📰 11/11/2026

ਲੋਕ ਸਾਂਝ — ਡਿਜੀਟਲ ਅਖ਼ਬਾਰ

11/11/2026 · ਅੰਕ 53 · 41 ਪ੍ਰਮੁੱਖ ਖ਼ਬਰਾਂ
🗞 ਇਸ ਅੰਕ ਦਾ ਪੂਰਾ ਅਖ਼ਬਾਰ: ਤੁਸੀਂ ਹੇਠਾਂ ਸਾਰੀਆਂ ਖ਼ਬਰਾਂ ਤਸਵੀਰਾਂ ਸਮੇਤ ਪੜ੍ਹ ਸਕਦੇ ਹੋ ਜਾਂ ਅਸਲ ਅਖ਼ਬਾਰ ਦੀ ਪੀਡੀਐਫ ਫਾਈਲ ਡਾਊਨਲੋਡ ਕਰ ਸਕਦੇ ਹੋ।
ਪੰਜਾਬ📍 ਪੰਜਾਬ

ਕਪਾਲ ਮੋਚਨ ਮੇਲੇ ‘ਚ ਦਿਖਾਈ ਜਾਵੇਗੀ ਸਿੱਖ ਇਤਿਹਾਸ ਦੀ ਝਲਕ, ਡਰੋਨ ਸ਼ੋਅ ਰਹੇਗਾ ਮੁੱਖ ਆਕਰਸ਼ਣ

ਹਰਿਆਣਾ: ਹਰਿਆਣਾ ਦੇ ਧਾਰਮਿਕ ਮੇਲਿਆਂ ਵਿੱਚ ਕਪਾਲ ਮੋਚਨ ਮੇਲੇ ਦਾ ਖ਼ਾਸ ਮਹੱਤਵ ਹੈ। ਹਰ ਸਾਲ ਇੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਪਹੁੰਚਦੇ ਹਨ।
ਕਪਾਲ ਮੋਚਨ ਮੇਲੇ ‘ਚ ਦਿਖਾਈ ਜਾਵੇਗੀ ਸਿੱਖ ਇਤਿਹਾਸ ਦੀ ਝਲਕ, ਡਰੋਨ ਸ਼ੋਅ ਰਹੇਗਾ ਮੁੱਖ ਆਕਰਸ਼ਣ

ਹਰਿਆਣਾ: ਹਰਿਆਣਾ ਦੇ ਧਾਰਮਿਕ ਮੇਲਿਆਂ ਵਿੱਚ ਕਪਾਲ ਮੋਚਨ ਮੇਲੇ ਦਾ ਖ਼ਾਸ ਮਹੱਤਵ ਹੈ। ਹਰ ਸਾਲ ਇੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਪਹੁੰਚਦੇ ਹਨ। ਇਸ ਵਾਰ ਮੇਲੇ ਵਿੱਚ ਧਾਰਮਿਕ ਆਸਥਾ ਦੇ ਨਾਲ ਆਧੁਨਿਕ ਤਕਨੀਕ ਦਾ ਵੀ ਅਨੋਖਾ ਸੰਗਮ ਦੇਖਣ ਨੂੰ ਮਿਲੇਗਾ। ਦੱਸ ਦੇਈਏ ਕਿ ਯਮੁਨਾਨਗਰ ਦੇ ਬਿਲਾਸਪੁਰ ਵਿੱਚ 20 ਤੋਂ 24 ਨਵੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਕਪਾਲ ਮੋਚਨ ਮੇਲੇ ਦਾ ਆਯੋਜਨ ਕੀਤਾ ਜਾਵੇਗਾ।

ਕਰੀਬ 122 ਏਕੜ ਖੇਤਰ ਵਿੱਚ ਲੱਗਣ ਵਾਲੇ ਇਸ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਨੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਵਾਰ ਮੇਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਆਧਾਰਿਤ ਡਰੋਨ ਸ਼ੋਅ ਅਤੇ ਲਾਈਟ ਐਂਡ ਸਾਊਂਡ ਸ਼ੋਅ ਮੁੱਖ ਆਕਰਸ਼ਣ ਰਹਿਣਗੇ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ, ਬਾਬਾ ਬੰਦਾ ਸਿੰਘ ਬਹਾਦਰ ਅਤੇ ਹੋਰ ਮਹਾਨ ਸੰਤਾਂ ਤੇ ਮਹਾਪੁਰਸ਼ਾਂ ਦੇ ਜੀਵਨ ‘ਤੇ ਆਧਾਰਿਤ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।

ਮੇਲੇ ਵਿੱਚ ਇੱਕ ਸ਼ਾਨਦਾਰ ਪ੍ਰਦਰਸ਼ਨੀ ਰਾਹੀਂ ਸਿੱਖਾਂ ਦੇ ਸਾਰੇ ਦਸ ਗੁਰੂ ਸਾਹਿਬਾਨ ਦਾ ਸ਼ਾਨਾਮੱਤਾ ਇਤਿਹਾਸ, ਜੀਵਨ ਦਰਸ਼ਨ, ਸਿੱਖਿਆਵਾਂ ਅਤੇ ਸਮਾਜ ਪ੍ਰਤੀ ਯੋਗਦਾਨ ਤਸਵੀਰਾਂ ਰਾਹੀਂ ਦਿਖਾਇਆ ਜਾਵੇਗਾ।

ਉੱਥੇ ਹੀ ਪੰਜਾਬ ਅਤੇ ਆਸ-ਪਾਸ ਦੇ ਸਰਹੱਦੀ ਇਲਾਕਿਆਂ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਬਿਹਤਰ ਟ੍ਰੈਫਿਕ ਪ੍ਰਬੰਧ ਕੀਤੇ ਜਾ ਰਹੇ ਹਨ। ਮੇਲਾ ਕੰਪਲੈਕਸ ਦੇ ਸਾਰੇ ਸੈਕਟਰਾਂ ਵਿੱਚ ਵਾਹਨਾਂ ਦੀ ਪਾਰਕਿੰਗ ਅਤੇ ਠਹਿਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

ਇਸ ਮੇਲੇ ਵਿੱਚ ਪੰਜਾਬ ਦੇ ਮਾਲਵਾ ਖੇਤਰ ਤੋਂ ਵੱਡੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਪਹੁੰਚਦੇ ਹਨ। ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਜੁੜੇ ਹੋਣ ਕਾਰਨ ਪੰਜਾਬ ਦੇ ਕਈ ਸਿਆਸੀ ਪਰਿਵਾਰਾਂ ਦੀ ਵੀ ਇੱਥੇ ਡੂੰਘੀ ਆਸਥਾ ਰਹੀ ਹੈ। ਪਹਿਲਾਂ ਵੀ ਪੰਜਾਬ ਦੇ ਆਗੂ ਅਤੇ ਮੰਤਰੀ ਮੇਲੇ ਵਿੱਚ ਪਹੁੰਚ ਕੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੁੰਦੇ ਰਹੇ ਹਨ।

ਅਜਿਹੇ ਵਿੱਚ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਮੇਲੇ ਦੀਆਂ ਤਿਆਰੀਆਂ ਨੂੰ ਸਿਆਸੀ ਨਜ਼ਰੀਏ ਤੋਂ ਵੀ ਦੇਖਿਆ ਜਾ ਰਿਹਾ ਹੈ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਪੰਜਾਬ📍 ਪੰਜਾਬ

ਆਊਟਸੋਰਸਿੰਗ ਤੇ ਮੁਲਾਜ਼ਮਾਂ ਦੇ ਠੇਕੇ ਦੀ ਮਿਆਦ 2 ਮਹੀਨੇ ਵਧੀ

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਆਊਟਸੋਰਸਿੰਗ ਨੀਤੀ ਦੇ ਭਾਗ-2 ਤਹਿਤ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਠੇਕੇ (ਕੰਟਰੈਕਟ) ਦੀ ਮਿਆਦ ਦੋ ਮਹੀਨਿਆਂ ਲਈ ਵਧਾ ਦਿੱਤੀ ਹੈ।
ਆਊਟਸੋਰਸਿੰਗ ਤੇ ਮੁਲਾਜ਼ਮਾਂ ਦੇ ਠੇਕੇ ਦੀ ਮਿਆਦ 2 ਮਹੀਨੇ ਵਧੀ

ਚੰਡੀਗੜ੍ਹ: ਹਰਿਆਣਾ ਸਰਕਾਰ ਨੇ ਆਊਟਸੋਰਸਿੰਗ ਨੀਤੀ ਦੇ ਭਾਗ-2 ਤਹਿਤ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਠੇਕੇ (ਕੰਟਰੈਕਟ) ਦੀ ਮਿਆਦ ਦੋ ਮਹੀਨਿਆਂ ਲਈ ਵਧਾ ਦਿੱਤੀ ਹੈ। ਇਸ ਦੇ ਨਤੀਜੇ ਵਜੋਂ ਹੁਣ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ 31 ਦਸੰਬਰ 2026 ਤੱਕ ਜਾਰੀ ਰਹਿਣਗੀਆਂ। ਇਹ ਵਾਧਾ 1 ਨਵੰਬਰ 2026 ਤੋਂ ਲਾਗੂ ਹੋਵੇਗਾ।

ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ, ਆਊਟਸੋਰਸਿੰਗ ਨੀਤੀ ਦੇ ਭਾਗ-2 ਤਹਿਤ ਮਨਜ਼ੂਰਸ਼ੁਦਾ ਅਸਾਮੀਆਂ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦੇ ਠੇਕੇ ਦੀ ਮਿਆਦ ਪਹਿਲਾਂ 31 ਅਕਤੂਬਰ 2026 ਤੱਕ ਵਧਾਈ ਗਈ ਸੀ। ਇਸ ਮਾਮਲੇ ‘ਤੇ ਮੁੜ ਵਿਚਾਰ ਕਰਦਿਆਂ ਸਰਕਾਰ ਨੇ ਹੁਣ ਇਸ ਨੂੰ ਦੋ ਮਹੀਨੇ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ।

ਇਸ ਤੋਂ ਇਲਾਵਾ, ਹਰਿਆਣਾ ਕੌਸ਼ਲ ਰੋਜ਼ਗਾਰ ਨਿਗਮ ਰਾਹੀਂ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਤਾਇਨਾਤ ਮੁਲਾਜ਼ਮਾਂ ਦੇ ਠੇਕੇ ਦੀ ਮਿਆਦ ਵੀ ਦੋ ਮਹੀਨੇ ਵਧਾ ਕੇ 31 ਦਸੰਬਰ 2026 ਤੱਕ ਕਰ ਦਿੱਤੀ ਗਈ ਹੈ।

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਵਾਧਾ ਵੱਲੋਂ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਦੇ ਅਧੀਨ ਹੋਵੇਗਾ। ਇਸ ਸਬੰਧ ਵਿੱਚ ਮਨੁੱਖੀ ਸਰੋਤ ਵਿਭਾਗ ਵੱਲੋਂ ਸਾਰੇ ਸਬੰਧਤ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਪੰਜਾਬ📍 ਪੰਜਾਬ

ਦੱਖਣੀ ਕੋਰੀਆ ‘ਚ ਯਾਤਰੀ ਬੱਸ ਨੇ 30 ਤੋਂ ਵੱਧ ਵਾਹਨਾਂ ਨੂੰ ਮਾਰੀ ਟੱਕਰ , 57 ਜ਼ਖਮੀ , 9 ਗੰਭੀਰ

ਸਿਓਲ: ਦੱਖਣੀ ਕੋਰੀਆ ਵਿੱਚ ਅੱਜ ਸਵੇਰੇ ਰਾਜਧਾਨੀ ਸਿਓਲ ਦੇ ਦੱਖਣ ਵਿਚ ਸਥਿਤ ਸੀਓਂਗਨਾਮ ਸ਼ਹਿਰ ਵਿਚ ਇੱਕ ਯਾਤਰੀ ਬੱਸ ਨੇ ਇਕ ਟ੍ਰੈਫਿਕ ਸਿਗਨਲ ‘ਤੇ ਰੁਕੇ 30 ਤੋਂ ਜ਼ਿਆਦਾ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਘੱਟੋ-ਘੱਟ 57 ਲੋਕ ਜ਼ਖਮੀ ਹੋ ਗਏ।
ਦੱਖਣੀ ਕੋਰੀਆ ‘ਚ ਯਾਤਰੀ ਬੱਸ ਨੇ 30 ਤੋਂ ਵੱਧ ਵਾਹਨਾਂ ਨੂੰ ਮਾਰੀ ਟੱਕਰ , 57 ਜ਼ਖਮੀ , 9 ਗੰਭੀਰ

ਸਿਓਲ: ਦੱਖਣੀ ਕੋਰੀਆ ਵਿੱਚ ਅੱਜ ਸਵੇਰੇ ਰਾਜਧਾਨੀ ਸਿਓਲ ਦੇ ਦੱਖਣ ਵਿਚ ਸਥਿਤ ਸੀਓਂਗਨਾਮ ਸ਼ਹਿਰ ਵਿਚ ਇੱਕ ਯਾਤਰੀ ਬੱਸ ਨੇ ਇਕ ਟ੍ਰੈਫਿਕ ਸਿਗਨਲ ‘ਤੇ ਰੁਕੇ 30 ਤੋਂ ਜ਼ਿਆਦਾ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਘੱਟੋ-ਘੱਟ 57 ਲੋਕ ਜ਼ਖਮੀ ਹੋ ਗਏ। ਫਾਇਰ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸਿਓਂਗਨਾਮ ਸ਼ਹਿਰ ਦੇ ਪ੍ਰਸ਼ਾਸਕੀ ਖੇਤਰ ਗਯੋਂਗਗੀ ਸੂਬੇ ਦੇ ਅੱਗ ਬੁਝਾਊ ਵਿਭਾਗ ਮੁਤਾਬਕ ਇਸ ਹਾਦਸੇ ‘ਚ ਘੱਟੋ-ਘੱਟ 57 ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਵਿਭਾਗ ਨੇ ਕਿਹਾ ਕਿ ਇਨ੍ਹਾਂ ‘ਚੋਂ 9 ਲੋਕ ਗੰਭੀਰ ਜ਼ਖਮੀ ਹਨ, ਹਾਲਾਂਕਿ ਕਿਸੇ ਦੀ ਜਾਨ ਨੂੰ ਖ਼ਤਰਾ ਨਹੀਂ ਹੈ।

ਫਾਇਰ ਅਧਿਕਾਰੀਆਂ ਨੇ ਦੱਸਿਆ ਕਿ 32 ਵਾਹਨਾਂ ਨਾਲ ਟਕਰਾਉਣ ਤੋਂ ਬਾਅਦ ਬੱਸ ਸੜਕ ਦੇ ਵਿਚਕਾਰ ਡਿਵਾਈਡਰ ਨਾਲ ਜਾ ਟਕਰਾਈ। ਮੌਕੇ ਦੀਆਂ ਤਸਵੀਰਾਂ ਵਿੱਚ ਬੱਸ ਡਿਵਾਈਡਰ ‘ਤੇ ਜਾ ਵੱਜੀ ਅਤੇ ਉਸ ਦਾ ਅਗਲਾ ਸ਼ੀਸ਼ਾ ਟੁੱਟਿਆ ਹੋਇਆ ਦਿਖਾਈ ਦੇ ਰਿਹਾ ਹੈ। ਹਾਦਸੇ ਵਿੱਚ ਹੋਰ ਵਾਹਨ ਵੀ ਨੁਕਸਾਨੇ ਗਏ। ਸਿਓਂਗਨਾਮ ਦੇ ਬੁੰਡਾਂਗ ਜ਼ਿਲ੍ਹਾ ਪੁਲਿਸ ਅਧਿਕਾਰੀ, ਪਾਰਕ ਚਾਂਗ-ਗੋਨ ਨੇ ਕਿਹਾ ਕਿ ਪੁਲਿਸ ਬੱਸ ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਹ ਅਲਕੋਹਲ ਟੈਸਟ ਤੋਂ ਇਹ ਪੁਸ਼ਟੀ ਨਹੀਂ ਹੋਈ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ। ਡਰਾਈਵਰ ਨੇ ਜਾਂਚਕਰਤਾਵਾਂ ਨੂੰ ਦੱਸਿਆ ਕਿ ਬੱਸ ਦੇ ਬ੍ਰੇਕ ਫੇਲ ਹੋ ਗਏ ਸਨ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਪੰਜਾਬ📍 ਪੰਜਾਬ

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਨਵੰਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਧਨਾਸਰੀ ਮਹਲਾ 5 ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥1॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥2॥5॥36॥ ਪਦਅਰਥ: ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ। ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)। ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।

ਪੰਜਾਬ📍 ਪੰਜਾਬ

ਚੰਡੀਗੜ੍ਹ ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨ

ਚੰਡੀਗੜ੍ਹ ਨੇ 3 ਤੋਂ 10 ਲੱਖ ਤੱਕ ਦੀ ਆਬਾਦੀ ਵਾਲੇ 'ਸਵੱਛ ਸ਼ਹਿਰ' ਵਰਗ ਤਹਿਤ ਸਵੱਛ ਸਰਵੇਖਣ ਐਵਾਰਡ 2025-26 ਵਿੱਚ ਮੁੜ ਦੂਜਾ ਸਥਾਨ ਹਾਸਲ ਕੀਤਾ ਹੈ।
ਚੰਡੀਗੜ੍ਹ ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨ

ਚੰਡੀਗੜ੍ਹ ਨੇ 3 ਤੋਂ 10 ਲੱਖ ਤੱਕ ਦੀ ਆਬਾਦੀ ਵਾਲੇ 'ਸਵੱਛ ਸ਼ਹਿਰ' ਵਰਗ ਤਹਿਤ ਸਵੱਛ ਸਰਵੇਖਣ ਐਵਾਰਡ 2025-26 ਵਿੱਚ ਮੁੜ ਦੂਜਾ ਸਥਾਨ ਹਾਸਲ ਕੀਤਾ ਹੈ।

ਇਹ ਪੁਰਸਕਾਰ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ ਇੱਕ ਸਨਮਾਨ ਸਮਾਰੋਹ ਦੌਰਾਨ ਭਾਰਤ ਦੇ ਰਾਸ਼ਟਰਪਤੀ ਦਰੌਪਦੀ ਮੁਰਮੂ ਵੱਲੋਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਅਤੇ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੂੰ ਪ੍ਰਦਾਨ ਕੀਤਾ ਗਿਆ।

ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਸ਼ਹਿਰੀ ਵਿਕਾਸ ਵਿਭਾਗ ਦੇ ਅਧੀਨ ਕਰਵਾਏ ਗਏ ਇਸ ਸਾਲਾਨਾ ਸਫਾਈ ਮੁਲਾਂਕਣ ਦਾ 10ਵਾਂ ਸੰਸਕਰਣ 'ਸਵੱਛਤਾ ਕੀ ਨਈ ਪਹਿਲ - ਬੜ੍ਹਾਏਂ ਹਾਥ, ਕਰੇਂ ਸਫਾਈ ਸਾਥ' ਥੀਮ (ਵਿਸ਼ੇ) ਤਹਿਤ ਕਰਵਾਇਆ ਗਿਆ। ਇਸ ਪੁਰਸਕਾਰ ਸਮਾਰੋਹ ਦੌਰਾਨ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਅਤੇ ਰਾਜ ਮੰਤਰੀ ਤੋਖਨ ਸਾਹੂ ਵੀ ਮੌਜੂਦ ਸਨ।

ਚੰਡੀਗੜ੍ਹ ਸ਼ਹਿਰ ਨੇ ਸਵੱਛ ਸਰਵੇਖਣ 2024-25 ਵਿੱਚ ਵੀ 3 ਤੋਂ 10 ਲੱਖ ਦੀ ਆਬਾਦੀ ਵਾਲੇ ਵਰਗ ਤਹਿਤ 'ਸੁਪਰ ਸਵੱਛ ਲੀਗ ਸ਼ਹਿਰਾਂ' ਵਿੱਚ ਦੂਜਾ ਸਥਾਨ ਹਾਸਲ ਕੀਤਾ ਸੀ।

ਸਾਲ 2016 ਵਿੱਚ 73 ਸ਼ਹਿਰੀ ਸਥਾਨਕ ਸੰਸਥਾਵਾਂ ਨਾਲ ਸ਼ੁਰੂ ਹੋਏ ਸਵੱਛ ਸਰਵੇਖਣ ਦਾ ਦਾਇਰਾ ਹੁਣ ਕਾਫੀ ਵੱਧ ਗਿਆ ਹੈ ਅਤੇ ਇਸਦੇ ਤਾਜ਼ਾ ਸੰਸਕਰਣ ਵਿੱਚ 4,751 ਤੋਂ ਵੱਧ ਸ਼ਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ।

10ਵੇਂ ਸੰਸਕਰਣ ਦੇ ਤਹਿਤ, ਸ਼ਹਿਰੀ ਸਥਾਨਕ ਸੰਸਥਾਵਾਂ ਦਾ 10 ਪ੍ਰਮੁੱਖ ਖੇਤਰਾਂ ਵਿੱਚ 43 ਮਾਪਦੰਡਾਂ ਦੇ ਆਧਾਰ 'ਤੇ ਮੁਲਾਂਕਣ ਕੀਤਾ ਗਿਆ ਸੀ। ਇਨ੍ਹਾਂ ਵਿੱਚ ਕੂੜੇ ਨੂੰ ਵੱਖ ਕਰਨਾ, ਸਫਾਈ ਕਰਮਚਾਰੀਆਂ ਦੀ ਭਲਾਈ ਅਤੇ ਨਾਗਰਿਕਾਂ ਦੀ ਪ੍ਰਤੀਕਿਰਿਆ ਤੇ ਸ਼ਿਕਾਇਤ ਨਿਵਾਰਣ ਸ਼ਾਮਲ ਹਨ।

ਪੰਜਾਬ📍 ਪੰਜਾਬ

ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਪੀਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ ਸਮੇਤ 3 ਦੀ ਮੌਤ, 26 ਜ਼ਖ਼ਮੀ

ਚੰਡੀਗੜ੍ਹ ਜਾ ਰਹੀ ਸਵਾਰੀਆਂ ਨਾਲ ਭਰੀ ਪੀਆਰਟੀਸੀ ਬੱਸ ਬੁੱਧਵਾਰ ਤੜਕੇ ਸੰਗਰੂਰ ਵਿੱਚ ਓਵਰਬ੍ਰਿਜ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ਵਿੱਚ 2 ਔਰਤਾਂ ਸਮੇਤ 3 ਸਵਾਰੀਆਂ ਦੀ ਮੌਤ ਹੋ ਗਈ, ਜਦਕਿ 26 ਲੋਕ ਜ਼ਖ਼ਮੀ ਹੋ ਗਏ।
ਸੰਗਰੂਰ ‘ਚ ਸਵਾਰੀਆਂ ਨਾਲ ਭਰੀ ਪੀਆਰਟੀਸੀ ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ ਸਮੇਤ 3 ਦੀ ਮੌਤ, 26 ਜ਼ਖ਼ਮੀ

ਚੰਡੀਗੜ੍ਹ ਜਾ ਰਹੀ ਸਵਾਰੀਆਂ ਨਾਲ ਭਰੀ ਪੀਆਰਟੀਸੀ ਬੱਸ ਬੁੱਧਵਾਰ ਤੜਕੇ ਸੰਗਰੂਰ ਵਿੱਚ ਓਵਰਬ੍ਰਿਜ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ਵਿੱਚ 2 ਔਰਤਾਂ ਸਮੇਤ 3 ਸਵਾਰੀਆਂ ਦੀ ਮੌਤ ਹੋ ਗਈ, ਜਦਕਿ 26 ਲੋਕ ਜ਼ਖ਼ਮੀ ਹੋ ਗਏ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਸ ਡਰਾਈਵਰ ਨਿਰਧਾਰਤ ਸਮੇਂ ਤੋਂ ਲੇਟ ਹੋ ਗਿਆ ਸੀ। ਇਸ ਦੀ ਭਰਪਾਈ ਕਰਨ ਲਈ ਉਹ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਇਸੇ ਕਾਰਨ ਬੱਸ ਬੇਕਾਬੂ ਹੋ ਗਈ।

ਪੁਲਿਸ ਨੇ ਜ਼ਖ਼ਮੀ ਵਿਦਿਆਰਥੀ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਹਾਦਸੇ ਦੀ ਹੋਰ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਵਾਪਰੇ ਇਸ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ।

ਪੁਲਿਸ ਮੁਤਾਬਕ ਪੀਆਰਟੀਸੀ ਦੀ ਬੱਸ ਸੰਗਰੂਰ ਤੋਂ ਪਟਿਆਲਾ ਹੁੰਦੇ ਹੋਏ ਚੰਡੀਗੜ੍ਹ ਤੱਕ ਚੱਲਦੀ ਹੈ। ਬੱਸ ਦੇ ਸੰਗਰੂਰ ਤੋਂ ਰਵਾਨਾ ਹੋਣ ਦਾ ਸਮਾਂ ਤੜਕੇ 4:30 ਵਜੇ ਨਿਰਧਾਰਤ ਹੈ। ਪਰ ਬੁੱਧਵਾਰ ਤੜਕੇ ਡਰਾਈਵਰ 10 ਮਿੰਟ ਲੇਟ ਹੋ ਗਿਆ। ਇਸ ਕਾਰਨ ਬੱਸ ਸਵੇਰੇ 4:40 ਵਜੇ ਸੰਗਰੂਰ ਬੱਸ ਸਟੈਂਡ ਤੋਂ ਰਵਾਨਾ ਹੋਈ।

ਜਦੋਂ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਦੇ ਧੂਰੀ ਵਾਲੇ ਪਾਸੇ ਤੋਂ ਪਟਿਆਲਾ ਵੱਲ ਆ ਰਹੀ ਸੀ ਤਾਂ ਇਹ ਬੇਕਾਬੂ ਹੋ ਗਈ। ਡਰੀਮਲੈਂਡ ਕਾਲੋਨੀ ਤੋਂ ਅੱਗੇ ਮਸਤੂਆਣਾ ਸਾਹਿਬ ਨੇੜੇ ਬੱਸ ਸੱਜੇ ਪਾਸੇ ਪੁਲ ਦੀ ਕੰਧ ਨਾਲ ਟਕਰਾ ਗਈ। ਇਸ ਤੋਂ ਬਾਅਦ ਡਰਾਈਵਰ ਨੇ ਸਟੀਅਰਿੰਗ ਖੱਬੇ ਪਾਸੇ ਮੋੜਿਆ ਤਾਂ ਬੱਸ ਕੱਚੇ ਰਸਤੇ ‘ਤੇ ਉਤਰ ਗਈ।

ਇਸ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਖੱਬੇ ਪਾਸੇ ਖੇਤਾਂ ਵਿੱਚ ਪਲਟ ਗਈ। ਪਲਟਦੀ ਹੋਈ ਬੱਸ ਝਾੜੀਆਂ ਵਿੱਚ ਜਾ ਵੜੀ ਅਤੇ ਇੱਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਰੁਕ ਗਈ। ਇਸ ਦੌਰਾਨ ਬੱਸ ਦੇ ਸ਼ੀਸ਼ੇ ਟੁੱਟ ਗਏ। ਸੀਟਾਂ ‘ਤੇ ਬੈਠੀਆਂ ਸਵਾਰੀਆਂ ਉਛਲ ਕੇ ਇੱਕ-ਦੂਜੇ ਉੱਤੇ ਜਾ ਡਿੱਗੀਆਂ। ਹਾਦਸੇ ਤੋਂ ਬਾਅਦ ਬੱਸ ਵਿੱਚ ਚੀਕ-ਚਿਹਾੜਾ ਮਚ ਗਿਆ।

ਆਸ-ਪਾਸ ਦੇ ਲੋਕਾਂ ਨੇ ਜਦੋਂ ਰੌਲਾ ਸੁਣਿਆ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਣ ਲੱਗੇ। ਜਿਨ੍ਹਾਂ ਸਵਾਰੀਆਂ ਨੂੰ ਘੱਟ ਸੱਟਾਂ ਲੱਗੀਆਂ ਸਨ, ਉਹ ਖ਼ੁਦ ਹੀ ਬਾਹਰ ਨਿਕਲ ਆਈਆਂ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ 26 ਜ਼ਖ਼ਮੀ ਸਵਾਰੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ। ਇਨ੍ਹਾਂ ਵਿੱਚੋਂ ਗੰਭੀਰ ਜ਼ਖ਼ਮੀਆਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।

ਹਸਪਤਾਲ ਵਿੱਚ ਦਾਖ਼ਲ ਇੱਕ ਜ਼ਖ਼ਮੀ ਮਹਿਲਾ ਯਾਤਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਬੱਸ ਕਿਸ ਚੀਜ਼ ਨਾਲ ਟਕਰਾਈ ਸੀ। ਬੱਸ ਦੀ ਟੱਕਰ ਤੋਂ ਬਾਅਦ ਜ਼ੋਰਦਾਰ ਆਵਾਜ਼ ਆਈ। ਫਿਰ ਬੱਸ ਨੂੰ 2-3 ਜ਼ੋਰਦਾਰ ਝਟਕੇ ਲੱਗੇ ਅਤੇ ਉਹ ਪਲਟ ਗਈ। ਇਸ ਹਾਦਸੇ ਵਿੱਚ ਬੱਸ ਅੰਦਰ ਬੈਠੇ ਕਈ ਲੋਕ ਜ਼ਖ਼ਮੀ ਹੋ ਗਏ।

ਪੁਲਿਸ ਮੁਤਾਬਕ ਇਸ ਹਾਦਸੇ ਵਿੱਚ ਧੂਰੀ ਦੀਆਂ ਰਹਿਣ ਵਾਲੀਆਂ 2 ਮਹਿਲਾ ਸਵਾਰੀਆਂ ਅਤੇ ਥਲੇਸ ਦੇ ਰਹਿਣ ਵਾਲੇ 55 ਸਾਲਾ ਮਨਜੀਤ ਸਿੰਘ ਦੀ ਮੌਤ ਹੋ ਗਈ ਹੈ। ਕੁੱਲ 26 ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ 15 ਸਵਾਰੀਆਂ ਨੂੰ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ।

ਬਾਕੀ 11 ਜ਼ਖ਼ਮੀਆਂ ਦਾ ਇਲਾਜ ਧੂਰੀ ਦੇ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਮੁਤਾਬਕ ਚੰਡੀਗੜ੍ਹ ਦੇ ਕੋਚਿੰਗ ਵਿਦਿਆਰਥੀ ਵਿਨੈ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਸੰਗਰੂਰ ਦੇ ਦਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਡਰਾਈਵਰ ਬੱਸ ਲੈ ਕੇ ਧੂਰੀ ਤੋਂ ਦੇਰੀ ਨਾਲ ਰਵਾਨਾ ਹੋਇਆ ਸੀ। ਉਸ ਨੂੰ ਸਮੇਂ ਦੀ ਇਸ ਦੇਰੀ ਦੀ ਭਰਪਾਈ ਕਰਨੀ ਸੀ, ਜਿਸ ਕਾਰਨ ਉਹ ਬੱਸ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ। ਇਸੇ ਕਾਰਨ ਬੱਸ ਪੁਲ ਦੀ ਕੰਧ ਨਾਲ ਟਕਰਾਉਣ ਤੋਂ ਬਾਅਦ ਖੇਤਾਂ ਵਿੱਚ ਪਲਟ ਗਈ।

ਧੁੰਦ ਨਹੀਂ ਸੀ, ਡਰਾਈਵਰ ਨੇ ਗੁਆਇਆ ਕੰਟਰੋਲ: ਹਾਦਸੇ ਤੋਂ ਬਾਅਦ ਮੌਕੇ ‘ਤੇ ਪਹੁੰਚੇ ਮੇਹਰ ਸਿੰਘ ਨੇ ਦੱਸਿਆ ਕਿ ਤੜਕੇ ਧੁੰਦ ਨਹੀਂ ਸੀ। ਸਵਾਰੀਆਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਬੱਸ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਇਸ ਕਾਰਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਹਾਦਸਾ ਵਾਪਰ ਗਿਆ।

ਹਾਦਸੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸੰਗਰੂਰ ਵਿੱਚ ਪੀਆਰਟੀਸੀ ਬੱਸ ਦੇ ਦਰਦਨਾਕ ਹਾਦਸੇ ਦੀ ਖ਼ਬਰ ਬੇਹੱਦ ਦੁਖਦਾਈ ਹੈ। ਇਸ ਹਾਦਸੇ ਵਿੱਚ 3 ਕੀਮਤੀ ਜਾਨਾਂ ਚਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਪੰਜਾਬ📍 ਪੰਜਾਬ

ਪਵਨ ਕਲਿਆਣ ਤੇ ਅੰਨਾ ਵੱਲੋਂ ਵੱਖ ਹੋਣ ਦਾ ਐਲਾਨ

ਤੇਲਗੂ ਅਭਿਨੇਤਾ ਅਤੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਉਨ੍ਹਾਂ ਦੀ ਪਤਨੀ ਅੰਨਾ ਕੋਨੀਦੇਲਾ ਨੇ ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਣ ਦਾ ਐਲਾਨ ਕੀਤਾ ਹੈ।

ਤੇਲਗੂ ਅਭਿਨੇਤਾ ਅਤੇ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਉਨ੍ਹਾਂ ਦੀ ਪਤਨੀ ਅੰਨਾ ਕੋਨੀਦੇਲਾ ਨੇ ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਨੇ 2013 ਵਿੱਚ ਵਿਆਹ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਹਨ। ਇਹ ਕਲਿਆਣ ਦਾ ਤੀਜਾ ਵਿਆਹ ਸੀ। ਇਸ ਤੋਂ ਪਹਿਲਾਂ ਕਲਿਆਣ ਦਾ ਵਿਆਹ 1997 ਵਿੱਚ ਨੰਦਿਨੀ ਨਾਲ ਹੋਇਆ ਸੀ। 2008 ਵਿੱਚ ਉਨ੍ਹਾਂ ਦਾ ਤਲਾਕ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਅਭਿਨੇਤਰੀ ਰੇਨੂ ਦੇਸਾਈ ਨਾਲ ਵਿਆਹ ਕਰਵਾਇਆ। ਰੇਨੂ ਦੇਸਾਈ ਨਾਲ ਉਨ੍ਹਾਂ ਦੇ ਦੋ ਬੱਚੇ ਹਨ ਅਤੇ 2012 ਵਿੱਚ ਉਨ੍ਹਾਂ ਦਾ ਤਲਾਕ ਹੋ ਗਿਆ ਸੀ। ਤੇਲਗੂ ਸਿਨੇਮਾ ਵਿੱਚ ਸਫਲ ਕਰੀਅਰ ਤੋਂ ਇਲਾਵਾ ਕਲਿਆਣ ਆਂਧਰਾ ਪ੍ਰਦੇਸ਼ ਦੀ ਰਾਜਨੀਤੀ ਵਿੱਚ ਵੀ ਪ੍ਰਮੁੱਖ ਸ਼ਖਸੀਅਤ ਹਨ। ਉਨ੍ਹਾਂ ਨੇ 12 ਜੂਨ 2024 ਨੂੰ ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।

ਪੰਜਾਬ📍 ਪੰਜਾਬ

ਪੰਜਾਬ ‘ਚ ਵਧੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ

ਚੰਡੀਗੜ੍ਹ: ਪੰਜਾਬ ਦੇ ਲੋਕਾਂ ਲਈ ਚਿੰਤਾਜਨਕ ਖ਼ਬਰ ਹੈ, ਦਰਅਸਲ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਹ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ।
ਪੰਜਾਬ ‘ਚ ਵਧੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ

ਚੰਡੀਗੜ੍ਹ: ਪੰਜਾਬ ਦੇ ਲੋਕਾਂ ਲਈ ਚਿੰਤਾਜਨਕ ਖ਼ਬਰ ਹੈ, ਦਰਅਸਲ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਹ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ 10 ਨਵੰਬਰ ਤੱਕ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ ਕੁੱਲ 5002 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਹ ਅੰਕੜਾ ਪਿਛਲੇ ਸਾਲ 2025 ਦੇ ਕੁੱਲ 5,114 ਕੇਸਾਂ ਨਾਲੋਂ ਸਿਰਫ਼ 112 ਘੱਟ ਹੈ, ਜਦੋਂ ਕਿ ਨਿਗਰਾਨੀ ਸੀਜ਼ਨ ਵਿੱਚ ਹਾਲੇ 20 ਦਿਨ ਬਾਕੀ ਹਨ। ਪਰਾਲੀ ਸਾੜਨ ਦੇ 1155 ਮਾਮਲਿਆਂ ਵਿੱਚ ਐਫ.ਆਈ.ਆਰ ਵੀ ਦਰਜ ਕੀਤੀਆਂ ਗਈਆਂ ਹਨ ਅਤੇ 1342 ਮਾਮਲਿਆਂ ਵਿੱਚ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਾਪਰਵਾਹੀ ਵਰਤਣ ਵਾਲੇ 18 ਨਿਗਰਾਨ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਵੀ ਕਾਰਵਾਈ ਕੀਤੀ ਗਈ ਹੈ। ਇਸ ਦੇ ਬਾਵਜੂਦ ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਸੁਖਵਿੰਦਰ ਸਿੰਘ ਸਮਰਾਲਾ ਅਨੁਸਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾਂਦਾ ਹੈ ਪਰ ਜੇਕਰ ਕੋਈ ਕਿਸਾਨ ਮਜਬੂਰੀ ਵੱਸ ਪਰਾਲੀ ਸਾੜਦਾ ਹੈ ਤਾਂ ਯੂਨੀਅਨ ਉਸ ਖ਼ਿਲਾਫ਼ ਕੋਈ ਜੁਰਮਾਨਾ ਜਾਂ ਕਾਰਵਾਈ ਨਹੀਂ ਹੋਣ ਦਿੰਦੀ।

ਹਾਲਾਂਕਿ ਜੇਕਰ ਸੂਬਾ ਸਰਕਾਰ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ 6 ਸਾਲਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ 95 ਫੀਸਦੀ ਦੀ ਕਮੀ ਆਈ ਹੈ। ਇਸ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ 2020 ਵਿੱਚ 83,002 ਕੇਸ ਦਰਜ ਕੀਤੇ ਗਏ ਸਨ, ਜੋ ਕਿ 2023 ਵਿੱਚ 36,663, 2024 ਵਿੱਚ 10,909 ਅਤੇ 2025 ਵਿੱਚ 5114 ਹੋ ਗਏ। ਮੰਤਰੀ ਦੇ ਮੁਤਾਬਿਕ, ਪਰਾਲੀ ਮਨੇਜਮੈਂਟ ਦੇ ਲਈ ਕਿਸਾਨਾਂ ਨੂੰ ਸਬਸਿਡੀ ‘ਤੇ 1.60 ਲੱਖ ਤੋਂ ਵੱਧ ਮਸ਼ੀਨਾਂ ਦਿੱਤੀਆਂ ਗਈਆਂ ਹਨ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਪੰਜਾਬ📍 ਪੰਜਾਬ

ਯੂਐੱਸਏ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਣਅਧਿਕਾਰਤ ਸਰੂਪ ਛਾਪਣ ਦੇ ਮਾਮਲੇ ’ਚ ਜਤਿੰਦਰ ਸਚਦੇਵਾ ਤਲਬ

ਯੂਐੱਸਏ ਵਿੱਚ ਅਣਅਧਿਕਾਰਤ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਸਰੂਪ ਸੰਗਤ ਨੂੰ ਵੰਡਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਊਯਾਰਕ, ਯੂਐੱਸਏ ਨਿਵਾਸੀ ਜਤਿੰਦਰ ਸਿੰਘ ਸਚਦੇਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 10 ਦਸੰਬਰ ਤੱਕ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ।
ਯੂਐੱਸਏ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਣਅਧਿਕਾਰਤ ਸਰੂਪ ਛਾਪਣ ਦੇ ਮਾਮਲੇ ’ਚ ਜਤਿੰਦਰ ਸਚਦੇਵਾ ਤਲਬ

ਯੂਐੱਸਏ ਵਿੱਚ ਅਣਅਧਿਕਾਰਤ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਅਤੇ ਸਰੂਪ ਸੰਗਤ ਨੂੰ ਵੰਡਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਊਯਾਰਕ, ਯੂਐੱਸਏ ਨਿਵਾਸੀ ਜਤਿੰਦਰ ਸਿੰਘ ਸਚਦੇਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 10 ਦਸੰਬਰ ਤੱਕ ਨਿੱਜੀ ਰੂਪ ਵਿੱਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ।

ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਦੀ ਸੰਗਤ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਇਸ ਸਬੰਧੀ ਫ਼ੈਸਲਾ ਲਿਆ ਗਿਆ। ਇਸ ਸਬੰਧ ਵਿੱਚ ਸ਼ਿਕਾਇਤ ਪੁੱਜੀ ਸੀ ਕਿ ਜਤਿੰਦਰ ਸਿੰਘ ਸਚਦੇਵਾ ਵੱਲੋਂ ਘਰ ਅੰਦਰ ਧਰਮਸਾਲ ਸੰਸਥਾ ਦੇ ਨਾਂ ਹੇਠ ਅਣਅਧਿਕਾਰਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪੇ ਅਤੇ ਸੰਗਤ ਨੂੰ ਵੰਡੇ ਜਾ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧੀ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਮਿਤੀ 09 ਮਈ 1998 ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰਨ ਦਾ ਅਧਿਕਾਰ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ। ਜਤਿੰਦਰ ਸਿੰਘ ਨੂੰ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਮਨਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਕੀਤੀ ਜਾ ਰਹੀ ਹੈ, ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੋਏ ਆਦੇਸ਼ਾਂ ਦੀ ਉਲੰਘਣਾ ਹੈ ਅਤੇ ਪੰਥ ਵਿੱਚ ਦੁਫੇੜ ਪਾਉਣ ਵਾਲੀ ਕਾਰਵਾਈ ਹੈ।

ਇਸ ਦੇ ਮੱਦੇਨਜ਼ਰ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਜਤਿੰਦਰ ਸਿੰਘ ਸਚਦੇਵਾ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਤੁਰੰਤ ਬੰਦ ਕਰਨ, ਹੁਣ ਤੱਕ ਜਿੰਨੇ ਵੀ ਪਾਵਨ ਸਰੂਪਾਂ ਦੀ ਛਪਾਈ ਕੀਤੀ ਹੈ, ਉਸ ਦਾ ਮੁਕੰਮਲ ਰਿਕਾਰਡ ਲੈ ਕੇ ਮਿਤੀ 10 ਦਸੰਬਰ 2026 ਤੱਕ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਹਾਜ਼ਰ ਹੋਣ।

ਇਸ ਮਾਮਲੇ ਦੇ ਨਾਲ ਹੀ ਸਬੰਧਤ ਇੱਕ ਹੋਰ ਵੱਖਰੇ ਆਦੇਸ਼ ਵਿੱਚ ਯੂਐੱਸਏ ਨਿਵਾਸੀ ਬਾਬਾ ਸੱਜਣ ਸਿੰਘ, ਗਿਆਨੀ ਭੁਪਿੰਦਰ ਸਿੰਘ, ਜਤਿੰਦਰ ਸਿੰਘ, ਹਰਬੰਸ ਸਿੰਘ, ਹਰਚਰਨ ਸਿੰਘ ਅਤੇ ਗੁਰਦੇਵ ਸਿੰਘ ਕੋਲੋਂ 15 ਦਿਨਾਂ ਦੇ ਵਿੱਚ-ਵਿੱਚ ਉਨ੍ਹਾਂ ਦਾ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਸ ਆਦੇਸ਼ ਵਿੱਚ ਕਿਹਾ ਗਿਆ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਇਨ੍ਹਾਂ ਵੱਲੋਂ ਜਤਿੰਦਰ ਸਿੰਘ ਸਚਦੇਵਾ ਨਾਮੀ ਵਿਅਕਤੀ ਕੋਲ ਜਾ ਕੇ ਉਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਅਣਅਧਿਕਾਰਤ ਤੌਰ ’ਤੇ ਛਾਪੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਸਬੰਧੀ ਆਪਣੇ ਆਪ ਅਥਾਰਟੀ ਬਣ ਕੇ ਉਸ ਦੀ ਸ਼ਲਾਘਾ ਕੀਤੀ ਗਈ। ਇਸ ਲਈ ਇਨ੍ਹਾਂ ਨੂੰ 15 ਦਿਨਾਂ ਦੇ ਵਿੱਚ-ਵਿੱਚ ਆਪਣੇ ਲਿਖਤੀ ਸਪੱਸ਼ਟੀਕਰਨ ਸਕੱਤਰੇਤ ਵਿਖੇ ਭੇਜਣ ਲਈ ਕਿਹਾ ਗਿਆ ਹੈ।

ਪੰਜਾਬ📍 ਪੰਜਾਬ

ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਭਲਕੇ ਬਿਜਲੀ ਰਹੇਗੀ ਬੰਦ

ਚੱਕਦਾਨਾ: ਬਿਜਲੀ ਦੇ ਉਪਕਰਨਾਂ ਦੀ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਕਾਰਨ, 66 ਕੇਵੀ ਸਬ-ਸਟੇਸ਼ਨ ਆਡ ਤੋਂ ਚੱਲਣ ਵਾਲੀਆਂ ਘਰੇਲੂ ਅਤੇ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ 12 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।
ਪੰਜਾਬ ਦੇ ਇਨ੍ਹਾਂ ਇਲਾਕਿਆਂ ’ਚ ਭਲਕੇ ਬਿਜਲੀ ਰਹੇਗੀ ਬੰਦ

ਚੱਕਦਾਨਾ: ਬਿਜਲੀ ਦੇ ਉਪਕਰਨਾਂ ਦੀ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਕਾਰਨ, 66 ਕੇਵੀ ਸਬ-ਸਟੇਸ਼ਨ ਆਡ ਤੋਂ ਚੱਲਣ ਵਾਲੀਆਂ ਘਰੇਲੂ ਅਤੇ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ 12 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਬ-ਸਟੇਸ਼ਨ ਆਡ ਇੰਜੀਨੀਅਰ ਕੁਲਦੀਪ ਸਿੰਘ ਅਤੇ ਜੇ.ਈ. ਅਮਨਦੀਪ ਸਿੰਘ ਨੇ ਸਾਂਝੇ ਤੌਰ ‘ਤੇ ਕਿਹਾ ਕਿ ਮੁਰੰਮਤ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਬਿਜਲੀ ਸਪਲਾਈ ਬੰਦ ਕਰਨਾ ਜ਼ਰੂਰੀ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਬਿਜਲੀ ਕੱਟ ਕਾਰਨ ਪਿੰਡ ਔੜ, ਖੋਜਾ, ਮੱਲਪੁਰ, ਮਹਿਰਮਪੁਰ, ਸਕੋਹਪੁਰ, ਬਲੌਣੀ, ਗੱਦੂਪੱਡਾ, ਗੜ੍ਹਪਧਾਨਾ, ਚੱਕਦਾਨਾ, ਗੜ੍ਹੀ ਅਜੀਤ ਸਿੰਘ, ਬੱਜੋ, ਮੱਲਾ ਬੇਦੀਆਂ, ਲਾਡੋਆ, ਪਰਾਗਪੁਰ, ਮੀਰਖਾਪੁਰ ਸਮੇਤ ਪਿੰਡਾਂ ਵਿੱਚ ਘਰਾਂ ਅਤੇ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ। ਲਾਲੋਮਾਜਰਾ, ਕਮਾਮ, ਸੋਢੀਆਂ, ਸਾਹਲੋਂ, ਬੁਹਾਰਾ, ਵਜੀਦਪੁਰ, ਗੜ੍ਹੀ ਭਾਰਤੀ, ਮਹਿਲ ਖੁਰਦ, ਸੈਦਪੁਰ, ਤਾਜਪੁਰ, ਮਾਈ ਦੱਤਾ, ਬਹਾਦੁਰਪੁਰ, ਬੇਗੋਵਾਲ, ਦੁਧਾਲਾ, ਬੁਰਜ ਟਹਿਲਦਾਸ, ਖੜਕੂਵਾਲ, ਜੁਲਾ ਮਾਜਰਾ, ਖੁਰਦ, ਨੰਗਲ ਜੱਟਾਂ, ਪੰਦਰਵਾਲ, ਗਰਚਾ, ਫੰਬੜਾ ਅਤੇ ਝੁੰਗੀਆਂ ਸਹਿਤ ਖੇਤਰ ਦੇ ਹੋਰ ਘਰਾਂ ਅਤੇ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ। ਉਨ੍ਹਾਂ ਇਲਾਕੇ ਦੇ ਵਸਨੀਕਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਕੱਟ ਦੇ ਨਿਰਧਾਰਤ ਸਮੇਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਪੂਰੇ ਕਰ ਲੈਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਪੰਜਾਬ📍 ਪੰਜਾਬ

ਅਮਰੀਕ ਸਿੰਘ ਲਾਪਤਾ ਮਾਮਲੇ ’ਚ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ; 12 ਨਵੰਬਰ ਨੂੰ ਸੁਣਾਈ ਜਾਵੇਗੀ ਸਜ਼ਾ

ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਅਮਰੀਕ ਸਿੰਘ ਲਾਪਤਾ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਉਨ੍ਹਾਂ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਗਿਆ।

ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਰੰਧਾਵਾ ਨੂੰ ਅਮਰੀਕ ਸਿੰਘ ਲਾਪਤਾ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ।

ਉਨ੍ਹਾਂ ਦੇ ਸੁਰੱਖਿਆ ਗਾਰਡ ਪਰਮਿੰਦਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਗਿਆ। ਅਦਾਲਤ ਦੋਸ਼ੀ ਸਾਬਕਾ ਐਸਐਸਪੀ ਨੂੰ 12 ਨਵੰਬਰ ਨੂੰ ਸਜ਼ਾ ਸੁਣਾਏਗੀ।

ਅਮਰੀਕ ਸਿੰਘ ਸਕਰੀ ਲੁਧਿਆਣਾ ਦਾ ਇੱਕ ਟਰਾਂਸਪੋਰਟਰ ਸਨ। 25 ਨਵੰਬਰ, 1992 ਨੂੰ, ਉਹ ਆਪਣੇ ਸਾਲੇ ਦੀ ਧੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਦੇ ਹੋਟਲ ਅਮਲਤਾਸ ਪਹੁੰਚੇ ਸੀ। ਇਸ ਦੌਰਾਨ, ਤਰਨਤਾਰਨ ਪੁਲਿਸ ਦੀ ਇੱਕ ਟੀਮ ਉਸ ਨੂੰ ਚੁੱਕ ਕੇ ਲੈ ਗਈ। ਉਸ ਤੋਂ ਬਾਅਦ, ਉਸਦਾ ਕੋਈ ਸੁਰਾਗ ਨਹੀਂ ਮਿਲਿਆ।

ਸੀਬੀਆਈ ਜਾਂਚ ਦੇ ਅਨੁਸਾਰ, ਅਮਰੀਕ ਸਿੰਘ ਦੀ ਗ੍ਰਿਫ਼ਤਾਰੀ ਦੀ ਸੂਚਨਾ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਟੈਲੀਗ੍ਰਾਮ ਰਾਹੀਂ ਦਿੱਤੀ ਗਈ। ਉਸਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ ਕਈ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ, ਪਰ ਕੋਈ ਫਾਇਦਾ ਨਹੀਂ ਹੋਇਆ।

1996 ਵਿੱਚ, ਅਮਰੀਕ ਸਿੰਘ ਦੀ ਪਤਨੀ ਨੇ ਸੁਪਰੀਮ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ। ਸੁਣਵਾਈ ਦੌਰਾਨ, ਰਾਜ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅਮਰੀਕ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸਰਕਾਰ ਨੇ ਉਸਦੇ ਅੰਤਿਮ ਸੰਸਕਾਰ ਨਾਲ ਸਬੰਧਤ ਇਸ਼ਤਿਹਾਰ ਵੀ ਪੇਸ਼ ਕੀਤੇ। ਹਾਲਾਂਕਿ, ਪਰਿਵਾਰ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ।

ਇਸ ਦੌਰਾਨ, ਸੁਪਰੀਮ ਕੋਰਟ ਨੇ ਵੱਡੀ ਗਿਣਤੀ ਵਿੱਚ ਲਾਸ਼ਾਂ ਨੂੰ ਅਣਪਛਾਤੇ ਅਤੇ ਲਾਵਾਰਿਸ ਐਲਾਨਣ ਤੋਂ ਬਾਅਦ ਸਸਕਾਰ ਕਰਨ ਦੇ ਪੰਜਾਬ ਪੁਲਿਸ ਦੇ ਫੈਸਲੇ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ। ਸੀਬੀਆਈ ਨੇ ਅਮਰੀਕ ਸਿੰਘ ਦੇ ਲਾਪਤਾ ਹੋਣ ਦਾ ਮਾਮਲਾ ਵੀ ਆਪਣੇ ਹੱਥਾਂ ਵਿੱਚ ਲੈ ਲਿਆ ਸੀ।

ਪੰਜਾਬ📍 ਪੰਜਾਬ

ਜ਼ਮੀਨੀ ਘੁਟਾਲੇ ’ਚ ਈ ਡੀ ਵੱਲੋਂ ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਤਲਬ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ।
ਜ਼ਮੀਨੀ ਘੁਟਾਲੇ ’ਚ ਈ ਡੀ ਵੱਲੋਂ ਮੋਗਾ ਦੀ ‘ਆਪ’ ਵਿਧਾਇਕਾ ਅਮਨਦੀਪ ਕੌਰ ਅਰੋੜਾ ਤਲਬ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਜ਼ਮੀਨੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਸੂਤਰਾਂ ਅਨੁਸਾਰ ਵਿਧਾਇਕਾ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਏਜੰਸੀ ਦੇ ਜ਼ੋਨਲ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਏਜੰਸੀ ਨੇ ਜਾਂਚ ਅਧੀਨ ਜਾਇਦਾਦਾਂ ਬਾਰੇ ਹੋਰ ਜਾਣਕਾਰੀ ਅਤੇ ਦਸਤਾਵੇਜ਼ ਮੰਗੇ ਹਨ। ਵਿਧਾਇਕਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੇਸ਼ੀ ਦੌਰਾਨ ਇਨ੍ਹਾਂ ਜਾਇਦਾਦਾਂ ਨਾਲ ਸਬੰਧਤ ਸਾਰੇ ਰਿਕਾਰਡ ਵੀ ਨਾਲ ਲੈ ਕੇ ਆਉਣ।

ਈ ਡੀ ਨੇ ਪਹਿਲਾਂ ਦੋਸ਼ ਲਾਇਆ ਸੀ ਕਿ ਕੌਮੀ ਸ਼ਾਹਰਾਹ ਲਈ ਐਕੁਆਇਰ ਜ਼ਮੀਨ ਦਾ 1.01 ਕਰੋੜ ਰੁਪਏ ਦਾ ਸਰਕਾਰੀ ਮੁਆਵਜ਼ਾ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰ ਕੇ ਹਾਸਲ ਕੀਤਾ ਗਿਆ। ਮੁਹਾਲੀ ਦੀ ਫੋਰੈਂਸਿਕ ਲੈਬ ਵਿੱਚ ਇੰਤਕਾਲ ’ਤੇ ਜਾਅਲੀ ਦਸਤਖ਼ਤਾਂ ਦੀ ਪੁਸ਼ਟੀ ਹੋਈ ਹੈ। ਇਹ ਰਾਸ਼ੀ ਦਿਲਖੁਸ਼ ਕੁਮਾਰੀ ਦੇ ਖਾਤੇ ਵਿੱਚ ਜਮ੍ਹਾਂ ਹੋਈ ਸੀ, ਜੋ ਬਾਅਦ ਵਿੱਚ ਜਾਮ ਕਰ ਦਿੱਤਾ ਗਿਆ।

ਈ.ਡੀ. ਦੀ ਜਾਂਚ ਵਿੱਚ ਕਥਿਤ ਤੌਰ ’ਤੇ ਕੇਂਦਰ, ਪੰਜਾਬ ਸਰਕਾਰ ਤੇ ਨਗਰ ਨਿਗਮ ਦੀਆਂ ਜਾਇਦਾਦਾਂ ਦੀ ਵੀ ਧੋਖਾਧੜੀ ਨਾਲ ਮਾਲਕੀ ਤਬਦੀਲ ਕਰਨ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਜ਼ੀਰਾ ਰੋਡ ’ਤੇ ਕੇਂਦਰ ਸਰਕਾਰ ਦੀ 13 ਮਰਲੇ ਜ਼ਮੀਨ, ਸਿਵਲ ਲਾਈਨਜ਼ ਵਿਖੇ ਪੰਜਾਬ ਸਰਕਾਰ ਦੀ 7 ਮਰਲੇ ਜ਼ਮੀਨ, ਰੇਲਵੇ ਰੋਡ ’ਤੇ ਮਾਰਕੀਟ ਕਮੇਟੀ ਦੀ 6 ਮਰਲੇ ਜ਼ਮੀਨ ਅਤੇ ਮੋਗਾ ਦੇ ਮਹਿਲਾ ਸਿੰਘ-3 ਇਲਾਕੇ ਵਿੱਚ ਨਗਰ ਨਿਗਮ ਦੀ 3 ਕਨਾਲ 16 ਮਰਲੇ ਜ਼ਮੀਨ ਸ਼ਾਮਲ ਦੱਸੀ ਗਈ ਹੈ।

ਇਸ ਤੋਂ ਇਲਾਵਾ ਯੂਨਾਈਟਿਡ ਚਰਚ ਆਫ਼ ਨਾਰਦਰਨ ਇੰਡੀਆ ਟਰੱਸਟ ਐਸੋਸੀਏਸ਼ਨ ਦੀ 52 ਮਰਲੇ 8 ਸਰਸਾਹੀ ਜ਼ਮੀਨ ਦੇ ਕਥਿਤ ਧੋਖਾਧੜੀ ਵਾਲੇ ਤਬਾਦਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਈ.ਡੀ. ਨੂੰ ਸ਼ੱਕ ਹੈ ਕਿ ਮਾਲ ਰਿਕਾਰਡ ਵਿੱਚ ਕਥਿਤ ਹੇਰਾਫੇਰੀ ਅਤੇ ਜਾਅਲੀ ਦਸਤਾਵੇਜ਼ਾਂ ਰਾਹੀਂ ਇਹ ਜਾਇਦਾਦਾਂ ਵਿਧਾਇਕ ਦੇ ਰਿਸ਼ਤੇਦਾਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਦੇ ਨਾਂ ’ਤੇ ਹਾਸਲ ਜਾਂ ਤਬਦੀਲ ਕੀਤੀਆਂ ਗਈਆਂ। ਦੂਜੇ ਪਾਸੇ ਵਿਧਾਇਕਾ ਦਾਅਵਾ ਕਰ ਚੁੱਕੀ ਹੈ ਕਿ ਈ.ਡੀ. ਨੂੰ ਕੁਝ ਨਹੀਂ ਮਿਲਿਆ ਅਤੇ ਭਾਜਪਾ ’ਚ ਸ਼ਾਮਲ ਹੋਣ ਲਈ ਦਬਾਅ ਬਣਾਇਆ ਜਾ ਰਿਹਾ ਹੈ।

ਵਿਧਾਇਕਾ ਨੂੰ ਸੰਮਨ ਜਾਰੀ ਕਰਨ ਦੀ ਇਹ ਕਾਰਵਾਈ ਈਡੀ ਵੱਲੋਂ ਸੱਤ ਵੱਖ-ਵੱਖ ਥਾਵਾਂ ’ਤੇ ਕੀਤੀ ਗਈ ਲਗਾਤਾਰ 36 ਘੰਟਿਆਂ ਦੀ ਛਾਪੇਮਾਰੀ ਤੋਂ ਕੁਝ ਦਿਨਾਂ ਬਾਅਦ ਹੋਈ ਹੈ। ਇਨ੍ਹਾਂ ਥਾਵਾਂ ਵਿੱਚ ਮੋਗਾ ਸਥਿਤ ਵਿਧਾਇਕਾ ਦੀ ਰਿਹਾਇਸ਼, ‘ਆਈਕਾਨ ਹਾਈਟਸ’ ਵਿੱਚ ਸਥਿਤ ਇੱਕ ਫਲੈਟ ਅਤੇ ਉਨ੍ਹਾਂ ਦੇ ਪਤੀ ਡਾ. ਰਾਕੇਸ਼ ਅਰੋੜਾ ਨਾਲ ਸਬੰਧਤ ਜਾਇਦਾਦਾਂ ਸ਼ਾਮਲ ਸਨ। ਇਸ ਤੋਂ ਇਲਾਵਾ ਪਰਿਵਾਰ ਦੇ ਹੋਰ ਮੈਂਬਰਾਂ ਅਤੇ ਕਰੀਬੀ ਸਾਥੀਆਂ ਨਾਲ ਜੁੜੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ ਸੀ।

ਈਡੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਸਨ। ਇਨ੍ਹਾਂ ਦਸਤਾਵੇਜ਼ਾਂ ਦੀ ਜਾਂਚ ਅਤੇ ਘੋਖ ਕਰਨ ਤੋਂ ਬਾਅਦ ਹੁਣ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਏਜੰਸੀ ਵੱਲੋਂ ਮਾਮਲੇ ਨਾਲ ਜੁੜੇ ਦਸਤਾਵੇਜ਼ਾਂ ਅਤੇ ਜਾਇਦਾਦਾਂ ਦੀ ਜਾਂਚ ਜਾਰੀ ਹੈ।

ਪੰਜਾਬ📍 ਪੰਜਾਬ

2027 ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤੀ ਤਿਆਰੀ, ਬਠਿੰਡਾ ਵਿੱਚ ਮਾਲਵਾ ਦੇ 6 ਜ਼ਿਲ੍ਹਿਆਂ ਦੇ ਲੋਕਾਂ ਨਾਲ ਚੋਣ ਮਨੋਰਥ ਪੱਤਰ ‘ਤੇ ਕਰੇਗੀ ਚਰਚਾ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਦੀ ਚੋਣ ਮਨੋਰਥ ਪੱਤਰ ਕਮੇਟੀ ਅੱਜ ਬਠਿੰਡਾ ਪਹੁੰਚੇਗੀ।
2027 ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤੀ ਤਿਆਰੀ, ਬਠਿੰਡਾ ਵਿੱਚ ਮਾਲਵਾ ਦੇ 6 ਜ਼ਿਲ੍ਹਿਆਂ ਦੇ ਲੋਕਾਂ ਨਾਲ ਚੋਣ ਮਨੋਰਥ ਪੱਤਰ ‘ਤੇ ਕਰੇਗੀ ਚਰਚਾ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਦੀ ਚੋਣ ਮਨੋਰਥ ਪੱਤਰ ਕਮੇਟੀ ਅੱਜ ਬਠਿੰਡਾ ਪਹੁੰਚੇਗੀ।

ਬਠਿੰਡਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਮਾਨਸਾ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਨੁਮਾਇੰਦਿਆਂ ਨੂੰ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਕਾਂਗਰਸ ਦੀ ਕੋਸ਼ਿਸ਼ ਹੈ ਕਿ ਚੋਣ ਮਨੋਰਥ ਪੱਤਰ ਤਿਆਰ ਕਰਨ ਤੋਂ ਪਹਿਲਾਂ ਸਮਾਜ ਦੇ ਹਰ ਵਰਗ ਦੀ ਰਾਏ ਲਈ ਜਾਵੇ, ਤਾਂ ਜੋ ਲੋਕਾਂ ਦੀਆਂ ਅਸਲ ਲੋੜਾਂ ਅਤੇ ਸਥਾਨਕ ਮੁੱਦਿਆਂ ਨੂੰ ਇਸ ਵਿੱਚ ਜਗ੍ਹਾ ਮਿਲ ਸਕੇ।

ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਦੀ ਅਗਵਾਈ ਹੇਠ ਕੋ-ਚੇਅਰਪਰਸਨ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਹਰਦਿਆਲ ਸਿੰਘ ਕੰਬੋਜ ਅੱਜ ਬਠਿੰਡਾ ਵਿੱਚ ਮੌਜੂਦ ਰਹਿਣਗੇ। ਕਮੇਟੀ ਦਾ ਮੁੱਖ ਉਦੇਸ਼ ਚੋਣ ਵਾਅਦਿਆਂ ਨੂੰ ਸਿਰਫ਼ ਸਿਆਸੀ ਦਾਅਵਿਆਂ ਤੱਕ ਸੀਮਤ ਨਾ ਰੱਖ ਕੇ ਲੋਕਾਂ ਦੀਆਂ ਜ਼ਮੀਨੀ ਸਮੱਸਿਆਵਾਂ, ਉਮੀਦਾਂ ਅਤੇ ਤਰਜੀਹਾਂ ਨੂੰ ਚੋਣ ਮਨੋਰਥ ਪੱਤਰ ਦੇ ਖਰੜੇ ਵਿੱਚ ਸ਼ਾਮਲ ਕਰਨਾ ਹੈ।

ਆਮ ਲੋਕਾਂ ਅਤੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਚੋਣ ਮਨੋਰਥ ਪੱਤਰ ਕਮੇਟੀ ਦੇ ਮੈਂਬਰਾਂ ਨੇ ਪਿਛਲੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੂੰ ਬਠਿੰਡਾ ਵਿੱਚ ਹੋਣ ਵਾਲੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਜ਼ਿਲ੍ਹਾ ਪੱਧਰ ‘ਤੇ ਕਾਂਗਰਸੀ ਆਗੂਆਂ ਨੂੰ ਵਪਾਰੀਆਂ, ਉਦਯੋਗਪਤੀਆਂ, ਕਿਸਾਨਾਂ, ਮਜ਼ਦੂਰਾਂ, ਸਰਕਾਰੀ ਅਤੇ ਨਿੱਜੀ ਮੁਲਾਜ਼ਮਾਂ, ਅਧਿਆਪਕਾਂ, ਡਾਕਟਰਾਂ, ਵਕੀਲਾਂ, ਨੌਜਵਾਨਾਂ ਅਤੇ ਮਹਿਲਾ ਜਥੇਬੰਦੀਆਂ ਨਾਲ ਸੰਪਰਕ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਨ੍ਹਾਂ ਸਾਰੇ ਵਰਗਾਂ ਤੋਂ ਉਨ੍ਹਾਂ ਦੀਆਂ ਮੁੱਖ ਮੰਗਾਂ ਅਤੇ ਸੁਝਾਅ ਇਕੱਠੇ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਕਮੇਟੀ ਦੇ ਸਾਹਮਣੇ ਉਨ੍ਹਾਂ ਦੀ ਗੱਲ ਸਿੱਧੇ ਤੌਰ ‘ਤੇ ਰੱਖੀ ਜਾ ਸਕੇ।

ਬਠਿੰਡਾ ਸ਼ਹਿਰੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਐਡਵੋਕੇਟ ਰਾਜਨ ਗਰਗ ਨੇ ਦੱਸਿਆ ਕਿ ਪਾਰਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਆਪਣੀਆਂ ਮੁੱਖ ਮੰਗਾਂ, ਸਮੱਸਿਆਵਾਂ ਅਤੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਸੁਝਾਅ ਲਿਖਤੀ ਰੂਪ ਵਿੱਚ ਤਿਆਰ ਕਰਨ ਦੀ ਅਪੀਲ ਕੀਤੀ ਗਈ ਹੈ।

ਰਾਜਨ ਗਰਗ ਮੁਤਾਬਕ, ਕਾਂਗਰਸ ਚਾਹੁੰਦੀ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਚੋਣ ਮਨੋਰਥ ਪੱਤਰ ਸਿਰਫ਼ ਪਾਰਟੀ ਪੱਧਰ ‘ਤੇ ਹੀ ਤਿਆਰ ਨਾ ਹੋਵੇ, ਸਗੋਂ ਇਸ ਵਿੱਚ ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੀ ਵੀ ਭਾਗੀਦਾਰੀ ਹੋਵੇ। ਇਸੇ ਉਦੇਸ਼ ਨਾਲ ਸਾਰੇ ਆਗੂਆਂ ਤੋਂ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਨੁਮਾਇੰਦਿਆਂ ਨੂੰ ਲਿਆਉਣ ਅਤੇ ਉਨ੍ਹਾਂ ਦੀਆਂ ਮੰਗਾਂ ਕਮੇਟੀ ਤੱਕ ਪਹੁੰਚਾਉਣ ਲਈ ਸਹਿਯੋਗ ਮੰਗਿਆ ਗਿਆ ਹੈ।

ਪੰਜਾਬ ਦੀ ਸਿਆਸਤ ਵਿੱਚ ਮਾਲਵਾ ਖੇਤਰ ਦੀ ਅਹਿਮ ਭੂਮਿਕਾ ਰਹੀ ਹੈ। ਸੂਬੇ ਦੀਆਂ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 69 ਸੀਟਾਂ ਮਾਲਵਾ ਖੇਤਰ ਵਿੱਚ ਆਉਂਦੀਆਂ ਹਨ। ਅਜਿਹੇ ਵਿੱਚ ਕਾਂਗਰਸ ਨੇ ਚੋਣ ਮਨੋਰਥ ਪੱਤਰ ਤਿਆਰ ਕਰਨ ਲਈ ਆਪਣੀ ਖੇਤਰੀ ਮੁਹਿੰਮ ਤਹਿਤ ਬਠਿੰਡਾ ਵਿੱਚ ਮੀਟਿੰਗ ਰੱਖੀ ਹੈ। ਇਸ ਵਿੱਚ 6 ਜ਼ਿਲ੍ਹਿਆਂ ਦੇ ਨੁਮਾਇੰਦਿਆਂ ਰਾਹੀਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਦੇ ਮੁੱਦਿਆਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪੰਜਾਬ📍 ਪੰਜਾਬ

ਵਾਰਾਣਸੀ ‘ਚ ਛੱਪੜ ਦੇ ਕੰਢੇ ਬਣੇ ਘਰ ਦੀ ਡਿੱਗੀ ਕੰਧ , ਦੋ ਸਕੀ ਭੈਣਾਂ ਦੀ ਮੌਤ

ਵਾਰਾਣਸੀ: ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਦੇ ਰੋਹਨੀਆ ਥਾਣਾ ਖੇਤਰ ਦੇ ਬਛਾਵ ਪਿੰਡ ‘ਚ ਬੀਤੀ ਦੇਰ ਰਾਤ ਛੱਪੜ ਦੇ ਕੰਢੇ ਬਣੇ ਘਰ ਦੀ ਕੰਧ ਡਿੱਗਣ ਨਾਲ ਦੋ ਭੈਣਾਂ ਦੀ ਮੌਤ ਹੋ ਗਈ।
ਵਾਰਾਣਸੀ ‘ਚ ਛੱਪੜ ਦੇ ਕੰਢੇ ਬਣੇ ਘਰ ਦੀ ਡਿੱਗੀ ਕੰਧ , ਦੋ ਸਕੀ ਭੈਣਾਂ ਦੀ ਮੌਤ

ਵਾਰਾਣਸੀ: ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲ੍ਹੇ ਦੇ ਰੋਹਨੀਆ ਥਾਣਾ ਖੇਤਰ ਦੇ ਬਛਾਵ ਪਿੰਡ ‘ਚ ਬੀਤੀ ਦੇਰ ਰਾਤ ਛੱਪੜ ਦੇ ਕੰਢੇ ਬਣੇ ਘਰ ਦੀ ਕੰਧ ਡਿੱਗਣ ਨਾਲ ਦੋ ਭੈਣਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਦੀ ਟੀਮ ਨੇ ਛੱਪੜ ‘ਚ ਡਿੱਗੀਆਂ ਦੋ ਲੜਕੀਆਂ ਦੀ ਭਾਲ ਲਈ ਬਚਾਅ ਮੁਹਿੰਮ ਚਲਾਈ।

ਦੋਵਾਂ ਦੀਆਂ ਲਾਸ਼ਾਂ ਅੱਜ ਸਵੇਰੇ ਛੱਪੜ ‘ਚੋਂ ਕੱਢੀਆਂ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਅਯੂਦੀਨ ਉਰਫ਼ ਕੱਲੂ ਆਪਣੇ ਪਰਿਵਾਰ ਸਮੇਤ ਛੱਪੜ ਦੇ ਕੰਢੇ ਮਕਾਨ ਬਣਾ ਕੇ ਰਹਿੰਦਾ ਹੈ। ਉਸ ਦੇ ਭਰਾਵਾਂ ਦੇ ਪਰਿਵਾਰ ਵੀ ਇਕੱਠੇ ਰਹਿੰਦੇ ਹਨ। ਬੀਤੀ ਰਾਤ ਕੱਲੂ ਆਪਣੀ ਪਤਨੀ ਤਬੱਸੁਮ, ਬੇਟੇ ਅਖਤਰ ਅਤੇ ਤਿੰਨ ਬੇਟੀਆਂ ਰੋਸ਼ਨੀ (8), ਆਫੀਆ (6) ਅਤੇ ਫਲਕ (4) ਨਾਲ ਸੌਂ ਰਿਹਾ ਸੀ। ਇਸ ਦੌਰਾਨ ਛੱਪੜ ਵੱਲ ਦੀ ਕੰਧ ਅਚਾਨਕ ਡਿੱਗ ਗਈ, ਜਿਸ ਕਾਰਨ ਪਰਿਵਾਰ ਦੇ ਕੁਝ ਮੈਂਬਰ ਮਲਬੇ ਸਮੇਤ ਛੱਪੜ ਵਿੱਚ ਜਾ ਡਿੱਗੇ।

ਕੱਲੂ, ਉਸ ਦੀ ਪਤਨੀ ਤਬੱਸੁਮ, ਬੇਟਾ ਅਖਤਰ ਅਤੇ ਬੇਟੀ ਰੋਸ਼ਨੀ ਕਿਸੇ ਤਰ੍ਹਾਂ ਹਾਦਸੇ ‘ਚੋਂ ਬਾਹਰ ਨਿਕਲੇ, ਜਦਕਿ ਆਫੀਆ ਅਤੇ ਫਲਕ ਛੱਪੜ ‘ਚ ਡੁੱਬ ਗਏ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਲੜਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਦੋਵਾਂ ਦੀਆਂ ਲਾਸ਼ਾਂ ਅੱਜ ਸਵੇਰੇ ਬਰਾਮਦ ਕੀਤੀਆਂ ਗਈਆਂ।

ਅਖੜੀ ਚੌਕੀ ਦੇ ਇੰਚਾਰਜ ਧਰਮਿੰਦਰ ਰਾਜਪੂਤ ਨੇ ਦੱਸਿਆ ਕਿ ਜਦੋਂ ਕੰਧ ਡਿੱਗੀ ਤਾਂ ਪਰਿਵਾਰਕ ਮੈਂਬਰ ਮਲਬੇ ਸਮੇਤ ਛੱਪੜ ਵਿੱਚ ਚਲੇ ਗਏ ਸਨ। ਕੁਝ ਲੋਕ ਬਾਹਰ ਨਿਕਲਣ ‘ਚ ਕਾਮਯਾਬ ਰਹੇ ਪਰ ਦੋਵੇਂ ਲੜਕੀਆਂ ਛੱਪੜ ‘ਚ ਡੁੱਬ ਗਈਆਂ। ਪੁਲਿਸ ਇਸ ਮਾਮਲੇ ਵਿੱਚ ਅਗਾਊਂ ਕਾਰਵਾਈ ਕਰ ਰਹੀ ਹੈ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਪੰਜਾਬ📍 ਪੰਜਾਬ

ਬਹਾਦੁਰਗੜ੍ਹ ‘ਚ ਟਰੈਫਿਕ ਪੁਲਿਸ ਦੇ ਏਐੱਸਆਈ ਦੀ ਹਾਦਸੇ ‘ਚ ਹੋਈ ਮੌਤ

ਜਾਣਕਾਰੀ ਅਨੁਸਾਰ, ਟਰੈਫਿਕ ਪੁਲਿਸ ਦੀ ਟੀਮ ਬਹਾਦੁਰਗੜ੍ਹ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਇਸੇ ਦੌਰਾਨ ਬਿਨਾਂ ਹੈਲਮਟ ਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਪੁਲਿਸ ਮੁਲਾਜ਼ਮ ਨੇ ਰੁਕਣ ਦਾ ਇਸ਼ਾਰਾ ਕੀਤਾ।
ਬਹਾਦੁਰਗੜ੍ਹ ‘ਚ ਟਰੈਫਿਕ ਪੁਲਿਸ ਦੇ ਏਐੱਸਆਈ ਦੀ ਹਾਦਸੇ ‘ਚ ਹੋਈ ਮੌਤ

ਜਾਣਕਾਰੀ ਅਨੁਸਾਰ, ਟਰੈਫਿਕ ਪੁਲਿਸ ਦੀ ਟੀਮ ਬਹਾਦੁਰਗੜ੍ਹ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਇਸੇ ਦੌਰਾਨ ਬਿਨਾਂ ਹੈਲਮਟ ਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੂੰ ਪੁਲਿਸ ਮੁਲਾਜ਼ਮ ਨੇ ਰੁਕਣ ਦਾ ਇਸ਼ਾਰਾ ਕੀਤਾ। ਦੋਸ਼ ਹੈ ਕਿ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਰੁਕਣ ਦੀ ਬਜਾਏ ਏ.ਐੱਸ.ਆਈ. ਰਾਕੇਸ਼ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਉਹ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ। ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਮ੍ਰਿਤਕ ਏ.ਐੱਸ.ਆਈ. ਰਾਕੇਸ਼ ਮੂਲ ਰੂਪ ਵਿੱਚ ਖਰਖੌਦਾ ਦੇ ਪਿੰਡ ਪਿਪਲੀ ਦੇ ਰਹਿਣ ਵਾਲੇ ਸਨ। ਘਟਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਨਾਕਾਬੰਦੀ ਦੌਰਾਨ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਪੰਜਾਬ📍 ਪੰਜਾਬ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਦਾਅ, ਸ਼ੁਰੂ ਕੀਤੀ ਪੰਜਾਬ ਮੰਗਦਾ ਇਨਸਾਫ਼ ਮੁਹਿੰਮ

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਸੱਤਾਧਾਰੀ ਧਿਰ ਸਮੇਤ ਵਿਰੋਧੀਆਂ ਨੂੰ ਘੇਰਨ ਲਈ ਪੰਜਾਬ ਕਾਂਗਰਸ ਨੇ ਜ਼ਮੀਨੀ ਪੱਧਰ 'ਤੇ ਵੱਡੀ ਸਿਆਸੀ ਸਰਗਰਮੀ ਸ਼ੁਰੂ ਕਰ ਦਿੱਤੀ ਹੈ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਦਾਅ, ਸ਼ੁਰੂ ਕੀਤੀ ਪੰਜਾਬ ਮੰਗਦਾ ਇਨਸਾਫ਼ ਮੁਹਿੰਮ

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਅਤੇ ਸੱਤਾਧਾਰੀ ਧਿਰ ਸਮੇਤ ਵਿਰੋਧੀਆਂ ਨੂੰ ਘੇਰਨ ਲਈ ਪੰਜਾਬ ਕਾਂਗਰਸ ਨੇ ਜ਼ਮੀਨੀ ਪੱਧਰ 'ਤੇ ਵੱਡੀ ਸਿਆਸੀ ਸਰਗਰਮੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਪਾਰਟੀ ਵੱਲੋਂ ਅਧਿਕਾਰਤ ਤੌਰ ਤੇ ਪੰਜਾਬ ਮੰਗਦਾ ਇਨਸਾਫ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਵਿਸ਼ੇਸ਼ ਪ੍ਰਚਾਰ ਬੱਸ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਂਝੇ ਤੌਰ ਤੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਉਦਘਾਟਨੀ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ। ਹਾਲਾਂਕਿ, ਇਸ ਅਹਿਮ ਮੌਕੇ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗ਼ੈਰ-ਹਾਜ਼ਰੀ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਰਹੀ।

ਇਸ ਮੁਹਿੰਮ ਦੇ ਪਹਿਲੇ ਦਿਨ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਵੱਲੋਂ ਅੱਜ ਸਨਅਤਕਾਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਮੋਹਾਲੀ ਵਿਖੇ ਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ। ਇਨ੍ਹਾਂ ਅਹਿਮ ਮੀਟਿੰਗਾਂ ਦੌਰਾਨ ਉਦਯੋਗਪਤੀਆਂ, ਮੁਲਾਜ਼ਮਾਂ, ਕਾਰੋਬਾਰੀਆਂ ਅਤੇ ਪਾਰਟੀ ਵਰਕਰਾਂ ਨਾਲ ਮੌਜੂਦਾ ਹਾਲਾਤਾਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਇਸ ਸਮੁੱਚੀ ਯਾਤਰਾ ਦਾ ਮੁੱਖ ਮਕਸਦ ਲੋਕਾਂ ਦੇ ਦਰਮਿਆਨ ਜਾ ਕੇ ਉਨ੍ਹਾਂ ਦੀਆਂ ਅਸਲ ਪਰੇਸ਼ਾਨੀਆਂ ਨੂੰ ਸਮਝਣਾ ਅਤੇ ਲੋਕ-ਮੁੱਦਿਆਂ ਨੂੰ ਸਰਕਾਰ ਦੇ ਸਾਹਮਣੇ ਜ਼ੋਰ-ਸ਼ੋਰ ਨਾਲ ਉਠਾਉਣਾ ਹੈ। ਜਿਨ੍ਹਾਂ ਲੋਕਾਂ ਨਾਲ ਵੀ ਧੱਕੇਸ਼ਾਹੀ ਜਾਂ ਅਨਿਆਂ ਹੋਇਆ ਹੈ, ਕਾਂਗਰਸ ਪਾਰਟੀ ਉਨ੍ਹਾਂ ਦੀ ਢਾਲ ਬਣ ਕੇ ਚਟਾਨ ਵਾਂਗ ਨਾਲ ਖੜ੍ਹੇਗੀ।

ਬੱਸ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਹੋਰ ਵਿਰੋਧੀ ਧਿਰਾਂ ਤੇ ਤਿੱਖੇ ਸਿਆਸੀ ਹਮਲੇ ਕੀਤੇ। ਬਾਜਵਾ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮੌਜੂਦਾ ਸਿਆਸੀ ਸਮੀਕਰਨਾਂ ਨੂੰ ਵੇਖਦਿਆਂ ਭਾਜਪਾ ਅਤੇ ਹੋਰ ਵਿਰੋਧੀ ਧਿਰਾਂ ਨੂੰ ਚੰਗੀ ਤਰ੍ਹਾਂ ਅਹਿਸਾਸ ਹੋ ਚੁੱਕਾ ਹੈ ਕਿ ਉਨ੍ਹਾਂ ਨੂੰ ਆਪਣੇ ਬਲਬੂਤੇ ਪੰਜਾਬ ਵਿੱਚ ਬਹੁਮਤ ਹਾਸਲ ਨਹੀਂ ਹੋਣ ਵਾਲਾ।

ਬਾਜਵਾ ਨੇ ਦੋਸ਼ ਲਗਾਇਆ ਕਿ ਪਿਛਲੇ ਕਈ ਦਿਨਾਂ ਤੋਂ ਅਜਿਹਾ ਮਾਹੌਲ ਸਿਰਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਸੂਬੇ ਵਿੱਚ ਕਿਸੇ ਵੀ ਇੱਕ ਧਿਰ ਨੂੰ ਸਪੱਸ਼ਟ ਬਹੁਮਤ ਨਾ ਮਿਲੇ ਅਤੇ ਤ੍ਰਿਸ਼ੰਕੂ (ਹੰਗ) ਵਿਧਾਨ ਸਭਾ ਬਣੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੀ ਸਥਿਤੀ ਪੈਦਾ ਕਰਕੇ ਭਾਜਪਾ ਆਪਣੀ ਸੱਤਾ ਦੀ ਤਾਕਤ, ਕੇਂਦਰੀ ਏਜੰਸੀਆਂ ਅਤੇ ਪੈਸੇ ਦੇ ਜ਼ੋਰ ਨਾਲ ਪੰਜਾਬ ਨੂੰ ਸਿਆਸੀ ਤੌਰ ਤੇ ਅਸਥਿਰ ਕਰਨਾ ਚਾਹੁੰਦੀ ਹੈ, ਤਾਂ ਜੋ ਪਿਛਲੇ ਦਰਵਾਜ਼ਿਓਂ ਸੂਬੇ ਤੇ ਆਪਣਾ ਅਸਿੱਧਾ ਰਾਜ ਕਾਇਮ ਕੀਤਾ ਜਾ ਸਕੇ।

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਨਸ਼ਿਆਂ ਦੇ ਗੰਭੀਰ ਮੁੱਦੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੇ ਸਵਾਲਾਂ ਦੇ ਘੇਰੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਪਹਿਲਾਂ ਜਨਤਕ ਤੌਰ ਤੇ ਦਾਅਵਾ ਕੀਤਾ ਸੀ ਕਿ ਭਾਜਪਾ ਨੂੰ ਵੋਟ ਦਿੱਤੀ ਜਾਵੇ ਤਾਂ ਅਗਲੇ ਤਿੰਨ ਸਾਲਾਂ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਕਰ ਦਿੱਤਾ ਜਾਵੇਗਾ। ਬਾਜਵਾ ਨੇ ਸਵਾਲ ਉਠਾਇਆ ਕਿ ਪਿਛਲੇ 13 ਸਾਲਾਂ ਤੋਂ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ, ਕੀ ਪੰਜਾਬ ਦੇਸ਼ ਦਾ ਅਨਿੱਖੜਵਾਂ ਅੰਗ ਨਹੀਂ ਹੈ?

ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਪਠਾਨਕੋਟ ਤੋਂ ਲੈ ਕੇ ਫ਼ਾਜ਼ਿਲਕਾ ਤੱਕ ਲਗਭਗ 550 ਕਿਲੋਮੀਟਰ ਲੰਮੀ ਕੌਮਾਂਤਰੀ ਸਰਹੱਦ ਫੈਲੀ ਹੋਈ ਹੈ, ਜਿੱਥੇ ਬੀ.ਐੱਸ.ਐੱਫ. (ਸੀਮਾ ਸੁਰੱਖਿਆ ਬਲ) ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਗਸ਼ਤ ਕੀਤੀ ਜਾਂਦੀ ਹੈ। ਦੇਸ਼ ਦੀਆਂ ਸਾਰੀਆਂ ਕੇਂਦਰੀ ਸੁਰੱਖਿਆ ਅਤੇ ਜਾਂਚ ਏਜੰਸੀਆਂ ਕੇਂਦਰ ਸਰਕਾਰ ਦੇ ਅਧੀਨ ਹਨ। ਅਜਿਹੇ ਵਿੱਚ ਇਹ ਵੱਡਾ ਸਵਾਲ ਹੈ ਕਿ ਸਰਹੱਦ ਪਾਰੋਂ ਅਤੇ ਅੰਦਰੂਨੀ ਤੌਰ ਤੇ ਹੋ ਰਹੀ ਨਸ਼ਾ ਤਸਕਰੀ ‘ਤੇ ਕਾਬੂ ਕਿਉਂ ਨਹੀਂ ਪਾਇਆ ਜਾ ਰਿਹਾ? ਬਾਜਵਾ ਨੇ ਦੋ-ਟੂਕ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਅਮਨ-ਕਾਨੂੰਨ ਦੀ ਖ਼ਰਾਬ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜਿੰਨੇ ਕਸੂਰਵਾਰ ਹਨ, ਬਰਾਬਰ ਦੀ ਜ਼ਿੰਮੇਵਾਰੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੀ ਵੀ ਬਣਦੀ ਹੈ।

ਪੰਜਾਬ📍 ਪੰਜਾਬ

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਮਾਮਲੇ ‘ਚ ਨਵਾਂ ਮੋੜ, ਮੁੱਢਲੀ ਪੋਸਟਮਾਰਟਮ ਰਿਪੋਰਟ ਵਿੱਚ ਨਸ਼ੇ ਦੀ ਓਵਰਡੋਜ਼ ਨੂੰ ਦੱਸਿਆ ਮੌਤ ਦਾ ਕਾਰਨ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਬਠਿੰਡਾ ਵਿੱਚ ਕੀਤੇ ਗਏ ਪੋਸਟਮਾਰਟਮ ਦੀ ਮੁੱਢਲੀ ਰਿਪੋਰਟ ਵਿੱਚ ਦਲਜੀਤ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਗਿਆ ਹੈ।

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ ਮਾਮਲੇ ਵਿੱਚ ਨਵਾਂ ਮੋੜ ਆ ਗਿਆ ਹੈ। ਬਠਿੰਡਾ ਵਿੱਚ ਕੀਤੇ ਗਏ ਪੋਸਟਮਾਰਟਮ ਦੀ ਮੁੱਢਲੀ ਰਿਪੋਰਟ ਵਿੱਚ ਦਲਜੀਤ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਗਿਆ ਹੈ। ਦਰਅਸਲ, ਮਾਨਸਾ ਪੁਲਿਸ ਨੇ ਸ਼ੁਰੂ ਵਿੱਚ 3 ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸੀਸੀਟੀਵੀ ਫੁਟੇਜ ਜਾਰੀ ਕਰਦਿਆਂ ਦਾਅਵਾ ਕੀਤਾ ਸੀ ਕਿ ਦਲਜੀਤ ਦੀ ਮੌਤ ਕਤਲ ਕਾਰਨ ਨਹੀਂ, ਸਗੋਂ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਓਵਰਡੋਜ਼ ਕਾਰਨ ਹੋਈ ਸੀ।

ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਦੀ ਮੁੱਢਲੀ ਜਾਂਚ ਅਤੇ ਕਤਲ ਦੀ ਥਿਊਰੀ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਹੁਣ ਇਹ ਸਵਾਲ ਵੀ ਉੱਠ ਰਿਹਾ ਹੈ ਕਿ ਦਲਜੀਤ ਨੇ ਜਿਸ ਨਸ਼ੇ ਦਾ ਸੇਵਨ ਕੀਤਾ ਸੀ, ਉਹ ਕਿੱਥੋਂ ਆਇਆ ਅਤੇ ਉਸ ਨੂੰ ਕਿਸ ਨੇ ਮੁਹੱਈਆ ਕਰਵਾਇਆ ਸੀ।

ਦੱਸ ਦੇਈਏ ਕਿ ਦਲਜੀਤ ਸਿੰਘ ਦੀ ਲਾਸ਼ 27 ਅਕਤੂਬਰ ਦੀ ਸਵੇਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਮਾਨੰਦੀ ਨੇੜੇ ਖੇਤਾਂ ਵਿੱਚੋਂ ਮਿਲੀ ਸੀ। ਦਲਜੀਤ ਦੀ ਮੌਤ ਤੋਂ 8ਵੇਂ ਦਿਨ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

27 ਅਕਤੂਬਰ ਨੂੰ ਖੇਤਾਂ ਵਿੱਚੋਂ ਮਿਲੀ ਸੀ ਲਾਸ਼: ਦਲਜੀਤ ਸਿੰਘ ਦੀ ਲਾਸ਼ 27 ਅਕਤੂਬਰ ਦੀ ਸਵੇਰ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਮਾਨੰਦੀ ਨੇੜੇ ਖੇਤਾਂ ਵਿੱਚੋਂ ਮਿਲੀ ਸੀ। ਪੁਲਿਸ ਨੇ ਮੁੱਢਲੀ ਜਾਂਚ ਵਿੱਚ ਕਤਲ ਦਾ ਖ਼ਦਸ਼ਾ ਜਤਾਇਆ ਸੀ। ਦਲਜੀਤ ਦੇ ਪਿਤਾ ਜਰਨੈਲ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਣ ਦਾ ਆਰੋਪ: ਦੂਜੇ ਪਾਸੇ, ਪਰਿਵਾਰ ਦਾ ਆਰੋਪ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ। ਉਸ ਦੀ ਪਤਨੀ ਪਰਮਜੀਤ ਕੌਰ ਮੁਤਾਬਕ, ਦਲਜੀਤ ਪਹਿਲਾਂ ਨਸ਼ੇ ਦਾ ਆਦੀ ਸੀ, ਪਰ ਉਸ ਨੇ ਕਰੀਬ 3 ਹਫ਼ਤੇ ਪਹਿਲਾਂ ਨਸ਼ਾ ਛੱਡ ਦਿੱਤਾ ਸੀ। ਪਰਿਵਾਰ ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਿਹਾ ਹੈ।

ਲਾਸ਼ ਲੈ ਕੇ ਜਾ ਰਹੇ ਪਰਿਵਾਰ ਅਤੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ: 27 ਅਕਤੂਬਰ ਨੂੰ ਪਰਿਵਾਰ ਅਤੇ ਪਿੰਡ ਵਾਸੀ ਦਲਜੀਤ ਦੀ ਲਾਸ਼ ਲੈ ਕੇ ਮਾਨਸਾ ਵਿੱਚ ਝੋਟਾ ਦੇ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਰਾਮਦਿੱਤੇਵਾਲਾ ਚੌਕ ਨੇੜੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ। ਪਰਿਵਾਰ ਨੇ ਪੁਲਿਸ ‘ਤੇ ਲਾਠੀਚਾਰਜ ਕਰਨ ਅਤੇ ਜ਼ਬਰਦਸਤੀ ਲਾਸ਼ ਆਪਣੇ ਕਬਜ਼ੇ ਵਿੱਚ ਲੈਣ ਦੇ ਆਰੋਪ ਲਗਾਏ।

28 ਅਕਤੂਬਰ ਨੂੰ ਹੋਇਆ ਪੋਸਟਮਾਰਟਮ: ਇਸ ਤੋਂ ਬਾਅਦ ਪੁਲਿਸ ਲਾਸ਼ ਨੂੰ ਬਠਿੰਡਾ ਲੈ ਗਈ, ਜਿੱਥੇ 28 ਅਕਤੂਬਰ ਨੂੰ ਪੋਸਟਮਾਰਟਮ ਕੀਤਾ ਗਿਆ। ਇਸ ਘਟਨਾਕ੍ਰਮ ਦੌਰਾਨ ਪੁਲਿਸ ਟੀਮ ‘ਤੇ ਹਮਲੇ ਦੇ ਆਰੋਪ ਵਿੱਚ ਕਤਲ ਦੀ ਕੋਸ਼ਿਸ਼ ਸਮੇਤ ਹੋਰ ਧਾਰਾਵਾਂ ਤਹਿਤ ਇੱਕ ਵੱਖਰਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਉੱਥੇ ਹੀ ਪੁਲਿਸ ਦਾ ਕਹਿਣਾ ਸੀ ਕਿ ਭੀੜ ਨੇ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ ਸੀ।

ਭੈਣ ਨੇ ਹਾਈਕੋਰਟ ਵਿੱਚ ਦਾਇਰ ਕੀਤੀ ਸੀ ਪਟੀਸ਼ਨ: ਦਲਜੀਤ ਦੀ ਭੈਣ ਅਮਰਜੀਤ ਕੌਰ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਸੀਬੀਆਈ ਜਾਂਚ, ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਦੇ ਬੋਰਡ ਤੋਂ ਦੁਬਾਰਾ ਪੋਸਟਮਾਰਟਮ ਅਤੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਪੁਲਿਸ ‘ਤੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਲਾਸ਼ ਕਬਜ਼ੇ ਵਿੱਚ ਲੈਣ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕਰਨ ਦੇ ਆਰੋਪ ਲਗਾਏ ਗਏ ਸਨ।

ਪੁਲਿਸ ਦੀ ਕਾਰਵਾਈ ‘ਤੇ ਹਾਈਕੋਰਟ ਨੇ ਚੁੱਕੇ ਸਵਾਲ: ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਕਿ ਪੁਲਿਸ ਨੇ ਦਲਜੀਤ ਦੀ ਲਾਸ਼ ਪਰਿਵਾਰ ਤੋਂ ਆਪਣੇ ਕਬਜ਼ੇ ਵਿੱਚ ਕਿਉਂ ਲਈ ਅਤੇ ਅਜਿਹਾ ਕਰਨ ਨਾਲ ਪੁਲਿਸ ਨੂੰ ਕੀ ਹਾਸਲ ਹੋਇਆ? ਅਦਾਲਤ ਨੇ ਟਿੱਪਣੀ ਕੀਤੀ ਕਿ ਹਰ ਮ੍ਰਿਤਕ ਵਿਅਕਤੀ ਨੂੰ ਸਨਮਾਨ ਨਾਲ ਅੰਤਿਮ ਸੰਸਕਾਰ ਕਰਨ ਦਾ ਅਧਿਕਾਰ ਹੈ।

ਪੰਜਾਬ📍 ਪੰਜਾਬ

ਕੇਰਲਾ ਦੇ ਵਿਰੋਧੀ ਧਿਰ ਦੇ ਨੇਤਾ ਸਤੀਸ਼ਨ ਤੇ ਪੰਜਾਬ ਦੇ ਵਿੱਤ ਮੰਤਰੀ ਚੀਮਾ ਕੇਂਦਰ ਨੂੰ ਬਿਜਲੀ ਖੇਤਰ ਦੀ ਕਰਜ਼ਾ ਹੱਦ ਬਹਾਲ ਕਰਨ ਦੀ ਕਰਨਗੇ ਅਪੀਲ

ਕੇਰਲਾ ਦੇ ਵਿਰੋਧੀ ਧਿਰ ਦੇ ਨੇਤਾ ਵੀ ਡੀ ਸਤੀਸ਼ਨ ਨੇ ਬੁੱਧਵਾਰ ਨੂੰ ਇੱਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਬਿਜਲੀ ਖੇਤਰ ਵਿੱਚ ਸੁਧਾਰਾਂ ਨਾਲ ਜੁੜੀ, ਰੋਕੀ ਗਈ ਕਰਜ਼ਾ ਲੈਣ ਦੀ ਹੱਦ ਨੂੰ ਬਹਾਲ ਕਰਨ ਲਈ ਸਾਂਝੇ ਤੌਰ 'ਤੇ ਕੇਂਦਰ ਨੂੰ ਅਪੀਲ ਕਰਨਗੇ।
ਕੇਰਲਾ ਦੇ ਵਿਰੋਧੀ ਧਿਰ ਦੇ ਨੇਤਾ ਸਤੀਸ਼ਨ ਤੇ ਪੰਜਾਬ ਦੇ ਵਿੱਤ ਮੰਤਰੀ ਚੀਮਾ ਕੇਂਦਰ ਨੂੰ ਬਿਜਲੀ ਖੇਤਰ ਦੀ ਕਰਜ਼ਾ ਹੱਦ ਬਹਾਲ ਕਰਨ ਦੀ ਕਰਨਗੇ ਅਪੀਲ

ਕੇਰਲਾ ਦੇ ਵਿਰੋਧੀ ਧਿਰ ਦੇ ਨੇਤਾ ਵੀ ਡੀ ਸਤੀਸ਼ਨ ਨੇ ਬੁੱਧਵਾਰ ਨੂੰ ਇੱਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਬਿਜਲੀ ਖੇਤਰ ਵਿੱਚ ਸੁਧਾਰਾਂ ਨਾਲ ਜੁੜੀ, ਰੋਕੀ ਗਈ ਕਰਜ਼ਾ ਲੈਣ ਦੀ ਹੱਦ ਨੂੰ ਬਹਾਲ ਕਰਨ ਲਈ ਸਾਂਝੇ ਤੌਰ 'ਤੇ ਕੇਂਦਰ ਨੂੰ ਅਪੀਲ ਕਰਨਗੇ।

ਸਤੀਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਅਤੇ ਹਰਪਾਲ ਚੀਮਾ ਨੇ ਆਪਸੀ ਸਹਿਯੋਗ ਦੇ ਤਰੀਕਿਆਂ 'ਤੇ ਚਰਚਾ ਕੀਤੀ ਅਤੇ ਬਿਜਲੀ ਖੇਤਰ ਦੇ ਸੁਧਾਰਾਂ ਨਾਲ ਜੋੜ ਕੇ ਰੋਕੀ ਗਈ 0.5 ਫੀਸਦੀ ਕਰਜ਼ਾ ਲੈਣ ਦੀ ਹੱਦ ਨੂੰ ਬਹਾਲ ਕਰਨ ਲਈ ਕੇਂਦਰ ਸਰਕਾਰ 'ਤੇ ਸਾਂਝੇ ਤੌਰ 'ਤੇ ਦਬਾਅ ਪਾਉਣ ਲਈ ਸਹਿਮਤੀ ਪ੍ਰਗਟਾਈ।

ਕੇਂਦਰ ਸਰਕਾਰ ਨੇ 15ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਸੂਬਾ ਸਰਕਾਰਾਂ ਨੂੰ ਸਾਲ 2021-22 ਤੋਂ 2024-25 ਤੱਕ ਚਾਰ ਸਾਲਾਂ ਲਈ, ਕੁੱਲ ਰਾਜ ਘਰੇਲੂ ਉਤਪਾਦ ਦੇ 0.5 ਫੀਸਦੀ ਤੱਕ ਵਾਧੂ ਕਰਜ਼ਾ ਲੈਣ ਦੀ ਸਹੂਲਤ ਦਿੱਤੀ ਸੀ।

16ਵੇਂ ਵਿੱਤ ਕਮਿਸ਼ਨ ਨੇ ਸ਼ੁਰੂਆਤੀ ਮਿਆਦ ਤੋਂ ਬਾਅਦ ਇਸ ਵਾਧੂ ਕਰਜ਼ਾ ਸਹੂਲਤ ਨੂੰ ਜਾਰੀ ਰੱਖਣ ਦੀ ਸਿਫ਼ਾਰਸ਼ ਨਹੀਂ ਕੀਤੀ ਅਤੇ ਕੇਂਦਰ ਸਰਕਾਰ ਨੇ ਇਸ ਨੂੰ ਸਵੀਕਾਰ ਕਰ ਲਿਆ ਸੀ।

ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਕੇਰਲਾ ਦੇ ਸਫਲ ਲਾਟਰੀ ਮਾਡਲ ਦਾ ਅਧਿਐਨ ਕਰਨ ਵਿੱਚ ਪੰਜਾਬ ਦੀ ਦਿਲਚਸਪੀ ਬਾਰੇ ਵੀ ਚਰਚਾ ਕੀਤੀ ਗਈ।

ਉਨ੍ਹਾਂ ਨੇ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ, ਜੀ ਐੱਸ ਡੀ ਪੀ ਦੀ ਗਣਨਾ ਵਿੱਚ ਕੇਂਦਰ ਵੱਲੋਂ ਕੀਤੇ ਗਏ ਬਦਲਾਵਾਂ ਖਿਲਾਫ਼ ਪੰਜਾਬ ਸਮੇਤ ਸਾਰੇ ਸੂਬਿਆਂ ਨੂੰ ਮਿਲ ਕੇ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ, ਕਿਉਂਕਿ ਇਨ੍ਹਾਂ ਬਦਲਾਵਾਂ ਦਾ ਸੂਬਿਆਂ ਦੀ ਆਰਥਿਕ ਸਥਿਤੀ 'ਤੇ ਬਹੁਤ ਮਾੜਾ ਅਸਰ ਪੈਂਦਾ ਹੈ।''

ਪੰਜਾਬ📍 ਪੰਜਾਬ

ਪੰਜਾਬ ਨਗਰ ਨਿਗਮਾਂ ਦੇ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਨਾ ਦੇਣ ’ਤੇ ਹਾਈ ਕੋਰਟ ਸਖ਼ਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਸੁਧਾਰ ਟਰੱਸਟਾਂ ਦੇ ਮੁਲਾਜ਼ਮਾਂ ਦੇ ਬਕਾਇਆ ਸੇਵਾਮੁਕਤੀ ਲਾਭਾਂ ਅਤੇ ਜਨਰਲ ਪ੍ਰਾਵੀਡੈਂਟ ਫੰਡ (ਜੀਪੀਐੱਫ) ਦੀਆਂ ਜਮ੍ਹਾਂ ਨਾ ਹੋਈਆਂ ਰਕਮਾਂ ਬਾਰੇ ਸਰਕਾਰ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ।
ਪੰਜਾਬ ਨਗਰ ਨਿਗਮਾਂ ਦੇ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਨਾ ਦੇਣ ’ਤੇ ਹਾਈ ਕੋਰਟ ਸਖ਼ਤ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਸੁਧਾਰ ਟਰੱਸਟਾਂ ਦੇ ਮੁਲਾਜ਼ਮਾਂ ਦੇ ਬਕਾਇਆ ਸੇਵਾਮੁਕਤੀ ਲਾਭਾਂ ਅਤੇ ਜਨਰਲ ਪ੍ਰਾਵੀਡੈਂਟ ਫੰਡ (ਜੀਪੀਐੱਫ) ਦੀਆਂ ਜਮ੍ਹਾਂ ਨਾ ਹੋਈਆਂ ਰਕਮਾਂ ਬਾਰੇ ਸਰਕਾਰ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਜਸਟਿਸ ਨਮਿਤ ਕੁਮਾਰ ਨੇ ਸਰਕਾਰ ਨੂੰ ਕੁੱਲ ਬਕਾਇਆ ਰਕਮ, ਇਸ ਦੀ ਅਦਾਇਗੀ ਲਈ ਲੋੜੀਂਦੇ ਫੰਡਾਂ ਅਤੇ ਬਜਟ ਦਾ ਵੇਰਵਾ ਦੇਣ ਦੇ ਨਾਲ-ਨਾਲ ਅਦਾਇਗੀ ਦੀ ਸਮਾਂ-ਸੀਮਾ ਵੀ ਦੱਸਣ ਦੇ ਨਿਰਦੇਸ਼ ਦਿੱਤੇ ਹਨ।

ਦੋ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਪਾਲਣਾ ਰਿਪੋਰਟ ਵਿੱਚ ਕਈ ਅਹਿਮ ਸਵਾਲਾਂ ਦੇ ਜਵਾਬ ਨਹੀਂ ਦਿੱਤੇ ਗਏ। ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਘਨਸ਼ਿਆਮ ਥੋਰੀ ਨੇ ਹਲਫ਼ਨਾਮੇ ਨਾਲ ਰਿਪੋਰਟ ਅਤੇ ਮਿਆਰੀ ਕਾਰਜ ਪ੍ਰਣਾਲੀ (ਐੱਸਓਪੀ) ਪੇਸ਼ ਕੀਤੀ ਸੀ ਪਰ ਇਸ ਵਿੱਚ ਬਕਾਇਆ ਅਦਾਇਗੀਆਂ ਬਾਰੇ ਲੋੜੀਂਦੀ ਜਾਣਕਾਰੀ ਨਹੀਂ ਸੀ।

ਅਦਾਲਤ ਨੇ ਪੁੱਛਿਆ ਕਿ ਕਿੰਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚੋਂ ਕੱਟੀ ਗਈ ਜੀਪੀਐੱਫ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਨਹੀਂ ਕਰਵਾਈ ਗਈ। ਇਸ ਤੋਂ ਇਲਾਵਾ ਪੀਐੱਫ ਅਤੇ ਯੋਗਦਾਨੀ ਭਵਿੱਖ ਨਿਧੀ (ਸੀਪੀਐੱਫ) ਦੀਆਂ ਬਕਾਇਆ ਰਕਮਾਂ ਦਾ ਵੇਰਵਾ ਅਤੇ ਇਨ੍ਹਾਂ ਦੀ ਅਦਾਇਗੀ ਲਈ ਲੋੜੀਂਦੇ ਫੰਡਾਂ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ।

ਜਸਟਿਸ ਕੁਮਾਰ ਨੇ ਕਿਹਾ ਕਿ ਅਦਾਲਤ ਨੇ ਕਈ ਮਾਮਲਿਆਂ ਵਿੱਚ ਦੇਖਿਆ ਹੈ ਕਿ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਨੂੰ ਸਮੇਂ ਸਿਰ ਉਨ੍ਹਾਂ ਦੇ ਬਣਦੇ ਲਾਭ ਨਹੀਂ ਦਿੱਤੇ ਜਾਂਦੇ। ਪਹਿਲੀ ਤੇ ਦੂਜੀ ਸ਼੍ਰੇਣੀ ਦੇ ਮੁਲਾਜ਼ਮਾਂ ਨੂੰ ਅਕਸਰ ਜਲਦੀ ਅਦਾਇਗੀ ਹੋ ਜਾਂਦੀ ਹੈ, ਜਦੋਂਕਿ ਤੀਜੀ ਤੇ ਚੌਥੀ ਸ਼੍ਰੇਣੀ ਦੇ ਮੁਲਾਜ਼ਮਾਂ ਨੂੰ ਮਹੀਨਿਆਂ ਉਡੀਕ ਕਰਨੀ ਪੈਂਦੀ ਹੈ।

ਅਦਾਲਤ ਨੇ ਕਿਹਾ ਕਿ ਹੇਠਲੇ ਦਰਜੇ ਦੇ ਸੇਵਾਮੁਕਤ ਮੁਲਾਜ਼ਮ ਆਪਣੇ ਰੋਜ਼ਾਨਾ ਖਰਚਿਆਂ, ਇਲਾਜ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਲਈ ਇਨ੍ਹਾਂ ਲਾਭਾਂ ’ਤੇ ਨਿਰਭਰ ਕਰਦੇ ਹਨ। ਉਨ੍ਹਾਂ ਨੂੰ ਆਪਣੇ ਹੱਕ ਲੈਣ ਲਈ ਅਦਾਲਤਾਂ ਤੱਕ ਪਹੁੰਚ ਕਰਨ ਲਈ ਮਜਬੂਰ ਕਰਨਾ ਮੰਦਭਾਗਾ ਹੈ। ਸਰਕਾਰ ਨੂੰ ਭਵਿੱਖ ਵਿੱਚ ਸਮੇਂ ਸਿਰ ਅਦਾਇਗੀਆਂ ਯਕੀਨੀ ਬਣਾਉਣ ਲਈ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਪੰਜਾਬ📍 ਪੰਜਾਬ

ਸਕਿਓਰਿਟੀ ਗਾਰਡ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਪੰਜਾਬ: ਲੁਧਿਆਣਾ ਦੇ ਕਸਬਾ ਖੰਨਾ ਵਿੱਚ ਇੱਕ ਸਕਿਓਰਿਟੀ ਗਾਰਡ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੁੱਕਸ ਮਾਰਕੀਟ ਵਿੱਚ ਇੱਕ ਸਕਿਓਰਿਟੀ ਗਾਰਡ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ।
ਸਕਿਓਰਿਟੀ ਗਾਰਡ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ

ਪੰਜਾਬ: ਲੁਧਿਆਣਾ ਦੇ ਕਸਬਾ ਖੰਨਾ ਵਿੱਚ ਇੱਕ ਸਕਿਓਰਿਟੀ ਗਾਰਡ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੁੱਕਸ ਮਾਰਕੀਟ ਵਿੱਚ ਇੱਕ ਸਕਿਓਰਿਟੀ ਗਾਰਡ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਜ਼ਖਮੀ ਦੀ ਪਛਾਣ ਪਿੰਡ ਰੋਹਣੋ ਖੁਰਦ ਦੇ ਰਹਿਣ ਵਾਲੇ ਰਛਪਾਲ ਸਿੰਘ ਵਜੋਂ ਹੋਈ ਹੈ। ਦੋਸ਼ ਹੈ ਕਿ ਹਮਲਾਵਰ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਵਾਰ ਕੀਤੇ, ਜਿਸ ਕਾਰਨ ਉਸ ਦਾ ਅੰਗੂਠਾ ਕੱਟਿਆ ਗਿਆ।

ਜ਼ਖਮੀ ਨੂੰ ਖੰਨਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਅਗਲੀ ਸਵੇਰ ਡਾਕਟਰਾਂ ਨੇ ਉਸ ਨੂੰ ਦੱਸਿਆ ਕਿ ਉਸ ਦਾ ਅੰਗੂਠਾ ਪੂਰੀ ਤਰ੍ਹਾਂ ਕੱਟ ਚੁੱਕਾ ਹੈ, ਜਿਸ ਨੂੰ ਹੁਣ ਦੁਬਾਰਾ ਨਹੀਂ ਜੋੜਿਆ ਜਾ ਸਕਦਾ। ਇਸ ਕਾਰਨ ਹੁਣ ਉਹ ਦਿਵਿਆਂਗ ਹੋ ਗਿਆ ਹੈ। ਉੱਥੇ ਹੀ ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੁਲਜ਼ਮ ਆਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੀੜਤ ਰਛਪਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਰੀਬ 4 ਸਾਲਾਂ ਤੋਂ ਬੁੱਕਸ ਮਾਰਕੀਟ ਵਿੱਚ ਸਕਿਓਰਿਟੀ ਗਾਰਡ ਵਜੋਂ ਕੰਮ ਕਰ ਰਿਹਾ ਹੈ। ਉਸ ਦੀ ਡਿਊਟੀ ਰਾਤ ਸਮੇਂ ਹੁੰਦੀ ਹੈ। ਦੀਵਾਲੀ ਦੀ ਰਾਤ ਇੱਕ ਆਟੋ ਵਿੱਚ ਸਵਾਰ ਹੋ ਕੇ 5 ਸ਼ੱਕੀ ਵਿਅਕਤੀ ਮਾਰਕੀਟ ਵਿੱਚ ਪਹੁੰਚੇ ਸਨ। ਡਿਊਟੀ ਦੌਰਾਨ ਜਦੋਂ ਰਛਪਾਲ ਸਿੰਘ ਨੇ ਉਨ੍ਹਾਂ ਨੂੰ ਉੱਥੇ ਬੈਠਣ ਤੋਂ ਰੋਕਿਆ ਅਤੇ ਘਰ ਜਾਣ ਲਈ ਕਿਹਾ ਤਾਂ ਉਹ ਆਟੋ ਲੈ ਕੇ ਉੱਥੋਂ ਚਲੇ ਗਏ।

ਪੀੜਤ ਅਨੁਸਾਰ, ਕੁਝ ਸਮੇਂ ਬਾਅਦ ਉਨ੍ਹਾਂ ਵਿਅਕਤੀਆਂ ਵਿੱਚੋਂ ਹੀ ਇੱਕ ਵਿਅਕਤੀ ਤੇਜ਼ਧਾਰ ਹਥਿਆਰ ਲੈ ਕੇ ਵਾਪਸ ਆਇਆ ਅਤੇ ਉਸ ‘ਤੇ ਲਗਾਤਾਰ ਵਾਰ ਕਰਨੇ ਸ਼ੁਰੂ ਕਰ ਦਿੱਤੇ। ਪੀੜਤ ਨੇ ਆਪਣੇ ਨਾਲ ਹੋਏ ਅਨਿਆਂ ਖ਼ਿਲਾਫ਼ ਇਨਸਾਫ਼ ਦੀ ਮੰਗ ਕੀਤੀ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪੀੜਤ ਸਕਿਓਰਿਟੀ ਗਾਰਡ ਦੀ ਮੁਲਜ਼ਮ ਆਕਾਸ਼ ਨਾਲ ਪੁਰਾਣੀ ਰੰਜਿਸ਼ ਸੀ। ਦੀਵਾਲੀ ਦੀ ਰਾਤ ਦੁਬਾਰਾ ਰੋਕੇ ਜਾਣ ਤੋਂ ਨਾਰਾਜ਼ ਹੋ ਕੇ ਮੁਲਜ਼ਮ ਨੇ ਉਸ ‘ਤੇ ਹਮਲਾ ਕੀਤਾ। ਫਿਲਹਾਲ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਪੰਜਾਬ📍 ਪੰਜਾਬ

ਜਲੰਧਰ ਦੇ ਟੂ ਬਲੈਂਡ ਕੈਫ਼ੇ ਤੇ ਪੁਲਿਸ ਦਾ ਐਕਸ਼ਨ, ਜਨਤਕ ਥਾਂ ਤੇ ਹਥਿਆਰ ਦਿਖਾਉਣ ਵਾਲੇ 2 ਕਾਬੂ; .45 ਬੋਰ ਪਿਸਤੌਲ ਜ਼ਬਤ

ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਸਥਿਤ ਟੂ ਬਲੈਂਡ ਕੈਫ਼ੇ ਵਿੱਚ ਜਨਤਕ ਸਥਾਨ ਤੇ ਹਥਿਆਰ ਲੈ ਕੇ ਜਾਣ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ।
ਜਲੰਧਰ ਦੇ ਟੂ ਬਲੈਂਡ ਕੈਫ਼ੇ ਤੇ ਪੁਲਿਸ ਦਾ ਐਕਸ਼ਨ, ਜਨਤਕ ਥਾਂ ਤੇ ਹਥਿਆਰ ਦਿਖਾਉਣ ਵਾਲੇ 2 ਕਾਬੂ; .45 ਬੋਰ ਪਿਸਤੌਲ ਜ਼ਬਤ

ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਸਥਿਤ ਟੂ ਬਲੈਂਡ ਕੈਫ਼ੇ ਵਿੱਚ ਜਨਤਕ ਸਥਾਨ ਤੇ ਹਥਿਆਰ ਲੈ ਕੇ ਜਾਣ ਅਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਟੀਮ ਨੇ ਕੈਫ਼ੇ ਵਿੱਚ ਛਾਪੇਮਾਰੀ ਕਰਕੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਗੰਨ ਕਲਚਰ ਨੂੰ ਠੱਲ੍ਹ ਪਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਕਮਿਸ਼ਨਰੇਟ ਜਲੰਧਰ ਵੱਲੋਂ 6 ਨਵੰਬਰ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਇਨ੍ਹਾਂ ਸਰਕਾਰੀ ਹੁਕਮਾਂ ਤਹਿਤ ਕਿਸੇ ਵੀ ਜਨਤਕ ਥਾਂ, ਮੈਰਿਜ ਪੈਲੇਸ, ਹੋਟਲ ਜਾਂ ਕੈਫ਼ੇ ਵਿੱਚ ਹਥਿਆਰ ਲਿਜਾਣ, ਉਨ੍ਹਾਂ ਦਾ ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਨੂੰ ਹੱਲਾਸ਼ੇਰੀ ਦੇਣ ਤੇ ਮੁਕੰਮਲ ਰੋਕ ਲਗਾਈ ਗਈ ਸੀ। ਇਸ ਦੇ ਬਾਵਜੂਦ ਕੈਫ਼ੇ ਅੰਦਰ ਇਨ੍ਹਾਂ ਹਦਾਇਤਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਸੀ।

ਇਸੇ ਦੌਰਾਨ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੂੰ ਪੁਖ਼ਤਾ ਇਤਲਾਹ ਮਿਲੀ ਕਿ ਅਰਬਨ ਅਸਟੇਟ ਫ਼ੇਜ਼ 2 ਸਥਿਤ ਟੂ ਬਲੈਂਡ ਕੈਫ਼ੇ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਹਥਿਆਰ ਲੈ ਕੇ ਮੌਜੂਦ ਹਨ ਅਤੇ ਕੈਫ਼ੇ ਵਿੱਚ ਸ਼ਰੇਆਮ ਅਸਲ੍ਹੇ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ। ਸੂਚਨਾ ਮਿਲਦਿਆਂ ਹੀ ਇੰਸਪੈਕਟਰ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਫ਼ੌਰੀ ਕਾਰਵਾਈ ਕਰਦਿਆਂ ਕੈਫ਼ੇ ਦੀ ਘੇਰਾਬੰਦੀ ਕਰਕੇ ਛਾਪਾ ਮਾਰਿਆ ਅਤੇ ਮੌਕੇ ਤੋਂ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੈਫ਼ੇ ਮਾਲਕ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਉਸ ਦੇ ਸਾਥੀ ਸ਼ਿਵਾ ਥਾਪਰ ਵਜੋਂ ਹੋਈ ਹੈ। ਪੁਲਿਸ ਟੀਮ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਸ਼ਿਵਾ ਥਾਪਰ ਦੇ ਕਬਜ਼ੇ ਵਿੱਚੋਂ ਇੱਕ ਲਾਇਸੰਸੀ.45 ਬੋਰ ਦਾ ਪਿਸਤੌਲ ਬਰਾਮਦ ਹੋਇਆ।

ਪੁਲਿਸ ਕਮਿਸ਼ਨਰੇਟ ਦੇ ਹੁਕਮਾਂ ਅਤੇ ਨਿਯਮਾਂ ਦੀ ਸ਼ਰੇਆਮ ਉਲੰਘਣਾ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7, ਜਲੰਧਰ ਵਿਖੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ ਐੱਫ਼.ਆਈ.ਆਰ. ਨੰਬਰ 301 (ਮਿਤੀ 11.11.2026) ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜਨਤਕ ਥਾਵਾਂ ਤੇ ਹਥਿਆਰ ਲੈ ਕੇ ਘੁੰਮਣ, ਉਨ੍ਹਾਂ ਦੀ ਨੁਮਾਇਸ਼ ਕਰਨ ਜਾਂ ਸੋਸ਼ਲ ਮੀਡੀਆ ਸਮੇਤ ਕਿਸੇ ਵੀ ਪਲੇਟਫ਼ਾਰਮ ਤੇ ਗੰਨ ਕਲਚਰ ਨੂੰ ਹੱਲਾਸ਼ੇਰੀ ਦੇਣ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਵੱਲੋਂ ਆਮ ਸ਼ਹਿਰੀਆਂ ਅਤੇ ਕਾਰੋਬਾਰੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਤਾਂ ਜੋ ਸ਼ਹਿਰ ਦਾ ਅਮਨ-ਅਮਾਨ ਬਰਕਰਾਰ ਰਹਿ ਸਕੇ।

ਪੰਜਾਬ📍 ਪੰਜਾਬ

ਰਾਜ ਜੰਗਲਾਤ ਮੰਤਰੀ ਗਣੇਸ਼ ਨਾਇਕ ਦੇ ਸਰਕਾਰੀ ਬੰਗਲੇ ‘ਪਵਨਗੜ੍ਹ’ ’ਚ ਲੱਗੀ ਭਿਆਨਕ ਅੱਗ

ਮੁੰਬਈ: ਗ੍ਰਹਿ ਮੰਤਰਾਲੇ ਦੇ ਸਾਹਮਣੇ ਚਰਚਗੇਟ ਵਿੱਚ ਸਥਿਤ ਰਾਜ ਜੰਗਲਾਤ ਮੰਤਰੀ ਗਣੇਸ਼ ਨਾਇਕ ਦੇ ਸਰਕਾਰੀ ਬੰਗਲੇ, “ਪਵਨਗੜ੍ਹ” ਵਿੱਚ ਅੱਜ ਅੱਗ ਲੱਗ ਗਈ।
ਰਾਜ ਜੰਗਲਾਤ ਮੰਤਰੀ ਗਣੇਸ਼ ਨਾਇਕ ਦੇ ਸਰਕਾਰੀ ਬੰਗਲੇ ‘ਪਵਨਗੜ੍ਹ’ ’ਚ ਲੱਗੀ ਭਿਆਨਕ ਅੱਗ

ਮੁੰਬਈ: ਗ੍ਰਹਿ ਮੰਤਰਾਲੇ ਦੇ ਸਾਹਮਣੇ ਚਰਚਗੇਟ ਵਿੱਚ ਸਥਿਤ ਰਾਜ ਜੰਗਲਾਤ ਮੰਤਰੀ ਗਣੇਸ਼ ਨਾਇਕ ਦੇ ਸਰਕਾਰੀ ਬੰਗਲੇ, “ਪਵਨਗੜ੍ਹ” ਵਿੱਚ ਅੱਜ ਅੱਗ ਲੱਗ ਗਈ। ਸਵੇਰੇ 11:43 ਵਜੇ ਬੰਗਲੇ ਦੇ ਏ.ਸੀ. ਯੂਨਿਟ ਵਿੱਚ ਅੱਗ ਲੱਗ ਗਈ। ਬੀ.ਐਮ.ਸੀ. ਦੇ ਮੁੰਬਈ ਫਾਇਰ ਬ੍ਰਿਗੇਡ ਨੇ ਸਵੇਰੇ 11:55 ਵਜੇ ਅੱਗ ਨੂੰ ਲੈਵਲ 1 ਦੀ ਅੱਗ ਘੋਸ਼ਿਤ ਕੀਤਾ।

ਫਾਇਰ ਵਿਭਾਗ ਦੇ ਅਨੁਸਾਰ, ਅੱਗ ਬੰਗਲੇ ਦੇ ਗਰਾਊਂਡ ਫਲੋਰ ‘ਤੇ ਲਗਭਗ 4,000 ਵਰਗ ਫੁੱਟ ਦੇ ਖੇਤਰ ਵਿੱਚ ਫੈਲ ਗਈ। ਇਸ ਨੇ ਬਿਜਲੀ ਦੀਆਂ ਤਾਰਾਂ, ਬਿਜਲੀ ਦੀਆਂ ਸਥਾਪਨਾਵਾਂ, ਸਪਲਿਟ ਏਸੀ ਯੂਨਿਟਾਂ, ਰਸੋਈ ਦੇ ਭਾਂਡੇ, ਦਫਤਰ ਦੀਆਂ ਫਾਈਲਾਂ ਅਤੇ ਕਾਗਜ਼ਾਤ, ਲੱਕੜ ਦਾ ਫਰਨੀਚਰ, ਫਰਿੱਜ ਅਤੇ ਫਾਲਸ ਸੀਲਿੰਗ ਸਮੇਤ ਹੋਰ ਚੀਜ਼ਾਂ ਨੂੰ ਪ੍ਰਭਾਵਿਤ ਕੀਤਾ।

ਇਸ ਘਟਨਾ ਤੋਂ ਬਾਅਦ, ਵਿਧਾਇਕ ਨਿਵਾਸ ਕੰਪਲੈਕਸ ਵਿੱਚ ਅੱਗ ਸੁਰੱਖਿਆ ਉਪਾਵਾਂ ਬਾਰੇ ਚਰਚਾ ਸ਼ੁਰੂ ਹੋ ਗਈ ਹੈ। ਸਰਕਾਰੀ ਰਿਹਾਇਸ਼ੀ ਇਮਾਰਤਾਂ ਵਿੱਚ ਵੱਡੀ ਗਿਣਤੀ ਵਿੱਚ ਜਨਤਕ ਪ੍ਰਤੀਨਿਧੀ, ਕਰਮਚਾਰੀ ਅਤੇ ਸੈਲਾਨੀ ਅਕਸਰ ਆਉਂਦੇ ਰਹਿੰਦੇ ਹਨ। ਇਸ ਲਈ, ਬਿਜਲੀ ਉਪਕਰਣਾਂ ਅਤੇ ਏਸੀ ਯੂਨਿਟਾਂ ਦੀ ਨਿਯਮਤ ਜਾਂਚ ਜ਼ਰੂਰੀ ਮੰਨੀ ਜਾਂਦੀ ਹੈ।

ਫਾਇਰ ਵਿਭਾਗ ਦੀ ਤੁਰੰਤ ਕਾਰਵਾਈ ਨੇ ਅੱਗ ‘ਤੇ ਸਮੇਂ ਸਿਰ ਕਾਬੂ ਪਾ ਲਿਆ, ਜਿਸ ਨਾਲ ਇਸਨੂੰ ਹੋਰ ਖੇਤਰਾਂ ਵਿੱਚ ਫੈਲਣ ਤੋਂ ਰੋਕਿਆ ਗਿਆ। ਫਿਲਹਾਲ, ਨੁਕਸਾਨ ਦਾ ਮੁਲਾਂਕਣ ਕੀਤੇ ਜਾਣ ਦੀ ਸੰਭਾਵਨਾ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੇ ਜਾਣ ਦੀ ਸੰਭਾਵਨਾ ਹੈ।

ਅੱਗ ਬੁਝਾਊ ਦਸਤੇ ਨੇ ਦੁਪਹਿਰ 1:26 ਵਜੇ ਅੱਗ ‘ਤੇ ਕਾਬੂ ਪਾਇਆ। ਬੀ.ਐਮ.ਸੀ. ਨੂੰ ਦੁਪਹਿਰ 1:34 ਵਜੇ ਸੂਚਿਤ ਕੀਤਾ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਿਤੀ ਇਸ ਵੇਲੇ ਕਾਬੂ ਹੇਠ ਹੈ। ਜੰਗਲਾਤ ਮੰਤਰੀ ਗਣੇਸ਼ ਨਾਇਕ ਦੇ ਦਫ਼ਤਰ ਨੇ ਇਹ ਵੀ ਕਿਹਾ ਕਿ ਮੰਤਰਾਲੇ ਦੇ ਸਾਹਮਣੇ ਸਥਿਤ ਉਨ੍ਹਾਂ ਦੇ ਸਰਕਾਰੀ ਬੰਗਲੇ, “ਪਵਨਗੜ੍ਹ” ਵਿੱਚ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਥਿਤੀ ਕਾਬੂ ਹੇਠ ਹੈ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਪੰਜਾਬ📍 ਪੰਜਾਬ

ਅਦਿਆਲਾ ਜੇਲ੍ਹ ਤੋਂ ਸਿੱਧੇ ਹਸਪਤਾਲ ਪਹੁੰਚੇ ਇਮਰਾਨ ਖਾਨ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਖਾਂ ਦੀ ਸਮੱਸਿਆ ਦੇ ਇਲਾਜ ਲਈ ਇੱਕ ਸਰਕਾਰੀ ਹਸਪਤਾਲ ਲਿਜਾਇਆ ਗਿਆ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਥਾਪਕ 74 ਸਾਲਾ ਖਾਨ 2023 ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਹਿੰਸਾ ਭੜਕਾਉਣ ਨਾਲ ਜੁੜੇ ਦੋਸ਼ਾਂ ਸਮੇਤ 100 ਤੋਂ ਵੱਧ ਮਾਮਲੇ ਦਰਜ ਹਨ।
ਅਦਿਆਲਾ ਜੇਲ੍ਹ ਤੋਂ ਸਿੱਧੇ ਹਸਪਤਾਲ ਪਹੁੰਚੇ ਇਮਰਾਨ ਖਾਨ

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਖਾਂ ਦੀ ਸਮੱਸਿਆ ਦੇ ਇਲਾਜ ਲਈ ਇੱਕ ਸਰਕਾਰੀ ਹਸਪਤਾਲ ਲਿਜਾਇਆ ਗਿਆ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਸੰਸਥਾਪਕ 74 ਸਾਲਾ ਖਾਨ 2023 ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਹਿੰਸਾ ਭੜਕਾਉਣ ਨਾਲ ਜੁੜੇ ਦੋਸ਼ਾਂ ਸਮੇਤ 100 ਤੋਂ ਵੱਧ ਮਾਮਲੇ ਦਰਜ ਹਨ। ਉਹ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ।

ਇਸ ਸਾਲ ਜਨਵਰੀ ਵਿੱਚ ਖਾਨ ਨੇ ਸੱਜੀ ਅੱਖ ਤੋਂ ਦਿਖਾਈ ਦੇਣ ਵਿੱਚ ਪਰੇਸ਼ਾਨੀ ਹੋਣ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅਖ਼ਬਾਰ ‘ਡਾਨ’ ਨੇ ਹਸਪਤਾਲ ਦੇ ਇੱਕ ਅਧਿਕਾਰੀ ਦੇ ਹਵਾਲੇ ਨਾਲ ਦੱਸਿਆ ਕਿ ਖਾਨ ਨੂੰ ਅੱਖਾਂ ਦੀ ਜਾਂਚ ਅਤੇ ਅਗਲੇ ਇਲਾਜ ਲਈ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਲਿਆਂਦਾ ਗਿਆ ਸੀ।

”ਇਮਰਾਨ ਅਹਿਮਦ ਖਾਨ ਨਿਆਜ਼ੀ ਨੂੰ ਉਨ੍ਹਾਂ ਦਾ ਇਲਾਜ ਕਰ ਰਹੇ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ‘ਤੇ ਮੈਡੀਕਲ ਜਾਂਚ ਅਤੇ ਅੱਖ ਦੇ ਅਗਲੇ ਇਲਾਜ ਲਈ 10 ਅਤੇ 11 ਨਵੰਬਰ 2026 ਦੀ ਦਰਮਿਆਨੀ ਰਾਤ ਨੂੰ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਤੋਂ ਇਸਲਾਮਾਬਾਦ ਸਥਿਤ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਲਿਆਂਦਾ ਗਿਆ ਸੀ।”

ਹਸਪਤਾਲ ਦੇ ਅਧਿਕਾਰੀ ਨੇ ਦੱਸਿਆ ਕਿ ਇਲਾਜ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਇਮਰਾਨ ਖਾਨ ਦੀ ਮੈਡੀਕਲ ਜਾਂਚ ਕੀਤੀ ਗਈ। ਉਨ੍ਹਾਂ ਕਿਹਾ, ”ਉਨ੍ਹਾਂ ਦੇ ਸਰੀਰ ਦੇ ਮਹੱਤਵਪੂਰਨ ਸਿਹਤ ਸੰਕੇਤ ਆਮ ਪਾਏ ਗਏ। ਉਨ੍ਹਾਂ ਦੀ ਹਾਲਤ ਸਥਿਰ ਸੀ ਅਤੇ ਆਮ ਸਰੀਰਕ ਜਾਂਚ ਵਿੱਚ ਵੀ ਕੋਈ ਅਸਧਾਰਨ ਗੱਲ ਸਾਹਮਣੇ ਨਹੀਂ ਆਈ। ਉਨ੍ਹਾਂ ਦੀ ਸਹਿਮਤੀ ਲੈਣ ਅਤੇ ਨਿਗਰਾਨੀ ਦੀਆਂ ਮਿਆਰੀ ਪ੍ਰਕਿਰਿਆਵਾਂ, ਸਾਵਧਾਨੀਆਂ ਅਤੇ ਮੈਡੀਕਲ ਨਿਯਮਾਂ ਦੀ ਪਾਲਣਾ ਕਰਨ ਤੋਂ ਬਾਅਦ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਅੱਖ ਵਿੱਚ ‘ਐਂਟੀ-ਵੀਈਜੀਐੱਫ’ ਦਵਾਈ ਦਾ ਟੀਕਾ ਲਗਾਇਆ।”

ਅਧਿਕਾਰੀ ਨੇ ਦੱਸਿਆ, ”ਇਲਾਜ ਤੋਂ ਪਹਿਲਾਂ, ਇਲਾਜ ਦੌਰਾਨ ਅਤੇ ਬਾਅਦ ਵਿੱਚ ਉਨ੍ਹਾਂ ਦੀ ਹਾਲਤ ਸਥਿਰ ਰਹੀ। ਅੱਗੇ ਦੀ ਦੇਖਭਾਲ ਅਤੇ ਜਾਂਚ ਸਬੰਧੀ ਜ਼ਰੂਰੀ ਹਦਾਇਤਾਂ ਦੇਣ ਤੋਂ ਬਾਅਦ ਉਨ੍ਹਾਂ ਨੂੰ ਦੇਰ ਰਾਤ ਕਰੀਬ ਢਾਈ ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।”

ਖਾਨ ਦੀ ਪਾਰਟੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਨੂੰ ਇਲਾਜ ਲਈ ਕਿਸੇ ਨਿੱਜੀ ਹਸਪਤਾਲ ਵਿੱਚ ਤਬਦੀਲ ਕਰਨ ‘ਤੇ ਜ਼ੋਰ ਦਿੱਤਾ ਸੀ, ਪਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਉਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਵਿੱਚ ਸੁਧਾਰ ਹੋਇਆ ਹੈ।

ਸੁਪਰੀਮ ਕੋਰਟ ਨੇ 18 ਅਗਸਤ ਨੂੰ ਖਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਤਬਦੀਲ ਕਰਨ ਦਾ ਹੁਕਮ ਦਿੱਤਾ ਸੀ, ਪਰ ਇਸ ਦੀ ਬਜਾਏ ਉਨ੍ਹਾਂ ਨੂੰ ਲਿਜਾਇਆ ਗਿਆ ਅਤੇ ਉੱਥੇ ਵੱਖ-ਵੱਖ ਮੈਡੀਕਲ ਜਾਂਚਾਂ ਤੋਂ ਬਾਅਦ ਵਾਪਸ ਜੇਲ੍ਹ ਭੇਜ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਇਮਰਾਨ ਖਾਨ 2018 ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਸਨ, ਪਰ 2022 ਵਿੱਚ ਬੇਭਰੋਸਗੀ ਮਤੇ ਰਾਹੀਂ ਉਨ੍ਹਾਂ ਨੂੰ ਸੱਤਾ ਤੋਂ ਹਟਾ ਦਿੱਤਾ ਗਿਆ ਸੀ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਮਨੋਰੰਜਨ📍 ਪੰਜਾਬ

ਸੋਨੀਲਿਵ ‘ਤੇ ਰਿਲੀਜ਼ ਹੋਵੇਗੀ ਫ਼ਿਲਮ ‘ਹਨੂਮਾਨ ਅੰਸ਼

ਮੁੰਬਈ: ਵਿਸ਼ਾਲ ਚਤੁਰਵੇਦੀ ਦੇ ਨਿਰਦੇਸ਼ਨ ਹੇਠ ਬਣੀ ਧਾਰਮਿਕ ਫ਼ਿਲਮ ‘ਹਨੂਮਾਨ ਅੰਸ਼’ 7 ਅਗਸਤ ਨੂੰ ਰਿਲੀਜ਼ ਹੋਈ ਸੀ। ਫ਼ਿਲਮ ਨੂੰ ਸ਼ੁਰੂਆਤ ਵਿੱਚ ਭਾਵੇਂ ਹੌਲੀ ਸ਼ੁਰੂਆਤ ਮਿਲੀ ਸੀ, ਪਰ ਬਾਅਦ ਵਿੱਚ ਇਸ ਨੇ ਆਪਣੀ ਕਮਾਈ ਨਾਲ ਬਾਕਸ ਆਫਿਸ ‘ਤੇ ਇਤਿਹਾਸ ਰਚ ਦਿੱਤਾ ਸੀ।
ਸੋਨੀਲਿਵ ‘ਤੇ ਰਿਲੀਜ਼ ਹੋਵੇਗੀ ਫ਼ਿਲਮ ‘ਹਨੂਮਾਨ ਅੰਸ਼

ਮੁੰਬਈ: ਵਿਸ਼ਾਲ ਚਤੁਰਵੇਦੀ ਦੇ ਨਿਰਦੇਸ਼ਨ ਹੇਠ ਬਣੀ ਧਾਰਮਿਕ ਫ਼ਿਲਮ ‘ਹਨੂਮਾਨ ਅੰਸ਼’ 7 ਅਗਸਤ ਨੂੰ ਰਿਲੀਜ਼ ਹੋਈ ਸੀ। ਫ਼ਿਲਮ ਨੂੰ ਸ਼ੁਰੂਆਤ ਵਿੱਚ ਭਾਵੇਂ ਹੌਲੀ ਸ਼ੁਰੂਆਤ ਮਿਲੀ ਸੀ, ਪਰ ਬਾਅਦ ਵਿੱਚ ਇਸ ਨੇ ਆਪਣੀ ਕਮਾਈ ਨਾਲ ਬਾਕਸ ਆਫਿਸ ‘ਤੇ ਇਤਿਹਾਸ ਰਚ ਦਿੱਤਾ ਸੀ। ਸਿਨੇਮਾਘਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਹੁਣ ‘ਹਨੂਮਾਨ ਅੰਸ਼’ ਓਟੀਟੀ ‘ਤੇ ਦਸਤਕ ਦੇਣ ਲਈ ਤਿਆਰ ਹੈ। ਤਾਂ ਆਓ ਜਾਣਦੇ ਹਾਂ ਕਿ ਨੀਮ ਕਰੋਲੀ ਬਾਬਾ ਦੇ ਜੀਵਨ ਅਤੇ ਅਧਿਆਤਮਿਕ ਸਿੱਖਿਆਵਾਂ ਤੋਂ ਪ੍ਰੇਰਿਤ ਇਹ ਫ਼ਿਲਮ ਕਿਸ ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ?

‘ਹਨੂਮਾਨ ਅੰਸ਼’ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਦਰਸ਼ਕਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਇਹ ਫ਼ਿਲਮ 27 ਨਵੰਬਰ 2026 ਤੋਂ ਸੋਨੀਲਿਵ ‘ਤੇ ਸਟ੍ਰੀਮ ਹੋਵੇਗੀ। ਫ਼ਿਲਮ ਦੀ ਡਿਜੀਟਲ ਰਿਲੀਜ਼ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਚਰਚਾ ਚੱਲ ਰਹੀ ਸੀ, ਪਰ ਹੁਣ ਇਸ ਦੀ ਤਾਰੀਖ਼ ਸਾਹਮਣੇ ਆਉਣ ਤੋਂ ਬਾਅਦ ਦਰਸ਼ਕ ਬੇਹੱਦ ਖੁਸ਼ ਹਨ। ਖ਼ਾਸ ਗੱਲ ਇਹ ਹੈ ਕਿ ਇਹ ਫ਼ਿਲਮ ਨੈੱਟਫਲਿਕਸ, ਐਮਾਜ਼ਾਨ ਪ੍ਰਾਈਮ ਵੀਡੀਓ ਜਾਂ ਜੀਓਹੌਟਸਟਾਰ ‘ਤੇ ਰਿਲੀਜ਼ ਨਹੀਂ ਹੋਵੇਗੀ।

ਇਸ ਦੇ ਡਿਜੀਟਲ ਅਤੇ ਟੈਲੀਵਿਜ਼ਨ ਪ੍ਰਸਾਰਣ ਅਧਿਕਾਰ ਨੇ ਹਾਸਲ ਕੀਤੇ ਹਨ। ਡਿਜੀਟਲ ਰਿਲੀਜ਼ ਤੋਂ ਇਲਾਵਾ ਫ਼ਿਲਮ ਦਾ ਪ੍ਰਸਾਰਣ ਸੋਨੀ ਮੈਕਸ ‘ਤੇ ਵੀ ਹੋਣ ਦੀ ਉਮੀਦ ਹੈ। ਹਾਲਾਂਕਿ, ਇਸ ਦੇ ਟੀ.ਵੀ. ਪ੍ਰੀਮੀਅਰ ਦੀ ਤਾਰੀਖ਼ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।

‘ਹਨੂਮਾਨ ਅੰਸ਼’ ਦੀ ਕਹਾਣੀ ਲਕਸ਼ਮੀਨਾਰਾਇਣ ਨਾਮ ਦੇ ਇੱਕ ਛੋਟੇ ਬੱਚੇ ਦੇ ਆਲੇ-ਦੁਆਲੇ ਘੁੰਮਦੀ ਹੈ। ਮਾਂ ਨੂੰ ਗੁਆਉਣ ਤੋਂ ਬਾਅਦ ਉਸ ਦੇ ਮਨ ਵਿੱਚ ਭਗਵਾਨ, ਜੀਵਨ ਅਤੇ ਮੌਤ ਨੂੰ ਲੈ ਕੇ ਕਈ ਸਵਾਲ ਪੈਦਾ ਹੁੰਦੇ ਹਨ। ਇਨ੍ਹਾਂ ਸਵਾਲਾਂ ਦੇ ਜਵਾਬ ਲੱਭਣ ਲਈ ਉਹ ਅਧਿਆਤਮਿਕ ਯਾਤਰਾ ‘ਤੇ ਨਿਕਲ ਪੈਂਦਾ ਹੈ।

ਇਸ ਧਾਰਮਿਕ ਡਰਾਮਾ ਫ਼ਿਲਮ ਵਿੱਚ ਸ਼ੋਭਿਨਾਵ ਸਤਿਆ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਦੇ ਨਾਲ ਵਿਹਾਨ ਸ਼ੇਡਗੇ, ਚੰਦਨ ਕੇ ਆਨੰਦ, ਪੂਰਨਿਮਾ ਤਿਵਾੜੀ, ਅਨਿਲ ਰਸਤੋਗੀ, ਗੁਲਸ਼ਨ ਪਾਂਡੇ ਅਤੇ ਭਗਵਾਨਦਾਸ ਪਟੇਲ ਵਰਗੇ ਕਲਾਕਾਰ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਏ ਹਨ। ਫ਼ਿਲਮ ਦਾ ਨਿਰਦੇਸ਼ਨ ਵਿਸ਼ਾਲ ਚਤੁਰਵੇਦੀ ਨੇ ਕੀਤਾ ਹੈ।

ਸਿਰਫ਼ 2 ਕਰੋੜ ਰੁਪਏ ਦੇ ਬਜਟ ਵਿੱਚ ਬਣੀ ਇਸ ਫ਼ਿਲਮ ਨੇ ਦੁਨੀਆ ਭਰ ਵਿੱਚ 450 ਕਰੋੜ ਰੁਪਏ ਦੀ ਕਮਾਈ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਸੀ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਮਨੋਰੰਜਨ📍 ਪੰਜਾਬ

ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਬਚਪਨ ਦੀ ਯਾਦ; 8 ਸਾਲ ਦੀ ਉਮਰ ’ਚ ਕੀਤਾ ਸੀ ਘਰੋਂ ਭੱਜਣ ਦਾ ਯਤਨ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਬਚਪਨ ਦੀ ਇੱਕ ਸ਼ਰਾਰਤੀ ਯਾਦ ਸਾਂਝੀ ਕੀਤੀ ਹੈ, ਜਦੋਂ ਉਨ੍ਹਾਂ ਨੇ ਪਹਿਲੀ ਵਾਰ — ਅਤੇ ਸ਼ਾਇਦ ਸਭ ਤੋਂ ਛੋਟੀ ਉਮਰ ਵਿੱਚ — ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ।
ਦਿਲਜੀਤ ਦੋਸਾਂਝ ਨੇ ਸਾਂਝੀ ਕੀਤੀ ਬਚਪਨ ਦੀ ਯਾਦ; 8 ਸਾਲ ਦੀ ਉਮਰ ’ਚ ਕੀਤਾ ਸੀ ਘਰੋਂ ਭੱਜਣ ਦਾ ਯਤਨ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਬਚਪਨ ਦੀ ਇੱਕ ਸ਼ਰਾਰਤੀ ਯਾਦ ਸਾਂਝੀ ਕੀਤੀ ਹੈ, ਜਦੋਂ ਉਨ੍ਹਾਂ ਨੇ ਪਹਿਲੀ ਵਾਰ — ਅਤੇ ਸ਼ਾਇਦ ਸਭ ਤੋਂ ਛੋਟੀ ਉਮਰ ਵਿੱਚ — ਘਰੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ। ਉਹ ਸਿਰਫ਼ ਅੱਠ ਸਾਲ ਦੇ ਸਨ ਅਤੇ ਉਨ੍ਹਾਂ ਨੇ ਮੁਸਕਰਾਉਂਦੇ ਹੋਏ ਯਾਦ ਕੀਤਾ ਕਿ ਇਸ ਦਾ ਕਾਰਨ ਸਕੂਲ ਦਾ ਇੱਕ ਪਿਆਰ (ਕਰੱਸ਼) ਸੀ।

ਇੱਕ ਪੋਡਕਾਸਟ 'ਤੇ ਬੋਲਦਿਆਂ, ਦਿਲਜੀਤ ਨੇ ਕਿਹਾ ਕਿ ਮੁਸੀਬਤ ਉਸ ਸਮੇਂ ਸ਼ੁਰੂ ਹੋਈ ਜਦੋਂ ਕੁਝ ਸੀਨੀਅਰ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਉਹ ਸਕੂਲ ਵਿੱਚ ਕਿਸ ਲੜਕੀ ਨੂੰ ਪਸੰਦ ਕਰਦੇ ਹਨ। ਇੱਕ ਲੜਕੀ ਵੱਲ ਇਸ਼ਾਰਾ ਕਰਨ ਤੋਂ ਬਾਅਦ, ਸੀਨੀਅਰਾਂ ਨੇ ਉਨ੍ਹਾਂ ਨੂੰ ਮਜ਼ਾਕ ਵਿੱਚ ਕਿਹਾ ਕਿ ਉਨ੍ਹਾਂ ਨੂੰ ਉਸ ਨਾਲ ਵਿਆਹ ਕਰਨਾ ਪਵੇਗਾ।

ਦਿਲਜੀਤ ਨੇ ਯਾਦ ਕਰਦਿਆਂ ਕਿਹਾ, "ਡਨ," ਅਤੇ ਦੱਸਿਆ ਕਿ ਉਹ ਫਿਰ ਉਸ ਲੜਕੀ ਕੋਲ ਗਏ ਅਤੇ ਉਸ ਨੂੰ ਕਿਹਾ ਕਿ ਉਹ ਵਿਆਹ ਕਰਨਗੇ ਕਿਉਂਕਿ ਉਹ ਉਸ ਨੂੰ ਪਸੰਦ ਕਰਦੇ ਹਨ। ਪਰ ਪ੍ਰਸਤਾਵ ਉਸ ਤਰ੍ਹਾਂ ਨਹੀਂ ਹੋਇਆ ਜਿਵੇਂ ਯੋਜਨਾ ਬਣਾਈ ਗਈ ਸੀ। ਲੜਕੀ ਨੇ ਜਾ ਕੇ ਅਧਿਆਪਕ ਨੂੰ ਦੱਸ ਦਿੱਤਾ। ਦਿਲਜੀਤ ਨੂੰ ਅਗਲੀ ਗੱਲ ਇਹ ਪਤਾ ਲੱਗੀ ਕਿ ਉਨ੍ਹਾਂ ਨੂੰ ਆਪਣੇ ਮਾਪਿਆਂ ਨੂੰ ਸਕੂਲ ਲਿਆਉਣ ਲਈ ਕਿਹਾ ਗਿਆ ਸੀ।

ਦਿਲਜੀਤ ਨੇ ਬਚਪਨ ਵਿੱਚ ਮਹਿਸੂਸ ਹੋਈ ਘਬਰਾਹਟ ਨੂੰ ਯਾਦ ਕਰਦਿਆਂ ਕਿਹਾ, "ਮੈਨੂੰ ਲੱਗਿਆ, 'ਅਬ ਦੁਨੀਆ ਖਤਮ, ਅਬ ਤੋ ਗਿਆ। ਅਬ ਮੈਂ ਗਿਆ।(ਹੁਣ ਤਾਂ ਦੁਨੀਆ ਖ਼ਤਮ, ਹੁਣ ਤਾਂ ਮੈਂ ਗਿਆ )' "

ਅਟੱਲ ਮੁਲਾਕਾਤ ਤੋਂ ਬਚਣ ਲਈ ਦ੍ਰਿੜ ਇਰਾਦੇ ਨਾਲ, ਅੱਠ ਸਾਲ ਦੇ ਬੱਚੇ ਨੇ ਚੁੱਪਚਾਪ ਫਰਿੱਜ ਵਿੱਚੋਂ ਦੋ ਕੇਲੇ ਅਤੇ ਕੁਝ ਫਲ ਚੁੱਕੇ, ਆਪਣੀ ਸਾਈਕਲ ਲਈ ਅਤੇ ਕਿਸੇ ਨੂੰ ਦੱਸੇ ਬਿਨਾਂ ਘਰੋਂ ਨਿਕਲ ਗਏ। ਦਿਲਜੀਤ ਨੇ ਕਿਹਾ ਕਿ ਇਹ ਪਹਿਲੀ ਵਾਰ ਸੀ, ਜਦੋਂ ਉਹ ਬਿਨਾਂ ਇਜਾਜ਼ਤ ਦੇ ਇਕੱਲਾ ਬਾਹਰ ਗਿਆ ਸੀ।

ਦਿਲਜੀਤ ਖੇਤਾਂ ਵੱਲ ਮੁਸ਼ਕਿਲ ਨਾਲ ਪੰਜ ਮਿੰਟ ਹੀ ਸਾਈਕਲ ਚਲਾ ਕੇ ਗਿਆ ਸੀ ਕਿ ਉਨ੍ਹਾਂ ਦੇ ਪਿੰਡ ਦੇ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਦੇਖ ਲਿਆ। ਪਿੰਡ ਵਾਸੀ ਨੇ ਦਿਲਜੀਤ ਨੂੰ ਪੁੱਛਿਆ ਕਿ ਉਹ ਕਿੱਥੇ ਜਾ ਰਿਹਾ ਹੈ ਅਤੇ ਘਰ ਵਾਪਸ ਜਾਣ ਲਈ ਕਹਿੰਦਿਆਂ ਕਿਹਾ, "ਕਿੱਥੇ ਤੁਰਿਆ ਫਿਰਦਾ ਤੂੰ? ਚੱਲ ਵਾਪਸ ਮੁੜ ਜਾ।" ਉਨ੍ਹਾਂ ਕਿਹਾ, " ਪਹਿਲਾਂ ਅਜਿਹਾ ਹੁੰਦਾ ਸੀ ਕਿ ਪਿੰਡ ਦੇ ਸਭ ਲੋਕ ਆਪਣੇ ਹੁੰਦੇ ਸਨ ਪਰ ਹੁਣ ਸ਼ਹਿਰਾਂ ਵਿੱਚ ਕੋਈ ਕਿਸੇ ਦੇ ਬੱਚੇ ਨੂੰ ਕੁੱਝ ਨਹੀਂ ਕਹਿ ਸਕਦਾ।"

ਉਨ੍ਹਾਂ ਨੇ ਯਾਦ ਕੀਤਾ ਕਿ ਪਹਿਲਾਂ, ਜੇ ਪਿੰਡ ਵਿੱਚ ਕੋਈ ਵੱਡਾ ਬੱਚੇ ਨੂੰ ਝਿੜਕ ਵੀ ਦਿੰਦਾ ਜਾਂ ਥੱਪੜ ਮਾਰ ਦਿੰਦਾ ਸੀ, ਤਾਂ ਪਰਿਵਾਰ ਆਮ ਤੌਰ 'ਤੇ ਇਸ ਨੂੰ ਟਕਰਾਅ ਨਹੀਂ ਬਣਾਉਂਦੇ ਸਨ। ਉਨ੍ਹਾਂ ਕਿਹਾ ਕਿ ਅੱਜ, ਮਾਪੇ ਅਤੇ ਬੱਚੇ ਬੁਰਾ ਮਨਾ ਸਕਦੇ ਹਨ ਜਦੋਂ ਕੋਈ ਹੋਰ ਬੱਚੇ ਦੇ ਵਿਵਹਾਰ 'ਤੇ ਸਵਾਲ ਉਠਾਉਂਦਾ ਹੈ।

ਪਿੰਡ ਵਾਸੀ ਵੱਲੋਂ ਵਾਪਸ ਭੇਜਣ ਤੋਂ ਬਾਅਦ, ਦਿਲਜੀਤ ਘਰ ਪਰਤ ਆਏ ਪਰ ਉਨ੍ਹਾਂ ਨੇ ਸਕੂਲ ਦਾ ਬੁਲਾਵਾ ਆਪਣੇ ਤੱਕ ਹੀ ਰੱਖਿਆ। ਫਿਰ ਉਸ ਨੇ ਅਗਲੇ ਦੋ ਦਿਨਾਂ ਤੱਕ ਇਸ ਬਹਾਨੇ ਨਾਲ ਸਕੂਲ ਜਾਣ ਤੋਂ ਪਰਹੇਜ਼ ਕੀਤਾ ਕਿ ਉਨ੍ਹਾਂ ਦੇ ਪੇਟ ਵਿੱਚ ਦਰਦ ਹੈ।

ਗੌਰਤਲਬ ਹੈ ਕਿ ਦਿਲਜੀਤ ਦੋਸਾਂਝ ਆਪਣੇ ਰੁਪੇ ਔਰਾ ਇੰਡੀਆ ਟੂਰ ਦੇ ਹਿੱਸੇ ਵਜੋਂ 12 ਦਸੰਬਰ ਨੂੰ ਚੰਡੀਗੜ੍ਹ ਵਿੱਚ ਸ਼ੋਅ ਕਰਨ ਜਾ ਰਿਹਾ ਹੈ।

ਖੇਡਾਂ📍 ਪੰਜਾਬ

ਸੀਰੀਜ਼ ਵਿਚ ਅਰਸ਼ਦੀਪ ਸਿੰਘ ਨੇ ਕੀਤੀ ਮੰਗਣੀ, ਸਮਰੀਨ ਕੌਰ ਨੂੰ ਖ਼ਾਮ ਅੰਦਾਜ਼ ‘ਚ ਕੀਤਾ ਪ੍ਰਪੋਜ਼

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਚੱਲ ਰਹੀ ਪੰਜ ਮੈਚਾਂ ਦੀ ਇਕ ਰੋਜ਼ਾ (ਵਨਡੇ) ਲੜੀ ਦੇ ਦੌਰਾਨ ਅਰਸ਼ਦੀਪ ਨੇ ਮੰਗਣੀ ਕਰਵਾ ਕੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ ਹੈ।
ਸੀਰੀਜ਼ ਵਿਚ ਅਰਸ਼ਦੀਪ ਸਿੰਘ ਨੇ ਕੀਤੀ ਮੰਗਣੀ, ਸਮਰੀਨ ਕੌਰ ਨੂੰ ਖ਼ਾਮ ਅੰਦਾਜ਼ ‘ਚ ਕੀਤਾ ਪ੍ਰਪੋਜ਼

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਦਾ ਰਸਮੀ ਆਗਾਜ਼ ਕਰ ਦਿੱਤਾ ਹੈ। ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਚੱਲ ਰਹੀ ਪੰਜ ਮੈਚਾਂ ਦੀ ਇਕ ਰੋਜ਼ਾ (ਵਨਡੇ) ਲੜੀ ਦੇ ਦੌਰਾਨ ਅਰਸ਼ਦੀਪ ਨੇ ਮੰਗਣੀ ਕਰਵਾ ਕੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ ਹੈ।

ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ ਵਿੱਚ ਅਰਸ਼ਦੀਪ ਸਿੰਘ ਗੋਡਿਆਂ ਭਾਰ ਬੈਠ ਕੇ ਬੇਹੱਦ ਰੋਮਾਂਟਿਕ ਅੰਦਾਜ਼ ਵਿੱਚ ਸਮਰੀਨ ਕੌਰ ਨੂੰ ਵਿਆਹ ਲਈ ਪ੍ਰਪੋਜ਼ ਕਰਦੇ ਅਤੇ ਅੰਗੂਠੀ ਪਹਿਨਾਉਂਦੇ ਦਿਖਾਈ ਦੇ ਰਹੇ ਹਨ। ਖ਼ਾਸ ਗੱਲ ਇਹ ਰਹੀ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਇਸ ਅਹਿਮ ਅਤੇ ਯਾਦਗਾਰ ਪਲ ਲਈ ਨਿਊਜ਼ੀਲੈਂਡ ਦੀ ਖ਼ੂਬਸੂਰਤ ਧਰਤੀ ਨੂੰ ਚੁਣਿਆ। ਇਸ ਖ਼ੁਸ਼ੀ ਦੇ ਮੌਕੇ ਤੇ ਤਸਵੀਰਾਂ ਸਾਂਝੀਆਂ ਕਰਦਿਆਂ ਅਰਸ਼ਦੀਪ ਅਤੇ ਸਮਰੀਨ ਨੇ ਬੇਹੱਦ ਭਾਵੁਕ ਕੈਪਸ਼ਨ ਲਿਖਿਆ, “ਜ਼ਿੰਦਗੀ ਸਾਨੂੰ ਜੋ ਕੁਝ ਵੀ ਦੇ ਸਕਦੀ ਸੀ, ਉਸ ਵਿੱਚ ਸਭ ਤੋਂ ਵੱਡੀ ਖ਼ੁਸ਼ੀ ਇਸ ਗੱਲ ਦੀ ਹੈ ਕਿ ਉਸ ਨੇ ਸਾਨੂੰ ਇੱਕ-ਦੂਜੇ ਦੇ ਹਵਾਲੇ ਕਰ ਦਿੱਤਾ। ਉਮਰ ਭਰ ਦੇ ਇਸ ਸਾਥ ਦੇ ਨਾਮ 11.11.2026 (ਹਾਏ ਮੰਗੇਤਰ)।”

ਅਰਸ਼ਦੀਪ ਸਿੰਘ ਅਤੇ ਸਮਰੀਨ ਕੌਰ ਦਾ ਰਿਸ਼ਤਾ ਕਾਫ਼ੀ ਸਮੇਂ ਤੋਂ ਸੁਰਖੀਆਂ ਵਿੱਚ ਬਣਿਆ ਹੋਇਆ ਸੀ। ਇਸ ਪ੍ਰੇਮ ਕਹਾਣੀ ਦੀਆਂ ਚਰਚਾਵਾਂ ਉਦੋਂ ਸ਼ੁਰੂ ਹੋਈਆਂ ਸਨ ਜਦੋਂ ਅਰਸ਼ਦੀਪ ਨੇ ਸਨੈਪਚੈਟ ਤੇ ਇੱਕ ਰਹੱਸਮਈ ਤਸਵੀਰ ਸਾਂਝੀ ਕੀਤੀ ਸੀ, ਜਿਸ ਵਿੱਚ ਉਹ ਇੱਕ ਮੁਟਿਆਰ ਦਾ ਹੱਥ ਫੜੀ ਦਿਖਾਈ ਦਿੱਤੇ ਸਨ, ਹਾਲਾਂਕਿ ਉਨ੍ਹਾਂ ਨੇ ਉਦੋਂ ਚਿਹਰਾ ਜ਼ਾਹਰ ਨਹੀਂ ਕੀਤਾ ਸੀ। ਇਸ ਤੋਂ ਕੁਝ ਸਮਾਂ ਬਾਅਦ ਧਰਮਸ਼ਾਲਾ ਦੀਆਂ ਸੜਕਾਂ ਤੇ ਦੋਵੇਂ ਇੱਕ-ਦੂਜੇ ਦਾ ਹੱਥ ਫੜ ਕੇ ਟਹਿਲਦੇ ਹੋਏ ਕੈਮਰੇ ਵਿੱਚ ਕੈਦ ਹੋਏ ਸਨ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਗਈ ਸੀ। ਉਸ ਦੌਰਾਨ ਅਰਸ਼ਦੀਪ ਵੀਡੀਓ ਬਣਾ ਰਹੇ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਵੀ ਦੇਖੇ ਗਏ ਸਨ। ਆਖ਼ਰਕਾਰ ਜੁਲਾਈ ਦੇ ਮਹੀਨੇ ਅਰਸ਼ਦੀਪ ਨੇ ਇੰਸਟਾਗ੍ਰਾਮ ਤੇ ਸਮਰੀਨ ਨਾਲ ਤਸਵੀਰਾਂ ਪੋਸਟ ਕਰਕੇ ਆਪਣੇ ਰਿਸ਼ਤੇ ਦੀ ਅਧਿਕਾਰਤ ਪੁਸ਼ਟੀ ਕਰ ਦਿੱਤੀ ਸੀ।

ਸਮਰੀਨ ਕੌਰ ਗਲੈਮਰ ਅਤੇ ਮਨੋਰੰਜਨ ਜਗਤ ਦੀ ਇੱਕ ਜਾਣੀ-ਪਛਾਣੀ ਅਤੇ ਉੱਭਰਦੀ ਹੋਈ ਸ਼ਖ਼ਸੀਅਤ ਹਨ। ਪੰਜਾਬੀ ਸੰਗੀਤ ਜਗਤ ਦੇ ਕਈ ਸੁਪਰਹਿੱਟ ਮਿਊਜ਼ਿਕ ਵੀਡੀਓਜ਼ ਵਿੱਚ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖ਼ੂਬ ਸਰਾਹਿਆ ਗਿਆ ਹੈ। ਬਾਲੀਵੁੱਡ ਵਿੱਚ ਵੀ ਉਨ੍ਹਾਂ ਨੇ ਕਬੀਰ ਖ਼ਾਨ ਦੀ ਚਰਚਿਤ ਫ਼ਿਲਮ 83 ਵਿੱਚ ਇੱਕ ਸੰਖੇਪ ਪਰ ਯਾਦਗਾਰੀ ਭੂਮਿਕਾ ਨਿਭਾਈ ਸੀ। ਇਸ ਤੋਂ ਇਲਾਵਾ ਉਹ ਵੈੱਬ ਫ਼ਿਲਮ ਨੇਲ ਪਾਲਿਸ਼ ਅਤੇ ਕਈ ਹੋਰ ਪ੍ਰਾਜੈਕਟਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾ ਚੁੱਕੀ ਹੈ। ਸਮਰੀਨ ਮਿਸ ਇੰਡੀਆ ਜੰਮੂ-ਕਸ਼ਮੀਰ ਦਾ ਖ਼ਿਤਾਬ ਵੀ ਆਪਣੇ ਨਾਮ ਕਰ ਚੁੱਕੀ ਹੈ ਅਤੇ ਆਪਣੇ ਬਿਹਤਰੀਨ ਸਟਾਈਲ ਤੇ ਫੈਸ਼ਨ ਸੈਂਸ ਕਾਰਨ ਸੋਸ਼ਲ ਮੀਡੀਆ ਤੇ ਕਾਫ਼ੀ ਮਕਬੂਲ ਹੈ।

ਖੇਡਾਂ📍 ਪੰਜਾਬ

ਅਮਲੋਹ ਪਹੁੰਚੇ ਸੀਐਮ ਮਾਨ ਦਾ ਵੱਡਾ ਤੋਹਫ਼ਾ, ਸਮਰਪਿਤ ਕੀਤੇ 1000 ਆਧੁਨਿਕ ਖੇਡ ਮੈਦਾਨ; ਬਿਜਲੀ ਤਾਰਾਂ ਅੰਡਰਗ੍ਰਾਊਂਡ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਨਵੇਂ ਬਣੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਉਪਰੰਤ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕੀਤਾ।
ਅਮਲੋਹ ਪਹੁੰਚੇ ਸੀਐਮ ਮਾਨ ਦਾ ਵੱਡਾ ਤੋਹਫ਼ਾ, ਸਮਰਪਿਤ ਕੀਤੇ 1000 ਆਧੁਨਿਕ ਖੇਡ ਮੈਦਾਨ; ਬਿਜਲੀ ਤਾਰਾਂ ਅੰਡਰਗ੍ਰਾਊਂਡ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡ ਸ਼ਾਹਪੁਰ ਵਿਖੇ ਨਵੇਂ ਬਣੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਉਪਰੰਤ ਇੱਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 1000 ਨਵੇਂ ਆਧੁਨਿਕ ਖੇਡ ਮੈਦਾਨ ਸੂਬੇ ਦੀ ਜਵਾਨੀ ਨੂੰ ਸਮਰਪਿਤ ਕੀਤੇ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਕੁੱਲ 3,100 ਅਤਿ-ਆਧੁਨਿਕ ਖੇਡ ਮੈਦਾਨ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਪਹਿਲੇ ਪੜਾਅ ਵਿੱਚ 255 ਅਤੇ ਦੂਜੇ ਪੜਾਅ ਵਿੱਚ 509 ਗਰਾਊਂਡ ਦਿੱਤੇ ਗਏ ਸਨ ਅਤੇ ਅੱਜ 1000 ਹੋਰ ਗਰਾਊਂਡ ਸਮਰਪਿਤ ਕਰਨ ਨਾਲ ਹੁਣ ਤੱਕ ਕੁੱਲ 1,750 ਖੇਡ ਮੈਦਾਨ ਮੁਕੰਮਲ ਹੋ ਚੁੱਕੇ ਹਨ। ਇਨ੍ਹਾਂ ਮੈਦਾਨਾਂ ਵਿੱਚ ਰਾਤ ਵੇਲੇ ਖੇਡਣ ਲਈ ਫਲੱਡ ਲਾਈਟਾਂ, ਦੌੜਨ ਲਈ ਟਰੈਕ, ਹਾਕੀ, ਵਾਲੀਬਾਲ, ਬਾਸਕਟਬਾਲ, ਕ੍ਰਿਕਟ ਪਿੱਚਾਂ ਅਤੇ ਬਾਥਰੂਮਾਂ ਸਮੇਤ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ।

ਇਸ ਵਿਸ਼ੇਸ਼ ਸਮਾਗਮ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਵਿਧਾਇਕ ਲਖਬੀਰ ਸਿੰਘ ਰਾਏ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੇ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਗਰਮੀਆਂ ਵਿੱਚ 18,000 ਮੈਗਾਵਾਟ ਦੇ ਰਿਕਾਰਡ ਲੋਡ ਦੇ ਬਾਵਜੂਦ ਬਿਨਾਂ ਕਿਸੇ ਕੱਟ ਦੇ ਨਿਰਵਿਘਨ 24 ਘੰਟੇ ਬਿਜਲੀ ਸਪਲਾਈ ਦਿੱਤੀ ਗਈ। ਝਾਰਖੰਡ ਵਿੱਚ ਸਥਿਤ ਪਛਵਾੜਾ ਕੋਲਾ ਖਾਣ ਨੂੰ ਮੁੜ ਚਾਲੂ ਕਰਵਾਉਣ ਅਤੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ 1100 ਕਰੋੜ ਰੁਪਏ ਵਿੱਚ ਸਰਕਾਰੀ ਤੌਰ ਤੇ ਖ਼ਰੀਦਣ ਨਾਲ ਪੰਜਾਬ ਬਿਜਲੀ ਖੇਤਰ ਵਿੱਚ ਆਤਮ-ਨਿਰਭਰ ਬਣਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਪਿੰਡਾਂ ਵਿੱਚੋਂ ਬਿਜਲੀ ਦੇ ਖੰਭਿਆਂ, ਢਿੱਲੀਆਂ ਤਾਰਾਂ ਅਤੇ ਅੱਗ ਲੱਗਣ ਦੇ ਖ਼ਤਰਿਆਂ ਤੋਂ ਪੱਕਾ ਛੁਟਕਾਰਾ ਦਿਵਾਉਣ ਲਈ ਸਮੁੱਚੇ ਪੰਜਾਬ ਦੀਆਂ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ (ਅੰਡਰਗ੍ਰਾਊਂਡ) ਕਰਨ ਦੀ ਯੋਜਨਾ ਲਾਗੂ ਕੀਤੀ ਜਾਵੇਗੀ, ਜਿਸ ਦਾ ਸਫ਼ਲ ਪਾਇਲਟ ਪ੍ਰੋਜੈਕਟ ਉਨ੍ਹਾਂ ਦੇ ਆਪਣੇ ਪਿੰਡ ਵਿੱਚ ਮੁਕੰਮਲ ਹੋ ਚੁੱਕਾ ਹੈ।

ਸੀਐੱਮ ਮਾਨ ਨੇ ਦੱਸਿਆ ਕਿ ਕਿਸਾਨਾਂ ਦੇ ਟਿਊਬਵੈੱਲਾਂ ਲਈ ਦਫ਼ਤਰਾਂ ਵਾਂਗ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਿਨ ਵੇਲੇ ਬਿਜਲੀ ਯਕੀਨੀ ਬਣਾਈ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਰਾਤ ਦੇ ਹਨੇਰੇ ਵਿੱਚ ਖੇਤਾਂ ਵਿੱਚ ਜਾਣ ਦੇ ਜ਼ੋਖ਼ਮਾਂ ਤੋਂ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਸਮੇਂ ਸਿਰਫ਼ 21-22% ਨਹਿਰੀ ਪਾਣੀ ਸਿੰਚਾਈ ਲਈ ਵਰਤਿਆ ਜਾਂਦਾ ਸੀ, ਜਿਸ ਨੂੰ ਬੰਦ ਪਏ ਸੂਏ-ਕੱਸੀਆਂ ਖੋਲ੍ਹ ਕੇ ਅਤੇ ਅੰਡਰਗ੍ਰਾਊਂਡ ਪਾਈਪਾਂ ਰਾਹੀਂ 85 ਤੋਂ 88 ਫ਼ੀਸਦੀ ਤੱਕ ਪਹੁੰਚਾਇਆ ਗਿਆ ਹੈ। ਨਹਿਰੀ ਪਾਣੀ ਦੀ ਵਧੇਰੇ ਵਰਤੋਂ ਅਤੇ ਰੀਚਾਰਜਿੰਗ ਸਦਕਾ ਕੇਂਦਰ ਸਰਕਾਰ ਦੀ ਰਿਪੋਰਟ ਮੁਤਾਬਕ ਪੰਜਾਬ ਦਾ ਧਰਤੀ ਹੇਠਲਾ ਪਾਣੀ 1 ਤੋਂ 5 ਮੀਟਰ ਤੱਕ ਉੱਪਰ ਆਇਆ ਹੈ।

ਸੂਬੇ ਵਿੱਚ ਚੱਲ ਰਹੇ 1190 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਪੌਣੇ ਛੇ ਕਰੋੜ ਮਰੀਜ਼ ਮੁਫ਼ਤ ਇਲਾਜ, ਦਵਾਈਆਂ ਅਤੇ 46 ਪ੍ਰਕਾਰ ਦੇ ਮੁਫ਼ਤ ਟੈਸਟ ਕਰਵਾ ਕੇ ਲਾਭ ਉਠਾ ਚੁੱਕੇ ਹਨ। ਇਸ ਦੇ ਨਾਲ ਹੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 55 ਲੱਖ ਪਰਿਵਾਰਾਂ ਦੇ ਕਾਰਡ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ 10-11 ਲੱਖ ਪਰਿਵਾਰਾਂ ਦੇ ਕਾਰਡ ਪਿੰਡਾਂ ਵਿੱਚ ਕੈਂਪ ਲਗਾ ਕੇ ਬਣਾਏ ਜਾ ਰਹੇ ਹਨ। ਸਿੱਖਿਆ ਖੇਤਰ ਦੀ ਪ੍ਰਾਪਤੀ ਗਿਣਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 15 ਹੋਣਹਾਰ ਵਿਦਿਆਰਥੀ ਇਕੱਲੇ ਅਮਲੋਹ ਹਲਕੇ ਦੇ ਗ਼ਰੀਬ ਪਰਿਵਾਰਾਂ ਨਾਲ ਸੰਬੰਧਿਤ ਹਨ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ 71,777 ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਆਮ ਜਨਤਾ ਦੀ ਜੇਬ ‘ਤੇ ਪੈਂਦਾ ਬੋਝ ਘਟਾਉਣ ਲਈ ਸੂਬੇ ਵਿੱਚ ਮਿਆਦ ਪੁਗਾ ਚੁੱਕੇ 19 ਟੋਲ ਪਲਾਜ਼ੇ ਬੰਦ ਕਰਵਾਏ ਗਏ ਹਨ, ਜਿਸ ਨਾਲ ਰੋਜ਼ਾਨਾ ਲੋਕਾਂ ਦੇ ਲਗਭਗ 62 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਹਲਕਾ ਅਮਲੋਹ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਸਾਢੇ 450 ਕਰੋੜ ਰੁਪਏ ਦੇ ਵਿਕਾਸ ਫ਼ੰਡ ਮੁਹੱਈਆ ਕਰਵਾਏ ਗਏ ਹਨ।

ਸ਼੍ਰੋਮਣੀ ਅਕਾਲੀ ਦਲ ਅਤੇ ਸੁਖਬੀਰ ਸਿੰਘ ਬਾਦਲ ‘ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਨਸ਼ਿਆਂ ਅਤੇ ਮਾਫ਼ੀਆ ਰਾਜ ਵਿੱਚ ਧੱਕਿਆ ਅਤੇ ਧਰਮ ਦੇ ਨਾਂ ‘ਤੇ ਸਿਆਸਤ ਕੀਤੀ। ਉਨ੍ਹਾਂ ਭਾਜਪਾ-ਅਕਾਲੀ ਦਲ ਦੇ ਆਪਸੀ ਤਾਲਮੇਲ ਅਤੇ ਕਾਂਗਰਸ ਦੀ ਅੰਦਰੂਨੀ ਫੁੱਟ ‘ਤੇ ਵਿਅੰਗ ਕਰਦਿਆਂ ਕਿਹਾ ਕਿ ਕਾਂਗਰਸ ਵਿੱਚ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ। ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਨੂੰ ਆੜੇ ਹੱਥੀਂ ਲੈਂਦਿਆਂ ਆਪਣੀ ਮਸ਼ਹੂਰ ਵਿਅੰਗਾਤਮਕ ‘ਕਿੱਕਲੀ’ ਸੁਣਾ ਕੇ ਪੰਡਾਲ ਵਿੱਚ ਹਾਜ਼ਰ ਲੋਕਾਂ ਤੋਂ ਖ਼ੂਬ ਤਾੜੀਆਂ ਬਟੋਰੀਆਂ।

ਮੁੱਖ ਮੰਤਰੀ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਚੋਣਾਂ ਨੇੜੇ ਆਉਣ ‘ਤੇ ਜੇਕਰ ਵਿਰੋਧੀ ਪਾਰਟੀਆਂ ਵੋਟਾਂ ਖ਼ਰੀਦਣ ਲਈ ਪੈਸੇ ਵੰਡਣ ਆਉਣ ਤਾਂ ਪੈਸੇ ਜ਼ਰੂਰ ਰੱਖ ਲਓ ਕਿਉਂਕਿ ਉਹ ਜਨਤਾ ਦਾ ਹੀ ਲੁੱਟਿਆ ਹੋਇਆ ਧਨ ਹੈ, ਪ੍ਰੰਤੂ ਪੋਲਿੰਗ ਬੂਥ ਅੰਦਰ ਵੋਟ ਪਾਉਣ ਵੇਲੇ ਆਪਣੀ ਜ਼ਮੀਰ ਦੀ ਸੁਣ ਕੇ ਇਮਾਨਦਾਰੀ ਨਾਲ ‘ਝਾੜੂ’ ਦਾ ਬਟਨ ਹੀ ਦਬਾਇਆ ਜਾਵੇ।

ਵਿਦੇਸ਼📍 ਪੰਜਾਬ

ਜਾਸੂਸੀ ਕਾਂਡ ਤੇ ਅਫੇਅਰ ਵਿਵਾਦ ਵਿਚਕਾਰ ਦਫ਼ਤਰ ਪਹੁੰਚੇ ਜੇਨਸਨ ਹੁਆਂਗ, ਬੰਦ ਕਮਰੇ 'ਚ ਸਟਾਫ਼ ਤੋਂ ਮੰਗੀ ਮਾਫ਼ੀ

'ਜਾਸੂਸੀ ਕਾਂਡ' ਤੋਂ ਬਾਅਦ ਜੇਨਸਨ ਹੁਆਂਗ ਮੁੜ ਆਪਣੇ ਕੰਮਕਾਜ ਵਿੱਚ ਜੁਟ ਗਏ ਹਨ। ਕੰਪਨੀ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਇੱਕ ਕਥਿਤ ਚੀਨੀ ਜਾਸੂਸ ਨਾਲ ਉਨ੍ਹਾਂ ਦੇ ਅਫੇਅਰ ਦੀ ਜਾਂਚ ਅੱਗੇ ਵਧਣ ਦੇ ਬਾਵਜੂਦ ਜੇਨਸਨ ਨੇ ਅਜਿਹਾ ਦਿਖਾਉਣ ਦੀ ਕੋਸ਼ਿਸ਼ ਕੀਤੀ, ਜਿਵੇਂ ਸਭ ਕੁਝ ਆਮ ਹੋਵੇ।
ਜਾਸੂਸੀ ਕਾਂਡ ਤੇ ਅਫੇਅਰ ਵਿਵਾਦ ਵਿਚਕਾਰ ਦਫ਼ਤਰ ਪਹੁੰਚੇ ਜੇਨਸਨ ਹੁਆਂਗ, ਬੰਦ ਕਮਰੇ 'ਚ ਸਟਾਫ਼ ਤੋਂ ਮੰਗੀ ਮਾਫ਼ੀ

'ਜਾਸੂਸੀ ਕਾਂਡ' ਤੋਂ ਬਾਅਦ ਜੇਨਸਨ ਹੁਆਂਗ ਮੁੜ ਆਪਣੇ ਕੰਮਕਾਜ ਵਿੱਚ ਜੁਟ ਗਏ ਹਨ। ਕੰਪਨੀ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਇੱਕ ਕਥਿਤ ਚੀਨੀ ਜਾਸੂਸ ਨਾਲ ਉਨ੍ਹਾਂ ਦੇ ਅਫੇਅਰ ਦੀ ਜਾਂਚ ਅੱਗੇ ਵਧਣ ਦੇ ਬਾਵਜੂਦ ਜੇਨਸਨ ਨੇ ਅਜਿਹਾ ਦਿਖਾਉਣ ਦੀ ਕੋਸ਼ਿਸ਼ ਕੀਤੀ, ਜਿਵੇਂ ਸਭ ਕੁਝ ਆਮ ਹੋਵੇ।

ਸਿੰਗਾਪੁਰ ਸਥਿਤ 'ਮੇਗਾਸਪੀਡ' ਦੀ ਸਾਬਕਾ ਐਲਿਸ ਹੁਆਂਗ ਨਾਲ ਆਪਣੇ ਅਫੇਅਰ ਨੂੰ ਕਬੂਲ ਕਰਨ ਤੋਂ ਕੁਝ ਦਿਨ ਬਾਅਦ ਜੇਨਸਨ ਹੁਆਂਗ ਕੈਲੀਫੋਰਨੀਆ ਦੇ ਸਾਂਤਾ ਕਲਾਰਾ ਸਥਿਤ ਕੰਪਨੀ ਦੇ ਮੁੱਖ ਦਫ਼ਤਰ ਪਹੁੰਚੇ।

ਸੂਤਰਾਂ ਮੁਤਾਬਕ, ਜੇਨਸਨ ਹੁਆਂਗ ਨੇ ਸਟਾਫ਼ ਤੋਂ ਮਾਫ਼ੀ ਤਾਂ ਮੰਗੀ ਪਰ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਕੰਮਕਾਜ ਅਤੇ ਦਿਨ ਦੇ ਏਜੰਡੇ ਬਾਰੇ ਚਰਚਾ ਸ਼ੁਰੂ ਕਰ ਦਿੱਤੀ। ਜੇਨਸਨ ਹੁਆਂਗ ਨੇ 8 ਨਵੰਬਰ ਨੂੰ ਕੰਪਨੀ ਦੇ ਸਾਰੇ ਕਰਮਚਾਰੀਆਂ ਨੂੰ ਭੇਜੀ ਇੱਕ ਈਮੇਲ ਵਿੱਚ ਆਪਣੇ ਅਫੇਅਰ ਨੂੰ ਕਬੂਲ ਕੀਤਾ ਸੀ। ਹਾਲਾਂਕਿ, ਉਨ੍ਹਾਂ ਨੇ ਇਹ ਨਹੀਂ ਦੱਸਿਆ ਸੀ ਕਿ ਉਨ੍ਹਾਂ ਦਾ ਸਬੰਧ ਕਿਸ ਨਾਲ ਸੀ। ਉਨ੍ਹਾਂ ਨੇ ਈਮੇਲ ਵਿੱਚ ਲਿਖਿਆ ਸੀ, "ਮੈਨੂੰ ਪਤਾ ਹੈ ਕਿ ਮੇਰੀ ਮਾਫ਼ੀ ਨਾਲ ਜੋ ਕੁਝ ਹੋਇਆ ਹੈ, ਉਸ ਨੂੰ ਬਦਲਿਆ ਨਹੀਂ ਜਾ ਸਕਦਾ।" ਹੁਆਂਗ ਨੇ ਅੱਗੇ ਕਿਹਾ, "ਮੈਨੂੰ ਉਮੀਦ ਹੈ ਕਿ ਸਾਡਾ ਪਰਿਵਾਰ ਇਸ ਸਥਿਤੀ ਵਿੱਚੋਂ ਬਾਹਰ ਨਿਕਲ ਸਕੇਗਾ ਅਤੇ ਸਮੇਂ ਦੇ ਨਾਲ ਮੈਂ ਤੁਹਾਡਾ ਭਰੋਸਾ ਦੁਬਾਰਾ ਜਿੱਤ ਸਕਾਂਗਾ।"

ਇਸ ਸੰਦੇਸ਼ ਦਾ ਇੱਕ ਹਿੱਸਾ ਖ਼ਾਸ ਤੌਰ 'ਤੇ ਉਨ੍ਹਾਂ ਦੀ ਪਤਨੀ ਅਤੇ ਪਰਿਵਾਰ ਲਈ ਸੀ। ਹੁਆਂਗ ਨੇ ਲਿਖਿਆ, "ਮੇਰੀ ਪਤਨੀ ਅਤੇ ਮੇਰੇ ਪਰਿਵਾਰ, ਮੈਂ ਤੁਹਾਨੂੰ ਸਾਰਿਆਂ ਨੂੰ ਬਹੁਤ ਪਿਆਰ ਕਰਦਾ ਹਾਂ। ਮੈਨੂੰ ਪਤਾ ਹੈ ਕਿ ਮਾਫ਼ੀ ਮੰਗਣ ਨਾਲ ਜੋ ਕੁਝ ਹੋਇਆ ਹੈ, ਉਹ ਬਦਲਿਆ ਨਹੀਂ ਜਾ ਸਕਦਾ। ਮੈਨੂੰ ਉਮੀਦ ਹੈ ਕਿ ਸਾਡਾ ਪਰਿਵਾਰ ਇਸ ਦੁੱਖ ਵਿੱਚੋਂ ਬਾਹਰ ਨਿਕਲ ਸਕੇਗਾ ਅਤੇ ਸਮੇਂ ਦੇ ਨਾਲ ਮੈਂ ਤੁਹਾਡਾ ਭਰੋਸਾ ਇੱਕ ਵਾਰ ਫਿਰ ਜਿੱਤ ਸਕਾਂਗਾ।"

ਵਿਦੇਸ਼📍 ਪੰਜਾਬ

ਗ਼ਜ਼ਲ ਮੰਚ ਸਰੀ ਵੱਲੋਂ ਸ਼ਾਇਰ ਰਾਜਦੀਪ ਤੂਰ ਨਾਲ ਵਿਸ਼ੇਸ਼ ਮਿਲਣੀ

ਸਰੀ: ਬੀਤੇ ਦਿਨ ਗ਼ਜ਼ਲ ਮੰਚ ਸਰੀ ਵੱਲੋਂ ਜਗਰਾਉਂ (ਪੰਜਾਬ) ਤੋਂ ਆਏ ਸ਼ਾਇਰ ਰਾਜਦੀਪ ਤੂਰ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਰਾਜਦੀਪ ਮੂਲ ਰੂਪ ਵਿੱਚ ਸੰਵੇਦਨਸ਼ੀਲ, ਮੁਹੱਬਤ ਦਾ ਹਾਮੀ, ਰਿਸ਼ਤਿਆਂ ਦੀ ਕਦਰ ਕਰਨ ਵਾਲਾ ਅਤੇ ਜ਼ਿੰਦਗੀ ਦੇ ਅਰਥਾਂ ਦੀ ਤਲਾਸ਼ ਵਿੱਚ ਰਹਿਣ ਵਾਲਾ ਸ਼ਾਇਰ ਹੈ।
ਗ਼ਜ਼ਲ ਮੰਚ ਸਰੀ ਵੱਲੋਂ ਸ਼ਾਇਰ ਰਾਜਦੀਪ ਤੂਰ ਨਾਲ ਵਿਸ਼ੇਸ਼ ਮਿਲਣੀ

ਸਰੀ: ਬੀਤੇ ਦਿਨ ਗ਼ਜ਼ਲ ਮੰਚ ਸਰੀ ਵੱਲੋਂ ਜਗਰਾਉਂ (ਪੰਜਾਬ) ਤੋਂ ਆਏ ਸ਼ਾਇਰ ਰਾਜਦੀਪ ਤੂਰ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ।

ਰਾਜਦੀਪ ਮੂਲ ਰੂਪ ਵਿੱਚ ਸੰਵੇਦਨਸ਼ੀਲ, ਮੁਹੱਬਤ ਦਾ ਹਾਮੀ, ਰਿਸ਼ਤਿਆਂ ਦੀ ਕਦਰ ਕਰਨ ਵਾਲਾ ਅਤੇ ਜ਼ਿੰਦਗੀ ਦੇ ਅਰਥਾਂ ਦੀ ਤਲਾਸ਼ ਵਿੱਚ ਰਹਿਣ ਵਾਲਾ ਸ਼ਾਇਰ ਹੈ। ਉਸ ਦੀ ਸ਼ਾਇਰੀ ਵਿੱਚ ਦਿਲ ਦੀ ਆਵਾਜ਼ ਵੀ ਹੈ ਅਤੇ ਜ਼ਿਹਨੀ ਦਸਤਕ ਵੀ। ਉਹ ਇੱਕ ਪਾਸੇ ਮਹਿਬੂਬ ਦੇ ਨੈਣਾਂ ਵਿੱਚੋਂ ਮੁਹੱਬਤ ਦੀ ਨਦੀ ਵਗਦੀ ਦੇਖਣਾ ਚਾਹੁੰਦਾ ਹੈ ਅਤੇ ਦੂਜੇ ਪਾਸੇ ਮਨੁੱਖ ਦੇ ਅੰਦਰੋਂ ਪਿਆਰ ਮਨਫ਼ੀ ਹੋ ਜਾਣ ਦੇ ਖ਼ਤਰੇ ਤੋਂ ਚਿੰਤਤ ਹੈ। ਰਾਜਦੀਪ ਉਹ ਸ਼ਾਇਰ ਹੈ ਜੋ ਮੁਹੱਬਤ ਨੂੰ ਸਿਰਫ਼ ਦਿਲ ਦਾ ਜਜ਼ਬਾ ਨਹੀਂ, ਸਗੋਂ ਮਨੁੱਖੀ ਹੋਂਦ ਦੀ ਬੁਨਿਆਦੀ ਲੋੜ ਮੰਨਦਾ ਹੈ। ਉਸ ਦੀ ਕਲਮ ਵਿੱਚ ਵਿਛੋੜੇ ਦੀ ਤੜਫ਼ ਵੀ ਹੈ ਅਤੇ ਮਨੁੱਖਤਾ ਲਈ ਇੱਕ ਸੋਹਣੇ ਸੰਸਾਰ ਦੀ ਕਾਮਨਾ ਵੀ। ਉਸ ਦਾ ਇੱਕ ਗ਼ਜ਼ਲ ਸੰਗ੍ਰਹਿ ‘ਰੂਹ ਵੇਲਾ’ ਪ੍ਰਕਾਸ਼ਿਤ ਹੋ ਚੁੱਕਿਆ ਹੈ। ਇਹ ਗ਼ਜ਼ਲ ਸੰਗ੍ਰਹਿ ਸ਼ਾਹਮੁਖੀ ਵਿੱਚ ਵੀ ਛਪ ਚੁੱਕਿਆ ਹੈ।

ਰਾਜਦੀਪ ਨੇ ਦੱਸਿਆ ਕਿ ਪੰਜਾਬ ਦੇ ਸਾਹਿਤਕ ਹਲਕਿਆਂ ਵਿੱਚ ਗ਼ਜ਼ਲ ਮੰਚ ਸਰੀ ਦੀ ਗੂੜ੍ਹੀ ਪਛਾਣ ਬਣ ਚੁੱਕੀ ਹੈ ਅਤੇ ਵਿਸ਼ੇਸ਼ ਕਰਕੇ ਪੰਜਾਬੀ ਗ਼ਜ਼ਲਗੋ ਇਸ ਸੰਸਥਾ ਦੀਆਂ ਸਰਗਰਮੀਆਂ ਅਤੇ ਇਸ ਦੇ ਸ਼ਾਇਰਾਂ ਤੋਂ ਬੇਹੱਦ ਪ੍ਰਭਾਵਿਤ ਹੋ ਰਹੇ ਹਨ। ਉਸ ਨੇ ਆਪਣੀਆਂ ਕੁਝ ਗ਼ਜ਼ਲਾਂ ਦੀ ਪੇਸ਼ਕਾਰੀ ਰਾਹੀਂ ਮੰਚ ਦੇ ਸ਼ਾਇਰਾਂ ਦੀ ਖੂਬ ਦਾਦ ਹਾਸਲ ਕੀਤੀ।

ਇਸ ਮੌਕੇ ਗ਼ਜ਼ਲ ਮੰਚ ਦੇ ਮੈਂਬਰਾਂ ਵੱਲੋਂ ਰਾਜਦੀਪ ਦੇ ਦਾਦਾ ਗਿਆਨੀ ਬੀਰ ਸਿੰਘ ਸਵੱਦੀ (ਜੋ ਭਾਰਤੀ ਆਜ਼ਾਦੀ ਦੇ ਕੌਮੀ ਪਰਵਾਨੇ ਸਨ) ਬਾਰੇ ਪ੍ਰਕਾਸ਼ਿਤ ਪੁਸਤਕ ਰਿਲੀਜ਼ ਕੀਤੀ। ਇਸ ਵਿਸ਼ੇਸ਼ ਬੈਠਕ ਦੌਰਾਨ ਗ਼ਜ਼ਲ ਮੰਚ ਦੇ ਪ੍ਰਧਾਨ ਜਸਵਿੰਦਰ, ਰਾਜਵੰਤ ਰਾਜ, ਦਵਿੰਦਰ ਗੌਤਮ, ਪ੍ਰੀਤ ਮਨਪ੍ਰੀਤ ਅਤੇ ਦਸਮੇਸ਼ ਗਿੱਲ ਫਿਰੋਜ਼ ਮੌਜੂਦ ਸਨ।

ਵਿਦੇਸ਼📍 ਪੰਜਾਬ

ਨਿਊਜ਼ੀਲੈਂਡ ‘ਚ ਦੀਵਾਲੀ ਦੀ ਰਾਤ ਵੱਡਾ ਹਾਦਸਾ, ਬੇਕਾਬੂ ਕਾਰ ਰੈਸਟੋਰੈਂਟ ਦੀ ਕੰਧ ਨਾਲ ਟਕਰਾਈ, ਪੰਜਾਬੀ ਮੂਲ ਦੇ 3 ਨੌਜਵਾਨਾਂ ਦੀ ਮੌਤ

ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਟਕਾਨਿਨੀ ਵਿੱਚ ਦੀਵਾਲੀ ਦੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ 3 ਨੌਜਵਾਨਾਂ ਦੀ ਮੌਤ ਹੋ ਗਈ। ਗ੍ਰੇਟ ਸਾਊਥ ਰੋਡ ‘ਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਸਥਿਤ ‘ਬਰਗਰਫਿਊਲ’ ਰੈਸਟੋਰੈਂਟ ਵਿੱਚ ਜਾ ਵੜੀ।
ਨਿਊਜ਼ੀਲੈਂਡ ‘ਚ ਦੀਵਾਲੀ ਦੀ ਰਾਤ ਵੱਡਾ ਹਾਦਸਾ, ਬੇਕਾਬੂ ਕਾਰ ਰੈਸਟੋਰੈਂਟ ਦੀ ਕੰਧ ਨਾਲ ਟਕਰਾਈ, ਪੰਜਾਬੀ ਮੂਲ ਦੇ 3 ਨੌਜਵਾਨਾਂ ਦੀ ਮੌਤ

ਨਿਊਜ਼ੀਲੈਂਡ ਦੇ ਆਕਲੈਂਡ ਸਥਿਤ ਟਕਾਨਿਨੀ ਵਿੱਚ ਦੀਵਾਲੀ ਦੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ 3 ਨੌਜਵਾਨਾਂ ਦੀ ਮੌਤ ਹੋ ਗਈ। ਗ੍ਰੇਟ ਸਾਊਥ ਰੋਡ ‘ਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਸਥਿਤ ‘ਬਰਗਰਫਿਊਲ’ ਰੈਸਟੋਰੈਂਟ ਵਿੱਚ ਜਾ ਵੜੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਨਿਊਜ਼ੀਲੈਂਡ ਦੀ ਸੈਂਟਰਲ ਸਿੱਖ ਐਸੋਸੀਏਸ਼ਨ ਅਤੇ ‘ਸੁਪਰੀਮ ਸਿੱਖ ਸੋਸਾਇਟੀ’ ਦੇ ਪ੍ਰਧਾਨ ਦਲਜੀਤ ਸਿੰਘ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਦਲਜੀਤ ਸਿੰਘ ਨੇ ਦੱਸਿਆ ਕਿ ਮਾਰੇ ਗਏ ਤਿੰਨੇ ਨੌਜਵਾਨ ਪੰਜਾਬੀ ਭਾਰਤੀ ਮੂਲ ਦੇ ਸਨ, ਜਿਨ੍ਹਾਂ ਵਿੱਚ 2 ਲੜਕੇ ਅਤੇ ਇੱਕ ਲੜਕੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਦੀਵਾਲੀ ਦੀ ਰਾਤ ਵਾਪਰੀ ਇਸ ਦੁਖਦਾਈ ਘਟਨਾ ਕਾਰਨ ਪੂਰਾ ਪੰਜਾਬੀ ਭਾਈਚਾਰਾ ਡੂੰਘੇ ਸੋਗ ਵਿੱਚ ਹੈ। ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਐਤਵਾਰ ਰਾਤ ਕਰੀਬ 10:15 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਘਟਨਾ ਸਥਾਨ ‘ਤੇ ਪਹੁੰਚੀ ਮੈਡੀਕਲ ਟੀਮ ਨੇ ਕਾਰ ਵਿੱਚ ਸਵਾਰ ਤਿੰਨਾਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਸਮੇਂ ਰੈਸਟੋਰੈਂਟ ਗਾਹਕਾਂ ਲਈ ਬੰਦ ਹੋ ਚੁੱਕਾ ਸੀ। ਹਾਲਾਂਕਿ, ਅੰਦਰ ਕਰਮਚਾਰੀ ਮੌਜੂਦ ਸਨ, ਪਰ ਇਮਾਰਤ ਦੇ ਅੰਦਰ ਕਿਸੇ ਨੂੰ ਵੀ ਸੱਟ ਨਹੀਂ ਲੱਗੀ।

ਦਲਜੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਸਿੱਖ ਸੰਸਥਾਵਾਂ ਪੀੜਤ ਪਰਿਵਾਰਾਂ ਦੇ ਲਗਾਤਾਰ ਸੰਪਰਕ ਵਿੱਚ ਹਨ। ਪਰਿਵਾਰਾਂ ਦੀ ਆਖਰੀ ਇੱਛਾ ਅਨੁਸਾਰ ਤਿੰਨਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਭਾਰਤ (ਪੰਜਾਬ) ਭੇਜੀਆਂ ਜਾਣਗੀਆਂ।

ਮ੍ਰਿਤਕਾਂ ਦੀ ਰਸਮੀ ਪਛਾਣ ਅਤੇ ਪੁਲਿਸ ਜਾਂਚ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਭਾਈਚਾਰੇ ਵੱਲੋਂ ਪਰਿਵਾਰਾਂ ਦੀ ਮਦਦ ਲਈ ਸਹਿਯੋਗ ਵੀ ਇਕੱਠਾ ਕੀਤਾ ਜਾਵੇਗਾ। ਫਿਲਹਾਲ ਨਿਊਜ਼ੀਲੈਂਡ ਪੁਲਿਸ ਦੀ ‘ਸੀਰੀਅਸ ਕਰੈਸ਼ ਯੂਨਿਟ’ ਹਾਦਸੇ ਦੇ ਕਾਰਨਾਂ ਦੀ ਵਿਸਥਾਰ ਨਾਲ ਜਾਂਚ ਕਰ ਰਹੀ ਹੈ।

ਗਲਤ ਦਿਸ਼ਾ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਸੀ ਕਾਰ: ਹਾਦਸੇ ਸਮੇਂ ਮੌਕੇ ‘ਤੇ ਮੌਜੂਦ ਇੱਕ ਮਹਿਲਾ ਡਰਾਈਵਰ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਉਹ ਗੈਰੇਜ ਅਤੇ ‘ਨਾਈਟ ਐਂਡ ਡੇ’ ਸਟੋਰ ਤੋਂ ਨਿਕਲ ਕੇ ਆਪਣੀ ਕਾਰ ਮਾਹੀਆ ਰੋਡ ਵੱਲ ਮੋੜ ਰਹੀ ਸੀ। ਇਸੇ ਦੌਰਾਨ ਇੱਕ ਕਾਰ ਸੜਕ ਦੀ ਗਲਤ ਦਿਸ਼ਾ ਤੋਂ ਬੇਹੱਦ ਤੇਜ਼ ਰਫ਼ਤਾਰ ਨਾਲ ਆਈ।

50 ਦੀ ਸਪੀਡ ਲਿਮਟ ਵਾਲੇ ਇਲਾਕੇ ‘ਚ 100 ਤੋਂ ਵੱਧ ਸੀ ਰਫ਼ਤਾਰ: ਮਹਿਲਾ ਮੁਤਾਬਕ, ਜਿਸ ਇਲਾਕੇ ਵਿੱਚ ਵਾਹਨਾਂ ਦੀ ਰਫ਼ਤਾਰ ਦੀ ਹੱਦ 50 ਕਿਲੋਮੀਟਰ ਪ੍ਰਤੀ ਘੰਟਾ ਸੀ, ਉੱਥੇ ਉਹ ਕਾਰ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੀ ਵੱਧ ਦੀ ਰਫ਼ਤਾਰ ਨਾਲ ਦੌੜ ਰਹੀ ਸੀ। ਕਾਰ ਨੇ ਮਹਿਲਾ ਦੀ ਗੱਡੀ ਤੋਂ ਅੱਗੇ ਜਾ ਰਹੀ ਇੱਕ ਹੋਰ ਕਾਰ ਨੂੰ ਕੱਟ ਮਾਰਿਆ ਅਤੇ ਟੱਕਰ ਹੋਣ ਤੋਂ ਵਾਲ-ਵਾਲ ਬਚ ਗਈ।

ਨਾਲ ਸੀ ਪੋਤਾ, ਇਹ ਸੋਚ ਕੇ ਕੰਬ ਜਾਂਦੀ ਹਾਂ: ਮਹਿਲਾ ਨੇ ਦੱਸਿਆ ਕਿ ਜੇਕਰ ਉਸ ਕਾਰ ਦੇ ਡਰਾਈਵਰ ਨੇ ਤੁਰੰਤ ਗੱਡੀ ਨਾ ਮੋੜੀ ਹੁੰਦੀ ਤਾਂ ਸਿੱਧੀ ਟੱਕਰ ਹੋ ਸਕਦੀ ਸੀ। ਉਸ ਨੇ ਕਿਹਾ, “ਮੇਰੀ ਕਾਰ ਵਿੱਚ ਮੇਰਾ ਪੋਤਾ ਵੀ ਸੀ। ਇਹ ਸੋਚ ਕੇ ਮੈਂ ਕੰਬ ਜਾਂਦੀ ਹਾਂ ਕਿ ਜੇਕਰ ਮੈਂ ਕੁਝ ਸਕਿੰਟ ਬਾਅਦ ਉੱਥੋਂ ਨਿਕਲਦੀ ਤਾਂ ਮੇਰੀ ਗੱਡੀ ਵੀ ਇਸ ਦੀ ਲਪੇਟ ਵਿੱਚ ਆ ਸਕਦੀ ਸੀ।”

ਫੁੱਟਪਾਥ ‘ਤੇ ਚੜ੍ਹ ਕੇ ਰੈਸਟੋਰੈਂਟ ਦੀ ਕੰਧ ਨਾਲ ਟਕਰਾਈ: ਇਸ ਖ਼ਤਰਨਾਕ ਡਰਾਈਵਿੰਗ ਤੋਂ ਕੁਝ ਹੀ ਮਿੰਟਾਂ ਬਾਅਦ ਉਹੀ ਕਾਰ ਸਾਊਥਗੇਟ ਦੇ ਓਕ ਜੰਕਸ਼ਨ ਦੀਆਂ ਦੁਕਾਨਾਂ ਨੇੜੇ ਵਾਲਟਰਜ਼ ਰੋਡ ਦੇ ਗੋਲਚੱਕਰ ‘ਤੇ ਬੇਕਾਬੂ ਹੋ ਗਈ। ਤੇਜ਼ ਰਫ਼ਤਾਰ ਕਾਰ ਫੁੱਟਪਾਥ ‘ਤੇ ਚੜ੍ਹ ਗਈ ਅਤੇ ਕਰੀਬ 20 ਮੀਟਰ ਤੱਕ ਘਾਹ ਵਾਲੇ ਮੈਦਾਨ ਨੂੰ ਰੌਂਦਦੀ ਹੋਈ ਫੈਂਸਿੰਗ ਤੋੜ ਕੇ ਸਿੱਧੀ ਬਰਗਰਫਿਊਲ ਰੈਸਟੋਰੈਂਟ ਦੀ ਕੰਧ ਨਾਲ ਜਾ ਟਕਰਾਈ।

ਸਟ੍ਰੀਟ ਰੇਸਰਾਂ ਦਾ ਅੱਡਾ ਬਣਿਆ ਇਲਾਕਾ: ਸਥਾਨਕ ਦੁਕਾਨਦਾਰਾਂ ਅਤੇ ਕਰਮਚਾਰੀਆਂ ਨੇ ਦੱਸਿਆ ਕਿ ਇਹ ਇਲਾਕਾ ਸਟ੍ਰੀਟ ਰੇਸਿੰਗ ਅਤੇ ਓਵਰਸਪੀਡਿੰਗ ਲਈ ਬਦਨਾਮ ਹੋ ਚੁੱਕਾ ਹੈ। ਇੱਕ ਗੁਆਂਢੀ ਕਰਮਚਾਰੀ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ। ਪਿਛਲੇ ਸਾਲ ਵੀ ਇਸੇ ਗੋਲਚੱਕਰ ‘ਤੇ ਇੱਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਸੀ।

ਵਿਦੇਸ਼📍 ਪੰਜਾਬ

ਹੋਰਮੁਜ਼ ਸਟ੍ਰੇਟ ‘ਚ 3 ਤੇਲ ਟੈਂਕਰ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਤੋਂ ਬਾਅਦ ਫਟੇ, ਈਰਾਨ ਬੋਲਿਆ- ਚੋਰੀ-ਛਿਪੇ ਲੰਘ ਰਹੇ ਸਨ

ਈਰਾਨ ਨੇ ਸਟ੍ਰੇਟ ਆਫ਼ ਹੋਰਮੁਜ਼ ਵਿੱਚ ਤਿੰਨ ਤੇਲ ਟੈਂਕਰਾਂ ਦੇ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਕਾਰਨ ਨੁਕਸਾਨੇ ਜਾਣ ਦੀ ਜਾਣਕਾਰੀ ਦਿੱਤੀ ਹੈ।
ਹੋਰਮੁਜ਼ ਸਟ੍ਰੇਟ ‘ਚ 3 ਤੇਲ ਟੈਂਕਰ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਤੋਂ ਬਾਅਦ ਫਟੇ, ਈਰਾਨ ਬੋਲਿਆ- ਚੋਰੀ-ਛਿਪੇ ਲੰਘ ਰਹੇ ਸਨ

ਈਰਾਨ ਨੇ ਸਟ੍ਰੇਟ ਆਫ਼ ਹੋਰਮੁਜ਼ ਵਿੱਚ ਤਿੰਨ ਤੇਲ ਟੈਂਕਰਾਂ ਦੇ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਕਾਰਨ ਨੁਕਸਾਨੇ ਜਾਣ ਦੀ ਜਾਣਕਾਰੀ ਦਿੱਤੀ ਹੈ।

ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਨੇ ਮੰਗਲਵਾਰ ਨੂੰ ਦੱਸਿਆ ਕਿ ਸਟ੍ਰੇਟ ਆਫ਼ ਹੋਰਮੁਜ਼ ਵਿੱਚ ਤਿੰਨ ਤੇਲ ਟੈਂਕਰ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਉਣ ਤੋਂ ਬਾਅਦ ਨੁਕਸਾਨੇ ਗਏ ਹਨ। ਇਸ ਇਲਾਕੇ ਵਿੱਚ ਈਰਾਨ ਅਕਸਰ ਉਨ੍ਹਾਂ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਂਦਾ ਹੈ, ਜੋ ਉਸ ਦੀ ਇਜਾਜ਼ਤ ਤੋਂ ਬਿਨਾਂ ਉੱਥੋਂ ਲੰਘਦੇ ਹਨ। ਉੱਥੇ ਹੀ, ਸੰਯੁਕਤ ਅਰਬ ਅਮੀਰਾਤ ਦੀ ਸਰਕਾਰੀ ਤੇਲ ਕੰਪਨੀ ਨੇ ਦੱਸਿਆ ਕਿ ਖਾੜੀ ਖੇਤਰ ਦੇ ਸਮੁੰਦਰੀ ਇਲਾਕੇ ਅੰਦਰ ਦੁਪਹਿਰ ਸਮੇਂ ਉਸ ਦੇ ਇੱਕ ਜਹਾਜ਼ ‘ਤੇ ਹਮਲਾ ਹੋਇਆ, ਜਿਸ ਕਾਰਨ ਉਸ ਨੂੰ ਨੁਕਸਾਨ ਪਹੁੰਚਿਆ ਹੈ।

ਬ੍ਰਿਟਿਸ਼ ਸਮੁੰਦਰੀ ਏਜੰਸੀ ਨੇ ਵੀ ਜਾਣਕਾਰੀ ਦਿੱਤੀ ਕਿ ਓਮਾਨ ਦੇ ਤੱਟ ਦੇ ਨੇੜੇ ਅਤੇ ਹੋਰਮੁਜ਼ ਸਟ੍ਰੇਟ ਦੇ ਕੋਲ ਇੱਕ ਤੇਲ ਟੈਂਕਰ ‘ਤੇ ਕਿਸੇ ਅਣਪਛਾਤੀ ਵਸਤੂ ਨਾਲ ਹਮਲਾ ਹੋਇਆ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਇਨ੍ਹਾਂ ਵਿੱਚੋਂ ਕੋਈ ਘਟਨਾ ਉਨ੍ਹਾਂ ਜਹਾਜ਼ਾਂ ਨਾਲ ਸਬੰਧਤ ਹੈ ਜਾਂ ਨਹੀਂ, ਜਿਨ੍ਹਾਂ ਦਾ ਜ਼ਿਕਰ ਤਹਿਰਾਨ ਨੇ ਕੀਤਾ ਸੀ।

ਇਸ ਦੌਰਾਨ ਉਹ ਸਮੁੰਦਰੀ ਬਾਰੂਦੀ ਸੁਰੰਗ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਲੱਗੀ ਅੱਗ ਵਿੱਚੋਂ ਨਿਕਲਿਆ ਧੂੰਆਂ ਪੂਰੇ ਇਲਾਕੇ ਵਿੱਚ ਫੈਲ ਗਿਆ ਸੀ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਹੋਰਮੁਜ਼ ਦੇ ਦੱਖਣੀ ਹਿੱਸੇ ਵਿੱਚ ਅਮਰੀਕੀ ਫ਼ੌਜ ਦੇ ਤੱਟਵਰਤੀ ਰਡਾਰ ਅਤੇ ਨੈਵੀਗੇਸ਼ਨ ਅਸਿਸਟੈਂਸ ਸਿਸਟਮ ਤਬਾਹ ਹੋਣ ਤੋਂ ਬਾਅਦ ਇਹ ਟੈਂਕਰ ਪਹਿਲਾਂ ਦੇ ਮੁਕਾਬਲੇ ਕਿਤੇ ਵੱਧ ਜੋਖ਼ਮ ਉਠਾ ਕੇ ਗੈਰ-ਮਨਜ਼ੂਰਸ਼ੁਦਾ ਰਸਤਿਆਂ ਰਾਹੀਂ ਲੰਘਣ ਦੀ ਕੋਸ਼ਿਸ਼ ਕਰ ਰਹੇ ਸਨ। ਇਹੀ ਕਾਰਨ ਹੈ ਕਿ ਇਹ ਟੈਂਕਰ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾ ਰਹੇ ਹਨ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੀ ਜਲ ਸੈਨਾ ਨੇ ਦੱਸਿਆ ਸੀ ਕਿ ਇਸੇ ਤਰ੍ਹਾਂ ਦੇ ਰਸਤੇ ਰਾਹੀਂ ਲੰਘਣ ਦੀ ਕੋਸ਼ਿਸ਼ ਕਰ ਰਹੇ ਦੋ ਹੋਰ ਤੇਲ ਟੈਂਕਰਾਂ ਵਿੱਚ ਵੀ ਜ਼ੋਰਦਾਰ ਧਮਾਕੇ ਹੋਏ ਸਨ ਅਤੇ ਉਹ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ ਸਨ। ਹਾਲਾਂਕਿ, ਉਨ੍ਹਾਂ ਨੇ ਇਨ੍ਹਾਂ ਟੈਂਕਰਾਂ ਦੇ ਨਾਂ ਜਾਂ ਉਹ ਕਿੱਥੋਂ ਆਏ ਸਨ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।

ਪਿਛਲੇ ਕੁਝ ਹਫ਼ਤਿਆਂ ਦੌਰਾਨ ਤਹਿਰਾਨ ਨੇ ਕਈ ਵਾਰ ਐਲਾਨ ਕੀਤਾ ਹੈ ਕਿ ਹੋਰਮੁਜ਼ ਸਟ੍ਰੇਟ ਵਿੱਚ ਕਈ ਜਹਾਜ਼ਾਂ ਨੂੰ ਅੱਗ ਲੱਗੀ ਹੈ। ਈਰਾਨ ਦਾ ਕਹਿਣਾ ਹੈ ਕਿ ਕੁਝ ਜਹਾਜ਼ ਸਮੁੰਦਰੀ ਬਾਰੂਦੀ ਸੁਰੰਗਾਂ ਨਾਲ ਟਕਰਾਏ ਸਨ। ਹਾਲਾਂਕਿ, ਅਮਰੀਕੀ ਫ਼ੌਜ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਇਸ ਸਮੁੰਦਰੀ ਰਸਤੇ ਵਿੱਚੋਂ ਸਾਰੀਆਂ ਬਾਰੂਦੀ ਸੁਰੰਗਾਂ ਹਟਾ ਦਿੱਤੀਆਂ ਗਈਆਂ ਹਨ।

ਅਮਰੀਕੀ ਫ਼ੌਜੀ ਮੁਹਿੰਮਾਂ ਦੀ ਜ਼ਿੰਮੇਵਾਰੀ ਸੰਭਾਲਣ ਵਾਲੀ ਸੈਂਟਰਲ ਕਮਾਂਡ ਨੇ ਵੀ ਪਿਛਲੇ ਮਹੀਨੇ ਕਿਹਾ ਸੀ ਕਿ ਉਸ ਨੇ ਗਰਮੀਆਂ ਤੋਂ ਲੈ ਕੇ ਹੁਣ ਤੱਕ ਖਾੜੀ ਦੇਸ਼ਾਂ ਨੂੰ ਹੋਰਮੁਜ਼ ਸਟ੍ਰੇਟ ਰਾਹੀਂ 1.5 ਅਰਬ ਬੈਰਲ ਤੇਲ ਬਰਾਮਦ ਕਰਨ ਵਿੱਚ ਮਦਦ ਕੀਤੀ ਹੈ।

ਮੰਗਲਵਾਰ ਨੂੰ ਈਰਾਨੀ ਰੈਵੋਲਿਊਸ਼ਨਰੀ ਗਾਰਡਜ਼ ਨੇ ਕਿਹਾ ਕਿ ਦੋ ਜਹਾਜ਼ਾਂ ਵਿੱਚੋਂ ਇੱਕ ਸੁਪਰਟੈਂਕਰ ਸਮੁੰਦਰ ਵਿੱਚ ਵਿਛਾਈ ਗਈ ਬਾਰੂਦੀ ਸੁਰੰਗ ਨਾਲ ਟਕਰਾ ਗਿਆ, ਜਿਸ ਕਾਰਨ ਧਮਾਕਾ ਹੋਇਆ। ਦੂਜਾ ਟੈਂਕਰ ਅਮਰੀਕੀ ਫ਼ੌਜ ਦੀ ਸੁਰੱਖਿਆ ਹੇਠ ਸੀ ਅਤੇ ਗੈਰ-ਕਾਨੂੰਨੀ ਰਸਤੇ ਰਾਹੀਂ ਲੁਕ-ਛਿਪ ਕੇ ਲੰਘਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਸ ਨਾਲ ਵੀ ਇੱਕ ਘਟਨਾ ਵਾਪਰੀ।

ਵਿਦੇਸ਼📍 ਪੰਜਾਬ

ਆਸਟ੍ਰੇਲੀਆ ਵਿੱਚ ਘਰੇਲੂ ਹਿੰਸਾ ਦੌਰਾਨ 29 ਸਾਲਾ ਪੰਜਾਬਣ ਬਲਜੀਤ ਕੌਰ ਦੀ ਚਾਕੂ ਮਾਰ ਕੇ ਹੱਤਿਆ

ਮੈਲਬੌਰਨ, ਆਸਟ੍ਰੇਲੀਆ: ਆਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ ਦੇ ਦੱਖਣ-ਪੂਰਬੀ ਇਲਾਕੇ ਡੈਂਡੇਨੌਂਗ ਵਿੱਚ ਵਾਪਰੀ ਇੱਕ ਦਰਦਨਾਕ ਚਾਕੂਬਾਜ਼ੀ ਦੀ ਘਟਨਾ ਵਿੱਚ ਪੰਜਾਬੀ ਮੂਲ ਦੀ ਨੌਜਵਾਨ ਔਰਤ ਬਲਜੀਤ ਕੌਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਆਸਟ੍ਰੇਲੀਆ ਵਿੱਚ ਘਰੇਲੂ ਹਿੰਸਾ ਦੌਰਾਨ 29 ਸਾਲਾ ਪੰਜਾਬਣ ਬਲਜੀਤ ਕੌਰ ਦੀ ਚਾਕੂ ਮਾਰ ਕੇ ਹੱਤਿਆ

ਮੈਲਬੌਰਨ, ਆਸਟ੍ਰੇਲੀਆ: ਆਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ ਦੇ ਦੱਖਣ-ਪੂਰਬੀ ਇਲਾਕੇ ਡੈਂਡੇਨੌਂਗ ਵਿੱਚ ਵਾਪਰੀ ਇੱਕ ਦਰਦਨਾਕ ਚਾਕੂਬਾਜ਼ੀ ਦੀ ਘਟਨਾ ਵਿੱਚ ਪੰਜਾਬੀ ਮੂਲ ਦੀ ਨੌਜਵਾਨ ਔਰਤ ਬਲਜੀਤ ਕੌਰ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨੇ ਆਸਟ੍ਰੇਲੀਆ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਡੂੰਘਾ ਸੋਗ ਅਤੇ ਚਿੰਤਾ ਪੈਦਾ ਕਰ ਦਿੱਤੀ ਹੈ। ਬਲਜੀਤ ਕੌਰ ਦੇ ਮਾਪੇ ਭਾਰਤ ਵਿੱਚ ਰਹਿੰਦੇ ਹਨ ਅਤੇ ਆਪਣੀ ਧੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਆਸਟ੍ਰੇਲੀਆ ਆਉਣ ਵਾਸਤੇ ਤੁਰੰਤ ਵੀਜ਼ੇ ਦੀ ਮੰਗ ਕਰ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ੁੱਕਰਵਾਰ, 6 ਨਵੰਬਰ 2026 ਨੂੰ ਸਵੇਰੇ ਲਗਭਗ 11:30 ਵਜੇ ਡੈਂਡੇਨੌਂਗ ਦੀ ਵੁੱਡਲੀ ਸਟ੍ਰੀਟ ਸਥਿਤ ਇੱਕ ਰਿਹਾਇਸ਼ੀ ਮਕਾਨ ਵਿੱਚ ਵਾਪਰੀ।

ਕਾਰੋਬਾਰ📍 ਪੰਜਾਬ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ

ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਬੁੱਧਵਾਰ ਨੂੰ ਘਰੇਲੂ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ੋਰਦਾਰ ਤੇਜ਼ੀ ਦੇਖਣ ਨੂੰ ਮਿਲੀ।
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ

ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਬੁੱਧਵਾਰ ਨੂੰ ਘਰੇਲੂ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ੋਰਦਾਰ ਤੇਜ਼ੀ ਦੇਖਣ ਨੂੰ ਮਿਲੀ। ਮਲਟੀ ਕਮੋਡਿਟੀ ਐਕਸਚੇਂਜ (ਐੱਮਸੀਐਕਸ) ’ਤੇ ਚਾਂਦੀ ਦੀ ਕੀਮਤ ਵਿੱਚ 5,000 ਰੁਪਏ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ, ਜਦੋਂਕਿ ਸੋਨਾ ਵੀ 1,200 ਰੁਪਏ ਤੋਂ ਵੱਧ ਮਹਿੰਗਾ ਹੋ ਗਿਆ। ਦੁਪਹਿਰ 12 ਵਜੇ ਦੇ ਅੰਕੜਿਆਂ ਅਨੁਸਾਰ 4 ਦਸੰਬਰ ਦੀ ਡਿਲਿਵਰੀ ਵਾਲਾ ਸੋਨਾ 1,41,816 ਰੁਪਏ ਪ੍ਰਤੀ 10 ਗ੍ਰਾਮ ’ਤੇ ਕਾਰੋਬਾਰ ਕਰ ਰਿਹਾ ਸੀ। ਇਸ ਵਿੱਚ ਪਿਛਲੇ ਬੰਦ ਭਾਅ ਦੇ ਮੁਕਾਬਲੇ 1,291 ਰੁਪਏ ਦਾ ਵਾਧਾ ਹੋਇਆ।

ਚਾਂਦੀ ਦੀ 4 ਦਸੰਬਰ ਦੀ ਡਿਲਿਵਰੀ ਵਾਲੀ ਕੀਮਤ 1,87,692 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ। ਇਸ ਵਿੱਚ ਪਿਛਲੇ ਬੰਦ ਭਾਅ ਦੇ ਮੁਕਾਬਲੇ 5,116 ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਪਿਛਲੇ ਸੋਮਵਾਰ ਨੂੰ ਸੋਨਾ 1,40,525 ਰੁਪਏ ਅਤੇ ਚਾਂਦੀ 1,82,576 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਈ ਸੀ।

ਕਾਰੋਬਾਰ ਦੌਰਾਨ ਸੋਨੇ ਦੀ ਕੀਮਤ 1,41,958 ਰੁਪਏ ਪ੍ਰਤੀ 10 ਗ੍ਰਾਮ ਦੇ ਉੱਚੇ ਪੱਧਰ ਤੱਕ ਪਹੁੰਚ ਗਈ, ਜਦੋਂਕਿ ਇਸ ਦਾ ਹੇਠਲਾ ਪੱਧਰ 1,41,120 ਰੁਪਏ ਰਿਹਾ। ਇਸੇ ਤਰ੍ਹਾਂ ਚਾਂਦੀ ਦੀ ਕੀਮਤ 1,87,770 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਉੱਚੇ ਪੱਧਰ ਤੱਕ ਪਹੁੰਚੀ। ਇਸ ਦਾ ਦਿਨ ਦਾ ਹੇਠਲਾ ਪੱਧਰ 1,85,290 ਰੁਪਏ ਰਿਹਾ। ਕੌਮਾਂਤਰੀ ਬਾਜ਼ਾਰ ਵਿੱਚ ਵੀ ਦੋਵਾਂ ਧਾਤਾਂ ਦੀਆਂ ਕੀਮਤਾਂ ਵਧੀਆਂ। ਕਾਮੈਕਸ ’ਤੇ ਸੋਨਾ ਲਗਪਗ 0.6 ਫ਼ੀਸਦੀ ਅਤੇ ਚਾਂਦੀ 2.9 ਫ਼ੀਸਦੀ ਚੜ੍ਹ ਕੇ ਕਾਰੋਬਾਰ ਕਰ ਰਹੀ ਸੀ।

ਮਾਹਿਰਾਂ ਅਨੁਸਾਰ ਸੋਨੇ ਦੀਆਂ ਕੀਮਤਾਂ ਵਿੱਚ ਇਹ ਵਾਧਾ ਪਿਛਲੇ ਕਾਰੋਬਾਰੀ ਸੈਸ਼ਨ ਦੌਰਾਨ ਆਈ ਵੱਡੀ ਗਿਰਾਵਟ ਤੋਂ ਬਾਅਦ ਹੋਈ ਖਰੀਦਦਾਰੀ ਦਾ ਨਤੀਜਾ ਹੈ। ਕੌਮਾਂਤਰੀ ਬਾਜ਼ਾਰ ਵਿੱਚ ਪਿਛਲੇ ਸੈਸ਼ਨ ਦੌਰਾਨ ਸੋਨੇ ਦੀ ਕੀਮਤ ਲਗਪਗ ਤਿੰਨ ਫ਼ੀਸਦੀ ਡਿੱਗ ਗਈ ਸੀ। ਇਸ ਦੌਰਾਨ ਅਮਰੀਕਾ ਵਿੱਚ ਉਮੀਦ ਨਾਲੋਂ ਵੱਧ ਮਹਿੰਗਾਈ ਦੇ ਅੰਕੜਿਆਂ ਅਤੇ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਧਾਉਣ ਦੀਆਂ ਸੰਭਾਵਨਾਵਾਂ ਨੇ ਸੋਨੇ ਦੀ ਤੇਜ਼ੀ ਨੂੰ ਸੀਮਤ ਕੀਤਾ।

ਮਾਹਿਰਾਂ ਦਾ ਕਹਿਣਾ ਹੈ ਕਿ ਵਿਆਜ ਦਰਾਂ ਵਿੱਚ ਵਾਧੇ ਨਾਲ ਸੋਨੇ ਵਰਗੀਆਂ ਅਜਿਹੀਆਂ ਜਾਇਦਾਦਾਂ ਵਿੱਚ ਨਿਵੇਸ਼ ਦੀ ਖਿੱਚ ਘਟ ਸਕਦੀ ਹੈ, ਜਿਨ੍ਹਾਂ ਤੋਂ ਨਿਯਮਤ ਵਿਆਜ ਨਹੀਂ ਮਿਲਦਾ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਤੇ ਕੌਮਾਂਤਰੀ ਆਰਥਿਕ ਹਾਲਾਤ ਅਤੇ ਅਮਰੀਕੀ ਫੈਡਰਲ ਰਿਜ਼ਰਵ ਦੇ ਫ਼ੈਸਲਿਆਂ ਦਾ ਅਸਰ ਰਹੇਗਾ।

ਦੇਸ਼📍 ਪੰਜਾਬ

ਕੁਲਗਾਮ ’ਚ ਦਹਿਸ਼ਤੀ ਹਮਲਾ; ਸੀ ਆਰ ਪੀ ਐੱਫ ਜਵਾਨਾਂ ’ਤੇ ਗੋਲੀਆਂ ਚਲਾਈਆਂ; ਤਿੰਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਦੁਪਹਿਰ ਵੇਲੇ ਮੋਟਰਾਸਾਈਕਲ ਸਵਾਰ ਦੋ ਜਣਿਆਂ ਨੇ ਨਾਕੇ ’ਤੇ ਡਿਊਟੀ ਕਰ ਰਹੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ।
ਕੁਲਗਾਮ ’ਚ ਦਹਿਸ਼ਤੀ ਹਮਲਾ; ਸੀ ਆਰ ਪੀ ਐੱਫ ਜਵਾਨਾਂ ’ਤੇ ਗੋਲੀਆਂ ਚਲਾਈਆਂ; ਤਿੰਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਦੁਪਹਿਰ ਵੇਲੇ ਮੋਟਰਾਸਾਈਕਲ ਸਵਾਰ ਦੋ ਜਣਿਆਂ ਨੇ ਨਾਕੇ ’ਤੇ ਡਿਊਟੀ ਕਰ ਰਹੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐੱਫ) ਦੇ ਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਤਿੰਨ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਇਲਾਜ ਲਈ ਅਨੰਤਨਾਗ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਹਮਲਾ ਦੁਪਹਿਰ ਕਰੀਬ 2.15 ਵਜੇ ਹੋਇਆ। ਬਾਈਕ ’ਤੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਨਾਕੇ ’ਤੇ ਤਾਇਨਾਤ ਸੀਆਰਪੀਐੱਫ ਜਵਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਹਮਲਾਵਰਾਂ ਦਾ ਪਤਾ ਲਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਕੁਲਗਾਮ ਦੱਖਣੀ ਕਸ਼ਮੀਰ ਦਾ ਸੰਵੇਦਨਸ਼ੀਲ ਜ਼ਿਲ੍ਹਾ ਹੈ ਅਤੇ ਇੱਥੇ ਪਹਿਲਾਂ ਵੀ ਅਤਿਵਾਦੀ ਸਰਗਰਮੀਆਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਇਹ ਸ੍ਰੀਨਗਰ ਤੋਂ ਲਗਪਗ 70 ਤੋਂ 75 ਕਿਲੋਮੀਟਰ ਦੂਰ ਸਥਿਤ ਹੈ। ਕੁਲਗਾਮ, ਅਨੰਤਨਾਗ ਅਤੇ ਸ਼ੋਪੀਆਂ ਦੇ ਨਾਲ ਉਸ ਖੇਤਰ ਦਾ ਹਿੱਸਾ ਹੈ, ਜਿੱਥੇ ਪਿਛਲੇ ਸਮੇਂ ਦੌਰਾਨ ਅਤਿਵਾਦੀ ਘਟਨਾਵਾਂ ਵਾਪਰਦੀਆਂ ਰਹੀਆਂ ਹਨ। ਸੁਰੱਖਿਆ ਬਲਾਂ ਵੱਲੋਂ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਦੇਸ਼📍 ਪੰਜਾਬ

ਪਰਾਲੀ ਸਾੜਨ ਦੇ ਮਾਮਲਿਆਂ ‘ਚ ਕੈਥਲ ਜ਼ਿਲ੍ਹਾ ਹਰਿਆਣਾ ‘ਚ ਪਹਿਲੇ ਨੰਬਰ ‘ਤੇ

ਕੈਥਲ: ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਇਸ ਵਾਰ ਕੈਥਲ ਵਿੱਚ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕੈਥਲ ਜ਼ਿਲ੍ਹਾ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ।
ਪਰਾਲੀ ਸਾੜਨ ਦੇ ਮਾਮਲਿਆਂ ‘ਚ ਕੈਥਲ ਜ਼ਿਲ੍ਹਾ ਹਰਿਆਣਾ ‘ਚ ਪਹਿਲੇ ਨੰਬਰ ‘ਤੇ

ਕੈਥਲ: ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਇਸ ਵਾਰ ਕੈਥਲ ਵਿੱਚ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕੈਥਲ ਜ਼ਿਲ੍ਹਾ ਪਹਿਲੇ ਨੰਬਰ ‘ਤੇ ਪਹੁੰਚ ਗਿਆ ਹੈ। ਬੀਤੇ ਦਿਨ ਇੱਕੋ ਦਿਨ ਵਿੱਚ ਅੱਗ ਲੱਗਣ ਦੀਆਂ 24 ਨਵੀਆਂ ਥਾਵਾਂ ਸਾਹਮਣੇ ਆਈਆਂ। ਇਸ ਦੇ ਨਾਲ ਹੀ ਇਸ ਸੀਜ਼ਨ ਵਿੱਚ ਕੁੱਲ ਥਾਵਾਂ ਦਾ ਅੰਕੜਾ ਵਧ ਕੇ 42 ਹੋ ਗਿਆ ਹੈ।

ਇੱਕ ਦਿਨ ਵਿੱਚ ਸਭ ਤੋਂ ਵੱਧ 11 ਥਾਵਾਂ ਗੁਹਲਾ ਖੇਤਰ ਵਿੱਚ ਮਿਲੀਆਂ ਹਨ, ਜਦਕਿ ਚੀਕਾ ਵਿੱਚ 6 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਪੁੰਡਰੀ, ਰਾਜੌਂਦ ਅਤੇ ਸੀਵਨ ਵਿੱਚ 2-2 ਅਤੇ ਢਾਂਡ ਵਿੱਚ ਇੱਕ ਥਾਂ ‘ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।

ਖੇਤੀਬਾੜੀ ਵਿਭਾਗ ਦੇ ਰਿਕਾਰਡ ਅਨੁਸਾਰ, ਹਰਿਆਣਾ ਸਪੇਸ ਐਪਲੀਕੇਸ਼ਨ ਸੈਂਟਰ (ਹਰਸੈਕ) ਨੇ ਹੁਣ ਤੱਕ ਜ਼ਿਲ੍ਹੇ ਵਿੱਚ ਅੱਗ ਲੱਗਣ ਦੀਆਂ 63 ਥਾਵਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਵਿੱਚੋਂ 33 ਥਾਵਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਸਬੰਧਤ ਕਿਸਾਨਾਂ ਖ਼ਿਲਾਫ਼ ਕਾਰਵਾਈ ਲਈ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਹੁਣ ਤੱਕ 18 ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 10 ਕਿਸਾਨਾਂ ‘ਤੇ ਕੁੱਲ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਪਿਛਲੇ ਸਾਲ ਪੂਰੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ 12 ਮਾਮਲੇ ਦਰਜ ਹੋਏ ਸਨ, ਜਦਕਿ ਇਸ ਵਾਰ ਹੁਣ ਤੱਕ 42 ਮਾਮਲੇ ਸਾਹਮਣੇ ਆ ਚੁੱਕੇ ਹਨ। ਯਾਨੀ ਪਿਛਲੇ ਸਾਲ ਦੇ ਮੁਕਾਬਲੇ ਮਾਮਲਿਆਂ ਵਿੱਚ 250 ਫੀਸਦੀ ਦਾ ਵਾਧਾ ਹੋਇਆ ਹੈ।

ਇੱਧਰ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚਕਾਰ ਸ਼ਹਿਰ ਦੀ ਹਵਾ ਵੀ ਪ੍ਰਦੂਸ਼ਿਤ ਹੁੰਦੀ ਜਾ ਰਹੀ ਹੈ। ਮੰਗਲਵਾਰ ਨੂੰ ਜ਼ਿਲ੍ਹਾ ਸਕੱਤਰੇਤ ਵਿੱਚ ਹਰਿਆਣਾ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਐੱਲ.ਈ.ਡੀ. ਸਕਰੀਨ ‘ਤੇ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ 443 ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕੈਥਲ ਦੇਸ਼ ਦੇ 30 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਅੱਠਵੇਂ ਸਥਾਨ ‘ਤੇ ਪਹੁੰਚ ਗਿਆ।

ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਪਹੁੰਚਣ ਦੇ ਵਿਚਕਾਰ ਬੋਰਡ ਨੇ ਕੈਥਲ ਦੇ ਖੇਤਰੀ ਅਧਿਕਾਰੀ ਦੀ ਜ਼ਿੰਮੇਵਾਰੀ ਵੀ ਬਦਲ ਦਿੱਤੀ ਹੈ। ਬੋਰਡ ਦੇ ਮੁੱਖ ਦਫ਼ਤਰ ਵਿੱਚ ਤਾਇਨਾਤ ਵਿਸ਼ਾਲ ਅਰੋੜਾ ਤੋਂ ਕੈਥਲ ਦਾ ਵਾਧੂ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਥਾਂ ਗੁਰੂਗ੍ਰਾਮ ਵਿੱਚ ਕੰਮ ਕਰ ਰਹੀ ਆਕਾਂਕਸ਼ਾ ਨੂੰ ਨਵਾਂ ਖੇਤਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਬੋਰਡ ਦੇ ਚੇਅਰਮੈਨ ਆਈਏਐੱਸ ਅਧਿਕਾਰੀ ਸ਼ੇਖਰ ਵਿਦਿਆਰਥੀ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਇੱਕ ਦਿਨ ਵਿੱਚ ਸਭ ਤੋਂ ਵੱਧ 11 ਥਾਵਾਂ ਗੁਹਲਾ ਵਿੱਚ ਮਿਲੀਆਂ ਹਨ। ਇਸ ਤੋਂ ਇਲਾਵਾ ਚੀਕਾ ਵਿੱਚ 6, ਪੁੰਡਰੀ, ਰਾਜੌਂਦ ਅਤੇ ਸੀਵਨ ਵਿੱਚ 2-2, ਜਦਕਿ ਢਾਂਡ ਵਿੱਚ 1 ਥਾਂ ‘ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਇਸ ਤਰ੍ਹਾਂ ਇੱਕ ਦਿਨ ਵਿੱਚ ਕੁੱਲ 24 ਥਾਵਾਂ ‘ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ।

ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 629 ਨੋਡਲ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇੱਕ ਅਧਿਕਾਰੀ ਨੂੰ ਕਰੀਬ 100 ਕਿਸਾਨਾਂ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਦੇ ਬਾਵਜੂਦ ਜਿਨ੍ਹਾਂ ਖੇਤਰਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਉੱਥੇ ਤਾਇਨਾਤ ਸਬੰਧਤ ਨੋਡਲ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਤੋਂ ਜਵਾਬ ਮੰਗਿਆ ਜਾਵੇਗਾ ਕਿ ਨਿਗਰਾਨੀ ਦੇ ਬਾਵਜੂਦ ਉਨ੍ਹਾਂ ਦੇ ਖੇਤਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਕਿਵੇਂ ਵਾਪਰੀਆਂ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਦੇਸ਼📍 ਪੰਜਾਬ

ਅਸਾਮ: ਗੁਵਾਹਾਟੀ ‘ਚ ਭਿਆਨਕ ਰੇਲ ਹਾਦਸਾ, ਟਰੇਨ ਦੇ ਇੰਜਣ ਸਮੇਤ 7 ਡੱਬੇ ਪਟੜੀ ਤੋਂ ਉਤਰੇ; ਕਈ ਯਾਤਰੀ ਜ਼ਖ਼ਮੀ

ਅਸਾਮ ਵਿੱਚ ਗੁਵਾਹਾਟੀ ਦੇ ਨੇੜੇ ਬੁੱਧਵਾਰ ਸਵੇਰੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਦਾ ਇੰਜਣ ਸਮੇਤ ਸੱਤ ਡੱਬੇ ਪਟੜੀ ਤੋਂ ਉਤਰ ਗਏ।
ਅਸਾਮ: ਗੁਵਾਹਾਟੀ ‘ਚ ਭਿਆਨਕ ਰੇਲ ਹਾਦਸਾ, ਟਰੇਨ ਦੇ ਇੰਜਣ ਸਮੇਤ 7 ਡੱਬੇ ਪਟੜੀ ਤੋਂ ਉਤਰੇ; ਕਈ ਯਾਤਰੀ ਜ਼ਖ਼ਮੀ

ਅਸਾਮ ਵਿੱਚ ਗੁਵਾਹਾਟੀ ਦੇ ਨੇੜੇ ਬੁੱਧਵਾਰ ਸਵੇਰੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਦਾ ਇੰਜਣ ਸਮੇਤ ਸੱਤ ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਤੋਂ ਬਾਅਦ ਯਾਤਰੀਆਂ ਵਿੱਚ ਚੀਕ-ਚਿਹਾੜਾ ਪੈ ਗਿਆ। ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਪ੍ਰਭਾਵਿਤ ਯਾਤਰੀਆਂ ਦੀ ਮਦਦ ਲਈ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਹਾਦਸੇ ਤੋਂ ਬਾਅਦ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਰਾਹਤ ਟਰੇਨ ਵੀ ਘਟਨਾ ਵਾਲੀ ਥਾਂ ‘ਤੇ ਭੇਜੀ ਜਾ ਰਹੀ ਹੈ। ਨੌਰਦਰਨ ਫਰੰਟੀਅਰ ਰੇਲਵੇ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

ਇਹ ਹਾਦਸਾ ਗੁਵਾਹਾਟੀ ਦੇ ਡਿਗਾਰੂ ਇਲਾਕੇ ਵਿੱਚ ਵਾਪਰਿਆ ਹੈ। ਇਹ ਟਰੇਨ ਕੋਲਕਾਤਾ ਤੋਂ ਸੈਰਾਂਗ ਵਿਚਕਾਰ ਚੱਲਦੀ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰੇਲਵੇ ਵੱਲੋਂ ਹਾਦਸੇ ਦੇ ਹਾਲਾਤ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਟਰੇਨ ਕਿਸ ਕਾਰਨ ਪਟੜੀ ਤੋਂ ਉਤਰੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇੰਜਣ ਸਮੇਤ ਸੱਤ ਡੱਬੇ ਪਟੜੀ ਤੋਂ ਉਤਰੇ ਹਨ।

ਹਾਦਸੇ ਵਿੱਚ ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਹਾਲਾਂਕਿ, ਜ਼ਖ਼ਮੀਆਂ ਦੀ ਸਹੀ ਗਿਣਤੀ ਅਤੇ ਉਨ੍ਹਾਂ ਦੀ ਹਾਲਤ ਬਾਰੇ ਅਜੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਦਸੇ ਤੋਂ ਬਾਅਦ ਟਰੇਨ ਵਿੱਚ ਸਵਾਰ ਯਾਤਰੀਆਂ ਵਿਚਾਲੇ ਅਫ਼ਰਾ-ਤਫ਼ਰੀ ਮਚ ਗਈ। ਕਈ ਯਾਤਰੀ ਡੱਬਿਆਂ ਵਿੱਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰਨ ਲੱਗੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਟੀਮਾਂ ਨੇ ਪ੍ਰਭਾਵਿਤ ਡੱਬਿਆਂ ਵਿੱਚ ਫਸੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਜ਼ਖ਼ਮੀਆਂ ਤੱਕ ਮਦਦ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਰੈਸਕਿਊ ਆਪਰੇਸ਼ਨ ਜੰਗੀ ਪੱਧਰ ‘ਤੇ ਜਾਰੀ ਹੈ।

ਰੇਲ ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਪ੍ਰਸ਼ਾਸਨ ਐਕਟਿਵ ਹੋ ਗਿਆ। ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪਹਿਲੀ ਤਰਜੀਹ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਹੈ। ਇਸ ਦੇ ਨਾਲ ਹੀ ਹਾਦਸਾਗ੍ਰਸਤ ਡੱਬਿਆਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਰੇਲਵੇ ਪ੍ਰਸ਼ਾਸਨ ਵੱਲੋਂ ਹਾਦਸੇ ਨਾਲ ਜੁੜੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਰਾਹਤ ਅਤੇ ਬਚਾਅ ਕਾਰਜ ਪੂਰੇ ਹੋਣ ਤੋਂ ਬਾਅਦ ਹਾਦਸੇ ਦੇ ਕਾਰਨਾਂ, ਜ਼ਖ਼ਮੀਆਂ ਦੀ ਗਿਣਤੀ ਅਤੇ ਨੁਕਸਾਨ ਦਾ ਅੰਦਾਜ਼ਾ ਸਪੱਸ਼ਟ ਹੋ ਸਕੇਗਾ। ਫਿਲਹਾਲ ਮੌਕੇ ‘ਤੇ ਰੈਸਕਿਊ ਆਪਰੇਸ਼ਨ ਜਾਰੀ ਹੈ।

ਇਸ ਹਾਦਸੇ ਦਾ ਅਸਰ ਉੱਤਰ-ਪੂਰਬੀ ਭਾਰਤ ਦੀਆਂ ਰੇਲ ਸੇਵਾਵਾਂ ‘ਤੇ ਵੀ ਪਿਆ ਹੈ। ਉੱਪਰੀ ਅਸਾਮ ਵੱਲ ਜਾਣ ਵਾਲੀਆਂ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਮਿਜ਼ੋਰਮ, ਮਣੀਪੁਰ ਅਤੇ ਤ੍ਰਿਪੁਰਾ ਵੱਲ ਜਾਣ ਵਾਲੀਆਂ ਰੇਲ ਸੇਵਾਵਾਂ ‘ਤੇ ਵੀ ਅਸਰ ਪਿਆ ਹੈ। ਕਈ ਟਰੇਨਾਂ ਦੇ ਸੰਚਾਲਨ ਵਿੱਚ ਬਦਲਾਅ ਕਰਨਾ ਪਿਆ ਹੈ।

ਰੇਲਵੇ ਨੇ ਟਰੇਨ ਨੰਬਰ 12067 ਗੁਵਾਹਾਟੀ-ਜੋਰਹਾਟ ਟਾਊਨ ਜਨ ਸ਼ਤਾਬਦੀ ਐਕਸਪ੍ਰੈੱਸ ਨੂੰ ਪਾਨਬਾੜੀ ਵਿਖੇ ਰੋਕ ਦਿੱਤਾ ਹੈ। ਉੱਥੇ ਹੀ, ਟਰੇਨ ਨੰਬਰ 15627 ਕੋਇੰਬਟੂਰ-ਸਿਲਚਰ ਐਕਸਪ੍ਰੈੱਸ ਨੂੰ ਪਨਿਹਾਟੀ ਵਿਖੇ ਰੋਕਿਆ ਗਿਆ ਹੈ। ਰੇਲਵੇ ਪ੍ਰਸ਼ਾਸਨ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰੇਲਵੇ ਟਰੈਕ ਨੂੰ ਜਲਦ ਤੋਂ ਜਲਦ ਠੀਕ ਕਰਕੇ ਰੇਲ ਆਵਾਜਾਈ ਨੂੰ ਆਮ ਵਾਂਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਿਆਸਤ📍 ਪੰਜਾਬ

ਪੰਜਾਬ ‘ਚ 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 254 ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ

ਪੰਜਾਬ ਵਿੱਚ 2027 ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਇੱਕੋ ਵਾਰ 254 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀਆਂ ਦੇ ਇੱਕ ਜੋੜੇ ਸਮੇਤ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ।
ਪੰਜਾਬ ‘ਚ 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 254 ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ ਡੀਸੀ ਵੀ ਬਦਲੇ

ਪੰਜਾਬ ਵਿੱਚ 2027 ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਇੱਕੋ ਵਾਰ 254 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਵਿੱਚ ਆਈਏਐਸ ਅਧਿਕਾਰੀਆਂ ਦੇ ਇੱਕ ਜੋੜੇ ਸਮੇਤ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ। ਮੰਗਲਵਾਰ ਰਾਤ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ 29 ਆਈਏਐਸ ਅਤੇ 111 ਅਧਿਕਾਰੀ, 25 ਤਹਿਸੀਲਦਾਰ, 79 ਨਾਇਬ ਤਹਿਸੀਲਦਾਰ ਅਤੇ ਮਾਲ ਵਿਭਾਗ ਦੇ 10 ਅਧਿਕਾਰੀ ਸ਼ਾਮਲ ਹਨ।

ਕੁਝ ਦਿਨ ਪਹਿਲਾਂ ਹੀ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਸਨ ਕਿ ਚੋਣਾਂ ਦੌਰਾਨ ਕੋਈ ਵੀ ਅਧਿਕਾਰੀ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤ ਨਾ ਰਹੇ। ਇਸ ਤੋਂ ਇਲਾਵਾ ਇੱਕੋ ਜ਼ਿਲ੍ਹੇ ਵਿੱਚ 3 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੇ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਜਾਣ।

ਜਿਨ੍ਹਾਂ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ, ਉਨ੍ਹਾਂ ਵਿੱਚ ਮੋਹਾਲੀ ਵਿੱਚ ਆਦਿੱਤਿਆ ਦੇਚਲਵਾਲ, ਰੋਪੜ ਵਿੱਚ ਕੋਮਲ ਮਿੱਤਲ, ਲੁਧਿਆਣਾ ਵਿੱਚ ਹਿਮਾਂਸ਼ੂ ਅਗਰਵਾਲ, ਪਟਿਆਲਾ ਵਿੱਚ ਹਿਮਾਂਸ਼ੂ ਜੈਨ, ਬਰਨਾਲਾ ਵਿੱਚ ਅਭਿਜੀਤ ਕਪਲਿਸ਼ ਅਤੇ ਤਰਨਤਾਰਨ ਵਿੱਚ ਨਿਰਮਲ ਓਸਪਚਨ ਨੂੰ ਤਾਇਨਾਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ, 2024 ਬੈਚ ਦੇ 9 ਨੌਜਵਾਨ ਆਈਏਐਸ ਅਧਿਕਾਰੀਆਂ ਨੂੰ ਵੱਖ-ਵੱਖ ਇਲਾਕਿਆਂ ਵਿੱਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਸ਼ਾਸਨਿਕ ਵਿਭਾਗਾਂ, ਨਗਰ ਨਿਗਮਾਂ ਅਤੇ ਵਿਕਾਸ ਅਥਾਰਟੀਆਂ ਵਿੱਚ ਵੀ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

30 ਨਵੰਬਰ ਤੱਕ ਤਬਾਦਲੇ ਕਰਨ ਲਈ ਕਿਹਾ: ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲਿਆਂ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨ ਨੇ ਸਾਰੇ ਸੂਬਿਆਂ ਨੂੰ 30 ਨਵੰਬਰ 2026 ਤੱਕ ਤਬਾਦਲਿਆਂ ਦੀ ਪ੍ਰਕਿਰਿਆ ਪੂਰੀ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ।

ਗ੍ਰਹਿ ਜ਼ਿਲ੍ਹੇ ਵਿੱਚ ਨਹੀਂ ਲੱਗੇਗੀ ਡਿਊਟੀ: ਨਿਰਦੇਸ਼ਾਂ ਮੁਤਾਬਕ, ਕਿਸੇ ਵੀ ਅਧਿਕਾਰੀ ਨੂੰ ਉਸ ਦੇ ਗ੍ਰਹਿ ਜ਼ਿਲ੍ਹੇ ਵਿੱਚ ਚੋਣ ਡਿਊਟੀ ‘ਤੇ ਤਾਇਨਾਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਅਧਿਕਾਰੀ ਪਿਛਲੇ 4 ਸਾਲਾਂ ਦੌਰਾਨ ਕਿਸੇ ਇੱਕ ਜ਼ਿਲ੍ਹੇ ਵਿੱਚ 3 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਤਾਇਨਾਤ ਹਨ, ਉਨ੍ਹਾਂ ਨੂੰ ਵੀ ਉੱਥੋਂ ਹਟਾਇਆ ਜਾਵੇਗਾ।

ਇਸ ਨਿਯਮ ਦੇ ਦਾਇਰੇ ਵਿੱਚ ਡੀਸੀ,, ਜ਼ਿਲ੍ਹਾ ਚੋਣ ਅਧਿਕਾਰੀ, ਰਿਟਰਨਿੰਗ ਅਫ਼ਸਰ, ਆਬਕਾਰੀ ਅਧਿਕਾਰੀ ਅਤੇ ਪੁਲਿਸ ਵਿਭਾਗ ਦੇ, ਐੱਸਐੱਸਪੀ,, ਅਤੇ ਥਾਣਾ ਇੰਚਾਰਜ ਵਰਗੇ ਅਧਿਕਾਰੀ ਆਉਣਗੇ। ਇਸ ਦਾ ਮਕਸਦ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨਿਕ ਅਤੇ ਪੁਲਿਸ ਪ੍ਰਬੰਧ ਵਿੱਚ ਨਿਰਪੱਖਤਾ ਬਣਾਈ ਰੱਖਣਾ ਹੈ।

ਸਿਆਸਤ📍 ਪੰਜਾਬ

ਪਟਿਆਲਾ 'ਚ 2027 ਦੀਆਂ ਚੋਣਾਂ ਲਈ ਸਿਆਸੀ ਘਮਸਾਨ, 2 ਵਿਧਾਇਕਾਂ ਦੇ ਜਾਣ ਮਗਰੋਂ ਆਪ ਸਾਹਮਣੇ ਕਿਲ੍ਹਾ ਬਚਾਉਣ ਦੀ ਚੁਣੌਤੀ

ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਇਸ ਦਾ ਮੁੱਖ ਕੇਂਦਰ ਬਣੇ ਪਟਿਆਲਾ ਜ਼ਿਲ੍ਹੇ ਅੰਦਰ ਸਿਆਸੀ ਬਿਸਾਤ ਵਿਛਣੀ ਸ਼ੁਰੂ ਹੋ ਚੁੱਕੀ ਹੈ।
ਪਟਿਆਲਾ 'ਚ 2027 ਦੀਆਂ ਚੋਣਾਂ ਲਈ ਸਿਆਸੀ ਘਮਸਾਨ, 2 ਵਿਧਾਇਕਾਂ ਦੇ ਜਾਣ ਮਗਰੋਂ ਆਪ ਸਾਹਮਣੇ ਕਿਲ੍ਹਾ ਬਚਾਉਣ ਦੀ ਚੁਣੌਤੀ

ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਇਸ ਦਾ ਮੁੱਖ ਕੇਂਦਰ ਬਣੇ ਪਟਿਆਲਾ ਜ਼ਿਲ੍ਹੇ ਅੰਦਰ ਸਿਆਸੀ ਬਿਸਾਤ ਵਿਛਣੀ ਸ਼ੁਰੂ ਹੋ ਚੁੱਕੀ ਹੈ। ਕਦੇ ਕਾਂਗਰਸ ਪਾਰਟੀ ਦਾ ਅਭੇਦ ਗੜ੍ਹ ਮੰਨੇ ਜਾਂਦੇ ਪਟਿਆਲਾ ਜ਼ਿਲ੍ਹੇ ਵਿੱਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਹੂੰਝਾ-ਫੇਰੂ ਜਿੱਤ ਦਰਜ ਕਰਦਿਆਂ ਸਾਰੀਆਂ ਅੱਠ ਵਿਧਾਨ ਸਭਾ ਸੀਟਾਂ ਆਪਣੇ ਨਾਮ ਕਰਕੇ ਇਤਿਹਾਸ ਰਚਿਆ ਸੀ ਅਤੇ ਜ਼ਿਲ੍ਹੇ ਦਾ ਪੂਰਾ ਸਿਆਸੀ ਦ੍ਰਿਸ਼ ਹੀ ਬਦਲ ਕੇ ਰੱਖ ਦਿੱਤਾ ਸੀ।

ਹਾਲਾਂਕਿ, ਇਸ ਵਾਰ ਆਪ ਸਾਹਮਣੇ ਆਪਣੇ ਇਸ ਮਜ਼ਬੂਤ ਕਿਲ੍ਹੇ ਨੂੰ ਬਚਾਈ ਰੱਖਣ ਦੀ ਵੱਡੀ ਅਤੇ ਗੰਭੀਰ ਚੁਣੌਤੀ ਖੜ੍ਹੀ ਹੈ। ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜੇ ਜਾਣ ਕਾਰਨ ਜ਼ਿਲ੍ਹੇ ਦੇ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਗਏ ਹਨ। ਦੂਜੇ ਪਾਸੇ, ਕਾਂਗਰਸ ਆਪਣੀ ਗੁਆਚੀ ਹੋਈ ਸਿਆਸੀ ਜ਼ਮੀਨ ਮੁੜ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਵਿੱਚ ਜੁੱਟ ਗਈ ਹੈ, ਜਦਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੀ ਜ਼ਿਲ੍ਹੇ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਨਵੀਆਂ ਰਣਨੀਤੀਆਂ ਉਲੀਕ ਰਹੇ ਹਨ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਜ਼ਿਲ੍ਹੇ ਦੀਆਂ ਸਾਰੀਆਂ ਅੱਠੇ ਸੀਟਾਂ ਜਿੱਤ ਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਸੀ। ਪਰ ਚਾਰ ਸਾਲਾਂ ਦੇ ਬਦਲੇ ਹੋਏ ਸਿਆਸੀ ਘਟਨਾਕ੍ਰਮ ਤੋਂ ਬਾਅਦ ਹੁਣ ਪਾਰਟੀ ਸਾਹਮਣੇ ਆਪਣੇ ਉਸੇ ਪੁਰਾਣੇ ਪ੍ਰਦਰਸ਼ਨ ਨੂੰ ਦੁਹਰਾਉਣਾ ਸੌਖਾ ਨਹੀਂ ਹੋਵੇਗਾ। ਦੋ ਪ੍ਰਮੁੱਖ ਵਿਧਾਇਕਾਂ ਦਾ ਸਾਥ ਛੱਡ ਜਾਣਾ ਸੰਗਠਨਾਤਮਕ ਪੱਧਰ ‘ਤੇ ਪਾਰਟੀ ਲਈ ਇੱਕ ਨਵੀਂ ਪ੍ਰੀਖਿਆ ਹੈ।

ਸਮਾਣਾ ਵਿੱਚ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਵਿੱਚ ਹਰਮੀਤ ਸਿੰਘ ਪਠਾਨਮਾਜਰਾ ਦੇ ਵੱਖ ਹੋਣ ਮਗਰੋਂ, ਆਪ ਨੂੰ ਇਨ੍ਹਾਂ ਦੋਵਾਂ ਹਲਕਿਆਂ ਵਿੱਚ ਨਵੀਂ ਲੀਡਰਸ਼ਿਪ ਰਾਹੀਂ ਵਰਕਰਾਂ ਨੂੰ ਲਾਮਬੰਦ ਅਤੇ ਇੱਕਜੁੱਟ ਰੱਖਣਾ ਪਵੇਗਾ। ਇਨ੍ਹਾਂ ਬਾਗ਼ੀ ਨੇਤਾਵਾਂ ਦੇ ਨਿੱਜੀ ਸਮਰਥਕਾਂ ਦਾ ਰੁਖ਼ ਅਤੇ ਪਾਰਟੀ ਵੱਲੋਂ ਉਤਾਰੇ ਜਾਣ ਵਾਲੇ ਨਵੇਂ ਚਿਹਰਿਆਂ ਦੀ ਸਵੀਕਾਰਤਾ ਆਉਣ ਵਾਲੀਆਂ ਚੋਣਾਂ ਵਿੱਚ ਬਹਿਸ ਦਾ ਮੁੱਖ ਮੁੱਦਾ ਰਹੇਗੀ।

ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਸੰਸਦੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਸੀ। ਜੇਕਰ ਵਿਧਾਨ ਸਭਾ ਹਲਕਾਵਾਰ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ਵਿੱਚੋਂ ਪੰਜ ਹਲਕਿਆਂ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਲੀਡ ਮਿਲੀ ਸੀ, ਜਦਕਿ ਆਮ ਆਦਮੀ ਪਾਰਟੀ ਸਿਰਫ਼ ਤਿੰਨ ਸੀਟਾਂ ‘ਤੇ ਹੀ ਅੱਗੇ ਰਹਿ ਸਕੀ ਸੀ।

ਕਾਂਗਰਸ ਨੇ ਨਾਭਾ, ਰਾਜਪੁਰਾ, ਘਨੌਰ, ਪਟਿਆਲਾ ਸ਼ਹਿਰੀ ਅਤੇ ਸ਼ੁਤਰਾਣਾ ਹਲਕਿਆਂ ਵਿੱਚ ਬੜ੍ਹਤ ਬਣਾਈ ਸੀ, ਜਦਕਿ ਆਪ ਸਿਰਫ਼ ਪਟਿਆਲਾ ਦਿਹਾਤੀ, ਸਨੌਰ ਅਤੇ ਸਮਾਣਾ ਹਲਕਿਆਂ ਤੱਕ ਹੀ ਸੀਮਤ ਰਹੀ ਸੀ। ਇਹ ਨਤੀਜੇ 2022 ਦੇ ਮੁਕਾਬਲੇ ਬਿਲਕੁਲ ਵੱਖਰੀ ਸਿਆਸੀ ਤਸਵੀਰ ਪੇਸ਼ ਕਰਦੇ ਹਨ। ਹਾਲਾਂਕਿ, ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਮੁੱਦੇ ਅਤੇ ਵੋਟਰਾਂ ਦੀ ਸੋਚ ਵਿੱਚ ਕਾਫ਼ੀ ਅੰਤਰ ਹੁੰਦਾ ਹੈ।

ਇਸ ਪ੍ਰਦਰਸ਼ਨ ਨੇ ਕਾਂਗਰਸ ਨੂੰ ਜ਼ਿਲ੍ਹੇ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦਾ ਵੱਡਾ ਮੌਕਾ ਦਿੱਤਾ ਹੈ। ਡਾ. ਧਰਮਵੀਰ ਗਾਂਧੀ ਦੀ ਜਿੱਤ ਤੋਂ ਬਾਅਦ ਹੁਣ ਪਾਰਟੀ ਲਈ ਇਹ ਬੇਹੱਦ ਜ਼ਰੂਰੀ ਹੋਵੇਗਾ ਕਿ ਉਹ ਇਸ ਬੜ੍ਹਤ ਨੂੰ ਵਿਧਾਨ ਸਭਾ ਪੱਧਰ ‘ਤੇ ਮਜ਼ਬੂਤ ਸੰਗਠਨ ਅਤੇ ਸਥਾਨਕ ਲੀਡਰਸ਼ਿਪ ਰਾਹੀਂ ਬਰਕਰਾਰ ਰੱਖੇ।

ਇਸੇ ਤਰ੍ਹਾਂ ਨਾਭਾ ਵਿੱਚ ਗੁਰਦੇਵ ਸਿੰਘ ਦੇਵ ਮਾਨ, ਰਾਜਪੁਰਾ ਵਿੱਚ ਨੀਨਾ ਮਿੱਤਲ, ਘਨੌਰ ਵਿੱਚ ਗੁਰਲਾਲ ਘਨੌਰ ਅਤੇ ਸ਼ੁਤਰਾਣਾ ਵਿੱਚ ਕੁਲਵੰਤ ਸਿੰਘ ਬਾਜ਼ੀਗਰ ਲਈ ਵੀ ਇਲਾਕੇ ਦੇ ਵਿਕਾਸ ਕਾਰਜ ਅਤੇ ਲੋਕਾਂ ਨਾਲ ਰਾਬਤਾ ਫ਼ੈਸਲਾਕੁੰਨ ਸਾਬਤ ਹੋਣਗੇ। ਇਨ੍ਹਾਂ ਸੀਟਾਂ ‘ਤੇ ਕਾਂਗਰਸ ਅਤੇ ਅਕਾਲੀ ਦਲ ਦੀ ਰਣਨੀਤੀ ਦੇ ਨਾਲ-ਨਾਲ ਭਾਜਪਾ ਦੀ ਸਰਗਰਮੀ ਵੀ ਮੁਕਾਬਲੇ ਨੂੰ ਬਹੁ-ਕੋਣੇ ਅਤੇ ਦਿਲਚਸਪ ਬਣਾਏਗੀ।

ਪਟਿਆਲਾ ਜ਼ਿਲ੍ਹੇ ਵਿੱਚ ਚੋਣ ਮੁਕਾਬਲਾ ਮਹਿਜ਼ ਦਲ-ਬਦਲੂ ਆਗੂਆਂ ਅਤੇ ਉਮੀਦਵਾਰਾਂ ਦੇ ਚਿਹਰਿਆਂ ਤੱਕ ਹੀ ਸੀਮਤ ਨਹੀਂ ਰਹੇਗਾ। ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ, ਸੜਕਾਂ ਦੀ ਮੁਰੰਮਤ ਅਤੇ ਜਲ-ਨਿਕਾਸੀ ਦੀ ਵਿਵਸਥਾ, ਪੇਂਡੂ ਖੇਤਰਾਂ ਵਿੱਚ ਸਰਬਪੱਖੀ ਵਿਕਾਸ, ਕਿਸਾਨਾਂ ਦੀਆਂ ਸਮੱਸਿਆਵਾਂ, ਬੇਰੁਜ਼ਗਾਰੀ ਅਤੇ ਨਸ਼ਿਆਂ ਦਾ ਗੰਭੀਰ ਮੁੱਦਾ ਸਾਰੀਆਂ ਸਿਆਸੀ ਪਾਰਟੀਆਂ ਲਈ ਅਹਿਮ ਏਜੰਡਾ ਰਹੇਗਾ। ਇਸ ਤੋਂ ਇਲਾਵਾ ਪਟਿਆਲਾ ਵਿੱਚ ਹੜ੍ਹਾਂ ਤੋਂ ਬਚਾਅ ਦੇ ਪੱਕੇ ਪ੍ਰਬੰਧ ਅਤੇ ਨਾਜਾਇਜ਼ ਮਾਈਨਿੰਗ ਵਰਗੇ ਮਸਲੇ ਵੀ ਲਗਾਤਾਰ ਉੱਠਦੇ ਰਹੇ ਹਨ। ਅਜਿਹੇ ਵਿੱਚ ਸਿਆਸੀ ਪਾਰਟੀਆਂ ਨੂੰ ਆਪਣੇ ਕੀਤੇ ਕੰਮਾਂ ਅਤੇ ਭਵਿੱਖੀ ਰੋਡਮੈਪ ਨਾਲ ਜਨਤਾ ਦੀ ਕਚਹਿਰੀ ਵਿੱਚ ਜਾਣਾ ਪਵੇਗਾ।

ਸਮੁੱਚੇ ਤੌਰ ‘ਤੇ ਦੇਖਿਆ ਜਾਵੇ ਤਾਂ ਪਟਿਆਲਾ ਜ਼ਿਲ੍ਹੇ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ 2022 ਨਾਲੋਂ ਬਿਲਕੁਲ ਵੱਖਰੇ ਸਿਆਸੀ ਹਾਲਾਤਾਂ ਵਿੱਚ ਲੜੀਆਂ ਜਾਣਗੀਆਂ। ਇੱਕ ਪਾਸੇ ਆਪ ਸਾਹਮਣੇ ਆਪਣੀਆਂ ਅੱਠੇ ਸੀਟਾਂ ‘ਤੇ ਕਬਜ਼ਾ ਬਰਕਰਾਰ ਰੱਖਣ ਦੀ ਚੁਣੌਤੀ ਹੈ, ਤਾਂ ਦੂਜੇ ਪਾਸੇ ਕਾਂਗਰਸ 2024 ਦੇ ਲੋਕ ਸਭਾ ਪ੍ਰਦਰਸ਼ਨ ਨੂੰ ਦੁਹਰਾਉਣ ਦੀ ਕੋਸ਼ਿਸ਼ ਵਿੱਚ ਹੈ। ਭਾਜਪਾ ਨਵੇਂ ਸ਼ਾਮਲ ਹੋਏ ਆਗੂਆਂ ਦੇ ਸਹਾਰੇ ਆਪਣਾ ਆਧਾਰ ਵਧਾਉਣਾ ਚਾਹੁੰਦੀ ਹੈ ਅਤੇ ਅਕਾਲੀ ਦਲ ਆਪਣੀ ਗੁਆਚੀ ਹੋਈ ਸਾਖ਼ ਬਹਾਲ ਕਰਨ ਲਈ ਪੂਰਾ ਜ਼ੋਰ ਲਗਾਏਗਾ।

ਮੌਸਮ📍 ਪੰਜਾਬ

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਗਿਰਾਵਟ, 12 ਨਵੰਬਰ ਤੋਂ ਇਨ੍ਹਾਂ ਇਲਾਕਿਆਂ ਵਿੱਚ ਪਵੇਗਾ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੌਲੀ-ਹੌਲੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਦਕਿ ਦਿਨ ਵੇਲੇ ਅਜੇ ਵੀ ਗਰਮੀ ਮਹਿਸੂਸ ਹੋ ਰਹੀ ਹੈ।
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਗਿਰਾਵਟ, 12 ਨਵੰਬਰ ਤੋਂ ਇਨ੍ਹਾਂ ਇਲਾਕਿਆਂ ਵਿੱਚ ਪਵੇਗਾ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੌਲੀ-ਹੌਲੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਰਾਤ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਦਕਿ ਦਿਨ ਵੇਲੇ ਅਜੇ ਵੀ ਗਰਮੀ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਨੇ 12 ਨਵੰਬਰ ਤੋਂ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਅਗਲੇ 5 ਦਿਨਾਂ ਦੌਰਾਨ ਤਾਪਮਾਨ ਵਿੱਚ ਕਿਸ ਤਰ੍ਹਾਂ ਦਾ ਬਦਲਾਅ ਰਹੇਗਾ, ਆਓ ਜਾਣਦੇ ਹਾਂ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਾ ਦੌਰ ਜਾਰੀ ਹੈ। ਪਠਾਨਕੋਟ 11.3 ਡਿਗਰੀ ਘੱਟੋ-ਘੱਟ ਤਾਪਮਾਨ ਦੇ ਨਾਲ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ। ਉੱਥੇ ਹੀ ਪਠਾਨਕੋਟ ਸ਼ਹਿਰ ਵਿੱਚ ਪਾਰਾ 12 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਅਤੇ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 12.8 ਡਿਗਰੀ ਰਿਹਾ। ਚੰਡੀਗੜ੍ਹ ਵਿੱਚ ਰਾਤ ਦਾ ਤਾਪਮਾਨ 13.5 ਡਿਗਰੀ ਅਤੇ ਹਵਾਈ ਅੱਡੇ ‘ਤੇ 13.4 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ 13.6, ਅੰਮ੍ਰਿਤਸਰ ਵਿੱਚ 13.8 ਅਤੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 14.1 ਡਿਗਰੀ ਰਿਹਾ। ਪਿਛਲੇ 24 ਘੰਟਿਆਂ ਦੌਰਾਨ ਬੱਲੋਵਾਲ ਸੌਂਖੜੀ ਵਿੱਚ ਤਾਪਮਾਨ ਵਿੱਚ ਸਭ ਤੋਂ ਵੱਧ 2.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਬਠਿੰਡਾ ਵਿੱਚ 1.8 ਅਤੇ ਹੁਸ਼ਿਆਰਪੁਰ ਵਿੱਚ 1.6 ਡਿਗਰੀ ਦੀ ਗਿਰਾਵਟ ਆਈ। ਕੁੱਲ ਮਿਲਾ ਕੇ ਪੰਜਾਬ ਵਿੱਚ ਰਾਤਾਂ ਠੰਢੀਆਂ ਹੋਣ ਲੱਗ ਪਈਆਂ ਹਨ।

ਸਿੱਖਿਆ📍 ਪੰਜਾਬ

ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਈ, ਮਚੀ ਹਫੜਾ-ਦਫੜੀ

ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਰਬਗਾਮ ਵਿੱਚ ਇੱਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ 11 ਵਿਦਿਆਰਥੀਆਂ ਅਤੇ ਦੋ ਅਧਿਆਪਕਾਂ ਸਮੇਤ 13 ਲੋਕ ਜ਼ਖਮੀ ਹੋਏ ਹਨ।
ਬੱਚਿਆਂ ਨਾਲ ਭਰੀ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਈ, ਮਚੀ ਹਫੜਾ-ਦਫੜੀ

ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਰਬਗਾਮ ਵਿੱਚ ਇੱਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ 11 ਵਿਦਿਆਰਥੀਆਂ ਅਤੇ ਦੋ ਅਧਿਆਪਕਾਂ ਸਮੇਤ 13 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਕਿ ਸਾਰੇ ਜ਼ਖਮੀਆਂ ਨੂੰ ਪਹਿਲਾਂ ਸੀ.ਐੱਚ.ਸੀ. ਰਾਜਪੋਰਾ ਲਿਜਾਇਆ ਗਿਆ, ਜਿੱਥੋਂ ਕੁਝ ਜ਼ਖਮੀਆਂ ਨੂੰ ਅਗਲੇ ਇਲਾਜ ਲਈ ਜ਼ਿਲ੍ਹਾ ਹਸਪਤਾਲ ਪੁਲਵਾਮਾ ਰੈਫਰ ਕਰ ਦਿੱਤਾ ਗਿਆ।

ਇਸ ਦੌਰਾਨ ਪੁਲਵਾਮਾ ਦੇ ਡਿਪਟੀ ਕਮਿਸ਼ਨਰ ਕੇ.ਕੇ. ਸਿੱਧਾ ਨੇ ਕਿਹਾ ਕਿ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਦੋ ਵਿਦਿਆਰਥੀਆਂ ਨੂੰ ਐੱਸ.ਐੱਮ.ਐੱਚ.ਐੱਸ. ਹਸਪਤਾਲ ਰੈਫਰ ਕੀਤਾ ਗਿਆ ਹੈ, ਜਦਕਿ ਇੱਕ-ਇੱਕ ਜ਼ਖਮੀ ਨੂੰ ਸਕਿਮਜ਼ ਸੌਰਾ ਅਤੇ ਸ਼੍ਰੀ ਮਹਾਰਾਜਾ ਹਰੀ ਸਿੰਘ (ਐੱਸ.ਐੱਮ.ਐੱਚ.ਐੱਸ.) ਹਸਪਤਾਲ, ਸ੍ਰੀਨਗਰ ਵਿੱਚ ਤਬਦੀਲ ਕੀਤਾ ਗਿਆ ਹੈ।

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

2027 ‘ਚ ਨਾ ‘ਆਪ’ ਨਾ ਕਾਂਗਰਸ, ਨਾ ਭਾਜਪਾ! ਪੰਜਾਬ ਦੀ ਸੱਤਾ ‘ਤੇ ਰਾਜ ਕਰੇਗਾ ਅਕਾਲੀ ਦਲ?

ਸਿੱਖਿਆ📍 ਪੰਜਾਬ

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

10 ਨਵੰਬਰ: ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 27 ਅਕਤੂਬਰ ਤੋਂ 14 ਨਵੰਬਰ, 2026 ਤੱਕ ਸੂਬੇ ਭਰ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਸਬੰਧੀ ਮੁਹਿੰਮ ਚਲਾਈ ਗਈ, ਜੋ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਵਿੱਚ ਅਹਿਮ ਮੀਲ ਪੱਥਰ ਹੈ।
ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

10 ਨਵੰਬਰ: ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 27 ਅਕਤੂਬਰ ਤੋਂ 14 ਨਵੰਬਰ, 2026 ਤੱਕ ਸੂਬੇ ਭਰ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਸਬੰਧੀ ਮੁਹਿੰਮ ਚਲਾਈ ਗਈ, ਜੋ ਸੂਬੇ ਭਰ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਨੁਹਾਰ ਬਦਲਣ ਵਿੱਚ ਅਹਿਮ ਮੀਲ ਪੱਥਰ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਵੱਡੇ ਪੱਧਰ `ਤੇ ਕਦਮ ਚੁੱਕੇ ਗਏ ਹਨ ਤਾਂ ਜੋ ਸਰਕਾਰੀ ਸਕੂਲਾਂ ਨੂੰ ਆਧੁਨਿਕ, ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਅਤੇ ਵਿਦਿਆਰਥੀ ਪੱਖੀ ਲਰਨਿੰਗ ਸਥਾਨ ਬਣਾਇਆ ਜਾ ਸਕੇ। ਇਸ ਮੁਹਿੰਮ ਦੇ ਹਿੱਸੇ ਵਜੋਂ ਲਗਪਗ 600 ਸਰਕਾਰੀ ਸਕੂਲਾਂ ਵਿੱਚ ਅਪਗ੍ਰੇਡ ਕੀਤੇ ਗਏ ਬੁਨਿਆਦੀ ਢਾਂਚੇ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ 2 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ।

ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅਸੀਂ ਸਰਕਾਰੀ ਸਕੂਲਾਂ ਨੂੰ ਅਜਿਹੀਆਂ ਸੰਸਥਾਵਾਂ ਵਿੱਚ ਬਦਲਣ ਲਈ ਵਚਨਬੱਧ ਹਾਂ, ਜਿਨ੍ਹਾਂ `ਤੇ ਬੱਚੇ ਅਤੇ ਮਾਪੇ ਮਾਣ ਕਰ ਸਕਣ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਸਕੂਲ ਵਿਦਿਆਰਥੀਆਂ ਨੂੰ ਸਿੱਖਣ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨ। ਬੁਨਿਆਦੀ ਢਾਂਚੇ ਵਿੱਚ ਕੀਤੇ ਜਾ ਰਹੇ ਇਹ ਸੁਧਾਰ ਉਸੇ ਸੁਪਨੇ ਨੂੰ ਸਾਕਾਰ ਕਰਨ ਵੱਲ ਅਹਿਮ ਕਦਮ ਹੈ।”

ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਸਬੰਧੀ ਕੰਮਾਂ ਵਿੱਚ ਵਾਧੂ ਕਲਾਸਰੂਮਾਂ, ਸਾਇੰਸ ਲੈਬਾਂ, ਲਾਇਬ੍ਰੇਰੀਆਂ, ਕਲਾ ਅਤੇ ਸ਼ਿਲਪਕਾਰੀ ਰੂਮ ਅਤੇ ਹੋਰ ਜ਼ਰੂਰੀ ਸਕੂਲੀ ਸਹੂਲਤਾਂ ਦੀ ਉਸਾਰੀ ਅਤੇ ਨਵੀਨੀਕਰਨ ਸ਼ਾਮਲ ਹੈ, ਜਿਸ ਦਾ ਉਦੇਸ਼ ਸਿੱਖਿਆ ਤੱਕ ਆਸਾਨ ਪਹੁੰਚ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਸਾਧਾਰਨ ਬੁਨਿਆਦੀ ਢਾਂਚੇ ਤੋਂ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਵੱਲ ਤਬਦੀਲੀ ਨੂੰ ਦਰਸਾਉਂਦੀ ਹੈ, ਜਿਸ ਨਾਲ ਸਿੱਖਣ ਦੇ ਨਤੀਜੇ ਬਿਹਤਰ ਹੁੰਦੇ ਹੈ। ਅਪਗ੍ਰੇਡ ਕੀਤੇ ਕਲਾਸਰੂਮ, ਕਾਰਜਸ਼ੀਲ ਲੈਬਾਂ ਅਤੇ ਬਿਹਤਰ ਸਹੂਲਤਾਂ ਸਕੂਲਾਂ ਨੂੰ ਵਧੇਰੇ ਦਿਲਚਸਪ ਅਤੇ ਸਿੱਖਣ ਦੇ ਪ੍ਰਭਾਵਸ਼ਾਲੀ ਵਾਤਾਵਰਣ ਨੂੰ ਯਕੀਨੀ ਬਣਾ ਰਹੀਆਂ ਹਨ।

ਵੱਖ-ਵੱਖ ਜ਼ਿਲ੍ਹਿਆਂ ਵਿੱਚ ਉਦਘਾਟਨੀ ਸਮਾਗਮ ਸ਼ੁਰੂ ਹੋ ਗਏ ਹਨ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ, ਸਥਾਨਕ ਨੁਮਾਇੰਦਿਆਂ, ਭਾਈਚਾਰਕ ਆਗੂਆਂ, ਸਕੂਲ ਪ੍ਰਬੰਧਨ ਕਮੇਟੀਆਂ ਅਤੇ ਮਾਪਿਆਂ ਵੱਲੋਂ ਸਰਗਰਮ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹ ਵਿੱਦਿਅਕ ਤਬਦੀਲੀ ਪੂਰੀ ਤਰ੍ਹਾਂ ਭਾਈਚਾਰੇ ਦੇ ਸਹਿਯੋਗ ਨਾਲ ਸੰਭਵ ਹੋ ਰਹੀ ਹੈ। ਸਕੂਲਾਂ ਵਿੱਚ ਸੁਰੱਖਿਅਤ ਅਤੇ ਸਹੂਲਤਾਂ ਨਾਲ ਭਰਪੂਰ ਮਾਹੌਲ ਸਿਰਜ ਕੇ ਸਰਕਾਰ ਵਿਦਿਆਰਥੀਆਂ ਦੀ ਹਾਜ਼ਰੀ, ਉਨ੍ਹਾਂ ਦੀ ਸ਼ਮੂਲੀਅਤ ਅਤੇ ਸਿੱਖਣ ਦੇ ਸਮੁੱਚੇ ਤਜਰਬੇ ਨੂੰ ਬਿਹਤਰ ਬਣਾਏਗੀ।

ਮਾਨਸਾ ਦੇ ਜੀ.ਐਸ.ਐਸ.ਐਸ. ਰੰਘੜਿਆਲ ਦੇ ਅਧਿਆਪਕ ਅਮਰਜੀਤ ਸਿੰਘ ਚਾਹਲ ਨੇ ਕਿਹਾ, “ਕਲਾਸਰੂਮਾਂ, ਲੈਬਾਂ ਅਤੇ ਸਕੂਲਾਂ ਵਿੱਚ ਸੁਧਾਰ ਹੋਣ ਨਾਲ ਅਸੀਂ ਪਾਠਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਾਉਣ ਦੇ ਯੋਗ ਹੋਏ ਹਾਂ। ਵਿਦਿਆਰਥੀ ਪੜ੍ਹਾਈ ਵਿੱਚ ਵਧੇਰੇ ਦਿਲਚਸਪੀ ਲੈ ਰਹੇ ਹਨ ਅਤੇ ਅਸੀਂ ਅਧਿਆਪਨ ਅਤੇ ਸਿੱਖਣ ਦੀ ਪ੍ਰਕਿਰਿਆ `ਤੇ ਬਿਹਤਰ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਦੇ ਹਾਂ।”

ਫਾਜ਼ਿਲਕਾ ਦੇ ਜੀ.ਪੀ.ਐਸ. ਚੰਨਣਵਾਲਾ ਦੇ ਅਧਿਆਪਕ ਲਵਜੀਤ ਗਰੇਵਾਲ ਨੇ ਕਿਹਾ, “ਬੁਨਿਆਦੀ ਢਾਂਚੇ ਵਿੱਚ ਤਬਦੀਲੀ ਸਦਕਾ ਸਕੂਲਾਂ ਵਿੱਚ ਬੱਚਿਆਂ ਦੀ ਆਮਦ ਵਧ ਰਹੀ ਹੈ। ਇਸ ਨਾਲ ਹਾਜ਼ਰੀ ਵਿੱਚ ਸੁਧਾਰ ਹੋਇਆ ਹੈ ਅਤੇ ਬੱਚਿਆਂ ਲਈ ਸਿੱਖਣ ਵਾਸਤੇ ਵਧੇਰੇ ਸਕਾਰਾਤਮਕ ਦਾ ਮਾਹੌਲ ਸਿਰਜਿਆ ਗਿਆ ਹੈ।”

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਭਗਵੰਤ ਮਾਨ ਸਰਕਾਰ ਸੁਰੱਖਿਅਤ ਅਤੇ ਵਿਦਿਆਰਥੀ-ਅਨੁਕੂਲ ਸਿੱਖਣ ਦਾ ਮਾਹੌਲ ਯਕੀਨੀ ਬਣਾਉਂਦੇ ਹੋਏ ਕਲਾਸਰੂਮਾਂ, ਲੈਬਾਂ, ਲਾਇਬ੍ਰੇਰੀਆਂ ਅਤੇ ਹੋਰ ਜ਼ਰੂਰੀ ਸਕੂਲੀ ਸਹੂਲਤਾਂ ਨੂੰ ਅਪਗ੍ਰੇਡ ਕਰਨ ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖੇਗੀ। ਇਸ ਪਹਿਲਕਦਮੀ ਤਹਿਤ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ, ਸਕੂਲ ਪ੍ਰਬੰਧਨ ਕਮੇਟੀਆਂ ਅਤੇ ਸਥਾਨਕ ਆਗੂਆਂ ਦੀ ਸ਼ਮੂਲੀਅਤ ਤੇ ਵੀ ਜ਼ੋਰ ਦਿੱਤਾ ਗਿਆ ਹੈ। ਬੁਨਿਆਦੀ ਢਾਂਚੇ ਵਿੱਚ ਸੁਧਾਰ ਵਿਦਿਆਰਥੀਆਂ ਦੀ ਬਿਹਤਰ ਹਾਜ਼ਰੀ, ਸ਼ਮੂਲੀਅਤ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਂਦਾ ਹੈ।

‘ਪੰਜਾਬ ਸਿੱਖਿਆ ਕ੍ਰਾਂਤੀ ਇੱਕ ਵਿਆਪਕ ਅਤੇ ਮਿਆਰੀ ਸਿੱਖਿਆ ਪ੍ਰਣਾਲੀ ਦੀ ਸਿਰਜਣਾ ਵੱਲ ਫੈਸਲਾਕੁਨ ਕਦਮ ਹੈ, ਜਿਸ ਤਹਿਤ ਭਗਵੰਤ ਮਾਨ ਸਰਕਾਰ ਕਲਾਸਰੂਮਾਂ ਦੀ ਨੁਹਾਰ ਬਦਲਣ ਅਤੇ ‘ਰੰਗਲਾ ਪੰਜਾਬ ਸਿਰਜਣ ਲਈ ਕੰਮ ਕਰ ਰਹੀ ਹੈ।