📰 11/13/2026

ਲੋਕ ਸਾਂਝ — ਡਿਜੀਟਲ ਅਖ਼ਬਾਰ

11/13/2026 · ਅੰਕ 114 · 40 ਪ੍ਰਮੁੱਖ ਖ਼ਬਰਾਂ
🗞 ਅੱਜ ਦਾ ਪੂਰਾ ਅਖ਼ਬਾਰ: ਤੁਸੀਂ ਹੇਠਾਂ ਸਾਰੀਆਂ ਖ਼ਬਰਾਂ ਤਸਵੀਰਾਂ ਸਮੇਤ ਪੜ੍ਹ ਸਕਦੇ ਹੋ ਜਾਂ ਅਸਲ ਅਖ਼ਬਾਰ ਦੀ ਪੀਡੀਐਫ ਫਾਈਲ ਡਾਊਨਲੋਡ ਕਰ ਸਕਦੇ ਹੋ।
ਪੰਜਾਬ📍 ਪੰਜਾਬ

ਸੀਐਮ ਮਾਨ ਨੇ ਘਰੇਲੂ ਖਪਤਕਾਰਾਂ ਲਈ ਵਨਟਾਈਮ ਸੈਟਲਮੈਂਟ ਸਕੀਮ ਲਾਂਚ ਕੀਤੀ, 45 ਦਿਨਾਂ ਦਾ ਮਿਲੇਗਾ ਟਾਈਮ, ਬੋਲੇ - ਸਰਕਾਰ ਨੇ 518 ਕਰੋੜ ਰੁਪਏ ਦੇ ਬਿਜਲੀ ਬਿੱਲ ਕੀਤੇ ਮੁਆਫ

ਪੰਜਾਬ ਵਿੱਚ ਜਿਹੜੇ ਲੋਕਾਂ ਨੇ ਬੀਤੇ ਕਈ ਮਹੀਨਿਆਂ ਤੋਂ ਬਿਜਲੀ ਦੇ ਬਿੱਲ ਨਹੀਂ ਭਰੇ ਹਨ, ਉਨ੍ਹਾਂ ਲਈ ਸਰਕਾਰ ਰਾਹਤ ਵਾਲੀ ਖਬਰ ਲੈ ਕੇ ਆਏ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਨਟਾਈਮ ਸੈਟਲਮੈਂਟ ਸਕੀਮ ਲਾਂਚ ਕੀਤੀ ਹੈ, ਜਿਸ ਨਾਲ ਲੱਖਾਂ ਖਪਤਕਾਰਾਂ ਨੂੰ ਫਾਇਦਾ ਹੋਵੇਗਾ।
ਸੀਐਮ ਮਾਨ ਨੇ ਘਰੇਲੂ ਖਪਤਕਾਰਾਂ ਲਈ ਵਨਟਾਈਮ ਸੈਟਲਮੈਂਟ ਸਕੀਮ ਲਾਂਚ ਕੀਤੀ, 45 ਦਿਨਾਂ ਦਾ ਮਿਲੇਗਾ ਟਾਈਮ, ਬੋਲੇ - ਸਰਕਾਰ ਨੇ 518 ਕਰੋੜ ਰੁਪਏ ਦੇ ਬਿਜਲੀ ਬਿੱਲ ਕੀਤੇ ਮੁਆਫ

ਪੰਜਾਬ ਵਿੱਚ ਜਿਹੜੇ ਲੋਕਾਂ ਨੇ ਬੀਤੇ ਕਈ ਮਹੀਨਿਆਂ ਤੋਂ ਬਿਜਲੀ ਦੇ ਬਿੱਲ ਨਹੀਂ ਭਰੇ ਹਨ, ਉਨ੍ਹਾਂ ਲਈ ਸਰਕਾਰ ਰਾਹਤ ਵਾਲੀ ਖਬਰ ਲੈ ਕੇ ਆਏ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਨਟਾਈਮ ਸੈਟਲਮੈਂਟ ਸਕੀਮ ਲਾਂਚ ਕੀਤੀ ਹੈ, ਜਿਸ ਨਾਲ ਲੱਖਾਂ ਖਪਤਕਾਰਾਂ ਨੂੰ ਫਾਇਦਾ ਹੋਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ ਕੇ ਨਵੀਂ ਯੋਜਨਾ ਲੈ ਕੇ ਆਈ ਹੈ। ਘਰੇਲੂ ਖਪਤਕਾਰਾਂ ਲਈ ਇੱਕ ਵਾਰ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਕਈ ਘਰੇਲੂ ਖਪਤਕਾਰਾਂ ਤੇ 31 ਮਾਰਚ, 2026 ਤੱਕ ਬਕਾਇਆ ਬਿੱਲ ਹਨ। ਉਨ੍ਹਾਂ ਵਿੱਚੋਂ ਬਹੁਤਿਆਂ ਨੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਜੁਰਮਾਨੇ ਅਤੇ ਵਿਆਜ ਲੱਗ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਪੈਂਡਿੰਗ ਬਿੱਲ ਦੀ ਰਕਮ ਕਾਫੀ ਵੱਡੀ ਹੋ ਗਈ ਹੈ। ਅਸੀਂ ਉਨ੍ਹਾਂ ਦਾ ਜੁਰਮਾਨਾ ਅਤੇ ਵਿਆਜ ਮੁਆਫ਼ ਕਰ ਰਹੇ ਹਾਂ। ਸਿਰਫ਼ ਮੂਲ ਰਕਮ ਦਾ ਹੀ ਭੁਗਤਾਨ ਕਰਨਾ ਹੋਵੇਗਾ। ਜਿਹੜੇ ਘਰੇਲੂ ਖਪਤਕਾਰ ਦਾ ਬਿੱਲ ਨਾ ਭਰਨ ਕਰਕੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉਹ ਓਟੀਐਸ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਕੇ ਅਤੇ ਬਕਾਇਆ ਰਕਮ ਦਾ ਭੁਗਤਾਨ ਕਰਕੇ ਆਪਣੇ ਕੁਨੈਕਸ਼ਨ ਬਹਾਲ ਕਰਵਾ ਸਕਣਗੇ।

ਮੁੱਖ ਮੰਤਰੀ ਨੇ ਕਿਹਾ ਕਿ 25% ਰਕਮ ਸ਼ੁਰੂ ਵਿੱਚ ਜਮ੍ਹਾ ਕਰਵਾਉਣੀ ਹੋਵੇਗੀ। ਬਾਕੀ 75% ਦੀ 6-6 ਮਹੀਨਿਆਂ ਦੀਆਂ 2 ਕਿਸ਼ਤਾਂ ਹੋ ਜਾਣਗੀਆਂ। ਇਸ ਸਕੀਮ ਨਾਲ 24 ਲੱਖ 86 ਹਜ਼ਾਰ ਘਰੇਲੂ ਖਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਕੁੱਲ ਬਕਾਇਆ 2516 ਕਰੋੜ ਰੁਪਏ ਦਾ ਹੈ। ਇਸ ਵਿੱਚੋਂ 518 ਕਰੋੜ ਮੁਆਫ਼ ਕੀਤੇ ਜਾਣਗੇ। ਨੋਟੀਫਿਕੇਸ਼ਨ ਕੱਲ੍ਹ ਜਾਰੀ ਕੀਤਾ ਜਾਵੇਗਾ। ਲੋਕਾਂ ਨੂੰ ਕਿਤੇ ਵੀ ਭਾਲਣ ਦੀ ਲੋੜ ਨਹੀਂ ਪਵੇਗੀ। ਓਟੀਐਸ ਬਿੱਲ ਉਨ੍ਹਾਂ ਦੇ ਘਰ ਭੇਜੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਹੋਵੇ ਜਾਂ ਸ਼ਹਿਰਾਂ ਵਿੱਚ, ਇਸ ਦਾ ਫਾਇਦਾ ਸਾਰਿਆਂ ਨੂੰ ਮਿਲੇਗਾ। 600 ਯੂਨਿਟ ਤੱਕ ਪਹਿਲਾਂ ਹੀ ਮੁਆਫ਼ ਕੀਤੇ ਜਾ ਚੁੱਕੇ ਹਨ। ਇਸ ਤੋਂ ਵੱਧ ਬਕਾਇਆ ਵਾਲੇ ਲੋਕਾਂ ਨੂੰ ਫਾਇਦਾ ਹੋਵੇਗਾ।

ਟਿਕਟਾਂ ਕੱਟਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਬਹੁਤਾ ਨਾਰਾਜ਼ ਨਹੀਂ ਹੈ। ਥੋੜ੍ਹਾ ਜਿਹਾ ਮਨੁੱਖੀ ਸੁਭਾਅ ਹੈ, ਇਹ ਚੱਲਦਾ ਰਹਿੰਦਾ ਹੈ। ਹਰ ਬੰਦੇ ਨੂੰ ਤਾਂ ਟਿਕਟ ਨਹੀਂ ਦਿੱਤੀ ਜਾ ਸਕਦਾ। ਬਹੁਤ ਸਾਰੇ ਬੰਦੇ ਪਾਰਟੀ ਵਿੱਚ ਦੂਜੀਆਂ ਜਿੰਮੇਵਾਰੀਆਂ ਨਿਭਾਉਣਗੇ। ਸਾਰੇ ਪਰਦੇ ਤੇ ਨਹੀਂ ਆਉਂਦੇ, ਕੁਝ ਪਰਦੇ ਦੇ ਪਿੱਛੇ ਰਹਿ ਕੇ ਅਹਿਮ ਭੂਮਿਕਾਵਾਂ ਨਿਭਾਉਂਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਸਾਫ਼ ਕਰ ਦਿੱਤਾ ਕਿ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਚੋਣ ਨਹੀਂ ਲੜਣਗੇ।

ਅਕਾਲੀ-ਭਾਜਪਾ ਗੱਠਜੋੜ ਤੇ ਉਨ੍ਹਾਂ ਕਿਹਾ ਕਿ ਹੋ ਰਿਹਾ ਹੈ ਚੰਗੀ ਗੱਲ ਹੈ। ਇਹ ਸਾਡੇ ਲਈ ਕੋਈ ਚੁਣੌਤੀ ਨਹੀਂ ਹੈ; ਇਹ ਜ਼ੀਰੋ ਗੁਣਾ ਜ਼ੀਰੋ ਹੈ। ਬੀਜੇਪੀ ਆਗੂ ਸੁਨੀਲ ਜਾਖੜ ਦੇ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਖਿਲਾਫ਼ ਚੋਣਾ ਲੜਣ ਦੇ ਬਿਆਨ ਤੇ ਸੀਐਮ ਮਾਨ ਨੇ ਕਿਹਾ ਕਿ ਉਹ ਫੜਫੜਾਉਂਦਾ ਹੋਇਆ ਦੀਵਾ ਹਨ। ਉਨ੍ਹਾਂ ਦਾ ਸੰਨਿਆਸ ਲੈਣਾ ਤਾਂ ਬੰਣਦਾ ਹੈ। ਭਲਾ ਕੇਜਰੀਵਾਲ ਅਤੇ ਸਿਸੋਦੀਆ ਪੰਜਾਬ ਕਿਵੇਂ ਆ ਸਕਦੇ ਹਨ।

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਤਿੱਖਾ ਹਮਲਾ ਬੋਦਲਿਆਂ ਉਨ੍ਹਾਂ ਕਿਹਾ ਕਿ ਉਹ ਅਮਿਤ ਸ਼ਾਹ ਨੂੰ ਮਿਲਣ ਨਹੀਂ ਗਏ ਹਨ, ਕਿਸੇ ਹੋਰ ਕੰਮ ਲਈ ਗਏ ਹਨ। ਨਾਲ ਹੀ ਉਨ੍ਹਾਂ ਨੇ ਬੀਬੀ ਜਾਗੀਰ ਕੌਰ ਦੀ ਅਕਾਲੀ ਦਲ ਵਿੱਚ ਵਾਪਸੀ ਟੱਲਣ ਤੇ ਤੰਜ ਕੱਸਦਿਆਂ ਕਿਹਾ ਕਿ ਬਹੁਤੇ ਘਰਾਂ ਦਾ ਪ੍ਰਾਹੁਣਾ ਭੁੱਖਾ ਹੀ ਰਹਿ ਜਾਂਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਫਾਰਿਗ ਕਰ ਦਿੱਤਾ ਅਤੇ ਅਕਾਲੀ ਦਲ ਵਿੱਚ ਵੀ ਵਾਪਸੀ ਨਹੀਂ ਹੋ ਸਕੀ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਧੂੰਆਂ ਸਿਰਫ਼ ਤਾਂ ਹੀ ਦਿੱਲੀ ਪਹੁੰਚੇਗਾ ਜੇਕਰ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਅਤੇ ਫਿਰ ਵੀ ਇਸ ਵਿੱਚ ਤਿੰਨ ਦਿਨ ਲੱਗਣਗੇ। ਪੰਜਾਬ ਵਿੱਚ ਝੋਨੇ ਦੀ ਕਟਾਈ ਵੀ ਨਹੀਂ ਹੋਈ ਸੀ, ਅਤੇ ਦਿੱਲੀ ਵਾਲੇ ਪਹਿਲਾਂ ਹੀ ਸ਼ਿਕਾਇਤ ਕਰਨ ਲੱਗ ਪਏ ਸਨ ਕਿ ਧੂੰਆਂ ਆ ਗਿਆ ਹੈ। ਅਸੀਂ ਜਿਹੜੀਆਂ ਗਰੰਟੀਆਂ ਨਹੀਂ ਵੀ ਲਿੱਖੀਆਂ ਸਨ, ਉਨ੍ਹਾਂ ਨੂੰ ਵੀ ਪੂਰਾ ਕੀਤਾ ਹੈ।

ਲਾਹੌਰ ਵਿੱਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦੇ ਸਵਾਲ ਤੇ ਸੀਐਮ ਮਾਨ ਨੇ ਕਿਹਾ ਕਿ ਉਹ ਸਿਆਸੀ ਕਲੀਅਰੈਂਸ ਲਈ ਅਰਜੀ ਦੇ ਰਹੇ ਹਨ।

ਪੰਜਾਬ📍 ਪੰਜਾਬ

ਲੁਧਿਆਣਾ ‘ਚ ਨਕਲੀ ਸਟਾਫ਼ ਗਿਰੋਹ ਦਾ ਪਰਦਾਫਾਸ਼, ਵਰਦੀ ਦਾ ਰੋਅਬ ਦਿਖਾ ਲੋਕਾਂ ਨੂੰ ਬਣਾਉਂਦੇ ਸੀ ਸ਼ਿਕਾਰ

ਲੁਧਿਆਣਾ ਪੁਲਿਸ ਨੇ ਲੰਬੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਖੁਦ ਨੂੰ ਸੀਆਈਏ ਸਟਾਫ਼ ਦਾ ਮੁਲਾਜ਼ਮ ਦੱਸ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਦਾ ਸੀ।
ਲੁਧਿਆਣਾ ‘ਚ ਨਕਲੀ ਸਟਾਫ਼ ਗਿਰੋਹ ਦਾ ਪਰਦਾਫਾਸ਼, ਵਰਦੀ ਦਾ ਰੋਅਬ ਦਿਖਾ ਲੋਕਾਂ ਨੂੰ ਬਣਾਉਂਦੇ ਸੀ ਸ਼ਿਕਾਰ

ਲੁਧਿਆਣਾ ਪੁਲਿਸ ਨੇ ਲੰਬੇ ਸਮੇਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਵੱਡੀ ਕਾਰਵਾਈ ਕਰਦਿਆਂ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਖੁਦ ਨੂੰ ਸੀਆਈਏ ਸਟਾਫ਼ ਦਾ ਮੁਲਾਜ਼ਮ ਦੱਸ ਕੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਗਿਰੋਹ ਦੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਪੰਜਾਬ ਹੋਮ ਗਾਰਡ ਦਾ ਮੁਲਾਜ਼ਮ ਹੈ, ਜੋ ਕਾਫ਼ੀ ਸਮਾਂ ਪਹਿਲਾਂ ਛੁੱਟੀ ‘ਤੇ ਚਲਾ ਗਿਆ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਕੁਝ ਹੋਰ ਸਾਥੀਆਂ ਨਾਲ ਮਿਲ ਕੇ ਇਹ ਗੈਰ-ਕਾਨੂੰਨੀ ਧੰਦਾ ਸ਼ੁਰੂ ਕਰ ਲਿਆ। ਪੁਲਿਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤੀ ਜਾਣ ਵਾਲੀ ਇੱਕ ਗੱਡੀ ਵੀ ਬਰਾਮਦ ਕੀਤੀ ਗਈ ਹੈ।

ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪ੍ਰਿੰਸ, ਗੁਰਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਅਤੇ ਅਜੀਤ ਕੁਮਾਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਇਨ੍ਹਾਂ ਪਾਸੋਂ ਪੁਲਿਸ ਦੀ ਵਰਦੀ ਨਾਲ ਸਬੰਧਤ ਸਾਮਾਨ ਵੀ ਬਰਾਮਦ ਕੀਤਾ ਹੈ, ਜਿਸ ਵਿੱਚ ਖਾਕੀ ਰੰਗ ਦੀ ਪੱਗ, ਖਾਕੀ ਰੰਗ ਦੀ ਪੈਂਟ ਅਤੇ ਇੱਕ ਲਾਲ ਰੰਗ ਦੀ ਫਿਫਟੀ ਸ਼ਾਮਲ ਹੈ। ਮੁਲਜ਼ਮ ਇਨ੍ਹਾਂ ਵਰਦੀਆਂ ਦੀ ਵਰਤੋਂ ਕਰਕੇ ਲੋਕਾਂ ‘ਤੇ ਰੋਅਬ ਪਾਉਂਦੇ ਸਨ ਤਾਂ ਜੋ ਕੋਈ ਵੀ ਉਨ੍ਹਾਂ ‘ਤੇ ਸ਼ੱਕ ਨਾ ਕਰ ਸਕੇ। ਡਰਾ-ਧਮਕਾ ਕੇ ਕਰਦੇ ਸਨ ਵਸੂਲੀ

ਪੁਲਿਸ ਅਧਿਕਾਰੀਆਂ ਮੁਤਾਬਕ ਇਹ ਮੁਲਜ਼ਮ ਖੁਦ ਨੂੰ ਸੀਆਈਏ ਸਟਾਫ਼ ਦੇ ਅਧਿਕਾਰੀ ਦੱਸ ਕੇ ਰਾਹਗੀਰਾਂ ਅਤੇ ਆਮ ਲੋਕਾਂ ਨੂੰ ਡਰਾਉਂਦੇ-ਧਮਕਾਉਂਦੇ ਸਨ ਅਤੇ ਝੂਠੇ ਕੇਸਾਂ ਵਿੱਚ ਫਸਾਉਣ ਦਾ ਡਰ ਦਿਖਾ ਕੇ ਉਨ੍ਹਾਂ ਕੋਲੋਂ ਮੋਟੀਆਂ ਰਕਮਾਂ ਵਸੂਲਦੇ ਸਨ। ਪੁਲਿਸ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਵਿੱਚ ਇੱਕ ਹੋਰ ਮੁਲਜ਼ਮ ਵੀ ਸ਼ਾਮਲ ਹੈ, ਜੋ ਫਿਲਹਾਲ ਫ਼ਰਾਰ ਚੱਲ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੰਜਾਬ📍 ਪੰਜਾਬ

ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾਈ, ਤਿੰਨ ਦੀ ਮੌਤ, ਤਿੰਨ ਜ਼ਖਮੀ

ਕਟਿਹਾਰ: ਬਿਹਾਰ ਦੇ ਕਟਿਹਾਰ ਜ਼ਿਲ੍ਹੇ ‘ਚ ਅੱਜ ਸਵੇਰੇ ਗੰਗਾ ‘ਚ ਇਸ਼ਨਾਨ ਕਰਨ ਜਾ ਰਹੇ ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ।
ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾਈ, ਤਿੰਨ ਦੀ ਮੌਤ, ਤਿੰਨ ਜ਼ਖਮੀ

ਕਟਿਹਾਰ: ਬਿਹਾਰ ਦੇ ਕਟਿਹਾਰ ਜ਼ਿਲ੍ਹੇ ‘ਚ ਅੱਜ ਸਵੇਰੇ ਗੰਗਾ ‘ਚ ਇਸ਼ਨਾਨ ਕਰਨ ਜਾ ਰਹੇ ਸ਼ਰਧਾਲੂਆਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨਾਲ ਟਕਰਾ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ‘ਚ 2 ਔਰਤਾਂ ਸਮੇਤ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਹੋਰ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਮ੍ਰਿਤਕਾਂ ਦੀ ਪਛਾਣ ਸ਼ੰਭੂ ਸਿੰਘ (66), ਊਸ਼ਾ ਸਿੰਘ (64) ਅਤੇ ਮੰਜੂ ਰਾਣੀ ਸਾਹਾ (65) ਵਜੋਂ ਹੋਈ ਹੈ। ਤਿੰਨੋਂ ਕਟਿਹਾਰ ਨਗਰ ਥਾਣਾ ਖੇਤਰ ਦੇ ਬੈਗਨਾ ਦੇ ਰਹਿਣ ਵਾਲੇ ਸਨ। ਪੁਲਿਸ ਅਨੁਸਾਰ ਮਨਿਹਾਰੀ-ਕਟਿਹਾਰ ਚਾਰ ਮਾਰਗੀ ’ਤੇ ਤਕਨੀਕੀ ਖ਼ਰਾਬੀ ਕਾਰਨ ਰੇਤ ਨਾਲ ਭਰਿਆ ਟਰੱਕ ਸੜਕ ਕਿਨਾਰੇ ਖੜ੍ਹਾ ਸੀ। ਇਸ ਦੌਰਾਨ ਕਟਿਹਾਰ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਟਰੱਕ ਦੇ ਪਿਛਲੇ ਪਾਸੇ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ‘ਚ ਸਵਾਰ ਲੋਕਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ।

ਮਨਿਹਾਰੀ ਥਾਣਾ ਇੰਚਾਰਜ ਸੰਤੋਸ਼ ਕੁਮਾਰ ਝਾਅ ਨੇ ਦੱਸਿਆ ਕਿ ਕਟਿਹਾਰ ਵੱਲੋਂ ਆ ਰਹੀ ਇਕ ਕਾਰ ਨੇ ਸੜਕ ਕਿਨਾਰੇ ਖੜ੍ਹੇ ਰੇਤ ਨਾਲ ਭਰੇ ਟਰੱਕ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੰਜਾਬ📍 ਪੰਜਾਬ

ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਤੋਂ 3 ਕਰੋੜ ਦੀ ਫਿਰੌਤੀ ਦੀ ਮੰਗ, ਵਿਦੇਸ਼ੀ ਨੰਬਰਾਂ ਤੋਂ ਆ ਰਹੀਆਂ ਧਮਕੀ ਭਰੀਆਂ ਕਾਲਾਂ

ਲੁਧਿਆਣਾ ਵਿੱਚ ਇੱਕ ਪ੍ਰਾਪਰਟੀ ਡੀਲਰ ਅਤੇ ਉਸ ਦੇ ਪਰਿਵਾਰ ਨੂੰ 3 ਕਰੋੜ ਰੁਪਏ ਦੀ ਫਿਰੌਤੀ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।
ਲੁਧਿਆਣਾ ‘ਚ ਪ੍ਰਾਪਰਟੀ ਡੀਲਰ ਤੋਂ 3 ਕਰੋੜ ਦੀ ਫਿਰੌਤੀ ਦੀ ਮੰਗ, ਵਿਦੇਸ਼ੀ ਨੰਬਰਾਂ ਤੋਂ ਆ ਰਹੀਆਂ ਧਮਕੀ ਭਰੀਆਂ ਕਾਲਾਂ

ਲੁਧਿਆਣਾ ਵਿੱਚ ਇੱਕ ਪ੍ਰਾਪਰਟੀ ਡੀਲਰ ਅਤੇ ਉਸ ਦੇ ਪਰਿਵਾਰ ਨੂੰ 3 ਕਰੋੜ ਰੁਪਏ ਦੀ ਫਿਰੌਤੀ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਕ ਅਣਪਛਾਤਾ ਵਿਅਕਤੀ ਵੱਖ-ਵੱਖ ਮੋਬਾਈਲ ਨੰਬਰਾਂ ਤੋਂ ਫ਼ੋਨ ਕਰਕੇ ਪ੍ਰਾਪਰਟੀ ਡੀਲਰ ਅਤੇ ਉਸ ਦੇ ਭਰਾ ਕੋਲੋਂ ਇਹ ਵੱਡੀ ਰਕਮ ਮੰਗ ਰਿਹਾ ਹੈ।

ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਮੁਲਜ਼ਮ ਨੇ 12 ਨਵੰਬਰ ਨੂੰ ਵਟਸਐਪ ‘ਤੇ ਧਮਕੀ ਭਰੇ ਲਿਖਤੀ ਸੁਨੇਹੇ ਅਤੇ ਵਾਇਸ ਮੈਸੇਜ ਵੀ ਭੇਜੇ ਹਨ। ਹਾਲਾਂਕਿ, ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਖ਼ਾਸ ਗੈਂਗ ਦਾ ਨਾਮ ਸਾਹਮਣੇ ਨਹੀਂ ਆਇਆ ਹੈ ਅਤੇ ਪੁਲਿਸ ਵੱਲੋਂ ਤਕਨੀਕੀ ਆਧਾਰ ‘ਤੇ ਕਾਲ ਕਰਨ ਵਾਲੇ ਨੰਬਰਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਸ਼ਿਕਾਇਤਕਰਤਾ ਦੀਪਕ ਗੁਪਤਾ, ਵਾਸੀ ਨਿਊ ਸ਼ਿਵਾਜੀ ਨਗਰ, ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਮੋਬਾਈਲ ਫ਼ੋਨ ਅਤੇ ਉਸ ਦੇ ਭਰਾ ਸੰਦੀਪ ਗੁਪਤਾ ਦੇ ਮੋਬਾਈਲ ਫ਼ੋਨ ‘ਤੇ ਕੋਈ ਅਣਪਛਾਤਾ ਵਿਅਕਤੀ ਲਗਾਤਾਰ ਵੱਖ-ਵੱਖ ਨੰਬਰਾਂ ਤੋਂ ਕਾਲਾਂ ਕਰ ਰਿਹਾ ਹੈ।

ਪ੍ਰਾਪਤ ਵੇਰਵਿਆਂ ਮੁਤਾਬਕ ਮੁਲਜ਼ਮ ਵੱਲੋਂ ਧਮਕੀਆਂ ਦੇਣ ਲਈ ਭਾਰਤੀ ਅਤੇ ਵਿਦੇਸ਼ੀ ਦੋਵਾਂ ਤਰ੍ਹਾਂ ਦੇ ਮੋਬਾਈਲ ਨੰਬਰਾਂ ਦੀ ਵਰਤੋਂ ਕੀਤੀ ਗਈ ਹੈ। ਇਨ੍ਹਾਂ ਕਾਲਾਂ ਰਾਹੀਂ 3 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰਦਿਆਂ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੁਲਜ਼ਮ ਨੇ ਵਟਸਐਪ ਜ਼ਰੀਏ ਧਮਕੀ ਭਰੇ ਮੈਸੇਜ ਅਤੇ ਵਾਇਸ ਰਿਕਾਰਡਿੰਗਜ਼ ਵੀ ਭੇਜੀਆਂ ਹਨ।

ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੁੱਢਲੀ ਤਫ਼ਤੀਸ਼ ਅਮਲ ਵਿੱਚ ਲਿਆਂਦੀ, ਜਿਸ ਦੇ ਆਧਾਰ ‘ਤੇ ਥਾਣਾ ਡਿਵੀਜ਼ਨ ਨੰਬਰ-3 ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308 (2) ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ-3 ਦੇ ਐਸਐਚਓ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਸਾਰੇ ਨੰਬਰਾਂ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਤੋਂ ਫਿਰੌਤੀ ਦੀਆਂ ਕਾਲਾਂ ਅਤੇ ਮੈਸੇਜ ਆਏ ਹਨ, ਤਾਂ ਜੋ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਧਮਕੀਆਂ ਦੇਣ ਵਾਲਾ ਵਿਅਕਤੀ ਕਿਸੇ ਸੰਗਠਿਤ ਗੈਂਗ ਨਾਲ ਜੁੜਿਆ ਹੋਇਆ ਹੈ ਜਾਂ ਨਹੀਂ, ਜਿਸ ਬਾਰੇ ਜਾਂਚ ਜਾਰੀ ਹੈ।

ਪੰਜਾਬ📍 ਪੰਜਾਬ

ਪੰਜਾਬ-ਮਹਿਲਾ ਅਕਾਲੀ ਦਲ ‘ਚ ਵੱਡਾ ਫੇਰਬਦਲ: ਕੰਚਨਪ੍ਰੀਤ ਸੀਨੀਅਰ ਮੀਤ ਪ੍ਰਧਾਨ, ਰਚਨਾ ਓਬਰਾਏ ਜਨਰਲ ਸਕੱਤਰ ਬਣੀ

ਸ਼੍ਰੋਮਣੀ ਅਕਾਲੀ ਦਲ ਨੇ ਮਹਿਲਾ ਅਕਾਲੀ ਦਲ ਦੇ ਸੰਗਠਨਾਤਮਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕਰਕੇ ਜ਼ਮੀਨੀ ਪੱਧਰ ‘ਤੇ ਆਪਣੇ ਮਹਿਲਾ ਵਿੰਗ ਨੂੰ ਮਜ਼ਬੂਤ ​​ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ।
ਪੰਜਾਬ-ਮਹਿਲਾ ਅਕਾਲੀ ਦਲ ‘ਚ ਵੱਡਾ ਫੇਰਬਦਲ: ਕੰਚਨਪ੍ਰੀਤ ਸੀਨੀਅਰ ਮੀਤ ਪ੍ਰਧਾਨ, ਰਚਨਾ ਓਬਰਾਏ ਜਨਰਲ ਸਕੱਤਰ ਬਣੀ

ਸ਼੍ਰੋਮਣੀ ਅਕਾਲੀ ਦਲ ਨੇ ਮਹਿਲਾ ਅਕਾਲੀ ਦਲ ਦੇ ਸੰਗਠਨਾਤਮਕ ਢਾਂਚੇ ਦੀ ਪਹਿਲੀ ਸੂਚੀ ਜਾਰੀ ਕਰਕੇ ਜ਼ਮੀਨੀ ਪੱਧਰ ‘ਤੇ ਆਪਣੇ ਮਹਿਲਾ ਵਿੰਗ ਨੂੰ ਮਜ਼ਬੂਤ ​​ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿਲਾ ਅਕਾਲੀ ਦਲ ਦੀ ਮੁਖੀ ਬੀਬੀ ਹਰਗੋਬਿੰਦ ਕੌਰ ਨਾਲ ਵਿਆਪਕ ਵਿਚਾਰ-ਵਟਾਂਦਰੇ ਤੋਂ ਬਾਅਦ ਇਨ੍ਹਾਂ ਨਿਯੁਕਤੀਆਂ ਨੂੰ ਮਨਜ਼ੂਰੀ ਦਿੱਤੀ। ਅਧਿਕਾਰਤ ਸੂਚੀ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਤੋਂ ਸਾਂਝੀ ਕੀਤੀ ਗਈ। ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੀ ਸੂਚੀ ਵਿੱਚ ਸਮਰਪਿਤ, ਤਜਰਬੇਕਾਰ ਅਤੇ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਮਹਿਲਾ ਆਗੂਆਂ ਨੂੰ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ‘ਤੇ ਸਥਾਨ ਦਿੱਤਾ ਗਿਆ ਹੈ ਤਾਂ ਜੋ ਸੰਗਠਨ ਨੂੰ ਨਵੀਂ ਊਰਜਾ ਮਿਲ ਸਕੇ। ਜਾਰੀ ਕੀਤੀ ਗਈ ਸੂਚੀ ਅਨੁਸਾਰ, ਸੂਬੇ ਭਰ ਤੋਂ 10 ਸੀਨੀਅਰ ਮਹਿਲਾ ਆਗੂਆਂ ਨੂੰ ਮਹਿਲਾ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਵੱਖ-ਵੱਖ ਜ਼ਿਲ੍ਹਿਆਂ ਤੋਂ 14 ਸਰਗਰਮ ਮਹਿਲਾ ਆਗੂਆਂ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਰਚਨਾ ਓਬਰਾਏ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ

ਇਸ ਦੌਰਾਨ, ਪਾਰਟੀ ਲੀਡਰਸ਼ਿਪ ਨੇ ਰਚਨਾ ਓਬਰਾਏ ‘ਤੇ ਆਪਣਾ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਮਹਿਲਾ ਅਕਾਲੀ ਦਲ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਬਾਰਾਂ ਮਹਿਲਾ ਆਗੂਆਂ ਨੂੰ ਸਕੱਤਰ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਹਰ ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸੱਤ ਮਹਿਲਾ ਆਗੂਆਂ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਪੂਰੀ ਲਗਨ ਨਾਲ ਕੰਮ ਕਰਨਗੇ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਮੁੱਖ ਭੂਮਿਕਾ ਨਿਭਾਉਣਗੇ।

ਪੰਜਾਬ📍 ਪੰਜਾਬ

ਲੁਧਿਆਣਾ ‘ਚ ਸਿਵਲ ਹਸਪਤਾਲ ਨੇੜੇ ਕੁੱਤਿਆਂ ਨੂੰ ਜ਼ਹਿਰੀਲੀ ਚੀਜ਼ ਖਵਾਉਣ ਦਾ ਖ਼ਦਸ਼ਾ, ਮੂੰਹ ‘ਚੋਂ ਨਿਕਲ ਰਹੀ ਝੱਗ

ਲੁਧਿਆਣਾ ਦੇ ਸਿਵਲ ਹਸਪਤਾਲ ਦੇ ਨਜ਼ਦੀਕ ਸਥਿਤ ਦਾਈ ਅਹਾਤਾ ਵਾਲੀ ਗਲੀ ਵਿੱਚ 8 ਤੋਂ 10 ਆਵਾਰਾ ਕੁੱਤਿਆਂ ਦੀ ਹਾਲਤ ਸ਼ੱਕੀ ਹਾਲਾਤ ਵਿੱਚ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਬੇਹੱਦ ਗੰਭੀਰ ਹੋ ਗਈ ਹੈ।
ਲੁਧਿਆਣਾ ‘ਚ ਸਿਵਲ ਹਸਪਤਾਲ ਨੇੜੇ ਕੁੱਤਿਆਂ ਨੂੰ ਜ਼ਹਿਰੀਲੀ ਚੀਜ਼ ਖਵਾਉਣ ਦਾ ਖ਼ਦਸ਼ਾ, ਮੂੰਹ ‘ਚੋਂ ਨਿਕਲ ਰਹੀ ਝੱਗ

ਲੁਧਿਆਣਾ ਦੇ ਸਿਵਲ ਹਸਪਤਾਲ ਦੇ ਨਜ਼ਦੀਕ ਸਥਿਤ ਦਾਈ ਅਹਾਤਾ ਵਾਲੀ ਗਲੀ ਵਿੱਚ 8 ਤੋਂ 10 ਆਵਾਰਾ ਕੁੱਤਿਆਂ ਦੀ ਹਾਲਤ ਸ਼ੱਕੀ ਹਾਲਾਤ ਵਿੱਚ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਬੇਹੱਦ ਗੰਭੀਰ ਹੋ ਗਈ ਹੈ। ਇਲਾਕਾ ਨਿਵਾਸੀਆਂ ਨੂੰ ਖ਼ਦਸ਼ਾ ਹੈ ਕਿ ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੀ ਰਾਤ ਨੂੰ ਕਿਸੇ ਅਣਪਛਾਤੇ ਸ਼ਰਾਰਤੀ ਅਨਸਰ ਵੱਲੋਂ ਇਨ੍ਹਾਂ ਬੇਜ਼ੁਬਾਨ ਜਾਨਵਰਾਂ ਨੂੰ ਕੋਈ ਜ਼ਹਿਰੀਲੀ ਵਸਤੂ ਖਵਾ ਦਿੱਤੀ ਗਈ ਹੈ। ਸਥਾਨਕ ਲੋਕਾਂ ਮੁਤਾਬਕ ਪਿਛਲੇ ਦੋ ਦਿਨਾਂ ਤੋਂ ਇਨ੍ਹਾਂ ਕੁੱਤਿਆਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਈ ਕੁੱਤਿਆਂ ਦੇ ਮੂੰਹ ਵਿੱਚੋਂ ਲਗਾਤਾਰ ਝੱਗ ਨਿਕਲ ਰਹੀ ਹੈ, ਜਦਕਿ ਕੁਝ ਕੁੱਤਿਆਂ ਦੀਆਂ ਅੱਖਾਂ ਦੀ ਰੌਸ਼ਨੀ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸਭ ਤੋਂ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਪ੍ਰਭਾਵਿਤ ਹੋਏ ਇਨ੍ਹਾਂ ਜਾਨਵਰਾਂ ਵਿੱਚ 20 ਤੋਂ 25 ਦਿਨਾਂ ਦੇ ਛੋਟੇ ਕਤੂਰੇ (ਪਿੱਲੇ) ਵੀ ਸ਼ਾਮਲ ਹਨ। ਜ਼ਹਿਰ ਦੇ ਅਸਰ ਕਾਰਨ ਇਹ ਕੁੱਤੇ ਗਲੀਆਂ ਵਿੱਚ ਬੇਸੁੱਧ ਹਾਲਤ ਵਿੱਚ ਘੁੰਮ ਰਹੇ ਹਨ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਰਕਾਰੀ ਵੈਟਰਨਰੀ ਡਾਕਟਰ ਮੌਕੇ ‘ਤੇ ਨਹੀਂ ਪਹੁੰਚਿਆ।

ਪ੍ਰਸ਼ਾਸਨਿਕ ਬੇਰੁਖ਼ੀ ਦਰਮਿਆਨ ਮੋਗਾ ਦੀ ਇੱਕ ਸਮਾਜ ਸੇਵੀ ਸੰਸਥਾ ਨੇ ਇਨਸਾਨੀਅਤ ਦਿਖਾਉਂਦਿਆਂ ਬੀਤੀ ਰਾਤ ਆਪਣੇ ਪੱਧਰ ‘ਤੇ ਵੈਟਰਨਰੀ ਡਾਕਟਰ ਨੂੰ ਮੌਕੇ ‘ਤੇ ਬੁਲਾ ਕੇ ਇਨ੍ਹਾਂ ਕੁੱਤਿਆਂ ਦਾ ਇਲਾਜ ਸ਼ੁਰੂ ਕਰਵਾਇਆ। ਡਾਕਟਰ ਵੱਲੋਂ ਪ੍ਰਭਾਵਿਤ ਕੁੱਤਿਆਂ ਨੂੰ ਗਲੂਕੋਜ਼ ਦੀਆਂ ਡ੍ਰਿੱਪਾਂ ਲਗਾਈਆਂ ਗਈਆਂ ਅਤੇ ਹੋਰ ਜ਼ਰੂਰੀ ਦਵਾਈਆਂ ਦਿੱਤੀਆਂ ਗਈਆਂ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਇਲਾਕਾ ਨਿਵਾਸੀ ਗੌਰਵ ਭਾਟੀਆ ਨੇ ਦੱਸਿਆ ਕਿ ਬੀਤੀ ਸ਼ਾਮ ਕਈ ਕੁੱਤੇ ਅਚਾਨਕ ਬੇਸੁੱਧ ਹਾਲਤ ਵਿੱਚ ਇੱਧਰ-ਉੱਧਰ ਭਟਕਦੇ ਦਿਖਾਈ ਦਿੱਤੇ। ਜ਼ਹਿਰ ਦੇ ਅਸਰ ਕਾਰਨ ਉਨ੍ਹਾਂ ਨੂੰ ਦਿਖਾਈ ਦੇਣਾ ਬੰਦ ਹੋ ਗਿਆ ਸੀ ਅਤੇ ਕਈ ਕੁੱਤੇ ਕੰਧਾਂ ਨਾਲ ਟਕਰਾ ਰਹੇ ਸਨ। ਉਨ੍ਹਾਂ ਦੇ ਸਾਹ ਕਾਫ਼ੀ ਤੇਜ਼ ਚੱਲ ਰਹੇ ਸਨ ਅਤੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਗੌਰਵ ਭਾਟੀਆ ਨੇ ਖ਼ਦਸ਼ਾ ਪ੍ਰਗਟਾਇਆ ਕਿ ਇਨ੍ਹਾਂ ਕੁੱਤਿਆਂ ਨੂੰ ਹੌਲੀ-ਹੌਲੀ ਅਸਰ ਕਰਨ ਵਾਲਾ ਜ਼ਹਿਰ (ਸਲੋਅ ਪੋਇਜ਼ਨ) ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨਿਵਾਸੀ ਮਨਮੀਤ ਸਿੰਘ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਤੱਕ ਇਨ੍ਹਾਂ ਕੁੱਤਿਆਂ ਦੀ ਹਾਲਤ ਬਿਲਕੁਲ ਠੀਕ ਸੀ, ਪਰ ਉਸ ਤੋਂ ਬਾਅਦ ਇਨ੍ਹਾਂ ਦੀ ਸਿਹਤ ਹੌਲੀ-ਹੌਲੀ ਵਿਗੜਨੀ ਸ਼ੁਰੂ ਹੋ ਗਈ। ਸ਼ੁਰੂਆਤ ਵਿੱਚ ਲੋਕਾਂ ਨੂੰ ਲੱਗਿਆ ਕਿ ਸ਼ਾਇਦ ਇਨ੍ਹਾਂ ਨੂੰ ਕੋਈ ਬਿਮਾਰੀ ਹੋ ਗਈ ਹੈ, ਪਰ ਜਦੋਂ ਸਾਰੇ ਕੁੱਤਿਆਂ ਵਿੱਚ ਇੱਕੋ ਜਿਹੇ ਲੱਛਣ ਦਿਖਾਈ ਦਿੱਤੇ ਤਾਂ ਜ਼ਹਿਰੀਲਾ ਪਦਾਰਥ ਖਵਾਏ ਜਾਣ ਦਾ ਸ਼ੱਕ ਪੱਕਾ ਹੋ ਗਿਆ।

ਦੂਜੇ ਪਾਸੇ, ਇਲਾਕਾ ਨਿਵਾਸੀ ਹਰਪ੍ਰੀਤ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾਵੇ ਤਾਂ ਜੋ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੀ ਪਛਾਣ ਕਰਕੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਜਦੋਂ ਇਸ ਮਾਮਲੇ ਸਬੰਧੀ ਨਗਰ ਨਿਗਮ ਦੀ ਸਿਹਤ ਸ਼ਾਖਾ ਦੇ ਡਾਕਟਰ ਵਿਪੁਲ ਮਲਹੋਤਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਕੋਲ ਇਸ ਸਬੰਧੀ ਕੋਈ ਲਿਖਤੀ ਜਾਂ ਰਸਮੀ ਸ਼ਿਕਾਇਤ ਨਹੀਂ ਪਹੁੰਚੀ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਬੇਜ਼ੁਬਾਨ ਜਾਨਵਰਾਂ ਨਾਲ ਅਜਿਹਾ ਕਾਰਾ ਕੀਤਾ ਗਿਆ ਹੈ ਤਾਂ ਇਹ ਬੇਹੱਦ ਨਿੰਦਣਯੋਗ ਤੇ ਗ਼ਲਤ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਐਸਪੀਸੀਏ ਦੀ ਮੈਂਬਰ ਪੂਜਾ ਜੈਨ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੇ ਕੁੱਤਿਆਂ ਨੂੰ ਕੋਈ ਜ਼ਹਿਰੀਲਾ ਪਦਾਰਥ ਦਿੱਤਾ ਹੈ ਤਾਂ ਇਹ ਬਹੁਤ ਹੀ ਅਫ਼ਸੋਸਨਾਕ ਗੱਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਤੁਰੰਤ ਜ਼ਮੀਨੀ ਪੱਧਰ ‘ਤੇ ਆਪਣੇ ਕਰਮਚਾਰੀਆਂ ਦੀ ਟੀਮ ਭੇਜ ਕੇ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਉਣਗੇ।

ਪੰਜਾਬ📍 ਪੰਜਾਬ

ਅੰਮ੍ਰਿਤਸਰ ‘ਚ ਗੋਲੀ ਲੱਗਣ ਕਾਰਨ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਅੰਮ੍ਰਿਤਸਰ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਪਿਸਤੌਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਦਾ ਰਹਿਣ ਵਾਲਾ ਸੀ।
ਅੰਮ੍ਰਿਤਸਰ ‘ਚ ਗੋਲੀ ਲੱਗਣ ਕਾਰਨ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਅੰਮ੍ਰਿਤਸਰ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਪਿਸਤੌਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਜੋਗਿੰਦਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਤਰਨਤਾਰਨ ਰੋਡ ਦਾ ਰਹਿਣ ਵਾਲਾ ਸੀ। ਇਹ ਘਟਨਾ ਸ਼ੁੱਕਰਵਾਰ ਦੁਪਹਿਰ 1 ਵਜੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ, ਜੋਗਿੰਦਰ ਸਿੰਘ ਡਿਊਟੀ ‘ਤੇ ਜਾਣ ਦੀ ਤਿਆਰੀ ਕਰ ਰਿਹਾ ਸੀ। ਉਸ ਨੇ ਆਪਣੀ ਪਿਸਤੌਲ ਸਾਫ਼ ਕਰਨੀ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਇੱਕ ਗੋਲੀ ਚੱਲ ਗਈ, ਜੋ ਉਸ ਦੇ ਸਿਰ ਦੇ ਨੇੜੇ ਜਾ ਲੱਗੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ

ਜਿਵੇਂ ਹੀ ਇਸ ਘਟਨਾ ਦੀ ਖ਼ਬਰ ਫੈਲੀ, ਇਲਾਕੇ ਵਿੱਚ ਸੋਗ ਦਾ ਮਾਹੌਲ ਛਾ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਘਟਨਾ ਦੇ ਕਾਰਨਾਂ ਅਤੇ ਹਾਲਾਤਾਂ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਤੌਰ ‘ਤੇ, ਇਸ ਨੂੰ ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ ਮੰਨਿਆ ਜਾ ਰਿਹਾ ਹੈ। ਪੰਜਾਬ ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ

ਅੰਮ੍ਰਿਤਸਰ ਵਿੱਚ ਜੋਗਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਜਾਂਚ ਦਾ ਮੁੱਖ ਮਕਸਦ ਮੌਤ ਦੇ ਅਸਲ ਕਾਰਨਾਂ ਅਤੇ ਘਟਨਾ ਪਿੱਛੇ ਕਿਸੇ ਸਾਜ਼ਿਸ਼ ਜਾਂ ਨਿੱਜੀ ਰੰਜਿਸ਼ ਦਾ ਪਤਾ ਲਗਾਉਣਾ ਹੈ।

ਪੰਜਾਬ📍 ਪੰਜਾਬ

ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਸਿਰ ਪੱਥਰ ਨਾਲ ਕੁਚਲਿਆ; ਹੱਥ ’ਤੇ ਲਿਖਿਆ ‘ਸ਼ਿਖਾ ਯੂਪੀ’

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਵੀਰਵਾਰ ਰਾਤ 12 ਵਜੇ ਤੋਂ ਬਾਅਦ ਵਾਪਰੀ। ਘਟਨਾ ਸਥਾਨ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਇੱਕ ਪੁਲਿਸ ਬੀਟ ਬਾਕਸ ਸਥਿਤ ਹੈ।
ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਸਿਰ ਪੱਥਰ ਨਾਲ ਕੁਚਲਿਆ; ਹੱਥ ’ਤੇ ਲਿਖਿਆ ‘ਸ਼ਿਖਾ ਯੂਪੀ’

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਵੀਰਵਾਰ ਰਾਤ 12 ਵਜੇ ਤੋਂ ਬਾਅਦ ਵਾਪਰੀ। ਘਟਨਾ ਸਥਾਨ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਇੱਕ ਪੁਲਿਸ ਬੀਟ ਬਾਕਸ ਸਥਿਤ ਹੈ। ਇਸ ਤੋਂ ਇਲਾਵਾ 100 ਮੀਟਰ ਦੇ ਘੇਰੇ ਵਿੱਚ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ, ਪੰਜਾਬ ਪੁਲਿਸ ਹੈੱਡਕੁਆਰਟਰ ਅਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਦਫ਼ਤਰ ਵੀ ਹੈ। ਇਹ ਸਾਰੇ ਸਥਾਨ ਪੁਲਿਸ ਸੁਰੱਖਿਆ ਹੇਠ ਹਨ।

ਚੰਡੀਗੜ੍ਹ ਦੇ ਸੈਕਟਰ 9 ਵਿੱਚ ਪੁਲਿਸ ਹੈੱਡਕੁਆਰਟਰ ਨੇੜੇ ਇੱਕ ਔਰਤ ਦਾ ਕਤਲ ਕਰ ਦਿੱਤਾ ਗਿਆ। ਉਸ ਦੀ ਲਾਸ਼ ਪੁਲਿਸ ਹੈੱਡਕੁਆਰਟਰ ਤੋਂ ਸਿਰਫ਼ 100 ਕਦਮ ਦੀ ਦੂਰੀ ‘ਤੇ ਮਿਲੀ। ਹਮਲਾਵਰ ਨੇ ਪੱਥਰਾਂ ਨਾਲ ਉਸ ਦਾ ਸਿਰ ਕੁਚਲ ਦਿੱਤਾ। ਸ਼ੁੱਕਰਵਾਰ ਸਵੇਰੇ ਇੱਕ ਰਾਹਗੀਰ ਨੇ ਲਾਸ਼ ਦੇਖੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਤੇ ਫੋਰੈਂਸਿਕ ਟੀਮਾਂ ਥੋੜ੍ਹੀ ਦੇਰ ਬਾਅਦ ਮੌਕੇ ‘ਤੇ ਪਹੁੰਚੀਆਂ, ਘਟਨਾ ਸਥਾਨ ਦਾ ਮੁਆਇਨਾ ਕੀਤਾ। ਔਰਤ ਦੇ ਹੱਥ ‘ਤੇ ਇੱਕ ਟੈਟੂ ‘ਤੇ “ਸ਼ਿਖਾ ਯੂਪੀ” ਲਿਖਿਆ ਹੈ। ਇਸ ਸੁਰਾਗ ਦੇ ਆਧਾਰ ‘ਤੇ ਉਸ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਦੇ ਸਿਰ ‘ਤੇ ਪੱਥਰ ਨਾਲ ਕਈ ਵਾਰ ਕੀਤੇ ਗਏ। ਉਸ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਹੋਇਆ ਪਾਇਆ ਗਿਆ ਸੀ। ਹਾਲਾਂਕਿ, ਕਤਲ ਦਾ ਸਹੀ ਸਮਾਂ ਅਤੇ ਹਾਲਾਤ ਹੋਰ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਣਗੇ।

ਪੁਲਿਸ ਕਤਲ ਦੇ ਪਿੱਛੇ ਦੇ ਮਕਸਦ ਅਤੇ ਮੁਲਜ਼ਮਾਂ ਦੀ ਜਾਂਚ ਕਰ ਰਹੀ ਹੈ। ਉਹ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕਰਨ ਦੀ ਸੰਭਾਵਨਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਔਰਤ ਕਦੋਂ ਪਹੁੰਚੀ ਅਤੇ ਘਟਨਾ ਸਮੇਂ ਕੌਣ ਮੌਜੂਦ ਸੀ।

ਔਰਤ ਦੀ ਪਛਾਣ ਕਰਨ ਲਈ, ਚੰਡੀਗੜ੍ਹ ਦੇ ਸਾਰੇ ਥਾਣਿਆਂ ਵਿੱਚ ਦਰਜ ਗੁੰਮਸ਼ੁਦਾ ਵਿਅਕਤੀਆਂ ਦੀਆਂ ਸ਼ਿਕਾਇਤਾਂ ਦੇ ਰਿਕਾਰਡ ਦੀ ਸਮੀਖਿਆ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਕਿਸੇ ਪੁਲਿਸ ਸਟੇਸ਼ਨ ਨੇ ਉਸ ਬਾਰੇ ਗੁੰਮਸ਼ੁਦਾ ਵਿਅਕਤੀ ਦੀ ਰਿਪੋਰਟ ਦਰਜ ਕੀਤੀ ਹੈ। ਇਸ ਤੋਂ ਇਲਾਵਾ, ਅਪਰਾਧ ਵਾਲੀ ਥਾਂ ਤੋਂ ਡੰਪ ਡੇਟਾ ਵੀ ਇਕੱਠਾ ਕੀਤਾ ਗਿਆ ਹੈ।

ਪੰਜਾਬ📍 ਪੰਜਾਬ

14 ਦਿਨ ਹਸਪਤਾਲ ‘ਚ ਰਹੇ ਟਿੰਨੂ ਆਨੰਦ, ਹੁਣ ਖੁਦ ਦੱਸਿਆ ਕਿਵੇਂ ਹੈ ਉਨ੍ਹਾਂ ਦਾ ਹਾਲ?

ਮੁੰਬਈ: ਮਸ਼ਹੂਰ ਅਦਾਕਾਰ ਅਤੇ ਫਿਲਮ ਨਿਰਮਾਤਾ ਟਿੰਨੂ ਆਨੰਦ, ਜੋ ਡਿੱਗਣ ਕਾਰਨ 5 ਪਸਲੀਆਂ ਟੁੱਟਣ ਅਤੇ ਫੇਫੜੇ ਵਿੱਚ ਸੱਟ ਲੱਗਣ ਕਾਰਨ ਜ਼ਖਮੀ ਹੋ ਗਏ ਸਨ, ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਹੁਣ ਉਹ ਘਰ ਵਿੱਚ ਸਿਹਤਯਾਬ ਹੋ ਰਹੇ ਹਨ।
14 ਦਿਨ ਹਸਪਤਾਲ ‘ਚ ਰਹੇ ਟਿੰਨੂ ਆਨੰਦ, ਹੁਣ ਖੁਦ ਦੱਸਿਆ ਕਿਵੇਂ ਹੈ ਉਨ੍ਹਾਂ ਦਾ ਹਾਲ?

ਮੁੰਬਈ: ਮਸ਼ਹੂਰ ਅਦਾਕਾਰ ਅਤੇ ਫਿਲਮ ਨਿਰਮਾਤਾ ਟਿੰਨੂ ਆਨੰਦ, ਜੋ ਡਿੱਗਣ ਕਾਰਨ 5 ਪਸਲੀਆਂ ਟੁੱਟਣ ਅਤੇ ਫੇਫੜੇ ਵਿੱਚ ਸੱਟ ਲੱਗਣ ਕਾਰਨ ਜ਼ਖਮੀ ਹੋ ਗਏ ਸਨ, ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਹੁਣ ਉਹ ਘਰ ਵਿੱਚ ਸਿਹਤਯਾਬ ਹੋ ਰਹੇ ਹਨ।

ਆਨੰਦ ਨੂੰ ਵੀਰਵਾਰ ਨੂੰ ਮੁੰਬਈ ਦੇ ਉਪਨਗਰ ਸਥਿਤ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਅਮਿਤਾਭ ਬੱਚਨ ਦੀਆਂ ਫਿਲਮਾਂ ‘ਕਾਲੀਆ’, ‘ਸ਼ਹਿਨਸ਼ਾਹ’, ‘ਮੈਂ ਆਜ਼ਾਦ ਹਾਂ’ ਅਤੇ ‘ਮੇਜਰ ਸਾਬ੍ਹ’ ਦੇ ਨਿਰਦੇਸ਼ਨ ਲਈ ਮਸ਼ਹੂਰ ਆਨੰਦ ਨੇ ਦੱਸਿਆ, “ਮੈਂ 14 ਦਿਨਾਂ ਬਾਅਦ ਘਰ ਵਾਪਸ ਆ ਗਿਆ ਹਾਂ ਅਤੇ ਹੁਣ ਕਾਫ਼ੀ ਬਿਹਤਰ ਮਹਿਸੂਸ ਕਰ ਰਿਹਾ ਹਾਂ। ਮੈਨੂੰ ਉਦੋਂ ਤੱਕ ਬੈੱਡ ਰੈਸਟ ਕਰਨਾ ਪਵੇਗਾ, ਜਦੋਂ ਤੱਕ ਡਾਕਟਰ ਇਹ ਨਹੀਂ ਕਹਿ ਦਿੰਦੇ ਕਿ ਹੁਣ ਤੁਸੀਂ ਬਾਹਰ ਜਾ ਸਕਦੇ ਹੋ।”

ਉਨ੍ਹਾਂ ਕਿਹਾ, “ਮੈਂ ਰਾਤ ਨੂੰ ਤੁਰ ਰਿਹਾ ਸੀ ਅਤੇ ਲਾਈਟਾਂ ਬੰਦ ਸਨ। ਇਸੇ ਦੌਰਾਨ ਅਚਾਨਕ ਮੈਂ ਡਿੱਗ ਗਿਆ ਅਤੇ ਉਸ ਤੋਂ ਬਾਅਦ ਸੌਂ ਗਿਆ। ਅਗਲੀ ਸਵੇਰ ਮੈਨੂੰ ਪਤਾ ਲੱਗਿਆ ਕਿ ਮੇਰੀ ਹੱਡੀ ਟੁੱਟ ਗਈ ਹੈ, ਜਿਸ ਤੋਂ ਬਾਅਦ ਮੇਰੀ ਬੇਟੀ ਮੈਨੂੰ ਹਸਪਤਾਲ ਲੈ ਗਈ।”

ਉਨ੍ਹਾਂ ਅੱਗੇ ਦੱਸਿਆ ਕਿ ਸੀਟੀ ਸਕੈਨ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੀਆਂ 5 ਪਸਲੀਆਂ ਵਿੱਚ ਫ੍ਰੈਕਚਰ ਹੋਇਆ ਹੈ।

ਉਨ੍ਹਾਂ ਕਿਹਾ, “ਮੈਨੂੰ ਯਾਦ ਨਹੀਂ ਕਿ ਮੈਂ ਉਹ ਸਮਾਂ ਕਿਵੇਂ ਬਿਤਾਇਆ, ਪਰ ਹੁਣ ਮੈਂ ਠੀਕ ਹਾਂ।”

‘ਅਗਨੀਪਥ’, ‘ਖਿਲਾੜੀ’, ‘ਦਾਮਿਨੀ’, ‘ਕੋਹਰਾ’, ‘ਕ੍ਰਾਂਤੀਵੀਰ’, ‘ਤ੍ਰਿਮੂਰਤੀ’, ‘ਚਾਈਨਾ ਗੇਟ’, ‘ਸਾਥੀਆ’, ‘ਬਲਫਮਾਸਟਰ’, ‘ਸਾਹੋ’ ਅਤੇ ‘ਮੇਰੀ ਕ੍ਰਿਸਮਸ’ ਵਰਗੀਆਂ ਫਿਲਮਾਂ ਵਿੱਚ ਅਦਾਕਾਰੀ ਲਈ ਜਾਣੇ ਜਾਂਦੇ ਆਨੰਦ ਨੂੰ ਡਾਕਟਰਾਂ ਨੇ ਬੈੱਡ ਰੈਸਟ ਕਰਨ ਦੀ ਸਲਾਹ ਦਿੱਤੀ ਹੈ। ਉਹ ਘਰ ਵਿੱਚ ਹੀ ਫਿਜ਼ੀਓਥੈਰੇਪੀ ਕਰਵਾ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਗਲੇ ਮਹੀਨੇ ਉਹ ਦੱਖਣੀ ਭਾਰਤੀ ਭਾਸ਼ਾਵਾਂ ਦੀਆਂ ਆਪਣੀਆਂ ਦੋ ਫਿਲਮਾਂ ‘ਤੇ ਕੰਮ ਸ਼ੁਰੂ ਕਰ ਸਕਣਗੇ।

ਪੰਜਾਬ📍 ਪੰਜਾਬ

ਕੇਂਦਰੀ ਜੇਲ੍ਹ 'ਚ ਕੈਦੀਆਂ ਦੀ ਕੌਂਸਲਿੰਗ ਕਰਨ ਵਾਲਾ ਕੌਂਸਲਰ ਨਸ਼ੀਲੇ ਪਦਾਰਥ ਸਮੇਤ ਕਾਬੂ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)- ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੀਤੀ ਰਾਤ ਕੈਦੀਆਂ ਦੀ ਕੌਂਸਲਿੰਗ ਕਰਨ ਜਾਣ ਵਾਲੀ ਡਾਕਟਰਾਂ ਦੀ ਟੀਮ 'ਚ ਸ਼ਾਮਿਲ ਇਕ ਕੌਂਸਲਰ ਨੂੰ ਸੀ.ਆਈ.ਏ. ਸਟਾਫ਼ ਅਤੇ ਥਾਣਾ ਸਿਟੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ।

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)- ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਬੀਤੀ ਰਾਤ ਕੈਦੀਆਂ ਦੀ ਕੌਂਸਲਿੰਗ ਕਰਨ ਜਾਣ ਵਾਲੀ ਡਾਕਟਰਾਂ ਦੀ ਟੀਮ 'ਚ ਸ਼ਾਮਿਲ ਇਕ ਕੌਂਸਲਰ ਨੂੰ ਸੀ.ਆਈ.ਏ. ਸਟਾਫ਼ ਅਤੇ ਥਾਣਾ ਸਿਟੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਕੈਦੀਆਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਜੇਲ੍ਹ ਪ੍ਰਸ਼ਾਸਨ ਵਲੋਂ ਦਿਨ ਅਤੇ ਰਾਤ ਦੀ ਡਿਊਟੀ ਲਈ ਦੋ ਡਾਕਟਰ ਨਿਯੁਕਤ ਕੀਤੇ ਗਏ ਹਨ।

ਰਾਤ ਦੀ ਡਿਊਟੀ ਸਮੇਂ ਕੈਦੀਆਂ ਦੀ ਕੌਂਸਲਿੰਗ ਲਈ ਜਾਣ ਵਾਲੇ ਡਾਕਟਰ ਦੇ ਨਾਲ ਇਕ ਕੌਂਸਲਰ ਦੀ ਜਦੋਂ ਕੇਂਦਰੀ ਜੇਲ੍ਹ 'ਚ ਦਾਖ਼ਲ ਹੋਣ ਸਬੰਧੀ ਜੇਲ੍ਹ ਦੀ ਜਾਂਚ ਟੀਮ ਨੇ ਤਲਾਸ਼ੀ ਲਈ ਤਾਂ ਉਸ ਦੀ ਜੇਬ 'ਚੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜ਼ਿਕਰਯੋਗ ਹੈ ਕਿ ਸੀ.ਆਈ.ਏ. ਸਟਾਫ਼ ਅਤੇ ਥਾਣਾ ਸਿਟੀ ਪੁਲਿਸ ਨੂੰ ਪਹਿਲਾਂ ਤੋਂ ਹੀ ਇਸ ਸਬੰਧੀ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਕਿ ਕੌਂਸਲਰ ਜੇਲ੍ਹ ਅੰਦਰ ਨਸ਼ਾ ਸਪਲਾਈ ਕਰਦਾ ਹੈ।

ਪੰਜਾਬ📍 ਪੰਜਾਬ

ਗੁਰੂਗ੍ਰਾਮ ਨੂੰ ਮਿਲੀਆਂ 71 ਨਵੀਆਂ ਇਲੈਕਟ੍ਰਿਕ ਬੱਸਾਂ

ਗੁੜਗਾਓਂ: ਗੁਰੂਗ੍ਰਾਮ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਪ੍ਰਦੂਸ਼ਣ ਘਟਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਗੁਰੂਗ੍ਰਾਮ ਮੈਟਰੋਪੋਲੀਟਨ ਸਿਟੀ ਬੱਸ ਲਿਮਟਿਡ ਦੇ ਬੇੜੇ ਵਿੱਚ 71 ਨਵੀਆਂ ਇਲੈਕਟ੍ਰਿਕ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ।
ਗੁਰੂਗ੍ਰਾਮ ਨੂੰ ਮਿਲੀਆਂ 71 ਨਵੀਆਂ ਇਲੈਕਟ੍ਰਿਕ ਬੱਸਾਂ

ਗੁੜਗਾਓਂ: ਗੁਰੂਗ੍ਰਾਮ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਪ੍ਰਦੂਸ਼ਣ ਘਟਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਗੁਰੂਗ੍ਰਾਮ ਮੈਟਰੋਪੋਲੀਟਨ ਸਿਟੀ ਬੱਸ ਲਿਮਟਿਡ ਦੇ ਬੇੜੇ ਵਿੱਚ 71 ਨਵੀਆਂ ਇਲੈਕਟ੍ਰਿਕ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 35 ਬੱਸਾਂ ਦਾ 9 ਰੂਟਾਂ ‘ਤੇ ਯਾਤਰੀਆਂ ਨਾਲ ਟ੍ਰਾਇਲ ਸ਼ੁਰੂ ਹੋ ਚੁੱਕਾ ਹੈ, ਜਦਕਿ ਬਾਕੀ ਬੱਸਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਜਾਰੀ ਹੈ।

ਇਸ ਨਾਲ ਨਵੇਂ ਰੂਟ ਸ਼ੁਰੂ ਕਰਨ, ਮੌਜੂਦਾ ਰੂਟਾਂ ‘ਤੇ ਸੰਪਰਕ ਸਹੂਲਤ ਬਿਹਤਰ ਬਣਾਉਣ ਅਤੇ ਯਾਤਰੀਆਂ ਨੂੰ ਸੁਵਿਧਾਜਨਕ ਆਵਾਜਾਈ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਇਹ ਪਹਿਲ ਵਾਤਾਵਰਣ ਅਨੁਕੂਲ ਅਤੇ ਬਿਹਤਰ ਜਨਤਕ ਆਵਾਜਾਈ ਪ੍ਰਣਾਲੀ ਵਿਕਸਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਲੈਕਟ੍ਰਿਕ ਬੱਸਾਂ ਦਾ ਟ੍ਰਾਇਲ 9 ਰੂਟਾਂ ‘ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਗੁਰੂਗ੍ਰਾਮ ਬੱਸ ਸਟੈਂਡ ਤੋਂ ਹੇਲੀਮੰਡੀ ਹੁੰਦੇ ਹੋਏ ਪਟੌਦੀ ਰੇਲਵੇ ਸਟੇਸ਼ਨ ਤੱਕ ਅਤੇ ਵਾਪਸੀ, ਗੁਰੂਗ੍ਰਾਮ ਬੱਸ ਸਟੈਂਡ ਤੋਂ ਗੁਰੂਗ੍ਰਾਮ ਯੂਨੀਵਰਸਿਟੀ ਹੁੰਦੇ ਹੋਏ ਢਾਣਾ ਮੋੜ, ਚੌਕ ਤੋਂ ਦਵਾਰਕਾ ਸੈਕਟਰ-21 ਮੈਟਰੋ ਸਟੇਸ਼ਨ, ਸੈਕਟਰ-99 ਸਥਿਤ ਕੌਨਸੀਐਂਟ ਹੈਬੀਟੈਟ ਤੋਂ ਗੁਰੂ ਦ੍ਰੋਣਾਚਾਰੀਆ ਮੈਟਰੋ ਸਟੇਸ਼ਨ, ਸੈਕਟਰ-37 (ਪੇਸ ਸਿਟੀ-2) ਤੋਂ ਮਿਲੇਨੀਅਮ ਸਿਟੀ ਸੈਂਟਰ ਮੈਟਰੋ ਸਟੇਸ਼ਨ, ਕੌਨਸੀਐਂਟ ਹੈਬੀਟੈਟ ਸੈਕਟਰ-99 ਤੋਂ ਕੇਂਦਰੀ ਵਿਹਾਰ, ਭੋਂਡਸੀ ਪੁਲਸ ਚੌਕੀ ਤੋਂ ਮਹਾਵੀਰ ਚੌਕ (ਗਊਸ਼ਾਲਾ ਗਰਾਊਂਡ) ਅਤੇ ਗੁਰੂਗ੍ਰਾਮ ਰੇਲਵੇ ਸਟੇਸ਼ਨ ਤੋਂ ਢਾਣਾ ਮੋੜ ਤੱਕ ਦੇ ਰੂਟ ਸ਼ਾਮਲ ਹਨ।

25 ਯਾਤਰੀਆਂ ਦੀ ਸਮਰੱਥਾ ਵਾਲੀਆਂ ਇਹ ਇਲੈਕਟ੍ਰਿਕ ਬੱਸਾਂ ਫਿਲਹਾਲ ਸੈਕਟਰ-10 ਸਥਿਤ ਬੱਸ ਡਿਪੂ ਤੋਂ ਚਲਾਈਆਂ ਜਾ ਰਹੀਆਂ ਹਨ। ਟ੍ਰਾਇਲ ਦੌਰਾਨ ਯਾਤਰੀਆਂ ਦੇ ਫੀਡਬੈਕ, ਰੂਟਾਂ ਦੀ ਕਨੈਕਟੀਵਿਟੀ ਅਤੇ ਬੱਸਾਂ ਦੀ ਸੰਚਾਲਨ ਸਮਰੱਥਾ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਤੋਂ ਬਾਅਦ ਇਨ੍ਹਾਂ ਨੂੰ ਨਿਯਮਤ ਸੇਵਾ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ।

ਇਲੈਕਟ੍ਰਿਕ ਬੱਸਾਂ ਦਾ ਕਿਰਾਇਆ ਆਮ ਲੋਕਾਂ ਦੀ ਸਹੂਲਤ ਅਤੇ ਆਰਥਿਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੇਹੱਦ ਕਿਫਾਇਤੀ ਰੱਖਿਆ ਗਿਆ ਹੈ।

ਇਸ ਲੋਕ-ਹਿੱਤ ਵਾਲੀ ਕਿਰਾਇਆ ਪ੍ਰਣਾਲੀ ਦਾ ਉਦੇਸ਼ ਵੱਧ ਤੋਂ ਵੱਧ ਲੋਕਾਂ ਨੂੰ ਜਨਤਕ ਆਵਾਜਾਈ ਅਪਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਰੋਜ਼ਾਨਾ ਸਫ਼ਰ ਲਈ ਸੁਰੱਖਿਅਤ, ਸੁਵਿਧਾਜਨਕ, ਆਸਾਨ ਅਤੇ ਕਿਫਾਇਤੀ ਵਿਕਲਪ ਮੁਹੱਈਆ ਕਰਵਾਉਣਾ ਹੈ। ਇਸ ਦੇ ਨਾਲ ਹੀ ਇਹ ਪਹਿਲ ਵਾਤਾਵਰਣ ਦੀ ਸੁਰੱਖਿਆ ਅਤੇ ਸਾਫ਼-ਸੁਥਰੀ ਆਵਾਜਾਈ ਨੂੰ ਉਤਸ਼ਾਹਿਤ ਕਰਨ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ।

ਫਿਲਹਾਲ ਦੇ ਤਹਿਤ ਸ਼ਹਿਰ ਵਿੱਚ 150 ਸੀਐਨਜੀ ਬੱਸਾਂ ਜਨਤਕ ਆਵਾਜਾਈ ਸੇਵਾਵਾਂ ਦੇ ਰਹੀਆਂ ਹਨ। ਸਿਟੀ ਬੱਸਾਂ ਦੇ ਬੇੜੇ ਵਿੱਚ ਇਲੈਕਟ੍ਰਿਕ ਬੱਸਾਂ ਸ਼ਾਮਲ ਹੋਣ ਨਾਲ ਬੱਸਾਂ ਦੀ ਮੌਜੂਦਾ ਸਮਰੱਥਾ ਵਧੇਗੀ ਅਤੇ ਨਵੇਂ ਰੂਟ ਸ਼ੁਰੂ ਕਰਨ ਦੇ ਨਾਲ-ਨਾਲ ਯਾਤਰੀਆਂ ਨੂੰ ਬਿਹਤਰ ਕਨੈਕਟੀਵਿਟੀ ਮੁਹੱਈਆ ਕਰਵਾਉਣ ਵਿੱਚ ਮਦਦ ਮਿਲੇਗੀ।

ਇਨ੍ਹਾਂ ਬੱਸਾਂ ਰਾਹੀਂ ਰਿਹਾਇਸ਼ੀ ਸੈਕਟਰਾਂ ਨੂੰ ਮੈਟਰੋ ਸਟੇਸ਼ਨਾਂ, ਪ੍ਰਮੁੱਖ ਟ੍ਰਾਂਜ਼ਿਟ ਪੁਆਇੰਟਾਂ ਅਤੇ ਹੋਰ ਮਹੱਤਵਪੂਰਨ ਥਾਵਾਂ ਨਾਲ ਜੋੜ ਕੇ ਲਾਸਟ ਮਾਈਲ ਕਨੈਕਟੀਵਿਟੀ ਵੀ ਮਜ਼ਬੂਤ ਹੋਵੇਗੀ।

ਇਸ ਦੇ ਨਾਲ ਹੀ ਇਲੈਕਟ੍ਰਿਕ ਬੱਸਾਂ ਦੇ ਸੰਚਾਲਨ ਨਾਲ ਵਾਹਨਾਂ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਅਤੇ ਸ਼ਹਿਰ ਵਿੱਚ ਸਾਫ਼-ਸੁਥਰੀ ਤੇ ਵਾਤਾਵਰਣ ਅਨੁਕੂਲ ਆਵਾਜਾਈ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ।

ਪੰਜਾਬ📍 ਪੰਜਾਬ

ਯੂਪੀਆਈ ਕਿਊਆਰ ਕੋਡ ਤੇ ਸਾਊਂਡਬਾਕਸ ਲਗਵਾਉਣ ‘ਤੇ ਮਿਲੇਗਾ ਇਨਸੈਂਟਿਵ

ਨਵੀਂ ਦਿੱਲੀ: ਦੇਸ਼ ਵਿੱਚ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਦੁਕਾਨਦਾਰਾਂ ਨੂੰ ਯੂਪੀਆਈ ਨਾਲ ਜੋੜਨ ਲਈ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਨੇ ਇੱਕ ਨਵੀਂ ਪਹਿਲ ਕੀਤੀ ਹੈ।
ਯੂਪੀਆਈ ਕਿਊਆਰ ਕੋਡ ਤੇ ਸਾਊਂਡਬਾਕਸ ਲਗਵਾਉਣ ‘ਤੇ ਮਿਲੇਗਾ ਇਨਸੈਂਟਿਵ

ਨਵੀਂ ਦਿੱਲੀ: ਦੇਸ਼ ਵਿੱਚ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਅਤੇ ਛੋਟੇ ਦੁਕਾਨਦਾਰਾਂ ਨੂੰ ਯੂਪੀਆਈ ਨਾਲ ਜੋੜਨ ਲਈ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ ਇੰਡੀਆ ਨੇ ਇੱਕ ਨਵੀਂ ਪਹਿਲ ਕੀਤੀ ਹੈ। ਐਨਪੀਸੀਆਈ ਨੇ ਛੋਟੇ ਵਪਾਰੀਆਂ ਲਈ ਯੂਪੀਆਈ ਵਪਾਰ ਸਮਰੱਥ ਯੋਜਨਾ ਪੇਸ਼ ਕੀਤੀ ਹੈ।

ਇਸ ਯੋਜਨਾ ਤਹਿਤ ਦੁਕਾਨਦਾਰਾਂ ਨੂੰ ਆਪਣੀ ਦੁਕਾਨ ‘ਤੇ ਯੂਪੀਆਈ ਕਿਊਆਰ ਕੋਡ ਅਤੇ ਭੁਗਤਾਨ ਦੀ ਸੂਚਨਾ ਦੇਣ ਲਈ ਸਾਊਂਡਬਾਕਸ ਲਗਵਾਉਣ ‘ਤੇ 300 ਰੁਪਏ ਤੋਂ ਲੈ ਕੇ 750 ਰੁਪਏ ਤੱਕ ਦਾ ਇਨਸੈਂਟਿਵ ਮਿਲ ਸਕਦਾ ਹੈ। ਇਸ ਯੋਜਨਾ ਦਾ ਮਕਸਦ ਪਿੰਡਾਂ, ਛੋਟੇ ਸ਼ਹਿਰਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨਾ ਹੈ।

ਐਨਪੀਸੀਆਈ ਵੱਲੋਂ ਜਾਰੀ ਸਰਕੂਲਰ ਅਨੁਸਾਰ, ਕਿਸੇ ਨਵੇਂ ਦੁਕਾਨਦਾਰ ਦੀ ਦੁਕਾਨ ‘ਤੇ ਪਹਿਲੀ ਵਾਰ ਯੂਪੀਆਈ ਕਿਊਆਰ ਕੋਡ ਲਗਾਉਣ ‘ਤੇ 300 ਰੁਪਏ ਦਾ ਇਨਸੈਂਟਿਵ ਦਿੱਤਾ ਜਾਵੇਗਾ। ਉੱਥੇ ਹੀ ਜੇਕਰ ਵਪਾਰੀ ਭੁਗਤਾਨ ਮਿਲਣ ਦੀ ਜਾਣਕਾਰੀ ਲਈ ਸਾਊਂਡਬਾਕਸ ਲਗਵਾਉਂਦਾ ਹੈ ਤਾਂ ਉਸ ਨੂੰ 750 ਰੁਪਏ ਦਾ ਇਨਸੈਂਟਿਵ ਮਿਲੇਗਾ।

ਇਸ ਤੋਂ ਇਲਾਵਾ, 2,000 ਰੁਪਏ ਤੱਕ ਦੇ ਯੋਗ ਯੂਪੀਆਈ ਟ੍ਰਾਂਜ਼ੈਕਸ਼ਨਾਂ ‘ਤੇ ਵੀ ਇਨਸੈਂਟਿਵ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਤਰ੍ਹਾਂ ਇਸ ਯੋਜਨਾ ਰਾਹੀਂ ਛੋਟੇ ਕਾਰੋਬਾਰੀਆਂ ਨੂੰ ਡਿਜੀਟਲ ਭੁਗਤਾਨ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਯੂਪੀਆਈ ਵਪਾਰ ਸਮਰੱਥ ਯੋਜਨਾ ਦਾ ਲਾਭ ਉਨ੍ਹਾਂ ਛੋਟੇ ਵਪਾਰੀਆਂ ਨੂੰ ਮਿਲੇਗਾ, ਜਿਨ੍ਹਾਂ ਦਾ ਸਾਲਾਨਾ ਕਾਰੋਬਾਰ 40 ਲੱਖ ਰੁਪਏ ਤੱਕ ਹੈ। ਇਸ ਦੇ ਦਾਇਰੇ ਵਿੱਚ ਕਈ ਤਰ੍ਹਾਂ ਦੇ ਛੋਟੇ ਕਾਰੋਬਾਰੀ ਆ ਸਕਦੇ ਹਨ।

ਇਸ ਯੋਜਨਾ ਦਾ ਖਾਸ ਧਿਆਨ ਉਨ੍ਹਾਂ ਦੁਕਾਨਦਾਰਾਂ ‘ਤੇ ਹੈ, ਜੋ ਅਜੇ ਤੱਕ ਡਿਜੀਟਲ ਭੁਗਤਾਨ ਦੀਆਂ ਸਹੂਲਤਾਂ ਨਾਲ ਪੂਰੀ ਤਰ੍ਹਾਂ ਨਹੀਂ ਜੁੜ ਸਕੇ ਹਨ।

ਐਨਪੀਸੀਆਈ ਇਸ ਯੋਜਨਾ ਰਾਹੀਂ ਟੀਅਰ-3 ਤੋਂ ਟੀਅਰ-6 ਤੱਕ ਦੇ ਸ਼ਹਿਰਾਂ ਵਿੱਚ ਯੂਪੀਆਈ ਭੁਗਤਾਨ ਦਾ ਵਿਸਥਾਰ ਕਰਨਾ ਚਾਹੁੰਦਾ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਰਾਜਾਂ, ਜੰਮੂ-ਕਸ਼ਮੀਰ ਅਤੇ ਲੱਦਾਖ ਵਰਗੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਵੀ ਛੋਟੇ ਵਪਾਰੀਆਂ ਨੂੰ ਡਿਜੀਟਲ ਭੁਗਤਾਨ ਨਾਲ ਜੋੜਨ ‘ਤੇ ਜ਼ੋਰ ਦਿੱਤਾ ਜਾਵੇਗਾ।

ਇਸ ਨਾਲ ਛੋਟੇ ਕਾਰੋਬਾਰੀਆਂ ਨੂੰ ਨਕਦ ਭੁਗਤਾਨ ‘ਤੇ ਨਿਰਭਰਤਾ ਘਟਾਉਣ ਅਤੇ ਗਾਹਕਾਂ ਨੂੰ ਡਿਜੀਟਲ ਭੁਗਤਾਨ ਦੀ ਸਹੂਲਤ ਦੇਣ ਵਿੱਚ ਮਦਦ ਮਿਲ ਸਕਦੀ ਹੈ।

ਐਨਪੀਸੀਆਈ ਦੇ ਸਰਕੂਲਰ ਅਨੁਸਾਰ, ਇਹ ਯੋਜਨਾ ਯੂਪੀਆਈ ‘ਤੇ ਮਰਚੈਂਟ ਡਿਸਕਾਊਂਟ ਰੇਟ ਲਾਗੂ ਹੋਣ ਦੀ ਤਰੀਕ ਤੋਂ ਅਗਲੇ ਤਿੰਨ ਸਾਲਾਂ ਤੱਕ ਪ੍ਰਭਾਵੀ ਰਹੇਗੀ।

ਯੋਜਨਾ ਦੀ ਫੰਡਿੰਗ ਲਈ ਯੂਪੀਆਈ ਈਕੋਸਿਸਟਮ ਦੇ ਮੈਂਬਰਾਂ ਦੀ ਐਮਡੀਆਰ ਹਿੱਸੇਦਾਰੀ ਵਿੱਚੋਂ 5 ਫੀਸਦੀ ਹਿੱਸਾ ਨਿਰਧਾਰਤ ਕੀਤਾ ਗਿਆ ਹੈ। ਇਸ ਫੰਡ ਦੀ ਵਰਤੋਂ ਤਿੰਨ ਹਿੱਸਿਆਂ ਵਿੱਚ ਕੀਤੀ ਜਾਵੇਗੀ:

20 ਫੀਸਦੀ ਫੰਡ: ਵਿਸ਼ੇਸ਼ ਤੌਰ ‘ਤੇ ਚੁਣੇ ਗਏ ਇਲਾਕਿਆਂ ਵਿੱਚ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਲਈ।

ਇਸ ਪਹਿਲ ਨਾਲ ਛੋਟੇ ਦੁਕਾਨਦਾਰਾਂ ਵਿੱਚ ਡਿਜੀਟਲ ਭੁਗਤਾਨ ਨੂੰ ਉਤਸ਼ਾਹਿਤ ਕਰਨ ਦੀ ਉਮੀਦ ਹੈ। ਇਸ ਦੇ ਨਾਲ ਹੀ ਪੇਂਡੂ ਅਤੇ ਪਛੜੇ ਇਲਾਕਿਆਂ ਵਿੱਚ ਯੂਪੀਆਈ ਦੀ ਪਹੁੰਚ ਮਜ਼ਬੂਤ ਕਰਨ ਵਿੱਚ ਵੀ ਮਦਦ ਮਿਲ ਸਕਦੀ ਹੈ।

ਪੰਜਾਬ📍 ਪੰਜਾਬ

ਹਲਕਾ ਸ਼ਾਹਕੋਟ ’ਚ ਪਹੁੰਚ ਰਹੀ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਪ੍ਰਤੀ ਕਾਂਗਰਸੀ ਵਰਕਰਾਂ ’ਚ ਉਤਸ਼ਾਹ : ਸ਼ੇਰੋਵਾਲੀਆ

ਸ਼ਾਹਕੋਟ: ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਮੈਂਬਰ ਪਾਰਲੀਮੈਂਟ ਤੇ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਸ਼ਾਹਕੋਟ ਹਲਕੇ ਵਿਚ ਪਹੁੰਚਣ ਪ੍ਰਤੀ ਹਲਕਾ ਸ਼ਾਹਕੋਟ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਹਲਕਾ ਸ਼ਾਹਕੋਟ ’ਚ ਪਹੁੰਚ ਰਹੀ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਪ੍ਰਤੀ ਕਾਂਗਰਸੀ ਵਰਕਰਾਂ ’ਚ ਉਤਸ਼ਾਹ : ਸ਼ੇਰੋਵਾਲੀਆ

ਸ਼ਾਹਕੋਟ: ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਮੈਂਬਰ ਪਾਰਲੀਮੈਂਟ ਤੇ ਕਾਂਗਰਸ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਸ਼ਾਹਕੋਟ ਹਲਕੇ ਵਿਚ ਪਹੁੰਚਣ ਪ੍ਰਤੀ ਹਲਕਾ ਸ਼ਾਹਕੋਟ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਪਿੰਡ ਢੰਡੋਵਾਲ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਨਸ਼ਿਆਂ ਵਿਚ ਡੁੱਬ ਰਹੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਂਗਰਸ ਪਾਰਟੀ ਦੀ ਇਸ ਯਾਤਰਾ ਨੂੰ ਲੈ ਕੇ ਸ਼ਾਹਕੋਟ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਸਾਈਕਲ ਯਾਤਰਾ 12 ਨਵੰਬਰ ਨੂੰ ਹਲਕਾ ਚਮਕੌਰ ਸਾਹਿਬ ਤੋਂ ਸ਼ੁਰੂ ਹੋਈ ਸੀ, ਜੋ 14 ਨਵੰਬਰ ਨੂੰ ਹਲਕਾ ਸ਼ਾਹਕੋਟ ਵਿਚ ਪਹੁੰਚੇਗੀ। ਉਨ੍ਹਾਂ ਕਿਹਾ ਕਿ ਸ਼ਾਹਕੋਟ ਹਲਕੇ ’ਚ ਪਹੁੰਚਣ ’ਤੇ ਪਿੰਡ ਪੰਡੋਰੀ ’ਚ ਸਵਾਗਤ ਕਰਨ ਉਪਰੰਤ ਇਸ ਸਾਈਕਲ ਯਾਤਰਾ ਨੂੰ ਵੱਡੇ ਕਾਫ਼ਲੇ ਦੀ ਅਗਵਾਈ ਵਿਚ ਹਲਕੇ ਦੇ ਵੱਖ-ਵੱਖ ਬਲਾਕਾਂ ’ਚ ਲਿਜਾਇਆ ਜਾਵੇਗਾ। ਇਸ ਦੌਰਾਨ ਪਿੰਡ ਢੰਡੋਵਾਲ ਵਿਚ ਕੀਤੇ ਜਾਣ ਵਾਲੇ ਇਕੱਠ ਨੂੰ ਯਾਤਰਾ ਦੇ ਨਾਲ ਆਏ ਸੀਨੀਅਰ ਆਗੂ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਇਹ ਸਾਈਕਲ ਯਾਤਰਾ ਸੂਬੇ ਦੇ 27 ਹਲਕਿਆਂ ’ਚ ਜਾਵੇਗੀ ਤੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰੇਗੀ। ਸ਼ੇਰੋਵਾਲੀਆ ਨੇ ਕਿਹਾ ਕਿ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਲਾਇਕੀ ਕਾਰਨ ਅੱਜ ਪੰਜਾਬ ਦੀ ਜਵਾਨੀ ਨਸ਼ਿਆਂ ਵਿਚ ਗ਼ਲਤਾਨ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ੇ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਵਿਚ ਪੂਰੀ ਚਰਮ ਸੀਮਾ ’ਤੇ ਹੈ, ਜਦਕਿ ਸੂਬੇ ਦਾ ਮੁੱਖ ਮੰਤਰੀ ਗ਼ਲਤ ਬਿਆਨਬਾਜ਼ੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਵਿਧਾਇਕ ਸ਼ੇਰੋਵਾਲੀਆ ਨੇ ਕਿਹਾ ਕਿ ਸਿਰਫ਼ ਕਾਂਗਰਸ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰ ਸਕਦੀ ਹੈ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਲਾਡੀ ਸ਼ੇਰੋਵਾਲੀਆ ਨੇ ਹਲਕਾ ਸ਼ਾਹਕੋਟ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਭਲਕੇ ਆਉਣ ਵਾਲੀ ਸਾਈਕਲ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਅਸ਼ਵਿੰਦਰ ਪਾਲ ਸਿੰਘ ਖਹਿਰਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ, ਸੁਰਿੰਦਰਜੀਤ ਸਿੰਘ ਚੱਠਾ ਬਲਾਕ ਪ੍ਰਧਾਨ ਕਾਂਗਰਸ, ਜਗਤਾਰ ਸਿੰਘ ਖਾਲਸਾ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਪਹਿਲਵਾਨ ਨਛੱਤਰ ਸਿੰਘ ਸੱਤੀ ਢੰਡੋਵਾਲ, ਸੁਖਦੀਪ ਸਿੰਘ ਸੋਨੂੰ ਕੰਗ ਪੀਏ, ਰਾਕੇਸ਼ ਬੰਟੀ ਬਠੱਲਾ ਜ਼ਿਲ੍ਹਾ ਵਾਈਸ ਪ੍ਰਧਾਨ, ਸੁਖਦੇਵ ਰਾਜ ਸਾਬਕਾ ਸਰਪੰਚ ਨੰਗਲ ਅੰਬੀਆਂ, ਜਗਦਮਨਪ੍ਰੀਤ ਸਿੰਘ ਨੰਬਰਦਾਰ ਕਾਕੜਾ, ਸੇਵਾਮੁਕਤ ਪ੍ਰਿੰਸੀਪਲ ਧਰਮਪਾਲ ਨੰਗਲ ਅੰਬੀਆਂ, ਰਵਿੰਦਰ ਸਿੰਘ ਸਰਪੰਚ ਕੋਟਲਾ ਸੂਰਜ ਮੱਲ, ਗੁਰਨਾਮ ਸਿੰਘ ਸਾਬਕਾ ਸਰਪੰਚ ਕੋਟਲਾ ਸੂਰਜ ਮੱਲ, ਬਿਕਰਮਜੀਤ ਸਿੰਘ ਬਿੱਕਾ ਕੰਨੀਆਂ, ਡਾ. ਰਾਜੇਸ਼ ਚੌਹਾਨ ਆਦਿ ਹਾਜ਼ਰ ਸਨ।

ਪੰਜਾਬ📍 ਪੰਜਾਬ

ਇਨਕਮ ਟੈਕਸ ਵਿਭਾਗ ਨੇ ਸ਼ੰਕਰ ਸੇਠ ਦੇ ਹੋਟਲਾਂ ‘ਤੇ ਕੀਤੀ ਕਾਰਵਾਈ

ਮਥੁਰਾ: ਮਥੁਰਾ-ਵ੍ਰਿੰਦਾਵਨ ਵਿੱਚ ਸ਼ੁੱਕਰਵਾਰ ਨੂੰ ਇਨਕਮ ਟੈਕਸ ਵਿਭਾਗ ਦੇ 48 ਗੱਡੀਆਂ ਦੇ ਕਾਫ਼ਲੇ ਨੇ ਦਸਤਕ ਦੇ ਕੇ ਪੂਰੇ ਵਪਾਰਕ ਅਤੇ ਹੋਟਲ ਜਗਤ ਵਿੱਚ ਹੜਕੰਪ ਮਚਾ ਦਿੱਤਾ।
ਇਨਕਮ ਟੈਕਸ ਵਿਭਾਗ ਨੇ ਸ਼ੰਕਰ ਸੇਠ ਦੇ ਹੋਟਲਾਂ ‘ਤੇ ਕੀਤੀ ਕਾਰਵਾਈ

ਮਥੁਰਾ: ਮਥੁਰਾ-ਵ੍ਰਿੰਦਾਵਨ ਵਿੱਚ ਸ਼ੁੱਕਰਵਾਰ ਨੂੰ ਇਨਕਮ ਟੈਕਸ ਵਿਭਾਗ ਦੇ 48 ਗੱਡੀਆਂ ਦੇ ਕਾਫ਼ਲੇ ਨੇ ਦਸਤਕ ਦੇ ਕੇ ਪੂਰੇ ਵਪਾਰਕ ਅਤੇ ਹੋਟਲ ਜਗਤ ਵਿੱਚ ਹੜਕੰਪ ਮਚਾ ਦਿੱਤਾ। ਗਾਜ਼ੀਆਬਾਦ ਤੋਂ ਪਹੁੰਚੀਆਂ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਸਵੇਰੇ ਕਰੀਬ 5 ਵਜੇ ਇੱਕੋ ਸਮੇਂ ਕਈ ਵੱਡੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਇਸ ਵੱਡੀ ਕਾਰਵਾਈ ਦੇ ਕੇਂਦਰ ਵਿੱਚ ਵ੍ਰਿੰਦਾਵਨ ਸਥਿਤ ਰੈਡੀਸਨ ਹੋਟਲ ਅਤੇ ਧੌਲੀ ਪਿਆਊ ਵਿਖੇ ਸਥਿਤ ਚਰਚਿਤ ਕਾਰੋਬਾਰੀ ਸ਼ੰਕਰ ਸੇਠ ਦੇ ਤਿੰਨ ਗੁਰੂ ਕ੍ਰਿਪਾ ਹੋਟਲ ਸ਼ਾਮਲ ਰਹੇ। ਇਸ ਕਾਰਵਾਈ ਕਾਰਨ ਸ਼ਹਿਰ ਦੇ ਕਾਰੋਬਾਰੀਆਂ ਵਿੱਚ ਹਲਚਲ ਮਚੀ ਰਹੀ।

ਇਨਕਮ ਟੈਕਸ ਵਿਭਾਗ ਦੀ ਕਾਰਵਾਈ ਨੂੰ ਬੇਹੱਦ ਗੁਪਤ ਰੱਖਿਆ ਗਿਆ ਸੀ। ਤੜਕੇ ਕਰੀਬ 5 ਵਜੇ ਚਾਰ ਦਰਜਨ ਗੱਡੀਆਂ ਦੇ ਕਾਫ਼ਲੇ ਨਾਲ ਗਾਜ਼ੀਆਬਾਦ ਤੋਂ ਅਧਿਕਾਰੀਆਂ ਦੀ ਟੀਮ ਮਥੁਰਾ ਪਹੁੰਚੀ। ਇਸ ਤੋਂ ਬਾਅਦ ਵੱਖ-ਵੱਖ ਟੀਮਾਂ ਵਿੱਚ ਵੰਡ ਕੇ ਅਧਿਕਾਰੀਆਂ ਨੇ ਵ੍ਰਿੰਦਾਵਨ ਦੇ ਰੈਡੀਸਨ ਹੋਟਲ ਅਤੇ ਮਥੁਰਾ ਦੇ ਧੌਲੀ ਪਿਆਊ ਸਥਿਤ ਸ਼ੰਕਰ ਸੇਠ ਦੇ ਤਿੰਨਾਂ ਗੁਰੂ ਕ੍ਰਿਪਾ ਹੋਟਲਾਂ ਸਮੇਤ ਕਈ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਸਰਵੇ ਸ਼ੁਰੂ ਕਰ ਦਿੱਤਾ।

ਟੀਮਾਂ ਨੇ ਅਦਾਰਿਆਂ ਦੇ ਅੰਦਰ ਪਹੁੰਚਦੇ ਹੀ ਕਾਰੋਬਾਰੀ ਰਿਕਾਰਡ, ਬਹੀ-ਖਾਤੇ, ਕੰਪਿਊਟਰ ਡਾਟਾ ਅਤੇ ਵਿੱਤੀ ਲੈਣ-ਦੇਣ ਨਾਲ ਜੁੜੇ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਲੈ ਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ।

ਇਨਕਮ ਟੈਕਸ ਵਿਭਾਗ ਦੀ ਕਾਰਵਾਈ ਤੋਂ ਬਾਅਦ ਇੱਕ ਵਾਰ ਫਿਰ ਕਾਰੋਬਾਰੀ ਸ਼ੰਕਰ ਸੇਠ ਦਾ ਪੁਰਾਣਾ ਅਤੇ ਵਿਵਾਦਤ ਇਤਿਹਾਸ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਮਥੁਰਾ-ਵ੍ਰਿੰਦਾਵਨ ਦੇ ਹੋਟਲ ਅਤੇ ਰੀਅਲ ਅਸਟੇਟ ਕਾਰੋਬਾਰ ਵਿੱਚ ਵੱਡਾ ਪ੍ਰਭਾਵ ਰੱਖਣ ਵਾਲੇ ਸ਼ੰਕਰ ਸੇਠ ਦਾ ਨਾਂ ਪਹਿਲਾਂ ਵੀ ਕਈ ਗੰਭੀਰ ਵਿਵਾਦਾਂ ਨਾਲ ਜੁੜਦਾ ਰਿਹਾ ਹੈ।

ਸੂਤਰਾਂ ਮੁਤਾਬਕ ਇਨਕਮ ਟੈਕਸ ਵਿਭਾਗ ਦੀ ਕਾਰਵਾਈ ਦਾ ਘੇਰਾ ਸਿਰਫ਼ ਇੱਥੋਂ ਤੱਕ ਸੀਮਤ ਨਹੀਂ ਹੈ। ਚਰਚਾ ਹੈ ਕਿ ਡਾਲਮੀਆ ਬਾਗ ਦਰੱਖਤਾਂ ਦੀ ਕਟਾਈ ਦੇ ਮਾਮਲੇ ਨਾਲ ਜੁੜੇ ਕੁਝ ਹੋਰ ਲੋਕਾਂ ਅਤੇ ਪ੍ਰਾਪਰਟੀ ਕਾਰੋਬਾਰੀਆਂ ਦੇ ਟਿਕਾਣਿਆਂ ‘ਤੇ ਵੀ ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਨੇ ਦਸਤਕ ਦਿੱਤੀ ਹੈ।

ਹਾਲਾਂਕਿ ਇਸ ਸਰਵੇ ਦੌਰਾਨ ਵਿਭਾਗ ਦੇ ਹੱਥ ਕੀ ਲੱਗਿਆ ਹੈ ਅਤੇ ਇਸ ਕਾਰਵਾਈ ਦੇ ਪਿੱਛੇ ਅਸਲ ਕਾਰਨ ਕੀ ਹੈ, ਇਸ ਬਾਰੇ ਅਧਿਕਾਰੀਆਂ ਨੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ।

ਅਧਿਕਾਰਤ ਪੁਸ਼ਟੀ ਨਾ ਹੋਣ ਦੇ ਬਾਵਜੂਦ ਸ਼ਹਿਰ ਦੇ ਵਪਾਰਕ ਗਲਿਆਰਿਆਂ ਵਿੱਚ ਦਿਨ ਭਰ ਇਸ ਛਾਪੇਮਾਰੀ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਕਿਆਸ ਲਗਾਏ ਜਾਂਦੇ ਰਹੇ।

ਪੰਜਾਬ📍 ਪੰਜਾਬ

ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣਾ ਅਰਦਾਸ ਦੀ ਬਰਕਤ- ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ

13 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿਚ ਸ਼ਾਮਲ ਹੋਣ ਲਈ ਇਕ ਦਿਨ ਦੀ ਪੈਰੋਲ ਮਿਲਣ 'ਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਮੁੱਖ ਬੁਲਾਰੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

13 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿਚ ਸ਼ਾਮਲ ਹੋਣ ਲਈ ਇਕ ਦਿਨ ਦੀ ਪੈਰੋਲ ਮਿਲਣ 'ਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਮੁੱਖ ਬੁਲਾਰੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਅਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਅਰਦਾਸ ਕੀਤੀ ਗਈ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿਚ ਸ਼ਾਮਲ ਹੋਣ ਦਾ ਮੌਕਾ ਮਿਲੇ।

ਉਨ੍ਹਾਂ ਕਿਹਾ ਕਿ ਵਾਹਿਗੁਰੂ ਨੇ ਸੰਗਤ ਦੀ ਅਰਦਾਸ ਸੁਣੀ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਇਕ ਦਿਨ ਦੀ ਪੈਰੋਲ ਮਿਲ ਗਈ। ਭਾਈ ਜਸਕਰਨ ਸਿੰਘ ਨੇ ਕਿਹਾ ਕਿ ਇਹ ਸਿੱਖ ਸੰਗਤ ਦੀਆਂ ਅਰਦਾਸਾਂ ਅਤੇ ਗੁਰੂ ਸਾਹਿਬ ਦੀ ਮਿਹਰ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਬੰਦੀ ਸਿੰਘਾਂ ਨੂੰ ਵੀ ਬਿਨ੍ਹਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਜਿਹੜੇ ਆਪਣੀਆਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਵੀ ਪੱਕੇ ਤੌਰ 'ਤੇ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੇ ਪਰਿਵਾਰ ਅਤੇ ਹਲਕੇ ਦੇ ਲੋਕਾਂ ਵਿਚ ਰਹਿ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣ।

ਪੰਜਾਬ📍 ਪੰਜਾਬ

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣ ਲਈ ਮਿਲੀ 1 ਦਿਨ ਦੀ ਅੰਤਰਿਮ ਜਮਾਨਤ, ਵਕੀਲ ਬੋਲੇ – ਕੱਲ੍ਹ ਤੱਕ ਫਾਰਮੈਲਿਟੀ ਪੂਰੀ ਕਰਨਾ ਮੁਸ਼ਕਿਲ

ਅੰਮ੍ਰਿਤਪਾਲ ਦੇ ਵਕੀਲ ਕਰਮਵੀਰ ਸਿੰਘ ਨੇ ਕਿਹਾ ਸੀ ਕਿ ਇਹ ਕੋਈ ਰਾਜਨੀਤਿਕ ਮਾਮਲਾ ਨਹੀਂ, ਸਗੋਂ ਇੱਕ ਪਰਿਵਾਰਕ ਅਤੇ ਮਨੁੱਖੀ ਮਾਮਲਾ ਹੈ। ਅਜਿਹੇ ਸਮੇਂ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਜ਼ਰੂਰੀ ਹੁੰਦੀ ਹੈ।
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ‘ਚ ਸ਼ਾਮਲ ਹੋਣ ਲਈ ਮਿਲੀ 1 ਦਿਨ ਦੀ ਅੰਤਰਿਮ ਜਮਾਨਤ, ਵਕੀਲ ਬੋਲੇ – ਕੱਲ੍ਹ ਤੱਕ ਫਾਰਮੈਲਿਟੀ ਪੂਰੀ ਕਰਨਾ ਮੁਸ਼ਕਿਲ

ਅੰਮ੍ਰਿਤਪਾਲ ਦੇ ਵਕੀਲ ਕਰਮਵੀਰ ਸਿੰਘ ਨੇ ਕਿਹਾ ਸੀ ਕਿ ਇਹ ਕੋਈ ਰਾਜਨੀਤਿਕ ਮਾਮਲਾ ਨਹੀਂ, ਸਗੋਂ ਇੱਕ ਪਰਿਵਾਰਕ ਅਤੇ ਮਨੁੱਖੀ ਮਾਮਲਾ ਹੈ। ਅਜਿਹੇ ਸਮੇਂ ਵਿੱਚ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਜ਼ਰੂਰੀ ਹੁੰਦੀ ਹੈ। ਉਨ੍ਹਾਂ ਨੇ ਉਮੀਦ ਜਤਾਈ ਸੀ ਕਿ ਕੋਰਟ ਅਤੇ ਸਰਕਾਰ ਜ਼ਮਾਨਤ ਦਾ ਵਿਰੋਧ ਕਰਨ ਦੀ ਬਜਾਏ ਮਾਨਵਤਾਵਾਦੀ ਪਹੁੰਚ ਅਪਣਾਏਗੀ।

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ, ਹਰਜੀਤ ਸਿੰਘ ਅਤੇ ਸੁਖਮਨਦੀਪ ਸਿੰਘ ਦੀਆਂ ਅੰਤਰਿਮ ਜ਼ਮਾਨਤ ਪਟੀਸ਼ਨਾਂ ‘ਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਸੁਣਵਾਈ ਕੀਤੀ। ਸੁਣਵਾਈ ਤੋਂ ਬਾਅਦ ਕੋਰਟ ਨੇ ਅੰਮ੍ਰਿਤਪਾਲ ਨੂੰ 14 ਨਵੰਬਰ ਲਈ ਇੱਕ ਦਿਨ ਦੀ ਅੰਤਰਿਮ ਜਮਾਨਤ ਦੇਣ ਦਾ ਹੁਕਮ ਦਿੱਤਾ ਹੈ। ਜਦੋਂਕਿ ਉਨ੍ਹਾਂ ਦੇ ਚਚੇਰੇ ਭਰ੍ਹਾ ਸੁਖਮਨਦੀਪ ਸਿੰਘ ਨੂੰ 2 ਦਿਨ ਅਤੇ ਬਠਿੰਡਾ ਜੇਲ੍ਹ ਵਿੱਚ ਬੰਦ ਚਾਚਾ ਹਰਜੀਤ ਸਿੰਘ ਨੂੰ 3 ਦਿਨ ਦੀ ਜਮਾਨਤ ਦਿੱਤੀ ਗਈ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਐਡਵੋਕੇਟ ਕਰਮਵੀਰ ਸਿੰਘ ਨੇ ਦੱਸਿਆ ਕਿ ਉਹ ਕੋਰਟ ਵਿੱਚ ਐਪਲੀਕੇਸ਼ਨ ਦਾਖ਼ਲ ਕਰਕੇ 14 ਦੀ ਥਾਂ 17 ਲਈ ਬੇਲ ਦੇਣ ਦੀ ਬੇਨਤੀ ਕਰਨਗੇ, ਕਿਉਂਕਿ ਕੱਲ੍ਹ ਤੱਕ ਸਾਰੀ ਫਾਰਮੈਲਿਟੀ ਪੂਰੀ ਕਰਨਾ ਮੁਸ਼ਕਿਲ ਹੈ। ਐਨੀ ਜਲਦੀ ਸਿਕਓਰਿਟੀ ਵੀ ਉੱਥੇ ਨਹੀਂ ਪਹੁੰਚ ਸਕਦੀ। 17 ਨਵੰਬਰ ਨੂੰ ਹੀ ਉਨ੍ਹਾਂ ਦੀ ਦਾਦੀ ਜੀ ਦਾ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ 14 ਤੋਂ 17 ਨਵੰਬਰ ਤੱਕ ਦੀ ਅੰਤਰਿਮ ਜਮਾਨਤ ਦੀ ਅਪੀਲ ਕੀਤੀ ਸੀ, ਪਰ ਕੋਰਟ ਨੇ ਇੱਕ ਦਿਨ ਦੀ ਬੇਲ ਦਿੱਤੀ ਹੈ।

ਪੈਰੋਲ ਦੀਆਂ ਸ਼ਰਤਾਂ ਅਤੇ ਸੁਰੱਖਿਆ ਖਰਚਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਕੁਝ ਖਾਸ ਸ਼ਰਤਾਂ ਵੀ ਲਗਾਈਆਂ ਹਨ। ਹਾਲਾਂਕਿ, ਅਦਾਲਤ ਦਾ ਵਿਸਤ੍ਰਿਤ ਲਿਖਤੀ ਹੁਕਮ ਅਜੇ ਪ੍ਰਾਪਤ ਨਹੀਂ ਹੋਇਆ ਹੈ। ਸ਼ਰਤਾਂ ਅਤੇ ਨਿਯਮਾਂ ਦਾ ਪੂਰਾ ਦਾਇਰਾ ਵਿਸਤ੍ਰਿਤ ਹੁਕਮ ਜਾਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਹੁਕਮ ਦੇ ਅਨੁਸਾਰ, ਅੰਮ੍ਰਿਤਪਾਲ ਸਿੰਘ ਦੇ ਉਨ੍ਹਾਂ ਦੇ ਪੰਜਾਬ ਆਉਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਸਾਰਾ ਖਰਚਾ ਪਰਿਵਾਰ ਨੂੰ ਚੁੱਕਣਾ ਹੋਵੇਗਾ। ਰਾਜ ਸਰਕਾਰ ਅਤੇ ਪ੍ਰਸ਼ਾਸਨ ਇਹ ਨਿਰਧਾਰਤ ਕਰੇਗਾ ਕਿ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਕਿੰਨੀ ਹੋਵੇਗੀ ਅਤੇ ਕੁੱਲ੍ਹ ਕਿੰਨਾ ਖਰਚਾ ਆਵੇਗਾ। ਇਸ ਦੌਰਾਨ ਉਨ੍ਹਾਂ ਨੂੰ ਕੌਣ ਮਿਲ ਸਕੇਗਾ, ਇਸ ਬਾਰੇ ਵੀ ਐਡਵੋਕੇਟ ਕਰਮਵੀਰ ਸਿੰਘ ਨੇ ਕਿਹਾ ਕਿ ਵਿਸਥਾਰਤ ਹੁਕਮ ਦੀ ਕਾਪੀ ਪ੍ਰਾਪਤ ਹੋਣ ਤੋਂ ਬਾਅਦ ਹੀ ਬਾਕੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਦਾਦੀ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਅੰਤਿਮ ਸਸਕਾਰ ਕਰਨ ਦਾ ਫੈਸਲਾ ਟਾਲ ਦਿੱਤਾ ਸੀ। ਪਰਿਵਾਰ ਨੇ ਮੰਗ ਕੀਤੀ ਸੀ ਕਿ ਜਦੋਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਹੀਂ ਮਿਲਦੀ, ਉਦੋਂ ਤੱਕ ਦਾਦੀ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ ਇਹ ਉਨ੍ਹਾਂ ਦਾ ਪਰਿਵਾਰਿਕ ਅਤੇ ਮਨੁੱਖੀ ਅਧਿਕਾਰ ਹੈ।

ਪੰਜਾਬ📍 ਪੰਜਾਬ

ਓਡੀਸ਼ਾ ‘ਚ ਟਰੱਕ ਨੇ ਪੁਲਿਸ ਗੱਡੀ ਨੂੰ ਮਾਰੀ ਟੱਕਰ, 2 ਮੁਲਾਜ਼ਮਾਂ ਦੀ ਮੌਤ, 2 ਜ਼ਖ਼ਮੀ

ਭੁਵਨੇਸ਼ਵਰ: ਓਡੀਸ਼ਾ ਦੇ ਭਦਰਕ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਟਰੱਕ ਵੱਲੋਂ ਪੁਲਿਸ ਗੱਡੀ ਨੂੰ ਟੱਕਰ ਮਾਰਨ ਕਾਰਨ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ।
ਓਡੀਸ਼ਾ ‘ਚ ਟਰੱਕ ਨੇ ਪੁਲਿਸ ਗੱਡੀ ਨੂੰ ਮਾਰੀ ਟੱਕਰ, 2 ਮੁਲਾਜ਼ਮਾਂ ਦੀ ਮੌਤ, 2 ਜ਼ਖ਼ਮੀ

ਭੁਵਨੇਸ਼ਵਰ: ਓਡੀਸ਼ਾ ਦੇ ਭਦਰਕ ਜ਼ਿਲ੍ਹੇ ਵਿੱਚ ਅੱਜ ਤੜਕੇ ਇੱਕ ਟਰੱਕ ਵੱਲੋਂ ਪੁਲਿਸ ਗੱਡੀ ਨੂੰ ਟੱਕਰ ਮਾਰਨ ਕਾਰਨ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਕਰੀਬ 12:30 ਵਜੇ ਨਾਇਕਾਨਿਦੀਹੀ ਥਾਣੇ ਅਧੀਨ ਆਉਂਦੇ ਬਸੁਦੇਵਪੁਰ ਇਲਾਕੇ ਵਿੱਚ ‘ਬੀਰਾਸ ਛੱਕ’ (ਚੌਰਾਹੇ) ਨੇੜੇ ਵਾਪਰਿਆ।

ਲੋਹੇ ਦੇ ਖਣਿਜ ਨਾਲ ਲੱਦਿਆ ਇੱਕ ਟਰੱਕ ਪੁਲਿਸ ਗੱਡੀ ਨਾਲ ਜਾ ਟਕਰਾਇਆ। ਪੁਲਿਸ ਅਨੁਸਾਰ, ਇੱਕ ਮੁਲਾਜ਼ਮ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਕਟਕ ਸਥਿਤ ਐਸ.ਸੀ.ਬੀ. ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ।

ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਪੁਲਿਸ ਮੁਲਾਜ਼ਮ ਧਾਮਰਾ ਇਲਾਕੇ ਤੋਂ ਵਾਪਸ ਆ ਰਹੇ ਸਨ—ਜਿੱਥੇ ਉਹ ਇੱਕ ਮਾਮਲੇ ਦੀ ਜਾਂਚ ਲਈ ਗਏ ਸਨ—ਜਦੋਂ ਇਹ ਹਾਦਸਾ ਵਾਪਰਿਆ। ਭਦਰਕ ਸਦਰ ਦੇ ਐਸ.ਡੀ.ਪੀ.ਓ. ਬਿ ਚਿਤ੍ਰਾਨੰਦ ਸੇਠੀ ਨੇ ਦੱਸਿਆ ਕਿ ਅਧਿਕਾਰੀ ਇੱਕ ਮੋਬਾਈਲ ਫ਼ੋਨ ਦੀ ਬਰਾਮਦਗੀ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਉੱਥੇ ਗਏ ਸਨ।

ਪੰਜਾਬ📍 ਪੰਜਾਬ

ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ‘ਚ ਫੌਜ ਦਾ ਵੱਡਾ ਆਪ੍ਰੇਸ਼ਨ, 74 ਅੱਤਵਾਦੀ ਮਾਰੇ ਗਏ

ਇਸਲਾਮਾਬਾਦ: ਪਾਕਿਸਤਾਨ ਦੇ ਅਸ਼ਾਂਤ ਸੂਬਿਆਂ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਵਿੱਚ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਏ ਗਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਸੁਰੱਖਿਆ ਬਲਾਂ ਨੇ ਘੱਟੋ-ਘੱਟ 74 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।
ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ‘ਚ ਫੌਜ ਦਾ ਵੱਡਾ ਆਪ੍ਰੇਸ਼ਨ, 74 ਅੱਤਵਾਦੀ ਮਾਰੇ ਗਏ

ਇਸਲਾਮਾਬਾਦ: ਪਾਕਿਸਤਾਨ ਦੇ ਅਸ਼ਾਂਤ ਸੂਬਿਆਂ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਵਿੱਚ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਏ ਗਏ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਸੁਰੱਖਿਆ ਬਲਾਂ ਨੇ ਘੱਟੋ-ਘੱਟ 74 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਫੌਜ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਫੌਜ ਦੀ ਮੀਡੀਆ ਇਕਾਈ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਇਹ ਆਪ੍ਰੇਸ਼ਨ 3 ਨਵੰਬਰ ਤੋਂ ਬਲੋਚਿਸਤਾਨ ਦੇ ਕਵੇਟਾ ਜ਼ਿਲ੍ਹੇ ਦੇ ਕੁਰਮ ਇਲਾਕੇ ਤੋਂ ਇਲਾਵਾ ਖੈਬਰ ਪਖਤੂਨਖਵਾ ਦੇ ਮੀਰ ਅਲੀ ਅਤੇ ਓਰਕਜ਼ਈ ਇਲਾਕਿਆਂ ਵਿੱਚ ਚਲਾਏ ਗਏ।

ਬਿਆਨ ਅਨੁਸਾਰ, ਇਨ੍ਹਾਂ ਆਪ੍ਰੇਸ਼ਨਾਂ ਦੌਰਾਨ ਅੱਤਵਾਦੀਆਂ ਦੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਮੁਕਾਬਲਿਆਂ ਵਿੱਚ ਤਹਿਰੀਕ-ਏ-ਤਾਲਿਬਾਨ ਦੇ 31 ਅੱਤਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਹਥਿਆਰ, ਗੋਲਾ-ਬਾਰੂਦ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ ਗਈ।

ਫੌਜ ਨੇ ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਮੀਰ ਅਲੀ ਵਿੱਚ 35 ਅਤੇ ਓਰਕਜ਼ਈ ਵਿੱਚ 8 ਅੱਤਵਾਦੀ ਮਾਰੇ ਗਏ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਅੱਤਵਾਦੀ ਖਤਰਿਆਂ ਨੂੰ ਖ਼ਤਮ ਕਰਨ ਅਤੇ ਉਨ੍ਹਾਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਖੈਬਰ ਪਖਤੂਨਖਵਾ ਵਿੱਚ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਨ੍ਹਾਂ ਆਪ੍ਰੇਸ਼ਨਾਂ ਦਾ ਘੇਰਾ ਮੀਰ ਅਲੀ ਅਤੇ ਓਰਕਜ਼ਈ ਤੱਕ ਵਧਾ ਦਿੱਤਾ ਗਿਆ ਹੈ।

ਫੌਜ ਅਨੁਸਾਰ, ਮਾਰੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ, ਗੋਲਾ-ਬਾਰੂਦ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਵਿੱਚ ਘਰਾਂ ਵਿੱਚ ਤਿਆਰ ਕੀਤੇ ਗਏ ਵਿਸਫੋਟਕ ਅਤੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਵੀ ਸ਼ਾਮਲ ਹਨ।

ਪੰਜਾਬ📍 ਪੰਜਾਬ

ਜਾਰਜੀਅਨ ਕੁੜੀ ਦਾ ਬਾਲੀਵੁੱਡ ਡਾਂਸ ਹੋਇਆ ਵਾਇਰਲ, ਸ਼ਾਹਰੁਖ-ਕਾਜੋਲ ਦੇ ਗੀਤਾਂ ‘ਤੇ ਅਜਿਹਾ ਨੱਚੀ ਕਿ ਇੰਡੀਆ ਹੋਇਆ ਦੀਵਾਨਾ

ਸੋਸ਼ਲ ਮੀਡੀਆ ‘ਤੇ ਇਸ ਸਮੇਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਹਰ ਕੋਈ ਕਹਿ ਰਿਹਾ ਹੈ, “ਬਾਲੀਵੁੱਡ ਦਾ ਜਾਦੂ ਸੱਤ ਸਮੁੰਦਰ ਪਾਰ ਪਹੁੰਚ ਗਿਆ ਹੈ।
ਜਾਰਜੀਅਨ ਕੁੜੀ ਦਾ ਬਾਲੀਵੁੱਡ ਡਾਂਸ ਹੋਇਆ ਵਾਇਰਲ, ਸ਼ਾਹਰੁਖ-ਕਾਜੋਲ ਦੇ ਗੀਤਾਂ ‘ਤੇ ਅਜਿਹਾ ਨੱਚੀ ਕਿ ਇੰਡੀਆ ਹੋਇਆ ਦੀਵਾਨਾ

ਸੋਸ਼ਲ ਮੀਡੀਆ ‘ਤੇ ਇਸ ਸਮੇਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਹਰ ਕੋਈ ਕਹਿ ਰਿਹਾ ਹੈ, “ਬਾਲੀਵੁੱਡ ਦਾ ਜਾਦੂ ਸੱਤ ਸਮੁੰਦਰ ਪਾਰ ਪਹੁੰਚ ਗਿਆ ਹੈ।” ਇਸ ਵੀਡੀਓ ਵਿੱਚ ਇੱਕ ਜਾਰਜੀਅਨ ਕੁੜੀ ਦਿਖਾਈ ਦੇ ਰਹੀ ਹੈ ਜੋ ਬਾਲੀਵੁੱਡ ਦੇ ਗੀਤਾਂ ‘ਤੇ ਇੰਨੀ ਸ਼ਾਨਦਾਰ ਨੱਚਦੀ ਹੈ ਕਿ ਮਸ਼ਹੂਰ ਡਾਂਸਰ ਵੀ ਦੇਖਦੇ ਰਹਿ ਜਾਣ।

ਇਸ ਕੁੜੀ ਨੇ ਸ਼ਾਹਰੁਖ ਖਾਨ ਅਤੇ ਕਾਜੋਲ ਦੇ ਸੁਪਰਹਿੱਟ ਗੀਤ ‘ਤੇ ਡਾਂਸ ਕੀਤਾ ਹੈ। ਉਸਦੇ ਹਾਵ-ਭਾਵ, ਸਟੈਪਸ ਅਤੇ ਬਾਲੀਵੁੱਡ ਸਟਾਈਲ ਦੇਖ ਕੇ ਲੱਗਦਾ ਹੀ ਨਹੀਂ ਕਿ ਉਹ ਭਾਰਤ ਤੋਂ ਨਹੀਂ ਹੈ। ਵੀਡੀਓ ਵਿੱਚ, ਕੁੜੀ “ਮਹਿੰਦੀ ਲਗਾਕੇ ਰੱਖਨਾ, ਡੋਲੀ ਸਜਾਕੇ ਰੱਖਨਾ” ਗੀਤ ‘ਤੇ ਠੁਮਕੇ ਲਗਾਉਂਦੀ ਦਿਖਾਈ ਦੇ ਰਹੀ ਹੈ।

ਜਿਵੇਂ ਹੀ ਇਹ ਵੀਡੀਓ ਵਾਇਰਲ ਹੋਇਆ, ਭਾਰਤੀ ਫੈਨਸ ਦੀਆਂ ਟਿੱਪਣੀਆਂ ਦਾ ਹੜ੍ਹ ਆ ਗਿਆ। ਇੱਕ ਯੂਜਰ ਨੇ ਲਿਖਿਆ, “ਉਹ ਮੇਰੇ ਤੋਂ ਵੀ ਜ਼ਿਆਦਾ ਦੇਸੀ ਲੱਗ ਰਹੀ ਹੈ।” ਇੱਕ ਹੋਰ ਨੇ ਲਿਖਿਆ, “ਜਾਰਜੀਆ ਦਾ ਇੰਨਾ ਵਧੀਆ ਬਾਲੀਵੁੱਡ ਡਾਂਸ, ਮੰਨ ਗਏ।” ਤੀਜੇ ਨੇ ਲਿਖਿਆ, “ਸ਼ਾਹਰੁਖ ਅਤੇ ਕਾਜੋਲ ਨੂੰ ਇਹ ਵੀਡੀਓ ਜ਼ਰੂਰ ਦੇਖਣਾ ਚਾਹੀਦਾ ਹੈ।”

ਦਰਅਸਲ, ਭਾਰਤੀ ਦਰਸ਼ਕ ਹਮੇਸ਼ਾ ਵਿਦੇਸ਼ੀ ਲੋਕਾਂ ਨੂੰ ਬਾਲੀਵੁੱਡ ਗੀਤਾਂ ‘ਤੇ ਡਾਂਸ ਕਰਨ ਦਾ ਆਨੰਦ ਮਾਣਦੇ ਹਨ, ਅਤੇ ਜਦੋਂ ਸ਼ਾਹਰੁਖ-ਕਾਜੋਲ ਦੀ ਜੋੜੀ ਦੀ ਗੱਲ ਆਉਂਦੀ ਹੈ, ਤਾਂ ਪੁਰਾਣੀਆਂ ਯਾਦਾਂ ਵੀ ਜੁੜ ਜਾਂਦੀਆਂ ਹਨ। ਇਹੀ ਕਾਰਨ ਹੈ ਕਿ ਇਹ ਵੀਡੀਓ ਦੇਖਦੇ ਹੀ ਦੇਖਦੇ ਲੱਖਾਂ ਵਿਯੂਜ਼ ਪਾਰ ਕਰ ਗਿਆ ਹੈ।

ਪੰਜਾਬ📍 ਪੰਜਾਬ

ਬਠਿੰਡਾ ਦਿਹਾਤੀ ਤੋਂ ਆਪ ਨੇ ਵਿਧਾਇਕ ਅਮਿਤ ਰਤਨ ਦੀ ਕੱਟੀ ਟਿਕਟ, ਸਾਬਕਾ ਅਧਿਕਾਰੀ ਗੋਪਾਲ ਕੋਟਫੱਤਾ ਨੂੰ ਮੈਦਾਨ ‘ਚ ਉਤਾਰਿਆ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਮੁੱਖ ਰੱਖਦਿਆਂ ਬਠਿੰਡਾ ਜ਼ਿਲ੍ਹੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਨੂੰ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚ ਬਠਿੰਡਾ (ਦਿਹਾਤੀ) ਰਾਖਵੀਂ ਸੀਟ 'ਤੇ ਅਹਿਮ ਬਦਲਾਅ ਕੀਤਾ ਗਿਆ ਹੈ।
ਬਠਿੰਡਾ ਦਿਹਾਤੀ ਤੋਂ ਆਪ ਨੇ ਵਿਧਾਇਕ ਅਮਿਤ ਰਤਨ ਦੀ ਕੱਟੀ ਟਿਕਟ, ਸਾਬਕਾ ਅਧਿਕਾਰੀ ਗੋਪਾਲ ਕੋਟਫੱਤਾ ਨੂੰ ਮੈਦਾਨ ‘ਚ ਉਤਾਰਿਆ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਮੁੱਖ ਰੱਖਦਿਆਂ ਬਠਿੰਡਾ ਜ਼ਿਲ੍ਹੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਵੀਰਵਾਰ ਨੂੰ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚ ਬਠਿੰਡਾ (ਦਿਹਾਤੀ) ਰਾਖਵੀਂ ਸੀਟ 'ਤੇ ਅਹਿਮ ਬਦਲਾਅ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਜੁਲਾਈ 2026 ਵਿੱਚ ਗੋਪਾਲ ਸਿੰਘ ਕੋਟਫੱਤਾ ਨੂੰ ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ।

ਮਨੋਰੰਜਨ📍 ਪੰਜਾਬ

ਏਕਤਾ ਕਪੂਰ ਦੀ ਨਵੀਂ ਹੌਰਰ ਫਿਲਮ ਦਾ ਪਹਿਲਾ ਪੋਸਟਰ ਜਾਰੀ

ਨਵੀਂ ਦਿੱਲੀ: ਸ਼ੁੱਕਰਵਾਰ 13 ਨੂੰ ਅਸ਼ੁੱਭ ਅਤੇ ਡਰ ਨਾਲ ਜੋੜ ਕੇ ਦੇਖਿਆ ਜਾਂਦਾ ਹੈ। ਅਜਿਹੇ ਵਿੱਚ ਇਸ ਦਿਨ ਨੂੰ ਖਾਸ ਬਣਾਉਂਦੇ ਹੋਏ ਏਕਤਾ ਆਰ. ਕਪੂਰ ਅਤੇ ਅਮਰ ਬੁਟਾਲਾ ਨੇ ਆਪਣੀ ਨਵੀਂ ਹੌਰਰ ਫਿਲਮ ‘ਹੀਰੋ ਕੀ ਹੌਰਰੋਇਨ’ ਦਾ ਐਲਾਨ ਕਰ ਦਿੱਤਾ ਹੈ।
ਏਕਤਾ ਕਪੂਰ ਦੀ ਨਵੀਂ ਹੌਰਰ ਫਿਲਮ ਦਾ ਪਹਿਲਾ ਪੋਸਟਰ ਜਾਰੀ

ਨਵੀਂ ਦਿੱਲੀ: ਸ਼ੁੱਕਰਵਾਰ 13 ਨੂੰ ਅਸ਼ੁੱਭ ਅਤੇ ਡਰ ਨਾਲ ਜੋੜ ਕੇ ਦੇਖਿਆ ਜਾਂਦਾ ਹੈ। ਅਜਿਹੇ ਵਿੱਚ ਇਸ ਦਿਨ ਨੂੰ ਖਾਸ ਬਣਾਉਂਦੇ ਹੋਏ ਏਕਤਾ ਆਰ. ਕਪੂਰ ਅਤੇ ਅਮਰ ਬੁਟਾਲਾ ਨੇ ਆਪਣੀ ਨਵੀਂ ਹੌਰਰ ਫਿਲਮ ‘ਹੀਰੋ ਕੀ ਹੌਰਰੋਇਨ’ ਦਾ ਐਲਾਨ ਕਰ ਦਿੱਤਾ ਹੈ। ਫਿਲਮ ਦੇ ਟਾਈਟਲ ਦੇ ਨਾਲ ਇਸ ਦਾ ਪਹਿਲਾ ਲੁੱਕ ਪੋਸਟਰ ਵੀ ਜਾਰੀ ਕੀਤਾ ਗਿਆ ਹੈ। ਸਾਜਿਦ ਖਾਨ ਦੇ ਨਿਰਦੇਸ਼ਨ ਹੇਠ ਬਣ ਰਹੀ ਇਹ ਫਿਲਮ 2027 ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

ਜੈ ਹੋ ਮੀਡੀਆ ਵੈਂਚਰਜ਼ ਦੇ ਬੈਨਰ ਹੇਠ ਬਣੀ ਇਸ ਫਿਲਮ ਨੂੰ ਬਾਲਾਜੀ ਟੈਲੀਫਿਲਮਜ਼ ਲਿਮਟਿਡ ਪੇਸ਼ ਕਰ ਰਿਹਾ ਹੈ। ਫਿਲਮ ਦੀ ਕਮਾਨ ਨਿਰਮਾਤਾ ਸ਼ੋਭਾ ਕਪੂਰ, ਏਕਤਾ ਆਰ. ਕਪੂਰ ਅਤੇ ਅਮਰ ਬੁਟਾਲਾ ਨੇ ਸੰਭਾਲੀ ਹੈ। ਫਿਲਮ ਦਾ ਟਾਈਟਲ ਅਤੇ ਪੋਸਟਰ ਖਾਸ ਤੌਰ ‘ਤੇ ਸ਼ੁੱਕਰਵਾਰ 13 ਦੇ ਮੌਕੇ ‘ਤੇ ਜਾਰੀ ਕਰਨਾ ਇਸ ਦੇ ਹੌਰਰ ਅੰਦਾਜ਼ ਨੂੰ ਹੋਰ ਦਿਲਚਸਪ ਬਣਾਉਂਦਾ ਹੈ।

ਫਿਲਮ ਦਾ ਪਹਿਲਾ ਪੋਸਟਰ ਕਾਫ਼ੀ ਡਰਾਉਣਾ ਹੈ। ਇਸ ਵਿੱਚ ਲੰਬੇ ਖਿੱਲਰੇ ਵਾਲਾਂ, ਲਾਲ ਸਾੜ੍ਹੀ ਅਤੇ ਚਿੱਟੀਆਂ ਅੱਖਾਂ ਵਾਲੀ ਇੱਕ ਖ਼ੌਫ਼ਨਾਕ ਔਰਤ ਦਿਖਾਈ ਦੇ ਰਹੀ ਹੈ। ਉਸ ਦਾ ਵਿਗੜਿਆ ਹੋਇਆ ਚਿਹਰਾ, ਨੁਕੀਲੇ ਦੰਦ ਅਤੇ ਪੰਜਿਆਂ ਵਰਗੇ ਹੱਥ ਡਰ ਦਾ ਮਾਹੌਲ ਪੈਦਾ ਕਰਦੇ ਹਨ। ਪੋਸਟਰ ਦੇ ਪਿੱਛੇ ਦਿਖਾਈ ਦੇ ਰਿਹਾ ਧੂੰਆਂ ਅਤੇ ਹਨੇਰਾ ਫਿਲਮ ਦੀ ਰਹੱਸਮਈ ਦੁਨੀਆ ਦੀ ਝਲਕ ਪੇਸ਼ ਕਰਦਾ ਹੈ। ਪਹਿਲੀ ਨਜ਼ਰ ਵਿੱਚ ਹੀ ਇਹ ਪੋਸਟਰ ਦਰਸ਼ਕਾਂ ਦੇ ਮਨ ਵਿੱਚ ਫਿਲਮ ਦੀ ਕਹਾਣੀ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰਦਾ ਹੈ।

ਏਕਤਾ ਆਰ. ਕਪੂਰ ਲਈ ਇਹ ਸਾਲ ਕਈ ਮਾਇਨਿਆਂ ਵਿੱਚ ਖਾਸ ਰਿਹਾ ਹੈ। ਉਨ੍ਹਾਂ ਦੀ ਫਿਲਮ ‘ਭੂਤ ਬੰਗਲਾ’ ਨੇ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਕੀਤਾ, ਜਦਕਿ ‘ਦ ਵਵਾਨ’ ਨੂੰ ਵੀ ਦਰਸ਼ਕਾਂ ਵੱਲੋਂ ਸਕਾਰਾਤਮਕ ਹੁੰਗਾਰਾ ਮਿਲਿਆ। ਛੋਟੇ ਪਰਦੇ ‘ਤੇ ‘ਕਿਉਂਕਿ ਸਾਸ ਭੀ ਕਭੀ ਬਹੂ ਥੀ 2’ ਅਤੇ ‘ਨਾਗਿਨ 7’ ਰਾਹੀਂ ਬਾਲਾਜੀ ਟੈਲੀਫਿਲਮਜ਼ ਨੇ ਆਪਣੀ ਮਜ਼ਬੂਤ ਪਕੜ ਬਣਾਈ ਰੱਖੀ ਹੈ।

ਇਸ ਤੋਂ ਇਲਾਵਾ, ਯੂਟਿਊਬ ਨਾਲ ਸਾਂਝੇਦਾਰੀ ਕਰਕੇ ਐਕਸਕਲੂਸਿਵ ਪ੍ਰੀਮੀਅਮ ਸ਼ੋਅਜ਼ ਰਾਹੀਂ ਕੰਪਨੀ ਡਿਜੀਟਲ ਪਲੇਟਫਾਰਮ ‘ਤੇ ਵੀ ਆਪਣੀ ਪਹੁੰਚ ਵਧਾ ਰਹੀ ਹੈ।

ਹੌਰਰ ਅਤੇ ਸੁਪਰ ਨੈਚੁਰਲ ਕਹਾਣੀਆਂ ਨਾਲ ਏਕਤਾ ਕਪੂਰ ਦਾ ਪੁਰਾਣਾ ਨਾਤਾ ਰਿਹਾ ਹੈ। ਇਸ ਜੌਨਰ ਵਿੱਚ ਕਈ ਯਾਦਗਾਰ ਪ੍ਰੋਜੈਕਟ ਦੇਣ ਤੋਂ ਬਾਅਦ ਹੁਣ ਉਹ ‘ਹੀਰੋ ਕੀ ਹੌਰਰੋਇਨ’ ਨਾਲ ਇੱਕ ਵਾਰ ਫਿਰ ਦਰਸ਼ਕਾਂ ਨੂੰ ਡਰਾਉਣ ਦੀ ਤਿਆਰੀ ਵਿੱਚ ਹਨ। ਫਿਲਮ ਦੇ ਪਹਿਲੇ ਲੁੱਕ ਤੋਂ ਸੰਕੇਤ ਮਿਲਦਾ ਹੈ ਕਿ ਇਸ ਵਿੱਚ ਰਹੱਸ, ਰੋਮਾਂਚ ਅਤੇ ਸੁਪਰ ਨੈਚੁਰਲ ਤੱਤਾਂ ਦਾ ਖਾਸ ਮੇਲ ਦੇਖਣ ਨੂੰ ਮਿਲ ਸਕਦਾ ਹੈ।

ਫਿਲਮ ਦੇ ਨਿਰਮਾਤਾ ਅਮਰ ਬੁਟਾਲਾ ਵੀ ਮਨੋਰੰਜਨ ਜਗਤ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਹਨ। ਉਹ ‘ਬਜਰੰਗੀ ਭਾਈਜਾਨ’ ਅਤੇ ‘ਕੇਸਰੀ’ ਵਰਗੀਆਂ ਸਫਲ ਫਿਲਮਾਂ ਤੋਂ ਇਲਾਵਾ ‘ਮਿਸ਼ਨ ਮਜਨੂੰ’ ਦਾ ਨਿਰਮਾਣ ਵੀ ਕਰ ਚੁੱਕੇ ਹਨ। ਹੁਣ ਏਕਤਾ ਕਪੂਰ ਨਾਲ ਉਨ੍ਹਾਂ ਦੀ ਇਹ ਸਾਂਝੇਦਾਰੀ ਹੌਰਰ ਜੌਨਰ ਵਿੱਚ ਇੱਕ ਨਵਾਂ ਪ੍ਰਯੋਗ ਲੈ ਕੇ ਆ ਰਹੀ ਹੈ। ਸਾਜਿਦ ਖਾਨ ਦਾ ਨਿਰਦੇਸ਼ਨ ਇਸ ਪ੍ਰੋਜੈਕਟ ਨੂੰ ਲੈ ਕੇ ਉਤਸੁਕਤਾ ਹੋਰ ਵਧਾ ਰਿਹਾ ਹੈ।

ਫਿਲਹਾਲ ਫਿਲਮ ਦੀ ਕਹਾਣੀ ਅਤੇ ਕਲਾਕਾਰਾਂ ਨਾਲ ਜੁੜੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਪਰ ਇਸ ਦੇ ਟਾਈਟਲ ਅਤੇ ਪਹਿਲੇ ਪੋਸਟਰ ਨੇ ਦਰਸ਼ਕਾਂ ਵਿਚਕਾਰ ਚਰਚਾ ਸ਼ੁਰੂ ਕਰ ਦਿੱਤੀ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ‘ਹੀਰੋ ਕੀ ਹੌਰਰੋਇਨ’ ਵੱਡੇ ਪਰਦੇ ‘ਤੇ ਕਿਸ ਤਰ੍ਹਾਂ ਦਾ ਡਰ ਅਤੇ ਰੋਮਾਂਚ ਲੈ ਕੇ ਆਉਂਦੀ ਹੈ। ਇਹ ਫਿਲਮ 2027 ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

ਮਨੋਰੰਜਨ📍 ਪੰਜਾਬ

‘ਰਾਮਾਇਣ’ ਵਿੱਚ 70% ਅਸਲੀ ਸੈੱਟ, 30% ਸੀਜੀਆਈ; 3 ਸਾਲਾਂ ਵਿੱਚ ਤਿਆਰ ਹੋਈ ਦੁਨੀਆ

'ਰਾਮਾਇਣ' ਨੂੰ ਵੱਡੇ ਪਰਦੇ 'ਤੇ ਲਿਆਉਣ ਲਈ, ਨਿਰਮਾਤਾਵਾਂ ਨੇ ਨਾ ਸਿਰਫ਼ ਭਾਰੀ ਬਜਟ ਖਰਚਿਆ, ਸਗੋਂ ਹਰ ਛੋਟੀ-ਛੋਟੀ ਬਾਰੀਕੀ 'ਤੇ ਵੀ ਬਹੁਤ ਧਿਆਨ ਦਿੱਤਾ।
‘ਰਾਮਾਇਣ’ ਵਿੱਚ 70% ਅਸਲੀ ਸੈੱਟ, 30% ਸੀਜੀਆਈ; 3 ਸਾਲਾਂ ਵਿੱਚ ਤਿਆਰ ਹੋਈ ਦੁਨੀਆ

'ਰਾਮਾਇਣ' ਨੂੰ ਵੱਡੇ ਪਰਦੇ 'ਤੇ ਲਿਆਉਣ ਲਈ, ਨਿਰਮਾਤਾਵਾਂ ਨੇ ਨਾ ਸਿਰਫ਼ ਭਾਰੀ ਬਜਟ ਖਰਚਿਆ, ਸਗੋਂ ਹਰ ਛੋਟੀ-ਛੋਟੀ ਬਾਰੀਕੀ 'ਤੇ ਵੀ ਬਹੁਤ ਧਿਆਨ ਦਿੱਤਾ। ਫ਼ਿਲਮ ਵਿੱਚ ਅਜਿਹੇ ਮਹਿਲ, ਰੱਥ, ਮੰਦਰ ਅਤੇ ਜੰਗ ਦੇ ਮੈਦਾਨ ਦਿਖਾਏ ਗਏ ਹਨ, ਜਿਨ੍ਹਾਂ ਨੂੰ ਰਵਾਇਤੀ ਭਾਰਤੀ ਕਲਾ ਅਤੇ ਆਧੁਨਿਕ ਤਕਨਾਲੋਜੀ ਦੇ ਸੁਮੇਲ ਨਾਲ ਤਿਆਰ ਕੀਤਾ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਜਿੱਥੇ ਬਹੁਤ ਸਾਰੇ ਸ਼ਾਨਦਾਰ ਦ੍ਰਿਸ਼ਾਂ ਲਈ ਅਸਲ ਸੈੱਟ ਤਿਆਰ ਕੀਤੇ ਗਏ ਸਨ, ਉੱਥੇ ਹੀ ਕੁਝ ਹੋਰ ਦ੍ਰਿਸ਼ਾਂ ਨੂੰ ਕੰਪਿਊਟਰ-ਜਨਰੇਟਿਡ ਇਮੇਜਰੀ ਦੀ ਮਦਦ ਨਾਲ ਸਾਕਾਰ ਕੀਤਾ ਗਿਆ। ਪ੍ਰੋਡਕਸ਼ਨ ਡਿਜ਼ਾਈਨਰ ਸੁਬਰਤ ਚੱਕਰਵਰਤੀ ਨੇ ਦੱਸਿਆ ਹੈ ਕਿ ਕਿਵੇਂ ਤਿੰਨ ਸਾਲਾਂ ਦੇ ਅਰਸੇ ਦੌਰਾਨ ਇਸ ਸ਼ਾਨਦਾਰ ਦੁਨੀਆ ਨੂੰ ਸਿਰਜਿਆ ਗਿਆ।

ਬਾਲੀਵੁੱਡ ਦੇ ਸਭ ਤੋਂ ਅਭਿਲਾਸ਼ੀ ਫਿਲਮੀ ਪ੍ਰੋਜੈਕਟਾਂ ਵਿੱਚੋਂ ਇੱਕ, 'ਰਾਮਾਇਣ', ਨਾ ਸਿਰਫ਼ ਆਪਣੀ ਕਹਾਣੀ ਅਤੇ ਵੱਡੇ ਸਿਤਾਰਿਆਂ ਨਾਲ ਸਜੀ ਕਲਾਕਾਰਾਂ ਦੀ ਟੀਮ ਕਾਰਨ, ਸਗੋਂ ਆਪਣੀ ਵਿਸ਼ਾਲਤਾ ਅਤੇ ਸ਼ਾਨੋ-ਸ਼ੌਕਤ ਕਰਕੇ ਵੀ ਚਰਚਾ ਵਿੱਚ ਹੈ। ਇਸ ਫਿਲਮ ਵਿੱਚ ਰਣਬੀਰ ਕਪੂਰ ਭਗਵਾਨ ਰਾਮ ਦੀ ਭੂਮਿਕਾ ਨਿਭਾ ਰਹੇ ਹਨ, ਜਦਕਿ ਯਸ਼ ਰਾਵਣ ਦਾ ਕਿਰਦਾਰ ਅਦਾ ਕਰ ਰਹੇ ਹਨ। ਇਸ ਮਹਾਂਕਾਵਿ ਦੀ ਦੁਨੀਆ ਨੂੰ ਪਰਦੇ 'ਤੇ ਉਤਾਰਨਾ ਫਿਲਮ ਨਿਰਮਾਤਾਵਾਂ ਲਈ ਕੋਈ ਆਸਾਨ ਕੰਮ ਨਹੀਂ ਸੀ; ਅਯੁੱਧਿਆ ਤੋਂ ਲੈ ਕੇ ਲੰਕਾ ਤੱਕ, ਹਰ ਸਥਾਨ ਨੂੰ ਬਹੁਤ ਹੀ ਬਾਰੀਕੀ ਅਤੇ ਧਿਆਨ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰਕਿਰਿਆ ਵਿੱਚ ਸਿਰਫ਼ ਵਿਸ਼ਾਲ ਸੈੱਟ ਬਣਾਉਣਾ ਹੀ ਸ਼ਾਮਲ ਨਹੀਂ ਸੀ, ਸਗੋਂ ਇਸ ਵਿੱਚ ਭਾਰਤੀ ਵਾਸਤੂਕਲਾ, ਇਤਿਹਾਸ ਅਤੇ ਆਧੁਨਿਕ ਤਕਨਾਲੋਜੀ ਦਾ ਵੀ ਸਹਾਰਾ ਲਿਆ ਗਿਆ ਹੈ। ਫਿਲਮ ਦੇ ਪ੍ਰੋਡਕਸ਼ਨ ਡਿਜ਼ਾਈਨਰ ਸੁਬਰਤ ਚੱਕਰਵਰਤੀ ਅਤੇ ਉਨ੍ਹਾਂ ਦੇ ਰਚਨਾਤਮਕ ਸਾਥੀ ਅਮਿਤ ਰਾਏ ਨੇ ਇਸ ਕੰਮ ਲਈ ਲਗਭਗ ਤਿੰਨ ਸਾਲ ਸਮਰਪਿਤ ਕੀਤੇ ਹਨ।

'ਵੈਰਾਇਟੀ ਇੰਡੀਆ' ਨਾਲ ਗੱਲਬਾਤ ਦੌਰਾਨ, ਸੁਬਰਤ ਚੱਕਰਵਰਤੀ ਨੇ ਫਿਲਮ ਦੇ ਪ੍ਰੋਡਕਸ਼ਨ ਡਿਜ਼ਾਈਨ ਬਾਰੇ ਕਈ ਦਿਲਚਸਪ ਖੁਲਾਸੇ ਕੀਤੇ। ਉਨ੍ਹਾਂ ਦੱਸਿਆ ਕਿ ਕਿਵੇਂ ਹਾਲੀਵੁੱਡ-ਸ਼ੈਲੀ ਦੇ ਡਿਜ਼ਾਈਨ ਤੱਤਾਂ ਨੂੰ ਭਾਰਤੀ ਸੁਹਜ-ਸ਼ਾਸਤਰ ਦੇ ਅਨੁਕੂਲ ਢਾਲਿਆ ਗਿਆ ਸੀ। ਉਨ੍ਹਾਂ ਨੇ ਇਸ ਗੱਲ 'ਤੇ ਵੀ ਚਰਚਾ ਕੀਤੀ ਕਿ ਅਯੁੱਧਿਆ ਅਤੇ ਲੰਕਾ, ਦੋਵਾਂ ਦੀ ਵੱਖਰੀ ਪਛਾਣ ਬਣਾਈ ਰੱਖਣ ਲਈ ਕਿਹੜੇ ਪਹਿਲੂਆਂ ਦਾ ਧਿਆਨ ਰੱਖਿਆ ਗਿਆ ਸੀ।

ਜਦੋਂ ਤੱਕ ਸੁਬਰਤ ਚੱਕਰਵਰਤੀ ਅਤੇ ਅਮਿਤ ਰੇਅ ਇਸ ਪ੍ਰੋਜੈਕਟ ਵਿੱਚ ਸ਼ਾਮਲ ਹੋਏ, ਫਿਲਮ ਪਹਿਲਾਂ ਹੀ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਵਿਕਾਸ ਅਧੀਨ ਸੀ। ਇੱਕ ਅੰਤਰਰਾਸ਼ਟਰੀ ਟੀਮ ਪਹਿਲਾਂ ਹੀ ਨਿਰਦੇਸ਼ਕ ਨਿਤੇਸ਼ ਤਿਵਾਰੀ ਅਤੇ ਨਿਰਮਾਤਾ ਨਮਿਤ ਮਲਹੋਤਰਾ ਦੇ ਨਾਲ ਕੰਮ ਕਰ ਰਹੀ ਸੀ। ਫਿਲਮ ਲਈ ਸ਼ੁਰੂਆਤੀ ਡਿਜ਼ਾਈਨ ਪੜਾਅ ਦੀ ਅਗਵਾਈ ਆਸਕਰ ਜੇਤੂ ਪ੍ਰੋਡਕਸ਼ਨ ਡਿਜ਼ਾਈਨਰ ਰਾਮਸੇ ਐਵਰੀ ਨੇ ਕੀਤੀ। ਸੁਬਰਤ ਨੇ ਨੋਟ ਕੀਤਾ ਕਿ ਸ਼ੁਰੂਆਤੀ ਡਿਜ਼ਾਈਨ ਜ਼ਿਆਦਾਤਰ ਪੱਛਮੀ ਸ਼ੈਲੀ ਦੇ ਸਨ; ਇਸ ਲਈ, ਪੂਰੀ ਖੋਜ ਕਰਨ ਤੋਂ ਬਾਅਦ, ਉਸਨੇ ਅਤੇ ਉਸਦੀ ਟੀਮ ਨੇ ਉਹਨਾਂ ਨੂੰ ਭਾਰਤੀ ਸੁਹਜ ਨੂੰ ਦਰਸਾਉਣ ਲਈ ਢਾਲਣਾ ਸ਼ੁਰੂ ਕਰ ਦਿੱਤਾ। ਖਾਸ ਤੌਰ 'ਤੇ, ਅੰਤਰਰਾਸ਼ਟਰੀ ਡਿਜ਼ਾਈਨਰ ਵੀ ਇਸ ਤਬਦੀਲੀ ਨਾਲ ਸਹਿਮਤ ਸਨ। ਟੀਮ ਨੇ ਭਾਰਤੀ ਮੰਦਰਾਂ, ਇਤਿਹਾਸਕ ਢਾਂਚਿਆਂ ਅਤੇ ਰਵਾਇਤੀ ਆਰਕੀਟੈਕਚਰ ਤੋਂ ਪ੍ਰੇਰਨਾ ਲਈ। ਇਸ ਤੋਂ ਇਲਾਵਾ, ਉਨ੍ਹਾਂ ਨੇ ਸ਼੍ਰੀਲੰਕਾ, ਕੰਬੋਡੀਆ ਅਤੇ ਦੱਖਣ-ਪੂਰਬੀ ਏਸ਼ੀਆ ਦੇ ਕੁਝ ਹਿੱਸਿਆਂ ਵਿੱਚ ਪਾਈਆਂ ਜਾਣ ਵਾਲੀਆਂ ਆਰਕੀਟੈਕਚਰਲ ਸ਼ੈਲੀਆਂ ਦਾ ਅਧਿਐਨ ਕੀਤਾ।

ਇਸ ਫਿਲਮ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਸੀ ਕਿ ਅਯੁੱਧਿਆ ਅਤੇ ਲੰਕਾ ਇੱਕ-ਦੂਜੇ ਤੋਂ ਬਿਲਕੁਲ ਵੱਖਰੇ ਨਜ਼ਰ ਆਉਣ। ਦੋਵਾਂ ਥਾਵਾਂ ਦੇ ਰੰਗਾਂ, ਬਣਤਰਾਂ ਅਤੇ ਸਮੁੱਚੇ ਮਾਹੌਲ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ। ਸੁਬਰਤਾ ਦੇ ਅਨੁਸਾਰ, ਨਿਰਦੇਸ਼ਕ ਨਿਤੇਸ਼ ਤਿਵਾਰੀ ਚਾਹੁੰਦੇ ਸਨ ਕਿ ਦਰਸ਼ਕ ਅਯੁੱਧਿਆ ਨੂੰ ਦੇਖਣ ਵੇਲੇ ਸ਼ਾਂਤੀ ਦਾ ਅਨੁਭਵ ਕਰਨ; ਉੱਥੇ ਵਰਤੇ ਗਏ ਰੰਗ ਹਲਕੇ ਅਤੇ ਸ਼ਾਂਤ ਸਨ, ਜਦਕਿ ਨਾਲ ਹੀ ਇਹ ਵੀ ਯਕੀਨੀ ਬਣਾਇਆ ਗਿਆ ਸੀ ਕਿ ਸ਼ਹਿਰ ਵਿੱਚ ਸ਼ਾਨੋ-ਸ਼ੌਕਤ ਝਲਕੇ। ਦੂਜੇ ਪਾਸੇ, ਲੰਕਾ ਨੂੰ ਹੰਕਾਰ ਅਤੇ ਸ਼ਕਤੀ ਦੇ ਪ੍ਰਤੀਕ ਵਜੋਂ ਘੜਿਆ ਗਿਆ ਸੀ। ਨਤੀਜੇ ਵਜੋਂ, ਦੋਵਾਂ ਰਾਜਾਂ ਨੂੰ ਵੱਖਰੀਆਂ-ਵੱਖਰੀਆਂ ਦ੍ਰਿਸ਼ਟੀਗਤ ਪਛਾਣਾਂ ਦਿੱਤੀਆਂ ਗਈਆਂ। ਲੰਕਾ ਦੇ ਡਿਜ਼ਾਈਨ ਲਈ, ਟੀਮ ਨੇ ਸਿਰਫ਼ ਅਜੋਕੇ ਸ਼੍ਰੀਲੰਕਾ ਦੀ ਵਾਸਤੂਕਲਾ 'ਤੇ ਹੀ ਨਿਰਭਰ ਨਹੀਂ ਕੀਤਾ; ਸਗੋਂ, ਉਨ੍ਹਾਂ ਨੇ ਕੰਬੋਡੀਆ ਅਤੇ ਦੱਖਣ-ਪੂਰਬੀ ਏਸ਼ੀਆ ਦੇ ਹੋਰ ਦੇਸ਼ਾਂ ਦੀਆਂ ਇਤਿਹਾਸਕ ਇਮਾਰਤਾਂ ਤੋਂ ਪ੍ਰੇਰਨਾ ਲਈ।

ਫਿਲਮ ਲਈ 'ਪੁਸ਼ਪਕ ਵਿਮਾਨ' ਦੇ ਡਿਜ਼ਾਈਨ 'ਤੇ ਵੀ ਕੰਮ ਕੀਤਾ ਗਿਆ ਸੀ। ਇਸ ਦੇ ਅਸਲ ਡਿਜ਼ਾਈਨ ਨੂੰ ਕਾਫ਼ੀ ਹੱਦ ਤੱਕ ਬਰਕਰਾਰ ਰੱਖਿਆ ਗਿਆ ਸੀ; ਹਾਲਾਂਕਿ, ਭਾਰਤੀ ਟੀਮ ਨੇ ਇਸ ਵਿੱਚ ਕੁਝ ਜ਼ਰੂਰੀ ਤਬਦੀਲੀਆਂ ਕੀਤੀਆਂ। ਇਸ ਤੋਂ ਇਲਾਵਾ, ਡਿਜ਼ਾਈਨ ਦੇ ਹੋਰ ਹਿੱਸਿਆਂ ਵਿੱਚ ਅਜਿਹੇ ਤੱਤ ਸ਼ਾਮਲ ਕੀਤੇ ਗਏ ਜੋ ਇਤਿਹਾਸਕ ਭਾਰਤੀ ਇਮਾਰਤਾਂ—ਜਿਵੇਂ ਕਿ ਕੋਨਾਰਕ ਦਾ ਸੂਰਜ ਮੰਦਰ—ਤੋਂ ਪ੍ਰੇਰਿਤ ਸਨ।

ਫਿਲਮ ਲਈ ਕੁਝ ਖਾਸ ਵਸਤੂਆਂ ਅਤੇ ਸੈੱਟ ਤਿਆਰ ਕਰਨਾ ਵੀ ਇੱਕ ਵੱਡੀ ਚੁਣੌਤੀ ਸੀ—ਜਿਨ੍ਹਾਂ ਵਿੱਚ ਰਾਜਾ ਦਸ਼ਰਥ ਦਾ ਰੱਥ ਵੀ ਸ਼ਾਮਲ ਸੀ। ਸੁਬਰਤ ਨੇ ਦੱਸਿਆ ਕਿ ਸਿਰਫ਼ ਰੱਥ ਦੇ ਢਾਂਚੇ ਅਤੇ ਇੰਜੀਨੀਅਰਿੰਗ 'ਤੇ ਹੀ ਲਗਭਗ ਡੇਢ ਮਹੀਨਾ ਲੱਗ ਗਿਆ। ਹਾਲਾਂਕਿ ਉਸਨੇ ਪਹਿਲਾਂ ਵੀ ਰੱਥਾਂ ਦੇ ਡਿਜ਼ਾਈਨ ਤਿਆਰ ਕੀਤੇ ਸਨ, ਪਰ ਇਹ ਪਹਿਲੀ ਵਾਰ ਸੀ ਜਦੋਂ ਉਸਨੇ ਇੰਨੇ ਵੱਡੇ ਪੱਧਰ 'ਤੇ ਕੋਈ ਪ੍ਰੋਜੈਕਟ ਹੱਥ ਵਿੱਚ ਲਿਆ ਸੀ।

ਮਿਥਿਲਾ ਵਿੱਚ ਭਗਵਾਨ ਸ਼ਿਵ ਦੇ ਧਨੁਸ਼ ਵਾਲੇ ਦ੍ਰਿਸ਼ ਨੂੰ ਤਿਆਰ ਕਰਨਾ ਕੋਈ ਆਸਾਨ ਕੰਮ ਨਹੀਂ ਸੀ। ਇਹ ਧਨੁਸ਼ ਇੰਨਾ ਵਿਸ਼ਾਲ ਸੀ ਕਿ ਕੁਝ ਵਿਅਕਤੀਆਂ ਲਈ ਇਸ ਨੂੰ ਚੁੱਕਣਾ ਜਾਂ ਲਿਜਾਣਾ ਸੰਭਵ ਨਹੀਂ ਸੀ। ਇਸ ਲਈ, ਪੂਰੀ ਖੋਜ ਤੋਂ ਬਾਅਦ, ਟੀਮ ਨੇ ਇੱਕ ਵਿਸ਼ੇਸ਼ ਪਲੇਟਫਾਰਮ ਅਤੇ ਸਹਾਇਕ ਢਾਂਚਾ ਤਿਆਰ ਕੀਤਾ। ਇਸ ਨਾਲ ਧਨੁਸ਼ ਨੂੰ ਲਿਜਾਣਾ ਅਤੇ ਸਮਾਰੋਹ ਦੌਰਾਨ ਇਸ ਨੂੰ ਸਹੀ ਥਾਂ 'ਤੇ ਰੱਖਣਾ ਸੰਭਵ ਹੋ ਸਕਿਆ। ਇਸ ਕਾਰਜ ਵਿੱਚ ਐਸੋਸੀਏਟ ਪ੍ਰੋਡਕਸ਼ਨ ਡਿਜ਼ਾਈਨਰ ਪੱਲਵੀ ਪੇਟਕਰ ਅਤੇ ਉਨ੍ਹਾਂ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ।

'ਰਾਮਾਇਣ' ਦੀ ਸਭ ਤੋਂ ਖਾਸ ਵਿਸ਼ੇਸ਼ਤਾ ਅਸਲ ਸੈੱਟਾਂ ਅਤੇ ਦਾ ਸੁਮੇਲ ਹੈ। ਨਿਰਮਾਤਾਵਾਂ ਦਾ ਉਦੇਸ਼ ਇਹ ਸੀ ਕਿ ਦਰਸ਼ਕ ਇਹ ਪਛਾਣ ਨਾ ਸਕਣ ਕਿ ਕਿਹੜਾ ਹਿੱਸਾ ਅਸਲ ਸੈੱਟ ਵਜੋਂ ਤਿਆਰ ਕੀਤਾ ਗਿਆ ਸੀ ਅਤੇ ਕਿਹੜਾ ਕੰਪਿਊਟਰ-ਜਨਰੇਟਿਡ ਇਮੇਜਰੀ ਦੀ ਵਰਤੋਂ ਕਰਕੇ ਬਣਾਇਆ ਗਿਆ ਸੀ। ਸੁਬਰਤ ਨੇ ਦੱਸਿਆ ਕਿ ਫਿਲਮ ਦੇ ਵੱਖ-ਵੱਖ ਦ੍ਰਿਸ਼ਾਂ ਵਿੱਚ ਅਸਲ ਸੈੱਟਾਂ ਅਤੇ ਦਾ ਅਨੁਪਾਤ ਵੱਖੋ-ਵੱਖਰਾ ਸੀ। ਅਯੁੱਧਿਆ ਦੇ ਦਰਬਾਰ (ਸਿੰਘਾਸਣ ਕਮਰੇ) ਵਾਲੇ ਦ੍ਰਿਸ਼ ਵਿੱਚ, ਲਗਭਗ 70 ਫੀਸਦੀ ਹਿੱਸਾ ਅਸਲ ਸੈੱਟ ਵਜੋਂ ਉਸਾਰਿਆ ਗਿਆ ਸੀ, ਜਦੋਂ ਕਿ ਬਾਕੀ 30 ਫੀਸਦੀ ਦੀ ਮਦਦ ਨਾਲ ਤਿਆਰ ਕੀਤਾ ਗਿਆ ਸੀ। ਇਸੇ ਤਰ੍ਹਾਂ, ਦਸ਼ਰਥ ਦੀ ਮੌਤ ਨਾਲ ਜੁੜੇ ਸੁਪਨੇ ਵਾਲੇ ਦ੍ਰਿਸ਼ ਵਿੱਚ ਦਿਖਾਏ ਗਏ ਵਿਹੜੇ ਦੇ ਹਿੱਸੇ ਵਿੱਚ, ਲਗਭਗ 70 ਤੋਂ 80 ਫੀਸਦੀ ਹਿੱਸਾ ਅਸਲ ਸੈੱਟ ਸੀ।

ਇਸ ਦੇ ਉਲਟ, ਲੰਕਾ ਵਿੱਚ ਫਿਲਮਾਏ ਗਏ ਐਕਸ਼ਨ ਦ੍ਰਿਸ਼ਾਂ ਲਈ ਇੱਕ ਵੱਖਰੀ ਪਹੁੰਚ ਅਪਣਾਈ ਗਈ ਸੀ: ਲਗਭਗ 30 ਫੀਸਦੀ ਹਿੱਸਾ ਭੌਤਿਕ ਸੈੱਟਾਂ ਦਾ ਸੀ, ਜਦੋਂ ਕਿ 70 ਫੀਸਦੀ ਹਿੱਸਾ ਦੀ ਵਰਤੋਂ ਕਰਕੇ ਤਿਆਰ ਕੀਤਾ ਗਿਆ ਸੀ। ਡੂੰਘੀ ਖਾਈ ਵਾਲੇ ਦ੍ਰਿਸ਼ਾਂ ਲਈ, ਇਨ੍ਹਾਂ ਦੋਵਾਂ ਦਾ ਲਗਭਗ ਬਰਾਬਰ ਮਿਸ਼ਰਣ ਵਰਤਿਆ ਗਿਆ ਸੀ। 'ਪੁਸ਼ਪਕ ਵਿਮਾਨ' ਮੁੱਖ ਤੌਰ 'ਤੇ ਡਿਜੀਟਲ ਤਰੀਕਿਆਂ ਨਾਲ ਤਿਆਰ ਕੀਤਾ ਗਿਆ ਸੀ, ਜਿਸ ਦਾ ਸਿਰਫ਼ 10 ਫੀਸਦੀ ਹਿੱਸਾ ਹੀ ਭੌਤਿਕ ਸੈੱਟ ਵਜੋਂ ਬਣਾਇਆ ਗਿਆ ਸੀ।

ਸੁਬਰਤ ਨੇ ਇਸ ਫਿਲਮ ਨੂੰ ਗਣਿਤ 'ਤੇ ਆਧਾਰਿਤ ਇੱਕ ਪ੍ਰੋਜੈਕਟ ਦੱਸਿਆ। ਉਨ੍ਹਾਂ ਅਨੁਸਾਰ, ਹਰੇਕ ਤੱਤ—ਜਿਵੇਂ ਕਿ ਗ੍ਰੀਨ ਸਕ੍ਰੀਨਾਂ, ਡਿਜੀਟਲ ਬੈਕਗ੍ਰਾਊਂਡ ਅਤੇ ਐਕਸ਼ਨ ਦ੍ਰਿਸ਼—ਦੀ ਸਹੀ ਸਥਿਤੀ ਨਿਰਧਾਰਤ ਕਰਨਾ ਬਹੁਤ ਜ਼ਰੂਰੀ ਸੀ। ਜੇਕਰ ਕਿਸੇ ਵੀ ਤੱਤ ਦੇ ਅਨੁਪਾਤ ਜਾਂ ਸਥਿਤੀ ਵਿੱਚ ਥੋੜ੍ਹੀ ਜਿਹੀ ਵੀ ਗੜਬੜ ਹੁੰਦੀ, ਤਾਂ ਅਸਲੀ ਨਹੀਂ ਲੱਗਦੇ। ਉਨ੍ਹਾਂ ਦੱਸਿਆ ਕਿ ਟੀਮ ਨੂੰ ਇਹ ਤੈਅ ਕਰਨਾ ਪਿਆ ਕਿ ਜੰਗਲ ਨੂੰ ਵਿਸ਼ਾਲ ਕਿਵੇਂ ਦਿਖਾਇਆ ਜਾਵੇ।

ਹਰੇਕ ਤੱਤ ਨੂੰ ਕਿੱਥੇ ਰੱਖਣਾ ਹੈ ਅਤੇ ਟੈਕਸਚਰ (ਬਣਤਰ) ਨੂੰ ਕਿਵੇਂ ਵਿਕਸਤ ਕਰਨਾ ਹੈ, ਇਸ ਬਾਰੇ ਫੈਸਲਾ ਲੈਣ ਲਈ 3 ਮਾਡਲਿੰਗ ਅਤੇ ਟੈਕਸਚਰਿੰਗ ਵਾਸਤੇ 'ਬਲੈਂਡਰ' ਵਰਗੇ ਸਾਫਟਵੇਅਰ ਦੀ ਵਰਤੋਂ ਕੀਤੀ ਗਈ। ਸੁਬਰਤ ਨੇ ਦੱਸਿਆ ਕਿ 'ਰਾਮਾਇਣ' ਦੇ ਹਰ ਦ੍ਰਿਸ਼ ਵਿੱਚ ਇੱਕ ਨਵੀਂ ਚੁਣੌਤੀ ਸਾਹਮਣੇ ਆਈ। ਇਸ ਫਿਲਮ ਨੇ ਉਨ੍ਹਾਂ ਦੀ ਟੀਮ ਨੂੰ ਭਾਰਤੀ ਕਲਾ ਨੂੰ ਆਧੁਨਿਕ ਹਾਲੀਵੁੱਡ ਤਕਨਾਲੋਜੀ ਨਾਲ ਜੋੜਨ ਦਾ ਮੌਕਾ ਦਿੱਤਾ।

ਮਨੋਰੰਜਨ📍 ਪੰਜਾਬ

ਸਿੱਧੂ ਮੂਸੇਵਾਲਾ ਦੇ ਫੈਂਟਮ ਗੀਤ ਨੂੰ ਲੈ ਕੇ ਖੜਾ ਹੋਇਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਪੰਜਾਬੀ ਸੰਗੀਤ ਇੰਡਸਟਰੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਵਾਰ, ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਨਵੇਂ ਗੀਤ “ਫੈਂਟਮ” ਦੀ ਰਿਲੀਜ਼ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਸਿੱਧੂ ਮੂਸੇਵਾਲਾ ਦੇ ਫੈਂਟਮ ਗੀਤ ਨੂੰ ਲੈ ਕੇ ਖੜਾ ਹੋਇਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਪੰਜਾਬੀ ਸੰਗੀਤ ਇੰਡਸਟਰੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਵਾਰ, ਉਨ੍ਹਾਂ ਦੇ ਪਰਿਵਾਰ ਨੇ ਉਨ੍ਹਾਂ ਦੇ ਨਵੇਂ ਗੀਤ “ਫੈਂਟਮ” ਦੀ ਰਿਲੀਜ਼ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ, ਬਲਕੌਰ ਸਿੰਘ ਅਤੇ ਚਰਨ ਕੌਰ ਨੇ ਸੰਗੀਤ ਲੇਬਲ ਸਾਗਾ ਮਿਊਜ਼ਿਕ ‘ਤੇ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਗੀਤ ਰਿਲੀਜ਼ ਕਰਨ ਦਾ ਆਰੋਪ ਲਗਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਹ ਗੀਤ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਰਿਲੀਜ਼ ਕੀਤਾ ਗਿਆ ਹੈ ਅਤੇ ਉਹ ਇਸ ਖਿਲਾਫ਼ ਕਾਨੂੰਨੀ ਕਾਰਵਾਈ ਕਰਨ ‘ਤੇ ਵਿਚਾਰ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਸਾਗਾ ਮਿਊਜ਼ਿਕ ਨੇ “ਫੈਂਟਮ” ਗੀਤ ਉਨ੍ਹਾਂ ਦੀ ਇਜਾਜ਼ਤ ਜਾਂ ਅਧਿਕਾਰਤ ਪ੍ਰਵਾਨਗੀ ਤੋਂ ਬਿਨਾਂ ਰਿਲੀਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਸੰਗੀਤ ਲੇਬਲ ਨੂੰ ਰਿਲੀਜ਼ ਨੂੰ ਰੋਕਣ ਅਤੇ ਗੱਲਬਾਤ ਰਾਹੀਂ ਮਾਮਲੇ ਨੂੰ ਹੱਲ ਕਰਨ ਦੀ ਅਪੀਲ ਕੀਤੀ ਸੀ। ਇਸ ਦੇ ਬਾਵਜੂਦ, ਲੇਬਲ ਨੇ ਗੀਤ ਜਾਰੀ ਕਰ ਦਿੱਤਾ।

ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਕਿ ਸਾਗਾ ਮਿਊਜ਼ਿਕ ਕੋਲ ਕੋਈ ਵੀ ਜਾਇਜ਼ ਦਸਤਾਵੇਜ਼ ਨਹੀਂ ਹਨ ਜੋ ਸਾਬਤ ਕਨ ਕਿ ਉਨ੍ਹਾਂ ਨੂੰ ਗੀਤ ਰਿਲੀਜ਼ ਕਰਨ ਦੀ ਇਜਾਜ਼ਤ ਮਿਲੀ ਸੀ। ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ, “ਸਾਗਾ ਮਿਊਜ਼ਿਕ ਸਾਡੀ ਇਜਾਜ਼ਤ ਜਾਂ ਪ੍ਰਵਾਨਗੀ ਤੋਂ ਬਿਨਾਂ ਸਿੱਧੂ ਮੂਸੇਵਾਲਾ ਦਾ ਗੀਤ ‘ਫੈਂਟਮ’ ਰਿਲੀਜ਼ ਕਰ ਰਿਹਾ ਹੈ। ਅਸੀਂ ਉਨ੍ਹਾਂ ਨੂੰ ਰਿਲੀਜ਼ ਨੂੰ ਰੋਕਣ ਅਤੇ ਹੱਲ ‘ਤੇ ਚਰਚਾ ਕਰਨ ਦੀ ਬੇਨਤੀ ਕੀਤੀ, ਪਰ ਇਸ ਦੇ ਬਾਵਜੂਦ, ਸਾਗਾ ਮਿਊਜ਼ਿਕ ਨੇ ਸਾਡੇ ਤੋਂ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਗੀਤ ਰਿਲੀਜ਼ ਕਰ ਦਿੱਤਾ। ਅਸੀਂ ਸਿੱਧੂ ਮੂਸੇਵਾਲਾ ਦੀ ਵਿਰਾਸਤ ਅਤੇ ਅਧਿਕਾਰਾਂ ਦੀ ਰੱਖਿਆ ਲਈ ਢੁਕਵੀਂ ਕਾਨੂੰਨੀ ਕਾਰਵਾਈ ਕਰ ਰਹੇ ਹਾਂ।”

ਬਲਕੌਰ ਸਿੰਘ ਅਤੇ ਚਰਨ ਕੌਰ ਨੇ ਇਸ ਮਾਮਲੇ ‘ਤੇ ਆਪਣੀ ਨਾਰਾਜ਼ਗੀ ਜਾਹਿਰ ਕਰਦਿਆਂ ਦੂਜੇ ਕਲਾਕਾਰਾਂ ਅਤੇ ਸੰਗੀਤ ਲੇਬਲਸ ਨੂੰ ਸੰਦੇਸ਼ ਦਿੱਤਾ ਹੈ, ਜੋ ਸਿੱਧੂ ਮੂਸੇਵਾਲਾ ਦੇ ਗੀਤਾਂ ਨਾਲ ਸਬੰਧਤ ਅਧਿਕਾਰ ਜਾਂ ਦਸਤਾਵੇਜ਼ ਹੋਣ ਦਾ ਦਾਅਵਾ ਕਰਦੇ ਹਨ। ਉਨ੍ਹਾਂ ਨੇ ਅਜਿਹੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿੱਧੂ ਦੇ ਕਿਸੇ ਵੀ ਗੀਤ ਦਾ ਕੋਈ ਵੀ ਜਨਤਕ ਐਲਾਨ ਕਰਨ ਜਾਂ ਰਿਲੀਜ਼ ਕਰਨ ਤੋਂ ਪਹਿਲਾਂ ਪਰਿਵਾਰ ਨਾਲ ਸੰਪਰਕ ਜਰੂਰ ਕਰਨ।

ਪਰਿਵਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਸੰਗੀਤ ਅਤੇ ਗੀਤਾਂ ਨਾਲ ਸਬੰਧਤ ਸਾਰੇ ਮਾਮਲਿਆਂ ‘ਤੇ ਸਿੱਧੇ ਤੌਰ ‘ਤੇ ਪਰਿਵਾਰ ਨਾਲ ਚਰਚਾ ਕੀਤੀ ਜਾਣੀ ਚਾਹੀਦੀ ਹੈ। ਉਹ ਆਪਣੇ ਪੁੱਤਰ ਦੀ ਵਿਰਾਸਤ ਅਤੇ ਸੰਬੰਧਿਤ ਅਧਿਕਾਰਾਂ ਦੀ ਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕਣਗੇ।

ਖੇਡਾਂ📍 ਪੰਜਾਬ

ਕੈਬ ਕਾਰੋਬਾਰ ‘ਤੇ ਸਰਕਾਰ ਦਾ ਨਵਾਂ ਪਲਾਨ, ਹੁਣ 5 ਸ਼ਹਿਰਾਂ ਵਿੱਚ ਬ੍ਰਾਂਚ ਜਰੂਰੀ ਨਹੀਂ ਅਤੇ 5 ਕਾਰ ਨਾਲ ਹੀ ਹੋ ਸਕੇਗੀ ਸ਼ੁਰੂਆਤ

ਕਾਰ ਰੈਂਟਲ ਬਿਜਨੈਸ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਲੋਕਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਇਸ ਕਾਰੋਬਾਰ ਵਿੱਚ ਐਂਟਰੀ ਨਿਯਮਾਂ ਨੂੰ ਸਰਲ ਬਣਾਉਣ ਦੀ ਤਿਆਰੀ ਕਰ ਰਹੀ ਹੈ।
ਕੈਬ ਕਾਰੋਬਾਰ ‘ਤੇ ਸਰਕਾਰ ਦਾ ਨਵਾਂ ਪਲਾਨ, ਹੁਣ 5 ਸ਼ਹਿਰਾਂ ਵਿੱਚ ਬ੍ਰਾਂਚ ਜਰੂਰੀ ਨਹੀਂ ਅਤੇ 5 ਕਾਰ ਨਾਲ ਹੀ ਹੋ ਸਕੇਗੀ ਸ਼ੁਰੂਆਤ

ਕਾਰ ਰੈਂਟਲ ਬਿਜਨੈਸ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਲੋਕਾਂ ਲਈ ਵੱਡੀ ਖ਼ਬਰ ਹੈ। ਕੇਂਦਰ ਸਰਕਾਰ ਇਸ ਕਾਰੋਬਾਰ ਵਿੱਚ ਐਂਟਰੀ ਨਿਯਮਾਂ ਨੂੰ ਸਰਲ ਬਣਾਉਣ ਦੀ ਤਿਆਰੀ ਕਰ ਰਹੀ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਸੈਲਫ-ਡਰਾਈਵ ਅਤੇ ਡਰਾਈਵਰ-ਦੇ ਨਾਲ ਕਾਰ ਰੈਂਟਲ ਸਰਵਿਸ ਸ਼ੁਰੂ ਕਰਨ ਲਈ ਲੋੜੀਂਦੇ ਵਾਹਨਾਂ ਦੀ ਘੱਟੋ-ਘੱਟ ਗਿਣਤੀ 50 ਤੋਂ ਘਟਾ ਕੇ 5 ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਹ ਬਦਲਾਅ ਛੋਟੇ ਕਾਰੋਬਾਰਾਂ ਅਤੇ ਨਵੇਂ ਉੱਦਮੀਆਂ ਲਈ ਕਾਰ ਰੈਂਟਲ ਬਿਜਨੈਸ ਵਿੱਚ ਉਤਰਨ ਨੂੰ ਆਸਾਨ ਬਣਾ ਸਕਦਾ ਹੈ।

ਮੰਤਰਾਲੇ ਨੇ “ਦਿ ਰੈਂਟ-ਏ-ਕੈਬ ਸਕੀਮ, 2026” ਦਾ ਖਰੜਾ ਜਾਰੀ ਕੀਤਾ ਹੈ। ਪ੍ਰਸਤਾਵਿਤ ਨਿਯਮਾਂ ਦੇ ਅਨੁਸਾਰ, ਇੱਕ ਬਿਨੈਕਾਰ ਕੋਲ ਕੁੱਲ ਘੱਟੋ-ਘੱਟ 5 ਮੋਟਰ ਕੈਬ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ, ਕਾਰੋਬਾਰੀ ਸੰਚਾਲਨ ਅਤੇ ਰੱਖ-ਰਖਾਅ ਦੇ ਹਰੇਕ ਸਥਾਨ ‘ਤੇ ਘੱਟੋ-ਘੱਟ 2 ਮੋਟਰ ਕੈਬ ਹੋਣਾ ਜਰੂਰੀ ਹੋਵੇਗਾ।

ਪ੍ਰਸਤਾਵਿਤ ਰੈਂਟ-ਏ-ਕੈਬ ਸਕੀਮ 2026 ਪੁਰਾਣੇ 1989 ਦੇ ਨਿਯਮਾਂ ਨੂੰ ਬਦਲਣ ਲਈ ਪਹਿਲਾ ਵਿਆਪਕ ਨਵਾਂ ਢਾਂਚਾ ਹੋਵੇਗਾ। ਮੰਤਰਾਲੇ ਦੇ ਅਨੁਸਾਰ, ਇਹ ਸਕੀਮ ਅਗਲੇ ਸਾਲ ਜਨਵਰੀ ਤੋਂ ਲਾਗੂ ਕਰਨ ਦਾ ਪ੍ਰਸਤਾਵ ਹੈ। ਮੌਜੂਦਾ ਪ੍ਰਣਾਲੀ ਦੇ ਤਹਿਤ, ਕਾਰ ਰੈਂਟਲ ਕਾਰੋਬਾਰ ਸ਼ੁਰੂ ਕਰਨ ਲਈ ਘੱਟੋ-ਘੱਟ 50 ਵਾਹਨਾਂ ਦੀ ਲੋੜ ਹੁੰਦੀ ਹੈ। ਸਰਕਾਰ ਦੇ ਨਵੇਂ ਪ੍ਰਸਤਾਵ ਵਿੱਚ ਇਸ ਸੀਮਾ ਨੂੰ 5 ਵਾਹਨਾਂ ਤੱਕ ਘਟਾਉਣ ਦੀ ਮੰਗ ਕੀਤੀ ਗਈ ਹੈ। ਇਸ ਨਾਲ ਘੱਟ ਪੂੰਜੀ ਵਾਲੇ ਛੋਟੇ ਕਾਰੋਬਾਰੀ ਇਸ ਖੇਤਰ ਵਿੱਚ ਦਾਖਲ ਹੋ ਸਕਣਗੇ ਅਤੇ ਬਾਜ਼ਾਰ ਵਿੱਚ ਨਵੇਂ ਖਿਡਾਰੀਆਂ ਦੀ ਗਿਣਤੀ ਵਧ ਸਕਦੀ ਹੈ।

ਡਰਾਫਟ ਸਕੀਮ ਕਿਰਾਏ ਦੇ ਵਾਹਨਾਂ ਲਈ ਬੀਮਾ ਨਾਲ ਜੁੜੀਆਂ ਸ਼ਰਤਾਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ। ਇਸ ਦੇ ਤਹਿਤ, ਹਰੇਕ ਵਾਹਨ ਲਈ ਇੱਕ ਵਿਆਪਕ ਬੀਮਾ ਪਾਲਿਸੀ ਹੋਣੀ ਚਾਹੀਦੀ ਹੈ। ਇਸ ਬੀਮੇ ਵਿੱਚ ਵਾਹਨ ਕਿਰਾਏ ‘ਤੇ ਲੈਣ ਵਾਲੇ ਵਿਅਕਤੀ, ਡਰਾਈਵਰ ਅਤੇ ਮੋਟਰ ਕੈਬ ਵਿੱਚ ਯਾਤਰਾ ਕਰਨ ਵਾਲੇ ਹੋਰ ਯਾਤਰੀਆਂ ਨੂੰ ਵਾਹਨ ਦੀ ਨਿਰਧਾਰਤ ਯਾਤਰੀ ਸਮਰੱਥਾ ਦੇ ਅਨੁਸਾਰ ਕਵਰ ਕਰਨਾ ਚਾਹੀਦਾ ਹੈ।

ਪ੍ਰਸਤਾਵਿਤ ਨਿਯਮਾਂ ਦੇ ਅਨੁਸਾਰ, ਰੈਂਟਲ ਸਰਵਿਸਸ ਲਈ ਵਰਤੇ ਜਾਣ ਵਾਲੇ ਵਾਹਨਾਂ ਦੇ ਮੋਟਰ ਵਾਹਨ ਐਕਟ ਦੇ ਤਹਿਤ ਕਿਸੇ ਵੀ ਅਪਰਾਧ ਜਾਂ ਉਲੰਘਣਾ ਨਾਲ ਸਬੰਧਤ ਕੋਈ ਲੰਬਿਤ ਚਲਾਨ ਨਹੀਂ ਹੋਣੇ ਚਾਹੀਦੇ। ਇਸ ਤੋਂ ਇਲਾਵਾ, ਵਾਹਨ ਨੂੰ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਪੁਲਿਸ ਅਪਰਾਧਿਕ ਡੇਟਾਬੇਸ ਵਿੱਚ ਸੂਚੀਬੱਧ ਨਹੀਂ ਕੀਤਾ ਜਾਣਾ ਚਾਹੀਦਾ। ਇਸਦਾ ਮਤਲਬ ਹੈ ਕਿ ਕਿਰਾਏ ਦੇ ਵਾਹਨਾਂ ਦੀ ਕਾਨੂੰਨੀ ਸਥਿਤੀ ਅਤੇ ਰਿਕਾਰਡ ‘ਤੇ ਸ਼ਰਤਾਂ ਰੱਖੀਆਂ ਗਈਆਂ ਹਨ।

ਇਸ ਸਰਕਾਰੀ ਪ੍ਰਸਤਾਵ ਦਾ ਉਨ੍ਹਾਂ ਲੋਕਾਂ ‘ਤੇ ਸਭ ਤੋਂ ਵੱਧ ਪ੍ਰਭਾਵ ਪੈ ਸਕਦਾ ਹੈ ਜੋ ਸੀਮਤ ਗਿਣਤੀ ਵਿੱਚ ਵਾਹਨਾਂ ਨਾਲ ਕੈਬ ਰੈਂਟਲ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ। 50-ਵਾਹਨਾਂ ਦੀ ਜ਼ਰੂਰਤ ਨੂੰ 5 ਤੱਕ ਘਟਾਉਣ ਨਾਲ ਐਂਟਰੀ ਲਈ ਸ਼ੁਰੂਆਤੀ ਰੁਕਾਵਟ ਘੱਟ ਸਕਦੀ ਹੈ।

ਵਿਦੇਸ਼📍 ਪੰਜਾਬ

ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਫੌਜ ਦੇ ਕੈਂਪ ‘ਤੇ ਆਤਮਘਾਤੀ ਹਮਲਾ, 18 ਸੈਨਿਕ ਮਾਰੇ ਗਏ

ਪਾਕਿਸਤਾਨ ਦੇ ਬਲੋਚਿਸਤਾਨ ਦੇ ਮਸਤੁੰਗ ਜ਼ਿਲ੍ਹੇ ਵਿੱਚ ਇੱਕ ਫੌਜੀ ਕੈਂਪ ‘ਤੇ ਆਤਮਘਾਤੀ ਹਮਲੇ ਵਿੱਚ ਘੱਟੋ-ਘੱਟ 18 ਪਾਕਿਸਤਾਨੀ ਫੌਜੀ ਮਾਰੇ ਗਏ। ਬਲੋਚ ਲਿਬਰੇਸ਼ਨ ਆਰਮੀ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਸਦੇ ਮਜੀਦ ਬ੍ਰਿਗੇਡ ਨੇ ਕੰਦਵਾ ਇਲਾਕੇ ਵਿੱਚ ਗੱਡੀ ਨਾਲ ਚੱਲਣ ਵਾਲੇ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਦੀ ਵਰਤੋਂ ਕਰਕੇ ਹਮਲਾ ਕੀਤਾ, ਜਿਸ ਨਾਲ ਫੌਜੀ ਕੈਂਪ ਅਤੇ ਇੱਕ ਨੇੜਲੇ ਸੁਰੱਖਿਆ ਚੌਕੀ ਨੂੰ ਤਬਾਹ ਕਰ ਦਿੱਤਾ ਗਿਆ।
ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਫੌਜ ਦੇ ਕੈਂਪ ‘ਤੇ ਆਤਮਘਾਤੀ ਹਮਲਾ, 18 ਸੈਨਿਕ ਮਾਰੇ ਗਏ

ਪਾਕਿਸਤਾਨ ਦੇ ਬਲੋਚਿਸਤਾਨ ਦੇ ਮਸਤੁੰਗ ਜ਼ਿਲ੍ਹੇ ਵਿੱਚ ਇੱਕ ਫੌਜੀ ਕੈਂਪ ‘ਤੇ ਆਤਮਘਾਤੀ ਹਮਲੇ ਵਿੱਚ ਘੱਟੋ-ਘੱਟ 18 ਪਾਕਿਸਤਾਨੀ ਫੌਜੀ ਮਾਰੇ ਗਏ। ਬਲੋਚ ਲਿਬਰੇਸ਼ਨ ਆਰਮੀ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਸਦੇ ਮਜੀਦ ਬ੍ਰਿਗੇਡ ਨੇ ਕੰਦਵਾ ਇਲਾਕੇ ਵਿੱਚ ਗੱਡੀ ਨਾਲ ਚੱਲਣ ਵਾਲੇ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਦੀ ਵਰਤੋਂ ਕਰਕੇ ਹਮਲਾ ਕੀਤਾ, ਜਿਸ ਨਾਲ ਫੌਜੀ ਕੈਂਪ ਅਤੇ ਇੱਕ ਨੇੜਲੇ ਸੁਰੱਖਿਆ ਚੌਕੀ ਨੂੰ ਤਬਾਹ ਕਰ ਦਿੱਤਾ ਗਿਆ। ਗਰੁੱਪ ਨੇ ਇਹ ਵੀ ਦਾਅਵਾ ਕੀਤਾ ਕਿ ਧਮਾਕੇ ਵਿੱਚ ਕਈ ਹੋਰ ਸੈਨਿਕ ਜ਼ਖਮੀ ਹੋਏ ਹਨ। ਇਹ ਹਮਲਾ ਵੀਰਵਾਰ ਨੂੰ ਹੋਇਆ ਹੈ।

ਇਸਨੇ ਅੱਗੇ ਦਾਅਵਾ ਕੀਤਾ ਕਿ ਇੱਕ ਨੇੜਲੀ ਸੁਰੱਖਿਆ ਚੌਕੀ ਨੂੰ ਇੱਕ ਤਾਲਮੇਲ ਵਾਲੀ ਕਾਰਵਾਈ ਵਿੱਚ ਨਿਸ਼ਾਨਾ ਬਣਾਇਆ ਗਿਆ।

ਸੰਗਠਨ ਨੇ ਆਤਮਘਾਤੀ ਹਮਲਾਵਰ ਦੀ ਪਛਾਣ ਉਸਾਮਾ ਸ਼ਾਹਵਾਨੀ ਉਰਫ਼ ਵਦੂਦ ਵਜੋਂ ਕੀਤੀ ਹੈ, ਜੋ ਕਿ ਖੜਕੋਚਾ, ਮਸਤੁੰਗ ਦਾ ਰਹਿਣ ਵਾਲਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਸ਼ਾਹਵਾਨੀ 2022 ਵਿੱਚ ਗਰੁੱਪ ਵਿੱਚ ਸ਼ਾਮਲ ਹੋਇਆ ਸੀ ਅਤੇ 2024 ਵਿੱਚ ਮਜੀਦ ਬ੍ਰਿਗੇਡ ਦਾ ਮੈਂਬਰ ਬਣ ਗਿਆ।

ਉਸਨੇ ਇਹ ਵੀ ਕਿਹਾ ਕਿ ਉਸਨੇ ਨੁਸ਼ਕੀ ਵਿੱਚ ਉਸਦੇ ਕਥਿਤ ਆਪਰੇਸ਼ਨ ਹਾਰੋਫ ਦੌਰਾਨ ਨੁਸ਼ਕੀ ਵਿੱਚ ਤਿੰਨ ਦਿਨਾਂ ਲੜਾਈ ਲੜੀ।

ਸਮੂਹ ਨੇ ਇਸ ਬਿਆਨ ਦੀ ਵਰਤੋਂ ਬਲੋਚਿਸਤਾਨ ਵਿੱਚ ਖਣਿਜ ਖੋਜ ਅਤੇ ਨਿਵੇਸ਼ ਪ੍ਰੋਜੈਕਟਾਂ ਦੇ ਵਿਰੋਧ ਨੂੰ ਦੁਹਰਾਉਣ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਦੇਸ਼ੀ ਕੰਪਨੀਆਂ ਅਤੇ ਨਿਵੇਸ਼ਕਾਂ ਨੂੰ ਧਮਕੀ ਦੇਣ ਲਈ ਵੀ ਕੀਤੀ।

ਇਸ ਨੇ ਵਿਸ਼ੇਸ਼ ਤੌਰ ‘ਤੇ ਪਾਕਿਸਤਾਨ ਮਿਨਰਲਜ਼ ਇਨਵੈਸਟਮੈਂਟ ਫੋਰਮ 2026 ਨੂੰ ਨਿਸ਼ਾਨਾ ਬਣਾਇਆ, ਇਹ ਆਰੋਪ ਲਗਾਉਂਦੇ ਹੋਏ ਕਿ ਸੂਬੇ ਵਿੱਚ ਖਣਿਜ ਪ੍ਰੋਜੈਕਟਾਂ ਦਾ ਉਦੇਸ਼ ਇਸਦੇ ਕੁਦਰਤੀ ਸਰੋਤਾਂ ਦਾ ਸ਼ੋਸ਼ਣ ਕਰਨਾ ਸੀ। ਸੰਗਠਨ ਨੇ ਚੇਤਾਵਨੀ ਦਿੱਤੀ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਅਤੇ ਨਿਵੇਸ਼ਕਾਂ ‘ਤੇ ਹਮਲਾ ਕੀਤਾ ਜਾ ਸਕਦਾ ਹੈ। ਬੀਐਲਏ ਨੇ ਕਿਹਾ ਕਿ ਉਸਦੀ ਹਥਿਆਰਬੰਦ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪਾਕਿਸਤਾਨੀ ਸੁਰੱਖਿਆ ਬਲ ਬਲੋਚਿਸਤਾਨ ਤੋਂ ਪਿੱਛੇ ਹਟ ਨਹੀਂ ਜਾਂਦੇ ਅਤੇ ਇਲਾਕੇ ਨੂੰ ਆਜ਼ਾਦ ਨਹੀਂ ਕਰ ਲਿਆ ਜਾਂਦਾ।

ਵਿਦੇਸ਼📍 ਪੰਜਾਬ

ਨਿਊਜ਼ੀਲੈਂਡ ‘ਚ ਸੜਕ ਹਾਦਸੇ ਨੇ ਲਈ ਤਿੰਨ ਪੰਜਾਬੀਆਂ ਦੀ ਜਾਨ

ਔਕਲੈਂਡ, 12 ਨਵੰਬਰ 2026:- ਇਥੋਂ ਦੇ ਟਾਕਾਨੀਨੀ ਨਗਰ ਵਿਖੇ ਦਿਵਾਲੀ ਦੀ ਰਾਤ ਹੋਏ ਇੱਕ ਭਿਆਨਕ ਕਾਰ ਹਾਦਸੇ ਵਿੱਚ ਦੋ ਮੁੰਡਿਆਂ ਅਤੇ ਇੱਕ ਕੁੜੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ।
ਨਿਊਜ਼ੀਲੈਂਡ ‘ਚ ਸੜਕ ਹਾਦਸੇ ਨੇ ਲਈ ਤਿੰਨ ਪੰਜਾਬੀਆਂ ਦੀ ਜਾਨ

ਔਕਲੈਂਡ, 12 ਨਵੰਬਰ 2026:- ਇਥੋਂ ਦੇ ਟਾਕਾਨੀਨੀ ਨਗਰ ਵਿਖੇ ਦਿਵਾਲੀ ਦੀ ਰਾਤ ਹੋਏ ਇੱਕ ਭਿਆਨਕ ਕਾਰ ਹਾਦਸੇ ਵਿੱਚ ਦੋ ਮੁੰਡਿਆਂ ਅਤੇ ਇੱਕ ਕੁੜੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਹ ਤਿੰਨੇ ਨੌਜਵਾਨ ਪੰਜਾਬੀ ਪਰਿਵਾਰਾਂ ਨਾਲ ਸਬੰਧਤ ਸਨ।

ਦਿਲ-ਕੰਬਾਊ ਇਸ ਸੜਕ ਹਾਦਸੇ ਵਿੱਚ ਇੱਕ ਨਵ-ਵਿਆਹੇ ਪੰਜਾਬੀ ਜੋੜੇ ਅਤੇ ਉਨ੍ਹਾਂ ਦੇ ਜੀਜੇ ਸਮੇਤ ਤਿੰਨ ਜੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 33 ਸਾਲਾ ਸੁਖਦੀਪ ਸਿੰਘ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੋਨਿਆਣਾ ਖੁਰਦ ਦਾ ਰਹਿਣ ਵਾਲਾ ਸੀ। ਉਹ ਪਿਛਲੇ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਨਿਊਜ਼ੀਲੈਂਡ ਵਿੱਚ ਰਹਿ ਰਿਹਾ ਸੀ ਅਤੇ ਇੱਥੇ ਐੱਨ.ਜ਼ੈੱਡ. ਪੋਸਟ ਦਾ ਕੋਰੀਅਰ ਕਾਰੋਬਾਰ ਚਲਾਉਂਦਾ ਸੀ।

ਉਸ ਦੀ 29 ਸਾਲਾ ਪਤਨੀ ਸੁਖਵੀਰ ਕੌਰ ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਕਲਾਂ ਦੀ ਰਹਿਣ ਵਾਲੀ ਸੀ। ਤੀਜਾ ਮ੍ਰਿਤਕ ਗੁਰਪ੍ਰੀਤ ਸਿੰਘ (38) ਜੋੜੇ ਦਾ ਜੀਜਾ ਅਤੇ ਨਜ਼ਦੀਕੀ ਰਿਸ਼ਤੇਦਾਰ ਸੀ, ਜੋ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਹਰਰਾਏਪੁਰ ਦਾ ਵਸਨੀਕ ਸੀ। ਉਹ ਕਰੀਬ ਤਿੰਨ ਸਾਲ ਪਹਿਲਾਂ ਨਿਊਜ਼ੀਲੈਂਡ ਆਇਆ ਸੀ ਅਤੇ ਇੱਥੇ ਐੱਨ.ਜ਼ੈੱਡ. ਪੋਸਟ ਦੀ ਕੋਰੀਅਰ ਵੈਨ ਚਲਾਉਂਦਾ ਸੀ। ਪਰਿਵਾਰ ਦੇ ਤਿੰਨ ਜੀਆਂ ਦੇ ਅਚਾਨਕ ਵਿਛੋੜੇ ਨੇ ਰਿਸ਼ਤੇਦਾਰਾਂ, ਦੋਸਤਾਂ ਅਤੇ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਮ੍ਰਿਤਕਾਂ ਦੀਆਂ ਦੇਹਾਂ ਨੂੰ ਅੰਤਿਮ ਸਸਕਾਰ ਲਈ ਵਾਪਸ ਭਾਰਤ ਭੇਜਿਆ ਜਾਵੇਗਾ, ਜਿਸ ਲਈ ਭਾਈਚਾਰੇ ਵੱਲੋਂ ਮਾਲੀ ਮਦਦ ਇਕੱਠੀ ਕੀਤੀ ਜਾ ਰਹੀ ਹੈ। 8 ਨਵੰਬਰ ਨੂੰ ਰਾਤ ਕਰੀਬ 10.15 ਵਜੇ ਟਾਕਾਨੀਨੀ ਦੀ ਗ੍ਰੇਟ ਸਾਊਥ ਰੋਡ ’ਤੇ ਉਸ ਵੇਲੇ ਵਾਪਰਿਆ, ਜਦੋਂ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤਦਿਆਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਤੋਂ ਉੱਤਰ ਗਈ ਅਤੇ ਸਿੱਧੀ ‘ਬਰਗਰਫਿਊਲ’ ਰੈਸਟੋਰੈਂਟ ਵਿੱਚ ਜਾ ਵੱਜੀ। ਨਿਊਜ਼ੀਲੈਂਡ ਪੁਲਿਸ ਅਨੁਸਾਰ ਕਾਰ ਵਿੱਚ ਸਵਾਰ ਤਿੰਨਾਂ ਜੀਆਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਇਸ ਔਖੀ ਘੜੀ ਵਿੱਚ ਦੋਸਤਾਂ ਅਤੇ ਭਾਈਚਾਰੇ ਦੇ ਮੈਂਬਰਾਂ ਵੱਲੋਂ ‘ਗਿਵ-ਏ-ਲਿਟਲ’ ਪੇਜ ਰਾਹੀਂ ਫੰਡ ਇਕੱਠਾ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਤਾਂ ਜੋ ਮ੍ਰਿਤਕ ਦੇਹਾਂ ਨੂੰ ਭਾਰਤ ਭੇਜਣ ਦੇ ਖਰਚੇ ਪੂਰੇ ਕੀਤੇ ਜਾ ਸਕਣ ਅਤੇ ਪੀੜਤ ਪਰਿਵਾਰਾਂ ਦੀ ਕੁਝ ਮਾਲੀ ਸਹਾਇਤਾ ਹੋ ਸਕੇ।

ਵਿਦੇਸ਼📍 ਪੰਜਾਬ

ਕੈਨੇਡਾ ‘ਚ ਨਸ਼ਾ ਤਸਕਰੀ ਦੇ ਦੋਸ਼ ਹੇਠ 9 ਪੰਜਾਬੀ ਮੂਲ ਦੇ ਵਿਅਕਤੀ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ: ਕੈਨੇਡਾ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵਿਨੀਪੈਗ ਪੁਲਿਸ ਨੇ ਪੰਜਾਬੀ ਮੂਲ ਦੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਕੈਨੇਡਾ ‘ਚ ਨਸ਼ਾ ਤਸਕਰੀ ਦੇ ਦੋਸ਼ ਹੇਠ 9 ਪੰਜਾਬੀ ਮੂਲ ਦੇ ਵਿਅਕਤੀ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ: ਕੈਨੇਡਾ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਵਿਨੀਪੈਗ ਪੁਲਿਸ ਨੇ ਪੰਜਾਬੀ ਮੂਲ ਦੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ‘ਤੇ ਸੂਬਿਆਂ ਵਿਚਕਾਰ ਨਸ਼ਿਆਂ ਦੀ ਵੱਡੇ ਪੱਧਰ ‘ਤੇ ਤਸਕਰੀ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਕਾਰਵਾਈ ਦੌਰਾਨ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ, ਨਕਦੀ ਅਤੇ ਹਥਿਆਰਾਂ ਦੀ ਬਰਾਮਦਗੀ ਕੀਤੀ ਹੈ।

ਵਿਨੀਪੈਗ ਪੁਲਿਸ ਸਰਵਿਸ ਦੇ ਅਨੁਸਾਰ, ਉਨ੍ਹਾਂ ਦੀ ਆਰਗੇਨਾਈਜ਼ਡ ਕ੍ਰਾਈਮ ਯੂਨਿਟ ਨੇ ਦਸੰਬਰ 2025 ਵਿੱਚ ਇੱਕ ਨਸ਼ਾ ਤਸਕਰੀ ਨੈੱਟਵਰਕ ਦੀ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਗਰੁੱਪ ਮੈਨੀਟੋਬਾ ਵਿੱਚ ਕੋਕੀਨ, ਮੈਥਾਮਫੇਟਾਮਾਈਨ, ਕੇਟਾਮਾਈਨ ਅਤੇ ਓਪੀਔਡਜ਼ ਦੀ ਤਸਕਰੀ ਕਰ ਰਿਹਾ ਸੀ।

ਪੁਲਿਸ ਮੁਤਾਬਕ ਨਸ਼ਿਆਂ ਦੀਆਂ ਖੇਪਾਂ ਓਨਟਾਰੀਓ, ਬ੍ਰਿਟਿਸ਼ ਕੋਲੰਬੀਆ ਅਤੇ ਅਲਬਰਟਾ ਤੋਂ ਮੈਨੀਟੋਬਾ ਭੇਜੀਆਂ ਜਾਂਦੀਆਂ ਸਨ। ਇਨ੍ਹਾਂ ਨੂੰ ਵਿਨੀਪੈਗ ਤੱਕ ਪਹੁੰਚਾਉਣ ਲਈ ਨਿੱਜੀ ਵਾਹਨਾਂ, ਕੋਰੀਅਰ ਸੇਵਾਵਾਂ, ਡਾਕ ਰਾਹੀਂ ਭੇਜੀਆਂ ਜਾਣ ਵਾਲੀਆਂ ਖੇਪਾਂ ਅਤੇ ਵਪਾਰਕ ਉਡਾਣਾਂ ਦੀ ਵਰਤੋਂ ਕੀਤੀ ਜਾਂਦੀ ਸੀ।

ਵਿਨੀਪੈਗ ਪਹੁੰਚਣ ਤੋਂ ਬਾਅਦ ਨਸ਼ਿਆਂ ਨੂੰ ਤੈਅ ਕੀਤੀਆਂ ਥਾਵਾਂ ‘ਤੇ ਇਕੱਠਾ ਕਰਕੇ ਸਟੋਰ ਕੀਤਾ ਜਾਂਦਾ ਸੀ ਅਤੇ ਫਿਰ ਗੁਪਤ ਨੈੱਟਵਰਕਾਂ ਰਾਹੀਂ ਅੱਗੇ ਸਪਲਾਈ ਕੀਤਾ ਜਾਂਦਾ ਸੀ।

26 ਅਗਸਤ 2026 ਨੂੰ ਵਿਨੀਪੈਗ ਪੁਲਿਸ ਦੇ ਜਾਂਚਕਰਤਾਵਾਂ ਨੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ, ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ, ਪੀਲ ਰੀਜਨਲ ਪੁਲਿਸ ਅਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੀ ਮਦਦ ਨਾਲ ਵਿਨੀਪੈਗ ਅਤੇ ਗ੍ਰੇਟਰ ਟੋਰਾਂਟੋ ਏਰੀਆ ਵਿੱਚ ਕਈ ਥਾਵਾਂ ‘ਤੇ ਛਾਪੇ ਮਾਰੇ।

ਇਸ ਕਾਰਵਾਈ ਦੌਰਾਨ ਲਗਭਗ 29 ਕਿਲੋ ਮੈਥਾਮਫੇਟਾਮਾਈਨ, 12 ਕਿਲੋ ਕੋਕੀਨ, 3 ਕਿਲੋ ਕੇਟਾਮਾਈਨ ਅਤੇ ਓਪੀਔਡਜ਼ ਸਮੇਤ ਹੋਰ ਨਿਯੰਤਰਿਤ ਪਦਾਰਥਾਂ ਦੀਆਂ 25 ਹਜ਼ਾਰ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਤੋਂ ਇਲਾਵਾ 1 ਲੱਖ 26 ਹਜ਼ਾਰ ਕੈਨੇਡੀਅਨ ਡਾਲਰ ਦੀ ਨਕਦੀ, ਛੇ ਹਥਿਆਰ ਅਤੇ ਗੋਲਾ-ਬਾਰੂਦ ਵੀ ਜ਼ਬਤ ਕੀਤਾ ਗਿਆ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰੁਣਦੇਵ ਸਿੰਘ (32), ਉਸ ਦੇ ਪਿਤਾ ਦਵਿੰਦਰ ਸਿੰਘ (57), ਅਮਨਦੀਪ ਸਿੰਘ (47), ਮਨਦੀਪ ਸਿੰਘ ਦੱਤਾ (37), ਕਰਨਵੀਰ ਸਿੰਘ (24), ਮਗਨਪ੍ਰੀਤ ਬੋਪਾਰਾਏ (25), ਤਰਨਵੀਰ ਸੰਧੂ (37), ਕਰਨ ਜੋਸ਼ੀ (34) ਅਤੇ ਮਨਜਿੰਦਰ ਸਿੰਘ ਸੱਗੂ (43) ਵਜੋਂ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਤਰਨਵੀਰ ਸੰਧੂ, ਕਰਨ ਜੋਸ਼ੀ ਅਤੇ ਮਨਜਿੰਦਰ ਸਿੰਘ ਸੱਗੂ ਨੂੰ ਓਨਟਾਰੀਓ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਬਾਕੀ ਛੇ ਵਿਅਕਤੀਆਂ ਨੂੰ ਵਿਨੀਪੈਗ ਤੋਂ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਵਿਦੇਸ਼📍 ਪੰਜਾਬ

ਅਮਰੀਕਾ ਵਿੱਚ 15 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਰਹਿ ਰਹੇ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਗ੍ਰੀਨ ਕਾਰਡ ਦੇਣ ਦੀ ਚਰਚਾ ਤੇਜ਼

ਵਾਸ਼ਿੰਗਟਨ ਡੀ.ਸੀ.: ਅਮਰੀਕਾ ਵਿੱਚ 15 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਰਹਿ ਰਹੇ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਕਾਨੂੰਨੀ ਦਰਜਾ ਦੇਣ ਅਤੇ ਪੱਕੀ ਰਿਹਾਇਸ਼ (ਗ੍ਰੀਨ ਕਾਰਡ) ਪ੍ਰਦਾਨ ਕਰਨ ਸਬੰਧੀ ਚਰਚਾ ਮੁੜ ਤੇਜ਼ ਹੋ ਰਹੀ ਹੈ।

ਵਾਸ਼ਿੰਗਟਨ ਡੀ.ਸੀ.: ਅਮਰੀਕਾ ਵਿੱਚ 15 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਰਹਿ ਰਹੇ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਕਾਨੂੰਨੀ ਦਰਜਾ ਦੇਣ ਅਤੇ ਪੱਕੀ ਰਿਹਾਇਸ਼ (ਗ੍ਰੀਨ ਕਾਰਡ) ਪ੍ਰਦਾਨ ਕਰਨ ਸਬੰਧੀ ਚਰਚਾ ਮੁੜ ਤੇਜ਼ ਹੋ ਰਹੀ ਹੈ। ਇਸ ਕਾਰਨ ਅਮਰੀਕਾ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਹਜ਼ਾਰਾਂ ਪ੍ਰਵਾਸੀਆਂ ਵਿੱਚ ਉਮੀਦ ਜਾਗੀ ਹੈ ਕਿ ਭਵਿੱਖ ਵਿੱਚ ਉਨ੍ਹਾਂ ਲਈ ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਰਹਿਣ ਦਾ ਕੋਈ ਰਸਤਾ ਖੁੱਲ੍ਹ ਸਕਦਾ ਹੈ।

ਪਰ 12 ਨਵੰਬਰ 2026 ਤੱਕ ਅਜਿਹਾ ਕੋਈ ਆਮ ਸੰਘੀ ਕਾਨੂੰਨ ਲਾਗੂ ਨਹੀਂ ਹੋਇਆ ਜਿਸ ਅਨੁਸਾਰ ਸਿਰਫ਼ 15 ਸਾਲ ਅਮਰੀਕਾ ਵਿੱਚ ਰਹਿਣ ਦੇ ਆਧਾਰ ‘ਤੇ ਕਿਸੇ ਗੈਰ-ਦਸਤਾਵੇਜ਼ੀ ਪ੍ਰਵਾਸੀ ਨੂੰ ਆਪਣੇ ਆਪ ਗ੍ਰੀਨ ਕਾਰਡ ਮਿਲ ਜਾਵੇ।

ਇਸ ਸਬੰਧ ਵਿੱਚ ਕਈ ਪ੍ਰਸਤਾਵ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਇੱਕ ਮਹੱਤਵਪੂਰਨ ਪ੍ਰਸਤਾਵ ਕੈਲੀਫੋਰਨੀਆ ਦੇ ਸੈਨੇਟਰ ਐਲੈਕਸ ਪਡੀਲਾ ਨਾਲ ਜੁੜਿਆ ਹੋਇਆ ਹੈ, ਜਿਸ ਦਾ ਉਦੇਸ਼ 1929 ਦੇ ਇਮੀਗ੍ਰੇਸ਼ਨ ਕਾਨੂੰਨ ਵਿੱਚ ਸੋਧ ਕਰਕੇ ਕੁਝ ਯੋਗ ਪ੍ਰਵਾਸੀਆਂ ਲਈ ਪੱਕੀ ਰਿਹਾਇਸ਼ ਦਾ ਰਸਤਾ ਖੋਲ੍ਹਣਾ ਹੈ। ਇਸ ਪ੍ਰਸਤਾਵ ਅਨੁਸਾਰ ਘੱਟੋ-ਘੱਟ ਸੱਤ ਸਾਲ ਤੋਂ ਲਗਾਤਾਰ ਅਮਰੀਕਾ ਵਿੱਚ ਰਹਿ ਰਹੇ ਕੁਝ ਪ੍ਰਵਾਸੀਆਂ ਨੂੰ ਨਿਰਧਾਰਤ ਸ਼ਰਤਾਂ ਅਤੇ ਪਿਛੋਕੜ ਦੀ ਜਾਂਚ ਤੋਂ ਬਾਅਦ ਗ੍ਰੀਨ ਕਾਰਡ ਲਈ ਅਰਜ਼ੀ ਦੇਣ ਦਾ ਮੌਕਾ ਮਿਲ ਸਕਦਾ ਹੈ। ਪਰ ਇਹ ਅਜੇ ਪ੍ਰਸਤਾਵ ਹੈ, ਲਾਗੂ ਕਾਨੂੰਨ ਨਹੀਂ।

ਇੱਕ ਹੋਰ ਮਹੱਤਵਪੂਰਨ ਪ੍ਰਸਤਾਵ ‘ਦਿ ਡਿਗਨਿਟੀ ਐਕਟ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸ ਦਾ ਮਕਸਦ 31 ਦਸੰਬਰ 2020 ਤੋਂ ਪਹਿਲਾਂ ਲਗਾਤਾਰ ਅਮਰੀਕਾ ਵਿੱਚ ਮੌਜੂਦ ਰਹੇ ਕੁਝ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਸੱਤ ਸਾਲਾਂ ਲਈ ਨਵਿਆਉਣਯੋਗ ਕਾਨੂੰਨੀ ਦਰਜਾ ਦੇਣ ਦਾ ਰਸਤਾ ਤਿਆਰ ਕਰਨਾ ਹੈ। ਇਸ ਲਈ ਵੀ ਕਈ ਸ਼ਰਤਾਂ ਰੱਖੀਆਂ ਗਈਆਂ ਹਨ ਅਤੇ ਇਹ ਪ੍ਰਸਤਾਵ ਹਰ ਵਿਅਕਤੀ ਨੂੰ ਆਪਣੇ ਆਪ ਗ੍ਰੀਨ ਕਾਰਡ ਦੇਣ ਦੀ ਵਿਵਸਥਾ ਨਹੀਂ ਕਰਦਾ।

ਮੌਜੂਦਾ ਇਮੀਗ੍ਰੇਸ਼ਨ ਕਾਨੂੰਨ ਅਧੀਨ ਵੀ ਕੁਝ ਵਿਅਕਤੀਆਂ ਨੂੰ ‘ਕੈਂਸਲੇਸ਼ਨ ਆਫ ਰਿਮੂਵਲ’ ਨਾਮਕ ਕਾਨੂੰਨੀ ਵਿਵਸਥਾ ਦਾ ਲਾਭ ਮਿਲ ਸਕਦਾ ਹੈ। ਆਮ ਤੌਰ ‘ਤੇ ਇਸ ਲਈ ਘੱਟੋ-ਘੱਟ ਦਸ ਸਾਲ ਦੀ ਲਗਾਤਾਰ ਅਮਰੀਕੀ ਮੌਜੂਦਗੀ, ਕੁਝ ਅਯੋਗ ਬਣਾਉਣ ਵਾਲੇ ਅਪਰਾਧਾਂ ਤੋਂ ਰਹਿਤ ਰਿਕਾਰਡ ਅਤੇ ਅਮਰੀਕੀ ਨਾਗਰਿਕ ਜਾਂ ਪੱਕੇ ਨਿਵਾਸੀ ਜੀਵਨ ਸਾਥੀ, ਮਾਪੇ ਜਾਂ ਬੱਚੇ ਨੂੰ ਦੇਸ਼ ਨਿਕਾਲੇ ਕਾਰਨ ਪੈਣ ਵਾਲੀ ਅਸਾਧਾਰਨ ਅਤੇ ਬਹੁਤ ਗੰਭੀਰ ਮੁਸ਼ਕਲ ਦਾ ਸਬੂਤ ਦੇਣਾ ਲਾਜ਼ਮੀ ਹੋ ਸਕਦਾ ਹੈ। ਇਸ ਦਾ ਫੈਸਲਾ ਇਮੀਗ੍ਰੇਸ਼ਨ ਜੱਜ ਕਰਦਾ ਹੈ ਅਤੇ ਮਨਜ਼ੂਰੀ ਦੀ ਕੋਈ ਗਾਰੰਟੀ ਨਹੀਂ ਹੁੰਦੀ।

ਅਮਰੀਕਾ ਵਿੱਚ 15 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਰਹਿ ਰਹੇ ਬਹੁਤ ਸਾਰੇ ਪ੍ਰਵਾਸੀਆਂ ਨੇ ਇੱਥੇ ਪਰਿਵਾਰ ਵਸਾਏ ਹਨ, ਬੱਚਿਆਂ ਨੂੰ ਪੜ੍ਹਾਇਆ ਹੈ, ਕਾਰੋਬਾਰ ਸ਼ੁਰੂ ਕੀਤੇ ਹਨ ਅਤੇ ਅਮਰੀਕੀ ਸਮਾਜ ਤੇ ਆਰਥਿਕਤਾ ਵਿੱਚ ਯੋਗਦਾਨ ਪਾਇਆ ਹੈ। ਇਸ ਦੇ ਬਾਵਜੂਦ ਉਨ੍ਹਾਂ ਦੇ ਭਵਿੱਖ ਬਾਰੇ ਅਨਿਸ਼ਚਿਤਤਾ ਬਣੀ ਹੋਈ ਹੈ।

ਇਮੀਗ੍ਰੇਸ਼ਨ ਅਧਿਕਾਰਾਂ ਲਈ ਕੰਮ ਕਰਨ ਵਾਲੇ ਕਈ ਸੰਗਠਨਾਂ ਦਾ ਮੰਨਣਾ ਹੈ ਕਿ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਪ੍ਰਵਾਸੀਆਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਭਵਿੱਖ ਵਿੱਚ ਅਜਿਹਾ ਇਮੀਗ੍ਰੇਸ਼ਨ ਸੁਧਾਰ ਲਿਆਉਣ ਦੀ ਲੋੜ ਹੈ ਜਿਸ ਨਾਲ ਯੋਗ ਪ੍ਰਵਾਸੀਆਂ ਨੂੰ ਕਾਨੂੰਨੀ ਦਰਜਾ ਹਾਸਲ ਕਰਨ ਦਾ ਮੌਕਾ ਮਿਲ ਸਕੇ।

ਇਸ ਦੌਰਾਨ ਪ੍ਰਵਾਸੀਆਂ ਨੂੰ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਉਨ੍ਹਾਂ ਖ਼ਬਰਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕਾ ਵਿੱਚ 15 ਸਾਲ ਰਹਿਣ ਵਾਲੇ ਹਰ ਗੈਰ-ਦਸਤਾਵੇਜ਼ੀ ਵਿਅਕਤੀ ਨੂੰ ਆਪਣੇ ਆਪ ਗ੍ਰੀਨ ਕਾਰਡ ਮਿਲ ਜਾਵੇਗਾ। ਅਜਿਹਾ ਕੋਈ ਆਮ ਕਾਨੂੰਨ ਲਾਗੂ ਨਹੀਂ ਹੋਇਆ। ਕਿਸੇ ਵੀ ਇਮੀਗ੍ਰੇਸ਼ਨ ਕਦਮ ਤੋਂ ਪਹਿਲਾਂ ਯੋਗ ਇਮੀਗ੍ਰੇਸ਼ਨ ਵਕੀਲ ਨਾਲ ਸਲਾਹ ਕਰਨੀ ਚਾਹੀਦੀ ਹੈ।

ਹੁਣ ਸਭ ਦੀ ਨਜ਼ਰ ਅਮਰੀਕੀ ਕਾਂਗਰਸ ਉੱਤੇ ਹੈ ਕਿ ਕੀ ਭਵਿੱਖ ਵਿੱਚ ਕੋਈ ਅਜਿਹਾ ਇਮੀਗ੍ਰੇਸ਼ਨ ਸੁਧਾਰ ਕਾਨੂੰਨ ਪਾਸ ਕੀਤਾ ਜਾਵੇਗਾ ਜਿਸ ਨਾਲ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਹੇ ਯੋਗ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਕਾਨੂੰਨੀ ਦਰਜਾ ਹਾਸਲ ਕਰਨ ਦਾ ਮੌਕਾ ਮਿਲ ਸਕੇ।

ਕੀ ਪੰਜਾਬ ਪੁਲਿਸ ਰਾਜ ਬਣਦਾ ਜਾ ਰਿਹਾ ਹੈ? ਜਦੋਂ ਪੁਲਿਸ ਤੋਂ ਹੀ ਡਰ ਲੱਗਣ ਲੱਗੇ ਤਾਂ ਆਮ ਲੋਕਾਂ ਦੀ ਰਾਖੀ ਕੌਣ ਕਰੇਗਾ?

ਕਾਰੋਬਾਰ📍 ਪੰਜਾਬ

ਭਾਰਤ ’ਚ ਜ਼ਬਤ ਪਾਕਿਸਤਾਨੀ ਬਿਊਟੀ ਕਰੀਮਾਂ ਵਿੱਚ ਮਿਲਿਆ ਜ਼ਹਿਰੀਲਾ ਪਾਰਾ; 48 ਹਜ਼ਾਰ ਗੁਣਾ ਵੱਧ ਮਿਲਾਵਟ

ਇੱਕ ਸਰਕਾਰੀ ਪ੍ਰਯੋਗਸ਼ਾਲਾ (ਲੈਬਾਰਟਰੀ) ਦੀ ਰਿਪੋਰਟ ਵਿੱਚ 'ਮੇਡ ਇਨ ਪਾਕਿਸਤਾਨ' ਲੇਬਲ ਵਾਲੇ ਸੁੰਦਰਤਾ ਉਤਪਾਦਾਂ (ਬਿਊਟੀ ਪ੍ਰੋਡਕਟਸ) ਵਿੱਚ ਪਾਰੇ (ਮਰਕਰੀ) ਅਤੇ ਆਰਸੈਨਿਕ ਸਮੇਤ ਜ਼ਹਿਰੀਲੀਆਂ ਭਾਰੀ ਧਾਤਾਂ ਦੀ ਖ਼ਤਰਨਾਕ ਤੌਰ 'ਤੇ ਉੱਚੀ ਮਾਤਰਾ ਪਾਈ ਗਈ ਹੈ, ਜਿਨ੍ਹਾਂ ਨੂੰ ਕਰੀਬ ਚਾਰ ਮਹੀਨੇ ਪਹਿਲਾਂ ਨਾਂਦੇੜ ਪੁਲੀਸ ਵੱਲੋਂ ਜ਼ਬਤ ਕੀਤਾ ਗਿਆ ਸੀ।
ਭਾਰਤ ’ਚ ਜ਼ਬਤ ਪਾਕਿਸਤਾਨੀ ਬਿਊਟੀ ਕਰੀਮਾਂ ਵਿੱਚ ਮਿਲਿਆ ਜ਼ਹਿਰੀਲਾ ਪਾਰਾ; 48 ਹਜ਼ਾਰ ਗੁਣਾ ਵੱਧ ਮਿਲਾਵਟ

ਇੱਕ ਸਰਕਾਰੀ ਪ੍ਰਯੋਗਸ਼ਾਲਾ (ਲੈਬਾਰਟਰੀ) ਦੀ ਰਿਪੋਰਟ ਵਿੱਚ 'ਮੇਡ ਇਨ ਪਾਕਿਸਤਾਨ' ਲੇਬਲ ਵਾਲੇ ਸੁੰਦਰਤਾ ਉਤਪਾਦਾਂ (ਬਿਊਟੀ ਪ੍ਰੋਡਕਟਸ) ਵਿੱਚ ਪਾਰੇ (ਮਰਕਰੀ) ਅਤੇ ਆਰਸੈਨਿਕ ਸਮੇਤ ਜ਼ਹਿਰੀਲੀਆਂ ਭਾਰੀ ਧਾਤਾਂ ਦੀ ਖ਼ਤਰਨਾਕ ਤੌਰ 'ਤੇ ਉੱਚੀ ਮਾਤਰਾ ਪਾਈ ਗਈ ਹੈ, ਜਿਨ੍ਹਾਂ ਨੂੰ ਕਰੀਬ ਚਾਰ ਮਹੀਨੇ ਪਹਿਲਾਂ ਨਾਂਦੇੜ ਪੁਲੀਸ ਵੱਲੋਂ ਜ਼ਬਤ ਕੀਤਾ ਗਿਆ ਸੀ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਲਗਪਗ 39.69 ਲੱਖ ਰੁਪਏ ਦੀ ਕੀਮਤ ਵਾਲੇ ਇਹ ਉਤਪਾਦ 9 ਜੁਲਾਈ ਨੂੰ ਨਾਂਦੇੜ ਦੇ ਮੱਕਾ ਗਲੀ ਇਲਾਕੇ ਵਿੱਚ ਸਥਿਤ 'ਅਫ਼ਰਾਹ ਕਲੈਕਸ਼ਨ' (ਅਫ਼ਰਾਹ ਟੂਰਜ਼ ਐਂਡ ਟਰੈਵਲਜ਼) ਵਿਖੇ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਸਨ।

ਪੁਲੀਸ ਅਨੁਸਾਰ ਛਾਪੇਮਾਰੀ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਦੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਵਿੱਚ ਦੋ ਬਿਊਟੀ ਕਰੀਮਾਂ ਵਿੱਚ ਪਾਰੇ ਦੀ ਖ਼ਤਰਨਾਕ ਤੌਰ 'ਤੇ ਉੱਚੀ ਮਾਤਰਾ ਪਾਈ ਗਈ ਹੈ, ਜੋ ਕਿ ਕਾਸਮੈਟਿਕ ਨਿਯਮਾਂ ਤਹਿਤ ਨਿਰਧਾਰਤ ਸੀਮਾ ਤੋਂ ਕਿਤੇ ਵੱਧ ਹੈ।

'ਪਾਰਲੇ 24ਕੇ ਗੋਲਡ ਗਲੀਮ ਬਿਊਟੀ ਕਰੀਮ' ਵਿੱਚ 1 ਦੀ ਨਿਰਧਾਰਤ ਸੀਮਾ ਦੇ ਮੁਕਾਬਲੇ 48,453.44 ਪਾਰਟਸ ਪ੍ਰਤੀ ਮਿਲੀਅਨ ਪਾਰਾ ਪਾਇਆ ਗਿਆ। ਇਸੇ ਤਰ੍ਹਾਂ 'ਗੋਰੀ ਬਿਊਟੀ ਕਰੀਮ ਵਿਦ ਲਾਇਕੋਪੀਨ' ਵਿੱਚ 6,924.94 ਪੀ.ਪੀ.ਐੱਮ. ਪਾਰਾ ਪਾਇਆ ਗਿਆ।

ਪੁਲੀਸ ਨੇ ਦੱਸਿਆ ਕਿ ਇਹ ਛਾਪੇਮਾਰੀ ਇਤਵਾਰਾ ਥਾਣੇ ਦੀ ਇੱਕ ਟੀਮ ਵੱਲੋਂ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਅਧਿਕਾਰੀਆਂ ਨਾਲ ਮਿਲ ਕੇ ਕੀਤੀ ਗਈ ਸੀ।

ਦੁਕਾਨ ਸੰਚਾਲਕ ਮੁਹੰਮਦ ਜ਼ਿਆਉੱਦੀਨ ਮੁਹੰਮਦ ਵਾਜਿਦ ਦੇ ਕਬਜ਼ੇ ਵਿੱਚੋਂ ਉਰਦੂ ਅਤੇ ਅੰਗਰੇਜ਼ੀ ਲੇਬਲ ਵਾਲੇ ਸੁੰਦਰਤਾ ਉਤਪਾਦ ਬਰਾਮਦ ਹੋਏ ਸਨ, ਜਿਨ੍ਹਾਂ 'ਤੇ ਪਾਕਿਸਤਾਨੀ ਮੂਲ ਦੇ ਹੋਣ ਦਾ ਦਾਅਵਾ ਕੀਤਾ ਗਿਆ ਸੀ।

ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਨੇ ਨਕਲੀ ਉਤਪਾਦਾਂ ਕਾਰਨ ਪੈਦਾ ਹੋਣ ਵਾਲੇ ਸੰਭਾਵੀ ਸਿਹਤ ਖ਼ਤਰਿਆਂ ਨੂੰ ਲੈ ਕੇ ਗੰਭੀਰ ਚਿੰਤਾਵਾਂ ਖੜ੍ਹੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਾਸਮੈਟਿਕਸ ਰਾਹੀਂ ਜ਼ਿਆਦਾ ਮਾਤਰਾ ਵਿੱਚ ਪਾਰੇ ਅਤੇ ਆਰਸੈਨਿਕ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਚਮੜੀ ਦੇ ਗੰਭੀਰ ਰੋਗ, ਗੁਰਦਿਆਂ ਨੂੰ ਨੁਕਸਾਨ ਅਤੇ ਦਿਮਾਗੀ ਪ੍ਰਣਾਲੀ (ਨਿਊਰੋਲੋਜੀਕਲ) ਦੀਆਂ ਪੇਚੀਦਗੀਆਂ ਹੋ ਸਕਦੀਆਂ ਹਨ।

ਪੁਲੀਸ ਨੇ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ, ਡਰੱਗਜ਼ ਐਂਡ ਕਾਸਮੈਟਿਕਸ ਐਕਟ ਅਤੇ ਵਿਦੇਸ਼ੀ ਵਪਾਰ (ਵਿਕਾਸ ਅਤੇ ਨਿਯਮਨ) ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲੀਸ ਨੇ ਨਾਗਰਿਕਾਂ ਨੂੰ ਨਕਲੀ, ਬਿਨਾਂ ਲਾਇਸੈਂਸ ਵਾਲੇ ਜਾਂ ਸ਼ੱਕੀ ਦਰਾਮਦ ਕੀਤੇ ਉਤਪਾਦਾਂ ਦੀ ਵਿਕਰੀ ਬਾਰੇ ਸੂਚਿਤ ਕਰਨ ਦੀ ਅਪੀਲ ਕੀਤੀ ਹੈ।

ਦੇਸ਼📍 ਪੰਜਾਬ

ਜਲੰਧਰ ਪਹੁੰਚੇ ਹਰਿਆਣਾ ਸੀਐਮ ਦਾ ਐਲਾਨ

ਜਲੰਧਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਜਲੰਧਰ ਪਹੁੰਚੇ। ਇੱਥੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਸਹਿਯੋਗ ਵੈੱਲਫੇਅਰ ਸੋਸਾਇਟੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਜਲੰਧਰ ਪਹੁੰਚੇ ਹਰਿਆਣਾ ਸੀਐਮ ਦਾ ਐਲਾਨ

ਜਲੰਧਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਜਲੰਧਰ ਪਹੁੰਚੇ। ਇੱਥੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਸਹਿਯੋਗ ਵੈੱਲਫੇਅਰ ਸੋਸਾਇਟੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਦੌਰਾਨ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਪੰਜਾਬ ਲਈ ਕਈ ਵੱਡੇ ਐਲਾਨ ਕੀਤੇ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਵੀ ਕੀਤੇ।

ਨਾਇਬ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਲੋਕਾਂ ਨੂੰ 500 ਰੁਪਏ ਵਿੱਚ ਗੈਸ ਸਿਲੰਡਰ ਦਿੱਤਾ ਜਾਵੇਗਾ। ਉਨ੍ਹਾਂ ਮੁਤਾਬਕ, ਇਹ ਸਹੂਲਤ ਉਨ੍ਹਾਂ ਪਰਿਵਾਰਾਂ ਨੂੰ ਮਿਲੇਗੀ ਜਿਨ੍ਹਾਂ ਦੀ ਸਾਲਾਨਾ ਆਮਦਨ 1 ਲੱਖ 80 ਹਜ਼ਾਰ ਰੁਪਏ ਤੱਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵਿੱਚ ਵੀ ਭਾਜਪਾ ਸਰਕਾਰ ਵੱਲੋਂ ਇਸੇ ਕੀਮਤ ‘ਤੇ ਸਿਲੰਡਰ ਦਿੱਤਾ ਜਾ ਰਿਹਾ ਹੈ।

ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਲਈ ਆਉਣ ਵਾਲਾ ਸਮਾਂ ਤਬਦੀਲੀ ਦਾ ਸਮਾਂ ਹੈ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਵੀ ਕਹੀ।

ਹਰਿਆਣਾ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 12 ਸਾਲਾਂ ਦੌਰਾਨ ਸੂਬੇ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਨੂੰ ਬਿਨਾਂ ਸਿਫ਼ਾਰਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਆਯੁਸ਼ਮਾਨ ਯੋਜਨਾ ਤਹਿਤ ਲੋਕਾਂ ਦੇ ਕਾਰਡ ਬਣਾਉਣ ਦਾ ਵੀ ਜ਼ਿਕਰ ਕੀਤਾ।

ਦੇਸ਼📍 ਪੰਜਾਬ

ਭਾਜਪਾ-ਅਕਾਲੀ ਦਲ ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਸੰਭਾਵੀ ਗਠਜੋੜ ਨੂੰ ਲੈ ਕੇ ਅੰਤਿਮ ਫ਼ੈਸਲਾ ਅੱਜ ਦਿੱਲੀ ਵਿੱਚ ਹੋਣ ਜਾ ਰਿਹਾ ਹੈ।
ਭਾਜਪਾ-ਅਕਾਲੀ ਦਲ ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਰਮਿਆਨ ਸੰਭਾਵੀ ਗਠਜੋੜ ਨੂੰ ਲੈ ਕੇ ਅੰਤਿਮ ਫ਼ੈਸਲਾ ਅੱਜ ਦਿੱਲੀ ਵਿੱਚ ਹੋਣ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਲੀ ਬੁਲਾਇਆ ਗਿਆ ਹੈ।

ਸਿਆਸੀ ਸੂਤਰਾਂ ਮੁਤਾਬਕ, ਜੇਕਰ ਅੱਜ ਦੀ ਇਸ ਅਹਿਮ ਬੈਠਕ ਵਿੱਚ ਗਠਜੋੜ ਨੂੰ ਲੈ ਕੇ ਸਹਿਮਤੀ ਨਹੀਂ ਬਣਦੀ, ਤਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਆਗਾਮੀ ਚੋਣਾਂ ਇਕੱਲੇ-ਇਕੱਲੇ ਲੜਨ ਦੇ ਰਾਹ ਪੈਣਗੇ। ਦੂਜੇ ਪਾਸੇ, ‘ਅਕਾਲੀ ਦਲ (ਪੁਨਰ ਸੁਰਜੀਤ)’ ਵੱਲੋਂ ਪਹਿਲਾਂ ਹੀ ਇਹ ਸਪੱਸ਼ਟ ਐਲਾਨ ਕੀਤਾ ਜਾ ਚੁੱਕਾ ਹੈ ਕਿ ਜੇਕਰ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਗਠਜੋੜ ਹੁੰਦਾ ਹੈ, ਤਾਂ ਉਹ ਭਾਜਪਾ ਦੇ ਨਾਲ ਨਹੀਂ ਆਉਣਗੇ। ਗਿਆਨੀ ਹਰਪ੍ਰੀਤ ਸਿੰਘ ਦੇ ਇਸ ਸਖ਼ਤ ਐਲਾਨ ਤੋਂ ਬਾਅਦ ਗਠਜੋੜ ਵਿੱਚ ਸੀਟਾਂ ਦੇ ਸਮੀਕਰਨਾਂ ਨੂੰ ਲੈ ਕੇ ਕੁਝ ਅਹਿਮ ਫੇਰਬਦਲ ਵੇਖਣ ਨੂੰ ਮਿਲ ਸਕਦੇ ਹਨ।

ਸਮੀਕਰਨਾਂ ਵਿੱਚ ਆਏ ਇਸ ਬਦਲਾਅ ਕਾਰਨ ਗਠਜੋੜ ਤਹਿਤ ਭਾਜਪਾ ਦੇ ਕੋਟੇ ਦੀਆਂ ਸੀਟਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉੱਧਰ, ਸੁਖਬੀਰ ਸਿੰਘ ਬਾਦਲ ਨੂੰ ਅਚਾਨਕ ਦਿੱਲੀ ਬੁਲਾਏ ਜਾਣ ਕਾਰਨ ਬੀਬੀ ਜਗੀਰ ਕੌਰ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਣ ਵਾਲੀ ਘਰ ਵਾਪਸੀ ਫਿਲਹਾਲ ਟਲ ਗਈ ਹੈ। ਤੈਅ ਪ੍ਰੋਗਰਾਮ ਅਨੁਸਾਰ, ਸੁਖਬੀਰ ਬਾਦਲ ਨੇ ਅੱਜ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਉਣਾ ਸੀ, ਪਰ ਹੁਣ ਉਹ ਦਿੱਲੀ ਦੌਰੇ ਤੋਂ ਵਾਪਸ ਪਰਤਣ ਉਪਰੰਤ ਹੀ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।

ਅਕਾਲੀ ਦਲ (ਪੁਨਰ ਸੁਰਜੀਤ) ਦੇ ਤਿੱਖੇ ਤੇਵਰਾਂ ਤੋਂ ਬਾਅਦ ਗਠਜੋੜ ਦੀ ਰੂਪ-ਰੇਖਾ ਵਿੱਚ ਕੁਝ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਅਤੇ ਅਕਾਲੀ ਦਲ ਵਿਚਾਲੇ 70-47 ਸੀਟਾਂ ਦੇ ਫਾਰਮੂਲੇ ‘ਤੇ ਗੱਲਬਾਤ ਚੱਲ ਰਹੀ ਸੀ, ਪਰ ਪੁਨਰ ਸੁਰਜੀਤ ਧੜੇ ਵੱਲੋਂ ਗਠਜੋੜ ਵਿੱਚ ਸ਼ਾਮਲ ਨਾ ਹੋਣ ਦੀ ਚਿਤਾਵਨੀ ਦਿੱਤੇ ਜਾਣ ਮਗਰੋਂ ਹੁਣ ਸੀਟ ਸ਼ੇਅਰਿੰਗ ਦੇ ਅੰਕੜਿਆਂ ਵਿੱਚ ਬਦਲਾਅ ਹੋਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।

ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਸਥਾਨਕ ਆਗੂ ਤੇ ਵਰਕਰ ਅਜੇ ਤੱਕ ਇਸ ਭੰਬਲਭੂਸੇ ਵਿੱਚ ਫਸੇ ਹੋਏ ਹਨ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਹੋਵੇਗਾ ਜਾਂ ਨਹੀਂ, ਅਤੇ ਜੇਕਰ ਸਮਝੌਤਾ ਹੁੰਦਾ ਹੈ ਤਾਂ ਕਿਸ ਪਾਰਟੀ ਦੇ ਹਿੱਸੇ ਕਿਹੜੀਆਂ ਸੀਟਾਂ ਆਉਣਗੀਆਂ। ਇਸ ਅਨਿਸ਼ਚਿਤਤਾ ਕਾਰਨ ਦੋਵਾਂ ਦਲਾਂ ਦੇ ਆਗੂ ਜ਼ਮੀਨੀ ਪੱਧਰ ‘ਤੇ ਖੁੱਲ੍ਹ ਕੇ ਚੋਣ ਪ੍ਰਚਾਰ ਤੇ ਕੰਮ ਨਹੀਂ ਕਰ ਪਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚਾਹੁੰਦੇ ਹਨ ਕਿ ਪਾਰਟੀ ਆਗੂਆਂ ਨੂੰ ਹੁਣ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੀ ਜਾਵੇ ਕਿ ਗਠਜੋੜ ਹੋਵੇਗਾ ਜਾਂ ਨਹੀਂ ਅਤੇ ਕਿਹੜੀ ਸੀਟ ਤੋਂ ਕਿਹੜੀ ਪਾਰਟੀ ਚੋਣ ਮੈਦਾਨ ਵਿੱਚ ਉੱਤਰੇਗੀ।

ਜੇਕਰ ਅਮਿਤ ਸ਼ਾਹ ਅਤੇ ਸੁਖਬੀਰ ਬਾਦਲ ਦਰਮਿਆਨ ਹੋਣ ਵਾਲੀ ਇਸ ਮੀਟਿੰਗ ਵਿੱਚ ਗਠਜੋੜ ‘ਤੇ ਅੰਤਿਮ ਮੋਹਰ ਲੱਗ ਜਾਂਦੀ ਹੈ, ਤਾਂ ਜਲਦ ਹੀ ਇਸ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਗਠਜੋੜ ਦੇ ਐਲਾਨ ਨੂੰ ਇਤਿਹਾਸਕ ਬਣਾਉਣ ਲਈ ਅਗਲੇ ਹਫ਼ਤੇ ਪੰਜਾਬ ਦੇ ਬਠਿੰਡਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਵਿਸ਼ਾਲ ਰੈਲੀ ਆਯੋਜਿਤ ਕਰਨ ਦੀ ਯੋਜਨਾ ਹੈ। ਅੱਜ ਦੀ ਬੈਠਕ ਦੌਰਾਨ ਦੋਵੇਂ ਆਗੂ ਪ੍ਰਧਾਨ ਮੰਤਰੀ ਦੀ ਇਸ ਪ੍ਰਸਤਾਵਿਤ ਰੈਲੀ ਦੀਆਂ ਤਿਆਰੀਆਂ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨਗੇ।

ਨਾਇਬ ਸਿੰਘ ਸੈਣੀ ਦੇ ਘਰ ਅਹਿਮ ਬੈਠਕ: ਗਠਜੋੜ ਦੀ ਜ਼ਮੀਨ ਤਿਆਰ ਕਰਨ ਅਤੇ ਮੁੱਢਲਾ ਸੰਵਾਦ ਮੁੜ ਸਥਾਪਿਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ‘ਤੇ ਇੱਕ ਗੁਪਤ ਤੇ ਅਹਿਮ ਬੈਠਕ ਹੋਈ ਸੀ, ਜਿਸ ਵਿੱਚ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ‘ਤੇ ਮੁੜ ਵਿਚਾਰ ਕਰਨ ਦਾ ਫ਼ੈਸਲਾ ਲਿਆ ਗਿਆ।

ਸੁਖਬੀਰ ਬਾਦਲ ਦੀ ਦਿੱਲੀ ‘ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ: ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਹੋਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਦਫ਼ਤਰ ਤੋਂ ਸੁਖਬੀਰ ਸਿੰਘ ਬਾਦਲ ਨੂੰ ਫ਼ੋਨ ਆਇਆ ਅਤੇ ਉਨ੍ਹਾਂ ਨੂੰ ਦਿੱਲੀ ਸੱਦਿਆ ਗਿਆ। ਸੰਸਦ ਭਵਨ ਕੰਪਲੈਕਸ ਵਿਖੇ ਸੁਖਬੀਰ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਮੁਲਾਕਾਤ ਹੋਈ, ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਸੁਲ੍ਹਾ-ਸਫ਼ਾਈ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ।

ਸੀਨੀਅਰ ਆਗੂਆਂ ਦੀਆਂ ਲਗਾਤਾਰ ਮੀਟਿੰਗਾਂ: ਸਿਖਰਲੀ ਲੀਡਰਸ਼ਿਪ ਦੇ ਇਸ਼ਾਰੇ ਮਿਲਣ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦਰਮਿਆਨ ਵੱਖ-ਵੱਖ ਪੱਧਰਾਂ ‘ਤੇ ਗੁਪਤ ਅਤੇ ਰਸਮੀ ਬੈਠਕਾਂ ਦਾ ਦੌਰ ਚੱਲਿਆ ਤਾਂ ਜੋ ਜ਼ਮੀਨੀ ਹਕੀਕਤ ਅਤੇ ਸਿਆਸੀ ਸਮੀਕਰਨਾਂ ਨੂੰ ਸਮਝਿਆ ਜਾ ਸਕੇ। ਇਸੇ ਕੜੀ ਤਹਿਤ ਸੁਖਬੀਰ ਬਾਦਲ ਦੀ ਕੇਂਦਰੀ ਮੰਤਰੀ ਅਤੇ ਪੰਜਾਬ ਚੋਣ ਇੰਚਾਰਜ ਸੀ.ਆਰ. ਪਾਟਿਲ ਨਾਲ ਵੀ ਅਹਿਮ ਮੀਟਿੰਗ ਹੋਈ।

94-23 ਦੀ ਬਜਾਏ ਨਵੇਂ ਫਾਰਮੂਲਿਆਂ ‘ਤੇ ਮੰਥਨ: ਪੁਰਾਣੇ 94-23 ਸੀਟਾਂ ਦੇ ਅਨੁਪਾਤ ਨੂੰ ਛੱਡ ਕੇ ਨਵੇਂ ਸਿਰੇ ਤੋਂ ਸੀਟਾਂ ਦੀ ਵੰਡ ‘ਤੇ ਗੰਭੀਰ ਮੰਥਨ ਹੋਇਆ। ਭਾਜਪਾ ਦੀ ਵਧਦੀ ਮੰਗ ਅਤੇ ਸ਼ਹਿਰੀ-ਦਿਹਾਤੀ ਸੀਟਾਂ ਦੇ ਬਦਲੇ ਸਮੀਕਰਨਾਂ ਨੂੰ ਵੇਖਦਿਆਂ ਕਈ ਨਵੇਂ ਫਾਰਮੂਲਿਆਂ ‘ਤੇ ਵਿਚਾਰ ਕੀਤਾ ਗਿਆ। ਭਾਜਪਾ ਨੇ 50-50 ਫ਼ੀਸਦੀ ਸੀਟਾਂ ‘ਤੇ ਚੋਣ ਲੜਨ ਦਾ ਫਾਰਮੂਲਾ ਪੇਸ਼ ਕਰਦਿਆਂ ਅਕਾਲੀ ਦਲ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਹੁਣ ਭਾਜਪਾ ਪਹਿਲਾਂ ਵਾਲੀ 23 ਸੀਟਾਂ ਵਾਲੀ ਪਾਰਟੀ ਨਹੀਂ ਰਹੀ।

ਅਕਾਲੀ ਦਲ (ਪੁਨਰ ਸੁਰਜੀਤ) ਦੀ ਐਡਜਸਟਮੈਂਟ ‘ਤੇ ਬਦਲੇ ਸਮੀਕਰਨ: ਸ਼ੁਰੂਆਤੀ ਦੌਰ ਵਿੱਚ ਗਠਜੋੜ ਅੰਦਰ ਅਕਾਲੀ ਦਲ (ਪੁਨਰ ਸੁਰਜੀਤ) ਦੀ ਭੂਮਿਕਾ ਅਤੇ ਐਡਜਸਟਮੈਂਟ ਨੂੰ ਲੈ ਕੇ ਵੀ ਕਿਆਸ ਲਗਾਏ ਗਏ ਸਨ। ਭਾਜਪਾ ਨੇ ਗਠਜੋੜ ਵਿੱਚ ਪੁਨਰ ਸੁਰਜੀਤ ਧੜੇ ਨੂੰ ਆਪਣੇ ਹਿੱਸੇ ਦੀਆਂ 10 ਤੋਂ 12 ਸੀਟਾਂ ਦੇਣ ‘ਤੇ ਵੀ ਸਹਿਮਤੀ ਜਤਾਈ ਸੀ, ਪਰ ਗਿਆਨੀ ਹਰਪ੍ਰੀਤ ਸਿੰਘ ਦੇ ਸਖ਼ਤ ਰੁਖ਼ ਅਤੇ ਬਾਦਲ ਦਲ ਤੋਂ ਦੂਰੀ ਬਣਾਈ ਰੱਖਣ ਦੇ ਐਲਾਨ ਤੋਂ ਬਾਅਦ ਹੁਣ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਚੁੱਕੇ ਹਨ।

ਦੇਸ਼📍 ਪੰਜਾਬ

ਕਾਜ਼ੀਰੰਗਾ ਵਿੱਚ ਬੱਸ ਅਤੇ ਟਰੱਕ ਦੀ ਟੱਕਰ ’ਚ 24 ਮੌਤਾਂ; 20 ਹੋਰ ਜ਼ਖ਼ਮੀ

ਅਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਸ਼ੁੱਕਰਵਾਰ ਨੂੰ ਇੱਕ ਮਿੰਨੀ ਬੱਸ ਅਤੇ ਕੰਟੇਨਰ ਟਰੱਕ ਦੀ ਆਹਮੋ-ਸਾਹਮਣੇ ਟੱਕਰ ਵਿੱਚ ਘੱਟੋ-ਘੱਟ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ।
ਕਾਜ਼ੀਰੰਗਾ ਵਿੱਚ ਬੱਸ ਅਤੇ ਟਰੱਕ ਦੀ ਟੱਕਰ ’ਚ 24 ਮੌਤਾਂ; 20 ਹੋਰ ਜ਼ਖ਼ਮੀ

ਅਸਾਮ ਦੇ ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਸ਼ੁੱਕਰਵਾਰ ਨੂੰ ਇੱਕ ਮਿੰਨੀ ਬੱਸ ਅਤੇ ਕੰਟੇਨਰ ਟਰੱਕ ਦੀ ਆਹਮੋ-ਸਾਹਮਣੇ ਟੱਕਰ ਵਿੱਚ ਘੱਟੋ-ਘੱਟ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਸ਼ਾਮਲ ਹਨ ਅਤੇ ਕਈ ਕਾਲਜ ਦੇ ਵਿਦਿਆਰਥੀ ਸਨ ਜੋ ਆਪਣੀਆਂ ਕਲਾਸਾਂ ਲਗਾ ਕੇ ਵਾਪਸ ਪਰਤ ਰਹੇ ਸਨ।

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਕੌਮੀ ਸ਼ਾਹਰਾਹ-715 ’ਤੇ ਕੋਹੋਰਾ ਰੇਂਜ ਵਿੱਚ ਹਾਥੀਕੁਲੀ ਟੀ ਅਸਟੇਟ ਨੇੜੇ ਰੰਗਾਜਾਨ ਵਿਖੇ ਉਦੋਂ ਵਾਪਰਿਆ, ਜਦੋਂ ਯਾਤਰੀ ਵਾਹਨ ਟਰੱਕ ਨਾਲ ਟਕਰਾ ਗਿਆ।

ਗੋਲਾਘਾਟ ਜ਼ਿਲ੍ਹੇ ਦੇ ਇੱਕ ਕਾਰਜਕਾਰੀ ਮੈਜਿਸਟਰੇਟ ਨੇ ਪੱਤਰਕਾਰਾਂ ਨੂੰ ਦੱਸਿਆ, "ਮੌਤਾਂ ਦੀ ਗਿਣਤੀ ਬਹੁਤ ਤੇਜ਼ੀ ਨਾਲ ਵਧ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਡਾਕਟਰਾਂ ਨੇ ਹਾਦਸੇ ਵਿੱਚ 23 ਵਿਅਕਤੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਹੁਣ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।"

ਅਧਿਕਾਰੀ ਨੇ ਕਿਹਾ, "ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਪਹਿਲਾਂ ਹੀ ਨੌਂ ਐਂਬੂਲੈਂਸਾਂ ਕੰਮ ਕਰ ਰਹੀਆਂ ਹਨ। ਇੱਥੋਂ ਦੇ ਡਾਕਟਰਾਂ ਨੇ 20 ਵਿਅਕਤੀਆਂ ਨੂੰ ਅਗਲੇਰੇ ਇਲਾਜ ਲਈ ਜੋਰਹਾਟ ਰੈਫਰ ਕਰ ਦਿੱਤਾ ਹੈ।" ਪੁਲੀਸ ਨੇ ਦੱਸਿਆ ਕਿ ਮਿੰਨੀ ਬੱਸ ਗੋਲਾਘਾਟ ਤੋਂ ਨਗਾਓਂ ਜਾ ਰਹੀ ਸੀ, ਜਦੋਂ ਕਿ ਕੰਟੇਨਰ ਟਰੱਕ ਉੱਪਰੀ ਅਸਾਮ ਵੱਲ ਜਾ ਰਿਹਾ ਸੀ।

ਸੋਸ਼ਲ ਮੀਡੀਆ ’ਤੇ ਇੱਕ ਪੋਸਟ ਵਿੱਚ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਉਹ ਦਿਨ ਵੇਲੇ ਕਾਜ਼ੀਰੰਗਾ ਵਿੱਚ ਵਾਪਰੇ ਇਸ ਦਰਦਨਾਕ ਹਾਦਸੇ ਤੋਂ ਬੇਹੱਦ ਦੁਖੀ ਹਨ।

ਉਨ੍ਹਾਂ ਅੱਗੇ ਕਿਹਾ, "ਇਸ ਨੁਕਸਾਨ ਦੇ ਪੈਮਾਨੇ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਮੇਰੀ ਹਮਦਰਦੀ ਹਰ ਉਸ ਪਰਿਵਾਰ ਨਾਲ ਹੈ ਜਿਸ ਨੇ ਆਪਣਾ ਕੋਈ ਪਿਆਰਾ ਗੁਆਇਆ ਹੈ। ਕੋਈ ਵੀ ਸ਼ਬਦ ਉਨ੍ਹਾਂ ਦਾ ਦਰਦ ਘੱਟ ਨਹੀਂ ਕਰ ਸਕਦਾ, ਪਰ ਮੈਂ ਚਾਹੁੰਦਾ ਹਾਂ ਕਿ ਉਹ ਇਹ ਜਾਣਨ ਕਿ ਉਹ ਇਕੱਲੇ ਨਹੀਂ ਹਨ। ਦੁੱਖ ਦੀ ਇਸ ਘੜੀ ਵਿੱਚ ਪੂਰਾ ਅਸਾਮ ਉਨ੍ਹਾਂ ਦੇ ਨਾਲ ਖੜ੍ਹਾ ਹੈ।"

ਸਰਮਾ ਨੇ ਕਿਹਾ ਕਿ ਹੁਣ ਸਭ ਤੋਂ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਜ਼ਖ਼ਮੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਸਭ ਤੋਂ ਵਧੀਆ ਸੰਭਵ ਡਾਕਟਰੀ ਸਹਾਇਤਾ ਮਿਲੇ। ਉਨ੍ਹਾਂ ਕਿਹਾ, "ਮਾਣਯੋਗ ਮੰਤਰੀ ਅਤੁਲ ਬੋਰਾ (@) ਘਟਨਾ ਸਥਾਨ ’ਤੇ ਮੌਜੂਦ ਹਨ ਅਤੇ ਨਿੱਜੀ ਤੌਰ ’ਤੇ ਰਾਹਤ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਅਤੇ ਦੁਖੀ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਪ੍ਰਾਰਥਨਾ ਕਰਦਾ ਹਾਂ।"

ਗੋਲਾਘਾਟ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਨੇ ਅੱਗੇ ਦੱਸਿਆ ਕਿ ਬੈਠਣ ਦੀ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣਾ ਅਤੇ ਕਾਜ਼ੀਰੰਗਾ ਨੈਸ਼ਨਲ ਪਾਰਕ ਨੇੜੇ ਨਿਰਧਾਰਤ ਰਫ਼ਤਾਰ ਸੀਮਾ ਤੋਂ ਤੇਜ਼ ਵਾਹਨ ਚਲਾਉਣਾ—ਇਸ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ।

ਵਧੀਕ ਜ਼ਿਲ੍ਹਾ ਕਮਿਸ਼ਨਰ ਜਿੰਟੂ ਬੋਰਾਹ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਰਾਤ ਸਮੇਂ ਵਿਸ਼ੇਸ਼ ਲਾਈਟਾਂ ਦਾ ਪ੍ਰਬੰਧ ਕਰਕੇ ਗੋਲਾਘਾਟ ਦੇ ਸ਼ਹੀਦ ਕੁਸ਼ਲ ਕੋਂਵਰ ਸਿਵਲ ਹਸਪਤਾਲ ਵਿੱਚ ਕਰਵਾਇਆ ਜਾਵੇਗਾ।

ਦੇਸ਼📍 ਪੰਜਾਬ

ਕੁਲਗਾਮ ਹਮਲੇ ’ਚ ਲਸ਼ਕਰ ਅਤਿਵਾਦੀ ਲਤੀਫ਼ ਭੱਟ ਦੀ ਸ਼ਮੂਲੀਅਤ; 200 ਸ਼ੱਕੀਆਂ ਤੋਂ ਪੁੱਛਗਿੱਛ

ਬੀਤੇ ਦਿਨੀਂ ਕੁਲਗਾਮ ਵਿੱਚ ਹੋਏ ਅਤਿਵਾਦੀ ਹਮਲੇ, ਜਿਸ ਵਿੱਚ ਸੀਆਰਪੀਐਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਸਨ, ਦੀ ਜਾਂਚ ਵਿੱਚ ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਮੁਹੰਮਦ ਲਤੀਫ਼ ਭੱਟ ਦੀ ਸ਼ਮੂਲੀਅਤ ਵੱਲ ਇਸ਼ਾਰਾ ਕੀਤਾ ਗਿਆ ਹੈ।
ਕੁਲਗਾਮ ਹਮਲੇ ’ਚ ਲਸ਼ਕਰ ਅਤਿਵਾਦੀ ਲਤੀਫ਼ ਭੱਟ ਦੀ ਸ਼ਮੂਲੀਅਤ; 200 ਸ਼ੱਕੀਆਂ ਤੋਂ ਪੁੱਛਗਿੱਛ

ਬੀਤੇ ਦਿਨੀਂ ਕੁਲਗਾਮ ਵਿੱਚ ਹੋਏ ਅਤਿਵਾਦੀ ਹਮਲੇ, ਜਿਸ ਵਿੱਚ ਸੀਆਰਪੀਐਫ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਸਨ, ਦੀ ਜਾਂਚ ਵਿੱਚ ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਮੁਹੰਮਦ ਲਤੀਫ਼ ਭੱਟ ਦੀ ਸ਼ਮੂਲੀਅਤ ਵੱਲ ਇਸ਼ਾਰਾ ਕੀਤਾ ਗਿਆ ਹੈ। ਇਹ ਖਾਸ ਜਾਣਕਾਰੀ 'ਟ੍ਰਿਬਿਊਨ ਸਮੂਹ' ਨੂੰ ਮਿਲੀ ਹੈ। ਸੂਤਰਾਂ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭੱਟ ਨੇ ਬੁੱਧਵਾਰ ਨੂੰ ਕੁਲਗਾਮ ਦੇ ਅਖਰਾਨ ਵਿਖੇ ਇਹ ਹਮਲਾ ਕੀਤਾ ਸੀ।

ਇਸ ਹਮਲੇ ਤੋਂ ਬਾਅਦ ਉਸ ਦਾ ਪਤਾ ਲਗਾਉਣ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਹਮਲੇ ਕਾਰਨ ਇੱਕ ਜਵਾਨ ਦੀ ਹਾਲਤ ਗੰਭੀਰ ਹੈ। ਸੂਤਰਾਂ ਨੇ ਦੱਸਿਆ ਕਿ ਜ਼ਖ਼ਮੀ ਜਵਾਨਾਂ ਨੂੰ ਭੱਟ ਦੀ ਤਸਵੀਰ ਦਿਖਾਈ ਗਈ, ਜਿਨ੍ਹਾਂ ਨੇ ਉਸ ਦੀ ਪਛਾਣ ਹਮਲੇ ਵਿੱਚ ਸ਼ਾਮਲ ਅਤਿਵਾਦੀ ਵਜੋਂ ਕੀਤੀ।

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੀਆਰਪੀਐਫ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਹੋਰ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਅਤੇ ਭੱਟ ਨੂੰ ਮੌਕੇ ਤੋਂ ਭੱਜਣ ਲਈ ਮਜਬੂਰ ਹੋਣਾ ਪਿਆ। ਸੂਤਰਾਂ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਭੱਟ ਦੇ ਨਾਲ ਇੱਕ ਹੋਰ ਅਤਿਵਾਦੀ ਵੀ ਸੀ ਅਤੇ ਅਗਲੇਰੀ ਜਾਂਚ ਜਾਰੀ ਹੈ।

ਭੱਟ ਕਥਿਤ ਤੌਰ 'ਤੇ ਦੱਖਣੀ ਕਸ਼ਮੀਰ ਵਿੱਚ ਪਹਿਲਾਂ ਹੋਏ ਹਮਲਿਆਂ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਵਿੱਚ ਜੁਲਾਈ ਮਹੀਨੇ ਅਖਰਾਨ ਪਿੰਡ ਦੇ ਨੇੜੇ ਕੇਲਮ ਇਲਾਕੇ ਵਿੱਚ ਦੋ ਪਰਵਾਸੀ ਮਜ਼ਦੂਰਾਂ 'ਤੇ ਹੋਇਆ ਹਮਲਾ ਵੀ ਸ਼ਾਮਲ ਹੈ। ਭੱਟ ਨੂੰ ਘਾਟੀ ਵਿੱਚ ਬਚਿਆ ਹੋਇਆ ਇਕਲੌਤਾ ਅਤਿਵਾਦੀ ਮੰਨਿਆ ਜਾ ਰਿਹਾ ਹੈ। ਜੰਮੂ-ਕਸ਼ਮੀਰ ਪੁਲੀਸ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਹ ਦੱਖਣੀ ਕਸ਼ਮੀਰ ਦੇ ਕੁਝ ਹਿੱਸਿਆਂ ਵਿੱਚ ਸਰਗਰਮ ਸੀ ਅਤੇ ਉਸ ਨੇ ਕਥਿਤ ਤੌਰ 'ਤੇ ਅਨੰਤਨਾਗ ਅਤੇ ਕੁਲਗਾਮ ਜ਼ਿਲ੍ਹਿਆਂ ਵਿੱਚ ਹਮਲਿਆਂ ਦੀ ਸਾਜ਼ਿਸ਼ ਰਚੀ ਸੀ। ਪੁਲੀਸ ਨੇ ਇਹ ਵੀ ਕਿਹਾ ਹੈ ਕਿ ਭੱਟ ਨੂੰ ਕੁਝ ਵਿਦੇਸ਼ੀ ਅਤਿਵਾਦੀਆਂ ਦਾ ਸਮਰਥਨ ਮਿਲ ਰਿਹਾ ਸੀ।

ਦੇਸ਼📍 ਪੰਜਾਬ

ਦਿੱਲੀ ਸਰਕਾਰ ਵੱਲੋਂ ਛੱਠ ਪੂਜਾ ਦੇ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਪ੍ਰਤਿਹਾਰ ਸ਼ਸ਼ਠੀ ਜਾਂ ਸੂਰਜ ਸ਼ਸ਼ਠੀ (ਛੱਠ ਪੂਜਾ) ਦੇ ਮੌਕੇ 16 ਨਵੰਬਰ, ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਦਿੱਲੀ ਸਰਕਾਰ ਵੱਲੋਂ ਛੱਠ ਪੂਜਾ ਦੇ ਮੌਕੇ 16 ਨਵੰਬਰ ਨੂੰ ਛੁੱਟੀ ਦਾ ਐਲਾਨ

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਪ੍ਰਤਿਹਾਰ ਸ਼ਸ਼ਠੀ ਜਾਂ ਸੂਰਜ ਸ਼ਸ਼ਠੀ (ਛੱਠ ਪੂਜਾ) ਦੇ ਮੌਕੇ 16 ਨਵੰਬਰ, ਸੋਮਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਆਮ ਪ੍ਰਸ਼ਾਸਨ ਵਿਭਾਗ ਵੱਲੋਂ 9 ਨਵੰਬਰ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ, ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਸਰਕਾਰ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ, ਖੁਦਮੁਖਤਿਆਰ ਸੰਸਥਾਵਾਂ ਅਤੇ ਜਨਤਕ ਖੇਤਰ ਦੇ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਸਿੱਖਿਆ ਡਾਇਰੈਕਟੋਰੇਟ ਨੇ ਵੀ 13 ਨਵੰਬਰ ਨੂੰ ਇੱਕ ਸਰਕੂਲਰ ਜਾਰੀ ਕੀਤਾ ਹੈ, ਜਿਸ ਵਿੱਚ ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਨੂੰ ਛੱਠ ਪੂਜਾ ਕਾਰਨ 16 ਨਵੰਬਰ ਨੂੰ ਛੁੱਟੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਸਰਕੂਲਰ ਆਮ ਪ੍ਰਸ਼ਾਸਨ ਵਿਭਾਗ ਤੋਂ ਪ੍ਰਾਪਤ ਨੋਟੀਫਿਕੇਸ਼ਨ ਤੋਂ ਬਾਅਦ ਜਾਣਕਾਰੀ ਅਤੇ ਲੋੜੀਂਦੀ ਕਾਰਵਾਈ ਲਈ ਜਾਰੀ ਕੀਤਾ ਗਿਆ ਸੀ। ਇਸ ਨੂੰ ਸਿੱਖਿਆ ਡਾਇਰੈਕਟਰ ਦੀ ਮਨਜ਼ੂਰੀ ਨਾਲ ਜਾਰੀ ਕੀਤਾ ਗਿਆ ਹੈ।

ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਦਿੱਲੀ ਹਾਈਕੋਰਟ ਅਤੇ ਇਸ ਦੇ ਅਧੀਨ ਆਉਣ ਵਾਲੀਆਂ ਅਦਾਲਤਾਂ ਨੇ ਵੀ ਐਲਾਨ ਕੀਤਾ ਸੀ ਕਿ ਛੱਠ ਪੂਜਾ ਕਾਰਨ 16 ਨਵੰਬਰ 2026 ਨੂੰ ਛੁੱਟੀ ਰਹੇਗੀ।

ਹਾਈਕੋਰਟ ਨੇ ਬੁੱਧਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਸੋਮਵਾਰ, 16 ਨਵੰਬਰ ਨੂੰ ਹਾਈਕੋਰਟ ਅਤੇ ਇਸ ਦੇ ਅਧੀਨ ਆਉਣ ਵਾਲੀਆਂ ਅਦਾਲਤਾਂ ਵਿੱਚ ਛੁੱਟੀ ਦਾ ਐਲਾਨ ਕੀਤਾ।

ਇਸ ਛੁੱਟੀ ਦੇ ਬਦਲੇ ਹਾਈਕੋਰਟ ਨੇ ਤੀਜੇ ਸ਼ਨੀਵਾਰ, 21 ਨਵੰਬਰ 2026 ਨੂੰ ਅਦਾਲਤੀ ਕੰਮਕਾਜ ਦਾ ਦਿਨ ਐਲਾਨਿਆ ਹੈ।

ਨੋਟੀਫਿਕੇਸ਼ਨ ਅਨੁਸਾਰ, 16 ਨਵੰਬਰ ਨੂੰ ਦਿੱਲੀ ਹਾਈਕੋਰਟ ਅਤੇ ਅਧੀਨ ਅਦਾਲਤਾਂ ਵਿੱਚ ਸੁਣਵਾਈ ਲਈ ਸੂਚੀਬੱਧ ਸਾਰੇ ਮਾਮਲਿਆਂ ਦੀ ਸੁਣਵਾਈ ਹੁਣ ਮੰਗਲਵਾਰ, 17 ਨਵੰਬਰ ਨੂੰ ਹੋਵੇਗੀ। ਇਸ ਦਿਨ ਪਹਿਲਾਂ ਤੋਂ ਹੀ ਕੁਝ ਮਾਮਲਿਆਂ ਦੀ ਸੁਣਵਾਈ ਤੈਅ ਹੈ ਅਤੇ ਹੁਣ ਇਨ੍ਹਾਂ ਮਾਮਲਿਆਂ ਨੂੰ ਵੀ ਉਸੇ ਸੂਚੀ ਵਿੱਚ ਸ਼ਾਮਲ ਕਰ ਲਿਆ ਜਾਵੇਗਾ।

ਇਸ ਘਟਨਾਕ੍ਰਮ ‘ਤੇ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਦੇ ਕੈਬਨਿਟ ਮੰਤਰੀ (ਕਾਨੂੰਨ ਅਤੇ ਨਿਆਂ) ਕਪਿਲ ਮਿਸ਼ਰਾ ਨੇ ਇੱਕ ਪੋਸਟ ਰਾਹੀਂ ਕਿਹਾ ਕਿ ਛੱਠ ਪੂਜਾ ਕਾਰਨ ਹੁਣ 16 ਨਵੰਬਰ ਨੂੰ ਦਿੱਲੀ ਹਾਈਕੋਰਟ ਅਤੇ ਹੋਰ ਸਬੰਧਤ ਅਦਾਲਤਾਂ ਵਿੱਚ ਵੀ ਛੁੱਟੀ ਰਹੇਗੀ।

ਇਹ ਨੋਟੀਫਿਕੇਸ਼ਨ ਅਦਾਲਤ ਦੇ ਹੁਕਮਾਂ ਅਨੁਸਾਰ ਰਜਿਸਟਰਾਰ ਜਨਰਲ ਰਿਤੇਸ਼ ਸਿੰਘ ਵੱਲੋਂ ਜਾਰੀ ਕੀਤਾ ਗਿਆ ਸੀ।

ਸਿਆਸਤ📍 ਪੰਜਾਬ

ਪੰਜਾਬ ‘ਚ 28 ਨਵੰਬਰ ਨੂੰ 52 ਵਾਰਡਾਂ ‘ਚ ਹੋਣਗੀਆਂ ਚੋਣਾਂ

ਜਲੰਧਰ: ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ, ਨਗਰ ਕੌਂਸਲ ਬਾਘਾਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ਮੈਂਬਰਾਂ ਦੀ ਚੋਣ ਲਈ ਮੁੜ ਚੋਣਾਂ ਕਰਵਾਉਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ।
ਪੰਜਾਬ ‘ਚ 28 ਨਵੰਬਰ ਨੂੰ 52 ਵਾਰਡਾਂ ‘ਚ ਹੋਣਗੀਆਂ ਚੋਣਾਂ

ਜਲੰਧਰ: ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ, ਨਗਰ ਕੌਂਸਲ ਬਾਘਾਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ਮੈਂਬਰਾਂ ਦੀ ਚੋਣ ਲਈ ਮੁੜ ਚੋਣਾਂ ਕਰਵਾਉਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ।

ਇਨ੍ਹਾਂ ਤਿੰਨਾਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਕੁੱਲ 52 ਵਾਰਡਾਂ ਵਿੱਚ 28 ਨਵੰਬਰ ਨੂੰ ਵੋਟਿੰਗ ਕਰਵਾਈ ਜਾਵੇਗੀ। ਇਹ ਚੋਣਾਂ ਈ.ਵੀ.ਐੱਮ. ਰਾਹੀਂ ਕਰਵਾਈਆਂ ਜਾਣਗੀਆਂ।

ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 13 ਨਵੰਬਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ 13 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ।

ਇਸ ਤੋਂ ਬਾਅਦ 14 ਨਵੰਬਰ ਨੂੰ ਬੈਂਕ ਛੁੱਟੀ, 15 ਨਵੰਬਰ ਨੂੰ ਐਤਵਾਰ ਅਤੇ 16 ਨਵੰਬਰ ਨੂੰ ਗਜ਼ਟਿਡ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਸਵੀਕਾਰ ਨਹੀਂ ਕੀਤੇ ਜਾਣਗੇ।

17, 18 ਅਤੇ 19 ਨਵੰਬਰ ਨੂੰ ਵੀ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ।

ਨਾਮਜ਼ਦਗੀ ਪੱਤਰਾਂ ਦੀ ਜਾਂਚ 20 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ, ਜਦਕਿ ਉਮੀਦਵਾਰ 21 ਨਵੰਬਰ ਨੂੰ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।

ਚੋਣ ਕਮਿਸ਼ਨ ਅਨੁਸਾਰ 28 ਨਵੰਬਰ, ਸ਼ਨੀਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਕਰਵਾਈ ਜਾਵੇਗੀ। ਵੋਟਾਂ ਦੀ ਗਿਣਤੀ ਸਬੰਧੀ ਹਦਾਇਤਾਂ ਬਾਅਦ ਵਿੱਚ ਜਾਰੀ ਕੀਤੀਆਂ ਜਾਣਗੀਆਂ।

ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਸਾਰੇ ਉਮੀਦਵਾਰਾਂ ਲਈ ਨਾਮਜ਼ਦਗੀ ਪੱਤਰ ਦੇ ਨਾਲ ਨਿਰਧਾਰਤ ਹਲਫ਼ਨਾਮਾ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਜੇਕਰ ਕੋਈ ਉਮੀਦਵਾਰ ਕਿਸੇ ਸਿਆਸੀ ਪਾਰਟੀ ਵੱਲੋਂ ਚੋਣ ਲੜ ਰਿਹਾ ਹੈ ਤਾਂ ਉਸ ਨੂੰ ਸਬੰਧਤ ਪਾਰਟੀ ਦਾ ਅਧਿਕਾਰ ਪੱਤਰ ਵੀ ਜਮ੍ਹਾਂ ਕਰਵਾਉਣਾ ਹੋਵੇਗਾ।

ਉਮੀਦਵਾਰਾਂ ਦੀ ਕੇ.ਵਾਈ.ਸੀ. ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੈੱਬਸਾਈਟਾਂ ‘ਤੇ ਅਪਲੋਡ ਕੀਤੀ ਜਾਵੇਗੀ।

ਚੋਣਾਂ ਲਈ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ 123 ਪੋਲਿੰਗ ਸਟੇਸ਼ਨ, ਬਾਘਾਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਵਿੱਚ 20 ਪੋਲਿੰਗ ਸਟੇਸ਼ਨ ਅਤੇ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਵਿੱਚ 7 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।

ਇਨ੍ਹਾਂ ਚੋਣਾਂ ਵਿੱਚ ਕੁੱਲ 1,76,429 ਰਜਿਸਟਰਡ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚ 91,415 ਪੁਰਸ਼, 84,999 ਮਹਿਲਾ ਅਤੇ 15 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।

ਰਾਜ ਚੋਣ ਕਮਿਸ਼ਨ ਨੇ ਉਮੀਦਵਾਰਾਂ ਲਈ ਚੋਣ ਖਰਚ ਦੀ ਹੱਦ ਵੀ ਨਿਰਧਾਰਤ ਕਰ ਦਿੱਤੀ ਹੈ। ਨਗਰ ਨਿਗਮ ਦੇ ਉਮੀਦਵਾਰ ਵੱਧ ਤੋਂ ਵੱਧ 4 ਲੱਖ ਰੁਪਏ ਖਰਚ ਕਰ ਸਕਣਗੇ, ਜਦਕਿ ਨਗਰ ਕੌਂਸਲ ਕਲਾਸ-2 ਦੇ ਉਮੀਦਵਾਰਾਂ ਲਈ ਖਰਚ ਦੀ ਹੱਦ 2 ਲੱਖ 30 ਹਜ਼ਾਰ ਰੁਪਏ ਤੈਅ ਕੀਤੀ ਗਈ ਹੈ।

ਚੋਣਾਂ ਦੀ ਪੂਰੀ ਪ੍ਰਕਿਰਿਆ ‘ਤੇ ਨਜ਼ਰ ਰੱਖਣ ਲਈ ਮਾਣਯੋਗ ਹਾਈਕੋਰਟ ਵੱਲੋਂ ਇੱਕ ਮਾਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਹੀ ਸਬੰਧਤ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਪੂਰੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਜ਼ਾਬਤਾ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।

ਸਿਆਸਤ📍 ਪੰਜਾਬ

ਅਬੋਹਰ-ਬੱਲੂਆਣਾ ‘ਚ ਆਪ ਦਾ ਬਾਹਰੀ ਚਿਹਰਿਆਂ ‘ਤੇ ਭਰੋਸਾ, ਡਾ. ਸੁਹਾਣੀ ਤੇ ਅਮਨਦੀਪ ਸਿੰਘ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਅਤੇ ਬੱਲੂਆਣਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜੋ ਕਿ ਰਾਜਨੀਤਿਕ ਦ੍ਰਿਸ਼ ਨੂੰ ਮੁੜ ਆਕਾਰ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ।
ਅਬੋਹਰ-ਬੱਲੂਆਣਾ ‘ਚ ਆਪ ਦਾ ਬਾਹਰੀ ਚਿਹਰਿਆਂ ‘ਤੇ ਭਰੋਸਾ, ਡਾ. ਸੁਹਾਣੀ ਤੇ ਅਮਨਦੀਪ ਸਿੰਘ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਅਤੇ ਬੱਲੂਆਣਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜੋ ਕਿ ਰਾਜਨੀਤਿਕ ਦ੍ਰਿਸ਼ ਨੂੰ ਮੁੜ ਆਕਾਰ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਾਰਟੀ ਨੇ ਅਬੋਹਰ ਵਿੱਚ ਪਹਿਲੀ ਵਾਰ ਡਾ. ਸੁਹਾਨੀ ਡੋਡਾ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦੋਂ ਕਿ ਬੱਲੂਆਣਾ ਵਿੱਚ ਮੌਜੂਦਾ ਵਿਧਾਇਕ ਅਮਨਦੀਪ ਸਿੰਘ “ਗੋਲਡੀ” ਮੁਸਾਫਿਰ ਲਈ ਆਪਣਾ ਸਮਰਥਨ ਨਵਿਆਇਆ ਹੈ।

ਡਾ. ਸੁਹਾਨੀ ਡੋਡਾ ਦਾ ਰਾਜਨੀਤਿਕ ਸਫ਼ਰ ਜੁਲਾਈ 2026 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼ੁਰੂ ਨਹੀਂ ਹੋਇਆ ਸੀ। ਉਹ ਉਸ ਤੋਂ ਪਹਿਲਾਂ ਵੀ ਅਕਾਲੀ ਦਲ ਦੀ ਰਾਜਨੀਤੀ ਵਿੱਚ ਸਰਗਰਮ ਸੀ। 17 ਮਾਰਚ, 2019 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਉਸ ਸਮੇਂ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੂਬਾ ਸਲਾਹਕਾਰ ਨਿਯੁਕਤ ਕੀਤਾ। ਕੁਝ ਦਿਨਾਂ ਬਾਅਦ, 25 ਮਾਰਚ, 2019 ਨੂੰ, ਅਬੋਹਰ ਵਿੱਚ ਹੋਈ ਅਕਾਲੀ ਦਲ ਦੀ ਰੈਲੀ ਵਿੱਚ, ਉਸ ਨੇ ਉਸ ਸਮੇਂ ਦੇ ਨੌਜਵਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਟੇਜ ਸਾਂਝੀ ਕੀਤੀ।

ਡਾ. ਸੁਹਾਨੀ ਡੋਡਾ 14 ਜੁਲਾਈ, 2026 ਨੂੰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ। ਸਮਾਰੋਹ ਵਿੱਚ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕਾਰਜਕਾਰੀ ਸੂਬਾ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਮੌਜੂਦ ਸਨ। ਅਗਸਤ ਵਿੱਚ, ਪਾਰਟੀ ਵਿੱਚ ਸ਼ਾਮਲ ਹੋਣ ਤੋਂ ਲਗਭਗ ਇੱਕ ਮਹੀਨੇ ਬਾਅਦ, ਉਨ੍ਹਾਂ ਨੂੰ ਅਬੋਹਰ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਬਾਅਦ ਵਿੱਚ ਉਨ੍ਹਾਂ ਨੇ ਸਥਾਨਕ ਰਾਜਨੀਤਿਕ ਸਮਾਗਮਾਂ ਅਤੇ ਸੰਗਠਨਾਤਮਕ ਗਤੀਵਿਧੀਆਂ ਵਿੱਚ ਆਪਣੀ ਭਾਗੀਦਾਰੀ ਵਧਾ ਦਿੱਤੀ। ਹੁਣ, ਪਾਰਟੀ ਨੇ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ।

ਡਾ. ਸੁਹਾਨੀ ਡੋਡਾ ਕੋਲ ਐਮਬੀਬੀਐਸ ਦੀ ਡਿਗਰੀ ਹੈ ਅਤੇ ਉਹ ਅਮਰੀਕਾ ਵਿੱਚ ਰਹਿ ਰਹੀ ਹੈ। ਉਸਦੇ ਪਿਤਾ, ਡਾ. ਲਾਲ ਚੰਦ ਠੁਕਰਾਲ, ਅਬੋਹਰ ਦੇ ਸਿਵਲ ਹਸਪਤਾਲ ਵਿੱਚ ਇੱਕ ਸੀਨੀਅਰ ਮੈਡੀਕਲ ਅਫਸਰ ਸਨ। ਉਸ ਦਾ ਵਿਆਹ ਕਾਰੋਬਾਰੀ ਗਗਨ ਡੋਡਾ ਨਾਲ ਹੋਇਆ ਹੈ, ਜੋ ਕਿ ਅਬੋਹਰ ਦੇ ਇੱਕ ਸਾਬਕਾ ਅਕਾਲੀ ਨੇਤਾ, ਕਾਰੋਬਾਰੀ ਅਤੇ ਸਮਾਜਿਕ ਕਾਰਕੁਨ ਸ਼ਿਵਲਾਲ ਡੋਡਾ ਦੇ ਪੁੱਤਰ ਹਨ।

ਇਸ ਤਰ੍ਹਾਂ, ਸੁਹਾਨੀ ਡੋਡਾ ਆਪਣੇ ਡਾਕਟਰੀ ਪਿਛੋਕੜ ਦੇ ਨਾਲ-ਨਾਲ ਆਪਣੇ ਪਰਿਵਾਰ ਦੇ ਰਾਜਨੀਤਿਕ ਅਤੇ ਸਮਾਜਿਕ ਸਬੰਧਾਂ ਤੋਂ ਲਾਭ ਉਠਾ ਸਕਦੀ ਹੈ। ਹਾਲਾਂਕਿ, ਅਬੋਹਰ ਵਿੱਚ ਉਸ ਦੀ ਰਾਜਨੀਤਿਕ ਚੁਣੌਤੀ ਮੁਸ਼ਕਲ ਹੋਵੇਗੀ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਜਾਖੜ ਪਰਿਵਾਰ ਦਾ ਰਾਜਨੀਤਿਕ ਪ੍ਰਭਾਵ ਮੰਨਿਆ ਜਾਂਦਾ ਰਿਹਾ ਹੈ।

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਦੇ ਸੰਦੀਪ ਜਾਖੜ ਨੇ ਆਮ ਆਦਮੀ ਪਾਰਟੀ ਦੇ ਦੀਪ ਕੰਬੋਜ ਨੂੰ 5,471 ਵੋਟਾਂ ਨਾਲ ਹਰਾਇਆ। ਇਸ ਤੋਂ ਇਲਾਵਾ, ਮਈ 2026 ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ, ਭਾਜਪਾ ਨੇ 50 ਵਾਰਡਾਂ ਵਿੱਚੋਂ 28 ਜਿੱਤੀਆਂ, ਜਦੋਂ ਕਿ ਆਮ ਆਦਮੀ ਪਾਰਟੀ ਨੇ 20 ਸੀਟਾਂ ਜਿੱਤੀਆਂ। ਕਾਂਗਰਸ ਅਤੇ ਇੱਕ-ਇੱਕ ਆਜ਼ਾਦ ਉਮੀਦਵਾਰ ਨੇ ਇੱਕ-ਇੱਕ ਸੀਟ ਜਿੱਤੀ। ਇਸ ਲਈ ਸੁਹਾਨੀ ਡੋਡਾ ਨੂੰ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਭਾਜਪਾ ਅਤੇ ਕਾਂਗਰਸ ਦੇ ਪ੍ਰਭਾਵ ਨੂੰ ਚੁਣੌਤੀ ਦੇਣ ਦਾ ਕੰਮ ਸੌਂਪਿਆ ਜਾਵੇਗਾ।

ਬੱਲੂਆਣਾ ਤੋਂ ਦੁਬਾਰਾ ਨਾਮਜ਼ਦ ਕੀਤੇ ਗਏ ਅਮਨਦੀਪ ਸਿੰਘ “ਗੋਲਡੀ” ਮੁਸਾਫਿਰ ਨੇ ਵੀ ਆਪਣਾ ਰਾਜਨੀਤਿਕ ਕਰੀਅਰ ਕਾਂਗਰਸ ਪਾਰਟੀ ਨਾਲ ਸ਼ੁਰੂ ਕੀਤਾ ਸੀ। 2021 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਲਗਭਗ ਇੱਕ ਸਾਲ ਪਹਿਲਾਂ, ਉਹ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਸ ਸਮੇਂ, ਉਹ ਕਾਂਗਰਸ ਸੰਗਠਨ ਵਿੱਚ ਸਰਗਰਮ ਸਨ ਅਤੇ ਬੱਲੂਆਣਾ ਖੇਤਰ ਵਿੱਚ ਇੱਕ ਰਾਜਨੀਤਿਕ ਅਤੇ ਵਪਾਰਕ ਸ਼ਖਸੀਅਤ ਵਜੋਂ ਜਾਣੇ ਜਾਂਦੇ ਸਨ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ, ਪਾਰਟੀ ਨੇ ਉਨ੍ਹਾਂ ਨੂੰ ਬੱਲੂਆਣਾ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਨਿਯੁਕਤ ਕੀਤਾ। ਦਸੰਬਰ 2021 ਵਿੱਚ, ਪਾਰਟੀ ਨੇ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ। ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਦੇ ਹੋਏ, ਗੋਲਡੀ ਮੁਸਾਫਿਰ ਜਿੱਤੇ ਅਤੇ ਸਿੱਧੇ ਵਿਧਾਇਕ ਬਣੇ।

ਸਿਆਸਤ📍 ਪੰਜਾਬ

ਆਪ ਵੱਲੋਂ ਟਿਕਟ ਕੱਟੇ ਜਾਣ ‘ਤੇ ਵਿਧਾਇਕ ਡਾ. ਚਰਨਜੀਤ ਸਿੰਘ ਦਾ ਵੱਡਾ ਐਲਾਨ, ਹਰ ਹਾਲ ਵਿੱਚ ਲੜਾਂਗਾ ਚੋਣ

ਆਮ ਆਦਮੀ ਪਾਰਟੀ ਵੱਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਟਿਕਟ ਕੱਟ ਦਿੱਤੀ ਗਈ ਹੈ।
ਆਪ ਵੱਲੋਂ ਟਿਕਟ ਕੱਟੇ ਜਾਣ ‘ਤੇ ਵਿਧਾਇਕ ਡਾ. ਚਰਨਜੀਤ ਸਿੰਘ ਦਾ ਵੱਡਾ ਐਲਾਨ, ਹਰ ਹਾਲ ਵਿੱਚ ਲੜਾਂਗਾ ਚੋਣ

ਆਮ ਆਦਮੀ ਪਾਰਟੀ ਵੱਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਟਿਕਟ ਕੱਟ ਦਿੱਤੀ ਗਈ ਹੈ। ਪਾਰਟੀ ਹਾਈਕਮਾਨ ਨੇ ਇਸ ਵਾਰ ਰੂਪਨਗਰ ਜ਼ਿਲ੍ਹੇ ਦੀ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਡਾ. ਚਰਨਜੀਤ ਸਿੰਘ ਦੀ ਥਾਂ 'ਤੇ ਜਸਵੀਰ ਸਿੰਘ ਗੜ੍ਹੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਟਿਕਟ ਕੱਟੇ ਜਾਣ ਤੋਂ ਬਾਅਦ ਡਾ. ਚਰਨਜੀਤ ਸਿੰਘ ਨੇ ਆਗਾਮੀ ਚੋਣ ਮੈਦਾਨ ਵਿੱਚ ਉੱਤਰਨ ਦਾ ਸਪੱਸ਼ਟ ਐਲਾਨ ਕਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਚੋਣ ਤਾਂ ਲੜਨੀ ਹੀ ਹੈ ਅਤੇ ਉਹ ਹਰ ਹਾਲ ਵਿੱਚ ਚੋਣ ਲੜਨਗੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਹ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਦੇਣਗੇ, ਤਾਂ ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਲਈ ਥੋੜ੍ਹਾ ਸਮਾਂ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਾਲ ਪਿਛਲੇ 35 ਸਾਲਾਂ ਤੋਂ ਜੁੜੇ ਹੋਏ ਸਾਥੀ ਅਤੇ ਸਮਰਥਕ ਹਨ, ਜਿਨ੍ਹਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਉਹ ਕੋਈ ਅੰਤਿਮ ਫ਼ੈਸਲਾ ਲੈਣਗੇ।

ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਗਏ ਸਵਾਲ ‘ਤੇ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਸ ਵਿਸ਼ੇ ‘ਤੇ ਵੀ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਨਾ ਹੈ। ਉਨ੍ਹਾਂ ਮੁਤਾਬਕ ਅਜਿਹੇ ਵੱਡੇ ਸਿਆਸੀ ਫ਼ੈਸਲੇ ਇਕੱਲਿਆਂ ਨਹੀਂ ਲਏ ਜਾ ਸਕਦੇ ਅਤੇ ਫਿਲਹਾਲ ਉਹ ਆਪਣੀ ਮੌਜੂਦਾ ਪਾਰਟੀ ਨੂੰ ਸਮਾਂ ਦੇਣਗੇ।

ਗੱਲਬਾਤ ਦੌਰਾਨ ਜਦੋਂ ਡਾ. ਚਰਨਜੀਤ ਸਿੰਘ ਨੂੰ ਇਹ ਸਵਾਲ ਕੀਤਾ ਗਿਆ ਕਿ ਪਾਰਟੀ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਮੈਦਾਨ ਵਿੱਚ ਉਤਾਰ ਕੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਮੁਕਾਬਲੇ ਖੜ੍ਹਾ ਕੀਤਾ ਗਿਆ ਹੈ, ਤਾਂ ਉਨ੍ਹਾਂ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅੱਜ ਚਰਨਜੀਤ ਸਿੰਘ ਚੰਨੀ ਸਟੇਜ ਤੋਂ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੇਕਰ ਕੋਈ ਵੀ ਵਿਅਕਤੀ ਤਿਨਕਾ ਭਰ ਵੀ ਕੰਮ ਕਰਦਾ ਹੈ, ਤਾਂ ਉਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ।

ਡਾ. ਚਰਨਜੀਤ ਸਿੰਘ ਨੇ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਾਈਕਲ ਰੈਲੀ ਕੱਢੀ ਜਾਣੀ ਸੀ, ਪਰ ਜਸਵੀਰ ਸਿੰਘ ਗੜ੍ਹੀ ਵੱਲੋਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਗਏ, ਜੋ ਕਿ ਬਹੁਤ ਗ਼ਲਤ ਗੱਲ ਹੈ। ਉਨ੍ਹਾਂ ਦੁਹਰਾਇਆ ਕਿ ਕਿਸੇ ਵੀ ਵਿਅਕਤੀ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾਣ ਵਾਲੇ ਹਰ ਉਪਰਾਲੇ ਦਾ ਸਵਾਗਤ ਹੋਣਾ ਚਾਹੀਦਾ ਹੈ।

ਜਦੋਂ ਮੀਡੀਆ ਵੱਲੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ ਹੁਣ ‘ਚੰਨੀ ਪਲੱਸ ਚੰਨੀ’ ਵਾਲੀ ਸਿਆਸੀ ਸਥਿਤੀ ਬਣ ਰਹੀ ਹੈ, ਤਾਂ ਡਾ. ਚਰਨਜੀਤ ਸਿੰਘ ਨੇ ਇਸ ਸੰਭਾਵਨਾ ਤੋਂ ਸਾਫ਼ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹਾ ਕਦੇ ਵੀ ਨਹੀਂ ਹੋ ਸਕਦਾ, ਕਿਉਂਕਿ ਉਨ੍ਹਾਂ ਮੁਤਾਬਕ ਪੰਜਾਬ ਦੀ ਨੰਬਰ ਇੱਕ ਦੁਸ਼ਮਣ ਪਾਰਟੀ ਕਾਂਗਰਸ ਹੈ ਅਤੇ ਉਹ ਕਦੇ ਵੀ ਕਾਂਗਰਸ ਪਾਰਟੀ ਵਿੱਚ ਨਹੀਂ ਜਾ ਸਕਦੇ।

ਪੰਜਾਬ ਦੀ ਨੰਬਰ ਦੋ ਦੁਸ਼ਮਣ ਪਾਰਟੀ ਕਿਹੜੀ ਹੈ, ਇਸ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਬਾਰੇ ਸਭ ਕੁਝ ਸਪੱਸ਼ਟ ਹੋ ਜਾਵੇਗਾ। ਹਮਖ਼ਿਆਲੀ ਪਾਰਟੀਆਂ ਨਾਲ ਗੱਠਜੋੜ ਜਾਂ ਸ਼ਮੂਲੀਅਤ ਬਾਰੇ ਬੋਲਦਿਆਂ ਉਨ੍ਹਾਂ ਸੰਕੇਤ ਦਿੱਤਾ ਕਿ ਉਹ ਜਲਦ ਹੀ ਇੱਕ ਚੰਗੀ ਪਾਰਟੀ ਬਾਰੇ ਖੁਲਾਸਾ ਕਰਨਗੇ।

ਮੌਸਮ📍 ਪੰਜਾਬ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਸਣੇ ਸੱਤ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਬਹੁਤ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਮੌਸਮ ਵਿਭਾਗ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਹੁਸ਼ਿਆਰਪੁਰ ਸਣੇ ਸੱਤ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਬਹੁਤ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਅਤੇ ਕੱਲ੍ਹ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਮੌਸਮ ਖੁਸ਼ਕ ਰਿਹਾ। ਰਾਜ ਵਿੱਚ ਔਸਤ ਰਾਤ ਦਾ ਤਾਪਮਾਨ 0.7 ਡਿਗਰੀ ਵਧਿਆ, ਹਾਲਾਂਕਿ ਇਹ ਆਮ ਨਾਲੋਂ 3.4 ਡਿਗਰੀ ਵੱਧ ਰਿਹਾ। ਬੱਲੋਵਾਲ ਸੌਂਖੜੀ ਵਿੱਚ ਸਭ ਤੋਂ ਘੱਟ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ, ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 11.7 ਡਿਗਰੀ ਆਮ ਨਾਲੋਂ 2 ਡਿਗਰੀ ਘੱਟ ਅਤੇ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਸੀ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, 13 ਨਵੰਬਰ ਨੂੰ ਵੀ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਉਮੀਦ ਹੈ। ਇਸ ਤੋਂ ਬਾਅਦ, ਰਾਜ ਵਿੱਚ ਮੌਸਮ 14 ਤੋਂ 17 ਨਵੰਬਰ ਤੱਕ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ।

ਪੰਜਾਬ ਵਿੱਚ ਕੁਝ ਥਾਵਾਂ 'ਤੇ ਰਾਤ ਅਤੇ ਸਵੇਰ ਦੇ ਸਮੇਂ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਚੰਡੀਗੜ੍ਹ ਵਿੱਚ, 12 ਤੋਂ 17 ਨਵੰਬਰ ਤੱਕ ਮੌਸਮ ਕਾਫ਼ੀ ਹੱਦ ਤੱਕ ਸਾਫ਼ ਰਹਿਣ ਦੀ ਉਮੀਦ ਹੈ। ਵੱਧ ਤੋਂ ਵੱਧ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਅਤੇ ਘੱਟੋ-ਘੱਟ ਤਾਪਮਾਨ 11 ਤੋਂ 15 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਪਾਕਿਸਤਾਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੈ। ਇਸ ਕਰਕੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ ਵਿੱਚ 12 ਨਵੰਬਰ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ, ਗਰਜ-ਤੂਫ਼ਾਨ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਅਪਰਾਧ📍 ਪੰਜਾਬ

ਪੌਪਕਾਰਨ ਵਿਵਾਦ: ਸਿਨੇਮਾ ਹਾਲ ਵਿੱਚ ਸਾਫਟਵੇਅਰ ਇੰਜੀਨੀਅਰ ‘ਤੇ ਕਿਰਪਾਣ ਨਾਲ ਹਮਲਾ, ਆਈਸੀਯੂ ‘ਚ ਦਾਖਲ

ਡੱਬਵਾਲੀ ਨੇੜੇ ਡੂਮਵਾਲੀ ਪਿੰਡ ਦੇ ਸੈਂਚੁਰੀ ਸਿਟੀ ਸਿਨੇਮਾ ਵਿੱਚ ਪੌਪਕਾਰਨ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ ਖੂਨੀ ਝਗੜੇ ਵਿੱਚ ਬਦਲ ਗਿਆ। ਫਿਲਮ ਦੇਖਣ ਪਹੁੰਚੀਆਂ 2 ਧਿਰਾਂ ਵਿਚਕਾਰ ਹੋਈ ਕਹਾਸੁਣੀ ਤੋਂ ਬਾਅਦ, ਇੱਕ ਨੌਜਵਾਨ ‘ਤੇ ਕਥਿਤ ਤੌਰ ‘ਤੇ ਕਿਰਪਾਣ ਨਾਲ ਹਮਲਾ ਕਰ ਦਿੱਤਾ ਗਿਆ।
ਪੌਪਕਾਰਨ ਵਿਵਾਦ: ਸਿਨੇਮਾ ਹਾਲ ਵਿੱਚ ਸਾਫਟਵੇਅਰ ਇੰਜੀਨੀਅਰ ‘ਤੇ ਕਿਰਪਾਣ ਨਾਲ ਹਮਲਾ, ਆਈਸੀਯੂ ‘ਚ ਦਾਖਲ

ਡੱਬਵਾਲੀ ਨੇੜੇ ਡੂਮਵਾਲੀ ਪਿੰਡ ਦੇ ਸੈਂਚੁਰੀ ਸਿਟੀ ਸਿਨੇਮਾ ਵਿੱਚ ਪੌਪਕਾਰਨ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ ਖੂਨੀ ਝਗੜੇ ਵਿੱਚ ਬਦਲ ਗਿਆ। ਫਿਲਮ ਦੇਖਣ ਪਹੁੰਚੀਆਂ 2 ਧਿਰਾਂ ਵਿਚਕਾਰ ਹੋਈ ਕਹਾਸੁਣੀ ਤੋਂ ਬਾਅਦ, ਇੱਕ ਨੌਜਵਾਨ ‘ਤੇ ਕਥਿਤ ਤੌਰ ‘ਤੇ ਕਿਰਪਾਣ ਨਾਲ ਹਮਲਾ ਕਰ ਦਿੱਤਾ ਗਿਆ।

ਹਮਲੇ ਵਿੱਚ ਗੰਭੀਰ ਜ਼ਖਮੀ ਹੋਏ ਨੌਜਵਾਨ ਮੇਹਰ ਮਿੱਢਾ ਨੂੰ ਬਠਿੰਡਾ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਆਈਸੀਯੂ ਵਿੱਚ ਇਲਾਜ ਅਧੀਨ ਹੈ ਅਤੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੇਹਰ ਬੰਗਲੁਰੂ ਵਿੱਚ ਸਾਫਟਵੇਅਰ ਇੰਜੀਨੀਅਰ ਵਜੋਂ ਕੰਮ ਕਰਦਾ ਹੈ।

ਰਿਪੋਰਟਾਂ ਅਨੁਸਾਰ, ਡੱਬਵਾਲੀ ਦੇ ਵਾਰਡ ਨੰਬਰ 11 ਦੇ ਨਿਵਾਸੀ ਵਿਜੇ ਮਿੱਢਾ ਉਰਫ ਨਿੱਕਾ ਦਾ ਪਰਿਵਾਰ ਡੂਮਵਾਲੀ ਪਿੰਡ ਦੇ ਸੈਂਚੁਰੀ ਸਿਟੀ ਸਿਨੇਮਾ ਵਿੱਚ ਫਿਲਮ ਦੇਖਣ ਗਿਆ ਸੀ। ਸਿਨੇਮਾ ਹਾਲ ਵਿੱਚ ਮੇਹਰ ਮਿੱਢਾ ਅਤੇ ਕੁਝ ਪੌਪਕਾਰਨ ਵੇਚਣ ਵਾਲਿਆਂ ਵਿਚਕਾਰ ਪੌਪਕਾਰਨ ਨੂੰ ਲੈ ਕੇ ਵਿਵਾਦ ਹੋ ਗਿਆ। ਸ਼ੁਰੂ ਵਿੱਚ ਜੋ ਮਾਮੂਲੀ ਵਿਵਾਦ ਜਾਪਦਾ ਸੀ, ਪਰ ਇਹ ਵਿਵਾਦ ਜਲਦੀ ਹੀ ਝਗੜੇ ਵਿੱਚ ਬਦਲ ਗਿਆ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਲੜਾਈ ਸ਼ੂਰੂ ਹੋ ਗਈ।

ਪੀੜਤ ਪਰਿਵਾਰ ਦੇ ਆਰੋਪਾਂ ਅਨੁਸਾਰ, ਕੁਝ ਪੌਪਕਾਰਨ ਵੇਚਣ ਵਾਲਿਆਂ ਨੇ ਮੇਹਰ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਜਿਵੇਂ ਹੀ ਝਗੜਾ ਵਧਿਆ, ਆਰੋਪੀ ਨੇ ਕਥਿਤ ਤੌਰ ‘ਤੇ ਮੇਹਰ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸਦੇ ਹੱਥ ਵਿੱਚ ਗੰਭੀਰ ਸੱਟ ਲੱਗ ਗਈ। ਇਸ ਅਚਾਨਕ ਵਾਪਰੀ ਘਟਨਾ ਨਾਲ ਸਿਨੇਮਾ ਹਾਲ ਵਿੱਚ ਦਹਿਸ਼ਤ ਫੈਲ ਗਈ। ਜ਼ਖਮੀ ਮੇਹਰ ਨੂੰ ਤੁਰੰਤ ਬਠਿੰਡਾ ਦੇ ਮੈਕਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਸਦਾ ਇਲਾਜ ਚੱਲ ਰਿਹਾ ਹੈ।

ਮੇਹਰ ਦੇ ਪਿਤਾ ਵਿਜੇ ਮਿੱਢਾ ਉਰਫ ਨਿੱਕਾ ਨੇ ਦੱਸਿਆ ਕਿ ਉਸਦਾ ਪੁੱਤਰ ਬੰਗਲੁਰੂ ਵਿੱਚ ਸਾਫਟਵੇਅਰ ਇੰਜੀਨੀਅਰ ਵਜੋਂ ਕੰਮ ਕਰਦਾ ਹੈ। ਉਹ 7 ਨਵੰਬਰ ਨੂੰ ਦੀਵਾਲੀ ਲਈ ਘਰ ਆਇਆ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਪਰਿਵਾਰ ਫਿਲਮ ਦੇਖਣ ਗਿਆ ਸੀ। ਪਰਿਵਾਰ ਨੇ ਪਥਰਾਲਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਪਥਰਾਲਾ ਪੁਲਿਸ ਸਟੇਸ਼ਨ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਦੀ ਹਾਲਤ ਨੂੰ ਦੇਖਦੇ ਹੋਏ, ਡਾਕਟਰਾਂ ਨੇ ਉਸਨੂੰ ਬਿਆਨ ਦੇਣ ਦੇ ਯੋਗ ਨਹੀਂ ਦੱਸਿਆ ਹੈ। ਪੁਲਿਸ ਉਸਦੇ ਬਿਆਨ ਦਰਜ ਕਰਨ ਦੀ ਉਡੀਕ ਕਰ ਰਹੀ ਹੈ। ਉਸਤੋਂ ਬਾਅਦ ਹੀ ਮਾਮਲੇ ਵਿੱਚ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਟੇਸ਼ਨ ਇੰਚਾਰਜ ਨੇ ਕਿਹਾ ਕਿ ਸਿਨੇਮਾ ਹਾਲ ਤੋਂ ਘਟਨਾ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ, ਅਤੇ ਸੀਸੀਟੀਵੀ ਫੁਟੇਜ ਜ਼ਬਤ ਕਰਕੇ ਜਾਂਚ ਕੀਤੀ ਜਾਵੇਗੀ। ਪੁਲਿਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਅਤੇ ਜ਼ਖਮੀ ਨੌਜਵਾਨ ਦੇ ਬਿਆਨ ਤੋਂ ਬਾਅਦ ਹੀ ਝਗੜੇ ਦਾ ਪੂਰਾ ਕਾਰਨ ਅਤੇ ਹਮਲੇ ਵਿੱਚ ਸ਼ਾਮਲ ਲੋਕਾਂ ਦੀ ਭੂਮਿਕਾ ਸਪੱਸ਼ਟ ਹੋ ਸਕੇਗੀ।

ਸਿੱਖਿਆ📍 ਪੰਜਾਬ

ਸਕੂਲ ਪਹੁੰਚੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ, ਬੱਚਿਆਂ ਨੂੰ ਦਿੱਤੇ ਤੋਹਫ਼ੇ

ਚੇਨਈ: ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਬਾਲ ਦਿਵਸ ਮੌਕੇ ਸਕੂਲੀ ਬੱਚਿਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਅੱਜ ਉਹ ਕੋਲਾਤੁਰ ਸਥਿਤ ਮਦੂਮਨਗਰ ਚੇਨਈ ਨਗਰ ਨਿਗਮ ਮਿਡਲ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੇਕ ਅਤੇ ਗ੍ਰੀਟਿੰਗ ਕਾਰਡ ਵੰਡੇ।
ਸਕੂਲ ਪਹੁੰਚੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ, ਬੱਚਿਆਂ ਨੂੰ ਦਿੱਤੇ ਤੋਹਫ਼ੇ

ਚੇਨਈ: ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਬਾਲ ਦਿਵਸ ਮੌਕੇ ਸਕੂਲੀ ਬੱਚਿਆਂ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਅੱਜ ਉਹ ਕੋਲਾਤੁਰ ਸਥਿਤ ਮਦੂਮਨਗਰ ਚੇਨਈ ਨਗਰ ਨਿਗਮ ਮਿਡਲ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੇਕ ਅਤੇ ਗ੍ਰੀਟਿੰਗ ਕਾਰਡ ਵੰਡੇ।

ਰੇਸ਼ਮੀ ਕਮੀਜ਼ ਅਤੇ ਧੋਤੀ ਪਹਿਨ ਕੇ ਸਕੂਲ ਪਹੁੰਚੇ ਮੁੱਖ ਮੰਤਰੀ ਨੇ ਵੱਖ-ਵੱਖ ਕਲਾਸਰੂਮਾਂ ਦਾ ਦੌਰਾ ਵੀ ਕੀਤਾ। ਇਸ ਦੌਰਾਨ ਬੱਚਿਆਂ ਨੇ ਉਤਸ਼ਾਹ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਤੋਹਫ਼ੇ ਮਿਲਣ ’ਤੇ ਖ਼ੁਸ਼ੀ ਜ਼ਾਹਰ ਕੀਤੀ।

ਦੱਸ ਦੇਈਏ ਕਿ ਮਈ ਮਹੀਨੇ ਵਿੱਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਵਿਜੇ ਦਾ ਇਹ ਪਹਿਲਾ ਬਾਲ ਦਿਵਸ ਸਮਾਗਮ ਸੀ। ਇਸ ਮੌਕੇ ਰਾਜ ਸਰਕਾਰ ਵੱਲੋਂ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ।

ਸਰਕਾਰ ਦੀ ਇਸ ਪਹਿਲ ਤਹਿਤ ਸੂਬੇ ਭਰ ਦੇ ਵਿਦਿਆਰਥੀਆਂ ਨੂੰ 45 ਗ੍ਰਾਮ ਦੇ ਕੇਕ ਅਤੇ ਗ੍ਰੀਟਿੰਗ ਕਾਰਡ ਵੰਡੇ ਗਏ। ਬੱਚਿਆਂ ਨੇ ਤੋਹਫ਼ੇ ਪ੍ਰਾਪਤ ਕਰਕੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।