📰 10/28/2026

ਲੋਕ ਸਾਂਝ — ਡਿਜੀਟਲ ਅਖ਼ਬਾਰ

10/28/2026 · ਅੰਕ 569 · 42 ਪ੍ਰਮੁੱਖ ਖ਼ਬਰਾਂ
🗞 ਅੱਜ ਦਾ ਪੂਰਾ ਅਖ਼ਬਾਰ: ਤੁਸੀਂ ਹੇਠਾਂ ਸਾਰੀਆਂ ਖ਼ਬਰਾਂ ਤਸਵੀਰਾਂ ਸਮੇਤ ਪੜ੍ਹ ਸਕਦੇ ਹੋ ਜਾਂ ਅਸਲ ਅਖ਼ਬਾਰ ਦੀ ਪੀਡੀਐਫ ਫਾਈਲ ਡਾਊਨਲੋਡ ਕਰ ਸਕਦੇ ਹੋ।
ਪੰਜਾਬ📍 ਪੰਜਾਬ

ਮਾਨਸਾ 'ਚ ਨਸ਼ੇ ਕਾਰਨ ਮੌਤ

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾ ਵਿੱਚ ਅਣਪਛਾਤੇ ਨੌਜਵਾਨਾਂ ਨੇ 32 ਸਾਲਾ ਦਲਜੀਤ ਸਿੰਘ ਨੂੰ ਪਿੰਡ ਨੇੜੇ ਇੱਕ ਕਾਰ ਵਿੱਚ ਸੁੱਟ ਦਿੱਤਾ। ਜਦੋਂ ਪਰਿਵਾਰ ਨੇ ਉਸ ਨੂੰ ਦੇਖਿਆ ਤਾਂ ਉਹ ਮ੍ਰਿਤਕ ਸੀ।
ਮਾਨਸਾ 'ਚ ਨਸ਼ੇ ਕਾਰਨ ਮੌਤ

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾ ਵਿੱਚ ਅਣਪਛਾਤੇ ਨੌਜਵਾਨਾਂ ਨੇ 32 ਸਾਲਾ ਦਲਜੀਤ ਸਿੰਘ ਨੂੰ ਪਿੰਡ ਨੇੜੇ ਇੱਕ ਕਾਰ ਵਿੱਚ ਸੁੱਟ ਦਿੱਤਾ। ਜਦੋਂ ਪਰਿਵਾਰ ਨੇ ਉਸ ਨੂੰ ਦੇਖਿਆ ਤਾਂ ਉਹ ਮ੍ਰਿਤਕ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਮੌਤ ਨਸ਼ੇ ਕਾਰਨ ਹੋਈ ਹੈ। ਮ੍ਰਿਤਕ ਦੀ ਪਤਨੀ ਅਨੁਸਾਰ ਉਸ ਦੇ ਪਤੀ ਨੇ 20-25 ਦਿਨਾਂ ਤੋਂ ਨਸ਼ਾ ਛੱਡਿਆ ਹੋਇਆ ਸੀ, ਪਰ ਬੀਤੀ ਦਿਨੀਂ ਕੁਝ ਨੌਜਵਾਨ ਉਸ ਨੂੰ ਨਾਲ ਲੈ ਗਏ।

ਮੌਤ ਤੋਂ ਬਾਅਦ ਪਰਿਵਾਰ ਨੇ ਰੋਸ ਵਜੋਂ ਧਰਨਾ ਲਗਾ ਦਿੱਤਾ ਅਤੇ ਪਰਵਿੰਦਰ ਸਿੰਘ ਝੋਟਾ ਵਾਲੇ ਧਰਨਾ ਸਥਾਨ 'ਤੇ ਨੌਜਵਾਨ ਦੀ ਲਾਸ਼ ਲੈ ਕੇ ਜਾਣ ਦੀ ਤਿਆਰੀ ਕੀਤੀ ਗਈ। ਲਾਸ਼ ਲਿਜਾਉਂਦਿਆਂ ਪੁਲੀਸ ਨੇ ਰਾਮਦਿੱਤੇਵਾਲਾ ਚੌਕ 'ਤੇ ਰੋਕ ਲਿਆ। ਪੁਲੀਸ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ ਹੋ ਗਏ ਅਤੇ ਜੰਮ ਕੇ ਹੰਗਾਮਾ ਹੋਇਆ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਤੋਂ ਖਦੇੜ ਕੇ ਲਾਸ਼ ਕਬਜ਼ੇ ਵਿੱਚ ਲੈ ਲਈ। ਇਸ ਦੌਰਾਨ ਲੱਖਾ ਸਿਧਾਣਾ, ਭਾਨਾ ਸਿੱਧੂ ਤੇ ਮੋਹਨਜੀਤ ਸ਼ੇਰੋਂ ਸਮੇਤ ਕਈ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਨੇ ਕਿਹਾ ਕਿ ਪਰਿਵਾਰ ਵੱਲੋਂ ਕੋਈ ਬਿਆਨ ਦਰਜ ਨਹੀਂ ਕਰਵਾਇਆ ਗਿਆ, ਪੋਸਟਮਾਰਟਮ ਰਿਪੋਰਟ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਡਾਕਟਰਾਂ ਦੀ ਪੁਸ਼ਟੀ ਤੋਂ ਬਿਨਾਂ ਇਸ ਨੂੰ ਨਸ਼ੇ ਦਾ ਮਾਮਲਾ ਨਹੀਂ ਕਿਹਾ ਜਾ ਸਕਦਾ।

ਪੰਜਾਬ📍 ਪੰਜਾਬ

ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਅਰਦਾਸ

ਸਮਾਗਮ ਦੌਰਾਨ ਬੁਲਾਰਿਆਂ ਨੇ ਪੰਜਾਬ 'ਚ ਵਧ ਰਹੇ ਨਸ਼ਿਆਂ ਦੇ ਮਾਮਲਿਆਂ ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਇਸ ਪਵਿੱਤਰ ਧਰਤੀ ਤੇ ਨਸ਼ਿਆਂ ਦਾ ਵਧਦਾ ਪ੍ਰਕੋਪ ਸਮਾਜ ਤੇ ਪੰਜਾਬ ਦੀ ਜਵਾਨੀ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ।
ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਅਰਦਾਸ

ਸਮਾਗਮ ਦੌਰਾਨ ਬੁਲਾਰਿਆਂ ਨੇ ਪੰਜਾਬ 'ਚ ਵਧ ਰਹੇ ਨਸ਼ਿਆਂ ਦੇ ਮਾਮਲਿਆਂ ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਇਸ ਪਵਿੱਤਰ ਧਰਤੀ ਤੇ ਨਸ਼ਿਆਂ ਦਾ ਵਧਦਾ ਪ੍ਰਕੋਪ ਸਮਾਜ ਤੇ ਪੰਜਾਬ ਦੀ ਜਵਾਨੀ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਠੋਸ, ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੱਤਾ।

ਪੰਜਾਬ ‘ਚ ਨਸ਼ਿਆਂ ਦੇ ਪ੍ਰਕੋਪ ਤੇ ਇਸ ਕਾਰਨ ਪੈਦਾ ਹੋ ਰਹੇ ਹਾਲਾਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ, ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦਿਆਂ ਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਚਰਨਾਂ ‘ਚ ਅਰਦਾਸ ਕਰਦਿਆਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਤੇ ਸੂਬੇ ‘ਚ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

ਬੁਲਾਰਿਆਂ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਤਾਂ ਜੋ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲਿਆਂ ਨੂੰ ਕਿਸੇ ਤਰ੍ਹਾਂ ਦੇ ਖ਼ਤਰੇ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਵਿਸ਼ੇਸ਼ ਅਰਦਾਸ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਗਿਆ। ਬੁਲਾਰਿਆਂ ਨੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਵਿਰੁੱਧ ਤੇ ਸਮਾਜ ਦੀ ਭਲਾਈ ਲਈ ਕੁਰਬਾਨੀਆਂ ਦੇਣ ਵਾਲੇ ਲੋਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ।

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਤੇ ਸਮੂਹ ਗੁਰਦੁਆਰਾ ਸਟਾਫ਼ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਨਮੁੱਖ ਅਰਦਾਸ ਕੀਤੀ ਗਈ। ਅਰਦਾਸ ‘ਚ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਅੱਗੇ ਬੇਨਤੀ ਕੀਤੀ ਗਈ ਕਿ ਉਹ ਸਿੱਖ ਪੰਥ ਤੇ ਪੰਜਾਬ ਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ। ਪੰਜਾਬ ਨੂੰ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਤੋਂ ਮੁਕਤੀ ਮਿਲੇ ਅਤੇ ਸੂਬੇ ਵਿੱਚ ਮੁੜ ਭਾਈਚਾਰਾ, ਖ਼ੁਸ਼ਹਾਲੀ ਤੇ ਅਮਨ-ਚੈਨ ਕਾਇਮ ਹੋਵੇ।

ਅਰਦਾਸ ਉਪਰੰਤ ਸਿੱਖ ਸੰਗਤ ਤੇ ਪ੍ਰਬੰਧਕਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਦੇ ਅੰਤ ‘ਚ ਸੰਗਤ ਵੱਲੋਂ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ ਦੇ ਜੈਕਾਰਿਆਂ ਨਾਲ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।

ਪੰਜਾਬ📍 ਪੰਜਾਬ

ਕਰਵਾ ਚੌਥ ’ਤੇ ਔਰਤਾਂ ਦੇ ਨਾਲ ਮਰਦਾਂ ਨੂੰ ਵੀ ਮਿਲੇਗੀ ਛੁੱਟੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਕਰਵਾ ਚੌਥ ਦੇ ਮੌਕੇ ’ਤੇ ਔਰਤਾਂ ਦੇ ਨਾਲ ਮਰਦਾਂ ਨੂੰ ਵੀ ਛੁੱਟੀ ਦੇਣ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
ਕਰਵਾ ਚੌਥ ’ਤੇ ਔਰਤਾਂ ਦੇ ਨਾਲ ਮਰਦਾਂ ਨੂੰ ਵੀ ਮਿਲੇਗੀ ਛੁੱਟੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਕਰਵਾ ਚੌਥ ਦੇ ਮੌਕੇ ’ਤੇ ਔਰਤਾਂ ਦੇ ਨਾਲ ਮਰਦਾਂ ਨੂੰ ਵੀ ਛੁੱਟੀ ਦੇਣ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਦੇ ਇਸ ਫ਼ੈਸਲੇ ਨੂੰ ਤਿਉਹਾਰ ਦੇ ਮੌਕੇ ’ਤੇ ਪਰਿਵਾਰਾਂ ਨੂੰ ਇਕੱਠੇ ਸਮਾਂ ਬਿਤਾਉਣ ਦਾ ਮੌਕਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਰੱਖੜੀ ਦੇ ਮੌਕੇ ’ਤੇ ਵੀ ਮਰਦਾਂ ਨੂੰ ਛੁੱਟੀ ਦੇਣ ਦੀ ਗੱਲ ਸਾਹਮਣੇ ਆਈ ਸੀ।

ਕਰਵਾ ਚੌਥ ਦਾ ਤਿਉਹਾਰ ਪੂਰੇ ਸੂਬੇ ਵਿੱਚ ਰਵਾਇਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਵਿਆਹੁਤਾ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਅਤੇ ਸੁਖੀ ਵਿਆਹੁਤਾ ਜੀਵਨ ਦੀ ਕਾਮਨਾ ਲਈ ਵਰਤ ਰੱਖਦੀਆਂ ਹਨ। ਔਰਤਾਂ ਦਿਨ ਭਰ ਨਿਰਜਲਾ ਵਰਤ ਰੱਖਣ ਤੋਂ ਬਾਅਦ ਸ਼ਾਮ ਨੂੰ ਪੂਜਾ-ਅਰਚਨਾ ਕਰਦੀਆਂ ਹਨ ਅਤੇ ਚੰਦਰਮਾ ਦੇ ਦਰਸ਼ਨ ਕਰਕੇ ਆਪਣਾ ਵਰਤ ਖੋਲ੍ਹਦੀਆਂ ਹਨ। ਅਜਿਹੇ ਵਿੱਚ ਪਰਿਵਾਰ ਦੇ ਹੋਰ ਮੈਂਬਰਾਂ ਦੀ ਸ਼ਮੂਲੀਅਤ ਵੀ ਇਸ ਤਿਉਹਾਰ ਨੂੰ ਖ਼ਾਸ ਬਣਾਉਂਦੀ ਹੈ।

ਪ੍ਰਸਤਾਵਿਤ ਐਲਾਨ ਅਨੁਸਾਰ, 29 ਅਕਤੂਬਰ ਨੂੰ ਕਰਵਾ ਚੌਥ ਦੇ ਮੌਕੇ ’ਤੇ ਔਰਤਾਂ ਦੇ ਨਾਲ ਮਰਦਾਂ ਨੂੰ ਵੀ ਛੁੱਟੀ ਦਾ ਲਾਭ ਦੇਣ ਦੀ ਗੱਲ ਕਹੀ ਗਈ ਹੈ। ਇਸ ਨਾਲ ਪਤੀ-ਪਤਨੀ ਨੂੰ ਇਕੱਠੇ ਤਿਉਹਾਰ ਮਨਾਉਣ, ਪੂਜਾ ਦੀਆਂ ਤਿਆਰੀਆਂ ਕਰਨ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਸਾਂਝੀਆਂ ਕਰਨ ਦਾ ਮੌਕਾ ਮਿਲ ਸਕੇਗਾ। ਖ਼ਾਸ ਤੌਰ ’ਤੇ ਉਨ੍ਹਾਂ ਪਰਿਵਾਰਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ, ਜਿੱਥੇ ਪਤੀ-ਪਤਨੀ ਦੋਵੇਂ ਨੌਕਰੀ ਕਰਦੇ ਹਨ।

ਇਸ ਫ਼ੈਸਲੇ ਨੂੰ ਤਿਉਹਾਰਾਂ ਦੌਰਾਨ ਪਰਿਵਾਰ ਅਤੇ ਸਮਾਜਿਕ ਰਵਾਇਤਾਂ ਨੂੰ ਮਹੱਤਵ ਦੇਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਰੱਖੜੀ ਦੇ ਮੌਕੇ ’ਤੇ ਮਰਦਾਂ ਨੂੰ ਛੁੱਟੀ ਦੇਣ ਤੋਂ ਬਾਅਦ ਕਰਵਾ ਚੌਥ ’ਤੇ ਵੀ ਅਜਿਹਾ ਕਦਮ ਚੁੱਕੇ ਜਾਣ ਦੀ ਚਰਚਾ ਨਾਲ ਕਰਮਚਾਰੀਆਂ ਵਿੱਚ ਉਤਸੁਕਤਾ ਵਧ ਗਈ ਹੈ।

ਪੰਜਾਬ📍 ਪੰਜਾਬ

ਸੈਂਟਰਲ ਜੇਲ੍ਹ ’ਚ ਬੰਦ ਗੈਂਗਸਟਰ ਦੀ ਭੇਦਭਰੀ ਹਾਲਤ ’ਚ ਮੌਤ

ਹੁਸ਼ਿਆਰਪੁਰ ਸੈਂਟਰਲ ਜੇਲ੍ਹ ਵਿੱਚ ਬੰਦ ਗੈਂਗਸਟਰ ਭੁਪੇਸ਼ ਚੋਪੜਾ ਉਰਫ਼ ਅਸ਼ੀਸ਼ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਫ਼ਿਰੋਜ਼ਪੁਰ ਦੇ ਰਹਿਣ ਵਾਲੇ ਚੋਪੜਾ ਨੂੰ ਕੁਝ ਦਿਨ ਪਹਿਲਾਂ ਹੀ ਹੁਸ਼ਿਆਰਪੁਰ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ।
ਸੈਂਟਰਲ ਜੇਲ੍ਹ ’ਚ ਬੰਦ ਗੈਂਗਸਟਰ ਦੀ ਭੇਦਭਰੀ ਹਾਲਤ ’ਚ ਮੌਤ

ਹੁਸ਼ਿਆਰਪੁਰ ਸੈਂਟਰਲ ਜੇਲ੍ਹ ਵਿੱਚ ਬੰਦ ਗੈਂਗਸਟਰ ਭੁਪੇਸ਼ ਚੋਪੜਾ ਉਰਫ਼ ਅਸ਼ੀਸ਼ ਦੀ ਭੇਦਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਫ਼ਿਰੋਜ਼ਪੁਰ ਦੇ ਰਹਿਣ ਵਾਲੇ ਚੋਪੜਾ ਨੂੰ ਕੁਝ ਦਿਨ ਪਹਿਲਾਂ ਹੀ ਹੁਸ਼ਿਆਰਪੁਰ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ।

ਸੂਤਰਾਂ ਅਨੁਸਾਰ ਅਚਾਨਕ ਉਸ ਦੀ ਤਬੀਅਤ ਵਿਗੜ ਗਈ, ਜਿਸ ’ਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜੇਲ੍ਹ ਦੇ ਸੂਤਰਾਂ ਅਨੁਸਾਰ ਚੋਪੜਾ ਦੀ ਤਬੀਅਤ ਰਾਤ ਵੇਲੇ ਖ਼ਰਾਬ ਹੋਈ, ਜਦੋਂਕਿ ਹਸਪਤਾਲ ਦੇ ਰਿਕਾਰਡ ਅਨੁਸਾਰ ਉਸ ਨੂੰ ਸਵੇਰੇ ਹਸਪਤਾਲ ਲਿਆਂਦਾ ਗਿਆ। ਫ਼ਿਲਹਾਲ ਉਸ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

ਭੁਪੇਸ਼ ਚੋਪੜਾ ਦੇ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਸਨ। 3 ਸਤੰਬਰ 2024 ਨੂੰ ਫ਼ਿਰੋਜ਼ਪੁਰ ਵਿੱਚ ਹੋਏ ਤੀਹਰੇ ਕਤਲ ਕੇਸ ਦਾ ਉਹ ਮੁੱਖ ਦੋਸ਼ੀ ਸੀ। ਉਸ ਦੇ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਵੀ ਦਰਜ ਸਨ। ਇਸ ਸਾਲ 12 ਮਾਰਚ ਨੂੰ ਪੰਜਾਬ ਪੁਲੀਸ ਨੇ ਅੰਤਰਰਾਸ਼ਟਰੀ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਮੱਧ ਏਸ਼ੀਆ ਤੋਂ ਉਸ ਨੂੰ ਡਿਪੋਰਟ ਕਰਵਾ ਕੇ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਸੀ।

ਪੁਲੀਸ ਅਨੁਸਾਰ ਉਸ ਦੇ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਵੀ ਸਬੰਧ ਸਨ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਦਾ ਪਤਾ ਲੱਗੇਗਾ। ਇਸ ਮਾਮਲੇ ਦੀ ਨਿਆਂਇਕ ਜਾਂਚ ਵੀ ਹੋਵੇਗੀ।

ਪੰਜਾਬ📍 ਪੰਜਾਬ

ਪੰਜਾਬ 'ਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ 'ਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ, ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾ

ਪੰਜਾਬ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਣੇ ਪੰਜ ਸੂਬਿਆਂ ਵਿਚ 2027 ਵਿੱਚ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਚੋਣ ਕਮਿਸ਼ਨ ਨੇ ਚੋਣ ਕਾਰਜ ਨਾਲ ਜੁੜੇ ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਣੇ ਪੰਜ ਸੂਬਿਆਂ ਵਿਚ 2027 ਵਿੱਚ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਚੋਣ ਕਮਿਸ਼ਨ ਨੇ ਚੋਣ ਕਾਰਜ ਨਾਲ ਜੁੜੇ ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਦੇ ਨਿਰਦੇਸ਼ ਦਿੱਤੇ ਹਨ।

ਦੱਸ ਦਈਏ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਸਾਰੇ ਅਧਿਕਾਰੀਆਂ ਦੇ ਤਬਾਦਲੇ ਦੇ ਨਿਰਦੇਸ਼ ਦਿੱਤੇ ਹਨ, ਜਿਹੜੇ ਗ੍ਰਹਿ ਜ਼ਿਲ੍ਹੇ ਵਿਚ ਤਾਇਨਾਤ ਹਨ ਜਾਂ ਫਿਰ ਇਕ ਹੀ ਜ਼ਿਲ੍ਹੇ ਵਿਚ ਪਿਛਲੇ ਚਾਰ ਸਾਲਾਂ ਵਿਚ ਤਿੰਨ ਸਾਲ ਤੋਂ ਤਾਇਨਾਤ ਹਨ।

ਦੱਸ ਦਈਏ ਕਿ ਇਸ ਮਿਆਦ ਦੀ ਗਿਣਤੀ ਉੱਤਰਾਖੰਡ, ਪੰਜਾਬ, ਗੋਆ ਅਤੇ ਮਣੀਪੁਰ ਵਿਚ 31 ਮਾਰਚ 2027 ਤੋਂ ਹੋਵੇਗੀ, ਜਦਕਿ ਉੱਤਰ ਪ੍ਰਦੇਸ਼ ਵਿਚ 31 ਮਈ 2027 ਤੋਂ ਇਸਦੀ ਗਿਣਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨ ਨੇ ਇਸ ਦੇ ਨਾਲ ਹੀ ਪੰਜਾਂ ਚੋਣ ਵਾਲੇ ਸੂਬਿਆਂ ਦੇ ਮੁੱਖ ਸਕੱਤਰ ਅਤੇ ਪੁਲਿਸ ਮਹਾਨਿਦੇਸ਼ਕ ਨੂੰ 30 ਨਵੰਬਰ ਤੱਕ ਇਸਦੀ ਅਮਲ ਰਿਪੋਰਟ ਵੀ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਮਿਸ਼ਨ ਦੇ ਇਸ ਆਦੇਸ਼ ਦੇ ਦਾਇਰੇ 'ਚ ਜ਼ਿਲ੍ਹਾ ਚੋਣ ਅਧਿਕਾਰੀ, ਰਿਟਰਨਿੰਗ ਅਫ਼ਸਰ (ਆਰਓ), ਵਧੀਕ ਜ਼ਿਲ੍ਹਾ ਮਜਿਸਟ੍ਰੇਟ, ਉਪ-ਵਿਭਾਗੀ ਮਜਿਸਟ੍ਰੇਟ, ਤਹਿਸੀਲਦਾਰ, ਬੀਡੀਓ, ਸੰਭਾਗੀ ਅਤੇ ਨਗਰ ਕਮਿਸ਼ਨਰ ਵਰਗੇ ਜ਼ਿਲ੍ਹਾ ਪੱਧਰੀ ਅਧਿਕਾਰੀ ਆਉਣਗੇ। ਇਸ ਤੋਂ ਇਲਾਵਾ ਉਪਨਿਰੀਖਕ ਤੋਂ ਲੈ ਕੇ ਆਈਜੀ ਅਤੇ ਏਡੀਜੀ ਪੱਧਰ ਦੇ ਅਧਿਕਾਰੀ ਤਥਾ ਆਬਕਾਰੀ ਅਤੇ ਟਰਾਂਸਪੋਰਟ ਵਿਭਾਗ ਦੇ ਉਪ ਨਿਰੀਖਕ ਜਾਂ ਉਸ ਤੋਂ ਉੱਪਰ ਦੇ ਰੈਂਕ ਦੇ ਅਧਿਕਾਰੀ ਵੀ ਇਸ ਵਿਚ ਸ਼ਾਮਲ ਹੋਣਗੇ।

ਕਮਿਸ਼ਨ ਨੇ ਸੂਬਾ ਮੁੱਖ ਦਫ਼ਤਰਾਂ ਵਿਚ ਤਾਇਨਾਤ ਅਧਿਕਾਰੀਆਂ ਨੂੰ ਇਸ ਆਦੇਸ਼ ਤੋਂ ਛੋਟ ਦਿੱਤੀ ਹੈ। ਨਾਲ ਹੀ ਚੋਣ ਕਾਰਜ ਨਾਲ ਨਾ ਜੁੜੇ ਕਰਮਚਾਰੀਆਂ, ਜਿਵੇਂ ਡਾਕਟਰ, ਇੰਜੀਨੀਅਰ ਅਤੇ ਅਧਿਆਪਕਾਂ ਨੂੰ ਵੀ ਇਸ ਤੋਂ ਬਾਹਰ ਰੱਖਿਆ ਹੈ। ਨਾਲ ਹੀ ਇਨ੍ਹਾਂ ਸੂਬਿਆਂ ਵਿਚ ਚੱਲ ਰਹੇ ਮਤਦਾਤਾ ਸੂਚੀ ਦੇ ਪੁਨਰੀਖਣ ਨੂੰ ਦੇਖਦੇ ਹੋਏ ਇਸ ਵਿਚ ਲੱਗੇ ਅਮਲੇ ਨੂੰ ਫਿਲਹਾਲ ਅੰਤਿਮ ਮਤਦਾਤਾ ਸੂਚੀ ਆਉਣ ਤੱਕ ਤਬਾਦਲੇ ਤੋਂ ਦੂਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ📍 ਪੰਜਾਬ

ਮਜੀਠੀਆ ਮਾਮਲੇ ਵਿੱਚ ਮੋਹਾਲੀ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ, ਅਗਸਤ ਵਿੱਚ ਦਾਇਰ ਕੀਤੀ ਗਈ ਸੀ

ਵਿਜੀਲੈਂਸ ਨੇ ਆਪਣੀ ਚਾਰਜਸ਼ੀਟ 'ਚ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਕੀਤਾ ਹੈ। ਇਹ ਚਾਰਜਸ਼ੀਟ ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼ ਤੇ ਦਿੱਲੀ ਦੇ 15 ਸਥਾਨਾਂ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਸੀ।
ਮਜੀਠੀਆ ਮਾਮਲੇ ਵਿੱਚ ਮੋਹਾਲੀ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ, ਅਗਸਤ ਵਿੱਚ ਦਾਇਰ ਕੀਤੀ ਗਈ ਸੀ

ਵਿਜੀਲੈਂਸ ਨੇ ਆਪਣੀ ਚਾਰਜਸ਼ੀਟ 'ਚ 700 ਕਰੋੜ ਰੁਪਏ ਦੀ ਗੈਰ-ਕਾਨੂੰਨੀ ਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਕੀਤਾ ਹੈ। ਇਹ ਚਾਰਜਸ਼ੀਟ ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼ ਤੇ ਦਿੱਲੀ ਦੇ 15 ਸਥਾਨਾਂ ਦੀ ਜਾਂਚ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਸੀ। ਚਾਰਜਸ਼ੀਟ 'ਚ ਕਈ ਅਕਾਲੀ ਤੇ ਭਾਜਪਾ ਆਗੂਆਂ ਦੇ ਬਿਆਨ ਵੀ ਸ਼ਾਮਲ ਹਨ।

ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿੱਚ ਲਗਭਗ 719.72 ਕਰੋੜ ਰੁਪਏ ਦੇ ਲੈਣ-ਦੇਣ ਦਾ ਜ਼ਿਕਰ ਹੈ। ਇਹ ਮਾਮਲਾ 2013 ਦੀ ਈਡੀ ਦੀ ਉਸ ਜਾਂਚ ਨਾਲ ਜੁੜਿਆ ਹੋਇਆ ਹੈ, ਜਿਸ ‘ ਚ 6,000 ਕਰੋੜ ਰੁਪਏ ਦੇ ਸਿੰਥੈਟਿਕ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਸੀ।

ਵਿਜੀਲੈਂਸ ਟੀਮ ਟਰੰਕਾਂ ਵਿੱਚ ਚਾਰਜਸ਼ੀਟ ਲੈ ਕੇ ਆਈ ਸੀ। ਪਹਿਲਾਂ, ਵਿਜੀਲੈਂਸ ਬਿਊਰੋ ਨੇ ਅਗਸਤ ਵਿੱਚ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਦਾ ਦਾਅਵਾ ਹੈ ਕਿ 400 ਦੇ ਕਰੀਬ ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ। ਇਨ੍ਹਾਂ ‘ ਚ ਪਿਛਲੇ 10 ਸਾਲਾਂ ਦਾ ਰਿਕਾਰਡ ਚੈੱਕ ਕੀਤਾ ਗਿਆ। ਕੇਸ ‘ ਚ 200 ਦੇ ਕਰੀਬ ਗਵਾਹ ਬਣਾਏ ਗਏ ਹਨ।

ਮਜੀਠਿਆ ਖਿਲਾਫ਼ ਦਾਖ਼ਲ ਇਸ ਚਾਰਜਸ਼ੀਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਉਨ੍ਹਾਂ ਤੇ ਤਿੱਖੇ ਹਮਲੇ ਬੋਲੇ। ਆਮ ਆਦਮੀ ਪਾਰਟੀ ਦੇ ਸਪੀਕਰ ਬਲਤੇਜ ਪੰਨੂ ਨੇ ਉਨ੍ਹਾਂ ਖਿਲਾਫ਼ ਦਰਜ ਇਸ ਕੇਸ ਦੀ ਵਿਸਥਾਰ ਨਾਲ ਜਾਣਕਾਰੀ ਦਿੰਦਿਆ ਕਿਹਾ ਕਿ ਮਜੀਠਿਆ ਤੇ ‘ਇਸਦੀ ਟੋਪੀ ਉਸਦੇ ਸਿਰ’ ਵਾਲੀ ਕਹਾਵਤ ਢੁਕਵੀਂ ਬੈਠਦੀ ਹੈ। ਉਨ੍ਹਾਂ ਨੇ ਸ਼ੈੱਲ ਕੰਪਨੀਆਂ ਰਾਹੀਂ ਕਰੋੜਾਂ ਰੁਪਏ ਘੁਮਾਏ।

ਪੰਨੂ ਨੇ ਕਿਹਾ ਕਿ ਮਜੀਠਿਆ ਦਾ ਇਹ ਮਾਮਲਾ ਜਗਦੀਸ਼ ਭੋਲਾ ਵੱਲੋਂ ਉਨ੍ਹਾਂ ਦਾ ਨਾਂ ਲੈਣ ਤੋਂ ਬਾਅਦ ਚਰਚਾ ਵਿੱਚ ਆਇਆ ਸੀ। ਹਾਲਾਂਕਿ, ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨਿਰੰਜਨ ਸਿੰਘ ਦਾ ਤਬਾਦਲਾ ਕਰਕੇ ਜਾਂਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਪੰਜਾਬ ਵਿਜੀਲੈਂਸ ਨੇ ਕਰੜੀ ਮੇਹਨਤ ਸਾਰੀਆਂ ਕੜੀਆਂ ਜੋੜੀਆਂ ਅਤੇ ਇਸ ਨਾਲ ਜੁੜੇ ਸਾਰੇ ਆਰੋਪੀਆਂ ਦੀਆਂ ਪਰਤਾਂ ਖੋਲ੍ਹੀਆਂ।

ਵਿਜੀਲੈਂਸ ਬਿਊਰੋ ਦੇ ਅਨੁਸਾਰ, 2007 ਤੋਂ 2017 ਦੌਰਾਨ, ਮਜੀਠੀਆ ਨਾਲ ਸਬੰਧਤ ਜਾਇਦਾਦ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਗਈ ਸੀ। ਏਜੰਸੀ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਆਰੋਪ ਲਗਾਇਆ। ਜਾਇਦਾਦ ਦੀ ਕੀਮਤ ਬਾਰੇ ਵੱਖ-ਵੱਖ ਰਿਪੋਰਟਾਂ ਵਿੱਚ ₹540 ਕਰੋੜ ਤੋਂ ਲੈ ਕੇ ₹700 ਕਰੋੜ ਤੋਂ ਵੱਧ ਦੇ ਅੰਕੜੇ ਸਾਹਮਣੇ ਆਏ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਸਾਬਤ ਹੋਏ ਤੱਥਾਂ ਵਜੋਂ ਨਹੀਂ ਮੰਨਿਆ ਜਾਣਾ ਚਾਹੀਦਾ।

ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਖਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਐਫਆਈਆਰ ਨੰਬਰ 22 ਦਰਜ ਕੀਤੀ। ਉਸੇ ਦਿਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

18 ਅਗਸਤ, 2025: ਹੇਠਲੀ ਅਦਾਲਤ ਤੋਂ ਜ਼ਮਾਨਤ ਰੱਦ: ਮੋਹਾਲੀ ਦੀ ਇੱਕ ਅਦਾਲਤ ਨੇ ਮਜੀਠੀਆ ਦੀ ਨਿਯਮਿਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚ ਹੀ ਰਹੇ।

22 ਅਗਸਤ ਨੂੰ, ਵਿਜੀਲੈਂਸ ਬਿਊਰੋ ਨੇ ਇੱਕ ਡਿਟੇਲ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ‘ ਚ 40,000 ਤੋਂ ਵੱਧ ਪੰਨਿਆਂ ਦੇ ਦਸਤਾਵੇਜ਼ੀ ਸਬੂਤ ਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਸਨ। ਰਿਪੋਰਟਾਂ ਅਨੁਸਾਰ, ਇਸ ਵਿੱਚ ਵਿੱਤੀ ਲੈਣ-ਦੇਣ, ਬੈਂਕ ਖਾਤਿਆਂ ਅਤੇ ਗਵਾਹਾਂ ਦੀ ਜਾਣਕਾਰੀ ਸ਼ਾਮਲ ਸੀ। ਲਗਭਗ ₹700 ਕਰੋੜ ਦੇ ਲੈਣ-ਦੇਣ ਦਾ ਵੀ ਜ਼ਿਕਰ ਸਾਹਮਣੇ ਆਇਆ।

4 ਦਸੰਬਰ, 2025 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਨਿਯਮਿਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਜਿਸ ਤੋਂ ਬਾਅਦ 2 ਫਰਵਰੀ, 2026 ਨੂੰ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ। ਉਹ ਲਗਭਗ ਸੱਤ ਮਹੀਨੇ ਹਿਰਾਸਤ ਵਿੱਚ ਰਹੇ, ਇਸ ਦੌਰਾਨ ਵਿਜੀਲੈਂਸ ਵਿਭਾਗ ਚਾਰਜਸ਼ੀਟ ਦਾਇਰ ਕਰ ਚੁੱਕਾ ਸੀ। ਜ਼ਮਾਨਤ ਦੇਣ ਦਾ ਮਤਲਬ ਇਹ ਨਹੀਂ ਹੈ ਕਿ ਅਦਾਲਤ ਨੇ ਉਨ੍ਹਾਂ ਨੂੰ ਆਰੋਪਾਂ ਤੋਂ ਬਰੀ ਕਰ ਦਿੱਤਾ ਹੈ।

ਪੰਜਾਬ📍 ਪੰਜਾਬ

ਸਤਲੁਜ ਨਾਜਾਇਜ਼ ਮਾਈਨਿੰਗ ਵਿਵਾਦ: ਮਜੀਠੀਆ ਤੇ ਚੱਢਾ ਵਿਚਾਲੇ ਤਿੱਖੀ ਬਿਆਨਬਾਜ਼ੀ

ਸਤਲੁਜ ਦਰਿਆ ਦੇ ਖੇਤਰ ਵਿੱਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਵੱਡਾ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ। ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਨੂੰ ਲੈ ਕੇ ਸੱਤਾਧਾਰੀ ‘ਆਪ’, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਤਿੱਖੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ।
ਸਤਲੁਜ ਨਾਜਾਇਜ਼ ਮਾਈਨਿੰਗ ਵਿਵਾਦ: ਮਜੀਠੀਆ ਤੇ ਚੱਢਾ ਵਿਚਾਲੇ ਤਿੱਖੀ ਬਿਆਨਬਾਜ਼ੀ

ਸਤਲੁਜ ਦਰਿਆ ਦੇ ਖੇਤਰ ਵਿੱਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਵੱਡਾ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ। ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਿਨੇਸ਼ ਚੱਢਾ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਨੂੰ ਲੈ ਕੇ ਸੱਤਾਧਾਰੀ ‘ਆਪ’, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਤਿੱਖੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਇਹ ਵਿਵਾਦ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸੈਦਪੁਰ ਦੇ ਇੱਕ ਵਸਨੀਕ ਵੱਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕੀਤੇ ਜਾਣ ਤੋਂ ਬਾਅਦ ਸ਼ੁਰੂ ਹੋਇਆ, ਜਿਸ ਨੇ ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੇ ਆਹਮੋ-ਸਾਹਮਣੇ ਹੋਣ ਨਾਲ ਸੂਬਾ ਪੱਧਰੀ ਸਿਆਸੀ ਰੂਪ ਧਾਰ ਲਿਆ ਹੈ।

ਇਸ ਪੂਰੇ ਘਟਨਾਕ੍ਰਮ ਦੌਰਾਨ ਵਿਧਾਇਕ ਦਿਨੇਸ਼ ਚੱਢਾ ’ਤੇ ਨਾਜਾਇਜ਼ ਮਾਈਨਿੰਗ ਰਾਹੀਂ ਬੇਹਿਸਾਬ ਜਾਇਦਾਦ ਇਕੱਠੀ ਕਰਨ ਦੇ ਦੋਸ਼ ਲਾਏ ਗਏ ਹਨ, ਜਿਨ੍ਹਾਂ ਨੂੰ ਵਿਧਾਇਕ ਨੇ ਸਿਰੇ ਤੋਂ ਨਕਾਰਿਆ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਤ ਸਮੇਂ ਸੈਦਪੁਰ ਖੇਤਰ ਦਾ ਅਚਨਚੇਤ ਦੌਰਾ ਕਰਕੇ ਹਨੇਰੇ ਵਿੱਚ ਪੋਕਲੇਨ ਮਸ਼ੀਨਾਂ ਰਾਹੀਂ ਕੀਤੀ ਜਾ ਰਹੀ ਕਥਿਤ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਸੀ। ਇਸ ਉਪਰੰਤ ਸੈਦਪੁਰ ਦੇ ਉਕਤ ਵਸਨੀਕ ਨੇ ਵੀਡੀਓ ਜਾਰੀ ਕਰਦਿਆਂ ਦੋਸ਼ ਲਾਇਆ ਕਿ ਉਸ ਨੂੰ ਨਿਸ਼ਾਨਾ ਬਣਾ ਕੇ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ’ਤੇ ਚੰਨੀ ਨੂੰ ਸੂਚਨਾ ਲੀਕ ਕਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਉਸ ਨੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ।

ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਉਕਤ ਨੌਜਵਾਨ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਉਸ ਦਾ ਪੂਰਾ ਸਮਰਥਨ ਕਰਨ ਦਾ ਐਲਾਨ ਕੀਤਾ। ਮਜੀਠੀਆ ਨੇ ਵਿਧਾਇਕ ਚੱਢਾ ਖ਼ਿਲਾਫ਼ ਦੋਸ਼ ਦੁਹਰਾਉਂਦਿਆਂ ਦਾਅਵਾ ਕੀਤਾ ਕਿ ਵਿਧਾਇਕ ਨੇ 2,000 ਕਰੋੜ ਰੁਪਏ ਦੀ ਜਾਇਦਾਦ ਬਣਾਈ ਹੈ। ਅਕਾਲੀ ਦਲ ਦੇ ਨੌਜਵਾਨ ਦੇ ਪਿੱਛੇ ਖੜ੍ਹੇ ਹੋਣ ਨਾਲ ਸਥਾਨਕ ਪੱਧਰ ਦਾ ਇਹ ਮੁੱਦਾ ਪੰਜਾਬ ਦੀ ਸਿਆਸਤ ਦੇ ਕੇਂਦਰ ਵਿੱਚ ਆ ਗਿਆ ਹੈ।

ਦੂਜੇ ਪਾਸੇ, ਵਿਧਾਇਕ ਦਿਨੇਸ਼ ਚੱਢਾ ਨੇ ਸੋਸ਼ਲ ਮੀਡੀਆ ’ਤੇ ਹਲਫ਼ਨਾਮਾ ਜਾਰੀ ਕਰਦਿਆਂ ਮਜੀਠੀਆ ਨੂੰ ਆਪਣੀਆਂ ਗੱਲਾਂ ਸਾਬਤ ਕਰਨ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਚੱਢਾ ਨੇ ਕਿਹਾ ਕਿ ਜੇਕਰ ਮਜੀਠੀਆ ਉਨ੍ਹਾਂ ਕੋਲ 2,000 ਕਰੋੜ ਤਾਂ ਦੂਰ, 100 ਕਰੋੜ ਰੁਪਏ ਦੀ ਜਾਇਦਾਦ ਹੋਣਾ ਵੀ ਸਾਬਤ ਕਰ ਦੇਣ ਤਾਂ ਉਹ ਆਪਣੀ ਸਾਰੀ ਸੰਪਤੀ ਅਕਾਲੀ ਆਗੂ ਦੇ ਨਾਂ ਕਰ ਦੇਣਗੇ। ਉਨ੍ਹਾਂ ਕਿਹਾ ਕਿ ਮਜੀਠੀਆ ਜਾਂ ਤਾਂ ਦੋਸ਼ ਸਾਬਤ ਕਰਨ ਜਾਂ ਫਿਰ ਜਨਤਕ ਤੌਰ ’ਤੇ ਮੁਆਫ਼ੀ ਮੰਗਣ। ਜਦੋਂ ਵਿਧਾਇਕ ਤੋਂ ਦੋਸ਼ ਲਾਉਣ ਵਾਲੇ ਪੇਂਡੂ ਖ਼ਿਲਾਫ਼ ਕਾਨੂੰਨੀ ਕਾਰਵਾਈ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਆਮ ਨਾਗਰਿਕ ਦੇ ਬਿਆਨਾਂ ’ਤੇ ਕਾਰਵਾਈ ਕਰਨ ਦੀ ਬਜਾਏ ਮਜੀਠੀਆ ਨੂੰ ਜਵਾਬ ਦੇ ਰਹੇ ਹਨ, ਕਿਉਂਕਿ ਇੱਕ ਪ੍ਰਮੁੱਖ ਸਿਆਸੀ ਆਗੂ ਨੇ ਇਸ ਮਾਮਲੇ ਨੂੰ ਤੂਲ ਦਿੱਤਾ ਹੈ।

ਇਸੇ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵੀ ਪ੍ਰੈੱਸ ਕਾਨਫ਼ਰੰਸ ਕਰਕੇ ‘ਆਪ’ ਵਿਧਾਇਕ ਖ਼ਿਲਾਫ਼ ਲੱਗੇ ਦੋਸ਼ਾਂ ਦੀ ਨਿਰਪੱਖ ਉੱਚ-ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਹਾਲਾਂਕਿ ਜਾਇਦਾਦ ਬਣਾਉਣ ਅਤੇ ਦਬਾਅ ਪਾਉਣ ਦੇ ਦੋਸ਼ਾਂ ਦੀ ਹਾਲੇ ਤੱਕ ਪੁਸ਼ਟੀ ਨਹੀਂ ਹੋ ਸਕੀ, ਪਰ ਇਸ ਨਵੇਂ ਵਿਵਾਦ ਨੇ ਰੂਪਨਗਰ ਜ਼ਿਲ੍ਹੇ ਵਿੱਚ ਸਤਲੁਜ ਕੰਢੇ ਚੱਲ ਰਹੇ ਮਾਈਨਿੰਗ ਦੇ ਸੰਵੇਦਨਸ਼ੀਲ ਮੁੱਦੇ ਨੂੰ ਇੱਕ ਵਾਰ ਫਿਰ ਭਖਾ ਦਿੱਤਾ ਹੈ।

ਪੰਜਾਬ📍 ਪੰਜਾਬ

ਬਿਕਰਮ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ, ਪੰਜਾਬ ਸਰਕਾਰ ਵੱਲੋ ਹੁਣ ਤੱਕ ਦਾ ਸਭ ਤੋਂ ਵੱਡਾ ਐਕਸ਼ਨ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕਰਦਿਆਂ 736 ਕਰੋੜ ਰੁਪਏ ਦੇ ਸ਼ੱਕੀ ਲੈਣ-ਦੇਣ ਦਾ ਖ਼ੁਲਾਸਾ ਕੀਤਾ ਗਿਆ ਹੈ।
ਬਿਕਰਮ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ, ਪੰਜਾਬ ਸਰਕਾਰ ਵੱਲੋ ਹੁਣ ਤੱਕ ਦਾ ਸਭ ਤੋਂ ਵੱਡਾ ਐਕਸ਼ਨ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕਰਦਿਆਂ 736 ਕਰੋੜ ਰੁਪਏ ਦੇ ਸ਼ੱਕੀ ਲੈਣ-ਦੇਣ ਦਾ ਖ਼ੁਲਾਸਾ ਕੀਤਾ ਗਿਆ ਹੈ। ਮਾਨ ਸਰਕਾਰ ਨੇ ਇਸ ਨੂੰ ਨਸ਼ਿਆਂ ਵਿਰੁੱਧ ਹੁਣ ਤੱਕ ਦਾ ਸਭ ਤੋਂ ਵੱਡਾ ਐਕਸ਼ਨ ਦੱਸਿਆ ਹੈ।

ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿੱਢੀ ਗਈ ਕਾਰਵਾਈ ਇੱਕ ਵਾਰ ਫਿਰ ਸੂਬੇ ਦੇ ਸਿਆਸੀ ਖੇਤਰ ਵਿੱਚ ਭਖਦਾ ਮੁੱਦਾ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਲਗਭਗ 40 ਹਜ਼ਾਰ ਪੰਨਿਆਂ ਦੀ ਵਿਸ਼ਾਲ ਚਾਰਜਸ਼ੀਟ ਦਾਖ਼ਲ ਹੋਣ ਅਤੇ ਕਰੀਬ 736 ਕਰੋੜ ਰੁਪਏ ਦੇ ਕਥਿਤ ਸ਼ੱਕੀ ਵਿੱਤੀ ਲੈਣ-ਦੇਣ ਦੇ ਖ਼ੁਲਾਸਿਆਂ ਨੇ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਆਮ ਆਦਮੀ ਪਾਰਟੀ (ਆਪ) ਇਸ ਸਮੁੱਚੀ ਕਾਨੂੰਨੀ ਕਾਰਵਾਈ ਨੂੰ ਨਸ਼ਿਆਂ ਦੇ ਖ਼ਾਤਮੇ ਪ੍ਰਤੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਸਪੱਸ਼ਟ ਸਬੂਤ ਕਰਾਰ ਦੇ ਰਹੀ ਹੈ।

ਸੱਤਾਧਾਰੀ ਧਿਰ ਦਾ ਕਹਿਣਾ ਹੈ ਕਿ ਪੰਜਾਬ ਦੀ ਪਵਿੱਤਰ ਧਰਤੀ ਇਤਿਹਾਸਕ ਤੌਰ ‘ਤੇ ਆਪਣੀ ਬਹਾਦਰੀ, ਸਖ਼ਤ ਮਿਹਨਤ, ਖੇਤੀਬਾੜੀ ਅਤੇ ਦੇਸ਼ ਸੇਵਾ ਲਈ ਵਿਸ਼ਵ ਭਰ ਵਿੱਚ ਪਛਾਣੀ ਜਾਂਦੀ ਹੈ। ਹਾਲਾਂਕਿ, ਸਾਲ 2007 ਤੋਂ ਲੈ ਕੇ 2022 ਤੱਕ ਦੇ ਅਰਸੇ ਦੌਰਾਨ ਨਸ਼ਿਆਂ ਦੇ ਫੈਲੇ ਜਾਲ ਨੇ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਦੀਆਂ ਖ਼ੁਸ਼ੀਆਂ ਤਬਾਹ ਕਰ ਦਿੱਤੀਆਂ ਅਤੇ ਉਨ੍ਹਾਂ ਸਾਹਮਣੇ ਗੰਭੀਰ ਚੁਣੌਤੀਆਂ ਖੜ੍ਹੀਆਂ ਕਰ ਦਿੱਤੀਆਂ। ਨਸ਼ੇ ਦੇ ਦਲਦਲ ਵਿੱਚ ਫਸੇ ਸੂਬੇ ਦੇ ਨੌਜਵਾਨਾਂ ਦਾ ਧੁੰਦਲਾ ਹੁੰਦਾ ਭਵਿੱਖ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਦਰਦ ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਦਾ ਕੇਂਦਰੀ ਅਤੇ ਸੰਵੇਦਨਸ਼ੀਲ ਮੁੱਦਾ ਬਣਿਆ ਰਿਹਾ ਹੈ।

ਪੰਜਾਬ ਅੰਦਰ ਸਾਲ 2007 ਤੋਂ 2017 ਤੱਕ ਲਗਾਤਾਰ ਦਸ ਵਰ੍ਹੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗਠਜੋੜ ਦੀ ਸਰਕਾਰ ਰਹੀ ਸੀ। ਇਸ ਦੌਰਾਨ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨੌਜਵਾਨ ਪੀੜ੍ਹੀ ਵਿੱਚ ਨਸ਼ੇ ਦੀ ਵੱਧਦੀ ਲਤ ਨੂੰ ਲੈ ਕੇ ਵੱਡੇ ਪੱਧਰ ‘ਤੇ ਗੰਭੀਰ ਚਿੰਤਾਵਾਂ ਉੱਭਰੀਆਂ ਸਨ। ਉਸ ਸਮੇਂ ਦੀ ਮੌਜੂਦਾ ਹਕੂਮਤ ਉੱਤੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਨੂੰ ਠੱਲ੍ਹ ਪਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹਿਣ ਦੇ ਲਗਾਤਾਰ ਦੋਸ਼ ਲੱਗਦੇ ਰਹੇ। ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਉਸ ਦੌਰ ਵਿੱਚ ਮਿਲੀ ਕਥਿਤ ਸਿਆਸੀ ਸਰਪ੍ਰਸਤੀ ਕਾਰਨ ਨਸ਼ਾ ਤਸਕਰਾਂ ਦੇ ਸਿੰਡੀਕੇਟ ਵਿਰੁੱਧ ਕੋਈ ਠੋਸ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਸਕੀ ਸੀ।

ਹੁਣ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੇਸ਼ ਕੀਤੀ ਗਈ ਕਥਿਤ ਚਾਰਜਸ਼ੀਟ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਜਵਾਬ ਮੰਗਿਆ ਹੈ। ਜਾਂਚ ਏਜੰਸੀ ਵੱਲੋਂ ਕੀਤੀ ਗਈ ਪੜਤਾਲ ਵਿੱਚ ਸਾਹਮਣੇ ਆਇਆ ਹੈ ਕਿ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਰਾਹੀਂ ਲਗਭਗ 736 ਕਰੋੜ ਰੁਪਏ ਦਾ ਸ਼ੱਕੀ ਲੈਣ-ਦੇਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੌਮਾਂਤਰੀ ਪੱਧਰ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੇ ਗੰਭੀਰ ਦੋਸ਼ ਵੀ ਲਗਾਏ ਗਏ ਹਨ। ਹਾਲਾਂਕਿ, ਇਨ੍ਹਾਂ ਸਮੂਹ ਦੋਸ਼ਾਂ ਦੀ ਸੱਚਾਈ ਅਤੇ ਸਬੰਧਤ ਵਿਅਕਤੀਆਂ ਦੀ ਅਪਰਾਧਿਕ ਜ਼ਿੰਮੇਵਾਰੀ ਦਾ ਅੰਤਿਮ ਫ਼ੈਸਲਾ ਅਦਾਲਤ ਵਿੱਚ ਪੇਸ਼ ਕੀਤੇ ਜਾਣ ਵਾਲੇ ਠੋਸ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਹੀ ਤੈਅ ਹੋਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਫ਼ੈਸਲਾਕੁੰਨ ਲੜਾਈ ਵਿੱਚ ਕਿਸੇ ਵੀ ਵਿਅਕਤੀ ਦਾ ਸਿਆਸੀ ਰਸੂਖ਼, ਅਹੁਦਾ ਜਾਂ ਉੱਚਾ ਕੱਦ ਕਾਨੂੰਨੀ ਕਾਰਵਾਈ ਦੇ ਰਾਹ ਵਿੱਚ ਰੁਕਾਵਟ ਨਹੀਂ ਬਣ ਸਕਦਾ। ਆਮ ਆਦਮੀ ਪਾਰਟੀ ਮਜੀਠੀਆ ਖ਼ਿਲਾਫ਼ ਚੱਲ ਰਹੀ ਇਸ ਕਾਨੂੰਨੀ ਕਾਰਵਾਈ ਨੂੰ ਸਰਕਾਰ ਦੇ ਇਸੇ ਸਖ਼ਤ ਰੁਖ਼ ਨਾਲ ਜੋੜ ਕੇ ਦੇਖ ਰਹੀ ਹੈ। ਪਾਰਟੀ ਆਗੂਆਂ ਨੇ ਦੁਹਰਾਇਆ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਦੈਂਤ ਤੋਂ ਮੁਕਤ ਕਰਵਾਉਣਾ ਅਤੇ ਤਸਕਰੀ ਦੇ ਸਮੁੱਚੇ ਨੈੱਟਵਰਕ ਨੂੰ ਜੜ੍ਹੋਂ ਪੁੱਟਣਾ ਮਾਨ ਸਰਕਾਰ ਦੀਆਂ ਸਭ ਤੋਂ ਅਹਿਮ ਤਰਜੀਹਾਂ ਵਿੱਚ ਸ਼ਾਮਲ ਹੈ।

ਪੰਜਾਬ📍 ਪੰਜਾਬ

ਕੁੱਲੂ ਦੁਸਹਿਰੇ ਤੋਂ ਪਰਤ ਰਹੇ ਚਾਰ ਵਿਅਕਤੀਆਂ ਦੀ ਮੌਤ

ਸ੍ਰੀ ਕੀਰਤਪੁਰ ਸਾਹਿਬ: ਸ੍ਰੀ ਕੀਰਤਪੁਰ ਸਾਹਿਬ-ਮੰਡੀ ਮੁੱਖ ਮਾਰਗ ’ਤੇ ਪਿੰਡ ਦੇਹਣੀ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਕੁੱਲੂ ਦੁਸਹਿਰੇ ਦੇ ਸਮਾਗਮ ਤੋਂ ਵਾਪਸ ਪਰਤ ਰਹੀ ਸਾਊਂਡ ਸਿਸਟਮ ਦੀ ਗੱਡੀ ਡੂੰਘੀ ਖੱਡ ਵਿੱਚ ਜਾ ਡਿੱਗੀ।
ਕੁੱਲੂ ਦੁਸਹਿਰੇ ਤੋਂ ਪਰਤ ਰਹੇ ਚਾਰ ਵਿਅਕਤੀਆਂ ਦੀ ਮੌਤ

ਸ੍ਰੀ ਕੀਰਤਪੁਰ ਸਾਹਿਬ: ਸ੍ਰੀ ਕੀਰਤਪੁਰ ਸਾਹਿਬ-ਮੰਡੀ ਮੁੱਖ ਮਾਰਗ ’ਤੇ ਪਿੰਡ ਦੇਹਣੀ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਕੁੱਲੂ ਦੁਸਹਿਰੇ ਦੇ ਸਮਾਗਮ ਤੋਂ ਵਾਪਸ ਪਰਤ ਰਹੀ ਸਾਊਂਡ ਸਿਸਟਮ ਦੀ ਗੱਡੀ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਗੱਡੀ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ।

ਮੁੱਢਲੀ ਜਾਣਕਾਰੀ ਮੁਤਾਬਕ, ਇਹ ਗੱਡੀ ਰੂਪਨਗਰ ਦੇ ਪੰਜਾਬ ਸਾਊਂਡ ਸਿਸਟਮ ਗਰੁੱਪ ਨਾਲ ਸਬੰਧਤ ਸੀ। ਗਰੁੱਪ ਦੇ ਮੈਂਬਰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਦੁਸਹਿਰੇ ਦਾ ਸਮਾਗਮ ਪੂਰਾ ਕਰਨ ਤੋਂ ਬਾਅਦ ਵਾਪਸ ਰੂਪਨਗਰ ਜਾ ਰਹੇ ਸਨ।

ਜਾਣਕਾਰੀ ਅਨੁਸਾਰ, ਗੱਡੀ ਸਵੇਰੇ ਕਰੀਬ 6:30 ਵਜੇ ਪਿੰਡ ਦੇਹਣੀ ਨੇੜੇ ਪਹੁੰਚੀ। ਇਸ ਦੌਰਾਨ ਉਤਰਾਈ ’ਤੇ ਕਥਿਤ ਤਕਨੀਕੀ ਖ਼ਰਾਬੀ ਕਾਰਨ ਗੱਡੀ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਈ ਅਤੇ ਸੜਕ ਨਾਲ ਲੱਗਦੀ ਡੂੰਘੀ ਖੱਡ ਵਿੱਚ ਪਲਟ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਵਿੱਚ ਸਵਾਰ ਚਾਰਾਂ ਵਿਅਕਤੀਆਂ ਦੀ ਜਾਨ ਚਲੀ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਐਮਰਜੈਂਸੀ ਨੰਬਰ 1033 ’ਤੇ ਸੰਪਰਕ ਕਰਕੇ ਨੇੜਲੇ ਗਰਾਂ ਮੋੜਾ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸੜਕ ਬਣਾਉਣ ਵਾਲੀ ਕੰਪਨੀ ਦੇ ਅਧਿਕਾਰੀ ਅਤੇ ਕਰਮਚਾਰੀ ਮੌਕੇ ’ਤੇ ਪਹੁੰਚੇ।

ਖੱਡ ਵਿੱਚੋਂ ਗੱਡੀ ਅਤੇ ਮ੍ਰਿਤਕਾਂ ਨੂੰ ਬਾਹਰ ਕੱਢਣ ਲਈ ਹਾਈਡਰਾ ਮਸ਼ੀਨਾਂ ਦੀ ਮਦਦ ਲਈ ਗਈ। ਕਰੀਬ ਢਾਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਚਾਰਾਂ ਦੀਆਂ ਮ੍ਰਿਤਕ ਦੇਹਾਂ ਨੂੰ ਬਾਹਰ ਕੱਢਿਆ ਗਿਆ। ਇਸ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਸੜਕ ਦੇ ਇੱਕ ਪਾਸੇ ਆਵਾਜਾਈ ਰੋਕੀ ਗਈ।

ਮ੍ਰਿਤਕ ਦੇਹਾਂ ਨੂੰ 1033 ਐਂਬੂਲੈਂਸਾਂ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਦੀ ਮੋਰਚਰੀ ਵਿੱਚ ਭੇਜਿਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਸ੍ਰੀ ਕੀਰਤਪੁਰ ਸਾਹਿਬ ਥਾਣੇ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

ਥਾਣਾ ਮੁਖੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਪਛਾਣ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਜਾਵੇਗਾ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ📍 ਪੰਜਾਬ

ਪੰਜਾਬ ਕੈਬਨਿਟ ਦੀ 31 ਅਕਤੂਬਰ ਨੂੰ ਅਹਿਮ ਮੀਟਿੰਗ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 31 ਅਕਤੂਬਰ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਜਾਰੀ ਅਧਿਕਾਰਤ ਪੱਤਰ ਮੁਤਾਬਕ, ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ।
ਪੰਜਾਬ ਕੈਬਨਿਟ ਦੀ 31 ਅਕਤੂਬਰ ਨੂੰ ਅਹਿਮ ਮੀਟਿੰਗ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 31 ਅਕਤੂਬਰ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਜਾਰੀ ਅਧਿਕਾਰਤ ਪੱਤਰ ਮੁਤਾਬਕ, ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਦੇ ਸੈਕਟਰ-2 ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਇਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।

ਮੀਟਿੰਗ ਸਬੰਧੀ ਮੁੱਖ ਸਕੱਤਰ ਸਮੇਤ ਹੋਰ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਹਾਲਾਂਕਿ, ਮੀਟਿੰਗ ਦਾ ਵਿਸਥਾਰਪੂਰਵਕ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ। ਇਸ ਲਈ ਇਹ ਸਪੱਸ਼ਟ ਨਹੀਂ ਹੋਇਆ ਕਿ ਕਿਹੜੇ ਮੁੱਦਿਆਂ ’ਤੇ ਚਰਚਾ ਹੋਵੇਗੀ ਅਤੇ ਕਿਹੜੇ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

ਸਰਕਾਰ ਵੱਲੋਂ ਕੈਬਨਿਟ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ ਹੀ ਮੀਟਿੰਗ ਵਿੱਚ ਵਿਚਾਰੇ ਜਾਣ ਵਾਲੇ ਪ੍ਰਸਤਾਵਾਂ ਅਤੇ ਸੰਭਾਵਿਤ ਫ਼ੈਸਲਿਆਂ ਬਾਰੇ ਸਪੱਸ਼ਟ ਜਾਣਕਾਰੀ ਮਿਲੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 22 ਤੋਂ 27 ਅਕਤੂਬਰ ਤੱਕ ਚੱਲਿਆ ਸੀ। ਸੈਸ਼ਨ ਦੇ ਆਖਰੀ ਦਿਨ ਸਦਨ ਵਿੱਚ ਦਰਿਆਈ ਪਾਣੀਆਂ, ਸਿੰਜਾਈ ਪ੍ਰਬੰਧਾਂ, ਲੋਕ ਭਲਾਈ ਸਕੀਮਾਂ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਮੇਤ ਵੱਖ-ਵੱਖ ਮੁੱਦਿਆਂ ’ਤੇ ਅੱਠ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਸਨ।

ਪੰਜਾਬ ਯੂਨੀਵਰਸਿਟੀ ਦੀ ਸੈਨੇਟ: ਸੈਨੇਟ ਲਈ ਵੱਖ-ਵੱਖ ਪਾਰਟੀਆਂ ਦੀ ਨੁਮਾਇੰਦਗੀ ਦੇ ਆਧਾਰ ’ਤੇ ਦੋ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਵਿਧਾਨ ਸਭਾ ਦੇ ਸਪੀਕਰ ਨੂੰ ਦੇਣ ਦੀ ਮੰਗ।

ਯਮੁਨਾ ਦੇ ਪਾਣੀਆਂ ਵਿੱਚ ਹਿੱਸਾ: ਪੰਜਾਬ ਨੂੰ ਯਮੁਨਾ ਦੇ ਪਾਣੀਆਂ ਵਿੱਚ ਬਣਦਾ ਅਤੇ ਨਿਆਂਸੰਗਤ ਹਿੱਸਾ ਦੇਣ ਦੀ ਮੰਗ।

ਸਿੰਜਾਈ ਹੈੱਡਵਰਕਸ ’ਤੇ ਕੰਟਰੋਲ: ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਦੇ ਹੈੱਡਵਰਕਸ ਦਾ ਪ੍ਰਬੰਧ, ਰੱਖ-ਰਖਾਅ ਅਤੇ ਸੰਚਾਲਨ ਪੰਜਾਬ ਦੇ ਕੰਟਰੋਲ ਹੇਠ ਰੱਖਣ ਦਾ ਮੁੱਦਾ।

ਦਰਿਆਈ ਪਾਣੀਆਂ ਦੀ ਰਾਇਲਟੀ: ਰਾਜਸਥਾਨ ਨੂੰ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਦਾ ਪਾਣੀ ਸਪਲਾਈ ਕਰਨ ਬਦਲੇ ਕੀਮਤ ਜਾਂ ਰਾਇਲਟੀ ਦੀ ਮੰਗ।

ਉਝ ਬਹੁ-ਮੰਤਵੀ ਪ੍ਰਾਜੈਕਟ: ਕੇਂਦਰ ਸਰਕਾਰ ਨੂੰ ਪ੍ਰਾਜੈਕਟ ਲਾਗੂ ਕਰਨ ਅਤੇ ਪਾਣੀ ਰਣਜੀਤ ਸਾਗਰ ਡੈਮ ਵੱਲ ਮੋੜਨ ਦੀ ਅਪੀਲ।

ਲੋਕ ਭਲਾਈ ਸਕੀਮਾਂ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਜਾਰੀ ਰੱਖਣ ਦੀ ਮੰਗ।

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ: ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੀ ਅਪੀਲ।

ਹੁਣ 31 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਦੇ ਏਜੰਡੇ ’ਤੇ ਨਜ਼ਰ ਰਹੇਗੀ। ਏਜੰਡਾ ਜਾਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਸਰਕਾਰ ਕਿਹੜੇ ਨਵੇਂ ਪ੍ਰਸਤਾਵਾਂ ’ਤੇ ਵਿਚਾਰ ਕਰਦੀ ਹੈ।

ਪੰਜਾਬ📍 ਪੰਜਾਬ

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੀ 31 ਅਕਤੂਬਰ ਨੂੰ ਮੀਟਿੰਗ, ਸੀਐਮ ਕਰਨਗੇ ਪ੍ਰਧਾਨਗੀ

ਪੱਤਰ 'ਚ ਦੱਸਿਆ ਗਿਆ ਹੈ ਕਿ ਮੰਤਰੀ ਮੰਡਲ ਦੀ ਮੀਟਿੰਗ ਦਾ ਏਜੰਡਾ ਬਾਅਦ 'ਚ ਜਾਰੀ ਕੀਤਾ ਜਾਵੇਗਾ। ਫਿਲਹਾਲ ਪੱਤਰ 'ਚ ਮੀਟਿੰਗ ਦਾ ਸਮਾਂ, ਸਥਾਨ ਤੇ ਪ੍ਰਧਾਨਗੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ।
ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੀ 31 ਅਕਤੂਬਰ ਨੂੰ ਮੀਟਿੰਗ, ਸੀਐਮ ਕਰਨਗੇ ਪ੍ਰਧਾਨਗੀ

ਪੱਤਰ 'ਚ ਦੱਸਿਆ ਗਿਆ ਹੈ ਕਿ ਮੰਤਰੀ ਮੰਡਲ ਦੀ ਮੀਟਿੰਗ ਦਾ ਏਜੰਡਾ ਬਾਅਦ 'ਚ ਜਾਰੀ ਕੀਤਾ ਜਾਵੇਗਾ। ਫਿਲਹਾਲ ਪੱਤਰ 'ਚ ਮੀਟਿੰਗ ਦਾ ਸਮਾਂ, ਸਥਾਨ ਤੇ ਪ੍ਰਧਾਨਗੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਮੁੱਖ ਸਕੱਤਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਵੀ ਮੀਟਿੰਗ ਸਬੰਧੀ ਲੋੜੀਂਦੀ ਸੂਚਨਾ ਭੇਜੀ ਗਈ ਹੈ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਸੱਦੀ ਗਈ ਹੈ। ਜਾਰੀ ਅਧਿਕਾਰਤ ਪੱਤਰ ਅਨੁਸਾਰ, ਇਹ ਮੀਟਿੰਗ ਸ਼ਨੀਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼, ਕੋਠੀ ਨੰਬਰ 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਸਰਕਾਰ ਵੱਲੋਂ ਮੀਟਿੰਗ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਜਾਰੀ ਪੱਤਰ ‘ਚ ਦੱਸਿਆ ਗਿਆ ਹੈ ਕਿ ਮੰਤਰੀ ਮੰਡਲ ਦੀ ਮੀਟਿੰਗ ਦਾ ਏਜੰਡਾ ਬਾਅਦ ‘ਚ ਜਾਰੀ ਕੀਤਾ ਜਾਵੇਗਾ। ਫਿਲਹਾਲ ਪੱਤਰ ‘ਚ ਮੀਟਿੰਗ ਦਾ ਸਮਾਂ, ਸਥਾਨ ਤੇ ਪ੍ਰਧਾਨਗੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਮੁੱਖ ਸਕੱਤਰ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਵੀ ਮੀਟਿੰਗ ਸਬੰਧੀ ਲੋੜੀਂਦੀ ਸੂਚਨਾ ਭੇਜੀ ਗਈ ਹੈ।

ਮੀਟਿੰਗ ‘ਚ ਕਿਹੜੇ ਮੁੱਦਿਆਂ ਤੇ ਵਿਚਾਰ-ਵਟਾਂਦਰਾ ਹੋਵੇਗਾ ਅਤੇ ਕੀ ਕੋਈ ਅਹਿਮ ਫ਼ੈਸਲੇ ਲਏ ਜਾਣਗੇ, ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਏਜੰਡਾ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।

ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੀਤੇ ਦਿਨ ਹੀ ਖ਼ਤਮ ਹੋਇਆ ਹੈ। ਇਹ ਸੈਸ਼ਨ 22 ਅਕਤੂਬਰ ਤੋਂ 27 ਅਕਤੂਬਰ ਤੱਕ ਚੱਲਿਆ। ਸੈਸ਼ਨ ਦੇ ਆਖਰੀ ਦਿਨ 27 ਅਕਤੂਬਰ ਨੂੰ ਵਿਧਾਨ ਸਭਾ ਨੇ ਦਰਿਆਈ ਪਾਣੀਆਂ, ਸਿੰਜਾਈ ਪ੍ਰਬੰਧਾਂ, ਲੋਕ ਭਲਾਈ ਸਕੀਮਾਂ ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਸਮੇਤ ਅਹਿਮ ਮੁੱਦਿਆਂ ਤੇ ਅੱਠ ਮਤੇ ਸਰਬਸੰਮਤੀ ਨਾਲ ਪਾਸ ਕੀਤੇ।

ਪੰਜਾਬ ਯੂਨੀਵਰਸਿਟੀ: ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਲਈ ਸਦਨ ‘ਚ ਵੱਖ-ਵੱਖ ਪਾਰਟੀਆਂ ਦੀ ਨੁਮਾਇੰਦਗੀ ਅਨੁਸਾਰ ਦੋ ਮੈਂਬਰ ਨਾਮਜ਼ਦ ਕਰਨ ਦਾ ਅਧਿਕਾਰ ਵਿਧਾਨ ਸਭਾ ਦੇ ਸਪੀਕਰ ਨੂੰ ਦੇਣਾ।

ਯਮੁਨਾ ਦੇ ਪਾਣੀਆਂ ਤੇ ਹੱਕ: ਪੰਜਾਬ ਨੂੰ ਯਮੁਨਾ ਦੇ ਪਾਣੀਆਂ ‘ਚ ਬਣਦਾ ਤੇ ਨਿਆਂਸੰਗਤ ਹਿੱਸਾ ਦੇਣ ਦੀ ਮੰਗ।

ਹੈੱਡਵਰਕਸ ‘ਤੇ ਪੰਜਾਬ ਦਾ ਕੰਟਰੋਲ: ਰੋਪੜ, ਹਰੀਕੇ ਤੇ ਫਿਰੋਜ਼ਪੁਰ ਦੇ ਸਿੰਜਾਈ ਹੈੱਡਵਰਕਸ ਦਾ ਪ੍ਰਬੰਧ, ਰੱਖ-ਰਖਾਅ ਤੇ ਸੰਚਾਲਨ ਪੰਜਾਬ ਦੇ ਕੰਟਰੋਲ ਹੇਠ ਰੱਖਣਾ।

ਡੈਮ ਸੇਫਟੀ ਐਕਟ, 2021: ਵਿਧਾਨ ਸਭਾ ਵੱਲੋਂ ਇਸ ਕਾਨੂੰਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।

ਦਰਿਆਈ ਪਾਣੀਆਂ ਦੀ ਰਾਇਲਟੀ: ਸਤਲੁਜ, ਰਾਵੀ ਤੇ ਬਿਆਸ ਦਰਿਆਵਾਂ ਦਾ ਰਾਜਸਥਾਨ ਨੂੰ ਸਪਲਾਈ ਕੀਤਾ ਜਾਣ ਵਾਲਾ ਪਾਣੀ ਦੇਣ ਬਦਲੇ ਕੀਮਤ ਜਾਂ ਰਾਇਲਟੀ ਦੀ ਅਦਾਇਗੀ ਦੀ ਮੰਗ।

ਉਝ ਬਹੁ-ਮੰਤਵੀ ਪ੍ਰੋਜੈਕਟ: ਕੇਂਦਰ ਸਰਕਾਰ ਨੂੰ ਉਝ ਬਹੁ-ਮੰਤਵੀ ਪ੍ਰੋਜੈਕਟ ਲਾਗੂ ਕਰਨ ਤੇ ਇਸ ਦਾ ਪਾਣੀ ਰਣਜੀਤ ਸਾਗਰ ਡੈਮ ਵੱਲ ਮੋੜਨ ਦੀ ਅਪੀਲ, ਤਾਂ ਜੋ ਮਾਧੋਪੁਰ ਹੈੱਡਵਰਕਸ ਤੋਂ ਅੱਗੇ ਰਾਵੀ ਦਾ ਪਾਣੀ ਪਾਕਿਸਤਾਨ ਵੱਲ ਜਾਣ ਤੋਂ ਰੋਕਿਆ ਜਾ ਸਕੇ।

ਲੋਕ ਭਲਾਈ ਸਕੀਮਾਂ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਜਾਰੀ ਰੱਖਣ ਦੀ ਮੰਗ।

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ: ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ।

ਪੰਜਾਬ📍 ਪੰਜਾਬ

ਫਤਿਹਗੜ੍ਹ ਸਾਹਿਬ ‘ਚ ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼

ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਮਿਲਟਰੀ ਇੰਟੈਲੀਜੈਂਸ ਦੇ ਇਨਪੁੱਟ ’ਤੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਖੇਤਾਂ ਵਿਚਕਾਰ ਚੱਲ ਰਹੀ ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ।
ਫਤਿਹਗੜ੍ਹ ਸਾਹਿਬ ‘ਚ ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼

ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਮਿਲਟਰੀ ਇੰਟੈਲੀਜੈਂਸ ਦੇ ਇਨਪੁੱਟ ’ਤੇ ਫਤਿਹਗੜ੍ਹ ਸਾਹਿਬ ਪੁਲਿਸ ਨੇ ਖੇਤਾਂ ਵਿਚਕਾਰ ਚੱਲ ਰਹੀ ਨਾਜਾਇਜ਼ ਪਟਾਕਾ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ। ਮਿਲਟਰੀ ਇੰਟੈਲੀਜੈਂਸ ਲੁਧਿਆਣਾ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਅਮਲੋਹ ਥਾਣਾ ਖੇਤਰ ਦੇ ਪਿੰਡ ਸ਼ਾਹਪੁਰ ਵਿੱਚ ਛਾਪੇਮਾਰੀ ਕੀਤੀ।

ਪੁਲਿਸ ਮੁਤਾਬਕ, ਇੱਥੇ ਖੇਤਾਂ ਵਿੱਚ ਸ਼ੈਲਰ ਦੇ ਨੇੜੇ ਬਣੇ ਇੱਕ ਕਿਰਾਏ ਦੇ ਗੋਦਾਮ ਵਿੱਚ ਬਿਨਾਂ ਲਾਇਸੈਂਸ ਪਟਾਕੇ ਤਿਆਰ ਕੀਤੇ ਜਾ ਰਹੇ ਸਨ। ਪੁਲਿਸ ਨੇ ਮੌਕੇ ਤੋਂ ਵੱਡੀ ਮਾਤਰਾ ਵਿੱਚ ਪਟਾਕੇ ਅਤੇ ਪਟਾਕੇ ਬਣਾਉਣ ਨਾਲ ਸਬੰਧਤ ਸਮੱਗਰੀ ਬਰਾਮਦ ਕੀਤੀ ਹੈ। ਕੁੱਲ 11 ਕਿਲੋ 660 ਗ੍ਰਾਮ ਵਿਸਫੋਟਕ ਸਮੱਗਰੀ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ।

ਐੱਸ.ਐੱਚ.ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ 26 ਅਕਤੂਬਰ 2026 ਨੂੰ ਸ਼ਾਮ ਕਰੀਬ 6 ਵਜੇ ਮਿਲਟਰੀ ਇੰਟੈਲੀਜੈਂਸ ਲੁਧਿਆਣਾ ਦੀ ਟੀਮ ਤੋਂ ਸੂਚਨਾ ਮਿਲੀ ਸੀ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦਾ ਰਹਿਣ ਵਾਲਾ ਫੈਜ਼ਾਨ ਖ਼ਾਨ ਪਿੰਡ ਸ਼ਾਹਪੁਰ ਦੇ ਖੇਤਾਂ ਵਿੱਚ ਬਣੇ ਗੋਦਾਮ ਨੂੰ ਕਿਰਾਏ ’ਤੇ ਲੈ ਕੇ ਪਟਾਕੇ ਤਿਆਰ ਕਰ ਰਿਹਾ ਹੈ।

ਸੂਚਨਾ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਪਟਾਕੇ ਤਿਆਰ ਕਰਨ ਲਈ ਬਾਰੂਦ ਅਤੇ ਹੋਰ ਸਮੱਗਰੀ ਗੋਦਾਮ ਵਿੱਚ ਰੱਖੀ ਗਈ ਹੈ ਅਤੇ ਤਿਆਰ ਪਟਾਕਿਆਂ ਦੀ ਅੱਗੇ ਸਪਲਾਈ ਕੀਤੀ ਜਾਣੀ ਸੀ।

ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਅਮਲੋਹ ਥਾਣੇ ਦੀ ਪੁਲਿਸ ਨੇ ਮਿਲਟਰੀ ਇੰਟੈਲੀਜੈਂਸ ਦੀ ਟੀਮ ਨਾਲ ਮਿਲ ਕੇ ਮੌਕੇ ’ਤੇ ਛਾਪੇਮਾਰੀ ਕੀਤੀ। ਪੁਲਿਸ ਅਨੁਸਾਰ, ਮੁਲਜ਼ਮ ਕੋਲ ਪਟਾਕੇ ਤਿਆਰ ਕਰਨ ਲਈ ਕੋਈ ਵੀ ਕਾਨੂੰਨੀ ਲਾਇਸੈਂਸ ਜਾਂ ਪਰਮਿਟ ਨਹੀਂ ਸੀ।

ਇਸ ਮਾਮਲੇ ਵਿੱਚ ਮੁਲਜ਼ਮ ਫੈਜ਼ਾਨ ਖ਼ਾਨ ਵਿਰੁੱਧ ਐਕਸਪਲੋਸਿਵ ਐਕਟ, 1884 ਦੀ ਧਾਰਾ 9ਬੀ(1)(ਏ) ਅਤੇ 9ਬੀ(2) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਖੇਤਾਂ ਵਿਚਕਾਰ ਬਣੇ ਗੋਦਾਮ ਵਿੱਚ ਪਟਾਕੇ ਤਿਆਰ ਕਰਨ ਅਤੇ ਉਨ੍ਹਾਂ ਦੀ ਅੱਗੇ ਸਪਲਾਈ ਕੀਤੇ ਜਾਣ ਦੀ ਸੂਚਨਾ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮ ਦੇ ਪਿਛੋਕੜ, ਪਟਾਕੇ ਬਣਾਉਣ ਲਈ ਵਰਤੀ ਜਾ ਰਹੀ ਸਮੱਗਰੀ ਦੇ ਸਰੋਤ, ਤਿਆਰ ਪਟਾਕਿਆਂ ਦੀ ਸਪਲਾਈ ਅਤੇ ਸੰਭਾਵਿਤ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕਰਨਾ ਜਾਂਚ ਦਾ ਅਹਿਮ ਹਿੱਸਾ ਹੋਵੇਗਾ।

ਪੁਲਿਸ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਉਪਲਬਧ ਤੱਥਾਂ ਦੇ ਆਧਾਰ ’ਤੇ ਜਾਂਚ ਨੂੰ ਅੱਗੇ ਵਧਾ ਰਹੀਆਂ ਹਨ। ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਮੁਲਜ਼ਮ ਕਿੰਨੇ ਸਮੇਂ ਤੋਂ ਇਹ ਕੰਮ ਕਰ ਰਿਹਾ ਸੀ ਅਤੇ ਤਿਆਰ ਪਟਾਕਿਆਂ ਦੀ ਸਪਲਾਈ ਕਿਹੜੀਆਂ-ਕਿਹੜੀਆਂ ਥਾਵਾਂ ’ਤੇ ਕੀਤੀ ਜਾਣੀ ਸੀ।

ਪੰਜਾਬ📍 ਪੰਜਾਬ

ਆਸਾਰਾਮ ਦੀਆਂ ਵਧੀਆਂ ਮੁਸ਼ਕਲਾਂ, ਇੱਕ ਹੋਰ ਐਫਆਈਆਰ ਦਰਜ

ਜੋਧਪੁਰ: ਨਾਬਾਲਗ ਗੁਰੁਕੁਲ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਦੀ ਜੇਲ੍ਹ ਵਾਪਸੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ।
ਆਸਾਰਾਮ ਦੀਆਂ ਵਧੀਆਂ ਮੁਸ਼ਕਲਾਂ, ਇੱਕ ਹੋਰ ਐਫਆਈਆਰ ਦਰਜ

ਜੋਧਪੁਰ: ਨਾਬਾਲਗ ਗੁਰੁਕੁਲ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਦੀ ਜੇਲ੍ਹ ਵਾਪਸੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਇਲਾਜ ਲਈ ਮਿਲੀ ਪੈਰੋਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਹ ਅੱਜ ਜੋਧਪੁਰ ਸੈਂਟਰਲ ਜੇਲ੍ਹ ਪਹੁੰਚੇ। ਹਾਲਾਂਕਿ, ਰਾਤ ਕਰੀਬ 11 ਵਜੇ ਪਹੁੰਚਣ ਕਾਰਨ ਜੇਲ੍ਹ ਵਿੱਚ ਦਾਖ਼ਲੇ ਨੂੰ ਲੈ ਕੇ ਪੇਚ ਫਸ ਗਿਆ।

ਜਾਣਕਾਰੀ ਮੁਤਾਬਕ ਆਸਾਰਾਮ ਇੰਦੌਰ ਤੋਂ ਏਅਰ ਐਂਬੂਲੈਂਸ ਰਾਹੀਂ ਜੋਧਪੁਰ ਹਵਾਈ ਅੱਡੇ ’ਤੇ ਪਹੁੰਚੇ ਸਨ। ਉੱਥੋਂ ਉਨ੍ਹਾਂ ਨੂੰ ਸਿੱਧਾ ਕੇਂਦਰੀ ਜੇਲ੍ਹ ਲਿਜਾਇਆ ਗਿਆ। ਪਰ ਨਿਰਧਾਰਤ ਸਮੇਂ ਤੋਂ ਦੇਰ ਨਾਲ ਪਹੁੰਚਣ ਕਾਰਨ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਤੁਰੰਤ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ। ਇਸ ਤੋਂ ਬਾਅਦ ਉਹ ਐਂਬੂਲੈਂਸ ਰਾਹੀਂ ਵਾਪਸ ਚਲੇ ਗਏ। ਇਸ ਦੌਰਾਨ ਜੇਲ੍ਹ ਦੇ ਬਾਹਰ ਉਨ੍ਹਾਂ ਦੇ ਸਮਰਥਕਾਂ ਦੀ ਭੀੜ ਵੀ ਮੌਜੂਦ ਸੀ।

ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਅਧਿਕਾਰੀਆਂ ਦੇ ਹੁਕਮਾਂ ਮੁਤਾਬਕ ਆਸਾਰਾਮ ਨੂੰ ਸੂਰਜ ਡੁੱਬਣ ਤੱਕ ਵਾਪਸ ਜੇਲ੍ਹ ਪਹੁੰਚਣਾ ਸੀ। ਜੇਲ੍ਹ ਮੈਨੂਅਲ ਦੇ ਨਿਯਮਾਂ ਦਾ ਹਵਾਲਾ ਦਿੰਦਿਆਂ ਦੇਰ ਰਾਤ ਉਨ੍ਹਾਂ ਦੇ ਦਾਖ਼ਲੇ ਨੂੰ ਲੈ ਕੇ ਸਮੱਸਿਆ ਆ ਗਈ। ਹਾਲਾਂਕਿ, ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਦਾ ਵਿਸਤ੍ਰਿਤ ਅਧਿਕਾਰਤ ਪੱਖ ਸਾਹਮਣੇ ਆਉਣਾ ਬਾਕੀ ਹੈ।

ਆਸਾਰਾਮ ਨੂੰ ਇਲਾਜ ਲਈ 6 ਅਕਤੂਬਰ ਨੂੰ 20 ਦਿਨਾਂ ਦੀ ਪੈਰੋਲ ਮਿਲੀ ਸੀ। ਇਸ ਦੀ ਮਿਆਦ ਖ਼ਤਮ ਹੋਣ ’ਤੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਜੇਲ੍ਹ ਵਿੱਚ ਆਤਮ-ਸਮਰਪਣ ਕਰਨਾ ਸੀ।

ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਪ੍ਰਹਰੀ ਬਨਵਾਰੀਲਾਲ ਨੇ ਜੋਧਪੁਰ ਦੇ ਰਾਤਾਨਾਡਾ ਥਾਣੇ ਵਿੱਚ ਆਸਾਰਾਮ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੈਰੋਲ ਦੀ ਮਿਆਦ ਪੂਰੀ ਹੋਣ ਦੇ ਬਾਵਜੂਦ ਉਨ੍ਹਾਂ ਨੇ ਸਮੇਂ ਸਿਰ ਜੇਲ੍ਹ ਵਿੱਚ ਆਤਮ-ਸਮਰਪਣ ਨਹੀਂ ਕੀਤਾ।

ਰਿਪੋਰਟ ਮੁਤਾਬਕ, ਇਸ ਮਾਮਲੇ ਵਿੱਚ ਕਾਰਾਗਾਰ ਕਾਨੂੰਨ ਦੀ ਧਾਰਾ 58(ਖ) ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਧਾਰਾ ਤਹਿਤ ਦੋਸ਼ ਸਾਬਤ ਹੋਣ ਦੀ ਸੂਰਤ ਵਿੱਚ ਤਿੰਨ ਸਾਲ ਤੱਕ ਦੀ ਕੈਦ ਅਤੇ 3,000 ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਦੱਸੀ ਗਈ ਹੈ। ਇਸ ਮਾਮਲੇ ਦਾ ਅਸਰ ਆਸਾਰਾਮ ਵੱਲੋਂ ਭਵਿੱਖ ਵਿੱਚ ਅਦਾਲਤ ਵਿੱਚ ਦਾਇਰ ਕੀਤੀਆਂ ਜਾਣ ਵਾਲੀਆਂ ਅਰਜ਼ੀਆਂ ’ਤੇ ਵੀ ਪੈ ਸਕਦਾ ਹੈ।

ਫਿਲਹਾਲ ਮਾਮਲਾ ਜੇਲ੍ਹ ਵਾਪਸੀ ਵਿੱਚ ਹੋਈ ਦੇਰੀ ਅਤੇ ਦਰਜ ਕੀਤੀ ਗਈ ਸ਼ਿਕਾਇਤ ਨੂੰ ਲੈ ਕੇ ਚਰਚਾ ਵਿੱਚ ਹੈ। ਅਗਲੀ ਕਾਰਵਾਈ ਪੁਲਿਸ ਅਤੇ ਸਬੰਧਤ ਅਧਿਕਾਰੀਆਂ ਦੇ ਫ਼ੈਸਲਿਆਂ ’ਤੇ ਨਿਰਭਰ ਕਰੇਗੀ।

ਪੰਜਾਬ📍 ਪੰਜਾਬ

ਇਹ ਹਨ ਦੇਸ਼ ਦੀਆਂ ਸਭ ਤੋਂ ਵੱਧ ਵਿਕਣ ਵਾਲੀਆਂ ਸੀਐਨਜੀ ਕਾਰਾਂ, ਕੀਮਤ ₹5.89 ਲੱਖ ਤੋਂ ਸ਼ੁਰੂ

ਸਤੰਬਰ 2026 ਵਿੱਚ, 12,481 ਯੂਨਿਟਾਂ ਦੀ ਵਿਕਰੀ ਦੇ ਨਾਲ 'ਅਰਟਿਗਾ ਸੀਐਨਜੀ' ਨੇ ਪਹਿਲਾ ਸਥਾਨ ਹਾਸਲ ਕੀਤਾ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 16% ਦਾ ਵਾਧਾ ਦਰਸਾਉਂਦਾ ਹੈ।
ਇਹ ਹਨ ਦੇਸ਼ ਦੀਆਂ ਸਭ ਤੋਂ ਵੱਧ ਵਿਕਣ ਵਾਲੀਆਂ ਸੀਐਨਜੀ ਕਾਰਾਂ, ਕੀਮਤ ₹5.89 ਲੱਖ ਤੋਂ ਸ਼ੁਰੂ

ਸਤੰਬਰ 2026 ਵਿੱਚ, 12,481 ਯੂਨਿਟਾਂ ਦੀ ਵਿਕਰੀ ਦੇ ਨਾਲ 'ਅਰਟਿਗਾ ਸੀਐਨਜੀ' ਨੇ ਪਹਿਲਾ ਸਥਾਨ ਹਾਸਲ ਕੀਤਾ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 16% ਦਾ ਵਾਧਾ ਦਰਸਾਉਂਦਾ ਹੈ। ਇਸ ਦੀ ਐਕਸ-ਸ਼ੋਰੂਮ ਕੀਮਤ ਲਗਭਗ ₹10.94 ਲੱਖ ਤੋਂ ਸ਼ੁਰੂ ਹੁੰਦੀ ਹੈ। ਆਪਣੇ ਐਰੋਡਾਇਨਾਮਿਕ ਡਿਜ਼ਾਈਨ ਅਤੇ 7-ਸੀਟਰ ਕੈਬਿਨ ਦੇ ਨਾਲ, ਇਹ ਪਰਿਵਾਰਾਂ ਲਈ ਇੱਕ ਬਹੁਤ ਹੀ ਉਪਯੋਗੀ ਵਿਕਲਪ ਹੈ। ਇਸ ਵਿੱਚ 1.5-ਲੀਟਰ ਦਾ ਡਿਊਲਜੈੱਟ ਇੰਜਣ ਲੱਗਾ ਹੈ, ਜੋ 87 ਦੀ ਪਾਵਰ ਅਤੇ 121.5 ਦਾ ਟਾਰਕ ਪੈਦਾ ਕਰਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ 26.11 ਕਿਲੋਮੀਟਰ ਪ੍ਰਤੀ ਕਿਲੋਗ੍ਰਾਮ ਦੀ ਮਾਈਲੇਜ ਦਿੰਦੀ ਹੈ। ਇਸ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ 7-ਇੰਚ ਦੀ ਟੱਚਸਕ੍ਰੀਨ, ਆਟੋਮੈਟਿਕ, ਪਿਛਲੇ ਪਾਸੇ ਵੈਂਟਸ, ਅਤੇ ਸੁਰੱਖਿਆ ਲਈ 6 ਏਅਰਬੈਗ, ਤੇ ਵਰਗੀਆਂ ਸਹੂਲਤਾਂ ਸ਼ਾਮਲ ਹਨ।

ਡਿਜ਼ਾਇਰ ਨੇ 12,026 ਯੂਨਿਟਾਂ ਦੀ ਵਿਕਰੀ ਨਾਲ ਦੂਜਾ ਸਥਾਨ ਹਾਸਲ ਕੀਤਾ, ਹਾਲਾਂਕਿ ਇਹ ਅੰਕੜਾ 4% ਦੀ ਗਿਰਾਵਟ ਨੂੰ ਦਰਸਾਉਂਦਾ ਹੈ। ₹8.20 ਲੱਖ ਤੋਂ ₹9.50 ਲੱਖ (ਐਕਸ-ਸ਼ੋਰੂਮ) ਦੀ ਕੀਮਤ ਵਾਲੀ ਇਸ ਸੇਡਾਨ ਵਿੱਚ ਇੱਕ ਆਧੁਨਿਕ, ਆਕਰਸ਼ਕ ਗ੍ਰਿਲ ਅਤੇ ਸ਼ਾਨਦਾਰ ਹੈੱਡਲੈਂਪ ਦਿੱਤੇ ਗਏ ਹਨ। ਇਸ ਦੇ ਅੰਦਰੂਨੀ ਹਿੱਸੇ (ਕੈਬਿਨ) ਵਿੱਚ ਡਿਊਲ-ਟੋਨ ਡੈਸ਼ਬੋਰਡ, ਪੁਸ਼-ਬਟਨ ਸਟਾਰਟ ਅਤੇ ਕਰੂਜ਼ ਕੰਟਰੋਲ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਸੁਰੱਖਿਆ ਲਈ, ਇਸ ਵਿੱਚ 6 ਏਅਰਬੈਗ ਅਤੇ ਦਿੱਤੇ ਗਏ ਹਨ। 1.2-ਲੀਟਰ ਸੀਰੀਜ਼ ਦੇ 3-ਸਿਲੰਡਰ ਇੰਜਣ ਨਾਲ ਲੈਸ ਇਹ ਕਾਰ 69 ਦੀ ਪਾਵਰ ਅਤੇ 102 ਦਾ ਟਾਰਕ ਪੈਦਾ ਕਰਦੀ ਹੈ, ਅਤੇ ਇਸ ਦੀ ਮਾਈਲੇਜ 33.7 ਹੈ।

ਸਤੰਬਰ 2026 ਵਿੱਚ, ਵੈਗਨ ਆਰ ਦੀਆਂ 8,596 ਸੀਐਨਜੀ ਯੂਨਿਟਾਂ ਵੇਚੀਆਂ ਗਈਆਂ, ਜੋ ਕਿ 3% ਦੇ ਵਾਧੇ ਨੂੰ ਦਰਸਾਉਂਦੀਆਂ ਹਨ। ਇਸ ਦੀ ਐਕਸ-ਸ਼ੋਰੂਮ ਕੀਮਤ ਲਗਭਗ ₹5.89 ਲੱਖ ਤੋਂ ₹6.45 ਲੱਖ ਦੇ ਵਿਚਕਾਰ ਹੈ। ਇਸ ਦਾ 'ਟਾਲ-ਬੁਆਏ' ਡਿਜ਼ਾਈਨ ਵਧੀਆ ਹੈੱਡਰੂਮ ਅਤੇ ਲੈੱਗਰੂਮ ਪ੍ਰਦਾਨ ਕਰਦਾ ਹੈ। ਇਸ ਦੇ ਕੈਬਿਨ ਵਿੱਚ ਆਡੀਓ ਸਿਸਟਮ, ਪਾਵਰ ਸਟੀਅਰਿੰਗ ਅਤੇ ਆਰਾਮਦਾਇਕ ਸੀਟਾਂ ਮੌਜੂਦ ਹਨ। ਇਸ ਵਿੱਚ 1.0-ਲੀਟਰ, 3-ਸਿਲੰਡਰ ਸੀਰੀਜ਼ ਇੰਜਣ ਲੱਗਾ ਹੈ, ਜੋ 56 ਦੀ ਪਾਵਰ ਅਤੇ 82 ਦਾ ਟਾਰਕ ਪੈਦਾ ਕਰਦਾ ਹੈ। ਸੁਰੱਖਿਆ ਵਿਸ਼ੇਸ਼ਤਾਵਾਂ ਵਿੱਚ 6 ਏਅਰਬੈਗ, ਅਤੇ ਰੀਅਰ ਪਾਰਕਿੰਗ ਸੈਂਸਰ ਸ਼ਾਮਲ ਹਨ, ਅਤੇ ਇਹ 34 ਦੀ ਮਾਈਲੇਜ ਦਿੰਦੀ ਹੈ।

ਪੰਚ ਸੀਐਨਜੀ ਨੇ 8,473 ਯੂਨਿਟਾਂ ਦੀ ਮਜ਼ਬੂਤ ​​ਵਿਕਰੀ ਦਰਜ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 30% ਦਾ ਵਾਧਾ ਦਰਸਾਉਂਦੀ ਹੈ। ਇਸ ਦੀ ਐਕਸ-ਸ਼ੋਰੂਮ ਕੀਮਤ ਲਗਭਗ ₹7.25 ਲੱਖ ਤੋਂ ₹9.85 ਲੱਖ ਦੇ ਵਿਚਕਾਰ ਹੈ। ਇਹ ਆਪਣੀ ਦਮਦਾਰ ਦਿੱਖ ਅਤੇ 'ਡਿਊਲ-ਸਿਲੰਡਰ ਤਕਨਾਲੋਜੀ' ਦੀ ਬਦੌਲਤ ਮਿਲਣ ਵਾਲੀ ਬਿਹਤਰ ਬੂਟ ਸਪੇਸ (ਡਿੱਗੀ ਦੀ ਜਗ੍ਹਾ) ਕਾਰਨ ਵੱਖਰੀ ਪਛਾਣ ਰੱਖਦੀ ਹੈ। ਇਸ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ 7-ਇੰਚ ਦੀ ਡਿਸਪਲੇ, ਵੌਇਸ-ਅਸਿਸਟਿਡ (ਆਵਾਜ਼ ਨਾਲ ਕੰਮ ਕਰਨ ਵਾਲੀ) ਸਨਰੂਫ ਅਤੇ ਕੂਲਡ ਗਲੋਵਬਾਕਸ ਸ਼ਾਮਲ ਹਨ। ਸੁਰੱਖਿਆ ਦੇ ਲਿਹਾਜ਼ ਨਾਲ, ਇਸ ਵਿੱਚ 5-ਸਟਾਰ ਸੇਫਟੀ ਰੇਟਿੰਗ, 6 ਏਅਰਬੈਗ ਅਤੇ ਮੌਜੂਦ ਹਨ। ਇਸ ਦਾ 1.2-ਲੀਟਰ ਇੰਜਣ 73.4 ਦੀ ਪਾਵਰ ਪ੍ਰਦਾਨ ਕਰਦਾ ਹੈ, ਜੋ ਸ਼ਾਨਦਾਰ ਕਾਰਗੁਜ਼ਾਰੀ ਅਤੇ 27 ਦੀ ਮਾਈਲੇਜ ਯਕੀਨੀ ਬਣਾਉਂਦਾ ਹੈ।

ਔਰਾ ਸੀਐਨਜੀ ਦੀ ਵਿਕਰੀ ਵਿੱਚ 46% ਦਾ ਜ਼ਬਰਦਸਤ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਇਹ 7,278 ਯੂਨਿਟਾਂ ਤੱਕ ਪਹੁੰਚ ਗਈ। ਇਸ ਦੀ ਐਕਸ-ਸ਼ੋਰੂਮ ਕੀਮਤ ₹7.48 ਲੱਖ ਤੋਂ ₹9.05 ਲੱਖ ਦੇ ਵਿਚਕਾਰ ਹੈ। ਕੰਪੈਕਟ ਸੇਡਾਨ ਡਿਜ਼ਾਈਨ, ਪ੍ਰੀਮੀਅਮ ਹਨੀਕੌਂਬ ਗ੍ਰਿਲ ਅਤੇ ਆਕਰਸ਼ਕ ਇੰਟੀਰੀਅਰ ਵਰਗੀਆਂ ਵਿਸ਼ੇਸ਼ਤਾਵਾਂ ਇਸ ਨੂੰ ਦੂਜਿਆਂ ਤੋਂ ਵੱਖਰਾ ਬਣਾਉਂਦੀਆਂ ਹਨ। ਇਸ ਦੇ ਕੈਬਿਨ ਵਿੱਚ 8-ਇੰਚ ਦੀ ਟੱਚਸਕ੍ਰੀਨ, ਫੁੱਟਵੈੱਲ ਲਾਈਟਿੰਗ ਅਤੇ ਪਿਛਲੇ ਪਾਸੇ ਵੈਂਟ ਦਿੱਤੇ ਗਏ ਹਨ। ਸੁਰੱਖਿਆ ਲਈ, ਇਸ ਵਿੱਚ 6 ਏਅਰਬੈਗ ਸਟੈਂਡਰਡ ਵਜੋਂ ਆਉਂਦੇ ਹਨ। ਇਸ ਦਾ 1.2-ਲੀਟਰ ਬਾਈ-ਫਿਊਲ ਇੰਜਣ 68 ਦੀ ਪਾਵਰ ਅਤੇ 95 ਦਾ ਟਾਰਕ ਪੈਦਾ ਕਰਦਾ ਹੈ, ਜੋ ਡਰਾਈਵਿੰਗ ਦਾ ਬਹੁਤ ਹੀ ਸੁਚਾਰੂ ਅਨੁਭਵ ਪ੍ਰਦਾਨ ਕਰਦਾ ਹੈ ਅਤੇ ਲਗਭਗ 22–25 ਦੀ ਮਾਈਲੇਜ ਦਿੰਦਾ ਹੈ।

ਵਿਕਟੋਰਿਸ ਨੇ 7,216 ਯੂਨਿਟਾਂ ਦੀ ਵਿਕਰੀ ਨਾਲ ਛੇਵਾਂ ਸਥਾਨ ਹਾਸਲ ਕੀਤਾ। ਇਸ ਦੀ ਐਕਸ-ਸ਼ੋਰੂਮ ਕੀਮਤ ਲਗਭਗ ₹11.50 ਲੱਖ ਤੋਂ ₹14.60 ਲੱਖ ਦੇ ਵਿਚਕਾਰ ਹੈ।

ਬ੍ਰੇਜ਼ਾ ਸੀਐਨਜੀ ਨੇ ਸਾਲ-ਦਰ-ਸਾਲ 90% ਵਾਧਾ ਦਰਜ ਕੀਤਾ ਹੈ ਅਤੇ ਇਸ ਦੀਆਂ 7,214 ਯੂਨਿਟਾਂ ਵਿਕੀਆਂ ਹਨ। ਇਸ ਦੀ ਐਕਸ-ਸ਼ੋਰੂਮ ਕੀਮਤ ਲਗਭਗ ₹9.35 ਲੱਖ ਤੋਂ ₹11.75 ਲੱਖ ਦੇ ਵਿਚਕਾਰ ਹੈ। ਇਸ ਦਾ ਮਜ਼ਬੂਤ, ਚੌਰਸ ਡਿਜ਼ਾਈਨ, ਜ਼ਮੀਨ ਤੋਂ ਉੱਚੀ ਦੂਰੀ ਅਤੇ ਲਾਈਟਿੰਗ ਇਸ ਨੂੰ ਇੱਕ ਸਪੋਰਟੀ ਦਿੱਖ ਦਿੰਦੇ ਹਨ। ਇਸ ਦੇ ਅੰਦਰੂਨੀ ਹਿੱਸੇ ਵਿੱਚ ਪਿਛਲੇ ਪਾਸੇ ਵੈਂਟ, ਇਲੈਕਟ੍ਰਿਕ ਸਨਰੂਫ ਅਤੇ ਆਟੋਮੈਟਿਕ ਕਲਾਈਮੇਟ ਕੰਟਰੋਲ ਵਰਗੀਆਂ ਸਹੂਲਤਾਂ ਮੌਜੂਦ ਹਨ। ਇਸ ਵਿੱਚ 1.5-ਲੀਟਰ ਦਾ ਇੰਜਣ ਲੱਗਾ ਹੈ, ਜੋ 87 ਦੀ ਪਾਵਰ ਅਤੇ 121.5 ਦਾ ਟਾਰਕ ਪੈਦਾ ਕਰਦਾ ਹੈ। ਸੁਰੱਖਿਆ ਲਈ, ਇਸ ਵਿੱਚ 6 ਏਅਰਬੈਗ, ਅਤੇ ਦਿੱਤੇ ਗਏ ਹਨ।

ਸਤੰਬਰ 2026 ਵਿੱਚ ਨੈਕਸਨ ਸੀਐਨਜੀ ਦੀਆਂ 7,149 ਯੂਨਿਟਾਂ ਵਿਕੀਆਂ, ਜੋ ਕਿ 2% ਦੀ ਮਾਮੂਲੀ ਗਿਰਾਵਟ ਨੂੰ ਦਰਸਾਉਂਦੀਆਂ ਹਨ। ₹8.35 ਲੱਖ ਤੋਂ ₹13.72 ਲੱਖ ਦੀ ਕੀਮਤ ਵਾਲੀ ਇਹ ਗੱਡੀ ਦੇਸ਼ ਦੀ ਪਹਿਲੀ ਟਰਬੋਚਾਰਜਡ ਸੀਐਨਜੀ ਹੈ। ਇਸ ਦਾ ਮਜ਼ਬੂਤ ​​ਅਤੇ ਕੂਪੇ ਵਰਗਾ ਡਿਜ਼ਾਈਨ, 360-ਡਿਗਰੀ ਕੈਮਰਾ ਅਤੇ 10.25-ਇੰਚ ਦੀ ਟੱਚਸਕ੍ਰੀਨ ਇਸ ਦੇ ਅੰਦਰੂਨੀ ਹਿੱਸੇ ਨੂੰ ਇੱਕ ਪ੍ਰੀਮੀਅਮ ਅਹਿਸਾਸ ਦਿੰਦੇ ਹਨ। ਇਸ ਵਿੱਚ 1.2-ਲੀਟਰ ਦਾ ਟਰਬੋ-ਪੈਟਰੋਲ ਇੰਜਣ ਲੱਗਾ ਹੈ, ਜੋ 99 ਦੀ ਪਾਵਰ ਅਤੇ 170 ਦਾ ਟਾਰਕ ਪੈਦਾ ਕਰਦਾ ਹੈ। 5-ਸਟਾਰ ਸੁਰੱਖਿਆ ਰੇਟਿੰਗ ਅਤੇ 6 ਏਅਰਬੈਗਸ ਦੇ ਨਾਲ, ਇਹ ਇੱਕ ਸੁਰੱਖਿਅਤ ਵਿਕਲਪ ਵਜੋਂ ਉੱਭਰਦੀ ਹੈ।

ਪੰਜਾਬ📍 ਪੰਜਾਬ

ਨਸ਼ਾ ਤਸਕਰ ਦੀ ਗ਼ੈਰ-ਕਾਨੂੰਨੀ ਉਸਾਰੀ ’ਤੇ ਚੱਲਿਆ ਪੀਲਾ ਪੰਜਾ; ਮੁਲਜ਼ਮ ਖ਼ਿਲਾਫ਼ ਦਰਜ ਹਨ 42 ਕੇਸ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨੰਗਲ ਨਗਰ ਕੌਂਸਲ ਨੇ ਵੱਡੀ ਕਾਰਵਾਈ ਕਰਦਿਆਂ ਇੰਦਰਾ ਨਗਰ ਦੇ ਵਸਨੀਕ ਕੁੰਦਨ ਲਾਲ ਉਰਫ਼ ਘੰਟੀ ਵੱਲੋਂ ਕੀਤੀ ਗਈ ਕਥਿਤ ਗ਼ੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਹੈ।
ਨਸ਼ਾ ਤਸਕਰ ਦੀ ਗ਼ੈਰ-ਕਾਨੂੰਨੀ ਉਸਾਰੀ ’ਤੇ ਚੱਲਿਆ ਪੀਲਾ ਪੰਜਾ; ਮੁਲਜ਼ਮ ਖ਼ਿਲਾਫ਼ ਦਰਜ ਹਨ 42 ਕੇਸ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨੰਗਲ ਨਗਰ ਕੌਂਸਲ ਨੇ ਵੱਡੀ ਕਾਰਵਾਈ ਕਰਦਿਆਂ ਇੰਦਰਾ ਨਗਰ ਦੇ ਵਸਨੀਕ ਕੁੰਦਨ ਲਾਲ ਉਰਫ਼ ਘੰਟੀ ਵੱਲੋਂ ਕੀਤੀ ਗਈ ਕਥਿਤ ਗ਼ੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਹੈ। ਪੁਲੀਸ ਵੱਲੋਂ ਜਾਰੀ ਬਿਆਨ ਅਨੁਸਾਰ ਮੁਲਜ਼ਮ ਘੰਟੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੁੱਲ 42 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ 11 ਮਾਮਲੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਤਹਿਤ ਦਰਜ ਹਨ।

ਐੱਸ.ਡੀ.ਐੱਮ. ਨੰਗਲ ਸਚਿਨ ਪਾਠਕ ਨੇ ਦੱਸਿਆ ਕਿ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ (ਈ.ਓ.) ਵੱਲੋਂ ਨਾਜਾਇਜ਼ ਕਬਜ਼ੇ ਹਟਾਉਣ ਅਤੇ ਗ਼ੈਰ-ਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲੀਸ ਸਹਾਇਤਾ ਮੰਗੀ ਗਈ ਸੀ। ਇਸ ਬੇਨਤੀ ਦੇ ਆਧਾਰ ’ਤੇ ਪ੍ਰਸ਼ਾਸਨ ਅਤੇ ਸਥਾਨਕ ਪੁਲੀਸ ਟੀਮਾਂ ਦੀ ਸਾਂਝੀ ਨਿਗਰਾਨੀ ਹੇਠ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਸਰਕਾਰੀ ਰਿਕਾਰਡ ਅਨੁਸਾਰ, ਪੁਲੀਸ ਨੇ ਮਕਾਨ ਨੰਬਰ 557, ਇੰਦਰਾ ਨਗਰ ਨੰਗਲ ਦੇ ਵਸਨੀਕ ਅਤੇ ਪਿਆਰੇ ਲਾਲ ਦੇ ਪੁੱਤਰ ਕੁੰਦਨ ਲਾਲ ਉਰਫ਼ ਘੰਟੀ ਦੇ ਅਪਰਾਧਿਕ ਪਿਛੋਕੜ ਦੀ ਜਾਂਚ ਕੀਤੀ। ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ 11 ਅਤੇ ਕਾਨੂੰਨ ਦੀਆਂ ਹੋਰ ਵੱਖ-ਵੱਖ ਧਾਰਾਵਾਂ ਤਹਿਤ 31 ਕੇਸ ਦਰਜ ਹਨ। ਡੀ.ਐੱਸ.ਪੀ. ਨੰਗਲ ਨਵੀਨ ਸਿੰਘ ਲੇਹਲ ਨੇ ਸਪੱਸ਼ਟ ਕੀਤਾ ਕਿ ਇਹ ਮੁਹਿੰਮ ਸੂਬਾ ਸਰਕਾਰ ਅਤੇ ਉੱਚ ਪੁਲੀਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਹੈ।

ਜ਼ਿਲ੍ਹਾ ਰੂਪਨਗਰ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਸੂਬਾ ਸਰਕਾਰ ਦੀ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਰਾਹੀਂ ਨਸ਼ੀਲੇ ਪਦਾਰਥਾਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਅਤੇ ਵਿਕਰੀ ਵਿੱਚ ਸ਼ਾਮਲ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਅਜਿਹੀ ਹੀ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।

ਪੰਜਾਬ📍 ਪੰਜਾਬ

ਹੁਸ਼ਿਆਰਪੁਰ ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਸਿਵਲ ਹਸਪਤਾਲ ਦੇ ਡਾਕਟਰ ਅਨੁਸਾਰ, ਜਦੋਂ ਭੁਵਨੇਸ਼ ਚੋਪੜਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਹ ਪਹਿਲਾਂ ਹੀ ਦਮ ਤੋੜ ਚੁੱਕਾ ਸੀ। ਫਿਲਹਾਲ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਹੁਸ਼ਿਆਰਪੁਰ ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਸਿਵਲ ਹਸਪਤਾਲ ਦੇ ਡਾਕਟਰ ਅਨੁਸਾਰ, ਜਦੋਂ ਭੁਵਨੇਸ਼ ਚੋਪੜਾ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਹ ਪਹਿਲਾਂ ਹੀ ਦਮ ਤੋੜ ਚੁੱਕਾ ਸੀ। ਫਿਲਹਾਲ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੋਸਟਮਾਰਟਮ ਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ ਦੇਰ ਰਾਤ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਗਿਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਹੋ ਚੁੱਕੀ ਸੀ ਮੌਤ।

ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਭੁਵਨੇਸ਼ ਚੋਪੜਾ ਨੂੰ ਮੱਧ ਏਸ਼ੀਆ ਦੇ ਇੱਕ ਦੇਸ਼ ਤੋਂ ਡਿਪੋਰਟ ਕਰਵਾ ਕੇ 12 ਮਾਰਚ 2026 ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਫਿਰੋਜ਼ਪੁਰ, ਫਾਜ਼ਿਲਕਾ ਤੇ ਪਟਿਆਲਾ ਜ਼ਿਲ੍ਹਿਆਂ ‘ਚ ਕਈ ਮਾਮਲੇ ਦਰਜ ਸਨ। ਤੀਹਰੇ ਕਤਲ ਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸੀ ਲੋੜੀਂਦਾ।

ਭੁਵਨੇਸ਼ ਚੋਪੜਾ ਸਤੰਬਰ 2024 ‘ਚ ਫਿਰੋਜ਼ਪੁਰ ਵਿਖੇ ਹੋਏ ਤੀਹਰੇ ਕਤਲਕਾਂਡ ਤੇ ਨਸ਼ਾ ਤਸਕਰੀ ਦੇ ਕਈ ਮਾਮਲਿਆਂ ‘ਚ ਮੁਲਜ਼ਮ ਸੀ। ਉਸ ਤੇ ਪਾਕਿਸਤਾਨ ਤੋਂ ਪੰਜਾਬ ‘ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਚਲਾਉਣ ‘ਚ ਅਹਿਮ ਭੂਮਿਕਾ ਨਿਭਾਉਣ ਦੇ ਇਲਜ਼ਾਮ ਵੀ ਸਨ।

ਪੰਜਾਬ📍 ਪੰਜਾਬ

ਦਲਜੀਤ ਸਿੰਘ ਦੀ ਸ਼ੱਕੀ ਮੌਤ ’ਤੇ ਐੱਨਐੱਚਆਰਸੀ ਸਖ਼ਤ, 2 ਹਫ਼ਤਿਆਂ ’ਚ ਮੰਗੀ ਰਿਪੋਰਟ

ਮਾਨਸਾ ਦੇ ਭਾਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਮੌਤ ਅਤੇ ਪੁਲਿਸ ਕਾਰਵਾਈ ’ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ। ਪੰਜਾਬ ਸਰਕਾਰ ਦੇ ਅਧਿਕਾਰੀਆਂ ਤੋਂ 2 ਹਫ਼ਤਿਆਂ ’ਚ ਰਿਪੋਰਟ ਤਲਬ।
ਦਲਜੀਤ ਸਿੰਘ ਦੀ ਸ਼ੱਕੀ ਮੌਤ ’ਤੇ ਐੱਨਐੱਚਆਰਸੀ ਸਖ਼ਤ, 2 ਹਫ਼ਤਿਆਂ ’ਚ ਮੰਗੀ ਰਿਪੋਰਟ

ਮਾਨਸਾ ਦੇ ਭਾਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਮੌਤ ਅਤੇ ਪੁਲਿਸ ਕਾਰਵਾਈ ’ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ। ਪੰਜਾਬ ਸਰਕਾਰ ਦੇ ਅਧਿਕਾਰੀਆਂ ਤੋਂ 2 ਹਫ਼ਤਿਆਂ ’ਚ ਰਿਪੋਰਟ ਤਲਬ।

ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਅਤੇ ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦੇ ਮਾਮਲੇ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕਰਦਿਆਂ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਸਬੰਧੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸ਼ਿਕਾਇਤ ਮੁਤਾਬਕ, ਸ਼ਿਕਾਇਤਕਰਤਾ ਹਰਮੰਦੀਪ ਸਿੰਘ ਮਹਿਤਾ ਨੇ ਦੋਸ਼ ਲਾਇਆ ਕਿ ਭਾਮੇ ਕਲਾਂ ਪਿੰਡ ਦੇ ਵਸਨੀਕ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੌਤ ਦੇ ਕਾਰਨਾਂ, ਖ਼ਾਸ ਕਰਕੇ ਇਸ ਦਾ ਨਸ਼ਿਆਂ ਨਾਲ ਸੰਭਾਵਿਤ ਸਬੰਧ ਹੋਣ ਬਾਰੇ ਸਵਾਲ ਉਠਾਏ ਸਨ।

ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਕਿ ਜਦੋਂ ਪਰਿਵਾਰਕ ਮੈਂਬਰ ਅਤੇ ਸਮਰਥਕ ਮੌਤ ਦੇ ਮਾਮਲੇ ਵਿੱਚ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ, ਤਾਂ ਪੁਲਿਸ ਨੇ ਰਾਮਦਿੱਤੇਵਾਲਾ ਚੌਕ ਨੇੜੇ ਜਲੂਸ ਨੂੰ ਰੋਕ ਦਿੱਤਾ ਅਤੇ ਮ੍ਰਿਤਕ ਦੀ ਦੇਹ ਆਪਣੇ ਕਬਜ਼ੇ ਵਿੱਚ ਲੈ ਲਈ। ਇਸ ਤੋਂ ਬਾਅਦ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ। ਸ਼ਿਕਾਇਤਕਰਤਾ ਨੇ ਪੁਲਿਸ ’ਤੇ ਤਾਕਤ ਦੀ ਵਰਤੋਂ ਕਰਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼ ਵੀ ਲਾਏ ਹਨ।

ਉੱਧਰ, ਸ਼ਿਕਾਇਤ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਪੁਲਿਸ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਆਪਣੀ ਕਾਰਵਾਈ ਨੂੰ ਜਾਇਜ਼ ਠਹਿਰਾਇਆ।

ਕਮਿਸ਼ਨ ਨੇ ਕਿਹਾ ਕਿ ਸ਼ਿਕਾਇਤ ਵਿੱਚ ਲਾਏ ਗਏ ਦੋਸ਼ ਪਹਿਲੀ ਨਜ਼ਰੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਜਾਪਦੇ ਹਨ।

ਕਮਿਸ਼ਨ ਨੇ ਦਲਜੀਤ ਸਿੰਘ ਦੀ ਮੌਤ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੁਲਿਸ ਕਾਰਵਾਈ ਲਈ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਸਬੰਧੀ ਸ਼ਿਕਾਇਤ ’ਤੇ ਸਬੰਧਤ ਅਧਿਕਾਰੀਆਂ ਤੋਂ ਕਾਰਵਾਈ ਰਿਪੋਰਟ ਮੰਗੀ ਹੈ।

ਪੰਜਾਬ📍 ਪੰਜਾਬ

ਸ਼ੂਟਰ ਹੋਣ ਦੇ ਸ਼ੱਕ ’ਚ ਆੜ੍ਹਤੀਏ ਵੱਲੋਂ ਗੋਲੀਬਾਰੀ; ਇੱਕ ਹਲਾਕ, ਦੋ ਜ਼ਖ਼ਮੀ

ਕਸਬਾ ਖੇਮਕਰਨ ਦੇ ਆਸਲ ਰੋਡ ’ਤੇ ਬੁੱਧਵਾਰ ਦੁਪਹਿਰ ਆੜ੍ਹਤੀਏ ਮਨਜੀਤ ਸਿੰਘ ਕੱਟਾ ਵੱਲੋਂ ਪਿੱਛੇ ਆ ਰਹੀ ਗੱਡੀ ’ਤੇ ਗੋਲੀਆਂ ਚਲਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਸ਼ੂਟਰ ਹੋਣ ਦੇ ਸ਼ੱਕ ’ਚ ਆੜ੍ਹਤੀਏ ਵੱਲੋਂ ਗੋਲੀਬਾਰੀ; ਇੱਕ ਹਲਾਕ, ਦੋ ਜ਼ਖ਼ਮੀ

ਕਸਬਾ ਖੇਮਕਰਨ ਦੇ ਆਸਲ ਰੋਡ ’ਤੇ ਬੁੱਧਵਾਰ ਦੁਪਹਿਰ ਆੜ੍ਹਤੀਏ ਮਨਜੀਤ ਸਿੰਘ ਕੱਟਾ ਵੱਲੋਂ ਪਿੱਛੇ ਆ ਰਹੀ ਗੱਡੀ ’ਤੇ ਗੋਲੀਆਂ ਚਲਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ, ਜਦੋਂਕਿ ਜ਼ਖ਼ਮੀ ਹਰਕੀਰਤ ਸਿੰਘ ਅਤੇ ਸਾਜਨ ਸਿੰਘ ਨੂੰ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਘਟਨਾ ਦੇ ਪੂਰੇ ਘਟਨਾਕ੍ਰਮ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਕਥਿਤ ਤੌਰ ’ਤੇ ਮਨਜੀਤ ਸਿੰਘ ਕੱਟਾ ਵੱਲੋਂ ਕਾਰ ਸਵਾਰਾਂ ’ਤੇ ਗੋਲੀਆਂ ਚਲਾਉਂਦਿਆਂ ਦੇਖਿਆ ਜਾ ਸਕਦਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਲੇ ਕਸਬੇ ਖੇਮਕਰਨ ਦਾ ਵਸਨੀਕ ਮਨਜੀਤ ਸਿੰਘ ਕੱਟਾ ਆਪਣੀ ਪਤਨੀ ਨਾਲ ਕਾਰ ਵਿੱਚ ਸਵਾਰ ਹੋ ਕੇ ਘਰਿਆਲਾ ਸਥਿਤ ਮੰਦਰ ਤੋਂ ਮੱਥਾ ਟੇਕਣ ਮਗਰੋਂ ਵਾਪਸ ਪਰਤ ਰਿਹਾ ਸੀ। ਦੱਸਿਆ ਜਾਂਦਾ ਹੈ ਕਿ ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਇਸ ਦੇ ਮੱਦੇਨਜ਼ਰ ਉਸ ਨੂੰ ਸੁਰੱਖਿਆ ਲਈ ਇੱਕ ਪੁਲੀਸ ਮੁਲਾਜ਼ਮ ਵੀ ਮੁਹੱਈਆ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਉਸ ਨੇ ਨਿੱਜੀ ਸੁਰੱਖਿਆ ਦਾ ਵੀ ਪ੍ਰਬੰਧ ਕੀਤਾ ਹੋਇਆ ਸੀ।

ਜਦੋਂ ਮਨਜੀਤ ਸਿੰਘ ਦੀ ਕਾਰ ਪਿੰਡ ਮਹਿੰਦੀਪੁਰ ਮੋੜ ਨੇੜੇ ਪੁੱਜੀ ਤਾਂ ਉਸ ਦੇ ਪਿੱਛੇ ਇੱਕ ਹੋਰ ਗੱਡੀ ਆ ਰਹੀ ਸੀ। ਰੇਲਵੇ ਫਾਟਕ ਨੇੜੇ ਉਸ ਨੇ ਉਕਤ ਗੱਡੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਗੁਰਸੇਵਕ ਸਿੰਘ ਦੀ ਮੌਤ ਹੋ ਗਈ, ਜਦੋਂਕਿ ਹਰਕੀਰਤ ਸਿੰਘ ਅਤੇ ਸਾਜਨ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਘਟਨਾ ਤੋਂ ਬਾਅਦ ਮਨਜੀਤ ਸਿੰਘ ਕੱਟਾ ਨੇ ਜਨਤਕ ਤੌਰ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਸਬੰਧਤ ਵਿਅਕਤੀ ਫਿਰੌਤੀ ਦੇ ਮਾਮਲੇ ਨਾਲ ਜੁੜੇ ਹੋਏ ਸਨ। ਉਸ ਨੇ ਲੋਕਾਂ ਨੂੰ ਆਪਣੀ ਸੁਰੱਖਿਆ ਖ਼ੁਦ ਕਰਨ ਦੀ ਗੱਲ ਵੀ ਕਹੀ।

ਉਧਰ ਘਟਨਾ ਸਬੰਧੀ ਜਾਣਕਾਰੀ ਲੈਣ ਲਈ ਹਸਪਤਾਲ ਪਹੁੰਚੇ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀਐੱਸਪੀ ਅਤੁਲ ਸੋਨੀ ਅਤੇ ਐੱਸਪੀ ਸੁਖਨਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ। ਅਧਿਕਾਰੀਆਂ ਵੱਲੋਂ ਮਾਮਲੇ ਸਬੰਧੀ ਕੋਈ ਜਨਤਕ ਬਿਆਨ ਨਹੀਂ ਦਿੱਤਾ ਗਿਆ। ਹੁਣ ਪੁਲੀਸ ਦੀ ਮੁੱਢਲੀ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਅਤੇ ਇਸ ਨਾਲ ਜੁੜੇ ਹੋਰ ਤੱਥਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

ਪੰਜਾਬ📍 ਪੰਜਾਬ

ਅਰਨਬ ਚੱਕਰਵਾਤ: ਤੂਫ਼ਾਨ ਦੀ ਲੋਕੇਸ਼ਨ ਅਤੇ ਰਫ਼ਤਾਰ ਦਾ ਕਿਵੇਂ ਲਗਾਇਆ ਜਾਂਦਾ ਹੈ ਪਤਾ?

ਅਰਨਬ ਚੱਕਰਵਾਤ ਦੀ ਚਰਚਾ ਹੋ ਰਹੀ ਹੈ। ਇਹ ਚੱਕਰਵਾਤ ਅੱਜ ਆਂਧਰਾ ਪ੍ਰਦੇਸ਼ ਦੇ ਸਮੁੰਦਰੀ ਤੱਟ ਨਾਲ ਟਕਰਾਇਆ। ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਅਰਨਬ ਚੱਕਰਵਾਤ: ਤੂਫ਼ਾਨ ਦੀ ਲੋਕੇਸ਼ਨ ਅਤੇ ਰਫ਼ਤਾਰ ਦਾ ਕਿਵੇਂ ਲਗਾਇਆ ਜਾਂਦਾ ਹੈ ਪਤਾ?

ਅਰਨਬ ਚੱਕਰਵਾਤ ਦੀ ਚਰਚਾ ਹੋ ਰਹੀ ਹੈ। ਇਹ ਚੱਕਰਵਾਤ ਅੱਜ ਆਂਧਰਾ ਪ੍ਰਦੇਸ਼ ਦੇ ਸਮੁੰਦਰੀ ਤੱਟ ਨਾਲ ਟਕਰਾਇਆ। ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਾਣੋ, ਅਰਨਬ ਵਰਗੇ ਤੂਫ਼ਾਨ ਦੀ ਲੋਕੇਸ਼ਨ ਅਤੇ ਰਫ਼ਤਾਰ ਦਾ ਪਤਾ ਕਿਵੇਂ ਲਗਾਇਆ ਜਾਂਦਾ ਹੈ।

ਬੰਗਾਲ ਦੀ ਖਾੜੀ ਵਿੱਚੋਂ ਉੱਠੇ ਅਰਨਬ ਤੂਫ਼ਾਨ ਦੀ ਰਫ਼ਤਾਰ ਵਧ ਰਹੀ ਹੈ। ਬੁੱਧਵਾਰ ਨੂੰ ਇਹ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ। ਇਸ ਦੌਰਾਨ ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ। ਆਂਧਰਾ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਕਾਰਨ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਸਮੁੰਦਰ ਵਿੱਚ ਸੈਂਕੜੇ ਕਿਲੋਮੀਟਰ ਦੂਰ ਘੁੰਮ ਰਹੇ ਤੂਫ਼ਾਨ ਦੀ ਲੋਕੇਸ਼ਨ, ਰਫ਼ਤਾਰ ਅਤੇ ਇਸ ਦੇ ਤੱਟ ਨਾਲ ਟਕਰਾਉਣ ਦੇ ਸਮੇਂ ਦਾ ਪਹਿਲਾਂ ਹੀ ਅੰਦਾਜ਼ਾ ਕਿਵੇਂ ਲਗਾ ਲਿਆ ਜਾਂਦਾ ਹੈ?

ਤੂਫ਼ਾਨ ਦੀ ਸ਼ੁਰੂਆਤੀ ਨਿਗਰਾਨੀ ਪੁਲਾੜ ਤੋਂ ਕੀਤੀ ਜਾਂਦੀ ਹੈ। ਭਾਰਤ ਕੋਲ ਆਪਣੇ ਮੌਸਮ ਸਬੰਧੀ ਸੈਟੇਲਾਈਟ ਹਨ। ਚੱਕਰਵਾਤ ਬਣਨ ਦੀ ਸ਼ੁਰੂਆਤੀ ਅਵਸਥਾ ਵਿੱਚ ਸੈਟੇਲਾਈਟ ਤੋਂ ਮਿਲਣ ਵਾਲੇ ਅੰਕੜੇ ਸਭ ਤੋਂ ਵੱਧ ਕੰਮ ਆਉਂਦੇ ਹਨ।

ਇਹ ਸੈਟੇਲਾਈਟ ਲਗਾਤਾਰ ਬੱਦਲਾਂ ਦੀਆਂ ਤਸਵੀਰਾਂ ਭੇਜਦੇ ਰਹਿੰਦੇ ਹਨ। ਇਨ੍ਹਾਂ ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਬੱਦਲਾਂ ਦਾ ਸਮੂਹ ਕਿੱਥੇ ਘੁੰਮਣਾ ਸ਼ੁਰੂ ਹੋਇਆ ਹੈ ਅਤੇ ਇਹ ਕਿੰਨੀ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਹੈ।

ਸਮੁੰਦਰ ਵਿੱਚ ਹਵਾ ਦੀ ਰਫ਼ਤਾਰ ਮਾਪਣ ਲਈ ਹਰ ਥਾਂ ਮਸ਼ੀਨਾਂ ਨਹੀਂ ਲੱਗੀਆਂ ਹੁੰਦੀਆਂ। ਇਸ ਲਈ ਬੱਦਲਾਂ ਦੇ ਪੈਟਰਨ ਦੇ ਆਧਾਰ ਤੇ ਤੂਫ਼ਾਨ ਦੀ ਤੀਬਰਤਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਇਸ ਵਾਸਤੇ ਡਵੋਰਕ ਤਕਨੀਕ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤਕਨੀਕ ਨੂੰ ਵਰਨਨ ਡਵੋਰਕ ਨੇ ਸੈਟੇਲਾਈਟ ਤਸਵੀਰਾਂ ਵਿੱਚ ਬੱਦਲਾਂ ਦੀ ਬਣਤਰ ਦਾ ਅਧਿਐਨ ਕਰਕੇ ਵਿਕਸਿਤ ਕੀਤਾ ਸੀ।

ਸੌਖੀ ਭਾਸ਼ਾ ਵਿੱਚ ਸਮਝੀਏ ਤਾਂ ਇਸ ਤਕਨੀਕ ਤਹਿਤ ਤੂਫ਼ਾਨ ਨਾਲ ਜੁੜੇ ਬੱਦਲਾਂ ਨੂੰ ਚਾਰ ਮੁੱਖ ਸ਼੍ਰੇਣੀਆਂ ਵਿੱਚ ਵੰਡਿਆ ਜਾਂਦਾ ਹੈ। ਇਨ੍ਹਾਂ ਵਿੱਚ ਮੁੜੀ ਹੋਈ ਪੱਟੀ, ਸ਼ੀਅਰ, ਸੰਘਣੇ ਕੇਂਦਰੀ ਬੱਦਲ ਅਤੇ ਅੱਖ ਵਰਗੇ ਪੈਟਰਨ ਸ਼ਾਮਲ ਹਨ।

ਇਸ ਤੋਂ ਬਾਅਦ ਹਰ ਪੈਟਰਨ ਨੂੰ ਇੱਕ ਅੰਕ ਦਿੱਤਾ ਜਾਂਦਾ ਹੈ, ਜਿਸ ਨੂੰ ਟੀ-ਨੰਬਰ ਕਿਹਾ ਜਾਂਦਾ ਹੈ। ਇਹ ਅੰਕ ਤੂਫ਼ਾਨ ਦੀ ਤਾਕਤ ਬਾਰੇ ਜਾਣਕਾਰੀ ਦਿੰਦਾ ਹੈ। ਟੀ-ਨੰਬਰ ਜਿੰਨਾ ਵੱਧ ਹੋਵੇਗਾ, ਤੂਫ਼ਾਨ ਨੂੰ ਓਨਾ ਹੀ ਤਾਕਤਵਰ ਮੰਨਿਆ ਜਾਂਦਾ ਹੈ।

ਉੱਤਰੀ ਹਿੰਦ ਮਹਾਸਾਗਰ ਦੇ ਚੱਕਰਵਾਤਾਂ ‘ਤੇ ਕੀਤੇ ਗਏ ਇੱਕ ਅਧਿਐਨ ਮੁਤਾਬਕ, ਐਡਵਾਂਸਡ ਡਵੋਰਕ ਤਕਨੀਕ ਤੇਜ਼ ਤੂਫ਼ਾਨਾਂ ਦੀ ਤੀਬਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਚੰਗੇ ਨਤੀਜੇ ਦਿੰਦੀ ਹੈ। ਹਾਲਾਂਕਿ, ਕਮਜ਼ੋਰ ਤੂਫ਼ਾਨਾਂ ਦੀ ਤਾਕਤ ਦਾ ਅੰਦਾਜ਼ਾ ਕਈ ਵਾਰ ਅਸਲ ਨਾਲੋਂ ਵੱਧ ਲਗਾ ਸਕਦੀ ਹੈ। ਇਸੇ ਕਰਕੇ ਅੰਤਿਮ ਫ਼ੈਸਲਾ ਸਿਰਫ਼ ਇੱਕ ਤਕਨੀਕ ਦੇ ਆਧਾਰ ‘ਤੇ ਨਹੀਂ ਲਿਆ ਜਾਂਦਾ, ਸਗੋਂ ਵੱਖ-ਵੱਖ ਅਨੁਮਾਨਾਂ ਨੂੰ ਮਿਲਾ ਕੇ ਲਿਆ ਜਾਂਦਾ ਹੈ।

ਜਦੋਂ ਤੂਫ਼ਾਨ ਤੱਟ ਦੇ ਨੇੜੇ ਪਹੁੰਚਦਾ ਹੈ, ਤਾਂ ਜ਼ਮੀਨ ‘ਤੇ ਲੱਗੇ ਡੌਪਲਰ ਵੈਦਰ ਰਡਾਰ ਨਿਗਰਾਨੀ ਦੀ ਜ਼ਿੰਮੇਵਾਰੀ ਸੰਭਾਲ ਲੈਂਦੇ ਹਨ। ਇਨ੍ਹਾਂ ਰਾਹੀਂ ਚੱਕਰਵਾਤ ਦੀ ਰੇਡੀਅਲ ਵੇਲੋਸਿਟੀ, ਰਡਾਰ ‘ਤੇ ਵਾਪਸ ਆਉਣ ਵਾਲੇ ਸਿਗਨਲਾਂ ਦੀ ਤੀਬਰਤਾ ਅਤੇ ਇੱਥੋਂ ਤੱਕ ਕਿ ਮੀਂਹ ਦੀ ਤੀਬਰਤਾ ਦੀ ਵੀ ਨਿਗਰਾਨੀ ਕੀਤੀ ਜਾ ਸਕਦੀ ਹੈ।

ਵਿਸ਼ਾਖਾਪਟਨਮ ਲਈ ਇਹ ਮਾਮਲਾ ਖ਼ਾਸ ਹੈ। ਦੇਸ਼ ਦਾ ਪਹਿਲਾ ਸਾਈਕਲੋਨ ਡਿਟੈਕਸ਼ਨ ਰਡਾਰ 1970 ਵਿੱਚ ਵਿਸ਼ਾਖਾਪਟਨਮ ਵਿੱਚ ਹੀ ਲਗਾਇਆ ਗਿਆ ਸੀ। ਅੱਜ ਇਹੀ ਤੱਟ ਅਰਨਬ ਚੱਕਰਵਾਤ ਦੇ ਸੰਭਾਵਿਤ ਲੈਂਡਫਾਲ ਵਾਲੇ ਇਲਾਕੇ ਵਿੱਚ ਸ਼ਾਮਲ ਹੈ।

ਭਾਰਤੀ ਮੌਸਮ ਵਿਭਾਗ ਦੀ ਸਾਲ 2014 ਵਿੱਚ ਆਏ ਹੁਦਹੁਦ ਚੱਕਰਵਾਤ ਬਾਰੇ ਰਿਪੋਰਟ ਦੱਸਦੀ ਹੈ ਕਿ ਜਦੋਂ ਤੂਫ਼ਾਨੀ ਪ੍ਰਣਾਲੀ ਡੌਪਲਰ ਰਡਾਰ ਦੀ ਰੇਂਜ ਵਿੱਚ ਆਈ, ਤਾਂ ਸੈਟੇਲਾਈਟ ਦੇ ਨਾਲ-ਨਾਲ ਰਡਾਰ ਅਤੇ ਤੱਟਵਰਤੀ ਕੇਂਦਰਾਂ ਤੋਂ ਮਿਲੇ ਅੰਕੜਿਆਂ ਦੀ ਵੀ ਵਰਤੋਂ ਕੀਤੀ ਗਈ ਸੀ।

ਚੱਕਰਵਾਤ ਦੇ ਰਸਤੇ ਅਤੇ ਇਸ ਦੇ ਤੱਟ ਨਾਲ ਟਕਰਾਉਣ ਵਾਲੀ ਥਾਂ ਦਾ ਅਨੁਮਾਨ ਲਗਾਉਣ ਲਈ ਨਿਊਮੈਰੀਕਲ ਵੈਦਰ ਪ੍ਰੈਡੀਕਸ਼ਨ ਮਾਡਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਮਾਡਲਾਂ ਵਿੱਚ ਵਾਯੂਮੰਡਲ ਅਤੇ ਸਮੁੰਦਰ ਨਾਲ ਸਬੰਧਤ ਤਾਜ਼ਾ ਅੰਕੜੇ ਪਾਏ ਜਾਂਦੇ ਹਨ। ਇਸ ਤੋਂ ਬਾਅਦ ਭੌਤਿਕ ਵਿਗਿਆਨ ਦੇ ਸਮੀਕਰਨਾਂ ਨੂੰ ਹੱਲ ਕਰਕੇ ਮੌਸਮ ਦੀ ਭਵਿੱਖਬਾਣੀ ਕੀਤੀ ਜਾਂਦੀ ਹੈ।

ਧਰਤੀ ਵਿਗਿਆਨ ਮੰਤਰਾਲੇ ਦੀ ਇੱਕ ਰਿਪੋਰਟ ਮੁਤਾਬਕ, ਆਈਐੱਮਡੀ ਦੀ ਪ੍ਰਣਾਲੀ ਅਤਿ-ਆਧੁਨਿਕ ਮਾਡਲਾਂ, ਮਲਟੀ-ਮਾਡਲ ਐਨਸੈਂਬਲ, ਐਡਵਾਂਸਡ ਡਾਟਾ ਅਸਿਮਿਲੇਸ਼ਨ ਅਤੇ ਸੈਟੇਲਾਈਟ, ਰਡਾਰ ‘ਤੇ ਬੁਆਏਜ਼ ਰਾਹੀਂ ਲਗਾਤਾਰ ਨਿਗਰਾਨੀ ‘ਤੇ ਆਧਾਰਿਤ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਆਪਣਾ ਡਿਸੀਜ਼ਨ ਸਪੋਰਟ ਸਿਸਟਮ ਵੀ ਕੰਮ ਕਰਦਾ ਹੈ।

ਇਹ ਮਾਡਲ ਮਿਹਿਰ ਅਤੇ ਪ੍ਰਤਿਊਸ਼ ਹਾਈ-ਪਰਫਾਰਮੈਂਸ ਕੰਪਿਊਟਿੰਗ ਸਿਸਟਮਾਂ ‘ਤੇ ਚਲਾਏ ਜਾਂਦੇ ਹਨ। ਇਨ੍ਹਾਂ ਤਕਨੀਕਾਂ ਦੀ ਮਦਦ ਨਾਲ ਚੱਕਰਵਾਤ ਦੇ ਰਸਤੇ ਦੀ ਭਵਿੱਖਬਾਣੀ ਦੀ ਸ਼ੁੱਧਤਾ ਵਿੱਚ 20 ਤੋਂ 25 ਫ਼ੀਸਦੀ ਤੱਕ ਸੁਧਾਰ ਹੋਇਆ ਹੈ।

ਤੂਫ਼ਾਨ ਦੀ ਭਵਿੱਖਬਾਣੀ ਵਿੱਚ ਸਿਰਫ਼ ਮਸ਼ੀਨਾਂ ਹੀ ਫ਼ੈਸਲਾ ਨਹੀਂ ਕਰਦੀਆਂ।

ਦੇਸ਼ ਭਰ ਵਿੱਚ ਮੌਸਮ ਦੀ ਭਵਿੱਖਬਾਣੀ ਕਰਨ ਵਾਲੇ 29 ਦਫ਼ਤਰ ਹਨ। ਹਰ ਬੁਲੇਟਿਨ ਜਾਰੀ ਕਰਨ ਤੋਂ ਪਹਿਲਾਂ ਤਜਰਬੇਕਾਰ ਮੌਸਮ ਵਿਗਿਆਨੀ ਕੰਪਿਊਟਰ ਮਾਡਲਾਂ ਦੇ ਨਤੀਜਿਆਂ ਅਤੇ ਸੈਟੇਲਾਈਟ ‘ਤੇ ਰਡਾਰ ਤੋਂ ਮਿਲੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਦੇ ਹਨ।

ਇਸ ਤਰ੍ਹਾਂ ਸੈਟੇਲਾਈਟ, ਰਡਾਰ, ਕੰਪਿਊਟਰ ਮਾਡਲਾਂ ਅਤੇ ਮਾਹਰਾਂ ਦੇ ਵਿਸ਼ਲੇਸ਼ਣ ਨੂੰ ਮਿਲਾ ਕੇ ਤੂਫ਼ਾਨ ਦੀ ਦਿਸ਼ਾ, ਰਫ਼ਤਾਰ ਅਤੇ ਸੰਭਾਵਿਤ ਲੈਂਡਫਾਲ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

ਪੰਜਾਬ📍 ਪੰਜਾਬ

ਨਦੀ ‘ਚੋਂ ਰੇਤ ਕੱਢਣ ਦੌਰਾਨ ਦਰਿਆ ‘ਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ

ਬਾਰਾਮੂਲਾ: ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਜੇਹਲਮ ਨਦੀ ‘ਚੋਂ ਰੇਤ ਕੱਢਣ ਦੌਰਾਨ ਕਿਸ਼ਤੀ ਦੇ ਦਰਿਆ ‘ਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਨਦੀ ‘ਚੋਂ ਰੇਤ ਕੱਢਣ ਦੌਰਾਨ ਦਰਿਆ ‘ਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ

ਬਾਰਾਮੂਲਾ: ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਜੇਹਲਮ ਨਦੀ ‘ਚੋਂ ਰੇਤ ਕੱਢਣ ਦੌਰਾਨ ਕਿਸ਼ਤੀ ਦੇ ਦਰਿਆ ‘ਚ ਡਿੱਗਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਅੱਜ, ਬੁੱਧਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਅਧਿਕਾਰੀਆਂ ਮੁਤਾਬਕ ਇਹ ਹਾਦਸਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਰਫੀਆਬਾਦ ਦੇ ਡਾਚਨਪਾੜਾ ਇਲਾਕੇ ‘ਚ ਵਾਪਰਿਆ। ਦੋਵੇਂ ਨੌਜਵਾਨ ਜੇਹਲਮ ਨਦੀ ਵਿੱਚੋਂ ਰੇਤ ਕੱਢ ਰਹੇ ਸਨ ਕਿ ਅਚਾਨਕ ਨਦੀ ਵਿੱਚ ਡਿੱਗ ਗਏ।

ਇੱਕ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਦੀਆਂ ਲਾਸ਼ਾਂ ਰਾਤ ਭਰ ਨਦੀ ਵਿੱਚ ਪਈਆਂ ਅਤੇ ਬੁੱਧਵਾਰ ਸਵੇਰੇ ਬਰਾਮਦ ਕੀਤੀਆਂ ਗਈਆਂ। ਮ੍ਰਿਤਕਾਂ ਦੀ ਪਛਾਣ ਜਾਵੇਦ ਅਹਿਮਦ ਮੀਰ (28) ਪੁੱਤਰ ਗੁਲਾਮ ਮੁਹੰਮਦ ਮੀਰ ਅਤੇ ਮੁਹੰਮਦ ਅਨੀਸ ਮਲਿਕ (29) ਪੁੱਤਰ ਅਬਦੁਲ ਮਜੀਦ ਵਜੋਂ ਹੋਈ ਹੈ। ਦੋਵੇਂ ਡਾਚਨਪਾੜਾ, ਰਫੀਆਬਾਦ ਦੇ ਰਹਿਣ ਵਾਲੇ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਘਟਨਾ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਰਾਹੀਂ ਦੋਵਾਂ ਨੌਜਵਾਨਾਂ ਦੀ ਮੌਤ ਦੇ ਅਸਲ ਕਾਰਨਾਂ ਅਤੇ ਹਾਦਸੇ ਦੇ ਹਾਲਾਤਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਮਨੋਰੰਜਨ📍 ਪੰਜਾਬ

ਜਾਫਰ ਪਨਾਹੀ ਜੇਲ੍ਹ ਦੀ ਸਜ਼ਾ: ਈਰਾਨੀ ਫ਼ਿਲਮ ਨਿਰਮਾਤਾ ਨੂੰ 5 ਸਾਲ 1 ਮਹੀਨੇ ਦੀ ਹੋਰ ਕੈਦ

ਈਰਾਨ: ਈਰਾਨੀ ਫ਼ਿਲਮ ਨਿਰਮਾਤਾ ਜਾਫਰ ਪਨਾਹੀ, ਜਿਨ੍ਹਾਂ ਨੂੰ ਪਹਿਲਾਂ ਹੀ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਜਾ ਚੁੱਕੀ ਸੀ। ‘ਵੈਰਾਇਟੀ’ ਦੇ ਅਨੁਸਾਰ, ਪਨਾਹੀ ਦੇ ਵਕੀਲ ਮੁਸਤਫ਼ਾ ਨੀਲੀ ਨੇ ‘ਐਮਤੇਦਾਦ ਨਿਊਜ਼ ਏਜੰਸੀ’ ਨੂੰ ਦੱਸਿਆ ਕਿ ਅਦਾਲਤ ਨੇ ਉਨ੍ਹਾਂ ਦੇ ਮੁਵੱਕਿਲ ਨੂੰ ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਪੰਜ ਸਾਲ ਅਤੇ ਇੱਕ ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ।
ਜਾਫਰ ਪਨਾਹੀ ਜੇਲ੍ਹ ਦੀ ਸਜ਼ਾ: ਈਰਾਨੀ ਫ਼ਿਲਮ ਨਿਰਮਾਤਾ ਨੂੰ 5 ਸਾਲ 1 ਮਹੀਨੇ ਦੀ ਹੋਰ ਕੈਦ

ਈਰਾਨ: ਈਰਾਨੀ ਫ਼ਿਲਮ ਨਿਰਮਾਤਾ ਜਾਫਰ ਪਨਾਹੀ, ਜਿਨ੍ਹਾਂ ਨੂੰ ਪਹਿਲਾਂ ਹੀ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਜਾ ਚੁੱਕੀ ਸੀ।

‘ਵੈਰਾਇਟੀ’ ਦੇ ਅਨੁਸਾਰ, ਪਨਾਹੀ ਦੇ ਵਕੀਲ ਮੁਸਤਫ਼ਾ ਨੀਲੀ ਨੇ ‘ਐਮਤੇਦਾਦ ਨਿਊਜ਼ ਏਜੰਸੀ’ ਨੂੰ ਦੱਸਿਆ ਕਿ ਅਦਾਲਤ ਨੇ ਉਨ੍ਹਾਂ ਦੇ ਮੁਵੱਕਿਲ ਨੂੰ ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਪੰਜ ਸਾਲ ਅਤੇ ਇੱਕ ਮਹੀਨੇ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਇਨ੍ਹਾਂ ਦੋਵਾਂ ਫ਼ੈਸਲਿਆਂ ਨੂੰ ਲਾਗੂ ਕਰਨਾ ਅਦਾਲਤ ਦੇ ਵਿਵੇਕ ’ਤੇ ਨਿਰਭਰ ਕਰਦਾ ਹੈ। ਇਸ ਦੇ ਨਾਲ ਹੀ, ਅਦਾਲਤ ਨੇ ਪਨਾਹੀ ਦੀ ਜਾਇਦਾਦ ਜ਼ਬਤ ਕਰਨ, ਦੋ ਸਾਲਾਂ ਤੱਕ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਰੋਕ ਲਗਾਉਣ ਅਤੇ ਦੋ ਸਾਲਾਂ ਤੱਕ ਵਿਦੇਸ਼ ਯਾਤਰਾ ਕਰਨ ’ਤੇ ਪਾਬੰਦੀ ਲਗਾਉਣ ਦਾ ਹੁਕਮ ਵੀ ਦਿੱਤਾ ਹੈ।

ਪਨਾਹੀ ਦੇ ਵਕੀਲ ਨੇ ਦੱਸਿਆ ਕਿ ਪਿਛਲੇ ਹਫ਼ਤੇ ਉਨ੍ਹਾਂ ਦੇ ਮੁਵੱਕਿਲ ਦੇ ਬੈਂਕ ਖਾਤੇ ਅਚਾਨਕ ਫ੍ਰੀਜ਼ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਉਹ ਤਹਿਰਾਨ ਵਿੱਚ ਸਰਕਾਰੀ ਵਕੀਲ ਦੇ ਦਫ਼ਤਰ ਗਏ। ਉੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਇਹ ਫ਼ੈਸਲਾ ਉਨ੍ਹਾਂ ਦੇ ਮੁਵੱਕਿਲ ਦੀ ਗੈਰ-ਮੌਜੂਦਗੀ ਵਿੱਚ ਸੁਣਾਇਆ ਗਿਆ ਸੀ।

‘ਵੈਰਾਇਟੀ’ ਦੇ ਅਨੁਸਾਰ, ਪਿਛਲੇ ਦੋ ਦਹਾਕਿਆਂ ਦੌਰਾਨ ਪਨਾਹੀ ਦਾ ਈਰਾਨੀ ਅਧਿਕਾਰੀਆਂ ਨਾਲ ਕਈ ਵਾਰ ਟਕਰਾਅ ਹੋਇਆ ਹੈ। 2010 ਵਿੱਚ, ਇਸ ਮਸ਼ਹੂਰ ਫ਼ਿਲਮ ਨਿਰਮਾਤਾ ’ਤੇ ਫ਼ਿਲਮਾਂ ਬਣਾਉਣ, ਪ੍ਰੈੱਸ ਨਾਲ ਗੱਲਬਾਤ ਕਰਨ ਅਤੇ ਯਾਤਰਾ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਉਹ ‘ਦਿ ਸਰਕਲ’, ‘ਆਫ਼ਸਾਈਡ’, ‘ਦਿਸ ਇਜ਼ ਨਾਟ ਏ ਫ਼ਿਲਮ’, ‘ਟੈਕਸੀ’ ਅਤੇ ‘ਨੋ ਬੀਅਰਜ਼’ ਵਰਗੀਆਂ ਪੁਰਸਕਾਰ ਜੇਤੂ ਫ਼ਿਲਮਾਂ ਲਈ ਦੁਨੀਆ ਭਰ ਵਿੱਚ ਮਸ਼ਹੂਰ ਹਨ। ਹਾਲਾਂਕਿ, ਇਨ੍ਹਾਂ ਪਾਬੰਦੀਆਂ ਦੇ ਬਾਵਜੂਦ ਉਹ ਲੁਕ-ਛਿਪ ਕੇ ਫ਼ਿਲਮਾਂ ਬਣਾਉਂਦੇ ਰਹੇ।

2022 ਵਿੱਚ, ਫ਼ਿਲਮ ਨਿਰਮਾਤਾਵਾਂ ਦੇ ਇੱਕ ਸਮੂਹ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਦੇ ਸਬੰਧ ਵਿੱਚ ਪਨਾਹੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਲਗਭਗ ਸੱਤ ਮਹੀਨਿਆਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਅਪ੍ਰੈਲ 2023 ਵਿੱਚ ਇਹ ਪਾਬੰਦੀ ਹਟਾ ਦਿੱਤੀ ਗਈ ਅਤੇ ਈਰਾਨੀ ਅਧਿਕਾਰੀਆਂ ਨੇ ਪਨਾਹੀ ਨੂੰ ਆਪਣੀ ਫ਼ਿਲਮ ‘ਇਟ ਵਾਜ਼ ਜਸਟ ਐਨ ਐਕਸੀਡੈਂਟ’ ਪੇਸ਼ ਕਰਨ ਲਈ ਕਾਨ ਜਾਣ ਦੀ ਇਜਾਜ਼ਤ ਦੇ ਦਿੱਤੀ।

ਇਸ ਤੋਂ ਬਾਅਦ, ਪਨਾਹੀ ਨੇ ਇਸ ਡਰਾਮਾ ਫ਼ਿਲਮ ਦੇ ਪ੍ਰਚਾਰ ਲਈ ਕਈ ਥਾਵਾਂ ਦੀ ਯਾਤਰਾ ਕੀਤੀ। ਇਹ ਫ਼ਿਲਮ ਸਾਬਕਾ ਕੈਦੀਆਂ ਦੇ ਇੱਕ ਸਮੂਹ ਦੀ ਕਹਾਣੀ ’ਤੇ ਆਧਾਰਿਤ ਹੈ, ਜਿਨ੍ਹਾਂ ਦੇ ਅੰਦਰ ਇੱਕ ਬੇਰਹਿਮ ਜੇਲ੍ਹ ਗਾਰਡ ਪ੍ਰਤੀ ਤੀਬਰ ਭਾਵਨਾਵਾਂ ਹਨ। ਇਹ ਭਾਵਨਾਵਾਂ ਉਨ੍ਹਾਂ ਦੀ ਕੈਦ ਦੌਰਾਨ ਹੋਏ ਤਜਰਬਿਆਂ ਵਿੱਚੋਂ ਪੈਦਾ ਹੋਈਆਂ ਹਨ।

ਪਰ ਪਨਾਹੀ ਈਰਾਨ ਵਾਪਸ ਪਰਤ ਆਏ, ਜਦੋਂ ਕਿ ਉਸ ਸਮੇਂ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਨਾਲ ਹੀ, ਉੱਥੇ ਤਣਾਅ ਦਾ ਮਾਹੌਲ ਵੀ ਕਾਫ਼ੀ ਵਧ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਵਾਪਸੀ ਬਹੁਤ ਜੋਖ਼ਮ ਭਰੀ ਹੋ ਗਈ ਸੀ।

ਖੇਡਾਂ📍 ਪੰਜਾਬ

ਜਲੰਧਰ 'ਚ ਹਾਕੀ ਸਟਾਰ ਮਨਦੀਪ ਦੇ ਘਰ ਟੀਮ ਇੰਡੀਆ ਦੀ ਮਹਿਫ਼ਿਲ, ਖਿਡਾਰੀਆਂ ਤੇ ਕੋਚਾਂ ਨੇ ਚੱਖਿਆ ਪੰਜਾਬੀ ਜ਼ਾਇਕਾ; ਢੋਲ 'ਤੇ ਪਾਇਆ ਧਮਾਲ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਪਹੁੰਚੀ ਭਾਰਤੀ ਟੀਮ ਦੇ ਖਿਡਾਰੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਫਾਰਵਰਡ ਮਨਦੀਪ ਸਿੰਘ ਦੇ ਮਿੱਠਾਪੁਰ ਸਥਿਤ ਘਰ ਪਹੁੰਚੇ।
ਜਲੰਧਰ 'ਚ ਹਾਕੀ ਸਟਾਰ ਮਨਦੀਪ ਦੇ ਘਰ ਟੀਮ ਇੰਡੀਆ ਦੀ ਮਹਿਫ਼ਿਲ, ਖਿਡਾਰੀਆਂ ਤੇ ਕੋਚਾਂ ਨੇ ਚੱਖਿਆ ਪੰਜਾਬੀ ਜ਼ਾਇਕਾ; ਢੋਲ 'ਤੇ ਪਾਇਆ ਧਮਾਲ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਲਈ ਪਹੁੰਚੀ ਭਾਰਤੀ ਟੀਮ ਦੇ ਖਿਡਾਰੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਫਾਰਵਰਡ ਮਨਦੀਪ ਸਿੰਘ ਦੇ ਮਿੱਠਾਪੁਰ ਸਥਿਤ ਘਰ ਪਹੁੰਚੇ। ਉਨ੍ਹਾਂ ਦੇ ਨਾਲ ਵਿਦੇਸ਼ ਤੋਂ ਆਏ ਕੋਚ ਵੀ ਮੌਜੂਦ ਸਨ। ਸਾਰਿਆਂ ਨੇ ਪੰਜਾਬੀ ਖਾਣੇ ਦਾ ਸਵਾਦ ਚੱਖਿਆ। ਫਾਰਵਰਡ ਅਭਿਸ਼ੇਕ ਨੇ ਕਿਹਾ ਕਿ ਇੱਥੋਂ ਦੇ ਖਾਣੇ ਦਾ ਸਵਾਦ ਲਾਜਵਾਬ ਹੈ।

ਫਾਰਵਰਡ ਮਨਦੀਪ ਸਿੰਘ ਦੀ ਹਾਕੀ ਸਟਿੱਕ ਦੀ ਕੀਮਤ ਲਗਭਗ 65 ਹਜ਼ਾਰ ਰੁਪਏ ਹੈ। ਵਿਦੇਸ਼ ਤੋਂ ਮੰਗਵਾਏ ਜਾਣ ਵਾਲੇ ਇਸ ਦੇ ਬੇਸ ਨੂੰ ਜਲੰਧਰ ਦੀ ਅਲਫ਼ਾ ਹਾਕੀ ਦੇ ਮਾਹਿਰ ਮਨਦੀਪ ਦੀਆਂ ਲੋੜਾਂ ਅਤੇ ਖੇਡਣ ਦੇ ਅੰਦਾਜ਼ ਅਨੁਸਾਰ ਤਿਆਰ ਕਰਦੇ ਹਨ। ਮਨਦੀਪ ਦੇ ਪਿਤਾ ਰਵਿੰਦਰ ਸਿੰਘ ਅਤੇ ਮਾਤਾ ਦਵਿੰਦਰ ਕੌਰ ਨੇ ਦੱਸਿਆ ਕਿ ਪੇਸ਼ੇਵਰ ਹਾਕੀ ਵਿੱਚ ਖਿਡਾਰੀ ਦੀ ਲੋੜ ਮੁਤਾਬਕ ਖੇਡ ਦੇ ਸਾਜ਼ੋ-ਸਾਮਾਨ ਨੂੰ ਤਿਆਰ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ।

ਮਾਤਾ ਦਵਿੰਦਰ ਕੌਰ ਨੇ ਕਿਹਾ ਕਿ ਪੁੱਤਰ ਦਾ ਦੇਸ਼ ਲਈ ਖੇਡਣਾ ਮਾਣ ਵਾਲੀ ਗੱਲ ਹੈ। ਮਿੱਠਾਪੁਰ ਦੇ ਹਾਕੀ ਖਿਡਾਰੀਆਂ ਦੇ ਸਫ਼ਰ ਦਾ ਜ਼ਿਕਰ ਕਰਦਿਆਂ ਮਨਦੀਪ ਦੇ ਪਿਤਾ ਰਵਿੰਦਰ ਸਿੰਘ ਨੇ ਕੋਚ ਸੁਰਜੀਤ ਮਿੱਠਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਕੋਚ ਦੀ ਸਿਖਲਾਈ ਨਾਲ ਕਈ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ, ਜਿਨ੍ਹਾਂ ਵਿੱਚ ਉਨ੍ਹਾਂ ਦਾ ਆਪਣਾ ਪੁੱਤਰ ਮਨਦੀਪ ਸਿੰਘ ਵੀ ਸ਼ਾਮਲ ਹੈ। ਸੁਰਜੀਤ ਹਾਕੀ ਸਟੇਡੀਅਮ ਪਹੁੰਚੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਵੱਡੀ ਹੈ। ਉਨ੍ਹਾਂ ਦੇ ਯਤਨਾਂ ਸਦਕਾ ਅੰਤਰਰਾਸ਼ਟਰੀ ਟੂਰਨਾਮੈਂਟ ਪੰਜਾਬ ਵਿੱਚ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ। ਉਹ ਖ਼ੁਦ ਖੇਤੀਬਾੜੀ ਨਾਲ ਜੁੜੇ ਹੋਏ ਹਨ।

ਸਰਬਜੀਤ ਸਿੰਘ ਨੇ ਕਿਹਾ ਕਿ ਜੇਕਰ ਹਰਮਨਪ੍ਰੀਤ ਸਿੰਘ ਪਿੰਡ ਵਿੱਚੋਂ ਨਿਕਲ ਕੇ ਭਾਰਤੀ ਟੀਮ ਦਾ ਕਪਤਾਨ ਬਣ ਸਕਦਾ ਹੈ ਤਾਂ ਪੰਜਾਬ ਵਿੱਚੋਂ ਅਜਿਹੇ ਲੱਖਾਂ ਹਰਮਨ ਪੈਦਾ ਹੋ ਸਕਦੇ ਹਨ, ਜੋ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੇ ਕਪਤਾਨ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਦੋਸ਼ ਨਹੀਂ ਦੇਣਾ ਚਾਹੀਦਾ। ਬੱਚਿਆਂ ਦੀ ਦੇਖਭਾਲ ਕਰਨਾ ਪਰਿਵਾਰ ਦੀ ਜ਼ਿੰਮੇਵਾਰੀ ਹੁੰਦੀ ਹੈ।

ਖੇਡਾਂ📍 ਪੰਜਾਬ

ਖੇਡ ਜਗਤ ’ਚ ਛਾਇਆ ਸੋਗ, ਏਸ਼ੀਅਨ ਪੈਰਾ ਗੇਮਜ਼ ਦੇ 3 ਵਾਰ ਦੇ ਗੋਲਡ ਮੈਡਲ ਜੇਤੂ ਨੇ ਕੀਤੀ ਖ਼ੁਦਕੁਸ਼ੀ

ਭਾਰਤ ਨੂੰ ਪੈਰਾ ਏਸ਼ੀਅਨ ਗੇਮਜ਼ ਵਿੱਚ ਤਿੰਨ ਵਾਰ ਸੋਨ ਤਮਗਾ ਦਿਵਾਉਣ ਵਾਲੇ ਨੀਰਜ ਯਾਦਵ ਨੇ ਮੰਗਲਵਾਰ ਨੂੰ ਖ਼ੁਦਕੁਸ਼ੀ ਕਰ ਲਈ। ਇਸ ਖ਼ਬਰ ਤੋਂ ਬਾਅਦ ਪੂਰੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਖੇਡ ਜਗਤ ’ਚ ਛਾਇਆ ਸੋਗ, ਏਸ਼ੀਅਨ ਪੈਰਾ ਗੇਮਜ਼ ਦੇ 3 ਵਾਰ ਦੇ ਗੋਲਡ ਮੈਡਲ ਜੇਤੂ ਨੇ ਕੀਤੀ ਖ਼ੁਦਕੁਸ਼ੀ

ਭਾਰਤ ਨੂੰ ਪੈਰਾ ਏਸ਼ੀਅਨ ਗੇਮਜ਼ ਵਿੱਚ ਤਿੰਨ ਵਾਰ ਸੋਨ ਤਮਗਾ ਦਿਵਾਉਣ ਵਾਲੇ ਨੀਰਜ ਯਾਦਵ ਨੇ ਮੰਗਲਵਾਰ ਨੂੰ ਖ਼ੁਦਕੁਸ਼ੀ ਕਰ ਲਈ। ਇਸ ਖ਼ਬਰ ਤੋਂ ਬਾਅਦ ਪੂਰੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। 42 ਸਾਲਾ ਨੀਰਜ ਬੀਤੀ ਰਾਤ ਆਪਣੇ ਫਲੈਟ ਵਿੱਚ ਮ੍ਰਿਤਕ ਪਾਏ ਗਏ।

ਨੀਰਜ ਨੇ ਸਾਲ 2018 ਵਿੱਚ ਪਹਿਲੀ ਵਾਰ ਆਪਣਾ ਨਾਂ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਕਰਵਾਇਆ ਸੀ। ਜਕਾਰਤਾ ਵਿੱਚ ਹੋਈਆਂ ਪੈਰਾ ਏਸ਼ੀਅਨ ਗੇਮਜ਼ ਦੌਰਾਨ ਉਨ੍ਹਾਂ ਨੇ ਐੱਫ55 ਜੈਵਲਿਨ ਥ੍ਰੋ ਮੁਕਾਬਲੇ ਵਿੱਚ 29.84 ਮੀਟਰ ਦੀ ਰਿਕਾਰਡ ਦੂਰੀ ਤੱਕ ਨੇਜ਼ਾ ਸੁੱਟ ਕੇ ਸੋਨ ਤਮਗਾ ਜਿੱਤਿਆ ਸੀ।

ਇਸ ਤੋਂ ਬਾਅਦ ਹਾਂਗਝੋਊ ਵਿੱਚ ਹੋਈਆਂ ਏਸ਼ੀਅਨ ਪੈਰਾ ਗੇਮਜ਼ 2023 ਵਿੱਚ ਵੀ ਉਨ੍ਹਾਂ ਨੇ ਭਾਰਤ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਨੇ ਡਿਸਕਸ ਥ੍ਰੋ ਅਤੇ ਜੈਵਲਿਨ ਥ੍ਰੋ, ਦੋਵਾਂ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤ ਕੇ ਇਤਿਹਾਸ ਰਚਿਆ। ਉਨ੍ਹਾਂ ਨੇ ਐੱਫ54/55/56 ਵਰਗ ਵਿੱਚ ਡਿਸਕਸ ਥ੍ਰੋ ਦਾ ਸੋਨ ਤਮਗਾ ਜਿੱਤਿਆ, ਜਦਕਿ ਐੱਫ55 ਵਰਗ ਵਿੱਚ ਜੈਵਲਿਨ ਥ੍ਰੋ ਦਾ ਸੋਨ ਤਮਗਾ ਆਪਣੇ ਨਾਂ ਕੀਤਾ।

ਖੇਡਾਂ📍 ਪੰਜਾਬ

ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ : ਸ਼ੁਰੂਆਤੀ ਲੀਗ ਮੈਚ ’ਚ ਮਲੇਸ਼ੀਆ ਨੇ ਚੀਨ ਨੂੰ 5-4 ਨਾਲ ਹਰਾਇਆ

ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਲੀਗ ਮੁਕਾਬਲਿਆਂ ’ਚ ਮਲੇਸ਼ੀਆ ਨੇ ਚੀਨ ਨੂੰ 5-4 ਗੋਲਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ।
ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ : ਸ਼ੁਰੂਆਤੀ ਲੀਗ ਮੈਚ ’ਚ ਮਲੇਸ਼ੀਆ ਨੇ ਚੀਨ ਨੂੰ 5-4 ਨਾਲ ਹਰਾਇਆ

ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਲੀਗ ਮੁਕਾਬਲਿਆਂ ’ਚ ਮਲੇਸ਼ੀਆ ਨੇ ਚੀਨ ਨੂੰ 5-4 ਗੋਲਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ। ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ ਖੇਡੇ ਗਏ ਇਸ ਮੁਕਾਬਲੇ ਦੌਰਾਨ ਦੋਵਾਂ ਟੀਮਾਂ ਨੇ ਤੇਜ਼ ਰਫ਼ਤਾਰ ਹਾਕੀ ਦਾ ਪ੍ਰਦਰਸ਼ਨ ਕੀਤਾ ਤੇ ਆਖਰੀ ਕੁਆਰਟਰ ਤੱਕ ਮੁਕਾਬਲਾ ਰੋਮਾਂਚਕ ਬਣਿਆ ਰਿਹਾ। ਮੈਚ ਦੇ ਚੌਥੇ ਮਿੰਟ ’ਚ ਮਲੇਸ਼ੀਆ ਦੇ ਅਜ਼ਰਾਈ ਅਬੂ ਕਮਾਲ ਨੇ ਮੈਦਾਨੀ ਗੋਲ ਕਰਕੇ ਟੀਮ ਨੂੰ 1-0 ਦੀ ਅਗੇਤ ਦਿਵਾਈ। ਚੀਨ ਦੇ ਵਾਂਗ ਯਾਕੀ ਨੇ 11ਵੇਂ ਮਿੰਟ ’ਚ ਗੋਲ ਕਰਕੇ ਸਕੋਰ 1-1 ਕਰ ਦਿੱਤਾ। ਇਸ ਤੋਂ ਅਗਲੇ ਹੀ ਮਿੰਟ ’ਚ ਨੀ ਮੋਦਾ ਨੇ ਗੋਲ ਕਰਕੇ ਚੀਨ ਨੂੰ 2-1 ਨਾਲ ਅੱਗੇ ਕਰ ਦਿੱਤਾ। ਮਲੇਸ਼ੀਆ ਦੇ ਅਜ਼ਰਾਈ ਅਬੂ ਕਮਾਲ ਨੇ 14ਵੇਂ ਮਿੰਟ ’ਚ ਬਰਾਬਰੀ ਦਾ ਗੋਲ ਕੀਤਾ, ਜਦਕਿ ਅਨੁਆਰ ਅਖਿਮੁੱਲਾ ਨੇ ਉਸੇ ਮਿੰਟ ’ਚ ਗੋਲ ਕਰਕੇ ਮਲੇਸ਼ੀਆ ਨੂੰ 3-2 ਦੀ ਅਗੇਤ ਦਿਵਾ ਦਿੱਤੀ। 27ਵੇਂ ਮਿੰਟ ’ਚ ਚੀਨ ਦੇ ਚੇਨ ਬੇਨਹਾਈ ਨੇ ਪੈਨਲਟੀ ਕਾਰਨਰ ਨੂੰ ਗੋਲ ’ਚ ਬਦਲ ਕੇ ਸਕੋਰ 3-3 ਕਰ ਦਿੱਤਾ। ਇਸ ਤੋਂ ਬਾਅਦ ਮਲੇਸ਼ੀਆ ਨੇ ਤੀਜੇ ਕੁਆਰਟਰ ’ਚ ਦਬਦਬਾ ਬਣਾਇਆ। ਸਾਰੀ ਫੈਜ਼ਲ ਨੇ 34ਵੇਂ ਮਿੰਟ ’ਚ ਪੈਨਾਲਟੀ ਸਟ੍ਰੋਕ ਰਾਹੀਂ ਗੋਲ ਕਰਕੇ ਟੀਮ ਨੂੰ 4-3 ਨਾਲ ਅੱਗੇ ਕਰ ਦਿੱਤਾ। ਅਗਲੇ ਹੀ ਮਿੰਟ ’ਚ ਅਜ਼ੀਮੁੱਦੀਨ ਕਮਰੁੱਦੀਨ ਨੇ ਪੈਨਲਟੀ ਕਾਰਨਰ ਤੋਂ ਗੋਲ ਕਰਕੇ ਸਕੋਰ 5-3 ਕਰ ਦਿੱਤਾ। ਮੈਚ ਦੇ 44ਵੇਂ ਮਿੰਟ ’ਚ ਚੇਨ ਬੇਨਹਾਈ ਨੇ ਪੈਨਾਲਟੀ ਕਾਰਨਰ ਰਾਹੀਂ ਗੋਲ ਕਰਕੇ ਚੀਨ ਦੀ ਵਾਪਸੀ ਦੀ ਉਮੀਦ ਜਗਾਈ ਤੇ ਸਕੋਰ 5-4 ਕਰ ਦਿੱਤਾ। ਹਾਲਾਂਕਿ ਚੀਨ ਦੀ ਟੀਮ ਇਸ ਤੋਂ ਅੱਗੇ ਗੋਲ ਨਹੀਂ ਕਰ ਸਕੀ ਤੇ ਮਲੇਸ਼ੀਆ ਨੇ 5-4 ਨਾਲ ਮੁਕਾਬਲਾ ਆਪਣੇ ਨਾਂ ਕਰ ਲਿਆ। ਪਹਿਲੇ ਦਿਨ ਦੇ ਰਮਾਂਸ਼ਿਕ ਮੈਚ ਤੋਂ ਬਾਅਦ ਹਾਕੀ ਪ੍ਰੇਮੀਆਂ ਲਈ ਖੁਸ਼ਖਬਰੀ ਹੈ ਕਿ ਅਗਲੇ ਮੈਚ ਵੀ ਬੇਹੱਦ ਰੋਮਾਂਚਕ ਹੋਣਗੇ।

ਖੇਡਾਂ📍 ਪੰਜਾਬ

ਕ੍ਰਿਕਟ ਟੂਰਨਾਮੈਂਟ ’ਚ ਨਬੀਪੁਰ ਦੀ ਟੀਮ ਰਹੀ ਜੇਤੂ

ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪੰਜੋਲੀ ਕਲਾਂ ਵੱਲੋਂ ਕਰਵਾਏ ਚੌਥੇ ਅੰਡਰ 19 ਕ੍ਰਿਕਟ ਟੂਰਨਾਮੈਂਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਪੁੱਤਰ ਮਨਵੀਰ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ।
ਕ੍ਰਿਕਟ ਟੂਰਨਾਮੈਂਟ ’ਚ ਨਬੀਪੁਰ ਦੀ ਟੀਮ ਰਹੀ ਜੇਤੂ

ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪੰਜੋਲੀ ਕਲਾਂ ਵੱਲੋਂ ਕਰਵਾਏ ਚੌਥੇ ਅੰਡਰ 19 ਕ੍ਰਿਕਟ ਟੂਰਨਾਮੈਂਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਪੁੱਤਰ ਮਨਵੀਰ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਟੂਰਨਾਮੈਂਟ ਵਿਚ ਨਬੀਪੁਰ ਦੀ ਟੀਮ ਨੇ ਪਹਿਲਾ ਅਤੇ ਚਨਾਰਥਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਮਨਵੀਰ ਸਿੰਘ ਭੁੱਟਾ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰਕ ਤੰਦਰੁਸਤੀ ਮਿਲਦੀ ਹੈ, ਉੱਥੇ ਹੀ ਮਾਨਸਿਕ ਵਿਕਾਸ ਵੀ ਹੁੰਦਾ ਹੈ। ਸਮਾਜ ’ਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਖੇਡਾਂ ਸਭ ਤੋਂ ਉੱਤਮ ਸਾਧਨ ਹਨ। ਇਸ ਮੌਕੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਪੰਜੋਲੀ, ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਸੋਢੀ, ਜਨਰਲ ਸਕੱਤਰ ਹਰਮਨਦੀਪ ਸਿੰਘ ਮੂਲੇਪੁਰ, ਐਸਸੀ ਵਿੰਗ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਹੈਪੀ ਰੁੜਕੀ, ਪ੍ਰਧਾਨ ਸਲੀਮ ਮਾਣਕੀ ਪੰਜੋਲੀ ਆਦਿ ਹਾਜ਼ਰ ਸਨ।

ਖੇਤੀਬਾੜੀ📍 ਪੰਜਾਬ

ਪਾਣੀਪਤ ਦੇ ਬਾਬਰਪੁਰ ਮੰਡੀ ਦੇ ਨੇੜੇ ਤੇਜ਼ ਰਫ਼ਤਾਰ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ

ਪਾਣੀਪਤ: ਪਾਣੀਪਤ ਦੇ ਬਾਬਰਪੁਰ ਮੰਡੀ ਦੇ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਨਾਲ ਘਿਰ ਗਈ ਅਤੇ ਚਾਲਕ ਅੰਦਰ ਹੀ ਫਸ ਗਿਆ।
ਪਾਣੀਪਤ ਦੇ ਬਾਬਰਪੁਰ ਮੰਡੀ ਦੇ ਨੇੜੇ ਤੇਜ਼ ਰਫ਼ਤਾਰ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ

ਪਾਣੀਪਤ: ਪਾਣੀਪਤ ਦੇ ਬਾਬਰਪੁਰ ਮੰਡੀ ਦੇ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੂੰ ਅਚਾਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਦੀਆਂ ਲਪਟਾਂ ਨਾਲ ਘਿਰ ਗਈ ਅਤੇ ਚਾਲਕ ਅੰਦਰ ਹੀ ਫਸ ਗਿਆ। ਇਸ ਦੌਰਾਨ, ਇੱਕ ਮੋਟਰਸਾਈਕਲ ਸਵਾਰ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਬਹਾਦਰੀ ਦਿਖਾਈ ਅਤੇ ਕਾਰ ਚਾਲਕ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਤੋਂ ਬਾਅਦ ਡਾਇਲ 112 ਨੂੰ ਸੂਚਿਤ ਕੀਤਾ ਗਿਆ। ਤੁਰੰਤ, ਇੱਕ ਫਾਇਰ ਬ੍ਰਿਗੇਡ ਗੱਡੀ ਮੌਕੇ ‘ਤੇ ਪਹੁੰਚੀ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਅੱਗ ‘ਤੇ ਕਾਬੂ ਪਾਇਆ।

ਡਰਾਈਵਰ ਅਜੈ ਨੇ ਦੱਸਿਆ ਕਿ ਉਹ ਟੈਕਸੀ ਚਲਾਉਂਦਾ ਹੈ ਅਤੇ ਕਰਨਾਲ ਵਿੱਚ ਆਪਣੀ ਭੈਣ ਨੂੰ ਮਿਲਣ ਆਇਆ ਸੀ। ਉਸ ਨੂੰ ਮਿਲਣ ਤੋਂ ਬਾਅਦ, ਉਹ ਸਿੰਘੂ ਸਰਹੱਦ ਵੱਲ ਜਾ ਰਿਹਾ ਸੀ। ਅਚਾਨਕ ਉਸਦੀ ਕਾਰ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਜਦੋਂ ਤੱਕ ਉਹ ਕਾਰ ਰੋਕ ਕੇ ਕੁਝ ਸਮਝ ਸਕਿਆ, ਅੱਗ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੀ ਸੀ।

ਅਜੈ ਦੇ ਅਨੁਸਾਰ, ਕਾਰ ਦੇ ਅੰਦਰ ਫਸੇ ਹੋਣ ਦੌਰਾਨ ਇੱਕ ਬਾਈਕ ਸਵਾਰ ਉਸ ਕੋਲ ਫਰੀਸ਼ਤਾ ਬਣ ਕੇ ਪਹੁੰਚਿਆ। ਬਾਈਕ ਸਵਾਰ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਉਸ ਨੂੰ ਕਾਰ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਬਾਈਕ ਸਵਾਰ ਦੀ ਮੌਜੂਦਗੀ ਸਮਝਦਾਰੀ ਅਤੇ ਬਹਾਦਰੀ ਨੇ ਟੈਕਸੀ ਡਰਾਈਵਰ ਦੀ ਜਾਨ ਬਚਾਈ। ਕਾਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।

ਵਿਦੇਸ਼📍 ਪੰਜਾਬ

ਬਿਕਰਮ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਖ਼ਿਲਾਫ਼ ਮੁਹਾਲੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ।
ਬਿਕਰਮ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਖ਼ਿਲਾਫ਼ ਮੁਹਾਲੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਕਾਰਵਾਈ ਨਾਲ ਮਾਮਲੇ ਵਿੱਚ ਅਗਲੀ ਕਾਨੂੰਨੀ ਪ੍ਰਕਿਰਿਆ ਮਹੱਤਵਪੂਰਨ ਪੜਾਅ ’ਤੇ ਪਹੁੰਚ ਗਈ ਹੈ।

ਇਸ ਮਾਮਲੇ ਵਿੱਚ ਸਭ ਤੋਂ ਵੱਧ ਚਰਚਾ ਚਾਰਜਸ਼ੀਟ ਦੇ ਆਕਾਰ ਨੂੰ ਲੈ ਕੇ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ, ਵਿਜੀਲੈਂਸ ਵੱਲੋਂ ਅਦਾਲਤ ਵਿੱਚ ਲਗਭਗ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਗਈ ਹੈ। ਇੰਨੀ ਵੱਡੀ ਗਿਣਤੀ ਵਿੱਚ ਦਸਤਾਵੇਜ਼ ਪੇਸ਼ ਕੀਤੇ ਜਾਣ ਕਾਰਨ ਇਸ ਮਾਮਲੇ ਨੂੰ ਲੈ ਕੇ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਚਰਚਾ ਤੇਜ਼ ਹੋਣ ਦੀ ਸੰਭਾਵਨਾ ਹੈ।

ਚਾਰਜਸ਼ੀਟ ਵਿੱਚ 736 ਕਰੋੜ ਰੁਪਏ ਦੀ ਰਕਮ ਦਾ ਵੀ ਜ਼ਿਕਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ, ਇਸ ਰਕਮ ਦੀ ਸਹੀ ਪ੍ਰਕਿਰਤੀ, ਇਸ ਦੀ ਗਣਨਾ ਅਤੇ ਚਾਰਜਸ਼ੀਟ ਵਿੱਚ ਦਰਜ ਵੇਰਵਿਆਂ ਬਾਰੇ ਪੂਰੀ ਜਾਣਕਾਰੀ ਅਜੇ ਸਪੱਸ਼ਟ ਨਹੀਂ ਹੈ। ਇਸ ਲਈ ਇਸ ਰਕਮ ਨੂੰ ਮਾਮਲੇ ਵਿੱਚ ਦਰਜ ਵੇਰਵੇ ਵਜੋਂ ਹੀ ਦੇਖਿਆ ਜਾਣਾ ਚਾਹੀਦਾ ਹੈ, ਨਾ ਕਿ ਅਦਾਲਤ ਵੱਲੋਂ ਸਾਬਤ ਕੀਤੇ ਤੱਥ ਵਜੋਂ।

ਵਿਜੀਲੈਂਸ ਦੀ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਨਾਲ ਸਬੰਧਤ ਹੈ। ਅਜਿਹੇ ਮਾਮਲਿਆਂ ਵਿੱਚ ਜਾਂਚ ਏਜੰਸੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਅਤੇ ਜਾਇਦਾਦ ਤੇ ਖਰਚਿਆਂ ਦੇ ਵੇਰਵਿਆਂ ਦੀ ਤੁਲਨਾ ਕਰਦੀ ਹੈ। ਇਸ ਮਾਮਲੇ ਵਿੱਚ ਵੀ ਚਾਰਜਸ਼ੀਟ ਰਾਹੀਂ ਜਾਂਚ ਨਾਲ ਜੁੜੇ ਦਸਤਾਵੇਜ਼ ਅਤੇ ਦੋਸ਼ਾਂ ਦੇ ਵੇਰਵੇ ਅਦਾਲਤ ਅੱਗੇ ਰੱਖੇ ਗਏ ਹਨ।

ਮੁਹਾਲੀ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਹੋਣ ਤੋਂ ਬਾਅਦ ਹੁਣ ਇਸ ਦੀ ਕਾਨੂੰਨੀ ਜਾਂਚ ਅਤੇ ਅਗਲੀ ਕਾਰਵਾਈ ਅਹਿਮ ਰਹੇਗੀ। ਅਦਾਲਤ ਵਿੱਚ ਪੇਸ਼ ਕੀਤੇ ਦਸਤਾਵੇਜ਼ਾਂ ਅਤੇ ਸਬੂਤਾਂ ਦੇ ਆਧਾਰ ’ਤੇ ਮਾਮਲੇ ਦੀ ਸੁਣਵਾਈ ਅੱਗੇ ਵਧੇਗੀ। ਚਾਰਜਸ਼ੀਟ ਦਾਖ਼ਲ ਹੋਣਾ ਆਪਣੇ ਆਪ ਵਿੱਚ ਦੋਸ਼ ਸਾਬਤ ਹੋਣਾ ਨਹੀਂ ਹੁੰਦਾ; ਦੋਸ਼ਾਂ ਬਾਰੇ ਅੰਤਿਮ ਫ਼ੈਸਲਾ ਅਦਾਲਤ ਵੱਲੋਂ ਕੀਤਾ ਜਾਂਦਾ ਹੈ।

ਇਸ ਮਾਮਲੇ ਵਿੱਚ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਅਤੇ 736 ਕਰੋੜ ਰੁਪਏ ਦੇ ਜ਼ਿਕਰ ਨੇ ਇਸ ਨੂੰ ਹੋਰ ਚਰਚਾ ਵਿੱਚ ਲਿਆ ਦਿੱਤਾ ਹੈ। ਹਾਲਾਂਕਿ, ਚਾਰਜਸ਼ੀਟ ਵਿੱਚ ਕਿਹੜੇ ਖ਼ਾਸ ਲੈਣ-ਦੇਣ, ਜਾਇਦਾਦਾਂ ਜਾਂ ਦਸਤਾਵੇਜ਼ਾਂ ਨੂੰ ਆਧਾਰ ਬਣਾਇਆ ਗਿਆ ਹੈ, ਇਸ ਬਾਰੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

ਵਿਦੇਸ਼📍 ਪੰਜਾਬ

ਵੋਟਿੰਗ ’ਚ ਧੋਖਾਧੜੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਡਾਲਰ ਦੇਣ ਦਾ ਟਰੰਪ ਦਾ ਐਲਾਨ, ਇਨ੍ਹਾਂ ਨਾਗਰਿਕਾਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ

ਟਰੰਪ ਨੇ ਚੋਣਾਂ ’ਚ ਪਾਰਦਰਸ਼ਤਾ ਨੂੰ ਲੈ ਕੇ ਸਖ਼ਤ ਰੁਖ਼ ਦੁਹਰਾਇਆ ਤੇ ਵੋਟਿੰਗ ਪ੍ਰਕਿਰਿਆ ’ਚ ਗੜਬੜੀਆਂ ਦੇ ਦੋਸ਼ ਲਗਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਡੈਮੋਕ੍ਰੈਟ ਜਿੱਤਦੇ ਹਨ ਤਾਂ 1929 ਵਰਗੀ ਆਰਥਿਕ ਮੰਦੀ ਆ ਸਕਦੀ ਹੈ।
ਵੋਟਿੰਗ ’ਚ ਧੋਖਾਧੜੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਡਾਲਰ ਦੇਣ ਦਾ ਟਰੰਪ ਦਾ ਐਲਾਨ, ਇਨ੍ਹਾਂ ਨਾਗਰਿਕਾਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ

ਟਰੰਪ ਨੇ ਚੋਣਾਂ ’ਚ ਪਾਰਦਰਸ਼ਤਾ ਨੂੰ ਲੈ ਕੇ ਸਖ਼ਤ ਰੁਖ਼ ਦੁਹਰਾਇਆ ਤੇ ਵੋਟਿੰਗ ਪ੍ਰਕਿਰਿਆ ’ਚ ਗੜਬੜੀਆਂ ਦੇ ਦੋਸ਼ ਲਗਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਡੈਮੋਕ੍ਰੈਟ ਜਿੱਤਦੇ ਹਨ ਤਾਂ 1929 ਵਰਗੀ ਆਰਥਿਕ ਮੰਦੀ ਆ ਸਕਦੀ ਹੈ। ਇਸੇ ਦੌਰਾਨ, ਆਈਏਐੱਨਐੱਸ ਮੁਤਾਬਕ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਵੋਟ ਪਾਉਣ ਵਾਲੇ ਗੈਰ-ਨਾਗਰਿਕਾਂ ਨੂੰ ਦੇਸ਼ ’ਚੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰ ਰਿਹਾ ਹੈ।

ਵਾਸ਼ਿੰਗਟਨ (ਏਐੱਨਆਈ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਐਲਾਨ ਕੀਤਾ ਹੈ ਕਿ ਪਿਛਲੀਆਂ ਚੋਣਾਂ ਜਾਂ ਆਉਣ ਵਾਲੀਆਂ 2026 ਦੀਆਂ ਮੱਧਕਾਲੀ ਚੋਣਾਂ ਨਾਲ ਸਬੰਧਤ ਵੋਟਰ ਧੋਖਾਧੜੀ ਦੇ ਠੋਸ ਸਬੂਤ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਲੱਖ ਅਮਰੀਕੀ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਇਨਾਮ ਉਦੋਂ ਮਿਲੇਗਾ, ਜਦੋਂ ਧੋਖਾਧੜੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਜਾਵੇਗਾ।

ਏਪੀ ਮੁਤਾਬਕ, ਟਰੰਪ ਪ੍ਰਸ਼ਾਸਨ ਨੇ ਵਾਸ਼ਿੰਗਟਨ ਸੂਬੇ ਨੂੰ ਕਿਹਾ ਹੈ ਕਿ ਉਹ ਉਨ੍ਹਾਂ 400 ਲੋਕਾਂ ਦੀਆਂ ਵੋਟਾਂ ਵੱਖ ਰੱਖੇ, ਜਿਨ੍ਹਾਂ ਬਾਰੇ ਸ਼ੱਕ ਹੈ ਕਿ ਉਨ੍ਹਾਂ ਨੇ ਅਮਰੀਕੀ ਨਾਗਰਿਕਤਾ ਤੋਂ ਬਿਨਾਂ ਵੋਟ ਪਾਉਣ ਲਈ ਰਜਿਸਟ੍ਰੇਸ਼ਨ ਕਰਵਾਈ ਸੀ। ਨਿਆਂ ਵਿਭਾਗ ਨੇ ਕਿਹਾ ਕਿ ਉਸ ਨੇ ਪਿਛਲੀਆਂ ਚੋਣਾਂ ’ਚ ਇਨ੍ਹਾਂ 400 ਤੋਂ ਵੱਧ ਲੋਕਾਂ ਵੱਲੋਂ ਪਾਈਆਂ ਗਈਆਂ 1,500 ਵੋਟਾਂ ਦੀ ਪਛਾਣ ਕੀਤੀ ਹੈ। ਵਿਭਾਗ ਨੇ ਕਿਹਾ ਹੈ ਕਿ ਮੱਧਕਾਲੀ ਚੋਣਾਂ ’ਚ ਇਨ੍ਹਾਂ ਲੋਕਾਂ ਵੱਲੋਂ ਪਾਈਆਂ ਜਾਣ ਵਾਲੀਆਂ ਵੋਟਾਂ ਨੂੰ ਉਦੋਂ ਤੱਕ ਵੱਖ ਰੱਖਿਆ ਜਾਵੇ, ਜਦੋਂ ਤੱਕ ਸੂਬੇ ਦੇ ਅਧਿਕਾਰੀ ਇਹ ਪੁਸ਼ਟੀ ਨਹੀਂ ਕਰ ਲੈਂਦੇ ਕਿ ਉਹ ਕਾਨੂੰਨੀ ਤੌਰ ’ਤੇ ਵੋਟ ਪਾਉਣ ਦੇ ਯੋਗ ਹਨ ਜਾਂ ਨਹੀਂ।

ਸੰਗੀਤਕਾਰ ਨੀਲ ਯੰਗ ਨੇ ਡੋਨਾਲਡ ਟ੍ਰੰਪ ਦੀ ਸਿਆਸੀ ਐਕਸ਼ਨ ਕਮੇਟੀ ‘ਟਰੰਪ 47 ਕਮੇਟੀ ਇੰਕ.’ ਖ਼ਿਲਾਫ਼ ਇਕ ਕਰੋੜ ਅਮਰੀਕੀ ਡਾਲਰ ਦਾ ਮੁਕੱਦਮਾ ਦਾਇਰ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਕਮੇਟੀ ਨੇ ਮੱਧਕਾਲੀ ਚੋਣਾਂ ਦੀਆਂ ਰੈਲੀਆਂ ’ਚ ਰਾਸ਼ਟਰਪਤੀ ਦੇ ਮੰਚ ’ਤੇ ਆਉਣ ਸਮੇਂ ਉਨ੍ਹਾਂ ਦੇ ਗਾਣੇ ‘ਰਾਕਿਨ ਇਨ ਦਿ ਫ੍ਰੀ ਵਰਲਡ’ ਦੀ ਗ਼ੈਰ-ਕਾਨੂੰਨੀ ਤੌਰ ’ਤੇ ਵਰਤੋਂ ਕੀਤੀ।

ਵਿਦੇਸ਼📍 ਪੰਜਾਬ

ਸਪੇਨ ’ਚ ਵੱਡਾ ਰੇਲ ਹਾਦਸਾ, ਦੋ ਹਾਈ-ਸਪੀਡ ਟ੍ਰੇਨਾਂ ਵਿਚਾਲੇ ਭਿਆਨਕ ਟੱਕਰ; 39 ਲੋਕਾਂ ਦੀ ਮੌਤ ਦੀ ਖ਼ਬਰ

ਦਿ ਇੰਡੀਪੈਂਡੈਂਟ ਦੀ ਰਿਪੋਰਟ ਮੁਤਾਬਕ, ਇਹ ਹਾਦਸਾ ਇੱਕੋ ਦਿਸ਼ਾ ਵਿੱਚ ਜਾ ਰਹੀਆਂ ਦੋ ਹਾਈ-ਸਪੀਡ ਟ੍ਰੇਨਾਂ ਵਿਚਾਲੇ ਵਾਪਰਿਆ। ਇੱਕ ਟ੍ਰੇਨ ਦੂਜੀ ਟ੍ਰੇਨ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਉਸ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ।
ਸਪੇਨ ’ਚ ਵੱਡਾ ਰੇਲ ਹਾਦਸਾ, ਦੋ ਹਾਈ-ਸਪੀਡ ਟ੍ਰੇਨਾਂ ਵਿਚਾਲੇ ਭਿਆਨਕ ਟੱਕਰ; 39 ਲੋਕਾਂ ਦੀ ਮੌਤ ਦੀ ਖ਼ਬਰ

ਦਿ ਇੰਡੀਪੈਂਡੈਂਟ ਦੀ ਰਿਪੋਰਟ ਮੁਤਾਬਕ, ਇਹ ਹਾਦਸਾ ਇੱਕੋ ਦਿਸ਼ਾ ਵਿੱਚ ਜਾ ਰਹੀਆਂ ਦੋ ਹਾਈ-ਸਪੀਡ ਟ੍ਰੇਨਾਂ ਵਿਚਾਲੇ ਵਾਪਰਿਆ। ਇੱਕ ਟ੍ਰੇਨ ਦੂਜੀ ਟ੍ਰੇਨ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਉਸ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ।

ਸਪੇਨ ਦੇ ਕੇਂਦਰੀ ਹਿੱਸੇ ਵਿੱਚ ਦੋ ਟ੍ਰੇਨਾਂ ਵਿਚਾਲੇ ਜ਼ੋਰਦਾਰ ਟੱਕਰ ਹੋਣ ਦੀ ਖ਼ਬਰ ਹੈ। ਸਪੇਨ ਦੇ ਰੇਲਵੇ ਸਿਸਟਮ ਆਪਰੇਟਰ ਨੇ ਦੱਸਿਆ ਕਿ ਇਹ ਟੱਕਰ ਬੁੱਧਵਾਰ ਸਵੇਰੇ ਟੋਲੇਡੋ ਸੂਬੇ ਵਿੱਚ ਹੋਈ।

ਬ੍ਰਿਟਿਸ਼ ਸਮਾਚਾਰ ਏਜੰਸੀ ਦਿ ਇੰਡੀਪੈਂਡੈਂਟ ਦੀ ਰਿਪੋਰਟ ਮੁਤਾਬਕ, ਸਪੇਨ ਵਿੱਚ ਦੋ ਹਾਈ-ਸਪੀਡ ਟ੍ਰੇਨਾਂ ਦੀ ਟੱਕਰ ਵਿੱਚ ਕਰੀਬ 39 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਨੇੜਲੇ ਸ਼ਹਿਰ ਉਰਦਾ ਦੇ ਮੇਅਰ ਮੈਨੁਅਲ ਗੈਲਨ ਨੇ ਸਪੇਨ ਦੇ ਸਰਕਾਰੀ ਪ੍ਰਸਾਰਕ ਨੂੰ ਦੱਸਿਆ ਕਿ ਹਾਦਸੇ ਵਿੱਚ ਕਈ ਯਾਤਰੀ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਦੇ ਇਲਾਜ ਲਈ ਸਿਵਲ ਪ੍ਰੋਟੈਕਸ਼ਨ ਅਧਿਕਾਰੀਆਂ ਨੇ ਟਾਊਨ ਹਾਲ ਵਿੱਚ ਇੱਕ ਖੇਡ ਪੈਵੇਲੀਅਨ ਤਿਆਰ ਕਰਨ ਲਈ ਕਿਹਾ ਹੈ। ਨੇੜਲੇ ਪਿੰਡ ਲੋਸ ਯੇਬੇਨੇਸ ਦੇ ਮੇਅਰ ਜੀਸਸ ਪੇਰੇਜ਼ ਨੇ ਦੱਸਿਆ ਕਿ ਹਾਦਸਾ ਕਾਫ਼ੀ ਭਿਆਨਕ ਲੱਗ ਰਿਹਾ ਹੈ। ਕਾਸਤੀਲਾ-ਲਾ ਮਾਂਚਾ ਦੇ ਖੇਤਰੀ ਪ੍ਰਧਾਨ ਐਮਿਲਿਆਨੋ ਗਾਰਸੀਆ-ਪੇਜ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ ਕਿ ਉਹ ਹਾਦਸੇ ਵਾਲੀ ਥਾਂ ਵੱਲ ਜਾ ਰਹੇ ਹਨ।

ਰੇਨਫੇ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਸੰਦੇਸ਼ ਵਿੱਚ ਦੱਸਿਆ ਕਿ ਦੋ ਟ੍ਰੇਨਾਂ ਦੀ ਆਪਸੀ ਟੱਕਰ ਤੋਂ ਬਾਅਦ ਮੈਡ੍ਰਿਡ-ਅੰਡਾਲੂਸੀਆ ਹਾਈ-ਸਪੀਡ ਰੇਲ ਲਾਈਨ ’ਤੇ ਆਵਾਜਾਈ ਰੋਕ ਦਿੱਤੀ ਗਈ ਹੈ। ਕਾਸਤੀਲਾ-ਲਾ ਮਾਂਚਾ ਖੇਤਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਵੇਰੇ 9 ਵਜੇ (0800 ) ਤੋਂ ਕੁਝ ਸਮੇਂ ਬਾਅਦ ਰੇਨਫੇ ਅਤੇ ਇਰਿਓ ਦੀਆਂ ਟ੍ਰੇਨਾਂ ਆਪਸ ਵਿੱਚ ਟਕਰਾ ਗਈਆਂ, ਜਿਸ ਕਾਰਨ ਇਰਿਓ ਟ੍ਰੇਨ ਦੇ ਦੋ ਡੱਬੇ ਪਟੜੀ ਤੋਂ ਉਤਰ ਗਏ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। 9 ਮਹੀਨੇ ਪਹਿਲਾਂ ਵੀ ਵਾਪਰਿਆ ਸੀ ਅਜਿਹਾ ਹੀ ਹਾਦਸਾ ਇਹ ਟੱਕਰ ਉਸੇ ਰੇਲ ਲਾਈਨ ’ਤੇ ਹਾਈ-ਸਪੀਡ ਟ੍ਰੇਨਾਂ ਵਿਚਾਲੇ ਹੋਈ ਹੈ, ਜਿੱਥੇ ਕਰੀਬ ਨੌਂ ਮਹੀਨੇ ਪਹਿਲਾਂ ਵੀ ਅਜਿਹਾ ਹੀ ਹਾਦਸਾ ਵਾਪਰਿਆ ਸੀ। ਉਸ ਹਾਦਸੇ ਵਿੱਚ 46 ਲੋਕਾਂ ਦੀ ਜਾਨ ਚਲੀ ਗਈ ਸੀ। ਜਨਵਰੀ ਵਿੱਚ ਵਾਪਰੇ ਉਸ ਹਾਦਸੇ ਦੌਰਾਨ ਕੋਰਡੋਬਾ ਸੂਬੇ ਦੇ ਅਦਾਮੁਜ਼ ਨੇੜੇ ਇੱਕ ਟ੍ਰੇਨ ਪਟੜੀ ਤੋਂ ਉਤਰ ਕੇ ਸਾਹਮਣੇ ਤੋਂ ਆ ਰਹੀ ਦੂਜੀ ਟ੍ਰੇਨ ਨਾਲ ਟਕਰਾ ਗਈ ਸੀ। ਇਨ੍ਹਾਂ ਹਾਦਸਿਆਂ ਤੋਂ ਬਾਅਦ ਹਾਲੀਆ ਸਾਲਾਂ ਵਿੱਚ ਰੇਲਵੇ ਦੇ ਰੱਖ-ਰਖਾਅ ’ਤੇ ਕੀਤੇ ਗਏ ਨਿਵੇਸ਼ ਦੇ ਪੱਧਰ ਨੂੰ ਲੈ ਕੇ ਬਹਿਸ ਛਿੜ ਗਈ ਹੈ। (ਸਮਾਚਾਰ ਏਜੰਸੀ ਦੇ ਇਨਪੁਟ ਨਾਲ)

ਵਿਦੇਸ਼📍 ਪੰਜਾਬ

ਐੱਚ-1ਬੀ ਪਟੀਸ਼ਨਾਂ ਲਈ ਇੱਕ ਲੱਖ ਡਾਲਰ ਦੀ ਵਾਧੂ ਫੀਸ ਤੋਂ ਬਿਨਾਂ ਮਨਜ਼ੂਰੀਆਂ ਸ਼ੁਰੂ

ਵਾਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿਚ ਐੱਚ-1ਬੀ ਵੀਜ਼ਾ ਦੀ ਉਡੀਕ ਕਰ ਰਹੇ ਵਿਦੇਸ਼ੀ ਕਾਮਿਆਂ, ਖ਼ਾਸ ਕਰਕੇ ਭਾਰਤੀ ਆਈ.ਟੀ. ਪ੍ਰੋਫੈਸ਼ਨਲਾਂ ਲਈ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ।
ਐੱਚ-1ਬੀ ਪਟੀਸ਼ਨਾਂ ਲਈ ਇੱਕ ਲੱਖ ਡਾਲਰ ਦੀ ਵਾਧੂ ਫੀਸ ਤੋਂ ਬਿਨਾਂ ਮਨਜ਼ੂਰੀਆਂ ਸ਼ੁਰੂ

ਵਾਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿਚ ਐੱਚ-1ਬੀ ਵੀਜ਼ਾ ਦੀ ਉਡੀਕ ਕਰ ਰਹੇ ਵਿਦੇਸ਼ੀ ਕਾਮਿਆਂ, ਖ਼ਾਸ ਕਰਕੇ ਭਾਰਤੀ ਆਈ.ਟੀ. ਪ੍ਰੋਫੈਸ਼ਨਲਾਂ ਲਈ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ।

ਰਿਪੋਰਟ ਮੁਤਾਬਕ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਯੂ.ਐੱਸ.ਸੀ.ਆਈ.ਐੱਸ. ਨੇ ਕੁਝ ਐੱਚ-1ਬੀ ਪਟੀਸ਼ਨਾਂ ਨੂੰ ਇੱਕ ਲੱਖ ਡਾਲਰ ਦੀ ਵਿਵਾਦਿਤ ਵਾਧੂ ਫੀਸ ਤੋਂ ਬਿਨਾਂ ਮਨਜ਼ੂਰੀ ਦੇਣੀ ਸ਼ੁਰੂ ਕਰ ਦਿੱਤੀ ਹੈ।

ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਲਾਗੂ ਕੀਤੀ ਗਈ ਇਸ ਭਾਰੀ ਫੀਸ ਨੂੰ ਲੈ ਕੇ ਕਈ ਕੰਪਨੀਆਂ, ਯੂਨੀਅਨਾਂ ਅਤੇ ਹੋਰ ਸੰਸਥਾਵਾਂ ਨੇ ਅਦਾਲਤਾਂ ਵਿਚ ਚੁਣੌਤੀ ਦਿੱਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇੱਕ ਲੱਖ ਡਾਲਰ ਦੀ ਵਾਧੂ ਫੀਸ ਕਾਰਨ ਅਮਰੀਕੀ ਕੰਪਨੀਆਂ ਲਈ ਵਿਦੇਸ਼ਾਂ ਤੋਂ ਹੁਨਰਮੰਦ ਕਰਮਚਾਰੀ ਭਰਤੀ ਕਰਨਾ ਬਹੁਤ ਮਹਿੰਗਾ ਹੋ ਜਾਵੇਗਾ। ਫੈਡਰਲ ਅਦਾਲਤਾਂ ਵੱਲੋਂ ਇਸ ਫੀਸ ਦੀ ਵਸੂਲੀ ਉੱਤੇ ਰੋਕ ਲਗਾਉਣ ਤੋਂ ਬਾਅਦ ਹੁਣ ਕੁਝ ਅਰਜ਼ੀਆਂ ਦੀ ਪ੍ਰਕਿਰਿਆ ਅੱਗੇ ਵਧਣ ਲੱਗੀ ਹੈ।

ਇਹ ਖ਼ਬਰ ਉਨ੍ਹਾਂ ਭਾਰਤੀ ਨੌਜਵਾਨਾਂ ਲਈ ਮਹੱਤਵਪੂਰਨ ਹੈ, ਜਿਨ੍ਹਾਂ ਦੀਆਂ ਕੰਪਨੀਆਂ ਐੱਚ-1ਬੀ ਪਟੀਸ਼ਨਾਂ ਦੀ ਮਨਜ਼ੂਰੀ ਦੀ ਉਡੀਕ ਕਰ ਰਹੀਆਂ ਸਨ। ਹਾਲਾਂਕਿ ਸਾਰੀਆਂ ਅਰਜ਼ੀਆਂ ਤੁਰੰਤ ਮਨਜ਼ੂਰ ਨਹੀਂ ਹੋ ਰਹੀਆਂ। ਰਿਪੋਰਟ ਮੁਤਾਬਕ ਕੁਝ ਪ੍ਰੀਮੀਅਮ ਪ੍ਰੋਸੈਸਿੰਗ ਵਾਲੀਆਂ ਅਰਜ਼ੀਆਂ ਵੀ ਨਿਰਧਾਰਤ ਸਮੇਂ ਤੋਂ ਵੱਧ ਲਟਕੀਆਂ ਹੋਈਆਂ ਹਨ।

ਇਹ ਵੀ ਸਪੱਸ਼ਟ ਕਰਨਾ ਜ਼ਰੂਰੀ ਹੈ ਕਿ ਅਦਾਲਤੀ ਰੋਕ ਦਾ ਮਤਲਬ ਫੀਸ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਣਾ ਨਹੀਂ ਹੈ। ਇਸ ਸਬੰਧੀ ਕਾਨੂੰਨੀ ਕਾਰਵਾਈ ਅਜੇ ਜਾਰੀ ਹੈ। ਇਸ ਲਈ ਨਵੀਂ ਐੱਚ-1ਬੀ ਪਟੀਸ਼ਨ ਦਾਖ਼ਲ ਕਰਨ ਵਾਲੇ ਮਾਲਕਾਂ ਅਤੇ ਕਰਮਚਾਰੀਆਂ ਨੂੰ ਆਪਣੇ ਕੇਸ ਉੱਤੇ ਲਾਗੂ ਮੌਜੂਦਾ ਨਿਯਮਾਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ।

ਫਿਲਹਾਲ ਇਹ ਉਨ੍ਹਾਂ ਲਈ ਇੱਕ ਸਕਾਰਾਤਮਕ ਸੰਕੇਤ ਹੈ, ਜਿਹੜੇ ਅਮਰੀਕਾ ਵਿਚ ਕਾਨੂੰਨੀ ਤੌਰ ਉੱਤੇ ਕੰਮ ਕਰਨ ਦਾ ਮੌਕਾ ਲੱਭ ਰਹੇ ਹਨ।

ਵਿਦੇਸ਼📍 ਪੰਜਾਬ

ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ’ਚ ਤੜਕਸਾਰ ਗੋਲ਼ੀਬਾਰੀ

ਬਲਵੰਤ ਸਿੰਘ ਰਾਜੋਆਣਾ ਦੇ ਜੱਦੀ ਪਿੰਡ ਰਾਜੋਆਣਾ ਖ਼ੁਰਦ ਦੇ ਨੇੜਲੇ ਪਿੰਡ ਰਾਜੋਆਣਾ ਕਲਾਂ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਤੜਕਸਾਰ ਗੋਲ਼ੀਬਾਰੀ ਦੀ ਘਟਨਾ ਕਾਰਨ ਇਲਾਕੇ ਵਿੱਚ ਖ਼ੌਫ਼ ਦਾ ਮਹੌਲ ਬਣ ਗਿਆ ਹੈ।
ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ’ਚ ਤੜਕਸਾਰ ਗੋਲ਼ੀਬਾਰੀ

ਬਲਵੰਤ ਸਿੰਘ ਰਾਜੋਆਣਾ ਦੇ ਜੱਦੀ ਪਿੰਡ ਰਾਜੋਆਣਾ ਖ਼ੁਰਦ ਦੇ ਨੇੜਲੇ ਪਿੰਡ ਰਾਜੋਆਣਾ ਕਲਾਂ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿੱਚ ਤੜਕਸਾਰ ਗੋਲ਼ੀਬਾਰੀ ਦੀ ਘਟਨਾ ਕਾਰਨ ਇਲਾਕੇ ਵਿੱਚ ਖ਼ੌਫ਼ ਦਾ ਮਹੌਲ ਬਣ ਗਿਆ ਹੈ।

ਵੇਰਵਿਆਂ ਅਨੁਸਾਰ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਵਿਅਕਤੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਨੂੰ ਨਿਸ਼ਾਨਾ ਬਣਾ ਕੇ ਗੋਲੀ ਚਲਾਉਣ ਉਪਰੰਤ ਫ਼ਰਾਰ ਹੋ ਗਏ। ਘਟਨਾ ਤੜਕਸਾਰ ਕਰੀਬ 3 ਵਜੇ ਵਾਪਰੀ ਜਦੋਂ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ਖੋਲ੍ਹਣ ਬਾਅਦ ਬਾਬਾ ਬਲਦੇਵ ਸਿੰਘ ਇਸ਼ਨਾਨ ਕਰਨ ਚਲੇ ਗਏ ਤਾਂ ਹਮਲਾਵਰਾਂ ਨੇ ਬਾਬਾ ਬਲਦੇਵ ਸਿੰਘ ਦੇ ਕਮਰੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਿੱਧਾ ਫਾਇਰ ਮਾਰਿਆ, ਜੋ ਸ਼ੀਸ਼ੇ ਵਾਲੇ ਦਰਵਾਜ਼ੇ ਅਤੇ ਲੱਕੜ ਵਾਲੇ ਦਰਵਾਜ਼ੇ ਨੂੰ ਪਾਰ ਕਰ ਕੇ ਕੰਧ ਵਿੱਚ ਜਾ ਲੱਗਿਆ। ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਚਸ਼ਮਦੀਦ ਮੁੱਖ ਗ੍ਰੰਥੀ ਬਾਬਾ ਕੁਲਵੰਤ ਸਿੰਘ ਅਨੁਸਾਰ ਘਟਨਾ ਕਰੀਬ 3:10 ਵਜੇ ਦੀ ਹੈ, ਹਮਲਾਵਰ ਕੁਝ ਅਜੀਬ ਢੰਗ ਦੀ ਪੰਜਾਬੀ ਬੋਲਦੇ ਸਨ। ਗੋਲੀ ਚਲਾਉਣ ਬਾਅਦ ਉਹ ਫ਼ਰਾਰ ਹੋ ਗਏ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪੁਲੀਸ ਅਧਿਕਾਰੀ ਘਟਨਾ ਸਥਾਨ ‘ਤੇ ਪਹੁੰਚ ਗਏ ਹਨ। ਜਿਨ੍ਹਾਂ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਡਾ. ਅੰਕੁਰ ਗੁਪਤਾ, ਪੁਲੀਸ ਕਪਤਾਨ (ਜਾਂਚ) ਸੰਜੀਵ ਕੁਮਾਰ, ਉਪ ਪੁਲੀਸ ਕਪਤਾਨ ਦਾਖਾ ਕਰਨ ਸਿੰਘ ਸੰਧੂ, ਸੀ.ਆਈ.ਏ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਅਤੇ ਥਾਣਾ ਸੁਧਾਰ ਦੇ ਮੁਖੀ ਸਬ ਇੰਸਪੈਕਟਰ ਰਾਜਵਰਿੰਦਰਪਾਲ ਸਿੰਘ ਸ਼ਾਮਲ ਸਨ। ਪੁਲੀਸ ਅਧਿਕਾਰੀਆਂ ਨੇ ਹਾਲੇ ਤੱਕ ਕੁਝ ਵੀ ਕਹਿਣ ਤੋਂ ਸੰਕੋਚ ਕੀਤਾ ਅਤੇ ਜਲਦ ਇਸ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਗੱਲ ਆਖੀ ਹੈ।

ਵਿਦੇਸ਼📍 ਪੰਜਾਬ

ਅਮਰੀਕਾ ‘ਚ 1 ਨਵੰਬਰ ਨੂੰ ਘੜੀਆਂ ਇੱਕ ਘੰਟਾ ਪਿੱਛੇ ਹੋਣਗੀਆਂ

ਸੈਕਰਾਮੈਂਟੋ, 28 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਜ਼ਿਆਦਾਤਰ ਹਿੱਸਿਆਂ ਵਿਚ ਐਤਵਾਰ, 1 ਨਵੰਬਰ ਨੂੰ ਡੇਲਾਈਟ ਸੇਵਿੰਗ ਟਾਈਮ ਖ਼ਤਮ ਹੋਵੇਗਾ। ਸਵੇਰੇ 2 ਵਜੇ ਘੜੀਆਂ ਇੱਕ ਘੰਟਾ ਪਿੱਛੇ ਹੋ ਕੇ ਮੁੜ 1 ਵਜੇ ਹੋ ਜਾਣਗੀਆਂ।
ਅਮਰੀਕਾ ‘ਚ 1 ਨਵੰਬਰ ਨੂੰ ਘੜੀਆਂ ਇੱਕ ਘੰਟਾ ਪਿੱਛੇ ਹੋਣਗੀਆਂ

ਸੈਕਰਾਮੈਂਟੋ, 28 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਜ਼ਿਆਦਾਤਰ ਹਿੱਸਿਆਂ ਵਿਚ ਐਤਵਾਰ, 1 ਨਵੰਬਰ ਨੂੰ ਡੇਲਾਈਟ ਸੇਵਿੰਗ ਟਾਈਮ ਖ਼ਤਮ ਹੋਵੇਗਾ। ਸਵੇਰੇ 2 ਵਜੇ ਘੜੀਆਂ ਇੱਕ ਘੰਟਾ ਪਿੱਛੇ ਹੋ ਕੇ ਮੁੜ 1 ਵਜੇ ਹੋ ਜਾਣਗੀਆਂ। ਇਸ ਕਰਕੇ ਉਸ ਰਾਤ ਲੋਕਾਂ ਨੂੰ ਇੱਕ ਘੰਟਾ ਵਾਧੂ ਮਿਲੇਗਾ ਅਤੇ ਦੇਸ਼ ਮੁੜ ਸਟੈਂਡਰਡ ਟਾਈਮ ‘ਤੇ ਆ ਜਾਵੇਗਾ। ਕੈਲੀਫੋਰਨੀਆ ਵਿਚ ਪੈਸੀਫਿਕ ਡੇਲਾਈਟ ਟਾਈਮ ਦੀ ਥਾਂ ਪੈਸੀਫਿਕ ਸਟੈਂਡਰਡ ਟਾਈਮ ਲਾਗੂ ਹੋਵੇਗਾ। ਘੜੀ ਵਿਚ 1 ਵਜੇ ਤੋਂ 2 ਵਜੇ ਤੱਕ ਦਾ ਸਮਾਂ ਦੁਬਾਰਾ ਆਵੇਗਾ।

ਇਹ ਤਬਦੀਲੀ ਹਰ ਸਾਲ ਨਵੰਬਰ ਦੇ ਪਹਿਲੇ ਐਤਵਾਰ ਹੁੰਦੀ ਹੈ। ਬਸੰਤ ਵਿਚ, ਮਾਰਚ ਦੇ ਦੂਜੇ ਐਤਵਾਰ, ਘੜੀਆਂ ਇੱਕ ਘੰਟਾ ਅੱਗੇ ਕੀਤੀਆਂ ਜਾਂਦੀਆਂ ਹਨ। ਡੇਲਾਈਟ ਸੇਵਿੰਗ ਦਾ ਮਕਸਦ ਦਿਨ ਦੀ ਰੌਸ਼ਨੀ ਨੂੰ ਸ਼ਾਮ ਦੇ ਸਮੇਂ ਨਾਲ ਜੋੜਨਾ ਹੈ। ਹੁਣ ਸਮਾਂ ਪਿੱਛੇ ਹੋਣ ਨਾਲ ਸਵੇਰੇ ਕੁਝ ਜਲਦੀ ਰੌਸ਼ਨੀ ਹੋਵੇਗੀ, ਪਰ ਸ਼ਾਮ ਨੂੰ ਹਨੇਰਾ ਵੀ ਪਹਿਲਾਂ ਪੈ ਸਕਦਾ ਹੈ। ਹਵਾਈ, ਅਮਰੀਕੀ ਸਮੋਆ, ਗੁਆਮ, ਪਿਊਰਟੋ ਰੀਕੋ, ਵਰਜਿਨ ਆਈਲੈਂਡਜ਼ ਅਤੇ ਐਰੀਜ਼ੋਨਾ ਦੇ ਜ਼ਿਆਦਾਤਰ ਹਿੱਸੇ ਇਹ ਤਬਦੀਲੀ ਨਹੀਂ ਕਰਦੇ।

ਲੋਕ ਸੌਣ ਤੋਂ ਪਹਿਲਾਂ ਕੰਧ ਵਾਲੀਆਂ ਘੜੀਆਂ, ਕਾਰਾਂ ਅਤੇ ਹੋਰ ਹੱਥੀਂ ਸੈੱਟ ਹੋਣ ਵਾਲੇ ਯੰਤਰ ਇੱਕ ਘੰਟਾ ਪਿੱਛੇ ਕਰ ਲੈਣ। ਮੋਬਾਈਲ ਫੋਨ ਅਤੇ ਕੰਪਿਊਟਰ ਆਮ ਤੌਰ ‘ਤੇ ਸਮਾਂ ਆਪਣੇ ਆਪ ਬਦਲ ਲੈਂਦੇ ਹਨ, ਪਰ ਆਟੋਮੈਟਿਕ ਤਾਰੀਖ਼ ਅਤੇ ਸਮਾਂ ਸੈਟਿੰਗ ਚਾਲੂ ਹੋਣ ਦੀ ਜਾਂਚ ਕਰ ਲਵੋ। ਐਤਵਾਰ ਦੀਆਂ ਮੁਲਾਕਾਤਾਂ, ਕੰਮ ਦੀਆਂ ਸ਼ਿਫ਼ਟਾਂ ਅਤੇ ਯਾਤਰਾ ਦੇ ਸਮੇਂ ਵੀ ਦੁਬਾਰਾ ਵੇਖ ਲਵੋ, ਤਾਂ ਜੋ ਕਿਸੇ ਜ਼ਰੂਰੀ ਕੰਮ ਵਿਚ ਦੇਰੀ ਨਾ ਹੋਵੇ।

ਕਾਰੋਬਾਰ📍 ਪੰਜਾਬ

ਜੀਓ ਦੇ ਸ਼ੇਅਰ 21% ਚੜ੍ਹੇ, ₹1,358 ’ਤੇ ਹੋਈ ਲਿਸਟਿੰਗ

ਜੀਓ ਪਲੇਟਫਾਰਮਜ਼ ਦੇ ਸ਼ੇਅਰਾਂ ਦੀ ਸ਼ੇਅਰ ਬਾਜ਼ਾਰ ਵਿੱਚ ਧਮਾਕੇਦਾਰ ਐਂਟਰੀ। ₹1,119 ਦੇ ਇਸ਼ੂ ਪ੍ਰਾਈਸ ਦੇ ਮੁਕਾਬਲੇ ₹1,358 'ਤੇ ਹੋਈ ਲਿਸਟਿੰਗ। ਸ਼ੇਅਰ ਦੀ ਕੀਮਤ ਅਤੇ ਕੰਪਨੀ ਦੇ ਮੁਨਾਫ਼ੇ ਨਾਲ ਜੁੜੀ ਪੂਰੀ ਜਾਣਕਾਰੀ ਜਾਣੋ।
ਜੀਓ ਦੇ ਸ਼ੇਅਰ 21% ਚੜ੍ਹੇ, ₹1,358 ’ਤੇ ਹੋਈ ਲਿਸਟਿੰਗ

ਜੀਓ ਪਲੇਟਫਾਰਮਜ਼ ਦੇ ਸ਼ੇਅਰਾਂ ਦੀ ਸ਼ੇਅਰ ਬਾਜ਼ਾਰ ਵਿੱਚ ਧਮਾਕੇਦਾਰ ਐਂਟਰੀ। ₹1,119 ਦੇ ਇਸ਼ੂ ਪ੍ਰਾਈਸ ਦੇ ਮੁਕਾਬਲੇ ₹1,358 'ਤੇ ਹੋਈ ਲਿਸਟਿੰਗ। ਸ਼ੇਅਰ ਦੀ ਕੀਮਤ ਅਤੇ ਕੰਪਨੀ ਦੇ ਮੁਨਾਫ਼ੇ ਨਾਲ ਜੁੜੀ ਪੂਰੀ ਜਾਣਕਾਰੀ ਜਾਣੋ।

ਨਿਵੇਸ਼ਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਜਿਸ ਪਲ ਦੀ ਉਡੀਕ ਸੀ, ਉਹ ਅੱਜ 28 ਅਕਤੂਬਰ ਨੂੰ ਆ ਗਿਆ। ਜੀਓ ਪਲੇਟਫਾਰਮਜ਼ ਨੇ ਅੱਜ 28 ਅਕਤੂਬਰ ਨੂੰ ਸ਼ੇਅਰ ਬਾਜ਼ਾਰ ਵਿੱਚ ਧਮਾਕੇਦਾਰ ਐਂਟਰੀ ਕੀਤੀ। ਲਗਭਗ ₹30,200 ਕਰੋੜ ਦੇ ਆਈਪੀਓ ਤੋਂ ਬਾਅਦ ਕੰਪਨੀ ਦੇ ਸ਼ੇਅਰਾਂ ਨੇ ਸਵੇਰੇ 10 ਵਜੇ ਬਾਜ਼ਾਰ ਵਿੱਚ ਡੈਬਿਊ ਕੀਤਾ।

ਜੀਓ ਪਲੇਟਫਾਰਮਜ਼ ਦੇ ਸ਼ੇਅਰ ₹1,119 ਦੇ ਇਸ਼ੂ ਪ੍ਰਾਈਸ ਦੇ ਮੁਕਾਬਲੇ ₹1,358 'ਤੇ ਲਿਸਟ ਹੋਏ, ਜਿਸ ਨਾਲ ਨਿਵੇਸ਼ਕਾਂ ਨੂੰ 21.36% ਦਾ ਲਿਸਟਿੰਗ ਗੇਨ ਮਿਲਿਆ। ਲਿਸਟਿੰਗ ਤੋਂ ਪਹਿਲਾਂ ਗਲੋਬਲ ਬ੍ਰੋਕਰੇਜ ਫਰਮ ਨੋਮੁਰਾ ਨੇ ਇਸ ਬਾਰੇ ਆਪਣੀ ਕਵਰੇਜ ਸ਼ੁਰੂ ਕਰਦਿਆਂ ਇਸ ਨੂੰ ‘ਬਾਇ’ ਰੇਟਿੰਗ ਦਿੱਤੀ ਅਤੇ ਪ੍ਰਤੀ ਸ਼ੇਅਰ ₹1,340 ਦਾ ਟਾਰਗੇਟ ਪ੍ਰਾਈਸ ਤੈਅ ਕੀਤਾ। ਬ੍ਰੋਕਰੇਜ ਫਰਮ ਦਾ ਮੰਨਣਾ ਹੈ ਕਿ ਜੀਓ ਹੁਣ ਸਿਰਫ਼ ਬਾਜ਼ਾਰ ਵਿੱਚ ਬਦਲਾਅ ਲਿਆਉਣ ਵਾਲੀ ਕੰਪਨੀ ਹੀ ਨਹੀਂ, ਸਗੋਂ ਆਪਣੇ ਖੇਤਰ ਦੀ ਮੋਹਰੀ ਕੰਪਨੀ ਵੀ ਬਣ ਚੁੱਕੀ ਹੈ।

ਕਾਰੋਬਾਰ ਦੇ ਪੱਖੋਂ ਜੀਓ ਨੇ ਵਿੱਤੀ ਸਾਲ 2025-26 ਵਿੱਚ ਮਜ਼ਬੂਤ ਪ੍ਰਦਰਸ਼ਨ ਕੀਤਾ। ਕੰਪਨੀ ਦੀ ਆਪਰੇਸ਼ਨਲ ਆਮਦਨ 14.6% ਵਧ ਕੇ ₹1.47 ਲੱਖ ਕਰੋੜ ਰਹੀ, ਜਦਕਿ ਸ਼ੁੱਧ ਮੁਨਾਫ਼ਾ 15.1% ਵਧ ਕੇ ₹30,049 ਕਰੋੜ ਤੱਕ ਪਹੁੰਚ ਗਿਆ।

ਇਸ ਦੌਰਾਨ ਈਬਿਟਡਾ 18.8% ਵਧ ਕੇ ₹76,255 ਕਰੋੜ ਰਿਹਾ ਅਤੇ ਮਾਰਜਿਨ 51.9% ਦਰਜ ਕੀਤਾ ਗਿਆ।

ਕਾਰੋਬਾਰ📍 ਪੰਜਾਬ

ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਮੰਡੀ ਨਹੀਂ ਚੱਲਣ ਦਿਆਂਗੇ : ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ

ਜ਼ੀਰਾ ਦੇ ਪਿੰਡ ਨੂਰਪੁਰ ਮੰਡੀ ਵਿੱਚ ਮਜ਼ਦੂਰਾਂ ਦੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਮਜ਼ਦੂਰ ਵਰਗ ਦਾ ਰੋਹ ਤੇਜ਼ ਹੋ ਗਿਆ ਹੈ। ਮਜ਼ਦੂਰਾਂ ’ਤੇ ਹੋਏ ਹਮਲੇ ਅਤੇ ਉਨ੍ਹਾਂ ਦੇ ਜ਼ਖ਼ਮੀ ਹੋਣ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਠੋਸ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ ਲਾਉਂਦਿਆਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ।
ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਮੰਡੀ ਨਹੀਂ ਚੱਲਣ ਦਿਆਂਗੇ : ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ

ਜ਼ੀਰਾ ਦੇ ਪਿੰਡ ਨੂਰਪੁਰ ਮੰਡੀ ਵਿੱਚ ਮਜ਼ਦੂਰਾਂ ਦੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਮਜ਼ਦੂਰ ਵਰਗ ਦਾ ਰੋਹ ਤੇਜ਼ ਹੋ ਗਿਆ ਹੈ। ਮਜ਼ਦੂਰਾਂ ’ਤੇ ਹੋਏ ਹਮਲੇ ਅਤੇ ਉਨ੍ਹਾਂ ਦੇ ਜ਼ਖ਼ਮੀ ਹੋਣ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਠੋਸ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ ਲਾਉਂਦਿਆਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ। ਯੂਨੀਅਨ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਜ਼ੀਰਾ ਦੀ ਅਨਾਜ ਮੰਡੀ ਮੁਕੰਮਲ ਤੌਰ ’ਤੇ ਬੰਦ ਕਰਵਾ ਕੇ ਆਪਣਾ ਰੋਸ ਜ਼ਾਹਰ ਕੀਤਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਉਠਾਈ। ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਜ਼ੀਰਾ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਮਜ਼ਦੂਰਾਂ ਨੇ ਸਪੱਸ਼ਟ ਕੀਤਾ ਕਿ ਨੂਰਪੁਰ ਮੰਡੀ ਵਿੱਚ ਵਾਪਰੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਉਨ੍ਹਾਂ ਵਿਰੁੱਧ ਬਣਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਨਹੀਂ ਹੁੰਦਾ, ਉਦੋਂ ਤੱਕ ਉਹ ਪਿੱਛੇ ਹਟਣ ਵਾਲੇ ਨਹੀਂ ਹਨ। ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਮੁਲਜ਼ਮਾਂ ਵਿਰੁੱਧ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੀ ਸੁਰੱਖਿਆ ਸਬੰਧੀ ਕਾਨੂੰਨ (ਐੱਸ.ਸੀ./ਐੱਸ.ਟੀ. ਐਕਟ) ਅਤੇ ਭਾਰਤੀ ਦੰਡ ਕਾਨੂੰਨ ਦੀ ਧਾਰਾ 307 ਤਹਿਤ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਦੋਸ਼ ਲਾਇਆ ਕਿ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਨਾ ਹੋਣ ਕਾਰਨ ਮਜ਼ਦੂਰਾਂ ਵਿੱਚ ਭਾਰੀ ਨਾਰਾਜ਼ਗੀ ਹੈ। ਯੂਨੀਅਨ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮਜ਼ਦੂਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਕਦਮ ਚੁੱਕੇ ਜਾਣ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਹੋਣ ਤੱਕ ਅਨਾਜ ਮੰਡੀ ਵਿੱਚ ਕੰਮਕਾਜ ਠੱਪ ਰੱਖਣ ਦਾ ਸੰਘਰਸ਼ ਜਾਰੀ ਰਹੇਗਾ।

ਦੇਸ਼📍 ਪੰਜਾਬ

ਮੁੱਖ ਮੰਤਰੀ ਵੱਲੋਂ ਨਵ-ਵਿਆਹੀਆਂ ਧੀਆਂ ਨੂੰ ਪਹਿਲੇ ਕਰਵਾ ਚੌਥ ’ਤੇ ਵੱਡਾ ਤੋਹਫ਼ਾ, ਦਿੱਤੇ 1-1 ਲੱਖ ਦੇ ਚੈੱਕ; ਨਾਲ ਦਿੱਤੀ ਕਰਵਾ ਚੌਥ ਦੀ ਕਿੱਟ

ਮੁੱਖ ਮੰਤਰੀ ਰੇਖਾ ਗੁਪਤਾ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਜਨਸੇਵਾ ਸਦਨ ਵਿੱਚ 51 ਨਵ-ਵਿਆਹੀਆਂ ਧੀਆਂ ਨੂੰ ਉਨ੍ਹਾਂ ਦੇ ਪਹਿਲੇ ਕਰਵਾ ਚੌਥ ਦੇ ਮੌਕੇ ’ਤੇ ਇੱਕ-ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਅਤੇ ਕਰਵਾ ਚੌਥ ਦੀਆਂ ਕਿੱਟਾਂ ਦਿੱਤੀਆਂ।
ਮੁੱਖ ਮੰਤਰੀ ਵੱਲੋਂ ਨਵ-ਵਿਆਹੀਆਂ ਧੀਆਂ ਨੂੰ ਪਹਿਲੇ ਕਰਵਾ ਚੌਥ ’ਤੇ ਵੱਡਾ ਤੋਹਫ਼ਾ, ਦਿੱਤੇ 1-1 ਲੱਖ ਦੇ ਚੈੱਕ; ਨਾਲ ਦਿੱਤੀ ਕਰਵਾ ਚੌਥ ਦੀ ਕਿੱਟ

ਮੁੱਖ ਮੰਤਰੀ ਰੇਖਾ ਗੁਪਤਾ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਜਨਸੇਵਾ ਸਦਨ ਵਿੱਚ 51 ਨਵ-ਵਿਆਹੀਆਂ ਧੀਆਂ ਨੂੰ ਉਨ੍ਹਾਂ ਦੇ ਪਹਿਲੇ ਕਰਵਾ ਚੌਥ ਦੇ ਮੌਕੇ ’ਤੇ ਇੱਕ-ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਅਤੇ ਕਰਵਾ ਚੌਥ ਦੀਆਂ ਕਿੱਟਾਂ ਦਿੱਤੀਆਂ। ਲਾਡਲੀ ਫਾਊਂਡੇਸ਼ਨ ਵੱਲੋਂ ਮਾਰਚ ਮਹੀਨੇ ਵਿੱਚ ਇਨ੍ਹਾਂ ਸਾਰੀਆਂ ਧੀਆਂ ਦਾ ਸਮੂਹਿਕ ਵਿਆਹ ਕਰਵਾਇਆ ਗਿਆ ਸੀ। ਉਨ੍ਹਾਂ ਦੇ ਪਹਿਲੇ ਕਰਵਾ ਚੌਥ ਮੌਕੇ ਵਿੱਤੀ ਸਹਾਇਤਾ ਅਤੇ ਤੋਹਫ਼ੇ ਦੇਣ ਦੀ ਇਹ ਪਹਿਲ ਧੀਆਂ ਦੇ ਜੀਵਨ ਵਿੱਚ ਖ਼ੁਸ਼ੀਆਂ ਵੰਡਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਸਹਾਰਾ ਦੇਣ ਦਾ ਸ਼ਲਾਘਾਯੋਗ ਉਪਰਾਲਾ ਹੈ।

ਮੁੱਖ ਮੰਤਰੀ ਨੇ ਧੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਹਾਲਤ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਪਿਆਰ ਨਾਲ ਕਿਹਾ ਕਿ ਕਿਸੇ ਵੀ ਮੁਸ਼ਕਲ ਜਾਂ ਔਖੀ ਸਥਿਤੀ ਵਿੱਚ ਧੀਆਂ ਘਬਰਾਉਣ ਨਾ, ਸਗੋਂ ਬਿਨਾਂ ਕਿਸੇ ਝਿਜਕ ਦੇ ਆਪਣੀ ਗੱਲ ਸਾਂਝੀ ਕਰਨ। ਉਨ੍ਹਾਂ ਨੇ ਧੀਆਂ ਨੂੰ ਵੱਡੀ ਭੈਣ ਵਾਂਗ ਸਾਥ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਇਕੱਲੀਆਂ ਨਹੀਂ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਿਆ ਜਾਵੇਗਾ।

ਮੁੱਖ ਮੰਤਰੀ ਨੇ ਧੀਆਂ ਨੂੰ ਪੂਰੇ ਆਤਮ-ਵਿਸ਼ਵਾਸ ਨਾਲ ਆਪਣੇ ਸੁਪਨੇ ਪੂਰੇ ਕਰਨ, ਆਪਣੀ ਪਛਾਣ ਬਣਾਉਣ ਅਤੇ ਜੀਵਨ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਧੀਆਂ ਦੀ ਖ਼ੁਸ਼ੀ, ਸਨਮਾਨ ਅਤੇ ਆਤਮ-ਨਿਰਭਰਤਾ ਸਭ ਤੋਂ ਵੱਧ ਮਹੱਤਵਪੂਰਨ ਹਨ। ਉਨ੍ਹਾਂ ਨੂੰ ਹਰ ਹਾਲਤ ਵਿੱਚ ਸਨਮਾਨ, ਸੁਰੱਖਿਆ ਅਤੇ ਸਹਿਯੋਗ ਦਾ ਅਹਿਸਾਸ ਹੋਣਾ ਚਾਹੀਦਾ ਹੈ।

ਦੇਸ਼📍 ਪੰਜਾਬ

ਚੰਡੀਗੜ੍ਹ ਤੇ ਹਰਿਆਣਾ ਦੇ ਸ਼ਹਿਰਾਂ 'ਚ ਰਾਹਤ, ਪਰ ਪੰਜਾਬ 'ਚ ਮਹਿੰਗਾਈ ਨੇ ਤੋੜੇ ਰਿਕਾਰਡ; ਪੜ੍ਹੋ ਪੂਰੀ ਰਿਪੋਰਟ

ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮਹਿੰਗਾਈ ਦੀ ਤਸਵੀਰ ਨੇ ਆਮ ਲੋਕਾਂ ਦੀ ਜੇਬ ’ਤੇ ਪੈ ਰਹੇ ਦਬਾਅ ਦੀ ਵੱਖ-ਵੱਖ ਸਥਿਤੀ ਸਾਹਮਣੇ ਲਿਆਂਦੀ ਹੈ। ਸਤੰਬਰ ਵਿੱਚ ਪੰਜਾਬ ਦੀ ਪ੍ਰਚੂਨ ਮਹਿੰਗਾਈ ਦਰ 5.27 ਫ਼ੀਸਦੀ ਰਹੀ, ਜਦਕਿ ਹਰਿਆਣਾ ਵਿੱਚ ਇਹ 4.37 ਫ਼ੀਸਦੀ ਅਤੇ ਚੰਡੀਗੜ੍ਹ ਵਿੱਚ 4.39 ਫ਼ੀਸਦੀ ਦਰਜ ਕੀਤੀ ਗਈ।

ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮਹਿੰਗਾਈ ਦੀ ਤਸਵੀਰ ਨੇ ਆਮ ਲੋਕਾਂ ਦੀ ਜੇਬ ’ਤੇ ਪੈ ਰਹੇ ਦਬਾਅ ਦੀ ਵੱਖ-ਵੱਖ ਸਥਿਤੀ ਸਾਹਮਣੇ ਲਿਆਂਦੀ ਹੈ। ਸਤੰਬਰ ਵਿੱਚ ਪੰਜਾਬ ਦੀ ਪ੍ਰਚੂਨ ਮਹਿੰਗਾਈ ਦਰ 5.27 ਫ਼ੀਸਦੀ ਰਹੀ, ਜਦਕਿ ਹਰਿਆਣਾ ਵਿੱਚ ਇਹ 4.37 ਫ਼ੀਸਦੀ ਅਤੇ ਚੰਡੀਗੜ੍ਹ ਵਿੱਚ 4.39 ਫ਼ੀਸਦੀ ਦਰਜ ਕੀਤੀ ਗਈ। ਸਭ ਤੋਂ ਵੱਡਾ ਫ਼ਰਕ ਹਰਿਆਣਾ ਦੇ ਸ਼ਹਿਰਾਂ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਮਹਿੰਗਾਈ ਦਰ ਸਿਰਫ਼ 3.64 ਫ਼ੀਸਦੀ ਰਹੀ। ਉੱਥੇ ਹੀ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਇਹ ਵਧ ਕੇ 5.63 ਫ਼ੀਸਦੀ ਤੱਕ ਪਹੁੰਚ ਗਈ। ਇਸ ਦਾ ਮਤਲਬ ਹੈ ਕਿ ਇੱਕੋ ਖੇਤਰ ਵਿੱਚ ਪਿੰਡਾਂ ਅਤੇ ਸ਼ਹਿਰਾਂ ਵਿਚਕਾਰ ਮਹਿੰਗਾਈ ਦਾ ਦਬਾਅ ਵੱਖਰਾ ਹੈ।

ਪੰਜਾਬ ਵਿੱਚ ਪੇਂਡੂ ਮਹਿੰਗਾਈ ਦਰ 5.63 ਫ਼ੀਸਦੀ ਰਹੀ, ਜੋ ਸੂਬੇ ਦੀ ਸ਼ਹਿਰੀ ਮਹਿੰਗਾਈ ਦਰ 4.84 ਫ਼ੀਸਦੀ ਨਾਲੋਂ 0.79 ਫ਼ੀਸਦੀ ਅੰਕ ਵੱਧ ਹੈ। ਇਸ ਤੋਂ ਸੰਕੇਤ ਮਿਲਦਾ ਹੈ ਕਿ ਸਤੰਬਰ ਵਿੱਚ ਪੇਂਡੂ ਖੇਤਰਾਂ ਵਿੱਚ ਕੀਮਤਾਂ ਦੇ ਸਾਲਾਨਾ ਵਾਧੇ ਦਾ ਦਬਾਅ ਸ਼ਹਿਰਾਂ ਦੇ ਮੁਕਾਬਲੇ ਵੱਧ ਰਿਹਾ। ਪੰਜਾਬ ਦਾ ਸੰਯੁਕਤ ਖਪਤਕਾਰ ਮੁੱਲ ਸੂਚਕ ਅੰਕ 110.76 ਦਰਜ ਕੀਤਾ ਗਿਆ, ਜੋ ਹਰਿਆਣਾ ਦੇ 109.53 ਅਤੇ ਚੰਡੀਗੜ੍ਹ ਦੇ 108.98 ਨਾਲੋਂ ਵੱਧ ਹੈ।

ਹਰਿਆਣਾ ਦੀ ਸਭ ਤੋਂ ਵੱਡੀ ਖ਼ਾਸੀਅਤ ਸ਼ਹਿਰੀ ਮਹਿੰਗਾਈ ਦਰ ਦਾ ਘੱਟ ਹੋਣਾ ਹੈ। ਸਤੰਬਰ ਵਿੱਚ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਇਹ ਦਰ ਸਿਰਫ਼ 3.64 ਫ਼ੀਸਦੀ ਰਹੀ, ਜੋ ਪੰਜਾਬ ਅਤੇ ਚੰਡੀਗੜ੍ਹ ਦੋਵਾਂ ਨਾਲੋਂ ਘੱਟ ਹੈ। ਉੱਥੇ ਹੀ ਪੇਂਡੂ ਖੇਤਰਾਂ ਵਿੱਚ ਮਹਿੰਗਾਈ ਦਰ 5.09 ਫ਼ੀਸਦੀ ਰਹੀ। ਪੇਂਡੂ ਅਤੇ ਸ਼ਹਿਰੀ ਮਹਿੰਗਾਈ ਦਰ ਵਿਚਕਾਰ 1.45 ਫ਼ੀਸਦੀ ਅੰਕਾਂ ਦਾ ਫ਼ਰਕ ਦੱਸਦਾ ਹੈ ਕਿ ਸੂਬੇ ਦੇ ਦੋਵਾਂ ਖੇਤਰਾਂ ਵਿੱਚ ਕੀਮਤਾਂ ਦਾ ਦਬਾਅ ਇੱਕੋ ਜਿਹਾ ਨਹੀਂ ਹੈ। ਸੰਯੁਕਤ ਮਹਿੰਗਾਈ ਦਰ 4.37 ਫ਼ੀਸਦੀ ਰਹਿਣ ਕਾਰਨ ਇਨ੍ਹਾਂ ਤਿੰਨਾਂ ਖੇਤਰਾਂ ਵਿੱਚ ਹਰਿਆਣਾ ਦੀ ਦਰ ਸਭ ਤੋਂ ਘੱਟ ਰਹੀ। ਚੰਡੀਗੜ੍ਹ ਵਿੱਚ ਸਤੰਬਰ ਦੌਰਾਨ ਮਹਿੰਗਾਈ ਦਰ 4.39 ਫ਼ੀਸਦੀ ਰਹੀ, ਜੋ ਹਰਿਆਣਾ ਨਾਲੋਂ ਸਿਰਫ਼ 0.02 ਫ਼ੀਸਦੀ ਅੰਕ ਵੱਧ ਹੈ। ਪੰਜਾਬ ਦੇ ਮੁਕਾਬਲੇ ਚੰਡੀਗੜ੍ਹ ਦੀ ਮਹਿੰਗਾਈ ਦਰ 0.88 ਫ਼ੀਸਦੀ ਅੰਕ ਘੱਟ ਰਹੀ। ਚੰਡੀਗੜ੍ਹ ਦਾ ਖਪਤਕਾਰ ਮੁੱਲ ਸੂਚਕ ਅੰਕ 108.98 ਦਰਜ ਕੀਤਾ ਗਿਆ। ਇੱਥੇ ਪੇਂਡੂ ਬਾਜ਼ਾਰ ਨਾ ਹੋਣ ਕਾਰਨ ਪੇਂਡੂ ਅਤੇ ਸ਼ਹਿਰੀ ਮਹਿੰਗਾਈ ਦੀ ਤੁਲਨਾ ਕਰਨੀ ਸੰਭਵ ਨਹੀਂ ਹੈ। ਇਸ ਲਈ ਚੰਡੀਗੜ੍ਹ ਦੇ ਅੰਕੜਿਆਂ ਦੀ ਹਰਿਆਣਾ ਅਤੇ ਪੰਜਾਬ ਦੇ ਸੰਯੁਕਤ ਅੰਕੜਿਆਂ ਨਾਲ ਤੁਲਨਾ ਕਰਦੇ ਸਮੇਂ ਇਸ ਫ਼ਰਕ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ।

ਦੇਸ਼ ਵਿੱਚ ਸਤੰਬਰ ਦੌਰਾਨ ਖੁਰਾਕੀ ਮਹਿੰਗਾਈ ਦਰ ਵਧ ਕੇ 7.74 ਫ਼ੀਸਦੀ ਹੋ ਗਈ, ਜਦਕਿ ਅਗਸਤ ਵਿੱਚ ਇਹ 5.97 ਫ਼ੀਸਦੀ ਸੀ। ਇਸ ਦੌਰਾਨ ਪਿਆਜ਼ ਦੀ ਮਹਿੰਗਾਈ ਦਰ 108.09 ਫ਼ੀਸਦੀ ਦਰਜ ਕੀਤੀ ਗਈ। ਅਦਰਕ ਦੀਆਂ ਕੀਮਤਾਂ ਵਿੱਚ ਸਾਲਾਨਾ ਆਧਾਰ ’ਤੇ 62.85 ਫ਼ੀਸਦੀ ਅਤੇ ਲਸਣ ਦੀਆਂ ਕੀਮਤਾਂ ਵਿੱਚ 54.62 ਫ਼ੀਸਦੀ ਮਹਿੰਗਾਈ ਰਹੀ। ਇਸ ਦੇ ਉਲਟ, ਆਲੂ ਦੀ ਮਹਿੰਗਾਈ ਦਰ ਮਨਫ਼ੀ 11.50 ਫ਼ੀਸਦੀ ਅਤੇ ਟਮਾਟਰ ਦੀ ਦਰ ਮਨਫ਼ੀ 8.62 ਫ਼ੀਸਦੀ ਦਰਜ ਕੀਤੀ ਗਈ। ਐਮਡੀਯੂ ਦੇ ਅੰਕੜਾ ਵਿਗਿਆਨ ਵਿਭਾਗ ਦੇ ਸੇਵਾਮੁਕਤ ਸੀਨੀਅਰ ਪ੍ਰੋਫੈਸਰ ਡਾ. ਐੱਸ.ਸੀ. ਮਲਿਕ ਨੇ ਦੱਸਿਆ ਕਿ ਮਹਿੰਗਾਈ ਦਰ ਵਿੱਚ ਫ਼ਰਕ ਦਾ ਮੁਲਾਂਕਣ ਕਰਦੇ ਸਮੇਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਖਪਤ, ਖੁਰਾਕੀ ਵਸਤਾਂ ਦੀਆਂ ਕੀਮਤਾਂ ਅਤੇ ਘਰੇਲੂ ਖ਼ਰਚਿਆਂ ਦੇ ਸਰੂਪ ਨੂੰ ਸਮਝਣਾ ਜ਼ਰੂਰੀ ਹੈ। ਉਨ੍ਹਾਂ ਮੁਤਾਬਕ, ਖੇਤੀ ਪ੍ਰਧਾਨ ਸੂਬਿਆਂ ਵਿੱਚ ਖੇਤੀਬਾੜੀ ਵੱਲ ਘੱਟ ਧਿਆਨ ਦੇਣਾ ਵੀ ਇਸ ਸਥਿਤੀ ਦਾ ਇੱਕ ਵੱਡਾ ਕਾਰਨ ਹੈ।

ਦੇਸ਼📍 ਪੰਜਾਬ

ਹਰਦੀਪ ਪੁਰੀ ਜਾਣਗੇ ਰਾਜਸਭਾ, ਬੀਜੇਪੀ ਨੇ ਮੱਧ ਪ੍ਰਦੇਸ਼ ਉਪ ਚੋਣ ਲਈ ਬਣਾਇਆ ਉਮੀਦਵਾਰ

ਭਾਰਤੀ ਜਨਤਾ ਪਾਰਟੀ (ਬੀਜੇਪੀ) ਕੇਂਦਰੀ ਚੋਣ ਕਮੇਟੀ ਨੇ ਮੱਧ ਪ੍ਰਦੇਸ਼ ਵਿੱਚ ਹੋਣ ਵਾਲੀ ਰਾਜ ਸਭਾ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
ਹਰਦੀਪ ਪੁਰੀ ਜਾਣਗੇ ਰਾਜਸਭਾ, ਬੀਜੇਪੀ ਨੇ ਮੱਧ ਪ੍ਰਦੇਸ਼ ਉਪ ਚੋਣ ਲਈ ਬਣਾਇਆ ਉਮੀਦਵਾਰ

ਭਾਰਤੀ ਜਨਤਾ ਪਾਰਟੀ (ਬੀਜੇਪੀ) ਕੇਂਦਰੀ ਚੋਣ ਕਮੇਟੀ ਨੇ ਮੱਧ ਪ੍ਰਦੇਸ਼ ਵਿੱਚ ਹੋਣ ਵਾਲੀ ਰਾਜ ਸਭਾ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਹਰਦੀਪ ਸਿੰਘ ਪੁਰੀ ਨੂੰ ਨਾਮਜ਼ਦ ਕੀਤਾ ਹੈ। ਰਾਜ ਦੀ ਇਕਲੌਤੀ ਖਾਲੀ ਸੀਟ ਲਈ ਉਪ ਚੋਣ 12 ਨਵੰਬਰ ਨੂੰ ਹੋਵੇਗੀ, ਜਿਸ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ 2 ਨਵੰਬਰ ਹੈ। ਹਾਲ ਹੀ ਵਿੱਚ, ਚੋਣ ਕਮਿਸ਼ਨ ਨੇ ਸਾਬਕਾ ਕੇਂਦਰੀ ਮੰਤਰੀ ਐਲ. ਮੁਰੂਗਨ ਦੁਆਰਾ ਖਾਲੀ ਕੀਤੀ ਗਈ ਮੱਧ ਪ੍ਰਦੇਸ਼ ਰਾਜ ਸਭਾ ਸੀਟ ਲਈ ਉਪ ਚੋਣ ਦਾ ਐਲਾਨ ਕੀਤਾ ਹੈ। ਮੁਰੂਗਨ ਨੇ 14 ਅਕਤੂਬਰ ਨੂੰ ਕੇਂਦਰੀ ਮੰਤਰੀ ਮੰਡਲ ਅਤੇ ਰਾਜ ਸਭਾ ਤੋਂ ਅਸਤੀਫਾ ਦੇ ਦਿੱਤਾ ਸੀ, ਅਤੇ ਉਨ੍ਹਾਂ ਦਾ ਕਾਰਜਕਾਲ 2 ਅਪ੍ਰੈਲ, 2030 ਨੂੰ ਖਤਮ ਹੋਣਾ ਸੀ। ਭਾਜਪਾ ਨੇ ਆਪਣੇ ਰਾਜ ਸਭਾ ਉਮੀਦਵਾਰ ਨੂੰ ਅੰਤਿਮ ਰੂਪ ਦੇਣ ਲਈ ਮੁੱਖ ਮੰਤਰੀ ਡਾ. ਮੋਹਨ ਯਾਦਵ ਦੇ ਨਿਵਾਸ ਸਥਾਨ ‘ਤੇ ਮੀਟਿੰਗ ਕੀਤੀ, ਜਿਸ ਤੋਂ ਬਾਅਦ ਸੂਬਾ ਭਾਜਪਾ ਕੋਰ ਕਮੇਟੀ ਨੇ ਹਰਦੀਪ ਸਿੰਘ ਪੁਰੀ ਨੂੰ ਨਾਮਜ਼ਦ ਕਰਨ ਦਾ ਫੈਸਲਾ ਲਿਆ। ਪ੍ਰਦੇਸ਼ ਭਾਜਪਾ ਮੁਖੀ ਹੇਮੰਤ ਖੰਡੇਲਵਾਲ ਨੇ ਦੱਸਿਆ ਕਿ ਕੋਰ ਕਮੇਟੀ ਨੇ ਖਾਲੀ ਰਾਜ ਸਭਾ ਸੀਟ ਲਈ ਉਮੀਦਵਾਰ ਦੀ ਚੋਣ ‘ਤੇ ਚਰਚਾ ਕੀਤੀ। ਮੱਧ ਪ੍ਰਦੇਸ਼ ਅਤੇ ਹੋਰ ਰਾਜਾਂ ਦੇ ਸੰਭਾਵੀ ਉਮੀਦਵਾਰਾਂ ਸਮੇਤ ਚਾਰ ਤੋਂ ਪੰਜ ਨਾਵਾਂ ‘ਤੇ ਵਿਚਾਰ ਕੀਤਾ ਗਿਆ। ਰਾਜ ਦੇ ਰਾਜਨੀਤਿਕ ਹਲਕਿਆਂ ਵਿੱਚ ਲਗਾਤਾਰ ਚਰਚਾ ਚੱਲ ਰਹੀ ਸੀ ਕਿ ਭਾਜਪਾ ਮੱਧ ਪ੍ਰਦੇਸ਼ ਦੇ ਸਾਬਕਾ ਮੰਤਰੀ ਲਾਲ ਸਿੰਘ ਆਰੀਆ, ਸਾਬਕਾ ਰਾਜ ਸਭਾ ਮੈਂਬਰ ਸੁਮੇਰ ਸਿੰਘ ਸੋਲੰਕੀ, ਅਤੇ ਸਿੰਗਰੌਲੀ ਜ਼ਿਲ੍ਹੇ ਤੋਂ ਸਾਬਕਾ ਵਿਧਾਇਕ ਅਮਰ ਸਿੰਘ ਚੋਂ ਇੱਕ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ। ਇਸ ਤੋਂ ਇਲਾਵਾ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਤਾਮਿਲਨਾਡੂ ਦੀ ਸਾਬਕਾ ਵਿਧਾਇਕ ਅਤੇ ਭਾਜਪਾ ਮਹਿਲਾ ਮੋਰਚਾ ਦੀ ਸਾਬਕਾ ਰਾਸ਼ਟਰੀ ਪ੍ਰਧਾਨ ਵਨਾਥੀ ਸ਼੍ਰੀਨਿਵਾਸਨ ਦੇ ਨਾਵਾਂ ‘ਤੇ ਵੀ ਚਰਚਾ ਹੋ ਰਹੀ ਸੀ। ਹੁਣ, ਪਾਰਟੀ ਨੇ ਹਰਦੀਪ ਸਿੰਘ ਪੁਰੀ ਦੇ ਨਾਮ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪੁਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੰਤਰੀ ਮੰਡਲ ਦੇ ਮੈਂਬਰ ਹਨ ਅਤੇ ਇਸ ਸਮੇਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦਾ ਪੋਰਟਫੋਲੀਓ ਰੱਖਦੇ ਹਨ। ਰਾਜ ਸਭਾ ਅਤੇ ਮੰਤਰੀ ਮੰਡਲ ਤੋਂ ਐਲ. ਮੁਰੂਗਨ ਦੇ ਅਸਤੀਫੇ ਤੋਂ ਬਾਅਦ, ਕੇਂਦਰ ਵਿੱਚ ਐਨਡੀਏ ਸਰਕਾਰ ਦੇ ਅੰਦਰ ਕੈਬਨਿਟ ਫੇਰਬਦਲ ਬਾਰੇ ਚਰਚਾ ਸ਼ੁਰੂ ਹੋ ਗਈ ਹੈ। ਹਰਦੀਪ ਪੁਰੀ ਪਹਿਲੀ ਵਾਰ ਜਨਵਰੀ 2018 ਵਿੱਚ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਲਈ ਚੁਣੇ ਗਏ ਸਨ। ਇਸ ਤੋਂ ਬਾਅਦ ਉਹ ਨਵੰਬਰ 2020 ਵਿੱਚ ਉੱਤਰ ਪ੍ਰਦੇਸ਼ ਤੋਂ ਰਾਜ ਸਭਾ ਲਈ ਦੁਬਾਰਾ ਚੁਣੇ ਗਏ ਸਨ। ਪੁਰੀ ਨੇ 2019 ਦੀਆਂ ਆਮ ਚੋਣਾਂ ਪੰਜਾਬ ਦੀ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਲੜੀਆਂ ਸਨ, ਪਰ ਕਾਂਗਰਸ ਉਮੀਦਵਾਰ ਤੋਂ ਹਾਰ ਗਏ ਸਨ।

ਦੇਸ਼📍 ਪੰਜਾਬ

ਨਵੰਬਰ 2026 ਦੇ ਰੁਜ਼ਗਾਰ-ਆਧਾਰਿਤ ਵੀਜ਼ਾ ਬੁਲੇਟਿਨ ‘ਚ ਭਾਰਤੀਆਂ ਲਈ ਅਹਿਮ ਤਾਰੀਖਾਂ

ਵਾਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਨੇ ਨਵੰਬਰ 2026 ਦਾ ਵੀਜ਼ਾ ਬੁਲੇਟਿਨ ਜਾਰੀ ਕਰ ਦਿੱਤਾ ਹੈ। ਇਸ ਬੁਲੇਟਿਨ ਵਿਚ ਭਾਰਤ ਲਈ ਰੁਜ਼ਗਾਰ-ਆਧਾਰਿਤ ਗ੍ਰੀਨ ਕਾਰਡ ਸ਼੍ਰੇਣੀਆਂ ਦੀਆਂ ”ਫਾਈਨਲ ਐਕਸ਼ਨ ਡੇਟਸ” ਅਤੇ ”ਡੇਟਸ ਫਾਰ ਫਾਈਲਿੰਗ” ਦਿੱਤੀਆਂ ਗਈਆਂ ਹਨ।
ਨਵੰਬਰ 2026 ਦੇ ਰੁਜ਼ਗਾਰ-ਆਧਾਰਿਤ ਵੀਜ਼ਾ ਬੁਲੇਟਿਨ ‘ਚ ਭਾਰਤੀਆਂ ਲਈ ਅਹਿਮ ਤਾਰੀਖਾਂ

ਵਾਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਨੇ ਨਵੰਬਰ 2026 ਦਾ ਵੀਜ਼ਾ ਬੁਲੇਟਿਨ ਜਾਰੀ ਕਰ ਦਿੱਤਾ ਹੈ। ਇਸ ਬੁਲੇਟਿਨ ਵਿਚ ਭਾਰਤ ਲਈ ਰੁਜ਼ਗਾਰ-ਆਧਾਰਿਤ ਗ੍ਰੀਨ ਕਾਰਡ ਸ਼੍ਰੇਣੀਆਂ ਦੀਆਂ ”ਫਾਈਨਲ ਐਕਸ਼ਨ ਡੇਟਸ” ਅਤੇ ”ਡੇਟਸ ਫਾਰ ਫਾਈਲਿੰਗ” ਦਿੱਤੀਆਂ ਗਈਆਂ ਹਨ। ਇਨ੍ਹਾਂ ਤਾਰੀਖਾਂ ਤੋਂ ਪਤਾ ਲੱਗਦਾ ਹੈ ਕਿ ਕਿਹੜੇ ਤਰਜੀਹੀ ਤਾਰੀਖ਼ਾਂ ਵਾਲੇ ਕੇਸਾਂ ‘ਤੇ ਅਗਲੀ ਕਾਰਵਾਈ ਹੋ ਸਕਦੀ ਹੈ।

ਈਬੀ-1 ਸ਼੍ਰੇਣੀ ਵਿਚ ਭਾਰਤ ਲਈ ਫਾਈਨਲ ਐਕਸ਼ਨ ਡੇਟ 1 ਫਰਵਰੀ 2023 ਹੈ, ਜਦਕਿ ਡੇਟਸ ਫਾਰ ਫਾਈਲਿੰਗ 1 ਜੁਲਾਈ 2024 ਹੈ। ਈਬੀ-2 ਲਈ ਫਾਈਨਲ ਐਕਸ਼ਨ ਡੇਟ 1 ਨਵੰਬਰ 2013 ਅਤੇ ਫਾਈਲਿੰਗ ਤਾਰੀਖ 15 ਜਨਵਰੀ 2015 ਰੱਖੀ ਗਈ ਹੈ। ਈਬੀ-3 ਸ਼੍ਰੇਣੀ ਵਿਚ ਫਾਈਨਲ ਐਕਸ਼ਨ ਡੇਟ 22 ਜਨਵਰੀ 2014 ਤੱਕ ਪਹੁੰਚੀ ਹੈ, ਜਦਕਿ ਫਾਈਲਿੰਗ ਤਾਰੀਖ 15 ਜਨਵਰੀ 2015 ਹੈ। ਈਬੀ-3 ਹੋਰ ਵਰਕਰਾਂ ਲਈ ਵੀ ਇਹੋ ਤਾਰੀਖਾਂ ਲਾਗੂ ਹਨ।

ਈਬੀ-4 ਸ਼੍ਰੇਣੀ ਵਿਚ ਫਾਈਨਲ ਐਕਸ਼ਨ ਡੇਟ 15 ਦਸੰਬਰ 2022 ਅਤੇ ਫਾਈਲਿੰਗ ਤਾਰੀਖ 1 ਜਨਵਰੀ 2025 ਹੈ। ਈਬੀ-5 ਦੀ ਅਣਰਿਜ਼ਰਵਡ ਸ਼੍ਰੇਣੀ ਲਈ ਫਾਈਨਲ ਐਕਸ਼ਨ ਡੇਟ 1 ਦਸੰਬਰ 2023 ਹੈ ਅਤੇ ਡੇਟਸ ਫਾਰ ਫਾਈਲਿੰਗ 1 ਮਈ 2024 ਹੈ। ਈਬੀ-5 ਦੀਆਂ ਪੇਂਡੂ, ਉੱਚ ਬੇਰੁਜ਼ਗਾਰੀ ਅਤੇ ਇਨਫਰਾਸਟਰੱਕਚਰ ਸੈੱਟ-ਅਸਾਈਡ ਸ਼੍ਰੇਣੀਆਂ ਦੋਵੇਂ ਚਾਰਟਾਂ ਵਿਚ ‘ਕਰੰਟ’ ਹਨ।

ਅਕਤੂਬਰ ਦੇ ਬੁਲੇਟਿਨ ਨਾਲ ਤੁਲਨਾ ਕਰਨ ‘ਤੇ ਈਬੀ-3 ਦੀ ਫਾਈਨਲ ਐਕਸ਼ਨ ਡੇਟ 1 ਜਨਵਰੀ 2014 ਤੋਂ ਵਧ ਕੇ 22 ਜਨਵਰੀ 2014 ਹੋਈ ਹੈ। ਈਬੀ-1 ਅਤੇ ਈਬੀ-2 ਦੀਆਂ ਫਾਈਨਲ ਐਕਸ਼ਨ ਡੇਟਸ ਵਿਚ ਬਦਲਾਅ ਨਹੀਂ ਦਿਖਦਾ। ਇਸ ਲਈ ਕੁਝ ਈਬੀ-3 ਬਿਨੈਕਾਰਾਂ ਨੂੰ ਤਰੱਕੀ ਮਿਲੀ ਹੈ, ਪਰ ਈਬੀ-2 ਵਾਲਿਆਂ ਲਈ ਉਡੀਕ ਜਾਰੀ ਹੈ।

ਧਿਆਨ ਰਹੇ, ਫਾਈਨਲ ਐਕਸ਼ਨ ਡੇਟ ਅਤੇ ਡੇਟਸ ਫਾਰ ਫਾਈਲਿੰਗ ਵੱਖ-ਵੱਖ ਮਕਸਦਾਂ ਲਈ ਹਨ। ਅਮਰੀਕਾ ਵਿਚ ਆਈ-485 ਅਰਜ਼ੀ ਦੇਣ ਵਾਲਿਆਂ ਨੂੰ ਇਹ ਵੀ ਵੇਖਣਾ ਚਾਹੀਦਾ ਹੈ ਕਿ ਯੂ.ਐੱਸ.ਸੀ.ਆਈ.ਐੱਸ. ਨੇ ਨਵੰਬਰ ਲਈ ਕਿਹੜਾ ਚਾਰਟ ਵਰਤਣ ਦੀ ਇਜਾਜ਼ਤ ਦਿੱਤੀ ਹੈ। ਕੇਸ ਦੀ ਯੋਗਤਾ ਪ੍ਰਾਇਰਟੀ ਡੇਟ ਅਤੇ ਹੋਰ ਹਾਲਾਤਾਂ ‘ਤੇ ਨਿਰਭਰ ਕਰਦੀ ਹੈ।

ਦੇਸ਼📍 ਪੰਜਾਬ

ਨਵੰਬਰ 2026 ਦੇ ਪਰਿਵਾਰਕ ਵੀਜ਼ਾ ਬੁਲੇਟਿਨ ‘ਚ ਭਾਰਤੀ ਪਰਿਵਾਰਾਂ ਲਈ ਚੰਗੀ ਤਰੱਕੀ

ਵਾਸ਼ਿੰਗਟਨ ਡੀ.ਸੀ., 28 ਅਕਤੂਬਰ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਜਾਰੀ ਨਵੰਬਰ 2026 ਦੇ ਵੀਜ਼ਾ ਬੁਲੇਟਿਨ ਵਿਚ ਭਾਰਤੀ ਪਰਿਵਾਰਾਂ ਲਈ ਕੁਝ ਚੰਗੀ ਖ਼ਬਰ ਸਾਹਮਣੇ ਆਈ ਹੈ।
ਨਵੰਬਰ 2026 ਦੇ ਪਰਿਵਾਰਕ ਵੀਜ਼ਾ ਬੁਲੇਟਿਨ ‘ਚ ਭਾਰਤੀ ਪਰਿਵਾਰਾਂ ਲਈ ਚੰਗੀ ਤਰੱਕੀ

ਵਾਸ਼ਿੰਗਟਨ ਡੀ.ਸੀ., 28 ਅਕਤੂਬਰ (ਪੰਜਾਬ ਮੇਲ)- ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਜਾਰੀ ਨਵੰਬਰ 2026 ਦੇ ਵੀਜ਼ਾ ਬੁਲੇਟਿਨ ਵਿਚ ਭਾਰਤੀ ਪਰਿਵਾਰਾਂ ਲਈ ਕੁਝ ਚੰਗੀ ਖ਼ਬਰ ਸਾਹਮਣੇ ਆਈ ਹੈ। ਜਿਨ੍ਹਾਂ ਅਮਰੀਕੀ ਨਾਗਰਿਕਾਂ ਜਾਂ ਗ੍ਰੀਨ ਕਾਰਡ ਧਾਰਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਲਈ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ, ਉਨ੍ਹਾਂ ਦੀਆਂ ਕਈ ਸ਼੍ਰੇਣੀਆਂ ਦੀਆਂ ਤਾਰੀਖ਼ਾਂ ਅੱਗੇ ਵਧੀਆਂ ਹਨ। ਖ਼ਾਸ ਤੌਰ ‘ਤੇ ਐੱਫ1, ਐੱਫ-2ਏ, ਐੱਫ-2ਬੀ ਅਤੇ ਐੱਫ3 ਵਿਚ ਤਰੱਕੀ ਹੋਈ ਹੈ। ਹਾਲਾਂਕਿ ਭੈਣ-ਭਰਾਵਾਂ ਵਾਲੀ ਐੱਫ4 ਸ਼੍ਰੇਣੀ ਵਿਚ ਕੋਈ ਤਬਦੀਲੀ ਨਹੀਂ ਆਈ।

ਐੱਫ1 ਸ਼੍ਰੇਣੀ ਅਮਰੀਕੀ ਨਾਗਰਿਕਾਂ ਦੇ 21 ਸਾਲ ਤੋਂ ਵੱਧ ਉਮਰ ਦੇ ਅਣਵਿਆਹੇ ਪੁੱਤਰਾਂ ਅਤੇ ਧੀਆਂ ਲਈ ਹੈ। ਭਾਰਤ ਲਈ ਇਸ ਦੀ ਆਖ਼ਰੀ ਫ਼ੈਸਲੇ ਦੀ ਤਾਰੀਖ਼ 22 ਜਨਵਰੀ 2020 ਤੋਂ ਇੱਕ ਸਾਲ ਅੱਗੇ ਵਧ ਕੇ 22 ਜਨਵਰੀ 2021 ਹੋ ਗਈ ਹੈ।

ਐੱਫ-2ਏ ਸ਼੍ਰੇਣੀ ਗ੍ਰੀਨ ਕਾਰਡ ਧਾਰਕਾਂ ਦੇ ਪਤੀ ਜਾਂ ਪਤਨੀ ਅਤੇ 21 ਸਾਲ ਤੋਂ ਘੱਟ ਉਮਰ ਦੇ ਅਣਵਿਆਹੇ ਬੱਚਿਆਂ ਲਈ ਹੈ। ਇਸ ਸ਼੍ਰੇਣੀ ਦੀ ਆਖ਼ਰੀ ਫ਼ੈਸਲੇ ਦੀ ਤਾਰੀਖ਼ 22 ਸਤੰਬਰ 2026 ਤੋਂ ਵਧ ਕੇ 22 ਅਕਤੂਬਰ 2026 ਹੋ ਗਈ ਹੈ। ਇਸ ਵਿਚ ਇੱਕ ਮਹੀਨੇ ਦੀ ਤਰੱਕੀ ਹੋਈ ਹੈ। ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਐੱਫ-2ਏ ਸ਼੍ਰੇਣੀ ਚਾਲੂ ਰੱਖੀ ਗਈ ਹੈ।

ਐੱਫ-2ਬੀ ਸ਼੍ਰੇਣੀ ਗ੍ਰੀਨ ਕਾਰਡ ਧਾਰਕਾਂ ਦੇ 21 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਅਣਵਿਆਹੇ ਪੁੱਤਰਾਂ ਅਤੇ ਧੀਆਂ ਲਈ ਹੈ। ਇਸ ਦੀ ਆਖ਼ਰੀ ਫ਼ੈਸਲੇ ਦੀ ਤਾਰੀਖ਼ 22 ਅਗਸਤ 2019 ਤੋਂ ਵਧ ਕੇ 22 ਅਗਸਤ 2020 ਹੋ ਗਈ ਹੈ। ਇਸ ਸ਼੍ਰੇਣੀ ਵਿਚ ਵੀ ਇੱਕ ਸਾਲ ਦੀ ਤਰੱਕੀ ਹੋਈ ਹੈ।

ਐੱਫ3 ਸ਼੍ਰੇਣੀ ਅਮਰੀਕੀ ਨਾਗਰਿਕਾਂ ਦੇ ਵਿਆਹੇ ਪੁੱਤਰਾਂ ਅਤੇ ਧੀਆਂ ਲਈ ਹੈ। ਭਾਰਤ ਲਈ ਇਸ ਦੀ ਤਾਰੀਖ਼ 22 ਅਕਤੂਬਰ 2014 ਤੋਂ ਵਧ ਕੇ 22 ਅਕਤੂਬਰ 2015 ਹੋ ਗਈ ਹੈ। ਇਸ ਨਾਲ ਕਾਫ਼ੀ ਸਮੇਂ ਤੋਂ ਉਡੀਕ ਕਰ ਰਹੇ ਪਰਿਵਾਰਾਂ ਦੇ ਕੇਸ ਅੱਗੇ ਵਧ ਸਕਦੇ ਹਨ।

ਐੱਫ4 ਸ਼੍ਰੇਣੀ ਅਮਰੀਕੀ ਨਾਗਰਿਕਾਂ ਦੇ ਭੈਣ-ਭਰਾਵਾਂ ਲਈ ਹੈ। ਭਾਰਤ ਲਈ ਇਸ ਦੀ ਆਖ਼ਰੀ ਤਾਰੀਖ਼ 15 ਦਸੰਬਰ 2006 ਉੱਤੇ ਹੀ ਰੁਕੀ ਹੋਈ ਹੈ। ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਤਾਰੀਖ਼ ਵੀ 1 ਫ਼ਰਵਰੀ 2007 ਉੱਤੇ ਕਾਇਮ ਹੈ।

ਵੀਜ਼ਾ ਬੁਲੇਟਿਨ ਵਿਚ ਆਖ਼ਰੀ ਫ਼ੈਸਲੇ ਦੀ ਤਾਰੀਖ਼ ਦੱਸਦੀ ਹੈ ਕਿ ਗ੍ਰੀਨ ਕਾਰਡ ਕਦੋਂ ਮਨਜ਼ੂਰ ਹੋ ਸਕਦਾ ਹੈ। ਦਸਤਾਵੇਜ਼ ਜਮ੍ਹਾਂ ਕਰਨ ਦੀ ਤਾਰੀਖ਼ ਦੱਸਦੀ ਹੈ ਕਿ ਨੈਸ਼ਨਲ ਵੀਜ਼ਾ ਸੈਂਟਰ ਕੋਲ ਕਾਗਜ਼ ਕਦੋਂ ਭੇਜੇ ਜਾ ਸਕਦੇ ਹਨ। ਬਿਨੈਕਾਰ ਆਪਣੀ ਪਟੀਸ਼ਨ ਦੀ ਪਹਿਲੀ ਤਾਰੀਖ਼ ਇਸ ਬੁਲੇਟਿਨ ਨਾਲ ਮਿਲਾ ਕੇ ਜ਼ਰੂਰ ਦੇਖਣ।

ਸਿਆਸਤ📍 ਪੰਜਾਬ

ਕੇਂਦਰੀ ਮੰਤਰੀ ਹਰਦੀਪ ਪੁਰੀ ਇਸ ਸੀਟ ਤੋਂ ਲੜਨਗੇ ਰਾਜ ਸਭਾ ਜ਼ਿਮਨੀ ਚੋਣ, ਐੱਲ. ਮੁਰੁਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ।
ਕੇਂਦਰੀ ਮੰਤਰੀ ਹਰਦੀਪ ਪੁਰੀ ਇਸ ਸੀਟ ਤੋਂ ਲੜਨਗੇ ਰਾਜ ਸਭਾ ਜ਼ਿਮਨੀ ਚੋਣ, ਐੱਲ. ਮੁਰੁਗਨ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਹ ਸੀਟ ਭਾਜਪਾ ਦੇ ਸੀਨੀਅਰ ਆਗੂ ਐੱਲ. ਮੁਰੁਗਨ ਵੱਲੋਂ ਅਕਤੂਬਰ ਦੀ ਸ਼ੁਰੂਆਤ 'ਚ ਅਸਤੀਫ਼ਾ ਦੇਣ ਤੋਂ ਬਾਅਦ ਖਾਲੀ ਹੋਈ ਸੀ। ਮੁਰੁਗਨ ਵੱਲੋਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਕਾਰਨ ਇਸ ਸੀਟ 'ਤੇ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।

ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਦੇ ਪ੍ਰਮੁੱਖ ਮੈਂਬਰਾਂ 'ਚ ਸ਼ਾਮਲ ਹਨ। ਉਹ ਇਸ ਸਮੇਂ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਐੱਲ. ਮੁਰੁਗਨ ਵੱਲੋਂ ਰਾਜ ਸਭਾ ਦੀ ਮੈਂਬਰਸ਼ਿਪ ਅਤੇ ਮੰਤਰਾਲੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕੇਂਦਰ ਦੀ ਐੱਨਡੀਏ ਸਰਕਾਰ 'ਚ ਕੈਬਨਿਟ ਫੇਰਬਦਲ ਦੀਆਂ ਕਿਆਸਅਰਾਈਆਂ ਹੋਰ ਤੇਜ਼ ਹੋ ਗਈਆਂ ਹਨ। ਇਸ ਦੇ ਨਾਲ ਹੀ ਹਰਦੀਪ ਸਿੰਘ ਪੁਰੀ ਦੀ ਸਿਆਸੀ ਭੂਮਿਕਾ ਅਤੇ ਭਵਿੱਖ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਅਟਕਲਾਂ 'ਤੇ ਵੀ ਵਿਰਾਮ ਲੱਗ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ 'ਚ ਇਕਲੌਤੇ ਸਿੱਖ ਮੰਤਰੀ ਹਰਦੀਪ ਸਿੰਘ ਪੁਰੀ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਦਾ ਮੌਜੂਦਾ ਰਾਜ ਸਭਾ ਕਾਰਜਕਾਲ ਨਵੰਬਰ 'ਚ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਜਦੋਂ ਭਾਜਪਾ ਨੇ ਉੱਤਰ ਪ੍ਰਦੇਸ਼ 'ਚ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਅੱਠ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ, ਤਾਂ ਉਸ ਸੂਚੀ 'ਚ ਹਰਦੀਪ ਸਿੰਘ ਪੁਰੀ ਦਾ ਨਾਂ ਸ਼ਾਮਲ ਨਹੀਂ ਸੀ। ਪਾਰਟੀ ਹੁਣ ਤਕ ਹਰਦੀਪ ਸਿੰਘ ਪੁਰੀ ਨੂੰ ਦੋ ਵਾਰ ਰਾਜ ਸਭਾ ਭੇਜ ਚੁੱਕੀ ਹੈ। ਉਨ੍ਹਾਂ ਨੇ ਲੋਕ ਸਭਾ ਚੋਣ ਵੀ ਲੜੀ ਸੀ, ਪਰ ਉਸ 'ਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਸਿਆਸਤ📍 ਪੰਜਾਬ

3 ਨਵੰਬਰ ਦੀਆਂ ਅਮਰੀਕੀ ਮੱਧਕਾਲੀ ਚੋਣਾਂ ‘ਚ ਡੈਮੋਕ੍ਰੇਟਿਕ ਪਾਰਟੀ ਨੂੰ ਬੜ੍ਹਤ

ਵਾਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿਚ 3 ਨਵੰਬਰ 2026 ਨੂੰ ਹੋਣ ਵਾਲੀਆਂ ਮੱਧਕਾਲੀ ਚੋਣਾਂ ਵਿਚ ਹੁਣ ਸਿਰਫ਼ ਕੁੱਝ ਦਿਨ ਬਾਕੀ ਰਹਿ ਗਏ ਹਨ।
3 ਨਵੰਬਰ ਦੀਆਂ ਅਮਰੀਕੀ ਮੱਧਕਾਲੀ ਚੋਣਾਂ ‘ਚ ਡੈਮੋਕ੍ਰੇਟਿਕ ਪਾਰਟੀ ਨੂੰ ਬੜ੍ਹਤ

ਵਾਸ਼ਿੰਗਟਨ, 28 ਅਕਤੂਬਰ (ਪੰਜਾਬ ਮੇਲ)- ਅਮਰੀਕਾ ਵਿਚ 3 ਨਵੰਬਰ 2026 ਨੂੰ ਹੋਣ ਵਾਲੀਆਂ ਮੱਧਕਾਲੀ ਚੋਣਾਂ ਵਿਚ ਹੁਣ ਸਿਰਫ਼ ਕੁੱਝ ਦਿਨ ਬਾਕੀ ਰਹਿ ਗਏ ਹਨ। ਤਾਜ਼ਾ ਸਰਵੇਖਣਾਂ ਵਿਚ ਡੈਮੋਕ੍ਰੇਟਿਕ ਪਾਰਟੀ ਨੂੰ ਬੜ੍ਹਤ ਮਿਲਦੀ ਦਿਖਾਈ ਦੇ ਰਹੀ ਹੈ, ਜਿਸ ਕਾਰਨ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰਿਪਬਲਿਕਨ ਪਾਰਟੀ ਲਈ ਸਿਆਸੀ ਚੁਣੌਤੀਆਂ ਵਧ ਗਈਆਂ ਹਨ।

ਇਨ੍ਹਾਂ ਚੋਣਾਂ ਵਿਚ ਅਮਰੀਕੀ ਪ੍ਰਤੀਨਿਧੀ ਸਭਾ ਦੀਆਂ ਸਾਰੀਆਂ 435 ਸੀਟਾਂ ਅਤੇ ਸੈਨੇਟ ਦੀਆਂ 35 ਸੀਟਾਂ ਲਈ ਮੁਕਾਬਲੇ ਹੋਣਗੇ। ਇਸ ਵੇਲੇ ਕਾਂਗਰਸ ਦੇ ਦੋਵਾਂ ਸਦਨਾਂ ਵਿਚ ਰਿਪਬਲਿਕਨ ਪਾਰਟੀ ਦਾ ਬਹੁਮਤ ਹੈ। ਡੈਮੋਕ੍ਰੇਟਿਕ ਪਾਰਟੀ ਨੂੰ ਪ੍ਰਤੀਨਿਧੀ ਸਭਾ ਉੱਤੇ ਕਬਜ਼ਾ ਕਰਨ ਲਈ ਚਾਰ ਸੀਟਾਂ ਦਾ ਸ਼ੁੱਧ ਵਾਧਾ ਚਾਹੀਦਾ ਹੈ।

ਤਾਜ਼ਾ ਸਰਵੇਖਣਾਂ ਅਨੁਸਾਰ ਡੈਮੋਕ੍ਰੇਟਿਕ ਪਾਰਟੀ ਪ੍ਰਤੀਨਿਧੀ ਸਭਾ ਜਿੱਤਣ ਦੀ ਮਜ਼ਬੂਤ ਸਥਿਤੀ ਵਿਚ ਦਿਖਾਈ ਦੇ ਰਹੀ ਹੈ। ਸੈਨੇਟ ਦਾ ਮੁਕਾਬਲਾ ਵੀ ਸਖ਼ਤ ਬਣਿਆ ਹੋਇਆ ਹੈ। ਹਾਲਾਂਕਿ ਅਸਲ ਨਤੀਜੇ ਵੋਟਾਂ ਦੀ ਗਿਣਤੀ ਤੋਂ ਬਾਅਦ ਹੀ ਸਾਹਮਣੇ ਆਉਣਗੇ।

ਅਮਰੀਕੀ ਵੋਟਰਾਂ ਲਈ ਮਹਿੰਗਾਈ, ਪੈਟਰੋਲ ਦੀਆਂ ਕੀਮਤਾਂ, ਘਰਾਂ ਦਾ ਖ਼ਰਚਾ, ਸਿਹਤ ਸੇਵਾਵਾਂ ਅਤੇ ਇਮੀਗ੍ਰੇਸ਼ਨ ਨੀਤੀਆਂ ਵੱਡੇ ਮੁੱਦੇ ਬਣੇ ਹੋਏ ਹਨ। ਡੈਮੋਕ੍ਰੇਟਿਕ ਪਾਰਟੀ ਇਨ੍ਹਾਂ ਮੁੱਦਿਆਂ ਉੱਤੇ ਟਰੰਪ ਪ੍ਰਸ਼ਾਸਨ ਦੀ ਆਲੋਚਨਾ ਕਰ ਰਹੀ ਹੈ, ਜਦਕਿ ਰਿਪਬਲਿਕਨ ਪਾਰਟੀ ਸਰਹੱਦੀ ਸੁਰੱਖਿਆ ਅਤੇ ਆਪਣੀਆਂ ਆਰਥਿਕ ਨੀਤੀਆਂ ਨੂੰ ਪ੍ਰਮੁੱਖਤਾ ਦੇ ਰਹੀ ਹੈ।

ਜੇਕਰ ਡੈਮੋਕ੍ਰੇਟਿਕ ਪਾਰਟੀ ਪ੍ਰਤੀਨਿਧੀ ਸਭਾ ਜਿੱਤ ਜਾਂਦੀ ਹੈ, ਤਾਂ ਉਹ ਟਰੰਪ ਪ੍ਰਸ਼ਾਸਨ ਦੇ ਫ਼ੈਸਲਿਆਂ ਦੀ ਜਾਂਚ ਕਰ ਸਕੇਗੀ ਅਤੇ ਸਰਕਾਰੀ ਖ਼ਰਚਿਆਂ ਉੱਤੇ ਵੱਧ ਪ੍ਰਭਾਵ ਪਾ ਸਕੇਗੀ। ਹਾਲਾਂਕਿ ਰਾਸ਼ਟਰਪਤੀ ਦੇ ਵੀਟੋ ਅਧਿਕਾਰ ਕਾਰਨ ਹਰ ਨੀਤੀ ਬਦਲਣਾ ਆਸਾਨ ਨਹੀਂ ਹੋਵੇਗਾ।

ਕੈਲੀਫੋਰਨੀਆ ਵਿਚ ਡਾਕ ਰਾਹੀਂ ਵੋਟਾਂ ਪਾਉਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। 3 ਨਵੰਬਰ ਨੂੰ ਵੋਟਿੰਗ ਸਵੇਰੇ 7 ਵਜੇ ਤੋਂ ਰਾਤ 8 ਵਜੇ ਤੱਕ ਹੋਵੇਗੀ।

ਇਨ੍ਹਾਂ ਚੋਣਾਂ ਵਿਚ ਭਾਰਤੀ ਅਤੇ ਪੰਜਾਬੀ ਮੂਲ ਦੇ ਅਮਰੀਕੀ ਨਾਗਰਿਕਾਂ ਦੀ ਭੂਮਿਕਾ ਵੀ ਮਹੱਤਵਪੂਰਨ ਹੋ ਸਕਦੀ ਹੈ। ਵੋਟ ਪਾਉਣ ਦਾ ਹੱਕ ਰੱਖਣ ਵਾਲੇ ਨਾਗਰਿਕ ਆਪਣੇ ਪਸੰਦੀਦਾ ਉਮੀਦਵਾਰ ਨੂੰ ਚੁਣ ਸਕਦੇ ਹਨ। ਗ੍ਰੀਨ ਕਾਰਡ ਧਾਰਕਾਂ ਨੂੰ ਸੰਘੀ ਚੋਣਾਂ ਵਿਚ ਵੋਟ ਪਾਉਣ ਦਾ ਹੱਕ ਨਹੀਂ ਹੈ।

3 ਨਵੰਬਰ ਦੀਆਂ ਚੋਣਾਂ ਇਹ ਤੈਅ ਕਰਨਗੀਆਂ ਕਿ ਰਾਸ਼ਟਰਪਤੀ ਟਰੰਪ ਨੂੰ ਆਪਣੇ ਕਾਰਜਕਾਲ ਦੇ ਅਗਲੇ ਦੋ ਸਾਲਾਂ ਦੌਰਾਨ ਕਾਂਗਰਸ ਦਾ ਸਹਿਯੋਗ ਮਿਲੇਗਾ ਜਾਂ ਡੈਮੋਕ੍ਰੇਟਿਕ ਪਾਰਟੀ ਉਨ੍ਹਾਂ ਦੀਆਂ ਨੀਤੀਆਂ ਉੱਤੇ ਰੋਕ ਲਗਾਉਣ ਦੀ ਸਥਿਤੀ ਵਿਚ ਆ ਜਾਵੇਗੀ।

ਮੌਸਮ📍 ਪੰਜਾਬ

ਪੰਜਾਬ 'ਚ ਬਦਲੇਗਾ ਮੌਸਮ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਅੱਜ (28 ਅਕਤੂਬਰ), ਪੰਜਾਬ ਵਿੱਚ ਦਿਨ ਭਰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। 29 ਅਕਤੂਬਰ ਤੋਂ ਅਗਲੇ ਤਿੰਨ ਦਿਨਾਂ ਤੱਕ, ਕੁਝ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਅੱਜ (28 ਅਕਤੂਬਰ), ਪੰਜਾਬ ਵਿੱਚ ਦਿਨ ਭਰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।

29 ਅਕਤੂਬਰ ਤੋਂ ਅਗਲੇ ਤਿੰਨ ਦਿਨਾਂ ਤੱਕ, ਕੁਝ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਗੜੇਮਾਰੀ ਵੀ ਹੋ ਸਕਦੀ ਹੈ। ਇਸ ਨਾਲ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਢ ਪੈਣ ਦੀ ਉਮੀਦ ਹੈ।

ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਵਧਿਆ ਹੈ। ਇਸ ਦੇ ਬਾਵਜੂਦ, ਤਾਪਮਾਨ ਆਮ ਦੇ ਨੇੜੇ ਰਹਿੰਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.7 ਡਿਗਰੀ ਦਰਜ ਕੀਤਾ ਗਿਆ। ਬੰਗਾਲ ਦੀ ਖਾੜੀ ਵਿੱਚ ਬਣੇ ਚੱਕਰਵਾਤ 'ਅਰਨਬ' ਦਾ ਵੀ ਮੌਸਮ 'ਤੇ ਅਸਰ ਪੈ ਸਕਦਾ ਹੈ।

ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਹਰਿਆਣਾ ਉੱਤੇ ਸਮੁੰਦਰ ਤਲ ਤੋਂ 3.1 ਤੋਂ 4.5 ਕਿਲੋਮੀਟਰ ਦੀ ਉਚਾਈ 'ਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਮੌਜੂਦ ਹੈ। ਇਸ ਤੋਂ ਇਲਾਵਾ, 27 ਅਕਤੂਬਰ ਦੀ ਰਾਤ ਤੋਂ ਉੱਤਰ-ਪੱਛਮੀ ਭਾਰਤ ਨੂੰ ਇੱਕ ਨਵੀਂ ਪੱਛਮੀ ਗੜਬੜੀ ਪ੍ਰਭਾਵਿਤ ਕਰਨ ਦੀ ਉਮੀਦ ਹੈ। ਇਨ੍ਹਾਂ ਮੌਸਮ ਪ੍ਰਣਾਲੀਆਂ ਦੇ ਪ੍ਰਭਾਵ ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ ਆਉਣ ਦੀ ਉਮੀਦ ਹੈ। ਅਗਲੇ ਕੁਝ ਦਿਨਾਂ ਵਿੱਚ ਬੱਦਲਵਾਈ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।

ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਖਰਾਬ ਮੌਸਮੀ ਹਾਲਾਤਾਂ ਦੌਰਾਨ ਖੁੱਲ੍ਹੇ ਇਲਾਕਿਆਂ ਤੋਂ ਬਚਣ ਅਤੇ ਬਿਜਲੀ ਡਿੱਗਣ ਦੀ ਸਥਿਤੀ ਵਿੱਚ ਸੁਰੱਖਿਅਤ ਰਹਿਣ।