ਸਿੰਘ ਪੱਡਾ, ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ), ਦਰਬਾਰਾ ਸਿੰਘ ਅਤੇ ਜਸਕਰਨ ਸਿੰਘ ਆਦਿ ਹਾਜ਼ਰ ਸਨ।
10/23/2026
ਪੰਜਾਬ📍 ਪੰਜਾਬ
ਸ਼ੁਤਰਾਣਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਨਿਰਮਲ ਸਿੰਘ ਸਮਾਣਾ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਸ਼ੁਤਰਾਣਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਨਿਰਮਲ ਸਿੰਘ ਸਮਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਵਾਈਸ ਚੇਅਰਮੈਨ ਸਤਿਨਾਮ ਸਿੰਘ ਨੇ 'ਪੁਨਰ ਸੁਰਜੀਤ' ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।
ਸ਼ੁਤਰਾਣਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਨਿਰਮਲ ਸਿੰਘ ਸਮਾਣਾ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਸ਼ੁਤਰਾਣਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਨਿਰਮਲ ਸਿੰਘ ਸਮਾਣਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਵਾਈਸ ਚੇਅਰਮੈਨ ਸਤਿਨਾਮ ਸਿੰਘ ਨੇ 'ਪੁਨਰ ਸੁਰਜੀਤ' ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।
ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ 'ਤੇ ਪਾਰਟੀ 'ਚ ਸ਼ਮੂਲੀਅਤ ਕੀਤੀ। ਸੁਖਬੀਰ ਸਿੰਘ ਬਾਦਲ ਨੇ ਸਾਰੇ ਆਗੂਆਂ ਦਾ ਪਾਰਟੀ ਵਿਚ ਜੀ ਆਇਆਂ ਨੂੰ ਆਖਿਆ ਤੇ ਕਿਹਾ ਕਿ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਨਵ-ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਦੇ ਭਲੇ ਅਤੇ ਖੇਤਰੀ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ 'ਤੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਗੋਪਾਲ ਸ਼ਰਮਾ, ਅਮਰਜੀਤ ਸਿੰਘ ਟੋਡਰਪੁਰ ਸਾਬਕਾ ਚੇਅਰਮੈਨ, ਨਿਸ਼ਾਨ ਸਿੰਘ ਸੰਧੂ ਅਤੇ ਪੱਪੀ ਦਯਾਲਗੜ੍ਹ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
10/23/2026
ਪੰਜਾਬ📍 ਪੰਜਾਬ
ਇੱਥੇ ਬੀਬੀ ਵਾਲਾ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ 28 ਅਕਤੂਬਰ ਨੂੰ ਈਸਾਈ ਭਾਈਚਾਰੇ ਵੱਲੋਂ ਹੋਣ ਵਾਲੀ ‘ਪ੍ਰਾਰਥਨਾ ਸਭਾ’ ਦੀ ਕੁਝ ਜਥੇਬੰਦੀਆਂ ਵੱਲੋਂ ਮੁਖ਼ਾਲਫ਼ਤ ਕੀਤੀ ਗਈ ਹੈ।
ਇੱਥੇ ਬੀਬੀ ਵਾਲਾ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ 28 ਅਕਤੂਬਰ ਨੂੰ ਈਸਾਈ ਭਾਈਚਾਰੇ ਵੱਲੋਂ ਹੋਣ ਵਾਲੀ ‘ਪ੍ਰਾਰਥਨਾ ਸਭਾ’ ਦੀ ਕੁਝ ਜਥੇਬੰਦੀਆਂ ਵੱਲੋਂ ਮੁਖ਼ਾਲਫ਼ਤ ਕੀਤੀ ਗਈ ਹੈ। ਇਸ ਨੂੰ ‘ਧਰਮ ਪਰਿਵਰਤਨ ਸੰਮੇਲਨ’ ਗਰਦਾਨਦਿਆਂ ਕੌਮਾਂਤਰੀ ਹਿੰਦੂ ਸਿੱਖ ਮਹਾਸਭਾ ਨੇ ਨਿਹੰਗ ਸਿੰਘ ਜਥੇਬੰਦੀਆਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੀ ਗ਼ੈਰ-ਮੌਜੂਦਗੀ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਗੁਰਜਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮਾਗਮ ਨੂੰ ਰੋਕਿਆ ਜਾਵੇ ਅਤੇ ਮਾਮਲੇ ਦੀ ਜਾਂਚ ਕਰਕੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
ਮਹਾਸਭਾ ਦੇ ਜਨਰਲ ਸਕੱਤਰ ਅਤੇ ਭਾਜਪਾ ਆਗੂ ਸੁਖਪਾਲ ਸਿੰਘ ਸਰਾਂ ਨੇ ਦੋਸ਼ ਲਾਇਆ ਕਿ ਕੁਝ ਲੋਕ ਈਸਾਈ ਧਰਮ ਦੇ ਨਾਂ ’ਤੇ ਪ੍ਰਾਰਥਨਾ ਸਭਾਵਾਂ ਕਰਵਾ ਕੇ ਭੋਲੇ-ਭਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਕਥਿਤ ਤੌਰ ’ਤੇ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਾਦੂ-ਟੂਣੇ, ਭੂਤ-ਪ੍ਰੇਤ ਅਤੇ ਬਿਮਾਰੀਆਂ ਠੀਕ ਕਰਨ ਦੇ ਦਾਅਵਿਆਂ ਦੀ ਆੜ ਵਿੱਚ ਲੋਕਾਂ ਨੂੰ ਪ੍ਰਭਾਵਿਤ ਕਰਨਾ ਜਾਂ ਕਿਸੇ ਲਾਲਚ ਦੇ ਆਧਾਰ ’ਤੇ ਧਰਮ ਪਰਿਵਰਤਨ ਕਰਵਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਾਂ ਨੇ ਇਹ ਵੀ ਸਵਾਲ ਉਠਾਇਆ ਕਿ ਅਜਿਹੇ ਵਿਵਾਦਤ ਦੱਸੇ ਜਾ ਰਹੇ ਸਮਾਗਮ ਲਈ ਸਰਕਾਰੀ ਜ਼ਮੀਨ ਮੁਹੱਈਆ ਕਰਵਾਉਣ ਦੀ ਕੀ ਲੋੜ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮਾਗਮ ਸਬੰਧੀ ਤੱਥਾਂ ਦੀ ਜਾਂਚ ਕਰਕੇ ਢੁੱਕਵੇਂ ਕਦਮ ਚੁੱਕੇ ਜਾਣ।
ਇਸ ਮੌਕੇ 96 ਕਰੋੜੀ ਖ਼ਾਲਸਾ ਦਲ ਦੇ ਜਥੇਦਾਰ ਸਰਬਜੀਤ ਸਿੰਘ ਬੁੱਢਾ ਦਲ ਸ੍ਰੀ ਦਮਦਮਾ ਸਾਹਿਬ ਅਤੇ ਬਾਬਾ ਬਲਮ ਸਿੰਘ ਸ੍ਰੀ ਦਸਮੇਸ਼ ਤਰਨਾ ਦਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਸਮਾਗਮ ਨੂੰ ਰੋਕਣ ਅਤੇ ਕਥਿਤ ਦੋਸ਼ਾਂ ਦੀ ਜਾਂਚ ਕਰਕੇ ਕਾਰਵਾਈ ਕਰਨ ਵੱਲ ਧਿਆਨ ਨਾ ਦਿੱਤਾ, ਤਾਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮਾਜ ਦੇ ਹੋਰ ਲੋਕ ਆਪਣੇ ਪੱਧਰ ’ਤੇ ਇਸ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਪੈਦਾ ਹੋਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।
ਮੰਗ ਪੱਤਰ ਸੌਂਪਣ ਸਮੇਂ ਗੁਰਦੁਆਰਾ ਸਿਵਲ ਲਾਈਨਜ਼ ਦੇ ਪ੍ਰਧਾਨ ਮਿੱਠੂ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਜਨਰਲ ਸਕੱਤਰ ਹਰਦੀਪ ਸਿੰਘ ਬਿੱਟੂ, ਆਸ਼ੂਤੋਸ਼ ਤਿਵਾੜੀ, ਸੰਦੀਪ ਅਗਰਵਾਲ, ਨਿਤਿਨ ਗੋਇਲ, ਬਬੂਨਾ ਪ੍ਰਸਾਦ, ਅਜੈ ਗੋਇਲ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
10/23/2026
ਮਨੋਰੰਜਨ📍 ਪੰਜਾਬ
ਵਕੀਲ ਵਾਸੂ ਰੰਜਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ, ਖ਼ਾਸ ਕਰਕੇ ਉਨ੍ਹਾਂ ਦੇ ਨਾਬਾਲਗ ਭਰਾ ਲਈ + ਸੁਰੱਖਿਆ ਦੀ ਮੰਗ ਕੀਤੀ ਹੈ।
ਵਕੀਲ ਵਾਸੂ ਰੰਜਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ, ਖ਼ਾਸ ਕਰਕੇ ਉਨ੍ਹਾਂ ਦੇ ਨਾਬਾਲਗ ਭਰਾ ਲਈ + ਸੁਰੱਖਿਆ ਦੀ ਮੰਗ ਕੀਤੀ ਹੈ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਵਧਾਉਣ ਅਤੇ ਉਨ੍ਹਾਂ ਦੇ ਛੋਟੇ ਭਰਾ ਨੂੰ ਵਿਸ਼ੇਸ਼ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਉੱਠੀ ਹੈ। ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕੌਂਸਲ ਆਫ ਲਾਇਰਜ਼ ਦੇ ਚੇਅਰਮੈਨ ਵਾਸੂ ਰੰਜਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮੂਸੇਵਾਲਾ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਸਮੇਤ ਉਨ੍ਹਾਂ ਦੇ ਨਾਬਾਲਗ ਪੁੱਤਰ ਨੂੰ + ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪਰਿਵਾਰ ਤੇ ਗੈਂਗਸਟਰਾਂ ਦੇ ਹਮਲੇ ਦਾ ਖ਼ਦਸ਼ਾ ਜਤਾਉਂਦਿਆਂ ਖੁਫੀਆ ਏਜੰਸੀਆਂ ਤੋਂ ਤੁਰੰਤ ਖ਼ਤਰੇ ਦਾ ਮੁਲਾਂਕਣ ਕਰਵਾਉਣ ਦੀ ਮੰਗ ਵੀ ਕੀਤੀ ਹੈ।
ਕੇਂਦਰੀ ਗ੍ਰਹਿ ਮੰਤਰੀ ਨੂੰ ਭੇਜੇ ਪੱਤਰ ਵਿੱਚ ਵਾਸੂ ਰੰਜਨ ਨੇ ਕਿਹਾ ਕਿ 29 ਮਈ 2022 ਨੂੰ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਸੀ। ਹਾਲ ਹੀ ਵਿੱਚ ਉਨ੍ਹਾਂ ਨੇ ਇੱਕ ਵੀਡੀਓ ਦੇਖੀ, ਜਿਸ ਵਿੱਚ ਕਥਿਤ ਤੌਰ ਤੇ ਮੂਸੇਵਾਲਾ ਦੇ ਨਾਬਾਲਗ ਛੋਟੇ ਭਰਾ ਨੂੰ ਕੈਨੇਡਾ ਵਿੱਚ ਇੱਕ ਮੰਚ ਤੇ ਦੇਖਿਆ ਗਿਆ ਸੀ।
ਵਕੀਲ ਮੁਤਾਬਕ, ਬੱਚੇ ਦੇ ਹਾਵ-ਭਾਵ ਅਤੇ ਅੰਦਾਜ਼ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਯਾਦ ਦਿਵਾਉਂਦੇ ਹਨ। ਉਨ੍ਹਾਂ ਨੇ ਖ਼ਦਸ਼ਾ ਜਤਾਇਆ ਕਿ ਮੂਸੇਵਾਲਾ ਦੀ ਵਿਰਾਸਤ ਨਾਲ ਜੁੜੀ ਵਧਦੀ ਜਨਤਕ ਪਛਾਣ ਕਾਰਨ ਗੈਂਗਸਟਰ ਜਾਂ ਅਪਰਾਧਿਕ ਅਨਸਰ ਬੱਚੇ ਜਾਂ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹਨ।
ਵਾਸੂ ਰੰਜਨ ਨੇ ਪੱਤਰ ਵਿੱਚ ਇਸ ਖ਼ਦਸ਼ੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਸਾਵਧਾਨੀ ਵਜੋਂ ਕਦਮ ਚੁੱਕਣ ਦੀ ਲੋੜ ਦੱਸੀ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸਮਰੱਥ ਸੁਰੱਖਿਆ ਏਜੰਸੀਆਂ ਦੇ ਮੁਲਾਂਕਣ ਦੇ ਆਧਾਰ ਤੇ ਪਰਿਵਾਰ ਨੂੰ + ਸ਼੍ਰੇਣੀ ਦੀ ਸੁਰੱਖਿਆ ਦੇਣ ਬਾਰੇ ਵਿਚਾਰ ਕੀਤਾ ਜਾਵੇ।
ਉਨ੍ਹਾਂ ਨੇ ਸੁਰੱਖਿਆ ਪ੍ਰਬੰਧਾਂ ਵਿੱਚ ਸਿਖਲਾਈ ਪ੍ਰਾਪਤ ਹਥਿਆਰਬੰਦ ਕਮਾਂਡੋ, ਨਜ਼ਦੀਕੀ ਸੁਰੱਖਿਆ ਕਰਮਚਾਰੀ, ਸੁਰੱਖਿਆ ਜੈਮਰ, ਅਗਾਊਂ ਸੁਰੱਖਿਆ ਪ੍ਰਬੰਧ ਅਤੇ ਵੱਖ-ਵੱਖ ਸੂਬਿਆਂ ਦੀਆਂ ਸੁਰੱਖਿਆ ਏਜੰਸੀਆਂ ਵਿਚਾਲੇ ਤਾਲਮੇਲ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ, ਪਰਿਵਾਰ ਦੀਆਂ ਵਿਦੇਸ਼ੀ ਯਾਤਰਾਵਾਂ ਦੌਰਾਨ ਵੀ ਸੁਰੱਖਿਆ ਏਜੰਸੀਆਂ ਵਿਚਾਲੇ ਨਿਰੰਤਰ ਤਾਲਮੇਲ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਪੱਤਰ ਵਿੱਚ ਵਾਸੂ ਰੰਜਨ ਨੇ ਕਿਹਾ ਕਿ ਬੱਚੇ ਦੀ ਜ਼ਿੰਦਗੀ ਬੇਸ਼ਕੀਮਤੀ ਹੈ ਅਤੇ ਪਰਿਵਾਰ ਨੂੰ ਮੁੜ ਕਿਸੇ ਦੁਖਾਂਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਜ਼ਰੂਰੀ ਸਾਵਧਾਨੀ ਵਾਲੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਇਸ ਮਾਮਲੇ ਵਿੱਚ ਨਿੱਜੀ ਮੁਲਾਕਾਤ ਲਈ ਜਲਦੀ ਸਮਾਂ ਦੇਣ ਦੀ ਅਪੀਲ ਵੀ ਕੀਤੀ ਹੈ, ਤਾਂ ਜੋ ਉਹ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਆਪਣੇ ਖ਼ਦਸ਼ੇ ਅਤੇ ਚਿੰਤਾਵਾਂ ਸਿੱਧੇ ਉਨ੍ਹਾਂ ਦੇ ਸਾਹਮਣੇ ਰੱਖ ਸਕਣ।
ਉਨ੍ਹਾਂ ਨੇ ਗ੍ਰਹਿ ਮੰਤਰਾਲੇ ਤੋਂ ਇੰਟੈਲੀਜੈਂਸ ਬਿਊਰੋ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਖ਼ਤਰੇ ਦਾ ਮੁਲਾਂਕਣ ਕਰਨ ਅਤੇ ਢੁੱਕਵੀਂ ਰੋਕਥਾਮ ਵਾਲੀ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਪੱਤਰ ਦੀ ਇੱਕ ਕਾਪੀ ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਨੂੰ ਵੀ ਭੇਜੀ ਗਈ ਹੈ।
ਹਾਲਾਂਕਿ, ਪੱਤਰ ਵਿੱਚ ਗੈਂਗਸਟਰਾਂ ਵੱਲੋਂ ਕਿਸੇ ਖ਼ਾਸ ਧਮਕੀ ਜਾਂ ਹਮਲੇ ਦੀ ਪੁਸ਼ਟੀ ਦਾ ਜ਼ਿਕਰ ਨਹੀਂ ਹੈ। ਇਸ ਵਿੱਚ ਵਕੀਲ ਨੇ ਸੰਭਾਵਿਤ ਖ਼ਤਰੇ ਦਾ ਖ਼ਦਸ਼ਾ ਜਤਾਉਂਦਿਆਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਸਾਵਧਾਨੀ ਵਜੋਂ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਹੈ।
10/23/2026
ਮਨੋਰੰਜਨ📍 ਪੰਜਾਬ
ਸੋਨੀਪਤ: ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਜਾਂਚ ਦਾ ਘੇਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਸਨਸਨੀਖੇਜ਼ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਸਮੀਰ, ਜਤਿਨ ਅਤੇ ਅੰਕਿਤ ਨੂੰ ਅੱਜ, ਸ਼ੁੱਕਰਵਾਰ ਨੂੰ ਮੁੰਬਈ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਸੋਨੀਪਤ: ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਜਾਂਚ ਦਾ ਘੇਰਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਸਨਸਨੀਖੇਜ਼ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਸਮੀਰ, ਜਤਿਨ ਅਤੇ ਅੰਕਿਤ ਨੂੰ ਅੱਜ, ਸ਼ੁੱਕਰਵਾਰ ਨੂੰ ਮੁੰਬਈ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਮੁੰਬਈ ਪੁਲਿਸ ਅਦਾਲਤ ਤੋਂ ਮੁਲਜ਼ਮਾਂ ਦੇ ਰਿਮਾਂਡ ਦੀ ਮੰਗ ਕਰੇਗੀ, ਤਾਂ ਜੋ ਅਪਰਾਧਿਕ ਸਾਜ਼ਿਸ਼ ਦੀਆਂ ਡੂੰਘੀਆਂ ਪਰਤਾਂ ਦਾ ਪਤਾ ਲਗਾਇਆ ਜਾ ਸਕੇ।
ਸੂਤਰਾਂ ਅਨੁਸਾਰ ਪੁਲਿਸ ਰਿਮਾਂਡ ਦੌਰਾਨ ਜਾਂਚ ਏਜੰਸੀਆਂ ਦਾ ਮੁੱਖ ਫੋਕਸ ਇਸ ਵਾਰਦਾਤ ਪਿੱਛੇ ਸਮੁੱਚੇ ਨੈੱਟਵਰਕ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਅਤੇ ਇਸ ਸਾਜ਼ਿਸ਼ ਵਿਚ ਸ਼ਾਮਲ ਹੋਰ ਸ਼ੱਕੀ ਚਿਹਰਿਆਂ ਦਾ ਪਰਦਾਫਾਸ਼ ਕਰਨਾ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਹਮਲੇ ਪਿੱਛੇ ਕਿਹੜੇ ਮਾਸਟਰਮਾਈਂਡ ਸਨ ਅਤੇ ਇਨ੍ਹਾਂ ਦੋਸ਼ੀਆਂ ਨੂੰ ਕਿੱਥੋਂ ਪਨਾਹ ਜਾਂ ਮਦਦ ਮਿਲੀ ਸੀ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਅਨੁਸਾਰ, ਰਿਮਾਂਡ ਦੀ ਮਿਆਦ ਦੇ ਦੌਰਾਨ, ਮੁਲਜ਼ਮਾਂ ਨੂੰ ਪੁੱਛ-ਗਿੱਛ ਅਤੇ ਸੀਨ ਨੂੰ ਦੁਬਾਰਾ ਬਣਾਉਣ ਲਈ ਹਰਿਆਣਾ ਦੇ ਸੋਨੀਪਤ, ਗੁਰੂਗ੍ਰਾਮ ਅਤੇ ਪੰਜਾਬ ਵਿੱਚ ਵੀ ਲਿਆਂਦਾ ਜਾ ਸਕਦਾ ਹੈ। ਅਪਰਾਧ ਸ਼ਾਖਾ ਦੀਆਂ ਟੀਮਾਂ ਹਰ ਸੁਰਾਗ ਨੂੰ ਜੋੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਰਿਮਾਂਡ ਅਤੇ ਪੁੱਛਗਿੱਛ ਤੋਂ ਬਾਅਦ ਮਾਮਲੇ ‘ਚ ਕੁਝ ਹੋਰ ਵੱਡੀਆਂ ਗ੍ਰਿਫਤਾਰੀਆਂ ਵੀ ਹੋ ਸਕਦੀਆਂ ਹਨ।
10/23/2026
ਮਨੋਰੰਜਨ📍 ਪੰਜਾਬ
ਸ਼ੁਕਰਵਾਰ ਨੂੰ ਬਿਗ ਬੀ ਦੇ ਬੰਗਲੇ ਨੂੰ ਉਡਾਉਣ ਅਤੇ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਬੰਬ ਦੀ ਧਮਕੀ ਮਿਲੀ, ਜਿਸਤੋਂ ਬਾਅਦ ਮੁੰਬਈ ਪੁਲਿਸ ਡੁੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।
ਸ਼ੁਕਰਵਾਰ ਨੂੰ ਬਿਗ ਬੀ ਦੇ ਬੰਗਲੇ ਨੂੰ ਉਡਾਉਣ ਅਤੇ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਨੂੰ ਬੰਬ ਦੀ ਧਮਕੀ ਮਿਲੀ, ਜਿਸਤੋਂ ਬਾਅਦ ਮੁੰਬਈ ਪੁਲਿਸ ਡੁੰਘਾਈ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਦਿਲਜੀਤ ਦਾ ਕੰਸਰਟ 27 ਨਵੰਬਰ, 2026 ਨੂੰ ਮੁੰਬਈ ਵਿੱਚ ਹੋਣ ਵਾਲਾ ਹੈ।
ਮੁੰਬਈ ਦੀ ਮੇਅਰ ਰਿਤੂ ਤਾਵੜੇ ਅਤੇ ਹੋਰ ਕਈ ਅਧਿਕਾਰੀਆਂ ਨੂੰ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ। ਈਮੇਲ ਵਿੱਚ ਅਦਾਕਾਰ ਅਮਿਤਾਭ ਬੱਚਨ ਅਤੇ ਗਾਇਕ ਦਿਲਜੀਤ ਦੋਸਾਂਝ ਦਾ ਵੀ ਨਾਮ ਹੈ। ਇਸ ਧਮਕੀ ਵਿੱਚ ਇੱਕ ਪਾਸੇ ਜਿੱਥੇ ਬਿਗ ਬੀ ਦੇ ਬੰਗਲੇ ਨੂੰ ਉਡਾਉਣ ਦੀ ਧਮਕੀ ਮਿਲੀ ਹੈ ਤਾਂ ਉੱਥੇ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ‘ਤੇ ਵੀ ਬੰਬ ਦੀ ਧਮਕੀ ਦਿੱਤੀ ਗਈ ਹੈ। ਦਿਲਜੀਤ ਦਾ ਕੰਸਰਟ 27 ਨਵੰਬਰ, 2026 ਨੂੰ ਮੁੰਬਈ ਵਿੱਚ ਹੋਣ ਵਾਲਾ ਹੈ।
23 ਅਕਤੂਬਰ ਨੂੰ ਸਵੇਰੇ 11:31 ਵਜੇ ਭੇਜੀ ਗਈ ਈਮੇਲ ਵਿੱਚ ਰਾਤ 3:11 ਵਜੇ ਮੁੰਬਈ ਦੇ ਮੇਅਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ 31 ਅਕਤੂਬਰ ਨੂੰ ਮੁੰਬਈ ਦੇ ਇੱਕ ਸਕੂਲ ‘ਤੇ ਗ੍ਰਨੇਡ ਹਮਲਾ ਅਤੇ 27 ਨਵੰਬਰ ਨੂੰ ਮਹਾਲਕਸ਼ਮੀ ਰੇਸ ਕੋਰਸ ‘ਤੇ ਵੀ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਖਾਲਿਸਤਾਨ ਪੱਖੀ ਨਾਅਰਿਆਂ ਦਾ ਵੀ ਜ਼ਿਕਰ ਹੈ। ਧਮਕੀ ਭਰੇ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ।
ਡੀਸੀਪੀ ਮਨੀਸ਼ ਕਲਵਾਨੀਆ ਨੇ ਦੱਸਿਆ ਕਿ ਬ੍ਰਿਹਨਮੁੰਬਈ ਨਗਰ ਨਿਗਮ ਨੂੰ ਧਮਕੀ ਭਰਿਆ ਈਮੇਲ ਮਿਲਿਆ ਹੈ। ਜਾਂਚ ਕਰਨ ‘ਤੇ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਸ ਤੋਂ ਇਲਾਵਾ, ਦਾਦਰ ਦੇ ਸਕੂਲਾਂ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ।
ਇਸ ਧਮਕੀ ਤੋਂ ਬਾਅਦ, ਮੁੰਬਈ ਪੁਲਿਸ ਅਤੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਅਮਿਤਾਭ ਬੱਚਨ ਦੇ ਬੰਗਲੇ ਸਮੇਤ ਸਾਰੇ ਖੇਤਰਾਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਟਾਈਗਰ ਸ਼ਰਾਫ ‘ਤੇ 18 ਅਕਤੂਬਰ, 2026 ਦੀ ਸ਼ਾਮ ਨੂੰ ਹਮਲਾ ਹੋਇਆ ਸੀ, ਜਿੱਥੇ ਤਿੰਨ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ‘ਤੇ ਫਾਈਰਿੰਗ ਕਰ ਦਿੱਤੀ ਸੀ। ਅਦਾਕਾਰ ਦਾ ਡਰਾਈਵਰ ਜ਼ਖਮੀ ਹੋ ਗਿਆ ਸੀ, ਅਤੇ ਟਾਈਗਰ ਤੁਰੰਤ ਮੌਕੇ ਤੋਂ ਭੱਜ ਗਿਆ ਸੀ। ਇਸ ਮਾਮਲੇ ਦੀ ਜਾਂਚ ਇਸ ਸਮੇਂ ਚੱਲ ਰਹੀ ਹੈ। ਦਰਅਸਲ, ਇਸ ਹਮਲੇ ਤੋਂ ਬਾਅਦ, ਸਲਮਾਨ ਖਾਨ ਦੀ ਸੁਰੱਖਿਆ ਹੋਰ ਵੀ ਸਖ਼ਤ ਕਰ ਦਿੱਤੀ ਗਈ ਹੈ। ਉਨ੍ਹਾਂ ਦੇ ਗਲੈਕਸੀ ਅਪਾਰਟਮੈਂਟਸ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਅਤੇ ਉਨ੍ਹਾਂ ਦੀਆਂ ਹਰਕਤਾਂ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਸੰਭਾਵੀ ਖਤਰੇ ਨੂੰ ਟਾਲਿਆ ਜਾ ਸਕੇ।
10/23/2026
ਖੇਡਾਂ📍 ਪੰਜਾਬ
ਪੰਜਾਬ ਦੀ ਧਰਤੀ ਨੂੰ ਹਾਕੀ ਦੀ ਨਰਸਰੀ ਕਿਹਾ ਜਾਂਦਾ ਹੈ ਤੇ ਇਸ ਧਰਤੀ ਨੇ ਦੇਸ਼ ਨੂੰ ਕਈ ਮਹਾਨ ਖਿਡਾਰੀ ਦਿੱਤੇ ਹਨ। ਇਨ੍ਹਾਂ ’ਚੋਂ ਹੀ ਪ੍ਰਮੁੱਖ ਨਾਂ ਹੈ ਓਲੰਪੀਅਨ ਸੰਜੀਵ ਕੁਮਾਰ, ਜਿਨ੍ਹਾਂ ਨੇ ਆਪਣੇ ਖੇਡ ਜੀਵਨ ਵਿਚ ਦੇਸ਼ ਲਈ ਅਨੇਕਾਂ ਮੈਡਲ ਜਿੱਤੇ
ਓਲੰਪਿਕ ਖੇਡਾਂ: ਅਟਲਾਂਟਾ, ਯੂਐੱਸਏ (1996) ’ਚ ਭਾਰਤ ਦੀ ਨੁਮਾਇੰਦਗੀ।
ਪੰਜਾਬ ਦੀ ਧਰਤੀ ਨੂੰ ਹਾਕੀ ਦੀ ਨਰਸਰੀ ਕਿਹਾ ਜਾਂਦਾ ਹੈ ਤੇ ਇਸ ਧਰਤੀ ਨੇ ਦੇਸ਼ ਨੂੰ ਕਈ ਮਹਾਨ ਖਿਡਾਰੀ ਦਿੱਤੇ ਹਨ। ਇਨ੍ਹਾਂ ’ਚੋਂ ਹੀ ਪ੍ਰਮੁੱਖ ਨਾਂ ਹੈ ਓਲੰਪੀਅਨ ਸੰਜੀਵ ਕੁਮਾਰ, ਜਿਨ੍ਹਾਂ ਨੇ ਆਪਣੇ ਖੇਡ ਜੀਵਨ ਵਿਚ ਦੇਸ਼ ਲਈ ਅਨੇਕਾਂ ਮੈਡਲ ਜਿੱਤੇ
ਓਲੰਪਿਕ ਖੇਡਾਂ: ਅਟਲਾਂਟਾ, ਯੂਐੱਸਏ (1996) ’ਚ ਭਾਰਤ ਦੀ ਨੁਮਾਇੰਦਗੀ। - ਓਲੰਪਿਕ ਕੁਆਲੀਫਾਇੰਗ: ਬਾਰਸੀਲੋਨਾ, ਸਪੇਨ (1995) ਚਾਂਦੀ ਦਾ ਤਗ਼ਮਾ। - ਏਸ਼ਿਆਈ ਖੇਡਾਂ: ਹੀਰੋਸ਼ਿਮਾ, ਜਪਾਨ (1994) ਚਾਂਦੀ ਦਾ ਤਗ਼ਮਾ। - ਸੀਨੀਅਰ ਏਸ਼ੀਆ ਕੱਪ: ਹੀਰੋਸ਼ਿਮਾ, ਜਪਾਨ (1993) ਚਾਂਦੀ ਦਾ ਤਗ਼ਮਾ। - ਸੈਫ ਗੇਮਜ਼: ਚੇਨਈ (1995) ਸੋਨੇ ਦਾ ਤਗ਼ਮਾ। - ਸੁਲਤਾਨ ਅਜ਼ਲਾਨ ਸ਼ਾਹ ਹਾਕੀ ਟੂਰਨਾਮੈਂਟ: ਕੁਆਲਾਲੰਪੁਰ, ਮਲੇਸ਼ੀਆ (1995) ਸੋਨੇ ਦਾ ਤਗ਼ਮਾ। - ਚੈਂਪੀਅਨਜ਼ ਟਰਾਫੀ: ਬਰਲਿਨ (ਜਰਮਨੀ) ਤੇ ਚੇਨਈ (1989 ਅਤੇ 1996)। - ਵੱਕਾਰੀ ਸਨਮਾਨ: ਪੰਜਾਬ ਸਰਕਾਰ ਵੱਲੋਂ ਸਾਲ 2006 ਵਿਚ ‘ਮਹਾਰਾਜਾ ਰਣਜੀਤ ਸਿੰਘ ਐਵਾਰਡ’ ਨਾਲ ਸਨਮਾਨਿਤ।
ਪੰਜਾਬ ਐਂਡ ਸਿੰਧ ਬੈਂਕ ਤੋਂ ਮੁੱਖ ਮੈਨੇਜਰ ਤੇ ਚੀਫ਼ ਕੋਚ ਵਜੋਂ ਸੇਵਾ-ਮੁਕਤ ਹੋਣ ਤੋਂ ਬਾਅਦ ਸੰਜੀਵ ਕੁਮਾਰ ਵਰਤਮਾਨ ’ਚ ਰਾਊਂਡਗਲਾਸ ਹਾਕੀ ਅਕੈਡਮੀ ਵਿਖੇ ਅਸਿਸਟੈਂਟ ਟੈਕਨੀਕਲ ਲੀਡ (ਗ੍ਰਾਸਰੂਟ ਐਂਡ ਡਿਵੈਲਪਮੈਂਟ ਸੈਂਟਰ) ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਦੇ ਨਾਲ ਹੀ ਉਹ ਹਾਕੀ ਪੰਜਾਬ ਦੇ ਸਿਲੈਕਟਰ ਤੇ ਟਰੱਸ਼ਰ ਵਜੋਂ ਵੀ ਜ਼ਿੰਮੇਵਾਰੀ ਨਿਭਾ ਰਹੇ ਹਨ। ਉਨ੍ਹਾਂ ਦੀ ਦੇਖ-ਰੇਖ ਹੇਠ ਸੂਬੇ ’ਚ ਲਗਪਗ 60 ਰਾਊਂਡਗਲਾਸ ਸੈਂਟਰ ਚੱਲ ਰਹੇ ਹਨ, ਜੋ ਪਿੰਡਾਂ ’ਚੋਂ ਨੌਜਵਾਨ ਪ੍ਰਤਿਭਾ ਨੂੰ ਤਰਾਸ਼ ਰਹੇ ਹਨ। ਪੰਜਾਬ ਦੇ ਪਿੰਡਾਂ ’ਚ ਹਾਕੀ ਪ੍ਰਤੀ ਲਗਨ ਅੱਜ ਵੀ ਦੇਖਣ ਨੂੰ ਮਿਲਦੀ ਹੈ। ਲੋੜ ਇਸ ਗੱਲ ਦੀ ਹੈ ਕਿ ਇਸ ਲਗਨ ਨੂੰ ਸਹੀ ਸਿਖਲਾਈ, ਵਧੀਆ ਖੇਡ ਸਹੂਲਤਾਂ ਤੇ ਤਜਰਬੇਕਾਰ ਕੋਚਾਂ ਦੀ ਅਗਵਾਈ ਮਿਲੇ। ਰਾਊਂਡਗਲਾਸ ਹਾਕੀ ਅਕੈਡਮੀ ਦੇ ਵਿਕਾਸ ਕੇਂਦਰ ਇਸੇ ਦਿਸ਼ਾ ’ਚ ਕੰਮ ਕਰ ਰਹੇ ਹਨ। ਸੰਜੀਵ ਕੁਮਾਰ ਵਰਗੇ ਤਜਰਬੇਕਾਰ ਓਲੰਪੀਅਨ ਦੀ ਅਗਵਾਈ ਨੌਜਵਾਨ ਖਿਡਾਰੀਆਂ ਨੂੰ ਖੇਡ ਦੀਆਂ ਬਾਰੀਕੀਆਂ ਸਿੱਖਣ ਤੇ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਦੀ ਹੈ। ਪੰਜਾਬ ’ਚ ਹਾਕੀ ਦੇ ਮਾਹੌਲ ਬਾਰੇ ਗੱਲ ਕਰਦਿਆਂ ਓਲੰਪੀਅਨ ਸੰਜੀਵ ਕੁਮਾਰ ਨੇ ਦੱਸਿਆ ਕਿ ਸੂਬੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇੱਥੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਬਰਲਟਨ ਪਾਰਕ ਦੀ ਕਾਇਆ-ਕਲਪ ਕੀਤੀ ਗਈ ਹੈ, ਜਿੱਥੇ ਫਲੱਡ ਲਾਈਟਾਂ ਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਾਂ ਗਈਆਂ ਹਨ। ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਹਾਕੀ ਇੰਡੀਆ ਦੇ ਮੀਤ ਪ੍ਰਧਾਨ ਨਿਤਿਨ ਕੋਹਲੀ ਤੇ ਹਾਕੀ ਪੰਜਾਬ ਦੇ ਜਨਰਲ ਸਕੱਤਰ ਅਮਰੀਕ ਸਿੰਘ ਪਵਾਰ ਦੇ ਵਿਸ਼ੇਸ਼ ਯਤਨਾਂ ਨਾਲ ਸੂਬੇ ’ਚ ਖੇਡਾਂ ਦਾ ਮਾਹੌਲ ਉਤਸ਼ਾਹਜਨਕ ਬਣਿਆ ਹੋਇਆ ਹੈ। ਅੱਜ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਆਪਣੇ ਘਰਾਂ ਦੇ ਨੇੜੇ ਅੰਤਰਰਾਸ਼ਟਰੀ ਪੱਧਰ ਦਾ ਮਾਹੌਲ ਦੇਖਣ ਨੂੰ ਮਿਲੇਗਾ। ਇਸ ਨਾਲ ਨਵੀਂ ਪਨੀਰੀ ਨੂੰ ਪ੍ਰੇਰਣਾ ਮਿਲੇਗੀ ਤੇ ਖੇਡ ਪ੍ਰਤੀ ਉਨ੍ਹਾਂ ਦਾ ਉਤਸ਼ਾਹ ਵੀ ਵਧੇਗਾ। ਇੰਡੀਆ ਟੀਮ ਦੇ ਨੌਂ ਖਿਡਾਰੀਆਂ ਦੇ ਮਾਪਿਆਂ ਸਮੇਤ ਸੂਬੇ ਦੇ ਨੌਜਵਾਨ ਸਟੇਡੀਅਮਾਂ ’ਚ ਪਹੁੰਚ ਕੇ ਹਾਕੀ ਦੇ ਮੁਕਾਬਲਿਆਂ ਦਾ ਆਨੰਦ ਮਾਣਨਗੇ। ਇਹ ਉਤਸ਼ਾਹ ਤੇ ਸ਼ਮੂਲੀਅਤ ਪੰਜਾਬ ਵਿਚ ਹਾਕੀ ਦੀ ਮੁੜ-ਸੁਰਜੀਤੀ ਤੇ ਇਸ ਦੇ ਸੁਨਹਿਰੀ ਭਵਿੱਖ ਦੀ ਆਸ ਨੂੰ ਹੋਰ ਮਜ਼ਬੂਤ ਕਰੇਗੀ।
10/23/2026
ਵਿਦੇਸ਼📍 ਪੰਜਾਬ
ਅਮਰੀਕਾ ਵਿੱਚ ਪਹਿਲੀ ਵਾਰ ਕਿਸੇ ਪੰਜਾਬੀ ਦੇ ਨਾਂ 'ਤੇ ਕਾਨੂੰਨ ਬਣਿਆ ਹੈ। ਨਿਊਯਾਰਕ ਦੇ ਸੈਂਟਰਲ ਪਾਰਕ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਪਠਾਨਕੋਟ ਦੇ ਰਹਿਣ ਵਾਲੇ ਰੋਮਾਂਚ ਮਹਾਜਨ ਦੇ ਨਾਂ 'ਤੇ ਅਮਰੀਕਾ ਵਿੱਚ ਰੋਮਾਂਚ ਲਾਅ ਪਾਸ ਹੋ ਗਿਆ ਹੈ।
ਅਮਰੀਕਾ ਵਿੱਚ ਪਹਿਲੀ ਵਾਰ ਕਿਸੇ ਪੰਜਾਬੀ ਦੇ ਨਾਂ 'ਤੇ ਕਾਨੂੰਨ ਬਣਿਆ ਹੈ। ਨਿਊਯਾਰਕ ਦੇ ਸੈਂਟਰਲ ਪਾਰਕ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਪਠਾਨਕੋਟ ਦੇ ਰਹਿਣ ਵਾਲੇ ਰੋਮਾਂਚ ਮਹਾਜਨ ਦੇ ਨਾਂ 'ਤੇ ਅਮਰੀਕਾ ਵਿੱਚ ਰੋਮਾਂਚ ਲਾਅ ਪਾਸ ਹੋ ਗਿਆ ਹੈ।
ਇਸ ਦੇ ਨਾਲ ਹੀ ਨਿਊਯਾਰਕ ਦੀਆਂ ਸੜਕਾਂ ‘ਤੇ 150 ਸਾਲ ਪੁਰਾਣੀਆਂ ਰਵਾਇਤੀ ਘੋੜਾ-ਗੱਡੀਆਂ (ਹੌਰਸ ਕੈਰੇਜ) ‘ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ‘ਤੇ ਵੀ ਮੋਹਰ ਲੱਗ ਗਈ ਹੈ।
ਰਾਈਡਰ ਲਾਅ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਇਹ ਕਾਨੂੰਨ ਹੁਣ ਰੋਮਾਂਚ ਲਾਅ ਦੇ ਨਾਂ ਨਾਲ ਜਾਣਿਆ ਜਾਵੇਗਾ। ਸ਼ਹਿਰ ਦੀ ਸਿਟੀ ਕੌਂਸਲ ਵਿੱਚ ਇਸ ਸਬੰਧੀ ਫ਼ੈਸਲਾ ਲਿਆ ਗਿਆ। ਰੋਮਾਂਚ ਲਾਅ ਬਿੱਲ ਦੇ ਹੱਕ ਵਿੱਚ 49 ਵਿੱਚੋਂ 40 ਵੋਟਾਂ ਪਈਆਂ, ਜਦਕਿ ਇਸ ਦੇ ਵਿਰੋਧ ਵਿੱਚ 7 ਵੋਟਾਂ ਪਈਆਂ। ਦੋ ਮੈਂਬਰਾਂ ਨੇ ਵੋਟਿੰਗ ਵਿੱਚ ਹਿੱਸਾ ਨਹੀਂ ਲਿਆ।
ਦੱਸ ਦੇਈਏ ਕਿ ਪਰਿਵਾਰ ਸਮੇਤ ਅਮਰੀਕਾ ਘੁੰਮਣ ਗਏ 18 ਸਾਲਾ ਰੋਮਾਂਚ ਮਹਾਜਨ ਨਿਊਯਾਰਕ ਦੇ ਸੈਂਟਰਲ ਪਾਰਕ ਵਿੱਚ ਜਿਸ ਘੋੜਾ-ਗੱਡੀ ਵਿੱਚ ਬੈਠੇ ਸਨ, ਉਸ ਦਾ ਘੋੜਾ ਭੱਜ ਗਿਆ ਸੀ। ਇਸ ਦੌਰਾਨ ਰੋਮਾਂਚ ਦੀ ਮਾਂ ਪ੍ਰਿਆ ਗੱਡੀ ਵਿੱਚੋਂ ਡਿੱਗ ਪਈ। ਮਾਂ ਨੂੰ ਬਚਾਉਣ ਲਈ ਰੋਮਾਂਚ ਨੇ ਵੀ ਗੱਡੀ ਵਿੱਚੋਂ ਛਾਲ ਮਾਰ ਦਿੱਤੀ। ਹਾਦਸੇ ਵਿੱਚ ਪ੍ਰਿਆ ਨੂੰ ਮਾਮੂਲੀ ਸੱਟਾਂ ਲੱਗੀਆਂ, ਪਰ ਰੋਮਾਂਚ ਦੇ ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਨਿਊਯਾਰਕ ਦੀਆਂ ਕਈ ਸੰਸਥਾਵਾਂ ਅਤੇ ਆਗੂ ਇਸ ਮਾਮਲੇ ਵਿੱਚ ਅੱਗੇ ਆਏ। ਰਾਈਡਰ ਲਾਅ ਦਾ ਨਾਂ ਬਦਲ ਕੇ ਰੋਮਾਂਚ ਦੇ ਨਾਂ ‘ਤੇ ਰੱਖਣ ਅਤੇ ਇਸ ਨੂੰ ਪਾਸ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਸੀ।
ਇਹ ਬਿੱਲ ਨਿਊਯਾਰਕ ਸਿਟੀ ਕੌਂਸਲ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਤਹਿਤ ਘੋੜਾ-ਗੱਡੀਆਂ ਚਲਾਉਣ ਵਾਲਿਆਂ ਲਈ ਨਵੇਂ ਲਾਇਸੈਂਸ ਜਾਰੀ ਕਰਨ ‘ਤੇ ਤੁਰੰਤ ਰੋਕ ਲਗਾਈ ਜਾਵੇਗੀ। ਇਸ ਤੋਂ ਬਾਅਦ ਇਸ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ। ਹਾਲ ਹੀ ਵਿੱਚ ਸਿਟੀ ਕੌਂਸਲ ਦੀ ਸਿਹਤ ਕਮੇਟੀ ਦੀ ਸੁਣਵਾਈ ਦੌਰਾਨ ਰੋਮਾਂਚ ਦੇ ਪਰਿਵਾਰਕ ਮੈਂਬਰਾਂ ਅਤੇ ਐਮੀ ਐਵਾਰਡ ਜੇਤੂ ਅਦਾਕਾਰਾ ਐਡੀ ਫਾਲਕੋ ਸਮੇਤ ਕਈ ਸਮਰਥਕਾਂ ਨੇ ਹਿੱਸਾ ਲਿਆ। ਕੌਂਸਲ ਦੀ ਸਪੀਕਰ ਜੂਲੀ ਮੇਨਿਨ ਇਸ ਪਾਬੰਦੀ ਦਾ ਜਨਤਕ ਤੌਰ ‘ਤੇ ਸਮਰਥਨ ਕਰਨ ਵਾਲੀ ਪਹਿਲੀ ਮੌਜੂਦਾ ਸਪੀਕਰ ਬਣ ਗਈ ਹੈ। ਕੌਂਸਲ ਦੇ ਕੁੱਲ 51 ਮੈਂਬਰਾਂ ਵਿੱਚੋਂ 32 ਨੇ ਇਸ ਬਿੱਲ ਦਾ ਸਮਰਥਨ ਕੀਤਾ ਹੈ।
ਨਿਊਯਾਰਕ ਵਿੱਚ ਕੀਤੇ ਗਏ ਕਈ ਸਰਵੇਖਣਾਂ ਮੁਤਾਬਕ, 70% ਲੋਕ ਘੋੜਾ-ਗੱਡੀਆਂ ਦੇ ਕਾਰੋਬਾਰ ਨੂੰ ਬੰਦ ਕਰਨ ਦੇ ਹੱਕ ਵਿੱਚ ਹਨ। ਲੋਕਾਂ ਦਾ ਮੰਨਣਾ ਹੈ ਕਿ ਘੋੜਿਆਂ ਨੂੰ ਭਿਆਨਕ ਗਰਮੀ ਅਤੇ ਠੰਢ ਵਿੱਚ ਕੰਕਰੀਟ ਦੀਆਂ ਸੜਕਾਂ ‘ਤੇ ਦੌੜਨਾ ਪੈਂਦਾ ਹੈ, ਜਿਸ ਕਾਰਨ ਉਹ ਸਾਹ ਅਤੇ ਪੈਰਾਂ ਨਾਲ ਸਬੰਧਤ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਵਾਹਨਾਂ ਦੇ ਧੂੰਏਂ ਅਤੇ ਹਾਦਸਿਆਂ ਕਾਰਨ ਕਈ ਘੋੜਿਆਂ ਅਤੇ ਇਨਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ।
ਰੋਮਾਂਚ ਮਹਾਜਨ ਨੂੰ ਅਮਰੀਕਾ ਵਿੱਚ ਮਰਨ ਤੋਂ ਬਾਅਦ ਵੱਡਾ ਸਨਮਾਨ ਮਿਲਿਆ ਹੈ। ਦੁਨੀਆ ਦੀ ਸਭ ਤੋਂ ਵੱਡੀ ਪਸ਼ੂ ਅਧਿਕਾਰ ਸੰਸਥਾ (ਪੀਪਲ ਫਾਰ ਦ ਐਥੀਕਲ ਟ੍ਰੀਟਮੈਂਟ ਆਫ ਐਨੀਮਲਜ਼) ਵੱਲੋਂ ਇਹ ਵਿਸ਼ੇਸ਼ ਸਨਮਾਨ ਹਾਸਲ ਕਰਨ ਵਾਲੇ ਰੋਮਾਂਚ ਪਹਿਲੇ ਭਾਰਤੀ ਹਨ।
ਰੋਮਾਂਚ ਦੇ ਪਿਤਾ ਦੀਪਕ ਮਹਾਜਨ ਨੇ ਦੱਸਿਆ ਕਿ ਦੀ ਟ੍ਰੀ ਆਫ ਲਾਈਫ ਯਾਦਗਾਰ ਵਰਜੀਨੀਆ ਸਥਿਤ ਸੰਸਥਾ ਦੇ ਮੁੱਖ ਦਫ਼ਤਰ (ਸੈਮ ਸਾਈਮਨ ਸੈਂਟਰ) ਵਿੱਚ ਬਣਾਈ ਗਈ ਹੈ। ਇਹ ਯਾਦਗਾਰ ਉਨ੍ਹਾਂ ਨਾਇਕਾਂ ਅਤੇ ਦਿਆਲੂ ਰੂਹਾਂ ਦੀ ਯਾਦ ਦਿਵਾਉਂਦੀ ਹੈ, ਜਿਨ੍ਹਾਂ ਨੇ ਜਾਨਵਰਾਂ ਦੀ ਭਲਾਈ ਲਈ ਬੇਮਿਸਾਲ ਯੋਗਦਾਨ ਪਾਇਆ ਹੈ।
ਰੋਮਾਂਚ ਦੇ ਨਾਂ ਵਾਲੇ ਪੱਤੇ ‘ਤੇ ਲਿਖਿਆ ਹੋਵੇਗਾ, ਰੋਮਾਂਚ ਮਹਾਜਨ ਦੀ ਪਿਆਰੀ ਯਾਦ ਵਿੱਚ—ਪਸ਼ੂਆਂ ਦਾ ਇੱਕ ਫ਼ਰਿਸ਼ਤਾ। ਪਠਾਨਕੋਟ ਸਥਿਤ ਰੋਮਾਂਚ ਦੇ ਘਰ ਵਿੱਚ ਉਸ ਦੇ ਮਾਤਾ-ਪਿਤਾ ਉਸ ਦੇ ਕਮਰੇ ਵਿੱਚ ਇਸ ਯਾਦਗਾਰੀ ਤਖ਼ਤੀ ਦੀ ਇੱਕ ਨਕਲ ਲਗਾਉਣ ਜਾ ਰਹੇ ਹਨ।
ਦੀਪਕ ਮਹਾਜਨ ਨੇ ਕਿਹਾ ਕਿ ਭਾਵੇਂ ਇਸ ਹਾਦਸੇ ਨੇ ਉਨ੍ਹਾਂ ਨੂੰ ਕਦੇ ਨਾ ਖ਼ਤਮ ਹੋਣ ਵਾਲਾ ਦਰਦ ਦਿੱਤਾ ਹੈ, ਪਰ ਸਰਕਾਰਾਂ ਅਤੇ ਸੰਸਥਾਵਾਂ ਵੱਲੋਂ ਦਿਖਾਈ ਜਾ ਰਹੀ ਗੰਭੀਰਤਾ ਨਾਲ ਕਈ ਲੋਕਾਂ ਦੀਆਂ ਜਾਨਾਂ ਬਚ ਸਕਣਗੀਆਂ। ਰੋਮਾਂਚ ਨਾਲ ਵਾਪਰੇ ਹਾਦਸੇ ਤੋਂ ਬਾਅਦ ਮਿਸਰ, ਬੰਬੇ, ਬੈਲਜੀਅਮ, ਸਪੇਨ, ਇਟਲੀ ਅਤੇ ਪੈਰਾਗੁਏ ਵਿੱਚ ਘੋੜਾ-ਗੱਡੀਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਦੀ ਟ੍ਰੀ ਆਫ ਲਾਈਫ ਯਾਦਗਾਰ ਵਿੱਚ ਪਹਿਲੇ ਭਾਰਤੀ ਵਜੋਂ ਰੋਮਾਂਚ ਦਾ ਨਾਂ ਸ਼ਾਮਲ ਹੋਣਾ ਅਤੇ ਅਮਰੀਕਾ ਵਿੱਚ ਪਹਿਲੀ ਵਾਰ ਕਿਸੇ ਭਾਰਤੀ ਦੇ ਨਾਂ ‘ਤੇ ਰੋਮਾਂਚ ਲਾਅ ਬਣਨਾ ਹਰ ਦੇਸ਼ਵਾਸੀ ਲਈ ਮਾਣ ਵਾਲੀ ਗੱਲ ਹੈ।
ਪਠਾਨਕੋਟ ਤੋਂ ਅਮਰੀਕਾ ਘੁੰਮਣ ਗਿਆ ਸੀ ਪਰਿਵਾਰ: ਨਿਊਯਾਰਕ ਵਿੱਚ ਹਾਦਸੇ ਦਾ ਸ਼ਿਕਾਰ ਹੋਏ 18 ਸਾਲਾ ਰੋਮਾਂਚ ਮਹਾਜਨ ਆਪਣੇ ਮਾਤਾ-ਪਿਤਾ ਨਾਲ 14 ਜੂਨ ਨੂੰ ਨਿਊਯਾਰਕ ਗਿਆ ਸੀ। ਪਰਿਵਾਰ ਦਾ 15 ਦਿਨਾਂ ਦਾ ਟੂਰ ਸੀ। ਦੋ-ਤਿੰਨ ਦਿਨ ਹੋਰ ਘੁੰਮਣ ਤੋਂ ਬਾਅਦ ਪਰਿਵਾਰ ਨੇ ਰੋਮਾਂਚ ਦੀ ਭੂਆ ਦੇ ਘਰ ਜਾਣਾ ਸੀ। ਇਹ ਪਰਿਵਾਰ ਪਠਾਨਕੋਟ ਦੀ ਇੰਦਰਾ ਕਾਲੋਨੀ ਵਿੱਚ ਰਹਿੰਦਾ ਹੈ।
ਘੋੜਾ ਹੋਇਆ ਬੇਕਾਬੂ, ਪਲਟ ਗਈ ਘੋੜਾ-ਗੱਡੀ: ਨਿਊਯਾਰਕ ਪੁਲਿਸ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ, ਰੋਮਾਂਚ ਆਪਣੇ ਪਿਤਾ ਦੀਪਕ ਮਹਾਜਨ, ਮਾਂ ਪ੍ਰਿਆ ਮਹਾਜਨ ਅਤੇ ਛੋਟੇ ਭਰਾ ਮਾਣਿਕ ਨਾਲ ਰਵਾਇਤੀ ਘੋੜਾ-ਗੱਡੀ ਵਿੱਚ ਬੈਠ ਕੇ ਸੈਂਟਰਲ ਪਾਰਕ ਦੀ ਸੈਰ ਕਰ ਰਿਹਾ ਸੀ। ਇਸ ਦੌਰਾਨ ਚੈਰੀ ਹਿੱਲ ਇਲਾਕੇ ਨੇੜੇ ਘੋੜਾ ਅਚਾਨਕ ਕਿਸੇ ਗੱਲੋਂ ਡਰ ਗਿਆ ਅਤੇ ਬੇਕਾਬੂ ਹੋ ਕੇ ਤੇਜ਼ ਰਫ਼ਤਾਰ ਨਾਲ ਦੌੜਨ ਲੱਗਾ।
ਸੜਕ ਨਾਲ ਟਕਰਾਇਆ ਸਿਰ: ਬੇਕਾਬੂ ਘੋੜਾ ਗੱਡੀ ਨੂੰ ਘਸੀਟਦਾ ਹੋਇਆ ਵੈਸਟ ਡਰਾਈਵ ਵੱਲ ਭੱਜਿਆ ਅਤੇ ਮਸ਼ਹੂਰ ਟੈਵਰਨ ਆਨ ਦ ਗ੍ਰੀਨ ਰੈਸਟੋਰੈਂਟ ਨੇੜੇ ਇੱਕ ਹੋਰ ਘੋੜਾ-ਗੱਡੀ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਗੱਡੀ ਸੜਕ ਦੇ ਵਿਚਕਾਰ ਹੀ ਪਲਟ ਗਈ ਅਤੇ ਰੋਮਾਂਚ ਉਛਲ ਕੇ ਕੰਕਰੀਟ ਦੀ ਸੜਕ ‘ਤੇ ਜਾ ਡਿੱਗਿਆ। ਇਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗੀ।
ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਗਈ ਜਾਨ: ਰੋਮਾਂਚ ਦੇ ਦਾਦਾ ਸੁਰੇਸ਼ ਮਹਾਜਨ ਨੇ ਦੱਸਿਆ ਕਿ ਗੱਡੀ ਵਿੱਚ ਪੂਰਾ ਪਰਿਵਾਰ ਸਵਾਰ ਸੀ। ਘੋੜੇ ਦੇ ਭੱਜਦੇ ਹੀ ਗੱਡੀ ਚਾਲਕ ਵੀ ਉਸ ਦੇ ਪਿੱਛੇ ਭੱਜਿਆ, ਪਰ ਘੋੜਾ ਤੇਜ਼ ਰਫ਼ਤਾਰ ਨਾਲ ਗੱਡੀ ਸਮੇਤ ਅੱਗੇ ਨਿਕਲ ਗਿਆ। ਪਰਿਵਾਰ ਮੁਤਾਬਕ, ਰੋਮਾਂਚ ਅਤੇ ਉਸ ਦੀ ਮਾਂ ਪ੍ਰਿਆ ਇੱਕ ਪਾਸੇ ਬੈਠੇ ਸਨ। ਘੋੜੇ ਦੇ ਤੇਜ਼ ਦੌੜਨ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਪ੍ਰਿਆ ਹੇਠਾਂ ਡਿੱਗ ਪਈ। ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਰੋਮਾਂਚ ਨੇ ਵੀ ਗੱਡੀ ਵਿੱਚੋਂ ਛਾਲ ਮਾਰ ਦਿੱਤੀ।
ਅੰਦਰੂਨੀ ਖੂਨ ਵਗਣ ਕਾਰਨ ਹੋਈ ਮੌਤ: ਹਾਦਸੇ ਵਿੱਚ ਪ੍ਰਿਆ ਮਹਾਜਨ ਨੂੰ ਮਾਮੂਲੀ ਸੱਟਾਂ ਲੱਗੀਆਂ, ਪਰ ਰੋਮਾਂਚ ਸਿਰ ਦੇ ਭਾਰ ਹੇਠਾਂ ਡਿੱਗਿਆ, ਜਿਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗੀ। ਹਸਪਤਾਲ ਵਿੱਚ ਦੋ ਦਿਨ ਉਸ ਦਾ ਇਲਾਜ ਚੱਲਿਆ, ਪਰ ਅੰਦਰੂਨੀ ਖੂਨ ਵਗਣ ਕਾਰਨ ਉਸ ਦੀ ਜਾਨ ਨਹੀਂ ਬਚ ਸਕੀ।
ਰੋਮਾਂਚ ਦੇ ਪਿਤਾ ਦੀਪਕ ਮਹਾਜਨ ਪਠਾਨਕੋਟ ਵਿੱਚ ਓਪਿਊਲੈਂਸ ਟੂਰ ਦੇ ਨਾਂ ‘ਤੇ ਟ੍ਰੈਵਲ ਏਜੰਸੀ ਚਲਾਉਂਦੇ ਹਨ। ਉਸ ਦੇ ਦਾਦਾ ਰਮੇਸ਼ ਸ਼ਹਿਰ ਵਿੱਚ ਗਹਿਣਿਆਂ ਦਾ ਕਾਰੋਬਾਰ ਕਰਦੇ ਹਨ। ਇਸ ਤੋਂ ਇਲਾਵਾ, ਦੀਪਕ ਦਾ ਪਰਿਵਾਰ ਸ਼ਹਿਰ ਵਿੱਚ ਹੋਟਲ ਅਤੇ ਜਿਊਲਰੀ ਦੇ ਕਾਰੋਬਾਰ ਨਾਲ ਵੀ ਜੁੜਿਆ ਹੋਇਆ ਹੈ।
10/23/2026
ਵਿਦੇਸ਼📍 ਪੰਜਾਬ
ਇੱਕ ਅਧਿਕਾਰੀ ਨੇ ਦੱਸਿਆ ਕਿ ਤੁਰਕੀ ਵਿੱਚ ਖਾਣ ਅੰਦਰ ਧਮਾਕਾ ਹੋਣ ਕਾਰਨ ਉੱਥੇ ਕੰਮ ਕਰ ਰਹੇ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪੰਜ ਹੋਰ ਮਜ਼ਦੂਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਤੁਰਕੀ ਵਿੱਚ ਖਾਣ ਅੰਦਰ ਧਮਾਕਾ ਹੋਣ ਕਾਰਨ ਉੱਥੇ ਕੰਮ ਕਰ ਰਹੇ ਦੋ ਮਜ਼ਦੂਰਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਪੰਜ ਹੋਰ ਮਜ਼ਦੂਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਉੱਤਰੀ ਤੁਰਕੀ ਵਿੱਚ ਸ਼ੁੱਕਰਵਾਰ ਨੂੰ ਖਾਣ ਵਿੱਚ ਹੋਏ ਹਾਦਸੇ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਖਾਣ ਦੇ ਅੰਦਰ ਫਸੇ ਇੱਕ ਮਜ਼ਦੂਰ ਤੱਕ ਪਹੁੰਚਣ ਦੀ ਕੋਸ਼ਿਸ਼ ਵਿੱਚ ਬਚਾਅ ਕਰਮਚਾਰੀ ਜੁਟੇ ਹੋਏ ਹਨ। ਮੈਡੀਕਲ ਟੀਮਾਂ ਅਤੇ ਬਚਾਅ ਕਰਮਚਾਰੀ ਮੌਕੇ ’ਤੇ ਤਾਇਨਾਤ ਹਨ।
ਅੰਦਰ ਫਸੇ ਮਜ਼ਦੂਰ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਕਾਰਨ ਇੱਕ ਮਜ਼ਦੂਰ ਖਾਣ ਦੇ ਅੰਦਰ ਹੀ ਫਸ ਗਿਆ ਹੈ। ਬਚਾਅ ਕਰਮਚਾਰੀ ਉਸ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ।
ਖਾਣ ਵਿੱਚ ਧਮਾਕਾ ਹੋਣ ਤੋਂ ਬਾਅਦ ਆਕਸੀਜਨ ਦੀ ਸਪਲਾਈ ਜਾਰੀ ਰੱਖਣਾ ਸਭ ਤੋਂ ਵੱਡੀ ਚੁਣੌਤੀ ਹੁੰਦੀ ਹੈ। ਇਸ ਲਈ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚਲਾਏ ਜਾ ਰਹੇ ਹਨ। ਧਮਾਕੇ ਦਾ ਕਾਰਨ ਸਪੱਸ਼ਟ ਨਹੀਂ
ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਹਾਦਸਾ ਕਾਲੇ ਸਾਗਰ ਦੇ ਤੱਟੀ ਸੂਬੇ ਜ਼ੋਂਗੁਲਦਾਕ ਦੇ ਕਿਲਿਮਲੀ ਸ਼ਹਿਰ ਵਿੱਚ ਵਾਪਰਿਆ। ਘਟਨਾ ਸਥਾਨ ’ਤੇ ਮੈਡੀਕਲ ਟੀਮਾਂ ਅਤੇ ਬਚਾਅ ਕਰਮਚਾਰੀ ਮੌਜੂਦ ਹਨ। ਗਵਰਨਰ ਨੇ ਦੱਸਿਆ, ਦੋ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਜ਼ੋਂਗੁਲਦਾਕ ਦੇ ਗਵਰਨਰ ਉਸਮਾਨ ਹਾਸਿਬੇਕਤਾਸੋਗਲੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਖ਼ਮੀ ਮਜ਼ਦੂਰਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਹੋਰ ਜ਼ਖ਼ਮੀ ਨੂੰ ਇਲਾਜ ਲਈ ਰਾਜਧਾਨੀ ਅੰਕਾਰਾ ਦੇ ਹਸਪਤਾਲ ਵਿੱਚ ਲਿਜਾਇਆ ਜਾ ਰਿਹਾ ਹੈ। ਤੁਰਕੀ ਵਿੱਚ ਅਕਸਰ ਵਾਪਰਦੇ ਹਨ ਖਾਣਾਂ ਵਿੱਚ ਹਾਦਸੇ ਦੱਸ ਦੇਈਏ ਕਿ ਤੁਰਕੀ ਵਿੱਚ ਖਾਣਾਂ ਵਿੱਚ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ। ਦੇਸ਼ ਦੀਆਂ ਸਭ ਤੋਂ ਭਿਆਨਕ ਖਾਣ-ਸਬੰਧੀ ਆਫ਼ਤਾਂ ਵਿੱਚੋਂ ਇੱਕ ਸਾਲ 2014 ਵਿੱਚ ਵਾਪਰੀ ਸੀ। ਪੱਛਮੀ ਤੁਰਕੀ ਦੇ ਸੋਮਾ ਸ਼ਹਿਰ ਵਿੱਚ ਇੱਕ ਕੋਲਾ ਖਾਣ ਵਿੱਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ ਸੀ। ਇਸ ਹਾਦਸੇ ਵਿੱਚ 301 ਲੋਕਾਂ ਦੀ ਮੌਤ ਹੋ ਗਈ ਸੀ।
10/23/2026
ਵਿਦੇਸ਼📍 ਪੰਜਾਬ
ਅੱਤਵਾਦ, ਧਾਰਮਿਕ ਆਜ਼ਾਦੀ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਵਰਗੇ ਮੁੱਦਿਆਂ ’ਤੇ ਪਾਕਿਸਤਾਨ ਦੇ ਦੋਹਰੇ ਮਾਪਦੰਡ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ।
ਅੱਤਵਾਦ, ਧਾਰਮਿਕ ਆਜ਼ਾਦੀ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਵਰਗੇ ਮੁੱਦਿਆਂ ’ਤੇ ਪਾਕਿਸਤਾਨ ਦੇ ਦੋਹਰੇ ਮਾਪਦੰਡ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਭਾਰਤ ਨੇ ਅੰਤਰਰਾਸ਼ਟਰੀ ਭਾਈਚਾਰੇ ਸਾਹਮਣੇ ਤੱਥ ਅਤੇ ਸਬੂਤ ਪੇਸ਼ ਕਰਦਿਆਂ ਮੁੜ ਕਿਹਾ ਹੈ ਕਿ ਪਾਕਿਸਤਾਨ ਨੂੰ ਭਾਰਤ ਦੇ ਜੰਮੂ-ਕਸ਼ਮੀਰ ਅਤੇ ਉਸ ਦੇ ਅੰਦਰੂਨੀ ਮਾਮਲਿਆਂ ਬਾਰੇ ਟਿੱਪਣੀ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।
“ਇਹ ਬਹੁਤ ਵੱਡਾ ਵਿਰੋਧਾਭਾਸ ਹੈ ਕਿ ਜਿਹੜਾ ਦੇਸ਼ 1999 ਵਿੱਚ ਕਾਰਗਿਲ ਦੀ ਜੰਗ ਦੌਰਾਨ ਮਾਰੇ ਗਏ ਆਪਣੇ ਹੀ ਸੈਨਿਕਾਂ ਦੀਆਂ ਲਾਸ਼ਾਂ ਲੈਣ ਲਈ ਵੀ ਤਿਆਰ ਨਹੀਂ ਸੀ, ਧਾਰਮਿਕ ਆਜ਼ਾਦੀ ਅਤੇ ਦਫ਼ਨਾਉਣ ਦੀਆਂ ਰੀਤਾਂ ਬਾਰੇ ਇੰਨੇ ਜੋਸ਼ ਨਾਲ ਗੱਲ ਕਰ ਰਿਹਾ ਹੈ। ਮੈਂ ਉਨ੍ਹਾਂ ਨੂੰ ਯਾਦ ਕਰਵਾਉਣਾ ਚਾਹੁੰਦੀ ਹਾਂ ਕਿ ਭਾਰਤੀ ਫ਼ੌਜ ਨੇ ਹੀ ਕਈ ਪਾਕਿਸਤਾਨੀ ਸੈਨਿਕਾਂ ਨੂੰ ਪੂਰੇ ਫ਼ੌਜੀ ਸਨਮਾਨ ਨਾਲ ਅਤੇ ਇਸਲਾਮੀ ਰੀਤੀ-ਰਿਵਾਜਾਂ ਅਨੁਸਾਰ ਦਫ਼ਨਾਇਆ ਸੀ।”
ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਵਿਸ਼ੇਸ਼ ਰਿਪੋਰਟਰ ਦੀ ਰਿਪੋਰਟ ਵਿੱਚ ਕਈ ਅਹਿਮ ਤੱਥਾਂ ਨੂੰ ਸ਼ਾਮਲ ਹੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ, “ਪਾਕਿਸਤਾਨ ਨੂੰ ਭਾਰਤੀ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਵਾਪਰ ਰਹੀਆਂ ਘਟਨਾਵਾਂ ਵਿੱਚ ਜਿੰਨੀ ਡੂੰਘੀ ਦਿਲਚਸਪੀ ਹੈ, ਉਸ ਨੂੰ ਅਸਲ ਵਿੱਚ ਉਨ੍ਹਾਂ ਇਲਾਕਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ, ਜਿਹੜੇ ਉਸ ਦੇ ਨਾਜਾਇਜ਼ ਕਬਜ਼ੇ ਹੇਠ ਹਨ, ਜਿਵੇਂ ਰਾਵਲਕੋਟ। ਪਾਕਿਸਤਾਨ ਵਿੱਚ ਕਈ ਘੱਟ ਗਿਣਤੀ ਭਾਈਚਾਰਿਆਂ ਦੀ ਆਬਾਦੀ ਘਟ ਰਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਲਗਾਤਾਰ ਉਲੰਘਣਾ ਹੋ ਰਹੀ ਹੈ। ਜਿਹੜਾ ਦੇਸ਼ ਆਪਣੀਆਂ ਹੀ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਨਹੀਂ ਬਣਾ ਸਕਦਾ, ਉਸ ਨੂੰ ਭਾਰਤ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ।”
ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਵੀ ਭਾਰਤ ਨੇ ਸੰਯੁਕਤ ਰਾਸ਼ਟਰ ਦੇ ਅੱਤਵਾਦ ਵਿਰੋਧੀ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਵਿਸ਼ੇਸ਼ ਰਿਪੋਰਟਰ ਦੀ ਇੱਕ ਰਿਪੋਰਟ ਵਿੱਚ ਮੌਜੂਦ ਗੰਭੀਰ ਤੱਥਾਤਮਕ ਗ਼ਲਤੀਆਂ ਵੱਲ ਧਿਆਨ ਦਿਵਾਇਆ ਸੀ। ਭਾਰਤ ਨੇ ਗ਼ਲਤ ਜਾਣਕਾਰੀ ਪੇਸ਼ ਕਰਨ ਲਈ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਸੀ। ਭਾਰਤ ਵਿਰੁੱਧ ਪਾਕਿਸਤਾਨ ਦੇ ਬਿਰਤਾਂਤ ਨੂੰ ਲੈ ਕੇ ਕਥਿਤ ਤੌਰ ’ਤੇ ਤੱਥਾਂ ਨੂੰ ਚੋਣਵੇਂ ਢੰਗ ਨਾਲ ਨਜ਼ਰਅੰਦਾਜ਼ ਕਰਨ ਦੇ ਰਵੱਈਏ ਦਾ ਜਵਾਬ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਦੇ ਪਹਿਲੇ ਸਕੱਤਰ ਰਘੂ ਪੁਰੀ ਨੇ ਦਿੱਤਾ। ਪੁਰੀ ਨੇ ਕਿਹਾ, “ਇਹ ਵਿਅਕਤੀ (ਦਾਊਦ ਇਬਰਾਹਿਮ) 2003 ਵਿੱਚ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਤੋਂ ਕਾਫ਼ੀ ਪਹਿਲਾਂ ਹੀ ਭਾਰਤ ਤੋਂ ਫ਼ਰਾਰ ਹੋ ਗਿਆ ਸੀ। ਇਸ ਦੌਰਾਨ ਕਿਸੇ ਹੋਰ ਦੇਸ਼ ਵਿੱਚ ਰਹਿੰਦਿਆਂ ਉਸ ਨੂੰ ਅਲ-ਕਾਇਦਾ ਅਤੇ ਓਸਾਮਾ ਬਿਨ ਲਾਦੇਨ ਨਾਲ ਸਬੰਧਾਂ ਕਾਰਨ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।” ਇੱਥੇ ਪੁਰੀ ਦਾ ਇਸ਼ਾਰਾ ਸਪੱਸ਼ਟ ਤੌਰ ’ਤੇ ਪਾਕਿਸਤਾਨ ਵੱਲ ਸੀ। ਪੁਰੀ ਨੇ ਅੱਗੇ ਕਿਹਾ, “ਅੱਜ ਵੀ ਉਹ ਮੇਰੇ ਦੇਸ਼ ਵਿੱਚ ਲੋੜੀਂਦਾ ਅਪਰਾਧੀ ਹੈ। ਸੰਯੁਕਤ ਰਾਸ਼ਟਰ ਦੀ ਸੂਚੀ ਮੁਤਾਬਕ, ਉਹ ਉਸੇ ਦੇਸ਼ ਵਿੱਚ ਰਹਿੰਦਾ ਹੈ, ਜਿੱਥੇ ਓਸਾਮਾ ਬਿਨ ਲਾਦੇਨ ਮਿਲਿਆ ਸੀ ਅਤੇ ਮਾਰਿਆ ਗਿਆ ਸੀ।”
ਕੋਵਿਡ-19 ਮਹਾਮਾਰੀ ਦੌਰਾਨ ਹੋਈਆਂ ਮੌਤਾਂ ਦਾ ਹਵਾਲਾ ਦਿੰਦਿਆਂ ਮੰਗਲਾਨੰਦਨ ਨੇ ਸਵਾਲ ਕੀਤਾ ਕਿ ਵਿਸ਼ੇਸ਼ ਰਿਪੋਰਟਰ ਦੀ ਰਿਪੋਰਟ ਵਿੱਚ ਵਿਕਸਿਤ ਦੇਸ਼ਾਂ ਦੇ ਹਾਲਾਤਾਂ ਦਾ ਜ਼ਿਕਰ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ, “ਪ੍ਰਧਾਨ ਮਹੋਦਯ, ਰਿਪੋਰਟ ਮੁਤਾਬਕ ਕੋਵਿਡ-19 ਦੌਰਾਨ ਵਿਤਕਰੇ ਅਤੇ ਗ਼ਲਤ ਰਵਾਇਤਾਂ ਕਥਿਤ ਤੌਰ ’ਤੇ ਸਿਰਫ਼ ਗਲੋਬਲ ਸਾਊਥ ਵਿੱਚ ਹੀ ਹੋਈਆਂ। ਵਿਕਸਿਤ ਦੇਸ਼ਾਂ ਵਿੱਚ ਵੀ ਅਜਿਹੇ ਦੁਖਦਾਈ ਹਾਲਾਤ ਸਨ। ਉਨ੍ਹਾਂ ਦਾ ਜ਼ਿਕਰ ਨਾ ਕਰਕੇ ਇਸ ਰਿਪੋਰਟ ਨੂੰ ਕੀ ਲਾਭ ਮਿਲਦਾ ਹੈ?”
10/23/2026
ਵਿਦੇਸ਼📍 ਪੰਜਾਬ
ਤਿੱਬਤ ਵਿੱਚ ਵੀਰਵਾਰ ਨੂੰ ਭੂਚਾਲ ਆਉਣ ਨਾਲ ਹੜਕੰਪ ਮੱਚ ਗਿਆ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਚਾਅ ਕਾਰਜ ਜਾਰੀ ਹਨ।
ਤਿੱਬਤ ਵਿੱਚ ਵੀਰਵਾਰ ਨੂੰ ਭੂਚਾਲ ਆਉਣ ਨਾਲ ਹੜਕੰਪ ਮੱਚ ਗਿਆ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਚਾਅ ਕਾਰਜ ਜਾਰੀ ਹਨ।
ਵੀਰਵਾਰ ਰਾਤ ਨੂੰ ਆਏ ਸ਼ਕਤੀਸ਼ਾਲੀ ਭੂਚਾਲ ਨਾਲ ਤਿੱਬਤ ਕੰਬ ਗਿਆ। ਤਿੱਬਤ ਵਿੱਚ 7 ਦੀ ਤੀਬਰਤਾ ਨਾਲ ਜ਼ੋਰਦਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ। ਤਿੱਬਤ ਵਿੱਚ ਚਾਰ ਘੰਟਿਆਂ ਦੇ ਅੰਦਰ 13 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਪੂਰੇ ਚੀਨ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਸ਼ਿਨਹੂਆ ਦੇ ਅਨੁਸਾਰ, ਹੁਣ ਤੱਕ 16 ਲੋਕਾਂ ਦੀ ਮੌਤ ਹੋ ਗਈ ਹੈ।
ਭੂਚਾਲ ਤੋਂ ਬਾਅਦ, ਸ਼ਿਜ਼ਾਂਗ ਵਿੱਚ ਲੈਵਲ 3 ਐਮਰਜੈਂਸੀ ਪ੍ਰਤੀਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਰਾਹਤ ਅਤੇ ਬਚਾਅ ਕਾਰਜਾਂ ਲਈ 300 ਤੋਂ ਵੱਧ ਪੁਲਿਸ ਕਰਮਚਾਰੀ ਅਤੇ 347 ਬਚਾਅ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪ੍ਰਭਾਵਿਤ ਬਾਛੇਨ ਕਾਉਂਟੀ ਵਿੱਚ ਰਾਹਤ ਸਮੱਗਰੀ ਦੀ ਖੇਪ ਪਹੁੰਚਾਈ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।
ਵਿਗਿਆਨਕ ਤੌਰ 'ਤੇ, ਤਿੱਬਤੀ ਪਠਾਰ ਨੂੰ ਇੱਕ ਬਹੁਤ ਹੀ ਸੰਵੇਦਨਸ਼ੀਲ ਅਤੇ ਭੂਚਾਲ-ਸੰਭਾਵੀ ਖੇਤਰ ਮੰਨਿਆ ਜਾਂਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਖੇਤਰ ਬਿਲਕੁਲ ਉਸੇ ਥਾਂ 'ਤੇ ਸਥਿਤ ਹੈ ਜਿੱਥੇ ਭਾਰਤੀ ਅਤੇ ਯੂਰੇਸ਼ੀਅਨ ਟੈਕਟੋਨਿਕ ਪਲੇਟਾਂ ਆਪਸ ਵਿੱਚ ਮਿਲਦੀਆਂ ਹਨ। ਭੂਚਾਲਾਂ ਦੇ ਸਮੇਂ ਦੀ ਗੱਲ ਕਰੀਏ ਤਾਂ ਪਹਿਲਾ ਭੂਚਾਲ ਰਾਤ 8:03:42 ਵਜੇ ਆਇਆ। ਇਸ ਤੋਂ ਬਾਅਦ ਦੇ ਭੂਚਾਲ ਰਾਤ 8:42, ਰਾਤ 9:09, ਰਾਤ 9:15, ਰਾਤ 9:47, ਰਾਤ 9:51, ਰਾਤ 10:20, ਰਾਤ 10:28, ਰਾਤ 10:40, ਰਾਤ 11:17, ਰਾਤ 11:36, ਰਾਤ 11:55, ਅਤੇ ਅਖੀਰ ਵਿੱਚ ਸਵੇਰੇ 12:01 ਵਜੇ ਆਇਆ।
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, ਭੂਚਾਲ ਭਾਰਤੀ ਸਮੇਂ ਅਨੁਸਾਰ ਰਾਤ ਲਗਭਗ 8:03 ਵਜੇ ਆਇਆ। ਭੂਚਾਲ ਦਾ ਕੇਂਦਰ ਉੱਤਰੀ ਤਿੱਬਤ ਦੇ ਨਾਗਕੁ ਸ਼ਹਿਰ ਵਿੱਚ ਸੀ, ਜੋ ਕਿ ਰਾਜਧਾਨੀ ਲਹਾਸਾ ਤੋਂ ਲਗਭਗ 400 ਕਿਲੋਮੀਟਰ ਦੂਰ ਹੈ, ਲਗਭਗ 173 ਕਿਲੋਮੀਟਰ ਦੀ ਡੂੰਘਾਈ 'ਤੇ ਸੀ।
ਇਹ ਪਿਛਲੇ ਪੰਜ ਸਾਲਾਂ ਵਿੱਚ ਸਭ ਤੋਂ ਵੱਡਾ ਭੂਚਾਲ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਭੂਚਾਲ ਤੋਂ ਬਾਅਦ ਘੱਟੋ-ਘੱਟ 339 ਘਰ ਢਹਿ ਗਏ। ਮਲਬੇ ਵਿੱਚ ਫਸੇ ਲੋਕਾਂ ਲਈ ਖੋਜ ਅਤੇ ਬਚਾਅ ਕਾਰਜ ਜਾਰੀ ਹਨ। ਬੇਘਰ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਵਧਦਾ ਤਾਪਮਾਨ, ਤੇਜ਼ੀ ਨਾਲ ਪਿਘਲਦੇ ਗਲੇਸ਼ੀਅਰ ਅਤੇ ਵਧਦੀਆਂ ਵਾਰ-ਵਾਰ ਹੋਣ ਵਾਲੀਆਂ ਅਤਿਅੰਤ ਮੌਸਮੀ ਘਟਨਾਵਾਂ ਕਿੰਘਾਈ-ਤਿੱਬਤ ਪਠਾਰ 'ਤੇ ਕੁਦਰਤੀ ਆਫ਼ਤਾਂ ਦੇ ਜੋਖਮ ਨੂੰ ਹੋਰ ਵਧਾ ਸਕਦੀਆਂ ਹਨ।
10/23/2026
ਵਿਦੇਸ਼📍 ਪੰਜਾਬ
ਵੈਨਿਟੀ ਫੇਅਰ ਦੀ ਇੱਕ ਨਵੀਂ ਰਿਪੋਰਟ ਮੁਤਾਬਕ, ਡੱਚ ਜਾਸੂਸਾਂ ਨੇ ਕੁਸ਼ਨਰ ਦੇ ਫ਼ੋਨ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਸੀ ਅਤੇ ਸਾਊਦੀ, ਅਮੀਰਾਤੀ ਤੇ ਇਜ਼ਰਾਇਲੀ ਆਗੂਆਂ ਨਾਲ ਜੁੜੇ ਕਥਿਤ ਗੁਪਤ ਵਿੱਤੀ ਲੈਣ-ਦੇਣ ਦਾ ਪਤਾ ਲਗਾਇਆ ਸੀ।
ਵੈਨਿਟੀ ਫੇਅਰ ਦੀ ਇੱਕ ਨਵੀਂ ਰਿਪੋਰਟ ਮੁਤਾਬਕ, ਡੱਚ ਜਾਸੂਸਾਂ ਨੇ ਕੁਸ਼ਨਰ ਦੇ ਫ਼ੋਨ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਸੀ ਅਤੇ ਸਾਊਦੀ, ਅਮੀਰਾਤੀ ਤੇ ਇਜ਼ਰਾਇਲੀ ਆਗੂਆਂ ਨਾਲ ਜੁੜੇ ਕਥਿਤ ਗੁਪਤ ਵਿੱਤੀ ਲੈਣ-ਦੇਣ ਦਾ ਪਤਾ ਲਗਾਇਆ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਲੈਣ-ਦੇਣ ਟਰੰਪ ਦੇ ਸਾਹਮਣੇ ਇਨ੍ਹਾਂ ਆਗੂਆਂ ਦੇ ਏਜੰਡੇ ਨੂੰ ਅੱਗੇ ਵਧਾਉਣ ਦੇ ਬਦਲੇ ਕੀਤੇ ਗਏ ਸਨ।
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਜਵਾਈ ਜੈਰੇਡ ਕੁਸ਼ਨਰ ’ਤੇ ਦੋਸ਼ ਲੱਗੇ ਹਨ ਕਿ ਵ੍ਹਾਈਟ ਹਾਊਸ ਵਿੱਚ ਸੀਨੀਅਰ ਸਲਾਹਕਾਰ ਦੇ ਅਹੁਦੇ ’ਤੇ ਰਹਿੰਦਿਆਂ ਉਨ੍ਹਾਂ ਨੇ ਖਾੜੀ ਦੇਸ਼ਾਂ ਦੇ ਫੰਡਾਂ ਨਾਲ ਜੁੜੇ ਵਿਦੇਸ਼ੀ ਬੈਂਕ ਖਾਤਿਆਂ ਤੱਕ ਗੁਪਤ ਪਹੁੰਚ ਬਣਾਈ ਹੋਈ ਸੀ। ਵੈਨਿਟੀ ਫੇਅਰ ਦੀ ਇੱਕ ਨਵੀਂ ਰਿਪੋਰਟ ਮੁਤਾਬਕ, ਡੱਚ ਜਾਸੂਸਾਂ ਨੇ ਕੁਸ਼ਨਰ ਦੇ ਫ਼ੋਨ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਸੀ ਅਤੇ ਸਾਊਦੀ, ਅਮੀਰਾਤੀ ਤੇ ਇਜ਼ਰਾਇਲੀ ਆਗੂਆਂ ਨਾਲ ਜੁੜੇ ਕਥਿਤ ਗੁਪਤ ਵਿੱਤੀ ਲੈਣ-ਦੇਣ ਦਾ ਪਤਾ ਲਗਾਇਆ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਲੈਣ-ਦੇਣ ਟਰੰਪ ਦੇ ਸਾਹਮਣੇ ਇਨ੍ਹਾਂ ਆਗੂਆਂ ਦੇ ਏਜੰਡੇ ਨੂੰ ਅੱਗੇ ਵਧਾਉਣ ਦੇ ਬਦਲੇ ਕੀਤੇ ਗਏ ਸਨ।
ਕੁਸ਼ਨਰ ਨੇ ਇਨ੍ਹਾਂ ਦੋਸ਼ਾਂ ਦਾ ਸਖ਼ਤ ਖੰਡਨ ਕੀਤਾ ਹੈ। ਉਨ੍ਹਾਂ ਨੇ ਇਨ੍ਹਾਂ ਦਾਅਵਿਆਂ ਨੂੰ ਬੇਹੱਦ ਇਤਰਾਜ਼ਯੋਗ ਦੱਸਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਵਿੱਚ ਉਨ੍ਹਾਂ ਕਿਹਾ, “ਇਹ ਪੂਰੀ ਤਰ੍ਹਾਂ ਘੜੀਆਂ ਹੋਈਆਂ ਗੱਲਾਂ ਹਨ, ਜਿਨ੍ਹਾਂ ਨੂੰ ਖੋਜੀ ਪੱਤਰਕਾਰੀ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਇਹ ਕਲਪਨਾ, ਮਨਘੜਤ ਕਹਾਣੀਆਂ ਅਤੇ ਕਿਸੇ ਖ਼ਾਸ ਧਿਰ ਦੇ ਪ੍ਰਚਾਰ ਦਾ ਮਿਸ਼ਰਣ ਹੈ, ਜਿਸ ਨੂੰ ਅਜਿਹੇ ਵਿਅਕਤੀ ਨੇ ਲਿਖਿਆ ਹੈ ਜੋ ਜਾਂ ਤਾਂ ਮਾਨਸਿਕ ਤੌਰ ’ਤੇ ਬਹੁਤ ਪਰੇਸ਼ਾਨ ਹੈ ਜਾਂ ਫਿਰ ਕਿਸੇ ਮਾੜੇ ਇਰਾਦੇ ਨਾਲ ਅਜਿਹਾ ਕਰ ਰਿਹਾ ਹੈ।”
ਇਹ ਰਿਪੋਰਟ ਮੈਥਿਊ ਕੋਲ ਦੀ ਆਉਣ ਵਾਲੀ ਕਿਤਾਬ ਪ੍ਰਿੰਸਿਜ਼ ਐਂਡ ਥੀਵਜ਼: ਜੈਰੇਡ ਕੁਸ਼ਨਰ ਐਂਡ ਮੁਹੰਮਦ ਬਿਨ ਜ਼ਾਇਦਜ਼ ਸੀਕ੍ਰੇਟ ਪਲਾਟ ਟੂ ਰੀਮੇਕ ਦ ਮਿਡਲ ਈਸਟ ਦੇ ਇੱਕ ਅੰਸ਼ ’ਤੇ ਆਧਾਰਿਤ ਹੈ। ਰਿਪੋਰਟ ਵਿੱਚ ਦੋਸ਼ ਲਾਇਆ ਗਿਆ ਹੈ ਕਿ ਟਰੰਪ ਪ੍ਰਸ਼ਾਸਨ ਦੇ ਪਹਿਲੇ ਕਾਰਜਕਾਲ ਦੌਰਾਨ ਡੱਚ ਜਾਸੂਸਾਂ ਨੇ ਗੁਪਤ ਤੌਰ ’ਤੇ ਜੈਰੇਡ ਕੁਸ਼ਨਰ ਦੇ ਆਈਫੋਨ ਦੀ ਨਿਗਰਾਨੀ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੂੰ ਪਤਾ ਲੱਗਾ ਕਿ ਕੁਸ਼ਨਰ ਸੰਯੁਕਤ ਅਰਬ ਅਮੀਰਾਤ ਨਾਲ ਜੁੜੇ ਇੱਕ ਬੈਂਕ ਖਾਤੇ ਦੀ ਵਰਤੋਂ ਕਰ ਰਹੇ ਸਨ, ਜਿਸ ਵਿੱਚ ਅਜ਼ਰਬਾਈਜਾਨ ਦੇ ਇੱਕ ਬੈਂਕ ਤੋਂ ਕਰੋੜਾਂ ਡਾਲਰ ਆਏ ਸਨ। ਰਿਪੋਰਟ ਮੁਤਾਬਕ, ਸਰਕਾਰ ਵੱਲੋਂ ਫੰਡ ਪ੍ਰਾਪਤ ਕਰਨ ਵਾਲੀ ਚੈਰਿਟੀ ਸੰਸਥਾ ਵਤਨੀ ਅਲ ਏਮਾਰਤ ਫਾਊਂਡੇਸ਼ਨ ਦੇ ਫਰਸਟ ਅਬੂ ਧਾਬੀ ਬੈਂਕ ਵਿੱਚ ਮੌਜੂਦ ਖਾਤੇ ਵਿੱਚ ਲਗਭਗ 75 ਕਰੋੜ ਡਾਲਰ ਟਰਾਂਸਫ਼ਰ ਕੀਤੇ ਗਏ ਸਨ। ਦੱਸਿਆ ਜਾਂਦਾ ਹੈ ਕਿ ਇਸ ਖਾਤੇ ’ਤੇ ਕੁਸ਼ਨਰ ਦੇ ਦਸਤਖ਼ਤ ਸਨ, ਪਰ ਉਹ ਇਸ ਦੇ ਮਾਲਕ ਨਹੀਂ ਸਨ।
ਇਸ ਖਾਤੇ ਦੀ ਦੇਖਰੇਖ ਬੈਂਕ ਦੇ ਚੇਅਰਮੈਨ ਅਤੇ ਦੇ ਸ਼ਾਸਕ ਮੁਹੰਮਦ ਬਿਨ ਜ਼ਾਇਦ ਦੇ ਭਰਾ ਤਹਨੂਨ ਬਿਨ ਜ਼ਾਇਦ ਕਰਦੇ ਸਨ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਖਾਤੇ ਦੇ ਪਿੱਛੇ ਬਿਨ ਜ਼ਾਇਦ ਅਤੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੀ ਭੂਮਿਕਾ ਸੀ। ਦੋਵੇਂ ਅਜਿਹਾ ਫੰਡ ਬਣਾਉਣਾ ਚਾਹੁੰਦੇ ਸਨ, ਜਿਸ ਰਾਹੀਂ ਟਰੰਪ ਪ੍ਰਸ਼ਾਸਨ ਨੂੰ ਆਪਣੀ ਵਿਦੇਸ਼ ਨੀਤੀ ਦੇ ਟੀਚੇ ਹਾਸਲ ਕਰਨ ਵਿੱਚ ਮਦਦ ਮਿਲ ਸਕੇ। ਮੀਡੀਆ ਰਿਪੋਰਟ ਮੁਤਾਬਕ, ਭਾਵੇਂ ਫੰਡ ਬਣਾਉਣ ਦਾ ਵਿਚਾਰ ਬਾਅਦ ਵਿੱਚ ਠੰਢੇ ਬਸਤੇ ਵਿੱਚ ਪੈ ਗਿਆ, ਪਰ ਮੱਧ ਪੂਰਬ ਦੇ ਇਨ੍ਹਾਂ ਦੋ ਸ਼ਾਹੀ ਆਗੂਆਂ ਨੇ ਕੁਸ਼ਨਰ ਨਾਲ ਜੁੜੇ ਦੋ ਖਾਤਿਆਂ ਵਿੱਚ ਘੱਟੋ-ਘੱਟ 2 ਅਰਬ ਡਾਲਰ ਜਮ੍ਹਾਂ ਕਰਵਾਏ ਸਨ। ਇੱਕ ਹੋਰ ਬੈਂਕ ਖਾਤੇ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਸ ਦੀ ਵਰਤੋਂ ਕਥਿਤ ਤੌਰ ’ਤੇ ਸਾਊਦੀ ਸ਼ਾਹੀ ਪਰਿਵਾਰ ਦੇ ਇੱਕ ਮੈਂਬਰ ਨੇ ਕੁਸ਼ਨਰ ਦੇ ਨਿੱਜੀ ਫ਼ਾਇਦੇ ਲਈ 1 ਅਰਬ ਡਾਲਰ ਟਰਾਂਸਫ਼ਰ ਕਰਨ ਵਾਸਤੇ ਕੀਤੀ ਸੀ। ਰਿਪੋਰਟ ਵਿੱਚ ਦੋਸ਼ ਲਾਇਆ ਗਿਆ ਹੈ ਕਿ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਇਸ ਟਰਾਂਸਫ਼ਰ ਦਾ ਪ੍ਰਬੰਧ ਕੀਤਾ ਸੀ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕੁਸ਼ਨਰ ਨੂੰ ਇਹ ਪੈਸਾ ਇਜ਼ਰਾਈਲ ਵਿੱਚ ਜਮ੍ਹਾਂ ਕਰਵਾਉਣ ਲਈ ਉਤਸ਼ਾਹਿਤ ਕੀਤਾ ਸੀ।
ਰਿਪੋਰਟ ਅਨੁਸਾਰ, ਕੁਸ਼ਨਰ ਨੇ ਇਜ਼ਰਾਈਲ ਵਿੱਚ ਉਸ ਸਮੇਂ ਦੇ ਅਮਰੀਕੀ ਰਾਜਦੂਤ ਡੇਵਿਡ ਫ੍ਰੀਡਮੈਨ ਰਾਹੀਂ ਨੇਤਨਯਾਹੂ ਨਾਲ ਇਨ੍ਹਾਂ ਲੈਣ-ਦੇਣ ਬਾਰੇ ਗੱਲਬਾਤ ਕੀਤੀ ਸੀ। ਹਾਲਾਂਕਿ, ਰਿਪੋਰਟ ਵਿੱਚ ਲਾਏ ਗਏ ਦੋਸ਼ਾਂ ਨੂੰ ਹੁਣ ਤੱਕ ਕਿਸੇ ਗ਼ਲਤ ਕੰਮ ਦੇ ਸਬੂਤ ਵਜੋਂ ਸਾਬਤ ਨਹੀਂ ਕੀਤਾ ਗਿਆ ਹੈ। ਰਿਪੋਰਟ ਮੁਤਾਬਕ, ਇਹ ਲੈਣ-ਦੇਣ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਹੋਏ ਸਨ। ਫ਼ਿਲਹਾਲ, 45 ਸਾਲਾ ਜੈਰੇਡ ਕੁਸ਼ਨਰ ਵਿਸ਼ੇਸ਼ ਦੂਤ ਸਟੀਵ ਵਿਟਕੌਫ਼ ਨਾਲ ਮਿਲ ਕੇ ਰਾਸ਼ਟਰਪਤੀ ਦੀ ਸ਼ਾਂਤੀ ਸਥਾਪਨਾ ਟੀਮ ਦੇ ਇੱਕ ਹਿੱਸੇ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦਾ ਵਿਆਹ ਰਾਸ਼ਟਰਪਤੀ ਡੋਨਲਡ ਟਰੰਪ ਦੀ ਧੀ ਇਵਾਂਕਾ ਟਰੰਪ ਨਾਲ ਹੋਇਆ ਹੈ।
10/23/2026
ਦੇਸ਼📍 ਪੰਜਾਬ
ਪੁੰਡਰੀ: ਕੈਥਲ ਜ਼ਿਲ੍ਹੇ ਦੇ ਪਿੰਡ ਕਰੋਡ ਦੇ ਨੇੜੇ ਰਾਸ਼ਟਰੀ ਰਾਜਮਾਰਗ 152 ‘ਤੇ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਦੂਸਰੀ ਕਾਰ ਸੜਕ ’ਤੇ ਪਲਟ ਗਈ।
ਪੁੰਡਰੀ: ਕੈਥਲ ਜ਼ਿਲ੍ਹੇ ਦੇ ਪਿੰਡ ਕਰੋਡ ਦੇ ਨੇੜੇ ਰਾਸ਼ਟਰੀ ਰਾਜਮਾਰਗ 152 ‘ਤੇ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਦੂਸਰੀ ਕਾਰ ਸੜਕ ’ਤੇ ਪਲਟ ਗਈ। ਹਾਦਸੇ ਵਿੱਚ ਪੰਚਕੂਲਾ ਜ਼ਿਲ੍ਹੇ ਦੇ ਪਿੰਡ ਜਸਪੁਰ ਦਾ ਰਹਿਣ ਵਾਲਾ ਬਿੰਟੂ ਰਾਮ ਗੰਭੀਰ ਜ਼ਖਮੀ ਹੋ ਗਿਆ।
ਜਾਣਕਾਰੀ ਦੇ ਅਨੁਸਾਰ ਬਿੰਟੂ ਰਾਮ ਬਿਜਲੀ ਦਾ ਕੰਮ ਕਰਦਾ ਸੀ। ਉਹ 3 ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ ਅਤੇ ਖੇਤੀਬਾੜੀ ਵਿਭਾਗ ਵਿੱਚ ਚੌਥੇ ਦਰਜੇ ਦੇ ਕਰਮਚਾਰੀ ਵਜੋਂ ਕੰਮ ਕਰਦਾ ਸੀ। 20 ਅਕਤੂਬਰ ਨੂੰ, ਉਹ ਅਤੇ ਉਸਦੇ ਭਰਾ ਸਫੀਦੋਂ ਦੇ ਗੌਰੀ ਧਾਮ ਬਾਬਾ ਸਾਬਲ ਵਿਖੇ ਪੂਜਾ ਕਰਨ ਗਏ ਸਨ। ਪੂਜਾ ਤੋਂ ਬਾਅਦ, ਉਹ ਅਗਲੀ ਸ਼ਾਮ ਆਪਣੇ ਪਿੰਡ ਜਸਪੁਰ ਵਾਪਸ ਆ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਕਰੋੜ ਪਿੰਡ ਦੇ ਨੇੜੇ ਨੈਸ਼ਨਲ ਹਾਈਵੇਅ 152 ਪਹੁੰਚੀ, ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਗੱਡੀ ਪਲਟ ਗਈ ਅਤੇ ਬਿੰਟੂ ਰਾਮ ਨੂੰ ਗੰਭੀਰ ਸੱਟਾਂ ਲੱਗੀਆਂ।
ਬਿੰਟੂ ਰਾਮ ਨੂੰ ਇਲਾਜ ਦੇ ਲਈ ਕੈਥਲ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ। ਉੱਥੇ ਇਲਾਜ ਦੌਰਾਨ ਬਿੰਟੂ ਰਾਮ ਦੀ ਮੌਤ ਹੋ ਗਈ। ਸ਼ਿਕਾਇਤ ਦੇ ਆਧਾਰ ‘ਤੇ, ਪੁਲਿਸ ਨੇ ਦੋਸ਼ੀ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਘਟਨਾ ਦੀ ਜਾਣਕਾਰੀ ਮਿਲਣ ’ਤੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
10/23/2026
ਦੇਸ਼📍 ਪੰਜਾਬ
ਸੀਐਮ ਨੂੰ ਪੁੱਛਿਆ ਗਿਆ ਕਿ ਕੀ ਉਹ ਇਸ ਨੂੰ ਹਰਾਸਮੈਂਟ ਮੰਨਦੇ ਹਨ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਮੁਖੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਭਰਾ ਹਨ।
ਸੀਐਮ ਨੂੰ ਪੁੱਛਿਆ ਗਿਆ ਕਿ ਕੀ ਉਹ ਇਸ ਨੂੰ ਹਰਾਸਮੈਂਟ ਮੰਨਦੇ ਹਨ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਦੇ ਮੁਖੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਭਰਾ ਹਨ। ਉਨ੍ਹਾਂ ਦੇ ਸਕੇ ਭਰਾ ਮਨੀਸ਼ ਹਨ। ਜਦੋਂ ਵੀ ਉਨ੍ਹਾਂ ਨੂੰ ਮੌਕਾ ਮਿਲਦਾ ਹੈ, ਤਾਂ ਉਹ ਬਦਲਾ ਲੈ ਲੈਂਦੇ ਹਨ।"
ਫਰਾਂਸ ਤੋਂ ਵਾਪਸ ਆਉਣ ਵੇਲੇ ਦਿੱਲੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵੱਲੋਂ ਹਿਰਾਸਤ ਵਿੱਚ ਲਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਸੀਐਮ ਮਾਨ ਸ਼ੁੱਕਰਵਾਰ ਨੂੰ ਕਿਹਾ, “ਸਾਨੂੰ ਦੋ ਘੰਟੇ ਬਿਠਾ ਕੇ ਰੱਖਿਆ ਗਿਆ। ਉਹ ਕਹਿ ਰਹੇ ਸੀ ਅਸੀਂ ਸਮਾਨ ਚੈੱਕ ਕਰਨਾ ਹੈ, ਸਮਾਨ ਵਿਚੋਂ ਕੁਝ ਨਹੀਂ ਨਿਕਲਿਆ।”
ਭਾਜਪਾ ਦੀ ਪੰਜਾਬ ਵਿਰੋਧੀ ਸੋਚ ਜੱਗ ਜ਼ਾਹਿਰ, ਛੋਟੀਆਂ-ਛੋਟੀਆਂ ਗੱਲਾਂ ‘ਤੇ ਬਦਲੇ ਲੈਂਦੀ ਹੈ ਭਾਜਪਾ!
ਇਹ ਖੁਲਾਸਾ ‘ਆਪ’ ਦੇ ਦਾਅਵੇ ਤੋਂ ਬਾਅਦ ਹੋਇਆ ਹੈ। ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਹਵਾਈ ਅੱਡੇ ‘ਤੇ ਤਿੰਨ ਘੰਟੇ ਲਈ ਹਿਰਾਸਤ ਵਿੱਚ ਰੱਖਿਆ ਗਿਆ ਸੀ। ‘ਆਪ’ ਦੇ ਅਨੁਸਾਰ, ਪੈਰਿਸ ਤੋਂ ਵਾਪਸ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਮਾਨ ਦਾ ₹50,000 ਦਾ ਚਲਾਨ ਵੀ ਕੱਟਿਆ। ਅਧਿਕਾਰੀਆਂ ਨੇ ਇਸਦਾ ਕਾਰਨ ਉੱਪਰੋਂ ਦਬਾਅ ਦੱਸਿਆ।
ਦਿੱਲੀ ਦੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਨੇ ਐਕਸ ‘ਤੇ ਪੋਸਟ ਕਰਦਿਆਂ ਹੋਇਆਂ ਕਿਹਾ ਸੀ ਕਿ ਜਿਸ ਤਰ੍ਹਾਂ ਦੁਸਹਿਰੇ ‘ਤੇ ਰਾਵਣ ਦਾ ਘਮੰਡ ਖ਼ਤਮ ਹੋਇਆ ਸੀ, ਉਸੇ ਤਰ੍ਹਾਂ ਕੇਂਦਰ ਸਰਕਾਰ ਦਾ ਹੰਕਾਰ ਵੀ ਟੁੱਟਣਾ ਚਾਹੀਦਾ ਹੈ। ਮਾਨ ਨੇ 17 ਤੋਂ 21 ਅਕਤੂਬਰ ਤੱਕ ਪੈਰਿਸ ਵਿੱਚ ਆਯੋਜਿਤ ਅੰਤਰਰਾਸ਼ਟਰੀ ਭੋਜਨ ਵਪਾਰ ਪ੍ਰਦਰਸ਼ਨੀ ਪੈਰਿਸ 2026 ਵਿੱਚ ਸ਼ਿਰਕਤ ਕੀਤੀ।
10/23/2026
ਦੇਸ਼📍 ਪੰਜਾਬ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਮਾਮਲੇ ਵਿੱਚ ਵੀ ਹਿਮਾਚਲ ਦੇ ਹਿੱਤਾਂ ਦੀ ਲੜਾਈ ਜਿੱਤੇਗੀ। ਉਨ੍ਹਾਂ ਮੁਤਾਬਕ, ਫਿਲਹਾਲ ਪੰਜਾਬ ਵੱਲੋਂ ਇਸ ਮਾਮਲੇ ਵਿੱਚ ਕੁਝ ਆਨਾਕਾਨੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਮਾਮਲੇ ਵਿੱਚ ਵੀ ਹਿਮਾਚਲ ਦੇ ਹਿੱਤਾਂ ਦੀ ਲੜਾਈ ਜਿੱਤੇਗੀ। ਉਨ੍ਹਾਂ ਮੁਤਾਬਕ, ਫਿਲਹਾਲ ਪੰਜਾਬ ਵੱਲੋਂ ਇਸ ਮਾਮਲੇ ਵਿੱਚ ਕੁਝ ਆਨਾਕਾਨੀ ਕੀਤੀ ਜਾ ਰਹੀ ਹੈ। ਸੁੱਖੂ ਨੇ ਭਾਜਪਾ ’ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ਦੀ ਭਾਜਪਾ ਪੰਜ ਧੜਿਆਂ ਵਿੱਚ ਵੰਡੀ ਹੋਈ ਹੈ ਅਤੇ ਭਾਜਪਾ ਹਾਈਕਮਾਂਡ ਵੀ ਸੂਬੇ ਦੇ ਆਗੂਆਂ ਤੋਂ ਨਾਰਾਜ਼ ਹੈ।
ਹਿਮਾਚਲ ਪ੍ਰਦੇਸ਼ ਵਿੱਚ ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸੂਬੇ ਦੇ ਲਗਭਗ 2.75 ਲੱਖ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਸ਼ਿਮਲਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ 5 ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਲਾਸ-4 ਦੇ ਮੁਲਾਜ਼ਮਾਂ ਨੂੰ 5 ਫ਼ੀਸਦੀ ਡੀਏ ਤੋਂ ਇਲਾਵਾ ਤਨਖ਼ਾਹ ਸੋਧ ਦੇ ਬਕਾਏ ਵਜੋਂ 10,000 ਰੁਪਏ ਵੀ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਦੱਸਿਆ ਕਿ 1 ਨਵੰਬਰ ਨੂੰ ਤਨਖ਼ਾਹ ਦੇ ਨਾਲ ਡੀਏ ਜਾਰੀ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਿਸ਼ਾਊ ਬੰਨ੍ਹ ਪ੍ਰਾਜੈਕਟ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਭਾਜਪਾ ’ਤੇ ਵੀ ਨਿਸ਼ਾਨਾ ਸਾਧਿਆ। ਸੁੱਖੂ ਨੇ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਘੇਰਦਿਆਂ ਕਿਹਾ ਕਿ ਪਾਰਟੀ ਦੇ ਕੁਝ ਸੰਸਦ ਮੈਂਬਰਾਂ ਨੂੰ ਇਸ ਮਾਮਲੇ ਦੀ ਪੂਰੀ ਜਾਣਕਾਰੀ ਨਹੀਂ ਹੈ ਅਤੇ ਉਹ ਸਿਰਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਲੈ ਰਹੇ ਹਨ।
ਮੁੱਖ ਮੰਤਰੀ ਅਨੁਸਾਰ, ਜਦੋਂ ਕਿਸ਼ਾਊ ਬੰਨ੍ਹ ਦੇ ਮਾਮਲੇ ਵਿੱਚ ਹਿਮਾਚਲ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ, ਤਾਂ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਵਿੱਚੋਂ ਉੱਠ ਕੇ ਜਾਣ ਵਾਲੇ ਸਨ। ਉਨ੍ਹਾਂ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਹਿਮਾਚਲ ਦੀਆਂ ਸ਼ਰਤਾਂ ਮੰਨ ਲਈਆਂ ਗਈਆਂ।
10/23/2026
ਦੇਸ਼📍 ਪੰਜਾਬ
ਚੰਡੀਗੜ੍ਹ: ਹਰਿਆਣਾ ਦੇ ਯਾਤਰੀਆਂ ਦੇ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਅਤੇ ਹਰਿਦੁਆਰ ਦੇ ਵਿਚਕਾਰ ਅੱਜ ਇੱਕ (ਹੀਟਿੰਗ, ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨਿੰਗ) ਬੱਸ ਸੇਵਾ ਸ਼ੁਰੂ ਹੋਵੇਗੀ।
ਚੰਡੀਗੜ੍ਹ: ਹਰਿਆਣਾ ਦੇ ਯਾਤਰੀਆਂ ਦੇ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਅਤੇ ਹਰਿਦੁਆਰ ਦੇ ਵਿਚਕਾਰ ਅੱਜ ਇੱਕ (ਹੀਟਿੰਗ, ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨਿੰਗ) ਬੱਸ ਸੇਵਾ ਸ਼ੁਰੂ ਹੋਵੇਗੀ। ਇਹ ਸੇਵਾ ਨਾਲ ਚੰਡੀਗੜ੍ਹ, ਅੰਬਾਲਾ, ਯਮੁਨਾਨਗਰ, ਸਹਾਰਨਪੁਰ, ਰੁੜਕੀ ਅਤੇ ਹਰਿਦੁਆਰ ਦੇ ਵਿਚਕਾਰ ਸਫਰ ਕਰਨ ਵਾਲੇ ਯਾਤਰੀਆਂ ਨੂੰ ਬਿਹਤਰ ਆਵਾਜਾਈ ਸੁਵਿਧਾ ਮਿਲੇਗੀ। ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਕਿਹਾ, “ਰਾਜ ਸਰਕਾਰ ਯਾਤਰੀਆਂ ਨੂੰ ਸੁਚਾਰੂ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰੋ ਯਤਨਸ਼ੀਲ ਹੈ।”
ਸਮਾਂ-ਸਾਰਣੀ ਨਾਲ ਯਾਤਰਾ ਦੀ ਯੋਜਨਾ ਬਣਾਉਣਾ ਹੋਵੇਗਾ ਆਸਾਨ: ਟਰਾਂਸਪੋਰਟ ਵਿਭਾਗ ਨੇ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਸ ਦੇ ਰਵਾਨਗੀ ਅਤੇ ਮੰਜ਼ਿਲ ਤੱਕ ਪਹੁੰਚਣ ਸਮੇਂ ਸਥਾਪਤ ਕੀਤੇ ਹਨ। ਇਸ ਨਾਲ ਯਾਤਰੀਆਂ ਨੂੰ ਆਪਣੇ ਸਫਰ ਦੀ ਯੋਜਨਾ ਬਣਾਉਣਾ ਵਿੱਚ ਆਸਾਨੀ ਹੋਵੇਗੀ। ਇਹ ਬੱਸ ਸੇਵਾ ਵੱਖ-ਵੱਖ ਸ਼ਹਿਰਾਂ ਵਿਚਕਾਰ ਯਾਤਰਾ ਕਰਨ ਵਾਲੇ ਲੋਕਾਂ ਨੂੰ ਇੱਕ ਸੁਵਿਧਾਜਨਕ ਵਿਕਲਪ ਪ੍ਰਦਾਨ ਕਰੇਗੀ।
ਚੰਡੀਗੜ੍ਹ ਤੋਂ ਸਵੇਰੇ 9:08 ਵਜੇ ਰਵਾਨਾ ਹੋਵੇਗੀ ਬੱਸ: ਨਿਰਧਾਰਤ ਸ਼ਡਿਊਲ ਦੇ ਅਨੁਸਾਰ, ਚੰਡੀਗੜ੍ਹ ਤੋਂ ਹਰਿਦੁਆਰ ਲਈ ਬੱਸ ਸਵੇਰੇ 9:08 ਵਜੇ ਰਵਾਨਾ ਹੋਵੇਗੀ। ਇਸ ਤੋਂ ਬਾਅਦ ਬੱਸ ਅੰਬਾਲਾ ਤੋਂ ਸਵੇਰੇ 10:40 ਵਜੇ, ਯਮੁਨਾਨਗਰ ਤੋਂ ਦੁਪਹਿਰ 12:00 ਵਜੇ, ਸਹਾਰਨਪੁਰ ਤੋਂ ਦੁਪਹਿਰ 12:50 ਵਜੇ ਅਤੇ ਰੁੜਕੀ ਤੋਂ ਦੁਪਹਿਰ 1:55 ਵਜੇ ਰਵਾਨਾ ਹੋਵੇਗੀ। ਬੱਸ ਦਾ ਨਿਰਧਾਰਤ ਪਹੁੰਚਣ ਦਾ ਸਮਾਂ ਦੁਪਹਿਰ 2:40 ਵਜੇ ਹੈ। ਇਸ ਰੂਟ ‘ਤੇ ਜਾਣ ਵਾਲੇ ਯਾਤਰੀਆਂ ਨੂੰ ਨਿਰਧਾਰਤ ਸਮੇਂ ਦੇ ਅਨੁਸਾਰ ਆਪਣੀ ਯਾਤਰਾ ਦੀ ਤਿਆਰੀ ਕਰਨ ਵਿੱਚ ਸੁਵਿਧਾ ਹੋਵੇਗਾ।
ਹਰਿਦੁਆਰ ਤੋਂ ਦੁਪਹਿਰ 3:50 ਵਜੇ ਸ਼ੁਰੂ ਹੋਵੇਗੀ ਵਾਪਸੀ ਯਾਤਰਾ: ਇਸ ਦੌਰਾਨ ਵਾਪਸੀ ਵਿੱਚ ਹਰਿਦੁਆਰ ਤੋਂ ਚੰਡੀਗੜ੍ਹ ਬੱਸ ਦੁਪਹਿਰ 3:50 ਵਜੇ ਰਵਾਨਾ ਹੋਵੇਗੀ। ਇਸ ਤੋਂ ਬਾਅਦ ਬੱਸ ਰੁੜਕੀ ਤੋਂ ਸ਼ਾਮ 4:40 ਵਜੇ, ਸਹਾਰਨਪੁਰ ਤੋਂ ਸ਼ਾਮ 5:50 ਵਜੇ, ਯਮੁਨਾਨਗਰ ਤੋਂ ਸ਼ਾਮ 6:40 ਵਜੇ ਅਤੇ ਅੰਬਾਲਾ ਕੈਂਟ ਤੋਂ ਸ਼ਾਮ 7:50 ਵਜੇ ਰਵਾਨਾ ਹੋਵੇਗੀ। ਚੰਡੀਗੜ੍ਹ ਬੱਸ ਸਟੈਂਡ ‘ਤੇ ਬੱਸ ਦਾ ਆਉਣ ਦਾ ਸਮਾਂ ਰਾਤ 9 ਵਜੇ ਹੈ। ਯਾਤਰੀਆਂ ਨੂੰ ਵਾਪਸੀ ਦੀ ਯਾਤਰਾ ਲਈ ਵੀ ਇਨ੍ਹਾਂ ਸਮੇਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ।
ਸ਼ਹਿਰਾਂ ਦੇ ਵਿਚਕਾਰ ਸੰਪਰਕ ਨੂੰ ਮਜ਼ਬੂਤ ਕਰਨ ‘ਤੇ ਜ਼ੋਰ: ਇਸ ਬਾਰੇ ਅਨਿਲ ਵਿਜ ਨੇ ਕਿਹਾ, “ਬਿਹਤਰ ਜਨਤਕ ਆਵਾਜਾਈ ਪ੍ਰਣਾਲੀ ਨਾ ਸਿਰਫ਼ ਯਾਤਰੀਆਂ ਨੂੰ ਸੁਵਿਧਾਜਨਕ ਯਾਤਰਾ ਪ੍ਰਦਾਨ ਕਰਦੀ ਹੈ ਬਲਕਿ ਵੱਖ-ਵੱਖ ਸ਼ਹਿਰਾਂ ਵਿਚਕਾਰ ਸੰਪਰਕ ਨੂੰ ਵੀ ਮਜ਼ਬੂਤ ਕਰਦੀ ਹੈ।” ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਬਿਹਤਰ ਬੱਸ ਸੇਵਾਵਾਂ ਮਿਲਣ ਅਤੇ ਆਉਣ-ਜਾਣ ਵਿੱਚ ਕੋਈ ਬੇਲੋੜੀ ਪਰੇਸ਼ਾਨੀ ਨਾ ਹੋਵੇ।
ਯਾਤਰੀਆਂ ਨੂੰ ਮਿਲੇਗਾ ਆਵਾਜਾਈ ਦਾ ਨਵਾਂ ਵਿਕਲਪ: ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ, “ਹਰਿਆਣਾ ਟਰਾਂਸਪੋਰਟ ਵਿਭਾਗ ਸੁਰੱਖਿਅਤ, ਸੁਵਿਧਾਜਨਕ ਅਤੇ ਯੋਜਨਾਬੱਧ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਚੰਡੀਗੜ੍ਹ-ਹਰਿਦੁਆਰ ਰੂਟ ‘ਤੇ ਸ਼ੁਰੂ ਹੋਣ ਵਾਲੀ ਇਹ ਬੱਸ ਸੇਵਾ ਯਾਤਰੀਆਂ ਲਈ ਇੱਕ ਲਾਭਦਾਇਕ ਵਿਕਲਪ ਸਾਬਤ ਹੋਵੇਗੀ। ਇਸ ਨਾਲ ਇਸ ਰੂਟ ‘ਤੇ ਯਾਤਰਾ ਕਰਨ ਵਾਲੇ ਲੋਕਾਂ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਯਾਤਰਾ ਕਰਨ ਵਿੱਚ ਮਦਦ ਮਿਲੇਗੀ।”
10/23/2026
ਸਿਹਤ📍 ਪੰਜਾਬ
ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੈਤਲੀ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ’ਚ ਚੱਲ ਰਹੇ ਵੱਖ-ਵੱਖ ਜਨਤਕ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਅਤੇ ਨਿਰੀਖਣ ਕਰਨ ਲਈ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੀ ਸਟੇਟ ਪਬਲਿਕ ਹੈਲਥ ਆਬਜ਼ਰਵਰ ਟੀਮ ਡਾ. ਕਪਿਲ ਗੋਇਲ ਤੇ ਡਾ. ਅਬਦੁੱਲ ਬਾਸੀਥ ਕੇਐਮ ਨੇ ਜ਼ਿਲ੍ਹੇ ਦਾ ਦੌਰਾ ਕੀਤਾ।

ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੈਤਲੀ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ’ਚ ਚੱਲ ਰਹੇ ਵੱਖ-ਵੱਖ ਜਨਤਕ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਅਤੇ ਨਿਰੀਖਣ ਕਰਨ ਲਈ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੀ ਸਟੇਟ ਪਬਲਿਕ ਹੈਲਥ ਆਬਜ਼ਰਵਰ ਟੀਮ ਡਾ. ਕਪਿਲ ਗੋਇਲ ਤੇ ਡਾ. ਅਬਦੁੱਲ ਬਾਸੀਥ ਕੇਐਮ ਨੇ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਟੀਮ ਨੇ ਇੰਟੀਗ੍ਰੇਟਿਡ ਡਿਜ਼ੀਜ਼ ਸਰਵੇਲੈਂਸ ਪ੍ਰੋਗਰਾਮ, ਵੈਕਸੀਨ ਪ੍ਰੀਵੈਂਟੇਬਲ ਡਿਜ਼ੀਜ਼, ਨੈਸ਼ਨਲ ਵਨ ਹੈਲਥ ਪ੍ਰੋਗਰਾਮ ਫਾਰ ਪ੍ਰੀਵੈਨਸ਼ਨ ਐਂਡ ਕੰਟਰੋਲ ਆਫ਼ ਜ਼ੂਨੋਟਿਕ ਡਿਜ਼ੀਜ਼, ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ, ਪ੍ਰੋਗਰਾਮ ਫਾਰ ਪ੍ਰਵੈਂਸਨ ਐਂਡ ਕੰਟਰੋਲ ਆਫ ਲੈਪਟੋਸਪਾਈਰੇਸਿਸ, ਸੱਪ ਦੇ ਡੰਗਣ ਨਾਲ ਹੋਣ ਵਾਲੇ ਜ਼ਹਿਰੀਲੇ ਪ੍ਰਭਾਵਾਂ ਦੀ ਰੋਕਥਾਮ ਤੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ, ਨੈਸ਼ਨਲ ਪ੍ਰੋਗਰਾਮ ਆਨ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ, ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ ਅਤੇ ਡਿਜ਼ਾਸਟਰ ਮੈਨੇਜਮੈਂਟ ਸੈੱਲ ਸਮੇਤ ਵੱਖ—ਵੱਖ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਤਿੰਨ ਦਿਨਾਂ ਦੌਰੇ ਦੌਰਾਨ ਟੀਮ ਵੱਲੋਂ ਜ਼ਿਲ੍ਹਾ ਹਸਪਤਾਲ ਮਾਤਾ ਕੌਸ਼ੱਲਿਆ ਹਸਪਤਾਲ ਅਤੇ ਪ੍ਰਾਇਮਰੀ ਹੈਲਥ ਸੈਂਟਰ ਕੌਲੀ, ਸਰਕਾਰੀ ਮੈਡੀਕਲ ਕਾਲਜ, ਰਾਜਿੰਦਰਾ ਹਸਪਤਾਲ, ਪਟਿਆਲਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਸ਼ੈਲੀ ਜੈਟਲੀ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਜਨਤਕ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਹੈ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਰੋਕਥਾਮ ਅਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਨੇ ਕਿਹਾ ਕਿ ਸਟੇਟ ਪਬਲਿਕ ਹੈਲਥ ਆਬਜ਼ਰਵਰ ਟੀਮ ਵੱਲੋਂ ਪ੍ਰੋਗਰਾਮਾਂ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜੋ ਸੁਝਾਅ ਟੀਮ ਵੱਲੋਂ ਦਿੱਤੇ ਗਏ ਹਨ ਉਨ੍ਹਾਂ ਨੂੰ ਸ਼ਾਮਿਲ ਕੀਤਾ ਜਾਵੇਗਾ ਤੇ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਨਤਾਂ ਦੇਣ ਲਈ ਜਿਲ੍ਹਾ ਸਿਹਤ ਵਿਭਾਗ ਪਟਿਆਲਾ ਦੀ ਟੀਮ ਹਮੇਸ਼ਾ ਤੱਤਪਰ ਹੈ। ਇਸ ਮੌਕੇ ਟੀਮ ਦੇ ਨਾਲ ਡਾ. ਗੁਰਪ੍ਰੀਤ ਕੌਰ ਐਪੀਡਮੋਲੋਜਿਸਟ, ਡਾ. ਦਿਵਜੋਤ ਸਿੰਘ ਐਪੀਡਮੋਲੋਜਿਸਟ ਤੇ ਹੋਰ ਮੌਜੂਦ ਸਨ।
10/23/2026
ਸਿੱਖਿਆ📍 ਪੰਜਾਬ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕੱਲ੍ਹ 24 ਅਕਤੂਬਰ ਨੂੰ ਜਲੰਧਰ ਦੇ ਸਕੂਲਾਂ, ਕਾਲਜਾਂ ਅਤੇ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ।
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕੱਲ੍ਹ 24 ਅਕਤੂਬਰ ਨੂੰ ਜਲੰਧਰ ਦੇ ਸਕੂਲਾਂ, ਕਾਲਜਾਂ ਅਤੇ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ।
ਜਲੰਧਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਮੌਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਭਲਕੇ 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ।
ਜਾਰੀ ਹੁਕਮਾਂ ਅਨੁਸਾਰ ਭਲਕੇ 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਵਿੱਚ ਆਉਂਦੇ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼ ਨੂੰ ਅੱਧੇ ਦਿਨ ਲਈ ਬੰਦ ਰੱਖਿਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਪਵਿੱਤਰ ਮੌਕੇ ’ਤੇ ਜਲੰਧਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਪ੍ਰਸ਼ਾਸਨ ਨੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਫੈਸਲਾ ਕੀਤਾ ਹੈ।
ਸ਼ੋਭਾ ਯਾਤਰਾ ਦੌਰਾਨ ਜਲੰਧਰ ਸ਼ਹਿਰ ਵਿੱਚ ਆਵਾਜਾਈ ’ਤੇ ਅਸਰ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਇਸ ਦਾ ਮਕਸਦ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਅਤੇ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਣਾ ਹੈ।
10/23/2026
ਸਿੱਖਿਆ📍 ਪੰਜਾਬ
ਚੰਡੀਗੜ੍ਹ ਦੇ ਕਈ ਨਾਮਵਰ ਸਕੂਲਾਂ, ਪੰਜਾਬ ਸਿਵਲ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਉਪਰੰਤ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ।
ਚੰਡੀਗੜ੍ਹ ਦੇ ਕਈ ਨਾਮਵਰ ਸਕੂਲਾਂ, ਪੰਜਾਬ ਸਿਵਲ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਉਪਰੰਤ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਸ਼ੁੱਕਰਵਾਰ ਦੀ ਸਵੇਰ ਇੱਕ ਧਮਕੀ ਭਰੀ ਈਮੇਲ ਭੇਜੀ ਗਈ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਸਥਾਨਾਂ 'ਤੇ ਲੜੀਵਾਰ ਬੰਬ ਧਮਾਕੇ ਕਰਨ ਦੀ ਖੁੱਲ੍ਹੀ ਚੇਤਾਵਨੀ ਦਿੱਤੀ ਗਈ ਹੈ।
ਈਮੇਲ ਵਿੱਚ ਧਮਾਕਿਆਂ ਦਾ ਖ਼ਾਸ ਸਮਾਂ ਦਰਜ ਕਰਦਿਆਂ ਦੁਪਹਿਰ 12:11 ਵਜੇ ਸਕੂਲਾਂ ਨੂੰ, ਦੁਪਹਿਰ 3:11 ਵਜੇ ਪੰਜਾਬ ਸਿਵਲ ਸਕੱਤਰੇਤ ਤੇ ਪੰਜਾਬ ਵਿਧਾਨ ਸਭਾ ਨੂੰ ਅਤੇ ਸ਼ਾਮ 4:11 ਵਜੇ ਮੇਅਰ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਗਿਆ ਸੀ। ਇਸ ਸੂਚਨਾ ਦੇ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਸਬੰਧਤ ਖ਼ੁਫ਼ੀਆ ਏਜੰਸੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਸਾਰੇ ਪ੍ਰਮੁੱਖ ਅਦਾਰਿਆਂ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਹਾਲਾਂਕਿ, ਹੁਣ ਤੱਕ ਕੀਤੀ ਗਈ ਜਾਂਚ ਦੌਰਾਨ ਕਿਸੇ ਵੀ ਸਥਾਨ ਤੋਂ ਕੋਈ ਵੀ ਬੰਬ ਜਾਂ ਸ਼ੱਕੀ ਵਸਤੂ ਬਰਾਮਦ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।
ਇਸ ਧਮਕੀ ਭਰੀ ਈਮੇਲ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਆਗਾਮੀ ਸ਼ੋਅ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ। ਸੰਦੇਸ਼ ਵਿੱਚ ਆਮ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਸੰਗੀਤਕ ਸ਼ੋਅ ਵਿੱਚ ਨਾ ਭੇਜਣ, ਕਿਉਂਕਿ ਪ੍ਰੋਗਰਾਮ ਦੌਰਾਨ ਧਮਾਕੇ ਕੀਤੇ ਜਾਣਗੇ। ਇਸ ਦੇ ਨਾਲ ਹੀ ਈਮੇਲ ਵਿੱਚ ਇਹ ਧਮਕੀ ਵੀ ਦਿੱਤੀ ਗਈ ਹੈ ਕਿ ਜੇਕਰ ਇਸ ਸ਼ੋਅ ਨੂੰ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਦਿੱਤੀ ਜਾਂਦੀ ਹੈ, ਤਾਂ ਚੰਡੀਗੜ੍ਹ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਪੁਲਿਸ ਨਾਲ ਜੁੜੇ ਪ੍ਰਸ਼ਾਸਨਿਕ ਕੰਪਲੈਕਸਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ।
ਈਮੇਲ ਵਿੱਚ ਵੱਖ-ਵੱਖ ਥਾਵਾਂ ਅਤੇ ਨਿਰਧਾਰਿਤ ਸਮਿਆਂ ਦਾ ਵੇਰਵਾ ਹੋਣ ਕਾਰਨ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ। ਸਬੰਧਤ ਇਮਾਰਤਾਂ ਦੀ ਚੱਪੇ-ਚੱਪੇ ‘ਤੇ ਜਾਂਚ ਕੀਤੀ ਗਈ। ਫਿਲਹਾਲ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਸਮੱਗਰੀ ਨਹੀਂ ਮਿਲੀ ਹੈ, ਜਿਸ ਨਾਲ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ। ਸਾਈਬਰ ਸੈੱਲ ਅਤੇ ਖ਼ੁਫ਼ੀਆ ਏਜੰਸੀਆਂ ਇਸ ਈਮੇਲ ਦੇ ਆਈਪੀ ਐਡਰੈੱਸ ਅਤੇ ਮੂਲ ਸਰੋਤ ਦੀ ਪੈੜ ਨੱਪਣ ਵਿੱਚ ਜੁਟ ਗਈਆਂ ਹਨ ਤਾਂ ਜੋ ਇਸ ਸਾਜ਼ਿਸ਼ ਪਿੱਛੇ ਮੌਜੂਦ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬੇਨਕਾਬ ਕੀਤਾ ਜਾ ਸਕੇ।
ਚੰਡੀਗੜ੍ਹ ਵਿੱਚ ਈਮੇਲ ਰਾਹੀਂ ਬੰਬ ਧਮਾਕਿਆਂ ਦੀਆਂ ਧਮਕੀਆਂ ਮਿਲਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਜ਼ਿਲ੍ਹਾ ਅਦਾਲਤ, ਅੰਤਰਰਾਜੀ ਬੱਸ ਅੱਡੇ, ਪਾਸਪੋਰਟ ਦਫ਼ਤਰ, ਪੰਜਾਬ ਸਿਵਲ ਸਕੱਤਰੇਤ, ਕਈ ਸਰਕਾਰੀ ਤੇ ਨਿੱਜੀ ਸਕੂਲਾਂ ਅਤੇ ਮੇਅਰ ਦਫ਼ਤਰ ਨੂੰ ਅਜਿਹੇ ਧਮਕੀ ਭਰੇ ਸੰਦੇਸ਼ ਮਿਲ ਚੁੱਕੇ ਹਨ। ਅਜਿਹੇ ਮਾਮਲਿਆਂ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਰੇਕ ਸਥਾਨ ‘ਤੇ ਜਾ ਕੇ ਤਲਾਸ਼ੀ ਲੈਣੀ ਪੈਂਦੀ ਹੈ। ਹਾਲਾਂਕਿ ਪੁਰਾਣੇ ਮਾਮਲਿਆਂ ਦੀ ਜਾਂਚ ਵਿੱਚ ਜ਼ਿਆਦਾਤਰ ਧਮਕੀਆਂ ਝੂਠੀਆਂ (ਹੋਕਸ ਕਾਲਾਂ/ਈਮੇਲਾਂ) ਸਾਬਤ ਹੋਈਆਂ ਸਨ, ਪਰ ਸੁਰੱਖਿਆ ਮਾਪਦੰਡਾਂ ਤਹਿਤ ਹਰ ਮਾਮਲੇ ਨੂੰ ਗੰਭੀਰਤਾ ਨਾਲ ਜਾਂਚਿਆ ਜਾਂਦਾ ਹੈ।
ਮੇਅਰ ਦਫ਼ਤਰ ਨੂੰ ਮੁੜ ਨਿਸ਼ਾਨਾ ਬਣਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਨੂੰ ਲੈ ਕੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਰਸਮੀ ਪੱਤਰ ਲਿਖਿਆ ਸੀ। ਉਸ ਪੱਤਰ ਵਿੱਚ ਉਨ੍ਹਾਂ ਨੇ ਪਹਿਲਾਂ ਪ੍ਰਾਪਤ ਹੋਈਆਂ ਧਮਕੀ ਭਰੀਆਂ ਈਮੇਲਾਂ ਦਾ ਵਿਸ਼ੇਸ਼ ਤੌਰ ‘ਤੇ ਹਵਾਲਾ ਦਿੱਤਾ ਸੀ।
ਮੇਅਰ ਕੋਲ ਪਹਿਲਾਂ ਤੋਂ ਇੱਕ ਗੰਨਮੈਨ ਮੌਜੂਦ ਹੋਣ ਦੇ ਬਾਵਜੂਦ ਉਨ੍ਹਾਂ ਨੇ ਵਾਧੂ ਸੁਰੱਖਿਆ ਫ਼ੋਰਸ ਤਾਇਨਾਤ ਕਰਨ ਦੀ ਮੰਗ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਸਮੇਂ ਉਨ੍ਹਾਂ ਦੀ ਸੁਰੱਖਿਆ ਵਿੱਚ ਕਿਸੇ ਨਵੇਂ ਵਾਧੇ ਦੀ ਪੁਸ਼ਟੀ ਨਹੀਂ ਹੋਈ ਸੀ। ਹੁਣ ਜਦੋਂ ਮੇਅਰ ਦਫ਼ਤਰ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਪੱਤਰ ਮਿਲਿਆ ਹੈ, ਤਾਂ ਪ੍ਰਸ਼ਾਸਨਿਕ ਹਲਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦਾ ਮੁੱਦਾ ਮੁੜ ਕੇਂਦਰ ਬਿੰਦੂ ਬਣ ਗਿਆ ਹੈ।
10/23/2026